ਤਾਜਾ ਖ਼ਬਰਾਂ


ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  0 minutes ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  51 minutes ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 1 hour ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 2 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 3 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 3 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  about 3 hours ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 4 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 4 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 5 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 5 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  1 minute ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 5 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 5 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 6 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 6 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੁਣ 10 ਦਸੰਬਰ ਨੂੰ ਹੋਵੇਗੀ ਜਗਮੀਤ ਸਿੰਘ ਬਰਾੜ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ
. . .  about 5 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਭੇਜੇ ਗਏ ਨੋਟਿਸ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਨੁਸ਼ਾਸਨੀ ਕਮੇਟੀ ਦੀ 6 ਦਸੰਬਰ ਨੂੰ ਹੋਣ ਵਾਲੀ ਮੀਟਿੰਗ ਜਗਮੀਤ ਸੰਘ ਬਰਾੜ...
ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ-ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ
. . .  about 7 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ 2022 ਦੇ ਦੂਜੇ ਪੜਾਅ ਵਿਚ ਵੋਟ ਪਾਉਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਲੋਕਤੰਤਰ ਦਾ ਤਿਉਹਾਰ ਹੈ ਅਤੇ ਵੋਟਰਾਂ ਨੇ ਇਸ ਨੂੰ ਉਤਸ਼ਾਹ ਨਾਲ ਮਨਾਇਆ। ਮੈਂ ਇਸਦੇ ਲਈ ਵਧਾਈ ਦਿੰਦਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ 8 ਕੋਰੋਨਾ ਪੀੜਤਾਂ ਦੀ ਮੌਤ, 650 ਨਵੇਂ ਮਾਮਲੇ

ਚੰਡੀਗੜ੍ਹ, 14 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਪੀੜਤ 8 ਹੋਰ ਮਰੀਜ਼ਾਂ ਦੀ ਮੌਤ ਹੋ ਗਈ, ਜਦ ਕਿ 650 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ-23 ਦੀ ਵਸਨੀਕ 52 ਸਾਲਾ ਔਰਤ, ਮੌਲੀ ਜੱਗਰਾਂ ਦੀ ਵਸਨੀਕ 35 ਸਾਲਾ ਔਰਤ, ਸੈਕਟਰ-49 ਦੀ ਵਸਨੀਕ 59 ਸਾਲਾ ਔਰਤ ਦੀ ਜੀ. ਐਮ. ਸੀ. ਐਚ-32 'ਚ ਮੌਤ ਹੋ ਗਈ | ਸੈਕਟਰ-38 ਦੇ ਵਸਨੀਕ 78 ਸਾਲਾ ਵਿਅਕਤੀ, ਡੱਡੂਮਾਜਰਾ ਦੇ ਵਸਨੀਕ 39 ਸਾਲਾ ਵਿਅਕਤੀ, ਸੈਕਟਰ-18 ਦੇ ਵਸਨੀਕ 94 ਸਾਲਾ ਵਿਅਕਤੀ, ਮਲੋਆ ਦੇ ਵਸਨੀਕ 66 ਸਾਲਾ ਵਿਅਕਤੀ, ਮਨੀਮਾਜਰਾ ਦੀ ਵਸਨੀਕ 60 ਸਾਲਾ ਔਰਤ ਦੀ ਜੀ. ਐਮ. ਐਸ. ਐਚ-16 'ਚ ਮੌਤ ਹੋ ਗਈ | ਇਸ ਸਾਰੇ ਮਰੀਜ਼ ਕੋਰੋਨਾ ਦੇ ਨਾਲ-ਨਾਲ ਹੋਰ ਗੰਭੀਰ ਬਿਮਾਰੀਆਂ ਤੋਂ ਵੀ ਪੀੜਤ ਸਨ | ਸਿਹਤਯਾਬ ਹੋਣ ਤੋਂ ਬਾਅਦ ਅੱਜ 925 ਮਰੀਜ਼ਾਂ ਨੂੰ ਘਰੇਲੂ ਇਕਾਂਤਵਾਸ ਤੋਂ ਡਿਸਚਾਰਜ ਕਰ ਦਿੱਤਾ ਗਿਆ | ਚੰਡੀਗੜ੍ਹ 'ਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 8158 ਤੱਕ ਪੁੱਜ ਗਈ ਹੈ | ਅੱਜ ਆਏ ਨਵੇਂ ਮਾਮਲੇ ਸੈਕਟਰ-1, 2, 3, 4, 5, 6, 7, 8, 9, 10, 11, 12, 13, 14, 15, 16, 18, 19, 20, 21, 22, 23, 24, 25, 26, 27, 28, 29, 30, 31, 32, 33, 34, 35, 36, 37, 38, 39, 40, 41, 42, 43, 44, 45, 46, 47, 48, 49, 50, 51, 52, 55, 56, 61, 63, 38 ਵੈਸਟ, ਬਹਿਲਾਣਾ, ਡੱਡੂਮਾਜਰਾ, ਦੜੂਆ, ਧਨਾਸ, ਹੱਲੋਮਾਜਰਾ, ਉਦਯੋਗਿਕ ਖੇਤਰ, ਕੈਂਬਵਾਲਾ, ਕਜਹੇੜੀ, ਖੁੱਡਾ ਅਲੀਸ਼ੇਰ, ਖੁੱਡਾ ਜੱਸੂ, ਖੁੱਡਾ ਲਹੌਰਾ, ਕਿਸ਼ਨਗੜ੍ਹ, ਮੱਖਣ ਮਾਜਰਾ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ, ਪਲਸੌਰਾ, ਪੀ. ਜੀ. ਆਈ. ਕੈਂਪਸ, ਰਾਏਪੁਰ ਕਲਾਂ, ਰਾਏਪੁਰ ਖੁਰਦ, ਰਾਮ ਦਰਬਾਰ, ਸਾਰੰਗਪੁਰ ਤੋਂ ਹਨ |
ਪੀ. ਜੀ. ਆਈ. ਨੂੰ 50 ਹਜ਼ਾਰ ਮਾਸਕ ਤੇ ਦਸਤਾਨਿਆਂ ਦੀ ਮਦਦ
ਭਾਰਤੀ ਸਟੇਟ ਬੈਂਕ ਵਲੋਂ ਅੰਤਰਰਾਸ਼ਟਰੀ ਨਰਸਿੰਗ ਦਿਵਸ ਮੌਕੇ ਪੀ. ਜੀ. ਆਈ. ਨੂੰ ਕੋਵਿਡ ਨਾਲ ਲੜਨ ਲਈ 50 ਹਜ਼ਾਰ ਮਾਸਕ ਤੇ 50 ਹਜ਼ਾਰ ਦਸਤਾਨਿਆਂ ਦੀ ਸਹਾਇਤਾ ਪ੍ਰਦਾਨ ਕੀਤੀ | ਭਾਰਤੀ ਸਟੇਟ ਬੈਂਕ ਨੇ ਸੀ. ਐਸ. ਆਰ. ਗਤੀਵਿਧੀ ਦੇ ਤਹਿਤ ਮਹਾਂਮਾਰੀ 'ਚ ਕੋਵਿਡ ਕੇਅਰ ਸਹਾਇਤਾ ਲਈ ਪੀ. ਜੀ. ਆਈ. ਨੂੰ ਇਸ ਮਦਦ ਦਾ ਯੋਗਦਾਨ ਦਿੱਤਾ | ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਸੀ. ਐਸ. ਆਰ. ਸਹਾਇਤਾ ਦੀ ਸ਼ਲਾਘਾ ਕੀਤੀ ਤੇ ਐਸ. ਬੀ. ਆਈ ਦਾ ਧੰਨਵਾਦ ਕੀਤਾ | ਪ੍ਰੋ: ਜਗਤ ਰਾਮ ਨੇ ਮਾਸਕ ਅਤੇ ਦਸਤਾਨੇ ਪ੍ਰਾਪਤ ਕੀਤੇ |
ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੈਡੀਕਲ ਆਕਸੀਜਨ ਲਈ ਈ-ਪਰਮਿਟ ਦੀ ਸ਼ੁਰੂਆਤ
ਚੰਡੀਗੜ੍ਹ ਪ੍ਰਸ਼ਾਸਨ ਨੇ ਮੈਡੀਕਲ ਆਕਸੀਜਨ ਲਈ ਈ-ਪਰਮਿਟ ਦੀ ਸ਼ੁਰੂਆਤ ਕੀਤੀ ਹੈ | ਚੰਡੀਗੜ੍ਹ 'ਚ ਆਕਸੀਜਨ ਸਪਲਾਈ ਲਈ ਨਿਯੁਕਤ ਨੋਡਲ ਅਫ਼ਸਰ ਆਈ. ਏ. ਐਸ. ਯਸ਼ਪਾਲ ਗਰਗ ਨੇ ਕਿਹਾ ਕਿ ਜੇਕਰ ਘਰ ਵਿਚ ਆਈਸੋਲਟ ਕਿਸੇ ਕੋਰੋਨਾ ਪੀੜਤ ਮਰੀਜ਼ ਨੂੰ ਆਕਸੀਜਨ ਦੀ ਲੋੜ ਪੈਂਦੀ ਹੈ ਤਾਂ ਉਨ੍ਹਾਂ ਨੂੰ ਮਾਰਕੀਟ ਤੋਂ ਸਿਲੰਡਰ ਨਹੀਂ ਮਿਲ ਰਿਹਾ, ਉਨ੍ਹਾਂ ਲਈ ਚੰਡੀਗੜ੍ਹ ਪ੍ਰਸ਼ਾਸਨ ਈ-ਪਰਮਿਟ ਬਣਾ ਕੇ ਦੇਵੇਗਾ | ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਸਨਿਚਰਵਾਰ 11 ਵਜੇ ਤੋਂ ਅਰਜ਼ੀ ਜਮ੍ਹਾਂ ਕੀਤੀ ਜਾ ਸਕਦੀ ਹੈ | ਇਸ ਲਈ ਆਕਸੀਜਨ ਦੀ ਜ਼ਰੂਰਤ ਲਈ ਨਾਲ ਡਾਕਟਰ ਦੀ ਸਲਾਹ ਤੇ ਚੰਡੀਗੜ੍ਹ ਦਾ ਘਰ ਦਾ ਪਤਾ ਦੱਸਣਾ ਹੋਵੇਗਾ | ਇਕ ਵਾਰ ਅਰਜ਼ੀ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਉਮੀਦਵਾਰ ਨੂੰ ਇਕ ਜਾਣਕਾਰੀ ਮਿਲੇਗੀ | ਇਹ ਮਨਜ਼ੂਰੀ ਦੋ ਦਿਨਾਂ ਲਈ ਮੰਨੀ ਜਾਏਗੀ ਹਾਲਾਂਕਿ ਈ-ਪਰਮਿਟ ਨੂੰ ਵੈੱਬਸਾਈਟ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ, ਪਰ ਇਸ ਲਈ ਹਾਰਡ ਕਾਪੀ ਦੀ ਜ਼ਰੂਰਤ ਨਹੀਂ ਹੋਵੇਗੀ |

ਭਗਵਾਨ ਪਰਸ਼ੂਰਾਮ ਜੈਅੰਤੀ ਮੌਕੇ ਸਮਾਗਮ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਭਗਵਾਨ ਸ੍ਰੀ ਪਰਸ਼ੂਰਾਮ ਜੈਅੰਤੀ ਮੌਕੇ ਉਦਯੋਗਿਕ ਖੇਤਰ ਫੇਜ਼-9 ਮੁਹਾਲੀ ਵਿਚਲੇ ਭਗਵਾਨ ਸ੍ਰੀ ਪਰਸ਼ੂਰਾਮ ਮੰਦਰ ਵਿਖੇ ਸਾਦਾ ਸਮਾਗਮ ਕਰਵਾਇਆ ਗਿਆ | ਇਸ ਮੌਕੇ ਗਊ ਸੇਵਾ ਕਮਿਸ਼ਨ ਦੇ ਮੈਂਬਰ ਰਾਜਵੰਤ ਰਾਏ ਸ਼ਰਮਾ ਵਲੋਂ ਉਚੇਚੇ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਈਦ ਦਾ ਤਿਉਹਾਰ ਕੋਰੋਨਾ ਪਾਬੰਦੀਆਂ ਕਰ ਕੇ ਸਾਦਗੀ ਨਾਲ ਮਨਾਇਆ

ਚੰਡੀਗੜ੍ਹ, 14 ਮਈ (ਬਿ੍ਜੇਂਦਰ ਗੌੜ)-ਸ਼ਹਿਰ 'ਚ ਈਦ-ਉਲ-ਫਿਤਰ ਦਾ ਪਵਿੱਤਰ ਤਿਉਹਾਰ ਕੋਰੋਨਾ ਮਹਾਂਮਾਰੀ ਦੀ ਪਾਬੰਦੀਆਂ ਵਿਚ ਮਨਾਇਆ ਗਿਆ | ਮੁਸਲਿਮ ਭਾਈਚਾਰੇ ਦੇ ਲੋਕਾਂ ਦੇ ਘਰਾਂ 'ਚ ਹੀ ਨਮਾਜ਼ ਪੜ੍ਹੀ ਅਤੇ ਮੋਬਾਈਲ ਫੋਨਾਂ 'ਤੇ ਇਕ ਦੂਜੇ ਨੂੰ ਮੁਬਾਰਕਾਂ ਦਿੱਤੀਆਂ | ਇਸ ...

ਪੂਰੀ ਖ਼ਬਰ »

929 ਲੋਕਾਂ ਨੇ ਵੈਕਸੀਨ ਲਗਵਾਈ

ਚੰਡੀਗੜ੍ਹ, 14 ਮਈ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ 18 ਤੋਂ 45 ਸਾਲ ਉਮਰ ਵਰਗ ਦੇ ਲੋਕਾਂ ਲਈ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਜਿਸ ਦਾ ਸ਼ਹਿਰ ਵਾਸੀਆਂ ਵਲੋਂ ਚੰਗਾ ਹੁੰਗਾਰਾ ਮਿਲਿਆ | ਵੈਕਸੀਨ ਵਾਸਤੇ 1000 ਅਪਾਇਟਮੈਂਟ ਸਲਾਟ ਸਨ ਤੇ 929 ਲੋਕਾਂ ਵਲੋਂ ਟੀਕਾ ...

ਪੂਰੀ ਖ਼ਬਰ »

ਚੇਅਰਮੈਨਾਂ ਦੀ ਮੀਟਿੰਗ 18 ਨੂੰ ਸਪੀਕਰ ਨੇ ਚੰਡੀਗੜ੍ਹ 'ਚ ਬੁਲਾਈ

ਚੰਡੀਗੜ੍ਹ, 14 ਮਈ (ਐਨ.ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਚਾਲੂ ਮਾਲੀ ਸਾਲ ਲਈ ਹੁਣੇ ਜਿਹੇ ਜੋ 15 ਕਮੇਟੀਆਂ ਦੇ ਚੇਅਰਮੈਨਾਂ ਦੀ ਜੋ ਨਿਯੁਕਤੀ ਕੀਤੀ ਹੈ | ਉਨ੍ਹਾਂ ਦੀ ਪਹਿਲੀ ਮੀਟਿੰਗ ਉਨ੍ਹਾਂ ਨੇ 11 ਵਜੇ ਬੁਲਾਈ ਹੈ, ਉਸ 'ਚ ਉਨ੍ਹਾਂ ਨੂੰ ...

ਪੂਰੀ ਖ਼ਬਰ »

ਖੱਟਰ ਵਲੋਂ ਕਿਸਾਨਾਂ ਦੇ ਖ਼ਾਤਿਆਂ 'ਚ 8ਵੀਂ ਕਿਸ਼ਤ ਜਾਰੀ ਕਰਨ ਦੇ ਫ਼ੈਸਲੇ ਦਾ ਸਵਾਗਤ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਦੇਸ਼ ਦੇ 9.5 ਕਰੋੜ ਕਿਸਾਨਾਂ ਦੇ ਖ਼ਾਤਿਆਂ 'ਚ ਪ੍ਰਧਾਨ ਮੰਤਰੀ ਕਿਸਾਨ ਸਮਾਨ ਨਿਧੀ ਯੋਜਨਾ ਦੀ ਅੱਠਵੀਂ ...

ਪੂਰੀ ਖ਼ਬਰ »

ਤਾਲਾਬੰਦੀ ਦੌਰਾਨ ਖਰੀਦੋ ਪਲਾਟ, ਵਿਲਾ ਤੇ ਫਲੈਟ ਅਤੇ ਪਾਓ ਸਪੈਸ਼ਲ ਆਫ਼ਰ-ਮੋਂਗਾ ਇੰਫਰਾਟੈਕ

ਜਲੰਧਰ, 14 ਮਈ (ਅ. ਬ.)-ਅੰਬਾਲਾ ਕੈਂਟ ਸੈਕਟਰ 42 ਜਗਾਧਰੀ ਰੋਡ ਰਾਸ਼ਟਰੀ ਮਾਰਗ 'ਤੇ ਸਥਿਤ ਦੀਨ ਦਿਆਲ ਜਨ ਆਵਾਸ ਯੋਜਨਾ ਤਹਿਤ ਏ. ਟੀ. ਐੱਫ਼. ਐੱਲ. (ਹਰਮਨ ਸਿਟੀ) ਵਲੋਂ ਵਿਕਸਤ ਕੀਤਾ ਗਿਆ ਹੈ ਜੋ ਕਿ ਅੰਬਾਲਾ ਕੈਂਟ ਦੇ ਵਾਸੀਆਂ ਲਈ ਪਹੁੰਚ ਯੋਗ ਹਾਊਸਿੰਗ ਪੋ੍ਰਜੈਕਟ ਹੈ | ਹਰ ਇਕ ...

ਪੂਰੀ ਖ਼ਬਰ »

ਪੰਚਕੂਲਾ 'ਚ ਕੋਰੋਨਾ ਦੇ 418 ਨਵੇਂ ਮਾਮਲੇ

ਪੰਚਕੂਲਾ, 14 ਮਈ (ਕਪਿਲ)-ਪੰਚਕੂਲਾ ਅੰਦਰ ਕੋਰੋਨਾ ਵਾਇਰਸ ਦੇ 418 ਨਵੇਂ ਮਰੀਜ਼ ਸਾਹਮਣੇ ਆਏ ਹਨ | ਇਸ ਸਬੰਧੀ ਪੰਚਕੂਲਾ ਦੀ ਸਿਵਲ ਸਰਜਨ ਡਾ: ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਅੰਦਰ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 36,402 ਮਰੀਜ਼ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ 'ਚੋਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਘੁੰਮਦੇ 4 ਗਿ੍ਫ਼ਤਾਰ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ 'ਤੇ ਕਾਬੂ ਪਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਰਾਤ ਦਾ ਕਰਫ਼ਿਊ ਲਗਾਇਆ ਜਾ ਰਿਹਾ ਹੈ | ਇਸ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਬੀਤੇ ਦਿਨ ਪੁਲਿਸ ਨੇ ਚਾਰ ਲੋਕਾਂ ਨੂੰ ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਨੇ ਕਿਸਾਨਾਂ ਨਾਲ ਈਦ ਦਾ ਤਿਉਹਾਰ ਮਨਾਇਆ

ਲਾਲੜੂ, 14 ਮਈ (ਰਾਜਬੀਰ ਸਿੰਘ)-ਮੁਸਲਿਮ ਭਾਈਚਾਰੇ ਵਲੋਂ ਦੱਪਰ ਟੋਲ ਪਲਾਜ਼ਾ 'ਤੇ ਕਿਸਾਨਾਂ ਨਾਲ ਮਿਲ ਕੇ ਈਦ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਮੁਸਲਿਮ ਭਾਈਚਾਰੇ ਵਲੋਂ ਕਿਸਾਨਾਂ ਨੂੰ ਮਿਠਾਈ ਖੁਆਈ ਗਈ ਤੇ ਕਿਸਾਨੀ ਅੰਦੋਲਨ ਦੌਰਾਨ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ...

ਪੂਰੀ ਖ਼ਬਰ »

ਡਰਾਈਵਰ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਕਾਰ ਖੋਹੀ

ਡੇਰਾਬੱਸੀ, 14 ਮਈ (ਗੁਰਮੀਤ ਸਿੰਘ)-ਆਪਣੀ ਭੈਣ ਨੂੰ ਮਿਲਣ ਦਾ ਬਹਾਨਾ ਬਣਾ ਕੇ ਡੇਰਾਬੱਸੀ ਤੋਂ ਇਕ ਟੈਕਸੀ ਕਿਰਾਏ 'ਤੇ ਲੈ ਕੇ ਗਏ 3 ਵਿਅਕਤੀ ਡਰਾਈਵਰ ਦੀਆਂ ਅੱਖਾਂ 'ਚ ਮਿਰਚਾਂ ਪਾ ਸਵਿਫਟ ਡਿਜ਼ਾਇਰ ਕਾਰ ਖੋਹ ਕੇ ਫ਼ਰਾਰ ਹੋ ਗਏ | ਜਾਣ ਸਮੇਂ ਲੁਟੇਰੇ ਕਾਰ ਡਰਾਈਵਰ ਦੇ ਪਰਸ ...

ਪੂਰੀ ਖ਼ਬਰ »

ਤਾਲਾਬੰਦੀ ਦੇ ਚਲਦਿਆਂ ਸਨਿਚਰਵਾਰ ਨੂੰ ਸਕੂਲ ਖੁੱਲ੍ਹਣ ਨੂੰ ਲੈ ਕੇ ਜ਼ਿਲ੍ਹੇ ਦੇ ਅਧਿਆਪਕਾਂ 'ਚ ਬਣਿਆ ਭੰਬਲਭੂਸਾ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਸੂਬੇ 'ਚ ਸਨਿਚਰਵਾਰ ਤੇ ਐਤਵਾਰ ਨੂੰ ਲਗਾਈ ਤਾਲਾਬੰਦੀ ਦੇ ਚਲਦਿਆਂ ਸਨਿਚਰਵਾਰ ਨੂੰ ਸਕੂਲ ਖੁੱਲ੍ਹਣ ਜਾਂ ਨਾ ਖੁੱਲ੍ਹਣ ਨੂੰ ਲੈ ਕੇ ਮੁਹਾਲੀ ਜ਼ਿਲ੍ਹੇ ਦੇ ਸਰਕਾਰੀ ਸਕੂਲ ਅਧਿਆਪਕਾਂ 'ਚ ...

ਪੂਰੀ ਖ਼ਬਰ »

ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਬਲਾਕ ਪੱਧਰੀ ਖੇਡ ਸਟੇਡੀਅਮ ਦੇ ਕੰਮ ਦੀ ਰਸਮੀ ਸ਼ੁਰੂਆਤ

ਖਰੜ, 14 ਮਈ (ਜੰਡਪੁਰੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੇ ਸਹਿਯੋਗ ਨਾਲ ਪਿੰਡ ਚੰਦੋਂ ਗੋਬਿੰਦਗੜ੍ਹ ਵਿਖੇ ਖਰੜ ਦੇ ਬਲਾਕ ਪੱਧਰੀ ਸ੍ਰੀ ਗੁਰੂ ਤੇਗ਼ ਬਹਾਦਰ ਸਟੇਡੀਅਮ ਦਾ ਕੰਮ ਸ਼ੁਰੂ ਹੋ ਗਿਆ ਹੈ, ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲਾਂ ਵਲੋਂ ਕੋਰੋਨਾ ਦੇ ਨਾਂਅ 'ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਨੋਡਲ ਏਜੰਸੀ ਬਣਾਵੇ ਸਰਕਾਰ-ਭਗਵੰਤ ਮਾਨ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਨਿੱਜੀ (ਪ੍ਰਾਈਵੇਟ) ਹਸਪਤਾਲਾਂ ਵਲੋਂ ਕੋਰੋਨਾ ਮਰੀਜ਼ਾਂ ਦੀ ਮਹਿੰਗੇ ਇਲਾਜ ਦੇ ਨਾਂਅ 'ਤੇ ਕੀਤੀ ਜਾ ਰਹੀ ਲੁੱਟ ਨੂੰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ, ਤਿੰਨ ਮਾਮਲੇ ਦਰਜ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਸ਼ਰਾਬ ਦੇ ਠੇਕੇ ਬੰਦ ਹੋਣ ਦੇ ਬਾਵਜੂਦ ਸ਼ਰਾਬ ਦੀ ਤਸਕਰੀ ਜਾਰੀ ਹੈ | ਸਥਾਨਕ ਪੁਲਿਸ ਨੇ ਅਜਿਹੇ ਤਿੰਨ ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਹਿਲਾ ਮਾਮਲਾ ਪੁਲਿਸ ਸਟੇਸ਼ਨ ਸੈਕਟਰ-31 ਨੇ ਅਣਪਛਾਤੇ ...

ਪੂਰੀ ਖ਼ਬਰ »

ਚੰਦੂਮਾਜਰਾ ਨੇ ਲਿਖਿਆ ਕੈਪਟਨ ਨੂੰ ਪੱਤਰ

ਚੰਡੀਗੜ੍ਹ, 14 ਮਈ (ਵਿਕਰਮਜੀਤ ਸਿੰਘ ਮਾਨ)-ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕੋਰੋਨਾ ਦੌਰਾਨ ਸੂਬੇ ਦੀਆਂ ਸਿਹਤ ਸੇਵਾਵਾਂ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਆਪਣੀ ...

ਪੂਰੀ ਖ਼ਬਰ »

100 ਕਰੋੜ ਦੀ ਕੋਕੀਨ ਸਮੇਤ ਗਿ੍ਫ਼ਤਾਰ ਮੁਲਜ਼ਮ 10 ਦਿਨ ਦੇ ਰਿਮਾਂਡ 'ਤੇ

ਚੰਡੀਗੜ੍ਹ, 14 ਮਈ (ਗੁਰਪ੍ਰੀਤ ਸਿੰਘ ਜਾਗੋਵਾਲ)-ਪੁਲਿਸ ਸਟੇਸ਼ਨ ਸੈਕਟਰ 31 ਵਲੋਂ 100 ਕਰੋੜ ਦੀ ਕੋਕੀਨ ਸਮੇਤ ਗਿ੍ਫ਼ਤਾਰ ਕੀਤੇ ਗਏ ਚੇਨਈ ਦੇ ਰਹਿਣ ਵਾਲੇ ਅਸ਼ਫਾਕ ਰਹਿਮਾਨ (36) ਨੂੰ ਜ਼ਿਲ੍ਹਾ ਅਦਾਲਤ ਨੇ 10 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਸੂਤਰਾਂ ਤੋਂ ਮਿਲੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਚੀਮਾ ਵਲੋਂ ਸੋਨੀਆ ਗਾਂਧੀ ਨੂੰ ਪੱਤਰ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਸੀਨੀਅਰ ਟਰੇਡ ਯੂਨੀਅਨ ਆਗੂ ਤੇ ਮੈਂਬਰ ਏ. ਆਈ. ਸੀ. ਸੀ. ਐਮ. ਐਮ. ਸਿੰਘ ਚੀਮਾ ਨੇ ਕੁੱਲ ਹਿੰਦ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪੰਜਾਬ 'ਚ ਹੋ ਰਹੀ ਗੈਰ ਸੰਜੀਦਾ ਤੇ ਗ਼ੈਰ ਜ਼ਰੂਰੀ ਸਿਆਸੀ ਹਲਚਲ ਦਾ ...

ਪੂਰੀ ਖ਼ਬਰ »

ਪੰਜਾਬ ਦੇ 2 ਮੰਤਰੀਆਂ ਸਮੇਤ ਜਸਟਿਸ ਜਿਤੇਂਦਰ ਚੌਹਾਨ ਵਲੋਂ ਬਾਰ ਨੂੰ ਲੱਖਾਂ ਦੀ ਵਿੱਤੀ ਸਹਾਇਤਾ

ਚੰਡੀਗੜ੍ਹ, 14 ਮਈ (ਬਿ੍ਜੇਂਦਰ ਗੌੜ)-ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਜਸਟਿਸ ਜਿਤੇਂਦਰ ਚੌਹਾਨ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦਾ ਦੌਰਾ ਕੀਤਾ | ਇਸ ਦੌਰਾਨ ਜਸਟਿਸ ਚੌਹਾਨ ਨੇ ਕੋਰੋਨਾ ਮਹਾਂਮਾਰੀ ਦੇ ਚਲਦਿਆਂ ਬਾਰ ...

ਪੂਰੀ ਖ਼ਬਰ »

ਕਾਂਗਰਸੀ ਆਗੂ ਚੀਮਾ ਵਲੋਂ ਸੋਨੀਆ ਗਾਂਧੀ ਨੂੰ ਪੱਤਰ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਸੀਨੀਅਰ ਟਰੇਡ ਯੂਨੀਅਨ ਆਗੂ ਤੇ ਮੈਂਬਰ ਏ. ਆਈ. ਸੀ. ਸੀ. ਐਮ. ਐਮ. ਸਿੰਘ ਚੀਮਾ ਨੇ ਕੁੱਲ ਹਿੰਦ ਕਾਂਗਰਸ ਕਮੇਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਪੰਜਾਬ 'ਚ ਹੋ ਰਹੀ ਗੈਰ ਸੰਜੀਦਾ ਤੇ ਗ਼ੈਰ ਜ਼ਰੂਰੀ ਸਿਆਸੀ ਹਲਚਲ ਦਾ ...

ਪੂਰੀ ਖ਼ਬਰ »

ਨਿੱਜੀ ਹਸਪਤਾਲ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋਣ 'ਤੇ ਹੰਗਾਮਾ

ਜ਼ੀਰਕਪੁਰ, 14 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ 'ਚ ਪਿਛਲੇ ਕਈ ਦਿਨਾਂ ਤੋਂ ਦਾਖ਼ਲ ਮਰੀਜ਼ ਦੀ ਮੌਤ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਹਸਪਤਾਲ 'ਚ ਹੰਗਾਮਾ ਕਰਦੇ ਹੋਏ ਪ੍ਰਬੰਧਕਾਂ 'ਤੇ ਲਾਪ੍ਰਵਾਹੀ ਵਰਤਣ ਦਾ ਦੋਸ਼ ਲਗਾਇਆ ਗਿਆ | ਖ਼ਬਰ ਮਿਲਣ 'ਤੇ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਦੇ 661 ਨਵੇਂ ਮਾਮਲੇ ਤੇ 10 ਦੀ ਮੌਤ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 661 ਨਵੇਂ ਮਰੀਜ਼ ਸਾਹਮਣੇ ਆਏ ਹਨ ਜਦ ਕਿ ਕੋਰੋਨਾ ਤੋਂ ਪੀੜਤ 10 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 1942 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਫ਼ੋਨ ਕਾਲ ਆਉਣ 'ਤੇ ਹੁਣ ਪੁਲਿਸ ਪਹੁੰਚਾਏਗੀ ਕੋਵਿਡ ਮਰੀਜ਼ਾਂ ਨੂੰ ਖਾਣਾ

ਐੱਸ. ਏ. ਐੱਸ. ਨਗਰ, 14 ਮਈ (ਜਸਬੀਰ ਸਿੰਘ ਜੱਸੀ)-ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਖਾਣਾ ਮੁਹੱਈਆ ਕਰਵਾਉਣ ਲਈ ਮੁਹਾਲੀ ਪੁਲਿਸ ਵਲੋਂ ਮੋਰਚਾ ਸੰਭਾਲ ਲਿਆ ਗਿਆ ਹੈ | ਪੁਲਿਸ ਹੁਣ ਆਪਣੀ ਕਿਚਨ 'ਚ ਸਾਫ਼-ਸੁਥਰਾ ਖਾਣਾ ਤਿਆਰ ਕਰਵਾ ਕੇ ਕੋਰੋਨਾ ਮਰੀਜ਼ਾਂ ਤੱਕ ਪਹੁੰਚਾਏਗੀ | ...

ਪੂਰੀ ਖ਼ਬਰ »

ਦਾਜ ਦੀ ਮੰਗ ਨੂੰ ਲੈ ਕੇ ਸਹੁਰਾ ਪਰਿਵਾਰ ਵਲੋਂ ਵਿਆਹੁਤਾ ਦੀ ਕੁੱਟਮਾਰ

ਮੁੱਲਾਂਪੁਰ ਗਰੀਬਦਾਸ, 14 ਮਈ (ਖੈਰਪੁਰ)-ਪਿੰਡ ਤੋਗਾਂ ਦੀ ਰਹਿਣ ਵਾਲੀ ਇਕ ਵਿਆਹੁਤਾ ਨੇ ਸਹੁਰਾ ਪਰਿਵਾਰ 'ਤੇ ਦਾਜ ਦੀ ਮੰਗ ਨੂੰ ਲੈ ਕੇ ਕੁੱਟਮਾਰ ਕਰਨ ਦਾ ਦੋਸ਼ ਲਗਾਇਆ ਹੈ | ਸਿਵਲ ਹਸਪਤਾਲ ਖਰੜ ਵਿਖੇ ਜ਼ੇਰੇ ਇਲਾਜ ਵਿਆਹੁਤਾ ਰਜਿੰਦਰ ਕੌਰ ਨੇ ਦੱਸਿਆ ਕਿ ਉਹ ਪਿੰਡ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਪੁਲਿਸ ਵਲੋਂ ਭੋਜਨ ਹੈਲਪਲਾਈਨ ਦਾ ਆਗਾਜ਼

ਜ਼ੀਰਕਪੁਰ, 14 ਮਈ (ਹੈਪੀ ਪੰਡਵਾਲਾ)-ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਲੋੜਵੰਦ ਕੋਰੋਨਾ ਮਰੀਜ਼ਾਂ ਲਈ ਐਲਾਨੀ ਗਈ 'ਭੋਜਨ ਹੈਲਪਲਾਈਨ' ਦਾ ਐੱਸ. ਪੀ (ਦਿਹਾਤੀ) ਡਾ: ਰਵਜੋਤ ਕੌਰ ਗਰੇਵਾਲ ਵਲੋਂ ਜ਼ੀਰਕਪੁਰ ਵਿਖੇ ਆਗਾਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕਾਮਰੇਡ ਸੰਤੋਖ ਸਿੰਘ ਤੇ ਬਲਜੀਤ ਸਿੰਘ ਨੂੰ ਸਦਮਾ, ਭਰਜਾਈ ਦਾ ਦਿਹਾਂਤ

ਲਾਲੜੂ, 14 ਮਈ (ਰਾਜਬੀਰ ਸਿੰਘ)-ਸੀ. ਪੀ. ਆਈ. (ਐਮ) ਬ੍ਰਾਂਚ ਲਾਲੜੂ ਦੇ ਸੀਨੀਅਰ ਆਗੂ ਕਾਮਰੇਡ ਸੰਤੋਖ ਸਿੰਘ ਲਹਿਲੀ ਤੇ ਬਲਜੀਤ ਸਿੰਘ ਲਹਿਲੀ ਨੂੰ ਅੱਜ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਭਰਜਾਈ ਗੁਰਮੀਤ ਕੌਰ ਦਾ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ | 58 ...

ਪੂਰੀ ਖ਼ਬਰ »

ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ ਈਦ ਦਾ ਤਿਉਹਾਰ-ਕੈਬਨਿਟ ਮੰਤਰੀ ਸਿੱਧੂ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਈਦ ਦੇ ਪਵਿੱਤਰ ਦਿਹਾੜੇ ਮੌਕੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਵੱਖ-ਵੱਖ ਪਿੰਡਾਂ ਜਿਵੇਂ ਕਿ ਕੁੰਭੜਾ, ਮੌਲੀ ਬੈਦਵਾਣ, ਮਟੌਰ, ਸਨੇਟਾ ਆਦਿ ਦੇ ਮੁਸਲਿਮ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਵਫ਼ਦ ਨੇ ਮੇਅਰ ਜੀਤੀ ਸਿੱਧੂ ਨੂੰ ਸਮੱਸਿਆਵਾਂ ਤੋਂ ਜਾਣੂ ਕਰਵਾਇਆ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੇ ਇਕ ਵਫ਼ਦ ਵਲੋਂ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਮੇਅਰ ਬਣਨ 'ਤੇ ਵਧਾਈ ਦਿੱਤੀ ਗਈ | ਇਸ ਮੌਕੇ ਵਫ਼ਦ ਨੇ ਮੇਅਰ ਨੂੰ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਦੇ ਮਰੀਜ਼ਾਂ ਦੇ ਸਸਕਾਰ/ਦਫ਼ਨਾਉਣ 'ਚ ਸਹਾਇਤਾ ਕਰਨ ਲਈ ਅਧਿਕਾਰੀ ਨਿਯੁਕਤ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਆਪਣੇ ਕਿਸੇ ਅਜੀਜ਼ ਨੂੰ ਗੁਆਉਣਾ ਬਹੁਤ ਦੁਖਦਾਈ ਹੁੰਦਾ ਹੈ ਤੇ ਕੋਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਬਹੁਤ ਸਾਰੇ ਲੋਕਾਂ ਨੂੰ ਕੋਰੋਨਾ ਕਾਰਨ ਮੌਤ ਦੇ ਮੂੰਹ ਜਾ ਪਏ ਆਪਣੇ ਪਰਿਵਾਰਕ ਮੈਂਬਰ ਦੇ ਸਸਕਾਰ ਜਾਂ ਉਸ ਨੂੰ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਦੇ ਪਹਿਲੇ ਮੁੱਖ ਗ੍ਰੰਥੀ ਗਿ: ਬਲਵੰਤ ਸਿੰਘ ਦੀ ਬਰਸੀ ਮਨਾਈ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁ: ਸਾਹਿਬ ਦੇ ਪਹਿਲੇ ਮੁੱਖ ਗ੍ਰੰਥੀ ਗਿ: ਬਲਵੰਤ ਸਿੰਘ ਦੀ 37ਵੀਂ ਬਰਸੀ ਸ਼ਰਧਾ ਨਾਲ ਮਨਾਈ ਗਈ | ਬਰਸੀ ਦੇ ਸਬੰਧ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਫ਼ੋਨ ਕਾਲ ਆਉਣ 'ਤੇ ਹੁਣ ਪੁਲਿਸ ਪਹੁੰਚਾਏਗੀ ਕੋਵਿਡ ਮਰੀਜ਼ਾਂ ਨੂੰ ਖਾਣਾ

ਐੱਸ. ਏ. ਐੱਸ. ਨਗਰ, 14 ਮਈ (ਜਸਬੀਰ ਸਿੰਘ ਜੱਸੀ)-ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਖਾਣਾ ਮੁਹੱਈਆ ਕਰਵਾਉਣ ਲਈ ਮੁਹਾਲੀ ਪੁਲਿਸ ਵਲੋਂ ਮੋਰਚਾ ਸੰਭਾਲ ਲਿਆ ਗਿਆ ਹੈ | ਪੁਲਿਸ ਹੁਣ ਆਪਣੀ ਕਿਚਨ 'ਚ ਸਾਫ਼-ਸੁਥਰਾ ਖਾਣਾ ਤਿਆਰ ਕਰਵਾ ਕੇ ਕੋਰੋਨਾ ਮਰੀਜ਼ਾਂ ਤੱਕ ਪਹੁੰਚਾਏਗੀ | ...

ਪੂਰੀ ਖ਼ਬਰ »

ਨਿੱਜੀ ਹਸਪਤਾਲ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋਣ 'ਤੇ ਹੰਗਾਮਾ

ਜ਼ੀਰਕਪੁਰ, 14 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ 'ਚ ਪਿਛਲੇ ਕਈ ਦਿਨਾਂ ਤੋਂ ਦਾਖ਼ਲ ਮਰੀਜ਼ ਦੀ ਮੌਤ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਹਸਪਤਾਲ 'ਚ ਹੰਗਾਮਾ ਕਰਦੇ ਹੋਏ ਪ੍ਰਬੰਧਕਾਂ 'ਤੇ ਲਾਪ੍ਰਵਾਹੀ ਵਰਤਣ ਦਾ ਦੋਸ਼ ਲਗਾਇਆ ਗਿਆ | ਖ਼ਬਰ ਮਿਲਣ 'ਤੇ ...

ਪੂਰੀ ਖ਼ਬਰ »

ਪਿੰਡ ਖਿਜ਼ਰਾਬਾਦ ਹੇਠਲੀ ਪੱਤੀ ਦੇ ਕੁਸ਼ਤੀ ਦੰਗਲ ਨੇ ਵੱਖਰੀ ਪਛਾਣ ਬਣਾਈ

ਕੁਲਵੰਤ ਸਿੰਘ ਧੀਮਾਨ 99147-79405 ਪਿੰਡ ਦਾ ਪਿਛੋਕੜ-ਇਸ ਪਿੰਡ ਦਾ ਨਾਂਅ ਖਿਜ਼ਰ ਖਾਂ ਦੇ ਨਾਂਅ 'ਤੇ ਖਿਜ਼ਰਾਬਾਦ ਪਿਆ ਹੈ | ਪਿੰਡ ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੀ ਚਰਨ-ਛੋਹ ਪ੍ਰਾਪਤ ਹੈ | ਦਸਮ ਪਿਤਾ ਭੰਗਾਣੀ ਦੇ ਯੁੱਧ ਸਮੇਂ ਸ੍ਰੀ ...

ਪੂਰੀ ਖ਼ਬਰ »

ਬਾਲ ਸੁਰੱਖਿਆ ਦਫ਼ਤਰ 'ਚ ਹੰਗਾਮਾ ਤੇ ਭੰਨਤੋੜ ਕਰਨ ਵਾਲੀ ਔਰਤ ਖ਼ਿਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 14 ਮਈ (ਜਸਬੀਰ ਸਿੰਘ ਜੱਸੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ-76 'ਚ ਸਥਿਤ ਬਾਲ ਸੁਰੱਖਿਆ ਵਿਭਾਗ ਦੇ ਦਫ਼ਤਰ 'ਚ ਜ਼ੀਰਕਪੁਰ ਦੀ ਔਰਤ ਰੇਹਮਾ ਉਰਫ ਰੇਸ਼ਮਾ ਵਲੋਂ ਹੰਗਾਮਾ ਕਰਨ ਤੇ ਭੰਨਤੋੜ ਕਰਨ ਦੇ ਮਾਮਲੇ 'ਚ ਥਾਣਾ ਸੋਹਾਣਾ ਦੀ ਪੁਲਿਸ ਨੇ ਉਕਤ ਔਰਤ ...

ਪੂਰੀ ਖ਼ਬਰ »

ਵਾ. ਨੰ. 6 ਤੇ 7 ਦੇ ਵਸਨੀਕ 4 ਦਿਨਾਂ ਤੋਂ ਬੰਦ ਪਈ ਪਾਣੀ ਦੀ ਸਪਲਾਈ ਕਾਰਨ ਪ੍ਰੇਸ਼ਾਨ

ਖਰੜ, 14 ਮਈ (ਜੰਡਪੁਰੀ)-ਸਥਾਨਕ ਵਾ. ਨੰ. 6 ਕੌਂਸਲਰ ਹਰਜਿੰਦਰ ਸਿੰਘ ਨੰਬਰਦਾਰ ਨੇ ਖਰੜ ਦੇ ਐਸ. ਡੀ. ਐਮ. ਹਿਮਾਂਸ਼ੂ ਜੈਨ ਨੂੰ ਮੰਗ-ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਵਾ. ਨੰ. 6 ਤੇ 7 'ਚ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ | ਉਨ੍ਹਾਂ ਖਰੜ ਦੇ ਐਸ. ਡੀ. ਐਮ. ਨੂੰ ਲਿਖੇ ...

ਪੂਰੀ ਖ਼ਬਰ »

ਬਲਾਕ ਚੌਕ ਮਾਜਰੀ ਵਿਖੇ ਜਲਦ ਬਣੇਗਾ ਬੱਸ ਸੈਲਟਰ-ਕੰਗ

ਮੁੱਲਾਂਪੁਰ ਗਰੀਬਦਾਸ, 14 ਮਈ (ਦਿਲਬਰ ਸਿੰਘ ਖੈਰਪੁਰ)-ਮਾਜਰੀ ਦੇ ਬਲਾਕ ਚੌਕ 'ਚ ਜਲਦੀ ਹੀ ਬੱਸ ਸੈਲਟਰ ਬਣਾਇਆ ਜਾਵੇਗਾ | ਇਹ ਜਾਣਕਾਰੀ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਜਗਮੋਹਣ ਸਿੰਘ ਕੰਗ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਬਲਾਕ ਚੌਕ ਮਾਜਰੀ ਵਿਖੇ ਜਲਦ ਬਣੇਗਾ ਬੱਸ ਸੈਲਟਰ-ਕੰਗ

ਮੁੱਲਾਂਪੁਰ ਗਰੀਬਦਾਸ, 14 ਮਈ (ਦਿਲਬਰ ਸਿੰਘ ਖੈਰਪੁਰ)-ਮਾਜਰੀ ਦੇ ਬਲਾਕ ਚੌਕ 'ਚ ਜਲਦੀ ਹੀ ਬੱਸ ਸੈਲਟਰ ਬਣਾਇਆ ਜਾਵੇਗਾ | ਇਹ ਜਾਣਕਾਰੀ ਸਾਬਕਾ ਮੰਤਰੀ ਤੇ ਹਲਕਾ ਇੰਚਾਰਜ ਜਗਮੋਹਣ ਸਿੰਘ ਕੰਗ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਵਾ. ਨੰ. 7 ਵਿਚਲੇ ਸਕੂਲ, ਮੰਦਰ ਤੇ ਗੁਰਦੁਆਰਾ ਸਾਹਿਬ ਨੂੰ ਸੈਨੇਟਾਈਜ਼ ਕਰਵਾਇਆ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਕੋਵਿਡ ਮਹਾਂਮਾਰੀ ਦੇ ਸ਼ਹਿਰ ਅੰਦਰ ਪਸਾਰੇ ਨੂੰ ਰੋਕਣ ਲਈ ਨਗਰ ਨਿਗਮ ਮੁੁਹਾਲੀ ਵਲੋਂ ਕੋਰੋਨਾ ਪ੍ਰਭਾਵਿਤ ਖੇਤਰਾਂ ਨੂੰ ਸੈਨੇਟਾਈਜ਼ ਕਰਨ ਲਈ ਚਲਾਈ ਗਈ ਮੁਹਿੰਮ ਦੇ ਤਹਿਤ ਅੱਜ ਵਾ. ਨੰ. 7 (ਫੇਜ਼-5) ਤੋਂ ਕਾਂਗਰਸੀ ਕੌਂਸਲਰ ...

ਪੂਰੀ ਖ਼ਬਰ »

ਨਗਰ ਕੌਂਸਲ ਲਾਲੜੂ ਦੀ ਪਲੇਠੀ ਮੀਟਿੰਗ ਦੌਰਾਨ 7.63 ਕਰੋੜ ਦੇ ਵਿਕਾਸ ਕਾਰਜਾਂ ਸਬੰਧੀ ਮਤੇ ਪਾਸ

ਲਾਲੜੂ, 14 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦਫ਼ਤਰ ਵਿਖੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਪਲੇਠੀ ਮੀਟਿੰਗ ਕੌਂਸਲ ਪ੍ਰਧਾਨ ਬਿੰਦੂ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਿਥੇ ਸਰਬਸੰਮਤੀ ਨਾਲ 7.63 ਕਰੋੜ ਰੁ. ਦੇ ਵਿਕਾਸ ਕਾਰਜਾਂ ਸਬੰਧੀ ਮਤੇ ਪਾਸ ਕੀਤੇ ਗਏ, ...

ਪੂਰੀ ਖ਼ਬਰ »

ਨਗਰ ਕੌਂਸਲ ਲਾਲੜੂ ਦੀ ਪਲੇਠੀ ਮੀਟਿੰਗ ਦੌਰਾਨ 7.63 ਕਰੋੜ ਦੇ ਵਿਕਾਸ ਕਾਰਜਾਂ ਸਬੰਧੀ ਮਤੇ ਪਾਸ

ਲਾਲੜੂ, 14 ਮਈ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦਫ਼ਤਰ ਵਿਖੇ ਨਵੇਂ ਚੁਣੇ ਗਏ ਕੌਂਸਲਰਾਂ ਦੀ ਪਲੇਠੀ ਮੀਟਿੰਗ ਕੌਂਸਲ ਪ੍ਰਧਾਨ ਬਿੰਦੂ ਰਾਣਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਜਿਥੇ ਸਰਬਸੰਮਤੀ ਨਾਲ 7.63 ਕਰੋੜ ਰੁ. ਦੇ ਵਿਕਾਸ ਕਾਰਜਾਂ ਸਬੰਧੀ ਮਤੇ ਪਾਸ ਕੀਤੇ ਗਏ, ...

ਪੂਰੀ ਖ਼ਬਰ »

ਰਤਨ ਗਰੁੱਪ ਨੇ ਵੱਖਰੇ ਅੰਦਾਜ਼ 'ਚ ਮਨਾਇਆ 'ਕੌਮਾਂਤਰੀ ਨਰਸਿੰਗ ਦਿਵਸ'

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਰਤਨ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਨਰਸਿੰਗ ਕਾਲਜ ਵਲੋਂ 'ਕੌਮਾਂਤਰੀ ਨਰਸਿੰਗ ਦਿਵਸ' ਵੱਖਰੇ ਅੰਦਾਜ਼ ਵਿਚ ਮਨਾਇਆ ਗਿਆ | ਇਸ ਮੌਕੇ ਫੋਰੈਂਸ ਨਾਈਟੇਂਗਲ ਦੀ ਯਾਦ 'ਚ ਜਿਥੇ ਕਾਲਜ ਦੀ ਮੈਨੇਜਮੈਂਟ ਵਲੋਂ ਪਿੰਡ ਸੋਹਾਣਾ ਵਿਖੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੂੰ ਮੱਦੇਨਜ਼ਰ ਰੱਖਦਿਆਂ ਤਰਕਸ਼ੀਲਾਂ ਵਲੋਂ ਆਨਲਾਈਨ ਮੀਟਿੰਗ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਇਕੱਠੇ ਹੋ ਕੇ ਮੀਟਿੰਗ ਕਰਨਾ ਖ਼ਤਰਨਾਕ ਹੋ ਗਿਆ ਹੈ, ਲਿਹਾਜ਼ਾ ਅਜਿਹੇ 'ਚ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮੁਹਾਲੀ ਇਕਾਈ ਵਲੋਂ ਗੁਗਲ ਮੀਟ ਰਾਹੀਂ ਆਨਲਾਈਨ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »

ਖ਼ਾਲਸਾ ਏਡ ਨੇ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਬਣਾਏ ਗਏ ਇਕਾਂਤਵਾਸ ਕੇਂਦਰ ਨੂੰ ਸੌਂਪੇ ਆਕਸੀਜਨ ਕੰਸਟ੍ਰੇਟਰ

ਜ਼ੀਰਕਪੁਰ, 14 ਮਈ (ਅਵਤਾਰ ਸਿੰਘ)-ਜਦੋਂ ਵੀ ਕੋਈ ਬਿਪਤਾ ਆਉਂਦੀ ਹੈ ਤਾਂ ਖ਼ਾਲਸਾ ਏਡ ਹਮੇਸ਼ਾ ਹੀ ਮਦਦ ਲਈ ਸਭ ਤੋਂ ਅੱਗੇ ਹੁੰਦੀ ਹੈ ਅਤੇ ਹੁਣ ਵੀ ਕੋਰੋਨਾ ਕਾਲ ਦੌਰਾਨ ਖ਼ਾਲਸਾ ਏਡ ਵਲੋਂ ਵਿਧਾਇਕ ਐਨ. ਕੇ. ਸ਼ਰਮਾ ਨੂੰ ਉਨ੍ਹਾਂ ਦੇ ਨਿੱਜੀ ਫਾਰਮ ਵਿਖੇ ਸਥਾਪਤ 100 ...

ਪੂਰੀ ਖ਼ਬਰ »

ਖ਼ਾਲਸਾ ਏਡ ਨੇ ਵਿਧਾਇਕ ਐਨ. ਕੇ. ਸ਼ਰਮਾ ਵਲੋਂ ਬਣਾਏ ਗਏ ਇਕਾਂਤਵਾਸ ਕੇਂਦਰ ਨੂੰ ਸੌਂਪੇ ਆਕਸੀਜਨ ਕੰਸਟ੍ਰੇਟਰ

ਜ਼ੀਰਕਪੁਰ, 14 ਮਈ (ਅਵਤਾਰ ਸਿੰਘ)-ਜਦੋਂ ਵੀ ਕੋਈ ਬਿਪਤਾ ਆਉਂਦੀ ਹੈ ਤਾਂ ਖ਼ਾਲਸਾ ਏਡ ਹਮੇਸ਼ਾ ਹੀ ਮਦਦ ਲਈ ਸਭ ਤੋਂ ਅੱਗੇ ਹੁੰਦੀ ਹੈ ਅਤੇ ਹੁਣ ਵੀ ਕੋਰੋਨਾ ਕਾਲ ਦੌਰਾਨ ਖ਼ਾਲਸਾ ਏਡ ਵਲੋਂ ਵਿਧਾਇਕ ਐਨ. ਕੇ. ਸ਼ਰਮਾ ਨੂੰ ਉਨ੍ਹਾਂ ਦੇ ਨਿੱਜੀ ਫਾਰਮ ਵਿਖੇ ਸਥਾਪਤ 100 ...

ਪੂਰੀ ਖ਼ਬਰ »

ਰਿਲਾਇੰਸ ਵਲੋਂ ਮੁਹਾਲੀ ਵਿਖੇ ਕੋਰੋਨਾ ਮਰੀਜ਼ਾਂ ਨੂੰ ਲਿਜਾਣ ਵਾਲੇ ਐਮਰਜੈਂਸੀ ਵਾਹਨਾਂ ਲਈ ਮੁਫ਼ਤ ਤੇਲ ਦੇਣ ਦੀ ਪੇਸ਼ਕਸ਼

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਇਸ ਚੁਣੌਤੀ ਭਰੇ ਸਮੇਂ ਅੰਦਰ ਬਹੁਤ ਸਾਰੇ ਲੋਕ ਅਤੇ ਸੰਸਥਾਵਾਂ ਵਲੋਂ ਮਦਦ ਲਈ ਅੱਗੇ ਆ ਕੇ ਸਰਕਾਰ ਦੇ ਯਤਨਾਂ ਦਾ ਸਮਰਥਨ ਕੀਤਾ ਹੈ | ਅਜਿਹੀ ਹੀ ਇਕ ਪਹਿਲਕਦਮੀ ਤਹਿਤ ਰਿਲਾਇੰਸ ਬੀ. ਪੀ. ਮੋਬੀਲਿਟੀ ਲਿਮ. ਨੇ ਐਮਰਜੈਂਸੀ ਵਾਹਨਾਂ ...

ਪੂਰੀ ਖ਼ਬਰ »

ਫੋਰਟਿਸ ਹਸਪਤਾਲ ਮੁਹਾਲੀ ਨੇ 'ਅੰਤਰਰਾਸ਼ਟਰੀ ਨਰਸਿਜ਼ ਵੀਕ' ਮੌਕੇ ਫਰੰਟਲਾਈਨ ਸਿਹਤ ਕਾਮਿਆਂ ਨੂੰ ਕੀਤਾ ਸਨਮਾਨਿਤ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਫੋਰਟਿਸ ਹਸਪਤਾਲ ਮੁਹਾਲੀ ਵਲੋਂ 'ਅੰਤਰਰਾਸ਼ਟਰੀ ਨਰਸਿਜ਼ ਵੀਕ' ਮੌਕੇ ਫਰੰਟਲਾਈਨ 'ਤੇ ਰਹਿ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਾਲੇ ਨਰਸਿੰਗ ਸਟਾਫ਼ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਰਵਾਏ ਗਏ ਸਾਦੇ ਸਮਾਗਮ ਦੌਰਾਨ ...

ਪੂਰੀ ਖ਼ਬਰ »

ਖੇਤੀਬਾੜੀ ਤੇ ਕਿ੍ਸ਼ੀ ਵਿਗਿਆਨ ਕੇਂਦਰ ਨੇ ਝੋਨੇ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਪ੍ਰੇਰਿਆ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਪਾਣੀ ਦੇ ਦਿਨ ਪ੍ਰਤੀ ਦਿਨ ਡਿੱਗਦੇ ਜਾ ਰਹੇ ਪੱਧਰ ਦੀ ਸਮੱਸਿਆ ਦੇ ਹੱਲ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਅਤੇ ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਸ਼ਾਹਪੁਰ ਵਿਖੇ ਨੁੱਕੜ ਮੀਟਿੰਗ ਕੀਤੀ ਗਈ, ਜਿਸ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

'ਫਰਜ਼ ਮਨੁੱਖਤਾ ਲਈ' ਕੋਵਿਡ ਹੈਲਪਲਾਈਨ ਕੇਂਦਰ ਮਰੀਜ਼ਾਂ ਲਈ ਸਾਬਿਤ ਹੋ ਰਿਹੈ ਮਦਦਗਾਰ

ਐੱਸ. ਏ. ਐੱਸ. ਨਗਰ, 14 ਮਈ (ਜਸਬੀਰ ਸਿੰਘ ਜੱਸੀ)-ਮਹਾਂਮਾਰੀ ਦੀ ਦੂਜੀ ਲਹਿਰ ਨੇ ਭਾਰਤ ਦੇ ਹੋਰਨਾਂ ਸੂਬਿਆਂ ਦੀ ਤਰ੍ਹਾਂ ਪੰਜਾਬ ਨੂੰ ਵੀ ਬੁਰੀ ਤਰ੍ਹਾਂ ਆਪਣੀ ਲਪੇਟ ਵਿਚ ਲੈ ਲਿਆ ਹੈ, ਜਿਸ ਕਾਰਨ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਆਪਣੇ ਪਰਿਵਾਰਕ ਮੈਂਬਰਾਂ ਦੀ ਜਾਨ ...

ਪੂਰੀ ਖ਼ਬਰ »

ਸੰਤ ਨਿਰੰਕਾਰੀ ਭਵਨ ਵਿਖੇ ਲਗਾਏ ਕੈਂਪ ਦੌਰਾਨ 445 ਵਿਅਕਤੀਆਂ ਨੇ ਕੋਵਿਡ ਵੈਕਸੀਨ ਲਈ

ਕੁਰਾਲੀ, 14 ਮਈ (ਬਿੱਲਾ ਅਕਾਲਗੜ੍ਹੀਆ)-ਸਥਾਨਕ ਵਾ. ਨੰ. 14 ਵਿਚਲੇ ਸੰਤ ਨਿਰੰਕਾਰੀ ਭਵਨ ਵਿਖੇ ਵਾਰਡ ਵਾਸੀਆਂ ਦੇ ਸਹਿਯੋਗ ਨਾਲ ਕੋਵਿਡ ਟੀਕਾਕਰਨ ਕੈਂਪ ਲਗਾਇਆ ਗਿਆ | ਭਵਨ ਦੇ ਮੁਖੀ ਜੀ. ਐਲ. ਆਨੰਦ ਅਤੇ ਸ਼ਿਵ ਵਰਮਾ ਦੀ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ 445 ਵਿਅਕਤੀਆਂ ...

ਪੂਰੀ ਖ਼ਬਰ »

ਫੇਜ਼-6 ਦੇ ਵਸਨੀਕ ਸੀਵਰੇਜ ਜਾਮ ਹੋਣ ਦੀ ਸਮੱਸਿਆ ਤੋਂ ਡਾਹਢੇ ਪ੍ਰੇਸ਼ਾਨ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸਥਾਨਕ ਫੇਜ਼-6 ਦੇ ਰਿਹਾਇਸ਼ੀ ਖੇਤਰ 'ਚ ਮ. ਨੰ. 413/15 ਤੋਂ ਲੈ ਕੇ 413/22 ਤੱਕ ਸੀਵਰੇਜ ਜਾਮ ਹੋਣ ਕਾਰਨ ਵਸਨੀਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੀਵਰੇਜ ਜਾਮ ਹੋਣ ਕਾਰਨ ਇਨ੍ਹਾਂ ਮਕਾਨਾਂ ਦੇ ਬਾਥਰੂਮਾਂ 'ਚ ...

ਪੂਰੀ ਖ਼ਬਰ »

ਬਲਾਕ ਮੈਂਟਰਾਂ ਦੀ 3 ਰੋਜ਼ਾ ਆਨਲਾਈਨ ਸਿਖਲਾਈ ਵਰਕਸ਼ਾਪ ਸਮਾਪਤ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ 'ਪੜ੍ਹੋ ਪੰਜਾਬ-ਪੜ੍ਹਾਓ ਪੰਜਾਬ' ਦੇ ਬਲਾਕ ਮੈਂਟਰਾਂ ਲਈ ਆਨਲਾਈਨ ਸਿਖਲਾਈ ਵਰਕਸ਼ਾਪ ਦਾ ...

ਪੂਰੀ ਖ਼ਬਰ »

ਕੋਟਕਪੂਰਾ ਮਾਮਲੇ 'ਤੇ ਮੰਤਰੀ ਆਪਸ 'ਚ ਨਾ ਭਿੜਨ-ਕੰਬੋਜ

ਚੰਡੀਗੜ੍ਹ, 14 ਮਈ (ਐਨ.ਐਸ. ਪਰਵਾਨਾ)-ਕਾਂਗਰਸ ਵਿਧਾਇਕ ਦਲ ਪੰਜਾਬ ਦੇ ਚੀਫ਼ ਵਹਿਪ ਹਰਦਿਆਲ ਸਿੰਘ ਕੰਬੋਜ ਨੇ ਕੋਟਕਪੂਰਾ ਮਾਮਲੇ ਨੂੰ ਲੈ ਕੇ ਆਪਸ 'ਚ ਨਾ ਭਿੜਨ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ਨੂੰ ਕਿਸੇ ਵੀ ਤਰ੍ਹਾਂ ਦੀ ਚੈਲੰਜਬਾਜ਼ੀ ਨਾ ਕਰਨ | ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ (ਵ) ਦੀ ਆਨਲਾਈਨ ਮੀਟਿੰਗ

ਐੱਸ. ਏ. ਐੱਸ. ਨਗਰ, 14 ਮਈ (ਤਰਵਿੰਦਰ ਸਿੰਘ ਬੈਨੀਪਾਲ)-ਗੌਰਮਿੰਟ ਟੀਚਰਜ਼ ਯੂਨੀਅਨ (ਵ) ਦੀ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਹਰਜੀਤ ਸਿੰਘ ਬਸੋਤਾ ਦੀ ਅਗਵਾਈ ਹੇਠ ਹੋਈ | ਇਸ ਸਬੰਧੀ ਸੂਬਾ ਜਨਰਲ ਸਕੱਤਰ ਸੁਰਿੰਦਰ ਕੰਬੋਜ ਤੇ ਸੂਬਾ ਪ੍ਰੈੱਸ ਸਕੱਤਰ ਐਨ. ਡੀ. ਤਿਵਾੜੀ ਨੇ ...

ਪੂਰੀ ਖ਼ਬਰ »

ਮਤਭੇਦ ਨੂੰ ਬੈਠ ਕੇ ਪਾਰਟੀ ਪਲੇਟਫਾਰਮ 'ਤੇ ਹੀ ਸੁਲਝਾਉਣਾ ਚਾਹੀਦਾ-ਕੰਗ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਸਾਬਕਾ ਮੰਤਰੀ ਪੰਜਾਬ ਤੇ ਹਲਕਾ ਖਰੜ ਤੋਂ ਕਾਂਗਰਸ ਪਾਰਟੀ ਦੇ ਮੁੱਖ ਸੇਵਾਦਾਰ ਸ. ਜਗਮੋਹਨ ਸਿੰਘ ਕੰਗ ਨੇ ਇਥੇ ਜਾਰੀ ਇਕ ਬਿਆਨ 'ਚ ਕਾਂਗਰਸੀ ਵਰਕਰਾਂ/ਲੀਡਰਾਂ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਕਿ ਉਹ ਅਜੋਕੇ ਸਮੇਂ 'ਚ ਜਦੋਂ ਕਿ ਪੰਜਾਬ ...

ਪੂਰੀ ਖ਼ਬਰ »

ਪ੍ਰਦੀਪ ਚੌਧਰੀ ਦੀ ਮੈਂਬਰੀ ਬਹਾਲ ਕਰਨ ਬਾਰੇ ਹੱੁਡਾ ਨੇ ਸਪੀਕਰ ਨੂੰ ਲਿਖੀ ਚਿੱਠੀ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਕਾਂਗਰਸ ਵਿਧਾਇਕ ਦਲ ਹਰਿਆਣਾ ਦੇ ਨੇਤਾ ਭੁਪਿੰਦਰ ਸਿੰਘ ਹੁੱਡਾ ਨੇ ਰਾਜ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਨੂੰ ਲਿਖੀ ਚਿੱਠੀ 'ਚ ਮੰਗ ਕੀਤੀ ਕਿ ਕਾਲਕਾ ਤੋਂ ਕਾਂਗਰਸੀ ਵਿਧਾਇਕ ਪ੍ਰਦੀਪ ਚੌਧਰੀ ਦੀ ਮੈਂਬਰੀ ਬਹਾਲ ਕਰਨ, ਜਿਸ ...

ਪੂਰੀ ਖ਼ਬਰ »

ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਨੇ ਪਬਲਿਕ ਡਿਲਿੰਗ ਕੀਤੀ ਬੰਦ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਕੋਵਿਡ 19 ਦੇ ਸੰਕਰਮਣ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਦੱਖਣ ਹਰਿਆਣਾ ਬਿਜਲੀ ਵੰਡ ਨਿਗਮ ਨੇ ਆਪਣੇ ਦਫ਼ਤਰਾਂ 'ਚ ਪਬਲਿਕ ਡਿਲਿੰਗ ਨੂੰ ਫਿਲਹਾਲ ਬੰਦ ਕਰ ਦਿੱਤਾ ਹੈ | ਹੁਣ ਖ਼ਪਤਕਾਰ ਬਿਜਲੀ ਬਿੱਲ ਵੱਧ ਆਉਣ, ਮੀਟਰ ਖ਼ਰਾਬ ...

ਪੂਰੀ ਖ਼ਬਰ »

ਵੈਂਟੀਲੇਟਰਾਂ ਦੀ ਅਣਹੋਂਦ ਕਾਰਨ ਹੋਈਆਂ ਮੌਤਾਂ ਲਈ ਕੈਪਟਨ ਤੇ ਉਨ੍ਹਾਂ ਦੇ ਮੰਤਰੀ ਜ਼ਿੰਮੇਵਾਰ-ਸੰਧਵਾਂ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਕਿਸਾਨ ਵਿੰਗ ਪੰਜਾਬ ਦੇ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੀ. ਐਮ. ਕੇਅਰ ਫੰਡ ਰਾਹੀਂ ਖਰੀਦੇ ਗਏ ਮਾੜੇ ਵੈਂਟੀਲੇਟਰਾਂ 'ਤੇ ਕੇਂਦਰ ਦੀ ਨਰਿੰਦਰ ਮੋਦੀ ਤੇ ਪੰਜਾਬ ਦੀ ਕੈਪਟਨ ਸਰਕਾਰ ...

ਪੂਰੀ ਖ਼ਬਰ »

ਹਾਲਾਤਾਂ ਨਾਲ ਨਜਿੱਠਣ ਲਈ ਜਲਦ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ-ਚੀਮਾ

ਚੰਡੀਗੜ੍ਹ, 14 ਮਈ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਸਿਹਤ ਸੇਵਾਵਾਂ ਲਈ ਰੱਖੇ ਸਾਲਾਨਾ ਬਜਟ 'ਚ ਵਾਧਾ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਖ਼ਰੀਦ ਲਈ ਗਲੋਬਲ ਟੈਂਡਰ ਕੀਤਾ ਜਾਵੇਗਾ-ਵਿਜ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਕਿਹਾ ਕਿ ਸੂਬੇ ਦੇ ਲੋਕਾਂ ਲਈ ਕੋਰੋਨਾ ਵੈਕਸੀਨ ਦੀ ਖ਼ਰੀਦ ਲਈ ਗਲੋਬਲ ਟੈਂਡਰ ਕੀਤਾ ਜਾਵੇਗਾ | ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਹਰਿਆਣਾ ਵਿਚ 18 ਸਾਲ ਤੋਂ ਵੱਧ ...

ਪੂਰੀ ਖ਼ਬਰ »

ਐਮ. ਸੀ. ਜੈਤੋਂ ਦੀਆਂ ਚੋਣਾਂ ਹਾਈਕੋਰਟ ਜਾਂਚ ਦੇ ਦਾਇਰੇ 'ਚ ਆਈਆਂ

ਚੰਡੀਗੜ੍ਹ, 14 ਮਈ (ਬਿ੍ਜੇਂਦਰ ਗੌੜ)-ਮਿਊਾਸੀਪਲ ਕੌਂਸਲ ਜੈਤੋਂ (ਫ਼ਰੀਦਕੋਟ) ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀਆਂ ਚੋਣਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਜਾਂਚ ਦੇ ਦਾਇਰੇ 'ਚ ਆ ਗਈਆਂ ਹਨ | ਹਾਈਕੋਰਟ ਜਸਟਿਸ ਅਜੇ ਤਿਵਾੜੀ ਤੇ ਜਸਟਿਸ ਰਾਜੇਸ਼ ਭਾਰਦਵਾਜ ਦੀ ਡਬਲ ਬੈਂਚ ...

ਪੂਰੀ ਖ਼ਬਰ »

ਸੀਨੀਅਰ ਮੁਲਾਜ਼ਮ ਨੇਤਾ ਸੱਜਣ ਸਿੰਘ ਦਾ ਦਿਹਾਂਤ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸੀਨੀਅਰ ਮੁਲਜ਼ਮ ਨੇਤਾ ਸੱਜਣ ਸਿੰਘ (84) ਦਾ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ 'ਚ ਦਿਹਾਂਤ ਹੋ ਗਿਆ | ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ | ਸੱਜਣ ਸਿੰਘ ਦੇ ਬੇਟੇ ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਸੀਨੀਅਰ ਮੁਲਾਜ਼ਮ ਨੇਤਾ ਸੱਜਣ ਸਿੰਘ ਦਾ ਦਿਹਾਂਤ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਸੀਨੀਅਰ ਮੁਲਜ਼ਮ ਨੇਤਾ ਸੱਜਣ ਸਿੰਘ (84) ਦਾ ਚੰਡੀਗੜ੍ਹ ਦੇ ਸੈਕਟਰ 32 ਦੇ ਸਰਕਾਰੀ ਹਸਪਤਾਲ 'ਚ ਦਿਹਾਂਤ ਹੋ ਗਿਆ | ਉਹ ਪਿਛਲੇ ਕੁੱਝ ਦਿਨਾਂ ਤੋਂ ਬਿਮਾਰ ਸਨ | ਸੱਜਣ ਸਿੰਘ ਦੇ ਬੇਟੇ ਵਰਿੰਦਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ...

ਪੂਰੀ ਖ਼ਬਰ »

ਮੱੁਖ ਮੰਤਰੀ ਮਨੋਹਰ ਲਾਲ ਵਲੋਂ ਡੀ. ਸੀਜ਼ ਤੇ ਨੋਡਲ ਅਧਿਕਾਰੀਆਂ ਨਾਲ ਮੀਟਿੰਗ

ਚੰਡੀਗੜ੍ਹ, 14 ਮਈ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੂਬੇ ਦੇ ਹਰੇਕ ਪਿੰਡ 'ਚ ਸੈਨੀਟਾਇਜੇਸ਼ਨ ਕਰਵਾਉਣ ਦੇ ਆਦੇਸ਼ ਦਿੱਤੇ ਹਨ | ਮੁੱਖ ਮੰਤਰੀ ਇਥੇ ਪਿੰਡਾਂ 'ਚ ਘਰ-ਘਰ ਸਕਰੀਨਿੰਗ ਤੇ ਆਮ ਸਿਹਤ ਜਾਂਚ ਕਰਵਾਏ ਜਾਣ ਦੀ ਯੋੋਜਨਾ ਦੀ ਸਮੀਖਿਆ ...

ਪੂਰੀ ਖ਼ਬਰ »

ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ

ਕੁਰਾਲੀ, 14 ਮਈ (ਹਰਪ੍ਰੀਤ ਸਿੰਘ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਖੇਤਰ ਵਿਚਲੀਆਂ ਖਾਦ, ਬੀਜ ਤੇ ਕੀਟਨਾਸ਼ਕ ਦਵਾਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਅਧਿਕਾਰੀਆਂ ਨੇ ਡੀਲਰਾਂ ਨੂੰ ਕਿਸਾਨਾਂ ਨੂੰ ਮਿਆਰੀ ਸਾਮਾਨ ਮੁਹੱਈਆ ਕਰਵਾਉਣ ...

ਪੂਰੀ ਖ਼ਬਰ »

ਮਕਾਨ ਮਾਲਕ ਤੋਂ ਤੰਗ ਆ ਕੇ ਔਰਤ ਰਾਤ ਮਰਨ ਲਈ ਰੇਲਵੇ ਲਾਈਨ 'ਤੇ ਬੈਠੀ

ਡੇਰਾਬੱਸੀ, 14 ਮਈ (ਗੁਰਮੀਤ ਸਿੰਘ)-ਬੀਤੀ ਦੇਰ ਰਾਤ ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਡੇਰਾਬੱਸੀ ਫਾਟਕ ਨੇੜੇ ਉਦੋਂ ਅਫੜਾ-ਤਫੜੀ ਮਚ ਗਈ, ਜਦੋਂ ਇਕ ਔਰਤ ਮਰਨ ਦੇ ਇਰਾਦੇ ਨਾਲ ਰੇਲ ਦੀ ਪੱਟੜੀ 'ਤੇ ਬੈਠ ਗੱਡੀ ਦਾ ਇੰਤਜਾਰ ਕਰਦੀ ਵੇਖੀ ਗਈ | ਜਾਣਕਾਰੀ ਮੁਤਾਬਕ ਬੀਤੀ ਰਾਤ ਇਕ ...

ਪੂਰੀ ਖ਼ਬਰ »

ਮਕਾਨ ਮਾਲਕ ਤੋਂ ਤੰਗ ਆ ਕੇ ਔਰਤ ਰਾਤ ਮਰਨ ਲਈ ਰੇਲਵੇ ਲਾਈਨ 'ਤੇ ਬੈਠੀ

ਡੇਰਾਬੱਸੀ, 14 ਮਈ (ਗੁਰਮੀਤ ਸਿੰਘ)-ਬੀਤੀ ਦੇਰ ਰਾਤ ਅੰਬਾਲਾ-ਕਾਲਕਾ ਰੇਲਵੇ ਲਾਈਨ 'ਤੇ ਡੇਰਾਬੱਸੀ ਫਾਟਕ ਨੇੜੇ ਉਦੋਂ ਅਫੜਾ-ਤਫੜੀ ਮਚ ਗਈ, ਜਦੋਂ ਇਕ ਔਰਤ ਮਰਨ ਦੇ ਇਰਾਦੇ ਨਾਲ ਰੇਲ ਦੀ ਪੱਟੜੀ 'ਤੇ ਬੈਠ ਗੱਡੀ ਦਾ ਇੰਤਜਾਰ ਕਰਦੀ ਵੇਖੀ ਗਈ | ਜਾਣਕਾਰੀ ਮੁਤਾਬਕ ਬੀਤੀ ਰਾਤ ਇਕ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ 'ਕੁਆਂਟਮ ਕੰਪਿਊਟਰਜ਼' ਵਿਸ਼ੇ 'ਤੇ ਵੈਬੀਨਾਰ

ਚੰਡੀਗੜ੍ਹ, 14 ਮਈ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਦੇ ਭੌਤਿਕ ਵਿਗਿਆਨ ਦੇ ਪੋਸਟ ਗ੍ਰੈਜੂਏਟ ਵਿਭਾਗ ਵਲੋਂ 'ਕੁਆਂਟਮ ਕੰਪਿਊਟਰਜ਼' ਵਿਸ਼ੇ 'ਤੇ ਇਕ ਵੈਬੀਨਾਰ ਕਰਵਾਇਆ ਗਿਆ | ਡਾ: ਬਿੰਦੀਆ ਅਰੋੜਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਭੌਤਿਕ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 2 ਖ਼ਿਲਾਫ਼ ਮਾਮਲਾ ਦਰਜ

ਖਰੜ, 14 ਮਈ (ਮਾਨ)-ਸਰਕਾਰ ਵਲੋਂ ਕੋਰੋਨਾ ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦਿਆਂ ਲਗਾਏ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਸੰਨੀ ਇਨਕਲੇਵ ਵਿਚਲੀ ਚੌਕੀ ਦੀ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਏ. ਐਸ. ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਅਨਿਲ ਕੁਮਾਰ ...

ਪੂਰੀ ਖ਼ਬਰ »

ਪੰਜਾਬ 'ਚ ਭੇਜੇ ਨਕਾਰਾ ਵੈਂਟੀਲੇਟਰਾਂ ਦੇ ਮਾਮਲੇ 'ਚ ਕਰੋੜਾਂ ਦੇ ਘਪਲੇ ਦਾ ਖਦਸ਼ਾ-ਦਾਊਾ

ਐੱਸ. ਏ. ਐੱਸ. ਨਗਰ, 14 ਮਈ (ਕੇ. ਐੱਸ. ਰਾਣਾ)-ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਪ੍ਰਧਾਨ ਮੰਤਰੀ ਕੇਅਰ ਫ਼ੰਡ 'ਚ ਲੋਕਾਂ ਵਲੋਂ ਅਰਬਾਂ ਰੁਪਏ ਦਾਨ ਵਜੋਂ ਦਿੱਤੇ ਗਏ ਹਨ | ਇਸ ਫ਼ੰਡ ਰਾਹੀਂ ਅਰਬਾਂ ਰੁਪਏ ਦੇ ਵੈਂਟੀਲੇਟਰ, ਮਾਸਕ, ਦਸਤਾਨੇ ਤੇ ਹੋਰ ਲੋੜੀਂਦਾ ਸਾਮਾਨ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX