ਬਟਾਲਾ, 14 ਮਈ (ਕਾਹਲੋਂ)-ਹਲਕਾ ਕਾਦੀਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਕੌਮੀ ਜਥੇਬੰਦਕ ਸਕੱਤਰ ਗੁਰਇਕਬਾਲ ਸਿੰਘ ਮਾਹਲ ਵਲੋਂ ਅੱਜ ਆਪਣੇ ਹਲਕੇ ਦੇ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮÏਕੇ 'ਤੇ ਹੱਲ ਕੀਤਾ ਗਿਆ | ਇਸ ਮੌਕੇ ਸ: ਮਾਹਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਾਰ ਵੇਲੇ ਲੋਕਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਜੋ ਕਾਂਗਰਸ ਦੇ ਰਾਜ ਵਿਚ ਕੈਪਟਨ ਸਰਕਾਰ ਨੇ ਬੰਦ ਕਰ ਦਿੱਤੀਆਂ ਹਨ, ਉਹ ਸਹੂਲਤਾਂ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਘਰ-ਘਰ ਮੁਹੱਈਆ ਕਰਵਾਈਆਂ ਜਾਣਗੀਆਂ | ਸ: ਮਾਹਲ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਸ: ਬਿਕਰਮ ਸਿੰਘ ਮਜੀਠੀਆ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ-ਨਿਰਦੇਸ਼ ਹੇਠ ਉਨ੍ਹਾਂ ਵਲੋਂ ਹਲਕੇ ਦੇ ਪਿੰਡਾਂ ਦੇ ਵਿਚ ਜਾ ਕੇ ਰੋਜ਼ਾਨਾ ਹੀ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਲੋਕ ਕਾਂਗਰਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ ਅਤੇ ਹੁਣ ਪੰਜਾਬ ਦੇ ਭਵਿੱਖ ਨੂੰ ਸੁਨਹਿਰਾ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਪੰਜਾਬ ਅੰਦਰ ਦੇਖਣ ਲਈ ਲੋਕ ਉਤਾਵਲੇ ਪਏ ਹਨ | ਸ: ਮਾਹਲ ਨੇ ਕਿਹਾ ਕਿ ਸ: ਬੱਬੇਹਾਲੀ ਦੀ ਅਗਵਾਈ ਵਿਚ ਜ਼ਿਲ੍ਹਾ ਗੁਰਦਾਸਪੁਰ ਦੇ ਸਾਰੇ ਹਲਕਿਆਂ 'ਚ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਹਾਸਲ ਕਰੇਗਾ ਅਤੇ ਹਲਕਾ ਕਾਦੀਆਂ ਤੋਂ ਜਿੱਤ ਹਾਸਲ ਕਰ ਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਝੋਲੀ ਵਿਚ ਪਾਉਣਗੇ |
ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਲੱਗੇ ਪੱਕੇ ਕਿਸਾਨ ਮੋਰਚੇ ਦੇ 225ਵੇਂ ਦਿਨ ਅੱਜ 143ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਇਸ ਹੜਤਾਲ ਵਿਚ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਪਿੰਡ ਦਾਬਾਂ ਵਾਲੀ ਦੇ ਸੇਵਾ ...
ਬਟਾਲਾ, 14 ਮਈ (ਕਾਹਲੋਂ)-ਸਮਾਜ ਸੇਵੀ ਕੰਮਾਂ 'ਚ ਅਹਿਮ ਯੋਗਦਾਨ ਪਾ ਰਹੇ ਉੱਘੇ ਸਮਾਜ ਸੇਵੀ ਅਤੇ ਪੰਜਾਬ ਸਟੇਟ ਐਡਵਾਇਜ਼ਰੀ ਬੋਰਡ ਦੇ ਮੈਂਬਰ ਹਰਮਨਜੀਤ ਸਿੰਘ ਗੁਰਾਇਆ ਵਲੋਂ ਇਕ ਲੋੜਵੰਦ ਵਿਅਕਤੀ ਨੂੰ ਟਰਾਈਸਾਈਕਲ ਭੇਟ ਕੀਤਾ ਗਿਆ | ਗੁਰਾਇਆ ਨੇ ਲੱਤਾਂ ਤੋਂ ਅਪਾਹਜ ...
ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ਾਂ ਤਹਿਤ ਥਾਣਾ ਸਿਟੀ ਦੀ ਪੁਲਿਸ ਵਲੋਂ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਦੱਸਿਆ ਕਿ ...
ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਿਟੀ ਦੀ ਪੁਲਿਸ ਵਲੋਂ ਭਾਰੀ ਮਾਤਰਾ ਵਿਚ ਸ਼ਰਾਬ ਸਮੇਤ ਇਕ ਔਰਤ ਤੇ ਇਕ ਵਿਅਕਤੀ ਨੰੂ ਗਿ੍ਫ਼ਤਾਰ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਖ਼ਾਸ ਮੁਖ਼ਬਰ ਦੀ ਇਤਲਾਹ ...
ਬਟਾਲਾ, 14 ਮਈ (ਕਾਹਲੋਂ)-ਸ਼੍ਰੋਮਣੀ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਅਤੇ ਦਿੱਲੀ ਵਲੋਂ ਕੋਰੋਨਾ ਮਹਾਂਮਾਰੀ ਦÏਰਾਨ ਮਾਨਵਤਾ ਦੀ ਸੇਵਾ ਲਈ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਕਰਕੇ ਜਿੱਥੇ ਬਹੁਤ ਸਾਰੇ ਲੋੜਵੰਦਾਂ ਨੂੰ ਸਹਾਇਤਾ ...
ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਦੇਸ਼ ਭਰ ਅੰਦਰ ਕੋਰੋਨਾ ਮਹਾਂਮਾਰੀ ਦੇ ਕਹਿਰ ਨਾਲ ਜਿਥੇ ਰੋਜ਼ਾਨਾ ਹੀ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਹੀ ਕੋਰੋਨਾ ਕਾਰਨ ਲਗਾਤਾਰ ਮੌਤਾਂ ਦੀ ਗਿਣਤੀ ਵੀ ਵਧਦੀ ਜਾ ਰਹੀ ਹੈ | ...
ਗੁਰਦਾਸਪੁਰ, 14 ਮਈ (ਆਰਿਫ਼)-ਸਿਵਲ ਸਰਜਨ ਗੁਰਦਾਸਪੁਰ ਡਾ: ਹਰਭਜਨ ਰਾਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਅੱਜ ਤੋਂ ਸਹਿ-ਰੋਗਾਂ ਤੋਂ ਪੀੜਤ 18-44 ਉਮਰ ਦੇ ਵਿਅਕਤੀਆਂ ਅਤੇ ਸਰਕਾਰੀ ਤੇ ਪ੍ਰਾਈਵੇਟ ਸੈਕਟਰਾਂ ਵਿਚ 18 ਤੋਂ 44 ਸਾਲ ਉਮਰ ਸਮੂਹ ਦੇ ਸਿਹਤ ...
ਕਲਾਨੌਰ, 14 ਮਈ (ਪੁਰੇਵਾਲ)-ਕੋਰੋਨਾ ਮਹਾਂਮਾਰੀ ਦਰਮਿਆਨ ਚੁਣੌਤੀ ਬਣੇ ਕਣਕ ਦੇ ਸੀਜ਼ਨ ਦੌਰਾਨ ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਮੰਡੀਆਂ 'ਚ ਕਣਕ ਦੀ ਸੁਚਾਰੂ ਢੰਗ ਨਾਲ ਖ਼ਰੀਦ ਕਰਕੇ ਕਿਸਾਨਾਂ ਦਾ ਦਿਲ ਜਿੱਤਿਆ ਹੈ | ਇਸ ਸਬੰਧੀ ਕਿਸਾਨ ਤੇ ਸਰਪੰਚ ਰਵੇਲ ਸਿੰਘ ...
ਫਤਹਿਗੜ੍ਹ ਚੂੜੀਆਂ, 14 ਮਈ (ਧਰਮਿੰਦਰ ਸਿੰਘ ਬਾਠ)-ਮਹਿਲਾ ਕਾਂਗਰਸੀ ਕੌਂਸਲਰਾਂ ਨੇ ਰਜਵੰਤ ਕੌਰ ਰੰਧਾਵਾ ਨੂੰ ਫਤਹਿਗੜ੍ਹ ਚੂੜੀਆਂ ਨਗਰ ਕੌਂਸਲ ਦਾ ਅਹੁਦਾ ਸੰਭਾਲਣ 'ਤੇ ਮੁਬਾਰਕਬਾਦ ਦਿੱਤੀ | ਮਹਿਲਾ ਕੌਂਸਲਰ ਵਾਰਡ ਨੰਬਰ 1 ਦੀ ਕੌਂਸਲਰ ਅਮਨਦੀਪ ਕੌਰ, ਵਾਰਡ ਨੰਬਰ 3 ਦੀ ...
ਵਡਾਲਾ ਬਾਂਗਰ, 14 ਮਈ (ਭੁੰਬਲੀ)-ਬਾਪੂ ਸਲੱਖਣ ਸਿੰਘ ਸੇਖੋਂ ਤੇ ਉਨ੍ਹਾਂ ਦੇ ਸਪੁੱਤਰ ਬਲਬੀਰ ਸਿੰਘ ਸੇਖੋਂ ਵਾਸੀ ਪਿੰਡ ਭੁੰਬਲੀ ਜਿਨਾਂ ਦੀ ਪਿਛਲੇ ਦਿਨੀਂ ਇਕੱਠਿਆਂ ਦੀ ਮੌਤ ਹੋ ਗਈ ਸੀ, ਨਮਿਤ ਰੱਖੇ ਪਾਠ ਦੇ ਭੋਗ ਗੁਰਦੁਆਰਾ ਬਾਬਾ ਚੱਠਾ ਸਾਹਿਬ ਪਿੰਡ ਭੁੰਬਲੀ ਵਿਖੇ ...
ਡੇਰਾ ਬਾਬਾ ਨਾਨਕ, 14 ਮਈ (ਅਵਤਾਰ ਸਿੰਘ ਰੰਧਾਵਾ)-ਕਾਂਗਰਸ ਅਤੇ ਅਕਾਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੇ ਸਮੁੱਚੇ ਦੇਸ਼ ਵਾਸੀਆਂ ਦਾ ਭਵਿੱਖ ਖ਼ਤਰੇ 'ਚ ਪਾਇਆ ਹੈ, ਜਿਸ ਕਰ ਕੇ ਹਰ ਪਾਸੇ ਹਾਹਾਕਾਰ ਮਚੀ ਪਈ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...
ਕੋਟਲੀ ਸੂਰਤ ਮੱਲ੍ਹੀ, 14 ਮਈ (ਕੁਲਦੀਪ ਸਿੰਘ ਨਾਗਰਾ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਆਗੂਆਂ ਨੇ ਅੱਜ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਸਰਦਾਰਨੀ ਜਤਿੰਦਰ ਕੌਰ ਰੰਧਾਵਾ ਨੂੰ ਉਨ੍ਹਾਂ ਦੇ ਗ੍ਰ੍ਰਹਿ ਪਿੰਡ ਧਾਰੋਵਾਲੀ ਵਿਖੇ ਰੋਸ ਪੱਤਰ ਸੌਂਪਿਆ ...
ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਫ਼ਸਲਾਂ ਦੀ ਰਹਿੰਦ ਖੂੰਹਦ ਨੰੂ ਅੱਗ ਲਗਾਏ ਬਿਨਾਂ ਖੇਤਾਂ ਵਿਚ ਵਾਹੁਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ | ਜਿਸ ਤਹਿਤ ਕਿਸਾਨ 26 ਮਈ ਤੱਕ ਆਪਣੀ ਰਜਿਸਟ੍ਰੇਸ਼ਨ ਕਰਵਾ ਕੇ ...
ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਥਾਣਾ ਪੁਰਾਣਾ ਸ਼ਾਲਾ ਅੰਦਰ ਪੈਂਦੇ ਨਵਾਂ ਪਿੰਡ ਵਿਖੇ ਇਕ ਘਰ ਵਿਚੋਂ ਤਿੰਨ ਕੁਇੰਟਲ ਕਣਕ ਚੋਰੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਫ਼ੌਜੀ ਜਸਵਿੰਦਰ ਸਿੰਘ ਪੁੱਤਰ ਥੂੜ੍ਹਾ ਸਿੰਘ ਵਾਸੀ ...
ਬਟਾਲਾ, 14 ਮਈ (ਬੁੱਟਰ)-ਭਾਜਪਾ ਮਹਿਲਾ ਵਰਕਰ ਮੋਨਿਕਾ ਲਾਂਬਾ ਵਲੋਂ ਜ਼ਿਲ੍ਹਾ ਪ੍ਰਧਾਨ ਰਾਕੇਸ਼ ਭਾਟੀਆ 'ਤੇ ਦੋਸ਼ ਲਾਉਂਦਿਆਂ ਕਿਹਾ ਕਿ ਉਹ ਭਾਰਤੀ ਜਨਤਾ ਯੁਵਾ ਮੋਰਚਾ ਦੇ ਪ੍ਰਧਾਨ ਪਾਰਸ ਬਾਂਬਾ ਦੇ ਸਾਥੀਆਂ ਰਾਹੀਂ ਉਸ 'ਤੇ ਹਮਲਾ ਕਰਵਾਉਣ ਦੀ ਸਾਜ਼ਿਸ਼ ਘੜ ਰਹੇ ਹਨ, ...
ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਪੰਡੋਰੀ ਮਹੰਤਾਂ ਅਧੀਨ ਪੈਂਦੇ ਪਿੰਡ ਸਾਹੋਵਾਲ ਅਤੇ ਗੋਹਤ ਪੋਕਰ ਦੀਆਂ ਦਾਣਾ ਮੰਡੀਆਂ 'ਚ ਕਣਕ ਦੀ ਢੋਆ-ਢੁਆਈ ਨਾ ਹੋਣ ਕਾਰਨ ਮੰਡੀਆਂ ਅੰਦਰ 40 ਹਜ਼ਾਰ ਤੋਂ ਵੱਧ ਤੋੜੇ ਕਣਕ ਦੇ ਪਏ ਹੋਏ ਹਨ | ਪਰ ਠੇਕੇਦਾਰ ਢੋਆ-ਢੁਆਈ ਵੱਲ ਬਿਲਕੁਲ ...
ਬਟਾਲਾ, 14 ਮਈ (ਕਾਹਲੋਂ)-ਉੱਘੇ ਸਮਾਜ ਸੇਵਕ ਤੇ ਗੈਸ ਏਜੰਸੀ ਦੇ ਮਾਲਕ ਗੁਰਦੀਪ ਸਿੰਘ ਕਾਹਲੋਂ ਵਲੋਂ ਸਹਾਰਾ ਕਲੱਬ ਰਾਹੀਂ ਵੱਖ-ਵੱਖ ਸਮਿਆਂ 'ਤੇ ਮਾਨਵਤਾ ਦੀ ਸੇਵਾ ਕੀਤੀ ਜਾਂਦੀ ਰਹੀ ਹੈ ਤੇ ਹੁਣ ਕੋਰੋਨਾ ਮਹਾਂਮਾਰੀ ਦੌਰਾਨ ਪਿਛਲੇ ਦੋ ਸਾਲਾਂ ਤੋਂ ਕੋਰੋਨਾ ਮਰੀਜ਼ਾਂ ...
ਪੁਰਾਣਾ ਸ਼ਾਲਾ, 14 ਮਈ (ਅਸ਼ੋਕ ਸ਼ਰਮਾ)-ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਦੋ ਵਿਅਕਤੀਆਂ ਖ਼ਿਲਾਫ਼ ਥਾਣਾ ਪੁਰਾਣਾ ਸ਼ਾਲਾ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪੀੜਤ ਅੰਜੂ ਪਤਨੀ ਮਨਪ੍ਰੀਤ ਸਿੰਘ ਵਾਸੀ ...
ਧਾਰੀਵਾਲ, 14 ਮਈ (ਸਵਰਨ ਸਿੰਘ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ 'ਤੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਸਥਾਨਕ ਨਗਰ ਕੌਂਸਲ ਦਫ਼ਤਰ ਧਾਰੀਵਾਲ ਵਿਖੇ ਸਫ਼ਾਈ ਸੇਵਕ ਯੂਨੀਅਨ ਵਲੋਂ ਪ੍ਰਧਾਨ ਸਿਕੰਦਰ ਦੀ ਅਗਵਾਈ ਵਿਚ ਹੜਤਾਲ ਅਤੇ ਰੋਸ ਮੁਜ਼ਾਹਰਾ ਕੀਤਾ ...
ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਥਾਣਾ ਸਦਰ ਦੀ ਪੁਲਿਸ ਵਲੋਂ ਇਕ ਵਿਅਕਤੀ ਨੰੂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐਸ.ਆਈ ਰੰਜੀਵ ਕੁਮਾਰ ਨੇ ਦੱਸਿਆ ਕਿ ਏ.ਐਸ.ਆਈ ਮਨਜੀਤ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ...
ਕਲਾਨੌਰ, 14 ਮਈ (ਪੁਰੇਵਾਲ)-ਪ੍ਰਵਾਸੀ ਪੰਜਾਬੀ ਨਵਨੀਤ ਸਿੰਘ ਨੀਟਾ ਗੋਰਾਇਆ ਯੂ.ਐਸ.ਏ. ਨੇ ਵਿਸ਼ੇਸ਼ ਗੱਲਬਾਤ ਦੌਰਾਨ ਕਿਹਾ ਕਿ ਜੇਲ੍ਹਾਂ ਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਪਿਛਲੇ ਇਕ ...
ਦੋਰਾਂਗਲਾ, 14 ਮਈ (ਚੱਕਰਾਜਾ)-ਭਾਜਪਾ ਦੀਆਂ ਨੀਤੀਆਂ ਤੋਂ ਤੰਗ ਆ ਕੇ ਕੁਝ ਦਿਨ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਕਮਲਜੀਤ ਚਾਵਲਾ ਵਲੋਂ ਵਿਧਾਨ ਸਭਾ ਹਲਕਾ ਦੀਨਾਨਗਰ 'ਚ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਉਨ੍ਹਾਂ ਵਲੋਂ ਨਿੱਤ ...
ਡੇਰਾ ਬਾਬਾ ਨਾਨਕ, 14 ਮਈ (ਅਵਤਾਰ ਸਿੰਘ ਰੰਧਾਵਾ)-ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਅਬਦਾਲ ਦੇ ਵਾਸੀਆਂ ਨੇ ਪਿੰਡ ਦੀ ਪੰਚਾਇਤ ਪੁਲਿਸ ਵਲੋਂ ਹੋਰਨਾਂ ਸਮੇਤ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਉਂਦੇ ਹੋਏ ਪਿੰਡ ਦੇ ਮੌਜ਼ੂਦਾ ਸਰਪੰਚ ਅਤੇ ਉਸ ਦੇ ਕੁਝ ...
ਨਿੱਕੇ ਘੁੰਮਣ, 14 ਮਈ (ਸਤਬੀਰ ਸਿੰਘ ਘੁੰਮਣ)-ਸਥਾਨਕ ਕਸਬਾ ਨਿੱਕੇ ਘੁੰਮਣ ਸਮੇਤ ਇਲਾਕੇ ਦੇ 50 ਪਿੰਡਾਂ ਨੂੰ ਬਿਜਲੀ ਸਪਲਾਈ ਕਰ ਰਹੇ ਬਿਜਲੀ ਬੋਰਡ ਦਫ਼ਤਰ ਨੌਸਹਿਰਾ ਮੱਝਾ ਸਿੰਘ ਵਿਖੇ ਇਕ ਕਰਮਚਾਰੀ ਦੇ ਕੋਰੋਨਾ ਪਾਜ਼ੀਟਿਵ ਹੋਣ ਦੀ ਖ਼ਬਰ ਹੈ | ਅੱਜ ਸਿਹਤ ਵਿਭਾਗ ਦੀ ...
ਡੇਰਾ ਬਾਬਾ ਨਾਨਕ, 14 ਮਈ (ਅਵਤਾਰ ਸਿੰਘ ਰੰਧਾਵਾ)-ਬਰਗਾੜੀ ਕਾਂਢ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਨਿਰਪੱਖਤਾ ਨਾਲ ਗੱਲ ਕਰਨ ਵਾਲੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਸੋਚ 'ਤੇ ਪਹਿਰਾ ਦੇਵਾਂਗੇ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੁਰਜੀਤ ਸਿੰਘ ਮਹਾਲ ...
ਅਲੀਵਾਲ, 14 ਮਈ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫ਼ਤਹਿਗੜ ਚੂੜੀਆਂ 'ਚ 'ਆਪ' ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਕਸਬਾ ਘਣੀਏ-ਕੇ-ਬਾਂਗਰ ਇਕ ਅਹਿਮ ਮੀਟਿੰਗ ਹੋਈ, ਜਿਸ ਦਾ ਮੁੱਖ ਉਦੇਸ਼ 2022 ਦਾ ਮਿਸ਼ਨ ਫਤਿਹ ਕਰਨਾ ਸੀ | ਇਸ ਮੌਕੇ ਜ਼ਿਲ੍ਹਾ ...
ਘੁਮਾਣ, 14 ਮਈ (ਬੰਮਰਾਹ) - ਕਸਬਾ ਘੁਮਾਣ ਦੇ ਜੰਮਪਲ ਅਤੇ ਉੱਘੇ ਐਨ.ਆਰ.ਆਈ. ਅਮਰਬੀਰ ਸਿੰਘ ਘੁਮਾਣ ਯੂ.ਐਸ.ਏ. ਤੇ ਹਰਸ਼ਰਨ ਸਿੰਘ ਘੁਮਾਣ ਯੂ.ਐਸ.ਏ. ਵਲੋਂ ਲੰਮੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਉਸ ਵੇਲੇ ਬੂਰ ਪਿਆ, ਜਦੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ...
ਘੁਮਾਣ, 14 ਮਈ (ਬੰਮਰਾਹ) - ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਵਿਚ ਸਤਿੰਦਰ ਸਿੰਘ ਠੇਕੇਦਾਰ ਨੂੰ ਬੀ.ਸੀ. ਵਿੰਗ ਦਾ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ...
ਅੱਚਲ ਸਾਹਿਬ, 14 ਮਈ (ਸੰਦੀਪ ਸਿੰਘ ਸਹੋਤਾ)-ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਨੇ ਗੱਲਬਾਤ ਕਰਦੇ ਹੋਏ ਕਿਹਾ ਕੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਗਰਸ ਪਾਰਟੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ...
ਗੁਰਦਾਸਪੁਰ, 14 ਮਈ (ਪੰਕਜ ਸ਼ਰਮਾ)-ਬ੍ਰਾਹਮਣ ਸਭਾ ਗੁਰਦਾਸਪੁਰ 'ਚ ਭਗਵਾਨ ਸ੍ਰੀ ਪਰਸ਼ੂਰਾਮ ਦੀ ਜੈਅੰਤੀ ਪ੍ਰਧਾਨ ਯਸ਼ਪਾਲ ਕੌਸ਼ਲ ਦੀ ਅਗਵਾਈ ਵਿਚ ਸ਼ਰਧਾ ਪੂਰਵਕ ਮਨਾਈ ਗਈ | ਇਸ ਦੀ ਸ਼ੁਰੂਆਤ ਪੰਡਿਤ ਭਰਤ ਦਿਵੇਦੀ ਵਲੋਂ ਹਵਨ ਕਰਕੇ ਕੀਤੀ | ਇਸ ਮੌਕੇ ਬ੍ਰਾਹਮਣ ਬੰਧੂਆ ...
ਗੁਰਦਾਸਪੁਰ, 14 ਮਈ (ਪੰਕਜ ਸ਼ਰਮਾ)-ਪੰਜਾਬ ਕਿਸਾਨ ਯੂਨੀਅਨ ਜ਼ਿਲ੍ਹਾ ਗੁਰਦਾਸਪੁਰ ਦੇ ਸਮੂਹ ਮੈਂਬਰਾਂ, ਆਗੂਆਂ ਅਤੇ ਨੌਜਵਾਨਾਂ ਦੀ ਇਕ ਵਿਸ਼ੇਸ਼ ਮੀਟਿੰਗ 15 ਮਈ ਨੰੂ ਸਵੇਰੇ 11 ਵਜੇ ਰਾਮ ਸਿੰਘ ਦੱਤ ਹਾਲ ਵਿਖੇ ਹੋ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਦੇਵ ...
ਧਾਰੀਵਾਲ, 14 ਮਈ (ਸਵਰਨ ਸਿੰਘ)-ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਨਜ਼ਦੀਕੀ ਪਿੰਡ ਸੋਹਲ ਵਿਖੇ ਪਿੰਡ ਵਾਸੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਕੁਝ ਕੁ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ | ਇਸ ਮੌਕੇ ਪਿੰਡ ਦੇ ਮੁਹਤਬਰਾਂ ਨਾਲ ਪਿੰਡ ਅਤੇ ਇਲਾਕੇ ਦੇ ...
ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਕੰਪਿਊਟਰ ਅਧਿਆਪਕ ਯੂਨੀਅਨ ਦਾ ਵਫ਼ਦ ਜ਼ਿਲ੍ਹਾ ਪ੍ਰਧਾਨ ਗੁਰਪਿੰਦਰ ਸਿੰਘ ਅਤੇ ਸੂਬਾ ਕਮੇਟੀ ਮੈਂਬਰ ਪਰਮਿੰਦਰ ਸਿੰਘ ਘੁਮਾਣ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਸਿਖਿਆ ਅਫ਼ਸਰ (ਸੈ.) ਹਰਪਾਲ ਸਿੰਘ ...
ਊਧਨਵਾਲ, 14 ਮਈ (ਪਰਗਟ ਸਿੰਘ)-ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਹਲਕੇ ਦੇ ਵੱਖ-ਵੱਖ ਸਮਾਗਮਾਂ ਵਿਚ ਸ਼ਿਰਕਤ ਕਰਨ ਤੋਂ ਬਾਅਦ ਵਾਪਸੀ 'ਤੇ ਧੰਦੋਈ ਸਕੂਲ ਦੀ ਗਰਾਊਾਡ ਵਿਚ ਨÏਜਵਾਨ ਮੁੰਡੇ-ਕੁੜੀਆਂ, ਖਿਡਾਰੀਆਂ ਨਾਲ ਮਿਲ ਕੇ ਗੱਲਬਾਤ ਕੀਤੀ | ਉਨ੍ਹਾਂ ਖਿਡਾਰੀਆਂ ...
ਕਲਾਨੌਰ, 14 ਮਈ (ਪੁਰੇਵਾਲ)-ਬੀਤੀ ਰਾਤ ਨੇੜਲੇ ਪਿੰਡ ਬਿਸ਼ਨਕੋਟ ਅਤੇ ਕੋਟਲਾ ਮੁਗਲਾਂ 'ਚ ਸਥਿਤ ਗੁਰਦੁਆਰਾ ਸਾਹਿਬ 'ਚੋਂ ਚੋਰਾਂ ਵਲੋਂ ਸੰਗਤ ਦੀ ਮਾਇਆ ਵਾਲੀ ਗੋਲਕ ਚੋਰੀ ਕਰਨ 'ਤੇ ਪਿੰਡ ਦੇ ਮੁਹਤਬਰਾਂ ਵਲੋਂ ਪੁਲਿਸ ਕੋਲੋਂ ਚੋਰਾਂ ਦੀ ਭਾਲ ਕਰਨ ਦੀ ਮੰਗ ਕੀਤੀ ਹੈ | ...
ਕਿਲ੍ਹਾ ਲਾਲ ਸਿੰਘ, 14 ਮਈ (ਬਲਬੀਰ ਸਿੰਘ)-ਹੈੱਡਮਾਸਟਰ ਅਜੈਬ ਸਿੰਘ ਭਾਗੋਵਾਲ, ਜਿਨ੍ਹਾਂ ਦਾ ਪਿੱਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦੇ ਸਪੁੱਤਰ ਮਾ. ਪਲਵਿੰਦਰ ਸਿੰਘ ਕਾਹਲੋਂ ਅਤੇ ਪਰਿਵਾਰ ਨਾਲ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਰਵੀਨੰਦਨ ਸਿੰਘ ਬਾਜਵਾ ...
ਧਾਰੀਵਾਲ, 14 ਮਈ (ਸਵਰਨ ਸਿੰਘ)-ਪੰਜਾਬ ਸਰਕਾਰ ਦਾ ਕੋਰੋਨਾ ਯੋਧਿਆਂ ਨੂੰ ਤੋਹਫ਼ਾ ਮੁਲਾਜ਼ਮਾਂ ਨੂੰ ਸ਼ਰਤਾਂ ਦੇ ਆਧਾਰ 'ਤੇ ਮੁੜ ਡਿਊਟੀ 'ਤੇ ਵਾਪਸ ਲਿਆ ਗਿਆ ਹੈ | ਇਸ ਸਬੰਧ ਵਿਚ ਐਨ.ਐਚ.ਐਮ. ਨਰਸਿਜ਼ ਦੇ ਸੂਬਾ ਪ੍ਰਧਾਨ ਜਸਵਿੰਦਰ ਕੌਰ ਨੇ ਪੰਜਾਬ ਸਰਕਾਰ ਦੀਆਂ ਮੁਲਾਜ਼ਮ ...
ਗੁਰਦਾਸਪੁਰ, 14 ਮਈ (ਭਾਗਦੀਪ ਸਿੰਘ ਗੋਰਾਇਆ)-ਐੱਸ. ਐੱਮ ਮਿਲੇਨੀਅਮ ਸਕੂਲ ਵਿਖੇ ਇੰਟਰਨੈਸ਼ਨਲ ਨਰਸਿੰਗ ਦਿਵਸ ਮਨਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਬਲੂਮੀ ਗੁਪਤਾ ਨੇ ਦੱਸਿਆ ਕਿ ਵਿਦਿਆਰਥੀਆਂ ਨਾਲ ਆਨਲਾਈਨ ਮੀਟਿੰਗ ਕਰਕੇ ਇਸ ਦਿਨ ਦੀ ...
ਡੇਰਾ ਬਾਬਾ ਨਾਨਕ, 14 ਮਈ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ 'ਚ ਕੋਰੋਨਾ ਨੂੰ ਮੱਦੇਨਜ਼ਰ ਰੱਖਦੇ ਹੋਏ ਡੇਰਾ ਬਾਬਾ ਨਾਨਕ ਵਿਖੇ ਲੇਬਰਫੈੱਡ ਦੇ ਚੇਅਰਮੈਨ ਅਕਾਲੀ ਆਗੂ ਗੁਰਪ੍ਰਤਾਪ ਸਿੰਘ ...
ਦੀਨਾਨਗਰ, 14 ਮਈ (ਸੰਧੂ/ਸੋਢੀ)-ਲੋਕ ਭਲਾਈ ਇੰਨਸਾਫ਼ ਵੈਲਫੇਅਰ ਸੁਸਾਇਟੀ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਚਿੱਟੀ ਤੇ ਹੋਰ ਅਹੁਦੇਦਾਰਾਂ ਨੇ ਸ਼ੂਗਰ ਮਿੱਲ ਪਨਿਆੜ ਦੇ ਜਨਰਲ ਮੈਨੇਜਰ ਨੰੂ ਮੰਗ ਪੱਤਰ ਦੇ ਕੇ ਕਿਸਾਨਾਂ ਦੇ ਸਾਲ 2019-20 ਤੇ ਸਾਲ 2020-21 ਦੇ ਰਹਿੰਦੇ ਗੰਨੇ ਦੀ ...
ਭੈਣੀ ਮੀਆਂ ਖਾਂ, 14 ਮਈ (ਜਸਬੀਰ ਸਿੰਘ ਬਾਜਵਾ)-ਸਥਾਨਕ ਕਸਬਾ ਅਤੇ ਨੇੜਲੇ ਪਿੰਡਾਂ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਦਿੱਲੀ ਵਿਚ ਚੱਲ ਰਹੇ ਕਿਸਾਨ ਮੋਰਚੇ ਲਈ ਕਣਕ ਦੀ ਸੇਵਾ ਭੇਜੀ ਹੈ | ਇਸ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਮਨਜੀਤ ਸਿੰਘ ਰਿਆੜ, ਸਤਨਾਮ ਸਿੰਘ ...
ਦੀਨਾਨਗਰ, 14 ਮਈ (ਸ਼ਰਮਾ)-ਪੰਜਾਬ ਵਿਚ ਝੂਠੀਆਂ ਸਹੁੰਆਂ ਖਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਜਿੱਥੇ ਆਮ ਲੋਕਾਂ ਨਾਲ ਧੱਕਾ ਕਰਦੀ ਆ ਰਹੀ ਹੈ, ਉੱਥੇ ਸਰਕਾਰ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਬਹੁਤ ਧੋਖਾ ਕੀਤਾ ਹੈ | ਕੈਪਟਨ ਸਰਕਾਰ ਦੇ ਮੰਤਰੀ ਤੇ ਵਿਧਾਇਕ ਜੋ ਕਿ ...
ਘੁਮਾਣ, 14 ਮਈ (ਬੰਮਰਾਹ) - ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਐਸ.ਏ.ਐਸ. ਨਗਰ ਮੁਹਾਲੀ ਵਲੋਂ ਐਲਾਨੇ ਡੀ.ਐਲ.ਐਡ. (ਈ.ਟੀ.ਟੀ.) ਸਾਲ ਦੂਸਰਾ ਸੈਸ਼ਨ 2018-20 ਦੇ ਨਤੀਜ਼ੇ ਵਿਚ ਚੀਮਾ ਇੰਸਟੀਚਿਊਟ ਆਫ ਡੀ.ਈ.ਐਲ.ਈ.ਡੀ. ਕਿਸ਼ਨਕੋਟ (ਗੁਰਦਾਸਪੁਰ) ਦਾ ਨਤੀਜਾ ਸ਼ਾਨਦਾਰ ਰਿਹਾ ਅਤੇ ...
ਧਾਰੀਵਾਲ, 14 ਮਈ (ਜੇਮਸ ਨਾਹਰ)-ਕ੍ਰਿਸ਼ਚਨ ਭਾਈਚਾਰੇ ਦੀ ਸੰਘਣੀ ਆਬਾਦੀ ਵਾਲੇ ਲੁਧਿਆਣਾ ਮੁਹੱਲਾ ਦੇ ਵਾਰਡ 12 ਵਿਚ ਲੰਬੇ ਸਮੇਂ ਤੋਂ ਕਾਂਗਰਸ ਸਰਕਾਰ ਦੁਆਰਾ ਹਰੇਕ ਤਰ੍ਹਾਂ ਦੇ ਵਿਕਾਸ ਕਾਰਜਾਂ ਨੂੰ ਅੱਖੋਂ-ਪਰੋਖੇ ਕਰਕੇ ਮੁਹੱਲਾ ਵਾਸੀਆਂ ਨਾਲ ਮਤਰੇਈ ਮਾਂ ਵਾਲਾ ...
ਘੱਲੂਘਾਰਾ ਸਾਹਿਬ, 14 ਮਈ (ਮਿਨਹਾਸ)-ਹਜ਼ਾਰਾਂ ਸਿੱਖਾਂ ਦੀ ਸ਼ਹੀਦੀ ਨੂੰ ਸਮੋਏ ਬੈਠੇ ਅਤੇ ਸਿੱਖ ਇਤਿਹਾਸ ਵਿਚ ਵਿਸ਼ੇਸ਼ ਸਥਾਨ ਰੱਖਦਾ ਇਤਿਹਾਸਕ ਗੁਰਦੁਆਰਾ ਸਾਹਿਬ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਛੰਭ ਵਿਖੇ ਗੁਰਦੁਆਰਾ ਬੇਰ ਸਾਹਿਬ ਗੁੰਬਦ ਦੀ ਉਸਾਰੀ ਦਾ ...
ਘੁਮਾਣ, 14 ਮਈ (ਬੰਮਰਾਹ) - ਘੁਮਾਣ ਵਿਖੇ ਕੋਰੋਨਾ ਦੇ ਵਧ ਰਹੇ ਕੇਸਾਂ ਨੂੰ ਦੇਖਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀਆਂ ਹਦਾਇਤਾਂ 'ਤੇ ਨਿਊ ਮਾਡਲ ਟਾਊਨ ਕਾਲੋਨੀ ਘੁਮਾਣ ਦੇ ਕੁਝ ਹਿੱਸੇ ਨੂੰ ਕੰਟੇਨਮੈਂਟ ਜ਼ੋਨ ਬਣਾਇਆ ਹੈ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX