ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਸੰਗਰੂਰ

-ਮਾਮਲਾ ਗ੍ਰੰਥੀ ਗੁਰਮੇਲ ਸਿੰਘ ਕੁਠਾਲਾ ਦਾ-

ਆਖ਼ਰ ਸ੍ਰੀ ਅਖੰਡ ਪਾਠਾਂ ਦੇ ਨਾਂਅ 'ਤੇ ਇਕੱਠੀ ਕੀਤੀ ਭੇਟਾ ਦਾ ਪੈਸਾ ਕਿੱਥੇ ਗਿਆ

ਸੰਦੌੜ, 9 ਮਈ (ਜਸਵੀਰ ਸਿੰਘ ਜੱਸੀ) - ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰ ਕੇ ਅਤੇ ਉਨ੍ਹਾਂ ਦੀ ਮਿਹਨਤ ਦੀ ਕਮਾਈ ਨੂੰ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਨ ਦੇ ਨਾਮ 'ਤੇ ਭੇਟਾ ਦੇ ਰੂਪ 'ਚ ਇਕੱਠੀ ਕੀਤੀ ਰਾਸ਼ੀ ਆਿਖ਼ਰ ਕਿੱਥੇ ਗਈ, ਇਹ ਮਾਮਲਾ ਅੱਜ-ਕੱਲ੍ਹ ਇਲਾਕੇ 'ਚ ਬਣੀਆਂ ਸਥਾਂ 'ਤੇ ਖੁੰਢ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਨੋਟਾਂ ਵਾਲਾ ਬਾਬਾ ਗ੍ਰੰਥੀ ਗੁਰਮੇਲ ਸਿੰਘ ਕੁਠਾਲਾ ਜੋ ਚਿੱਟਫੰਡ ਕੰਪਨੀਆਂ ਵਾਂਗ ਲੋਕਾਂ ਨਾਲ ਧੋਖਾ ਕਰਨ ਦੇ ਜੁਰਮ ਵਿੱਚ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੈ ਅਤੇ ਉਹਨਾਂ ਦੀ ਗਿ੍ਫ਼ਤਾਰੀ ਉਪਰੰਤ ਕੁਝ ਕਾਗ਼ਜ਼ ਪੱਤਰ ਵੀ ਪੁਲਿਸ ਹੱਥ ਲੱਗੇ ਹਨ ਪਰ ਇਹਨਾਂ ਕੋਲੋਂ ਕੋਈ ਰਾਸ਼ੀ ਬਰਾਮਦ ਹੋਣ ਦੀ ਜਾਣਕਾਰੀ ਹਾਲੇ ਤੱਕ ਲੋਕਾਂ ਸਾਹਮਣੇ ਨਹੀਂ ਆਈ | ਗੁਰਦੁਆਰਾ ਸ੍ਰੀ ਭਗਤ ਰਵਿਦਾਸ ਜੀ ਬੇਗਮਪੁਰਾ ਪਿੰਡ ਕੁਠਾਲਾ ਜ਼ਿਲ੍ਹਾ ਸੰਗਰੂਰ ਦੀ ਉਸ ਸਮੇਂ ਦੀ ਪ੍ਰਬੰਧਕੀ ਕਮੇਟੀ ਜਿਸ ਦਾ ਪ੍ਰਧਾਨ ਨਾਹਰ ਸਿੰਘ, ਖ਼ਜ਼ਾਨਚੀ ਹਾਕਮ ਸਿੰਘ ਅਤੇ ਸਕੱਤਰ ਅਜੈਬ ਸਿੰਘ ਧੋਖਾਧੜੀ ਦੇ ਮਾਮਲੇ 'ਚ ਪਹਿਲਾ ਹੀ ਜੇਲ੍ਹ ਵਿੱਚ ਬੰਦ ਹਨ | ਇਨ੍ਹਾਂ ਵੱਲੋਂ 1 ਲਿਖਤੀ ਪੱਤਰ ਡੀ.ਸੀ. ਸੰਗਰੂਰ, ਐਸ.ਐਸ.ਪੀ. ਸੰਗਰੂਰ ਅਤੇ ਹੋਰ ਉਚ ਅਧਿਕਾਰੀਆਂ ਨੂੰ ਭੇਜਿਆ ਗਿਆ ਸੀ ਅਤੇ ਇਸ ਮਾਮਲੇ 'ਚ ਸਾਰਾ ਪੈਸੇ ਗ੍ਰੰਥੀ ਕੋਲ ਹੋਣ ਦਾ ਇਲਜ਼ਾਮ ਲਗਾਇਆ ਸੀ ਅਤੇ ਭੇਂਟਾ ਦੀ ਰਕਮ ਦਾ ਖ਼ੁਲਾਸਾ 1 ਅਰਬ ਤੋਂ ਉੱਪਰ ਰਕਮ ਇਕੱਠੀ ਹੋਣ ਦੀ ਗੱਲ ਆਖੀ ਸੀ | ਇੱਥੇ ਹੁਣ ਇਹ ਗੱਲ ਲੋਕ ਚਰਚਾ ਦਾ ਵਿਸ਼ਾ ਬਣੀ ਹੋਈ ਕਿ ਆਖ਼ਰ ਗੁਰੂ ਘਰ ਦਾ ਪੈਸਾ ਗਿਆ ਤਾਂ ਗਿਆ ਕਿੱਥੇ ਕਿਉਂਕਿ ਗ੍ਰੰਥੀ ਗੁਰਮੇਲ ਸਿੰਘ ਵੱਲੋਂ ਵੀ ਭੇਂਟਾ ਲੈਣ ਸਮੇਂ ਇੱਕ ਲਿਖਤੀ ਹਲਫ਼ੀਆ ਬਿਆਨ ਲਿਆ ਜਾਂਦਾ ਸੀ ਕਿ ਇਹ ਭੇਂਟਾ ਮੈਂ ਗੁਰੂ ਘਰ ਨੂੰ ਦਾਨ ਕਰ ਰਿਹਾ ਹਾਂ ਜਿਸ ਨੂੰ ਵਾਪਸ ਲੈਣ ਦਾ ਮੈਂ ਹੱਕਦਾਰ ਨਹੀਂ ਇਸ ਲਈ ਇਹ ਪੈਸਾ ਜੋ ਭੇਟਾ ਦੇ ਰੂਪ ਵਿੱਚ ਇਕੱਠਾ ਹੋਇਆ ਸੀ ਇਹ ਸਾਰਾ ਪੈਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਭੇਟਾ ਦਾ ਹੈ ਤੇ ਇਹ ਸਾਰਾ ਪੈਸਾ ਗੁਰੂ ਘਰ ਦਾ ਹੀ ਬਣਦਾ ਹੈ | ਗ੍ਰੰਥੀ ਗੁਰਮੇਲ ਸਿੰਘ ਅਤੇ ਪ੍ਰਬੰਧਕੀ ਕਮੇਟੀ ਮੈਂਬਰਾਂ ਵੱਲੋਂ ਇੱਕ ਦੂਜੇ ਉੱਪਰ ਪੈਸਾ ਖ਼ੁਰਦ ਬੁਰਦ ਕਰਨ ਦੇ ਇਲਜ਼ਾਮਾਂ ਦੀ ਝੜੀ ਲਗਾਈ ਜਾ ਰਹੀ ਹੈ ਜਿਸ 'ਤੇ ਲੋਕ ਇਹ ਕਹਿ ਰਹੇ ਹਨ ਕਿ ਇਹ ਸਿਰਫ਼ ਆਪਣੇ ਬਚਾ ਅਤੇ ਲੋਕਾਂ ਦਾ ਪੈਸਾ ਖ਼ੁਰਦ ਬੁਰਦ ਕਰਨ ਦੀ ਲੰੂਬੜ ਚਾਲਾਂ ਹਨ |

2 ਮਹੀਨੇ ਪਹਿਲਾਂ ਬਣਾਈ ਗਲੀ 'ਚ ਟੋਏ ਪੈਣ ਕਾਰਨ ਵਾਰਡ ਵਾਸੀਆਂ ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 9 ਮਈ (ਰਣਧੀਰ ਸਿੰਘ ਫੱਗੂਵਾਲਾ) - ਸਥਾਨਕ ਵਾਰਡ ਨੰਬਰ 7 ਵਿਚ 2 ਮਹੀਨੇ ਪਹਿਲਾਂ ਬਣਾਈਆਂ ਗਲੀਆਂ ਦੇ ਪਹਿਲੇ ਮੀਂਹ ਨਾਲ ਹੀ ਧੱਸ ਜਾਣ ਕਾਰਨ ਪਏ ਟੋਇਆ ਤੋਂ ਪ੍ਰੇਸ਼ਾਨ ਵਾਰਡ ਵਾਸੀਆਂ ਨੇ ਨਗਰ ਕੌਂਸਲ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਇਸ ...

ਪੂਰੀ ਖ਼ਬਰ »

ਵਿਦੇਸ਼ 'ਚ ਰਿਸ਼ਤਾ ਕਰਾਉਣ ਦਾ ਝਾਂਸਾ ਦੇ ਕੇ ਠੱਗੀ ਮਾਰਨ ਵਾਲੇ ਪਤੀ-ਪਤਨੀ ਖ਼ਿਲਾਫ਼ ਮਾਮਲਾ ਦਰਜ

ਸੰਦੌੜ, 9 ਮਈ (ਜਸਵੀਰ ਸਿੰਘ ਜੱਸੀ) - ਪੁੁਲਿਸ ਥਾਣਾ ਸੰਦੌੜ ਵਿਖੇ ਇਕ ਜੋੜੇ ਵਲੋਂ ਲੋਕਾਂ ਨੂੰ ਵਿਦੇਸ਼ੀ ਲੜਕੀਆਂ ਦਾ ਰਿਸ਼ਤਾ ਕਰਵਾਉਣ ਦਾ ਲਾਲਚ ਦੇ ਕੇ ਠੱਗੀ ਮਾਰਨ ਤਹਿਤ ਮੁਕੱਦਮਾ ਦਰਜ ਹੋਣ ਦੀ ਖ਼ਬਰ ਹੈ | ਐਸ.ਐਸ.ਪੀ. ਸੰਗਰੂਰ ਨੂੰ ਇਸ ਧੋਖਾਧੜੀ ਮਾਮਲੇ ਦੀ ਇਨਸਾਫ਼ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ 12 ਕੋਰੋਨਾ ਮਰੀਜ਼ਾਂ ਦੀ ਮੌਤ

ਸੰਗਰੂਰ 9 ਮਈ (ਧੀਰਜ ਪਸੌਰੀਆ)-ਜ਼ਿਲ੍ਹਾ ਸੰਗਰੂਰ ਵਿਚ ਅੱਜ ਫਿਰ 12 ਕੋਰੋਨਾ ਮਰੀਜ਼ਾਂ ਦੀ ਮੌਤ ਹੋਈ ਹੈ | ਇਨ੍ਹਾਂ ਮੌਤਾਂ ਨਾਲ ਜ਼ਿਲ੍ਹੇ'ਚ ਕੋਰੋਨਾ ਮੌਤਾਂ ਦੀ ਗਿਣਤੀ ਵਧ ਕੇ 451 ਹੋ ਗਈ ਹੈ | ਅੱਜ ਅਮਰਗੜ੍ਹ ਦੀ 65 ਸਾਲਾ ਔਰਤ ਦੀ ਸਰਕਾਰੀ ਹਸਪਤਾਲ ਮਲੇਰਕੋਟਲਾ, ਸ਼ੇਰਪੁਰ ...

ਪੂਰੀ ਖ਼ਬਰ »

ਬਰਸਾਤਾਂ ਤੋਂ ਪਹਿਲਾਂ ਘੱਗਰ ਦਰਿਆ ਦੇ ਨਾਜ਼ੁਕ ਕੰਢਿਆਂ ਨੂੰ ਮਜ਼ਬੂਤ ਕਰਨ ਦੀ ਮੰਗ

ਮੂਣਕ, 9 ਮਈ (ਸਿੰਗਲਾ, ਭਾਰਦਵਾਜ) - ਘੱਗਰ ਦਰਿਆ ਜੋ ਕਿ ਹਿਮਾਚਲ ਤੋਂ ਸ਼ੁਰੂ ਹੋ ਕੇ ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚੋਂ ਲੰਘਦਾ ਹੋਇਆ ਰਾਜਸਥਾਨ ਤੱਕ ਜਾਂਦਾ ਹੈ, 'ਚ ਆਉਂਦੇ ਹਰ ਸਾਲ ਹੜ ਸਬ-ਡਵੀਜ਼ਨ ਮੂਣਕ ਦੇ ਦੋ ਦਰਜਨਾਂ ਤੋਂ ਉੱਪਰ ਪਿੰਡਾਂ ਲਈ ਸੰਤਾਪ ਬਣ ...

ਪੂਰੀ ਖ਼ਬਰ »

ਭਾਜਪਾ ਵਲੋਂ ਜਲਦ ਲਾਏ ਜਾਣਗੇ ਵੈਕਸੀਨ ਕੈਂਪ-ਖੇਰਾ, ਬਾਂਸਲ

ਸੁਨਾਮ ਊਧਮ ਸਿੰਘ ਵਾਲਾ, 9 ਮਈ (ਧਾਲੀਵਾਲ, ਭੁੱਲਰ) - ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-2 ਦੇ ਜ਼ਿਲ੍ਹਾ ਪ੍ਰਧਾਨ ਰਿਸੀ ਪਾਲ ਖੇਰਾ ਅਤੇ ਕੋਰੋਨਾ ਹੈਲਪ ਲਾਈਨ ਦੇ ਜ਼ਿਲ੍ਹਾ ਸੰਯੋਜਕ ਸੈਲੀ ਬਾਂਸਲ ਨੇ ਕਿਹਾ ਕਿ ਸੇਵਾ ਹੀ ਸੰਗਠਨ ਤਹਿਤ ਕਈ ਸੋਸ਼ਲ ਅਤੇ ਸਮਾਜਿਕ ...

ਪੂਰੀ ਖ਼ਬਰ »

ਛਾਜਲੀ ਦਾ ਹਸਪਤਾਲ ਖ਼ੁਦ ਬੀਮਾਰ

ਛਾਜਲੀ, 9 ਮਈ (ਕੁਲਵਿੰਦਰ ਸਿੰਘ ਰਿੰਕਾ) - ਪਿੰਡ ਛਾਜਲੀ ਦੇ ਹਸਪਤਾਲ ਵਿਚ ਸਟਾਫ਼ ਦੀ ਘਾਟ ਅਤੇ ਬਿਲਡਿੰਗ ਦੀ ਹਾਲਤ ਤਰਸਯੋਗ ਹੈ | ਥੋੜੇ ਜਿਹੇ ਮੀਂਹ ਨਾਲ ਇਹ ਛੱਪੜ ਦਾ ਰੂਪ ਧਾਰਨ ਕਰ ਲੈਂਦਾ ਹੈ | ਪ੍ਰਬੰਧਾਂ ਦੀ ਘਾਟ ਕਾਰਨ ਇਹ ਫ਼ੇਲ੍ਹ ਜਾਪਦਾ ਹੈ | ਪਿਛਲੇ ਲੰਮੇ ਸਮੇਂ ...

ਪੂਰੀ ਖ਼ਬਰ »

ਮਾਨਵਤਾ ਦੇ ਵਡੇਰੇ ਹਿਤਾਂ ਲਈ, ਗੱਲਬਾਤ ਦੇ ਅਗਲੇ ਦੌਰ ਤੱਕ ਕਿਸਾਨ ਧਰਨੇ ਮੁਲਤਵੀ ਕਰਨ ਦੀ ਅਪੀਲ - ਪੂਨੀਆ

ਸੰਗਰੂਰ, 9 ਮਈ (ਅਮਨਦੀਪ ਸਿੰਘ ਬਿੱਟਾ) - ਭਾਰਤੀ ਜਨਤਾ ਪਾਰਟੀ ਦੀ ਸੂਬਾ ਕਾਰਜਕਾਰਨੀ ਦੇ ਮੈਂਬਰ ਅਤੇ ਪਾਰਟੀ ਵਲੋਂ ਕਿਸਾਨਾਂ ਨਾਲ ਗੱਲਬਾਤ ਲਈ ਗਠਿਤ 8 ਮੈਂਬਰੀ ਸੂਬਾ ਕਮੇਟੀ ਦੇ ਅਹਿਮ ਮੈਂਬਰ ਸਤਵੰਤ ਸਿੰਘ ਪੂਨੀਆ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਕੋਰੋਨਾ ...

ਪੂਰੀ ਖ਼ਬਰ »

ਮੂਲੋਵਾਲ ਦਾ ਸਰਕਾਰੀ ਸਕੂਲ ਨਾ ਬਣ ਸਕਿਆ ਸਮਾਰਟ

ਮੂਲੋਵਾਲ, 9 ਮਈ (ਰਤਨ ਸਿੰਘ ਭੰਡਾਰੀ) - ਇਲਾਕੇ ਦਾ ਸਭ ਤੋਂ ਵੱਡਾ ਅਤੇ ਪੁਰਾਣਾ ਸਕੂਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂਲੋਵਾਲ ਸਮਾਰਟ ਸਕੂਲ ਨਹੀਂ ਬਣ ਸਕਿਆ | ਸਕੂਲ ਦੇ ਪਿ੍ੰਸੀਪਲ ਨੇ ਦੱਸਿਆ ਕਿ ਪਿਛਲੇ ਤਿੰਨ ਸਾਲ ਤੋਂ ਲੋਕ ਨਿਰਮਾਣ ਵਿਭਾਗ ਪੰਜਾਬ ਵਲੋਂ ਸਕੂਲ ...

ਪੂਰੀ ਖ਼ਬਰ »

ਫ਼ਰੰਟ ਲਾਈਨ 'ਤੇ ਕੰਮ ਕਰ ਰਹੇ ਸਿਹਤ ਕਰਮੀਆਂ ਦੀਆਂ ਮੰਗਾਂ ਮੰਨਣ ਦੀ ਕੀਤੀ ਮੰਗ

ਸੰਗਰੂਰ, 9 ਮਈ (ਅਮਨਦੀਪ ਸਿੰਘ ਬਿੱਟਾ)-ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ, ਪੈਰਾ ਮੈਡੀਕਲ ਅਤੇ ਸਿਹਤ ਕਰਮਚਾਰੀ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਮੰਗਵਾਲ ਨੇ ਕਿਹਾ ਕਿ ਛੇਵੇਂ ਤਨਖ਼ਾਹ ਕਮਿਸ਼ਨ ਨੇ ਮੁਲਾਜ਼ਮਾਂ, ਪੈਨਸ਼ਨਰਾਂ ਅਤੇ ਭੱਤੇ ਸੋਧਨ ਦੀ ...

ਪੂਰੀ ਖ਼ਬਰ »

ਮੋਦੀ ਨੇ ਦੇਸ਼ ਦੀ ਵਾਗਡੋਰ ਅੰਬਾਨੀ ਅਤੇ ਅਡਾਨੀ ਦੇ ਹੱਥਾਂ ਵਿਚ ਸੌਂਪੀ - ਟੀਟੂ

ਸੰਗਰੂਰ, 9 ਮਈ (ਅਮਨਦੀਪ ਸਿੰਘ ਬਿੱਟਾ) - ਪੰਜਾਬ ਟਰੇਡਰਜ਼ ਬੋਰਡ ਦੇ ਉਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਹਰ ਮਹਿਕਮੇ ਦਾ ਨਿੱਜੀਕਰਨ ਕਰਕੇ ਦੇਸ਼ ਦੇ ਵੱਡੇ ਕਾਰੋਬਾਰੀ ਘਰਾਣੇ ਅੰਬਾਨੀ ਅਤੇ ਅੰਡਾਨੀ ਦੇ ਹੱਥਾਂ ਵਿਚ ਹਿੰਦੁਸਤਾਨ ...

ਪੂਰੀ ਖ਼ਬਰ »

ਸੰਤ ਤੇਜਾ ਸਿੰਘ ਜੀ ਦਾ ਜਨਮ ਦਿਹਾੜਾ ਸੰਗਤਾਂ ਕੋਰੋਨਾ ਮਹਾਂਮਾਰੀ ਕਾਰਨ ਆਪਣੇ ਘਰਾਂ 'ਚ ਹੀ ਮਨਾਉਣ - ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲੇ

ਸੰਗਰੂਰ 9 ਮਈ (ਸੁਖਵਿੰਦਰ ਸਿੰਘ ਫੁੱਲ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਸੰਸਥਾਪਕ ਸੰਤ ਤੇਜਾ ਸਿੰਘ (ਐਮ.ਏ., ਐਲ.ਐਲ.ਬੀ., ਏ.ਐਮ. ਹਾਰਵਰਡ ਯੂ.ਐਸ.ਏ.) ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਸਿੱਖ ਸੰਗਤਾਂ ਵਲੋਂ ਇਸ ਵਾਰ ਵੀ 14 ਮਈ, ਦਿਨ ਸ਼ੁੱਕਰਵਾਰ ਨੂੰ ਸ਼ਰਧਾ ਪੂਰਵਕ ...

ਪੂਰੀ ਖ਼ਬਰ »

ਸੰਦੀਪ ਰਾਣੀ ਦਾ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ' ਵੱਲ ਦੀ ਘੁੰਡ ਚੁਕਾਈ

ਸ਼ੇਰਪੁਰ, 9 ਮਈ (ਸੁਰਿੰਦਰ ਚਹਿਲ) - ਸੰਦੀਪ ਰਾਣੀ ਦਾ ਕਾਵਿ ਸੰਗ੍ਰਹਿ 'ਇਕ ਕਦਮ ਮੰਜ਼ਿਲ ਵੱਲ' ਦੀ ਘੁੰਡ ਚੁਕਾਈ ਪੰਜਾਬ ਭਵਨ 'ਕੈਨੇਡਾ' ਸਰੀ ਵਿਚ ਪੰਜਾਬ ਭਵਨ ਦੇ ਸੰਸਥਾਪਕ ਸੁੱਖੀ ਬਾਠ ਜੀ ਦੀ ਅਗਵਾਈ ਹੇਠ ਕੀਤੀ ਗਈ | ਉਨ੍ਹਾਂ ਕਿਹਾ ਕਿ ਸੰਦੀਪ ਰਾਣੀ ਪ੍ਰਤਿਭਾਸ਼ੀਲ ...

ਪੂਰੀ ਖ਼ਬਰ »

ਵਪਾਰ ਮੰਡਲ ਵਲੋਂ ਮੈਡਮ ਦਾਮਨ ਥਿੰਦ ਬਾਜਵਾ ਸਨਮਾਨਿਤ

ਸੁਨਾਮ ਊਧਮ ਸਿੰਘ ਵਾਲਾ, 9 ਮਈ (ਭੁੱਲਰ, ਧਾਲੀਵਾਲ) - ਸਥਾਨਕ ਹੋਲ ਸੇਲ ਕੱਪੜਾ ਮਾਰਕੀਟ ਵਲੋਂ ਵਪਾਰ ਮੰਡਲ ਸੁਨਾਮ ਦੇ ਪ੍ਰਧਾਨ ਪਵਨ ਕੁਮਾਰ ਗੁੱਜਰਾਂ ਦੀ ਅਗਵਾਈ ਵਿਚ ਇਕ ਸਨਮਾਨ ਸਮਾਰੋਹ ਕਰਵਾਇਆ ਗਿਆ | ਜਿਸ ਵਿਚ ਪ੍ਰਸ਼ਾਸਨ ਤੋਂ ਵਪਾਰੀਆਂ ਦੀ ਤਾਲਾਬੰਦੀ ਦੌਰਾਨ ਗੈਰ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਬਲਾਕ ਕਮੇਟੀ ਵਿਚ ਕੀਤਾ ਵਾਧਾ

ਨਦਾਮਪੁਰ ਚੰਨੋ, 9 ਮਈ (ਹਰਜੀਤ ਸਿੰਘ ਨਿਰਮਾਣ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਭਵਾਨੀਗੜ੍ਹ ਦੀ ਮੀਟਿੰਗ ਟੋਲ ਪਲਾਜ਼ਾ ਕਾਲਾਝਾੜ ਵਿਖੇ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ ਦੀ ਅਗਵਾਈ ਵਿਚ ਹੋਈ ਜਿਸ ਵਿਚ ਮੁੱਖ ਏਜੰਡਾ ਦਿੱਲੀ ਮੋਰਚਾ ...

ਪੂਰੀ ਖ਼ਬਰ »

ਆਪਣੀਆਂ ਮੰਗਾਂ ਲਈ ਜੂਝ ਰਹੇ ਕਿਸਾਨਾਂ ਵਲੋਂ ਸੰਘਰਸ਼ ਜਾਰੀ

ਸੰਗਰੂਰ, 9 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ਰਿਲਾਇੰਸ ਪੰਪ ਖੇੜੀ ...

ਪੂਰੀ ਖ਼ਬਰ »

ਸਕੂਲ ਨੂੰ ਮਿਲੀ ਗਰਾਂਟ 'ਚੋਂ ਕਰਵਾਈ ਉਸਾਰੀ

ਸੰਗਰੂਰ, 9 ਮਈ (ਅਮਨਦੀਪ ਸਿੰਘ ਬਿੱਟਾ) - ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪਿ੍ੰਸੀਪਲ ਹਰਦੇਵ ਕੁਮਾਰ ਨੇ ਦੱਸਿਆ ਕਿ ਕੈਬਨਿਟ ਮੰਤਰੀ ਸ੍ਰੀ ਵਿਜੈਇੰਦਰ ਸਿੰਗਲਾ ਦੇ ਯਤਨਾਂ ਸਦਕਾ ਸਕੂਲ ਨੂੰ ਨਾਬਾਰਡ ਤਹਿਤ 3 ਕਮਰਿਆਂ ਦੀ ਗਰਾਂਟ ਜਾਰੀ ਹੋਈ ਸੀ ਪਰ ਸਕੂਲ ...

ਪੂਰੀ ਖ਼ਬਰ »

ਸਕੂਲ 'ਚ ਮਾਂ ਦਿਵਸ ਮਨਾਇਆ

ਅਹਿਮਦਗੜ੍ਹ, 9 ਮਈ (ਸੋਢੀ) - ਸਥਾਨਕ ਦਹਿਲੀਜ਼ ਰੋਡ ਸਥਿਤ ਵਿਖੇ ਵਿਸ਼ਵ ਪੱਧਰੀ ਸਹੂਲਤਾਂ ਵਾਲੇ ਵਿਜ਼ਡਮ ਵਰਲਡ ਸਕੂਲ ਵਲੋਂ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਡਾਇਰੈਕਟਰ ਅਮਿਤਾ ਮਿੱਤਲ ਨੇ ਬੱਚਿਆਂ ਨੂੰ ਦੱਸਿਆ ਕਿ ਮਾਂ ਰੱਬ ਦਾ ਦੂਜਾ ਰੂਪ ਹੈ ਉਹ ਆਪਣੇ ਬੱਚਿਆਂ ਲਈ ...

ਪੂਰੀ ਖ਼ਬਰ »

ਆਨਲਾਈਨ ਪੇਂਟਿੰਗ ਮੁਕਾਬਲੇ ਕਰਵਾਏ

ਚੀਮਾ ਮੰਡੀ, 9 ਮਈ (ਜਗਰਾਜ ਮਾਨ) - ਕਸਬੇ ਦੇ ਸਰਸਵਤੀ ਵਿਦਿਆ ਮੰਦਿਰ ਵਲੋਂ ਮਾਂ ਦਿਵਸ 'ਤੇ ਬੱਚਿਆਂ ਦੇ ਆਨਲਾਇਨ ਪੇਂਟਿੰਗ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਵਧ ਚੜ ਕੇ ਹਿੱਸਾ ਲਿਆ | ਵਧੀਆਂ ਪੇਂਟਿੰਗ ਬਣਾਉਣ ਵਾਲੇ ਬੱਚਿਆਂ ਨੂੰ ਸਕੂਲ ਦੇ ਪਿ੍ੰਸੀਪਲ ...

ਪੂਰੀ ਖ਼ਬਰ »

ਬਲਵੰਤ ਸਿੰਘ ਰਾਜੋਮਾਜਰਾ ਸੂਬਾ ਜੱਥੇਬੰਦਕ ਸਕੱਤਰ ਨਿਯੁਕਤ

ਸੰਗਰੂਰ, 9 ਮਈ (ਸੁਖਵਿੰਦਰ ਸਿੰਘ ਫੁੱਲ) - ਅਧਿਆਪਕ ਦਲ ਪੰਜਾਬ ਦੇ ਸੂਬਾ ਪ੍ਰਧਾਨ ਸ. ਗੁਰਜੰਟ ਸਿੰਘ ਵਾਲੀਆ ਅਤੇ ਸੂਬਾ ਸਕੱਤਰ ਜਨਰਲ ਪਿ੍ੰਸੀਪਲ ਦਰਸ਼ਨ ਸਿੰਘ ਵਲੋਂ ਅਧਿਆਪਕ ਦਲ ਪੰਜਾਬ ਦੇ ਸੀਨੀਅਰ ਆਗੂ ਸ. ਬਲਵੰਤ ਸਿੰਘ ਰਾਜੋਮਾਜਰਾ ਨੂੰ ਉਨ੍ਹਾਂ ਵਲੋਂ ਜੱਥੇਬੰਦੀ ...

ਪੂਰੀ ਖ਼ਬਰ »

ਸੁਮਨਦੀਪ ਕੌਰ ਨੂੰ ਡਿਪਟੀ ਜੇਲ੍ਹ ਸੁਪਰਡੈਂਟ ਨਿਯੁਕਤ ਹੋਣ 'ਤੇ ਕੀਤਾ ਸਨਮਾਨਿਤ

ਮਸਤੂਆਣਾ ਸਾਹਿਬ, 9 ਮਈ (ਦਮਦਮੀ) - ਸੰਤ ਅਤਰ ਸਿੰਘ ਫਿਜ਼ੀਕਲ ਅਕੈਡਮੀ ਮਸਤੂਆਣਾ ਸਾਹਿਬ ਦੀ ਵਿਦਿਆਰਥਣ ਸੁਮਨਦੀਪ ਕੌਰ ਰੌਣੀ ਕਲਾਂ ਜਰਗ ਡਿਪਟੀ ਜੇਲ੍ਹ ਸੁਪਰਡੈਂਟ ਦੇ ਅਹੁਦੇ 'ਤੇ ਨਿਯੁਕਤ ਹੋਣ ਦੀ ਖੁਸ਼ੀ ਵਿਚ ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਫ਼ਲ ਤੇ ਸਬਜ਼ੀ ਵੇਚਣ ਵਾਲਿਆਂ ਵਲੋਂ ਸਰਕਾਰ ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ

ਲਹਿਰਾਗਾਗਾ, 9 ਮਈ (ਪ੍ਰਵੀਨ ਖੋਖਰ) - ਸਬਜ਼ੀ ਮੰਡੀ ਲਹਿਰਾਗਾਗਾ ਵਿਖੇ ਸਬਜ਼ੀ-ਫਲ ਦੇ ਵਿਕਰੇਤਾਵਾਂ ਵਲੋਂ ਲਾਕਡਾਊਨ ਵਿਚ ਦੁਕਾਨਾਂ ਦੇ ਖੁੱਲਣ ਦੇ ਸਮੇਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਸਮੇਂ ਸਬਜ਼ੀ ਮੰਡੀ ਦੇ ਥੋਕ ਵਿਕਰੇਤਾ ...

ਪੂਰੀ ਖ਼ਬਰ »

ਕਿਸਾਨਾਂ ਦੇ ਕਹਿਣ 'ਤੇ ਦੁਕਾਨਦਾਰਾਂ ਨੇ ਦੁਕਾਨਾਂ ਖੋਲ੍ਹੀਆਂ, ਪੁਲਿਸ ਨੇ ਕਰਵਾਈਆਂ ਬੰਦ,

ਨਦਾਮਪੁਰ, ਚੰਨੋਂ, 9 ਮਈ (ਹਰਜੀਤ ਸਿੰਘ ਨਿਰਮਾਣ) - ਚੰਨੋਂ ਵਿਖੇ ਬੀਤੀ ਸ਼ਾਮ ਉਸ ਸਮੇਂ ਸਥਿਤੀ ਤਣਾਅ ਪੂਰਨ ਹੋ ਗਈ ਜਦੋਂ ਕਿਸਾਨਾਂ ਵਲੋਂ ਦੁਕਾਨਾਂ ਖੋਲ੍ਹਣ ਦੀ ਅਪੀਲ ਕਰਨ 'ਤੇ ਦੁਕਾਨਦਾਰਾਂ ਨੇ ਜਦੋਂ ਦੁਕਾਨਾਂ ਖੋਹਲੀਆਂ ਤਾਂ ਪੁਲਿਸ ਨੇ ਦੁਕਾਨਾਂ ਬੰਦ ਕਰਵਾਉਣੀਆਂ ...

ਪੂਰੀ ਖ਼ਬਰ »

ਬਲਿਆਲ ਦੇ ਕਿਸਾਨਾਂ ਵਲੋਂ ਖੇਤਾਂ 'ਚ ਚੋਰੀ ਕਰਦੇ ਚੋਰ ਕਾਬੂ

ਭਵਾਨੀਗੜ੍ਹ, 9 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਬਲਿਆਲ ਦੇ ਕਿਸਾਨਾਂ ਨੇ ਕਈ ਦਿਨਾਂ ਤੋਂ ਖੇਤਾਂ ਵਿਚ ਚੋਰੀਆਂ ਕਰਨ ਵਾਲੇ 4 ਵਿਅਕਤੀਆਂ ਨੂੰ ਕਾਬੂ ਕਰ ਕੇ ਪਿੁਲਸ ਹਵਾਲੇ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ | ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਅਮਰੇਲ ਸਿੰਘ, ...

ਪੂਰੀ ਖ਼ਬਰ »

ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰ ਰਹੀ ਹੈ ਕੋਰੋਨਾ ਮਹਾਂਮਾਰੀ

ਲੌਂਗੋਵਾਲ, 9 ਮਈ (ਵਿਨੋਦ, ਖੰਨਾ) - ਕੋਰੋਨਾ ਮਹਾਂਮਾਰੀ ਲੌਂਗੋਵਾਲ ਇਲਾਕੇ 'ਚ ਤੇਜ਼ੀ ਨਾਲ ਪੈਰ ਪਸਾਰਦੀ ਨਜ਼ਰ ਆ ਰਹੀ ਹੈ | ਇਸ ਬਿਮਾਰੀ ਕਾਰਨ ਨੇੜਲੇ ਪਿੰਡ ਤਕੀਪੁਰ ਵਿਖੇ ਇੱਕੋ ਪਰਿਵਾਰ ਨਾਲ ਚਾਰ ਜੀਆਂ ਦੀ ਮੌਤ ਹੋ ਗਈ ਹੈ | ਇਸ ਪਿੰਡ ਦੇ ਸਾਬਕਾ ਸਰਪੰਚ ਤਿਰਲੋਕ ਸਿੰਘ ...

ਪੂਰੀ ਖ਼ਬਰ »

ਨੂੰ ਹ ਤੇ ਸੱਸ ਸਮੇਤ ਕੋਰੋਨਾ ਕਾਰਨ ਤਿੰਨ ਮੌਤਾਂ

ਅਮਰਗੜ੍ਹ, 9 ਮਈ (ਸੁਖਜਿੰਦਰ ਸਿੰਘ ਝੱਲ) - ਨੂੰ ਹ-ਸੱਸ ਸਮੇਤ ਕੋਰੋਨਾ ਕਾਰਨ ਤਿੰਨ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਸਿਹਤ ਵਿਭਾਗ ਵਲੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਰਣਬੀਰ ਸਿੰਘ ਢੰਡੇ ਨੇ ਦੱਸਿਆ ਕਿ ਪਿੰਡ ਉਪੋਕੀ ਤੋਂ ਬਲਦੇਵ ਕੌਰ ਪਤਨੀ ਤਾਰਾ ਸਿੰਘ (70) ...

ਪੂਰੀ ਖ਼ਬਰ »

ਵਿੱਦਿਅਕ ਸੰਸਥਾਵਾਂ ਬੰਦ ਹੋਣ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ 21 ਨੂੰ

ਮੂਲੋਵਾਲ, 9 ਮਈ (ਰਤਨ ਸਿੰਘ ਭੰਡਾਰੀ) - ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਪ੍ਰਧਾਨ ਰਣਵੀਰ ਰੰਧਾਵਾ ਦੀ ਅਗਵਾਈ ਹੇਠ ਪੰਜਾਬ ਸਟੂਡੈਂਟਸ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਮੂਲੋਵਾਲ ਵਿਖੇ ਹੋਈ ਜਿਸ ਵਿਚ ਵਿੱਦਿਅਕ ਸੰਸਥਾਵਾਂ ਬੰਦ ਹੋਣ ਦੇ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਹਲਕੇ 'ਚੋਂ ਵਿਧਾਇਕ ਦੀ ਗ਼ੈਰਮੌਜੂਦਗੀ ਤੇ ਵਿਰੋਧੀਆਂ ਨੇ ਚੁੱਕੇ ਸਵਾਲ

ਸੁਨਾਮ ਊਧਮ ਸਿੰਘ ਵਾਲਾ, 9 ਮਈ (ਧਾਲੀਵਾਲ, ਭੁੱਲਰ) - ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਰੀਤੂ ਗੋਇਲ ਅਤੇ ਨਗਰ ਪੰਚਾਇਤ ਚੀਮਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਇਕ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦਿਆਂ ਹਲਕਾ ...

ਪੂਰੀ ਖ਼ਬਰ »

ਕੀਟਨਾਸ਼ਕ, ਖਾਦਾਂ ਤੇ ਬੀਜਾਂ ਦੀਆਂ ਦੁਕਾਨਾਂ 'ਤੇ ਸੋਸ਼ਲ ਡਿਸਟੈਂਸ ਦਾ ਧਿਆਨ ਰੱਖਿਆ ਜਾਵੇ - ਡਾ. ਗਰੇਵਾਲ

ਕੌਹਰੀਆਂ, 9 ਮਈ (ਮਾਲਵਿੰਦਰ ਸਿੰਘ ਸਿੱਧੂ)-ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਕੋਰੋਨਾ ਦੇ ਕੇਸ ਲਗਾਤਾਰ ਵਧ ਰਹੇ ਹਨ | ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਖੋਲ੍ਹਣ ਵਿਚ ਢਿੱਲ ਦਿੱਤੀ ਗਈ ਹੈ | ਇਹ ਵਿਚਾਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਜ਼ਿਲ੍ਹਾ ...

ਪੂਰੀ ਖ਼ਬਰ »

ਦਾਣਾ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠ ਪਈਆਂ ਨੇ ਸੋਨੇ ਰੰਗੀ ਕਣਕ ਦੀਆਂ ਬੋਰੀਆਂ

ਕੁੱਪ ਕਲਾਂ, 9 ਮਈ (ਮਨਜਿੰਦਰ ਸਿੰਘ ਸਰੌਦ)-ਸਰਕਾਰਾਂ ਵਲੋਂ ਹਰ ਸਾਲ ਬੜੇ ਵੱਡੇ ਵਾਅਦੇ ਤੇ ਦਾਅਵੇ ਕੀਤੇ ਜਾਂਦੇ ਨੇ ਕਿ ਇਸ ਵਾਰ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦ ਕੇ ਉਸ ਨੂੰ ਸਮੇਂ ਸਿਰ ਗੁਦਾਮਾਂ ਵਿਚ ਪਹੁੰਚਾ ਦਿੱਤਾ ਜਾਵੇਗਾ ਪਰ ਹਰ ਵਾਰ ਹੁੰਦਾ ਉਸ ਤੋਂ ਬਿਲਕੁਲ ਉਲਟ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰੀ 12, 13 ਮਈ ਨੂੰ ਸਮੂਹਿਕ ਛੁੱਟੀ 'ਤੇ ਜਾਣਗੇ

ਮਲੇਰਕੋਟਲਾ, 9 ਮਈ (ਪਾਰਸ ਜੈਨ) - ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਸੱਤਾ 'ਚ ਆਏ ਨੂੰ ਚਾਰ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰੰਤੂ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਵਿਚੋਂ ਨਾਮਾਤਰ ਹੀ ਪੂਰੇ ਕੀਤੇ ਗਏ ਹਨ | ਜਿਸ ਕਰਕੇ ਪੰਜਾਬ ਦੇ ਵਥੇਰੇ ਵਿਭਾਗਾਂ ਦੇ ...

ਪੂਰੀ ਖ਼ਬਰ »

ਹਰੇਕ ਵਪਾਰੀ ਕੋਰੋਨਾ ਤੋਂ ਬਚਾਓ ਲਈ ਲਗਵਾਏ ਵੈਕਸੀਨ - ਪਿ੍ੰਸ

ਸੰਗਰੂਰ, 9 ਮਈ (ਦਮਨਜੀਤ ਸਿੰਘ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਵਲੋਂ ਆਰੰਭੀ ਗਈ ਵੈਕਸੀਨੇਸ਼ਨ ਮੁਹਿੰਮ ਪ੍ਰਤੀ ਸ਼ਹਿਰ ਦੇ ਆਮ ਲੋਕਾਂ ਅਤੇ ਵਪਾਰੀਆਂ ਨੂੰ ਵਪਾਰ ਮੰਡਲ ਸੰਗਰੂਰ ਦੇ ਪ੍ਰਧਾਨ ਜਸਵਿੰਦਰ ਸਿੰਘ ਪਿ੍ੰਸ ਨੇ ਪ੍ਰੇਰਿਤ ਕੀਤਾ | ਸਥਾਨਕ ਸਿਵਲ ...

ਪੂਰੀ ਖ਼ਬਰ »

ਯੰਗ ਸਪੋਰਟਸ ਕਲੱਬ ਨੇ 40 ਮਰੀਜ਼ਾਂ ਦੇ ਮੁਫ਼ਤ ਲੈਂਜ ਪਵਾਏ

ਸੰਦੌੜ, 9 ਮਈ (ਗੁਰਪ੍ਰੀਤ ਸਿੰਘ ਚੀਮਾ) - ਯੰਗ ਸਪੋਰਟਸ ਐਂਡ ਵੈੱਲਫੇਅਰ ਕਲੱਬ ਸੰਦੌੜ ਪ੍ਰਵਾਸੀ ਪੰਜਾਬੀਆਂ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਦੇ ਨਾਲ 40 ਲੋੜਵੰਦ ਮਰੀਜ਼ਾਂ ਦੇ ਆਪ੍ਰੇਸ਼ਨ ਕਰਵਾਏ ਹਨ | ਕਲੱਬ ਦੇ ਚੇਅਰਮੈਨ ਕੁਲਬੀਰ ਸਿੰਘ ਰਿੰਕਾ ਅਤੇ ਪਲਵਿੰਦਰ ਸਿੰਘ ...

ਪੂਰੀ ਖ਼ਬਰ »

ਡਰਾਈਵਰ ਫ਼ਾਕੇ ਕੱਟਣ ਲਈ ਮਜ਼ਬੂਰ

ਛਾਜਲੀ, 9 ਮਈ (ਕੁਲਵਿੰਦਰ ਸਿੰਘ ਰਿੰਕਾ) - ਪੰਜਾਬ ਸਰਕਾਰ ਨੇ ਜਦੋਂ ਤੋਂ ਪੰਜਾਬ ਵਿਚ ਲਾਕਡਾਉਨ ਲਗਾਇਆ ਹੈ ਇਸ ਦੀ ਮਾਰ ਸਮਾਜ ਦੇ ਹਰ ਵਰਗ 'ਤੇ ਪੈ ਰਹੀ ਹੈ ਪਰ ਟੈਕਸੀ ਚਾਲਕਾਂ ਨੇ ਕਿਹਾ ਕਿ ਸਰਕਾਰ ਵਲੋਂ ਲਗਾਈਆਂ 2 ਸਵਾਰੀ ਵਾਲੀ ਸ਼ਰਤ ਕਾਰਨ ਉਹ ਆਰਥਿਕ ਪੱਖੋਂ ਕਮਜ਼ੋਰ ਹੋ ...

ਪੂਰੀ ਖ਼ਬਰ »

ਮਾਮਲਾ ਬਿਜਲੀ ਟਰਾਂਸਫ਼ਾਰਮਰ ਦੀ ਜਗ੍ਹਾ ਤਬਦੀਲੀ

ਕੁੱਪ ਕਲਾ, 9 ਮਈ (ਮਨਜਿੰਦਰ ਸਿੰਘ ਸਰੌਦ) - ਪਿੰਡ ਕੁੱਪ ਖ਼ੁਰਦ ਵਿਖੇ ਬਿਜਲੀ ਟਰਾਂਸਫ਼ਾਰਮਰ ਦੀ ਤਬਦੀਲੀ ਨੂੰ ਲੈ ਕੇ 2 ਧਿਰਾਂ ਦਰਮਿਆਨ ਪੈਦਾ ਹੋਇਆ ਵਿਵਾਦ ਲਗਭਗ ਦੋ ਹਫ਼ਤੇ ਬੀਤਣ ਦੇ ਬਾਅਦ ਵੀ ਕਿਸੇ ਤਣ-ਪੱਤਣ ਲੱਗਦਾ ਵਿਖਾਈ ਨਹੀਂ ਦੇ ਰਿਹਾ | ਇਸ ਸੰਬੰਧੀ ਪਿੰਡ ਕੁੱਪ ...

ਪੂਰੀ ਖ਼ਬਰ »

ਧੂਰੀ ਸ਼ਹਿਰ 'ਚ ਇਕੋ ਰਾਤ 3 ਚੋਰੀਆਂ ਨਾਲ ਲੋਕਾਂ 'ਚ ਸਹਿਮ

ਧੂਰੀ, 9 ਮਈ (ਸੰਜੇ ਲਹਿਰੀ, ਦੀਪਕ)-ਬੀਤੀ ਰਾਤ ਧੂਰੀ ਸ਼ਹਿਰ ਅੰਦਰ ਇੱਕੋ ਰਾਤ ਵਿਚ 3 ਚੋਰੀਆਂ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਇੱਕ ਚੋਰੀ ਮਾਲਵਾ ਖ਼ਾਲਸਾ ਸਕੂਲ ਦੇ ਸਾਹਮਣੇ ਡੀ.ਕੇ. ਸ਼ੂਜ਼ ਦੇ ਗੋਦਾਮ ਵਿਚ ਹੋਈ ਹੈ, ਇਹ ਜਗ੍ਹਾ ਥਾਣਾ ਸਿਟੀ ਧੂਰੀ ਤੋਂ ਕੁਝ ...

ਪੂਰੀ ਖ਼ਬਰ »

ਹਲਕੇ 'ਚੋਂ ਵਿਧਾਇਕ ਦੀ ਗ਼ੈਰਮੌਜੂਦਗੀ ਤੇ ਵਿਰੋਧੀਆਂ ਨੇ ਚੁੱਕੇ ਸਵਾਲ

ਸੁਨਾਮ ਊਧਮ ਸਿੰਘ ਵਾਲਾ, 9 ਮਈ (ਧਾਲੀਵਾਲ, ਭੁੱਲਰ) - ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਨਿਸ਼ਾਨ ਸਿੰਘ ਟੋਨੀ, ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਰੀਤੂ ਗੋਇਲ ਅਤੇ ਨਗਰ ਪੰਚਾਇਤ ਚੀਮਾ ਦੇ ਪ੍ਰਧਾਨ ਅਵਤਾਰ ਸਿੰਘ ਤਾਰੀ ਨੇ ਇਕ ਸਾਂਝਾ ਪੈੱ੍ਰਸ ਬਿਆਨ ਜਾਰੀ ਕਰਦਿਆਂ ਹਲਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX