ਤਾਜਾ ਖ਼ਬਰਾਂ


ਅੰਬਿਕਾ ਸੋਨੀ ਨੇ ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਕੀਤਾ ਇਨਕਾਰ - ਮੀਡੀਆ ਰਿਪੋਰਟਾਂ
. . .  13 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ...
ਸੜਕ ਹਾਦਸੇ ਵਿਚ 4 ਜੀਆਂ ਸਮੇਤ 5 ਲੋਕ ਜ਼ਖ਼ਮੀ
. . .  39 minutes ago
ਤਪਾ ਮੰਡੀ, 19 ਸਤੰਬਰ (ਪ੍ਰਵੀਨ ਗਰਗ) - ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਘੁੰਨਸ ਕੱਟ ਨੇੜੇ ਇਕ ਕਾਰ ਟਰੱਕ ਦੇ ਪਿਛਲੇ ਪਾਸੇ ਟਕਰਾਉਣ ਉਪਰੰਤ ਪਲਟ ਜਾਣ ਕਾਰਨ ਕਾਰ ਵਿਚ ਸਵਾਰ ਇਕ...
ਇਕ ਹੋਰ ਵਿਧਾਇਕ ਦਲ ਦੀ ਮੀਟਿੰਗ ਨਹੀਂ ਹੈ ਲੋੜ - ਪਰਗਟ ਸਿੰਘ
. . .  45 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਉੱਥੇ ਹੀ, ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ...
ਸੋਨੀਆ ਗਾਂਧੀ ਦੇ ਫ਼ੈਸਲੇ ਦਾ ਹੋ ਰਿਹਾ ਇੰਤਜ਼ਾਰ, ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਵਿਧਾਇਕ
. . .  53 minutes ago
ਚੰਡੀਗੜ੍ਹ, 19 ਸਤੰਬਰ - ਪੰਜਾਬ ਵਿਚ ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਅੱਜ ਐਲਾਨ ਹੋਵੇਗਾ। ਜਿਸ ਲਈ ਕਾਂਗਰਸੀ ਵਿਧਾਇਕਾਂ ਵਲੋਂ ਸੋਨੀਆ ਗਾਂਧੀ ਦੇ ਫ਼ੈਸਲੇ ਦੀ ਉਡੀਕ ਕੀਤੀ ਜਾ ਰਹੀ ਹੈ। ਬਹੁਤ ਸਾਰੇ ਵਿਧਾਇਕ ਸੁਨੀਲ ਜਾਖੜ ਦੀ ਰਿਹਾਇਸ਼ ਵਿਖੇ ਪਹੁੰਚ ਰਹੇ ਹਨ...
ਪੰਜਾਬ ਤੋਂ ਬਾਅਦ ਰਾਜਸਥਾਨ ਕਾਂਗਰਸ ਵਿਚ ਹਲਚਲ
. . .  about 1 hour ago
ਜੈਪੁਰ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਰਾਜਸਥਾਨ ਦੀ ਅਸ਼ੋਕ ਗਹਿਲੋਤ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਵਿਚਕਾਰ ਵੀ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 30 ਹਜ਼ਾਰ ਤੋਂ ਵਧੇਰੇ ਆਏ ਕੋਰੋਨਾ ਕੇਸ
. . .  25 minutes ago
ਨਵੀਂ ਦਿੱਲੀ, 19 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30 ਹਜ਼ਾਰ 773 ਮਾਮਲੇ ਸਾਹਮਣੇ ਆਏ ਹਨ ਅਤੇ ਇਸ ਦੌਰਾਨ 309 ਮਰੀਜ਼ਾਂ ਦੀ ਮੌਤ ਹੋ ਗਈ ਹੈ...
ਪੁਲਾੜ ਦੀ ਸੈਰ ਕਰਕੇ ਵਾਪਸ ਧਰਤੀ 'ਤੇ ਪਰਤੇ 4 ਆਮ ਲੋਕ
. . .  about 2 hours ago
ਫਲੋਰੀਡਾ, 19 ਸਤੰਬਰ - ਧਰਤੀ ਦੇ ਤਿੰਨ ਦਿਨ ਤੱਕ ਚੱਕਰ ਲਗਾਉਣ ਵਾਲੇ ਚਾਰ ਲੋਕਾਂ ਨਾਲ ਰਵਾਨਾ ਹੋਇਆ ਸਪੇਸ ਐਕਸ ਧਰਤੀ ਦਾ ਚੱਕਰ ਲਗਾਉਣ ਤੋਂ ਬਾਅਦ ਸਫਲਤਾ ਨਾਲ ਉਤਰ ਗਿਆ। ਫਲੋਰੀਡਾ ਸਥਿਤ ਕੈਨੇਡੀ ਸਪੇਸ ਸੈਂਟਰ ਤੋਂ ਉਡਾਣ ਭਰਨ ਵਾਲਾ ਸਪੇਸ ਐਕਸ ਦਾ ਕ੍ਰੂ ਡ੍ਰੈਗਨ ਰਾਕਟ ਵੀ ਸਫਲਤਾ...
ਅੱਜ ਪੰਜਾਬ ਨੂੰ ਮਿਲੇਗਾ ਨਵਾਂ ਮੁੱਖ ਮੰਤਰੀ, ਸੁਨੀਲ ਜਾਖੜ ਦਾ ਨਾਂਅ ਸਭ ਤੋਂ ਅੱਗੇ
. . .  about 3 hours ago
ਚੰਡੀਗੜ੍ਹ, 19 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਗਿਆ, ਜਿਸ ਤੋਂ ਬਾਅਦ ਪੰਜਾਬ ਵਿਧਾਇਕ ਦਲ ਦੀ ਮੀਟਿੰਗ ਹੋਈ, ਜਿਸ ਵਿਚ ਦੋ ਮਤੇ ਪਾਸ ਕੀਤੇ ਗਏ ਅਤੇ ਕਿਸ ਆਗੂ ਨੂੰ ਮੁੱਖ ਮੰਤਰੀ ਬਣਾਉਣਾ ਹੈ, ਇਹ ਸਾਰਾ ਫ਼ੈਸਲਾ ਆਲਾ ਹਾਈਕਮਾਨ 'ਤੇ ਛੱਡ ਦਿੱਤਾ...
⭐ਮਾਣਕ - ਮੋਤੀ⭐
. . .  about 3 hours ago
ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਸੰਗਰੂਰ

ਈਦ-ਉਲ-ਫਿਤਰ ਦੀ ਨਮਾਜ਼ ਲੋਕਾਂ ਵਲੋਂ ਘਰਾਂ ਵਿਚ ਹੀ ਅਦਾ ਕਰ ਕੇ ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਮੰਗੀਆਂ ਦੁਆਵਾਂ

ਮਾਲੇਰਕੋਟਲਾ, 14 ਮਈ (ਮੁਹੰਮਦ ਹਨੀਫ਼ ਥਿੰਦ) - ਰਮਜਾਨ-ਉਲ-ਮੁਬਾਰਕ ਦੇ ਪਵਿੱਤਰ ਮਹੀਨੇ ਦੇ 30 ਦਿਨ ਲਗਾਤਾਰ ਰੋਜ਼ੇ ਰੱਖਣ 'ਤੇ ਇਬਾਦਤ ਕਰਨ ਦੀ ਖ਼ੁਸ਼ੀ ਵਿਚ ਜਿੱਥੇ ਅੱਜ ਦੇਸ਼ ਭਰ ਵਿਚ ਈਦ-ਉਲ-ਫਿਤਰ ਦਾ ਪਵਿੱਤਰ ਦਿਹਾੜਾ ਮੁਸਲਿਮ ਭਾਈਚਾਰੇ ਦੇ ਲੋਕਾਂ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਘਰਾਂ ਵਿਚ ਰਹਿ ਕੇ ਹੀ ਸਾਦੇ ਢੰਗ ਨਾਲ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਮੁਸਲਿਮ ਲੋਕਾਂ ਵਲੋਂ ਰਮਜ਼ਾਨ ਦੇ ਮਹੀਨੇ ਦੌਰਾਨ ਘਰਾਂ ਵਿਚ ਰਹਿ ਕੇ ਹੀ ਈਦ ਦਾ ਪਵਿੱਤਰ ਦਿਹਾੜਾ ਮਨਾਇਆ ਗਿਆ ਸੀ ਅਤੇ ਹੁਣ ਜਦ ਦੂਜੇ ਸਾਲ ਵੀ ਕੋਰੋਨਾ ਮਹਾਂਮਾਰੀ ਨੇ ਦੇਸ਼ ਅੰਦਰ ਦਹਿਸ਼ਤ ਮਚਾ ਰੱਖੀ ਹੈ ਜਿਸ ਨਾਲ ਲੱਖਾਂ ਹੀ ਇਨਸਾਨੀ ਜਾਨਾਂ ਮੌਤ ਦੇ ਮੂੰਹ ਵਿਚ ਜਾ ਚੁੱਕੀਆਂ ਹਨ | ਜਿਸ ਨੰੂ ਲੈ ਕੇ ਮਾਲੇਰਕੋਟਲਾ ਵਿਖੇ ਈਦ-ਉਲ-ਫਿਤਰ ਦੀ ਨਮਾਜ਼ ਲੋਕਾਂ ਵਲੋਂ ਘਰਾਂ ਵਿਚ ਹੀ ਰਹਿ ਕੇ ਅਦਾ ਕੀਤੀ ਗਈ | ਇਸ ਪਵਿੱਤਰ ਦਿਹਾੜੇ 'ਤੇ ਮੁਸਲਿਮ ਲੋਕਾਂ ਵਲੋਂ ਕੋਰੋਨਾ ਮਹਾਂਮਾਰੀ ਤੋਂ ਜਲਦ ਛੁਟਕਾਰੇ ਲਈ ਰੱਬ ਅੱਗੇ ਦੁਆਵਾਂ (ਅਰਦਾਸਾਂ) ਕੀਤੀਆਂ ਗਈਆਂ | ਅੱਜ ਇਸ ਪਵਿੱਤਰ ਦਿਹਾੜੇ ਦੇ ਮੌਕੇ 'ਤੇ ਹਿੰਦੂ, ਸਿੱਖ ਭਰਾਵਾਂ ਵਲੋਂ ਮੁਸਲਿਮ ਲੋਕਾਂ ਨੂੰ ਈਦ-ਉਲ-ਫਿਤਰ ਦੀਆਂ ਦਿਲੀ ਮੁਬਾਰਕਾਂ ਦਿੱਤੀਆਂ ਗਈਆਂ | ਇਸ ਮੌਕੇ ਪੰਜਾਬ ਦੇ ਉੱਘੇ ਵਾਤਾਵਰਨ ਪੇ੍ਰਮੀ ਅਤੇ ਸਮਾਜਸੇਵੀ ਸ.ਇੰਦਰਜੀਤ ਸਿੰਘ ਮੁੰਡੇ, ਸ. ਕਰਮ ਸਿੰਘ ਕੇ.ਐਸ.ਗਰੁੱਪ, ਡਾ.ਕਰਨਵੀਰ ਸਿੰਘ, ਡਾ.ਪਰਭਲੀਨ ਕੌਰ, ਸੰਤ ਹਰਪਾਲ ਦਾਸ, ਗਿਆਨੀ ਅਮਰ ਸਿੰਘ ਮਠਾੜੂ, ਸ. ਨਰਿੰਦਰ ਸਿੰਘ ਐਸ.ਐਚ.ਓ ਥਾਣਾ ਸਿਟੀ-1, ਚੌਧਰੀ ਮਿਹਰਦੀਨ, ਗੁਰਸੇਵਕ ਸਿੰਘ ਨਾਮਧਾਰੀ, ਹਰਬੰਸ ਸਿੰਘ ਭੱਟੀ, ਸ.ਪਰਦੁਮਨ ਸਿੰਘ ਦਲੇਲਗੜ, ਫੈਜਾਨ ਆਲਮ, ਸਰਤਾਜ ਸਿੰਘ, ਮੁਜੀਬ ਆਲਮ, ਡਾ.ਸ਼ਸ਼ੀ ਜਿੰਦਲ, ਡਾ.ਆਦਰਸ਼ ਗੋਇਲ, ਗੁਰਮੇਲ ਸਿੰਘ ਧਾਲੀਵਾਲ, ਤਰਸੇਮ ਸਿੰਘ ਭੂਦਨ, ਐਡਵੋਕੇਟ ਸੁਖਚੈਨ ਸਿੰਘ ਭੂਦਨ, ਹੈਪੀ ਗਰਗ, ਬਬਲੀ ਗਰਗ ਆਦਿ ਵਲੋਂ ਮੁਸਲਿਮ ਲੋਕਾਂ ਨਾਲ ਈਦ-ਉਲ-ਫਿਤਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ |
ਅਹਿਮਦਗੜ੍ਹ, (ਰਣਧੀਰ ਸਿੰਘ ਮਹੋਲੀ) - ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦਿਆਂ ਪ੍ਰਸ਼ਾਸਨ ਦੇ ਦਿਸ਼ਾ-ਨਿਰਦੇਸ਼ਾ ਮੁਤਾਬਿਕ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਮੁਸਲਿਮ ਭਾਈਚਾਰੇ ਦੇ ਆਗੂਆਂ ਸਾਬਕਾ ਪ੍ਰਧਾਨ ਸੁਰਾਜ ਮੁਹੰਮਦ, ਕੌਂਸਲਰ ਅਮਨ ਅਫਰੀਦੀ, ਮੁਹੰਮਦ ਯਾਸ਼ੀਨ, ਸਹਿਬਾਜ ਮੁਹੰਮਦ, ਸਲੀਮ ਮੁਹੰਮਦ, ਯਾਮੀਨ ਮੁਹੰਮਦ, ਕਾਕਾ ਟੇਲਰ, ਵਿੱਕੀ ਠੁਕਰਾਲ, ਅਨਵਰ ਅੰਬੂ, ਮੋਨੀ ਆਦਿ ਵਲੋਂ ਸੁਖ ਸ਼ਾਂਤੀ ਦੀ ਦੁਆ ਕਰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ ਗਈ | ਨਗਰ ਕੌਂਸਲ ਪ੍ਰਧਾਨ ਵਿੱਕੀ ਟੰਡਨ, ਪੀਏ ਤੇਜੀ ਕਮਾਲਪੁਰ, ਸਰਪੰਚ ਹਰਦੀਪ ਸਿੰਘ ਬੌੜਹਾਈ, ਸਰਪੰਚ ਰੁਪਿੰਦਰ ਸਿੰਘ ਕੰਗਣਵਾਲ, ਸਰਪੰਚ ਜਗਦੇਵ ਸਿੰਘ ਭੋਲਾ, ਚੇਅਰਮੈਨ ਬਲਜਿੰਦਰ ਸਿੰਘ, ਸੋਸ਼ਲ ਵੈੱਲਫੇਅਰ ਪ੍ਰਧਾਨ ਡਾ ਸੁਨੀਤ ਹਿੰਦ, ਮੁੰਡੇ ਅਹਿਮਦਗੜ੍ਹ ਕਲੱਬ ਪ੍ਰਧਾਨ ਰਾਕੇਸ਼ ਗਰਗ ਤੇ ਅਰੁਣ ਵਰਮਾ, ਰੋਟਰੀ ਕਲੱਬ ਪ੍ਰਧਾਨ ਤਰਸੇਮ ਗਰਗ, ਡੈਮੋਕੇ੍ਰਟਿਕ ਅਕਾਲੀ ਦਲ ਦੇ ਕੌਂਸਲਰ ਜਗਵੰਤ ਸਿੰਘ ਜੱਗੀ, ਸਾਬਕਾ ਪ੍ਰਧਾਨ ਰਵਿੰਦਰ ਪੁਰੀ, ਸਾਬਕਾ ਕੌਂਸਲਰ ਦੀਪਕ ਸ਼ਰਮਾ, ਕਿੱਟੂ ਥਾਪਰ, ਅਕਾਲੀ ਦਲ ਪ੍ਰਧਾਨ ਗੁਰਮੀਤ ਸਿੰਘ ਉੱਭੀ, ਮੀਤ ਪ੍ਰਧਾਨ ਅਵਤਾਰ ਸਿੰਘ ਜੱਸਲ,ਪ੍ਰਧਾਨ ਕੁਲਵੰਤ ਸਿੰਘ ਸੋਹਲ, ਸਾਬਕਾ ਚੇਅਰਮੈਨ ਨਿਰਮਲ ਸਿੰਘ ਬੌੜਹਾਈ, ਮਹਾਂ ਸਿੰਘ ਜਿੱਤਵਾਲ, ਕੌਂਸਲਰ ਮਨੀ ਸੇਖਾ, ਇੰਦਰ ਘਟੌੜਾ, ਜਸਵਿੰਦਰ ਸਿੰਘ ਜੱਸੀ, ਸੰਦੀਪ ਬੱਧਣ ਆਦਿ ਵਲੋਂ ਸਮੂਹ ਮੁਸਲਿਮ ਭਾਈਚਾਰੇ ਨੂੰ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਗਈ |

ਸਿਹਤ ਵਿਭਾਗ ਦੀ ਟੀਮ ਵਲੋਂ ਕੀਤੇ ਨਿਰੀਖਣ ਤੋਂ ਬਾਅਦ ਗੋਬਿੰਦਗੜ੍ਹ ਜੇਜੀਆਂ ਦਾ ਚਰਚਿਤ ਕੋਵਿਡ ਕੇਅਰ ਸੈਂਟਰ ਕੀਤਾ ਬੰਦ

ਲ਼ਹਿਰਾਗਾਗਾ, 14 ਮਈ (ਪ੍ਰਵੀਨ ਖੋਖਰ)-ਕੁੱਝ ਕੁ ਦਿਨ ਪਹਿਲਾਂ ਕੋਵਿਡ ਕੇਅਰ ਸੈਂਟਰ ਪਿੰਡ ਵਿਚ ਸਥਾਪਿਤ ਕੀਤੇ ਜਾਣ ਨੂੰ ਲੈ ਕੇ ਅਖ਼ਬਾਰੀ ਸੁਰਖ਼ੀਆਂ ਅਤੇ ਟੀ.ਵੀ. ਚੈਨਲਾਂ ਦੀਆਂ ਖ਼ਬਰਾਂ ਦਾ ਸ਼ਿੰਗਾਰ ਬਣੇ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਇਸ ਚਰਚਿਤ ਕੋਵਿਡ ਸੈਂਟਰ ...

ਪੂਰੀ ਖ਼ਬਰ »

ਦੇਸ਼ ਨੰੂ ਅਜੇ ਸੈਂਟਰਲ ਵਿਸਟਾ ਵਰਗੇ ਖਰਚਿਆਂ ਤੋਂ ਬਚਣ ਦੀ ਲੋੜ - ਹਰਪਾਲ ਸਿੰਘ ਚੀਮਾ

ਸੰਗਰੂਰ, 14 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਇਕ ਪਾਸੇ ਦੇਸ਼ ਕੋਰੋਨਾ ਮਹਾਂਮਾਰੀ ਅਤੇ ਆਰਥਿਕ ਮੰਦਹਾਲੀ ਨਾਲ ਜੂਝ ਰਿਹਾ ਹੈ ਅਤੇ ਦੂਜੇ ਪਾਸੇ ...

ਪੂਰੀ ਖ਼ਬਰ »

ਜ਼ਿਲ੍ਹਾ ਸੰਗਰੂਰ 'ਚ ਕੋਰੋਨਾ ਦੇ 233 ਨਵੇਂ ਮਾਮਲੇ, 9 ਮਰੀਜ਼ਾਂ ਦੀ ਮੌਤ

ਸੰਗਰੂਰ, 14 ਮਈ (ਧੀਰਜ਼ ਪਸ਼ੌਰੀਆ) - ਜ਼ਿਲ੍ਹਾ ਸੰਗਰੂਰ ਵਿਚ ਅੱਜ ਕੋਰੋਨਾ ਦੇ 233 ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ ਵਿਚ ਹੁਣ ਤੱਕ ਦੇ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 11762 ਹੋ ਗਈ ਹੈ, ਅੱਜ ਐਨੇ ਹੀ 233 ਮਰੀਜ਼ ਤੰਦਰੁਸਤ ਹੋਏ ਹਨ ਜਿਸ ਨਾਲ ਹੁਣ ਤੱਕ ਠੀਕ ਹੋਣ ਵਾਲੇ ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਨਾਲ ਸਾਮਾਨ ਤੇ ਨਕਦੀ ਸੜੀ

ਲਹਿਰਾਗਾਗਾ, 14 ਮਈ (ਗਰਗ, ਢੀਂਡਸਾ, ਖੋਖਰ)-ਸਥਾਨਕ ਵਾਰਡ ਨੰਬਰ 7 ਵਿਚ ਇਕ ਅਗਰਵਾਲ ਪਰਿਵਾਰ ਦੇ ਘਰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਅਤੇ ਨਕਦੀ ਸੜ ਕੇ ਸੁਆਹ ਹੋ ਜਾਣ ਦੀ ਖ਼ਬਰ ਮਿਲੀ ਹੈ | ਜਾਣਕਾਰੀ ਅਨੁਸਾਰ ਕਿ੍ਸ਼ਨ ਕੁਮਾਰ ਪੁੱਤਰ ਬਚਨਾ ਰਾਮ ਦੇ ਘਰ ਲੰਘੀ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਕਰੜਾ ਵਿਰੋਧ ਸ਼ੁਰੂ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ) - ਸੰਗਰੂਰ ਜ਼ਿਲ੍ਹੇ ਦੇ ਅੰਤਰਗਤ ਆਉਂਦੀ ਤਹਿਸੀਲ ਮਲੇਰਕੋਟਲਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜ਼ਿਲ੍ਹਾ ਦਾ ਦਰਜਾ ਦੇਣ ਉਪਰੰਤ ਸੰਗਰੂਰ ਨਾਲ ਸੰਬੰਧਤ ਬਾਰ ਐਸੋਸੀਏਸ਼ਨ ਦੇ ਵਕੀਲਾਂ ਨੇ ਵਿਰੋਧ ਵਿਚ ਸਖ਼ਤ ...

ਪੂਰੀ ਖ਼ਬਰ »

ਕਿਸਾਨਾਂ ਦੇ ਹੱਕ 'ਚ ਮਾਈ ਰੂਪ ਕੌਰ ਬਾਗੜੀਆਂ ਨੇ ਸੰਭਾਲਿਆ ਮੋਰਚਾ

ਕੁੱਪ ਕਲਾਂ, 14 ਮਈ (ਮਨਜਿੰਦਰ ਸਿੰਘ ਸਰੌਦ) - ਪਿੰਡ ਖ਼ਾਨਪੁਰ ਵਿਖੇ ਪਾਵਰਕਾਮ ਵਲੋਂ ਇਕ ਨਿੱਜੀ ਪੋਲਟਰੀ ਫਾਰਮ ਨੂੰ ਬਿਜਲੀ ਦੇਣ ਦੇ ਲਈ ਕੱਢੀ ਜਾ ਰਹੀ 24 ਘੰਟੇ ਬਿਜਲੀ ਲਾਈਨ ਨੂੰ ਲੈ ਕੇ ਕਿਸਾਨਾਂ ਤੇ ਪੋਲਟਰੀ ਫਾਰਮ ਦੇ ਮਾਲਕਾਂ ਵਿਚਕਾਰ ਚੱਲ ਰਹੀ ਕਸ਼ਮਕਸ਼ ਦੌਰਾਨ ...

ਪੂਰੀ ਖ਼ਬਰ »

ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਮਰੀਜ਼ਾਂ ਨੂੰ ਆਕਸੀਜਨ ਸੇਵਾ ਸ਼ੁਰੂ

ਚੀਮਾ ਮੰਡੀ, 14 ਮਈ (ਦਲਜੀਤ ਸਿੰਘ ਮੱਕੜ) - ਧਾਰਮਿਕ ਕਾਰਜਾਂ ਦੇ ਨਾਲ-ਨਾਲ ਸਮਾਜ ਸੇਵੀ ਕਾਰਜਾਂ 'ਚ ਮੋਹਰੀ ਸੰਸਥਾ ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਹੋਰ ਲੰਮੇਰੀ ਕਰਦਿਆਂ ਸੰਤ ਅਤਰ ਸਿੰਘ ਜੀ ਦੀ ਕਿ੍ਪਾ ਸਦਕਾ ਸੰਤ ਤੇਜਾ ...

ਪੂਰੀ ਖ਼ਬਰ »

ਨਦਰਿ ਫਾਊਾਡੇਸ਼ਨ ਦੇ ਉੱਦਮ ਸਦਕਾ ਬਣਿਆ ਲੋੜਵੰਦ ਪਰਿਵਾਰ ਦਾ ਰੈਣ ਬਸੇਰਾ

ਅਮਰਗੜ੍ਹ, 14 ਮਈ (ਸੁਖਜਿੰਦਰ ਸਿੰਘ ਝੱਲ) - ਪਿੰਡ ਚੌਂਦਾ ਵਿਖੇ ਕਈ ਸਾਲਾਂ ਤੋਂ ਡਿੱਗੇ ਮਕਾਨ ਵਿਚ ਗੁਰਬਤ ਭਰੀ ਜ਼ਿੰਦਗੀ ਜਿਉਂ ਰਹੇ ਲੋੜਵੰਦ ਪਰਿਵਾਰ ਨੂੰ ਆਖ਼ਰਕਾਰ ਭਾਈ ਜਸਵਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਨਦਰਿ ਫਾਊਾਡੇਸ਼ਨ ਵਲੋਂ ਕੀਤੇ ਉੱਦਮ ਸਦਕਾ ਛੱਤ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਕੇਸ 'ਚੋਂ ਬੂਟ ਵਿਕੇਰਤਾ ਨੂੰ ਮਿਲੀ ਜਮਾਨਤ

ਸੰਗਰੂਰ, 14 ਮਈ (ਧੀਰਜ ਪਸ਼ੌਰੀਆ) - ਵਧੀਕ ਸ਼ੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਨਸ਼ੀਲੇ ਟੀਕਿਆਂ ਦੀ ਤਸ਼ਕਰੀ ਕਰਨ ਦੇ ਦੋਸ਼ਾਂ ਵਿਚ ਗਿ੍ਫਤਾਰ ਮੂਣਕ ਦੇ ਇਕ ਵਿਅਕਤੀ ਜੋ ਕਾਫੀ ਸਮੇਂ ਤੋਂ ਬੂਟਾਂ ਦਾ ਸ਼ੋਅਰੂਮ ਚਲਾ ਰਿਹਾ ਹੈ, ਨੂੰ ਜਮਾਨਤ ਦੇ ਦਿੱਤੀ ਹੈ | 11 ਅਪ੍ਰੈਲ 2021 ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕੀਤਾ ਪ੍ਰਦਰਸ਼ਨ

ਸੰਗਰੂਰ, 14 ਮਈ (ਧੀਰਜ ਪਸ਼ੌਰੀਆ) - 'ਲਾਪਤਾ ਮੰਤਰੀ ਹਾਜ਼ਰ ਹੋ' ਦੇ ਨਾਅਰੇ ਲਗਾਉਂਦੇ ਹੋਏ ਅੱਜ ਬੇਰੁਜ਼ਗਾਰਾਂ ਨੇ ਸੰਗਰੂਰ ਵਿਖੇ ਸਿੱਖਿਆ ਮੰਤਰੀ ਦੀ ਕੋਠੀ ਤੋਂ ਸੜਕ ਤੱਕ ਮਾਰਚ ਕਰ ਕੇ ਰੋਸ ਪ੍ਰਦਰਸ਼ਨ ਕੀਤਾ | ਬੇਰੁਜ਼ਗਾਰ ਸਾਂਝੇ ਮੋਰਚੇ ਨੇ ਪੱਕੇ ਮੋਰਚੇ ਦੇ 135 ਵੇਂ ...

ਪੂਰੀ ਖ਼ਬਰ »

ਪੈਨਸ਼ਨਰ ਐਸੋਸੀਏਸ਼ਨ ਵਲੋਂ ਕਰੋਨਾ ਮਹਾਂਮਾਰੀ ਦੇ ਖ਼ਾਤਮੇ ਅਤੇ ਸਰਬੱਤ ਦੇ ਭਲੇ ਲਈ ਅਰਦਾਸ

ਸੰਗਰੂਰ, 14 ਮਈ (ਦਮਨਜੀਤ ਸਿੰਘ)- ਸਥਾਨਕ ਨਗਨ ਬਾਬਾ ਸ਼੍ਰੀ ਸਾਹਿਬ ਦਾਸ ਜੀ ਦੇ ਤਪ ਅਸਥਾਨ ਨਾਭਾ ਗੇਟ ਵਿਖੇ ਸਟੇਟ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ਼੍ਰੀ ਰਾਜ ਕੁਮਾਰ ਅਰੋੜਾ, ਜ਼ਿਲ੍ਹਾ ਚੇਅਰਮੈਨ ਰਵਿੰਦਰ ਸਿੰਘ ਗੁੱਡੂ, ...

ਪੂਰੀ ਖ਼ਬਰ »

ਕਿਸਾਨ 17 ਨੂੰ ਅਣਮਿੱਥੇ ਸਮੇਂ ਲਈ ਕਰਨਗੇ ਸੜਕ ਜਾਮ

ਭਵਾਨੀਗੜ੍ਹ, 14 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਰੋਸ਼ਨਵਾਲਾ ਵਿਖੇ ਦਿੱਲੀ-ਕੱਟੜਾ ਐਕਸਪ੍ਰੈਸ ਸੜਕ ਬਣਾਉਣ ਦੇ ਵਿਰੋਧ ਵਿਚ ਧਰਨੇ 'ਤੇ ਬੈਠੇ ਕਿਸਾਨ 17 ਮਈ ਨੂੰ ਮੁੱਖ ਮਾਰਗ ਜਾਮ ਕਰ ਕੇ ਰੋਸ ਪ੍ਰਦਰਸ਼ਨ ਕਰਨਗੇ, ਇਹ ਵਿਚਾਰ ਕਿਸਾਨਾਂ ਦੀ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਛੋਟੇ ਦੁਕਾਨਦਾਰਾਂ ਦੇ ਹੱਕ 'ਚ ਹਾਅ ਦਾ ਨਾਅਰਾ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ)- ਪੰਜਾਬ ਟਰੇਡਰਜ਼ ਦੇ ਉੱਪ ਚੇਅਰਮੈਨ ਅਮਰਜੀਤ ਸਿੰਘ ਟੀਟੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਕਾਰਨ ਜਿੱਥੇ ਪ੍ਰਤੀ ਦਿਨ ਸੈਂਕੜੇ ਲੋਕ ਮੌਤ ਦੇ ਮੁੱਹ ਜਾ ਰਹੇ ਹਨ ਉੱਥੇ ਹਰ ਵਰਗ ਬੇਰੁਜ਼ਗਾਰੀ ਦੀ ਮਾਰ ਵੀ ਝੱਲ ਰਿਹਾ ਹੈ | ਟੀਟੂ ਨੇ ...

ਪੂਰੀ ਖ਼ਬਰ »

ਬਗੈਰ ਵਿਉਂਤਬੰਦੀ ਤੋਂ ਚੱਲ ਰਹੀ ਹੈ ਸਰਕਾਰ - ਮਿੰਕੂ ਜਵੰਧਾ

ਸੰਗਰੂਰ, 14 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਗੁਨਿੰਦਰਜੀਤ ਸਿੰਘ ਜਵੰਧਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਕੁਝ ਸਮਾਂ ਪਹਿਲਾਂ ਮਾਈਨਿੰਗ ਅਪਰੇਟਰਾਂ ਅਤੇ ਸ਼ਰਾਬ ਉਤਪਾਦਕਾਂ ਨੰੂ 3-3 ਸੌ ਕਰੋੜ ਰੁਪਏ ਮੁਆਫ਼ ਕੀਤੇ ਸਨ ਜਦਕਿ ...

ਪੂਰੀ ਖ਼ਬਰ »

ਵਿਸ਼ਵ ਨਰਸਿੰਗ ਦਿਵਸ ਮਨਾਇਆ

ਚੀਮਾ ਮੰਡੀ, 14 ਮਈ (ਦਲਜੀਤ ਸਿੰਘ ਮੱਕੜ) - ਕਲਗ਼ੀਧਰ ਟਰੱਸਟ ਬੜੂ ਸਾਹਿਬ ਅਧੀਨ ਅਕਾਲ ਨਸ਼ਾ ਛੁਡਾਊ ਕੇਂਦਰ ਚੀਮਾਂ ਸਾਹਿਬ ਵਿਖੇ 'ਵਿਸ਼ਵ ਨਰਸਿੰਗ ਦਿਵਸ' ਨੂੰ ਸਮਰਪਿਤ ਆਨਲਾਈਨ ਪ੍ਰੋਗਰਾਮ ਕਰਵਾਇਆ ਗਿਆ | ਕਲਗ਼ੀਧਰ ਟਰੱਸਟ ਬੜੂ ਸਾਹਿਬ ਵਲੋਂ ਨਸ਼ਾ ਛੁਡਾਉਣ ਦੇ ...

ਪੂਰੀ ਖ਼ਬਰ »

ਟੋਨੀ ਨੇ ਲਿਆ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ

ਸੁਨਾਮ ਊਧਮ ਸਿੰਘ ਵਾਲਾ, 14 ਮਈ (ਰੁਪਿੰਦਰ ਸਿੰਘ ਸੱਗੂ) - ਨਗਰ ਕੌਂਸਲ ਸੁਨਾਮ ਦੇ ਪ੍ਰਧਾਨ ਸ੍ਰੀ ਨਿਸਾਨ ਸਿੰਘ ਟੋਨੀ ਨੇ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਜਾ ਕੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਕਿਹਾ ਕੇ ਸ਼ਹਿਰ ਅੰਦਰ ਸਫ਼ਾਈ ਦੇ ਮਾਮਲੇ ਵਿਚ ਕਿਸੇ ਵੀ ...

ਪੂਰੀ ਖ਼ਬਰ »

ਬਦਲੀਆਂ ਦੇ ਹੁਕਮ ਲਾਗੂ ਨਾ ਹੋਣ ਕਾਰਨ ਅਧਿਆਪਕ ਪ੍ਰੇਸ਼ਾਨ

ਸੰਗਰੂਰ, 14 ਮਈ (ਧੀਰਜ ਪਸ਼ੌਰੀਆ) - ਸਿੱਖਿਆ ਵਿਭਾਗ ਪੰਜਾਬ ਵਲੋਂ ਪ੍ਰਾਇਮਰੀ ਕਾਡਰ ਅਧਿਆਪਕਾਂ ਦੀਆਂ ਆਨਲਾਈਨ ਹੋਈਆਂ ਬਦਲੀਆਂ ਦੇ ਹੁਕਮ ਲਾਗੂ ਨਾ ਹੋਣ ਕਾਰਨ ਅਧਿਆਪਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆਂ ਈ.ਟੀ.ਟੀ. (ਈ.ਜੀ.ਐਸ.) ...

ਪੂਰੀ ਖ਼ਬਰ »

ਖੰਡ ਦੀ ਠੱਗੀ ਦੇ ਮਾਮਲੇ 'ਚ ਤਿੰਨ ਹੋਰ ਨਾਮਜ਼ਦ, ਇਕ ਗਿ੍ਫ਼ਤਾਰ

ਸ਼ੇਰਪੁਰ, 14 ਮਈ (ਦਰਸਨ ਸਿੰਘ ਖੇੜੀ) - ਜ਼ਿਲ੍ਹਾ ਸੰਗਰੂਰ ਦੇ ਇੱਕ ਖੰਡ ਦੇ ਵਪਾਰੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਠੱਗ ਭਾਵੇਂ ਪੁਲਿਸ ਦੇ ਅੜਿੱਕੇ ਆ ਗਏ ਹਨ, ਪ੍ਰੰਤੂ ਇਸ ਖੰਡ ਦੀ ਠੱਗੀ ਦੇ ਮਾਮਲੇ ਦੇ ਤਾਰ ਵੱਡੀਆਂ ਹਸਤੀਆਂ ਨਾਲ ਵੀ ਜੁੜ ਰਹੇ ਹਨ | ਜ਼ਿਕਰਯੋਗ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 14 ਮਈ (ਦਲਜੀਤ ਸਿੰਘ ਮੱਕੜ) - ਐਸ.ਸੀ.ਈ.ਆਰ.ਟੀ. ਮੋਹਾਲੀ ਵਲੋਂ ਐਲਾਨੇ ਗਏ ਈ.ਟੀ.ਟੀ. ਭਾਗ ਦੂਜਾ ਸੈਸ਼ਨ 2018-20 ਦੇ ਨਤੀਜੇ ਵਿਚ ਐਸ.ਐਸ.ਕਾਲਜ ਆਫ਼ ਐਜੂਕੇਸ਼ਨ ਭੀਖੀ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਨਤੀਜੇ ਵਿਚ ਪਹਿਲੇ ਸਥਾਨ 'ਤੇ ਅਮਨਪ੍ਰੀਤ ਕੌਰ ...

ਪੂਰੀ ਖ਼ਬਰ »

ਟਿਕਰੀ ਬਾਰਡਰ ਤੋਂ ਵਾਪਸ ਪਰਤ ਰਿਹਾ ਕਿਸਾਨ ਹਾਦਸੇ 'ਚ ਜ਼ਖ਼ਮੀ

ਧੂਰੀ, 14 ਮਈ (ਸੁਖਵੰਤ ਸਿੰਘ ਭੁੱਲਰ) - ਧੂਰੀ ਦੇ ਕਰੀਬੀ ਪਿੰਡ ਘਨੌਰੀ ਦੇ ਗੁਰਚਰਨ ਸਿੰਘ ਦੀ ਟਿਕਰੀ ਬਾਰਡਰ ਤੋਂ ਵਾਪਸ ਪਰਤਣ ਸਮੇਂ ਵਾਹਨ ਦੀ ਲਪੇਟ 'ਚ ਆਉਣ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋਣ ਅਤੇ ਲੱਤ ਟੁੱਟਣ ਦਾ ਸਮਾਚਾਰ ਹੈ | ਇਸ ਸੰਬੰਧੀ ਕਿਸਾਨ ਜਥੇਬੰਦੀ ਉਗਰਾਹਾਂ ...

ਪੂਰੀ ਖ਼ਬਰ »

ਸੈਂਟਰਲ ਵਿਸਟਾ ਦੀ ਅਜੇ ਲੋੜ ਨਹੀਂ - ਹਰੀ ਸਿੰਘ ਨਾਭਾ

ਧੂਰੀ, 14 ਮਈ (ਸੰਜੇ ਲਹਿਰੀ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਇਕ ਪਾਸੇ ਦੇਸ਼ ਕੋਰੋਨਾ ਵਰਗੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਅਤੇ ਦੂਸਰੇ ਦੇਸ਼ਾਂ ਤੋਂ ਮਦਦ ਭੇਜਣ ਲਈ ਹਾੜੇ੍ਹ ਕੱਢੇ ਜਾ ਰਹੇ ਹਨ ਜਦਕਿ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਓ ਲਈ ਕੀਤੇ ਯਤਨ

ਸੰਗਰੂਰ, 14 ਮਈ (ਚੌਧਰੀ ਨੰਦ ਲਾਲ ਗਾਂਧੀ) - ਕੋਰੋਨਾ ਮਹਾਂਮਾਰੀ ਨੂੰ ਧਿਆਨ ਵਿਚ ਰੱਖਦੇ ਹੋਏ ਯੂਨੀਅਨ ਦੇ ਪ੍ਰਧਾਨ ਸ. ਬਹਾਦਰ ਸਿੰਘ ਅਤੇ ਡੀ.ਜੀ.ਐਮ. ਸ੍ਰੀ ਘੋਸ਼ ਵਰਮਾ ਦੀ ਅਗਵਾਈ ਵਿਚ ਸਮੂਹ ਗੱਡੀਆਂ ਅਤੇ ਮਾਰਕਿਟ ਨੂੰ ਸੈਨੇਟਾਈਜ਼ ਕੀਤਾ ਗਿਆ ਅਤੇ ਮਾਸਕ ਵੰਡੇ ਗਏ | ਇਸ ...

ਪੂਰੀ ਖ਼ਬਰ »

ਡਾ. ਸੁਰਾਜ ਮੁਹੰਮਦ ਨੂੰ ਮੈਂਬਰ ਚੁਣਿਆ

ਸੰਦੌੜ, 14 ਮਈ (ਗੁਰਪ੍ਰੀਤ ਸਿੰਘ ਚੀਮਾ) - ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁਸਲਿਮ ਭਾਈਚਾਰੇ ਲਈ ਬਣਾਈ ਗਈ ਸੂਬਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰ ਵਜੋਂ ਸੀਨੀਅਰ ਅਕਾਲੀ ਆਗੂ ਡਾ. ਸੁਰਾਜ ਮੁਹੰਮਦ ਚੱਕ ਸੇਖੂਪੁਰ ਕਲਾਂ ਨੂੰ ਮੈਂਬਰ ...

ਪੂਰੀ ਖ਼ਬਰ »

ਮਾਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦੇ ਐਲਾਨ ਨਾਲ ਧੂਰੀ ਦੇ ਲੋਕਾਂ ਵਿਚ ਬਣਿਆ ਸਹਿਮ

ਧੂਰੀ, 14 ਮਈ (ਸੰਜੇ ਲਹਿਰੀ, ਦੀਪਕ) - ਈਦ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ ਦਾ ਐਲਾਨ ਕੀਤੇ ਜਾਣ ਮਗਰੋਂ ਜਿੱਥੇ ਮਲੇਰਕੋਟਲਾ ਵਾਸੀਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ, ਉੱਥੇ ਹੀ ਧੂਰੀ ...

ਪੂਰੀ ਖ਼ਬਰ »

ਪਰਿਵਾਰ ਤੋਂ ਵਿੱਛੜੀ ਗੂੰਗੀ ਬੋਲੀ ਔਰਤ ਕੀਤੀ ਪਰਿਵਾਰ ਹਵਾਲੇ

ਲੌਂਗੋਵਾਲ, 14 ਮਈ (ਵਿਨੋਦ, ਸ.ਸ. ਖੰਨਾ) - ਪਿਛਲੇ ਕੁਝ ਦਿਨਾਂ ਤੋਂ ਆਪਣੇ ਪਰਿਵਾਰ ਤੋਂ ਵਿੱਛੜ ਕੇ ਪਿੰਡ ਸ਼ੇਰੋਂ ਦੇ ਗੁਰਦੁਆਰਾ ਸੰਤ ਅਤਰ ਸਿੰਘ ਵਿਖੇ ਪਹੁੰਚੀ ਬੋਲਣ ਅਤੇ ਸੁਣਨ ਤੋਂ ਅਸਮਰਥ ਗੂੰਗੀ ਤੇ ਬੋਲੀ ਔਰਤ ਦਿਆਲ ਕੌਰ ਨੂੰ ਗੁਰਦੁਆਰਾ ਪ੍ਰਬੰਧਕਾਂ ਨੇ ਚੀਮਾਂ ...

ਪੂਰੀ ਖ਼ਬਰ »

ਪਰਮਜੀਤ ਸਿੰਘ ਪੰਮਾ (ਰੰਧਾਵਾ) ਦੀ ਅੰਤਿਮ ਅਰਦਾਸ ਮੌਕੇ ਵੱਖ-ਵੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਲੌਂਗੋਵਾਲ, 14 ਮਈ (ਸ.ਸ.ਖੰਨਾ, ਵਿਨੋਦ) - ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਪਰਮਜੀਤ ਸਿੰਘ ਪੰਮਾ (ਰੰਧਾਵਾ) ਜੋ ਪਿਛਲੇ ਦਿਨੀਂ ਕੋਰੋਨਾ ਮਹਾਂਮਾਰੀ ਦੇ ਕਾਰਨ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੇ ਨਮਿੱਤ ਅੱਜ ਰੱਖੇ ਗਏ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਉਪਰੰਤ ...

ਪੂਰੀ ਖ਼ਬਰ »

ਈ. ਟੀ. ਟੀ. ਦਾ ਨਤੀਜਾ ਸ਼ਾਨਦਾਰ ਰਿਹਾ

ਚੀਮਾ ਮੰਡੀ, 14 ਮਈ (ਜਸਵਿੰਦਰ ਸਿੰਘ ਸ਼ੇਰੋਂ) - ਐਸ.ਸੀ.ਈ.ਆਰ.ਟੀ. ਪੰਜਾਬ ਵਲੋਂ ਘੋਸ਼ਿਤ ਕੀਤੇ ਈ.ਟੀ.ਟੀ. ਦੇ ਨਤੀਜਿਆਂ ਵਿਚੋਂ ਮਾਡਰਨ ਕਾਲਜ ਆਫ਼ ਐਜੂਕੇਸ਼ਨ ਬੀਰ ਕਲਾਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਾਲਜ ਦੇ ਪਿ੍ੰਸੀਪਲ ਡਾ.ਵੀ.ਕੇ. ਰਾਏ ...

ਪੂਰੀ ਖ਼ਬਰ »

ਸੰਗਰੂਰ ਵਿਚ ਕਿਸਾਨਾਂ ਦੇ ਧਰਨੇ ਰਹੇ ਨਿਰੰਤਰ ਜਾਰੀ

ਸੰਗਰੂਰ, 14 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਅੰਦੋਲਨ ਦੇ ਚੱਲਦਿਆਂ ਸੰਗਰੂਰ ਵਿਚ ਕਿਸਾਨਾਂ ਵਲੋਂ ਪ੍ਰਭਾਵਸ਼ਾਲੀ ਧਰਨੇ ਅੱਜ ਵੀ ਜਾਰੀ ਰਹੇ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ਰਿਲਾਇੰਸ ਪੰਪ ਖੇੜੀ ਵਿਖੇ ਅਤੇ ਭਾਜਪਾ ਦੇ ਸੂਬਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX