ਤਾਜਾ ਖ਼ਬਰਾਂ


ਆਈ.ਪੀ.ਐਲ. -2023 : ਲਖਨਊ ਨੇ ਦਿੱਲੀ ਨੂੰ 50 ਦੌੜਾਂ ਨਾਲ ਹਰਾਇਆ
. . .  about 4 hours ago
ਸੰਜੇ ਰਾਉਤ ਧਮਕੀ ਮਾਮਲਾ: ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਮੁੰਬਈ 'ਚ ਮਾਮਲਾ ਦਰਜ
. . .  1 day ago
ਆਈ.ਪੀ.ਐਲ. -2023 : ਲਖਨਊ ਨੇ ਦਿੱਤਾ ਦਿੱਲੀ ਨੂੰ 194 ਦੌੜਾਂ ਦਾ ਟੀਚਾ
. . .  1 day ago
ਯੂ.ਐਸ.: ਅਰਕਨਸਾਸ, ਇਲੀਨੋਇਸ ਵਿਚ ਤੁਫ਼ਾਨ ਦੇ ਕਾਰਨ 7 ਦੀ ਮੌਤ, ਦਰਜਨਾਂ ਹਸਪਤਾਲ ਵਿਚ ਦਾਖ਼ਲ
. . .  1 day ago
ਆਈ.ਪੀ.ਐਲ-2023: ਪੰਜਾਬ ਨੇ ਕੋਲਕਾਤਾ ਨੂੰ 7 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਾਲੀ ਸੀ.ਸੀ.ਐਸ. ਨੇ 17 ਜੰਗੀ ਜਹਾਜ਼ਾਂ ਨੂੰ ਦਿੱਤੀ ਮਨਜ਼ੂਰੀ-ਸਾਬਕਾ ਜਲ ਸੈਨਾ ਉਪ ਮੁਖੀ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਸਾਬਕਾ ਜਲ ਸੈਨਾ ਮੁਖੀ ਵਾਈਸ ਐਡਮਿਰਲ ਐਸ.ਐਨ. ਘੋਰਪੜੇ (ਸੇਵਾਮੁਕਤ) ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸੁਰੱਖਿਆ ਬਾਰੇ ਕੈਬਨਿਟ ਕਮੇਟੀ...
ਆਈ.ਪੀ.ਐਲ. ਪੰਜਾਬ ਬਨਾਮ ਕੋਲਕਾਤਾ:ਮੀਂਹ ਕਾਰਨ ਰੁਕੀ ਖੇਡ:ਕੋਲਕਾਤਾ ਨੂੰ ਜਿੱਤਣ ਲਈ 24 ਗੇਂਦਾਂ 'ਚ 46 ਦੌੜਾਂ ਦੀ ਲੋੜ
. . .  1 day ago
ਮੋਹਾਲੀ, 1 ਅਪ੍ਰੈਲ-ਆਈ.ਪੀ.ਐਲ. 2023 ਦੇ ਇਕ ਮੁਕਾਬਲੇ ਵਿਚ ਪੰਜਾਬ ਕਿੰਗਸ ਵਲੋਂ ਮਿਲੇ 192 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਕੋਲਕਾਤਾ ਨਾਈਟ ਰਾਇਡਰਜ਼ ਨੇ 16 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ...
ਆਈ.ਪੀ.ਐਲ-2023:ਲਖਨਊ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਵਲੋਂ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਲਖਨਊ, 1 ਅਪ੍ਰੈਲ-ਆਈ.ਪੀ.ਐਲ-2023 ਦੇ ਤੀਸਰੇ ਮੁਕਾਬਲੇ ਵਿਚ ਲਖਨਊ ਸੁਪਰ ਜਾਇੰਟਸ ਖ਼ਿਲਾਫ਼ ਟਾਸ ਜਿੱਤ ਕੇ ਦਿੱਲੀ ਕੈਪੀਟਲਸ ਦੇ ਕਪਤਾਨ ਡੇਵਿਡ ਵਾਰਨਰ ਨੇ ਪਹਿਲਾਂ ਗੇਂਦਬਾਜ਼ੀ ਦਾ ਫ਼ੈਸਲਾ...
ਦਿੱਲੀ 'ਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਨਵੀਂ ਦਿੱਲੀ, 1 ਅਪ੍ਰੈਲ-ਐਡਵੋਕੇਟ ਵਰਿੰਦਰ ਕੁਮਾਰ ਦੀ ਅੱਜ ਸ਼ਾਮ ਦਵਾਰਕਾ ਇਲਾਕੇ ਵਿਚ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਦਿੱਲੀ ਪੁਲਿਸ ਦੇ ਅਧਿਕਾਰੀ ਅਨੁਸਾਰ...
ਰਿਆਸਤ ਮਲੇਰਕੋਟਲਾ ਦੀ ਆਖ਼ਰੀ ਬੇਗਮ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ
. . .  1 day ago
ਸੰਦੋੜ, 1 ਅਪ੍ਰੈਲ ( ਜਸਵੀਰ ਸਿੰਘ ਜੱਸੀ)- ਮਲੇਰਕੋਟਲਾ ਰਿਆਸਤ ਦੀ 8ਵੀਂ ਪੀੜ੍ਹੀ ਦੇ ਆਖ਼ਰੀ ਬੇਗਮ ਮੁਨਾਬਰ ਉਨ ਨਿਸ਼ਾ ਜੋਂ 100 ਸਾਲ ਤੋਂ ਵਧੇਰੇ ਉਮਰ ਦੇ ਹਨ, ਅੱਜ ਫ਼ਤਹਿਗੜ੍ਹ ਸਾਹਿਬ ਦੇ ਗੁਰਦੁਆਰੇ ਵਿਖੇ ਨਤਮਸਤਕ....
ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਦਿਹਾਂਤ
. . .  1 day ago
ਫਗਵਾੜਾ, 1 ਅਪ੍ਰੈਲ (ਹਰਜੋਤ ਸਿੰਘ ਚਾਨਾ)- ਪੰਜਾਬ ਦੇ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਚੌਧਰੀ ਸਵਰਨਾ ਰਾਮ ਦਾ ਅੱਜ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ। ਉਹ....
ਕਾਨੂੰਨ ਵਿਵਸਥਾ ਬਾਰੇ ਸਿੱਧੂ ਮੂਸੇਵਾਲਾ ਦੇ ਘਰ ਜਾ ਕੇ ਬੋਲਾਂਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਉਹ ਹੁਣ ਅਖ਼ਬਾਰੀ ਮੁੱਖ ਮੰਤਰੀ ਬਣ ਕੇ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਖ਼ੌਫ਼ ਦਾ ਮਾਹੌਲ ਸਿਰਜਿਆ ਜਾ ਰਿਹਾ ਹੈ। ਕਾਨੂੰਨ ਵਿਵਸਥਾ ਬਾਰੇ....
ਜੋ ਪੰਜਾਬ ਨੂੰ ਕੰਮਜ਼ੋਰ ਕਰੇਗਾ, ਉਹ ਖ਼ੁਦ ਕੰਮਜ਼ੋਰ ਹੋ ਜਾਵੇਗਾ- ਨਵਜੋਤ ਸਿੰਘ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਆਉਂਦਿਆਂ ਹੀ ਨਵਜੋਤ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਰਾਹੁਲ ਗਾਂਧੀ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਜਦੋਂ ਵੀ ਤਾਨਾਸ਼ਾਹੀ ਹੋਈ ਹੈ ਤਾਂ ਦੇਸ਼ ਵਿਚ ਇਕ ਕ੍ਰਾਂਤੀ ਆਈ ਹੈ ਅਤੇ ਉਸ ਕ੍ਰਾਂਤੀ ਦਾ ਨਾਮ ਹੈ ਰਾਹੁਲ ਗਾਂਧੀ। ਉਨ੍ਹਾਂ ਕਿਹਾ ਕਿ ਜੋ...
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
. . .  1 day ago
ਜੇਲ੍ਹ ਤੋਂ ਬਾਹਰ ਆਏ ਨਵਜੋਤ ਸਿੰਘ ਸਿੱਧੂ
ਕਾਰ ਵਿਚ ਟੱਕਰ ਵੱਜਣ ਨਾਲ ਭਾਰਤੀ ਨੌਜਵਾਨ ਦਰਬਾਰਾ ਸਿੰਘ ਪਿਹੋਵਾ ਦੀ ਮੌਤ
. . .  1 day ago
ਇਟਲੀ, 1 ਅਪ੍ਰੈਲ (ਹਰਦੀਪ ਸਿੰਘ ਕੰਗ)-ਇਟਲੀ ਵਿਚ ਜ਼ਿਲ੍ਹਾ ਲਾਤੀਨਾ ਦੇ ਪੁਨਤੀਨੀਆਂ ਸ਼ਹਿਰ ਨੇੜੇ ਬੀਤੇ ਦਿਨ ਇਕ ਵਧੇਰੀ ਉਮਰ ਦੇ ਇਟਾਲੀਅਨ ਨੇ ਸਾਇਕਲ ਉੱਪਰ ਜਾ ਰਹੇ ਭਾਰਤੀ ਨੂੰ ਪਿੱਛੋ ਅਜਿਹੀ ਜ਼ਬਰਦਸਤ ਟੱਕਰ ਮਾਰੀ ਕਿ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸੰਬੰਧੀ ਮ੍ਰਿਤਕ ਦੇ ਛੋਟੇ ਭਰਾ ਸੁਰਜੀਤ ਸਿੰਘ.....
ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਰਿਲੀਜ਼
. . .  1 day ago
ਨਵੀਂ ਦਿੱਲੀ, 1 ਅਪ੍ਰੈਲ (ਬਲਵਿੰਦਰ ਸਿੰਘ ਸੋਢੀ)- ਪ੍ਰਸਿੱਧ ਲੇਖਕ ਡਾ. ਪ੍ਰਭਲੀਨ ਸਿੰਘ ਦੀ ਲਿਖੀ ਪੁਸਤਕ ਸਿੱਖ ਬਿਜਨਸ ਲੀਡਰਸ ਆਫ਼ ਇੰਡੀਆ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਰੀਲੀਜ਼ ਕੀਤੀ। ਇਸ ਵਿਚ ਵੱਖ ਵੱਖ 37 ਵਪਾਰਕ ਸ਼ਖ਼ਸੀਅਤਾਂ ਦੇ ਬਾਰੇ ਜ਼ਿਕਰ ਕੀਤਾ ਗਿਆ ਹੈ, ਜਿਨ੍ਹਾਂ ਨੇ ਸਮਾਜ, ਰਾਜ....
ਪ੍ਰਧਾਨ ਮੰਤਰੀ ਨੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਦਿਖਾਈ ਹਰੀ ਝੰਡੀ
. . .  1 day ago
ਭੋਪਾਲ, 1 ਅਪ੍ਰੈਲ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰਾਣੀ ਕਮਲਾਪਤੀ ਰੇਲਵੇ ਸਟੇਸ਼ਨ ’ਤੇ ਭੋਪਾਲ-ਨਵੀਂ ਦਿੱਲੀ ਵੰਦੇ ਭਾਰਤ ਰੇਲਗੱਡੀ ਨੂੰ ਹਰੀ ਝੰਡੀ ਦਿਖਾਈ। ਇਸ ਮੌਕੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ....
ਆਈ. ਪੀ.ਐਲ. ਕ੍ਰਿਕਟ: ਕੋਲਕਾਤਾ ਨਾਈਟ ਰਾਈਡਰਜ਼ ਨੇ ਜਿੱਤਿਆ ਟਾਸ
. . .  1 day ago
ਐਸ. ਏ. ਐਸ. ਨਗਰ. 1 ਅਪ੍ਰੈਲ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਦੇ ਪੀ. ਸੀ. ਏ. ਸਟੇਡੀਅਮ ਵਿਖੇ ਖ਼ੇਡੇ ਜਾ ਰਹੇ ਆਈ. ਪੀ. ਐਲ. ਦੇ ਦੂਜੇ ਮੈਚ ਵਿਚ ਕੋਲਕਾਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪੰਜਾਬ ਕਿੰਗਜ਼ ਨੂੰ ਬੱਲੇਬਾਜ਼ੀ ਦਾ ਸੱਦਾ ਦਿੱਤਾ ਹੈ। ਕੁੱਝ ਮਿੰਟਾਂ ਬਾਅਦ ਮੈਚ ਸ਼ੁਰੂ ਹੋਵੇਗਾ। ਦੋਹਾਂ ਟੀਮਾਂ....
ਦਿੱਲੀ ਏਅਰਪੋਰਟ ’ਤੇ ਐਮਰਜੈਂਸੀ ਘੋਸ਼ਿਤ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਏਅਰਪੋਰਟ ਤੋਂ ਦੁਬਈ ਜਾ ਰਹੇ ਫੈਡਐਕਸ ਜਹਾਜ਼ ਨੇ ਜਿਵੇਂ ਹੀ ਉਡਾਣ ਭਰੀ ਤਾਂ ਉਹ ਇਕ ਪੰਛੀ ਨਾਲ ਟਕਰਾ ਗਿਆ, ਜਿਸ ਤੋਂ ਬਾਅਦ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਜਾ ਰਹੀ ਹੈ। ਇਸ ਕਾਰਨ ਹਵਾਈ ਅੱਡਾ ਪ੍ਰਸ਼ਾਸਨ ਨੇ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਹੈ,...
ਭੂਟਾਨ ਦੇ ਰਾਜਾ 3 ਤੋਂ 5 ਅਪ੍ਰੈਲ ਤੱਕ ਭਾਰਤੀ ਦੌਰੇ ’ਤੇ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਭਾਰਤੀ ਵਿਦੇਸ਼ ਮੰਤਰਾਲੇ ਦੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭੂਟਾਨ ਦੇ ਰਾਜਾ ਜਿਗਮੇ ਖ਼ੇਸਰ ਨਾਮਗਾਇਲ ਵਾਂਗਚੱਕ 3 ਤੋਂ 5 ਅਪ੍ਰੈਲ ਤੱਕ ਭਾਰਤ ਦੇ ਅਧਿਕਾਰਤ ਦੌਰੇ ’ਤੇ ਹੋਣਗੇ। ਉਨ੍ਹਾਂ ਦੇ ਨਾਲ ਵਿਦੇਸ਼ ਮਾਮਲਿਆਂ ਅਤੇ ਵਿਦੇਸ਼ ਵਪਾਰ ਮੰਤਰੀ ਡਾ. ਟਾਂਡੀ ਦੋਰਜੀ ਅਤੇ ਭੂਟਾਨ ਦੀ ਸ਼ਾਹੀ ਸਰਕਾਰ ਦੇ....
ਕੋਟਕਪੂਰਾ ਗੋਲੀਕਾਂਡ ਮਾਮਲਾ: ਸੁਮੇਧ ਸੈਣੀ ਅਦਾਲਤ ਵਿਚ ਹੋਏ ਪੇਸ਼
. . .  1 day ago
ਫਰੀਦਕੋਟ, 1 ਅਪ੍ਰੈਲ (ਜਸਵੰਤ ਪੁਰਬਾ, ਸਰਵਜੀਤ ਸਿੰਘ)- ਕੋਟਕਪੂਰਾ ਗੋਲੀਕਾਂਡ ਵਿਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅੱਜ ਇਥੇ ਇਲਾਕਾ ਮੈਜਿਸਟਰੇਟ ਅਜੇਪਾਲ ਸਿੰਘ ਦੀ ਅਦਾਲਤ ਵਿਚ ਪੇਸ਼ ਹੋਏ। ਅਦਾਲਤ ਨੇ ਸਾਬਕਾ ਡੀ.ਜੀ.ਪੀ. ਨੂੰ ਚਲਦੇ ਮੁਕੱਦਮੇ ਤੱਕ ਜ਼ਮਾਨਤ.....
ਮੁੰਬਈ: ਰਾਜ ਸਭਾ ਸਾਂਸਦ ਨੂੰ ਧਮਕੀ ਦੇਣ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਕੇਸ ਦਰਜ
. . .  1 day ago
ਮਹਾਰਾਸ਼ਟਰ, 1 ਅਪ੍ਰੈਲ- ਰਾਜ ਸਭਾ ਸਾਂਸਦ ਸੰਜੇ ਰਾਉਤ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿਚ ਮੁੰਬਈ ਦੇ ਕੰਜੂਰ ਮਾਰਗ ਪੁਲਿਸ ਸਟੇਸ਼ਨ ਵਿਚ ਲਾਰੈਂਸ ਬਿਸ਼ਨੋਈ ਵਿਰੁੱਧ ਧਾਰਾ 506(2) ਅਤੇ 504 ਆਈ.ਪੀ.ਸੀ.....
ਕਾਗਜ਼ੀ ਕਾਰਵਾਈ ਕਾਰਨ ਰਿਹਾਈ ’ਚ ਹੋ ਰਹੀ ਦੇਰੀ- ਕਰਨ ਸਿੱਧੂ
. . .  1 day ago
ਪਟਿਆਲਾ, 1 ਅਪ੍ਰੈਲ- ਜੇਲ੍ਹ ਤੋਂ ਬਾਹਰ ਨਵਜੋਤ ਸਿੰਘ ਸਿੱਧੂ ਦੇ ਬੇਟੇ ਕਰਨ ਸਿੱਧੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਦਰ ਫ਼ਿਲਹਾਲ ਕੁੱਝ ਰਸਮੀ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਕਾਰਨ ਰਿਹਾਈ ਵਿਚ ਦੇਰੀ ਹੋ ਰਹੀ ਹੈ। ਇਹ ਕਾਰਵਾਈ ਪੂਰੀ....
ਕੰਝਾਵਲਾ ਕੇਸ: ਪੁਲਿਸ ਵਲੋਂ 7 ਮੁਲਜ਼ਮਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ
. . .  1 day ago
ਨਵੀਂ ਦਿੱਲੀ, 1 ਅਪ੍ਰੈਲ- ਦਿੱਲੀ ਪੁਲਿਸ ਨੇ ਅੱਜ ਕੰਝਾਵਲਾ ਹਿੱਟ ਐਂਡ ਡਰੈਗ ਕੇਸ ਵਿਚ ਸੱਤ ਮੁਲਜ਼ਮਾਂ ਖ਼ਿਲਾਫ਼ 800 ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦਿੱਲੀ ਪੁਲਿਸ ਨੇ ਚਾਰ ਮੁਲਜ਼ਮਾਂ ਖ਼ਿਲਾਫ਼ ਕਤਲ ਅਤੇ ਸਾਜ਼ਿਸ਼ ਦੀਆਂ ਧਾਰਾਵਾਂ ਲਾਈਆਂ ਹਨ ਅਤੇ ਤਿੰਨ ਮੁਲਜ਼ਮਾਂ ਖ਼ਿਲਾਫ਼ ਸਬੂਤਾਂ ਨੂੰ ਨਸ਼ਟ ਕਰਨ....
ਮਿਜ਼ੋਰਮ: ਕੇਂਦਰੀ ਗ੍ਰਹਿ ਮੰਤਰੀ ਕਰਨਗੇ 2415 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਉਦਘਾਟਨ
. . .  1 day ago
ਮਿਜ਼ੋਰਮ, 1 ਅਪ੍ਰੈਲ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 2,415 ਕਰੋੜ ਰੁਪਏ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਅਤੇ ਨੀਂਹ ਪੱਥਰ ਰੱਖਣ ਲਈ ਅੱਜ ਆਈਜ਼ਵਾਲ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਵੈਸਾਖ ਸੰਮਤ 553

ਬਰਨਾਲਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬਰਨਾਲਾ ਰੇਲਵੇ ਸਟੇਸ਼ਨ 'ਤੇ ਧਰਨੇ ਦਾ 223ਵਾਂ ਦਿਨ

ਬਰਨਾਲਾ, 11 ਮਈ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 223ਵੇਂ ਦਿਨ ਵੀ ਜਾਰੀ ਹੈ | ਧਰਨੇ ਦੌਰਾਨ ਕਿਸਾਨ ਆਗੂ ਬੂਟਾ ਸਿੰਘ ਢਿਲਵਾਂ ਅਤੇ ਮਜਦੂਰ ਆਗੂ ਭਾਨ ਸਿੰਘ ਸੰਘੇੜਾ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ | ਧਰਨੇ ਨੂੰ ਬਾਬੂ ਸਿੰਘ ਖੁੱਡੀ ਕਲਾਂ, ਗੁਰਦੇਵ ਸਿੰਘ ਮਾਂਗੇਵਾਲ, ਨੇਕਦਰਸ਼ਨ ਸਿੰਘ, ਹਰਚਰਨ ਸਿੰਘ ਚੰਨਾ, ਬਲਜੀਤ ਸਿੰਘ ਚੁਹਾਣਕੇ, ਮਨਜੀਤ ਰਾਜ, ਬਿੱਕਰ ਸਿੰਘ ਔਲਖ ਤੇ ਕਾਕਾ ਸਿੰਘ ਫਰਵਾਹੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਸਾਡੇ ਅੰਦੋਲਨ ਨੂੰ ਬਦਨਾਮ ਕਰਨ ਦਾ ਕੋਈ ਨਾ ਕੋਈ ਬਹਾਨਾ ਲੱਭਦੀ ਰਹਿੰਦੀ ਹੈ | ਪਿਛਲੇ ਦਿਨੀਂ ਦਿੱਲੀ ਦੇ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਆਈ ਬੰਗਾਲ ਦੀ ਇਕ ਲੜਕੀ ਦੀ ਹੋਈ ਮੰਦਭਾਗੀ ਮੌਤ 'ਤੇ ਸਰਕਾਰ ਤੇ ਭਾਜਪਾ ਨੇਤਾ ਅੰਦੋਲਨ ਨੂੰ ਬਦਨਾਮ ਕਰਨਾ ਚਾਹੁੰਦੇ ਹਨ | ਸੰਯੁਕਤ ਮੋਰਚੇ ਦੇ ਆਗੂ ਪਹਿਲਾਂ ਹੀ ਇਸ ਮੰਦਭਾਗੀ ਘਟਨਾ 'ਤੇ ਦੁੱਖ ਪਰਗਟ ਚੁੱਕੇ ਹਨ | ਕਿਸਾਨ ਆਗੂ ਪੁਲਿਸ ਵਲੋਂ ਇਸ ਘਟਨਾ ਦੀ ਵਿਸਥਾਰਪੂਰਵਕ ਜਾਂਚ ਕਰਨ ਦੀ ਮੰਗ ਕਰ ਰਹੇ ਹਨ ਅਤੇ ਇਸ ਜਾਂਚ ਵਿਚ ਪੂਰਨ ਸਹਿਯੋਗ ਦਾ ਭਰੋਸਾ ਦਿਵਾ ਰਹੇ ਹਨ | ਲੜਕੀ ਦੇ ਪਿਤਾ ਨੇ ਵੀ ਸੰਯੁਕਤ ਕਿਸਾਨ ਮੋਰਚੇ ਨੂੰ ਕਲੀਨ ਚਿੱਟ ਦੇ ਦਿੱਤੀ ਹੈ | ਬੁਲਾਰਿਆਂ ਨੇ ਕਿਹਾ ਕਿ ਸਰਕਾਰ ਤੇ ਭਾਜਪਾ ਅੰਦੋਲਨ ਨੂੰ ਬਦਨਾਮ ਕਰਨ ਲਈ ਇਸ ਪ੍ਰਕਾਰ ਦੇ ਘਟੀਆ ਹੱਥਕੰਡਿਆਂ ਦੀ ਵਰਤੋਂ ਨਾ ਕਰੇ | ਇਸ ਮੌਕੇ ਹਰਨੇਕ ਸਿੰਘ, ਅਵਤਾਰ ਸਿੰਘ, ਬੂਟਾ ਸਿੰਘ, ਤਰਸੇਮ ਸਿੰਘ, ਰਣਧੀਰ ਸਿੰਘ ਸੇਖਾ, ਬਲੌਰ ਸਿੰਘ ਆੜ੍ਹਤੀਆ ਸੇਖਾ, ਅੱਛਰਾ ਸਿੰਘ ਸੰਧੂ, ਰਾਜਵਿੰਦਰ ਸਿੰਘ, ਜਗਸੀਰ ਸਿੰਘ, ਮਹੰਤ ਭੋਜ ਰਾਜ ਫਰਵਾਹੀ, ਹਾਕਮ ਸਿੰਘ, ਜੋਗਿੰਦਰ ਸਿੰਘ, ਜਸਪਾਲ ਕੌਰ, ਅਮਰਜੀਤ ਕੌਰ, ਕੁਲਵੰਤ ਕੌਰ, ਹਰਬੰਸ ਕੌਰ, ਜਗਦੀਪ ਕੌਰ, ਨਿਰਮਲ ਕੌਰ ਆਦਿ ਹਾਜ਼ਰ ਸਨ | ਭਾਕਿਯੂ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਭਾਜਪਾ ਦੀ ਸੂਬਾ ਆਗੂ ਅਰਚਨਾ ਦੱਤ, ਜ਼ਿਲ੍ਹਾ ਪ੍ਰਧਾਨ ਯਾਦਵਿੰਦਰ ਸ਼ੰਟੀ ਅਤੇ ਬਰਨਾਲਾ ਰਾਏਕੋਟ ਰੋਡ 'ਤੇ ਪਿੰਡ ਸੰਘੇੜਾ ਅਤੇ ਭੱਦਲਵੱਢ ਵਿਚਕਾਰ ਰਿਲਾਇੰਸ ਪੈਟਰੋਲ ਪੰਪ 'ਤੇ ਕਿਸਾਨ ਮਰਦ ਔਰਤਾਂ ਵਲੋਂ ਲਗਾਤਾਰ ਧਰਨੇ ਜਾਰੀ ਹਨ ਜਿਨ੍ਹਾਂ ਨੂੰ ਸੂਬਾ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ, ਕੁਲਜੀਤ ਸਿੰਘ ਵਜੀਦਕੇ, ਭੋਲਾ ਸਿੰਘ ਠੁੱਲੀਵਾਲ, ਕਰਨੈਲ ਸਿੰਘ ਗੁੰਮਟੀ, ਬਲਵਿੰਦਰ ਸਿੰਘ ਕਾਲਾਬੂਲਾ, ਦਰਸ਼ਨ ਸਿੰਘ, ਗੁਰਚਰਨ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ ਭੋਤਨਾ, ਉਦੈ ਸਿੰਘ ਹਮੀਦੀ, ਸੁਖਦੇਵ ਸਿੰਘ ਮੱਲ੍ਹੀ ਆਦਿ ਆਗੂਆਂ ਨੇ ਸੰਬੋਧਨ ਕੀਤਾ | ਇਸ ਮੌਕੇ ਮਜ਼ਦੂਰ ਆਗੂ ਨਿੱਕਾ ਸਿੰਘ ਸੰਧੂ ਕਲਾਂ, ਗੁਰਜੰਟ ਸਿੰਘ, ਮੇਜਰ ਸਿੰਘ, ਰਾਮ ਸਿੰਘ ਸੰਘੇੜਾ, ਗੁਰਤੇਜ ਸਿੰਘ, ਗੁਰਨਾਮ ਸਿੰਘ, ਭੋਲਾ ਸਿੰਘ, ਗੁਰਦੀਪ ਸਿੰਘ, ਹੈਪੀ ਸਿੰਘ, ਨਸੀਬ ਕੌਰ, ਅਮਰਜੀਤ ਕੌਰ, ਬਲਜਿੰਦਰ ਕੌਰ, ਸੰਦੀਪ ਕੌਰ, ਬਿੰਦਰਪਾਲ ਕੌਰ, ਪਰਮਿੰਦਰ ਕੌਰ, ਹਰਬੰਸ ਕੌਰ ਭੋਤਨਾ ਆਦਿ ਹਾਜ਼ਰ ਸਨ |

ਸੇਵਾਦਾਰਾਂ ਵਲੋਂ 131 ਡਾਕਟਰਾਂ, ਸਿਹਤ ਕਰਮੀਆਂ ਦੀ ਸਿਹਤਯਾਬੀ ਲਈ ਫਲਾਂ ਦੀਆਂ ਟੋਕਰੀਆਂ ਤਕਸੀਮ

ਬਰਨਾਲਾ, 11 ਮਈ (ਧਰਮਪਾਲ ਸਿੰਘ)-ਬਲਾਕ ਬਰਨਾਲਾ, ਧਨੌਲਾ ਅਧੀਨ ਪੈਂਦੇ ਸਥਾਨਕ ਸ਼ਹਿਰ ਦੇ ਸੇਖਾ ਰੋਡ ਏਰੀਏ ਦੀ ਸਾਧ ਸੰਗਤ ਨੇ ਸ਼ਾਹ ਸਤਿਨਾਮ ਗ੍ਰੀਨ ਐਸ ਵੈੱਲਫੇਅਰ ਫੋਰਸ ਵਿੰਗ ਦੀ ਅਗਵਾਈ 'ਚ ਕੋਰੋਨਾ ਵਾਇਰਸ ਖ਼ਿਲਾਫ਼ ਮੂਹਰਲੀ ਕਤਾਰ 'ਚ ਮਾਨਵਤਾ ਨੂੰ ਬਚਾਉਣ ਲਈ ਕੰਮ ਕਰ ...

ਪੂਰੀ ਖ਼ਬਰ »

ਅੱਜ ਤੋਂ ਜ਼ਿਲ੍ਹੇ ਦੇ ਸਮੂਹ ਪਟਵਾਰੀ ਸਮੂਹਿਕ ਛੁੱਟੀ ਲੈ ਕੇ ਕੰਮਕਾਜ ਰੱਖਣਗੇ ਠੱਪ

ਧਨੌਲਾ, 11 ਮਈ (ਚੰਗਾਲ)-ਜਦੋਂ ਤੋਂ ਪੰਜਾਬ ਵਿਚ ਕਾਂਗਰਸ ਸਰਕਾਰ ਸੱਤਾ 'ਚ ਆਈ ਹੈ ਉਸ ਸਮੇਂ ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਨਾ ਮਾਤਰ ਹੀ ਕਾਂਗਰਸ ਸਰਕਾਰ ਵਲੋਂ ਪੂਰੇ ਕੀਤੇ ਗਏ ਹਨ | ਜਿਸ ਕਰਕੇ ਸਾਰੇ ਵਿਭਾਗਾਂ ਦੇ ਮੁਲਾਜ਼ਮਾਂ ਨੂੰ ਸੰਘਰਸ਼ ਦਾ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਬਿਨਾਂ ਡਿਗਰੀ ਵਾਲੇ 'ਡਾਕਟਰ' ਦਾ ਸੈਂਟਰ ਸੀਲ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਕਰੋਨਾ ਮਹਾਂਮਾਰੀ ਦੌਰਾਨ ਮੈਡੀਕਲ ਸੇਵਾਵਾਂ ਦੇ ਨਾਮ 'ਤੇ ਮਰੀਜ਼ਾਂ ਦੀ ਲੁੱਟ ਅਤੇ ਧੋਖਾਧੜੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਉਪ-ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ ਆਏ 126 ਨਵੇਂ ਕੇਸ, ਦੋ ਮੌਤਾਂ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 126 ਨਵੇਂ ਕੇਸ ਸਾਹਮਣੇ ਆਏ ਹਨ ਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 40 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ ...

ਪੂਰੀ ਖ਼ਬਰ »

1 ਕੁਇੰਟਲ 20 ਕਿੱਲੋ ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ

ਤਪਾ ਮੰਡੀ, 11 ਮਈ (ਪ੍ਰਵੀਨ ਗਰਗ)-ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ. ਤਪਾ ਬਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਤਪਾ ਪੁਲਿਸ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ 1 ਕੁਇੰਟਲ 20 ਕਿੱਲੋ ਭੁੱਕੀ ਚੂਰਾ ਪੋਸਤ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟੇ੍ਰਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਸਤਵਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਟਰੈਫ਼ਿਕ ਵਿਚ ਵਿਘਨ ਪਾਉਣ 'ਤੇ ਚਾਰ ਫ਼ਲ ਦੁਕਾਨਦਾਰਾਂ ਖਿਲਾਫ਼ ਮੁਕੱਦਮਾ ਦਰਜ

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਵਲੋਂ ਟਰੈਫ਼ਿਕ ਦੇ ਵਿਚ ਵਿਘਨ ਪਾਉਣ ਦੇ ਮਾਮਲੇ ਵਿਚ ਫਰੂਟ ਦੀਆਂ ਵੱਖ-ਵੱਖ ਦੁਕਾਨਾਂ ਕਰਦੇ ਚਾਰ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ...

ਪੂਰੀ ਖ਼ਬਰ »

ਕੋਵਿਡ ਦੀ ਲਪੇਟ 'ਚ ਆਏ ਮਾਪਿਆਂ ਦੇ ਬੱਚਿਆਂ ਦੀ ਸੰਭਾਲ ਲਈ ਹੈਲਪ ਲਾਈਨ ਨੰਬਰ ਜਾਰੀ

ਬਰਨਾਲਾ, 11 ਮਈ (ਗੁਰਪ੍ਰੀਤ ਸਿੰਘ ਲਾਡੀ)-ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬਾਲਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾਂਦੇ ਹਨ ਅਤੇ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਵੀ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ | ਇਸ ਬਾਰੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ156 ਨਵੇਂ ਮਰੀਜ਼ ਆਏ ਅਤੇ 216 ਹੋਏ ਤੰਦਰੁਸਤ

ਸੰਗਰੂਰ, 11 ਮਈ (ਚੌਧਰੀ ਨੰਦ ਲਾਲ ਗਾਂਧੀ)- ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਮਹਾਂਮਾਰੀ ਨੰੂ ਮੋੜਾ ਪੈਣਾ ਸ਼ੁਰੂ ਹੋ ਗਿਆ ਹੈ | ਅੱਜ 156 ਨਵੇਂ ਕੇਸ ਆਏ ਜਦਕਿ ਪੁਰਾਣਿਆਂ ਵਿਚੋਂ 216 ਤੰਦਰੁਸਤ ਹੋ ਕੇ ਘਰਾਂ ਨੰੂ ਪਰਤ ਗਏ | ਸਰਕਾਰ ਬੁਲਾਰੇ ਅਨੁਸਾਰ ਹੁਣ ਜ਼ਿਲ੍ਹੇ ਵਿਚ ...

ਪੂਰੀ ਖ਼ਬਰ »

ਝੂੰਦਾਂ ਨੂੰ ਕੋਆਰਡੀਨੇਟਰ ਨਿਯੁਕਤ ਕਰਨ 'ਤੇ ਖ਼ੁਸ਼ੀ ਦੀ ਲਹਿਰ - ਸੰਘਰੇੜੀ, ਸ਼ੇਰਪੁਰ

ਸ਼ੇਰਪੁਰ, 11 ਅਪ੍ਰੈਲ (ਦਰਸਨ ਸਿੰਘ ਖੇੜੀ) - ਸ਼ੋ੍ਰਮਣੀ ਅਕਾਲੀ ਦਲ ਵਲੋਂ ਬਹੁਤ ਹੀ ਵਿਉਂਤਬੰਦੀ ਨਾਲ ਪਾਰਟੀ ਦੀ ਦਿੱਖ ਨਿਖਾਰਨ ਅਤੇ ਜਥੇਬੰਦਕ ਮਜ਼ਬੂਤੀ ਲਈ ਅਹਿਮ ਜ਼ਿੰਮੇਵਾਰੀਆਂ ਕਾਬਿਲ ਆਗੂਆਂ ਨੂੰ ਸੌਂਪੀਆਂ ਜਾ ਰਹੀਆਂ ਹਨ | ਇਸ ਕੜੀ ਵਜੋਂ ਹੀ ਜ਼ਿਲ੍ਹਾ ਅਕਾਲੀ ...

ਪੂਰੀ ਖ਼ਬਰ »

ਮਿੰਨੀ ਪੀ. ਐਚ. ਸੀ. ਜਖੇਪਲ ਵਿਖੇ ਨਵੀਂ ਬਿਲਡਿੰਗ ਬਣਾਉਣ ਦੀ ਮੰਗ

ਜਖੇਪਲ, 11 ਮਈ (ਮੇਜਰ ਸਿੰਘ ਸਿੱਧੂ) - ਚੱਲ ਰਹੇ ਇਸ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸਰਕਾਰ ਨੂੰ ਸਿਹਤ ਸਹੂਲਤਾਂ ਵੱਲ ਧਿਆਨ ਦੇਣ ਦੀ ਲੋੜ ਹੈ | ਪੰਚਾਇਤ ਸਰਪ੍ਰਸਤ ਅਤੇ ਸੁਸਾਇਟੀ ਪ੍ਰਧਾਨ ਹਰਭਜਨ ਸਿੰਘ ਸਿੱਧੂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਿੰਨੀ ਪੀ.ਐਚ.ਸੀ. ...

ਪੂਰੀ ਖ਼ਬਰ »

ਪੋ੍ਰ. ਯੋਗਰਾਜ ਨੇ ਸੀਬਾ ਟਾਇਮਜ਼-2020 ਮੈਗਜ਼ੀਨ ਨੂੰ ਕੀਤਾ ਲੋਕ ਅਰਪਣ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਸਥਾਨਕ ਸੀਬਾ ਸਕੂਲ ਦੇ ਲਾਕਡਾਊਨ ਸਮੇਂ ਕੱਢੇ ਗਏ ਮੈਗਜ਼ੀਨ ਸੀਬਾ ਟਾਇਮਜ਼-2020 ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਚੇਅਰਮੈਨ ਪੋ੍ਰ. ਯੋਗਰਾਜ ਨੇ ਰਿਲੀਜ਼ ਕੀਤਾ | ਉਨ੍ਹਾਂ ਸੀਬਾ ਦੇ ਇਸ ਉੱਦਮ ਦੀ ਸ਼ਲਾਘਾ ਕਰਦਿਆਂ ਕਿਹਾ ...

ਪੂਰੀ ਖ਼ਬਰ »

ਤੇਲ ਕੰਪਨੀਆਂ ਅਤੇ ਮੋਦੀ ਸਰਕਾਰ ਵਲੋਂ ਹੋ ਰਹੀ ਹੈ ਇਕ ਦੂਜੇ ਦੇ ਹਿਤਾਂ ਦੀ ਰਾਖੀ - ਮਿੰਕੂ ਜਵੰਧਾ

ਸੰਗਰੂਰ, 11 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਹੈ ਕਿ ਤੇਲ ਦੀਆਂ ਕੀਮਤਾਂ ਵਿਚ ਪਿਛਲੇ 2 ਦਿਨਾਂ ਤੋਂ ਲਗਾਤਾਰ ਹੋ ਰਹੇ ਵਾਧੇ ਤੋਂ ਸਪਸ਼ਟ ਹੋ ਗਿਆ ਹੈ ਕਿ ਕਾਰਪੋਰੇਟ ਘਰਾਣੇ ਅਤੇ ਮੋਦੀ ...

ਪੂਰੀ ਖ਼ਬਰ »

ਸਰਪੰਚ ਨੇ ਦੋ ਸਕੇ ਭਰਾਵਾਂ ਦੀ ਮੌਤ 'ਤੇ ਕੀਤਾ ਦੁੱਖ ਪ੍ਰਗਟ

ਲਹਿਰਾਗਾਗਾ, 11 ਮਈ (ਅਸ਼ੋਕ ਗਰਗ) - ਪਿੰਡ ਗਾਗਾ ਦੀ ਸਰਪੰਚ ਰਣਜੀਤ ਕੌਰ ਦੇ ਪਤੀ ਰਾਜਿੰਦਰ ਸਿੰਘ ਨੇ ਪਿੰਡ ਦੇ ਦੋ ਸਕੇ ਬਜ਼ੁਰਗ ਭਰਾ ਨਿਰੰਜਣ ਸਿੰਘ ਅਤੇ ਅਜੈਬ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਗਾਗਾ ਦੀ ਮੌਤ ਹੋ ਜਾਣ ਦੇ ਸਬੰਧ ਵਿਚ ਦੱਸਿਆ ਹੈ ਕਿ ਦੋਵੇਂ ਬਜ਼ੁਰਗ ਅਤਿ ...

ਪੂਰੀ ਖ਼ਬਰ »

ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਲਹਿਰਾਗਾਗਾ, 11 ਮਈ (ਗਰਗ, ਢੀਂਡਸਾ) - ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਭਗਤ ਧੰਨਾ ਪਿੰਡ ਰਾਮਗੜ੍ਹ ਸੰਧੂਆਂ ਵਿਖੇ 12 ਰੋਜ਼ਾ ਦਸਤਾਰ ਤੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਜਿਸ ਵਿਚ 50 ਬੱਚਿਆਂ ਨੇ ਭਾਗ ਲਿਆ | ਦਸਤਾਰ ਦੀ ਸਿਖਲਾਈ ਭਾਈ ...

ਪੂਰੀ ਖ਼ਬਰ »

ਨਗਰ ਕੌਂਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਸੁਖਦੀਪ ਸਿੰਘ ਕੰਬੋਜ ਨੇ ਸੰਭਾਲਿਆ

ਧਨੌਲਾ, 11 ਮਈ (ਚੰਗਾਲ)-ਸਥਾਨਕ ਸਰਕਾਰ ਵਿਭਾਗ ਪੰਜਾਬ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਨਗਰ ਕੌਂਸਲਾਂ ਦੇ ਅਧਿਕਾਰੀਆਂ ਦੀ ਬਦਲੀ ਸਬੰਧੀ ਸੂਚੀ ਤਹਿਤ ਅੱਜ ਨਗਰ ਕੌਂਸਲ ਧਨੌਲਾ ਦੇ ਕਾਰਜ ਸਾਧਕ ਅਫ਼ਸਰ ਦਾ ਵਾਧੂ ਚਾਰਜ ਸੁਖਦੀਪ ਸਿੰਘ ਕੰਬੋਜ ਵਲੋਂ ਸੰਭਾਲ ਲਿਆ ਗਿਆ ਹੈ | ...

ਪੂਰੀ ਖ਼ਬਰ »

ਮਹੇਸ਼ ਨਗਰ ਕਾਲੋਨੀ ਨੂੰ ਨਗਰ ਕੌਂਸਲ ਦੇ ਹਵਾਲੇ ਕਰਨ ਲਈ ਕਾਂਗਰਸੀ ਆਗੂ ਨੇ ਹਾਈ ਕੋਰਟ 'ਚ ਰਿੱਟ ਕੀਤੀ ਦਾਖ਼ਲ

ਬਰਨਾਲਾ, 11 ਮਈ (ਰਾਜ ਪਨੇਸਰ)-ਬਰਨਾਲਾ-ਹੰਡਿਆਇਆ ਰੋਡ 'ਤੇ ਮਹੇਸ਼ ਨਗਰ ਕਾਲੋਨੀ ਨੂੰ ਨਗਰ ਕੌਂਸਲ ਦੇ ਹਵਾਲੇ ਕਰਵਾਉਣ ਲਈ ਕਾਂਗਰਸੀ ਆਗੂ ਮੰਗਤ ਬਾਂਸਲ ਮੰਗਾ ਨੇ ਹਾਈ ਕੋਰਟ 'ਚ ਰਿੱਟ ਦਾਖ਼ਲ ਕੀਤੀ ਹੈ | ਉਨ੍ਹਾਂ ਦੀ ਰਿੱਟ 'ਤੇ ਡਬਲ ਬੈਂਚ ਨੇ ਸੂਬਾ ਸਰਕਾਰ ਤੇ ਨਗਰ ਕੌਂਸਲ ...

ਪੂਰੀ ਖ਼ਬਰ »

ਬੈਂਕ ਅੱਗੇ ਖੜ੍ਹੇ ਲੋਕ ਮਹਾਂਮਾਰੀ ਤੋਂ ਅਣਜਾਣ, ਆਪਸੀ ਦੂਰੀ ਦੀਆਂ ਉਡਾਈਆਂ ਗਈਆਂ ਧੱਜੀਆਂ

ਤਪਾ ਮੰਡੀ, 11 ਮਈ (ਵਿਜੇ ਸ਼ਰਮਾ)-ਸੂਬੇ ਅੰਦਰ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਕਾਰਨ ਸਰਕਾਰ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਲੋਕ ਕੋਰੋਨਾ ਮਹਾਂਮਾਰੀ ਨੂੰ ਦੇਖਦੇ ਹੋਏ ਪ੍ਰਸ਼ਾਸਨ ਵਲੋਂ ਦਿੱਤੀਆਂ ਗਾਈਡ ਲਾਈਨਾਂ ਦੀ ਪਾਲਣਾ ਕਰਨ, ਪਰ ਸ਼ਹਿਰ ਦੇ ਇਕ ਬੈਂਕ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਵਲੋਂ ਹੱਕੀ ਮੰਗਾਂ ਲਈ ਇਕ ਦਿਨਾਂ ਭੁੱਖ ਹੜਤਾਲ ਕਰਨ ਦਾ ਐਲਾਨ

ਮਹਿਲ ਕਲਾਂ, 11 ਮਈ (ਤਰਸੇਮ ਸਿੰਘ ਗਹਿਲ)-ਬੇਰੁਜ਼ਗਾਰ ਲਾਈਨਮੈਨ ਯੂਨੀਅਨ ਪੰਜਾਬ ਦੇ ਆਗੂਆਂ ਨੂੰ ਸਰਕਾਰ ਵਲੋਂ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਜਥੇਬੰਦੀ ਵਲੋਂ ਹੈੱਡ ਆਫ਼ਿਸ ਪਟਿਆਲਾ ਵਿਖੇ ਇਕ ਰੋਜ਼ਾ ਭੁੱਖ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸਮੇਂ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਨੂੰ ਸਦਮਾ, ਭੈਣ ਦਾ ਦਿਹਾਂਤ

ਸ਼ਹਿਣਾ, 11 ਮਈ (ਸੁਰੇਸ਼ ਗੋਗੀ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਲੋਕਲ ਗੁਰਦੁਆਰਾ ਪ੍ਰਬੰਧਕੀ ਕਮੇਟੀ ਸ਼ਹਿਣਾ ਦੇ ਪ੍ਰਧਾਨ ਅਤੇ ਹਰਗੋਬਿੰਦ ਕੋਚ ਬਾਡੀ ਬਿਲਡਰਜ਼ ਸ: ਜੋਗਿੰਦਰ ਸਿੰਘ ਅਤੇ ਉਨ੍ਹਾਂ ਦੇ ਭਰਾ ਮਹਿੰਦਰ ਸਿੰਘ ਨੂੰ ਉਸ ਵੇਲੇ ਸਦਮਾ ਪਹੁੰਚਿਆਂ ਜਦ ਉਨ੍ਹਾਂ ...

ਪੂਰੀ ਖ਼ਬਰ »

ਜੋਧਪੁਰ ਪੰਚਾਇਤ ਨੇ ਕੋਰੋਨਾ ਤੋਂ ਬਚਾਅ ਲਈ ਸਮੱਗਰੀ ਵੰਡੀ

ਸ਼ਹਿਣਾ, 11 ਮਈ (ਸੁਰੇਸ਼ ਗੋਗੀ)-ਗ੍ਰਾਮ ਪੰਚਾਇਤ ਜੋਧਪੁਰ ਵਲੋਂ ਨਰੇਗਾ ਮਜ਼ਦੂਰਾਂ ਨੂੰ ਕੋਵਿਡ ਤੋਂ ਬਚਾਅ ਲਈ ਸਮਗਰੀ ਵੰਡੀ ਗਈ | ਸਰਪੰਚ ਬਲਵੀਰ ਸਿੰਘ ਰਾਏ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਡੇਢ ਸੋ ਦੇ ਕਰੀਬ ਪਿੰਡ ਦੇ ਨਰੇਗਾ ਮਜ਼ਦੂਰ ਡਰੇਨ ਅਤੇ ਛੱਪੜ ਦੀ ਸਫ਼ਾਈ ...

ਪੂਰੀ ਖ਼ਬਰ »

ਸੂਰਿਆਵੰਸ਼ੀ ਖੱਤਰੀ ਸਭਾ ਨੇ ਦੋ ਲੋੜਵੰਦ ਲੜਕੀਆਂ ਨੂੰ ਵਿਆਹ ਦਾ ਸਾਮਾਨ ਦਿੱਤਾ

ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਸੂਰਿਆਵੰਸ਼ੀ ਖੱਤਰੀ ਸਭਾ ਰਜਿ: ਬਰਨਾਲਾ ਵਲੋਂ ਦੋ ਲੋੜਵੰਦ ਲੜਕੀਆਂ ਨੂੰ ਵਿਆਹ ਦਾ ਸਮਾਨ ਦਿੱਤਾ ਗਿਆ | ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਭੰਡਾਰੀ ਅਤੇ ਜਨਰਲ ਸਕੱਤਰ ਰਾਜੇਸ਼ ਭੁਟਾਨੀ ਨੇ ਕਿਹਾ ਕਿ ਦੋਵਾਂ ਲੜਕੀਆਂ ਨੂੰ ਇਕ-ਇਕ ...

ਪੂਰੀ ਖ਼ਬਰ »

ਪਾਠ ਪੁਸਤਕਾਂ ਅੱਧੀਆਂ-ਅਧੂਰੀਆਂ ਭੇਜਣ ਦੀ ਮਾਸਟਰ ਕਾਡਰ ਯੂਨੀਅਨ ਬਰਨਾਲਾ ਵਲੋਂ ਨਿਖੇਧੀ

ਬਰਨਾਲਾ, 11 ਮਈ (ਅਸ਼ੋਕ ਭਾਰਤੀ)-ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਦੇ ਦਮਗਜੇ ਮਾਰ ਰਹੀ ਹੈ | ਪਰ ਸੈਸ਼ਨ ਸ਼ੁਰੂ ਹੋਏ ਨੂੰ ਡੇਢ ਮਹੀਨਾ ਹੋ ਚੁੱਕਿਆ ਹੈ ਪਰ ਅਜੇ ਤੱਕ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਪਾਠ ਪੁਸਤਕਾਂ ਪੂਰੀਆਂ ਨਹੀਂ ...

ਪੂਰੀ ਖ਼ਬਰ »

ਪੈਰੋਲ ਕੱਟ ਕੇ ਵਾਪਸ ਆਏ ਕੈਦੀ ਕੋਲੋਂ ਤਲਾਸ਼ੀ ਦੌਰਾਨ ਸਿੰਮ ਬਰਾਮਦ, ਮਾਮਲਾ ਦਰਜ

ਬਰਨਾਲਾ, 11 ਮਈ (ਰਾਜ ਪਨੇਸਰ)-ਥਾਣਾ ਸਿਟੀ ਬਰਨਾਲਾ ਪੁਲਿਸ ਨੇ ਪੈਰੋਲ ਕੱਟ ਕੇ ਵਾਪਸ ਆਏ ਕੈਦੀ ਕੋਲੋਂ ਤਲਾਸ਼ੀ ਦੌਰਾਨ ਸਿੰਮ ਬਰਾਮਦ ਹੋਣ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਸਹਾਇਕ ਥਾਣੇਦਾਰ ਚਮਕੌਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX