ਮੋਗਾ, 14 ਮਈ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 70 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 6945 ਹੋ ਗਈ ਹੈ, ਜਦ ਕਿ 1679 ਐਕਟਿਵ ਕੇਸ ਹੋ ਗਏ ਹਨ ਤੇ ਅੱਜ 75 ਜਣਿਆਂ ਨੇ ਕੋਰੋਨਾ ਨੂੰ ਮਾਤ ਦਿੱਤੀ, ਜਿਸ ਨਾਲ ਜ਼ਿਲ੍ਹੇ 'ਚ ਕੁੱਲ 5124 ਵਿਅਕਤੀ ਕੋਰੋਨਾ ਨੂੰ ਹਰਾ ਚੁੱਕੇ ਹਨ ਤੇ 1575 ਵਿਅਕਤੀ ਘਰਾਂ ਵਿਚ ਇਕਾਂਤਵਾਸ ਕੀਤੇ ਗਏ ਹਨ ਜਦ ਕਿ ਬਾਕੀ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਹਨ | ਜਦ ਅੱਜ ਕੋਰੋਨਾ ਪੀੜਤ ਇਕ ਹੋਰ ਦੀ ਮੌਤ ਹੋ ਜਾਣ ਨਾਲ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੀ ਮੌਤਾਂ ਦਾ ਅੰਕੜਾ 143 'ਤੇ ਪੁੱਜ ਗਿਆ ਹੈ | ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਨੇ ਜਾਣਕਾਰੀ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਆਰ. ਟੀ. ਪੀ. ਸੀ. ਆਰ. 'ਤੇ 101,035 ਐਂਟੀ ਜਨ 'ਤੇ 25,275, ਟਰੂ ਨੈੱਟ 'ਤੇ 1415 ਕੁੱਲ ਸੈਂਪਲ ਲਏ ਗਏ ਹਨ ਜੋ ਕਿ ਕੁੱਲ ਸੈਂਪਲ 1,27,725 ਲਏ ਗਏ ਹਨ, ਜਿਨ੍ਹਾਂ ਵਿਚੋਂ 1,00,782 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ | ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੇ ਜਿੱਥੇ ਅੱਜ 904 ਸ਼ੱਕੀ ਮਰੀਜ਼ਾਂ ਦੇ ਸੈਂਪਲ ਵੱਖ-ਵੱਖ ਖੇਤਰਾਂ ਵਿਚੋਂ ਲੈ ਕੇ ਲੈਬ ਨੂੰ ਭੇਜੇ ਹਨ ਉੱਥੇ 564 ਸੈਂਪਲਾਂ ਦੀਆਂ ਰਿਪੋਰਟਾਂ ਆਉਣੀਆਂ ਬਾਕੀ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਤੋਂ ਬਚਾਅ ਲਈ ਸਰਕਾਰ ਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕਰਨ ਤੇ ਕਿਸੇ ਜ਼ਰੂਰੀ ਕੰਮ ਤੋਂ ਬਿਨਾਂ ਘਰਾਂ ਤੋਂ ਬਾਹਰ ਨਾ ਨਿਕਲਣ, ਮਾਸਿਕ ਜ਼ਰੂਰੀ ਪਾਇਆ ਜਾਵੇ, ਸਮਾਜਿਕ ਦੂਰੀ ਬਰਕਰਾਰ ਰੱਖੀ ਜਾਵੇ, ਵਾਰ-ਵਾਰ ਹੱਥ ਧੋਤੇ ਜਾਣ ਤੇ ਸੈਨੇਟਾਈਜ਼ਰ ਦੀ ਵਰਤੋ ਕੀਤੀ ਜਾਵੇ | ਉਨ੍ਹਾਂ ਕਿਹਾ ਕਿ 18 ਸਾਲ ਤੋਂ ਉੱਪਰ ਦੇ ਲੋਕਾਂ ਨੂੰ ਤੁਰੰਤ ਵੈਕਸੀਨੇਸ਼ਨ ਕਰਵਾਉਣੀ ਚਾਹੀਦੀ ਹੈ ਤਾਂ ਜੋ ਅਸੀਂ ਕੋਰੋਨਾ ਨੂੰ ਹਰਾ ਕੇ ਫ਼ਤਹਿ ਹਾਸਲ ਕਰ ਸਕੀਏ |
ਮੋਗਾ, 14 ਮਈ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਵੱਖ-ਵੱਖ ਥਾਵਾਂ ਤੋਂ 42 ਗ੍ਰਾਮ ਹੈਰੋਇਨ ਤੇ 100 ਨਸ਼ੀਲੀਆਂ ਗੋਲੀਆਂ ਸਮੇਤ ਦੋ ਔਰਤਾਂ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਬੱਧਨੀ ਕਲਾਂ ਦੇ ਐੱਸ. ...
ਬਾਘਾ ਪੁਰਾਣਾ, 14 ਮਈ (ਬਲਰਾਜ ਸਿੰਗਲਾ)-ਇੱਥੋਂ ਥੋੜੀ ਦੂਰ ਪਿੰਡ ਗਿੱਲ ਵਿਖੇ ਇਕ ਗ਼ਰੀਬ ਪਰਿਵਾਰ ਦੇ ਘਰ ਨੂੰ ਅਚਾਨਕ ਅੱਗ ਲੱਗਣ ਸਦਕਾ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ | ਮੌਕੇ ਤੋਂ ਇਕੱਤਰ ਕੀਤੀ ਜਾਣਕਾਰੀ ਮੁਤਾਬਿਕ ਬੀਤੀ ਰਾਤ ਬੂਟਾ ਸਿੰਘ ਆਪਣੇ ਘਰ ਵਿਚ ...
ਨਿਹਾਲ ਸਿੰਘ ਵਾਲਾ, 14 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਸਖ਼ਤੀ ਵਧਾਈ ਜਾ ਰਹੀ ਹੈ ਅਤੇ ਇਸ ਸਬੰਧੀ ਸ਼ਹਿਰੀ ਦੁਕਾਨਦਾਰਾਂ ਨੂੰ ਵੀ ਕੋਵਿਡ-19 ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ...
ਮੋਗਾ, 14 ਮਈ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਮਹਾਂਮਾਰੀ ਦੇ ਵਧ ਰਹੇ ਪ੍ਰਕੋਪ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਮੋਗਾ ਵਿਚ ਮੌਜੂਦ ਸਾਰੇ ਆਕਸੀਜਨ ...
ਮੋਗਾ, 14 ਮਈ (ਗੁਰਤੇਜ ਸਿੰਘ)-ਸ਼ੱਕੀ ਹਾਲਾਤਾਂ ਵਿਚ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਅਸ਼ੋਕ ਕੁਮਾਰ ਉਮਰ 38 ਸਾਲ ਪੁੱਤਰ ਸਸਤਾ ਕੁਮਾਰ ਵਾਸੀ ਨੌਰੰਗ ਜ਼ਿਲ੍ਹਾ ਫ਼ਿਰੋਜ਼ਪੁਰ ਜੋ ਕਿ ਮੋਗਾ ਜ਼ਿਲ੍ਹੇ ਦੇ ਪਿੰਡ ਕੋਰੇਵਾਲਾ ...
ਮੋਗਾ, 14 ਮਈ (ਗੁਰਤੇਜ ਸਿੰਘ)-ਖਪਤਕਾਰਾਂ ਦੀ ਸੂਚਨਾ ਹਿਤ ਸਹਾਇਕ ਕਾਰਜਕਾਰੀ ਇੰਜ. ਪਿ੍ੰਸ ਕੁਮਾਰ ਏ. ਈ. ਉਤਰੀ ਸ/ਡ ਮੋਗਾ ਤੇ ਕੇਵਲ ਸਿੰਘ ਜੇ. ਈ. ਨੇ ਦੱਸਿਆ ਕਿ 132 ਕੇ. ਵੀ. ਸਬ ਸਟੇਸ਼ਨ ਤੋਂ ਚੱਲਦੇ 11 ਕੇ. ਵੀ. ਫੀਡਰ ਦੀ ਸਪਲਾਈ ਭਲਕੇ 16 ਮਈ ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ...
ਸਮਾਧ ਭਾਈ, 14 ਮਈ (ਗੁਰਮੀਤ ਸਿੰਘ ਮਾਣੂੰਕੇ)-ਸੰਤ ਬਾਬਾ ਭਜਨ ਸਿੰਘ ਨਾਨਕਸਰ ਪਟਿਆਲੇ ਵਾਲੇ ਤੇ ਚੇਅਰਪਰਸਨ ਬੀਬੀ ਕਰਤਾਰ ਕੌਰ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਅਨੰਦ ਸਾਗਰ ਪਬਲਿਕ ਸਕੂਲ ਰੌਂਤਾ 'ਚ ਈਦ-ਉੱਲ-ਫਿੱਤਰ ਦਾ ਤਿਉਹਾਰ ...
ਕੋਟ ਈਸੇ ਖਾਂ, 14 ਮਈ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸ੍ਰੀ ਗੁਰੂ ਨਾਨਕਸਰ ਮਸੀਤਾਂ ਗੁਰਦੁਆਰਾ ਸਾਹਿਬ ਵਿਖੇ ਮੁੱਖ ਸੇਵਾਦਾਰ ਸੰਤ ਕਾਰਜ ਸਿੰਘ ਮਸੀਤਾਂ ਦੀ ਅਗਵਾਈ ਤੇ ਸੰਗਤਾਂ ਦੇ ਸਹਿਯੋਗ ਨਾਲ ਦੇਸੀ ਮਹੀਨੇ ਜੇਠ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ | ...
ਨਿਹਾਲ ਸਿੰਘ ਵਾਲਾ, 14 ਮਈ (ਪਲਵਿੰਦਰ ਸਿੰਘ ਟਿਵਾਣਾ)-ਭਾਵੇਂ ਕਿ ਅੱਜਕੱਲ੍ਹ ਸੰਗੀਤ ਦਾ ਮੰੂਹ-ਮੁਹਾਂਦਰਾ ਕਾਫ਼ੀ ਬਦਲ ਚੱੁਕਾ ਹੈ ਤੇ ਕਈ ਗੀਤਕਾਰ ਅਤੇ ਗਾਇਕ ਬੇਹੱਦ ਹਲਕੇ-ਫੁਲਕੇ ਗੀਤਾਂ ਨਾਲ ਰਾਤੋ-ਰਾਤ ਸਟਾਰ ਬਣਨ ਦੀ ਦੌੜ 'ਚ ਲੱਗੇ ਹੋਏ ਹਨ, ਪਰ ਸੰਗੀਤ ਇਕ ਬਹੁਤ ਹੀ ...
ਨਿਹਾਲ ਸਿੰਘ ਵਾਲਾ, 14 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਨਿਹਾਲ ਸਿੰਘ ਵਾਲਾ ਵਿਖੇ ਅਬੂ ਬਕਰ ਮਸਜਿਦ 'ਚ ਮੁਸਲਿਮ ਭਾਈਚਾਰੇ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਈਦ ਦਾ ਤਿਉਹਾਰ ਸਾਦੇ ਢੰਗ ਨਾਲ ਮਨਾਇਆ ...
ਮੋਗਾ, 14 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਦੇ ਵਿਧਾਇਕ ਡਾ. ਹਰਜੋਤ ਕਮਲ ਨੇ ਨਗਰ ਨਿਗਮ ਵਿਚ 'ਟੀਮ ਹਰਜੋਤ' ਨੂੰ ਚੁਣ ਕੇ ਭੇਜਣ ਲਈ ਸਮੂਹ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ | ਡਾ. ਹਰਜੋਤ ਨੇ ਕਿਹਾ ਕਿ ਨਗਰ ਨਿਗਮ ਵਿਚ ਉਨ੍ਹਾਂ ਦਾ ਮੇਅਰ, ਸੀਨੀਅਰ ਡਿਪਟੀ ...
ਸੰਜੀਵ ਕੋਛੜ
98553-55505
ਬੱਧਨੀ ਕਲਾਂ- ਪਿੰਡ ਰਾਊਕੇ ਕਲਾਂ ਮੋਗਾ-ਬਰਨਾਲਾ ਰੋਡ ਤੋਂ 3 ਕਿੱਲੋਮੀਟਰ ਦੀ ਦੂਰੀ 'ਤੇ ਲਹਿੰਦੇ ਵਾਲੇ ਪਾਸੇ ਸਥਿਤ ਹੈ | ਇਕੱਤਰ ਕੀਤੀ ਗਈ ਜਾਣਕਾਰੀ ਅਨੁਸਾਰ ਬਾਰ੍ਹਵੀਂ ਸਦੀ ਦੇ ਆਰੰਭ ਵਿਚ ਧਾਰਾ ਨਗਰੀ ਦੇ ਭੱਟੀ ਰਾਜਪੂਤਾਂ ਦਾ ਇਕ ਜੱਟ ਜਾਤ ...
ਹਾਂਗਕਾਂਗ, 14 ਮਈ (ਜੰਗ ਬਹਾਦਰ ਸਿੰਘ)- ''ਸੁਣੋ ਹਾਂਗਕਾਂਗ ਦਾ ਸੁਣਾਵਾਂ ਹਾਲ ਜੀ'' ਕਵੀਸ਼ਰੀ ਰਾਹੀਂ ਹਾਂਗਕਾਂਗ ਦੇ ਪੰਜਾਬੀਆਂ ਦੇ ਸ਼ੁਰੂਆਤੀ ਹਾਲਾਤਾਂ ਬਾਰੇ ਚਰਚਾ ਕਰਨ ਵਾਲੇ ਸੋਸ਼ਲ ਮੀਡੀਆ 'ਤੇ ਮਸ਼ਹੂਰ ਕਵੀਸ਼ਰ ਸੰਤੋਖ ਸਿੰਘ ਦਾ ਭਾਰਤ ਫੇਰੀ ਦੌਰਾਨ ਪਿੰਡ ਕਾਹਨ ...
ਨਿਹਾਲ ਸਿੰਘ ਵਾਲਾ, 14 ਮਈ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਤੇ ਡੀ.ਅੱੈਸ.ਪੀ. ਪਰਸਨ ਸਿੰਘ ਨਿਹਾਲ ਸਿੰਘ ਵਾਲਾ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਲੈ ਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ...
ਕਿਸ਼ਨਪੁਰਾ ਕਲਾਂ, 14 ਮਈ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਜੇਠ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ, ਜਿਸ ਵਿਚ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ...
ਨਿਹਾਲ ਸਿੰਘ ਵਾਲਾ, 14 ਮਈ (ਪਲਵਿੰਦਰ ਸਿੰਘ ਟਿਵਾਣਾ)-ਪਾਵਰ ਕਾਮ ਸਬ-ਡਵੀਜ਼ਨ ਬਿਲਾਸਪੁਰ ਦੇ ਬਿਜਲੀ ਗਰਿੱਡ 66 ਕੇ.ਵੀ. ਬਿਲਾਸਪੁਰ ਤੇ ਬਿਜਲੀ ਗਰਿੱਡ 220 ਕੇ.ਵੀ. ਹਿੰਮਤਪੁਰਾ ਤੋਂ ਨਿਕਲਦੇ ਸਾਰੇ ਸ਼ਹਿਰੀ ਤੇ ਦਿਹਾਤੀ ਫੀਡਰਾਂ ਦੀ ਬਿਜਲੀ ਸਪਲਾਈ ਅੱਜ 15 ਮਈ ਨੂੰ ਸਵੇਰੇ 9 ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX