ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  about 1 hour ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  about 2 hours ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  about 3 hours ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  about 3 hours ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 4 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 5 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 5 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 5 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 5 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 7 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 7 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 8 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 9 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 9 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 9 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 9 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 10 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 10 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 10 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 10 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 10 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਫਿਰੋਜ਼ਪੁਰ

ਸੁਖਬੀਰ ਬਾਦਲ ਨੇ ਦਿੱਤਾ ਅਕਾਲੀ ਨਗਰਪਾਲਾਂ ਨੂੰ ਥਾਪੜਾ

ਮੁੱਦਕੀ, 12 ਮਈ (ਭੁਪਿੰਦਰ ਸਿੰਘ)-ਕਾਂਗਰਸ ਸਰਕਾਰ ਦੇ ਸੱਤਾ ਵਿਚ ਹੁੰਦਿਆਂ ਵੀ ਮੁੱੱਦਕੀ ਦੀਆਂ ਨਗਰ ਪੰਚਾਇਤ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਵੱਲੋਂ 13 ਵਿਚੋਂ 8 ਸੀਟਾਂ 'ਤੇ ਜਿੱਤ ਪ੍ਰਾਪਤ ਕਰਨਾ ਕੋਈ ਘੱਟ ਮਾਇਨੇ ਨਹੀਂ ਰਖਵਾਉਂਦਾ | ਉਸ ਤੋਂ ਵੀ ਵੱਡੀ ਗੱਲ ਸੱਤਾਧਾਰੀਆਂ ਦੇ ਜ਼ੋਰ ਲਾਉਣ ਦੇ ਬਾਵਜੂਦ ਨਗਰ ਪੰਚਾਇਤ ਮੁੱਦਕੀ ਦੀ ਪ੍ਰਧਾਨਗੀ ਦਾ ਤਾਜ ਅਕਾਲੀ ਨਗਰਪਾਲਾਂ ਦੇ ਸਿਰ ਸਜਣਾ ਵੀ ਕੋਈ ਛੋਟੀ ਗੱਲ ਨਹੀਂ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਨਗਰਪਾਲਾਂ ਨੂੰ ਥਾਪੜਾ ਦੇਣ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਇਹ ਅਕਾਲੀ ਦਲ ਦੇ ਨਾਲ-ਨਾਲ ਆਮ ਲੋਕਾਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਸੱਤਾਧਾਰੀਆਂ ਵੱਲੋਂ ਕੀਤੀ ਕਿਸੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਸਿਰ ਤੋੜ ਮਿਹਨਤ ਜਾਰੀ ਰਹੇਗੀ | ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੋਣ ਦੇ ਬਾਵਜੂਦ ਮੁੱਦਕੀ ਦੀ ਤਰ੍ਹਾਂ ਹੋਰ ਕਈ ਨਗਰ ਕੌਂਸਲਾਂ 'ਤੇ ਵੀ ਅਕਾਲੀ ਦਲ ਨੇ ਸ਼ਾਨਦਾਰ ਜਿੱਤਾਂ ਪ੍ਰਾਪਤ ਕੀਤੀਆਂ ਹਨ | ਪਾਰਟੀ ਪ੍ਰਧਾਨ ਨੂੰ ਮਿਲਣ ਸਮੇਂ ਪ੍ਰਧਾਨ ਗੁਰਜੀਤ ਕੌਰ ਦੇ ਪਤੀ ਸੁਖਵਿੰਦਰ ਸਿੰਘ ਕਾਕਾ ਬਰਾੜ, ਉਪ ਪ੍ਰਧਾਨ ਨਰਿੰਦਰਪਾਲ ਕੌਰ ਦੇ ਪੁੱਤਰ ਨਿਮਰਤ ਸਿੰਘ, ਜਤਿੰਦਰ ਸਿੰਘ ਘਾਲੀ, ਸੇਵਕ ਸਿੰਘ ਭੱਟੀ, ਦਵਿੰਦਰ ਕੁਮਾਰ , ਮਹਿੰਦਰ ਸਿੰਘ ਤੋਂ ਇਲਾਵਾ ਪਰਵੀਨ ਕੌਰ ਅਤੇ ਸੁਖਵੀਰ ਕੌਰ ਦੇ ਪਰਿਵਾਰਿਕ ਮੈਂਬਰ ਹਾਜ਼ਰ ਸਨ | ਮਿਲਣੀ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਜਿੱਤ ਦੀ ਖ਼ੁਸ਼ੀ ਵਿਚ ਜੇਤੂ ਨਗਰਪਾਲਾਂ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਦੇ ਗਲ ਵਿਚ ਸਿਰੋਪਾਓ ਪਾ ਕੇ ਉਨ੍ਹਾਂ ਦਾ ਸਨਮਾਨ ਕੀਤਾ | ਸ: ਬਾਦਲ ਨੇ ਸੱਤਾਧਾਰੀਆਂ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਦੋ ਵਾਰ ਚੋਣ ਮੁਲਤਵੀ ਕਰਵਾਉਣ ਤੋਂ ਬਾਅਦ ਵੀ ਆਿਖ਼ਰ ਸੱਚਾਈ ਦੀ ਜਿੱਤ ਹੋਈ ਹੈ | ਉਨ੍ਹਾਂ ਸਮੂਹ ਨਗਰਪਾਲਾਂ ਨੂੰ ਨਗਰ ਪੰਚਾਇਤ ਚੋਣਾਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਨ 'ਤੇ ਮੁਬਾਰਕਬਾਦ ਦਿੱਤੀ |

ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਨੂੰ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਦਿੱਤੀ ਅੰਤਿਮ ਵਿਦਾਇਗੀ

ਜ਼ੀਰਾ/ਖੋਸਾ ਦਲ ਸਿੰਘ, 12 ਮਈ (ਮਨਜੀਤ ਸਿੰਘ ਢਿੱਲੋਂ, ਜੋਗਿੰਦਰ ਸਿੰਘ ਕੰਡਿਆਲ, ਮਨਪ੍ਰੀਤ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇ: ਗੁਰਦੀਪ ਸਿੰਘ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ, ਜਦ ਉਨ੍ਹਾਂ ਦੇ ਸਪੁੱਤਰ ਅਤੇ ਹਲਕਾ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਦੀ ਰੰਜਸ਼ ਤਹਿਤ ਕੀਤੀ ਔਰਤ ਸਮੇਤ ਤਿੰਨ ਲੋਕਾਂ ਦੀ ਕੁੱਟਮਾਰ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਨਵਾਂ ਬਾਰੇ ਕੇ ਵਿਖੇ ਕੁਝ ਦਿਨ ਪਹਿਲਾਂ ਹੋਏ ਮਾਮੂਲੀ ਤਕਰਾਰ ਦੌਰਾਨ ਇਕ ਔਰਤ ਸਮੇਤ ਤਿੰਨ ਲੋਕਾਂ ਦੀ ਕੁੱਟਮਾਰ ਕੀਤੀ ਗਈ ਸੀ | ਪੁਲਿਸ ਨੇ ਕਾਰਵਾਈ ਕਰਦੇ ਹੋਏ 3 ਨਾਮਾਲੂਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 149 ਮਾਮਲੇ ਆਏ ਸਾਹਮਣੇ, 2 ਦੀ ਮੌਤ

ਫ਼ਿਰੋਜ਼ਪੁਰ, 12 ਮਈ (ਤਪਿੰਦਰ ਸਿੰਘ)- ਦੁਨੀਆ ਭਰ 'ਚ ਚੱਲ ਰਹੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਜ਼ਿਲ੍ਹੇ ਅੰਦਰ ਰੋਜ਼ਾਨਾ ਸ਼ੱਕੀਆਂ ਦੇ ਸੈਂਪਲ ਲਏ ਜਾ ਰਹੇ ਹਨ | ਸਿਹਤ ਵਿਭਾਗ ਅਨੁਸਾਰ ਅੱਜ 1434 ਸ਼ੱਕੀਆਂ ਦੇ ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 149 ...

ਪੂਰੀ ਖ਼ਬਰ »

ਅੰਤਰ ਰਾਸ਼ਟਰੀ ਨਰਸਿੰਗ ਦਿਵਸ ਮਨਾਇਆ

ਫ਼ਿਰੋਜ਼ਪੁਰ, 12 ਮਈ (ਤਪਿੰਦਰ ਸਿੰਘ)- ਸੇਵਾ ਦੇ ਮਨੋਰਥ ਨੂੰ ਮੁੱਖ ਰੱਖ ਕੇ ਨਾਇਟਿੰਨਗੇਲ ਵਲੋਂ ਸ਼ੁਰੂ ਕੀਤੀ ਗਈ ਇਕ ਲੜੀ ਦੇ ਤਹਿਤ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅੰਤਰਰਾਸ਼ਟਰੀ ਨਰਸਿੰਗ ਦਿਵਸ ਮਨਾਇਆ ਗਿਆ, ਜਿਸ ਵਿਚ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੇ ...

ਪੂਰੀ ਖ਼ਬਰ »

ਸ਼ੱਕੀ ਹਾਲਾਤ ਵਿਚ ਮਿਲੀ ਲਾਸ਼ ਦੇ ਮਾਮਲੇ ਵਿਚ ਪੁਲਿਸ ਨੇ ਕੀਤਾ 2 ਵਿਅਕਤੀਆਂ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਅਲੀ ਕੇ ਦੇ ਇਕ ਸ਼ੱਕੀ ਹਾਲਾਤਾਂ ਵਿਚ ਮਿਲੇ ਮਿ੍ਤਕ ਵਿਅਕਤੀ ਦੇ ਮਾਮਲੇ ਵਿਚ ਥਾਣੇ ਦੇ ਇੰਚਾਰਜ ਵਲੋਂ 2 ਵਿਅਕਤੀਆਂ ਵਿਰੁੱਧ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਸਵੇਰੇ 7:30 ਤੋਂ ਸ਼ਾਮ 3:30 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ- ਵਧੀਕ ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 12 ਮਈ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਵਾਇਰਸ ਦੇ ਚੱਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿਚ ਕੁਝ ਤਬਦੀਲੀ ਲਿਆਂਦੀ ਗਈ ਹੈ | ਵਧੀਕ ਡਿਪਟੀ ਕਮਿਸ਼ਨਰ ਰਾਜਦੀਪ ਕੌਰ ਨੇ ਦੱਸਿਆ ਕਿ ਕੋਰੋਨਾ ਕਾਰਨ 13 ਮਈ ਤੋਂ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਟੈਸਟਿੰਗ ਤੇ ਵੈਕਸੀਨੇਸ਼ਨ ਜ਼ਰੂਰੀ-ਡਾ: ਬੈਂਸ

ਮਮਦੋਟ, 12 ਮਈ (ਸੁਖਦੇਵ ਸਿੰਘ ਸੰਗਮ)- ਕੋਰੋਨਾ ਵਾਇਰਸ ਤੋਂ ਬਚਾਅ ਲਈ ਹਰੇਕ ਵਿਅਕਤੀ ਨੂੰ ਆਪਣੀ ਟੈਸਟਿੰਗ ਅਤੇ ਵੈਕਸੀਨੇਸ਼ਨ ਜ਼ਰੂਰ ਕਰਾਉਣੀ ਚਾਹੀਦੀ ਹੈ | ਇਹ ਅਪੀਲ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ: ਰਾਜੀਵ ਬੈਂਸ ਨੇ ਕਰਦਿਆਂ ਕਿਹਾ ਕਿ ਇਸ ਵਕਤ ਭਾਰਤ ਵਿਚ ...

ਪੂਰੀ ਖ਼ਬਰ »

ਸਿਆਸਤਦਾਨਾਂ ਦੀ ਘੁਸਪੈਠ ਨੇ ਵਿੱਦਿਅਕ ਅਦਾਰਿਆਂ ਨੂੰ ਤਬਾਹੀ ਦੇ ਕੰਢੇ ਲਿਆਂਦਾ- ਹਰਮੀਤ ਵਿਦਿਆਰਥੀ

ਫ਼ਿਰੋਜ਼ਪੁਰ, 12 ਮਈ (ਤਪਿੰਦਰ ਸਿੰਘ)- ਪੰਜਾਬ ਦੀ ਧਰਤੀ ਕਿਸੇ ਵੇਲੇ ਵਿਸ਼ਾਲ ਗਿਆਨ ਅਤੇ ਗਹਿਰੇ ਚਿੰਤਨ ਦੀ ਧਰਤੀ ਰਹੀ ਹੈ | ਇਸ ਧਰਤੀ 'ਤੇ ਵੇਦ ਰਚੇ ਗਏ, ਤਕਸ਼ਿਲਾ ਵਰਗੇ ਵਿੱਦਿਆ ਦੇ ਕੇਂਦਰ ਇਸੇ ਧਰਤੀ 'ਤੇ ਸਥਾਪਤ ਹੋਏ | ਆਜ਼ਾਦੀ ਤੋਂ ਬਾਅਦ ਇਸ ਖ਼ਿੱਤੇ ਦੇ ਰਹਿਨੁਮਾਵਾਂ ...

ਪੂਰੀ ਖ਼ਬਰ »

ਪਟਵਾਰੀ ਅਤੇ ਕਾਨੂੰਗੋ ਗਏ ਦੋ ਦਿਨ ਦੀ ਸਮੂਹਿਕ ਛੁੱਟੀ 'ਤੇ

ਗੁਰੂਹਰਸਹਾਏ, 12 ਮਈ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਰੈਵੀਨਿਊ ਪਟਵਾਰ ਯੂਨੀਅਨ ਵਲੋਂ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਤਹਿਸੀਲ ਗੁਰੂਹਰਸਹਾਏ ਦੇ ਸਮੂਹ ਪਟਵਾਰੀ ਅਤੇ ਕਾਨੂੰਗੋ ...

ਪੂਰੀ ਖ਼ਬਰ »

ਵੱਖ-ਵੱਖ ਪਾਰਟੀਆਂ ਛੱਡ ਕੇ 15 ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਮੱਲਾਂਵਾਲਾ, 12 ਮਈ (ਗੁਰਦੇਵ ਸਿੰਘ)- ਆਮ ਆਦਮੀ ਪਾਰਟੀ ਵਿਚ ਵੱਖ-ਵੱਖ ਪਾਰਟੀਆਂ ਛੱਡ ਕੇ ਮੱਲਾਂਵਾਲਾ ਦੇ 15 ਪਰਿਵਾਰਾਂ ਨੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਦੀ ਅਗਵਾਈ ਵਿਚ ਆਪ 'ਚ ਸ਼ਾਮਿਲ ਹੋਏ | ਸ਼ਾਮਿਲ ਹੋਣ ਵਾਲਿਆਂ 'ਚ ਬਾਬਾ ...

ਪੂਰੀ ਖ਼ਬਰ »

ਜਸਵਿੰਦਰ ਸਿੰਘ ਧਾਲੀਵਾਲ ਨਮਿਤ ਅੰਤਿਮ ਅਰਦਾਸ ਕੱਲ੍ਹ

ਫ਼ਿਰੋਜ਼ਸ਼ਾਹ, 12 ਮਈ (ਸਰਬਜੀਤ ਸਿੰਘ ਧਾਲੀਵਾਲ)- ਪਿੰਡ ਖ਼ਵਾਜਾ ਖੜਕ ਦੇ ਸਾਬਕਾ ਸਰਪੰਚ ਸੁਖਚੈਨ ਸਿੰਘ, ਜੋਗਿੰਦਰ ਸਿੰਘ ਭਰਾਤਾ ਅਤੇ ਯੂਥ ਅਕਾਲੀ ਆਗੂ ਸ਼ਿਸ਼ਨਦੀਪ ਸਿੰਘ ਧਾਲੀਵਾਲ ਦੇ ਪਿਤਾ ਜਸਵਿੰਦਰ ਸਿੰਘ ਧਾਲੀਵਾਲ ਦਾ ਬੀਤੇ ਦਿਨੀ ਅਚਾਨਕ ਦੇਹਾਂਤ ਹੋ ਗਿਆ ਸੀ, ...

ਪੂਰੀ ਖ਼ਬਰ »

ਨਿੱਜੀ ਸਕੂਲ ਵਲੋਂ ਉਡਾਈਆਂ ਜਾ ਰਹੀਆਂ ਹਨ ਸਰਕਾਰੀ ਨਿਯਮਾਂ ਦੀਆਂ ਧੱਜੀਆਂ

ਗੁਰੂਹਰਸਹਾਏ, 12 ਮਈ (ਕਪਿਲ ਕੰਧਾਰੀ)- ਇਕ ਪਾਸੇ ਜਿੱਥੇ ਪੰਜਾਬ ਸਰਕਾਰ ਵਲੋਂ 15 ਮਈ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਲੋਕ ਡਾਊਨ ਲਗਾਇਆ ਹੋਇਆ ਹੈ ਅਤੇ 15 ਮਈ ਤੱਕ ਸਾਰੇ ਸਕੂਲ ਅਤੇ ਕਾਲਜ ਬੰਦ ਕੀਤੇ ਗਏ ਹਨ ਅਤੇ ਹੋਰ ਵੀ ਕਈ ਤਰ੍ਹਾਂ ਦੀਆਂ ...

ਪੂਰੀ ਖ਼ਬਰ »

ਰਾਏ ਸਿੱਖ ਕਮੇਟੀ ਦੇ ਨਵ-ਨਿਯੁਕਤ ਮੈਂਬਰਾਂ ਦਾ ਸਾਬਕਾ ਵਿਧਾਇਕ ਜਿੰਦੂ ਨੇ ਕੀਤਾ ਸਨਮਾਨ

ਮਮਦੋਟ, 12 ਮਈ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਂਸਦ ਫ਼ਿਰੋਜ਼ਪੁਰ ਵਲੋਂ ਬੀਤੇ ਦਿਨ ਬਣਾਈ ਗਈ ਅਕਾਲੀ ਦਲ ਰਾਏ ਸਿੱਖ ਬਰਾਦਰੀ ਦੀ ੳੱੁਚ ਪੱਧਰੀ ਪੰਜਾਬ ਕਮੇਟੀ ਦੇ ਸਥਾਨਕ ਮੈਂਬਰਾਂ ਦਾ ਸਾਬਕਾ ਵਿਧਾਇਕ ...

ਪੂਰੀ ਖ਼ਬਰ »

ਪੁਲਿਸ ਵਲੋਂ ਕੀਤੇ ਧੱਕੇ ਸਾਡੇ ਹੌਸਲੇ ਪਸਤ ਨਹੀਂ ਕਰ ਸਕਦੇ- ਗੋਰਾ ਕੀਮੇਵਾਲਾ

ਖੋਸਾ ਦਲ ਸਿੰਘ, 12 ਮਈ (ਮਨਪ੍ਰੀਤ ਸਿੰਘ ਸੰਧੂ)- ਬੀਤੀ 2 ਮਈ ਨੂੰ ਮਖੂ ਪੁਲਿਸ ਵਲੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਗੁਰਵਿੰਦਰ ਗੋਰਾ ਕੀਮੇਵਾਲੀ ਯੂਥ ਮੀਤ ਪ੍ਰਧਾਨ ਫ਼ਿਰੋਜ਼ਪੁਰ ਨੂੰ ਇਕ ਮੁਕੱਦਮੇ ਵਿਚ ਨਾਮਜ਼ਦ ਕਰ ਗਿ੍ਫ਼ਤਾਰ ਕੀਤਾ ਗਿਆ ਸੀ | ਇਸ ਸਬੰਧੀ ਨੌਜਵਾਨ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਗਹਿਲੀ ਤੇ ਗ਼ਲਤ ਨੀਤੀਆਂ ਕਾਰਨ ਦੇਸ਼ 'ਚ ਕੋਰੋਨਾ ਦਾ ਕਹਿਰ ਵਧਿਆ- ਭੁੱਲਰ, ਢੋਲੇਵਾਲਾ

ਫ਼ਿਰੋਜ਼ਪੁਰ, 12 ਮਈ (ਗੁਰਿੰਦਰ ਸਿੰਘ)- ਦੇਸ਼ ਅੰਦਰ ਕੋਰੋਨਾ ਮਰੀਜ਼ਾਂ ਅਤੇ ਇਸ ਨਾਲ ਹੋ ਰਹੀਆਂ ਮੌਤਾਂ ਦੀ ਗਿਣਤੀ ਨਿਰੰਤਰ ਵਧਣ ਨਾਲ ਜਿੱਥੇ ਦੇਸ਼ ਦਾ ਭਾਰੀ ਨੁਕਸਾਨ ਹੋ ਰਿਹਾ ਹੈ ਉੱਥੇ ਵਿਸ਼ਵ ਭਰ ਵਿਚ ਦੇਸ਼ ਦੀ ਬਦਨਾਮੀ ਵੀ ਹੋ ਰਹੀ ਹੈ ਜਿਸ ਲਈ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »

ਮਰੀਜ਼ ਦੇ ਰਿਸ਼ਤੇਦਾਰਾਂ ਵਲੋਂ ਸਿਵਲ ਹਸਪਤਾਲ 'ਚ ਸਟਾਫ਼ ਨਰਸ ਨਾਲ ਧੱਕਾਮੁੱਕੀ ਤੇ ਗਾਲ਼ੀ-ਗਲੋਚ

ਫ਼ਿਰੋਜ਼ਪੁਰ, 12 ਮਈ (ਗੁਰਿੰਦਰ ਸਿੰਘ)- ਸਿਵਲ ਹਸਪਤਾਲ ਵਿਚ ਤਾਇਨਾਤ ਸਟਾਫ਼ ਨਰਸ ਨਾਲ ਧੱਕਾ-ਮੁੱਕੀ ਕਰਨ ਅਤੇ ਡਿਊਟੀ ਵਿਚ ਵਿਘਨ ਪਾਉਣ ਦੇ ਦੋਸ਼ ਹੇਠ ਥਾਣਾ ਸਿਟੀ ਪੁਲਿਸ ਨੇ ਇਕ ਔਰਤ ਸਮੇਤ ਅੱਧੀ ਦਰਜਨ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮਾ ਦਰਜ ...

ਪੂਰੀ ਖ਼ਬਰ »

ਗੁਰੂਹਰਸਹਾਏ ਸ਼ਹਿਰ ਵਿਚ ਕੋਰੋਨਾ ਨਾਲ ਹੋਈਆਂ 2 ਮੌਤਾਂ

ਗੁਰੂਹਰਸਹਾਏ, 12 ਮਈ (ਕਪਿਲ ਕੰਧਾਰੀ)- ਪੰਜਾਬ ਵਿਚ ਆਏ ਦਿਨ ਕੋਰੋਨਾ ਦੇ ਮਾਮਲੇ ਵਧਦੇ ਜਾ ਰਹੇ ਹਨ ਅਤੇ ਮੌਤਾਂ ਦਾ ਅੰਕੜਾ ਵੀ ਵਧਦਾ ਜਾ ਰਿਹਾ ਹੈ, ਉੱਥੇ ਹੀ ਗੁਰੂਹਰਸਹਾਏ ਵਿਖੇ ਵੀ ਕੱਲ੍ਹ ਆਦਰਸ਼ ਨਗਰ ਵਿਚ ਰਹਿੰਦੀ ਇਕ 55 ਸਾਲਾ ਮਹਿਲਾ ਦੀ ਮੌਤ ਹੋ ਗਈ | ਇਸੇ ਤਰ੍ਹਾਂ ਅੱਜ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਲਏ 51 ਵਿਅਕਤੀਆਂ ਦੇ ਸੈਂਪਲ

ਫ਼ਿਰੋਜ਼ਸ਼ਾਹ, 12 ਮਈ (ਸਰਬਜੀਤ ਸਿੰਘ ਧਾਲੀਵਾਲ)- ਥਾਣਾ ਕੱੁਲਗੜ੍ਹੀ ਅਧੀਨ ਪੈਂਦੇ ਪਿੰਡ ਪਿਆਰੇਆਣਾ 'ਚ ਕੋਰੋਨਾ ਦੇ ਵਧਦੇ ਕੇਸਾਂ ਕਾਰਨ ਵਿਭਾਗ ਵੱਲੋਂ ਪਿਆਰੇਆਣਾ ਨੂੰ ਮਾਈਕਰੋ ਕੰਨਟੋਨਮੈਂਟ ਜ਼ੋਨ ਬਣਾ ਕੇ ਸਖ਼ਤੀ ਵਧਾ ਦਿੱਤੀ ਹੈ | ਫ਼ਿਰੋਜ਼ਸ਼ਾਹ ਕਮਿਊਨਿਟੀ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਘਾਰੂ ਵਲੋਂ ਵਰਕਰ ਮਿਲਣੀਆਂ ਦਾ ਸਿਲਸਿਲਾ ਤੇਜ਼

ਤਲਵੰਡੀ ਭਾਈ, 12 ਮਈ (ਕੁਲਜਿੰਦਰ ਸਿੰਘ ਗਿੱਲ)- ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਰਾਜਸੀ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕੀਤੀਆਂ ਗਈਆਂ ਹਨ, ਇਸੇ ਕੜ੍ਹੀ ਤਹਿਤ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਿਰੋਜ਼ਪੁਰ ਦੇ ਸਾਬਕਾ ਪ੍ਰਧਾਨ ਅਮਰਜੀਤ ਸਿੰਘ ਘਾਰੂ ਵਲੋਂ ਵੀ ...

ਪੂਰੀ ਖ਼ਬਰ »

ਆਬਕਾਰੀ ਸਟਾਫ਼ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ ਵਿਰੱੁਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ...

ਪੂਰੀ ਖ਼ਬਰ »

ਸੈਸ਼ਨ ਕੋਰਟ ਕੰਪਲੈਕਸ 'ਚ ਵੈਕਸੀਨੇਸ਼ਨ ਕੈਂਪ ਲਗਾਇਆ

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)- ਜ਼ਿਲ੍ਹਾ ਅਤੇ ਸੈਸ਼ਨ ਜੱਜ ਕਿਸ਼ੋਰ ਕੁਮਾਰ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ.ਜੇ.ਐੱਮ. ਮੈਡਮ ਏਕਤਾ ਉੱਪਲ ਸਹਿ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ...

ਪੂਰੀ ਖ਼ਬਰ »

100 ਗ੍ਰਾਮ ਹੈਰੋਇਨ ਸਮੇਤ 2 ਕਾਬੂ

ਲੱਖੋਂ ਕੇ ਬਹਿਰਾਮ, 12 ਮਈ (ਰਾਜਿੰਦਰ ਸਿੰਘ ਹਾਂਡਾ)-ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ 2 ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਜਥੇ: ਜ਼ੀਰਾ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ

ਤਲਵੰਡੀ ਭਾਈ, 12 ਮਈ (ਕੁਲਜਿੰਦਰ ਸਿੰਘ ਗਿੱਲ)- ਪੰਜਾਬ ਦੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੇ ਦਿਹਾਂਤ 'ਤੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜ ਸੇਵੀ ਜਥੇਬੰਦੀਆਂ ਦੇ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ | ਜ਼ੀਰਾ ਹਲਕੇ ਤੋਂ ਦੋ ਵਾਰ ...

ਪੂਰੀ ਖ਼ਬਰ »

ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ 'ਤੇ ਪੀਰ ਮੁਹੰਮਦ ਨੇ ਕੀਤਾ ਦੁੱਖ ਪ੍ਰਗਟ

ਫ਼ਿਰੋਜਪੁਰ, 12 ਮਈ (ਤਪਿੰਦਰ ਸਿੰਘ)- ਪੰਜਾਬ ਦੇ ਸਾਬਕਾ ਮੰਤਰੀ ਜਥੇ: ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਨੂੰ ਨਿੱਜੀ ਘਾਟਾ ਕਰਾਰ ਦਿੰਦਿਆਂ ਕਰਨੈਲ ਸਿੰਘ ਪੀਰ ਮੁਹੰਮਦ ਸਰਪ੍ਰਸਤ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਟਕਸਾਲੀ ਅਕਾਲੀ ਆਗੂ ਨੇ ਪਰਿਵਾਰ ਨਾਲ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਕਾਲਜ 'ਚ ਮਨਾਇਆ ਵਿਸ਼ਵ ਨਰਸਿੰਗ ਦਿਵਸ

ਫ਼ਿਰੋਜਪੁਰ, 12 ਮਈ (ਤਪਿੰਦਰ ਸਿੰਘ)- ਫਲੋਰੈਂਸ ਨਾਈਟਿੰਗੇਲ ਦੇ ਜਨਮ ਦਿਨ ਮੌਕੇ ਅੱਜ ਸ਼ਹੀਦ ਭਗਤ ਸਿੰਘ ਕਾਲਜ ਆਫ਼ ਨਰਸਿੰਗ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ ਗਿਆ | ਇਸ ਮੌਕੇ ਐੱਸ.ਡੀ.ਐਮ. ਅਮਿਤ ਗੁਪਤਾ, ਮਨੋਜ ਕੁਮਾਰ ਸੀਮਾ ਜਾਗਰਣ ਮੰਚ ਦੇ ਸੰਗਠਨ ਮੰਤਰੀ ...

ਪੂਰੀ ਖ਼ਬਰ »

ਆਬਕਾਰੀ ਸਟਾਫ਼ ਨੇ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕੀਤਾ ਕਾਬੂ

ਫ਼ਿਰੋਜ਼ਪੁਰ, 12 ਮਈ (ਕੁਲਬੀਰ ਸਿੰਘ ਸੋਢੀ)- ਜ਼ਿਲ੍ਹਾ ਆਬਕਾਰੀ ਵਿਭਾਗ ਦੀ ਛਾਪੇਮਾਰੀ ਟੀਮ ਵਲੋਂ ਨਾਜਾਇਜ਼ ਸ਼ਰਾਬ ਵੇਚਣ ਵਾਲੇ ਅਨਸਰਾਂ ਵਿਰੱੁਧ ਸ਼ਿਕੰਜਾ ਕੱਸਦੇ ਹੋਏ ਬੀਤੇ ਦਿਨ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਾਰਨ ਵਿਚ ਸਫਲਤਾ ਹਾਸਿਲ ਕੀਤੀ ...

ਪੂਰੀ ਖ਼ਬਰ »

ਕੋਵਿਡ-19 ਦੌਰਾਨ ਬੱਚਿਆਂ ਦੀ ਸੁਰੱਖਿਆ ਲਈ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕੀਤਾ ਜਾ ਸਕਦੈ-ਸੰਧੂ

ਫ਼ਿਰੋਜ਼ਪੁਰ, 12 ਮਈ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਕੋਵਿਡ-19 ਮਹਾਂਮਾਰੀ ਦੌਰਾਨ ਜੇਕਰ ਕਿਸੇ ਬੱਚੇ ਦੇ ਮਾਤਾ-ਪਿਤਾ ਦੀ ਮੌਤ ਹੋ ਗਈ ਹੈ ਜਾਂ ਬੱਚੇ ਦੇ ਮਾਤਾ-ਪਿਤਾ ਹਸਪਤਾਲ ਵਿਚ ਦਾਖਲ ਹਨ, ਪਰ ਉਨ੍ਹਾਂ ਬੱਚਿਆਂ ਨੂੰ ਸੰਭਾਲਣ ਵਾਲਾ ਕੋਈ ਨਹੀਂ ਹੈ ਤਾਂ ਬੱਚਿਆਂ ਦੀ ...

ਪੂਰੀ ਖ਼ਬਰ »

ਅਣਪਛਾਤੇ ਚੋਰਾਂ ਵਲੋਂ ਚੋਰੀ ਦੀ ਅਸਫਲ ਕੋਸ਼ਿਸ਼

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)- ਕੋਰੋਨਾ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਮੁਤਾਬਿਕ ਜਿੱਥੇ ਸ਼ਾਮ 6 ਵਜੇ ਤੋਂ ਸਵੇਰ 5 ਵਜੇ ਦਾ ਕਰਫ਼ਿਊ ਹਰ ਰੋਜ਼ ਲੱਗ ਜਾਂਦਾ ਹੈ, ਉੱਥੇ ਹੀ ਸਮਾਜ ਵਿਰੋਧੀ ਤੱਤਾਂ ਨੂੰ ਕਰਫ਼ਿਊ ਦੌਰਾਨ ਪੂਰੀ ...

ਪੂਰੀ ਖ਼ਬਰ »

ਮੈਡੀਕਲ ਨਸ਼ੇ ਦੀਆਂ ਗੋਲੀਆਂ ਸਮੇਤ ਕਾਬੂ ਕੀਤੇ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਮਨਜ਼ੂਰ

ਫ਼ਿਰੋਜ਼ਪੁਰ, 12 ਮਈ (ਰਾਕੇਸ਼ ਚਾਵਲਾ)-ਮੈਡੀਕਲ ਨਸ਼ੇ ਦੀਆਂ ਗੋਲੀਆਂ ਅਤੇ ਨਸ਼ਾ ਵਟਕ ਸਮੇਤ ਗਿ੍ਫ਼ਤਾਰ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਮਨਜ਼ੂਰ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਮਦੋਟ ਪੁਲਿਸ ਵਲੋਂ ਮਿਤੀ 7 ਜਨਵਰੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX