ਤਾਜਾ ਖ਼ਬਰਾਂ


ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  8 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  19 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  38 minutes ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  58 minutes ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 1 hour ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  1 minute ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 3 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 4 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 2 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 5 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 5 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 7 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਿਹਤ ਹਰ ਜੀਵ ਦੀ ਸਭ ਤੋਂ ਵੱਡੀ ਜਾਇਦਾਦ ਹੈ। -ਐਮਰਸਨ

ਖੰਨਾ / ਸਮਰਾਲਾ

ਵੱਖ-ਵੱਖ ਥਾਈਂ ਈਦ ਦਾ ਤਿਉਹਾਰ ਮਨਾਇਆ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਸ਼ਹਿਰ ਦੇ ਆਜ਼ਾਦ ਨਗਰ ਵਿਚ ਕੋਰੋਨਾ ਹਦਾਇਤਾਂ ਦੇ ਮੱਦੇਨਜ਼ਰ ਸਾਦੇ ਸਮਾਰੋਹ ਦੌਰਾਨ ਸ਼ਰਧਾ ਭਾਵਨਾ ਨਾਲ ਈਦ ਉਲ ਫ਼ਿਤਰ ਮਨਾਈ ਗਈ | ਮੁਸਲਿਮ ਭਾਈਚਾਰੇ ਨਾਲ ਈਦ ਮਨਾਉਣ ਅਤੇ ਸ਼ੁੱਭਕਾਮਨਾਵਾਂ ਦੇਣ ਲਈ ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਕਾਰਜਕਾਰੀ ਪ੍ਰਧਾਨ ਜਤਿੰਦਰ ਪਾਠਕ ਉਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਵਾਰਡ ਕੌਂਸਲਰ ਅਮਰੀਸ਼ ਕਾਲੀਆ ਵੀ ਮੌਜੂਦ ਸਨ | ਮੁਸਲਿਮ ਸਮਾਜ ਵਲੋਂ ਮੰਗਾਂ ਸਬੰਧੀ ਪ੍ਰਧਾਨ ਅਤੇ ਕਾਰਜਕਾਰੀ ਪ੍ਰਧਾਨ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਪ੍ਰਧਾਨ ਇਫਤਖਾਰ ਅਹਿਮਦ, ਕਾਜਮ ਅੰਸਾਰੀ, ਵਸੀਕ ਅਹਿਮਦ, ਇੰਤੀਆਜ ਅੰਸਾਰੀ, ਤਸੱਵਰ ਅਲੀ, ਨਸੀਮ ਅੰਸਾਰੀ, ਹਬੀਬ ਅੰਸਾਰੀ, ਅਤੀਕ ਅੰਸਾਰੀ, ਸ਼ਦਾਨ ਅੰਸਾਰੀ, ਆਰੀਫ ਅੰਸਾਰੀ, ਸਬੀਰ ਅੰਸਾਰੀ, ਅਜਮਤ ਅੰਸਾਰੀ, ਅਬਦੁਲ ਕੁਦੂਸ, ਅਜਹਰ ਅੰਸਾਰੀ, ਸੌਏਬ ਅੰਸਾਰੀ ਵੀ ਮੌਜੂਦ ਸਨ ¢
ਖੰਨਾ, (ਹਰਜਿੰਦਰ ਸਿੰਘ ਲਾਲ)- ਸਮਰਾਲਾ ਰੋਡ ਤੇ ਸਥਿਤ ਖੰਨਾ ਸ਼ਹਿਰ ਦੇ ਪ੍ਰਸਿੱਧ ਸੇਂਟ ਮਦਰ ਟੈਰੇਸਾ ਪਬਲਿਕ ਸੀਨੀ. ਸੈਕ. ਸਕੂਲ ਨੇ ਈਦ ਉਲ ਫਿਤਰ ਦਾ ਤਿਉਹਾਰ ਆਨਲਾਈਨ ਮਨਾਇਆ | ਵਿਦਿਆਰਥੀਆਂ ਦੁਆਰਾ ਈਦ ਨਾਲ ਸਬੰਧਿਤ ਕਾਰਡ, ਦਾਲਾਂ ਦੀ ਮਦਦ ਨਾਲ ਚੰਦਰਮਾ ਅਤੇ ਤਾਰਾ ਰਮਦਾਨ, ਕਰਾਫ਼ਟ ਅਤੇ ਵੀਡੀਓ ਤਿਆਰ ਕਰ ਆਪਣੇ ਖ਼ੁਸ਼ਨੁਮਾ ਭਾਵਾਂ ਨੂੰ ਵਿਅਕਤ ਕੀਤਾ ਗਿਆ | ਸਕੂਲ ਦੇ ਪਿ੍ੰ. ਅੰਜੂ ਭਾਟੀਆਂ ਨੇ ਬੱਚਿਆਂ ਦੇ ਕਾਰਜਾਂ ਦੀ ਬਹੁਤ ਵਡਿਆਈ ਕੀਤੀ | ਉਨ੍ਹਾਂ ਨੇ ਮੁਸਲਮਾਨਾਂ ਦੇ ਪੈਗ਼ੰਬਰ ਹਜ਼ਰਤ ਮੁਹੰਮਦ ਦੇ ਜੀਵਨ 'ਤੇ ਚਾਨਣਾ ਪਾਇਆ | ਸਕੂਲ ਚੇਅਰਮੈਨ ਸੁਰਿੰਦਰ ਸ਼ਾਹੀ ਨੇ ਸਾਰਿਆਂ ਨੂੰ ੂ ਇਸ ਪਵਿੱਤਰ ਦਿਵਸ ਦੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ ਅਤੇ ਬੱਚਿਆਂ ਨੂੰ ਜ਼ਿੰਦਗੀ ਵਿਚ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਰਹਿਣ ਲਈ ਪ੍ਰੇਰਿਆ¢
ਮਲੌਦ, (ਸਹਾਰਨ ਮਾਜਰਾ)-ਈਦ ਉਲ ਫ਼ਿਤਰ ਦਾ ਤਿਉਹਾਰ ਲਸਾੜਾ ਲੱਖੂਵਾਸ ਅਤੇ ਲਸਾੜਾ ਪੋਹਲੇਵਾਸ ਦੋਵਾਂ ਨਗਰਾਂ ਵਲੋਂ ਮਦੀਨਾ ਮਸਜਿਦ ਲਸਾੜਾ ਵਿਖੇ ਮਨਾਇਆ ਗਿਆ ਅਤੇ ਈਦ ਦੀ ਨਮਾਜ਼ ਅਦਾ ਕੀਤੀ ਗਈ | ਵਿਸ਼ੇਸ਼ ਤੌਰ ਤੇ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਸਿੰਘ ਰਾਏ ਲਸਾੜਾ ਦਾ ਮੁਸਲਿਮ ਭਾਈਚਾਰੇ ਦੇ ਨਾਮ ਭੇਜਿਆ ਵਧਾਈ ਸੰਦੇਸ਼ ਪੜਿ੍ਹਆ ਗਿਆ | ਪੰਥਕ ਆਗੂ ਜਥੇ. ਮੰਗਤ ਰਾਏ ਸਿੰਘ ਲਸਾੜਾ ਨੇ ਭਾਈਚਾਰਕ ਸਾਂਝ ਤਹਿਤ ਮੁਸਲਮਾਨ ਭਰਾਵਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਈਦ ਦਾ ਤਿਉਹਾਰ ਸਾਨੂੰ ਆਪਸੀ ਪ੍ਰੇਮ ਪਿਆਰ ਦਾ ਸੰਦੇਸ਼ ਦਿੰਦਾ ਹੈ | ਇਸ ਮੌਕੇ ਪ੍ਰਧਾਨ ਮੁਸ਼ਤਾਕ ਖਾਨ, ਅਬਦੁਲ ਖਾਨ, ਗੁਲਜ਼ਾਰ ਖਾਨ, ਭੋਲਾ ਖਾਨ, ਬੱਬੂ ਖਾਨ ਆਦਿ ਮੁਸਲਮਾਨ ਭਰਾਵਾਂ ਨੇ ਵਧਾਈ ਦਿੱਤੀ |
ਖੰਨਾ, (ਹਰਜਿੰਦਰ ਸਿੰਘ ਲਾਲ)- ਖੰਨਾ ਵਿਖੇ ਮੁਸਲਿਮ ਭਾਈਚਾਰੇ ਵਲੋਂ ਈਦ ਦਾ ਪਵਿੱਤਰ ਤਿਉਹਾਰ ਇਸ ਬਾਰ ਕੋਰੋਨਾ ਮਹਾਂਮਾਰੀ ਦੇ ਚਲਦੇ ਹੋਏ ਆਪਣੇ ਘਰਾਂ ਵਿਚ ਹੀ ਮਨਾਇਆ ਗਿਆ¢ ਇਸ ਮੌਕੇ ਵਾਰਡ ਨੰਬਰ 19 ਅਨੰਦ ਨਗਰ ਵਿਖੇ ਵਾਰਡ ਦੀ ਕੌਂਸਲਰ ਦੇ ਪਤੀ ਅਕਾਲੀ ਨੇਤਾ ਹਰਜੀਤ ਸਿੰਘ ਵਿੱਕੀ ਭਾਟੀਆ ਵਲੋਂ ਮੁਸਲਿਮ ਪਰਿਵਾਰਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਈਦ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਨਾਲ ਹੀ ਦੁਆ ਵੀ ਕੀਤੀ ਕਿ ਕੋਰੋਨਾ ਨਾਮਕ ਬਿਮਾਰੀ ਦਾ ਸੰਸਾਰ ਅਤੇ ਭਾਰਤ ਵਿਚ ਖ਼ਾਤਮਾ ਹੋਵੇ | ਇਸ ਮੌਕੇ ਨਦੀਮ ਖਾਨ, ਸ਼ਮੀਮ ਖਾਨ, ਮੋਬਾਈਨ ਖਾਨ, ਤਾਇਬ ਅਲੀ, ਅਤਿਮ ਖਾਨ ਅਤੇ ਹੋਰ ਵੀ ਹਾਜ਼ਰ ਸਨ |

ਆਵਾਜਾਈ ਦੀ ਬੇਤਰਤੀਬ ਪ੍ਰਣਾਲੀ ਬਣੀ ਸਮੱਸਿਆ ਦੀ ਜੜ੍ਹ

ਮਾਛੀਵਾੜਾ ਸਾਹਿਬ, 14 ਮਈ (ਮਨੋਜ ਕੁਮਾਰ)-ਸਵੇਰ ਹੁੰਦਿਆਂ ਹੀ ਮਾਛੀਵਾੜਾ ਸ਼ਹਿਰ ਦੇ ਬਾਜ਼ਾਰ ਵਿਚ ਲੋਕਾਂ ਦੀ ਭੀੜ ਇਸ ਕਦਰ ਇੱਕ ਦੂਸਰੇ ਤੇ ਡਿਗਦੀ ਨਜ਼ਰ ਆਉਂਦੀ ਹੈ ਜਿਵੇਂ ਕਿਸੇ ਦੇ ਪਿੱਛੇ ਕੋਈ ਦੌੜ ਰਿਹਾ ਹੋਵੇ | ਇਹ ਨਜ਼ਾਰਾ ਹਰ ਸਵੇਰ ਤੋਂ ਸ਼ੁਰੂ ਹੋਇਆ ਅਖੀਰ 12 ਵਜੇ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਦੀ ਹਾਦਸੇ 'ਚ ਮੌਤ

ਈਸੜੂ, 14 ਮਈ (ਬਲਵਿੰਦਰ ਸਿੰਘ)- ਬੀਤੀ ਰਾਤ ਨਨਕਾਣਾ ਸਕੂਲ ਈਸੜੂ ਦੇ ਨਜ਼ਦੀਕ ਇਕ ਮੋਟਰਸਾਈਕਲ ਸਵਾਰ ਦੀ ਐਕਸੀਡੈਂਟ ਦੌਰਾਨ ਮੌਤ ਹੋ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ | ਇਸ ਸਬੰਧੀ ਚੌਕੀ ਇੰਚਾਰਜ ਈਸੜੂ ਬਲਵੀਰ ਸਿੰਘ ਨੇ ਦੱਸਿਆ ਕਿ ਸਾਬਕਾ ਥਾਣੇਦਾਰ ਰਣਧੀਰ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਰਾਏ ਵਲੋਂ ਈਦ ਦੀ ਵਧਾਈ

ਮਲੌਦ, 14 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ) - ਪਿੰਡ ਲਸਾੜਾ ਦੇ ਜੰਮਪਲ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਹਾਲੀ ਰਾਜਿੰਦਰ ਸਿੰਘ ਰਾਏ ਨੇ ਈਦ ਦੇ ਪਵਿੱਤਰ ਤਿਉਹਾਰ 'ਤੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਵਧਾਈ ਸੰਦੇਸ਼ ਭੇਜਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸ਼ਾਇਰ ਬਲਬੀਰ ਸਾਹਨੇਵਾਲ ਨਹੀਂ ਰਹੇ

ਸਾਹਨੇਵਾਲ, 14 ਮਈ (ਹਰਜੀਤ ਸਿੰਘ ਢਿੱਲੋਂ)-ਸਾਹਿਤਕ ਹਲਕਿਆਂ ਲਈ ਇਹ ਖ਼ਬਰ ਬੜੀ ਦੁੱਖ ਭਰੀ ਹੈ ਕਿ ਪੰਜਾਬੀ ਸ਼ਾਇਰ ਬਲਬੀਰ ਸਾਹਨੇਵਾਲ ਦਿਲ ਦਾ ਦੌਰਾ ਪੈਣ ਕਾਰਨ ਸਵਰਗਵਾਸ ਹੋ ਗਏ ਹਨ | ਉਹ 75 ਵਰਿ੍ਹਆਂ ਦੇ ਸਨ | ਉਨ੍ਹਾਂ ਨੇ ਦੋਹਿਆਂ ਦੀਆਂ ਕਈ ਪੁਸਤਕਾਂ ਲਿਖੀਆਂ | ਉਨ੍ਹਾਂ ...

ਪੂਰੀ ਖ਼ਬਰ »

ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ 'ਤੇ ਧਰਨਾ ਜਾਰੀ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਕਾਲੇ ਕਾਨੰੂਨਾਂ, ਕਾਰਪੋਰੇਟ ਘਰਾਣਿਆਂ ਤੇ ਮੋਦੀ ਸਰਕਾਰ ਵਿਰੁੱਧ ਕਿਲ੍ਹਾ ਰਾਏਪੁਰ ਵਿਖੇ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਤੇ ਲਗਾਤਾਰ ਰੋਸ ਧਰਨਾ ਜਾਰੀ ਹੈ, ਜਦਕਿ ਅੱਜ ਧਰਨੇ ਦੀ ਪ੍ਰਧਾਨਗੀ ਬਲਜੀਤ ਕੌਰ, ਅਮਨਦੀਪ ਕੌਰ ਤੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਸਿਹਤ ਸਹੂਲਤਾਂ ਦੇਣ 'ਚ ਅਸਫਲ-ਘਵੱਦੀ, ਮਾਂਗਟ

ਡੇਹਲੋਂ, 14 ਮਈ (ਅੰਮਿ੍ਤਪਾਲ ਸਿੰਘ ਕੈਲੇ)-ਕੇਂਦਰ ਦੀ ਭਾਜਪਾ ਸਰਕਾਰ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਦੇਸ਼ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ 'ਚ ਅਸਫਲ ਰਹੀ ਹੈ, ਜਦਕਿ ਦੇਸ਼ ਦੇ ਲੋਕਾਂ ਦਾ ਹਜ਼ਾਰਾਂ ਕਰੋੜ ਰੁਪਏ ਮੋਦੀ ਸਰਕਾਰ ਨੇ ਬੇਮਤਲਬੀ ਕੰਮਾਂ ਦੇ ਖ਼ਰਚ ...

ਪੂਰੀ ਖ਼ਬਰ »

ਆਰ.ਐੱਸ.ਪੀ. ਵਲੋਂ ਫ਼ਲਸਤੀਨੀਆਂ 'ਤੇ ਹਮਲੇ ਦੀ ਨਿਖੇਧੀ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)-ਰੇਵੋਲੂਸ਼ਨਰੀ ਸੋਸ਼ਲਿਸਟ ਪਾਰਟੀ (ਆਰ. ਐਸ. ਪੀ.) ਦੀ ਕੇਂਦਰੀ ਕਮੇਟੀ ਨੇ ਗਾਜ਼ਾ ਪੱਟੀ ਵਿਚ ਫ਼ਲਸਤੀਨੀਆਂ 'ਤੇ ਕੀਤੇ ਗਏ ਵਹਿਸ਼ੀ ਹਮਲੇ ਦੀ ਸਖ਼ਤ ਨਿਖੇਧੀ ਕੀਤੀ ਹੈ | ਇਜ਼ਰਾਈਲੀ ਪ੍ਰਧਾਨ ਮੰਤਰੀ ਬੇਜਾਮਿਨ ਨੇਤਨਯਾਹੂ ਸਰਕਾਰ ਅਸਲ ...

ਪੂਰੀ ਖ਼ਬਰ »

ਵਿਧਾਇਕ 'ਤੇ ਮੰਤਰੀ ਡਾਕਟਰਾਂ ਤੇ ਆਕਸੀਜਨ ਵੱਲ ਧਿਆਨ ਦੇਣ-ਚੇਅਰਮੈਨ ਟਿੱਲੂ, ਪੰਧੇਰ

ਮਲੌਦ, 14 ਮਈ (ਸਹਾਰਨ ਮਾਜਰਾ) - ਦੋ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਚੇਅਰਮੈਨ ਸੁਖਵੰਤ ਸਿੰਘ ਟਿੱਲੂ ਅਤੇ ਬੀਬੀ ਇੰਦਰਜੀਤ ਕੌਰ ਪੰਧੇਰ ਨੇ ਕੋਰੋਨਾ ਮਹਾਂਮਾਰੀ ਜ਼ਿਆਦਾ ਫੈਲਣ ਕਾਰਨ ਹਾਲਾਤ ਦਿਨੋਂ ਦਿਨ ਬਦ ਤੋਂ ਬਦਤਰ ਹੋਣ 'ਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਸਹਿਜ ਪਾਠਾਂ ਦੇ ਭੋਗ ਪਾਏ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਮਾਨਵ ਕਲਿਆਣ ਮਿਸ਼ਨ ਪੰਜਾਬ ਦੇ ਚੇਅਰਮੈਨ ਸੰਤ ਬਾਬਾ ਕਰਨੈਲ ਸਿੰਘ ਦੀ ਅਗਵਾਈ ਵਿਚ ਮਿਸ਼ਨ ਵਲੋਂ ਕੋਰੋਨਾ ਮਹਾਂਮਾਰੀ ਦੇ ਪ੍ਰਕੋਪ ਤੋਂ ਬਚਾਅ ਲਈ ਸਹਿਜ ਪਾਠਾਂ ਤੇ ਸੁਖਮਨੀ ਸਾਹਿਬ ਦੀਆਂ ਲੜੀਆਂ ਦੇ ਭੋਗ ਪਾਏ ਗਏ | ਇਸ ਮੌਕੇ ਦੇਸ਼ ...

ਪੂਰੀ ਖ਼ਬਰ »

ਸ਼ਹੀਦ ਲੱਖਾ ਸਿੰਘ ਸਰਕਾਰੀ ਹਸਪਤਾਲ ਵਲੋਂ ਟੀਕਾਕਰਨ

ਮਲੌਦ, 14 ਮਈ (ਸਹਾਰਨ ਮਾਜਰਾ) - ਸ਼ਹੀਦ ਲੱਖਾ ਸਿੰਘ ਸਰਕਾਰੀ ਹਸਪਤਾਲ ਮਲੌਦ ਵਲੋਂ ਅੱਜ ਕੋਰੋਨਾ ਦੇ ਬਚਾਓ ਲਈ 18 ਸਾਲ ਤੋਂ ਸਾਲ ਵੱਧ ਉਮਰ ਵਰਗ ਦੇ ਵਿਅਕਤੀਆਂ ਲਈ ਵੈਕਸੀਨ ਲਗਾਈ ਗਈ ਜਿਸ ਵਿਚ ਖਾਸ ਤੌਰ 'ਤੇ ਨੌਜਵਾਨ ਵਰਗ ਵਿਚ ਕਾਫ਼ੀ ਉਤਸ਼ਾਹ ਪਾਇਆ ਗਿਆ | ਇਸ ਮੌਕੇ ਕਰੀਬ 200 ...

ਪੂਰੀ ਖ਼ਬਰ »

ਦਿੱਲੀ ਕੱਟੜਾ ਹਾਈਵੇਜ਼ ਜ਼ਮੀਨ ਐਕਵਾਇਰ ਵਿਰੋਧੀ ਸੰਘਰਸ਼ ਕਮੇਟੀ ਦੀ ਮੀਟਿੰਗ

ਅਹਿਮਦਗੜ੍ਹ, 14 ਮਈ (ਪੁਰੀ)-ਦਿੱਲੀ ਕੱਟੜਾ ਹਾਈਵੇਜ ਬਣਾਉਣ ਸਬੰਧੀ ਸਰਕਾਰ ਵਲੋਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦੇ ਮਾਲਕਾਂ ਵਲੋਂ ਵਿਰੋਧ ਵੱਡੇ ਪੱਧਰ 'ਤੇ ਹੋ ਰਿਹਾ ਹੈ | ਅੱਜ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਕੋਟਆਗਾਂ ਵਿਖੇ ਵੱਡੀ ਗਿਣਤੀ ਵਿੱਚ ਪ੍ਰਭਾਵਿਤ ...

ਪੂਰੀ ਖ਼ਬਰ »

ਕੋਵਿਡ ਕੇਅਰ ਸੈਂਟਰ ਖੁੱਲ੍ਹਣ ਨਾਲ ਮਿਲੇਗੀ ਮੁਫ਼ਤ ਇਲਾਜ ਦੀ ਸਹੂਲਤ-ਵਿਧਾਇਕ ਲੱਖਾ

ਰਾੜਾ ਸਾਹਿਬ, 14 ਮਈ (ਸਰਬਜੀਤ ਸਿੰਘ ਬੋਪਾਰਾਏ) - ਵਿਧਾਇਕ ਲਖਵੀਰ ਸਿੰਘ ਲੱਖਾ ਨੇ ਰਾੜਾ ਸਾਹਿਬ ਵਿਖੇ ਰਾੜਾ ਸਾਹਿਬ ਸੰਪ੍ਰਦਾਇ ਮੁਖੀ ਸੰਤ ਬਲਜਿੰਦਰ ਸਿੰਘ ਦੇ ਸਹਿਯੋਗ ਨਾਲ ਸੰਤ ਈਸ਼ਰ ਸਿੰਘ ਮੈਮੋਰੀਅਲ ਹਸਪਤਾਲ ਕਰਮਸਰ 'ਚ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਲਈ ਬਣੇ 50 ...

ਪੂਰੀ ਖ਼ਬਰ »

ਹਿੰਦੀ ਪੁੱਤਰੀ ਪਾਠਸ਼ਾਲਾ 'ਚ ਦਰਜਾ-4 ਕਰਮਚਾਰੀਆਂ ਨੂੰ ਵੰਡਿਆ ਰਾਸ਼ਨ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਹਿੰਦੀ ਪੁੱਤਰੀ ਪਾਠਸ਼ਾਲਾ ਸੀਨੀਅਰ ਸੈਕੰਡਰੀ, ਖੰਨਾ ਵਿਚ ਅਕਸ਼ੈ ਤਿ੍ਤੀਏ ਦੇ ਪਾਵਨ ਦਿਵਸ ਨੂੰ ਸਮਰਪਿਤ ਆਯੋਜਿਤ ਕੀਤੇ ਸਾਦਾ ਸਮਾਗਮ ਦੌਰਾਨ ਸਮਾਜ ਸੇਵੀ ਵਿਜੇ ਕੁਮਾਰ ਗੁਪਤਾ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਵਲੋਂ ...

ਪੂਰੀ ਖ਼ਬਰ »

ਨਿਯੁਕਤੀ ਪੱਤਰਾਂ ਦੀ ਭਾਸ਼ਾ ਅਪਮਾਨਜਨਕ-ਡੀ.ਟੀ.ਐੱਫ. ਆਗੂ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) - ਮੁਲਾਜ਼ਮਾਂ ਦੇ ਹੱਕਾਂ 'ਤੇ ਡਾਕਾ ਮਾਰਨ ਦਾ ਸਿਲਸਿਲਾ ਸਿੱਖਿਆ ਵਿਭਾਗ ਵਿਚ ਰੁਕਣ ਦਾ ਨਾਮ ਨਹੀਂ ਲੈ ਰਿਹਾ | ਇਹ ਦੋਸ਼ ਇੱਥੇ ਅਧਿਆਪਕ ਆਗੂਆਂ ਵੱਲੋਂ ਲਾਇਆ ਗਿਆ¢ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਆਗੂਆਂ ਅਨੁਸਾਰ 6505 (4500+2005) ਭਰਤੀ ...

ਪੂਰੀ ਖ਼ਬਰ »

ਵਿਸ਼ਵਕਰਮਾ ਰਾਮਗੜ੍ਹੀਆ ਸਭਾ ਦੇ ਕਮਿਊਨਿਟੀ ਹਾਲ ਇਲਾਜ ਕੇਂਦਰ ਬਣਾਉਣ ਲਈ ਦੇਣ ਦਾ ਫ਼ੈਸਲਾ-ਮਿੰਟੂ, ਪੁਸ਼ਕਰ ਰਾਜ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਬਾਬਾ ਵਿਸ਼ਵਕਰਮਾ ਰਾਮਗੜ੍ਹੀਆ ਸਭਾ ਖੰਨਾ ਦੀ ਮੀਟਿੰਗ ਕੋਵਿਡ ਨਿਯਮਾਂ ਅਨੁਸਾਰ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ ਦੀ ਪ੍ਰਧਾਨਗੀ ਹੇਠਾਂ ਹੋਈ ਜਿਸ ਵਿਚ ਸ਼ਹਿਰ ਵਿਚ ਦਿਨੋਂ ਦਿਨ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਕੇਸਾਂ 'ਤੇ ...

ਪੂਰੀ ਖ਼ਬਰ »

ਕੇਂਦਰ ਕਿਸਾਨਾਂ ਨਾਲ ਟਕਰਾਅ ਦੀ ਨੀਤੀ ਤਿਆਗੇ-ਪੰਧੇਰ ਖੇੜੀ

ਮਲੌਦ, 14 ਮਈ (ਦਿਲਬਾਗ ਸਿੰਘ ਚਾਪੜਾ) - ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿਚ ਲਗਾਤਾਰ ਲੰਮੀ ਹਾਜ਼ਰੀ ਭਰਨ ਵਾਲੇ ਮਾਰਕੀਟ ਕਮੇਟੀ ਮਲੌਦ ਦੇ ਸਾਬਕਾ ਚੇਅਰਮੈਨ ਗੁਰਜੀਤ ਸਿੰਘ ਪੰਧੇਰ ਖੇੜੀ ਨੇ ਕੇਂਦਰ ਨੂੰ ਕਿਸਾਨਾਂ ਪ੍ਰਤੀ ਟਕਰਾਅ ਦੀ ਨੀਤੀ ਤਿਆਗਣ ਦੀ ਲੋੜ ਹੈ | ...

ਪੂਰੀ ਖ਼ਬਰ »

ਵਿਧਾਇਕ ਲੱਖਾ ਵਲੋਂ ਟੀਕਾਕਰਨ ਦੀ ਸ਼ੁਰੂਆਤ

ਪਾਇਲ, 14 ਮਈ (ਰਾਜਿੰਦਰ ਸਿੰਘ)-ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਨਗਰ ਕੌਂਸਲ ਪਾਇਲ ਦੇ ਪ੍ਰਧਾਨ ਮਲਕੀਤ ਸਿੰਘ ਗੋਗਾ ਧਾਲੀਵਾਲ ਨਾਲ ਸਿਵਲ ਹਸਪਤਾਲ ਦਾ ਦੌਰਾ ਕੀਤਾ ਤੇ ਕੋਵਿਡ19 ਦੇ ਪ੍ਰਬੰਧਾਂ ਦੀ ਜਾਣਕਾਰੀ ਪ੍ਰਾਪਤ ਕੀਤੀ ਤੇ ਹਾਜ਼ਰ ਡਾਕਟਰਾਂ ਨੂੰ ਹਦਾਇਤ ਕੀਤੀ ...

ਪੂਰੀ ਖ਼ਬਰ »

ਪੁਲਿਸ ਅਧਿਕਾਰੀਆਂ ਨੇ ਲੰਗਰ ਵੰਡਿਆ, ਬੂਟੇ ਲਾਏ

ਖੰਨਾ, 14 ਮਈ (ਮਨਜੀਤ ਧੀਮਾਨ)- ਬੇਘਰ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਮਨੁੱਖ ਦਾ ਮੁੱਢਲਾ ਫ਼ਰਜ਼ ਹੈ ਇਹ ਗੱਲ ਖੰਨਾ ਦੇ ਡੀ. ਐਸ. ਪੀ. ਹਰਵਿੰਦਰ ਸਿੰਘ ਖਹਿਰਾ, ਥਾਣਾ ਸਦਰ ਖੰਨਾ ਦੇ ਐਸ. ਐੱਚ. ਓ. ਹੇਮੰਤ ਕੁਮਾਰ ਮਲਹੋਤਰਾ ਨੇਕਹੀ¢ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਕਲੱਬ ਖੰਨਾ ਵਲੋਂ ਈਦ ਦੀ ਵਧਾਈ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਨਿਊ ਏਜ ਵੈਲਫੇਅਰ ਕਲੱਬ ਖੰਨਾ ਵਲੋਂ ਈਦ ਦੇ ਮੌਕੇ 'ਤੇ ਮੁਸਲਮਾਨ ਭਾਈਚਾਰੇ ਨੂੰ ਈਦ ਦੀਆਂ ਵਧਾਈਆਂ ਦਿੱਤੀਆਂ ਗਈਆਂ ਅਤੇ ਪੰਛੀਆਂ ਦੇ ਪੀਣ ਵਾਲੇ ਪਾਣੀ ਲਈ ਦਾਣਾ ਮੰਡੀ ਦੇ ਸਾਹਮਣੇ ਮਿੱਟੀ ਦੇ ਭਾਂਡੇ ਰੱਖੇ ਗਏ ਤਾਂ ਜੋ ਗਰਮੀ ਦੇ ...

ਪੂਰੀ ਖ਼ਬਰ »

ਮਲੌਦ ਸਕੂਲ 'ਚ ਟੀਕਾਕਰਨ ਸ਼ੁਰੂ

ਮਲੌਦ, 14 ਮਈ (ਕੁਲਵਿੰਦਰ ਸਿੰਘ ਨਿਜ਼ਾਮਪੁਰ) - ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਗੋਲਡੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੌਦ ਵਿਖੇ 18 ਤੋਂ 44 ਸਾਲ ਤੱਕ ਉਮਰ ਵਾਲਿਆਂ ਨੂੰ ਕੋਰੋਨਾ ਤੋਂ ਬਚਾਅ ਲਈ ਟੀਕੇ ਲਗਾਉਣ ਦੀ ਸ਼ੁਰੂਆਤ ਹਲਕਾ ਵਿਧਾਇਕ ਲਖਵੀਰ ਸਿੰਘ ...

ਪੂਰੀ ਖ਼ਬਰ »

ਭਲਵਾਨ ਇੰਪਲਾਈਜ਼ ਫੈੱਡਰੇਸ਼ਨ ਵਲੋਂ ਸਾਲਾਨਾ ਸਮਾਗਮ

ਅਹਿਮਦਗੜ੍ਹ 14 ਮਈ (ਪੁਰੀ)-ਭਲਵਾਨ ਗਰੁੱਪ ਇੰਪਲਾਈਜ਼ ਫੈਡਰੇਸ਼ਨ ਅਹਿਮਦਗੜ੍ਹ ਵਲੋਂ ਸਾਲਾਨਾ ਸਮਾਗਮ ਸਰਪ੍ਰਸਤ ਗੁਰਮੇਲ ਸਿੰਘ ਦੀ ਅਗਵਾਈ 'ਚ ਆਯੋਜਿਤ ਕੀਤਾ ਗਿਆ | ਇਸ ਮੌਕੇ 66 ਕੇ. ਵੀ. ਗਰਿੱਡ ਵਿਖੇ ਝੰਡੇ ਦੀ ਰਸਮ ਵੀ ਅਦਾ ਕੀਤੀ ਗਈ | ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ...

ਪੂਰੀ ਖ਼ਬਰ »

ਗੁੱਗਾ ਮਾੜੀ ਸ਼ਿਵ ਮੰਦਰ 'ਚ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਸ੍ਰੀ ਪ੍ਰਾਚੀਨ ਗੁੱਗਾ ਮਾੜੀ ਸ਼ਿਵ ਮੰਦਰ ਸਮਰਾਲਾ ਰੋਡ ਖੰਨਾ ਵਿਚ ਪੰਡਿਤ ਦੇਸ ਰਾਜ ਸ਼ਾਸਤਰੀ ਦੀ ਅਗਵਾਈ ਵਿਚ ਸ਼ਰਧਾ ਨਾਲ ਭਗਵਾਨ ਪਰਸ਼ੂਰਾਮ ਜੈਅੰਤੀ ਮਨਾਈ ਗਈ | ਇਸ ਮੌਕੇ ਪੰਡਿਤ ਦੇਸ ਰਾਜ ਸ਼ਾਸਤਰੀ ਨੇ ਸੁੱਖ ਸਮਿ੍ੱਧੀ ਦੀ ...

ਪੂਰੀ ਖ਼ਬਰ »

18 ਤੋਂ 44 ਸਾਲ ਦੇ ਲੋਕਾਂ ਦੇ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ, ਮਨਜੀਤ ਧੀਮਾਨ)- ਖੰਨਾ ਵਿਖੇ ਕੋਰੋਨਾ ਮਹਾਂਮਾਰੀ ਦੇ ਬਚਾਅ ਲਈ 18 ਸਾਲ ਤੋਂ 44 ਸਾਲ ਦੇ ਲੋਕਾਂ ਦੇ ਮੁਫ਼ਤ ਕੋਰੋਨਾ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਹ ਕੈਂਪ ਸਰਕਾਰੀ ਕੰਨਿਆ ਸਕੂਲ ਵਿਚ ਲਗਾਇਆ ਗਿਆ | ਖੰਨਾ ਦੇ ਐੱਸ. ਡੀ. ਐਮ. ...

ਪੂਰੀ ਖ਼ਬਰ »

ਕਰਿਆਨਾ ਦੁਕਾਨਦਾਰਾਂ ਨੂੰ 3 ਵਜੇ ਤੱਕ ਦਾ ਸਮਾਂ ਦੇਣ ਦੀ ਮੰਗ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਅੱਜ ਖੰਨਾ ਸ਼ਹਿਰ ਦੇ ਕਰਿਆਨਾ ਦੇ ਪ੍ਰਮੁੱਖ ਬਾਜ਼ਾਰ ਰੇਲਵੇ ਰੋਡ ਦੀ ਕਰਿਆਨਾ ਸ਼ਾਪ ਕੀਪਰ ਐਸੋਸੀਏਸ਼ਨ ਦੀ ਮੀਟਿੰਗ ਵਿਚ ਦੁਕਾਨਦਾਰਾਂ ਨੂੰ ਹੋਮ ਡਲਿਵਰੀ, ਅਦਾਇਗੀ ਅਤੇ ਸਾਮਾਨ ਪੂਰਾ ਕਰਨ ਵਰਗੇ ਮਹੱਤਵਪੂਰਨ ਕੰਮਾਂ ਲਈ ...

ਪੂਰੀ ਖ਼ਬਰ »

ਕਿਸਾਨੀ ਅੰਦੋਲਨ ਦਾ ਧੁਰਾ ਬਣੇ ਬੂਟਾ ਸਿੰਘ ਰਾਏਪੁਰ ਦਾ ਸਨਮਾਨ

ਪਾਇਲ, 14 ਮਈ (ਰਾਜਿੰਦਰ ਸਿੰਘ, ਨਿਜ਼ਾਮਪੁਰ)-ਸਿੰਘੂ ਬਾਰਡਰ ਤੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨੀ ਅੰਦੋਲਨ ਦਾ ਧੁਰਾ ਬਣੇ ਯੂਥ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬੂਟਾ ਸਿੰਘ ਰਾਏਪੁਰ ਵਲੋਂ ਕਿਸਾਨੀ ਅੰਦੋਲਨ ਦੌਰਾਨ ਨਿਭਾਈਆਂ ਜਾ ਰਹੀਆਂ ਸੇਵਾਵਾਂ ਸਦਕਾ ...

ਪੂਰੀ ਖ਼ਬਰ »

ਟੀ.ਐਸ.ਯੂ. ਸਬ ਡਵੀਜ਼ਨ ਭੜੀ ਦੇ ਬਿਜਲੀ ਕਾਮਿਆਂ ਵਲੋਂ ਰੋਸ ਮੁਜ਼ਾਹਰਾ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਟੈਕਨੀਕਲ ਸਰਵਿਸਿਜ਼ ਯੂਨੀਅਨ ਸਬ ਡਵੀਜ਼ਨ ਭੜੀ ਦੇ ਪ੍ਰਧਾਨ ਜਗਤਾਰ ਸਿੰਘ ਅਤੇ ਸਹਾਇਕ ਸਕੱਤਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਸਬ ਡਵੀਜ਼ਨ ਭੜੀ ਦੇ ਗੇਟ ਅੱਗੇ ਬਿਜਲੀ ਕਾਮਿਆਂ ਨੇ ਇਕੱਠੇ ਹੋ ਕੇ ਸ਼ਿਕਾਗੋ ਦੇ ਸ਼ਹੀਦਾਂ ਦੀ ਯਾਦ ...

ਪੂਰੀ ਖ਼ਬਰ »

ਪੰਜਾਬ ਸਰਕਾਰ ਪੰਜਾਬੀ ਮੁਸਲਮਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਵੇ-ਖ਼ਾਨ

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ)- ਮਲੇਰਕੋਟਲਾ ਦੇ ਨਾਲ ਨਾਲ ਸੂਬੇ ਵਿਚ ਵਸਦੇ ਮੁਸਲਮਾਨਾਂ ਦੇ ਨਾਲ ਨਾਲ ਹੋਰਨਾਂ ਘੱਟ ਗਿਣਤੀ ਵਰਗਾਂ ਦੀਆਂ ਮੰਗਾਂ ਵੱਲ ਵੀ ਸੂਬਾ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ | ਇਹ ਸ਼ਬਦ ਈਦ ਦੀ ਨਮਾਜ਼ ਅਤਾ ਕਰਨ ਤੋਂ ਬਾਅਦ ਸਮੂਹ ਲੋਕਾਂ ...

ਪੂਰੀ ਖ਼ਬਰ »

ਵਾਰਡ ਨੰਬਰ-2 ਨੂੰ ਕੀਤਾ ਸੈਨੀਟਾਈਜ਼

ਖੰਨਾ, 14 ਮਈ (ਹਰਜਿੰਦਰ ਸਿੰਘ ਲਾਲ) -ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੌਰਾਨ ਦਿਨੋ ਦਿਨ ਵਧਦੇ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ਰੋਕਣ ਅਤੋ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਫਾਇਰ ਬਿ੍ਗੇਡ ਟੀਮ ਵਲੋਂ ਸ਼ਹਿਰ ਦੇ ਵਾਰਡ-2 ਨੂੰ ਸੈਨੇਟਾਈਜ਼ ਕੀਤਾ ਗਿਆ¢ ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX