ਤਾਜਾ ਖ਼ਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  26 minutes ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  30 minutes ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  40 minutes ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  about 1 hour ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  about 1 hour ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  about 1 hour ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  about 1 hour ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  1 minute ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  about 2 hours ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  about 2 hours ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  about 3 hours ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  about 3 hours ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  about 3 hours ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  about 4 hours ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਸਫ਼ਾਈ ਕਰਮਚਾਰੀਆਂ ਨੂੰ ਹਫ਼ਤੇ ਵਿਚ ਮਿਲੇਗੀ ਇਕ ਛੁੱਟੀ - ਚਰਨਜੀਤ ਸਿੰਘ ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਸਫ਼ਾਈ ਕਰਮਚਾਰੀਆਂ ਨੂੰ ਹਫ਼ਤੇ ਵਿਚ ਇਕ ਛੁੱਟੀ...
ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ 'ਤੇ ਸਿਫ਼ਾਰਸ਼ ਜਾਂ ਪੈਸੇ ਨਾਲ ਨਹੀਂ ਰੱਖਾਂਗੇ - ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ 'ਤੇ ਸਿਫ਼ਾਰਸ਼ ਜਾਂ ਪੈਸੇ ਨਾਲ...
ਜੀ.ਐਨ.ਡੀ. ਯੂ. ਵਿਚ ਭਾਈ ਜੈਤਾ ਸਿੰਘ ਦੇ ਨਾਂਅ 'ਤੇ ਚੇਅਰ ਕਰਾਂਗੇ ਸਥਾਪਿਤ - ਮੁੱਖ ਮੰਤਰੀ ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਜੀ.ਐਨ.ਡੀ. ਯੂ. ਵਿਚ ਭਾਈ ਜੈਤਾ ਸਿੰਘ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਾਂਗੇ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਰਾਮਾਇਣ ਤੋਂ ਸਿੱਖਿਆ ਮਿਲਦੀ ਹੈ ਕਿ ...
ਪਿਛਲੇ ਢਾਈ ਸਾਲਾਂ ਤੋਂ ਕੈਪਟਨ ਭਾਜਪਾ ਦੇ ਸੰਪਰਕ 'ਚ - ਪਰਗਟ ਸਿੰਘ
. . .  about 4 hours ago
ਜਲੰਧਰ, 20 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਕਹਿਣਾ ਸੀ ਕਿ ਪਿਛਲੇ ਢਾਈ ਸਾਲਾਂ ਤੋਂ ਕੈਪਟਨ ਭਾਜਪਾ ਦੇ ਸੰਪਰਕ 'ਚ ਹਨ ਅਤੇ ਉਹ ਭਾਜਪਾ ਨਾਲ ਮਿਲ ਕੇ ਨਵੀਂ ਪਾਰਟੀ ਬਣਾ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ...
ਰਾਹੁਲ ਗਾਂਧੀ ਨਾਲ ਹੋਈ ਹਰੀਸ਼ ਰਾਵਤ ਦੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ - ਕਾਂਗਰਸ ਦੇ ਜਨਰਲ ਸਕੱਤਰ ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ | ਮੁਲਾਕਾਤ ਤੋਂ ਬਾਅਦ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਉਹ ਇੱਥੇ ਉਤਰਾਖੰਡ ਬਾਰੇ ਗੱਲ ਕਰਨ ਆਏ ਸਨ | ਰਾਵਤ ਦਾ ਕਹਿਣਾ ਸੀ ਕਿ ਮੁਲਾਕਾਤ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਹੁਣ 18 ਤੋਂ 44 ਸਾਲ ਉਮਰ ਦੇ ਲੋਕਾਂ ਦਾ ਟੀਕਾਕਰਨ ਸ਼ੁਰੂ 30 ਉਸਾਰੀ ਕਾਮਿਆਂ ਨੇ ਲਵਾਈ ਵੈਕਸੀਨ-ਸਿਵਲ ਸਰਜਨ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਦੀ ਅਗਵਾਈ ਹੇਠ ਸਿਹਤ ਵਿਭਾਗ ਨੇ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲ੍ਹੇ ਵਿਚ ਕੋਵਿਡ ਰੋਕੂ ਟੀਕਾਕਰਨ ਦੇ ਤੀਜੇ ਪੜਾਅ ਦੀ ਅੱਜ ਸ਼ੁਰੂਆਤ ਕਰ ਦਿੱਤੀ ਹੈ | ਇਸ ਪੜਾਅ 'ਚ ਮੁਫ਼ਤ ਟੀਕਾਕਰਨ ਮੁਹਿੰਮ ਤਹਿਤ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਰਜਿਸਟਰਡ ਉਸਾਰੀ ਕਾਮਿਆਂ ਅਤੇ ਸੰਵੇਦਨਸ਼ੀਲ ਤੇ ਉਚ ਜੋਖ਼ਮ ਵਾਲੇ ਲੋਕਾਂ ਨੂੰ ਵੈਕਸੀਨ ਲਗਾਈ ਜਾਣੀ ਹੈ | ਇਸ ਦੌਰਾਨ ਜ਼ਿਲ੍ਹਾ ਟੀਕਾਕਰਨ ਅਫਸਰ ਡਾ: ਜਵਿੰਦਰਵੰਤ ਸਿੰਘ ਬੈਂਸ ਨੇ ਅੱਜ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ ਪਹੁੰਚ ਕੇ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਸਾਰੇ ਉਸਾਰੀ ਕਾਮਿਆਂ ਅਤੇ ਸੰਵੇਦਨਸ਼ੀਲ ਤੇ ਉਚ ਜੋਖ਼ਮ ਵਾਲੇ ਵਿਅਕਤੀਆਂ ਦੇ ਟੀਕਾਕਰਨ ਲਈ ਕੀਤੇ ਗਏ ਪ੍ਰਬੰਧਾਂ ਦੀ ਸਮੀਖਿਆ ਕੀਤੀ ਅਤੇ ਇਸ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ: ਗੀਤਾਂਜਲੀ ਸਿੰਘ, ਸੀਨੀਅਰ ਮੈਡੀਕਲ ਅਫਸਰ ਡਾ: ਊਸ਼ਾ ਕਿਰਨ, ਰੂਰਲ ਮੈਡੀਕਲ ਅਫਸਰ ਡਾ: ਰਣਜੀਤ ਹਰੀਸ਼, ਡਾ: ਗੁਰਪਿੰਦਰ ਕੌਰ, ਬਲਾਕ ਐਜੂਕੇਟਰ ਮਨਿੰਦਰ ਸਿੰਘ, ਸਹਾਇਕ ਸੁਸ਼ੀਲ ਕੁਮਾਰ, ਏ.ਐਨ.ਐਮ. ਹਰਜਿੰਦਰ ਕੌਰ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ | ਇਸ ਮੌਕੇ ਡਾ: ਜਵਿੰਦਰਵੰਤ ਸਿੰਘ ਬੈਂਸ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਕੀਮਤੀ ਮਨੁੱਖੀ ਜਾਨਾਂ ਨੂੰ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਉਣ ਲਈ ਜ਼ਿਲ੍ਹੇ ਵਿਚ ਹਫ਼ਤੇ ਦੇ ਸਾਰੇ ਦਿਨਾਂ ਵਿਚ ਟੀਕਾਕਰਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ 18 ਤੋਂ 44 ਉਮਰ ਵਰਗ ਦੇ ਰਜਿਸਟਰਡ ਸਾਰੇ ਉਸਾਰੀ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜ਼ਿਲ੍ਹੇ ਵਿਚ ਟੀਕਾਕਰਨ ਦੇ ਤੀਜੇ ਪੜਾਅ ਦੇ ਪਹਿਲੇ ਗੇੜ ਵਿਚ ਟੀਕਾ ਲਗਾਇਆ ਜਾ ਰਿਹਾ ਹੈ | ਟੀਕਾਕਰਨ ਦੇ ਪਹਿਲੇ ਪੜਾਅ ਵਿਚ ਹੈਲਥ ਕੇਅਰ ਵਰਕਰਾਂ ਅਤੇ ਫ਼ਰੰਟ ਲਾਈਨ ਵਰਕਰਾਂ ਨੂੰ ਕਵਰ ਕੀਤਾ ਗਿਆ ਸੀ, ਜਦੋਂ ਕਿ ਦੂਜੇ ਪੜਾਅ ਵਿਚ ਬਜ਼ੁਰਗਾਂ ਅਤੇ 45 ਸਾਲ ਤੋਂ ਵੱਧ ਉਮਰ ਦੇ ਸਹਿ ਰੋਗਾਂ ਤੋਂ ਪੀੜਤ ਵਿਅਕਤੀਆਂ ਨੂੰ ਕਵਰ ਕੀਤਾ ਗਿਆ ਸੀ | ਡਾ: ਕਪੂਰ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਉੱਚ ਜੋਖ਼ਮ ਦੇ ਸੰਕਰਮਣ ਵਾਲੇ ਮਰੀਜ਼ਾਂ ਨੂੰ ਕਵਰ ਕਰਨ 'ਤੇ ਹੈ | ਉਨ੍ਹਾਂ ਦੱਸਿਆ ਕਿ ਹਾਲ ਦੀ ਘੜੀ ਸਿਵਲ ਹਸਪਤਾਲ ਨਵਾਂਸ਼ਹਿਰ ਅਤੇ ਕਮਿਊਨਿਟੀ ਸਿਹਤ ਕੇਂਦਰ ਰਾਹੋਂ ਵਿਖੇ 18 ਸਾਲ ਤੋਂ 44 ਸਾਲ ਉਮਰ ਵਰਗ ਦੇ ਲੋਕਾਂ ਦੇ ਟੀਕੇ ਲਗਾਏ ਜਾ ਰਹੇ ਹਨ | ਇਸ ਤੋਂ ਬਾਅਦ ਜ਼ਰੂਰਤ ਦੇ ਹਿਸਾਬ ਨਾਲ ਟੀਕਾਕਰਨ ਕੇਂਦਰਾਂ ਦਾ ਵਿਸਥਾਰ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਟੀਕਾਕਰਨ ਦੀਆਂ ਯੋਗ ਸ਼ੇ੍ਰਣੀਆਂ ਬਾਰੇ ਸਮੇਂ-ਸਮੇਂ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਉਲਝਣ ਨਾ ਰਹੇ ਅਤੇ ਟੀਕਾਕਰਨ ਕੇਂਦਰਾਂ ਉੱਤੇ ਭੀੜ ਨਾ ਪਵੇ |

5 ਗ੍ਰਾਮ ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਦੋ ਕਾਬੂ

ਬਲਾਚੌਰ, 11 ਮਈ (ਸ਼ਾਮ ਸੁੰਦਰ ਮੀਲੂ) - ਥਾਣਾ ਸਦਰ ਬਲਾਚੌਰ ਦੀ ਪੁਲਿਸ ਨੇ ਨਾਕੇ ਦੌਰਾਨ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਵਤਾਰ ਸਿੰਘ ਅਤੇ ਤਫ਼ਤੀਸ਼ੀ ਅਫਸਰ ਏ.ਐਸ.ਆਈ. ਵਰਿੰਦਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 42 ਨਵੇਂ ਮਾਮਲੇ, 4 ਮੌਤਾਂ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 42 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦ ਕਿ 57 ਸਾਲਾ ਔਰਤ, 77 ਸਾਲਾ ਪੁਰਸ਼, 70 ਸਾਲਾ ਔਰਤ ਅਤੇ 88 ਸਾਲਾ ਪੁਰਸ਼ ਜੋ ਕਿ ਇੱਥੋਂ ਦੇ ਨਿੱਜੀ ਹਸਪਤਾਲ ਵਿਚ ਜੇਰੇ ਇਲਾਜ ਸਨ ਦੀ ...

ਪੂਰੀ ਖ਼ਬਰ »

ਸਥਾਨਕ ਸਰਕਾਰ ਵਿਭਾਗ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ

ਹੁਸ਼ਿਆਰਪੁਰ, 11 ਮਈ (ਹਰਪ੍ਰੀਤ ਕੌਰ) - ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕਰਕੇ ਸਥਾਨਕ ਸਰਕਾਰ ਵਿਭਾਗ ਅੰਦਰ ਵੱਡੇ ਪੱਧਰ 'ਤੇ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ | ਈ.ਓ ਪਰਮਿੰਦਰ ਸਿੰਘ ਨੂੰ ਨਗਰ ਕੌਂਸਲ ਮੂਣਕ ਤੋਂ ਪਾਤੜਾ ਤੇ ਘੱਗਾ ਦਾ ਵਾਧੂ ਚਾਰਜ, ...

ਪੂਰੀ ਖ਼ਬਰ »

ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਿਸ ਵਲੋਂ ਕੋਰੋਨਾ ਮਹਾਂਮਾਰੀ ਸਬੰਧੀ ਹੁਕਮਾਂ ਦੀ ਉਲੰਘਣਾ ਕਰਨ 'ਤੇ 7 ਮੁਕੱਦਮੇ ਦਰਜ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ) - ਇਕ ਪਾਸੇ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਮਾਰ, ਠੱਪ ਹੋ ਕੇ ਰਹਿਗੇ ਬੁਰੀ ਤਰ੍ਹਾਂ ਕਾਰੋਬਾਰ ਅਤੇ ਦੂਸਰੇ ਪਾਸੇ ਦੁਕਾਨਦਾਰਾਂ ਨੂੰ ਪੁਲਿਸ ਦੀ ਮਾਰ ਨੇ ਬੁਰੀ ਤਰ੍ਹਾਂ ਝੰਬ ਕੇ ਰੱਖ ਦਿੱਤਾ ਹੈ | ਲੋਕ ਇਕ ਪਾਸੇ ਆਪਣੇ ...

ਪੂਰੀ ਖ਼ਬਰ »

ਬੰਗਾ 'ਚ ਸੀ. ਪੀ. ਆਈ. ਐਮ. ਵਲੋਂ ਕੇਂਦਰ ਸਰਕਾਰ ਦੀ ਸਾੜੀ ਅਰਥੀ

ਬੰਗਾ, 11 ਮਈ (ਜਸਬੀਰ ਸਿੰਘ ਨੂਰਪੁਰ) - ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਵਰਕਰਾਂ ਨੇ ਬੰਗਾ ਸਬ-ਡਵੀਜ਼ਨ ਵਿਚ ਇਕਠੇ ਹੋ ਕੇ ਕੇਂਦਰ ਦੀ ਮੋਦੀ ਸਰਕਾਰ ਦੀ ਅਰਥੀ ਸਾੜੀ ਕਿਉਂਕਿ ਕੱਲ੍ਹ ਤਿ੍ਪੁਰਾ ਦੇ ਸਾਬਕਾ ਮੁੱਖ ਮੰਤਰੀ ਮਾਨਿਕ ਸਰਕਾਰ ਆਪਣੀ ਟੀਮ ਸਮੇਤ ਇਕ ਇਕੱਠ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਔਰਤ ਗੰਭੀਰ ਜ਼ਖ਼ਮੀ

ਕਟਾਰੀਆਂ, 11 ਮਈ (ਨਵਜੋਤ ਸਿੰਘ ਜੱਖੂ) - ਬੰਗਾ-ਕਟਾਰੀਆਂ ਲਿੰਕ ਰੋਡ 'ਤੇ ਅਣਪਛਾਤੇ ਵਾਹਨ ਦੁਆਰਾ ਟੱਕਰ ਮਾਰਨ 'ਤੇ ਮਹਿਲਾ ਦਾ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦੇ ਹੋਏ ਮਹਿਲਾ ਦੇ ਰਿਸ਼ਤੇਦਾਰ ਬਹਾਦਰ ਖ਼ਾਨ ਨੇ ਦੱਸਿਆ ਕਿ ਉਨ੍ਹਾਂ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਵਾਸੀ ਕੋਵਿਡ ਰੋਕੂ ਟੀਕਾ ਲਗਵਾ ਕੇ ਆਪਣੀ ਜ਼ਿੰਮੇਵਾਰੀ ਨਿਭਾਉਣ-ਡਾ: ਕਪੂਰ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹੇ ਵਿਚ ਅੱਜ 954 ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ | ਇਸ ਤਰ੍ਹਾਂ ਜ਼ਿਲ੍ਹੇ 'ਚ ਹੁਣ ਤੱਕ ਕੋਵਿਡ ਰੋਕੂ ਵੈਕਸੀਨ ਦੀਆਂ ਕੁੱਲ 119452 ਖ਼ੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚ ਪਹਿਲੀ ਖ਼ੁਰਾਕ ਅਤੇ ...

ਪੂਰੀ ਖ਼ਬਰ »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਮੁੱਖ ਸੜਕ ਦੁਬਾਰਾ ਟੁੱਟਣ ਦਾ ਬਣਿਆ ਖ਼ਦਸ਼ਾ

ਭੱਦੀ, 11 ਮਈ (ਨਰੇਸ਼ ਧੌਲ) - ਭੱਦੀ ਬਲਾਚੌਰ ਮੁੱਖ ਸੜਕ ਦਾ ਨਵੀਨੀਕਰਨ ਹੋਏ ਨੂੰ ਹਾਲੇ ਕੁੱਝ ਸਮਾਂ ਹੀ ਹੋਇਆ, ਪ੍ਰੰਤੂ ਪਿੰਡ ਧਕਤਾਣਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਇਹ ਸੜਕ ਦੁਬਾਰਾ ਟੁੱਟਣ ਦਾ ਖ਼ਦਸ਼ਾ ਫਿਰ ਤੋਂ ਬਣਿਆ ਹੋਇਆ ਹੈ | ਇਲਾਕਾ ਵਾਸੀਆਂ ਨੇ ...

ਪੂਰੀ ਖ਼ਬਰ »

ਕੰਢੀ ਦੇ ਪਿੰਡਾਂ ਅੰਦਰ ਬਿਜਲੀ ਸਮੱਸਿਆ ਨੂੰ ਹੱਲ ਕਰਨ ਦੀ ਕਿਸੇ ਵੀ ਸਰਕਾਰ ਨੇ ਨਹੀਂ ਕੀਤੀ ਪਹਿਲ

ਪੋਜੇਵਾਲ ਸਰਾਂ, 11 ਮਈ (ਰਮਨ ਭਾਟੀਆ) - ਭਾਵੇਂ ਦੇਸ਼ ਨੂੰ ਆਜ਼ਾਦ ਹੋਇਆ 70 ਸਾਲ ਤੋਂ ਵੱਧ ਸਮਾਂ ਬੀਤ ਗਿਆ ਤੇ ਸਮੇਂ-ਸਮੇਂ 'ਤੇ ਸੂਬੇ 'ਚ ਰਾਜ ਕਰਨ ਵਾਲੀਆਂ ਸਰਕਾਰਾਂ ਸੂਬੇ ਅੰਦਰ ਬਿਜਲੀ ਸਰਪਲੱਸ ਦੇਣ ਦੇ ਵਾਅਦੇ ਕਰਦੀਆਂ ਰਹੀਆਂ ਹਨ, ਪ੍ਰੰਤੂ ਕੰਢੀ ਇਲਾਕੇ ਤੇ ਬਲਾਚੌਰ ...

ਪੂਰੀ ਖ਼ਬਰ »

ਕੋਵਿਡ ਪਾਬੰਦੀਆਂ ਦੌਰਾਨ ਫਲ ਤੇ ਸਬਜ਼ੀ ਉਤਪਾਦਕਾਂ ਨੂੰ ਨਹੀਂ ਪੇਸ਼ ਆਵੇਗੀ ਕੋਈ ਦਿੱਕਤ- ਡਾ: ਕਾਹਮਾ

ਨਵਾਂਸ਼ਹਿਰ, 11 ਮਈ (ਗੁਰਬਖਸ਼ ਸਿੰਘ ਮਹੇ)- ਕੋਵਿਡ-19 ਤੋਂ ਬਚਾਅ ਲਈ ਲਗਾਈਆਂ ਗਈਆਂ ਪਾਬੰਦੀਆਂ ਦੌਰਾਨ ਕਿਸਾਨਾਂ ਨੂੰ ਆਪਣੇ ਫਲਾਂ ਤੇ ਸਬਜ਼ੀਆਂ ਦੇ ਮੰਡੀਕਰਨ ਵਿਚ ਕਿਸੇ ਕਿਸਮ ਦੀ ਦਿੱਕਤ ਨਾ ਆਵੇ, ਇਸ ਲਈ ਬਾਗਬਾਨੀ ਵਿਭਾਗ ਵਲੋਂ ਢੁਕਵੇਂ ਉਪਰਾਲੇ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਪਾਵਰ ਲਿਫਟਰ ਖਿਡਾਰਨ ਦਾ ਸੁਪਨਾ ਪੂਰਾ ਕਰਨ ਲਈ ਅੱਗੇ ਆਏ ਦਲਬੀਰ ਸਿੰਘ ਮਾਹਲ

ਜਲੰਧਰ, 11 ਮਈ (ਜਸਪਾਲ ਸਿੰਘ)-ਸਾਲ 2017 ਦੀ ਕਾਮਨਵੈਲਥ ਪੈਰਾ ਪਾਵਰ ਲਿਫ਼ਟਿੰਗ ਤੇ ਬੈਂਚ ਪ੍ਰੈੱਸ ਚੈਂਪੀਅਨਸ਼ਿਪ 'ਚ ਸੋਨੇ ਦਾ ਤਗਮਾ ਹਾਸਲ ਕਰਨ ਵਾਲੀ ਉੱਘੀ ਪਾਵਰ ਲਿਫਟਰ ਰਮਨਦੀਪ ਕੌਰ ਇਸੇ ਸਾਲ ਦੁਬਈ ਵਿਖੇ 19 ਤੋਂ 22 ਜੂਨ ਤੱਕ ਹੋਣ ਜਾ ਰਹੀ ਅੰਤਰ ਰਾਸ਼ਟਰੀ ਪਾਵਰ ...

ਪੂਰੀ ਖ਼ਬਰ »

ਨਿਰਮਲ ਭੇਖ ਪੰਚਾਇਤੀ ਅਖਾੜਾ ਵਲੋਂ ਸੰਤ ਜੀਤ ਦੀ ਮੁਖੀ ਵਜੋਂ ਮਾਨਤਾ ਰੱਦ

ਜਲੰਧਰ ਛਾਉਣੀ, 11 ਮਈ (ਪਵਨ ਖਰਬੰਦਾ)- ਹਲਕਾ ਆਦਮਪੁਰ ਦੇ ਅਧੀਨ ਆਉਂਦੇ ਪਿੰਡ ਜੌਹਲਾਂ ਨੇੜੇ ਸਥਿਤ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਸੰਤ ਜੀਤ ਸਿੰਘ ਦੀ ਨਿਰਮਲ ਕੁਟੀਆ ਜੌਹਲਾਂ ਦੇ ਮੁਖੀ ਵਜੋਂ ਮਾਨਤਾ ਨੂੰ ਰੱਦ ਕਰਦੇ ਹੋਏ ਉਨ੍ਹਾਂ ਨੂੰ ਦਿੱਤੇ ਗਏ ਅਧਿਕਾਰਾਂ ਨੂੰ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰੇ-ਡਾ. ਹਰਪ੍ਰੀਤ ਸਿੰਘ ਕੈਂਥ

ਸੰਧਵਾਂ, 11 ਮਈ (ਪ੍ਰੇਮੀ ਸੰਧਵਾਂ) - ਸਾਬਕਾ ਸੰਸਦ ਮੈਂਬਰ ਮਰਹੂਮ ਸਤਨਾਮ ਸਿੰਘ ਕੈਂਥ ਦੇ ਸਪੁੱਤਰ ਡਾ. ਹਰਪ੍ਰੀਤ ਸਿੰਘ ਕੈਂਥ ਸੀਨੀਅਰ ਕਾਂਗਰਸੀ ਆਗੂ ਨੇ ਪਿੰਡ ਮਹੰਤ ਗੁਰਬਚਨ ਦਾਸ ਨਗਰ (ਫਰਾਲਾ) ਵਿਖੇ ਇਕ ਸਮਾਗਮ ਤੋਂ ਬਾਅਦ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਦੀਆਂ ...

ਪੂਰੀ ਖ਼ਬਰ »

ਹਰ ਪ੍ਰਾਣੀ ਪਸ਼ੂਆਂ ਤੇ ਪੰਛੀਆਂ ਨੂੰ ਵੀ ਪਿਆਰ ਕਰੇ-ਸਾਈਾ ਫੱਕਰ ਸ਼ਾਹ

ਬਹਿਰਾਮ, 11 ਮਈ (ਸਰਬਜੀਤ ਸਿੰਘ ਚੱਕਰਾਮੂੰ) - ਸੰਤ-ਮਹਾਂਪੁਰਸ਼ਾਂ ਤੇ ਫੱਕਰਾਂ ਦਾ ਇਸ ਸੰਸਾਰ 'ਤੇ ਆਉਣ ਦਾ ਇਹੀ ਮਕਸਦ ਹੁੰਦਾ ਹੈ ਕਿ ਯੁੱਗਾਂ ਯੁਗਾਂਤਰਾਂ ਤੋਂ ਮੋਹ ਮਾਇਆ ਦੇ ਸੁਨਹਿਰੀ ਜਾਲ 'ਚ ਫਸੇ ਹੋਏ ਭੁੱਲੇ ਭਟਕੇ ਤੇ ਗੁਮਰਾਹ ਹੋਏ ਪ੍ਰਾਣੀਆਂ ਨੂੰ ਗਿਆਨ ਤੇ ...

ਪੂਰੀ ਖ਼ਬਰ »

ਡੇਂਗੂ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਸਫ਼ਾਈ ਜ਼ਰੂਰੀ-ਰਾਜ ਕੁਮਾਰੀ

ਸੰਧਵਾਂ, 11 ਮਈ (ਪ੍ਰੇਮੀ ਸੰਧਵਾਂ) - ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਸੰਧਵਾਂ ਵਿਖੇ ਗੰਦੇ ਨਾਲਿਆਂ 'ਚ ਏ.ਐਨ.ਐਮ ਮੈਡਮ ਰਾਜ ਕੁਮਾਰੀ ਦੀ ਅਗਵਾਈ 'ਚ ਮੱਛਰ ਦੇ ਖਾਤਮੇ ਲਈ ਦਵਾਈ ਦਾ ਛਿੜਕਾਅ ਕੀਤਾ ਗਿਆ | ਮੈਡਮ ਰਾਜ ਕੁਮਾਰੀ ਨੇ ਕਿਹਾ ਕਿ ਡੇਂਗੂ ਮੱਛਰ ਸਾਫ਼ ...

ਪੂਰੀ ਖ਼ਬਰ »

ਪਠਲਾਵਾ ਸੰਸਥਾ ਵਲੋਂ ਸਿਹਤ ਜਾਗਰੂਕਤਾ ਕੈਂਪ

ਬੰਗਾ, 11 ਮਈ (ਕਰਮ ਲਧਾਣਾ) - ਏਕ ਨੂਰ ਸਵੈ-ਸੇਵੀ ਸੰਸਥਾ ਪਠਲਾਵਾ ਵਲੋਂ ਚੇਅਰਮੈਨ ਇੰਦਰਜੀਤ ਸਿੰਘ ਵਾਰੀਆ ਦੀ ਅਗਵਾਈ 'ਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਕੈਂਪ ਲਗਾਇਆ ਗਿਆ | ਇਸ ਮੌਕੇ ਬੁਲਾਰਿਆਂ 'ਚ ਸ਼ਾਮਲ ਮਾ. ਤਰਸੇਮ ਪਠਲਾਵਾ, ਪ੍ਰਧਾਨ ਸੰਦੀਪ ਪੋਸੀ, ਪ੍ਰੋ. ...

ਪੂਰੀ ਖ਼ਬਰ »

ਡਾ. ਕੈਂਥ ਦੀ ਅਗਵਾਈ 'ਚ ਬਹਿਰਾਮ ਵਿਖੇ ਕਾਂਗਰਸੀ ਵਰਕਰਾਂ ਵਲੋਂ ਮੀਟਿੰਗ

ਬਹਿਰਾਮ, 11 ਮਈ (ਨਛੱਤਰ ਸਿੰਘ ਬਹਿਰਾਮ) - ਕੇਂਦਰ ਸਰਕਾਰ ਨੇ ਭਾਰਤੀ ਆਰਥਿਕਤਾ ਨੂੰ ਸਾਮਰਾਜੀਆਂ ਸਾਹਮਣੇ ਭਾਜਪਾ ਦੀ ਮੋਦੀ ਸਰਕਾਰ ਵਲੋਂ ਗਹਿਣੇ ਧਰਨ, ਜਨਤਕ ਖੇਤਰ ਦਾ ਨਿੱਜੀਕਰਨ ਅਤੇ ਲੋਕ ਮਾਰੂ ਕਾਨੂੰਨ ਲਿਆ ਕੇ ਲੋਕਾਂ ਨੂੰ ਹਰ ਪੱਖੋਂ ਕੰਮਜੋਰ ਕਰਨ ਅਤੇ ਕੋਰੋਨਾ ...

ਪੂਰੀ ਖ਼ਬਰ »

ਕਿਸਾਨ ਕਾਨੂੰਨ ਰੱਦ ਕਰਵਾ ਕੇ ਹੀ ਵਾਪਸ ਆਉਣਗੇ-ਕੁਲਦੀਪ ਸਿੰਘ

ਔੜ, 11 ਮਈ (ਜਰਨੈਲ ਸਿੰਘ ਖੁਰਦ) - ਖੇਤੀ ਵਿਰੋਧੀ ਤਿੰਨ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸਮੁੱਚੇ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਤੇ ਜਦੋਂ ਤੱਕ ਇਹ ਕਿਸਾਨ ਵਿਰੋਧੀ ਤਿੰਨੇ ਕਾਨੂੰਨ ਕੇਂਦਰ ਦੀ ਮੋਦੀ ਸਰਕਾਰ ਵਾਪਸ ਨਹੀਂ ਲੈਂਦੀ ਉਦੋਂ ਤੱਕ ...

ਪੂਰੀ ਖ਼ਬਰ »

ਮਾਂ ਖੇਡ ਕਬੱਡੀ ਤੇ ਬੈਲ ਗੱਡੀਆਂ ਦੇ ਸ਼ੌਕੀਨਾਂ ਦਾ ਪਿੰਡ ਚੱਕ ਹਾਜੀਪੁਰ

ਤੀਰਥ ਸਿੰਘ ਰੱਕੜ 98153-21646 ਸਮੁੰਦੜਾ- ਸਮੁੰਦੜਾ ਤੋਂ ਕੁਝ ਕੁ ਦੂਰੀ 'ਤੇ ਹੁਸ਼ਿਆਰਪੁਰ-ਚੰਡੀਗੜ੍ਹ ਮੱੁਖ ਸੜਕ ਦੇ ਲਹਿੰਦੇ ਪਾਸੇ ਵਸਿਆ ਸੀਮਤ ਆਬਾਦੀ ਵਾਲਾ ਪਿੰਡ ਚੱਕ ਹਾਜੀਪੁਰ ਇਲਾਕੇ ਅੰਦਰ ਆਪਣੀ ਵੱਖਰੀ ਪਛਾਣ ਰੱਖਦਾ ਹੈ | ਪਿੰਡ ਦੇ ਲੋਕ ਬੜੇ ਹੀ ਮਿਹਨਤੀ, ਸਿਰੜ ਦੇ ...

ਪੂਰੀ ਖ਼ਬਰ »

ਸੰਧੂ ਜਠੇਰਿਆਂ ਦਾ ਜੋੜ ਮੇਲਾ ਮੁਲਤਵੀ

ਸੰਧਵਾਂ, 11 ਮਈ (ਪ੍ਰੇਮੀ ਸੰਧਵਾਂ) - ਸੰਧੂ ਜਠੇਰਿਆਂ ਦੇ ਮੁੱਖ ਸੇਵਾਦਾਰ ਜਥੇ. ਸੁਰਜੀਤ ਸਿੰਘ ਸੰਧੂ ਸਾਬਕਾ ਪੰਚ, ਪ੍ਰਧਾਨ ਅਮਰੀਕ ਸਿੰਘ ਸੰਧੂ, ਮਨਦੀਪ ਸਿੰਘ ਸੰਧੂ ਬੀੜ ਪੁਆਦ ਤੇ ਮੈਂਬਰ ਪੰਚਾਇਤ ਮਨਪ੍ਰੀਤ ਸਿੰਘ ਸੰਧੂ ਆਦਿ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕਸ਼ੱਤਰੀਆ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਮਹਾਰਾਣਾ ਪ੍ਰਤਾਪ ਨੂੰ ਸ਼ਰਧਾ ਦੇ ਫੁੱਲ ਭੇਟ

ਬਲਾਚੌਰ, 11 ਮਈ (ਦੀਦਾਰ ਸਿੰਘ ਬਲਾਚੌਰੀਆ)- ਕਸ਼ੱਤਰੀਆ ਸਪੋਰਟਸ ਤੇ ਵੈੱਲਫੇਅਰ ਕਲੱਬ ਬਲਾਚੌਰ ਵਲੋਂ ਮੇਵਾੜ ਦੇ ਰਾਜਾ ਅਤੇ ਰਾਜਪੂਤ ਕੌਮ ਦੇ ਮਹਾਨ ਯੋਧੇ ਮਹਾਰਾਣਾ ਪ੍ਰਤਾਪ ਦੀ ਜੈਅੰਤੀ ਪ੍ਰਧਾਨ ਅਭਿਸ਼ੇਕ ਰਾਣਾ ਦੀ ਪ੍ਰਧਾਨਗੀ ਹੇਠ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ...

ਪੂਰੀ ਖ਼ਬਰ »

ਵਾਹਨ ਚਾਲਕਾਂ ਵਲੋਂ ਉੱਚੀ ਆਵਾਜ਼ 'ਚ ਬਜਾਏ ਜਾਂਦੇ ਪ੍ਰੈਸ਼ਰ ਹਾਰਨਾਂ ਕਰਕੇ ਲੋਕ ਪ੍ਰੇਸ਼ਾਨ

ਉਸਮਾਨਪੁਰ, 11 ਮਈ (ਮਝੂਰ) - ਉਸਮਾਨਪੁਰ ਵਿਖੇ ਦੁਕਾਨਦਾਰ ਅਤੇ ਪਿੰਡ ਵਾਸੀ ਰਾਹੋਂ-ਜਾਡਲਾ ਮਾਰਗ 'ਤੇ ਲੰਘਣ ਵਾਲੇ ਭਾਰੀ ਵਾਹਨਾਂ ਵਲੋਂ ਧੜੱਲੇ ਨਾਲ ਪ੍ਰੈਸ਼ਰ ਹਾਰਨਾਂ ਦੀ ਕੀਤੀ ਜਾ ਰਹੀ ਵਰਤੋਂ ਕਾਰਨ ਕਾਫ਼ੀ ਪ੍ਰੇਸ਼ਾਨ ਹਨ | ਇਸ ਸਬੰਧੀ ਕੁਝ ਦੁਕਾਨਦਾਰਾਂ ਸੁਭਾਸ਼ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾ

ਪੱਲੀ ਝਿੱਕੀ, 11 ਮਈ (ਕੁਲਦੀਪ ਸਿੰਘ ਪਾਬਲਾ) - ਇਸ ਇਲਾਕੇ 'ਚ ਆਏ ਦਿਨ ਕੋਈ ਨਾ ਕੋਈ ਚੋਰਾਂ ਵਲੋਂ ਵਾਰਦਾਤਾਂ ਹੁੰਦੀਆਂ ਰਹਿੰਦੀਆਂ ਹਨ | ਇਸ ਦੀ ਮਿਸਾਲ ਉਦੋਂ ਮਿਲੀ ਜਦੋਂ ਪਿੰਡ ਪੱਲੀ ਉੱਚੀ ਵਿਖੇ ਗੁਰਦੁਆਰਾ ਸਿੰਘ ਸਭਾ ਵਿਚ ਪਈ ਗੋਲਕ ਨੂੰ ਨਿਸ਼ਾਨਾ ਬਣਾਇਆ ਗਿਆ | ਮਿਲੀ ...

ਪੂਰੀ ਖ਼ਬਰ »

ਜਲ ਸਪਲਾਈ ਵਿਭਾਗ ਵਲੋਂ ਖੁੱਲ੍ਹਾ ਛੱਡਿਆ ਖੱਡਾ ਦੇ ਰਿਹਾ ਹਾਦਸਿਆਂ ਨੂੰ ਸੱਦਾ

ਮਜਾਰੀ/ਸਾਹਿਬਾ, 11 ਮਈ (ਨਿਰਮਲਜੀਤ ਸਿੰਘ ਚਾਹਲ) - ਜਲ ਸਪਲਾਈ ਵਿਭਾਗ ਵਲੋਂ ਪਿੰਡ ਮਹਿੰਦਪੁਰ ਵਿਖੇ ਦੱਖਣ ਦੀ ਬਾਹੀ ਤੇ ਸੜਕ ਕਿਨਾਰੇ ਹੋ ਰਹੀ ਪਾਣੀ ਦੀ ਲੀਕਿੰਗ ਨੂੰ ਠੀਕ ਕਰਨ ਲਈ ਪੁੱਟ ਕੇ ਖੁੱਲ੍ਹਾ ਛੱਡਿਆ ਖੱਡਾ ਹਾਦਸੇ ਨੂੰ ਸੱਦਾ ਦੇ ਰਿਹਾ ਹੈ | ਇਸ ਬਾਰੇ ਪਿੰਡ ...

ਪੂਰੀ ਖ਼ਬਰ »

ਕੈਪਟਨ ਤਾਰਾ ਸਿੰਘ ਪੱਲੀ ਝਿੱਕੀ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਪੱਲੀ ਝਿੱਕੀ, 11 ਮਈ (ਕੁਲਦੀਪ ਸਿੰਘ ਪਾਬਲਾ) - ਪਰਦੀਪ ਸਿੰਘ ਯੂ.ਐਸ.ਏ ਪੁੱਤਰ ਕੈਪਟਨ ਤਾਰਾ ਸਿੰਘ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਕੈਪਟਨ ਤਾਰਾ ਸਿੰਘ ਪੁੱਤਰ ਰਾਮ ਸਿੰਘ ਬਿਮਾਰ ਰਹਿਣ ਕਾਰਨ ਅਚਾਨਕ ਦਿਲ ਦੀ ਦੌਰਾ ਪੈਣ ਕਾਰਨ ਇਸ ਫਾਨੀ ...

ਪੂਰੀ ਖ਼ਬਰ »

ਲਾਇਨ ਕਲੱਬ ਬੰਗਾ ਮਹਿਕ ਵਲੋਂ ਲੋੜਵੰਦ ਵਿਦਿਆਰਥਣ ਦੀ ਮਾਇਕ ਮਦਦ

ਬੰਗਾ, 11 ਮਈ (ਕਰਮ ਲਧਾਣਾ) - ਲਾਇਨ ਕਲੱਬ ਬੰਗਾ ਮਹਿਕ ਵਲੋਂ ਸੰਖੇਪ ਪਰ ਪ੍ਰਭਾਵਸ਼ਾਲੀ ਸਹਾਇਤਾ ਸਮਾਗਮ ਕਰਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਰਾਮ ਧੰਨ ਪੁੰਨ ਨੇ ਕੀਤੀ | ਜਿਸ ਦੌਰਾਨ ਵਿਸ਼ੇਸ਼ ਤੌਰ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਨਾਅਰੇ 'ਬੇਟੀ ਬਚਾਓ-ਬੇਟੀ ਪੜ੍ਹਾਓ' ...

ਪੂਰੀ ਖ਼ਬਰ »

ਸ਼ਵਿੰਦਰ ਸਿੰਘ ਬਿੱਟੂ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਦੇ ਸੂਬਾ ਪ੍ਰਧਾਨ ਨਿਯੁਕਤ

ਬੇਗੋਵਾਲ, 11 ਮਈ (ਸੁਖਜਿੰਦਰ ਸਿੰਘ)-ਹਲਕਾ ਭੁਲੱਥ ਦੇ ਸੀਨੀਅਰ ਤੇ ਟਕਸਾਲੀ ਆਗੂ ਸ਼ਵਿੰਦਰ ਸਿੰਘ ਬਿੱਟੂ ਜ਼ਿਲ੍ਹਾ ਪ੍ਰਧਾਨ ਆਲ ਇੰਡੀਆ ਵਰਕਿੰਗ ਕਾਂਗਰਸ ਕਮੇਟੀ ਲੁਬਾਣਾ ਭਾਈਚਾਰਾ ਨੂੰ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਆਲ ਇੰਡੀਆ ਵਰਕਿੰਗ ...

ਪੂਰੀ ਖ਼ਬਰ »

ਇੰਜੀਨੀਅਰ ਨਿਰਵੈਰ ਸਿੰਘ ਸਾਹਲੋਂ ਨੂੰ ਦਿੱਤੀ ਅੰਤਿਮ ਵਿਦਾਇਗੀ

ਸਾਹਲੋਂ, 11 ਮਈ (ਜਰਨੈਲ ਸਿੰਘ ਨਿੱਘ੍ਹਾ) - ਸਮਾਜ ਸੇਵੀ, ਇੰਪਲਾਈਜ਼ ਫੈਡਰੇਸ਼ਨ ਦੇ ਸੂਬਾ ਸਕੱਤਰ ਅਤੇ ਪੰਜਾਬ ਰਾਜ ਬਿਜਲੀ ਬੋਰਡ ਦੇ ਸੀਨੀਅਰ ਇੰਜੀਨੀਅਰ ਨਿਰਵੈਰ ਸਿੰਘ ਸਾਹਲੋਂ ਬੀਤੀ ਰਾਤ ਦਿਲ ਦੀ ਧੜਕਣ ਰੁਕਣ ਕਾਰਨ ਅਕਾਲ ਚਲਾਣਾ ਕਰ ਗਏ | ਜਾਣਕਾਰੀ ਅਨੁਸਾਰ ਬੀਤੀ ...

ਪੂਰੀ ਖ਼ਬਰ »

ਮਹੇ ਗੋਤ ਜਠੇਰਿਆਂ ਦੇ ਮੇਲੇ 'ਚ ਵੱਡਾ ਇਕੱਠ ਨਹੀਂ ਹੋਵੇਗਾ-ਪ੍ਰਬੰਧਕ ਕਮੇਟੀ

ਨਵਾਂਸ਼ਹਿਰ, 11 ਮਈ (ਹਰਿੰਦਰ ਸਿੰਘ) - ਮਹੇ ਗੋਤ ਜਠੇਰਿਆਂ ਦਾ 28 ਮਈ ਨੂੰ ਸੜੋਆ ਬਲਾਕ ਦੇ ਪਿੰਡ ਹਿਆਤਪੁਰ ਜੱਟਾਂ ਵਿਖੇ ਕਰਵਾਇਆ ਜਾਂਦਾ ਸਾਲਾਨਾ ਮੇਲਾ ਇਸ ਬਾਰ ਵੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸੀਮਤ ਹੀ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ...

ਪੂਰੀ ਖ਼ਬਰ »

ਬਹਿਰਾਮ 'ਚ ਦੋ ਆਟਾ ਚੱਕੀਆਂ 'ਤੇ ਚੋਰੀ

ਬਹਿਰਾਮ, 11 ਮਈ (ਨਛੱਤਰ ਸਿੰਘ ਬਹਿਰਾਮ) - ਬੀਤੇ ਦਿਨੀਂ ਬਹਿਰਾਮ ਵਿਚ ਦੋ ਆਟਾ ਚੱਕੀਆਂ 'ਤੇ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਜੀਤ ਸਿੰਘ ਪੁੱਤਰ ਬਸੰਤ ਸਿੰਘ ਨੇ ਦੱਸਿਆ ਕਿ ਫਗਵਾੜਾ-ਰੋਪੜ ਮੁੱਖ ਮਾਰਗ ਨੇੜੇ ਮਾਹਿਲਪੁਰ ਚੌਂਕ ...

ਪੂਰੀ ਖ਼ਬਰ »

ਐਡਵੋਕੇਟ ਦਲਜੀਤ ਵਲੋਂ ਕਿਸਾਨਾਂ ਦਾ ਜਥਾ ਦਿੱਲੀ ਰਵਾਨਾ

ਉੜਾਪੜ/ਲਸਾੜਾ, 11 ਮਈ (ਲਖਵੀਰ ਸਿੰਘ ਖੁਰਦ) - ਪਿਛਲੇ ਪੰਜ ਮਹੀਨੇ ਤੋਂ ਦਿੱਲੀ ਸਿੰਘੂ ਬਾਰਡਰ 'ਤੇ ਕਿਸਾਨਾਂ ਵਲੋਂ ਤਿੰਨ ਖੇਤੀ ਕਾਨੂੰਨਾਂ ਵਿਰੋਧ ਲਾਏ ਗਏ ਮੋਰਚੇ ਵਿਚ ਕਿਸਾਨ ਆਪਣੀ ਕਣਕ ਦੀ ਫ਼ਸਲ ਅਤੇ ਤੂੜੀ ਵਗੈਰਾ ਸੰਭਾਲ ਕੇ ਦੋਬਾਰਾ ਫਿਰ ਮੋਰਚੇ ਵੱਲ੍ਹ ਵਹੀਰਾਂ ...

ਪੂਰੀ ਖ਼ਬਰ »

ਸਹੋਤਾ ਵਲੋਂ ਮਨੀਸ਼ਾ ਦੀ ਪੜ੍ਹਾਈ ਲਈ 56 ਹਜ਼ਾਰ ਦੀ ਸਹਾਇਤਾ

ਬੰਗਾ, 11 ਮਈ (ਜਸਬੀਰ ਸਿੰਘ ਨੂਰਪੁਰ) - ਪਿੰਡ ਨੂਰਪੁਰ ਵਿਖੇ ਮਨੀਸ਼ਾ ਪੁੱਤਰ ਸਤਨਾਮ ਸਿੰਘ ਦੀ ਪੜ੍ਹਾਈ ਵਾਸਤੇ ਪਿ੍ੰਸੀਪਲ ਗਿਆਨ ਸਿੰਘ ਦੇ ਲੜਕੇ ਅਰਵਿੰਦ ਸਿੰਘ ਸਹੋਤਾ ਵਲੋਂ ਆਸਟਰੇਲੀਆ ਤੋਂ 56598/-ਰੁਪਏ ਦਾ ਚੈਕ ਭੇਜਿਆ ਜੋ ਉਸ ਨੂੰ ਸੁਖਵਿੰਦਰ ਸਿੰਘ ਨੂਰਪੁਰ ਅਤੇ ...

ਪੂਰੀ ਖ਼ਬਰ »

ਜਾਗਿ੍ਤੀ ਕਲਾ ਕੇਂਦਰ ਔੜ ਦੇ ਸਰਪ੍ਰਸਤ ਨਿਰਵੈਰ ਸਿੰਘ ਸਾਹਲੋਂ ਨਹੀਂ ਰਹੇ

ਔੜ/ਝਿੰਗੜਾਂ/ਸਾਹਲੋਂ, 11 ਮਈ (ਕੁਲਦੀਪ ਸਿੰਘ ਝਿੰਗੜ, ਜਰਨੈਲ ਸਿੰਘ) - ਜਾਗਿ੍ਤੀ ਕਲਾ ਕੇਂਦਰ ਔੜ ਦੇ ਸਰਪ੍ਰਸਤ, ਪੱਤਰਕਾਰੀ ਵਿਚ ਲੰਬਾ ਸਮਾਂ ਕੰਮ ਕਰਨ, ਸਮਾਜ ਸੇਵੀ ਕੰਮਾਂ ਵਿਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਵਾਲੇ, ਬਿਜਲੀ ਵਿਭਾਗ ਦੇ ਮੁਲਾਜ਼ਮ ਨਿਰਵੈਰ ਸਿੰਘ ਸਾਹਲੋਂ ...

ਪੂਰੀ ਖ਼ਬਰ »

ਡਾ: ਅੰਜੂ ਨੇ ਬਤੌਰ ਐਸ.ਐਮ.ਓ. ਕਾਠਗੜ੍ਹ ਸੀ.ਐਚ.ਸੀ. ਦਾ ਚਾਰਜ ਸੰਭਾਲਿਆ

ਕਾਠਗੜ੍ਹ, 11 ਮਈ (ਬਲਦੇਵ ਸਿੰਘ ਪਨੇਸਰ) - ਕਮਿਊਨਿਟੀ ਹੈਲਥ ਸੈਂਟਰ ਕਾਠਗੜ੍ਹ ਵਿਚ ਨਵੇਂ ਆਏ ਐਸ.ਐਮ.ਓ. ਡਾ. ਅੰਜੂ ਨੇ ਚਾਰਜ ਸੰਭਾਲਣ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਇਸ ਇਲਾਕੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਕਸਰ ਨਹੀਂ ਛੱਡੀ ਜਾਵੇਗੀ | ਉਨ੍ਹਾਂ ਲੋਕਾਂ ...

ਪੂਰੀ ਖ਼ਬਰ »

ਕੇ.ਸੀ. ਐਸ.ਐਮ.ਸੀ.ਏ. ਦੇ ਬੀ-ਕਾਮ ਵਿਭਾਗ ਦਾ ਨਤੀਜਾ ਰਿਹਾ ਸ਼ਾਨਦਾਰ

ਨਵਾਂਸ਼ਹਿਰ, 11 ਮਈ (ਹਰਵਿੰਦਰ ਸਿੰਘ)- ਕਰਿਆਮ ਰੋਡ 'ਤੇ ਸਥਿਤ ਕੇ.ਸੀ. ਸਕੂਲ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਐਪਲੀਕੇਸ਼ਨਾਂ (ਕੇ. ਸੀ. ਐਸ. ਐਮ. ਸੀ. ਏ.) ਕਾਲਜ ਦਾ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਵਲੋਂ ਬੀ.ਕਾਮ (ਬੈਚਲਰ ਆਫ਼ ਕਾਮਰਸ) ਆਨਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਸ ਵਾਰ ਈਦ 'ਤੇ ਨਹੀਂ ਹੋਵੇਗਾ ਇਕੱਠ

ਨਵਾਂਸ਼ਹਿਰ, 11 ਮਈ (ਹਰਵਿੰਦਰ ਸਿੰਘ) - ਅੱਜ ਮਸਜਿਦ ਬਾਰਾਂਦਰੀ ਨਵਾਂਸ਼ਹਿਰ ਦੀ ਪ੍ਰਬੰਧਕ ਕਮੇਟੀ ਦੀ ਹੋਈ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਈਦ-ਉਲ-ਫਿਤਰ ਦਾ ਤਿਉਹਾਰ ਜੋ 14 ਮਈ ਨੂੰ ਮਨਾਇਆ ਜਾ ਰਿਹਾ ਹੈ ਉਸ 'ਤੇ ਕੋਈ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ | ਇਹ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX