ਤਾਜਾ ਖ਼ਬਰਾਂ


ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  22 minutes ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 1 hour ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 2 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 2 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 3 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 3 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 3 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 3 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 4 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 4 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 4 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 5 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 5 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 5 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 5 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 6 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਪਾਈ ਵੋਟ
. . .  about 6 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਹੋ ਰਹੀ ਵੋਟਿੰਗ ਦੌਰਾਨ ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ ਨੇ ਅਹਿਮਦਾਬਾਦ 'ਚ ਆਪਣੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553

ਤਰਨਤਾਰਨ

ਜ਼ਿਲ੍ਹੇ 'ਚ 18 ਤੋਂ 44 ਸਾਲ ਉਮਰ ਵਰਗ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਦਾ ਟੀਕਾਕਰਨ ਸ਼ੁਰੂ-ਡਿਪਟੀ ਕਮਿਸ਼ਨਰ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ 18 ਤੋਂ 44 ਸਾਲ ਉਮਰ ਵਰਗ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀਆਂ ਦਾ ਕੋਵਿਡ ਟੀਕਾਕਰਣ ਅੱਜ ਤੋਂ ਸ਼ੁਰੂ ਹੋ ਗਿਆ ਹੈ | ਜ਼ਿਲ੍ਹਾ ਤਰਨ ਤਾਰਨ ਵੈਕਸੀਨ ਲਗਾਉਣ ਲਈ ਅੱਜ ਵੱਖ-ਵੱਖ ਥਾਵਾਂ 'ਤੇ ਆਯੋਜਿਤ ਕੀਤੇ ਗਏ ਵਿਸ਼ੇਸ ਕੈਂਪਾਂ ਦੌਰਾਨ 2026 ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ, ਜਿੰਨ੍ਹਾਂ ਵਿਚ 1164 ਵਿਅਕਤੀ 18 ਤੋਂ 44 ਸਾਲ ਉਮਰ ਵਰਗ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਅਤੇ ਉਸਾਰੀ ਕਾਮੇ ਸ਼ਾਮਿਲ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ 18 ਤੋਂ 44 ਸਾਲ ਉਮਰ ਵਰਗ ਦੇ ਪਹਿਲੇ ਪੜਾਅ ਵਿਚ ਉਸਾਰੀ ਕਾਮੇ ਅਤੇ ਮਜ਼ਦੂਰ ਵਰਗ ਲਈ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਦਕਿ ਹੁਣ ਇਸੇ ਲੜੀ ਵਿਚ ਵਿਸਥਾਰ ਕਰਦਿਆਂ 18 ਤੋਂ 44 ਸਾਲ ਉਮਰ ਵਰਗ ਦੇ ਅਜਿਹੇ ਲੋਕਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ ਜੋ ਪਹਿਲਾਂ ਤੋਂ ਹੀ ਕਿਸੇ ਬੀਮਾਰੀ ਨਾਲ ਪੀੜ੍ਹਤ ਹਨ | ਉਨ੍ਹਾਂ ਦੱਸਿਆ ਕਿ ਲਿਸਟ ਦੇ ਅਨੁਸਾਰ ਜੇਕਰ 18 ਤੋਂ 44 ਸਾਲ ਦਾ ਕੋਈ ਵਿਅਕਤੀ ਦਿਲ ਦੀ ਬੀਮਾਰੀ ਜਿਵੇਂ ਕਿ ਕਾਰਡਿਅਕ ਟ੍ਰਾਂਸਪਲਾਂਟ, ਹਾਰਟ ਫੇਲੀਅਰ ਦੇ ਕੇਸ ਵਿਚ ਪਿਛਲੇ ਇਕ ਸਾਲ ਦੌਰਾਨ ਹਸਪਤਾਲ ਵਿਚ ਦਾਖਲ ਰਹਿ ਚੁੱਕਾ ਹੋਏ, ਸ਼ੂਗਰ, ਜਮਾਂਦਰੂ ਹਿਰਦੇ ਰੋਗ, ਹਾਈਪਰਟੈਂਸ਼ਨ, ਕੈਂਸਰ, ਐੱਚ.ਆਈ.ਵੀ. ਸੰਕ੍ਰਮਣ ਨਾਲ ਪੀੜ੍ਹਤ ,ਕਿਡਨੀ, ਸਿਰਓਸਿਸ, ਲੀਵਰ ਦੀ ਬੀਮਾਰੀ ਨਾਲ ਗ੍ਰਸਤ ਜਾਂ ਟ੍ਰਾਂਸਪਲਾਟ ਹੋਇਆ ਹੋਵੇ, ਗੰਭੀਰ ਸਾਹ ਦਾ ਰੋਗੀ, ਦਿਵਿਯਾਂਗ ਰੋਗੀ, ਮੋਟਾਪਾ, ਐਸਿਡ ਅਟੈਕ ਪੀੜ੍ਹਤ ਜਿਹੜਾ ਕਿ ਰੈਸਪੀਰੇਟਰੀ ਸਿਸਟਮ ਨਾਲ ਸੰਬੰਧਿਤ ਹੈ, ਐਂਜਾਈਨਾ, ਸਿਕਲ ਸੈੱਲ ਡਿਜੀਜ ਜਾਂ ਬੌਨ ਮੈਰੋ ਟ੍ਰਾਂਸਪਲਾਂਟ ਵਾਲਾ ਰੋਗੀ ਆਦਿ ਨੇ ਟੀਕਾਕਰਣ ਕਰਵਾਉਣਾ ਹੈ ਤਾਂ ਉਕਤ ਕੇਸ ਵਿਚ ਟੀਕਾਕਰਣ ਕਰਵਾਉਣ ਲਈ 18 ਤੋਂ 44 ਸਾਲ ਦੇ ਕੋਮੋਰਬਿਡ ਕੰਡੀਸ਼ਨ ਵਾਲੇ ਵਿਅਕਤੀ ਨੂੰ ਆਪਣੀ ਬੀਮਾਰੀ ਨਾਲ ਸੰਬੰਧਿਤ ਡਾਕਟਰ ਦੀ ਪ੍ਰੀਸਕਿ੍ਪਸ਼ਨ ਲੈ ਕੇ ਆਉਣਾ ਜ਼ਰੂਰੀ ਹੈ | ਜ਼ਿਲ੍ਹਾ ਟੀਕਾਕਰਨ ਅਫ਼ਸਰ ਤਰਨ ਤਾਰਨ ਡਾ. ਵਰਿੰਦਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਕੋਵਿਡ-19 ਸਬੰਧੀ ਵੈਕਸੀਨ ਮੁਫ਼ਤ ਲਗਾਈ ਜਾ ਰਹੀ ਹੈ | ਇਸ ਤੋਂ ਇਲਾਵਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ ਵਰਗਾਂ ਦੇ ਵਿਅਕਤੀਆਂ ਨੂੰ ਵੈਕਸੀਨ ਲਗਾਉਣ ਲਈ ਵਿਸ਼ੇਸ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ | ਉਨ੍ਹਾਂ ਲੋਕਾਂ ਨੂੰ ਇਸ ਟੀਕਾਕਰਨ ਮੁਹਿੰਮ ਦਾ ਲਾਭ ਲੈਣ ਦੀ ਅਪੀਲ ਕੀਤੀ ਹੈ |

ਆੜ੍ਹਤ ਚੋਂ 1 ਕੁਇੰਟਲ ਕਣਕ ਚੋਰੀ, ਕੇਸ ਦਰਜ

ਤਰਨ ਤਾਰਨ, 14 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਆੜ੍ਹਤ ਚੋਂ ਕਣਕ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸਦ ਰਜ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਗੋਇੰਦਵਾਲ ਵਿਖੇ ਬਲਜਿੰਦਰ ...

ਪੂਰੀ ਖ਼ਬਰ »

ਟਰੱਕ ਦੀ ਟੱਕਰ ਨਾਲ ਨੌਜਵਾਨ ਦੀ ਮੌਤ ਦੇ ਮਾਮਲੇ 'ਚ ਟਰੱਕ ਚਾਲਕ ਖਿਲਾਫ਼ ਕੇਸ ਦਰਜ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)- ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਇਕ ਐਕਟਿਵਾ ਸਵਾਰ ਨੂੰ ਇਕ ਤੇਜ ਰਫ਼ਤਾਰ ਟਰੱਕ ਚਾਲਕ ਵਲੋਂ ਟੱਕਰ ਮਾਰ ਦੇਣ 'ਤੇ ਐਕਵਿਟਾ ਸਵਾਰ ਦੀ ਮੌਤ ਹੋਣ ਦੇ ਮਾਮਲੇ ਵਿਚ ਟਰੱਕ ਚਾਲਕ ਖਿਲਾਫ਼ ਕੇਸ ਦਰਜ ਕਰ ਕੇ ਉਸ ਦੀ ਗਿ੍ਫ਼ਤਾਰੀ ਲਈ ...

ਪੂਰੀ ਖ਼ਬਰ »

ਬਿਜਲੀ ਦੇ ਟਰਾਂਸਫਾਰਮਰ ਚੋਰੀ ਕਰਨ 'ਤੇ ਕੇਸ ਦਰਜ

ਤਰਨ ਤਾਰਨ, 14 ਮਈ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਬਿਜਲੀ ਦੇ ਟਰਾਂਸਫਾਰਮਰ ਚੋਰੀ ਕਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕਰ ਕੇ ਉਸ ਦੇ ਘਰੋਂ ਛਾਪੇਮਾਰੀ ਦੌਰਾਨ 4 ਬਿਜਲੀ ਦੇ ਟਰਾਂਸਫਾਰਮਰ ਬਰਾਮਦ ਕਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਵਿਅਕਤੀਆਂ ਦੀ ਮੌਤ, 10 ਹੋਰ ਨਵੇਂ ਮਾਮਲੇ

ਤਰਨ ਤਾਰਨ, 14 ਮਈ (ਪਰਮਜੀਤ ਜੋਸ਼ੀ)¸ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਪੀੜਤ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ 10 ਹੋਰ ਕੋਰੋਨਾ ਦੇ ਨਵੇਂ ਮਾਮਲੇ ਆਏ ਹਨ | ਜ਼ਿਲ੍ਹਾ ਤਰਨ ਤਾਰਨ ਵਿਚ ਹੁਣ ਤੱਕ 1,12,083 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼ ਲਗਾਈ ਜਾ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਦਾ ਸੁਨੇਹਾ ਦੇਵੇਗਾ ਦੂਰਦਰਸ਼ਨ ਦਾ ਪ੍ਰੋਗਰਾਮ 'ਨਵੀਆਂ ਪੈੜਾਂ'

ਤਰਨ ਤਾਰਨ 14 ਮਈ (ਹਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੀ ਨੁਹਾਰ ਤਬਦੀਲੀ ਦੀਆਂ ਕੋਸ਼ਿਸ਼ਾਂ ਦੇ ਨਾਲ ਨਾਲ ਇਨ੍ਹਾਂ ਤਬਦੀਲੀਆਂ ਦਾ ...

ਪੂਰੀ ਖ਼ਬਰ »

ਪੰਜਾਬ ਸਰਕਾਰ ਬੱਚਿਆਂ ਦੀ ਉਚੇਰੀ ਪੜ੍ਹਾਈ ਲਈ ਢੁੱਕਵੇਂ ਪ੍ਰਬੰਧ ਕਰੇ-ਸੰਘਾ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦਿੱਲੀ ਸਰਕਾਰ ਦੀ ਤਰਜ 'ਤੇ ਬੱਚਿਆਂ ਦੀ 12 ਵੀਂ ਤੱਕ ਦੀ ਪੜ੍ਹਾਈ ਮੁਫ਼ਤ ਕਰਨ ਦੀ ਵਿਵਸਥਾ ਕਰੇ ਤਾਂ ਕਿ ਪੰਜਾਬ ਦਾ ਹਰ ਇੱਕ ਬੱਚਾ ਪੜ੍ਹ ਲਿਖ ਕੇ ਆਪਣਾ, ਆਪਣੇ ਪਰਿਵਾਰ ਅਤੇ ਸੂਬੇ ਦਾ ਨਾਂ ਰੌਸ਼ਨ ਕਰੇ | ਇਨ੍ਹਾਂ ਵਿਚਾਰਾ ...

ਪੂਰੀ ਖ਼ਬਰ »

ਡਾਇਰੈਕਟਰ ਬਿੱਟੂ ਦੁੱਖ ਪ੍ਰਗਟ ਕਰਨ ਲਈ ਵਿਧਾਇਕ ਜ਼ੀਰਾ ਦੇ ਗ੍ਰਹਿ ਪੁੱਜੇ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)- ਬੀਤੇ ਦਿਨੀ ਗੁਰੂੁ ਚਰਨਾਂ ਵਿਚ ਜਾ ਬਿਰਾਜੇ ਸਾਬਕਾ ਮੰਤਰੀ ਅਤੇ ਵਿਧਾਇਕ ਕੁਲਬੀਰ ਸਿੰਘ ਜੀਰਾ ਦੇ ਪਿਤਾ ਇੰਦਰਜੀਤ ਸਿੰਘ ਜੀਰਾ ਦੀ ਮੌਤ ਦਾ ਦੁੱਖ ਪ੍ਰਗਟ ਕਰਨ ਲਈ ਡਾਇਰੈਕਟਰ ਗੁਰਦੇਵ ਸਿੰਘ ਬਿੱਟੂ ਖਡੂਰ ਸਾਹਿਬ ...

ਪੂਰੀ ਖ਼ਬਰ »

20 ਮਈ ਨੂੰ ਦਿੱਲੀ ਜਾਣ ਦੀ ਤਿਆਰੀ ਲਈ ਮੀਟਿੰਗਾਂ ਜਾਰੀ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜੋਨ ਸ਼ਹੀਦ ਬਾਬਾ ਬਲਾਕਾ ਸਿੰਘ ਜੀ ਕੰਗ ਵਲੋਂ ਦਿੱਲੀ ਤਿਆਰੀ ਲਈ ਦੂਸਰੇ ਦਿਨ ਵੀ ਪਿੰਡ ਮਾਲਚੱਕ, ਜਹਾਂਗੀਰ, ਜਹਾਂਗੀਰ ਖੁਰਦ, ਦੀਨੇਵਾਲ ਆਦਿ ਪਿੰਡਾਂ ਵਿਚ ਮੀਟਿੰਗਾਂ ਕਰਕੇ ...

ਪੂਰੀ ਖ਼ਬਰ »

ਕੋਵਿਡ-19 ਨੂੰ ਲੈ ਕੇ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ-ਐੱਸ.ਐੱਚ.ਓ. ਹਰੀਕੇ

ਹਰੀਕੇ ਪੱਤਣ, 14 ਮਈ (ਸੰਜੀਵ ਕੁੰਦਰਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਾਨੂੰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਅਸੀਂ ਭਿਆਨਕ ਬੀਮਾਰੀ ਤੋਂ ਬਚ ਸਕੀਏ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਥਾਣਾ ਹਰੀਕੇ ਦੇ ਐੱਸ.ਐੱਚ.ਓ. ਪਰਵਿੰਦਰ ...

ਪੂਰੀ ਖ਼ਬਰ »

ਗੁਰਸੇਵਕ ਸਿੰਘ ਔਲਖ ਦੀ ਅਗਵਾਈ 'ਚ ਕਈ ਪਰਿਵਾਰ 'ਆਪ' 'ਚ ਹੋਏ ਸ਼ਾਮਿਲ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਪਿੰਡ ਕੋਟ ਜਸਪਤ ਤੇਜਾ ਸਿੰਘ ਵਾਲਾ ਵਿਖੇ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਈ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਜਿਨ੍ਹਾਂ ਨੂੰ ਸਿਰੋਪਾਓ ਦੇ ਕੇ ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਸੇਵਾਮੁਕਤ ਡਾ. ਹਰਭਜਨ ਸਿੰਘ ਦੇ ਦਿਹਾਂਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 14 ਮਈ (ਲਾਲੀ ਕੈਰੋਂ)¸ਵੈਟਰਨਰੀ ਵਿਭਾਗ ਵਿਚੋਂ ਸੇਵਾ ਮੁਕਤ ਹੋਏ ਤੇ ਰਘਬੀਰ ਸਿੰਘ ਰਾਜਾਸਾਂਸੀ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਣਵੱਈਆ ਡਾ. ਹਰਭਜਨ ਸਿੰਘ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਨਾਲ ਦੇਹਾਂਤ ਹੋ ਜਾਣ 'ਤੇ ਜਿੱਥੇ ...

ਪੂਰੀ ਖ਼ਬਰ »

ਲਾਕਡਾਊਨ ਦੌਰਾਨ ਮੱਧ ਵਰਗ ਨੂੰ ਵਿੱਤੀ ਸਹਾਇਤਾ ਜਾਰੀ ਕਰ ਰਾਹਤ ਪ੍ਰਦਾਨ ਕਰੇ ਪੰਜਾਬ ਸਰਕਾਰ-ਔਲਖ

ਗੋਇੰਦਵਾਲ ਸਾਹਿਬ, 14 ਮਈ (ਸਕੱਤਰ ਸਿੰਘ ਅਟਵਾਲ)¸ਸੂਬੇ ਵਿਚ ਚੱਲ ਰਹੇ ਲਾਕਡਾਊਨ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਿਚ ਬਹੁਤ ਵਾਧਾ ਹੋਇਆ ਹੈ, ਜਿਵੇਂ ਟੈਕਸੀ ਆਪ੍ਰੇਟਰ, ਰਿਕਸ਼ਾ ਚਾਲਕ, ਛੋਟੇ ਦੁਕਾਨਦਾਰ ਅਤੇ ਪ੍ਰਵਾਸੀ ਮਜ਼ਦੂਰ ਇਸ ਘੜੀ ਦੌਰਾਨ ਸਭ ਤੋਂ ਵੱਧ ...

ਪੂਰੀ ਖ਼ਬਰ »

ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਵਲੋਂ ਵਿਦਿਆਰਥੀਆਂ ਦੇ ਆਨਲਾਈਨ ਮੁਕਾਬਲੇ

ਚੋਹਲਾ ਸਾਹਿਬ, 14 ਮਈ (ਬਲਵਿੰਦਰ ਸਿੰਘ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖ਼ਾਲਸਾ ਕਾਲਜ ਚੋਹਲਾ ਸਾਹਿਬ ਵਿਖੇ ਪਿ੍ੰਸੀਪਲ ਡਾ: ਕੁਲਵਿੰਦਰ ਸਿੰਘ ਦੀ ਅਗਵਾਂਈ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 400 ਸਾਲਾਂ ...

ਪੂਰੀ ਖ਼ਬਰ »

ਸੱਚ ਦਾ ਸਾਥ ਸੰਸਥਾ ਵਲੋਂ ਕੀਤੀਆਂ ਗਈਆਂ ਨਵੀਆਂ ਨਿਯੁਕਤੀਆਂ-ਸੰਧੂ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਸੱਚ ਦਾ ਸਾਥ ਸੰਸਥਾ ਦੇ ਪੰਜਾਬ ਪ੍ਰਧਾਨ ਗੁਰਦੇਵ ਸਿੰਘ ਸੰਧੂ ਵਲੋਂ ਪਿਛਲੇ ਸਮੇਂ ਤੋਂ ਸੰਸਥਾ ਨਾਲ ਜੁੜੇ ਮੈਂਬਰਾਂ ਨੂੰ ਆਹੁਦੇ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਹਰਪਾਲ ਸਿੰਘ ਤੱਖਤੂਚੱਕ ਨੂੰ ਪੰਜਾਬ ਚੇਅਰਮੈਨ, ਗੁਰਸੇਵਕ ਸਿੰਘ ...

ਪੂਰੀ ਖ਼ਬਰ »

ਸਰਪੰਚ ਝਾੜੂਨੰਗਲ ਨੇ ਸਤਿੰਦਰ ਛੱਜਲਵੱਡੀ ਨੂੰ ਦਿੱਤਾ ਸਮਰਥਨ

ਮੀਆਂਵਿੰਡ, 14 ਮਈ (ਗੁਰਪ੍ਰਤਾਪ ਸਿੰਘ ਸੰਧੂ)- ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਝਾੜੂਨੰਗਲ ਦੇ ਮੌਜੂੂਦਾ ਸਰਪੰਚ ਸਾਹਿਬ ਸਿੰਘ ਨੇ ਆਪਣੀ ਸਮੁੱਚੀ ਪੰਚਾਇਤ ਸਮੇਤ ਅੱਜ ਪਾਈਲਟ ਸਤਿੰਦਰਜੀਤ ਸਿੰਘ ਛੱਜਲਵੱਡੀ ਨੂੰ ਸਮਰਥਨ ਦੇ ਦਿੱਤਾ | ਇਸ ਮੌਕੇ ਛੱਜਲਵੱਡੀ ਨੇ ...

ਪੂਰੀ ਖ਼ਬਰ »

ਮੰਨਾ ਦੀ ਅਗਵਾਈ ਵਿਚ ਹਲਕੇ ਵਿਚ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ- ਸਰਪੰਚ ਨੇਤਰਪਾਲ

ਮੀਆਂਵਿੰਡ, 14 ਮਈ (ਗੁਰਪ੍ਰਤਾਪ ਸਿੰਘ ਸੰਧੂ)- ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਦੀ ਅਗਵਾਈ ਵਿਚ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਪਾਰਟੀ ਪੂਰੀ ਤਰ੍ਹਾਂ ਮਜ਼ਬੂਤ ਹੈ | ਇਹ ਸ਼ਬਦ ਹਲਕਾ ਬਾਬਾ ਬਕਾਲਾ ਸਾਹਿਬ ਦੇ ਨੌਜਵਾਨ ਅਕਾਲੀ ਆਗੂ ਸਾਬਕਾ ਸਰਪੰਚ ਨੇਤਰਪਾਲ ਸਿੰਘ ...

ਪੂਰੀ ਖ਼ਬਰ »

ਦਿੱਲੀ ਕਿਸਾਨ ਅੰਦੋਲਨ ਲਈ ਜਥੇ ਰਵਾਨਾ ਕਰਨ ਲਈ ਪਿੰਡਾਂ ਦੇ ਲੋਕਾਂ ਨੂੰ ਕੀਤਾ ਲਾਮਬੰਦ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਲੰਮੇ ਸਮੇਂ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ ਇੰਡੀਅਨ ਫਾਰਮਰਜ ਐਸ਼ੋਸ਼ੀਏਸ਼ਨ ਪੰਜਾਬ ਦੇ ਆਗੂਆਂ ਵਲੋਂ ਪੰਜਾਬ ਤੋਂ ਜਥੇ ਭੇਜਣ ਲਈ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਸਬ ਡਵੀਜ਼ਨ ਹਸਪਤਾਲ ਖਡੂਰ ਸਾਹਿਬ ਵਿਖੇ ਨਰੇਗਾ ਮਜ਼ਦੂਰਾਂ ਨੂੰ ਵੈਕਸੀਨੇਸ਼ਨ ਲਗਾਈ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)- ਡਿਪਟੀ ਕਮਿਸ਼ਨਰ ਕੁੁੁੁਲਵੰਤ ਸਿੰਘ ਦੇ ਹੁਕਮਾਂ ਤਹਿਤ ਸਿਵਲ ਹਸਪਤਾਲ ਖਡੂਰ ਸਾਹਿਬ ਵਿਖੇ ਮਜਦੂਰਾਂ ਨੂੰ ਕੋਰੋਨਾ ਦੀ ਵੈਕਸੀਨ ਲਗਾਉਣ ਦਾ ਕੈਂਪ ਲਾਇਆ ਗਿਆ, ਜਿਸ ਵਿਚ ਐੱਸ.ਐੱਮ.ਓ. ਡਾ. ਅਨੀਤਾ, ਡਾ. ਦੇਵੀ ਬਾਲਾ, ਡਾ. ਸਾਹਿਲ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਪ੍ਰਤੀ ਗੁਆਚਾ ਵਿਸ਼ਵਾਸ ਬਹਾਲ ਕਰਨ ਦਾ ਸਿੱਖਿਆ ਵਿਭਾਗ ਕੋਲ ਸੁਨਹਿਰੀ ਮੌਕਾ

ਸੁਰ ਸਿੰਘ, 14 ਮਈ (ਧਰਮਜੀਤ ਸਿੰਘ)- ਕੋਰੋਨਾ ਆਫਤ ਮੌਕੇ ਬੰਦ ਪਏ ਸਕੂਲ ਅਤੇ ਕੋਰੋਨਾ ਕਾਰਨ ਲੱਗੀ ਰਹੀ ਤਾਲਾਬੰਦੀ ਦੇ ਸਿੱਟੇ ਵਜੋਂ ਕਮਜ਼ੋਰ ਹੋਈ ਆਰਥਿਕ ਹਾਲਤ ਕਰਕੇ ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਪ੍ਰਤੀ ਵਧਿਆ ਹੈ | ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾ ਨਾਲ ਮਨਾਇਆ

ਝਬਾਲ, 14 ਮਈ (ਸਰਬਜੀਤ ਸਿੰਘ)- ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਜੀ ਦੇ ਪਹਿਲੇ ਹੈਡ ਗ੍ਰੰਥੀ ਤੇ ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਦੇ ਇਤਿਹਾਸਕ ਤੱਪ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ...

ਪੂਰੀ ਖ਼ਬਰ »

ਮੋਦੀ ਤੇ ਕੈਪਟਨ ਸਰਕਾਰ ਜਨਤਾ ਨੂੰ ਕੋਰੋਨਾ ਸਬੰਧੀ ਸਹੂਲਤਾਂ ਦੇਣ 'ਚ ਨਾਕਾਮ ਸਾਬਤ ਹੋ ਰਹੀ -ਜਥੇ. ਮੇਘ ਸਿੰਘ

ਖਡੂਰ ਸਾਹਿਬ, 14 ਮਈ(ਰਸ਼ਪਾਲ ਸਿੰਘ ਕੁਲਾਰ)- ਕੋਰੋਨਾ ਨਾਲ ਦੇਸ਼ ਅਤੇ ਪੰਜਾਬ ਵਿਚ ਹੋ ਰਹੀਆਂ ਮੌਤਾਂ ਮੋਦੀ ਅਤੇ ਕੈਪਟਨ ਸਰਕਾਰ ਦੀ ਲਾਪਰਵਾਹੀ ਦਾ ਨਤੀਜਾ ਹੈ | ਜਥੇਦਾਰ ਮੇਘ ਸਿੰਘ ਖਡੂਰ ਸਾਹਿਬ ਪ੍ਰੈੱਸ ਸਕਤਰ ਅਕਾਲੀ ਦਲ ਹਲਕਾ ਖਡੂਰ ਸਾਹਿਬ ਨੇ ਕਿਹਾ ਕਿ ਪਹਿਲਾਂ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਥਾਣਾ ਸਰਹਾਲੀ ਦੇ ਏ.ਐੱਸ.ਆਈ. ਜਸਪ੍ਰੀਤ ਸਿੰਘ ਨੇ ...

ਪੂਰੀ ਖ਼ਬਰ »

ਸ਼ਿਵ ਸੈਨਾ ਬਾਲ ਠਾਕਰੇ ਵਲੋਂ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਮਨਾਈ

ਤਰਨ ਤਾਰਨ, 14 ਮਈ (ਵਿਕਾਸ ਮਰਵਾਹਾ)- ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਵਾਈਸ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਦੀ ਅਗਵਾਈ ਹੇਠ ਸ੍ਰੀ ਠਾਕੁਰ ਦੁਆਰਾ ਮਦਨ ਮੋਹਨ ਮੰਦਰ ਤਰਨ ਤਾਰਨ ਵਿਖੇ ਭਗਵਾਨ ਪਰਸ਼ੂਰਾਮ ਜੈਯੰਤੀ ਮਨਾਈ ਗਈ | ਇਸ ਮੌਕੇ ਕੁੱਕੂ ਨੇ ਸਰਕਾਰ ਪਾਸੋਂ ਮੰਗ ...

ਪੂਰੀ ਖ਼ਬਰ »

ਕਾਂਗਰਸ ਦੇ ਡੁੱਬਦੇ ਜਹਾਜ਼ ਨੂੰ ਛੱਡਣ ਲੱਗੇ ਕਾਂਗਰਸੀ-ਇਕਬਾਲ ਸਿੰਘ ਸੰਧੂ

ਤਰਨ ਤਾਰਨ, 14 ਮਈ (ਹਰਿੰਦਰ ਸਿੰਘ)¸ਕਾਂਗਰਸ ਦਾ ਜਹਾਜ਼ ਹੁਣ ਡੁੱਬਣ ਕਿਨਾਰੇ ਹੈ, ਜਿਸ ਦਾ ਸਬੂਤ ਕਾਂਗਰਸ ਦੇ ਸੀਨੀਅਰ ਆਗੂਆਂ ਵਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਤੋਂ ਮਿਲਦਾ ਹੈ | ਪਿਛਲੇ ਦਿਨੀਂ ਸਾਬਕਾ ਮੰਤਰੀ ਹੰਸ ਰਾਜ ਜੋਸ਼ਨ ਨੇ ਜਿਥੇ ਅਕਾਲੀ ਦਲ 'ਤੇ ਭਰੋਸਾ ...

ਪੂਰੀ ਖ਼ਬਰ »

ਲਾਲ ਸਿੰਘ ਨੇ ਬੀ.ਡੀ.ਪੀ.ਓ. ਖਡੂਰ ਸਾਹਿਬ ਦਾ ਸੰਭਾਲਿਆ ਅਹੁਦਾ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)-ਬਲਾਕ ਦਫ਼ਤਰ ਖਡੂਰ ਸਾਹਿਬ ਤੋਂ ਬੀ.ਡੀ.ਪੀ.ਓ. ਜਸਬੀਰ ਸਿੰਘ ਢਿੱਲੋਂ ਦੀ ਬਦਲੀ ਹੋਣ ਉਪਰੰਤ ਚੇਅਰਮੈਨ ਨਿਰਵੈਰ ਸਿੰਘ ਸਾਬੀ ਭਲਾਈਪੁਰ ਦੀ ਹਾਜ਼ਰੀ ਵਿਚ ਲਾਲ ਸਿੰਘ ਨੇ ਬੀ.ਡੀ.ਪੀ.ਓ. ਖਡੂਰ ਸਾਹਿਬ ਦਾ ਆਰਜ਼ੀ ਅਹੁਦਾ ਸੰਭਾਲ ...

ਪੂਰੀ ਖ਼ਬਰ »

ਜਥੇ. ਜਹਾਂਗੀਰ ਨੂੰ ਕੰਬੋਜ ਭਾਈਚਾਰੇ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਿਯੁਕਤ ਕਰਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

ਖਡੂਰ ਸਾਹਿਬ, 14 ਮਈ (ਰਸ਼ਪਾਲ ਸਿੰਘ ਕੁਲਾਰ)-ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਲੋਂ ਅਕਾਲੀ ਦਲ ਦੀ ਮਜ਼ਬੂਤੀ ਲਈ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੇ ਤਹਿਤ ਬਣਾਈ ਕੰਬੋਜ ਭਾਈਚਾਰੇ ਦੀ ਪੰਜਾਬ ਪੱਧਰੀ ਸਲਾਹਕਾਰ ਕਮੇਟੀ ਵਿਚ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਮਿਲਖਾ ਸਿੰਘ ਸ਼ੇਖ ਨਾਲ ਸਾਬਕਾ ਵਿਧਾਇਕ ਸੰਧੂ ਤੇ ਚੇਅਰਮੈਨ ਸ਼ੇਖ ਨੇ ਕੀਤਾ ਦੁੱਖ ਸਾਂਝਾ

ਸ਼ਾਹਬਾਜ਼ਪੁਰ, 14 ਮਈ (ਪਰਦੀਪ ਬੇਗੇਪੁਰ)- ਹਲਕਾ ਖਡੂਰ ਸਾਹਿਬ ਦੇ ਪਿੰਡ ਸ਼ੇਖ ਦੇ ਸਾਬਕਾ ਸਰਪੰਚ ਮਿਲਖਾ ਸਿੰਘ ਜਿਨ੍ਹਾਂ ਦੀ ਧਰਮ ਸੁਪਤਨੀ ਮਨਜੀਤ ਕੌਰ ਦਾ ਬੀਤੇ ਦਿਨੀ ਸਵਰਗਵਾਸ ਹੋ ਗਿਆ ਸੀ | ਇਸ ਦੁੱਖ ਦੀ ਘੜੀ 'ਚ ਸਾਬਕਾ ਸਰਪੰਚ ਮਿਲਖਾ ਸਿੰਘ ਉਨ੍ਹਾਂ ਦੇ ਲੜਕੇ ਹੀਰਾ ...

ਪੂਰੀ ਖ਼ਬਰ »

ਸੈਕਟਰੀ ਪਰਮਿੰਦਰਜੀਤ ਸਿੰਘ ਲਾਲੀ ਝਬਾਲ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ

ਝਬਾਲ, 14 ਮਈ (ਸਰਬਜੀਤ ਸਿੰਘ)-ਝਬਾਲ ਵਾਸੀ ਐਡਵੋਕੇਟ ਇਕਬਾਲ ਸਿੰਘ ਢਿਲੋਂ ਦੇ ਵੱਡੇ ਭਰਾ ਅਤੇ ਸੀ.ਆਗੂ ਬਾਰ ਐਸੋਸੀਏਸ਼ਨ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਜੇ.ਐੱਸ.ਢਿੱਲੋਂ ਝਬਾਲ ਦੇ ਤਾਇਆ (ਸੈਕਟਰੀ ਗੁ.ਮਾਤਾ ਭਾਗ ਕੌਰ ਜੀ ਝਬਾਲ) ਪਰਮਿੰਦਰ ਸਿੰਘ ਲਾਲੀ ਝਬਾਲ ...

ਪੂਰੀ ਖ਼ਬਰ »

ਕੋਰੋਨਾ ਦੇ ਦੌਰ ਵਿਚ ਕੈਪਟਨ ਸਰਕਾਰ ਲੋਕਾਂ ਨੂੰ ਬਚਾਉਣ ਦੀ ਬਜਾਏ ਫਸਾਉਣ 'ਚ ਲੱਗੀ- ਪੱਖੋਕੇ, ਭਰੋਵਾਲ

ਫਤਿਆਬਾਦ, 14 ਮਈ (ਹਰਵਿੰਦਰ ਸਿੰਘ ਧੂੰਦਾ)-ਫਤਿਆਬਾਦ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾ. ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਸਿਰਮੌਰ ਆਗੂ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX