ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੇਰਲਾ 'ਚ ਭਾਰੀ ਬਾਰਸ਼ ਤੇ ਢਿਗਾਂ ਡਿੱਗਣ ਕਾਰਨ ਕੁਝ ਲੋਕਾਂ ਦੀ ਗਈ ਜਾਨ 'ਤੇ ਜਤਾਇਆ ਦੁੱਖ
. . .  2 minutes ago
ਨਵੀਂ ਦਿੱਲੀ, 17 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ ਕਿ ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨਾਲ ਗੱਲ ਕੀਤੀ ਅਤੇ ਕੇਰਲ ਵਿਚ ਭਾਰੀ ਬਾਰਸ਼ ਅਤੇ ਢਿਗਾਂ ਡਿੱਗਣ ਦੇ ਮੱਦੇਨਜ਼ਰ ਸਥਿਤੀ ਬਾਰੇ ਚਰਚਾ ਕੀਤੀ....
ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  13 minutes ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  18 minutes ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  26 minutes ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  32 minutes ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  46 minutes ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  59 minutes ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 1 hour ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 1 hour ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 1 hour ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 1 hour ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 2 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਉੱਤਰਾਖੰਡ: ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ 18 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਰਹਿਣਗੇ ਬੰਦ
. . .  about 2 hours ago
ਉੱਤਰਾਖੰਡ, 17 ਅਕਤੂਬਰ - ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਤ ਨੇ ਜਾਣਕਾਰੀ ਦਿੱਤੀ ਕਿ ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ 18 ਅਕਤੂਬਰ ਨੂੰ ਉੱਤਰ ਕਾਸ਼ੀ ਜ਼ਿਲ੍ਹੇ ਵਿਚ ਜ਼ਿਲ੍ਹੇਦੇ ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋਰਾਂਗਲਾ 'ਚ ਸਬ ਤਹਿਸੀਲ ਬਣਾਉਣ ਦਾ ਕੀਤਾ ਐਲਾਨ
. . .  48 minutes ago
ਦੀਨਾਨਗਰ, 17 ਅਕਤੂਬਰ (ਅਜੀਤ ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋਰਾਂਗਲਾ 'ਚ ਸਬ ਤਹਿਸੀਲ ਬਣਾਉਣ ਦਾ ਕੀਤਾ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੀਨਾਨਗਰ ਤੋਂ ''ਮੇਰਾ ਘਰ ਮੇਰੇ ਨਾਮ'' ਸਕੀਮ ਦਾ ਕੀਤਾ ਆਗਾਜ਼
. . .  48 minutes ago
ਦੀਨਾਨਗਰ, 17 ਅਕਤੂਬਰ (ਅਜੀਤ ਬਿਊਰੋ)- ਦੀਨਾਨਗਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਆਗਾਜ਼ ਕਰਦਿਆਂ ਦੀਨਾਨਗਰ ਹਲਕੇ ਦੇ ਦੋ ਪਿੰਡਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਸ਼ਿਆਰਪੁਰ ਦੌਰੇ ਮੌਕੇ ਸੁੰਦਰ ਸ਼ਾਮ ਅਰੋੜਾ, ਡਾ. ਰਾਜ ਕੁਮਾਰ ਤੇ ਵਿਧਾਇਕ ਪਵਨ ਕੁਮਾਰ ਆਦੀਆ ਨਾਲ ਮੀਟਿੰਗ ਕੀਤੀ
. . .  about 3 hours ago
ਹੁਸ਼ਿਆਰਪੁਰ, 17 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਸ਼ਿਆਰਪੁਰ ਦੌਰੇ ਦੌਰਾਨ ਹੁਸ਼ਅਿਾਰਪੁਰ ਤੋਂ ਵਿਧਾਇਕ ਸ਼੍ਰੀ ਸੁੰਦਰ ਸ਼ਾਮ ਅਰੋੜਾ, ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਤੇ ਸ਼ਾਮ ਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨਾਲ ....
ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਸ਼੍ਰੀ ਰਾਮ ਤੀਰਥ ਮੰਦਰ ਪਹੁੰਚੇ
. . .  about 4 hours ago
ਰਾਮ ਤੀਰਥ, 17 ਅਕਤੂਬਰ - ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਸ਼੍ਰੀ ਰਾਮ ਤੀਰਥ ਮੰਦਰ.....
ਟਰਾਂਸਪੋਰਟ ਮੰਤਰੀ ਵਲੋਂ ਅੰਮ੍ਰਿਤਸਰ ਦਾ ਅਚਨਚੇਤ ਦੌਰਾ
. . .  about 4 hours ago
ਅੰਮ੍ਰਿਤਸਰ, 17 ਅਕਤੂਬਰ (ਗਗਨਦੀਪ ਸ਼ਰਮਾ)- ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੰੜਿਗ ਵਲੋਂ ਅੱਜ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕਰਕੇ ਜਿੱਥੇ ਬੱਸ ਅੱਡੇ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਗਿਆ ਉੱਥੇ ....
ਨਵਜੋਤ ਸਿੱਧੂ ਨੇ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ,ਮੁਲਾਕਾਤ ਦਾ ਮੰਗਿਆ ਸਮਾਂ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖਦੇ ਹੋਏ ਕਿਹਾ ਕਿ ਉਹ ਤਰਜੀਹੀ ਖੇਤਰ ਜਿਨ੍ਹਾਂ 'ਤੇ ਪੰਜਾਬ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ....
ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ, 1 ਗੰਭੀਰ
. . .  about 2 hours ago
ਰਾਜਪੁਰਾ,17 ਅਕਤੂਬਰ (ਰਣਜੀਤ ਸਿੰਘ ) ਰਾਜਪੁਰਾ ਚੰਡੀਗੜ੍ਹ ਹਾਈਵੇ 'ਤੇ ਆਲਮਪੁਰ ਮੋੜ ਨੇੜੇ ਇਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਜਾਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦ ਇਕ ਗੰਭੀਰ ਜ਼ਖਮੀ ਹੈ ਜਿਸ ਨੂੰ ਚੰਡੀਗੜ੍ਹ ਹਸਪਤਾਲ ਭਰਤੀ ਕੀਤਾ ਗਿਆ...
ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਹੈ ਸਿੰਘੂ ਬਾਰਡਰ ਘਟਨਾ: ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 17 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ....
ਬੇਘਰੇ ਲੋਕਾਂ ਦੀ ਸਮੱਸਿਆ ਹੱਲ ਕਰਨਾ ਮੇਰੀ ਉੱਚ ਤਰਜ਼ੀਹ- ਜੈਸਿਕਾ ਲਾਲ
. . .  about 5 hours ago
ਸੈਕਰਾਮੈਂਟੋ 17 ਅਕਤੂਬਰ (ਹੁਸਨ ਲੜੋਆ ਬੰਗਾ) - ਹਾਲ ਹੀ ਵਿਚ ਲਾਸ ਏਂਜਲਸ ਤੋਂ ਮੇਅਰ ਦੀ ਚੋਣ ਵਿਚ ਕੁੱਦੀ ਭਾਰਤੀ ਮੂਲ ਦੀ ਅਮਰੀਕਨ ਨਾਗਰਿਕ ਜੈਸਿਕਾ ਲਾਲ ਨੇ ਐਲਾਨ ਕੀਤਾ ਹੈ ਕਿ ਬੇਘਰ ਹੋਣਾ ਇਕ ਵੱਡਾ ਸੰਤਾਪ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਸੱਤਾਧਾਰੀਆਂ ਨੂੰ ਗ਼ਰੀਬਾਂ ਦੇ ਉਦਾਰ ਅਤੇ ਭਲੇ ਬਾਰੇ ਸੋਚਣਾ ਚਾਹੀਦਾ ਹੈ। ਮਹਾਤਮਾ ਗਾਂਧੀ

ਬਰਨਾਲਾ

ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਭਾਰਤ ਦੀ ਧਰਤੀ ਤੋਂ ਹੋਵੇਗਾ ਭਾਜਪਾ ਦਾ ਆਪ੍ਰੇਸ਼ਨ ਕਲੀਨ-ਮਨਜੀਤ ਧਨੇਰ

ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ)- ਦਿੱਲੀ ਦੀਆਂ ਹੱਦਾਂ 'ਤੇ ਕਿਸਾਨ ਮਾਰੂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਡਟੇ ਕਿਸਾਨਾਂ ਦਾ ਆਪ੍ਰੇਸ਼ਨ ਕਲੀਨ ਕਰਵਾਉਣ ਵਾਲੀ ਭਾਰਤੀ ਜਨਤਾ ਪਾਰਟੀ ਦਾ ਹੁਣ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ 'ਚ ਭਾਰਤ ਦੀ ਧਰਤੀ ਤੋਂ ਹੋਵੇਗਾ ਆਪ੍ਰੇਸ਼ਨ ਕਲੀਨ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਅਨਾਜ ਮੰਡੀ ਮਹਿਲ ਕਲਾਂ ਤੋਂ ਇਲਾਕਾ ਮਹਿਲ ਕਲਾਂ, ਜਗਰਾਉਂ ਅਤੇ ਮੁੱਲਾਂਪੁਰ ਤੋਂ ਸੈਂਕੜੇ ਕਿਸਾਨਾਂ ਦੇ ਵੱਡੇ ਕਾਫ਼ਲੇ ਸਮੇਤ ਦਿੱਲੀ ਨੂੰ ਰਵਾਨਾ ਹੋਣ ਸਮੇਂ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਪਿੱਠ 'ਤੇ ਖੜ੍ਹੇ ਕਾਰਪੋਰੇਟ ਘਰਾਨਿਆਂ, ਵਿਸ਼ਵ ਵਪਾਰ ਸੰਸਥਾ ਨੂੰ ਝੁਕਾਉਣਾ ਖਾਲਾ ਜੀ ਦਾ ਵਾੜਾ ਨਹੀਂ ਹੈ, ਇਹ ਹਰ ਵਰਗ ਦੇ ਲੋਕਾਂ ਦੇ ਸਾਥ ਨਾਲ ਹੀ ਸੰਭਵ ਹੈ |
ਸੰਯੁਕਤ ਕਿਸਾਨ ਮੋਰਚਾ ਹਰ ਵਰਗ ਦੇ ਸਾਰੇ ਕਿਰਤੀ ਲੋਕਾਂ ਨੂੰ ਪ੍ਰੇਰਿਤ ਕਰ ਕੇ ਨਾਲ ਲੈ ਰਿਹਾ ਹੈ, ਇਸ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਦਾ ਉੱਤਰ ਪ੍ਰਦੇਸ਼ 'ਚੋਂ ਮੁਕੰਮਲ ਸਫ਼ਾਇਆ ਕਰਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇਗੀ, ਜਿਸ ਤਹਿਤ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਖ਼ੁਦ ਯੂ.ਪੀ. ਜਾ ਕੇ ਮੋਦੀ ਸਰਕਾਰ ਦੀਆਂ ਮਾਰੂ ਨੀਤੀਆਂ ਵਿਰੁੱਧ ਵੋਟਰਾਂ ਨੂੰ ਜਾਗਰੂਕ ਕਰਨਗੇ | ਜ਼ਿਲ੍ਹਾ ਲੁਧਿਆਣਾ ਦੇ ਕਾਰਜਕਾਰੀ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰ ਨੇ ਦੱਸਿਆ ਕਿ ਇਹ ਕਾਫ਼ਲਾ ਬਰਨਾਲਾ, ਭੀਖੀ, ਬੁਢਲਾਡਾ, ਰਤੀਆ, ਫ਼ਤਿਆਬਾਦ ਹੁੰਦਾ ਹੋਇਆ ਟਿੱਕਰੀ ਬਾਰਡਰ ਬਾਰਡਰ ਪਹੁੰਚੇਗਾ | ਇਸ ਸਮੇਂ ਮਲਕੀਤ ਸਿੰਘ ਮਹਿਲ ਕਲਾਂ, ਭਿੰਦਰ ਸਿੰਘ ਮੂੰਮ, ਜਸਵੀਰ ਸਿੰਘ ਅਕਾਲਗੜ੍ਹ, ਗੁਰਪ੍ਰੀਤ ਸਿੰਘ ਸਿਧਵਾਂ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਮੰਡਿਆਣੀ, ਜਗਤਾਰ ਸਿੰਘ ਦਿਹੜ, ਰਣਧੀਰ ਸਿੰਘ ਬੱਸੀਆਂ, ਜਰਨੈਲ ਸਿੰਘ ਮੁੱਲਾਂਪੁਰ, ਬਹਾਦਰ ਸਿੰਘ ਲੱਖਾ ਆਦਿ ਹਾਜ਼ਰ ਸਨ |

ਸਿਹਤ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੀਤਾ ਰੋਸ ਮੁਜ਼ਾਹਰਾ

ਬਰਨਾਲਾ, 10 ਮਈ (ਅਸ਼ੋਕ ਭਾਰਤੀ) - ਕੱਚੇ ਸਿਹਤ ਮੁਲਾਜ਼ਮਾਂ ਨੇ ਸਿਵਲ ਹਸਪਤਾਲ ਬਰਨਾਲਾ ਵਿਖੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਕੌਮੀ ਸਿਹਤ ਮਿਸ਼ਨ ਤਹਿਤ ਕੰਮ ਕਰਦੇ ਡਾਕਟਰਾਂ, ਸੀ.ਐਚ.ਓ, ਸਟਾਫ਼ ਨਰਸਾਂ, ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਮਹਿਲ ਕਲਾਂ, 10 ਮਈ (ਅਵਤਾਰ ਸਿੰਘ ਅਣਖੀ) - ਪਿੰਡ ਚੁਹਾਣਕੇ ਕਲਾਂ ਨਾਲ ਸਬੰਧਿਤ ਇਕ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਪਤਾ ਲੱਗਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ 23 ਸਾਲਾ ਜਗਦੀਪ ਕੁਮਾਰ ਪੁੱਤਰ ਜਸਵੀਰ ਕੁਮਾਰ ਵਾਸੀ ਚੁਹਾਣਕੇ ਕਲਾਂ (ਬਰਨਾਲਾ) ਬੀਤੀ ਰਾਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸੱਤ ਕਾਬੂ

ਬਰਨਾਲਾ, 10 ਮਈ (ਰਾਜ ਪਨੇਸਰ)-ਥਾਣਾ ਸਿਟੀ-1 ਅਤੇ 2 ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸੱਤ ਨੂੰ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਕੁਲਦੀਪ ਸਿੰਘ, ਸਹਾਇਕ ਥਾਣੇਦਾਰ ਨਾਇਬ ਸਿੰਘ, ਸਹਾਇਕ ...

ਪੂਰੀ ਖ਼ਬਰ »

ਆਈਸੋਲੇਸ਼ਨ ਸੈਂਟਰ ਵਿਖੇ ਤੈਨਾਤ ਨਿੱਜੀ ਸਕਿਉਰਿਟੀ ਗਾਰਡ ਨਾਲ ਹੱਥੋਪਾਈ ਦੇ ਮਾਮਲੇ 'ਚ ਦੋ ਖ਼ਿਲਾਫ਼ ਮਾਮਲਾ ਦਰਜ

ਬਰਨਾਲਾ, 10 ਮਈ (ਰਾਜ ਪਨੇਸਰ)- ਕੋਰੋਨਾ ਪੀੜਤ ਮਰੀਜ਼ਾਂ ਲਈ ਬਣਾਏ ਗਏ ਆਈਸੋਲੇਸ਼ਨ ਸੈਂਟਰ ਸੋਹਲ ਪੱਤੀ ਵਿਖੇ ਤੈਨਾਤ ਪ੍ਰਾਈਵੇਟ ਸਿਕਿਉਰਿਟੀ ਗਾਰਡ ਨਾਲ ਹੱਥੋ ਪਾਈ ਦੇ ਮਾਮਲੇ 'ਚ ਦੋ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਕੇਂਦਰ ਵਿਖੇ ਤਾਇਨਾਤ ਪ੍ਰਾਈਵੇਟ ...

ਪੂਰੀ ਖ਼ਬਰ »

ਜਿੰਮ ਅਤੇ ਸੈਲੂਨ ਖੋਲ੍ਹਣ ਸਬੰਧੀ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ-ਪੱਤਰ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ 'ਚ ਜਿੰਮ, ਸਲੂਨ ਅਤੇ ਹੇਅਰ ਡ੍ਰੈਸਰ ਦੀਆਂ ਦੁਕਾਨਾਂ ਖੋਲ੍ਹਣ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਮਾਜ ਸੇਵੀ ਸ: ਦਵਿੰਦਰ ਸਿੰਘ ਬੀਹਲਾ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਨੂੰ ...

ਪੂਰੀ ਖ਼ਬਰ »

ਬਰਨਾਲਾ 'ਚ ਸਿਰਫ਼ 10 ਉਸਾਰੀ ਕਾਮਿਆਂ ਦੇ ਹੀ ਲੱਗ ਸਕੀ ਕੋਰੋਨਾ ਵੈਕਸੀਨ

ਬਰਨਾਲਾ, 10 ਮਈ (ਰਾਜ ਪਨੇਸਰ)- ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਅੱਜ 18 ਤੋਂ 44 ਸਾਲ ਉਮਰ ਵਾਲਿਆਂ ਉਸਾਰੀ ਕਾਮਿਆਂ ਦੇ ਕੋਰੋਨਾ ਟੀਕਾ ਲਗਵਾਉਣ ਦੀ ਸ਼ੁਰੂਆਤ ਕੀਤੀ ਗਈ, ਪਰ ਬਰਨਾਲਾ ਵਿਚ ਕਿਰਤ ਵਿਭਾਗ ਵਲੋਂ ਜਾਰੀ ਲਿਸਟ ਵਿਚੋਂ ਸਿਰਫ਼ 10 ਉਸਾਰੀ ਕਾਮਿਆਂ ਨੇ ਹੀ ...

ਪੂਰੀ ਖ਼ਬਰ »

ਬਰਨਾਲਾ ਵਿਖੇ ਟਰਾਈਡੈਂਟ ਪਲਸ ਆਕਸੀਮੀਟਰ ਬੈਂਕ ਸਥਾਪਿਤ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ) - ਰਾਮਬਾਗ ਬਰਨਾਲਾ ਵਿਖੇ ਪੁਲਿਸ ਪ੍ਰਸ਼ਾਸਨ ਵਲੋਂ ਕੋਵਿਡ ਮਹਾਂਮਾਰੀ ਦੌਰਾਨ ਐਸ.ਐਸ.ਪੀ. ਬਰਨਾਲਾ ਸੰਦੀਪ ਗੋਇਲ ਦੀ ਅਗਵਾਈ ਹੇਠ ਲੋਕਾਂ ਦੀ ਸਹੂਲਤ ਲਈ ਟਰਾਈਡੈਂਟ ਪਲਸ ਆਕਸੀਮੀਟਰ ਬੈਂਕ ਸਥਾਪਿਤ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਮਜ਼ਦੂਰਾਂ ਨੇ ਬੀ.ਡੀ.ਪੀ.ਓ. ਦਫ਼ਤਰ ਸ਼ਹਿਣਾ ਦਾ ਕੀਤਾ ਘਿਰਾਓ

ਸ਼ਹਿਣਾ, 10 ਮਈ (ਸੁਰੇਸ਼ ਗੋਗੀ) - ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵਲੋਂ ਬੀ.ਡੀ.ਪੀ.ਓ. ਸ਼ਹਿਣਾ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਮੰਗ ਕੀਤੀ ਗਈ ਕਿ ਪਿੰਡ ਮੌੜ ਨਾਭਾ ਵਿਚ ਨਰੇਗਾ ਮਜ਼ਦੂਰਾਂ ਨੂੰ ਤੁਰੰਤ ਕੰਮ ਦਿੱਤਾ ਜਾਵੇ ਅਤੇ ਨਰੇਗਾ ਮਜ਼ਦੂਰਾਂ ਦੇ ਮੁਤਾਬਿਕ ਕੰਮ ...

ਪੂਰੀ ਖ਼ਬਰ »

ਜ਼ਿਲ੍ਹਾ 'ਚ ਕੋਰੋਨਾ ਕਾਰਨ ਦੋ ਦੀ ਮੌਤ, 23 ਨਵੇਂ ਮਾਮਲੇ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ) - ਜ਼ਿਲ੍ਹਾ ਬਰਨਾਲਾ 'ਚ ਕੋਰੋਨਾ ਵਾਇਰਸ ਦੇ ਅੱਜ 23 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 66 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਆਗਾਜ਼

ਭਦÏੜ, 10 ਮਈ (ਰਜਿੰਦਰ ਬੱਤਾ, ਵਿਨੋਦ ਕਲਸੀ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਵਸ਼ਾਲੀ ਸਮਾਗਮਾਂ ਦਾ ਆਗਾਜ਼ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਸ਼ਰਧਾ ਪੂਰਵਕ ਕੀਤਾ ਗਿਆ | ...

ਪੂਰੀ ਖ਼ਬਰ »

ਹੈੱਡ ਗ੍ਰੰਥੀ ਰੂਪ ਸਿੰਘ ਦੀ ਕੋਰੋਨਾ ਨਾਲ ਮੌਤ

ਜਖੇਪਲ, 10 ਮਈ (ਮੇਜਰ ਸਿੰਘ ਸਿੱਧੂ) - ਪਿੰਡ ਚਾਓੁਬਾਸ ਦੇ ਸ੍ਰੀ ਗੁਰਦੁਆਰਾ ਸਾਹਿਬ ਧਰਮਾਪੱਤੀ ਦੇ ਹੈੱਡ ਗ੍ਰੰਥੀ ਭਾਈ ਰੂਪ ਸਿੰਘ ਦੀ ਕੋਰੋਨਾ ਨਾਲ ਮੌਤ ਹੋ ਗਈ ਉਨ੍ਹਾਂ ਨੂੰ 7 ਮਈ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਭਰਤੀ ਕਰਵਾਇਆ ਸੀ ਜਿਨ੍ਹਾਂ ਦੀ 10 ਮਈ ਨੂੰ ...

ਪੂਰੀ ਖ਼ਬਰ »

ਪ੍ਰੀਤੀ ਮਹੰਤ ਨੇ ਗੁਰੂ ਘਰ ਦੀ ਇਮਾਰਤ ਲਈ ਕੀਤੀ ਵਿੱਤੀ ਸਹਾਇਤਾ

ਸੰਗਰੂਰ, 10 ਮਈ (ਦਮਨਜੀਤ ਸਿੰਘ) - ਸ਼ਹਿਰ ਦੀ ਉੱਘੀ ਸਮਾਜ ਸੇਵਿਕਾ ਪ੍ਰੀਤੀ ਮਹੰਤ ਵਲੋਂ ਜਿਥੇ ਇਲਾਕੇ ਦੇ ਲੋੜਵੰਦ ਲੋਕਾਂ ਦੀ ਵੱਧ ਚੜ੍ਹ ਕੇ ਮਦਦ ਕੀਤੀ ਜਾ ਰਹੀ ਹੈ ਉਥੇ ਹੀ ਅੱਜ ਉਨ੍ਹਾਂ ਵਲੋਂ ਸਥਾਨਕ ਹਰੇੜੀ ਰੋਡ ਪ੍ਰੀਤ ਨਗਰ ਵਿਖੇ ਸਥਿਤ ਗੁਰਦੁਆਰਾ ਗੁਰੂ ਰਵਿਦਾਸ ...

ਪੂਰੀ ਖ਼ਬਰ »

ਕੇਂਦਰ ਸਰਕਾਰ ਕਿਸਾਨਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਨਾ ਕੇ ਖੇਤੀ ਕਾਨੂੰਨ ਰੱਦ ਕਰੇ - ਗੁਪਤਾ

ਧੂਰੀ, 10 ਮਈ (ਸੰਜੇ ਲਹਿਰੀ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਾਬਕਾ ਚੇਅਰਮੈਨ ਕਾਂਗਰਸੀ ਆਗੂ ਹੰਸ ਰਾਜ ਗੁਪਤਾ ਨੇ ਕੇਂਦਰ ਸਰਕਾਰ ਵਲੋਂ ਖੇਤੀ ਵਿਰੋਧੀ ਬਣਾਏ ਕਾਨੂੰਨਾਂ ਦੇ ਵਿਰੋਧ 'ਚ ਅਤੇ ਕਿਸਾਨਾਂ ...

ਪੂਰੀ ਖ਼ਬਰ »

ਤਪਾ ਦੇ ਸਰਕਾਰੀ ਹਸਪਤਾਲ 'ਚ ਨਹੀਂ ਲੱਗੀ 18 ਤੋਂ ਲੈ ਕੇ 44 ਸਾਲ ਦੇ ਵਿਅਕਤੀਆਂ ਦੇ ਵੈਕਸੀਨ

ਤਪਾ ਮੰਡੀ, 10 ਮਈ (ਵਿਜੇ ਸ਼ਰਮਾ)- ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਿਕ 18 ਸਾਲ ਤੋਂ ਲੈ ਕੇ 44 ਸਾਲ ਦੇ ਵਿਅਕਤੀਆਂ ਦੇ ਸਰਕਾਰੀ ਹਸਪਤਾਲਾਂ ਵਿਖੇ ਵੈਕਸੀਨ ਲਗਾਏ ਜਾਣ ਦੇ ਹੁਕਮ ਚਾੜ੍ਹੇ ਗਏ ਸਨ, ਪਰ ਤਪਾ ਦੇ ਸਰਕਾਰੀ ਹਸਪਤਾਲ 'ਚ 18 ਸਾਲ ਤੋਂ ਲੈ ਕੇ 44 ਸਾਲ ਦੇ ਵਿਅਕਤੀਆਂ ਦੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਬਲਾਕ ਮਹਿਲ ਕਲਾਂ ਦੇ ਆਗੂਆਂ ਵਲੋਂ ਵਿਚਾਰਾਂ

ਮਹਿਲ ਕਲਾਂ, 10 ਮਈ (ਤਰਸੇਮ ਸਿੰਘ ਗਹਿਲ) - ਪੰਜਾਬ ਨੰਬਰਦਾਰ ਯੂਨੀਅਨ ਇਕਾਈ ਬਲਾਕ ਮਹਿਲ ਕਲਾਂ ਦੀ ਮੀਟਿੰਗ ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਯੂਨੀਅਨ ਦੇ ਬਲਾਕ ਪ੍ਰਧਾਨ ਨੰਬਰਦਾਰ ਬਲਦੇਵ ਸਿੰਘ ਸਹੌਰ ਦੀ ਅਗਵਾਈ ਹੇਠ ਹੋਈ | ਇਸ ਸਮੇਂ ਨੰਬਰਦਾਰ ਬਲਦੇਵ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ ਸਰਕਾਰ ਲੋਕਾਂ ਦੀ ਆਰਥਿਕ ਮਦਦ ਕਰੇ - ਖੁੱਡੀ

ਹੰਡਿਆਇਆ, 10 ਮਈ (ਗੁਰਜੀਤ ਸਿੰਘ ਖੁੱਡੀ) - ਪਿੰਡ ਖੁੱਡੀ ਕਲਾਂ ਵਿਖੇ ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਸੀਨੀਅਰ ਆਗੂ ਕਰਮਜੀਤ ਸਿੰਘ ਖੁੱਡੀ ਦੀ ਅਗਵਾਈ 'ਚ ਮੀਟਿੰਗ ਹੋਈ | ਮੀਟਿੰਗ ਦੌਰਾਨ ਕਰਮਜੀਤ ਸਿੰਘ ਖੁੱਡੀ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ ਪ੍ਰਸ਼ਾਸਨ ...

ਪੂਰੀ ਖ਼ਬਰ »

ਧੋਖਾਧੜੀ ਦੇ ਮਾਮਲੇ 'ਚ 8 ਖ਼ਿਲਾਫ਼ ਪਰਚਾ ਦਰਜ

ਬਰਨਾਲਾ, 10 ਮਈ (ਰਾਜ ਪਨੇਸਰ)- ਥਾਣਾ ਸਿਟੀ-1 ਪੁਲਿਸ ਵਲੋਂ ਇਕ ਨੰਬਰ ਦੀਆਂ ਦੋ ਗੱਡੀਆਂ ਵਿਚ ਫੀਡ ਦੀ ਹੇਰਾਫੇਰੀ ਕਰਨ ਵਾਲੇ 8 ਜਾਣਿਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਜਗਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਮਿਲੀ ਕਿ ਕੁਝ ...

ਪੂਰੀ ਖ਼ਬਰ »

ਹਲਕੇ 'ਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਯਤਨਸ਼ੀਲ ਰਹਾਂਗਾ- ਧਾਲੀਵਾਲ

ਸ਼ਹਿਣਾ, 10 ਮਈ (ਸੁਰੇਸ਼ ਗੋਗੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੋਰੋਨਾ ਮਹਾਂਮਾਰੀ ਦੇ ਸੰਕਟ ਵਿਚ ਹਰ ਗ਼ਰੀਬ ਲੋੜਵੰਦ ਪਰਿਵਾਰ ਦੀ ਮਦਦ ਦੇ ਕੀਤੇ ਗਏ ਐਲਾਨ ਸ਼ਲਾਘਾਯੋਗ ਹਨ | ਇਹ ਸ਼ਬਦ ਕਾਂਗਰਸੀ ਆਗੂ ਸੁਖਵਿੰਦਰ ...

ਪੂਰੀ ਖ਼ਬਰ »

ਬੀਹਲਾ-ਗਹਿਲਾਂ ਸੜਕ ਲੋਕਾਂ ਲਈ ਬਣੀ ਨਾਸੂਰ, ਵਾਪਰ ਚੁੱਕੇ ਹਨ ਦਰਜਨ ਦੇ ਕਰੀਬ ਹਾਦਸੇ

ਟੱਲੇਵਾਲ, 10 ਮਈ (ਸੋਨੀ ਚੀਮਾ) - ਮੋਗਾ-ਬਰਨਾਲਾ ਨੈਸ਼ਨਲ ਹਾਈਵੇ ਤੋਂ ਨਿੱਕਲਦੀ ਬੀਹਲਾ-ਗਹਿਲਾਂ ਸੜਕ ਲੰਘਣ ਵਾਲੇ ਲੋਕਾਂ ਲਈ ਨਾਸੂਰ ਬਣ ਗਈ | ਜ਼ਿਕਰਯੋਗ ਹੈ ਕਿ ਟੱਲੇਵਾਲ ਪੁਲ ਤੋਂ ਲੈ ਕੇ ਸਰਕਾਰੀ ਹਾਈ ਸਕੂਲ ਬੀਹਲਾ ਤੱਕ ਸੜਕ ਪ੍ਰਧਾਨ ਮੰਤਰੀ ਗ੍ਰਾਮ ਯੋਜਨਾ ਅਧੀਨ ਹੈ ...

ਪੂਰੀ ਖ਼ਬਰ »

ਸਰਕਾਰਾਂ ਵਲੋਂ ਲਾਈ ਤਾਲਾਬੰਦੀ ਕਾਰਨ 23 ਕਰੋੜ ਤੋਂ ਜ਼ਿਆਦਾ ਲੋਕ ਬੇਰੁਜ਼ਗਾਰ ਹੋਏ-ਕਾ. ਸੇਖੋਂ

ਬਰਨਾਲਾ, 10 ਮਈ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਿਸਾਨ ਸਭਾ ਦੇ ਸੂਬਾ ਸਕੱਤਰ ਅਤੇ ਉੱਘੇ ਕਮਿਊਨਿਸਟ ਆਗੂ ਕਾਮਰੇਡ ਗੁਰਦੇਵ ਸਿੰਘ ਦਰਦੀ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਨ ਪਹੁੰਚੇ ਸੀ.ਪੀ.ਐਮ. ਦੇ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ ਵਿਖੇ 'ਮਾਂ' ਦਿਵਸ ਮਨਾਇਆ

ਬਰਨਾਲਾ, 10 ਮਈ (ਅਸ਼ੋਕ ਭਾਰਤੀ)- ਬੀ.ਵੀ.ਐਮ. ਇੰਟਰਨੈਸ਼ਨਲ ਸਕੂਲ ਬਰਨਾਲਾ ਵਿਖੇ ਆਨਲਾਈਨ ਮਾਂ ਦਿਵਸ ਮਨਾਇਆ ਗਿਆ | ਅਧਿਆਪਕਾਂ ਵਲੋਂ ਵਿਦਿਆਰਥੀਆਂ ਨੂੰ ਆਨਲਾਈਨ ਕਾਰਡ ਬਣਾਉਣ ਦੀ ਟਰੇਨਿੰਗ ਦਿੱਤੀ | ਇਸ ਤਰ੍ਹਾਂ ਨਰਸਰੀ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਖ਼ੁਦ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਮੋਰਚਾ 222ਵੇਂ ਦਿਨ 'ਚ ਸ਼ਾਮਿਲ

ਬਰਨਾਲਾ, 10 ਮਈ (ਧਰਮਪਾਲ ਸਿੰਘ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਮੋਰਚਾ 222ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਮੋਰਚੇ 'ਚ ਮਿ੍ਤਕ ਕਿਸਾਨਾਂ ਸੁਖਵਿੰਦਰ ਸਿੰਘ ਕੁਤਬਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX