ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  9 minutes ago
⭐ਮਾਣਕ - ਮੋਤੀ⭐
ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੇ ਦੁਕਾਨਦਾਰ ਕੀਤੇ ਕੱਖੋਂ ਹੌਲੇ

ਨਵਾਂਸ਼ਹਿਰ, 12 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੇ ਦੂਸਰੀ ਬਾਰ ਦੁਕਾਨਦਾਰਾਂ ਨੂੰ ਕੱਖੋਂ ਹੌਲੇ ਕਰ ਦਿੱਤਾ ਹੈ | ਇਸ ਮਾਮਲੇ ਨੂੰ ਲੈ ਕੇ ਸਮੂਹ ਦੁਕਾਨਦਾਰਾਂ ਵਲੋਂ ਬਣਾਏ ਵੱਖਰੇ ਵਪਾਰ ਮੰਡਲ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦੇ ਨਾਂਅ ਸਹਾਇਕ ਕਮਿਸ਼ਨਰ ਜਨਰਲ ਸ਼ਹੀਦ ਭਗਤ ਸਿੰਘ ਨਗਰ ਨੂੰ ਮੰਗ ਪੱਤਰ ਦਿੱਤਾ ਗਿਆ | ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਨਵਾਂਸ਼ਹਿਰ ਦੇ ਸਮੂਹ ਦੁਕਾਨਦਾਰਾਂ ਦੀ ਰਾਇ ਲੈਣ ਤੋਂ ਬਾਅਦ ਨਵੇਂ ਵਪਾਰ ਮੰਡਲ ਦਾ ਗਠਨ ਕੀਤਾ ਗਿਆ ਹੈ ਜਿਸ ਦੀ 20 ਮੈਂਬਰੀ ਕਮੇਟੀ ਬਣਾਈ ਗਈ ਹੈ | ਉਨ੍ਹਾਂ ਦੱਸਿਆ ਕਿ ਫ਼ਿਲਹਾਲ ਇਹ ਕਮੇਟੀ ਸਮੂਹ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸਿਰਤੋੜ ਯਤਨ ਕਰੇਗੀ ਜਦਕਿ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਸਾਰੇ ਸਾਥੀਆਂ ਦੇ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮਾਰਚ 2020 ਤੋਂ ਬਾਅਦ ਹੁਣ ਦੁਬਾਰਾ ਫਿਰ ਦੁਕਾਨਦਾਰਾਂ ਲਈ ਕਰਫ਼ਿਊ ਵਰਗੇ ਹਾਲਾਤ ਬਣੇ ਹੋਏ ਹਨ | ਛੋਟੇ ਦੁਕਾਨਦਾਰ ਜਿਨ੍ਹਾਂ ਨੇ ਉਹੀ ਕਮਾਉਣਾ ਤੇ ਉਹੀ ਖਾਣਾ ਉਹ ਆਪਣੇ ਘਰ ਦਾ ਗੁਜ਼ਾਰਾ ਕਿਵੇਂ ਚਲਾਏਗਾ, ਆਪਣੇ ਬੱਚਿਆਂ ਦਾ ਪਾਲਨ ਪੋਸ਼ਣ ਅਤੇ ਸਿੱਖਿਆ ਲਈ ਕਿਵੇਂ ਪ੍ਰਬੰਧ ਕਰੇਗਾ, ਦੋ ਡੰਗ ਦੀ ਰੋਟੀ ਕਿੱਥੋਂ ਖਾਵੇਗਾ, ਇਹ ਮਾਮਲਾ ਵਿਕਰਾਲ ਰੂਪ ਧਾਰਨ ਕਰਦਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਕੋਰੋਨਾ ਸਬੰਧੀ ਹਦਾਇਤਾਂ ਨੂੰ ਮੁੱਖ ਰੱਖਕੇ ਸਮੂਹ ਦੁਕਾਨਦਾਰਾਂ ਨੂੰ ਰੋਜ਼ਾਨਾ ਸਵੇਰੇ 8 ਤੋਂ ਦੁਪਹਿਰ ਦੋ ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਜਾਵੇ | ਜਿਸ ਨਾਲ ਬਾਜ਼ਾਰਾਂ 'ਚ ਲੋਕਾਂ ਦੀ ਭੀੜ ਵੀ ਇਕੱਠੀ ਨਹੀਂ ਹੋਵੇਗੀ ਤੇ ਦੁਕਾਨਦਾਰ ਵੀ ਆਪਣੇ ਘਰਾਂ ਦਾ ਗੁਜ਼ਾਰਾ ਚਲਾ ਸਕਣਗੇ | ਉਨ੍ਹਾਂ ਕਿਹਾ ਕਿ ਜਿਸ ਹਿਸਾਬ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਫ਼ਤੇ 'ਚ 2-2 ਦਿਨ ਕੁਝ ਕੁ ਦੁਕਾਨਾਂ ਖੋਲ੍ਹਣ ਦੀ ਆਗਿਆ ਦਿੱਤੀ ਗਈ ਹੈ ਇਸ ਨਾਲ ਬਾਜ਼ਾਰਾਂ 'ਚ ਲੋਕਾਂ ਦੀ ਆਮਦ ਵੀ ਵਧੇਗੀ ਤੇ ਕੋਰੋਨਾ ਸਬੰਧੀ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਵੀ ਨਹੀਂ ਹੋ ਸਕੇਗੀ | ਆਗੂਆਂ ਨੇ ਆਖਿਆ ਕਿ ਜੇਕਰ ਸਰਕਾਰ ਵਲੋਂ ਇਜਾਜ਼ਤ ਨਹੀਂ ਦਿੱਤੀ ਜਾਂਦੀ ਤਾਂ ਆਮ ਲੋਕ ਭੁੱਖਮਰੀ ਦਾ ਸ਼ਿਕਾਰ ਹੋਣਗੇ ਤੇ ਸਰਕਾਰਾਂ ਵਲੋਂ ਪਿਛਲੇ ਸਾਲ ਦੀ ਤਰ੍ਹਾਂ ਆਮ ਲੋਕਾਂ ਦੀ ਕੋਈ ਬਾਂਹ ਨਹੀਂ ਫੜੀ ਜਾਵੇਗੀ | ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਆਮ ਦੁਕਾਨਦਾਰਾਂ ਦੀਆਂ ਜ਼ਿੰਦਗੀਆਂ ਬਚਾਉਣ ਲਈ ਸਮੂਹ ਦੁਕਾਨਦਾਰਾਂ ਨੂੰ ਰੋਜ਼ਾਨਾ ਸਵੇਰੇ 8 ਵਜੇ ਤੋਂ 2 ਵਜੇ ਤੱਕ ਦੁਕਾਨਾਂ ਖੋਲ੍ਹਣ ਦੇ ਹੁਕਮ ਜਾਰੀ ਕੀਤੇ ਜਾਣ | ਇਸ ਮੌਕੇ ਤੇ ਜਥੇਬੰਦੀ ਦੇ ਆਗੂ ਸਾਬਕਾ ਕੌਂਸਲਰ ਵਰਿੰਦਰ ਚੋਪੜਾ, ਪ੍ਰਦੀਪ ਪਾਠਕ, ਰਾਜੂ ਜੁਲਕਾ, ਗੁਰਚਰਨ ਸਿੰਘ, ਸੰਜੀਵ,ਬਹਾਦਰ ਚੰਦ ਅਰੋੜਾ, ਦਿਨੇਸ਼ ਜੈਨ ਅਤੇ ਰਾਜਨ ਭਾਰਦਵਾਜ ਸਮੇਤ ਕੁਝ ਹੋਰ ਆਗੂ ਵੀ ਹਾਜ਼ਰ ਸਨ |

ਕਿਸਾਨਾਂ ਦਾ ਵੱਧਦਾ ਇਕੱਠ ਮੋਦੀ ਸਰਕਾਰ ਨੂੰ ਗੱਲਬਾਤ ਕਰਨ ਲਈ ਮਜਬੂਰ ਕਰ ਦੇਵੇਗਾ-ਕਿਸਾਨ ਆਗੂ

ਮਜਾਰੀ/ਸਾਹਿਬਾ, 12 ਮਈ (ਨਿਰਮਲਜੀਤ ਸਿੰਘ ਚਾਹਲ)- ਮੋਦੀ ਦੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਵਿਰੁੱਧ ਮਜਾਰੀ ਟੋਲ ਪਲਾਜ਼ਾ ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ ਹੈ | ਕਿਸਾਨ ਕਣਕ ਤੇ ਤੂੜੀ ਦਾ ਕੰਮ ਨਬੇੜ ਕੇ ਮੁੜ ਇੱਥੇ ਇਕੱਤਰ ਹੋਣ ਲੱਗ ਪਏ ਹਨ | ਅੱਜ ਦੇ ਧਰਨੇ ਨੂੰ ...

ਪੂਰੀ ਖ਼ਬਰ »

ਸਰਹਿੰਦ ਫ਼ਤਹਿ ਦਿਵਸ 'ਤੇ ਕਰਵਾਏ ਡਿਜ਼ੀਟਲ ਪੋਸਟਰ ਤੇ ਪੇਂਟਿੰਗ ਮੁਕਾਬਲੇ

ਨਵਾਂਸ਼ਹਿਰ, 12 ਮਈ (ਗੁਰਬਖਸ਼ ਸਿੰਘ ਮਹੇ)- ਕੇ.ਸੀ.ਐੱਸ.ਐਮ.ਸੀ.ਏ. (ਮੈਨੇਜਮੈਂਟ) ਕਾਲਜ 'ਚ ਸਰਹਿੰਦ ਫ਼ਤਹਿ ਦਿਵਸ 'ਤੇ ਕਾਰਜਕਾਰੀ ਪਿ੍ੰਸੀਪਲ ਡਾ: ਸ਼ਬਨਮ ਦੀ ਦੇਖ-ਰੇਖ 'ਚ ਆਨਲਾਈਨ ਡਿਜੀਟਲ ਪੋਸਟਰ ਅਤੇ ਪੇਂਟਿੰਗ ਮੁਕਾਬਲਾ ਕਰਵਾਇਆ ਗਿਆ, ਜਿਸ 'ਚ ਮੀਡੀਆ, ਬੀ.ਸੀ.ਏ. ਅਤੇ ...

ਪੂਰੀ ਖ਼ਬਰ »

ਸੱਲਣ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਮੁਲਤਵੀ

ਨਵਾਂਸ਼ਹਿਰ, 12 ਮਈ (ਹਰਿੰਦਰ ਸਿੰਘ)- ਸੱਲਣ ਗੋਤ ਦੇ ਜਠੇਰਿਆਂ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਪਾਲ ਸਾਹਲੋਂ ਦੀ ਪ੍ਰਧਾਨਗੀ ਹੇਠ ਜਠੇਰਿਆਂ ਦੇ ਸਥਾਨ 'ਤੇ ਹੋਈ ਮੀਟਿੰਗ ਵਿਚ 16 ਮਈ ਨੂੰ ਹੋਣ ਵਾਲਾ ਸਾਲਾਨਾ ਜੋੜ ਮੇਲਾ ਮੁਲਤਵੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਬੱਚਿਆਂ ਦਾ ਸਦੀਵੀ ਵਿਛੋੜਾ ਮਾਪਿਆਂ ਨੂੰ ਸਾਰੀ ਜ਼ਿੰਦਗੀ ਨਹੀਂ ਭੁੱਲਦਾ-ਸੰਤ ਭਰੋਮਜਾਰਾ

ਬਹਿਰਾਮ, 12 ਮਈ (ਨਛੱਤਰ ਸਿੰਘ ਬਹਿਰਾਮ)-ਬੱਚਿਆਂ ਦਾ ਸਦੀਵੀ ਵਿਛੋੜਾ ਮਾਪਿਆਂ ਨੂੰ ਸਾਰੀ ਜ਼ਿੰਦਗੀ ਨਹੀਂ ਭੁੱਲਦਾ, ਓਸ ਅਕਾਲ ਪੁਰਖ ਦਾ ਹੁਕਮ ਸਾਰਿਆਂ ਨੂੰ ਮੰਨਣਾ ਹੀ ਪੈਂਦਾ ਹੈ | ਇਹ ਸ਼ਬਦ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ...

ਪੂਰੀ ਖ਼ਬਰ »

ਨਵਨੂਰ ਮੈਟਰਨਿਟੀ ਹੋਮ ਤੇ ਟਰੌਮਾ ਸੈਂਟਰ ਨੂੰ ਕੋਵਿਡ-19 ਲੈਵਲ-2 ਦੇ ਆਈਸੋਲੇਸ਼ਨ ਰੱਖਣ ਲਈ 6 ਬੈਡ ਦੀ ਮਿਲੀ ਮਨਜ਼ੂਰੀ

ਬਲਾਚੌਰ, 12 ਮਈ (ਸ਼ਾਮ ਸੁੰਦਰ ਮੀਲੂ) - ਸਥਾਨਕ ਸ਼ਹਿਰ ਅੰਦਰ ਉੱਚ ਪੱਧਰੀ ਸਿਹਤ ਸਹੂਲਤਾਂ ਮੁਹੱਈਆ ਕਰਵਾ ਰਹੇ ਨਵਨੂਰ ਮੈਟਰਨਿਟੀ ਹੋਮ ਤੇ ਟਰੌਮਾ ਸੈਂਟਰ ਬਲਾਚੌਰ ਨੂੰ ਕੋਵਿਡ-19 ਦੇ ਲੈਵਲ 2 ਆਈਸੋਲੇਸ਼ਨ ਵਾਰਡ ਲਈ ਸਿਹਤ ਵਿਭਾਗ ਵਲੋਂ 6 ਬੈੱਡ ਦੀ ਮਨਜ਼ੂਰੀ ਦਿੱਤੀ ਗਈ ਹੈ ...

ਪੂਰੀ ਖ਼ਬਰ »

ਵਾਹਨ ਚਾਲਕ ਜਾਨ ਜੋਖ਼ਮ 'ਚ ਪਾ ਕੇ ਉਡਾਉਂਦੇ ਹਨ ਕਾਨੂੰਨ ਦੀਆਂ ਧੱਜੀਆਂ

ਭੱਦੀ, 12 ਮਈ (ਨਰੇਸ਼ ਧੌਲ)-ਆਵਾਜਾਈ ਦੇ ਨਿਯਮਾਂ ਨਾਲ ਹੁੰਦੀ ਖਿਲਵਾੜ ਕਾਰਨ ਸੜਕਾਂ ਉੱਤੇ ਅਕਸਰ ਹੀ ਬਹੁ ਗਿਣਤੀ ਲੋਕ ਹਾਦਸਾ ਗ੍ਰਸਤ ਹੁੰਦੇ ਹਨ ਅਤੇ ਜਿਨ੍ਹਾਂ ਵਿਚੋਂ ਕੁਝ ਆਪਣੀ ਜਾਨ ਤੋਂ ਵੀ ਹੱਥ ਧੋ ਬੈਠਦੇ ਹਨ | ਇਸ ਕਿਸਮ ਦੇ ਵਾਹਨ ਚਾਲਕ ਇਲਾਕੇ ਦੀ ਭੱਦੀ-ਬਲਾਚੌਰ ...

ਪੂਰੀ ਖ਼ਬਰ »

ਮੰਡੀਆਂ 'ਚ ਲਿਫ਼ਟਿੰਗ ਦੀ ਢਿੱਲੀ ਰਫ਼ਤਾਰ ਤੇ ਮੌਸਮ ਦੀ ਕਰਵੱਟ ਤੋਂ ਆੜ੍ਹਤੀ ਤੇ ਲੇਬਰਾਂ ਪ੍ਰੇਸ਼ਾਨ

ਮਜਾਰੀ/ਸਾਹਿਬਾ, 12 ਮਈ (ਨਿਰਮਲਜੀਤ ਸਿੰਘ ਚਾਹਲ)- ਮੰਡੀਆਂ 'ਚ ਲਿਫ਼ਟਿੰਗ ਦੀ ਚੱਲ ਰਹੀ ਢਿੱਲੀ ਰਫ਼ਤਾਰ ਤੋਂ ਆੜ੍ਹਤੀ ਤੇ ਲੇਬਰਾਂ ਕਾਫ਼ੀ ਪ੍ਰੇਸ਼ਾਨੀ ਦੇ ਦੌਰ ਚੋਂ ਗੁਜ਼ਰ ਰਹੇ ਹਨ | ਇਸ ਬਾਰੇ ਸਾਹਿਬਾ, ਕਰਾਵਰ ਤੇ ਬਕਾਪੁਰ ਮੰਡੀ ਦੇ ਆੜ੍ਹਤੀਆਂ ਨੇ ਦੱਸਿਆ ਕਿ ਮੰਡੀਆਂ ...

ਪੂਰੀ ਖ਼ਬਰ »

ਕੋਰੋਨਾ ਦੇ ਨਾਲ ਮਾਨਸਿਕ ਸਿਹਤ 'ਤੇ ਧਿਆਨ ਦੇਣਾ ਵੀ ਜ਼ਰੂਰੀ- ਡਾ: ਕਪੂਰ

ਨਵਾਂਸ਼ਹਿਰ, 12 ਮਈ (ਹਰਵਿੰਦਰ ਸਿੰਘ)- ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਅੱਜ ਇੱਥੇ ਕੋਵਿਡ-19 ਦੀ ਮੌਜੂਦਾ ਸਥਿਤੀ, ਟੀਕਾਕਰਨ, ਸਾਵਧਾਨੀਆਂ ਅਤੇ ਸੁਝਾਵਾਂ ਸਬੰਧੀ ਸ਼ਹਿਰ ਵਾਸੀਆਂ ਨਾਲ ਜਾਣਕਾਰੀ ਸਾਂਝੀ ਕੀਤੀ | ਸਿਵਲ ਸਰਜਨ ਨੇ ਕਿਹਾ ਕਿ ਅੱਜ ਕੋਵਿਡ-19 ਦੇ 134 ਕੇਸ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਸਮੁੰਦੜਾ, 12 ਮਈ (ਤੀਰਥ ਸਿੰਘ ਰੱਕੜ)-ਸਥਾਨਕ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰ ਲਏ ਜਾਣ ਦੀ ਖ਼ਬਰ ਹੈ | ਜਾਣਕਾਰੀ ਦਿੰਦਿਆਂ ਐਸ.ਆਈ. ਪਰਮਿੰਦਰ ਕੌਰ ਚੌਂਕੀ ਇੰਚਾਰਜ ਸਮੁੰਦੜਾ ਨੇ ਦੱਸਿਆ ਕਿ ਨਵਜੋਤ ਸਿੰਘ ਮਾਹਲ ਪੀ.ਪੀ. ਐਸ. , ਐਸ.ਐਸ.ਪੀ. ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 134 ਨਵੇਂ ਮਾਮਲੇ, 6 ਮੌਤਾਂ

ਨਵਾਂਸ਼ਹਿਰ, 12 ਮਈ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 134 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦ ਕਿ 47 ਸਾਲਾ ਔਰਤ, 51 ਸਾਲਾ ਪੁਰਸ਼, 80 ਸਾਲਾ ਔਰਤ, 63 ਸਾਲਾ ਪੁਰਸ਼, 57 ਸਾਲਾ ਔਰਤ ਅਤੇ 74 ਸਾਲਾ ਔਰਤ ਜੋ ਕਿ ਵੱਖ-ਵੱਖ ਹਸਪਤਾਲਾਂ ...

ਪੂਰੀ ਖ਼ਬਰ »

ਕੋਰੋਨਾ ਦੇ ਖ਼ੌਫ਼ ਨੂੰ ਨਿਡਰਤਾ ਨਾਲ ਮਾਤ ਦੇ ਰਹੀਆਂ ਹਨ ਨਰਸਾਂ-ਸਿਵਲ ਸਰਜਨ

ਨਵਾਂਸ਼ਹਿਰ, 12 ਮਈ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਕੌਮਾਂਤਰੀ ਨਰਸਿੰਗ ਦਿਵਸ ਮੌਕੇ ਅੱਜ ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਨੇ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਕਰਵਾਏ ਗਏ ਇਕ ਪ੍ਰੋਗਰਾਮ ਦੌਰਾਨ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਦਿਨ-ਰਾਤ ਲੋਕਾਂ ਦੀ ...

ਪੂਰੀ ਖ਼ਬਰ »

ਕੁੰਭ ਦੇ ਮੇਲੇ 'ਤੇ ਇਸ਼ਨਾਨ ਕਰਨ ਗਿਆ ਬਾਬਾ ਕੋਰੋਨਾ ਦੀ ਭੇਟ ਚੜਿ੍ਹਆ

ਮਜਾਰੀ/ਸਾਹਿਬਾ, 12 ਮਈ (ਨਿਰਮਲਜੀਤ ਸਿੰਘ ਚਾਹਲ)-ਪਿੰਡ ਸਿੰਬਲ ਮਜਾਰਾ ਤੇ ਇਲਾਕੇ ਵਿਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਇਸ ਪਿੰਡ ਦੇ ਬਾਹਰ ਕਾਫ਼ੀ ਸਮੇਂ ਤੋਂ ਕੁਟੀਆ ਬਣਾ ਕੇ ਰਹਿ ਰਹੇ ਸੰਤ ਬਾਬਾ ਸੀਤਾ ਰਾਮ ਦਾ ਕੋਰੋਨਾ ਕਾਰਨ ਦਿਹਾਂਤ ਹੋਣ ਦੀ ਖ਼ਬਰ ਮਿਲੀ | ਇਸ ...

ਪੂਰੀ ਖ਼ਬਰ »

ਚੁੰਬਰ ਗੋਤ ਜਠੇਰਿਆਂ ਦਾ ਮੇਲਾ ਮੁਲਤਵੀ

ਔੜ/ਝਿੰਗੜਾਂ, 12 ਮਈ (ਕੁਲਦੀਪ ਸਿੰਘ ਝਿੰਗੜ)- ਪਿੰਡ ਉੜਾਪੜ ਵਿਖੇ ਚੁੰਬਰ ਗੋਤ ਜਠੇਰਿਆਂ ਦੇ ਅਸਥਾਨ 'ਤੇ 16 ਮਈ ਦਿਨ ਐਤਵਾਰ ਨੂੰ ਕਰਵਾਇਆ ਜਾਣ ਵਾਲਾ ਸਾਲਾਨਾ ਜੋੜ ਮੇਲਾ ਕੋਰੋਨਾ ਵਾਇਰਸ ਕਰਕੇ ਅਤੇ ਸਰਕਾਰੀ ਹਦਾਇਤਾਂ ਨੂੰ ਮੁੱਖ ਰੱਖਦਿਆਂ ਮੁਲਤਵੀ ਕੀਤਾ ਗਿਆ | ਇਹ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਪਹੁੰਚਾਉਣ ਲਈ ਅਕਾਲੀ ਦਲ ਵਲੋਂ ਵੈਨ ਰਵਾਨਾ

ਨਵਾਂਸ਼ਹਿਰ, 12 ਮਈ (ਹਰਵਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਯੂਥ ਵਿੰਗ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੁਲਜੀਤ ਸਿੰਘ ਲੱਕੀ ਦੇ ਗ੍ਰਹਿ ਤੋਂ ਕੋਰੋਨਾ ਮਰੀਜ਼ਾਂ ਨੂੰ ਸੇਵਾਵਾਂ ਪਹੁੰਚਾਉਣ ਲਈ ਵੈਨ ਰਵਾਨਾ ਕੀਤੀ ਗਈ | ਇਸ ਮੌਕੇ ਲੱਕੀ, ਕੌਂਸਲਰ ਪਰਮ ਸਿੰਘ ...

ਪੂਰੀ ਖ਼ਬਰ »

ਕਿਸਾਨ ਝੋਨੇ ਦਾ ਬੀਜ ਲੈਣ ਲਈ ਬਲਾਕ ਖੇਤੀਬਾੜੀ ਦਫ਼ਤਰ ਔੜ ਨਾਲ ਸੰਪਰਕ ਕਰਨ-ਡਾ: ਲੇਖ ਰਾਜ

ਔੜ, 12 ਮਈ (ਜਰਨੈਲ ਸਿੰਘ ਖੁਰਦ)-ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਸ਼.ਭ.ਸ. ਨਗਰ ਡਾ: ਰਾਜ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਸਾਉਣੀ ਸੀਜ਼ਨ ਦੌਰਾਨ ਇਸ ਸਮੇਂ ਦੀਆਂ ਫ਼ਸਲਾਂ ਦੇ ਸੁਧਰੇ ਬੀਜਾਂ ਦਾ ਪ੍ਰਬੰਧ ਕੀਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਡਰਨਾ ਨਹੀਂ, ਸਗੋਂ ਸਾਵਧਾਨੀਆਂ ਨਾਲ ਅੱਗੇ ਵਧਣਾ-ਡਾ: ਮਾਨ

ਬਲਾਚੌਰ, 12 ਮਈ (ਸ਼ਾਮ ਸੁੰਦਰ ਮੀਲੂ)- ਲੈਫ: ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਦੇ ਸੀਨੀਅਰ ਮੈਡੀਕਲ ਅਫਸਰ ਡਾ: ਕੁਲਵਿੰਦਰ ਮਾਨ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਨੇ ਬਲਾਕ ਬਲਾਚੌਰ ਦੇ ਵੱਖ-ਵੱਖ ਟੀਕਾਕਰਨ ਕੇਂਦਰਾਂ ਦਾ ਦੌਰਾ ਕੀਤਾ ਅਤੇ ...

ਪੂਰੀ ਖ਼ਬਰ »

ਵੱਖ-ਵੱਖ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਤੇ ਉਪਦਾਨ ਲੈਣ ਲਈ ਅਰਜ਼ੀਆਂ ਦੇਣ ਕਿਸਾਨ-ਡਾ: ਰਾਜ ਕੁਮਾਰ

ਨਵਾਂਸ਼ਹਿਰ, 12 ਮਈ (ਗੁਰਬਖਸ਼ ਸਿੰਘ ਮਹੇ)- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵਲੋਂ ਕਾਮਯਾਬ ਕਿਸਾਨ ਅਤੇ ਖ਼ੁਸ਼ਹਾਲ ਪੰਜਾਬ ( ਕੇ 3 ਪੀ ) ਤਹਿਤ ਵੱਖ-ਵੱਖ ਸਕੀਮਾਂ ਅਧੀਨ ਖੇਤੀ ਮਸ਼ੀਨਰੀ ਉਪਦਾਨ ਤੇ ਦੇਣ ਲਈ ਬਿਨੈ ਪੱਤਰਾਂ ਦੀ ਮੰਗ ਵਿਭਾਗ ਦੀ ਵੈੱਬਸਾਈਟ 'ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਆਪਣੀ ਅੜੀ ਛੱਡ ਕੇ ਖੇਤੀ ਵਿਰੋਧੀ ਕਾਨੂੰਨ ਰੱਦ ਕਰੇ-ਆਗੂ

ਨਵਾਂਸ਼ਹਿਰ, 12 ਮਈ (ਹਰਵਿੰਦਰ ਸਿੰਘ)-ਅੱਜ ਸਥਾਨਕ ਬੰਗਾ ਰੋਡ ਤੋਂ ਕਿਸਾਨ ਮਜ਼ਦੂਰਾਂ ਦਾ ਜਥਾ ਕਾਮਰੇਡ ਸੁਤੰਤਰ ਕੁਮਾਰ, ਕੁਲਦੀਪ ਸਿੰਘ ਸੁੱਜੋਂ ਦੀ ਅਗਵਾਈ ਵਿਚ ਦਿੱਲੀ ਧਰਨੇ ਵਿਚ ਸ਼ਾਮਲ ਹੋਣ ਲਈ ਰਵਾਨਾ ਹੋਇਆ | ਇਸ ਮੌਕੇ ਪੰਜਾਬ ਖੇਤ ਮਜ਼ਦੂਰ ਸਭਾ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਨਾਭ ਕੰਵਲ ਰਾਜਾ ਸਾਹਿਬ ਹਸਪਤਾਲ ਰਹਿਪਾ ਵਿਖੇ ਮਨਾਇਆ ਅੰਤਰਰਾਸ਼ਟਰੀ ਨਰਸਿੰਗ ਦਿਵਸ

ਮੁਕੰਦਪੁਰ, 12 ਮਈ (ਦੇਸ ਰਾਜ ਬੰਗਾ)-ਨਾਭ ਕੰਵਲ ਰਾਜਾ ਸਾਹਿਬ ਹਸਪਤਾਲ ਰਹਿਪਾ ਵਿਖੇ ਅੰਤਰ ਰਾਸ਼ਟਰੀ ਨਰਸਿੰਗ ਦਿਵਸ ਸਮੂਹ ਸਟਾਫ਼ ਅਤੇ ਪ੍ਰਬੰਧਕਾਂ ਵਲੋਂ ਮਨਾਇਆ ਗਿਆ | ਇਸ ਮੌਕੇ ਟਰੱਸਟ ਦੇ ਪ੍ਰਧਾਨ ਹਰਜਿੰਦਰ ਸਿੰਘ ਲਾਲੀ ਅਤੇ ਸ. ਬਲਕਾਰ ਸਿੰਘ ਢੀਂਡਸਾ ਨੇ ਵਿਸ਼ਵ ...

ਪੂਰੀ ਖ਼ਬਰ »

ਸੰਘਰਸ਼ ਕਰਨਾ ਮੁਲਾਜ਼ਮਾਂ ਤੇ ਮਜ਼ਦੂਰਾਂ ਦਾ ਜਮਹੂਰੀ ਹੱਕ-ਰੌੜੀ

ਨਵਾਂਸ਼ਹਿਰ, 12 ਮਈ (ਹਰਵਿੰਦਰ ਸਿੰਘ)- ਆਪਣੇ ਹੱਕਾਂ ਲਈ ਸੰਘਰਸ਼ ਕਰਨਾ ਮੁਲਾਜ਼ਮਾਂ ਤੇ ਮਜ਼ਦੂਰਾਂ ਦਾ ਜਮਹੂਰੀ ਹੱਕ ਹੈ ਇਨ੍ਹਾਂ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਟੂ ਦੇ ਸੂਬਾ ਪ੍ਰਧਾਨ ਮਹਾ ਸਿੰਘ ਰੌੜੀ ਨੇ ਕਿਹਾ ਕਿ ਐਨ.ਐਚ.ਐਮ. ਸਿਹਤ ਕਾਮੇ ਅਸਲ ਵਿਚ ਆਪਣੀ ...

ਪੂਰੀ ਖ਼ਬਰ »

ਰੱਲ੍ਹ ਗੋਤ ਜਠੇਰਿਆਂ ਦਾ ਮੇਲਾ ਮੁਲਤਵੀ

ਔੜ/ਝਿੰਗੜਾਂ, 12 ਮਈ (ਕੁਲਦੀਪ ਸਿੰਘ ਝਿੰਗੜ)- ਰੱਲ੍ਹ ਗੋਤ ਜਠੇਰਿਆਂ ਦੀ ਪ੍ਰਬੰਧਕ ਕਮੇਟੀ ਵਲੋਂ ਪਿੰਡ ਪੱਦੀ ਮੱਠ ਵਾਲੀ ਵਿਖੇ 16 ਮਈ ਦਿਨ ਐਤਵਾਰ ਨੂੰ ਕਰਵਾਇਆ ਜਾਣ ਵਾਲਾ ਜੋੜ ਮੇਲਾ ਕੋਰੋਨਾ ਵਾਇਰਸ ਦੇ ਵਧਦੇ ਕਹਿਰ ਨੂੰ ਦੇਖਦੇ ਹੋਏ ਅਤੇ ਸਰਕਾਰ ਦੇ ਹੁਕਮਾਂ ਨੂੰ ...

ਪੂਰੀ ਖ਼ਬਰ »

ਗਰੀਬ ਪਰਿਵਾਰ ਦੀਆਂ ਤਿੰਨ ਮੱਝਾਂ ਚੋਰੀ

ਕਟਾਰੀਆਂ, 12 ਮਈ (ਨਵਜੋਤ ਸਿੰਘ ਜੱਖੂ) - ਕੋਰੋਨਾ ਮਹਾਂਮਾਰੀ ਕਾਰਨ ਪੂਰੇ ਪੰਜਾਬ ਵਿਚ ਨਾਈਟ ਕਰਫਿਊ ਲੱਗਾ ਹੋਇਆ ਹੈ ਤੇ ਲੋਕ ਘਰਾਂ ਅੰਦਰ ਹਨ ਤੇ ਚੋਰ ਵਾਰਦਾਤਾਂ ਕਰਨ ਵਿਚ ਮਸ਼ਰੂਫ਼ ਹਨ ਤੇ ਚੋਰੀ ਦੀਆਂ ਵਾਰਦਾਤਾਂ 'ਚ ਨਿੱਤ ਦਿਨ ਵਾਧਾ ਹੁੰਦਾ ਜਾ ਰਿਹੈ | ਇਹੋ ਜਿਹਾ ਇਕ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ 'ਵਰਸਿਟੀ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਦਾ ਸਨਮਾਨ

ਬੰਗਾ, 12 ਮਈ (ਜਸਬੀਰ ਸਿੰਘ ਨੂਰਪੁਰ) - ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੀ ਮਾਣਮੱਤੀ ਸੰਸਥਾ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਨਵ-ਨਿਯੁਕਤ ਹੋਏ ਪਿ੍ੰਸੀਪਲ ਡਾ. ਤਰਸੇਮ ਸਿੰਘ ਭਿੰਡਰ ਵਲੋਂ ਪਿ੍ੰਸੀਪਲ ਪਦ 'ਤੇ ਕਾਰਜਸ਼ੀਲ ਹੋਣ ਉਪਰੰਤ ਗੁਰੂ ਨਾਨਕ ਦੇਵ ...

ਪੂਰੀ ਖ਼ਬਰ »

ਸੂਰੀ ਹਸਪਤਾਲ ਵਿਖੇ ਮਨਾਇਆ ਵਿਸ਼ਵ ਨਰਸਿੰਗ ਦਿਵਸ

ਬਲਾਚੌਰ, 12 ਮਈ (ਦੀਦਾਰ ਸਿੰਘ ਬਲਾਚੌਰੀਆ)-ਅੱਜ ਵਿਸ਼ਵ ਨਰਸਿੰਗ ਦਿਵਸ ਦੇ ਸਬੰਧ ਵਿਚ ਸੂਰੀ ਹਸਪਤਾਲ (ਜਨਰਲ ਸਰਜਰੀ ਅਤੇ ਮੈਟਰਨਟੀ ਹੋਮ) ਬਲਾਚੌਰ ਵਿਖੇ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਕੀਤਾ ਗਿਆ | ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਡਾ: ਉਜਾਗਰ ਸਿੰਘ ਸੂਰੀ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX