ਤਾਜਾ ਖ਼ਬਰਾਂ


ਜੱਚਾ-ਬੱਚਾ ਵਾਰਡ 'ਚੋਂ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਕੀਤਾ ਬਰਾਮਦ
. . .  1 day ago
ਬਠਿੰਡਾ , 6 ਦਸੰਬਰ (ਨਾਇਬ ਸਿੱਧੂ)- -ਬਠਿੰਡਾ ਸਿਵਲ ਹਸਪਤਾਲ ਤੇ ਜੱਚਾ-ਬੱਚਾ ਵਾਰਡ ਵਿੱਚੋ ਚੋਰੀ ਹੋਇਆ ਨਵਜੰਮਿਆ ਬੱਚਾ 55 ਘੰਟਿਆਂ ਬਾਅਦ ਪੁਲਿਸ ਨੇ ਬਰਾਮਦ ਕੀਤਾ ਹੈ । ਚੋਰੀ ਕਰਨ ਵਾਲੀਆਂ ਮਾਵਾਂ-ਧੀਆਂ ਨੂੰ ਬੱਚੇ ਸਮੇਤ ਕੋਠਾ ਗੁਰੂ ਤੋਂ ਕੀਤਾ ਗ੍ਰਿਫਤਾਰ ਹੈ ।
ਦਿੱਲੀ ਦੇ ਝਿਲਮਿਲ ਇੰਡਸਟਰੀਅਲ ਏਰੀਆ 'ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 11 ਗੱਡੀਆਂ ਪੁੱਜੀਆਂ
. . .  1 day ago
ਐਡਵੋਕੇਟ ਹਰਪਾਲ ਸਿੰਘ ਨਿੱਝਰ ਬਾਰ ਐਸੋਸੀਏਸ਼ਨ ਅਜਨਾਲਾ ਦੀ ਬਿਨਾਂ ਮੁਕਾਬਲਾ ਚੋਣ ਜਿੱਤ ਕੇ ਪੰਜਵੀਂ ਵਾਰ ਬਣੇ ਪ੍ਰਧਾਨ
. . .  1 day ago
ਅਜਨਾਲਾ, 6 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਂਸਲ ਆਫ ਹਰਿਆਣਾ ਦੇ ਨਿਰਦੇਸ਼ਾਂ ਤਹਿਤ ਬਾਰ ਐਸੋਸੀਏਸ਼ਨ ਅਜਨਾਲਾ ਦੇ ਅਹੁਦੇਦਾਰਾਂ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਅੱਜ ਦੂਸਰੇ ਤੇ ਆਖਰੀ ਦਿਨ ਬਾਰ ਦੇ ...
ਖ਼ਰਾਬ ਟਰਾਲੇ ਦੇ ਪਿੱਛੇ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ 'ਚ ਤਿੰਨ ਨੌਜਵਾਨਾਂ ਦੀ ਮੌਤ, ਦੋ ਜ਼ਖ਼ਮੀ
. . .  1 day ago
ਕਰਨਾਲ , 6 ਦਸੰਬਰ ( ਗੁਰਮੀਤ ਸਿੰਘ ਸੱਗੂ )- ਬੀਤੀ ਰਾਤ ਕੁਟੇਲ ਰੋਡ 'ਤੇ ਖੜੇ ਟਰਾਲੇ ਦੇ ਪਿੱਛੇ ਇਕ ਮੋਟਰਸਾਈਕਲ ਦੀ ਹੋਈ ਜ਼ੋਰਦਾਰ ਟੱਕਰ ਕਾਰਨ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ...
ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ
. . .  1 day ago
ਬਟਾਲਾ,6 ਦਸੰਬਰ (ਡਾ. ਕਾਹਲੋਂ )- ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ ਦੇ ਕਾਗ਼ਜ਼ਾਂ ਨਾਲ ਹੋਈ ਛੇੜਛਾੜ ਸੰਬੰਧੀ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ...
ਮਹਾਰਸ਼ਟਰ : ਮੁੱਖ ਮੰਤਰੀ ਸ਼ਿੰਦੇ ਨੂੰ ਕਿਸੇ ਵੀ ਫੈਸਲੇ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਨੂੰ ਭਰੋਸੇ ਵਿਚ ਲੈਣਾ ਚਾਹੀਦਾ ਹੈ: - ਸ਼ਰਦ ਪਵਾਰ
. . .  1 day ago
ਸਿੱਖਿਆ ਮੰਤਰੀ ਹਰਜੋਤ ਬੈਂਸ ਵਲੋਂ 9 ਦਸੰਬਰ ਨੂੰ ਜ਼ਿਲ੍ਹਾ ਰੂਪਨਗਰ ਦੇ ਪ੍ਰਾਇਮਰੀ ਸਕੂਲਾਂ ਵਿਚ ਛੁੱਟੀ ਦਾ ਐਲਾਨ
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਨਿੱਕੂਵਾਲ, ਸੈਣੀ) - ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ੁਰੂ ਹੋਈਆਂ ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਜ਼ਿਲ੍ਹਾ ਰੂਪਨਗਰ ਦੇ ...
ਸ਼੍ਰੋਮਣੀ ਕਮੇਟੀ ਨੇ ਕੈਨੇਡਾ -ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜਸ )-ਸ਼੍ਰੋਮਣੀ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਨੂੰ ...
42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਇਆ ਆਗਾਜ਼
. . .  1 day ago
ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ (ਜੇ.ਐੱਸ.ਨਿੱਕੂਵਾਲ)- 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਅੱਜ ਖ਼ਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਕੂਲ ਦੇ ਖੇਡ ਮੈਦਾਨਾਂ 'ਚ ਆਗਾਜ਼ ਹੋ ਗਿਆ । ਜਿਸ ਦਾ ...
ਤਾਮਿਲਨਾਡੂ : ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਚੇਨਈ ‘ਚ ਪਹਿਲੀ ਡਰੋਨ ਸਕਿੱਲਿੰਗ ਅਤੇ ਟਰੇਨਿੰਗ ਕਾਨਫਰੰਸ ਦੀ ਕੀਤੀ ਸ਼ੁਰੂਆਤ
. . .  1 day ago
ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਕਰ ਵਾਪਿਸ ਪਰਤੇ ਬੀ.ਐਸ.ਐਫ. ਦੀ 66 ਬਟਾਲੀਅਨ ਦੇ ਅਧਿਕਾਰੀ
. . .  1 day ago
ਫ਼ਾਜ਼ਿਲਕਾ, 6 ਦਸੰਬਰ (ਪ੍ਰਦੀਪ ਕੁਮਾਰ)- ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਫ਼ਾਜ਼ਿਲਕਾ ਸੈਕਟਰ ਵਿਚ ਤਾਇਨਾਤ ਬੀ.ਐਸ.ਐਫ. ਦੀ 66 ਬਟਾਲੀਅਨ ਨੂੰ ਦੇਸ਼ ਦੀ ਸਬ ਤੋਂ ਵਧੀਆ ਬਟਾਲੀਅਨ ਦਾ ਖ਼ਿਤਾਬ ਹਾਸਿਲ ਹੋਇਆ ਹੈ। ਅੰਮ੍ਰਿਤਸਰ ਤੋਂ ਦੇਸ਼ ਦੇ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਅਤੇ ਬੀ.ਐਸ.ਐਫ. ਦੇ ਡਾਇਰੈਕਟਰ ਜਰਨਲ...
ਨੀਤੀ ਸੁਧਾਰਾਂ, ਸੂਝ-ਬੂਝ ਵਾਲੇ ਰੈਗੂਲੇਟਰੀ ਤੰਤਰ ਨੇ ਭਾਰਤੀ ਅਰਥਵਿਵਸਥਾ ਦੀ ਲਚਕਤਾ ਵਿਚ ਅਹਿਮ ਭੂਮਿਕਾ ਨਿਭਾਈ - ਵਿਸ਼ਵ ਬੈਂਕ
. . .  1 day ago
ਲਖੀਮਪੁਰ ਖੀਰੀ ਹਿੰਸਾ ਮਾਮਲਾ: ਆਸ਼ੀਸ਼ ਮਿਸ਼ਰਾ ਤੇ 13 ਹੋਰਾਂ ਖ਼ਿਲਾਫ਼ ਦੋਸ਼ ਆਇਦ
. . .  1 day ago
ਲਖੀਮਪੁਰ ਖੀਰੀ, 6 ਦਸੰਬਰ- ਜ਼ਿਲ੍ਹਾ ਸਰਕਾਰੀ ਵਕੀਲ ਅਰਵਿੰਦ ਤ੍ਰਿਪਾਠੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਅੱਜ ਆਸ਼ੀਸ਼ ਮਿਸ਼ਰਾ (ਕੇਂਦਰੀ ਮੰਤਰੀ ਅਜੈ ਮਿਸ਼ਰਾ ਦਾ ਪੁੱਤਰ) ਅਤੇ 13 ਹੋਰਾਂ ਵਿਰੁੱਧ ਦੋਸ਼ ਆਇਦ ਕੀਤੇ ਗਏ ਹਨ। 14ਵੇਂ ਦੋਸ਼ੀ...
ਤੀਰਥ ਯਾਤਰਾ ਤੋਂ ਵਾਪਸ ਆਉਂਦਿਆਂ ਅਗਰਵਾਲ ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ
. . .  1 day ago
ਤਪਾ ਮੰਡੀ, 6 ਦਸੰਬਰ (ਵਿਜੇ ਸ਼ਰਮਾ)- ਸ਼ਹਿਰ ਦੇ ਸਮਾਜਸੇਵੀ ਅਤੇ ਪੋਲਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ ਅਗਰਵਾਲ ਪਰਿਵਾਰ ਸਮੇਤ ਤੀਰਥ ਯਾਤਰਾ ਤੋਂ ਇਨੋਵਾ ਕਾਰ ਰਾਹੀਂ ਤਪਾ ਵਾਪਿਸ ਆ ਰਹੇ ਸਨ, ਉਨ੍ਹਾਂ ਦੀ ਕਾਰ ਚੰਨੋ ਨੇੜੇ...
ਸੁਪਰੀਮ ਕੋਰਟ ਸਹੀ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ-ਮਨੀਸ਼ ਤਿਵਾੜੀ
. . .  1 day ago
ਚੰਡੀਗੜ੍ਹ, 6 ਦਸੰਬਰ-ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਸਹੀ ਹੈ, ਪੰਜਾਬ 'ਚ ਨਸ਼ਾਖੋਰੀ ਚਿੰਤਾ ਦਾ ਵਿਸ਼ਾ ਹੈ ਤੇ ਨਸ਼ੇ ਦੀ ਸਪਲਾਈ ਬੰਦ ਹੋਣੀ ਚਾਹੀਦੀ ਹੈ। ਨੌਜਵਾਨਾਂ ਵਿੱਚ ਜਾਗਰੂਕਤਾ ਪੈਦਾ ਕੀਤੀ ਜਾਵੇ ਕਿ ਇਹ ਨਾ ਸਿਰਫ਼ ਉਨ੍ਹਾਂ...
ਜਗਮੀਤ ਸਿੰਘ ਬਰਾੜ ਵਲੋਂ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ
. . .  1 day ago
ਅੰਮ੍ਰਿਤਸਰ, 6 ਦਸੰਬਰ (ਹਰਿੰਦਰ ਸਿੰਘ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਜਗਮੀਤ ਸਿੰਘ ਬਰਾੜ ਨੇ ਮੁਲਾਕਾਤ ਕਰ ਕੇ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਕਿਹਾ ਕਿ...
ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਬਾਰੇ 3 ਕਰੋੜ ਪੰਜਾਬੀਆਂ ਨੂੰ ਜਵਾਬ ਦੇਵੇ ਮੁੱਖ ਮੰਤਰੀ - ਬਸਪਾ ਪ੍ਰਧਾਨ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਪੰਜਾਬ ’ਚ ਅਮਨ ਕਾਨੂੰਨ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ, ਜਿੱਥੇ ਸਿੱਧੂ ਮੂਸੇਵਾਲਾ ਦਾ ਪਿਤਾ ਹਾਲਾਤ ਤੋਂ ਦੁਖੀ ਹੋ ਕੇ ਦੇਸ਼ ਛੱਡਣ ਦੀ ਚਿਤਾਵਨੀ ਦੇ ਚੁੱਕਾ ਹੈ ਉਥੇੇ ਇਕ ਗੈਂਗਸਟਰ ਦਾ ਪਿਤਾ ਆਪਣਾ ਪੁਲਿਸ ਮੁਕਾਬਲਾ ਬਣਾਏ ਜਾਣ ਦਾ ਖਦਸ਼ਾ ਪ੍ਰਗਟਾ ਚੁੱਕਾ ਹੈ। ਉਧਰ ਸਿਤਮ...
ਪੰਜ ਸਿੰਘ ਸਾਹਿਬਾਨ ਵਲੋਂ ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਤਨਖਾਹੀਆ ਕਰਾਰ
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰੇ ਸਾਹਿਬਾਨ ਵਲੋਂ ਹੁਕਮ ਜਾਰੀ ਕਰ ਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ...
ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਖ਼ਿਲਾਫ਼ ਆਊਟਸੋਰਸ ਮੁਲਾਜ਼ਮਾਂ ਵਲੋਂ ਮੁੱਖ ਗੇਟ ਮੁਕੰਮਲ ਜਾਮ
. . .  1 day ago
ਲਹਿਰਾ ਮੁਹੱਬਤ, 6 ਦਸੰਬਰ (ਸੁਖਪਾਲ ਸਿੰਘ ਸੁੱਖੀ)- ਜੀ. ਐਚ. ਟੀ. ਪੀ ਆਜ਼ਾਦ ਜਥੇਬੰਦੀ ਨੇ ਠੇਕਾ ਮੁਲਾਜਮ ਸੰਘਰਸ਼ ਮੋਰਚਾ ਦੀ ਅਗਵਾਈ ਹੇਠ ਲਹਿਰਾ ਮੁਹੱਬਤ ਥਰਮਲ ਮੈਨੇਜਮੈਂਟ ਦੇ ਵਾਅਦੇ ਤੋਂ ਮੁਕਰਨ ਖ਼ਿਲਾਫ਼ ਮੁੱਖ ਗੇਟ ਮੁਕੰਮਲ ਜਾਮ ਕਰ ਦਿੱਤਾ, ਜਦੋਂ ਕਿ ਮੈਨਜਮੈਂਟ...
ਭਾਜਪਾ ਵਲੋਂ 17 ਮੈਂਬਰੀ ਕੋਰ ਕਮੇਟੀ ਦਾ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ- ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪ੍ਰਦੇਸ਼ ਕੋਰ ਕਮੇਟੀ ਅਤੇ ਪ੍ਰਦੇਸ਼ ਵਿੱਤ ਕਮੇਟੀ ਦਾ ਐਲਾਨ ਕੀਤਾ ਗਿਆ ਹੈ। ਅਸ਼ਵਨੀ ਸ਼ਰਮਾ ਨੇ ੇ 17 ਕੋਰ ਕਮੇਟੀ ਮੈਂਬਰਾਂ, 6 ਵਿਸ਼ੇਸ਼ ਸੱਦੇ ਤੇ 9 ਸੂਬਾ...
ਮੂਸੇਵਾਲਾ ਹੱਤਿਆ ਮਾਮਲੇ ’ਚ ਪੁਲਿਸ ਬੱਬੂ ਮਾਨ, ਮਨਕੀਰਤ ਔਲਖ ਤੇ ਹੋਰਾਂ ਤੋਂ ਕਰੇਗੀ ਪੁੱਛ-ਗਿੱਛ
. . .  1 day ago
ਮਾਨਸਾ, 6 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸਿੱਧੂ ਮੂਸੇਵਾਲਾ ਹੱਤਿਆ ਮਾਮਲੇ ’ਚ ਮਾਨਸਾ ਪੁਲਿਸ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ, ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਤੋਂ ਇਲਾਵਾ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੋਂ ਪੁੱਛ-ਗਿੱਛ ਕਰੇਗੀ। ਭਾਵੇਂ ਇਸ ਸੰਬੰਧੀ ਅਧਿਕਾਰਤ...
ਬੀ. ਐਸ. ਐਫ਼ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਡਰੋਨ ਤੇ ਵੱਡੀ ਮਾਤਰਾ ’ਚ ਹੈਰੋਇਨ ਬਰਾਮਦ
. . .  1 day ago
ਅਮਰਕੋਟ, 6 ਦਸੰਬਰ (ਭੱਟੀ)- ਇੱਥੇ ਬਾਰਡਰ ਨੇੜੇ ਪੈਂਦੇ ਪਿੰਡ ਸਕੱਤਰਾ ਤੋਂ ਡਰੋਨ ਅਤੇ ਇਕ ਕਿਲੋ ਹੈਰੋਇਨ ਬਰਾਮਦ ਹੋਣ ਦੀ ਖ਼ਬਰ ਮਿਲੀ ਹੈ। ਬੀ. ਐਸ. ਐਫ਼. ਦੀ 103 ਬਟਾਲੀਅਨ...
ਡਾ.ਅੰਬੇਦਕਰ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਬਸਪਾ ਵਲੋਂ ਵਿਸ਼ਾਲ ਕਾਨਫ਼ਰੰਸ ਜਾਰੀ
. . .  1 day ago
ਤਲਵੰਡੀ ਸਾਬੋ, 06 ਦਸੰਬਰ (ਰਣਜੀਤ ਸਿੰਘ ਰਾਜੂ)- ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ.ਭੀਮ ਰਾਓ ਅੰਬੇਡਕਰ ਦੀ ਬਰਸੀ ਨੂੰ ਪ੍ਰੀ ਨਿਰਵਾਣ ਦਿਵਸ ਵਜੋਂ ਮਨਾਉਦਿਆਂ ਬਹੁਜਨ ਸਮਾਜ ਪਾਰਟੀ ਵਲੋਂ ਇਤਿਹਾਸਿਕ ਨਗਰ ਤਲਵੰਡੀ ਸਾਬੋ ’ਚ ਵਿਸ਼ਾਲ ਰਾਜਸੀ...
ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਪ੍ਰਬੰਧਕ ਬੋਰਡ ਦੇ ਪ੍ਰਧਾਨ ਮਹਿੰਦਰ ਪਾਲ ਸਿੰਘ ਢਿੱਲੋਂ, ਜਨਰਲ ਸਕੱਤਰ ਰਾਜਾ ਸਿੰਘ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੇ...
ਓ.ਪੀ. ਸੋਨੀ ਅੱਜ ਵੀ ਵਿਜੀਲੈਂਸ ਸਾਹਮਣੇ ਨਹੀਂ ਹੋਏ ਪੇਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਰੇਸ਼ਮ ਸਿੰਘ)-ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਜਿਨ੍ਹਾਂ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਪੇਸ਼ ਹੋਣ ਲਈ ਕਿਹਾ ਸੀ, ਇਕ ਹਫ਼ਤਾ ਬੀਤ ਜਾਣ ਦੇ ਬਾਵਜੂਦ ਵੀ ਆਪਣੀ ਜਾਇਦਾਦ ਦੇ ਵੇਰਵੇ ਵਿਜੀਲੈਂਸ ਕੋਲ ਨਹੀਂ ਜਮਾਂ ਕਰਵਾ ਸਕੇ। ਸਾਰਾ ਦਿਨ ਮੀਡੀਆ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553

ਅੰਮ੍ਰਿਤਸਰ

ਜਾਨ ਦਾਅ 'ਤੇ ਲਗਾ ਕੇ ਮੈਟਰੋ ਬੱਸ ਲਾਂਘੇ 'ਚ ਦੌੜਾਉਂਦੇ ਹਨ ਲੋਕ ਆਪਣੇ ਵਾਹਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਅੰਮਿ੍ਤਸਰ 'ਚ ਬੀ.ਆਰ.ਟੀ.ਐਸ. ਦਾ ਪੰਜਾਬ 'ਚ ਪਹਿਲਾ ਮੈਟਰੋ ਬੱਸ ਚਲ ਰਿਹਾ ਹੈ | ਇਸ ਬੱਸ ਦੇ ਚੱਲਣ ਲਈ ਇਕ ਵੱਖਰਾ ਲਾਂਘਾ ਬਣਾਇਆ ਗਿਆ ਜਿਸ 'ਚ ਕਿਸੇ ਹੋਰ ਵਾਹਨ ਦੇ ਦਾਖਲੇ 'ਤੇ ਪੂਰਨ ਤੌਰ 'ਤੇ ਪਾਬੰਧੀ ਹੈ ਪਰ ਇਸ ਦੇ ਬਾਵਜੂਦ ਲੋਕ ਇਸ ਲਾਂਘੇ 'ਚ ਖੁਲ੍ਹੇਆਮ ਆਪਣੇ ਵਾਹਨ ਦੌੜਾਉਂਦੇ ਹਨ | ਪਿਛਲੀ ਅਕਾਲੀ ਭਾਜਪਾ ਸਰਕਾਰ ਵਲੋਂ ਕਰੀਬ ਸਾਢੇ ਪੰਜ ਸੋ ਕਰੋੜ ਦਾ ਇਹ ਪ੍ਰੋਜੈਕਟ ਲਿਆਂਦਾ ਗਿਆ | ਦਿੱਲੀ ਵਰਗੇ ਵੱਡੇ ਸ਼ਹਿਰਾਂ 'ਚ ਜਿਸ ਤਰ੍ਹਾਂ ਮੈਟਰੋਂ ਟਰੇਨਾਂ ਚੱਲਦੀਆਂ ਹਨ, ਉਨ੍ਹਾਂ ਲਈ ਵੱਖਰਾ ਰੇਲਵੇ ਟਰੈਕ ਬਣਾਇਆ ਗਿਆ ਹੈ | ਉਸ ਤਰ੍ਹਾਂ ਇਸ ਮੈਟਰੋ ਬੱਸ ਲਈ ਵੱਖਰਾ ਲਾਂਘਾ (ਟਰੈਕ ) ਬਣਾਇਆ ਗਿਆ | ਇਸ ਲਾਂਘੇ 'ਚ ਬੱਸ ਦੇ ਸਟੇਸ਼ਨ ਤਿਆਰ ਕੀਤੇ ਹਨ ਜਿਥੇ ਜਾ ਕੇ ਸਵਾਰੀਆਂ ਆਪਣੀ ਟਿਕਟ ਕਟਾ ਕੇ ਬੱਸ 'ਚ ਸਫ਼ਰ ਕਰ ਸਕਦੀਆਂ ਹਨ | ਮੈਟਰੋ ਬੱਸ ਦੇ ਲਾਂਘੇ 'ਚੋਂ ਆਮ ਵਾਹਨ ਦਾ ਗੁਜ਼ਰਨਾ ਮਨਾ ਹੈ, ਸ਼ੁਰੂ 'ਚ ਵੀ ਲੋਕ ਇਸ ਲਾਂਘੇ 'ਚੋਂ ਆਪਣੇ ਵਾਹਨ ਲੈ ਕੇ ਲੋਕ ਲੰਘਦੇ ਸਨ ਜਿਸ ਨਾਲ ਮੈਟਰੋ ਬੱਸਾਂ ਦੀ ਅਵਾਜਾਈ ਪ੍ਰਭਾਵਿਤ ਹੁੰਦੀ ਸੀ | ਇਸ ਉਪਰੰਤ ਟਰੈਫਿਕ ਪੁਲਿਸ ਵਲੋਂ ਹਰ ਚੌਕ ਵਿਚ ਨਾਕਾ ਲਗਾ ਕੇ ਇਸ ਮੈਟਰੋ ਬੱਸ ਟਰੈਕ 'ਚੋਂ ਲੰਘਣ ਵਾਲੇ ਵਾਹਨ ਚਾਲਕਾਂ ਦੇ ਵਾਹਨ ਦਾ ਚਲਾਨ ਕੀਤਾ ਜਾਣ ਲੱਗ ਪਿਆ | ਅਜਿਹੇ ਵਿਚ ਵਾਹਨ ਚਾਲਕਾਂ ਦਾ ਇਸ ਟਰੈਕ 'ਚੋਂ ਨਿਕਲਣਾ ਬੰਦ ਹੋ ਗਿਆ | ਪਿਛਲੇ ਸਾਲ ਕੋਰੋਨਾ ਨੂੰ ਲੈ ਕੇ ਸਰਕਾਰ ਦੀਆਂ ਹਦਾਇਤਾਂ 'ਤੇ ਬਾਕੀ ਬੱਸ ਸੇਵਾ ਦੀ ਤਰ੍ਹਾਂ ਮੈਟਰੋ ਬੱਸ ਸੇਵਾ ਲੰਬੇ ਸਮੇਂ ਤੱਕ ਬੰਦ ਰਹੀ | ਲਾਕਡਾਊਨ ਦੌਰਾਨ ਸਥਾਨਕ ਬਹੁਤ ਸਾਰੇ ਲੋਕਾਂ ਵਲੋਂ ਇਸ ਟਰੈਕ ਨੂੰ ਸੈਰ ਕਰਨ ਤੇ ਸਾਈਕਲ ਚਲਾਉਣ ਲਈ ਵਰਤਣਾ ਸ਼ੁਰੂ ਕਰ ਦਿੱਤਾ | ਮੈਟਰੋ ਬੱਸ ਸੇਵਾ ਮੁੜ ਸ਼ੁਰੂ ਹੋਣ 'ਤੇ ਪਹਿਲਾਂ ਪੁਲਿਸ ਵਲੋਂ ਆਪਣੇ ਵਾਹਨਾਂ 'ਤੇ ਜਾਣ ਵਾਲੇ ਰਾਹਗੀਰਾਂ ਨੂੰ ਇਸ ਟਰੈਕ 'ਚੋਂ ਲੰਘਣ ਲਈ ਫਿਰ ਰੋਕਣਾ ਸ਼ੁਰੂ ਕਰ ਦਿੱਤਾ, ਪਰ ਇਸ ਦੇ ਬਾਵਜੂਦ ਨਿਡਰ ਹੋ ਕੇ ਇਸ ਲਾਂਘੇ 'ਚ ਆਪਣੇ ਵਾਹਨ ਦੁੜਾਉਂਦੇ ਹਨ | ਇਸ ਤੋਂ ਇਲਾਵਾ ਕਈ ਵਾਰ ਤਾਂ ਆਟੋ ਰਿਕਸ਼ਾ ਚਾਲਕ ਤੇ ਨਿੱਜੀ ਬੱਸਾਂ ਵਾਲੇ ਵੀ ਇਸ ਟਰੈਕ ਨੂੰ ਆਪਣਾ ਰੂਟ ਬਣਾ ਲੈਂਦੇ ਹਨ | ਬੀਤੇ ਦਿਨ ਇਸ ਟਰੈਕ ਵਿਚ ਮੋਟਰ ਸਾਈਕਲ ਅਤੇ ਮੈਟਰੋ ਬੱਸ ਦਰਮਿਆਨ ਟੱਕਰ ਹੋਣ ਨਾਲ ਮੋਟਰ ਸਾਈਕਲ ਸਵਾਰ ਦੋ ਵਿਅਕਤੀਆਂ ਵਿਚੋਂ ਇਕ ਦੀ ਮੌਤ ਹੋ ਗਈ ਸੀ | ਇਸ ਦੇ ਬਾਵਜੂਦ ਲੋਕਾਂ ਵਲੋਂ ਇਸ ਤੋਂ ਸਬਕ ਨਹੀਂ ਲਿਆ ਜਾ ਰਿਹਾ ਅਤੇ ਧੜੱਲੇ ਨਾਲ ਲੋਕ ਆਪਣੇ ਦੋ ਪਹੀਆਂ, ਚਾਰ ਪਹੀਆ ਵਾਹਨਾਂ ਨੂੰ ਇਸ ਟਰੈਕ ਵਿਚ ਦੌੜਾਉਣ ਤੋਂ ਸੰਕੋਚ ਨਹੀ ਕਰਦੇ | ਇਸ ਤੋਂ ਇਲਾਵਾ ਕਈ ਜਗ੍ਹਾ 'ਤੇ ਲੋਕਾਂ ਵਲੋਂ ਟਰੈਕ ਦੇ ਕਿਨਾਰਿਆਂ 'ਚ ਲੱਗੀਆਂ ਗਰਿੱਲਾਂ ਤੋੜ ਕੇ ਪੈਦਲ ਚੱਲਣ ਲਈ ਰਸਤੇ ਬਣਾਏ ਹਨ | ਇਹ ਰਸਤੇ ਵੀ ਕਈ ਵਾਰ ਹਾਦਸਿਆਂ ਦਾ ਕਾਰਨ ਬਣਦੇ ਹਨ | ਇਸ ਸਬੰਧ 'ਚ ਟਰੈਫਿਕ ਪੁਲਿਸ ਦੀ ਜ਼ੋਨ ਇੰਚਾਰਜ ਇੰਸਪੈਕਟਰ ਕੁਲਦੀਪ ਕੌਰ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਨੇ ਦੱਸਿਆ ਕਿ ਟਰੈਫਿਕ ਪੁਲਿਸ ਵਲੋਂ ਸਮੇਂ ਸਮੇਂ ਇਸ ਲਾਂਘੇ 'ਚੋਂ ਲੰਘਣ ਵਾਲੇ ਪ੍ਰਾਈਵੇਟ ਵਾਹਨਾਂ ਦਾ ਚਲਾਨ ਕੀਤਾ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ਵਿਚ ਟਰੈਫਿਕ ਪੁਲਿਸ ਵਲੋਂ ਮੈਟਰੋ ਟਰੈਕ ਵਿਚੋਂ ਲੰਘਣ ਵਾਲੇ ਲੋਕਾਂ ਖਿਲਾਫ਼ ਹੋਰ ਸਖ਼ਤੀ ਕੀਤੀ ਜਾਵੇਗੀ |

ਬਿਹਾਰ ਤੋਂ ਆਏ ਪ੍ਰਵਾਸੀ ਪਾਸੋਂ 750 ਗਾ੍ਰਮ ਗਾਂਜਾ ਬਰਾਮਦ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਬਿਹਾਰ ਤੋਂ ਆਏ ਇਕ ਪ੍ਰਵਾਸੀ ਵਿਅਕਤੀ ਪਾਸੋਂ ਪੁਲਿਸ ਨੇ 750 ਗ੍ਰਾਮ ਪਾਬੰਧੀਸ਼ੁਦਾ ਨਸ਼ੀਲਾ ਪਦਾਰਥ ਗਾਂਜਾ ਬਰਾਮਦ ਕੀਤਾ ਹੈ, ਜਿਸ ਉਪਰੰਤ ਇਸ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਸਮੇਤ 2 ਨੌਜਵਾਨ ਕਾਬੂ

ਸੁਲਤਾਨਵਿੰਡ, 14 ਮਈ( ਗੁਰਨਾਮ ਸਿੰਘ ਬੁੱਟਰ)- ਪੁਲਿਸ ਚੌਕੀ ਨਿਊ ਅੰਮਿ੍ਤਸਰ ਨੇ ਦੋ ਵਿਅਕਤੀਆਂ ਨੂੰ ਚੋਰੀ ਦੇ ਮੋਬਾਇਲਾਂ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਕੀ ਨਿਊ ਅੰਮਿ੍ਤਸਰ ਦੇ ਇੰਚਾਰਜ ਏ. ਐੱਸ. ਆਈ. ਸ਼ਿਵ ...

ਪੂਰੀ ਖ਼ਬਰ »

ਫਿੱਕੀ ਫਲੋ ਵਲੋਂ ਫੂਡ ਡਰਾਇਵ ਤਹਿਤ ਕੋਰੋਨਾ ਮਰੀਜ਼ਾਂ ਤੱਕ ਪਹੁੰਚਾਇਆ ਜਾ ਰਿਹਾ ਪੌਸ਼ਟਿਕ ਭੋਜਨ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਵਿਆਪੀ ਸੰਕਟ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਸ਼ਿਕਾਰ ਹੋ ਰਹੇ ਕੋਰੋਨਾ ਮਰੀਜਾਂ ਦੇ ਬਚਾਅ ਲਈ ਸਮਾਜ ਸੇਵੀ ਸੰਸਥਾਵਾਂ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਸ 'ਚ ਔਰਤਾਂ ਦੀ ਪ੍ਰਮੁੱਖ ਸੰਸਥਾ ...

ਪੂਰੀ ਖ਼ਬਰ »

ਫੁਲਕਾਰੀ ਕੇਨ ਵਲੋਂ ਖੂਨਦਾਨ ਕੈਂਪ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਵਿਆਪੀ ਸੰਕਟ ਕੋਰੋਨਾ ਮਹਾਂਮਾਰੀ ਕਾਰਨ ਸਾਹਮਣੇ ਆ ਰਹੀ ਖ਼ੂਨ ਦੀ ਕਮੀ ਨੂੰ ਦੂਰ ਕਰਨ ਲਈ ਅੱਜ ਔਰਤਾਂ ਦੇ ਪ੍ਰਮੁੱਖ ਸੰਸਥਾ ਫੁਲਕਾਰੀ ਕੇਨ ਵਲੋਂ ਵਾਇਰਸ ਆਫ ਅੰਮਿ੍ਤਸਰ, ਇੰਡੀਅਨ ਰੈੱਡ ਕਰਾਸ ਸੁਸਾਇਟੀ ਤੇ ...

ਪੂਰੀ ਖ਼ਬਰ »

ਸੀਵਰੇਜ ਸਾਫ ਕਰਦੇ ਸਮੇਂ ਗੈਸ ਚੜ੍ਹਨ ਨਾਲ ਮਜ਼ਦੂਰ ਦੀ ਮੌਤ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਮਜੀਠਾ ਰੋਡ ਵਿਖੇ ਇਕ ਮਜ਼ਦੂਰ ਦੀ ਉਸ ਵੇਲੇ ਮੌਤ ਹੋ ਗਈ ਜਦੋਂ ਉਹ ਰਾਮ ਨਗਰ ਕਲੌਨੀ ਵਿਖੇ ਸੀਵਰੇਜ਼ ਸਾਫ ਕਰ ਰਿਹਾ ਸੀ ਕਿ ਉਸਨੂੰ ਜ਼ਹਿਰੀਲੀ ਗੈਸ ਚੜ ਗਈ | ਮਿ੍ਤਕ ਦੀ ਸ਼ਨਾਖਤ ਸ਼ਵੀ ਵਾਸੀ ਤੁੰਗ ਵਜੋਂ ਹੋਈ ਹੈ | ਇਹ ਵਿਅਕਤੀ ...

ਪੂਰੀ ਖ਼ਬਰ »

ਕੋਰੋਨਾ ਨਾਲ 23 ਹੋਰ ਮਰੀਜ਼ਾਂ ਦੀ ਮੌਤ- 438 ਨਵੇਂ ਮਾਮਲੇ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਅੱਜ 23 ਹੋਰ ਮਰੀਜ਼ਾਂ ਦੀਆਂ ਜਾਨਾਂ ਇਸ ਨਾਮੁਰਾਦ ਬਿਮਾਰੀ ਦੀ ਭੇਂਟ ਚੜ ਗਈਆਂ ਹਨ | ਜਿਸ ਕਾਰਨ ਹੁਣ ਤੱਕ ਇਥੇ ਹੋਈਆਂ ਮੌਤਾਂ ਦੀ ਕੁੱਲ ਗਿਣਤੀ 1191 ਹੋ ਗਈ ਹੈ | ਇਸ ਦੇ ਨਾਲ ਹੀ ਅੱਜ 438 ਨਵੇਂ ਪਾਜ਼ੀਟਿਵ ਮਰੀਜ਼ ...

ਪੂਰੀ ਖ਼ਬਰ »

ਅਮਰੀਕਾ 'ਚ ਸੜਕ ਹਾਦਸੇ 'ਚ ਰਈਆ ਨਿਵਾਸੀ ਦੀ ਮੌਤ

ਰਈਆ, 14 ਮਈ (ਸ਼ਰਨਬੀਰ ਸਿੰਘ ਕੰਗ)-ਅਮਰੀਕਾ ਵਿਚ ਇੱਕ ਸੜਕ ਹਾਦਸੇ ਵਿਚ ਸੇਵਾ ਮੁਕਤ ਪੰਚਾਇਤ ਸੈਕਟਰੀ ਗੁਰਿੰਦਰ ਸਿੰਘ ਬਾਠ (62) ਫੇਰੂਮਾਨ ਰੋਡ ਰਈਆ ਨਿਵਾਸੀ ਤਹਿਸੀਲ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਅੰਮਿ੍ਤਸਰ ਦੀ ਮੌਤ ਹੋਣ ਦਾ ਦੁਖਦ ਸਮਾਚਾਰ ਹੈ | ਪੂਜਨ ਬਾਠ ਸਪੁੱਤਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਪ੍ਰਛਾਵੇਂ ਹੇਠ ਮੁਸਲਮਾਨ ਭਾਈਚਾਰੇ ਵਲੋਂ ਵੱਖ-ਵੱਖ ਮਸਜਿਦਾਂ 'ਚ ਈਦ ਦਾ ਤਿਉਹਾਰ ਮਨਾਇਆ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)-ਅੰਮਿ੍ਤਸਰ ਅਤੇ ਆਸ-ਪਾਸ ਵੱਸਦੇ ਮੁਸਲਮਾਨ ਭਾਈਚਾਰੇ ਵਲੋਂ ਰਮਜ਼ਾਨ ਦਾ ਮਹੀਨਾ ਖਤਮ ਹੋਣ ਦੀ ਖੁਸ਼ੀ ਵਿਚ ਈਦ ਉਲ ਫ਼ਿਤਰ ਦਾ ਤਿਉਹਾਰ ਅੱਜ ਸ਼ਹਿਰ ਦੀਆਂ ਵੱਖ-ਵੱਖ ਮਸਜਿਦਾਂ 'ਚ ਉਤਸ਼ਾਹ ਨਾਲ ਮਨਾਇਆ ਗਿਆ, ਪਰ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਸਾਬਕਾ ਜਥੇਦਾਰ ਵਲੋਂ ਮੀਰੀ ਪੀਰੀ ਮੈਡੀਕਲ ਕਾਲਜ ਟਰੱਸਟ ਸ਼ਾਹਬਾਦ ਮਾਰਕੰਡਾ ਲੀਜ਼ 'ਤੇ ਦੇਣ ਸਬੰਧੀ ਬਿਆਨਬਾਜ਼ੀ ਦੀ ਨਿੰਦਾ

ਅੰਮਿ੍ਤਸਰ, 14 ਮਈ (ਜੱਸ)-ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਬੀਤੇ ਦਿਨ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵਲੋਂ ਸ਼੍ਰੋਮਣੀ ਕਮੇਟੀ ਦੇ ਮੀਰੀ ਪੀਰੀ ਮੈਡੀਕਲ ਟਰੱਸਟ ਸ਼ਾਹਬਾਦ ਮਾਰਕੰਡਾ (ਹਰਿਆਣਾ) ਸਬੰਧੀ ਕੀਤੀ ਗਈ ਬਿਆਨਬਾਜ਼ੀ ...

ਪੂਰੀ ਖ਼ਬਰ »

ਪੰਜਾਬ ਸਰਕਾਰ ਸਰਕਾਰੀ ਟੀਕਾਕਾਰਨ ਕੇਂਦਰਾਂ 'ਚ ਵੈਕਸੀਨ ਦੀ ਵਿਵਸਥਾ ਕਰੇ- ਮਹਾਜਨ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਕਿਹਾ ਕਿ ਪੰਜਾਬ ਸਰਕਾਰ ਨਿਧਾਰਤ ਸਰਕਾਰੀ ਟੀਕਾਕਰਨ ਕੇਂਦਰਾਂ 'ਚ ਕੋਰੋਨਾ ਵੈਕਸੀਨ ਦੀ ਨਿਰਵਿਘਨ ਵਿਵਸਥਾ ਕਰੇ | ਉਨ੍ਹਾਂ ਕਿਹਾ ਕਿ ਪਤਾ ਲੱਗਾ ਹੈ ਕਿ ਸੱਤਾਧਾਰੀ ...

ਪੂਰੀ ਖ਼ਬਰ »

ਕਰਫਿਊ ਦਾ ਸਖ਼ਤੀ ਨਾਲ ਪਾਲਣ ਕਰਵਾ ਰਹੀ ਹੈ ਸਿਵਲ ਲਾਈਨ ਪੁਲਿਸ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਲੱਗੇ ਰਾਤ ਦੇ ਕਰਫਿਊ ਦਾ ਸਖ਼ਤੀ ਨਾਲ ਸਿਵਲ ਲਾਈਨ ਪੁਲਿਸ ਵਲੋਂ ਸਖਤੀ ਨਾਲ ਪਾਲਣ ਕਰਵਾਇਆ ਜਾ ਰਿਹਾ ਹੈ ਤਾਂ ਜੋ ਲੋਕ ਬਿਨ੍ਹਾਂ ਵਜ੍ਹਾ ਇਧਰ ਉਧਰ ਘੁੰਮ ਕੇ ਬਿਮਾਰੀ ਦਾ ਫੈਲਾਅ ਨਾ ਕਰ ਸਕਣ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਾਬਾ ਸੋਹਣ ਸਿੰਘ ਭਕਨਾ ਸਕੂਲ ਨੂੰ ਮੁਹਤਬਰਾਂ ਵਲੋਂ 1,86,000 ਰੁਪਏ ਭੇਟ

ਖਾਸਾ, 14 ਮਈ (ਗੁਰਨੇਕ ਸਿੰਘ ਪੰਨੂ)-ਬਾਬਾ ਸੋਹਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਕਨਾ ਕਲਾਂ ਵਿਖੇ ਇਲਾਕੇ ਦੇ ਮੁਹਤਬਰਾਂ ਵਲੋਂ ਸਕੂਲ ਦੇ ਅਧੂਰੇ ਰਹਿੰਦੇ ਕੰਮਾਂ ਲਈ ਆਪਸੀ ਸਹਿਯੋਗ ਨਾਲ 1,86,000 ਰੁਪਏ ਸਕੂਲ ਪ੍ਰਸ਼ਾਸਨ ਨੂੰ ਦਿੱਤੇ | ਸਕੂਲ ਦੇ ਅਧਿਆਪਕ ਡਾ: ...

ਪੂਰੀ ਖ਼ਬਰ »

ਦੋ ਝਪਟਮਾਰ ਮੋਬਾਈਲ ਫੋਨ ਤੇ ਐਕਟਿਵਾ ਸਮੇਤ ਕਾਬੂ

ਵੇਰਕਾ, 14 ਮਈ (ਪਰਮਜੀਤ ਸਿੰਘ ਬੱਗਾ)-ਥਾਣਾ ਵੇਰਕਾ ਦੀ ਪੁਲਿਸ ਨੇ ਨਾਕਾਬੰਦੀ ਦੌਰਾਨ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਦੇ ਦਰਜ ਮਾਮਲੇ 'ਚ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਨਾਕਾਬੰਦੀ ਦੌਰਾਨ ਕਾਬੂ ਕੀਤਾ ਗਿਆ | ਥਾਣਾ ਮੁਖੀ ਐਸ.ਆਈ. ਨਿਸ਼ਾਨ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਸੂਬਾ ਸਰਕਾਰ ਦੁਆਰਾ ਸਮੂਹ ਡਿਗਰੀ ਕਾਲਜਾਂ 'ਚ ਦਾਖਲੇ ਨੂੰ ਲੈ ਕੇ ਸਾਂਝੇ ਦਾਖਲਾ ਪੋਰਟਲ 'ਤੇ ਖ਼ਾਲਸਾ ਕਾਲਜ ਵਿੱਦਿਅਕ ਸੰਸਥਾਵਾਂ 'ਤੇ ਜਿਤਾਇਆ ਰੋਸ

ਅੰਮਿ੍ਤਸਰ, 14 ਮਈ (ਜਸਵੰਤ ਸਿੰਘ ਜੱਸ)¸ਪੰਜਾਬ ਉਚੇਰੀ ਸਿੱਖਿਆ ਵਿਭਾਗ ਪੰਜਾਬ ਦੁਆਰਾ ਸੂਬੇ ਦੇ ਸਮੂਹ ਡਿਗਰੀ ਕਾਲਜਾਂ 'ਚ ਦਾਖ਼ਲੇ ਨੂੰ ਲੈ ਕੇ ਪੰਜਾਬ ਦੀਆਂ ਤਿੰਨੋਂ ਯੂਨੀਵਰਸਿਟੀਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੇ ...

ਪੂਰੀ ਖ਼ਬਰ »

ਲੁੱਟਾਂ ਖੋਹਾਂ ਕਰਨ ਵਾਲੇ ਲੁਟੇਰੇ ਕਾਬੂ

ਰਾਜਾਸਾਂਸੀ, 14 ਮਈ (ਹੇਰ/ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਪੁਲਿਸ ਥਾਣਾ ਹਵਾਈ ਅੱਡਾ ਵਲੋਂ ਪੁਲਿਸ ਕਮਿਸ਼ਨਰ ਅੰਮਿ੍ਤਸਰ ਦੀਆਂ ਹਦਾਇਤਾਂ 'ਤੇ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸਰਾਂ ਨੂੰ ਨੱਥ ...

ਪੂਰੀ ਖ਼ਬਰ »

ਸ਼ਰਧਾਲੂ ਪਰਿਵਾਰ ਵਲੋਂ ਕੋਵਿਡ ਮਰੀਜ਼ਾਂ ਲਈ 10 ਆਕਸੀਜਨ ਕੰਸਨਟੇ੍ਰਟਰਜ਼ ਸ੍ਰੀ ਹਰਿਮੰਦਰ ਸਾਹਿਬ ਤੇ ਵੱਲਾ ਹਸਪਤਾਲ ਲਈ ਭੇਟ

ਅੰਮਿ੍ਤਸਰ, 14 ਮਈ (ਜੱਸ)-ਗੂਰੂ ਘਰ ਦੇ ਸ਼ਰਧਾਲੂ ਪਰਿਵਾਰ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਕੋਵਿਡ ਰੋਗ ਗ੍ਰਸਤ ਮਰੀਜ਼ਾਂ ਦੀ ਸਹਾਇਤਾ ਲਈ ਸੇਵਾ ਵਜੋਂ 10 ਆਕਸੀਜਨ ਕੰਸਟੇ੍ਰਟਰਜ਼ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲਾ ਵਿਖੇ ਭੇਟ ਕੀਤੇ ਗਏ | ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਨਾਲ ਹਸਪਤਾਲ ਭਰੇ ਪਰ ਪਿੰਗਲਵਾੜਾ ਸੰਸਥਾ ਦੀ ਕੋਰੋਨਾ ਵਾਰਡ ਖਾਲੀ

ਅੰਮਿ੍ਤਸਰ, 14 ਮਈ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਕਰਕੇ ਇਕ ਪਾਸੇ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਮਰੀਜ਼ਾਂ ਦੀ ਭੀੜ ਲੱਗੀ ਹੋਈ ਹੈ ਤੇ ਉਨ੍ਹਾਂ ਨੂੰ ਬੈੱਡਾਂ ਤੇ ਆਕਸੀਜਨ ਦੀ ਕਮੀ ਤੱਕ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਦੂਸਰੇ ਪਾਸੇ ਸਮਾਜ ਸੇਵੀ ਸੰਸਥਾ ...

ਪੂਰੀ ਖ਼ਬਰ »

ਬਦਲੀ ਕਰਵਾ ਚੁੱਕੇ ਅਧਿਆਪਕਾਂ ਨੂੰ ਤੁਰੰਤ ਨਵੇਂ ਸਟੇਸ਼ਨਾਂ 'ਤੇ ਹਾਜ਼ਰ ਕਰਵਾਏ ਵਿਭਾਗ- ਘੁੱਕੇਵਾਲੀ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਿੱਖਿਆ ਵਿਭਾਗ ਪੰਜਾਬ ਵਲੋਂ ਆਨ ਲਾਈਨ ਕੀਤੀਆਂ ਬਦਲੀਆਂ 'ਚੋਂ ਪ੍ਰਾਇਮਰੀ ਅਧਿਆਪਕਾਂ, ਮੁੱਖ ਅਧਿਆਪਕਾਂ ਤੇ ਸੈਂਟਰ ਮੁੱਖ ਅਧਿਆਪਕਾਂ ਦੀ ਬਦਲੀਆਂ 'ਤੇ ਵਿਭਾਗ ਵਲੋਂ ਹਫਤੇ-ਹਫਤੇ ਦੀ ਲਾਈ ਜਾਣ ਵਾਲੀ ਰੋਕ ਨੂੰ ਅੱਗੇ ...

ਪੂਰੀ ਖ਼ਬਰ »

ਮੰਡੀਆਂ 'ਚ ਖ਼ਤਮ ਹੋਈ ਸਰਕਾਰੀ ਖਰੀਦ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਸਰਕਾਰੀ ਖਰੀਦ ਬੀਤੇ ਦਿਨ ਖ਼ਤਮ ਹੋ ਗਈ ਹੈ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐਫ. ਐਸ. ਸੀ. ਰਾਜ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹੇ 'ਚ ਕਣਕ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਸੁਰਿੰਦਰ ਕੌਰ ਛੀਨਾ

ਰਾਜਾਸਾਂਸੀ¸ਸ੍ਰੀਮਤੀ ਸੁਰਿੰਦਰ ਕੌਰ ਛੀਨਾ ਦਾ ਜਨਮ ਸੰਨ੍ਹ 1964 'ਚ ਪਿਤਾ ਤਰਲੋਚਨ ਸਿੰਘ ਦੇ ਘਰ ਮਾਤਾ ਗੁਰਪਾਲ ਕੌਰ ਦੀ ਕੁੱਖੋਂ ਪਿੰਡ ਮੂਧਲ (ਵੇਰਕਾ) ਵਿਖੇ ਹੋਇਆ | ਸੰਨ 1983 'ਚ ਆਪ ਦਾ ਵਿਆਹ ਪਿੰਡ ਕੁੱਕੜਾਂ ਵਾਲਾ ਦੇ ਸਮਾਜ ਸੇਵਕ ਨੰਬਰਦਾਰ ਭੁਪਿੰਦਰ ਸਿੰਘ ਨਾਲ ਹੋਇਆ | ...

ਪੂਰੀ ਖ਼ਬਰ »

ਜੇਲ੍ਹ 'ਚ ਬੰਦ ਕੈਦੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਵਾਲਾ ਪੁਲਿਸ ਅੜਿੱਕੇ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ ਨੂੰ ਨਸ਼ੀਲੀਆਂ ਗੋਲੀਆਂ ਦੇਣ ਆਇਆ ਇਕ ਵਿਅਕਤੀ ਤਲਾਸ਼ੀ ਦੌਰਾਨ ਪੁਲਿਸ ਦੇ ਅੜਿੱਕੇ ਆ ਗਿਆ ਜਿਸ ਕਾਰਨ ਉਸ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਸਹਾਇਕ ਜੇਲ੍ਹ ਸੁਪਰਡੈਂਟ ਬਲਵਿੰਦਰ ਸਿੰਘ ਨੇ ...

ਪੂਰੀ ਖ਼ਬਰ »

ਉੱਪਲ ਨਿਊਰੋ ਹਸਪਤਾਲ ਵਲੋਂ ਮਿਸ਼ਨ ਰਾਹਤ ਤਹਿਤ ਮੁਫ਼ਤ ਕੋਰੋਨਾ ਰਾਹਤ ਕਿੱਟ ਦੀ ਕੀਤੀ ਨਿਵੇਕਲੀ ਸ਼ੁਰੂਆਤ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਰਾਣੀ ਕਾ ਬਾਗ ਸਥਿਤ ਉੱਪਲ ਨਿਊਰੋ ਹਸਪਤਾਲ ਵਲੋਂ ਕੋਰੋਨਾ ਮਰੀਜ਼ਾਂ ਲਈ ਰਾਹਤ ਕਿੱਟ ਦੀ ਨਿਵੇਕਲੀ ਸ਼ੁਰੂਆਤ ਕੀਤੀ ਗਈ ਹੈ ਜਿਸ ਤਹਿਤ ਕੋਵਿਡ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਦੀ ਕਿੱਟ ਤੇ ਮੁਫਤ ਡਾਕਟਰੀ ਸਲਾਹ ਘਰ ਬੈਠੇ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਕੈਬਨਿਟ ਮੰਤਰੀ ਸੋਨੀ ਨੂੰ ਰੋਸ ਪੱਤਰ

ਅੰਮਿ੍ਤਸਰ, 14 ਮਈ (ਸੁਰਿੰਦਰਪਾਲ ਸਿੰਘ ਵਰਪਾਲ)-ਸਾਂਝੇ ਅਧਿਆਪਕ ਮੋਰਚੇ ਵਲੋਂ ਮਿੱਥੇ ਪ੍ਰੋਗਰਾਮ ਤਹਿਤ ਸੂਬਾ ਕਨਵੀਨਰ ਬਲਕਾਰ ਸਿੰਘ ਵਲਟੋਹਾ, ਜ਼ਿਲ੍ਹਾ ਕਨਵੀਨਰ ਅਸ਼ਵਨੀ ਅਵਸਥੀ, ਬਲਜਿੰਦਰ ਸਿੰਘ ਵਡਾਲੀ, ਗੁਰਦੀਪ ਸਿੰਘ ਬਾਜਵਾ, ਅਮਨ ਸ਼ਰਮਾ, ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਚੌਕੀ ਇੰਚਾਰਜ ਵਲੋਂ ਗੁਰਸਿੱਖ ਵਿਅਕਤੀ ਦੀ ਦਸਤਾਰ ਉਤਾਰੀ

ਅੰਮਿ੍ਤਸਰ, 14 ਮਈ (ਰੇਸ਼ਮ ਸਿੰਘ)-ਇਥੇ ਸ਼ਹਿਰ ਦੀ ਪੁਲਿਸ ਚੌਂਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਵਲੋਂ ਇਕ ਅੰਮਿ੍ਤਧਾਰੀ ਵਿਅਕਤੀ ਦੀ ਦਸਤਾਰ ਉਤਾਰ ਕੇ ਕੀਤੀ ਜ਼ਿਆਦਤੀ ਦਾ ਮਾਮਲਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਕੋਲ ਪੁੱਜਾ ਹੈ | ਸ਼ਿਕਾਇਤਕਰਤਾ ਅਵਤਾਰ ...

ਪੂਰੀ ਖ਼ਬਰ »

ਪੱਤਰਕਾਰ ਜਰਨੈਲ ਸਿੰਘ ਦੀ ਮੌਤ 'ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 14 ਮਈ (ਜੱਸ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਦਿੱਲੀ ਦੇ ਉੱਘੇ ਸਿੱਖ ਪੱਤਰਕਾਰ ਤੇ ਸਾਬਕਾ ਵਿਧਾਇਕ ਜਰਨੈਲ ਸਿੰਘ ਖ਼ਾਲਸਾ ਦੀ ਹੋਈ ਅਚਨਚੇਤੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ | ਅੱਜ ਇਥੇ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਤੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਕਾਬੂ

ਛੇਹਰਟਾ, 14 ਮਈ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਡਾਕਟਰ ਸੁਖਚੈਨ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਏਸੀਪੀ ਪੱਛਮੀ ਦੇਵ ਦੱਤ ਸ਼ਰਮਾ ਵਲੋਂ ਦਿੱਤੀਆਂ ਸਖ਼ਤ ਹਦਾਇਤਾਂ 'ਤੇ ਥਾਣਾ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਵਲੋਂ ਭੈੜੇ ...

ਪੂਰੀ ਖ਼ਬਰ »

ਮਾਨਾਂਵਾਲਾ ਡਰੇਨ ਦੇ ਪੁਲ ਵਿਚਲੇ ਟੱੁਟੇ ਜੋੜਾਂ 'ਚ ਵੱਜ ਕੇ ਪਲਟਿਆ ਬੱਜਰੀ ਨਾਲ ਭਰਿਆ ਟਰੱਕ

ਮਾਨਾਂਵਾਲਾ, 14 ਮਈ (ਗੁਰਦੀਪ ਸਿੰਘ ਨਾਗੀ)-ਅੰਤਰਰਾਸ਼ਟਰੀ ਪੱਧਰ ਦੇ ਸ਼ਹਿਰ ਅੰਮਿ੍ਤਸਰ, ਜਿਥੇ ਲੱਖਾਂ ਲੋਕ ਰੋਜ਼ਾਨਾ ਸ੍ਰੀ ਹਰਿਮੰਦਰ ਸਾਹਿਬ ਸਮੇਤ ਅਨੇਕਾਂ ਗੁਰਧਾਮਾਂ, ਅੰਤਰਰਾਸ਼ਟਰੀ ਹਵਾਈ ਅੱਡੇ ਤੇ ਵਪਾਰ ਲਈ ਆਉਂਦੇ-ਜਾਂਦੇ ਨੇ, ਨੂੰ ਆਉਂਦੀ ਮੁੱਖ ਚਾਰਮਾਰਗੀ ...

ਪੂਰੀ ਖ਼ਬਰ »

ਸ਼ੇਰ-ਏ-ਪੰਜਾਬ ਦੁਆਰਾ ਲਗਵਾਏ ਬਾਗ਼ 'ਚੋਂ ਹਟਾਏ ਜਾਣਗੇ ਆਧੁਨਿਕ ਢਾਂਚੇ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੁਆਰਾ ਅੰਮਿ੍ਤਸਰ ਵਿਖੇ 84 ਏਕੜ 'ਚ ਲਗਾਏ ਗਏ ਰਾਮ ਬਾਗ਼ (ਕੰਪਨੀ ਬਾਗ਼) ਦੇ ਅੰਦਰ ਸਥਾਪਿਤ ਕੀਤੇ ਗਏ ਆਧੁਨਿਕ ਢਾਂਚਿਆਂ ਨੂੰ ਹਟਾਉਣ ਲਈ ਰਾਹ ਪੱਧਰਾ ਹੁੰਦਾ ਵਿਖਾਈ ਦੇ ਰਿਹਾ ਹੈ ਅਤੇ ਇਸ ...

ਪੂਰੀ ਖ਼ਬਰ »

ਪਾਕਿ ਸਥਿਤ ਗੁਰਦੁਆਰਿਆਂ 'ਚ ਗੈਰ-ਸਿੱਖਾਂ ਦੀ ਜਗ੍ਹਾ ਗੁਰਸਿੱਖਾਂ ਦੀ ਨਿਯੁਕਤੀ ਕਰਨ ਦੀ ਮੰਗ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਭਾਈਚਾਰੇ ਨੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀ. ਐਸ. ਜੀ. ਪੀ. ਸੀ.) 'ਤੇ ਨਿਯਮਾਂ ਦੇ ਵਿਰੁੱਧ ਚੱਲਣ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਕਮੇਟੀ ਵਲੋਂ ਗੁਰਸਿੱਖਾਂ ਦੀ ਜਗ੍ਹਾ ਗ਼ੈਰ-ਸਿੱਖਾਂ ਨੂੰ ...

ਪੂਰੀ ਖ਼ਬਰ »

ਪਾਕਿ 'ਚ ਸਿੱਖ ਬਣ ਕੇ ਭਾਰਤ ਵਿਰੋਧੀ ਪ੍ਰਚਾਰ ਕਰਨ ਵਾਲੇ ਮੁਹੰਮਦ ਕਾਸਿਮ ਡੋਗਰ ਬਾਰੇ ਅਹਿਮ ਖ਼ੁਲਾਸਾ

ਅੰਮਿ੍ਤਸਰ, 14 ਮਈ (ਸੁਰਿੰਦਰ ਕੋਛੜ)-ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਪਾਕਿ ਫ਼ੌਜ ਦੇ ਇਸ਼ਾਰੇ 'ਤੇ ਪਿਛਲੇ ਲਗਪਗ ਤਿੰਨ ਵਰਿ੍ਹਆਂ ਤੋਂ ਸਿੱਖੀ ਰੂਪ ਧਾਰਨ ਕਰਕੇ ਭਾਰਤ ਸਰਕਾਰ, ਭਾਰਤੀ ਫ਼ੌਜ, ਸੁਰੱਖਿਆ ਏਜੰਸੀਆਂ ਅਤੇ ਇਕ ਖ਼ਾਸ ਧਰਮ ਦੇ ਲੋਕਾਂ ਪ੍ਰਤੀ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX