ਤਾਜਾ ਖ਼ਬਰਾਂ


ਟੀ -20 ਵਿਸ਼ਵ ਕੱਪ :ਪਾਕਿਸਤਾਨ ਨੇ ਭਾਰਤ ਨੂੰ ਹਰਾਇਆ
. . .  1 day ago
ਭੋਪਾਲ ਵਿਚ "ਆਸ਼ਰਮ 3" ਵੈਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਹੰਗਾਮਾ, ਬਜਰੰਗ ਦਲ ਨੇ ਕੀਤੀ ਭੰਨਤੋੜ
. . .  1 day ago
ਟੀ -20 ਵਿਸ਼ਵ ਕੱਪ : ਪਾਕਿਸਤਾਨ ਨੇ 6 ਓਵਰਾਂ 'ਚ ਬਣਾਇਆ 43 ਦੌੜਾਂ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 152 ਦੌੜਾਂ ਦਾ ਟੀਚਾ
. . .  1 day ago
ਟੀ -20 ਵਿਸ਼ਵ ਕੱਪ : ਕਪਤਾਨ ਕੋਹਲੀ ਦੀ ਪਾਰੀ ਖਤਮ, 18 ਵੇਂ ਓਵਰ ਵਿਚ ਸ਼ਾਹੀਨ ਅਫਰੀਦੀ ਦਾ ਸ਼ਿਕਾਰ
. . .  1 day ago
ਟੀ -20 ਵਿਸ਼ਵ ਕੱਪ : ਭਾਰਤ ਨੇ 15 ਓਵਰਾਂ 'ਚ 100 ਦੌੜਾਂ ਬਣਾਈਆਂ
. . .  1 day ago
ਰਿਸ਼ਭ ਪੰਤ ਨੇ ਵੀ ਆਪਣੀ ਵਿਕਟ ਗੁਆਈ , ਭਾਰਤ ਨੂੰ ਚੌਥਾ ਝਟਕਾ
. . .  1 day ago
ਭਾਜਪਾ ਕਲ੍ਹ ਦੀ ਪੰਜਾਬ ਸਰਬ ਦਲ ਮੀਟਿੰਗ ਦਾ ਬਾਈਕਾਟ ਕਰੇਗੀ- ਅਸ਼ਵਨੀ ਸ਼ਰਮਾ
. . .  1 day ago
ਚੰਡੀਗੜ੍ਹ,24 ਅਕਤੂਬਰ - ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਕਾਂਗਰਸ ਬੇਰੁਜ਼ਗਾਰੀ ਅਤੇ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਸਰਬ ਦਲ ਮੀਟਿੰਗ ਕਿਉਂ ਨਹੀਂ ਬੁਲਾ ਰਹੀ ਹੈ ? ਜਿਹਨਾਂ ਕਾਰਨਾਂ ਕਰਕੇ ਪੰਜਾਬ ਤਬਾਹੀ ਦੀ ...
ਟੀ -20 ਵਿਸ਼ਵ ਕੱਪ : ਭਾਰਤ ਦੀ ਬਹੁਤ ਖਰਾਬ ਸ਼ੁਰੂਆਤ, 31 ਦੌੜਾਂ 'ਤੇ 3 ਵਿਕਟਾਂ ਡਿੱਗੀਆਂ, ਸੂਰਯ ਕੁਮਾਰ ਯਾਦਵ ਆਊਟ
. . .  1 day ago
ਟੀ-20 ਵਿਸ਼ਵ ਕੱਪ : ਭਾਰਤ ਦੇ 2 ਖਿਡਾਰੀ ਆਊਟ
. . .  1 day ago
ਸ਼ਾਰਜਾਹ ,24 ਅਕਤੂਬਰ : ਭਾਰਤ ਅਤੇ ਪਾਕਿਸਤਾਨ ਵਿਚਾਲੇ ਯੂ.ਏ.ਈ. ਅਤੇ ਓਮਾਨ ਵਿਚ ਖੇਡੇ ਜਾ ਰਹੇ ਟੀ -20 ਵਿਸ਼ਵ ਵਿਚ ਮੈਚ ਸ਼ੁਰੂ ਹੋ ਗਿਆ ਹੈ। ਇਸ ਮੈਚ ਵਿਚ ਪਾਕਿਸਤਾਨ ਦੇ ਕਪਤਾਨ ਬਾਬਰ ਆਜ਼ਮ ਨੇ ...
ਰਾਜੂ ਰਾਮਗੜ੍ਹ ਸਰਦਾਰਾਂ ਨੂੰ ਬਣਾਇਆ ਟਰਾਂਸਪੋਰਟ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ
. . .  1 day ago
ਮਲੌਦ (ਲੁਧਿਆਣਾ), 24 ਅਕਤੂਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਹਲਕਾ ਪਾਇਲ ਦੇ ਯੂਥ ਕਾਂਗਰਸੀ ਆਗੂ ਰਾਜਿੰਦਰ ਸਿੰਘ ਰਾਜੂ ਰਾਮਗੜ੍ਹ ਸਰਦਾਰਾਂ ਨੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ...
ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਟੀ-20 ਵਿਸ਼ਵ ਕੱਪ : ਪਾਕਿਸਤਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਕੁਝ ਸਮੇਂ ਵਿਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਸ਼ਾਨਦਾਰ ਮੈਚ, ਟੌਸ 'ਤੇ ਨਜ਼ਰ
. . .  1 day ago
ਲੌਂਗੋਵਾਲ ’ਚ ਨਹੀਂ ਰੁਕਿਆ ਡੇਂਗੂ ਦਾ ਕਹਿਰ, ਅੱਜ ਹੋਈ ਪੰਜਵੀਂ ਮੌਤ
. . .  1 day ago
ਲੌਂਗੋਵਾਲ, 24 ਅਕਤੂਬਰ (ਵਿਨੋਦ, ਖੰਨਾ) ਲੌਂਗੋਵਾਲ ਵਿਖੇ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਇੱਥੇ ਇਕੋ ਪਰਿਵਾਰ ’ਚ 3 ਮੌਤਾਂ ਤੋਂ ਬਾਅਦ ਲਗਾਤਾਰ ਹੋ ਰਹੀਆਂ ਮੌਤਾਂ ਕਾਰਨ ਘਰਾਂ ਦੇ ਘਰ ਬਰਬਾਦ ਹੋ ਰਹੇ ਹਨ। ਅੱਜ ਇੱਥੋਂ ਦੇ ਕਾਰੋਬਾਰੀ...
ਰੂਸ ਵਿਚ ਕੋਰੋਨਾ ਦੇ ਵਧੇ ਮਾਮਲੇ , ਸੇਂਟ ਪੀਟਰਸਬਰਗ ਵਿਚ 30 ਅਕਤੂਬਰ ਤੋਂ 7 ਨਵੰਬਰ ਤੱਕ ਤਾਲਾਬੰਦੀ
. . .  1 day ago
ਬੇਮੌਸਮੀ ਮੀਂਹ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇਗਾ - ਉਪ ਮੁੱਖ ਮੰਤਰੀ ਸੋਨੀ
. . .  1 day ago
ਅੰਮ੍ਰਿਤਸਰ , 24 ਅਕਤੂਬਰ -ਉਪ ਮੁੱਖ ਮੰਤਰੀ ਸ੍ਰੀ ਓ. ਪੀ .ਸੋਨੀ ਨੇ ਕਿਹਾ ਹੈ ਕਿ ਪੰਜਾਬ ਵਿਚ ਕੱਲ੍ਹ ਅਤੇ ਅੱਜ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦਾ ਜੋ ਨੁਕਸਾਨ ਹੋਇਆ ਹੈ, ਸਰਕਾਰ ਉਸ ਦਾ ਯੋਗ ਮੁਆਵਜ਼ਾ ਦੇਵੇਗੀ। ਅੱਜ ...
ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਮੋਦੀ ਦੇ ਇਸ਼ਾਰੇ 'ਤੇ ਚੱਲ ਰਹੀਆਂ - ਰਾਘਵ ਚੱਢਾ
. . .  1 day ago
ਨਵੀਂ ਦਿੱਲੀ, 24 ਅਕਤੂਬਰ - ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ 'ਚ ਸਾਰੀਆਂ ਰਾਜਨੀਤਿਕ ਪਾਰਟੀਆਂ ਕੇਜਰੀਵਾਲ ਖ਼ਿਲਾਫ਼ ਹੋਈਆਂ ਇੱਕਜੁੱਟ। ਕੇਜਰੀਵਾਲ ਦੇ ਵਧਦੇ ਕਦਮਾਂ....
ਭਾਰਤ ਦੀ ਜਿੱਤ ਲਈ ਲੁਧਿਆਣਾ 'ਚ ਹਵਨ ਯੱਗ
. . .  1 day ago
ਲੁਧਿਆਣਾ,24 ਅਕਤੂਬਰ (ਪਰਮਿੰਦਰ ਸਿੰਘ ਅਹੂਜਾ) ਭਾਰਤ ਤੇ ਪਾਕਿਸਤਾਨ ਵਿਚਾਲੇ ਸ਼ਾਮ ਨੂੰ ਹੋਣ ਵਾਲੇ ਕ੍ਰਿਕਟ ਮੈਚ ਵਿਚ ਭਾਰਤ ਦੀ ਜਿੱਤ ਲਈ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਲੋਕਾਂ ਵਲੋਂ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਹੈਬੋਵਾਲ ਦੇ ....
ਪੰਜਾਬ ਭਾਜਪਾ ਦਾ ਕਾਂਗਰਸ ਦੀ ਟਵਿੱਟਰ ਵਾਰ 'ਤੇ ਹਮਲਾ
. . .  1 day ago
ਚੰਡੀਗੜ੍ਹ, 24 ਅਕਤੂਬਰ - ਭਾਜਪਾ ਦੇ ਜਨਰਲ ਸਕੱਤਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਇਹ ਸਾਰਾ ਡਰਾਮਾ ਅਤੇ ਖਾਣਾ ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਅਸਲ ਮੁੱਦਿਆਂ ਤੋਂ ਪੰਜਾਬੀਆਂ ਦਾ ਧਿਆਨ ਹਟਾਉਣ ਲਈ ਰਚਿਆ ਗਿਆ ਡਰਾਮਾ ਹੈ। ਸਿੱਧੂ ਅਤੇ ਮਨੀਸ਼ ਤਿਵਾੜੀ....
ਹਰਦੇਵ ਸਿੰਘ ਹੰਜਰਾ ਵਰਕਰਾਂ ਸਮੇਤ ਅਕਾਲੀ ਦਲ 'ਚ ਹੋਏ ਸ਼ਾਮਿਲ
. . .  1 day ago
ਚੰਡੀਗੜ੍ਹ,24 ਅਕਤੂਬਰ (ਸੁਰਿੰਦਰਪਾਲ) ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਸੁਨਾਮ ਤੋਂ ਅਕਾਲੀ ਦਲ ਦੇ ਉਮੀਦਵਾਰ ਬਲਦੇਵ ਮਾਨ, ਹਰਦੇਵ ਸਿੰਘ ਹੰਜਰਾ (ਸਾਬਕਾ ਚੇਅਰਮੈਨ ਨਗਰ ਨਿਗਮ ਸੁਨਾਮ) ਵਰਕਰਾਂ ਸਮੇਤ ਅਕਾਲੀ ਦਲ...
ਸਬ ਡਿਵੀਜ਼ਨ ਤਪਾ ਦੇ ਓਮ ਪ੍ਰਕਾਸ਼ ਹੋਣਗੇ ਐੱਸ.ਡੀ.ਐਮ.
. . .  1 day ago
ਤਪਾ ਮੰਡੀ 24 ਅਕਤੂਬਰ( ਵਿਜੇ ਸ਼ਰਮਾ ) ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਕੀਤੀਆਂ ਤਾਜ਼ਾ ਬਦਲੀਆਂ ਮੁਤਾਬਿਕ ਤਪਾ ਸਬ ਡਵੀਜ਼ਨ ਦੇ ਐੱਸ.ਡੀ.ਐਮ. ਓਮ ਪ੍ਰਕਾਸ਼ ਹੋਣਗੇ। ਦੱਸਣਯੋਗ ਹੈ ਕਿ ਐੱਸ.ਡੀ.ਐਮ....
ਸੜਕ ਹਾਦਸੇ 'ਚ ਭਰਾ ਦੀ ਮੌਤ, ਦੋ ਭੈਣਾਂ ਜ਼ਖ਼ਮੀ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਸਥਾਨਕ ਟਰੱਕ ਯੂਨੀਅਨ ਵਾਲੀ ਸਾਈਡ ਓਵਰ ਬ੍ਰਿਜ ਕੋਲ ਟਰੱਕ ਤੇ ਮੋਟਰ ਸਾਈਕਲ ਵਿਚਕਾਰ ਹੋਈ ਟੱਕਰ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਉਸ ਦੀਆਂ ਦੋ ਭੈਣਾਂ ਦੇ ਜ਼ਖਮੀ ਹੋ ਜਾਣ ਦੀ ਦੁਖਦਾਈ....
ਬੇਮੌਸਮੀ ਬਰਸਾਤ ਕਾਰਨ ਝੋਨੇ ਦੀ ਖ਼ਰੀਦ ਤੇ ਵਾਢੀ 'ਤੇ ਲੱਗੀ ਬਰੇਕ
. . .  1 day ago
ਲਹਿਰਾਗਾਗਾ, 24 ਅਕਤੂਬਰ (ਅਸ਼ੋਕ ਗਰਗ) ਅੱਜ ਤੜਕਸਾਰ ਹੋਈ ਤੇਜ਼ ਬਰਸਾਤ ਕਾਰਨ ਝੋਨੇ ਦੀ ਵਾਢੀ ਅਤੇ ਖ਼ਰੀਦ ਪ੍ਰਬੰਧਾਂ ਵਿਚ ਆਈ ਤੇਜ਼ੀ ਨੂੰ ਇਕਦਮ ਬਰੇਕਾਂ ਲੱਗ ਗਈਆਂ ਹਨ। ਬਰਸਾਤ ਕਾਰਨ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਕਿਸਾਨਾਂ ਵਲੋਂ ਮੰਡੀਆਂ ਵਿਚ ਝੋਨੇ ਦੀਆਂ ....
ਭਾਰੀ ਮੀਂਹ ਅਤੇ ਗੜੇਮਾਰੀ ਨੇ 1121 ਦੀ ਫ਼ਸਲ 'ਤੇ ਫੇਰਿਆ ਸੁਹਾਗਾ
. . .  1 day ago
ਬੱਚੀਵਿੰਡ, 24 ਅਕਤੂਬਰ (ਬਲਦੇਵ ਸਿੰਘ ਕੰਬੋ) -ਕੱਲ੍ਹ ਸ਼ਾਮ ਭਾਰੀ ਬਾਰਸ਼ ਅਤੇ ਗੜੇਮਾਰੀ ਨਾਲ ਬੱਚੀ ਵਿੰਡ ਅਤੇ ਇਸ ਦੇ ਆਸ-ਪਾਸ ਦੇ ਖੇਤਰ ਵਿਚ ਬਾਸਮਤੀ ਦੀ 1121 ਕਿਸਮ ਦੀ ਫ਼ਸਲ ਦੇ ਸੱਥਰ ਵਿਛ ਗਏ। ਕਿਸਾਨਾਂ ਨੇ ਦੱਸਿਆ ਕਿ ਇਸ ਬੇਮੌਸਮੀ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 28 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। -ਮਹਾਤਮਾ ਗਾਂਧੀ

ਸੰਪਾਦਕੀ

ਮਹਾਂਮਾਰੀ ਕਾਰਨ ਵਧੀ ਗ਼ਰੀਬੀ

ਕੋਰੋਨਾ ਮਹਾਂਮਾਰੀ ਨੇ ਇਕ ਪਾਸੇ ਜਿਥੇ ਮਾਮਲਿਆਂ ਅਤੇ ਮੌਤਾਂ ਸਬੰਧੀ ਪੂਰੇ ਦੇਸ਼ ਨੂੰ ਪ੍ਰਭਾਵਿਤ ਕੀਤਾ ਹੈ, ਉਥੇ ਮੁਲਕ ਦੀ ਆਰਥਿਕਤਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਕੋਰੋਨਾ ਕਾਰਨ ਪਿਛਲੇ ਸਾਲ ਦੇਸ਼ ਵਿਚ ਲਾਗੂ ਹੋਈ ਤਾਲਾਬੰਦੀ ਨਾਲ ਦੇਸ਼ ਦੇ ਆਮ ਲੋਕ ਅਤੇ ਸਰਕਾਰ ਕਾਫੀ ਪ੍ਰਭਾਵਿਤ ਹੋਈ। ਇਹੀ ਸਥਿਤੀ ਦੇਸ਼ ਦੇ ਰਾਜਾਂ ਵਿਚ ਵੱਖ-ਵੱਖ ਰੂਪ ਵਿਚ ਰਹੀ ਹੈ। ਇਸ ਨਾਲ ਦੇਸ਼ ਵਿਚ ਗ਼ਰੀਬੀ ਦੇ ਪ੍ਰਸਾਰ ਅਤੇ ਗ਼ਰੀਬਾਂ ਦੀ ਗਿਣਤੀ ਵਿਚ ਇਜ਼ਾਫਾ ਹੋਇਆ ਹੈ। ਇਸ ਕਾਰਨ ਦੇਸ਼ ਦੇ ਕਈ ਭਾਗਾਂ ਵਿਚ ਭੁੱਖਮਰੀ ਅਤੇ ਕੁਪੋਸ਼ਣ ਦੀ ਸਮੱਸਿਆ ਵੀ ਵੱਡੇ ਪੱਧਰ 'ਤੇ ਪ੍ਰਗਟ ਹੋਈ ਹੈ। ਤਾਲਾਬੰਦੀ ਵਾਲੇ ਦੌਰ ਵਿਚ ਦੇਸ਼ ਵਿਚ ਹਰ ਤਰ੍ਹਾਂ ਦੇ ਕੰਮ-ਧੰਦੇ ਬੰਦ ਰਹੇ। ਉਦਯੋਗਿਕ ਖੇਤਰ ਵਿਚ ਉਤਪਾਦਨ ਪੂਰੀ ਤਰ੍ਹਾਂ ਠੱਪ ਰਿਹਾ। ਇਸ ਕਾਰਨ ਕਈ ਹੋਰ ਖੇਤਰਾਂ ਵਿਚ ਵੀ ਕਾਰੋਬਾਰੀ ਸਰਗਰਮੀਆਂ ਬਿਲਕੁਲ ਰੁਕ ਗਈਆਂ ਸਨ। ਤਾਲਾਬੰਦੀ ਕਾਰਨ ਹੀ ਛੋਟੇ-ਮੋਟੇ ਕੰਮ ਧੰਦੇ ਵੀ ਬੰਦ ਹੋ ਗਏ ਸਨ, ਜਿਸ ਕਾਰਨ ਆਮ ਆਦਮੀ ਨੂੰ ਰੋਜ਼ੀ-ਰੋਟੀ ਲਈ ਸਖ਼ਤ ਸੰਘਰਸ਼ ਕਰਨਾ ਪਿਆ ਅਤੇ ਦੇਸ਼ ਦੀ ਸਮੂਹਿਕ ਆਰਥਿਕਤਾ ਜ਼ਰਜ਼ਰ ਹੋਣ ਦੇ ਕੰਢੇ 'ਤੇ ਪਹੁੰਚ ਗਈ। ਤਾਲਾਬੰਦੀ ਅਤੇ ਇਸ ਦੌਰਾਨ ਸਰਕਾਰਾਂ ਵਲੋਂ ਆਮ ਲੋਕਾਂ ਦੀ ਰੋਜ਼ੀ-ਰੋਟੀ ਸਬੰਧੀ ਕੋਈ ਭਰੋਸਾ ਨਾ ਦੇਣ 'ਤੇ ਆਪਣੇ ਹੀ ਦੇਸ਼ ਵਿਚ ਕਿਰਤੀ ਕਾਮੇ ਹਿਜਰਤ ਕਰਨ ਲਈ ਮਜਬੂਰ ਹੋਏ। ਇਸ ਨਾਲ ਲਗਪਗ ਕਰੋੜਾਂ ਲੋਕ ਪ੍ਰਤੱਖ ਰੂਪ ਵਿਚ ਪ੍ਰਭਾਵਿਤ ਹੋਏ ਸਨ।
ਤਾਲਾਬੰਦੀ ਦੌਰਾਨ ਲਗਪਗ 2 ਮਹੀਨੇ ਤੱਕ ਸਾਰੇ ਕੰਮ-ਧੰਦੇ ਪੂਰੀ ਤਰ੍ਹਾਂ ਬੰਦ ਰਹਿਣ ਨਾਲ ਕਰੀਬ 80 ਫ਼ੀਸਦੀ ਲੋਕਾਂ ਨੂੰ ਆਰਥਿਕ ਤੌਰ 'ਤੇ ਸੰਕਟ ਦਾ ਸਾਹਮਣਾ ਕਰਨਾ ਪਿਆ। ਅਮੀਰ ਵਰਗ ਨੇ ਤਾਂ ਕਿਸੇ ਤਰ੍ਹਾਂ ਪੈਸੇ ਦਾ ਪ੍ਰਬੰਧ ਕਰ ਲਿਆ ਪਰ ਕਿਰਤੀ ਵਰਗ ਅਤੇ ਛੋਟੇ ਦੁਕਾਨਦਾਰਾਂ ਲਈ ਇਹ ਦੌਰ ਬੇਹੱਦ ਕਸ਼ਟ ਭਰਿਆ ਸਿੱਧ ਹੋਇਆ। ਔਰਤਾਂ ਲਈ ਵੀ ਇਹ ਦੌਰ ਬੇਹੱਦ ਸੰਕਟ ਭਰਿਆ ਸੀ। ਲਗਪਗ 50 ਫ਼ੀਸਦੀ ਔਰਤਾਂ ਨੂੰ ਆਪਣੀ ਨੌਕਰੀ ਅਤੇ ਕਾਰੋਬਾਰ ਤੋਂ ਹੱਥ ਧੋਣਾ ਪਿਆ। ਇਕ ਵੱਡੀ ਯੂਨੀਵਰਸਿਟੀ ਦੀ ਅਧਿਐਨ ਰਿਪੋਰਟ ਅਨੁਸਾਰ ਪਿਛਲੇ ਇਕ ਸਾਲ ਵਿਚ ਕੋਰੋਨਾ ਮਹਾਂਮਾਰੀ ਦੇ ਪ੍ਰਭਾਵ ਦੇ ਮੱਦੇਨਜ਼ਰ 23 ਕਰੋੜ ਹੋਰ ਲੋਕ ਗ਼ਰੀਬੀ ਦੇ ਦਾਇਰੇ ਵਿਚ ਸ਼ਾਮਿਲ ਹੋਏ ਹੋਣਗੇ। 20 ਫ਼ੀਸਦੀ ਲੋਕਾਂ ਦੀ ਰੋਜ਼ੀ-ਰੋਟੀ ਪੂਰੀ ਤਰ੍ਹਾਂ ਖੁਸ ਜਾਣ ਨਾਲ ਉਹ ਭੁੱਖਮਰੀ ਦੇ ਕੰਢੇ 'ਤੇ ਪਹੁੰਚ ਗਏ ਹਨ, ਅਜਿਹੇ ਲੋਕਾਂ ਦੀ ਗਿਣਤੀ 15 ਕਰੋੜ ਤੋਂ ਵੱਧ ਹੋ ਸਕਦੀ ਹੈ। ਇਸ ਸਥਿਤੀ ਦਾ ਅਸਰ ਬੱਚਿਆਂ 'ਤੇ ਵੀ ਪਿਆ ਅਤੇ ਕਰੋੜਾਂ ਬੱਚਿਆਂ ਨੂੰ ਕੁਪੋਸ਼ਣ ਦਾ ਸਾਹਮਣਾ ਕਰਨਾ ਪਿਆ।
ਇਸ ਰਿਪੋਰਟ ਵਿਚ ਇਹ ਵੀ ਦੱਸਿਆ ਗਿਆ ਹੈ ਕਿ ਕੋਰੋਨਾ ਦੀ ਦੂਜੀ ਲਹਿਰ ਕਾਰਨ ਸਥਿਤੀ ਹੋਰ ਗੰਭੀਰ ਹੋ ਸਕਦੀ ਹੈ, ਜਿਸ ਕਾਰਨ ਜਿਥੇ ਗ਼ਰੀਬੀ ਦੇ ਪ੍ਰਸਾਰ ਅਤੇ ਗ਼ਰੀਬਾਂ ਦੀ ਗਿਣਤੀ ਵਿਚ ਹੋਰ ਵਾਧਾ ਹੋਵੇਗਾ, ਉਥੇ ਦੇਸ਼ ਵਿਚ ਖਾਣ ਵਾਲੀਆਂ ਵਸਤਾਂ ਦੀ ਸਥਿਤੀ ਵੀ ਚਿੰਤਾਜਨਕ ਹੋ ਸਕਦੀ ਹੈ। ਸੰਯੁਕਤ ਰਾਸ਼ਟਰ ਦੇ ਮੁਖੀ ਐਂਟੋਨੀਓ ਗੁਟਾਰੇਸ ਨੇ ਵੀ ਕੋਰੋਨਾ ਮਹਾਂਮਾਰੀ ਦੌਰ ਵਿਚ ਗ਼ਰੀਬੀ, ਬੇਰੁਜ਼ਗਾਰੀ ਅਤੇ ਭੁੱਖਮਰੀ ਵਰਗੀ ਸਥਿਤੀ ਦੇ ਵਿਸ਼ਵ ਪੱਧਰ 'ਤੇ ਵਧਣ ਦਾ ਖਦਸ਼ਾ ਜਤਾਇਆ ਹੈ। ਬੇਸ਼ੱਕ ਭਾਰਤ ਵਿਚ ਵੀ ਇਹ ਸਥਿਤੀ ਸਰਬ- ਵਿਆਪਕ ਹੈ ਪਰ ਪੇਂਡੂ ਖੇਤਰ ਵਿਚ ਇਸ ਦਾ ਪ੍ਰਭਾਵ ਜ਼ਿਆਦਾ ਦਿਖਾਈ ਦਿੰਦਾ ਹੈ। ਦੂਜੀ ਲਹਿਰ ਕਾਰਨ ਵੱਡੇ ਪੱਧਰ 'ਤੇ ਲੋਕਾਂ ਦੇ ਪੀੜਤ ਹੋਣ ਨਾਲ ਵੀ ਗ਼ਰੀਬੀ ਵਧਣ ਦਾ ਖਦਸ਼ਾ ਹੈ। ਦੇਸ਼ ਵਿਚ ਸਿਹਤ ਖੇਤਰ ਪਹਿਲਾਂ ਵੀ ਬਹੁਤ ਮਹਿੰਗਾ ਹੈ। ਕੋਰੋਨਾ ਤੋਂ ਪ੍ਰਭਾਵਿਤ ਹੋਣ ਵਾਲੇ ਪਰਿਵਾਰਾਂ ਦੀ ਆਰਥਿਕਤਾ ਇਸ ਦੌਰ ਵਿਚ ਹੋਰ ਡਿਗੀ ਹੈ। ਸਰਕਾਰਾਂ ਵਲੋਂ ਆਮ ਆਦਮੀ ਨੂੰ ਕੋਈ ਮਦਦ ਨਹੀਂ ਮਿਲੀ। ਸਰਕਾਰੀ ਹਸਪਤਾਲਾਂ ਵਿਚ ਵਿਵਸਥਾ ਸਹੀ ਨਾ ਹੋਣ ਕਾਰਨ ਮੱਧ ਵਰਗ ਦੇ ਲੋਕਾਂ ਨੂੰ ਨਿੱਜੀ ਹਸਪਤਾਲਾਂ ਵੱਲ ਭੱਜਣਾ ਪੈਂਦਾ ਹੈ। ਇਸ ਨਾਲ ਵੀ ਗ਼ਰੀਬੀ ਦੇ ਦਾਇਰੇ ਦਾ ਹੋਰ ਵਿਸਥਾਰ ਹੁੰਦਾ ਹੈ।
ਅਸੀਂ ਸਮਝਦੇ ਹਾਂ ਕਿ ਦੇਸ਼ ਵਿਚ ਇਸ ਸਮੇਂ ਜੋ ਸਥਿਤੀ ਬਣ ਗਈ ਹੈ, ਉਸ ਵਿਚ ਜੇਕਰ ਸਰਕਾਰਾਂ ਆਮ ਆਦਮੀ ਦਾ ਹੱਥ ਨਹੀਂ ਫੜਨਗੀਆਂ ਤਾਂ ਦੇਸ਼ ਵਿਚ ਗ਼ਰੀਬੀ ਅਤੇ ਬੇਰੁਜ਼ਗਾਰੀ ਦੀ ਸਥਿਤੀ ਹੋਰ ਗੰਭੀਰ ਹੁੰਦੀ ਜਾਵੇਗੀ। ਇਸ ਨਾਲ ਭੁੱਖਮਰੀ ਹੋਰ ਵਧ ਸਕਦੀ ਹੈ। ਇਸ ਸਥਿਤੀ ਤੋਂ ਉਭਰਨ ਲਈ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅੱਗੇ ਆਉਣਾ ਹੋਵੇਗਾ ਅਤੇ ਗ਼ਰੀਬ ਅਤੇ ਮੱਧ ਵਰਗ ਦੀ ਆਰਥਿਕਤਾ ਨੂੰ ਸੰਭਾਲਣ ਦੀ ਵੱਡੀ ਜ਼ਰੂਰਤ ਹੈ। ਇਸ ਲਈ ਸਰਕਾਰਾਂ ਜਿੰਨੀ ਛੇਤੀ ਕੋਈ ਠੋਸ ਨੀਤੀ ਬਣਾਉਣਗੀਆਂ, ਓਨਾ ਹੀ ਦੇਸ਼ ਅਤੇ ਇਥੋਂ ਦੇ ਲੋਕਾਂ ਲਈ ਚੰਗਾ ਰਹੇਗਾ।*

ਕੋਰੋਨਾ ਦੀ ਤੀਜੀ ਲਹਿਰ ਨੂੰ ਕਿਵੇਂ ਰੋਕਿਆ ਜਾਏ?

ਮਾਹਿਰਾਂ ਦਾ ਕਹਿਣਾ ਹੈ ਕਿ ਕੋਵਿਡ-19 ਦੀ ਤੀਜੀ ਲਹਿਰ ਲਾਜ਼ਮੀ ਆਵੇਗੀ ਜੋ ਕਿ ਹੋਰ ਵੀ ਜ਼ਿਆਦਾ ਖਤਰਨਾਕ ਹੋਵੇਗੀ, ਖਾਸ ਤੌਰ 'ਤੇ ਬੱਚਿਆਂ ਲਈ। ਇਸ ਲਈ ਸੁਪਰੀਮ ਕੋਰਟ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਹੈ ਕਿ ਦੇਸ਼ ਨੂੰ ਤੀਜੀ ਲਹਿਰ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਆਕਸੀਜਨ ਦੇ ...

ਪੂਰੀ ਖ਼ਬਰ »

ਮੀਡੀਆ ਸਰਕਾਰਾਂ ਨੂੰ ਕਾਰਗਰ ਕਦਮ ਚੁੱਕਣ ਲਈ ਮਜਬੂਰ ਕਰੇ

ਮੀਡੀਆ ਭੈਅ ਦਾ ਮਾਹੌਲ ਪੈਦਾ ਨਾ ਕਰਕੇ ਸਰਕਾਰਾਂ ਨੂੰ ਕਾਰਗਰ ਕਦਮ ਚੁੱਕਣ ਲਈ ਮਜਬੂਰ ਕਰੇ। ਜੇਕਰ ਮੀਡੀਆ ਅਜਿਹਾ ਕਰੇ ਤਾਂ ਲੋਕਾਂ ਦਾ ਵਿਸ਼ਵਾਸ ਬਣਿਆ ਰਹੇਗਾ ਅਤੇ ਡਾਕਟਰਾਂ, ਮਾਹਿਰਾਂ ਨੂੰ ਖ਼ਬਰ ਚੈਨਲ ਨਾ ਵੇਖਣ ਦੀ ਸਲਾਹ ਵੀ ਨਹੀਂ ਦੇਣੀ ਪਵੇਗੀ। ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਬਚਾਅ ਦੀ ਸਥਿਤੀ ਵਿਚ ਆ ਗਏ ਹਨ ਪ੍ਰਧਾਨ ਮੰਤਰੀ

ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਬੇਕਾਬੂ ਹੋ ਜਾਣ ਤੋਂ ਬਾਅਦ ਅਤੇ ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਵਿਚ ਉਮੀਦ ਅਨੁਸਾਰ ਪ੍ਰਦਰਸ਼ਨ ਨਾ ਕਰ ਪਾਉਣ ਦੀ ਵਜ੍ਹਾ ਤੋਂ ਬਾਅਦ ਕੀ ਨਰਿੰਦਰ ਮੋਦੀ ਬਚਾਅ ਦੀ ਸਥਿਤੀ ਵਿਚ ਆ ਗਏ ਹਨ? ਪਹਿਲੀ ਵਾਰ ਅਜਿਹਾ ਹੋਇਆ ਹੈ ਕਿ ...

ਪੂਰੀ ਖ਼ਬਰ »

ਕੋਰੋਨਾ : ਦੇਸੀ ਅਤੇ ਘਰੇਲੂ ਇਲਾਜ ਪ੍ਰਣਾਲੀ ਵੱਲ ਮੋੜਾ

ਪਿਛਲੇ ਸਾਲ ਪੂਰੀ ਦੁਨੀਆ ਵਿਚ ਫ਼ੈਲੀ ਕੋਰੋਨਾ ਮਹਾਂਮਾਰੀ ਤੋਂ ਸਮਾਜ ਦਾ ਹਰ ਵਰਗ ਚਿੰਤਤ ਵੀ ਹੈ ਅਤੇ ਚਿੰਤਨ ਵੀ ਕਰ ਰਿਹਾ ਹੈ। ਇਸ ਮਹਾਂਮਾਰੀ ਦੀ ਪਹਿਲੀ ਲਹਿਰ ਸਮਾਪਤ ਹੋਣ ਪਿੱਛੋਂ ਬੇਸ਼ੱਕ ਸਿਹਤ ਵਿਗਿਆਨੀ ਲਗਾਤਾਰ ਕਹਿੰਦੇ ਰਹੇ ਕਿ ਇਹ ਮਹਾਂਮਾਰੀ ਖ਼ਤਮ ਨਹੀਂ ਹੋਈ, ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX