ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਰੂਪਨਗਰ

ਥੀਮ ਪਾਰਕ 'ਦਾਸਤਾਨ-ਏ-ਸ਼ਹਾਦਤ' ਵਿਖੇ ਸਟੇਨਲੈਸ ਸਟੀਲ ਦਾ ਤਿਆਰ 40 ਫੁੱਟ ਉੱਚਾ ਖੰਡਾ ਕੀਤਾ ਸਥਾਪਿਤ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਦਸਮ ਪਿਤਾ ਸਾਹਿਬ-ਏ-ਕਮਾਲ ਦੇ ਲਖਤੇ ਜ਼ਿਗ਼ਰ ਵੱਡੇ ਸਾਹਿਬਜ਼ਾਦਿਆਂ ਤੇ ਸਿੰਘ ਸ਼ਹੀਦਾਂ ਦੀਆਂ ਸ਼ਹਾਦਤਾਂ ਤੇ ਲਹੂ ਦੇ ਨਾਲ ਲਵਰੇਜ਼ ਧਰਤੀ ਸ੍ਰੀ ਚਮਕੌਰ ਸਾਹਿਬ ਦੇ ਨਿਰਮਾਣ ਅਧੀਨ ਇਤਿਹਾਸਕ ਪ੍ਰੋਜੈਕਟ ਥੀਮ ਪਾਰਕ 'ਦਾਸਤਾਨ-ਏ-ਸ਼ਹਾਦਤ' ਵਿਖੇ ਇਕ ਸਟੇਨਲੈਸ ਸਟੀਲ ਦਾ ਤਿਆਰ ਕੀਤਾ 40 ਫੁੱਟ ਉੱਚਾ, 25 ਫੁੱਟ ਚੌੜਾ ਤੇ 7 ਟਨ ਵਜ਼ਨੀ ਖੰਡੇ ਨੂੰ ਸਥਾਪਿਤ ਕਰ ਦਿੱਤਾ ਗਿਆ ਹੈ | ਬੀਤੀ ਰਾਤ ਦੇਰ ਤੱਕ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜ਼ਰੀ 'ਚ ਖੰਡੇ ਨੂੰ ਸਥਾਪਿਤ ਕਰਨ ਲਈ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਅਧਿਕਾਰੀਆਂ ਦੀ ਦੇਖ-ਰੇਖ ਹੇਠ ਦਿੱਲੀ ਤੋਂ ਆਏ ਮਾਹਿਰ ਕਾਰੀਗਰਾਂ ਵਲੋਂ ਇਸ ਖੰਡੇ ਨੂੰ ਸਥਾਪਿਤ ਕੀਤਾ ਗਿਆ | ਦੱਸਣਯੋਗ ਹੈ ਕਿ ਸੈਰ ਸਪਾਟਾ ਵਿਭਾਗ ਵਲੋਂ ਇਸ ਖੰਡੇ ਨੂੰ ਤਿਆਰ ਕਰਨ ਲਈ ਦਿੱਲੀ ਤੋਂ ਵਿਸ਼ੇਸ਼ ਤੌਰ 'ਤੇ ਕਾਰੀਗਰ ਸੱਦੇ ਗਏ ਸਨ, ਜੋ ਪਿਛਲੇ ਕਈ ਦਿਨਾਂ ਤੋਂ ਦਿਨ ਰਾਤ ਇਸ ਖੰਡੇ ਨੂੰ ਤਿਆਰ ਕਰਨ ਵਿਚ ਲੱਗੇ ਹੋਏ ਸਨ | ਅੱਜ ਸਵੇਰੇ ਮੁੜ ਜਾਇਜ਼ਾ ਲੈਣ ਪੁੱਜੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਖ਼ੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਇਸ ਪ੍ਰੋਜੈਕਟ ਨੂੰ 2006 'ਚ ਕਾਂਗਰਸ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਸੀ ਪਰ 2007 'ਚ ਕਾਂਗਰਸ ਸਰਕਾਰ ਬਦਲਦਿਆਂ ਹੀ ਇਸ ਪ੍ਰੋਜੈਕਟ ਨੂੰ ਵਿਰੋਧੀ ਸਰਕਾਰ ਵਲੋਂ ਖੰਡਰ ਬਣਾ ਦਿੱਤਾ | ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਉਨ੍ਹਾਂ ਦੇ ਵਿਧਾਇਕ ਤੇ ਮੰਤਰੀ ਬਣਦਿਆਂ ਹੀ ਉਨ੍ਹਾਂ ਇਸ ਪ੍ਰੋਜੈਕਟ ਨੂੰ ਚੁਨੌਤੀ ਵਜੋਂ ਲਿਆ ਅਤੇ 90 ਫ਼ੀਸਦੀ ਨਿਰਮਾਣ ਮੁਕੰਮਲ ਕਰ ਲਿਆ ਗਿਆ ਹੈ ਤੇ ਜਲਦੀ ਹੀ ਸੰਗਤਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਥੀਮ ਪਾਰਕ ਵਿਖੇ ਇਸ ਖੰਡੇ ਤੋਂ ਇਲਾਵਾ ਤਾਂਬੇ ਨਾਲ ਤਿਆਰ ਕੀਤੇ ਘੋੜਿਆਂ 'ਤੇ ਸਵਾਰ ਪੰਜ ਯੋਧੇ ਪਹਿਲਾਂ ਹੀ ਸਥਾਪਿਤ ਕਰ ਦਿੱਤੇ ਗਏ ਹਨ ਜਦ ਕਿ ਸਟੇਨਲੈਸ ਸਟੀਲ ਦੀਆਂ ਦੋ ਤਲਵਾਰਾਂ ਵੀ 2-4 ਦਿਨਾਂ 'ਚ ਲਗਾ ਦਿੱਤੀਆਂ ਜਾਣਗੀਆਂ | ਇਸ ਮੌਕੇ ਚੰਨੀ ਦੇ ਨਾਲ ਪਹੁੰਚੇ ਪੰਜਾਬ ਦੇ ਲੋਕ ਗਾਇਕ ਜੱਸ ਬਾਜਵਾ ਨੇ ਵੀ ਥੀਮ ਪਾਰਕ 'ਚ ਕੀਤੇ ਜਾ ਰਹੇ ਆਲਾ ਦਰਜੇ ਦੇ ਕੰਮ ਦੀ ਸ਼ਲਾਘਾ ਕੀਤੀ | ਇਸ ਮੌਕੇ ਵਿਭਾਗ ਦੇ ਕਾਰਜਕਾਰੀ ਇੰਜੀਨੀਆਰ ਭੁਪਿੰਦਰ ਸਿੰਘ ਚਾਨਾ ਤੇ ਐਸ. ਡੀ. ਓ. ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਖੰਡੇ ਨੂੰ ਤਿਆਰ ਕਰਨ ਵਿਚ ਜਿਥੇ ਦੋ ਮਹੀਨੇ ਦਾ ਸਮਾਂ ਲੱਗਿਆ ਹੈ ਉਥੇ ਹੀ ਇਸ ਨੂੰ ਮੌਕੇ 'ਤੇ ਲਿਆ ਕੇ ਤਿਆਰ ਕਰਨ ਤੇ ਸਥਾਪਿਤ ਕਰਨ 'ਚ ਵੀ 15 ਦਿਨਾਂ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ |

ਰੂਪਨਗਰ 'ਚ ਸ਼ਰਧਾ ਨਾਲ ਮਨਾਇਆ ਈਦ ਦਾ ਤਿਉਹਾਰ

ਰੂਪਨਗਰ, 14 ਮਈ (ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ 'ਚ ਈਦ ਦਾ ਤਿਉਹਾਰ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਜਾਮਾ ਮਸਜਿਦ ਸ਼ੇਖਾਂ 'ਚ ਈਦ ਉਲ ਫਿਤਰ ਦਾ ਤਿਉਹਾਰ ਬਹੁਤ ਸਾਦਗੀ ਤੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ | ਈਮ ਦੀ ਨਮਾਜ ਸਯੱਦ ...

ਪੂਰੀ ਖ਼ਬਰ »

ਜ਼ੀਰਕਪੁਰ 'ਚ ਪੁਲਿਸ ਵਲੋਂ ਭੋਜਨ ਹੈਲਪਲਾਈਨ ਦਾ ਆਗਾਜ਼

ਜ਼ੀਰਕਪੁਰ, 14 ਮਈ (ਹੈਪੀ ਪੰਡਵਾਲਾ)-ਬੀਤੇ ਕੱਲ੍ਹ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਲੋੜਵੰਦ ਕੋਰੋਨਾ ਮਰੀਜ਼ਾਂ ਲਈ ਐਲਾਨੀ ਗਈ 'ਭੋਜਨ ਹੈਲਪਲਾਈਨ' ਦਾ ਐੱਸ. ਪੀ (ਦਿਹਾਤੀ) ਡਾ: ਰਵਜੋਤ ਕੌਰ ਗਰੇਵਾਲ ਵਲੋਂ ਜ਼ੀਰਕਪੁਰ ਵਿਖੇ ਆਗਾਜ਼ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਔਰਤ ਦੀ ਪੀ. ਜੀ. ਆਈ. 'ਚ ਮੌਤ

ਨੰਗਲ, 14 ਮਈ (ਪ੍ਰੋ. ਅਵਤਾਰ ਸਿੰਘ)-ਕਾਰ ਦੇ ਸਾਹਮਣੇ ਅਵਾਰਾ ਗਾਂ ਦੇ ਆਉਣ ਮਗਰੋਂ ਜ਼ਖ਼ਮੀ ਹੋਈ ਇਕ ਔਰਤ ਦੀ ਪੀ. ਜੀ. ਆਈ. 'ਚ ਇਲਾਜ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਬੁੱਧਵਾਰ ਦੇਰ ਰਾਤ ਸ਼ਿਵਾਲਿਕ ਕਾਲਜ ਤੋਂ ਕੁਝ ਦੂਰੀ ਤੇ ਮੋਜੋਵਾਜ ਰੋਡ 'ਤੇ ਕਾਰ ਦੇ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਮੋਰਿੰਡਾ ਦੀ ਅਗਵਾਈ ਹੇਠ ਕੱਢਿਆ ਫਲੈਗ ਮਾਰਚ

ਮੋਰਿੰਡਾ, 14 ਮਈ (ਕੰਗ)-ਐੱਸ. ਡੀ. ਐੱਮ. ਮੋਰਿੰਡਾ ਜਸਬੀਰ ਸਿੰਘ ਦੀ ਅਗਵਾਈ ਹੇਠ ਕੋਰੋਨਾ ਸਬੰਧੀ ਸਰਕਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਮੋਰਿੰਡਾ ਦੇ ਬਾਜ਼ਾਰਾਂ 'ਚੋਂ ਫਲੈਗ ਮਾਰਚ ਕੱਢਿਆ ਗਿਆ | ਇਸ ਮੌਕੇ ਡੀ. ਐੱਸ. ਪੀ. ਕੋਰੋਨਾ ਅਨਿਲ ਕੁਮਾਰ, ਮੈਡਮ ਬਲਜਿੰਦਰ ...

ਪੂਰੀ ਖ਼ਬਰ »

ਨਿੱਜੀ ਹਸਪਤਾਲ 'ਚ ਕੋਰੋਨਾ ਪੀੜਤ ਮਰੀਜ਼ ਦੀ ਮੌਤ ਹੋਣ 'ਤੇ ਹੰਗਾਮਾ

ਜ਼ੀਰਕਪੁਰ, 14 ਮਈ (ਹੈਪੀ ਪੰਡਵਾਲਾ)-ਜ਼ੀਰਕਪੁਰ ਦੇ ਇਕ ਨਿੱਜੀ ਹਸਪਤਾਲ 'ਚ ਪਿਛਲੇ ਕਈ ਦਿਨਾਂ ਤੋਂ ਦਾਖ਼ਲ ਮਰੀਜ਼ ਦੀ ਮੌਤ ਨੂੰ ਲੈ ਕੇ ਪੀੜਤ ਪਰਿਵਾਰ ਵਲੋਂ ਹਸਪਤਾਲ 'ਚ ਹੰਗਾਮਾ ਕਰਦੇ ਹੋਏ ਪ੍ਰਬੰਧਕਾਂ 'ਤੇ ਲਾਪ੍ਰਵਾਹੀ ਵਰਤਣ ਦਾ ਦੋਸ਼ ਲਗਾਇਆ ਗਿਆ | ਖ਼ਬਰ ਮਿਲਣ 'ਤੇ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਨੇ ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟ

ਸ੍ਰੀ ਅਨੰਦਪੁਰ ਸਾਹਿਬ, 14 ਮਈ (ਨਿੱਕੂਵਾਲ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਸਾਬਕਾ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ | ਆਪਣੇ ਸੰਦੇਸ਼ ਵਿਚ ਰਾਣਾ ...

ਪੂਰੀ ਖ਼ਬਰ »

ਐਨ.ਐਫ.ਐਲ. ਵਲੋਂ ਸਿਵਲ ਹਸਪਤਾਲ ਨੂੰ ਫਾਉਲਰ ਬੈੱਡ ਭੇਟ

ਨੰਗਲ, 14 ਮਈ (ਪ੍ਰੋ. ਅਵਤਾਰ ਸਿੰਘ)-ਕਰੋਨਾ ਮਹਾਂਮਾਰੀ ਦੌਰਾਨ ਪੰਜਾਬ 'ਚ ਫਾਉਲਰ ਬੈੱਡ ਦੀ ਕਮੀ ਨੂੰ ਦੂਰ ਕਰਨ ਲਈ ਐਨ.ਐਫ.ਐਲ. ਨੰਗਲ ਇਕਾਈ ਨੇ ਸੀ.ਐਸ.ਆਰ. ਸਕੀਮ ਤਹਿਤ ਸਰਕਾਰੀ ਸਿਵਲ ਹਸਪਤਾਲ ਨੰਗਲ ਨੂੰ ਪੰਜ ਫਾਉਲਰ ਬੈੱਡ ਦਿੱਤੇ | ਇਹ ਬੈੱਡ ਐਨ.ਐਫ.ਐਲ. ਦੇ ਚੀਫ ਜਨਰਲ ...

ਪੂਰੀ ਖ਼ਬਰ »

ਕਾਂਗਰਸ ਵਰਕਰਾਂ 'ਚ ਸੂਬਾਈ ਲੀਡਰਸ਼ਿਪ ਦੇ ਘਮਾਸਾਣ ਕਾਰਨ ਮਾਯੂਸੀ

ਨੂਰਪੁਰ ਬੇਦੀ, 14 ਮਈ (ਵਿੰਦਰ ਪਾਲ ਝਾਂਡੀਆ)-ਨੂਰਪੁਰ ਬੇਦੀ ਇਲਾਕੇ ਦੇ ਕਾਂਗਰਸੀ ਆਗੂਆਂ ਜਿਨ੍ਹਾਂ 'ਚ ਕਾਂਗਰਸ ਦੇ ਤੇ ਵਪਾਰੀ ਆਗੂ ਚੌਧਰੀ ਪਵਨ ਕੁਮਾਰ ਚੌਹਾਨ, ਸੁਨੀਲ ਕੁਮਾਰ, ਪਵਨ ਕੁਮਾਰ ਟਿੱਬਾ ਟੱਪਰੀਆਂ ਨੇ ਪ੍ਰੈੱਸ ਜਰੀਏ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ...

ਪੂਰੀ ਖ਼ਬਰ »

ਸਰਕਾਰੀ ਸਕੂਲ ਬ੍ਰਹਮਪੁਰ 'ਚ ਦਾਖਲਾ ਮੁਹਿੰਮ ਵਿਚ ਭਾਰੀ ਉਤਸ਼ਾਹ

ਨੰਗਲ, 14 ਮਈ (ਪ੍ਰੀਤਮ ਸਿੰਘ ਬਰਾਰੀ)-ਸਰਕਾਰੀ ਪ੍ਰਾਇਮਰੀ ਸਕੂਲ ਬ੍ਰਹਮਪੁਰ ਵਿਖੇ ਸਿੱਖਿਆ ਵਿਭਾਗ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਬਾਰ ਨਿੱਜੀ ਸਕੂਲਾਂ ਤੋਂ ਹੱਟ ਕੇ ਵੱਡੀ ਗਿਣਤੀ ਵਿਚ ਬੱਚੇ ਸਰਕਾਰੀ ਸਕੂਲ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਫਲਾਂ ਦੇ ਭਾਅ ਪਹੰੁਚੇ ਅਸਮਾਨੀ

ਕੀਰਤਪੁਰ ਸਾਹਿਬ, 14 ਮਈ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਕੋਰੋਨਾ ਮਹਾਂਮਾਰੀ ਕਰਕੇ ਲੋਕਾਂ ਦਾ ਵਪਾਰ ਪੂਰੀ ਤਰ੍ਹਾਂ ਨਾਲ ਹਿੱਲਿਆ ਹੋਇਆ ਹੈ | ਕੰਮ-ਕਾਰ ਘੱਟ ਹੋਣ ਕਰਕੇ ਲੋਕਾਂ ਦਾ ਆਰਥਿਕ ਸਥਿਤੀ ਵੀ ਪੂਰੀ ਤਰ੍ਹਾਂ ਨਾਲ ਡਗਮਗਾਈ ਹੋਈ ਹੈ |ਕਰੋਨਾ ਦੇ ਪ੍ਰਭਾਵ ਤੋਂ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਭਗਵਾਨ ਪਰਸ਼ੂਰਾਮ ਦਾ ਜਨਮ ਦਿਹਾੜਾ ਮਨਾਇਆ

ਮੋਰਿੰਡਾ, 14 ਮਈ (ਕੰਗ)-ਮੋਰਿੰਡਾ ਵਿਖੇ ਭਗਵਾਨ ਪਰਸ਼ੂਰਾਮ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਦੱਸਿਆ ਕਿ ਸਾਨੂੰ ਭਗਵਾਨ ਪਰਸ਼ੂਰਾਮ ਜੀ ਦੇ ਜੀਵਨ ਤੋਂ ਸੇਧ ਲੈ ਕੇ ਅੱਗੇ ਵਧਣਾ ...

ਪੂਰੀ ਖ਼ਬਰ »

ਕੌਂਸਲ ਪ੍ਰਧਾਨ ਨੇ ਵਾਰਡ ਕੌਂਸਲਰਾਂ ਸਣੇ ਵਾਰਡ ਨੰਬਰ ਤਿੰਨ ਤੇ ਚਾਰ 'ਚ ਚਲਾਇਆ ਸਫ਼ਾਈ ਅਭਿਆਨ

ਨੰਗਲ, 14 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇਪੀ ਸਿੰਘ ਦੀਆਂ ਹਦਾਇਤਾਂ ਤਹਿਤ ਨੰਗਲ ਨਗਰ ਕੌਂਸਲ ਦੇ ਕਾਂਗਰਸੀ ਕੌਂਸਲਰਾਂ ਦੁਆਰਾ ਆਪੋ ਆਪਣੇ ਵਾਰਡ ਵਿਚ ਚਲਾਈ ਜਾ ਰਹੀ ਸਫ਼ਾਈ ਮੁਹਿੰਮ ਦੇ ਤੀਜੇ ਤਹਿਤ ਅੱਜ ਵਾਰਡ ਨੰਬਰ ਤਿੰਨ ਅਤੇ ਚਾਰ ਵਿਚ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਜੰਡ ਸਾਹਿਬ ਨੇ ਅੰਮਿ੍ਤਧਾਰੀ ਵਿਦਿਆਰਥੀਆਂ ਨੂੰ 74 ਹਜ਼ਾਰ ਰੁਪਏ ਵਜ਼ੀਫ਼ਾ ਵੰਡਿਆ

ਬੇਲਾ, 14 ਮਈ (ਮਨਜੀਤ ਸਿੰਘ ਸੈਣੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੈਡਮ ਅਰਵਿੰਦਰ ਕੌਰ ਵਾਲੀਆ ਪਿ੍ੰਸੀਪਲ ਦੀ ਅਗਵਾਈ ਵਿਚ ਸਾਲ 2020-21 ਦੌਰਾਨ ਪੜ੍ਹਾਈ ਕਰਨ ਵਾਲੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਖਾਦਾਂ ਤੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਤੇ ਕਾਬੂ ਪਾਏ-ਸੀ. ਪੀ. ਆਈ. ਐਮ.

ਨੂਰਪੁਰ ਬੇਦੀ, 14 ਮਈ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਸੀ. ਪੀ. ਆਈ. ਐਮ. ਦੇ ਪਾਰਟੀ ਮੈਂਬਰਾਂ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਦੀ ਪ੍ਰਧਾਨਗੀ ਕਾਮਰੇਡ ਗੀਤਾ ਰਾਮ ਕਰਤਾਰਪੁਰ ਨੇ ਕੀਤੀ | ਮੀਟਿੰਗ 'ਚ ਕਾਮਰੇਡਾਂ ਨੇ ਤਿ੍ਪੁਰਾ ਦੇ ਸਾਬਕਾ ਮੁੱਖ ਮੰਤਰੀ ਤੇ ...

ਪੂਰੀ ਖ਼ਬਰ »

ਸ੍ਰੀ ਅਨੰਦਪੁਰ ਸਾਹਿਬ ਵਿਖੇ ਸਾਦੇ ਢੰਗ ਨਾਲ ਮਨਾਈ ਭਗਵਾਨ ਪਰਸ਼ੂਰਾਮ ਜੈਅੰਤੀ

ਸ੍ਰੀ ਅਨੰਦਪੁਰ ਸਾਹਿਬ, 14 ਮਈ (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਾਨਕ ਕਿਸਾਨ ਹਵੇਲੀ ਦੇ ਲਾਗੇ ਬਣੇ ਭਗਵਾਨ ਪਰਸ਼ੂਰਾਮ ਦੇ ਮੰਦਰ 'ਚ ਬ੍ਰਾਹਮਣ ਸਭਾ ਵਲੋਂ ਭਗਵਾਨ ਪਰਸ਼ੂਰਾਮ ਦੀ ਜੈਅੰਤੀ ਸ਼ਰਧਾ ਨਾਲ ਮਨਾਈ ਗਈ | ਸਭ ਤੋਂ ਪਹਿਲਾਂ ਸ੍ਰੀ ਸੁੰਦਰ ...

ਪੂਰੀ ਖ਼ਬਰ »

ਦੁਕਾਨਦਾਰਾਂ ਨੂੰ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ

ਪੁਰਖਾਲੀ, 14 ਮਈ (ਅੰਮਿ੍ਤਪਾਲ ਸਿੰਘ ਬੰਟੀ)-ਦੁਕਾਨਦਾਰਾਂ ਨੂੰ ਤਾਲਾਬੰਦੀ ਦੌਰਾਨ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਪੁਰਖਾਲੀ ਦੇ ਦੁਕਾਨਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਛੋਟੇ ਦੁਕਾਨਦਾਰਾਂ ਵਲੋਂ ਵੀ ਆਪਣੀਆਂ ਸਮੱਸਿਆਵਾਂ ਦਾ ਜ਼ਿਕਰ ਕੀਤਾ ਗਿਆ ਤੇ ਕਿਹਾ ਕਿ ...

ਪੂਰੀ ਖ਼ਬਰ »

ਜਲ ਸਪਲਾਈ ਤੇ ਸੈਨੀਟੇਸ਼ਨ ਬੀ.ਆਰ. ਸੀ ਯੂਨੀਅਨ ਵਲੋਂ ਯੂਥ ਕਾਂਗਰਸ ਪ੍ਰਧਾਨ ਨਾਲ ਮੀਟਿੰਗ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਜਲ ਸਪਲਾਈ ਤੇ ਸੈਨੀਟੇਸ਼ਨ ਯੂਨੀਅਨ ਵਲੋਂ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਨਾਲ ਮੀਟਿੰਗ ਕੀਤੀ ਗਈ ਅਤੇ ਮਿਸ਼ਨ ਘਰ-ਘਰ ਨੌਕਰੀ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿਚ ਬੀ. ਆਰ. ਸੀ., ਸੀ. ਡੀ. ਐਸ. ਆਈ. ਈ. ਸੀ ਦੀ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਾ ਕੋਰੋਨਾ ਮਹਾਂਮਾਰੀ ਸਬੰਧੀ ਭਾਵੁਕ ਸੁਨੇਹਾ

ਕੀਰਤਪੁਰ ਸਾਹਿਬ, 14 ਮਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਸਰਕਾਰ ਵਲੋਂ ਕਈ ਪ੍ਰਕਾਰ ਦੀਆਂ ਪਾਬੰਦੀਆਂ ਲਗਾਈਆਂ ਹੋਈਆਂ ਹਨ ਪਰ ਫਿਰ ਵੀ ਕੁਝ ਲੋਕ ਇਨ੍ਹਾਂ ਪਾਬੰਦੀਆਂ ਦੀ ਉਲੰਘਣਾ ਕਰਕੇ ਸਮਾਜ ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੱਡੇ ...

ਪੂਰੀ ਖ਼ਬਰ »

ਦਿੱਲੀ ਧਰਨਿਆਂ 'ਤੇ ਬੈਠੇ ਚੱਕਲਾਂ ਦੇ ਕਿਸਾਨਾਂ ਦੀਆਂ ਮੋਟਰਾਂ ਚੋਰੀ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਦਿੱਲੀ ਧਰਨੇ 'ਤੇ ਬੈਠੇ ਪਿੰਡ ਚੱਕਲਾਂ ਦੇ 3 ਕਿਸਾਨਾਂ ਦੀਆਂ ਟਿਊਬਵੈੱਲ ਮੋਟਰ ਚੋਰੀ ਹੋ ਗਈਆਂ ਹਨ | ਹਰਚੰਦ ਸਿੰਘ ਪੁੱਤਰ ਜਸਪਾਲ ਸਿੰਘ, ਭੁਪਿੰਦਰ ਸਿੰਘ ਪੁੱਤਰ ਅਜੈਬ ਸਿੰਘ, ਹਰਵੀਰ ...

ਪੂਰੀ ਖ਼ਬਰ »

'ਆਪ' ਵਲੋਂ ਸ਼ਿਵਾਲਿਕ ਕਾਲਜ ਨਯਾ ਨੰਗਲ ਦੇ ਗੇਟ ਮੂਹਰੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ

ਨੰਗਲ, 14 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਸਰਕਾਰ ਦੇ ਅਧਾਰੇ ਡਾਇਰੈਕਟਰ ਆਫ ਐਜੂਕੇਸ਼ਨ (ਕਾਲਜ ਸ਼ਾਖਾ) ਵਲੋਂ ਪੰਜਾਬ ਦੇ 8 ਕਾਲਜਾਂ ਤੋਂ 5-5 ਲੱਖ ਰੁਪਏ ਸਰਕਾਰ ਦੇ ਖਾਤੇ 'ਚ ਟਰਾਂਸਫਰ ਕਰਨ ਦੇ ਹੁਕਮ ਵਿਰੁੱਧ ਸ਼ਿਵਾਲਿਕ ਕਾਲਜ ਨਯਾ ਨੰਗਲ ਦੇ ਮੂਹਰੇ 2 ਘੰਟੇ ਬੈਠ ਕੇ ਰੋਸ ...

ਪੂਰੀ ਖ਼ਬਰ »

ਸੜਕੀ ਹਾਦਸੇ 'ਚ ਮੋਟਰਸਾਈਕਲ ਸਵਾਰ ਜ਼ਖ਼ਮੀ

ਮੋਰਿੰਡਾ, 14 ਮਈ (ਪਿ੍ਤਪਾਲ ਸਿੰਘ)-ਪਿਛਲੇ ਲੰਮੇ ਸਮੇਂ ਤੋਂ ਅਖ਼ਬਾਰਾਂ ਦੀਆਂ ਸੁਰਖ਼ੀਆਂ ਬਣੀ ਮੋਰਿੰਡਾ ਰੂਪਨਗਰ ਰੋਡ ਨੂੰ ਭਾਵੇਂ ਹਲਕਾ ਵਿਧਾਇਕ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਦੀ ਮਿਹਨਤ ਸਦਕਾ ਥੋੜਾ ਸਮਾਂ ਪਹਿਲਾ ਹੀ ਕਰੋੜਾਂ ਰੁਪਏ ਦੀ ਲਾਗਤ ਨਾਲ ...

ਪੂਰੀ ਖ਼ਬਰ »

ਸਵ. ਸੋਮਨਾਥ ਬੇਦੀ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 14 ਮਈ (ਬੀਰਅੰਮਿ੍ਤਪਾਲ ਸਿੰਘ ਸੰਨੀ)-ਸੰਤ ਬਾਬਾ ਗੁਰਦਿਆਲ ਸਿੰਘ ਦੇ ਚਾਚਾ ਸੋਮਨਾਥ ਬੇਦੀ (87) ਵਾਸੀ ਲੁਧਿਆਣਾ ਜੋ ਕਿ ਲੰਮੀ ਬਿਮਾਰੀ ਉਪਰੰਤ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀਆਂ ਅਸਥੀਆਂ ਪਰਿਵਾਰਕ ਮੈਂਬਰਾਂ ਤੇ ਸਾਕ ਸਬੰਧੀਆਂ ਵਲੋਂ ਸਥਾਨਕ ...

ਪੂਰੀ ਖ਼ਬਰ »

ਪਿੰਡ ਰਾਏਪੁਰ ਦੀ ਪੰਚਾਇਤ ਵਲੋਂ ਦਰਜ ਪਰਚੇ ਦਾ ਡਟਵਾਂ ਵਿਰੋਧ

ਕਾਹਨਪੁਰ ਖੂਹੀ, 14 ਮਈ (ਗੁਰਬੀਰ ਸਿੰਘ ਵਾਲੀਆ)-ਪਿਛਲੇ ਦਿਨੀਂ ਪਿੰਡ ਚੈਹੜ ਮਜਾਰਾ ਵਿਖੇ ਹੋਏ ਵਿਸ਼ਾਲ ਕਿਸਾਨ ਮਜ਼ਦੂਰ ਸੰਮੇਲਨ 'ਚ ਸ਼ਿਰਕਤ ਕਰਨ ਲਈ ਨੂਰਪੁਰ ਬੇਦੀ ਪੁਲਿਸ ਵਲੋਂ ਕੋਰੋਨਾ ਸਬੰਧੀ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ ਵਜੋਂ ਪ੍ਰਬੰਧਕਾਂ ਸਮੇਤ ਗਾਇਕ ...

ਪੂਰੀ ਖ਼ਬਰ »

'ਆਪ' ਆਗੂਆਂ ਗੁਰਦੁਆਰਾ ਸਾਹਿਬ ਅੱਗੇ ਸੰਗਤਾਂ ਨੂੰ ਮਾਸਕ ਤੇ ਸੈਨੇਟਾਈਜਰ ਵੰਡੇ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਵਲੋਂ ਸਥਾਨਕ ਇਤਿਹਾਸਕ ਗੁ: ਸ੍ਰੀ ਕਤਲਗੜ੍ਹ ਸਾਹਿਬ ਦੇ ਮੁੱਖ ਦਰਵਾਜ਼ੇ 'ਤੇ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਮੀਤ ਪ੍ਰਧਾਨ ਸਵਰਨ ਸਿੰਘ ਸੈਂਪਲਾਂ ਦੀ ਅਗਵਾਈ ਹੇਠ ਸੰਗਰਾਂਦ ਦੌਰਾਨ ਨਤਮਸਤਕ ...

ਪੂਰੀ ਖ਼ਬਰ »

ਨੂਰਪੁਰ ਬੇਦੀ ਦੇ 8 ਸਾਲਾ ਮਿਲਨਜੋਤ ਸਿੰਘ ਨੇ ਜੀ. ਕੇ. ਉਲੰਪੀਅਡ 'ਚ ਪੰਜਾਬ ਦਾ ਨਾਂਅ ਕੀਤਾ ਰੌਸ਼ਨ

ਨੂਰਪੁਰ ਬੇਦੀ, 14 ਮਈ (ਵਿੰਦਰ ਪਾਲ ਝਾਂਡੀਆ)-ਰੂਪਨਗਰ ਜ਼ਿਲ੍ਹੇ ਦੇ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਅਬਿਆਣਾ ਕਲਾਂ ਦੇ 8 ਸਾਲ ਦੇ ਲਿਟਲ ਮਾਸਟਰ ਮਿਲਨਜੋਤ ਸਿੰਘ ਨੇ ਆਪਣੀ ਸਖ਼ਤ ਮਿਹਨਤ ਨਾਲ ਜੀ. ਕੇ. ਉਲੰਪੀਅਡ 'ਚ ਪੰਜਾਬ ਦੀ ਪ੍ਰਤੀਨਿਧਤਾ ਕਰਦੇ ਹੋਏ ਆਪਣੇ ਦੇਸ਼ ਵਲੋਂ ...

ਪੂਰੀ ਖ਼ਬਰ »

ਪੰਚਾਇਤਾਂ ਤੇ ਸਮਾਜ ਸੇਵੀ ਸੰਸਥਾ ਵਲੋਂ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਦੋ ਸੂਬਿਆਂ ਪੰਜਾਬ ਤੇ ਹਿਮਾਚਲ ਨੂੰ ਆਪਸ ਵਿਚ ਮਿਲਾਉਣ ਵਾਲੀ ਘਨੌਲੀ ਤੋਂ ਢੇਰੋਵਾਲ ਸੜਕ ਦੀ ਮਾੜੀ ਦੁਰਦਸ਼ਾ ਦੇ ਲਈ ਕੁਦਰਤ ਕੇ ਸਭ ਬੰਦੇ ਸੰਸਥਾ ਦੇ ਅਹੁਦੇਦਾਰਾਂ ਅਤੇ ਇਲਾਕੇ ਦੀਆਂ ਪੰਚਾਇਤਾਂ ਤੇ ਮੁਤਹਵਰਾਂ ਨਾਲ ਸਰਕਾਰ ਅਤੇ ...

ਪੂਰੀ ਖ਼ਬਰ »

ਨਗਰ ਕੌਂਸਲ ਨੰਗਲ ਦੇ 400 ਕੱਚੇ ਪੱਕੇ ਮੁਲਾਜ਼ਮਾਂ ਵਲੋਂ ਹੜਤਾਲ

ਨੰਗਲ, 14 ਮਈ (ਪ੍ਰੀਤਮ ਸਿੰਘ ਬਰਾਰੀ)-ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਬੀਤੇ ਕੱਲ੍ਹ ਤੋਂ ਨਗਰ ਕੌਂਸਲ ਨੰਗਲ ਦੇ ਲਗਭਗ 400 ਕੱਚੇ ਪੱਕੇ ਮੁਲਾਜ਼ਮਾਂ ਵਲੋਂ ਹੜਤਾਲ ਕਰ ਕੇ ਕੌਂਸਲ ਦਫ਼ਤਰ ਬਾਹਰ ਪੰਜਾਬ ਸਰਕਾਰ ਤੇ ਵਿੱਤ ਮੰਤਰੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਨੇ ਮੱਛਰ ਨਿਯੰਤਰਨ ਹਫ਼ਤਾ ਮਨਾਇਆ

ਸ੍ਰੀ ਅਨੰਦਪੁਰ ਸਾਹਿਬ, 14 ਮਈ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਜ਼ੂਲੌਜੀ ਵਿਭਾਗ ਵਲੋਂ ਮੱਛਰ ਨਿਯੰਤਰਨ ਹਫ਼ਤਾ ਮਨਾਇਆ ਗਿਆ | ਇਸ ਦੌਰਾਨ ਮੱਛਰਾਂ 'ਤੇ ਕੰਟਰੋਲ ਤੇ ਰੋਕਥਾਮ ਵਿਸ਼ੇ 'ਤੇ ਪੋਸਟਰ ਅਤੇ ਵੀਡੀਓ ਬਣਾਉਣ ਦਾ ...

ਪੂਰੀ ਖ਼ਬਰ »

ਭੱਠਿਆਂ ਦੀ ਲੇਬਰ ਨੂੰ ਮੱਛਰ, ਮਲੇਰੀਏ ਤੋਂ ਬਚਾਉਣ ਲਈ ਸਿਹਤ ਵਿਭਾਗ ਦੀ ਟੀਮ ਨੇ ਕਰਵਾਈ ਸਪਰੇਅ

ਪੁਰਖਾਲੀ, 14 ਮਈ (ਅੰਮਿ੍ਤਪਾਲ ਸਿੰਘ ਬੰਟੀ)-ਸਿਹਤ ਵਿਭਾਗ ਭੱਦਲ ਦੀ ਟੀਮ ਵਲੋਂ ਸਬ ਸੈਂਟਰ ਭੱਦਲ ਅਧੀਨ ਪੈਂਦੇ ਭੱਠਿਆਂ 'ਤੇ ਲੇਬਰ ਨੂੰ ਮਲੇਰੀਆ ਦੀ ਬਿਮਾਰੀ ਤੋਂ ਬਚਣ ਲਈ ਮੱਛਰ ਮਾਰ ਦਵਾਈਆਂ (ਡੀ. ਡੀ. ਟੀ.) ਦੀ ਸਪਰੇਅ ਕੀਤੀ ਗਈ ਅਤੇ ਲੋਕਾਂ ਨੂੰ ਮਲੇਰੀਏ ਤੇ ਡੇਂਗੂ ...

ਪੂਰੀ ਖ਼ਬਰ »

'ਪਹਿਲਾਂ ਇਨਸਾਨੀਅਤ' ਸੰਸਥਾ ਵਲੋਂ ਥਲੀ ਕਲਾਂ ਵਿਖੇ ਬਜ਼ੁਰਗ ਔਰਤ ਨੂੰ ਵੀਲ ਚੇਅਰ ਭੇਟ

ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-'ਪਹਿਲਾ ਇਨਸਾਨੀਅਤ' ਸੰਸਥਾ ਵਲੋਂ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜਿੱਥੇ ਪਿੰਡਾਂ ਸ਼ਹਿਰਾਂ-ਕਸਬਿਆਂ ਨੂੰ ਸੈਨੇਟਾਈਜ਼ ਕੀਤਾ ਜਾ ਰਿਹਾ ਉੱਥੇ ਹੀ ਸੰਸਥਾ ਵਲੋਂ ਜ਼ਰੂਰਤਮੰਦ ਪਰਿਵਾਰਾਂ ਦੀ ਬਾਂਹ ਫੜਦਿਆਂ ਸਮਾਜਿਕ ਭਲਾਈ ਵਾਲੇ ...

ਪੂਰੀ ਖ਼ਬਰ »

ਬੇਸਹਾਰਾ ਹਾਲ 'ਚ ਰਹਿ ਰਹੇ ਵਿਅਕਤੀ ਦਾ ਸਮਾਜ ਸੇਵੀਆਂ ਨੇ ਫੜਿਆ ਹੱਥ

ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਅੱਜ ਦੇ ਇਸ ਪਦਾਰਥਵਾਦੀ ਯੁੱਗ ਵਿਚ ਹਰ ਇਨਸਾਨ ਆਪਣੇ ਲਈ ਜਿਊਾਦਾ ਹੈ ਪਰ ਕੁੱਝ ਅਜਿਹੇ ਇਨਸਾਨ ਵੀ ਹੁੰਦੇ ਹਨ ਜੋ ਕਿਸੇ ਦੂਸਰੇ ਦੇ ਦਰਦ ਵਿਚ ਸ਼ਰੀਕ ਹੁੰਦੇ ਹਨ | ਅਜਿਹਾ ਹੀ ਕੁੱਝ ਕੀਤਾ ਨੂਰਪੁਰ ਬੇਦੀ ਬਲਾਕ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਬਿਮਾਰੀ ਨੂੰ ਹਲਕੇ 'ਚ ਨਾ ਲਿਆ ਜਾਵੇ-ਮੈਡੀਕਲ ਐਸੋਸੀਏਸ਼ਨ

ਮੋਰਿੰਡਾ, 14 ਮਈ (ਕੰਗ)-ਇਥੇ ਮੈਡੀਕਲ ਐਸੋਸੀਏਸ਼ਨ ਮੋਰਿੰਡਾ ਦੀ ਪ੍ਰਧਾਨ ਬਚਨ ਲਾਲ ਵਰਮਾ ਦੀ ਅਗਵਾਈ ਹੇਠ ਇਕੱਤਰਤਾ ਹੋਈ, ਜਿਸ 'ਚ ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਸਖ਼ਤੀ ...

ਪੂਰੀ ਖ਼ਬਰ »

ਉਸਾਰੀ ਅਧੀਨ ਮਕਾਨਾਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ

ਨੰਗਲ, 14 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਆਰ. ਟੀ. ਆਈ. ਕਾਰਕੁਨ ਯੋਗੇਸ਼ ਸਚਦੇਵਾ ਨੇ ਇਕ ਪੈੱ੍ਰਸ ਬਿਆਨ ਰਾਹੀ ਈ. ਓ. ਨੰਗਲ ਤੋਂ ਮੰਗ ਕੀਤੀ ਹੈ ਕਿ ਉਸਾਰੀ ਅਧੀਨ ਮਕਾਨਾਂ 'ਤੇ ਸਖ਼ਤ ਨਜ਼ਰ ਰੱਖੀ ਜਾਵੇ | ਵੱਡੀ ਗਿਣਤੀ 'ਚ ਲੋਕ ਨਕਸ਼ਾ ਪਾਸ ਕਰਵਾਉਣ ਮਗਰੋਂ ਵੱਡੇ ਫੇਰਬਦਲ ਕਰ ...

ਪੂਰੀ ਖ਼ਬਰ »

ਸਰਕਾਰ ਦੀ ਸਵੱਛਤਾ ਮੁਹਿੰਮ ਨੂੰ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਲਗਾ ਰਿਹੈ ਗ੍ਰਹਿਣ

ਨੂਰਪੁਰ ਬੇਦੀ, 14 ਮਈ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਰਕਾਰ ਦੇ ਨੁਮਾਇੰਦਿਆਂ ਤੇ ਵਿਭਾਗ ਨੇ ਆਪਣਾ ਸਮੁੱਚਾ ਜ਼ੋਰ ਪਾਣੀ ਦੀ ਬਰਬਾਦੀ ਨੂੰ ਰੋਕਣ ਲਈ ਜਾਗਰੂਕਤਾ ਮੁਹਿੰਮ 'ਤੇ ਲਗਾ ਰੱਖਿਆ ਹੈ | ਮਗਰ ਦੂਜੀ ਤਰਫ਼ ਸਥਾਨਕ ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ...

ਪੂਰੀ ਖ਼ਬਰ »

ਨਰਸਿੰਗ ਦਿਵਸ ਮੌਕੇ ਸਿਹਤ ਮੁਲਾਜ਼ਮਾਂ ਤੇ ਨਰਸਾਂ ਦਾ ਵਿਸ਼ੇਸ਼ ਸਨਮਾਨ

ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਨਰਸਿੰਗ ਦਿਵਸ ਮੌਕੇ ਭਾਰਤੀ ਮਜ਼ਦੂਰ ਸੰਘ ਪੰਜਾਬ ਤੇ ਚੰਡੀਗੜ੍ਹ ਦੇ ਅਹੁਦੇਦਾਰਾਂ ਵਲੋਂ ਫ਼ਰੰਟ ਲਾਈਨ ਤੇ ਕੋਰੋਨਾ ਕਾਲ 'ਚ ਆਪਣੀ ਨਾ ਪ੍ਰਵਾਹ ਕਰਦੇ ਹੋਏ ਦੂਜਿਆਂ ਨੂੰ ਸੁੱਖ ਸਹੂਲਤਾਂ ਤੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ...

ਪੂਰੀ ਖ਼ਬਰ »

ਪੁਲਿਸ ਵੀ 10-10 ਦੀ ਚੇਨ ਬਣਾ ਕੇ ਕਰਨ ਲੱਗੀ ਕੋਰੋਨਾ ਮਹਾਂਮਾਰੀ ਬਾਰੇ ਜਾਗਰੂਕ

ਨੰਗਲ, 14 ਮਈ (ਪ੍ਰੀਤਮ ਸਿੰਘ ਬਰਾਰੀ)-ਦਿਨੋਂ ਦਿਨ ਤੇਜ਼ੀ ਨਾਲ ਵਧਦੇ ਜਾ ਰਹੇ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਨੂੰ ਠੱਲ੍ਹ ਪਾਉਣ ਲਈ ਜਿਥੇ ਸਰਕਾਰ ਤੇ ਸਿਹਤ ਵਿਭਾਗ ਪਹਿਲਾਂ ਹੀ ਗੰਭੀਰਤਾ ਨਾਲ ਲੱਗੇ ਹੋਏ ਹਨ ਉਥੇ ਹੀ ਅੱਜ ਪੰਜਾਬ ਪੁਲਿਸ ਵਲੋਂ ਵੀ ਫੋਨਾਂ 'ਤੇ 10-10 ...

ਪੂਰੀ ਖ਼ਬਰ »

ਨਰਕ ਭਰੀ ਜ਼ਿੰਦਗੀ ਜੀਅ ਰਹੇ ਬਜ਼ੁਰਗ ਨੂੰ ਸਮਾਜ ਸੇਵੀਆਂ ਨੇ ਸੰਭਾਲਿਆ

ਨੂਰਪੁਰ ਬੇਦੀ, 14 ਮਈ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਰੋਪੜ ਮਾਰਗ 'ਤੇ ਪੈਂਦੇ ਪਿੰਡ ਹਰੀਪੁਰ, ਟਿੱਬਾ ਟੱਪਰੀਆਂ ਦੇ ਖੇਤਾਂ 'ਚ ਇਕ ਮੋਟਰ 'ਤੇ ਇਕ ਬਜ਼ੁਰਗ ਜਿਸ ਦੀ ਉਮਰ ਕਰੀਬ 60, 65 ਸਾਲ ਹੈ | ਇਸ ਦਾ ਪਿੰਡ ਬੜਾ ਟੌਂਸਾ ਨੇੜੇ ਆਸਰੋਂ ਦੱਸਿਆ ਜਾ ਰਿਹਾ ਹੈ | ਪਿਛਲੇ ...

ਪੂਰੀ ਖ਼ਬਰ »

ਆਕਸੀਜਨ ਪਲਾਂਟ 'ਚ ਪ੍ਰੋਡਕਸ਼ਨ ਜਲਦ ਸ਼ੁਰੂ ਹੋਣ ਦੀ ਐਸ. ਡੀ. ਐਮ. ਨੇ ਪ੍ਰਗਟਾਈ ਉਮੀਦ

ਨੰਗਲ, 14 ਮਈ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਅੰਦਰ ਘਰਾਂ 'ਚ ਆਈਸੋਲੇਟ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਮਦਦ ਲਈ ਨਗਰ ਕੌਂਸਲ ਨੰਗਲ ਤੇ ਪ੍ਰਸ਼ਾਸਨ ਵਲੋਂ 94642-90586 ਤੇ 94655-90586 ਦੋ ਹੈਲਪ ਨੰਬਰ ਜਾਰੀ ਕੀਤੇ ਗਏ ਹਨ ਜੋ ਕਿ 24 ਘੰਟੇ ਸੇਵਾ 'ਚ ਰਹਿਣਗੇ ਤੇ ਇਨ੍ਹਾਂ ਨੰਬਰਾਂ 'ਤੇ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਕਰੂਰਾ ਦੇ ਪ੍ਰਾਇਮਰੀ ਤੇ ਹਾਈ ਸਕੂਲ ਦਾ ਦੌਰਾ

ਨੂਰਪੁਰ ਬੇਦੀ, 14 ਮਈ (ਵਿੰਦਰ ਪਾਲ ਝਾਂਡੀਆ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਪਿੰਡ ਕਰੂਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਸਰਕਾਰੀ ਹਾਈ ਸਕੂਲ ਦਾ ਦੌਰਾ ਕੀਤਾ ਗਿਆ ਅਤੇ ਉਨ੍ਹਾਂ ਵਲੋਂ ਪਿੰਡ ਵਾਸੀਆਂ ਤੇ ਅਧਿਆਪਕਾਂ ਤੋਂ ...

ਪੂਰੀ ਖ਼ਬਰ »

-ਮਾਮਲਾ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਦਾ- ਬਲਾਕ ਮੋਰਿੰਡਾ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਲੋਂ ਚੰਨੀ ਦਾ ਸਾਥ ਦੇਣ ਲਈ ਮਤਾ ਪਾਸ

ਮੋਰਿੰਡਾ, 14 ਮਈ (ਪਿ੍ਤਪਾਲ ਸਿੰਘ)-ਹਲਕਾ ਸ੍ਰੀ ਚਮਕੌਰ ਸਾਹਿਬ ਦੇ ਬਲਾਕ ਮੋਰਿੰਡਾ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਮਤਾ ਪਾ ਕੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਰੂਪਨਗਰ ਜ਼ਿਲੇ੍ਹ ਦੇ 98 ਫ਼ੀਸਦੀ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਲਗਾ ਰਹੇ ਹਨ ਆਨਲਾਈਨ ਕਲਾਸਾਂ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਕੋਰੋਨਾ ਮਹਾਂਮਾਰੀ ਕਰਕੇ ਪੰਜਾਬ ਦੀਆਂ ਵਿੱਦਿਅਕ ਸੰਸਥਾਵਾਂ ਦੇ ਬੰਦ ਹੋਣ ਦੇ ਬਾਵਜੂਦ ਵੀ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਅਗਵਾਈ 'ਚ ਸਰਕਾਰੀ ਸਕੂਲਾਂ ਦੇ ...

ਪੂਰੀ ਖ਼ਬਰ »

ਸੈਲੂਨ ਤੇ ਹੇਅਰਡਰੈਸਰਾਂ ਵਲੋਂ ਤਾਲਾਬੰਦੀ ਤੋਂ ਛੋਟ ਦੀ ਮੰਗ

ਰੂਪਨਗਰ, 14 ਮਈ (ਸਤਨਾਮ ਸਿੰਘ ਸੱਤੀ)-ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸੈਲੂਨ ਅਤੇ ਹੇਅਰ ਡਰੈਸਰਾਂ ਨੂੰ ਤਾਲਾਬੰਦੀ ਦੌਰਾਨ ਮੁਕੰਮਲ ਬੰਦ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ ਪਰ ਹੁਣ ਛੋਟੇ ਬਾਜ਼ਾਰਾਂ ਤੇ ਮੁਹੱਲਿਆਂ 'ਚ ਚੋਰੀ ਛੁਪੇ ਖੁੱਲ੍ਹਣ ਵਾਲੇ ਹੇਅਰ ...

ਪੂਰੀ ਖ਼ਬਰ »

400 ਸਾਲਾਂ ਪੁਰਬ ਨੂੰ ਸਮਰਪਿਤ ਬੱਚਿਆਂ ਦੇ ਧਾਰਮਿਕ ਮੁਕਾਬਲੇ ਕਰਵਾਏ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਸ਼ਾਂਤਪੁਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਕਈ ਹਫ਼ਤਿਆਂ ਤੋਂ ਦਿੱਤੀ ਜਾ ਰਹੀ ਧਾਰਮਿਕ ਸਿੱਖਿਆ ਉਪਰੰਤ ਬੀਤੀ ਸ਼ਾਮ ਬੱਚਿਆਂ ਦੇ ਧਾਰਮਿਕ ...

ਪੂਰੀ ਖ਼ਬਰ »

ਕੋਰੋਨਾ ਮਰੀਜ਼ਾਂ ਦੀ ਖ਼ੁਰਾਕ 'ਚ ਸੁੱਕੇ ਮੇਵੇ ਵੀ ਸ਼ਾਮਿਲ ਕੀਤੇ ਜਾਣ-ਪੰਮਾ

ਨੰਗਲ, 14 ਮਈ (ਗੁਰਪ੍ਰੀਤ ਸਿੰਘ ਗਰੇਵਾਲ)-ਵਾਰਡ ਨੰਬਰ ਚਾਰ ਤੋਂ ਕਾਂਗਰਸ ਪਾਰਟੀ ਦੇ ਕੌਂਸਲਰ ਸੁਰਿੰਦਰ ਸਿੰਘ ਪੰਮਾ ਨੇ ਨਗਰ ਕੌਂਸਲ ਵਲੋਂ ਕੋਰੋਨਾ ਮਰੀਜ਼ਾਂ ਨੂੰ ਮੁਫ਼ਤ ਖਾਣਾ ਦੇਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ | ਸ੍ਰੀ ਪੰਮਾ ਨੇ ਈ. ਓ. ਨੰਗਲ ਨੂੰ ਬੇਨਤੀ ਕੀਤੀ ਹੈ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਮੀਟਿੰਗ

ਮੋਰਿੰਡਾ, 14 ਮਈ (ਪਿ੍ਤਪਾਲ ਸਿੰਘ)-ਕੈਬਨਿਟ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸ਼ਹਿਰ ਦੇ ਸਾਰੇ ਵਾਰਡਾਂ ਦੇ ਕੌਂਸਲਰਾਂ ਤੇ ਕੌਂਸਲਰਾਂ ਨਾਲ ਸਬੰਧਿਤ ਨੁਮਾਇੰਦਿਆਂ ਤੋ ਇਲਾਵਾ ਨਗਰ ਕੌਂਸਲ ਅਧਿਕਾਰੀਆਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਆਦਰਸ਼ ਵੈੱਲਫੇਅਰ ਸੁਸਾਇਟੀ ਵਲੋਂ ਮਾਸਕ ਤੇ ਸੈਨੇਟਾਈਜ਼ਰ ਵੰਡ ਕੇ ਲੋਕਾਂ ਨੂੰ ਕੀਤਾ ਜਾਗਰੂਕ

ਨੰਗਲ, 14 ਮਈ (ਪ੍ਰੀਤਮ ਸਿੰਘ ਬਰਾਰੀ)-ਨਾਮਵਰ ਸਮਾਜ ਸੇਵੀ ਸੰਸਥਾ ਆਦਰਸ਼ ਵਲ ਵੈੱਲਫੇਅਰ ਸੋਸਾਇਟੀ ਇੰਦਰਾ ਨਗਰ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਇੰਦਰਾ ਨਗਰ ਇਲਾਕੇ 'ਚ ਘਰੋ ਘਰੀਂ ਜਾ ਕੇ 250 ਲੋਕਾਂ ਨੂੰ ਮਾਸਕ ਤੇ ਸੇਨੇਟਾਈਜ਼ਰ ਵੰਡ ਕੇ ਇਸ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਫ਼ੀਸਾਂ ਦੇ ਵਾਧੇ ਵਿਰੁੱਧ ਮਾਪਿਆਂ ਦੀ ਲੋਦੀਮਾਜਰੇ ਵਿਖੇ ਮੀਟਿੰਗ

ਘਨੌਲੀ, 14 ਮਈ (ਜਸਵੀਰ ਸਿੰਘ ਸੈਣੀ)-ਫ਼ੀਸਾਂ ਦੇ ਵਾਧੇ ਦੇ ਵਿਰੁੱਧ ਗੁਰਦੁਆਰਾ ਗੁਰਸਾਗਰ ਸਾਹਿਬ ਲੋਧੀਮਾਜਰਾ ਵਿਖੇ ਮਾਪਿਆਂ ਦੀ ਇਕੱਤਰਤਾ ਹੋਈ | ਇਸ ਮੌਕੇ ਸਕੂਲ 'ਚ ਪੜ੍ਹਦੇ ਬੱਚਿਆਂ ਦੇ ਮਾਪਿਆਂ ਨੇ ਕਿਹਾ ਕਿ ਉਹ ਫ਼ੀਸਾਂ ਦੇ ਵਿਰੁੱਧ 'ਚ ਸੇਂਟ ਕਾਰਮਲ ਸਕੂਲ ਕਟਲੀ ਦੇ ...

ਪੂਰੀ ਖ਼ਬਰ »

ਕੋਵਿਡ-19 ਵੈਕਸ਼ੀਨੇਸ਼ਨ ਸਬੰਧੀ ਪਿਮਡ ਡਹਿਰ 'ਚ ਟੀਕਾਕਰਨ ਕੈਂਪ

ਸ੍ਰੀ ਚਮਕੌਰ ਸਾਹਿਬ, 14 ਮਈ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਡਹਿਰ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਆਦੇਸ਼ਾਂ 'ਤੇ ਸਿਹਤ ਵਿਭਾਗ ਵਲੋਂ ਖੇਤਰ ਦੇ ਮਜ਼ਦੂਰਾਂ ਲਈ ਕੋਵਿਡ-19 ਸਬੰਧੀ ਟੀਕਾਕਰਨ ਕੈਂਪ ਲਗਾਇਆ ਗਿਆ | ਜਿਸ 'ਚ ਖੇਤਰ ਦੇ 18 ਤੋਂ 44 ਸਾਲ ਤੱਕ ਦੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਇਕੱਤਰਤਾ

ਮੋਰਿੰਡਾ, 14 ਮਈ (ਕੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਵਲੋਂ ਸੀਨੀਅਰ ਆਗੂ ਤੇ ਡਾਕਟਰ ਵਿੰਗ ਦੇ ਸੂਬਾ ਮੀਤ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਅਗਵਾਈ ਹੇਠ ਇਕੱਤਰਤਾ ਕੀਤੀ | ਇਕੱਤਰਤਾ ਦੌਰਾਨ ਡਾ: ਚਰਨਜੀਤ ਸਿੰਘ ਨੇ ਕਿਹਾ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ...

ਪੂਰੀ ਖ਼ਬਰ »

ਭਾਜਪਾ ਵਲੋਂ ਮਾਸਕ ਵੰਡ ਮੁਹਿੰਮ ਆਰੰਭ

ਢੇਰ, 14 ਮਈ (ਸ਼ਿਵ ਕੁਮਾਰ ਕਾਲੀਆ)-ਭਾਜਪਾ ਮੰਡਲ ਭਨੂਪਲੀ ਵਲੋਂ ਕੋਰੋਨਾ ਤੋਂ ਬਚਾਊ ਲਈ ਮਾਸਕ ਵੰਡ ਮੁਹਿੰਮ ਦੇ ਦੂਜੇ ਦੌਰ 'ਚ ਆਮ ਰਾਹਗੀਰਾਂ, ਦੁਕਾਨਦਾਰਾਂ ਨੂੰ ਮਾਸਕ ਵੰਡੇ ਗਏ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਡਾ: ਪਰਮਿੰਦਰ ਸ਼ਰਮਾ ਨੇ ਕਿਹਾ ਕਿ ਇਸ ਮੁਸ਼ਕਿਲ ਦੀ ...

ਪੂਰੀ ਖ਼ਬਰ »

ਬਿਜਲੀ ਦੀਆਂ ਤਾਰਾਂ 'ਤੇ ਸੁੱਕੇ ਦਰੱਖ਼ਤ ਦਾ ਡਿੱਗਿਆ ਟਾਹਣਾ ਹਾਦਸੇ ਦਾ ਬਣ ਸਕਦੈ ਸਬੱਬ

ਪੁਰਖਾਲੀ, 14 ਮਈ (ਅੰਮਿ੍ਤਪਾਲ ਸਿੰਘ ਬੰਟੀ)-ਇੱਥੋਂ ਨਜ਼ਦੀਕੀ ਪਿੰਡ ਮੀਆਂਪੁਰ ਵਿਖੇ ਬਿਜਲੀ ਦੀਆਂ ਲੰਘਾਈਆਂ ਤਾਰਾਂ 'ਤੇ ਇਕ ਸੁੱਕੇ ਦਰੱਖ਼ਤ ਦਾ ਟਾਹਣਾ ਟੁੱਟ ਕੇ ਡਿੱਗਿਆ ਪਿਆ ਹੈ ਪਰ ਇਸ ਮੁੱਖ ਸੜਕ 'ਤੇ ਲੰਘਦੀਆਂ ਤਾਰਾਂ 'ਤੇ ਡਿੱਗਿਆ ਇਹ ਟਾਹਣਾ ਕਿਸੇ ਵੀ ਵਿਭਾਗ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਬਿੰਦਰਖ ਨੇ ਦਿੱਲੀ ਕਿਸਾਨ ਅੰਦੋਲਨ ਲਈ ਪਾਣੀ ਦੀ ਗੱਡੀ ਭੇਜੀ

ਪੁਰਖਾਲੀ, 14 ਮਈ (ਅੰਮਿ੍ਤਪਾਲ ਸਿੰਘ ਬੰਟੀ)-ਗੁਰਦੁਆਰਾ ਪ੍ਰਬੰਧਕ ਕਮੇਟੀ ਬਿੰਦਰਖ ਵਲੋਂ ਦਿੱਲੀ ਕਿਸਾਨ ਅੰਦੋਲਨ ਲਈ ਪਾਣੀ ਦੀ ਸੇਵਾ ਭੇਜੀ ਗਈ, ਜਿਸ ਨੂੰ ਲੈ ਕੇ ਕਮੇਟੀ ਵਲੋਂ ਗੱਡੀ ਨੂੰ ਰਵਾਨਾ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕੀਰਤ ਸਿੰਘ ...

ਪੂਰੀ ਖ਼ਬਰ »

ਡੀ. ਐੱਸ. ਐੱਮ. ਵਲੋਂ ਹਾਫਿਜਾਬਾਦ ਸਕੂਲਾਂ ਦਾ ਦੌਰਾ

ਬੇਲਾ, 14 ਮਈ (ਮਨਜੀਤ ਸਿੰਘ ਸੈਣੀ)-ਜ਼ਿਲ੍ਹਾ ਸਮਾਰਟ ਸਕੂਲ ਮੈਂਟਰ (ਡੀ. ਐੱਸ. ਐੱਮ.) ਮੇਜਰ ਸਿੰਘ ਨੇ ਵਿਸ਼ੇਸ਼ ਤੌਰ ਬੇਲਾ, ਵਜੀਦਪੁਰ, ਡੱਲਾ, ਮਹਿਤੋਤ ਤੇ ਹਾਫਿਜ਼ਾਬਾਦ ਆਦਿ ਸਕੂਲਾਂ ਦਾ ਦੌਰਾ ਕੀਤਾ | ਉਨ੍ਹਾਂ ਸਕੂਲਾਂ 'ਚ ਬਣਾਏ ਸ਼ਾਨਦਾਰ ਵਿੱਦਿਅਕ ਪਾਰਕ, ਸਮਾਰਟ ਕਲਾਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX