ਤਾਜਾ ਖ਼ਬਰਾਂ


ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  5 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  17 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  13 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  57 minutes ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 3 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 4 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 5 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 6 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 31 ਵੈਸਾਖ ਸੰਮਤ 553
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। ਨੀਤੀ ਵਚਨ

ਮਾਨਸਾ

ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 225ਵੇਂ ਦਿਨ ਵੀ ਧਰਨੇ

ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਅਤੇ ਐੱਮ. ਐੱਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ ਕਿਸਾਨਾਂ ਵਲੋਂ ਲਗਾਏ ਧਰਨੇ 225ਵੇਂ ਦਿਨ 'ਚ ਦਾਖਲ ਹੋ ਗਏ ਹਨ | ਸਥਾਨਕ ਰੇਲਵੇ ਪਾਰਕ 'ਚ ਪ੍ਰਦਰਸ਼ਨ ਮੌਕੇ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਦਿੱਲੀ ਮੋਰਚੇ 'ਚ ਕਾਫ਼ਲਿਆਂ ਸੰਗ ਸ਼ਿਰਕਤ ਕਰਨ | ਇਸ ਮੌਕੇ ਤੇਜ ਸਿੰਘ ਚਕੇਰੀਆਂ ਸੁਖਚਰਨ ਸਿੰਘ ਦਾਨੇਵਾਲੀਆ, ਸੋਮ ਦੱਤ, ਮੇਜਰ ਸਿੰਘ ਆਦਿ ਹਾਜ਼ਰ ਸਨ |
ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ ਜਾਰੀ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਰੂਪ ਸਿੰਘ ਗੁਰਨੇ ਕਲਾਂ, ਸਵਰਨ ਸਿੰਘ ਬੋੜਾਵਾਲ, ਬਲਦੇਵ ਸਿੰਘ ਗੁਰਨੇ ਕਲਾਂ, ਨੰਬਰਦਾਰ ਜਰਨੈਲ ਸਿੰਘ ਗੁਰਨੇ ਕਲਾਂ, ਮੱਖਣ ਸਿੰਘ ਸਾਬਕਾ ਸਰਪੰਚ ਗੁਰਨੇ ਖੁਰਦ, ਕਾ: ਜਸਵੰਤ ਸਿੰਘ ਬੀਰੋਕੇ ਨੇ ਕਿਹਾ ਕਿ ਦੇਸ਼ 'ਚ ਭਿ੍ਸ਼ਟਾਚਾਰ, ਮਹਿੰਗਾਈ, ਗਰੀਬੀ, ਭੁੱਖਮਰੀ, ਬੇਰੁਜ਼ਗਾਰੀ ਆਦਿ ਦੇ ਅੰਕੜਿਆਂ 'ਚ ਬੇਅਥਾਹ ਵਾਧਾ ਹੋਇਆ ਹੈ | ਮੋਦੀ ਸਰਕਾਰ ਦੇ ਕਾਰਜਕਾਲ 'ਚ ਅੰਬਾਨੀ-ਅਡਾਨੀ ਜਿਹੇ ਘਰਾਣਿਆਂ ਦੀ ਸੰਪਤੀ ਵਿਚ ਚੋਖਾ ਵਾਧਾ ਹੋਇਆ ਹੈ | ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਦੇ ਅੰਨਦਾਤੇ ਨੂੰ ਸੜਕਾਂ 'ਤੇ ਰੋਲ ਕੇ ਇਸ ਸਰਕਾਰ ਨੇ ਆਪਣੀ ਖ਼ਾਤਮੇਂ ਲਈ ਖ਼ੁਦ ਹੀ ਜ਼ਮੀਨ ਤਿਆਰ ਕਰ ਲਈ ਹੈ ਅਤੇ ਇਸੇ ਦਾ ਹੀ ਸਿੱਟਾ ਹੈ ਕਿ ਦੇਸ਼ 'ਚ ਇਸ ਸਰਕਾਰ ਮੁੱਖ ਪਾਰਟੀ ਭਾਜਪਾ ਦੀ ਪੁੱਠੀ ਗਿਣਤੀ ਸ਼ੁਰੂ ਹੋ ਗਈ ਗਈ ਹੈ | ਇਸ ਮੌਕੇ ਗੁਲਜ਼ਾਰ ਸਿੰਘ ਗੁਰਨੇ ਕਲਾਂ, ਮਿੱਠੂ ਸਿੰਘ ਅਹਿਮਦਪੁਰ, ਲੀਲਾ ਸਿੰਘ ਗੁਰਨੇ ਕਲਾਂ, ਗੁਰਚਰਨ ਸਿੰਘ ਖ਼ਾਲਸਾ, ਭੂਰਾ ਸਿੰਘ ਅਹਿਮਦਪੁਰ, ਜਥੇਦਾਰ ਜਵਾਲਾ ਸਿੰਘ ਗੁਰਨੇ ਖੁਰਦ, ਅਜਾਇਬ ਸਿੰਘ ਮੱਕੂ, ਅੰਗਰੇਜ਼ ਸਿੰਘ ਗੁਰਨੇ ਕਲਾਂ, ਸੀਤਾ ਗਿਰ, ਅਮਰੀਕ ਸਿੰਘ ਮੰਦਰਾਂ ਵੀ ਸੰਬੋਧਨ ਕੀਤਾ |
ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਘਰਸ਼ ਜਾਰੀ ਹੈ | ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਖੇਤੀ ਸੈਕਟਰ ਤੇ ਕਾਰਪੋਰੇਟ ਘਰਾਣਿਆਂ ਨੂੰ ਕਾਬਜ਼ ਕਰਵਾਉਣ ਲਈ ਸਰਕਾਰ ਵਲੋਂ ਅਜਿਹੇ ਫ਼ੈਸਲੇ ਲਏ ਗਏ ਹਨ, ਜਿਨ੍ਹਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨ ਮਜ਼ਦੂਰਾਂ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ, ਜਿਸ ਨਾਲ ਦੇਸ਼ 'ਚ ਗਰੀਬੀ ਅਤੇ ਬੇਰੁਜ਼ਗਾਰੀ 'ਚ ਵਾਧਾ ਹੋਵੇਗਾ | ਇਸ ਮੌਕੇ ਤਾਰਾ ਚੰਦ ਬਰੇਟਾ, ਰਾਮਫਲ ਸਿੰਘ ਬਹਾਦਰਪੁਰ, ਗੁਰਦੀਪ ਸਿੰਘ ਮੰਡੇਰ, ਦਰਸ਼ਨ ਸਿੰਘ ਮੰਘਾਣੀਆਂ, ਵਸਾਵਾ ਸਿੰਘ ਧਰਮਪੁਰਾ, ਤਾਲਾ ਸਿੰਘ ਮੰਡੇਰ, ਦਸੌਂਧਾ ਸਿੰਘ ਬਹਾਦਰਪੁਰ, ਚਰਨਜੀਤ ਕੌਰ ਧਰਮਪੁਰਾ, ਭੋਲਾ ਸਿੰਘ ਬਹਾਦਰਪੁਰ, ਬਲਜੀਤ ਕੌਰ ਧਰਮਪੁਰਾ, ਸੁਰਜੀਤ ਕੌਰ ਕਿਸ਼ਨਗੜ੍ਹ ਆਦਿ ਹਾਜ਼ਰ ਸਨ |
ਰਿਲਾਇੰਸ ਤੇਲ ਪੰਪ ਅੱਗੇ ਧਰਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਖੇਤੀ ਵਿਰੋਧੀ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ ਅਤੇ ਇਸ ਦੇ ਨਾਲ ਹੀ ਭਾਜਪਾ ਆਗੂਆਂ ਦਾ ਹਰ ਥਾਂ 'ਤੇ ਵਿਰੋਧ ਅਤੇ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰਾਂ ਨੂੰ ਠੱਪ ਰੱਖਿਆ ਜਾਵੇਗਾ | ਧਰਨੇ ਨੂੰ ਸੁਖਪਾਲ ਸਿੰਘ ਗੋਰਖਨਾਥ, ਕਰਮਜੀਤ ਸਿੰਘ ਸੰਘਰੇੜੀ, ਸੁਖਦੇਵ ਸਿੰਘ ਖੁਡਾਲ, ਗੁਰਮੇਲ ਸਿੰਘ ਰੰਘੜਿਆਲ, ਬਲਵੰਤ ਸਿੰਘ ਕਾਹਨਗੜ੍ਹ, ਸ਼ਿੰਦਾ ਸਿੰਘ, ਮਲਕੀਤ ਕੌਰ, ਮਹਿੰਦਰ ਕੌਰ ਕਾਹਨਗੜ੍ਹ ਨੇ ਸੰਬੋਧਨ ਕੀਤਾ |

ਵਿਦਿਆਰਥੀਆਂ ਨੇ ਆਨਲਾਈਨ ਮਦਰ ਡੇਅ ਮਨਾਇਆ

ਲਹਿਰਾ ਮੁਹੱਬਤ, 12 ਮਈ (ਸੁਖਪਾਲ ਸਿੰਘ ਸੁੱਖੀ)-ਮਾਊਾਟ ਲਿਟਰਾ ਜ਼ੀ ਸਕੂਲ ਲਹਿਰਾ ਧੂਰਕੋਟ (ਰਾਮਪੁਰਾ) ਵਿਖੇ ਆਨਲਾਈਨ ਮਦਰ ਡੇਅ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਤੋਂ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ | ਜਿਸ ਵਿਚ ਵਿਦਿਆਰਥੀਆਂ ਨੂੰ ਮਦਰ ਡੇ 'ਤੇ ਕਾਰਡ ...

ਪੂਰੀ ਖ਼ਬਰ »

ਇੰਡੀਆ ਸਪੈਲ.ਬੀ. ਮੁਕਾਬਲਿਆਂ 'ਚ ਦਾ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਦਾ ਸ਼ਾਨਦਾਰ ਪ੍ਰਦਰਸ਼ਨ

ਰਾਮਾਂ ਮੰਡੀ, 12 ਮਈ (ਅਮਰਜੀਤ ਸਿੰਘ ਲਹਿਰੀ)- ਇੰਡੀਆ ਲੇਵਲ 'ਤੇ ਹੋਏ ਸਕੂਲ ਸਪੈਿਲੰਗ ਬੀ 2020-21 ਮੁਕਾਬਲਿਆਂ 'ਚ ਸਥਾਨਕ ਰਿਫਾਇਨਰੀ ਰੋਡ 'ਤੇ ਸਥਿਤ ਦਾ ਮਿਲੇਨੀਅਮ ਸਕੂਲ ਐਚ.ਐਮ.ਈ.ਐਲ ਟਾਊਨਸ਼ਿਪ ਦੇ ਬੱਚਿਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੁਜ਼ੀਸ਼ਨਾਂ ਹਾਸਲ ਕਰਕੇ ...

ਪੂਰੀ ਖ਼ਬਰ »

ਕਾ: ਭੁਪਿੰਦਰ ਸਿੰਘ ਬੱਪੀਆਣਾ ਨਹੀਂ ਰਹੇ

ਮਾਨਸਾ, 12 ਮਈ (ਵਿ.ਪ੍ਰਤੀ.)- ਭਾਰਤੀ ਕਮਿਊਨਿਸਟ ਪਾਰਟੀ ਦੇ ਆਗੂ ਕਾ: ਭੁਪਿੰਦਰ ਸਿੰਘ ਬੱਪੀਆਣਾ (74) ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦੇ ਦਿਹਾਂਤ 'ਤੇ ਪਾਰਟੀ ਦੇ ਕੌਮੀ ਕੌਂਸਲਰ ਤੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਜ਼ਿਲ੍ਹਾ ਸਕੱਤਰ ...

ਪੂਰੀ ਖ਼ਬਰ »

ਰਾਸ਼ਨ ਵੰਡ ਪ੍ਰਣਾਲੀ ਦੇ ਤਰੀਕੇ ਕਾਰਨ ਡਿਪੂ ਹੋਲਡਰਾਂ 'ਚ ਸਹਿਮ

ਬਰੇਟਾ, 12 ਮਈ (ਪਾਲ ਸਿੰਘ ਮੰਡੇਰ)-ਕੋਰੋਨਾ ਵਾਇਰਸ ਦੇ ਭੈਅ ਨਾਲ ਹਰ ਇਕ ਪ੍ਰੇਸ਼ਾਨ ਹੈ, ਉੱਥੇ ਸਥਾਨਕ ਡਿਪੂ ਹੋਲਡਰ ਵੀ ਸਹਿਮੇ ਹੋਏ ਹਨ | ਡਿਪੂ ਹੋਲਡਰ ਯੂਨੀਅਨ ਜ਼ਿਲ੍ਹਾ ਮਾਨਸਾ ਦੇ ਮੀਤ ਪ੍ਰਧਾਨ ਗੁਰਮੇਲ ਸਿੰਘ ਖੁਡਾਲ ਨੇ ਦੱਸਿਆ ਕਿ ਖੁਰਾਕ ਵੰਡ ਪ੍ਰਣਾਲੀ ਅਧੀਨ ਹੁਣ ...

ਪੂਰੀ ਖ਼ਬਰ »

ਜ਼ਿਲ੍ਹੇ ਦੇ 8 ਪਿੰਡਾਂ 'ਚ ਕੋਰੋਨਾ ਜਾਂਚ ਕੈਂਪ ਅੱਜ

ਮਾਨਸਾ, 12 ਮਈ (ਵਿ. ਪ੍ਰ.)- ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ 13 ਤੋਂ 18 ਮਈ ਤੱਕ ਵੱਖ-ਵੱਖ ਪਿੰਡਾਂ 'ਚ ਕੈਂਪ ਲਗਾਏ ਜਾ ਰਹੇ ਹਨ | ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਨਵਨੀਤ ਜੋਸ਼ੀ ਨੇ ਦੱਸਿਆ ਕਿ 13 ਮਈ ਨੂੰ ਪਿੰਡ ਨੰਗਲ ਖ਼ੁਰਦ, ਬੱਪੀਆਣਾ, ...

ਪੂਰੀ ਖ਼ਬਰ »

ਬੋਹਾ ਨਹਿਰ 'ਚ ਗੰਦਗੀ ਕਾਰਨ ਪਿੰਡਾਂ ਦੇ ਲੋਕ ਪੀਂਦੇ ਨੇ ਗੰਦਾ ਪਾਣੀ

ਬੋਹਾ, 12 ਮਈ (ਰਮੇਸ਼ ਤਾਂਗੜੀ)- ਸਥਾਨਕ ਕਸਬੇ ਵਿਖੇ ਨਹਿਰ 'ਚ ਥਾਂ-ਥਾਂ ਗੰਦਗੀ ਅਤੇ ਇੱਟਾਂ, ਵੱਟੇ ਪਏ ਹੋਏ ਕਾਰਨ ਜਿੱਥੇ ਲੋਕਾਂ ਦੇ ਖੇਤੀ ਮੋਘਿਆਂ ਅੱਗੇ ਡਾਫ ਲੱਗੀ ਰਹਿੰਦੀ ਹੈ ਅਤੇ ਪੂਰਾ ਪਾਣੀ ਲੋਕਾਂ ਨੂੰ ਨਹੀਂ ਮਿਲਦਾ | ਇਵੇਂ ਇਸ ਨਹਿਰ 'ਚ ਲੱਗੇ ਪਿੰਡਾਂ ਦੇ ਜਲ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਚੋਣ

ਮਾਨਸਾ, 11 ਮਈ (ਵਿ. ਪ੍ਰਤੀ.)- ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ (ਫੂਲ) ਦੀ ਇਕੱਤਰਤਾ ਜ਼ਿਲ੍ਹਾ ਮੀਤ ਪ੍ਰਧਾਨ ਹਰਚਰਨ ਸਿੰਘ ਤਾਮਕੋਟ, ਖ਼ਜ਼ਾਨਚੀ ਦਲਜੀਤ ਗਰੇਵਾਲ ਦੀ ਅਗਵਾਈ ਹੇਠ ਪਿੰਡ ਬੁਰਜ ਢਿੱਲਵਾਂ ਵਿਖੇ ਹੋਈ | ਇਸ ਮੌਕੇ ਭਖਦੇ ਕਿਸਾਨੀ ਮੁੱਦਿਆਂ 'ਤੇ ਚਰਚਾ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਮੈਂਬਰ ਝੱਬਰ ਦੇ ਪਿਤਾ ਦੀ ਕੋਰੋਨਾ ਨਾਲ ਮੌਤ

ਜੋਗਾ, 12 ਮਈ (ਹਰਜਿੰਦਰ ਸਿੰਘ ਚਹਿਲ)-ਹਲਕਾ ਜੋਗਾ ਤੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਦੇ ਪਿਤਾ ਸੁਖਦੇਵ ਸਿੰਘ (60) ਦੀ ਕੋਰੋਨਾ ਨਾਲ ਮੌਤ ਹੋ ਗਈ ਹੈ | ਉਹ ਪਿਛਲੇ ਕਈ ਦਿਨਾਂ ਤੋਂ ਸੰਗਰੂਰ ਦੇ ਇਕ ਨਿੱਜੀ ਹਸਪਤਾਲ 'ਚ ਜੇਰੇ ...

ਪੂਰੀ ਖ਼ਬਰ »

ਪਿੰਡ ਖ਼ਿਆਲਾ ਕਲਾਂ, ਮਲਕਪੁਰ ਖ਼ਿਆਲਾ, ਨੰਗਲ ਕਲਾਂ ਤੇ ਬੁਰਜ ਰਾਠੀ ਕੰਟੇਨਮੈਂਟ ਜ਼ੋਨ ਐਲਾਨੇ

ਮਾਨਸਾ, 12 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ ਦੇ ਪਿੰਡਾਂ 'ਚ ਕੋਰੋਨਾ ਨੇ ਪੈਰ ਪਸਾਰ ਲਏ ਹਨ | ਇਸ ਵਾਇਰਸ ਨਾਲ ਨਿੱਤ ਰੋਜ਼ ਜਿੱਥੇ ਕੇਸਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ, ਉੱਥੇ ਮੌਤਾਂ ਦੀ ਦਰ 'ਚ ਵੀ ਦਿਨੋ-ਦਿਨ ਵਧ ਰਹੀ ਹੈ | ਕਈ ਪਿੰਡਾਂ 'ਚ ਤਾਂ ਇਕੋ ਘਰ ...

ਪੂਰੀ ਖ਼ਬਰ »

ਮਨਜਿੰਦਰ ਸਿੰਘ ਸਿਰਸਾ ਨੂੰ ਅਕਾਲ ਤਖਤ ਸਾਹਿਬ 'ਤੇ ਤਲਬ ਕੀਤਾ ਜਾਵੇ-ਔਲਖ

ਭੀਖੀ, 12 ਮਈ (ਗੁਰਿੰਦਰ ਸਿੰਘ ਔਲਖ)-ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ 'ਚ ਹਸਪਤਾਲ ਲਈ ਫ਼ਿਲਮੀ ਅਦਾਕਾਰ ਅਮਿਤਾਬ ਬਚਨ ਤੋਂ ਜੋ 2 ਕਰੋੜ ਰੁਪਏ ਚੰਦੇ ਦੇ ਰੂਪ 'ਚ ਲਏ ਹਨ, 'ਤੇ ਪ੍ਰਤੀਕਰਮ ਜ਼ਾਹਿਰ ਕਰਦਿਆਂ ਸ਼੍ਰੋਮਣੀ ...

ਪੂਰੀ ਖ਼ਬਰ »

ਨਿਊ ਢੁੱਡਾਲ ਨਹਿਰ 'ਚ ਪਿਆ 50 ਫੁੱਟ ਲੰਬਾ ਪਾੜ

ਸਰਦੂਲਗੜ੍ਹ, 12 ਮਈ (ਪ੍ਰਕਾਸ਼ ਸਿੰਘ ਜ਼ੈਲਦਾਰ)- ਭਾਖੜਾ ਮੇਨ ਬਰਾਂਚ ਦੇ ਫ਼ਤਿਹਪੁਰ ਹੈੱਡ ਤੋਂ ਨਿਕਲਦੀ ਨਿਊ ਢੁੱਡਾਲ ਨਹਿਰ 'ਚ ਭਗਵਾਨਪੁਰ ਹੀਂਗਣਾ ਵਿਖੇ 50 ਫੁੱਟ ਲੰਬਾ ਪਾੜ ਪੈ ਗਿਆ | ਪਿੰਡ ਵਾਸੀ ਸਾਬਕਾ ਚੇਅਰਮੈਨ ਜਗਦੀਪ ਸਿੰਘ ਢਿੱਲੋਂ ਨੇ ਦੱਸਿਆ ਕਿ ਕੁਝ ਦਿਨਾਂ ...

ਪੂਰੀ ਖ਼ਬਰ »

ਕਣਕ ਦੀ ਅਦਾਇਗੀ ਦੇਰੀ ਨਾਲ ਹੋਣ ਕਾਰਨ ਕਿਸਾਨ ਪ੍ਰੇਸ਼ਾਨ

ਬਰੇਟਾ, 12 ਮਈ (ਜੀਵਨ ਸ਼ਰਮਾ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਕਣਕ ਦੀ ਅਦਾਇਗੀ 24 ਘੰਟਿਆਂ 'ਚ ਕਰਨ ਦੇ ਦਾਅਵੇ ਕੀਤੇ ਗਏ ਸਨ ਪਰ ਕਣਕ ਦੀ ਅਦਾਇਗੀ 'ਚ 15-15 ਦਿਨ ਦੀ ਹੋ ਰਹੀ ਦੇਰੀ ਸਰਕਾਰ ਦੇ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ | ਕਿਸਾਨ ਜਗਿੰਦਰ ਸਿੰਘ, ਬਾਲਕਿ੍ਸ਼ਨ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX