ਤਾਜਾ ਖ਼ਬਰਾਂ


ਕੇਰਲ ਵਿਚ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਮੌਤਾਂ, 6 ਲਾਪਤਾ
. . .  2 minutes ago
ਤਿਰੂਵਨੰਤਪੁਰਮ, 20 ਅਕਤੂਬਰ - ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਨੇ ਕਿਹਾ ਕਿ 12 ਅਕਤੂਬਰ ਤੋਂ 20 ਅਕਤੂਬਰ ਦੇ ਵਿਚਕਾਰ ਮੀਂਹ ਅਤੇ ਢਿਗਾਂ ਡਿੱਗਣ ਕਾਰਨ 42 ਲੋਕਾਂ ਦੀ ਮੌਤ ਹੋ ਗਈ ਹੈ, ਛੇ ਲੋਕ ਲਾਪਤਾ ...
ਪ੍ਰਧਾਨ ਮੰਤਰੀ ਮੋਦੀ ਨੇ ਤੇਲ ਅਤੇ ਗੈਸ ਦੇ ਮੁੱਖ ਕਾਰਜਕਾਰੀ ਅਧਿਕਾਰੀਆਂ ਨਾਲ ਕੀਤੀ ਗੱਲਬਾਤ
. . .  36 minutes ago
ਜੈਕਲੀਨ ਫਰਨਾਂਡੀਜ਼ ਮਨੀ ਲਾਂਡਰਿੰਗ ਮਾਮਲੇ ਵਿਚ ਈ.ਡੀ .ਦਫਤਰ ਪਹੁੰਚੀ
. . .  40 minutes ago
ਮੁੰਬਈ, 20 ਅਕਤੂਬਰ - ਅਦਾਕਾਰਾ ਜੈਕਲੀਨ ਫਰਨਾਂਡੀਜ਼ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਸਾਹਮਣੇ 200 ਕਰੋੜ ਰੁਪਏ ਤੋਂ ਜ਼ਿਆਦਾ ਦੇ ਮਨੀ ਲਾਂਡਰਿੰਗ ਮਾਮਲੇ ਵਿਚ ਸੁਕੇਸ਼ ਚੰਦਰਸ਼ੇਖਰ ਵਿਰੁੱਧ...
ਅਰੁਣਾਚਲ ਪ੍ਰਦੇਸ਼ ਵਿਚ ਕੰਟਰੋਲ ਰੇਖਾ (ਐਲ.ਏ.ਸੀ.) ਦੇ ਨਾਲ ਇੱਕ ਖੇਤਰ ਵਿਚ ਤਾਇਨਾਤ ਕੀਤੀਆਂ ਬੋਫੋਰਸ ਤੋਪਾਂ
. . .  50 minutes ago
ਸੜਕ ਕਿਨਾਰੇ ਤੋਂ ਨਵਜੰਮੇ ਬੱਚੇ ਦੀ ਲਾਸ਼ ਮਿਲੀ
. . .  about 1 hour ago
ਜੀਰਾ, 20 ਅਕਤੂਬਰ (ਪ੍ਰਤਾਪ ਸਿੰਘ ਹੀਰਾ ) - ਜੀਰਾ ਨੇੜਲੇ ਪਿੰਡ ਲਹਿਰਾ ਤੋਂ ਵਰਨਾਲਾ ਨੂੰ ਜਾਂਦੀ ਸੜਕ ਕਿਨਾਰੇ ਖੇਤਾਂ ਕੋਲ ਰੱਖੇ ਇਕ ਥੈਲੇ ਵਿਚੋਂ ਇਕ ਨਵਜੰਮੇ ਬੱਚੇ ਦੀ ਲਾਸ਼ ਮਿਲੀ ਹੈ | ਜਾਣਕਾਰੀ ਅਨੁਸਾਰ ਸੜਕ 'ਤੇ ਇਕ ਪਾਸੇ ਇਕ ਬੋਰੀ ਪਈ ਸੀ,ਜਿਸ ਨੂੰ ਪਿੰਡ ਫੇਰੋਕੇ ਦੇ ਕਿਸਾਨ ਪਰਦੀਪ ਸਿੰਘ ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ , ਦੂਜਾ ਗੰਭੀਰ ਜ਼ਖ਼ਮੀ
. . .  about 1 hour ago
ਮਾਨਾਂਵਾਲਾ, 20 ਅਕਤੂਬਰ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ-ਬਠਿੰਡਾ ਰੋਡ 'ਤੇ ਬੀਤੀ ਰਾਤ ਇਕ ਬੁਲਟ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਾਪਣ ਦੇ ਟੱਕਰ ਮਾਰ ਦੇਣ ਨਾਲ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਵਿਚੋਂ ਇਕ ਦੀ ਮੌਤ ਹੋ ਜਾਣ ਦੀ ਖ਼ਬਰ...
ਚਾਰ ਲੋਕਾਂ ਨੂੰ ਪੁਲਿਸ ਨੇ ਆਗਰਾ ਜਾਣ ਦੀ ਦਿੱਤੀ ਇਜਾਜ਼ਤ
. . .  about 1 hour ago
ਲਖਨਊ, 20 ਅਕਤੂਬਰ - ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਆਗਰਾ ਜਾ ਰਹੇ ਪ੍ਰਿਯੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਰੋਕ ਲਿਆ ਸੀ ਪਰ ਹੁਣ ਚਾਰ ਲੋਕਾਂ ਨੂੰ ਆਗਰਾ ਜਾਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ | ਕਾਂਗਰਸ ਨੇਤਾ ਪ੍ਰਿਯੰਕਾ ਗਾਂਧੀ ਵਾਡਰਾ...
ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਏ.ਐਫ.ਪੀ. ਦੀ ਰਿਪੋਰਟ ਦੇ ਅਨੁਸਾਰ ਯੂ.ਕੇ. ਨੇ ਜਾਣਕਾਰੀ ਦੀ ਉਲੰਘਣਾ ਲਈ ਫੇਸਬੁੱਕ ਨੂੰ 50 ਮਿਲੀਅਨ ਪੌਂਡ ਤੋਂ ਵੱਧ ਦਾ ਜੁਰਮਾਨਾ...
ਬੰਬੇ ਹਾਈ ਕੋਰਟ ਪਹੁੰਚੇ ਆਰੀਅਨ ਖਾਨ
. . .  about 1 hour ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਆਰੀਅਨ ਖਾਨ ਨੇ ਆਪਣੀ ਜ਼ਮਾਨਤ ਰੱਦ ਕੀਤੇ ਜਾਣ ਦੇ ਵਿਸ਼ੇਸ਼ ਐਨ.ਡੀ.ਪੀ.ਐੱਸ. ਕੋਰਟ ਦੇ ਆਦੇਸ਼ ਦੇ ਵਿਰੁੱਧ ਬੰਬੇ ਹਾਈ ਕੋਰਟ...
ਸੈਨਾ ਮੈਡਲ ਸ਼ਹੀਦ ਜਸਵਿੰਦਰ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ
. . .  about 2 hours ago
ਭੁਲੱਥ, 20 ਅਕਤੂਬਰ ( ਮਨਜੀਤ ਸਿੰਘ ਰਤਨ, ਸੁਖਜਿੰਦਰ ਸਿੰਘ ਮੁਲਤਾਨੀ,ਸੁਖੀਜਾ) - ਜੰਮੂ ਦੇ ਪੁਣਛ ਵਿਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਕਪੂਰਥਲਾ ਦੇ ਪਿੰਡ ਮਾਨਾ ਤਲਵੰਡੀ ਦੇ ਸ਼ਹੀਦ ਜਸਵਿੰਦਰ ਸਿੰਘ ਦੇ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ, ਫ਼ੌਜੀ ਅਫ਼ਸਰ 'ਤੇ ਰਾਜਨੀਤਕ...
ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ - ਸਿਹਤ ਮੰਤਰਾਲਾ
. . .  about 1 hour ago
ਨਵੀਂ ਦਿੱਲੀ, 20 ਅਕਤੂਬਰ - ਸਿਹਤ ਮੰਤਰਾਲਾ ਦਾ ਕਹਿਣਾ ਹੈ ਕੀ ਭਾਰਤ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਲਈ ਨੈਗੇਟਿਵ ਆਰ.ਟੀ.-ਪੀ.ਸੀ.ਆਰ. ਟੈਸਟ ਰਿਪੋਰਟ ਲਾਜ਼ਮੀ ...
ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿਚ ਫੁੱਟਬਾਲ ਸਟੇਡੀਅਮ ਅਤੇ ਗੇਟ ਬਣਾਵੇਗੀ ਪੰਜਾਬ ਸਰਕਾਰ
. . .  about 2 hours ago
ਚੰਡੀਗੜ੍ਹ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਜੰਮੂ ਕਸ਼ਮੀਰ ਵਿਚ ਸ਼ਹੀਦ ਹੋਏ ਮਨਦੀਪ ਸਿੰਘ ਦੇ ਪਰਿਵਾਰ ਲਈ 50 ਲੱਖ ਦੀ ਵਿੱਤੀ ਸਹਾਇਤਾ ਅਤੇ ਸ਼ਹੀਦ ਮਨਦੀਪ ਸਿੰਘ ਦੀ ਪਤਨੀ ਲਈ ਸਰਕਾਰੀ ਨੌਕਰੀ ਦਾ ਐਲਾਨ ਕਰਨ ...
ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਲਿਆ ਹਿਰਾਸਤ ਵਿਚ, ਕਿਹਾ - ਧਾਰਾ 144 ਲਾਗੂ
. . .  about 2 hours ago
ਲਖਨਊ, 20 ਅਕਤੂਬਰ - ਕਾਂਗਰਸੀ ਨੇਤਾ ਪ੍ਰਿਅੰਕਾ ਗਾਂਧੀ ਵਾਡਰਾ ਨੂੰ ਪੁਲਿਸ ਨੇ ਆਗਰਾ ਜਾਂਦੇ ਸਮੇਂ ਹਿਰਾਸਤ ਵਿਚ ਲੈ ਲਿਆ ਹੈ . ਪੁਲਿਸ ਦਾ ਕਹਿਣਾ ਹੈ ਕਿ ਇੱਥੇ ਧਾਰਾ 144 ਲਗਾਈ ਗਈ ਹੈ। ਜ਼ਿਕਰਯੋਗ ਹੈ ਕੀ ਪ੍ਰਿਅੰਕਾ ਗਾਂਧੀ ਪੁਲਿਸ ਹਿਰਾਸਤ ਵਿਚ ਮਰਨ ਵਾਲੇ ਸਫ਼ਾਈ...
ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ਬਦਲਣ ਦੀ ਬੇਨਤੀ ਕਰ ਸਕਦੇ ਹਨ ਸੀ.ਬੀ.ਐੱਸ.ਈ. ਦੇ ਵਿਦਿਆਰਥੀ
. . .  about 2 hours ago
ਨਵੀਂ ਦਿੱਲੀ, 20 ਅਕਤੂਬਰ - ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀ ਜੋ ਆਪਣੇ ਸਕੂਲਾਂ ਦੇ ਸ਼ਹਿਰ ਵਿਚ ਨਹੀਂ ਹਨ ਅਤੇ ਕਿਤੇ ਹੋਰ ਰਹਿ ਰਹੇ ਹਨ, ਇਕ ਢੁਕਵੇਂ ਸਮੇਂ 'ਤੇ ਸੀ.ਬੀ.ਐੱਸ.ਈ. ਉਨ੍ਹਾਂ ਨੂੰ ਸੂਚਿਤ ਕਰੇਗਾ ਕਿ ਉਹ ਆਪਣੇ ਸੰਬੰਧਿਤ ਸਕੂਲਾਂ ਨੂੰ ਪ੍ਰੀਖਿਆ ਕੇਂਦਰ ਦੇ ਸ਼ਹਿਰ ਨੂੰ ...
ਸਿੰਘੂ ਬਾਰਡਰ ਘਟਨਾ : ਜਾਂਚ ਲਈ ਐੱਸ. ਆਈ. ਟੀ. ਦਾ ਕੀਤਾ ਗਿਆ ਗਠਨ
. . .  about 2 hours ago
ਚੰਡੀਗੜ੍ਹ, 20 ਅਕਤੂਬਰ (ਸੁਰਿੰਦਰ) - ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੇ ਸੰਬੰਧ ਵਿਚ ਵਰਿੰਦਰ ਕੁਮਾਰ ਏ.ਡੀ.ਜੀ.ਪੀ. ਅਤੇ ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ ਪੰਜਾਬ ਦੀ ਅਗਵਾਈ ਵਿਚ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੂੰ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਜਾਂਚ...
ਸ਼ਾਤਿਰ ਠੱਗ ਕੇਂਦਰੀ ਰਾਜ ਮੰਤਰੀ ਦਾ ਪੀ.ਏ. ਦੱਸ ਲੋਕਾਂ ਤੋਂ ਕਰ ਰਿਹਾ ਪੈਸਿਆਂ ਦੀ ਮੰਗ
. . .  about 3 hours ago
ਫਗਵਾੜਾ, 20 ਅਕਤੂਬਰ (ਹਰੀਪਾਲ ਸਿੰਘ) - ਇਕ ਸ਼ਾਤਿਰ ਠੱਗ ਆਪਣੇ ਆਪ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਪੀ. ਏ. ਦੱਸਦੇ ਹੋਏ ਲੋਕਾਂ ਤੋਂ ਪੈਸਿਆਂ ਦੀ ਮੰਗ ਕਰ ਰਿਹਾ ਹੈ | ਫਗਵਾੜਾ ਵਿਚ ਵੀ ਉਕਤ ਠੱਗ ਨੇ ਕੁਝ ਮਨੀ ਚੇਂਜਰ ਨੂੰ ਫ਼ੋਨ ਕਰ ਕੇ ਪੈਸੇ ਟਰਾਂਸਫ਼ਰ ਕਰਨ ਦੀ ਮੰਗ ...
ਆਗਰਾ ਜਾਂਦੇ ਸਮੇਂ ਪ੍ਰਿਅੰਕਾ ਗਾਂਧੀ ਨੂੰ ਪੁਲਿਸ ਨੇ ਰੋਕਿਆ
. . .  about 3 hours ago
ਲਖਨਊ, 20 ਅਕਤੂਬਰ - ਕਾਂਗਰਸ ਦੀ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਉਨ੍ਹਾਂ ਦੇ ਕਾਫ਼ਲੇ ਨੂੰ ਆਗਰਾ ਜਾਂਦੇ ਸਮੇਂ ਪੁਲਿਸ ਨੇ ਰੋਕ ਲਿਆ। ਜ਼ਿਕਰਯੋਗ ਹੈ ਕਿ ਇਕ ਸਫ਼ਾਈ ਕਰਮਚਾਰੀ ਦੇ ਪਰਿਵਾਰ ਨੂੰ ਮਿਲਣ ਲਈ ਪ੍ਰਿਅੰਕਾ ਗਾਂਧੀ ਵਾਡਰਾ ਜਾ ਰਹੀ ਸੀ, ਜਿਸ ਨੂੰ ਚੋਰੀ ਦੇ ਮਾਮਲੇ ਵਿਚ ਫੜਿਆ ਗਿਆ ਸੀ...
ਵਾਲਮੀਕਿ ਤੀਰਥ ਵਿਖੇ ਪੰਜਾਬ ਸਰਕਾਰ ਨੇ ਮਨਾਇਆ ਭਗਵਾਨ ਵਾਲਮੀਕਿ ਜੀ ਦੇ ਪਰਗਟ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ
. . .  about 3 hours ago
ਰਾਮ ਤੀਰਥ (ਅੰਮ੍ਰਿਤਸਰ) , 20 ਅਕਤੂਬਰ ( ਧਰਵਿੰਦਰ ਸਿੰਘ ਔਲਖ,ਰੇਸ਼ਮ ਸਿੰਘ ) - ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪੰਜਾਬ ਸਰਕਾਰ ਵਲੋਂ ਵਾਲਮੀਕਿ ਤੀਰਥ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ...
ਆਰੀਅਨ ਖਾਨ ਦੀ ਜ਼ਮਾਨਤ ਅਰਜ਼ੀ ਰੱਦ
. . .  about 4 hours ago
ਮੁੰਬਈ, 20 ਅਕਤੂਬਰ - ਕਰੂਜ਼ ਸ਼ਿਪ ਡਰੱਗਜ਼ ਮਾਮਲੇ ਵਿਚ ਮੁੰਬਈ ਦੀ ਵਿਸ਼ੇਸ਼ ਐਨ.ਡੀ.ਪੀ.ਐੱਸ. ਅਦਾਲਤ ਨੇ ਆਰੀਅਨ ਖਾਨ ਅਰਬਾਜ਼ ਵਪਾਰੀ ਅਤੇ ਮੁਨਮੁਨ ਧਮੇਚਾ ਦੀਆਂ ਜ਼ਮਾਨਤ ਅਰਜ਼ੀਆਂ ਰੱਦ ਕਰ...
ਸਾਡੀ ਵੋਟ ਚੰਨੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਰੇਗੀ ਨਿਰਭਰ - ਰਾਵਤ
. . .  about 4 hours ago
ਨਵੀਂ ਦਿੱਲੀ, 20 ਅਕਤੂਬਰ - ਕੈਪਟਨ ਦੇ ਨਵੀਂ ਪਾਰਟੀ ਅਤੇ ਭਾਜਪਾ ਦੇ ਸਮਰਥਨ ਕਰਨ ਦੇ ਐਲਾਨ 'ਤੇ ਹਰੀਸ਼ ਰਾਵਤ ਦਾ ਕਹਿਣਾ ਸੀ ਕਿ ਭਾਜਪਾ ਨੂੰ ਕੌਣ ਮੁਆਫ਼ ਕਰ ਸਕਦਾ ਹੈ, ਜਿਸ ਨੇ ਕਿਸਾਨਾਂ ਨੂੰ 10 ਮਹੀਨਿਆਂ ਤੋਂ ਸਰਹੱਦਾਂ 'ਤੇ ਰੱਖਿਆ ਹੋਇਆ ਹੈ...
ਸਫ਼ਾਈ ਕਰਮਚਾਰੀਆਂ ਨੂੰ ਹਫ਼ਤੇ ਵਿਚ ਮਿਲੇਗੀ ਇਕ ਛੁੱਟੀ - ਚਰਨਜੀਤ ਸਿੰਘ ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਸਫ਼ਾਈ ਕਰਮਚਾਰੀਆਂ ਨੂੰ ਹਫ਼ਤੇ ਵਿਚ ਇਕ ਛੁੱਟੀ...
ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ 'ਤੇ ਸਿਫ਼ਾਰਸ਼ ਜਾਂ ਪੈਸੇ ਨਾਲ ਨਹੀਂ ਰੱਖਾਂਗੇ - ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਸੀ ਕਿ ਕਿਸੇ ਵੀ ਨੌਜਵਾਨ ਨੂੰ ਸਰਕਾਰੀ ਨੌਕਰੀ 'ਤੇ ਸਿਫ਼ਾਰਸ਼ ਜਾਂ ਪੈਸੇ ਨਾਲ...
ਜੀ.ਐਨ.ਡੀ. ਯੂ. ਵਿਚ ਭਾਈ ਜੈਤਾ ਸਿੰਘ ਦੇ ਨਾਂਅ 'ਤੇ ਚੇਅਰ ਕਰਾਂਗੇ ਸਥਾਪਿਤ - ਮੁੱਖ ਮੰਤਰੀ ਚੰਨੀ
. . .  about 4 hours ago
ਅੰਮ੍ਰਿਤਸਰ, 20 ਅਕਤੂਬਰ - ਭਗਵਾਨ ਵਾਲਮੀਕੀ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਹੈ ਕਿ ਜੀ.ਐਨ.ਡੀ. ਯੂ. ਵਿਚ ਭਾਈ ਜੈਤਾ ਸਿੰਘ ਦੇ ਨਾਂਅ 'ਤੇ ਚੇਅਰ ਸਥਾਪਿਤ ਕਰਾਂਗੇ | ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਰਾਮਾਇਣ ਤੋਂ ਸਿੱਖਿਆ ਮਿਲਦੀ ਹੈ ਕਿ ...
ਪਿਛਲੇ ਢਾਈ ਸਾਲਾਂ ਤੋਂ ਕੈਪਟਨ ਭਾਜਪਾ ਦੇ ਸੰਪਰਕ 'ਚ - ਪਰਗਟ ਸਿੰਘ
. . .  about 4 hours ago
ਜਲੰਧਰ, 20 ਅਕਤੂਬਰ - ਪ੍ਰੈੱਸ ਵਾਰਤਾ ਦੌਰਾਨ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਕਹਿਣਾ ਸੀ ਕਿ ਪਿਛਲੇ ਢਾਈ ਸਾਲਾਂ ਤੋਂ ਕੈਪਟਨ ਭਾਜਪਾ ਦੇ ਸੰਪਰਕ 'ਚ ਹਨ ਅਤੇ ਉਹ ਭਾਜਪਾ ਨਾਲ ਮਿਲ ਕੇ ਨਵੀਂ ਪਾਰਟੀ ਬਣਾ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ
. . .  1 minute ago
ਅੰਮ੍ਰਿਤਸਰ, 20 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਗਵਾਨ ਵਾਲਮੀਕਿ ਤੀਰਥ ਸਥਲ ਅੰਮ੍ਰਿਤਸਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤੀ ਚਿੰਤਨ ਦਾ ਹੀ ਨਹੀਂ, ਕਾਰਜ ਅਤੇ ਅਣਥੱਕ ਜੱਦੋ-ਜਹਿਦ ਦਾ ਵੀ ਖੇਤਰ ਹੈ। -ਚਾਣਕਿਆ

ਫ਼ਤਹਿਗੜ੍ਹ ਸਾਹਿਬ

ਬਿਹਾਰ ਜਾਣ ਵਾਲੀ ਬੱਸ 'ਤੇ ਪੁਲਿਸ ਵਲੋਂ ਕਾਰਵਾਈ ਨਾ ਕੀਤੇ ਜਾਣ ਕਾਰਨ ਲੋਕਾਂ 'ਚ ਰੋਸ

ਅਮਲੋਹ, 11 ਮਈ (ਰਿਸ਼ੂ ਗੋਇਲ)-ਇਕ ਪਾਸੇ ਕੋਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਵੱਖ-ਵੱਖ ਵਾਹਨਾਂ 'ਚ 50 ਫ਼ੀਸਦੀ ਤੱਕ ਸਫ਼ਰ ਕਰਨ ਦੀ ਹਦਾਇਤ ਕੀਤੀ ਗਈ ਹੈ ਪਰ ਦੂਜੇ ਪਾਸੇ ਕੁਝ ਲੋਕ ਆਪਣੇ ਸੁਆਰਥਾਂ ਦੀ ਪੂਰਤੀ ਲਈ ਪੰਜਾਬ ਸਰਕਾਰ ਦੀਆਂ ਕੋਰੋਨਾ ਸਬੰਧੀ ਜਾਰੀ ਹਦਾਇਤਾਂ ਦੀਆਂ ਧੱਜੀਆਂ ਉਡਾ ਕੇ ਸਮਰੱਥਾ ਤੋਂ ਵਧੇਰੇ ਸਵਾਰੀਆਂ ਦੀ ਢੋਆ-ਢੁਆਈ 'ਚ ਲੱਗੇ ਹੋਏ ਹਨ | ਅਜਿਹਾ ਹੀ ਇਕ ਮਾਮਲਾ ਅੱਜ ਅਮਲੋਹ 'ਚ ਉਸ ਵੇਲੇ ਸਾਹਮਣੇ ਆਇਆ, ਜਦੋਂ ਸਥਾਨਕ ਟੈਕਸੀ ਸਟੈਂਡ ਦੇ ਡਰਾਈਵਰਾਂ ਵਲੋਂ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼ਹਿਰ ਅਮਲੋਹ ਦੀ ਅਨਾਜ ਮੰਡੀ ਤੋਂ ਗੈਰ-ਕਾਨੂੰਨੀ ਤਰੀਕੇ ਨਾਲ 70 ਸਵਾਰੀਆਂ ਤੋਂ ਵੱਧ ਬਿਨਾਂ ਪਰਮਿਟ ਤੋਂ ਬਿਹਾਰ ਲੈ ਕੇ ਜਾ ਰਹੇ ਬੱਸ ਦੇ ਚਾਲਕ ਨੂੰ ਫੜ ਕੇ ਪੁਲਿਸ ਹਵਾਲੇ ਕਰ ਦਿੱਤਾ ਗਿਆ ਪਰ ਪੁਲਿਸ ਵਲੋਂ ਬੱਸ ਚਾਲਕਾਂ 'ਤੇ ਕੋਈ ਸਖ਼ਤ ਕਾਰਵਾਈ ਨਾ ਕੀਤੇ ਜਾਣ ਕਾਰਨ ਸ਼ਹਿਰ ਵਾਸੀਆਂ 'ਚ ਪ੍ਰਸ਼ਾਸਨ ਪ੍ਰਤੀ ਰੋਸ ਦੀ ਲਹਿਰ ਹੈ | ਇਸ ਮੌਕੇ ਜਸਵਿੰਦਰ ਸਿੰਘ, ਰੁਪਿੰਦਰ ਸਿੰਘ, ਅਜੈਬ ਸਿੰਘ, ਧਰਮਿੰਦਰ ਸਿੰਘ, ਰਾਜੇਸ਼ ਸਿੰਘ, ਟਿੰਕਾ ਸਿੰਘ, ਬੱਬੂ ਸਿੰਘ, ਵਰਿੰਦਰ ਸਿੰਘ, ਕਾਲਾ ਸੰਧੂ, ਬੌਬੀ ਸਿੰਘ ਨੇ ਦੱਸਿਆ ਕਿ ਉਹ ਸ਼ਹਿਰ ਅਮਲੋਹ ਵਿਖੇ ਟੈਕਸੀਆਂ ਚਲਾਉਣ ਦਾ ਕੰਮ ਕਰਦੇ ਹਨ, ਜਿਨ੍ਹਾਂ ਨੇ ਲੱਖਾਂ ਰੁਪਏ ਖ਼ਰਚ ਕਰਕੇ ਗੱਡੀਆਂ ਖ਼ਰੀਦੀਆਂ ਹੋਈਆਂ ਹਨ ਤੇ ਹਜ਼ਾਰਾਂ ਰੁਪਏ ਦੇ ਟੈਕਸ ਭਰ ਕੇ ਪੰਜਾਬ ਸਰਕਾਰ ਤੋਂ ਪਰਮਿਟ ਲਏ ਹੋਏ ਹਨ ਪਰ ਸ਼ਹਿਰ ਅਮਲੋਹ ਵਿਖੇ ਨਿੱਜੀ ਬੱਸ ਚਾਲਕ ਗੈਰ-ਕਾਨੂੰਨੀ ਤਰੀਕੇ ਨਾਲ ਸਰਕਾਰ ਨੂੰ ਚੂਨਾ ਲਗਾਉਂਦੇ ਹੋਏ ਸ਼ਰੇ੍ਹਆਮ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ 60 ਤੋਂ 90 ਸਵਾਰੀਆਂ ਨੂੰ ਆਪਣੀਆਂ ਬੱਸਾਂ ਵਿਚ ਭਰ ਕੇ ਬਿਹਾਰ ਲਿਜਾ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਰੁਜ਼ਗਾਰ ਠੱਪ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਅਜਿਹਾ ਚੱਲ ਰਿਹਾ ਸੀ, ਜਿਸ ਕਾਰਨ ਅੱਜ ਉਨ੍ਹਾਂ ਨੇ ਇਕੱਠੇ ਹੋ ਕੇ ਖਚਾਖਚ ਸਵਾਰੀਆਂ ਨਾਲ ਭਰੀ ਬੱਸ ਦੇ ਚਾਲਕਾਂ ਨੂੰ ਪੁਲਿਸ ਹਵਾਲੇ ਕੀਤਾ ਹੈ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ, ਉੱਚ ਅਧਿਕਾਰੀਆਂ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਨ੍ਹਾਂ ਲੋਕਾਂ ਤੇ ਕੋਈ ਕਾਰਵਾਈ ਨਾ ਕੀਤੀ ਗਈ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ | ਇਸ ਮੌਕੇ ਜਦੋਂ ਬਿਹਾਰ ਜਾਣ ਵਾਲੀ ਬੱਸ ਵਿਚ ਸਵਾਰ ਵਿਅਕਤੀਆਂ ਨੂੰ ਉਨ੍ਹਾਂ ਦੇ ਕੋਰੋਨਾ ਰਿਪੋਰਟ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ਕੋਰੋਨਾ ਰਿਪੋਰਟ ਨਹੀਂ ਹੈ ਤੇ ਉਹ ਵੱਡੀ ਰਾਸ਼ੀ ਦੇ ਕੇ ਆਪਣੇ ਪਿੰਡ ਵਾਪਸ ਜਾ ਰਹੇ ਹਨ |

ਐੱਨ. ਐੱਚ. ਐੱਮ. ਕਰਮਚਾਰੀਆਂ ਦੀ ਹੜਤਾਲ ਖ਼ਤਮ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਹੜਤਾਲੀ ਐੱਨ. ਐੱਚ. ਐੱਮ. ਕਰਮਚਾਰੀਆਂ ਨੂੰ ਡਿਊਟੀ 'ਤੇ ਨਾ ਪਰਤਣ 'ਤੇ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੀ ਦਿੱਤੀ ਚਿਤਾਵਨੀ ਤੋਂ ਬਾਅਦ ਲਗਪਗ ਸਾਰੇ ਕਰਮਚਾਰੀ ਡਿਊਟੀ ਉੱਪਰ ਵਾਪਸ ਪਰਤ ਆਏ ਹਨ | ...

ਪੂਰੀ ਖ਼ਬਰ »

ਪਿੰਡ ਖਰ੍ਹੇ ਤੇ ਰਜਿੰਦਰਗੜ੍ਹ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨੇ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਅੰਮਿ੍ਤ ਕੌਰ ਗਿੱਲ ਨੇ ਪ੍ਰਾਇਮਰੀ ਹੈਲਥ ਸੈਂਟਰ ਚਨਾਰਥਲ ਕਲਾਂ ਅਧੀਨ ਆਉਂਦੇ ਪਿੰਡ ਖਰ੍ਹੇ ਅਤੇ ਪ੍ਰਾਇਮਰੀ ਹੈਲਥ ਸੈਂਟਰ ਨੰਦਪੁਰ ਕਲੌੜ ਅਧੀਨ ...

ਪੂਰੀ ਖ਼ਬਰ »

ਮਾਤਾ ਗੁਜਰੀ ਕਾਲਜ ਵਿਖੇ ਸਾਲਿਡ ਵੇਸਟ ਮੈਨੇਜਮੈਂਟ 'ਤੇ ਗੈੱਸਟ ਲੈਕਚਰ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਦੇ ਬਾਇਓਟੈਕਨਾਲੌਜੀ ਵਿਭਾਗ ਵਲੋਂ ਸਾਲਿਡ ਵੇਸਟ ਮੈਨੇਜਮੈਂਟ ਲਈ ਟੈਕਨਾਲੌਜੀ ਦੇ ਵਿਸ਼ੇ 'ਤੇ ਗੈੱਸਟ ਲੈਕਚਰ ਕਰਵਾਇਆ ਗਿਆ, ਜਿਸ ਦੌਰਾਨ ਡਾ. ਅਨੀਤਾ ਰਾਜੋਰ ਸਹਾਇਕ ਪ੍ਰੋਫੈਸਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਕੋਰੋਨਾ ਮਰੀਜ਼ਾਂ ਦੀ ਮੌਤ, 100 ਨਵੇਂ ਮਾਮਲੇ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਕੋਰੋਨਾ ਦੇ ਕਹਿਰ ਦਾ ਪ੍ਰਭਾਵ ਲਗਾਤਾਰ ਵੱਧ ਰਿਹਾ ਹੈ, ਜਿਸ ਦੇ ਚੱਲਦਿਆਂ ਜਿੱਥੇ ਰੋਜ਼ਾਨਾ ਕੋਰੋਨਾ ਪੀੜਤਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ ਉੱਥੇ ਹੀ ਕੋਰੋਨਾ ਮਿ੍ਤਕਾਂ ਦੀ ਗਿਣਤੀ ਦਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤੀ ਸ਼ਿਕਾਇਤ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਆਗਾਮੀ ਵਿਧਾਨ ਸਭਾ ਚੋਣਾਂ 'ਚ ਆਪਣੀ ਕਰਾਰੀ ਹਾਰ ਨੂੰ ਭਾਂਪਦੇ ਹੋਏ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਅਤੇ ਅਹੁਦੇਦਾਰਾਂ 'ਤੇ ਝੂਠੇ ਮੁਕੱਦਮੇ ਦਰਜ ਕਰਨ ਦੀ ਕੋਝੀ ਰਾਜਨੀਤੀ 'ਤੇ ਉਤਰ ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿੱਗਣ ਕਾਰਨ ਬਿਜਲੀ ਉਪਕਰਨਾਂ ਦਾ ਨੁਕਸਾਨ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਇਤਿਹਾਸਕ ਗੁਰਦੁਆਰਾ ਸਾਹਿਬ ਬਾਬਾ ਮੋਤੀ ਰਾਮ ਮਹਿਰਾ ਵਿਖੇ ਅਸਮਾਨੀ ਬਿਜਲੀ ਡਿੱਗਣ ਸਦਕਾ, ਬਿਜਲੀ ਉਪਕਰਨਾਂ ਦਾ ਨੁਕਸਾਨ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ ਜਦਕਿ ਜਾਨੀ ਨੁਕਸਾਨ ਹੋਣ ਬਚਾਓ ਹੋ ਗਿਆ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਨੈਸ਼ਨਲ ਹੈਲਥ ਮਿਸ਼ਨ ਅਧੀਨ ਕੰਮ ਕਰਦੇ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੀਆਂ ਜਾਣ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਘੱਟ ਗਿਣਤੀ ਤੇ ਦਲਿਤ ਦਲ ਦੇ ਮੁੱਖ ਦਫ਼ਤਰ ਵਲੋਂ ਦਫ਼ਤਰ ਸਕੱਤਰ ਹਰਬੰਸ ਸਿੰਘ ਵਲੋਂ ਜਾਰੀ ਕੀਤੇ ਪੈੱ੍ਰਸ ਨੋਟ ਰਾਹੀਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਕੋਰੋਨਾ ਮਹਾਂਮਾਰੀ ਦੌਰਾਨ ਮੂਹਰਲੀ ਕਤਾਰ 'ਚ ਲੜਨ ਵਾਲੇ ...

ਪੂਰੀ ਖ਼ਬਰ »

ਐੱਨ. ਐੱਚ. ਐੱਮ. ਅਧੀਨ ਸਿਹਤ ਮੁਲਾਜ਼ਮਾਂ ਨੂੰ ਨੌਕਰੀਓਾ ਫ਼ਾਰਗ ਕਰਨ ਦੀ ਨਿਖੇਧੀ

ਖਮਾਣੋਂ, 11 ਮਈ (ਜੋਗਿੰਦਰ ਪਾਲ)-ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ. ਡਬਲਿਊ. ਡੀ. ਭਵਨ ਤੇ ਮਾਰਗ, ਸਿੰਚਾਈ, ਡਰੇਨਜ਼ ਤੇ ਸੀਵਰੇਜ ਬੋਰਡ ਦੇ ਫ਼ੀਲਡ ਮੁਲਾਜ਼ਮਾਂ ਦੀ ਜਥੇਬੰਦੀ ਟੈਕਨੀਕਲ ਐਂਡ ਮਕੈਨੀਕਲ ਇੰਪਲਾਈਜ਼ ਯੂਨੀਅਨ ਚੰਡੀਗੜ੍ਹ-ਪਟਿਆਲਾ ਜ਼ੋਨ ਦੇ ਪ੍ਰਧਾਨ ਮਲਾਗਰ ...

ਪੂਰੀ ਖ਼ਬਰ »

ਰਾਜ ਮਿਸਤਰੀ ਤੇ ਮਜ਼ਦੂਰਾਂ ਦੇ ਲੱਗੇਗੀ ਕੋਵਿਡ ਵੈਕਸੀਨ-ਪਿ੍ੰਸ

ਮੰਡੀ ਗੋਬਿੰਦਗੜ੍ਹ, 11 ਮਈ (ਬਲਜਿੰਦਰ ਸਿੰਘ)-ਨਗਰ ਕੌਂਸਲ ਗੋਬਿੰਦਗੜ੍ਹ ਦੇ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਅਤੇ ਉੱਪ ਪ੍ਰਧਾਨ ਅਸ਼ੋਕ ਕੁਮਾਰ ਸ਼ਰਮਾ ਨੇ ਅੱਜ ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਪ੍ਰਭਾਵ ਨੂੰ ਠੱਲ੍ਹ ਪਾਉਣ ਲਈ ਰਾਜ ਮਿਸਤਰੀ ਅਤੇ ਮਜ਼ਦੂਰਾਂ ਦੇ ...

ਪੂਰੀ ਖ਼ਬਰ »

ਰਿਮਟ ਯੂਨੀਵਰਸਿਟੀ ਨੇ ਕਰਵਾਇਆ ਡੈਜ਼ਰਟ ਮੇਕਿੰਗ ਮੁਕਾਬਲਾ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਰਿਮਟ ਯੂਨੀਵਰਸਿਟੀ ਵਲੋਂ ਸਕੂਲ ਆਫ਼ ਹੋਸਪਿਟੈਲਿਟੀ ਮੈਨੇਜਮੈਂਟ ਰਾਹੀਂ ਵਰਚੂਅਲ ਡੈਜ਼ਰਟ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ ਡਾ. ਮਨਦੀਪ ਸਿੰਘ ਬਿੰਦਰਾ, ਡਾਇਰੈਕਟਰ ਅਕਾਦਮਿਕ ਨੇ ਕੀਤਾ | ਇਸ ਵਰਚੂਅਲ ...

ਪੂਰੀ ਖ਼ਬਰ »

ਭਾਜਪਾ ਸਰਕਾਰ ਦੀਆਂ ਨੀਤੀਆਂ ਸਦਕਾ ਦੇਸ਼ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜਿਆ-ਭੱਟਮਾਜਰਾ, ਭਿੰਦਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਦੇਸ਼ ਦੇ ਵਿਕਾਸ ਦੀਆਂ ਗੱਲਾਂ ਕਰਨ ਵਾਲੀ ਭਾਜਪਾ ਸਰਕਾਰ ਦੇਸ਼ ਨੂੰ ਵਿਨਾਸ਼ ਵੱਲ ਲਿਜਾ ਰਹੀ ਹੈ, ਜਿਸ ਸਦਕਾ ਪੰਜਾਬ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ ਤੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹਨ ਤੇ ਆੜ੍ਹਤੀ ਐਸੋਸੀਏਸ਼ਨ ...

ਪੂਰੀ ਖ਼ਬਰ »

ਮਿਲ ਕੇ ਤਿਉਹਾਰ ਮਨਾਉਣ ਨਾਲ ਸਮਾਜਿਕ ਰਿਸ਼ਤੇ ਮਜ਼ਬੂਤ ਹੁੰਦੇ ਹਨ-ਜੀ. ਪੀ.

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਬੀਤੀ ਸ਼ਾਮ ਇੱਥੇ ਕੋਰੋਨਾ ਪਾਬੰਦੀਆਂ ਦਾ ਧਿਆਨ ਰੱਖਦੇ ਹੋਏ ਪ੍ਰੀਤ ਨਗਰ ਵਿਖੇ ਬਾਬਾ ਫ਼ਰੀਦ ਸਰਬ ਧਰਮ ਸੇਵਾ ਸੁਸਾਇਟੀ ਫ਼ਤਹਿਗੜ੍ਹ ਸਾਹਿਬ ਵਲੋਂ ਰਮਜ਼ਾਨ ਦੇ ਮਹੀਨੇ 27ਵੇਂ ਰੋਜ਼ੇ ਦੇ ਮੌਕੇ ਇਕ ਸੰਖੇਪ ਰਸਮੀ ਸਮਾਗਮ ...

ਪੂਰੀ ਖ਼ਬਰ »

ਵਿਧਾਇਕ ਨਾਗਰਾ ਸਦਕਾ ਪਿੰਡ ਜੱਲ੍ਹਾ ਦੀ ਨੁਹਾਰ ਬਦਲੀ-ਦਵਿੰਦਰ ਜੱਲ੍ਹਾ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਸੂਬੇ ਦੀ ਕਾਂਗਰਸ ਸਰਕਾਰ ਵਲੋਂ ਸ਼ਹਿਰਾਂ ਦੇ ਨਾਲ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾ ਕੇ ਪਿੰਡਾਂ ਦੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਵਲੋਂ ਵਿਕਾਸ ਕਾਰਜਾਂ ...

ਪੂਰੀ ਖ਼ਬਰ »

ਪੁਲਿਸ ਨੇ ਕੋਵਿਡ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨ ਚਾਲਕਾਂ ਦੇ ਕੱਟੇ ਚਲਾਨ

ਫ਼ਤਹਿਗੜ੍ਹ ਸਾਹਿਬ, 11 ਮਈ (ਮਨਪ੍ਰੀਤ ਸਿੰਘ)-ਥਾਣਾ ਫ਼ਤਹਿਗੜ੍ਹ ਸਾਹਿਬ ਤੇ ਸਰਹਿੰਦ ਚੌਕੀ ਪੁਲਿਸ ਦੁਆਰਾ ਚਾਰ ਨੰਬਰ ਚੁੰਗੀ 'ਤੇ ਨਾਕਾਬੰਦੀ ਕਰ ਕੋਰੋਨਾ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਕੱਟੇ ਗਏ ਤੇ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਤੋਂ ...

ਪੂਰੀ ਖ਼ਬਰ »

ਕੋਰੋਨਾ ਤੇ ਹੈਲਪ ਲਾਈਨ 104 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਉੱਚ ਪੱਧਰੀ ਕਮੇਟੀ ਦਾ ਗਠਨ

ਫ਼ਤਹਿਗੜ੍ਹ ਸਾਹਿਬ, 11 ਮਈ (ਬਲਜਿੰਦਰ ਸਿੰਘ)-ਕੋਵਿਡ-19 ਸਬੰਧੀ ਸ਼ਿਕਾਇਤਾਂ ਅਤੇ ਹੈਲਪ ਲਾਈਨ ਨੰ: 104 'ਤੇ ਆਉਣ ਵਾਲੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਡਿਪਟੀ ਕਮਿਸ਼ਨਰ ਅੰਮਿ੍ਤ ਕੌਰ ਗਿੱਲ ਦੀ ਪ੍ਰਧਾਨਗੀ ਹੇਠ ਇਕ ਉੱਚ ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਬਸੀ ਪਠਾਣਾਂ ਦੇ ਦੁਕਾਨਦਾਰ ਖੱਬੇ-ਸੱਜੇ ਦੁਕਾਨਾਂ ਖੋਲ੍ਹਣ ਦੀ ਛੋਟ ਤੋਂ ਹੁਣ ਵੀ ਕਿਉਂ ਹਨ ਨਾਖ਼ੁਸ਼...?

ਬਸੀ ਪਠਾਣਾਂ, 11 ਮਈ (ਗੁਰਬਚਨ ਸਿੰਘ ਰੁਪਾਲ)-ਕੋਰੋਨਾ ਕਾਰਨ ਸਖ਼ਤ ਹੋਈ ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਮਿੰਨੀ ਤਾਲਾਬੰਦੀ ਦੌਰਾਨ ਦੁਕਾਨਾਂ ਖੋਲ੍ਹਣ ਸਬੰਧੀ ਨਵੀਆਂ ਪਾਬੰਦੀਆਂ ਤੋਂ ਸ਼ੁਰੂ-ਸ਼ੁਰੂ ਵਿਚ ਦੁਕਾਨਦਾਰਾਂ ਵਿਚਾਲੇ ਗੈਰ-ਜ਼ਰੂਰੀ ਅਤੇ ਕਥਿਤ ...

ਪੂਰੀ ਖ਼ਬਰ »

ਸਰਕਾਰ ਦੀ ਬੇਰੁਖ਼ੀ ਦਾ ਸ਼ਿਕਾਰ ਮਾਲੋਵਾਲ ਦਾ ਰੈੱਡ ਕਰਾਸ ਹਸਪਤਾਲ

ਅਮਲੋਹ, 11 ਮਈ (ਰਿਸ਼ੂ ਗੋਇਲ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਵੱਡੇ-ਵੱਡੇ ਪ੍ਰਬੰਧ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ ਜੋ ਹਲਕਾ ਅਮਲੋਹ ਦੇ ਅਧੀਨ ਆਉਂਦੇ ਪਿੰਡ ਮਾਲੋਵਾਲ ਦੇ ਰੈੱਡ ਕਰਾਸ ਹਸਪਤਾਲ ਦੇ ਪ੍ਰਬੰਧਾਂ ਅੱਗੇ ਬੌਣੇ ਸਾਬਿਤ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਸਾਬਕਾ ਮੰਤਰੀ ਰੱਖੜਾ ਵਲੋਂ ਕੋਰੋਨਾ ਮਰੀਜ਼ਾਂ ਲਈ ਵੈਂਟੀਲੇਟਰ, ਕੋਰੋਨਾ ਕਿੱਟਾਂ ਤੇ ਮਾਹਿਰ ਡਾਕਟਰਾਂ ਦੀ ਟੀਮ ਭੇਜਣ ਦਾ ਐਲਾਨ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਹਲਕਾ ਸਮਾਣਾ 'ਚ ਕੋਰੋਨਾ ਪੀੜਤ ਮਰੀਜ਼ਾਂ ਦੀ ਵੱਧ ਰਹੀ ਗਿਣਤੀ 'ਤੇ ਆਉਣ ਵਾਲੇ ਸਮੇਂ 'ਚ ਇਸ ਬਿਮਾਰੀ ਕਾਰਨ ਪੈਣ ਵਾਲੇ ਬੁਰੇ ...

ਪੂਰੀ ਖ਼ਬਰ »

ਡਾ. ਮੀਨਾ ਮਹਿਤਾ ਨੇ ਪਿ੍ੰਸੀਪਲ ਵਜੋਂ ਅਹੁਦਾ ਸੰਭਾਲਿਆ

ਸਮਾਣਾ, 11 ਮਈ (ਗੁਰਦੀਪ ਸ਼ਰਮਾ)-ਡੀ. ਏ. ਵੀ. ਸਕੂਲ ਸਮਾਣਾ 'ਚ ਨਵੇਂ ਆਈ ਪਿ੍ੰਸੀਪਲ ਡਾ. ਮੀਨਾ ਮਹਿਤਾ ਨੇ ਅਹੁਦਾ ਸੰਭਾਲ ਲਿਆ ਹੈ | ਇਸ ਮੌਕੇ ਵੈਦਿਕ ਰਸਮਾਂ ਅਨੁਸਾਰ ਹਵਨ ਯੱਗ ਕੀਤਾ ਗਿਆ ਅਤੇ ਸਕੂਲ ਦੇ ਸਮੁੱਚੇ ਸਟਾਫ਼ ਨੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਅਤੇ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਕੋਵਿਡ-19 ਨਿਯਮਾਂ ਤੇ ਵੈਕਸੀਨੇਸ਼ਨ ਲਈ ਚਲਾਈ ਜਾਵੇਗੀ ਜਾਗਰੂਕਤਾ ਲਹਿਰ-ਸ਼ੈਂਟੀ

ਨਾਭਾ, 11 ਮਈ (ਕਰਮਜੀਤ ਸਿੰਘ)-ਨਗਰ ਕੌਂਸਲ ਨਾਭਾ ਨੇ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਇਲਾਕਾ ਨਿਵਾਸੀਆਂ ਨੂੰ ਬਚਾਉਣ ਲਈ ਤਿਆਰ ਕਰ ਲਈ ਹੈ, ਜਿਸ ਦੀ ਸ਼ੁਰੂਆਤ ਕਰਦੇ ਹੋਏ ਕੌਂਸਲ ਦੇ ਹਰ ਵਿਭਾਗ 'ਚ ਇੰਟਰਕਾਮ ਸਹੂਲਤ ਸ਼ੁਰੂ ਕਰ ਦਿੱਤੀ ਗਈ ਹੈ ਜਿਸ ਦੇ ਨਾਲ ਜ਼ਿਆਦਾ ...

ਪੂਰੀ ਖ਼ਬਰ »

ਰਾਜਪੁਰਾ ਦਾ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਿਹੈ

ਰਾਜਪੁਰਾ, 11 ਮਈ (ਜੀ.ਪੀ. ਸਿੰਘ)-ਸਥਾਨਕ ਏ. ਪੀ. ਜੈਨ ਸਿਵਲ ਹਸਪਤਾਲ ਕੋਰੋਨਾ ਮਰੀਜ਼ਾਂ ਲਈ ਵਰਦਾਨ ਸਾਬਿਤ ਹੋ ਰਿਹਾ ਹੈ ਜਿੱਥੇ 24 ਘੰਟੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਮਰੀਜ਼ਾਂ ਦੀ ਸਿਹਤ ਕਰਮੀਂ ਸੇਵਾ ਕਰ ਰਹੇ ਹਨ ਤੇ ਮਰੀਜ਼ ਇਲਾਜ ਕਰਵਾ ਕੇ ਠੀਕ ਹੋ ਕੇ ਘਰ ਵਾਪਸ ਜਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ ਵੈੱਬਸਾਈਟ ਡਿਜ਼ਾਈਨਿੰਗ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਵੈਬੀਨਾਰ

ਪਟਿਆਲਾ, 11 ਮਈ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਦੇ ਕੰਪਿਊਟੌਨਿਕਸ ਕਲੱਬ ਵਲੋਂ ਵੈੱਬਸਾਈਟ ਐਂਡ ਪ੍ਰਾਜੈਕਟ ਡਿਵੈੱਲਪਮੈਂਟ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ | ਇਸ ਦੌਰਾਨ ਕੰਪਿਊਟਰ ਵਿਭਾਗ ਦੇ ...

ਪੂਰੀ ਖ਼ਬਰ »

52ਵੇਂ ਦਿਨ ਵੀ ਟਾਵਰ 'ਤੇ ਡਟੇ ਰਹੇ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕ

ਪਟਿਆਲਾ, 11 ਮਈ (ਧਰਮਿੰਦਰ ਸਿੰਘ ਸਿੱਧੂ)-ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਦੋਵੇਂ ਬੇਰੁਜ਼ਗਾਰ ਈ. ਟੀ. ਟੀ. ਟੈੱਟ ਪਾਸ ਅਧਿਆਪਕਾਂ ਸੁਰਿੰਦਰਪਾਲ ਗੁਰਦਾਸਪੁਰ ਤੇ ਹਰਜੀਤ ਮਾਨਸਾ ਨੂੰ ਲੀਲ੍ਹਾ ਭਵਨ 'ਚ ਸਥਿਤ ਬੀ. ਐੱਸ. ਐੱਨ. ਐੱਲ. ਟਾਵਰ 'ਤੇ ਬੈਠਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX