ਤਾਜਾ ਖ਼ਬਰਾਂ


ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ
. . .  2 minutes ago
ਜੰਮੂ-ਕਸ਼ਮੀਰ ,5 ਦਸੰਬਰ - ਰਾਜੌਰੀ ਜ਼ਿਲ੍ਹੇ ਵਿਚ ਇਕ ਬੱਸ ਪਲਟਣ ਕਾਰਨ ਵਾਪਰੇ ਸੜਕ ਹਾਦਸੇ ਵਿਚ ਘੱਟੋ-ਘੱਟ 17 ਲੋਕ ਜ਼ਖ਼ਮੀ ਹੋ ਗਏ । ਇਹ ਹਾਦਸਾ ਰਾਜੌਰੀ ਜ਼ਿਲ੍ਹੇ ਦੇ ਮੰਜਾਕੋਟ ਬਲਾਕ ਦੇ ਪਿੰਡ ਤਰਕੁੰਡੀ ਨੇੜੇ ਵਾਪਰਿਆ ...
ਪੰਜਾਬ ਰੋਡਵੇਜ ਦੀ ਬੱਸ ਬੇਕਾਬੂ ਹੋ ਕੇ ਪਲਟੀ, ਚਾਰ ਜ਼ਖ਼ਮੀ
. . .  9 minutes ago
ਫਗਵਾੜਾ, 5 ਦਸੰਬਰ (ਹਰਜੋਤ ਸਿੰਘ ਚਾਨਾ)- ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਇਕ ਬੱਸ ਅਚਾਨਕ ਬੇਕਾਬੂ ਹੋ ਗਈ ਜਿਸ ਕਾਰਨ ਬੱਸ ’ਚ ਸਵਾਰ ਚਾਰ ਸਵਾਰੀਆਂ ਜ਼ਖਮੀ ਹੋ ਗਈਆ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ...
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ
. . .  7 minutes ago
ਨਵੀਂ ਦਿੱਲੀ ,5 ਦਸੰਬਰ - ਭਾਰਤ ਦੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਭਾਰਤੀ ਜਲ ਸੈਨਾ ਲਈ ਪ੍ਰੈਜ਼ੀਡੈਂਟ ਸਟੈਂਡਰਡ ਐਂਡ ਕਲਰ ਤੇ ਇੰਡੀਅਨ ਨੇਵੀ ਲਈ ਨਵੇਂ ਡਿਜ਼ਾਈਨ ਨੂੰ ਦਿੱਤੀ ਮਨਜ਼ੂਰੀ ਦਿੱਤੀ ਹੈ , ਜੋ ਕਿ 4 ਦਸੰਬਰ ...
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਆਖਰੀ ਪੜਾਅ ਵਿਚ ਦੁਪਹਿਰ 3 ਵਜੇ ਤੱਕ 50.51% ਮਤਦਾਨ ਦਰਜ : ਭਾਰਤੀ ਚੋਣ ਕਮਿਸ਼ਨ
. . .  about 1 hour ago
ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕੇਂਦਰ-ਸੁਪਰੀਮ ਕੋਰਟ
. . .  about 1 hour ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਕੇਂਦਰ ਨੂੰ ਧਰਮ ਪਰਿਵਰਤਨ ਵਿਰੋਧੀ ਕਾਨੂੰਨਾਂ ਬਾਰੇ ਰਾਜ ਸਰਕਾਰਾਂ ਤੋਂ ਜਾਣਕਾਰੀ ਇਕੱਠੀ ਕਰਨ ਤੋਂ ਬਾਅਦ ਵਿਸਥਾਰਪੂਰਵਕ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਲੰਧਰ ਦੇ ਮਨਸੂਰਪੁਰ ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜਲੰਧਰ ਦੇ ਪਿੰਡ ਮਨਸੂਰਪੁਰ ਵਿਖੇ ਗੁਰਦੁਆਰਾ ਸਾਹਿਬ ਅੰਦਰ ਵਾਪਰੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਸਰਕਾਰ ਪਾਸੋਂ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ...
ਸ਼੍ਰੋਮਣੀ ਕਮੇਟੀ ਨੇ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਪਾਸਪੋਰਟ ਮੰਗੇ
. . .  about 2 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਭੇਜੇ ਜਾਣ ਵਾਲੇ ਜਥੇ ਲਈ ਪ੍ਰਕਿਰਿਆ ਆਰੰਭ ਕਰਦਿਆਂ 31 ਦਸੰਬਰ 2022 ਤੱਕ ਸ਼ਰਧਾਲੂਆਂ ਪਾਸੋਂ ਪਾਸਪੋਰਟ ਮੰਗੇ ਗਏ ਹਨ। ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ...
ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਸੁਪਰੀਮ ਕੋਰਟ ਵਲੋਂ ਪੰਜਾਬ ਸਰਕਾਰ ਨੂੰ ਫਟਕਾਰ
. . .  about 2 hours ago
ਨਵੀਂ ਦਿੱਲੀ, 5 ਦਸੰਬਰ-ਸੁਪਰੀਮ ਕੋਰਟ ਨੇ ਪੰਜਾਬ 'ਚ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਪੱਧਰ 'ਤੇ ਉਤਪਾਦਨ ਅਤੇ ਵਿਕਰੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ ਅਤੇ ਕਿਹਾ ਹੈ ਕਿ ਪੰਜਾਬ 'ਚ ਨਸ਼ੇ ਅਤੇ ਸ਼ਰਾਬ ਦੀ ਸਮੱਸਿਆ ਗੰਭੀਰ ਮੁੱਦਾ ਹੈ। ਸੁਪਰੀਮ ਕੋਰਟ ਦਾ ਕਹਿਣਾ...
ਈ.ਡਬਲਯੂ.ਐਸ.'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ 'ਚ ਸਮੀਖਿਆ ਪਟੀਸ਼ਨ
. . .  about 2 hours ago
ਨਵੀਂ ਦਿੱਲੀ, 5 ਦਸੰਬਰ-ਆਰਥਿਕ ਤੌਰ 'ਤੇ ਕਮਜ਼ੋਰ ਵਰਗ ਮੁੱਦਿਆਂ (ਈ.ਡਬਲਯੂ.ਐਸ.)'ਤੇ ਕੇਂਦਰ ਦੇ ਫ਼ੈਸਲੇ ਨੂੰ ਬਰਕਰਾਰ ਰੱਖਣ ਵਾਲੇ ਫ਼ੈਸਲੇ ਦੇ ਖ਼ਿਲਾਫ਼ ਡੀ.ਐਮ.ਕੇ. ਨੇ ਵਲੋਂ ਸੁਪਰੀਮ ਕੋਰਟ...
ਸੁਖਬੀਰ ਸਿੰਘ ਬਾਦਲ ਵਲੋਂ ਮਨਸੂਰਪੁਰ ਬੇਅਦਬੀ ਘਟਨਾ ਦੀ ਨਿਖੇਧੀ
. . .  about 2 hours ago
ਚੰਡੀਗੜ੍ਹ, 5 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਮਨਸੂਰਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਦਰਦਨਾਕ ਕਾਰਾ ਨਾ ਮੁਆਫ਼ੀਯੋਗ ਹੈ।ਉਨ੍ਹਾਂ ਮੁੱਖ ਮੰਤਰੀ...
ਚੌਧਰੀ ਕਰੌਕਰੀ ਹਾਊਸ ਵਿਖੇ ਆਮਦਨ ਕਰ ਵਿਭਾਗ ਵਲੋਂ ਛਾਪੇਮਾਰੀ
. . .  about 2 hours ago
ਲੁਧਿਆਣਾ, 5 ਦਸੰਬਰ (ਪੁਨੀਤ ਬਾਵਾ)- ਆਮਦਨ ਕਰ ਵਿਭਾਗ ਵਲੋਂ ਅੱਜ ਲੁਧਿਆਣਾ ਦੇ ਘੁਮਾਰ ਮੰਡੀ ’ਚ ਸਥਿਤ ਚੌਧਰੀ ਕਰੌਕਰੀ ਹਾਊਸ ਵਿਖੇ ਛਾਪੇਮਾਰੀ ਕੀਤੀ...
ਗਿਆਨੀ ਹਰਪ੍ਰੀਤ ਸਿੰਘ ਵਲੋਂ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ
. . .  about 3 hours ago
ਅੰਮ੍ਰਿਤਸਰ, 5 ਦਸੰਬਰ- ਅੱਜ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ...
ਜੀ-20 ਬੈਠਕ ’ਚ ਹਿੱਸਾ ਲੈਣ ਲਈ ਮਮਤਾ ਬੈਨਰਜੀ ਦਿੱਲੀ ਰਵਾਨਾ
. . .  about 3 hours ago
ਕੋਲਕਾਤਾ, 5 ਦਸੰਬਰ- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਜੀ-20 ਬੈਠਕਾਂ ਵਿਚ ਸ਼ਾਮਲ ਹੋਣ ਲਈ ਦਿੱਲੀ ਰਵਾਨਾ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ...
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਹੋਏ ਕੋਰੋਨਾ ਪਾਜ਼ੀਟਿਵ
. . .  about 3 hours ago
ਲਬੌਰਨ, 5 ਦਸੰਬਰ- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਕੋਰੋਨਾ ਪੀੜਤ ਪਾਏ ਗਏ ਹਨ। ਉਨ੍ਹਾਂ ਨੇ ਸੋਮਵਾਰ ਨੂੰ ਇਸ ਦੀ ਘੋਸ਼ਣਾ ਕੀਤੀ। ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਜਾਣਕਾਰੀ...
ਛੱਤੀਸਗੜ੍ਹ ਮੈਡੀਕਲ ਕਾਲਜ ’ਚ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ
. . .  1 minute ago
ਰਾਏਪੁਰ, 5 ਦਸੰਬਰ-ਅੰਬਿਕਾਪੁਰ ਮੈਡੀਕਲ ਕਾਲਜ ’ਚ ਬੀਤੀ ਰਾਤ ਐਸ. ਐਨ. ਸੀ. ਯੂ ਵਾਰਡ ’ਚ ਕਥਿਤ ਤੌਰ ’ਤੇ 4 ਘੰਟੇ ਬਿਜਲੀ ਨਾ ਆਉਣ ਕਾਰਨ 4 ਨਵਜੰਮੇ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਸੰਬੰਧੀ ਬੋਲਦਿਆਂ...
ਭਾਜਪਾ ਕੌਮੀ ਕਾਰਜਕਾਰਨੀ ਦੀ ਮੀਟਿੰਗ 'ਚ ਸ਼ਾਮਿਲ ਹੋਣ ਲਈ ਪਹੁੰਚੇ ਪ੍ਰਧਾਨ ਮੰਤਰੀ
. . .  about 4 hours ago
ਨਵੀਂ ਦਿੱਲੀ, 5 ਦਸੰਬਰ-ਭਾਰਤੀ ਜਨਤਾ ਪਾਰਟੀ ਦੀ ਦੋ ਦਿਨਾਂ ਕੌਮੀ ਕਾਰਜਕਾਰਨੀ ਦੀ ਮੀਟਿੰਗ ਅੱਜ ਹੋਣ ਜਾ ਰਹੀ ਹੈ। ਮੀਟਿੰਗ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਰਟੀ ਦਫ਼ਤਰ ਪਹੁੰਚ...
ਮਨਸੂਰਪੁਰ ’ਚ ਬੇਅਦਬੀ ਸੰਬੰਧੀ ਸਥਿਤੀ ਤਣਾਅਪੂਰਨ
. . .  about 4 hours ago
ਗੁਰਾਇਆ, 5 ਦਸੰਬਰ (ਚਰਨਜੀਤ ਸਿੰਘ ਦੁਸਾਂਝ)- ਅੱਜ ਸਵੇਰੇ ਤੜਕਸਾਰ ਮਨਸੂਰਪੁਰ ਪਿੰਡ ’ਚ ਗੁਰਦੁਆਰਾ ਸਾਹਿਬ ’ਚ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਸਥਿਤੀ ਤਣਾਅਪੂਰਨ ਬਣੀ ਹੋਈ ਹੈ। ਪੁਲਿਸ ਵਲੋਂ ਇਕ ਦੋਸ਼ੀ ਨੂੰ...
ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਜਿੱਤੇਗੀ ਮੈਨਪੁਰੀ ਲੋਕ ਸਭਾ ਉਪ ਚੋਣ-ਡਿੰਪਲ ਯਾਦਵ
. . .  about 4 hours ago
ਮੈਨਪੁਰੀ, 5 ਦਸੰਬਰ-ਮੈਨਪੁਰੀ ਲੋਕ ਸਭਾ ਉਪ ਚੋਣ ਲਈ ਸਮਾਜਵਾਦੀ ਪਾਰਟੀ ਦੀ ਉਮੀਦਵਾਰ ਡਿੰਪਲ ਯਾਦਵ ਦਾ ਕਹਿਣਾ ਹੈ ਕਿ ਮੈਨੂੰ ਪੂਰਾ ਵਿਸ਼ਵਾਸ ਹੈ ਕਿ ਸਮਾਜਵਾਦੀ ਪਾਰਟੀ ਮੈਨਪੁਰੀ...
ਪ੍ਰਧਾਨ ਮੰਤਰੀ ਦੇ ਭਰਾ ਨੇ ਕੀਤਾ ਆਪਣੀ ਵੋਟ ਦਾ ਇਸਤੇਮਾਲ
. . .  about 5 hours ago
ਅਹਿਮਦਾਬਾਦ, 5 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਰਾ ਸੋਮਾ ਮੋਦੀ ਨੇ ਅਹਿਮਦਾਬਾਦ ਵਿਚ ਆਪਣੀ ਵੋਟ ਪਾਈ। ਵੋਟ ਪਾਉਣ ਤੋਂ...
ਮੈਂ ਐਨ.ਸੀ.ਪੀ. 'ਚ ਨਹੀਂ ਜਾ ਰਿਹਾ-ਪੀ.ਸੀ. ਚਾਕੋ ਦੇ ਬਿਆਨ 'ਤੇ ਸ਼ਸ਼ੀ ਥਰੂਰ
. . .  about 5 hours ago
ਤਿਰੂਵਨੰਤਪੁਰਮ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦੇ ਬਿਆਨ 'ਤੇ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਜੇਕਰ ਮੈਂ ਉੱਥੇ (ਐਨ.ਸੀ.ਪੀ. 'ਚ) ਜਾ ਰਿਹਾ ਹਾਂ ਤਾਂ ਮੇਰਾ ਸਵਾਗਤ...
ਔਰਤ ਨੇ ਬੱਚੇ ਸਮੇਤ ਸਰਹਿੰਦ ਫੀਡਰ 'ਚ ਮਾਰੀ ਛਾਲ
. . .  about 5 hours ago
ਸ੍ਰੀ ਮੁਕਤਸਰ ਸਾਹਿਬ/ਮੰਡੀ ਅਰਨੀਵਾਲਾ, 5 ਦਸੰਬਰ (ਬਲਕਰਨ ਸਿੰਘ ਖਾਰਾ/ਨਿਸ਼ਾਨ ਸਿੰਘ ਸੰਧੂ)-ਸ੍ਰੀ ਮੁਕਤਸਰ ਸਾਹਿਬ ਦੇ ਨਾਲ ਲੱਗਦੀ ਸਰਹਿੰਦ ਫੀਡਰ 'ਚ ਇਕ ਔਰਤ ਨੇ ਬੱਚੇ ਸਮੇਤ ਛਾਲ ਮਾਰ ਦਿੱਤੀ। ਦੋਵਾਂ ਦੇ ਬਚਾਅ ਲਈ ਪਿੰਡ ਭੁੱਲਰ ਦੇ ਦੋ ਵਿਅਕਤੀ ਨਹਿਰ ਵਿਚ ਉਤਰੇ। ਇਸ ਦੌਰਾਨ ਬੱਚੇ ਦਾ ਤਾਂ ਬਚਾਅ...
ਗੁਜਰਾਤ ਵਿਧਾਨ ਸਭਾ ਚੋਣਾਂ:ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ
. . .  about 5 hours ago
ਅਹਿਮਦਾਬਾਦ, 5 ਦਸੰਬਰ-ਗੁਜਰਾਤ ਵਿਧਾਨ ਸਭਾ ਚੋਣਾਂ ਦੇ ਦੂਜੇ ਪੜਾਅ ਤਹਿਤ ਸਵੇਰੇ 11 ਵਜੇ ਤੱਕ 19.17 ਫ਼ੀਸਦੀ ਵੋਟਿੰਗ ਹੋਈ...
ਸੰਘਣੀ ਧੁੰਦ ਕਾਰਨ ਵਾਪਰਿਆ ਸੜਕੀ ਹਾਦਸਾ
. . .  about 6 hours ago
ਸ੍ਰੀ ਮੁਕਤਸਰ ਸਾਹਿਬ,5 ਦਸੰਬਰ (ਬਲਕਰਨ ਸਿੰਘ ਖਾਰਾ)- ਅੱਜ ਧੁੰਦ ਕਾਰਨ ਪਿੰਡ ਮਹੂਆਂਨਾਂ ਨੇੜੇ ਮਲੋਟ ਡੱਬਵਾਲੀ ਨੈਸ਼ਨਲ ਹਾਈਵੇ ਰੋਡ ’ਤੇ ਇਕ ਕਾਰ ਦੀ ਰੋਡਵੇਜ ਬਸ...
67ਵੀਂ ਸਿੱਖ ਵਿੱਦਿਅਕ ਸਿੱਖ ਕਾਨਫ਼ਰੰਸ ਦੇ ਤੀਜੇ ਦਿਨ ਪੁੱਜੀਆਂ ਅਹਿਮ ਸ਼ਖ਼ਸੀਅਤਾਂ
. . .  about 6 hours ago
ਅੰਮ੍ਰਿਤਸਰ, 5 ਦਸੰਬਰ (ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ 67ਵੀਂ ਸਿੱਖ ਵਿੱਦਿਅਕ ਕਾਨਫ਼ਰੰਸ ’ਚ ਅੱਜ ਤੀਜੇ ਦਿਨ ਕਰਵਾਏ ਜਾ ਰਹੇ ਮੁੱਖ ਸਮਾਗਮ ਵਿਚ...
ਸ਼ਸ਼ੀ ਥਰੂਰ ਦਾ ਐਨ.ਸੀ.ਪੀ. 'ਚ ਕਰਾਂਗੇ ਸਵਾਗਤ-ਪੀ.ਸੀ.ਚਾਕੋ
. . .  about 6 hours ago
ਕੰਨੂਰ, 5 ਦਸੰਬਰ-ਐਨ.ਸੀ.ਪੀ. ਕੇਰਲ ਦੇ ਪ੍ਰਧਾਨ ਪੀ.ਸੀ. ਚਾਕੋ ਦਾ ਕਹਿਣਾ ਹੈ ਕਿ ਜੇਕਰ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਐਨ.ਸੀ.ਪੀ. 'ਚ ਆਉਂਦੇ ਹਨ ਤਾਂ ਅਸੀਂ ਉਨ੍ਹਾਂ ਨੂੰ ਗਰਮਜੋਸ਼ੀ ਨਾਲ ਸਵਾਗਤ ਕਰਾਂਗੇ। ਸ਼ਸ਼ੀ ਥਰੂਰ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਬਣੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 2 ਜੇਠ ਸੰਮਤ 553

ਮਾਨਸਾ

ਨਵੇਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਵਲੋਂ 227ਵੇਂ ਦਿਨ ਵੀ ਰੋਸ ਧਰਨੇ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਅਤੇ ਐਮ.ਐਸ.ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਕਿਸਾਨਾਂ ਵਲੋਂ ਜ਼ਿਲੇ੍ਹ 'ਚ ਵੱਖ-ਵੱਖ ਥਾਵਾਂ 'ਤੇ 227ਵੇਂ ਦਿਨ ਵੀ ਰੋਸ ਮੁਜ਼ਾਹਰੇ ਜਾਰੀ ਰੱਖੇ ਗਏ | ਬੁਲਾਰਿਆਂ ਨੇ ਕਿਹਾ ਕਿ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਅੰਦੋਲਨ ਭਖਦਾ ਰਹੇਗਾ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਕੇਂਦਰ ਦੀ ਮੋਦੀ ਸਰਕਾਰ 'ਤੇ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਜੇਕਰ ਨਵੇਂ ਕਾਨੂੰਨ ਇੰਨ-ਬਿੰਨ ਲਾਗੂ ਹੋ ਜਾਂਦੇ ਹਨ ਤਾਂ ਕਿਸਾਨਾਂ ਦੇ ਨਾਲ ਆੜ੍ਹਤੀਆਂ ਤੇ ਮਜ਼ਦੂਰਾਂ ਦਾ ਵੀ ਆਰਥਿਕ ਤੌਰ 'ਤੇ ਲੱਕ ਟੁੱਟ ਜਾਵੇਗਾ | ਧਰਨੇ ਨੂੰ ਜਸਵੰਤ ਸਿੰਘ ਜਵਾਹਰਕੇ, ਤੇਜ ਸਿੰਘ ਚਕੇਰੀਆਂ, ਸੋਮ ਦੱਤ ਸ਼ਰਮਾ, ਸੁਰਜੀਤ ਸਿੰਘ ਆਦਿ ਨੇ ਸੰਬੋਧਨ ਕੀਤਾ |
ਦੂਲੋਵਾਲ ਤੋਂ ਟਿਕਰੀ ਬਾਰਡਰ ਲਈ ਜਥਾ ਰਵਾਨਾ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਦਿੱਲੀ ਟਿਕਰੀ ਬਾਰਡਰ ਲਈ 28ਵਾਂ ਜਥਾ ਪਿੰਡ ਦੂਲੋਵਾਲ ਤੋਂ ਰਵਾਨਾ ਕੀਤਾ | ਕਿਸਾਨਾਂ ਨੇ ਅਹਿਦ ਲਿਆ ਕਿ ਉਹ ਕਾਲੇ ਕਾਨੂੰਨ ਰੱਦ ਕਰਵਾਉਣ ਤੱਕ ਸੰਘਰਸ਼ ਜਾਰੀ ਰੱਖਣਗੇ | ਉਨ੍ਹਾਂ ਦੱਸਿਆ ਕਿ ਪਿੰਡ 'ਚੋਂ ਲੜੀਵਾਰ ਜਥੇ ਭੇਜੇ ਜਾਣਗੇ ਅਤੇ ਹੋਰਨਾਂ ਪਿੰਡਾਂ ਦੇ ਕਿਸਾਨਾਂ, ਮਜ਼ਦੂਰਾਂ ਨੂੰ ਕਿਸਾਨੀ ਮੋਰਚੇ 'ਚ ਸ਼ਾਮਿਲ ਹੋਣ ਲਈ ਪ੍ਰੇਰਿਆ ਜਾਵੇਗਾ | ਇਸ ਮੌਕੇ ਗਰਾਮ ਪੰਚਾਇਤ, ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਸਿੱਧ ਭੋਇ ਕਮੇਟੀ ਤੋਂ ਇਲਾਵਾ ਕਲੱਬ ਦੇ ਮੈਂਬਰ ਤੇ ਕਿਸਾਨ ਆਗੂ ਗੁਰਜੰਟ ਸਿੰਘ, ਭੋਲਾ ਸਿੰਘ, ਸੂਲਾ ਸਿੰਘ, ਕੁਲਵੰਤ ਸਿੰਘ ਕਰੰਟ, ਸਾਬਕਾ ਪੰਚ ਮਹਿੰਦਰ ਸਿੰਘ ਆਦਿ ਹਾਜ਼ਰ ਸਨ |
ਰਿਲਾਇੰਸ ਪੈਟਰੋਲ ਪੰਪ ਅੱਗੇ ਧਰਨਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਕਿਸਾਨਾਂ ਦਾ ਧਰਨਾ ਜਾਰੀ ਰਿਹਾ | ਕਿਸਾਨ ਆਗੂ ਸਤਪਾਲ ਸਿੰਘ ਬਰੇ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸਵਰਨ ਸਿੰਘ ਬੋੜਾਵਾਲ, ਸੁਖਦੇਵ ਸਿੰਘ ਬੋੜਾਵਾਲ, ਹਰਿੰਦਰ ਸਿੰਘ ਸੋਢੀ, ਸਰੂਪ ਸਿੰਘ ਗੁਰਨੇ ਕਲਾਂ, ਜਵਾਲਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਦੁਆਰਾ ਕਾਲੇ ਕਾਨੂੰਨ ਨਾ ਰੱਦ ਕਰਨ ਦੀ ਅੜੀ ਕੀਤੇ ਜਾਣ ਤੋਂ ਸਪਸ਼ਟ ਹੈ ਕਿ ਸਰਕਾਰ ਅਜਿਹਾ ਕਰ ਕੇ ਕਾਰਪੋਰੇਟ ਅਤੇ ਬਹੁਕੌਮੀ ਕਾਰਪੋਰੇਸ਼ਨਾਂ ਦੇ ਦਬਾਅ ਥੱਲੇ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਨਛੱਤਰ ਸਿੰਘ ਅਹਿਮਦਪੁਰ, ਬਲਦੇਵ ਸਿੰਘ ਸਾਬਕਾ ਸਰਪੰਚ ਗੁਰਨੇ ਖੁਰਦ, ਭੂਰਾ ਸਿੰਘ ਅਹਿਮਦਪੁਰ, ਜਥੇਦਾਰ ਜਵਾਲਾ ਸਿੰਘ ਗੁਰਨੇ, ਲਾਭ ਸਿੰਘ ਅਹਿਮਦਪੁਰ, ਭੋਲਾ ਸਿੰਘ ਧਾਲੀਵਾਲ, ਬਹਾਦਰ ਸਿੰਘ ਗੁਰਨੇ ਖੁਰਦ, ਰੂਪ ਸਿੰਘ ਗੁਰਨੇ ਕਲਾਂ, ਕਰਨੈਲ ਸਿੰਘ ਚਹਿਲ, ਸੁਖਵਿੰਦਰ ਸਿੰਘ ਗੁਰਨੇ ਖੁਰਦ, ਮਿੱਠੂ ਸਿੰਘ ਅਹਿਮਦਪੁਰ ਆਦਿ ਹਾਜ਼ਰ ਸਨ |
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਜਾਰੀ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨ ਰੱਦ ਕਰਵਾਉਣ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਸੰਘਰਸ਼ ਜਾਰੀ ਹੈ | ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਲੋਕ ਵਿਰੋਧੀ ਫ਼ੈਸਲੇ ਲਾਗੂ ਕਰ ਕੇ ਦੇਸ਼ ਨੂੰ ਤਬਾਹ ਕਰ ਰਹੀ ਹੈ | ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਰਾਮਫਲ ਸਿੰਘ ਬਹਾਦਰਪੁਰ, ਮੇਲਾ ਸਿੰਘ ਦਿਆਲਪੁਰਾ, ਦਸੌਂਧਾ ਸਿੰਘ ਬਹਾਦਰਪੁਰ, ਰੂਪ ਸਿੰਘ ਬਰੇਟਾ, ਨਿੱਕਾ ਸਿੰਘ ਬਹਾਦਰਪੁਰ, ਦਰਸ਼ਨ ਸਿੰਘ ਮੰਘਾਣੀਆਂ, ਸੁਰਜੀਤ ਕੌਰ ਕਿਸ਼ਨਗੜ੍ਹ, ਚਰਨਜੀਤ ਕੌਰ ਧਰਮਪੁਰਾ, ਮਿੱਠੂ ਰਾਮ ਬਰੇਟਾ, ਰਾਣੀ ਕੌਰ ਬਹਾਦਰਪੁਰ, ਬਲਜੀਤ ਕੌਰ ਧਰਮਪੁਰਾ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ ਬਰੇਟਾ ਅੱਗੇ ਧਰਨਾ ਜਾਰੀ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ ਅੱਗੇ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਹੱਥਾਂ 'ਚ ਖੇਡ ਰਹੀ ਹੈ | ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਸੁਖਦੇਵ ਸਿੰਘ ਖੁਡਾਲ, ਬਸੰਤ ਸਿੰਘ ਬਹਾਦਰਪੁਰ, ਚਰਨਜੀਤ ਸਿੰਘ ਬਹਾਦਰਪੁਰ, ਭੋਲਾ ਸਿੰਘ ਦਿਆਲਪੁਰਾ, ਗੁਰਮੇਲ ਸਿੰਘ ਰੰਘੜਿਆਲ, ਸੁਖਜੀਤ ਕੌਰ ਬਹਾਦਰਪੁਰ, ਸੁਖਵੰਤ ਕੌਰ ਖੁਡਾਲ ਨੇ ਸੰਬੋਧਨ ਕੀਤਾ |

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਨੇ ਗੁਆਈ ਜ਼ਿੰਦਗੀ

ਰਾਮਾਂ ਮੰਡੀ, 14 ਮਈ (ਤਰਸੇਮ ਸਿੰਗਲਾ)-ਬੀਤੀ ਦੇਰ ਸ਼ਾਮ ਨੇੜਲੇ ਪਿੰਡ ਸੁਖਲੱਧੀ ਦੇ ਇਕ ਨੌਜਵਾਨ ਗੁਰਲਾਲ ਸਿੰਘ ਪੁੱਤਰ ਮੇਜਰ ਸਿੰਘ ਵਲੋਂ ਸੇਖੂ ਪਿੰਡ ਤੋਂ ਪੰਨੀ ਵਾਲਾ ਪਿੰਡ ਨੇੜੇ ਕੱਚੇ ਰਸਤੇ 'ਤੇ ਨਸ਼ੇ ਦੀ ਓਵਰਡੋਜ਼ ਨਾਲ ਆਪਣੀ ਜੀਵਨ ਲੀਲਾ ਸਮਾਪਤ ਕਰ ਲਏ ਜਾਣ ਦਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਦੂਸਰੇ ਦਿਨ ਪਿੰਡ ਨਥੇਹਾ ਕੈਂਪ 'ਚ ਕੀਤੇ 38 ਵਿਅਕਤੀਆਂ ਨੇ ਕੋਰੋਨਾ ਟੈੱਸਟ

ਸੀਂਗੋ ਮੰਡੀ, 14 ਮਈ (ਲੱਕਵਿੰਦਰ ਸ਼ਰਮਾ)-ਪਿਛਲੇ ਦਿਨਾਂ 'ਚ ਕੋਰੋਨਾ ਦੇ ਸਤਾਏ ਪਿੰਡ ਨਥੇਹਾ ਲਈ ਸਿਹਤ ਵਿਭਾਗ ਨੇ ਜਾਗ ਕੇ ਦੂਸਰੇ ਦਿਨ ਲਾਏ ਪਿੰਡ ਨਥੇਹਾ ਕੈਂਪ 'ਚ 38 ਲੋਕਾਂ ਨੇ ਕੋਰੋਨਾ ਦੇ ਟੈੱਸਟ ਕਰਵਾਉਣ ਲਈ ਅੱਗੇ ਆਏ ਹਨ ਜ਼ਿਕਰਯੋਗ ਹੈ ਕਿ ਪਿੰਡ ਨਥੇਹਾ 'ਚ ਥੋੜੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 3 ਦੀ ਮੌਤ, 51 ਹੋਰ ਨਵੇਂ ਮਾਮਲੇ ਮਿਲੇ

ਤਲਵੰਡੀ ਸਾਬੋ, 14 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਦੀ ਰਫ਼ਤਾਰ ਰੁਕਣ ਦਾ ਨਾਮ ਨਹੀ ਲੈ ਰਹੀ | ਇਸੇ ਤਹਿਤ ਅੱਜ ਇਲਾਕੇ ਦੇ ਸੀਨ:ਅਕਾਲੀ ਆਗੂ ਅਮਰਜੀਤ ਸਿੰਘ ਗਾਟਵਾਲੀ ਸਮੇਤ 3 ਵਿਅਕਤੀ ਇਸ ਭਿਆਨਕ ਬਿਮਾਰੀ ਦੀ ਭੇਟ ਚੜ ਗਏ, ਜਦੋਂਕਿ ਸਿਹਤ ਵਿਭਾਗ ਦੀਆਂ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 3 ਮੌਤਾਂ- 258 ਨਵੇਂ ਕੇਸਾਂ ਦੀ ਪੁਸ਼ਟੀ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਮਾਨਸਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਨਿੱਤ ਰੋਜ਼ ਵਧ ਰਿਹਾ ਹੈ | ਇਸ ਵਾਇਰਸ ਨੇ ਅੱਜ ਜਿੱਥੇ 3 ਵਿਅਕਤੀਆਂ ਦੀ ਜਾਨ ਲੈ ਲਈ ਹੈ ਉੱਥੇ 258 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 347 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ...

ਪੂਰੀ ਖ਼ਬਰ »

ਦੁਕਾਨਾਂ ਦੁਪਹਿਰ 12 ਵਜੇ ਬੰਦ ਕਰਨ ਨਾਲ ਬਾਜ਼ਾਰਾਂ 'ਚ ਭੀੜ ਵਧੀ

ਬਰੇਟਾ, 14 ਮਈ (ਜੀਵਨ ਸ਼ਰਮਾ)-ਕੋਵਿਡ ਦੇ ਚੱਲਦਿਆਂ ਪ੍ਰਸ਼ਾਸਨ ਵਲੋਂ ਬਾਜ਼ਾਰਾਂ ਨੂੰ ਦੁਪਹਿਰ 12 ਵਜੇ ਬੰਦ ਕਰਨ ਦੇ ਆਦੇਸ਼ ਨਾਲ਼ ਸਵੇਰ ਤੋਂ ਲੈ ਕੇ 12 ਵਜੇ ਤੱਕ ਬਾਜ਼ਾਰਾਂ ਵਿਚ ਬਹੁਤ ਜ਼ਿਆਦਾ ਭੀੜ ਵਧ ਗਈ ਹੈ | ਭਾਵੇਂ ਕਿ ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਨੂੰ ਰੋਕਣ ...

ਪੂਰੀ ਖ਼ਬਰ »

ਕਿਸਾਨ ਝੋਨੇ ਦੀ ਸਿੱਧੀ ਬਿਜਾਈ ਨੂੰ ਦੇਣ ਲੱਗੇ ਤਰਜ਼ੀਹ

ਬਰੇਟਾ, 14 ਮਈ (ਜੀਵਨ ਸ਼ਰਮਾ)-ਇਲਾਕੇ 'ਚ ਇਸ ਵਾਰ ਕਿਸਾਨਾਂ ਵਲੋਂ ਵੱਡੀ ਪੱਧਰ 'ਤੇ ਝੋਨੇ ਦੀ ਸਿੱਧੀ ਬਿਜਾਈ ਨੂੰ ਤਰਜੀਹ ਦਿੱਤੀ ਜਾ ਰਹੀ ਹੈ | ਕਿਸਾਨ ਤੇਜਪਾਲ ਸਿੰਘ ਪੰਚ ਵਾਸੀ ਧਰਮਪੁਰਾ ਨੇ ਦੱਸਿਆ ਕਿ ਉਨ੍ਹਾਂ ਵਲੋਂ ਕਰੀਬ 7-8 ਏਕੜ ਝੋਨੇ ਦੀ ਸਿੱਧੀ ਬਿਜਾਈ ਇਸ ਲਈ ਕੀਤੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮਾਨਸਾ ਪੁਲਿਸ ਵਚਨਬੱਧ-ਐੱਸ. ਐੱਸ. ਪੀ.

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਮਾਨਸਾ ਪੁਲਿਸ ਵਲੋਂ ਵਿਸ਼ੇਸ਼ ਯਤਨ ਜੁਟਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਜਿੱਥੇ ਇਸ ਵਾਇਰਸ ਤੋਂ ਬਚਣ ...

ਪੂਰੀ ਖ਼ਬਰ »

ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਵਲੋਂ ਅਣਮਿਥੇ ਸਮੇਂ ਲਈ ਹੜਤਾਲ

ਬਠਿੰਡਾ, 14 ਮਈ (ਅਵਤਾਰ ਸਿੰਘ)-ਨਗਰ ਨਿਗਮ ਬਠਿੰਡਾ ਵਿਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਵਲੋਂ ਅੱਜ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਗਈ ਸੀ | ਇਸ ਮੌਕੇ ਸਫ਼ਾਈ ਕਰਮਚਾਰੀਆਂ ਦੇ ਪ੍ਰਧਾਨ ਵੀਰ ਭਾਨ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਉਨ੍ਹਾਂ ਦੀਆਂ 17 ...

ਪੂਰੀ ਖ਼ਬਰ »

ਹੱਕੀ ਮੰਗਾਂ ਲਈ ਸਫ਼ਾਈ ਸੇਵਕਾਂ ਨੇ ਦੂਜੇ ਦਿਨ ਵੀ ਦਿੱਤਾ ਧਰਨਾ

ਭੀਖੀ, 14 ਮਈ (ਗੁਰਿੰਦਰ ਸਿੰਘ ਔਲਖ)-ਪਿਛਲੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਲਗਾਤਾਰ ਲੜ ਰਹੇ ਸਫ਼ਾਈ ਸੇਵਕਾਂ ਨੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਦਫ਼ਤਰ ਵਿਖੇ ਕੰਮ ਕਾਰ ਬੰਦ ਕਰ ਕੇ ਦੂਜੇ ਦਿਨ ਵੀ ਧਰਨਾ ਦਿੱਤਾ ਤੇ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਮੋਤੀ ਮਹਿਲ ਸਾਹਮਣੇ ਬੈਠੇ ਸੜਕ ਸੰਘਰਸ਼ ਕਮੇਟੀ ਦੇ ਕਿਸਾਨਾਂ ਦੀ ਮੁੱਖ ਮੰਤਰੀ ਬਾਂਹ ਫੜਨ-ਮਲੂਕਾ

ਮਹਿਰਾਜ, 14 ਮਈ (ਸੁਖਪਾਲ ਮਹਿਰਾਜ)-ਪੰਜਾਬ ਅੰਦਰ ਸੜਕਾਂ ਦੇ ਜਾਲ ਵਿਛਾਉਣ ਦੇ ਨਾਂਅ ਹੇਠ ਬਣਾਏ ਜਾ ਰਹੇ ਕੌਮੀ ਸ਼ਾਹ ਮਾਰਗਾਂ ਨੂੰ ਲੈ ਕੇ ਹਲਕਾ ਇੰਚਾਰਜ ਗੁਰਪ੍ਰੀਤ ਸਿੰਘ ਮਲੂਕਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸੜਕਾਂ ਦੇ ਵਿਰੋਧ ਵਿਚ ਕਾਫ਼ੀ ...

ਪੂਰੀ ਖ਼ਬਰ »

ਕਈ ਹਫ਼ਤਿਆਂ ਤੋਂ ਅਸ਼ਟਾਮ ਨਾ ਮਿਲਣ ਕਾਰਨ ਪਿੰਡਾਂ ਦੇ ਲੋਕਾਂ ਦੀ ਹੋ ਰਹੀ ਖੱਜਲ-ਖੁਆਰੀ

ਸੀਂਗੋ ਮੰਡੀ, 14 ਮਈ (ਪਿ੍ੰਸ ਗਰਗ)-ਦੇਸ਼ ਦੇ ਹਰ ਕੋਨੇ 'ਚ ਕੋਰੋਨਾ ਮਹਾਂਮਾਰੀ ਕਾਰਨ ਪੰਜਾਬ ਸਰਕਾਰ ਵਲੋਂ ਵੀ ਵੀਕਐਂਡ ਲਾਕਡਾਊਨ ਦੇ ਨਾਲ ਹੋਰ ਸਖ਼ਤੀਆਂ ਤਹਿਤ ਸਰਕਾਰੀ ਦਫ਼ਤਰਾਂ ਦਾ ਸਮਾਂ ਵੀ ਘਟਾਉਣ ਕਾਰਨ ਜਿਥੇ ਲੋਕਾਂ ਨੂੰ ਆਪਣੇ ਜ਼ਰੂਰੀ ਕੰਮਾਂ ਕਾਜਾਂ ਸਬੰਧੀ ...

ਪੂਰੀ ਖ਼ਬਰ »

ਡੀ. ਟੀ. ਐਫ. ਨੇ ਪ੍ਰਗਟਾਇਆ ਇਤਰਾਜ਼

ਬਠਿੰਡਾ, 14 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿੱਖਿਆ ਵਿਭਾਗ ਪੰਜਾਬ ਇਸ ਸਾਲ ਆਨਲਾਈਨ ਬਦਲੀਆਂ ਕਰਕੇ ਸੁਰੱਖਿਆ 'ਚ ਬਣਿਆ ਰਿਹਾ | ਪਰ ਬਦਲੀਆਂ ਦੇ ਲਗਭਗ ਮਹੀਨਾ ਬੀਤ ਜਾਣ ਬਾਅਦ ਹੋਈਆਂ ਬਦਲੀਆਂ ਵਿਚ ਧਾਂਦਲੀਆਂ ਦੀ ਬੋਅ ਆਉਣੀ ਸ਼ੁਰੂ ਹੋ ਗਈ ਹੈ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਕੋਰੋਨਾ ਪੀੜਤਾਂ ਨੂੰ ਹਰ ਸਹੂਲਤ ਦੇਣ ਲਈ ਸਰਕਾਰ ਤੇ ਪ੍ਰਸ਼ਾਸਨ ਵਚਨਬੱਧ-ਵਿਧਾਇਕ ਮਾਨਸ਼ਾਹੀਆ

ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)-ਪੰਜਾਬ ਸਰਕਾਰ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਹਰ ਉਪਰਾਲੇ ਕਰ ਰਹੀ ਹੈ | ਇਸ ਵਾਇਰਸ ਤੋਂ ਬਚਣ ਲਈ ਲੋਕਾਂ ਨੂੰ ਵੀ ਆਪਣਾ ਫ਼ਰਜ਼ ਸਮਝ ਕੇ ਸਾਵਧਾਨੀਆਂ ਵਰਤਣੀਆਂ ਚਾਹੀਦੀਆਂ ਹਨ | ਇਹ ਪ੍ਰਗਟਾਵਾ ਹਲਕਾ ਮਾਨਸਾ ਦੇ ਵਿਧਾਇਕ ...

ਪੂਰੀ ਖ਼ਬਰ »

ਆਨਲਾਈਨ ਪੇਂਟਿੰਗ ਮੁਕਾਬਲੇ 'ਚ ਰਾਇਲ ਕਾਲਜ ਦੀ ਵਿਦਿਆਰਥਣ ਮੋਹਰੀ

ਬੁਢਲਾਡਾ, 14 ਮਈ (ਨਿ. ਪ. ਪ.)-ਪਿਛਲੇ ਦਿਨੀਂ 'ਅੱਖਰਾਂ ਦੇ ਆਸ਼ਿਕ' ਸਾਹਿਤਕ ਮੰਚ ਪੰਜਾਬ ਵਲੋਂ ਕਰਵਾਏ ਗਏ ਆਨਲਾਇਨ ਪੇਂਟਿੰਗ ਮੁਕਾਬਲੇ 'ਚ ਰਾਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੀ ਐਮ.ਏ. ਪੰਜਾਬੀ ਦੀ ਵਿਦਿਆਰਥਣ ਸਰਬਜੀਤ ਕੌਰ ਵਾਸੀ ਪਿੰਡ ਦੋਦੜਾ ਨੇ ਪਹਿਲਾ ਸਥਾਨ ...

ਪੂਰੀ ਖ਼ਬਰ »

ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਵਚਨਬੱਧ-ਸੁਖਪਾਲ ਸਿੰਘ

ਬੁਢਲਾਡਾ, 14 ਮਈ (ਸੁਨੀਲ ਮਨਚੰਦਾ)-ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਨਗਰ ਕੌਂਸਲ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਵਿਕਾਸ ਕਾਰਜਾਂ ਸਬੰਧੀ ਪਾਸ ਕੀਤੇ ਮਤਿਆਂ ਦੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਪ੍ਰਧਾਨ ਸੁਖਪਾਲ ਸਿੰਘ ਨੇ ਕਹੇ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX