ਤਾਜਾ ਖ਼ਬਰਾਂ


ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ 'ਤੇ ਲੜਕੀ ਦੇ ਮਾਪਿਆਂ ਵਲੋਂ ਉਤਾਰਿਆ ਮੌਤ ਦੇ ਘਾਟ
. . .  5 minutes ago
ਅਬੋਹਰ,17 ਅਕਤੂਬਰ (ਸੰਦੀਪ ਸੋਖਲ) ਅਬੋਹਰ ਹਲਕੇ ਦੇ ਪਿੰਡ ਸੱਪਾਂ ਵਾਲੀ ਵਿਚ ਪ੍ਰੇਮੀ ਜੋੜੇ ਵਲੋਂ ਵਿਆਹ ਕਰਾਉਣ ਤੋਂ ਬਾਅਦ ਲੜਕੀ ਦੇ ਮਾਪਿਆਂ ਨੇ ਦੋਨਾਂ ਨੂੰ ਉਤਾਰਿਆ ਮੌਤ ਦੇ ਘਾਟ। ਜਾਣਕਾਰੀ ਅਨੁਸਾਰ ਪਿੰਡ ਸੱਪਾਂ ਵਾਲੀ ਦੀ ਲੜਕੀ ਕੰਬੋਜ ਬਰਾਦਰੀ ਨਾਲ....
ਸੋਸ਼ਲ ਮੀਡੀਆ 'ਤੇ ਰਾਮ ਲੀਲਾ ਸਕਿੱਟ ਕਾਰਨ ਏਮਜ਼ ਸਟੂਡੈਂਟਸ ਐਸੋਸੀਏਸ਼ਨ ਨੇ ਮੰਗੀ ਮੁਆਫ਼ੀ
. . .  10 minutes ago
ਨਵੀਂ ਦਿੱਲੀ, 17 ਅਕਤੂਬਰ - ਏਮਜ਼ ਦੇ ਕੁਝ ਵਿਦਿਆਰਥੀਆਂ ਦੁਆਰਾ ਰਾਮ ਲੀਲਾ ਸਕਿੱਟ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ 'ਤੇ ਘੁੰਮ ਰਹੀ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਸੀਂ ਇਸ ਸਕਿੱਟ ਦੇ ਸੰਚਾਲਨ ਲਈ ਮੁਆਫ਼ੀ ਮੰਗਦੇ ਹਾਂ ਜਿਸ ਦਾ....
ਸਰਕਾਰ ਕਿਸਾਨਾਂ ਨੂੰ ਪ੍ਰਤੀ ਏਕੜ 1000 ਰੁਪਏ ਮੁਹੱਈਆ ਕਰਵਾ ਰਹੀ ਤੇ ਉਦਯੋਗ ਵੀ ਇਸ ਵਾਰ ਪਰਾਲੀ ਖ਼ਰੀਦਣ ਆ ਰਹੇ - ਮੁੱਖ ਮੰਤਰੀ ਖੱਟਰ
. . .  18 minutes ago
ਚੰਡੀਗੜ੍ਹ, 17 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਉਦਯੋਗਾਂ ਨੂੰ ਈਥਾਨੌਲ ਊਰਜਾ ਉਤਪਾਦਨ ਲਈ ਪਰਾਲੀ ਦੀ ਵਰਤੋਂ ਕਰਨ ਲਈ ਕਿਹਾ ਹੈ। ਇਸ ਵਾਰ ਪਰਾਲੀ ਸਾੜਨ ਦੇ ਮਾਮਲੇ ਘੱਟ ਹਨ। ਅਸੀਂ ਉਨ੍ਹਾਂ ਲੋਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ...
ਬੇਮੌਸਮੇ ਮੀਂਹ ਨੇ ਝੋਨੇ ਦੀ ਕਟਾਈ ਦਾ ਕੰਮ ਰੋਕਿਆ
. . .  24 minutes ago
ਸੰਧਵਾਂ,17 ਅਕਤੂਬਰ (ਪ੍ਰੇਮੀ ਸੰਧਵਾਂ) ਝੋਨੇ ਦੀ ਕਟਾਈ ਦਾ ਕੰਮ ਹੁਣ ਜਦੋਂ ਪੂਰੇ ਜੋਰਾਂ 'ਤੇ ਚੱਲ ਰਿਹਾ ਸੀ ਤਾਂ ਕੁਦਰਤ ਦੀ ਕਰੋਪੀ ਕਾਰਨ ਰੁਕ-ਰੁਕ ਹੋ ਰਹੀ ਹਲਕੀ ਬਾਰਸ਼ ਨੇ ਝੋਨੇ ਦੀ ਕਟਾਈ ਦਾ ਕੰਮ ਰੋਕ ਕੇ ਰੱਖ ਦਿੱਤਾ। ਜਿਸ ਕਾਰਨ ਕਿਸਾਨ....
ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ, 1 ਜ਼ਖਮੀ
. . .  38 minutes ago
ਜੰਮੂ-ਕਸ਼ਮੀਰ, 17 ਅਕਤੂਬਰ - ਜੰਮੂ-ਕਸ਼ਮੀਰ ਦੇ ਭਦਰਵਾਹ 'ਚ ਵਾਹਨ ਡੂੰਘੀ ਖੱਡ 'ਚ ਡਿੱਗਣ ਕਾਰਨ 2 ਦੀ ਮੌਤ ਤੇ 1 ਵਿਅਕਤੀ ਜ਼ਖਮੀ ਹੋਇਆ। ਅਧਿਕਾਰੀਆਂ ਨੇ ਦੱਸਿਆ ਕਿ ਬਿਜਲੀ ਵਿਕਾਸ ਵਿਭਾਗ ਦੇ ਇਕ ਕਰਮਚਾਰੀ ਸਮੇਤ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ...
ਸੁਖਮਿੰਦਰ ਸਿੰਘ ਰਾਜਪਾਲ ਨੇ ਮੁੜ ਯੂਥ ਅਕਾਲੀ ਦਲ ਪ੍ਰਧਾਨ ਬਣਾਉਣ 'ਤੇ ਟੀਮ ਨਾਲ ਮਿਲ ਬਿਕਰਮ ਸਿੰਘ ਮਜੀਠੀਆ ਦਾ ਕੀਤਾ ਧੰਨਵਾਦ
. . .  51 minutes ago
ਜਲੰਧਰ, 17 ਅਕਤੂਬਰ : ਯੂਥ ਅਕਾਲੀ ਦਲ ਜਲੰਧਰ ਦੇ ਮੁੜ ਪ੍ਰਧਾਨ ਨਿਯੁਕਤ ਕੀਤੇ ਗਏ ਸੁਖਮਿੰਦਰ ਸਿੰਘ ਰਾਜਪਾਲ ਨੇ ਆਪਣੀ ਟੀਮ ਦੇ ਨਾਲ ਮਿਲ ਕੇ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ....
ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ
. . .  about 1 hour ago
ਲਦਾਖ਼,17 ਅਕਤੂਬਰ - ਲਦਾਖ਼ ਦੇ ਉਪ ਰਾਜਪਾਲ ਆਰ.ਕੇ. ਮਾਥੁਰ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਲਦਾਖ਼ ਨਾਲ ਸੰਬੰਧਿਤ ਵੱਖ -ਵੱਖ ਮੁੱਦਿਆਂ 'ਤੇ....
ਕੇਰਲ: ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਹੋਈਆਂ ਬਰਾਮਦ
. . .  about 1 hour ago
ਕੇਰਲ, 17 ਅਕਤੂਬਰ - ਕੇਰਲ ਸਰਕਾਰ ਦਾ ਕਹਿਣਾ ਹੈ ਕਿ ਕੱਲ੍ਹ ਇਡੁੱਕੀ ਦੇ ਕੋੱਕਯਾਰ ਵਿਚ ਜ਼ਮੀਨ ਖਿਸਕਣ ਵਾਲੀ ਜਗ੍ਹਾ ਤੋਂ ਤਿੰਨ ਹੋਰ ਲਾਸ਼ਾਂ ਬਰਾਮਦ ਹੋ...
ਕੈਪਟਨ ਸੰਦੀਪ ਸੰਧੂ ਨੇ ਨਕਾਰੇ ਮੁਹੰਮਦ ਮੁਸਤਫ਼ਾ ਦੇ ਦੋਸ਼
. . .  about 1 hour ago
ਚੰਡੀਗੜ੍ਹ, 17 ਅਕਤੂਬਰ - ਇਹ ਅਫ਼ਸੋਸਨਾਕ ਹੈ ਕਿ ਮੁਹੰਮਦ ਮੁਸਤਫ਼ਾ ਮੇਰੇ ਉੱਤੇ ਝੂਠੇ ਅਤੇ ਬੇਬੁਨਿਆਦ ਦੋਸ਼ ਲਗਾ ਰਹੇ ਹਨ। ਮੈਂ 2 ਦਹਾਕਿਆਂ ਤੋਂ ਜਨਤਕ ਜੀਵਨ ਵਿਚ ਹਾਂ ਅਤੇ ਹਜ਼ਾਰਾਂ ਲੋਕਾਂ ਨਾਲ...
ਦਿੱਲੀ ਤੋਂ ਤਿਰੂਪਤੀ ਲਈ ਸਿੱਧੀ ਉਡਾਣ ਹੋਈ ਸ਼ੁਰੂ
. . .  about 1 hour ago
ਨਵੀਂ ਦਿੱਲੀ: 17 ਅਕਤੂਬਰ ਨੂੰ ਸ਼ਹਿਰੀ ਹਵਾਬਾਜ਼ੀ ਮੰਤਰੀ ਜਯੋਤੀਰਾਦਿੱਤਿਆ ਸਿੰਧੀਆ ਨੇ ਦਿੱਲੀ ਤੋਂ ਤਿਰੂਪਤੀ ਲਈ ਦਿੱਲੀ ਤੋਂ ਸਪਾਈਸ ਜੈੱਟ ਉਡਾਣ ਦਾ ਉਦਘਾਟਨ ਕੀਤਾ। ਸਿੰਧੀਆ ਨੇ ਕਿਹਾ ਕਿ ਇਹ ਉਡਾਣ ਦੇਸ਼ ਦੀ ਰਾਜਨੀਤਕ ਰਾਜਧਾਨੀ ਨੂੰ ਦੇਸ਼....
ਪ੍ਰਿਅੰਕਾ ਗਾਂਧੀ ਯੂ.ਪੀ. 'ਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਹੋਵੇਗੀ
. . .  about 1 hour ago
ਨਵੀਂ ਦਿੱਲੀ, 17 ਅਕਤੂਬਰ - ਪ੍ਰਿਅੰਕਾ ਗਾਂਧੀ ਵਾਡਰਾ ਉੱਤਰ ਪ੍ਰਦੇਸ਼ ਵਿਚ ਕਾਂਗਰਸ ਦੀ ਚੋਣ ਮੁਹਿੰਮ ਦਾ ਚਿਹਰਾ ਬਣੇਗੀ, ਪਾਰਟੀ ਦੇ ਨਵ-ਨਿਯੁਕਤ ਮੁਹਿੰਮ ਕਮੇਟੀ ਦੇ ਮੁਖੀ ਪੀਐਲ ਪੁਨੀਆ ਨੇ ਐਤਵਾਰ ਨੂੰ ਕਿਹਾ ਕਿ ਏ.ਆਈ.ਸੀ.ਸੀ. ...
ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ
. . .  about 1 hour ago
ਹਰਿਆਣਾ , 17 ਅਕਤੂਬਰ - ਸਿੰਘੂ ਬਾਰਡਰ ਘਟਨਾ ਦੇ ਤਿੰਨ ਮੁਲਜ਼ਮਾਂ ਨੂੰ ਸੋਨੀਪਤ ਅਦਾਲਤ ਵਿਚ ਪੇਸ਼ ਕੀਤਾ ....
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਡੇਰਾ ਸਵਾਮੀ ਜਗਤ ਗਿਰੀ ਵਿਖੇ ਹੋਏ ਨਤਮਸਤਕ
. . .  about 2 hours ago
ਪਠਾਨਕੋਟ,17 ਅਕਤੂਬਰ (ਸੰਧੂ) ਪਠਾਨਕੋਟ ਦੇ ਚੱਕੀ ਪੁਲ ਦੇ ਨੇੜੇ ਸਥਿਤ ਹਿਮਾਚਲ ਪ੍ਰਦੇਸ਼ ਦੇ ਭਦਰੋਆ ਵਿਖੇ ਸਥਿਤ ਡੇਰਾ ਸਵਾਮੀ ਜਗਤ ਗਿਰੀ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨਤਮਸਤਕ ਹੋਏ ਅਤੇ ਉਨ੍ਹਾਂ ...
ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ਨਾਲ ਜੁੜੇ ਸੰਘੀ ਢਾਂਚੇ ਉੱਤੇ ਸਿੱਧਾ ਹਮਲਾ - ਸੁਖਬੀਰ ਸਿੰਘ ਬਾਦਲ
. . .  about 2 hours ago
ਚੰਡੀਗੜ੍ਹ, 17 ਅਕਤੂਬਰ - ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਕਿਹਾ ਕਿ ਪੰਜਾਬ ਵਿਚ ਬੀ.ਐੱਸ.ਐਫ. ਦੇ ਖੇਤਰੀ ਅਧਿਕਾਰ ਖੇਤਰ ਵਿਚ ਤੇਜ਼ੀ ਨਾਲ ਵਾਧਾ ਕਰਨ ਦਾ ਕੇਂਦਰ ਦਾ ਇੱਕਪਾਸੜ ਫ਼ੈਸਲਾ ਸਾਡੇ ਸੰਵਿਧਾਨ ਦੇ ਤੱਤ ...
ਉੱਤਰਾਖੰਡ: ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ 18 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲ ਰਹਿਣਗੇ ਬੰਦ
. . .  about 2 hours ago
ਉੱਤਰਾਖੰਡ, 17 ਅਕਤੂਬਰ - ਜ਼ਿਲ੍ਹਾ ਮੈਜਿਸਟਰੇਟ ਮਯੂਰ ਦੀਕਸ਼ਤ ਨੇ ਜਾਣਕਾਰੀ ਦਿੱਤੀ ਕਿ ਭਾਰੀ ਬਾਰਸ਼ ਦੀ ਚੇਤਾਵਨੀ ਦੇ ਮੱਦੇਨਜ਼ਰ 18 ਅਕਤੂਬਰ ਨੂੰ ਉੱਤਰ ਕਾਸ਼ੀ ਜ਼ਿਲ੍ਹੇ ਵਿਚ ਜ਼ਿਲ੍ਹੇਦੇ ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋਰਾਂਗਲਾ 'ਚ ਸਬ ਤਹਿਸੀਲ ਬਣਾਉਣ ਦਾ ਕੀਤਾ ਐਲਾਨ
. . .  40 minutes ago
ਦੀਨਾਨਗਰ, 17 ਅਕਤੂਬਰ (ਅਜੀਤ ਬਿਊਰੋ)- ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੋਰਾਂਗਲਾ 'ਚ ਸਬ ਤਹਿਸੀਲ ਬਣਾਉਣ ਦਾ ਕੀਤਾ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦੀਨਾਨਗਰ ਤੋਂ ''ਮੇਰਾ ਘਰ ਮੇਰੇ ਨਾਮ'' ਸਕੀਮ ਦਾ ਕੀਤਾ ਆਗਾਜ਼
. . .  40 minutes ago
ਦੀਨਾਨਗਰ, 17 ਅਕਤੂਬਰ (ਅਜੀਤ ਬਿਊਰੋ)- ਦੀਨਾਨਗਰ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 'ਮੇਰਾ ਘਰ ਮੇਰੇ ਨਾਮ' ਸਕੀਮ ਦਾ ਆਗਾਜ਼ ਕਰਦਿਆਂ ਦੀਨਾਨਗਰ ਹਲਕੇ ਦੇ ਦੋ ਪਿੰਡਾਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਸ਼ਿਆਰਪੁਰ ਦੌਰੇ ਮੌਕੇ ਸੁੰਦਰ ਸ਼ਾਮ ਅਰੋੜਾ, ਡਾ. ਰਾਜ ਕੁਮਾਰ ਤੇ ਵਿਧਾਇਕ ਪਵਨ ਕੁਮਾਰ ਆਦੀਆ ਨਾਲ ਮੀਟਿੰਗ ਕੀਤੀ
. . .  about 3 hours ago
ਹੁਸ਼ਿਆਰਪੁਰ, 17 ਅਕਤੂਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੁਸ਼ਿਆਰਪੁਰ ਦੌਰੇ ਦੌਰਾਨ ਹੁਸ਼ਅਿਾਰਪੁਰ ਤੋਂ ਵਿਧਾਇਕ ਸ਼੍ਰੀ ਸੁੰਦਰ ਸ਼ਾਮ ਅਰੋੜਾ, ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਤੇ ਸ਼ਾਮ ਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ ਨਾਲ ....
ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਸ਼੍ਰੀ ਰਾਮ ਤੀਰਥ ਮੰਦਰ ਪਹੁੰਚੇ
. . .  about 3 hours ago
ਰਾਮ ਤੀਰਥ, 17 ਅਕਤੂਬਰ - ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਮੌਕੇ ਸੁਖਬੀਰ ਸਿੰਘ ਬਾਦਲ ਸ਼੍ਰੀ ਰਾਮ ਤੀਰਥ ਮੰਦਰ.....
ਟਰਾਂਸਪੋਰਟ ਮੰਤਰੀ ਵਲੋਂ ਅੰਮ੍ਰਿਤਸਰ ਦਾ ਅਚਨਚੇਤ ਦੌਰਾ
. . .  about 4 hours ago
ਅੰਮ੍ਰਿਤਸਰ, 17 ਅਕਤੂਬਰ (ਗਗਨਦੀਪ ਸ਼ਰਮਾ)- ਟਰਾਂਸਪੋਰਟ ਮੰਤਰੀ ਪੰਜਾਬ ਅਮਰਿੰਦਰ ਸਿੰਘ ਰਾਜਾ ਵੰੜਿਗ ਵਲੋਂ ਅੱਜ ਅੰਮ੍ਰਿਤਸਰ ਦਾ ਅਚਨਚੇਤ ਦੌਰਾ ਕਰਕੇ ਜਿੱਥੇ ਬੱਸ ਅੱਡੇ ਦੀ ਸਾਫ਼-ਸਫ਼ਾਈ ਦਾ ਜਾਇਜ਼ਾ ਲਿਆ ਗਿਆ ਉੱਥੇ ....
ਨਵਜੋਤ ਸਿੱਧੂ ਨੇ ਲਿਖੀ ਸੋਨੀਆ ਗਾਂਧੀ ਨੂੰ ਚਿੱਠੀ,ਮੁਲਾਕਾਤ ਦਾ ਮੰਗਿਆ ਸਮਾਂ
. . .  about 4 hours ago
ਚੰਡੀਗੜ੍ਹ, 17 ਅਕਤੂਬਰ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖਦੇ ਹੋਏ ਕਿਹਾ ਕਿ ਉਹ ਤਰਜੀਹੀ ਖੇਤਰ ਜਿਨ੍ਹਾਂ 'ਤੇ ਪੰਜਾਬ ਸਰਕਾਰ ਨੂੰ ਪੂਰਾ ਕਰਨਾ ਚਾਹੀਦਾ ਹੈ....
ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ, 1 ਗੰਭੀਰ
. . .  about 2 hours ago
ਰਾਜਪੁਰਾ,17 ਅਕਤੂਬਰ (ਰਣਜੀਤ ਸਿੰਘ ) ਰਾਜਪੁਰਾ ਚੰਡੀਗੜ੍ਹ ਹਾਈਵੇ 'ਤੇ ਆਲਮਪੁਰ ਮੋੜ ਨੇੜੇ ਇਕ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਜਾਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ ਹੈ ਜਦ ਇਕ ਗੰਭੀਰ ਜ਼ਖਮੀ ਹੈ ਜਿਸ ਨੂੰ ਚੰਡੀਗੜ੍ਹ ਹਸਪਤਾਲ ਭਰਤੀ ਕੀਤਾ ਗਿਆ...
ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਹੈ ਸਿੰਘੂ ਬਾਰਡਰ ਘਟਨਾ: ਗਿਆਨੀ ਹਰਪ੍ਰੀਤ ਸਿੰਘ
. . .  about 5 hours ago
ਅੰਮ੍ਰਿਤਸਰ, 17 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਬੀਤੇ ਦਿਨ ਸਿੰਘੂ ਬਾਰਡਰ 'ਤੇ ਵਾਪਰੀ ਘਟਨਾ ਨੂੰ ਕਾਨੂੰਨ ਦੇ ਰਾਜ ਦੀ ਅਸਫਲਤਾ ਦਾ ਸਿੱਟਾ ਕਰਾਰ ਦਿੰਦਿਆਂ ਇਸ ਘਟਨਾ....
ਬੇਘਰੇ ਲੋਕਾਂ ਦੀ ਸਮੱਸਿਆ ਹੱਲ ਕਰਨਾ ਮੇਰੀ ਉੱਚ ਤਰਜ਼ੀਹ- ਜੈਸਿਕਾ ਲਾਲ
. . .  about 5 hours ago
ਸੈਕਰਾਮੈਂਟੋ 17 ਅਕਤੂਬਰ (ਹੁਸਨ ਲੜੋਆ ਬੰਗਾ) - ਹਾਲ ਹੀ ਵਿਚ ਲਾਸ ਏਂਜਲਸ ਤੋਂ ਮੇਅਰ ਦੀ ਚੋਣ ਵਿਚ ਕੁੱਦੀ ਭਾਰਤੀ ਮੂਲ ਦੀ ਅਮਰੀਕਨ ਨਾਗਰਿਕ ਜੈਸਿਕਾ ਲਾਲ ਨੇ ਐਲਾਨ ਕੀਤਾ ਹੈ ਕਿ ਬੇਘਰ ਹੋਣਾ ਇਕ ਵੱਡਾ ਸੰਤਾਪ ...
ਮੁਹੰਮਦ ਮੁਸਤਫ਼ਾ ਨੇ ਕੈਪਟਨ ਅਮਰਿੰਦਰ ਸਿੰਘ 'ਤੇ ਧਮਕੀਆਂ ਦੇਣ ਦੇ ਲਾਏ ਦੋਸ਼
. . .  about 5 hours ago
ਚੰਡੀਗੜ੍ਹ, 17 ਅਕਤੂਬਰ- ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਪ੍ਰਮੁੱਖ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫ਼ਾ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 'ਤੇ ਉਨ੍ਹਾਂ ਨੂੰ ਧਮਕੀਆਂ ਦੇਣ ....
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਿਵਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਸੰਗਰੂਰ

ਮੁੱਖ ਮੰਤਰੀ ਦੇ ਐਲਾਨ ਪਿੱਛੋਂ ਅਧਿਕਾਰੀ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਬੰਧਕੀ ਢਾਂਚੇ ਲਈ ਜਗ੍ਹਾ ਦੀ ਨਿਸ਼ਾਨਦੇਹੀ 'ਚ ਜੁਟੇ

ਮਲੇਰਕੋਟਲਾ, 15 ਮਈ (ਅਜੀਤ ਬਿਊਰੋ) - ਕੱਲ੍ਹ ਈਦ ਉਲ ਫਿਤਰ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਐਲਾਨੇ ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦਾ ਪ੍ਰਬੰਧਕੀ ਢਾਂਚਾ ਸਥਾਪਤ ਕਰਨ ਲਈ ਅਧਿਕਾਰੀ ਯੋਗ ਥਾਂ ਦੀ ਤਲਾਸ਼ ਵਿਚ ਜੁੱਟ ਗਏ ਹਨ | ਪ੍ਰਾਪਤ ਜਾਣਕਾਰੀ ਮੁਤਾਬਿਕ ਅੱਜ ਸਨਿੱਚਰਵਾਰ ਦੀ ਛੁੱਟੀ ਹੋਣ ਦੇ ਬਾਵਜੂਦ ਅਧਿਕਾਰੀ ਮੁੱਖ ਮੰਤਰੀ ਦੇ ਹੁਕਮਾਂ ਦੀ ਤਾਮੀਲ ਹਿਤ ਵੱਖ-ਵੱਖ ਥਾਵਾਂ ਦੀ ਕਾਨੰੂਨੀ ਯੋਗਤਾ ਦਾ ਮੁਲਅੰਕਣ ਕਰਦੇ ਰਹੇ | ਕੱਲ੍ਹ ਮੁੱਖ ਮੰਤਰੀ ਨੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਨਾਉਣ ਦਾ ਐਲਾਨ ਕਰਨ ਵੇਲੇ ਅਧਿਕਾਰੀਆਂ ਨੂੰ ਜ਼ਿਲ੍ਹਾ ਪ੍ਰਬੰਧਕੀ ਢਾਂਚੇ ਦੇ ਦਫ਼ਤਰਾਂ ਲਈ ਕਿਸੇ ਯੋਗ ਥਾਂ ਦੀ ਤੁਰੰਤ ਭਾਲ ਕਰਨ ਦੇ ਆਦੇਸ਼ ਦਿਤੇ ਸਨ | ਭਾਵੇਂ ਜਿਲ੍ਹੇ ਲਈ ਯੋਗ ਥਾਵਾਂ ਬਾਰੇ ਕੋਈ ਵੀ ਅਧਿਕਾਰੀ ਕੁੱਝ ਵੀ ਦੱਸਣ ਲਈ ਤਿਆਰ ਨਹੀਂ ਹੈ ਪਰੰਤੂ ਭਰੋਸੇਯੋਗ ਸੂਤਰਾਂ ਮੁਤਾਬਿਕ ਅਧਿਕਾਰੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਢਾਂਚੇ ਦੀ ਸਥਾਪਨਾ ਲਈ ਕਰੀਬ ਪੰਜ ਥਾਵਾਂ ਦੀ ਨਿਸ਼ਾਨਦੇਹੀ ਕੀਤੀ ਗਈ ਹੈ ਜਿਨ੍ਹਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ 'ਤੇ ਚਰਚਾ ਕੀਤੀ ਜਾ ਰਹੀ ਹੈ | ਜ਼ਿਲ੍ਹਾ ਪ੍ਰਬੰਧਕੀ ਢਾਂਚੇ ਲਈ ਸਭ ਤੋਂ ਉਚਿੱਤ ਜਗ੍ਹਾ ਸਥਾਨਕ ਠੰਢੀ ਸੜਕ 'ਤੇ ਸਥਿਤ ਸਰਕਾਰੀ ਪੋਲਟਰੀ ਫਾਰਮ ਦੇ ਨਾਲ ਲਗਦੀ ਕਰੀਬ 25 ਬਿੱਘੇ ਅਤੇ ਸਰਕਾਰੀ ਕਾਲਜ ਨੇੜੇ ਟਿਊਬਵੈੱਲ ਕਾਰਪੋਰੇਸ਼ਨ ਕੰਪਲੈਕਸ ਵਾਲੀ ਕਰੀਬ 10 ਏਕੜ ਜ਼ਮੀਨ ਦੱਸੀ ਜਾ ਰਹੀ ਹੈ ਜਦਕਿ ਬੱਸ ਅੱਡੇ ਨੇੜੇ ਦਾਣਾ ਮੰਡੀ ਰੋਡ 'ਤੇ ਸਥਿਤ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਕਰੀਬ ਸੱਤ ਏਕੜ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੱਛੇ ਨਗਰ ਕੌਂਸਲ ਦੀ ਅੱਠ ਏਕੜ ਦੇ ਕਰੀਬ ਥਾਂ ਦਾ ਸੁਝਾਅ ਵੀ ਅਧਿਕਾਰੀਆਂ ਸਾਹਮਣੇ ਹੈ | ਸੂਤਰਾਂ ਮੁਤਾਬਿਕ ਅਧਿਕਾਰੀਆਂ ਲਈ ਉਪਰੋਕਤ ਥਾਵਾਂ ਬਾਰੇ ਫ਼ੈਸਲਾ ਲੈਣਾ ਕੋਈ ਸੌਖਾ ਕਾਰਜ ਨਹੀਂ ਹੈ | ਸਰਕਾਰੀ ਪੋਲਟਰੀ ਫਾਰਮ ਨਾਲ ਲਗਦੀ ਜਗ੍ਹਾ ਬਾਰੇ ਦੱਸਿਆ ਜਾਂਦਾ ਹੈ ਕਿ ਇਸ ਜ਼ਮੀਨ ਦਾ ਝਗੜਾ ਮਾਨਯੋਗ ਹਾਈਕੋਰਟ ਵਿਚ ਵਿਚਾਰ ਅਧੀਨ ਹੈ | ਦੱਸਿਆ ਜਾਂਦਾ ਹੈ ਕਿ ਨਵਾਬ ਮਲੇਰਕੋਟਲਾ ਦੀ ਰਿਆਸਤ ਦੇ ਇੱਕ ਉਚ ਅਧਿਕਾਰੀ ਦੀ ਰਿਹਾਇਸ਼ ਰਹੀ ਇਸ ਜਗ੍ਹਾ ਦਾ ਮਾਲਕ ਹਿੰਦ-ਪਾਕਿ ਵੰਡ ਵੇਲੇ ਪਾਕਿਸਤਾਨ ਹਿਜਰਤ ਕਰ ਜਾਣ ਪਿੱਛੋਂ ਨਵਾਬ ਮਲੇਰਕੋਟਲਾ ਵਲੋਂ ਇਸ ਜ਼ਮੀਨ ਦਾ ਇੱਕ ਹਿੱਸਾ ਆਪਣੀ ਛੋਟੀ ਬੇਗਮ ਸ੍ਰੀਮਤੀ ਸਾਜਿਦਾ ਬੇਗਮ ਨੂੰ ਅਤੇ ਇਕ ਹਿੱਸਾ ਮਲੇਰਕੋਟਲਾ ਦੇ ਇੱਕ ਕਾਰੋਬਾਰੀ ਨੂੰ ਦੇ ਦਿਤਾ ਗਿਆ ਸੀ ਪਰੰਤੂ ਪਾਕਿਸਤਾਨ ਵੱਸਦੇ ਅਧਿਕਾਰੀ ਵੱਲੋਂ ਇੱਕ ਸਥਾਨਕ ਵਸਨੀਕ ਰਾਹੀਂ ਅਦਾਲਤ ਵਿਚ ਇਸ ਜ਼ਮੀਨ ਉੱਪਰ ਆਪਣਾ ਦਾਅਵਾ ਪੇਸ਼ ਕਰ ਦਿਤਾ | ਇਸ ਵੇਲੇ ਇਸ ਜ਼ਮੀਨ ਦਾ ਕੇਸ ਮਾਨਯੋਗ ਹਾਈਕੋਰਟ ਵਿਚ ਵਿਚਾਰ ਅਧੀਨ ਦੱਸਿਆ ਜਾਂਦਾ ਹੈ | ਟਿਊਬਵੈੱਲ ਕਲੋਨੀ ਵਾਲੀ ਜ਼ਮੀਨ 'ਤੇ ਸਬ ਡਵੀਜ਼ਨਲ ਮਿਨੀ ਸੈਕਟਰੀਏਟ ਬਨਾਉਣ ਦੀ ਤਜਵੀਜ਼ ਵੀ ਕਿਸੇ ਕਾਰਨ ਸਿਰੇ ਨਹੀਂ ਚੜ੍ਹ ਸਕੀ ਸੀ | ਇਸ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲਈ ਸਭ ਤੋਂ ਯੋਗ ਦੱਸੀ ਜਾ ਰਹੀ ਇਸ ਜਗ੍ਹਾ ਨੂੰ ਹਾਸਲ ਕਰਨਾ ਵੀ ਅਧਿਕਾਰੀਆਂ ਲਈ ਦੂਰ ਦੀ ਕੌਡੀ ਦੱਸਿਆ ਜਾਂਦਾ ਹੈ | ਸਥਾਨਕ ਬੱਸ ਅੱਡੇ ਤੋਂ ਨਵੀਂ ਦਾਣਾ ਮੰਡੀ ਰੋਡ 'ਤੇ ਸਥਿਤ ਪੰਜਾਬ ਸਰਕਾਰ ਦੀ ਮਾਲਕੀ ਵਾਲੀ ਦੱਸੀ ਜਾਂਦੀ 7 ਏਕੜ ਦੇ ਕਰੀਬ ਜਗ੍ਹਾ ਬਾਰੇ ਵੀ ਜਿੱਥੇ ਕਈ ਤਰ੍ਹਾਂ ਦੇ ਇਤਰਾਜ਼ ਦੱਸੇ ਜਾਂਦੇ ਹਨ ਉੱਥੇ ਸਥਾਨਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿਛਲੀ ਨਗਰ ਕੌਂਸਲ ਦੀ ਮਾਲਕੀ ਵਾਲੀ ਕਰੀਬ 8-9 ਏਕੜ ਜ਼ਮੀਨ ਉੱਪਰ ਝੱਗੀ ਝੌਂਪੜੀਆਂ ਵਾਲਿਆਂ ਦੇ ਕਬਜ਼ੇ ਨੂੰ ਹਟਾ ਸਕਣਾ ਵੀ ਕੋਈ ਸੌਖਾ ਕਾਰਜ ਨਹੀਂ ਜਾਪਦਾ | ਉਂਝ ਦੱਸਿਆ ਜਾ ਰਿਹਾ ਹੈ ਕਿ ਜਦੋਂ ਤੱਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਲਈ ਯੋਗ ਥਾਂ ਨਹੀਂ ਮਿਲਦੀ ਉਦੋਂ ਤੱਕ ਸਥਾਨਕ ਆਦਮਪਾਲ ਰੋਡ 'ਤੇ ਦੋ ਏਕੜ ਜਗ੍ਹਾ 'ਤੇ 4 ਕਰੋੜ ਦੀ ਲਾਗਤ ਨਾਲ ਬਣਾਏ ਜਾਣ ਵਾਲੇ ਤਹਿਸੀਲ ਮਿਨੀ ਸੈਕਟਰੀਏਟ ਵਿਚ ਹੀ ਆਰਜ਼ੀ ਜ਼ਿਲ੍ਹਾ ਪ੍ਰਬੰਧਕੀ ਢਾਂਚਾ ਚਾਲੂ ਕਰ ਦਿਤਾ ਜਾਵੇਗਾ ਅਤੇ ਫਿਲਹਾਲ ਅਧਿਕਾਰੀ ਜ਼ਿਲ੍ਹਾ ਸਦਰ ਦਫਤਰ ਚਾਲੂ ਕਰਨ ਲਈ ਲੋੜੀਂਦੀ ਇਮਾਰਤ ਲੱਭਣ ਵਿਚ ਰੁੱਝੇ ਹੋਏ ਹਨ |

ਜ਼ਿਲ੍ਹਾ ਸੰਗਰੂਰ ਵਿਚ ਲੋੜਵੰਦ ਕੋਰੋਨਾ ਮਰੀਜ਼ਾਂ ਦੀ ਪੁਲਿਸ ਸੇਵਾ ਸ਼ੁਰੂ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਗਰੀਬ ਕੋਰੋਨਾ ਪੀੜ੍ਹਤ ਮਰੀਜ਼ਾਂ ਨੰੂ ਮੰਗ ਆਉਣ ਉੱਤੇ ਪੰਜਾਬ ਪੁਲਿਸ ਵਲੋਂ ਖਾਣਾ ਮੁਹੱਈਆ ਕਰਵਾਉਣ ਦੀ ਮੁਹਿੰਮ ਵਿੱਢੀ ਗਈ ਹੈ | ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਕੱਲ੍ਹ 19 ...

ਪੂਰੀ ਖ਼ਬਰ »

ਹੁਣ ਤੱਕ ਜ਼ਿਲ੍ਹੇ ਵਿਚ ਇਕ ਲੱਖ 10 ਹਜ਼ਾਰ ਤੋਂ ਵੱਧ ਲੋਕਾਂ ਨੇ ਲਗਵਾਈ ਵੈਕਸੀਨ - ਡਾ. ਭਗਵਾਨ ਸਿੰਘ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ) - ਸੰਗਰੂਰ ਵਿਚ ਨਵ-ਨਿਯੁਕਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾਕਟਰ ਭਗਵਾਨ ਸਿੰਘ ਨੇ ਦੱਸਿਆ ਕਿ ਹੁਣ ਤੱਕ ਸੰਗਰੂਰ ਜ਼ਿਲ੍ਹੇ ਵਿਚ ਕੁੱਲ 1 ਲੱਖ 26 ਹਜ਼ਾਰ 356 ਵੈਕਸੀਨ ਲੱਗ ਚੁੱਕੀ ਹੈ | ਇਸ ਵੈਕਸੀਨ ਦੇ ਅੰਤਰਗਤ ...

ਪੂਰੀ ਖ਼ਬਰ »

ਕੱਲ੍ਹ ਨੂੰ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ ਬੇਰੁਜ਼ਗਾਰ ਅਧਿਆਪਕ

ਸੰਗਰੂਰ, 15 ਮਈ (ਧੀਰਜ ਪਸ਼ੋਰੀਆ) - ਰੁਜ਼ਗਾਰ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ 4 ਜਨਵਰੀ ਤੋਂ ਪੱਕਾ ਧਰਨਾ ਲਗਾਤਾਰ ਜਾਰੀ ਹੈ ਪਰ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੀ ਪਈ ਹੋਈ ਹੈ | ਇਸ ...

ਪੂਰੀ ਖ਼ਬਰ »

ਰਜ਼ੀਆ ਨੇ ਵਾਅਦਿਆਂ ਨੂੰ ਪੂਰਾ ਕੀਤਾ - ਨਦੀਮ

ਮਲੇਰਕੋਟਲਾ, 15 ਮਈ (ਪਾਰਸ ਜੈਨ) - ਮਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਅਤੇ ਨਵਾਬ ਸ਼ੇਰ ਮੁਹੰਮਦ ਖਾਨ ਦੇ ਨਾਮ 'ਤੇ ਮੈਡੀਕਲ ਕਾਲਜ ਸਥਾਪਿਤ ਹੋਣ ਨਾਲ ਸ਼ਹਿਰ ਤਰੱਕੀ ਦੀਆਂ ਲੀਹਾਂ ਵੱਲ ਜਾਵੇਗਾ | ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ

ਭਵਾਨੀਗੜ੍ਹ, 15 ਮਈ (ਰਣਧੀਰ ਸਿੰਘ ਫੱਗੂਵਾਲਾ) - ਪਿੰਡ ਘਰਾਚੋਂ ਤੋਂ ਜਾਂਦੀ ਕੁਟੀ ਸਾਹਿਬ ਵਾਲੀ ਨਾਗਰਾ ਲਿੰਕ ਸੜਕ 'ਤੇ ਪਿੰਡ ਨਾਗਰੇ ਨਜ਼ਦੀਕ ਭੱਠੇ ਕੋਲ ਚੌਰਸਤੇ 'ਤੇ ਇੱਕ ਕਾਰ ਅਤੇ ਮੋਟਰਸਾਇਕਲ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਵਿਚੋਂ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਆਇਆ ਭਾਜਪਾ ਦਾ ਸਖ਼ਤ ਪ੍ਰਤੀਕਰਮ

ਸੰਗਰੂਰ, 15 ਮਈ (ਧੀਰਜ ਪਸ਼ੋਰੀਆ) - ਮਾਲੇਰਕੋਟਲਾ ਨੂੰ ਪੰਜਾਬ ਦਾ 23ਵਾਂ ਜ਼ਿਲ੍ਹਾ ਬਣਾਉਣ ਦਾ ਐਲਾਨ ਹੁੰਦੇ ਸਾਰ ਹੀ ਇਸ ਤੇ ਵੱਖੋ ਵੱਖਰੇ ਪ੍ਰਤੀਕਰਮ ਆਉਣੇ ਸ਼ੁਰੂ ਹੋ ਗਏ ਹਨ, ਭਾਜਪਾ ਨੇ ਇਸ ਨੂੰ ਧਰਮ ਦੇ ਨਾਮ 'ਤੇ ਵੰਡ ਪਾਉਣ ਵਾਲਾ ਕਦਮ ਦੱਸਿਆ ਹੈ ਜੋ ਸੰਵਿਧਾਨ ਵਿਚ ...

ਪੂਰੀ ਖ਼ਬਰ »

ਸੈਕਟਰੀ ਖ਼ਿਲਾਫ਼ 8 ਲੱਖ ਰੁਪਏ ਦਾ ਗ਼ਬਨ ਕਰਨ ਦਾ ਮੁਕੱਦਮਾ ਦਰਜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਲਹਿਰਾਗਾਗਾ ਪੁਲਿਸ ਨੇ ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਸੰਗਰੂਰ ਵਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਭੇਜੀ ਦਰਖਾਸਤ ਉੱਪਰ ਕਾਰਵਾਈ ਕਰਦਿਆਂ ਜਗਰਾਜ ਸਿੰਘ ਵਾਸੀ ਬਖੋਰਾ ਖ਼ੁਰਦ ਖ਼ਿਲਾਫ਼ ਗ਼ਬਨ ਕਰਨ ਦਾ ਮੁਕੱਦਮਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਕੋਰੋਨਾ ਦੇ 239 ਨਵੇਂ ਕੇਸ ਤੇ 250 ਹੋਏ ਤੰਦਰੁਸਤ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਦੇ ਮਾਮਲਿਆਂ ਵਿਚ ਕਮੀ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਨੁਸਾਰ ਅੱਜ ਜ਼ਿਲ੍ਹੇ ਭਰ ਵਿਚ 239 ਨਵੇਂ ਕੇਸ ਆਏ ਜਦਕਿ ਪੁਰਾਣੇ ਕੇਸਾਂ ਵਿਚੋਂ 250 ਦੇ ...

ਪੂਰੀ ਖ਼ਬਰ »

ਕਾਂਝਲਾ ਦੇ ਅੰਤਿਮ ਸੰਸਕਾਰ ਮੌਕੇ ਪਹੁੰਚੇ ਢੀਂਡਸਾ ਅਤੇ ਹੋਰ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਸ਼ੋ੍ਰਮਣੀ ਅਕਾਲੀ ਦਲ ਡੈਮੋਕਰੇਟਿਕ ਦੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦਾ ਕਰੋਨਾ ਵਾਇਰਸ ਦੇ ਨਿਯਮਾਂ ਨੂੰ ਧਿਆਨ ਵਿੱਚ ਰੱਖਦਿਆਂ ਰਵਾਇਤਾਂ ਅਨੁਸਾਰ ਅੰਤਿਮ ਸੰਸਕਾਰ ਕੀਤਾ ਗਿਆ | ਜਥੇਦਾਰ ਕਾਂਝਲਾ ਦਾ ...

ਪੂਰੀ ਖ਼ਬਰ »

ਅੰਦੋਲਨ ਕਰ ਰਹੇ ਕਿਸਾਨ ਦੇਸ਼ ਭਗਤ - ਹਰੀ ਸਿੰਘ ਨਾਭਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਸ. ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਭਾਜਪਾ ਆਗੂ ਕਿਸਾਨ ਅੰਦੋਲਨ ਨੰੂ ਵਾਰ-ਵਾਰ ਖ਼ਤਮ ਕਰਨ ਦੀਆਂ ਅਪੀਲਾਂ ਕਰ ਰਹੇ ਹਨ ਪਰ ਉਨ੍ਹਾਂ ਦੇ ਮਸਲੇ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕਿਸਾਨਾਂ ਦੇ ਧਰਨੇ ਰਹੇ ਨਿਰੰਤਰ ਜਾਰੀ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦੇ ਚੱਲਦਿਆਂ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨਿਆਂ ਰਾਹੀ ਕੇਂਦਰ ਸਰਕਾਰ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ...

ਪੂਰੀ ਖ਼ਬਰ »

ਮੋਟਰਾਂ ਦਾ ਤਾਂਬਾ ਤੇ ਟਰਾਂਸਫ਼ਾਰਮਰਾਂ ਦੀਆਂ ਕੁਆਇਲਾਂ ਵੇਚਣ ਵਾਲੇ ਕਬਾੜੀਏ ਸਮੇਤ ਤਿੰਨ ਖ਼ਿਲਾਫ਼ ਮੁਕੱਦਮਾ ਦਰਜ

ਧੂਰੀ, 15 ਮਈ (ਸੰਜੇ ਲਹਿਰੀ, ਦੀਪਕ) - ਥਾਣਾ ਸਦਰ ਧੂਰੀ ਦੀ ਪੁਲਿਸ ਵਲੋਂ ਕਿਸਾਨਾਂ ਦੇ ਖੇਤਾਂ ਵਿਚ ਲੱਗੀਆਂ ਮੋਟਰਾਂ ਦੀਆਂ ਚੋਰੀਆਂ ਕੀਤੀਆਂ ਤਾਰਾਂ ਅਤੇ ਟਰਾਂਸਫ਼ਾਰਮਰਾਂ ਵਿਚੋਂ ਚੋਰੀ ਕੀਤੇ ਹੋਏ ਕੋਆਇਲ ਕੱਢ ਕੇ ਕਬਾੜੀਆਂ ਨੂੰ ਵੇਚਣ ਵਾਲੇ ਇੱਕ ਗੈਂਗ ਦੇ ਦੋ ...

ਪੂਰੀ ਖ਼ਬਰ »

ਪਿੰਡ ਸ਼ੇਰਵਾਨੀਕੋਟ ਵਿਖੇ ਬਣੇਗਾ ਨਵਾਬ ਸ਼ੇਰ ਮੁਹੰਮਦ ਖਾਨ ਸਰਕਾਰੀ ਮੈਡੀਕਲ ਕਾਲਜ

ਮਲੇਰਕੋਟਲਾ, 15 ਮਈ (ਅਜੀਤ ਬਿਊਰੋ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਨਿੱਚਰਵਾਰ ਨੂੰ ਈਦ ਉਲ ਫਿਤਰ ਮੌਕੇ ਕੀਤੇ ਐਲਾਨ ਮੁਤਾਬਿਕ ਨਵਾਬ ਸ਼ੇਰ ਮੁਹੰਮਦ ਖਾਨ ਦੀ ਯਾਦ ਵਿਚ ਮਲੇਰਕੋਟਲਾ ਵਿਖੇ 500 ਕਰੋੜ ਦੀ ਲਾਗਤ ਨਾਲ ਬਣਨ ਵਾਲਾ ਸਰਕਾਰੀ ਮੈਡੀਕਲ ਕਾਲਜ ...

ਪੂਰੀ ਖ਼ਬਰ »

ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਕੋਵਿਡ ਸੈਂਟਰ ਦੀ ਹੋਵੇਗੀ ਸਥਾਪਨਾ

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ)-ਸੰਗਰੂਰ ਦੇ ਇਤਿਹਾਸਕ ਗੁਰਦੁਆਰਾ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ ਐਸ.ਜੀ.ਪੀ.ਸੀ. ਵਲੋਂ ਕੋਵਿਡ ਕੇਅਰ ਸੈਂਟਰ ਦੀ ਸਥਾਪਨਾ ਬਹੁਤ ਜਲਦ ਹੋਣ ਜਾ ਰਹੀ ਹੈ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ ...

ਪੂਰੀ ਖ਼ਬਰ »

'ਆਪ' ਦੀ ਟੀਮ ਨੇ ਸਿਵਲ ਹਸਪਤਾਲ ਨੰੂ ਕੀਤਾ ਸੈਨੇਟਾਈਜ਼

ਸੰਗਰੂਰ, 15 ਮਈ (ਸੁਖਵਿੰਦਰ ਸਿੰਘ ਫੁੱਲ) - ਆਮ ਆਦਮੀ ਪਾਰਟੀ ਦੇ ਵਪਾਰ ਵਿੰਗ ਦੇ ਜੁਆਇੰਟ ਸੈਕਟਰੀ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਨੇ ਕਿਹਾ ਕਿ ਕੈਪਟਨ ਸਰਕਾਰ ਦੇ ਦਾਅਵਿਆਂ ਦੀ ਅੱਜ ਉਸ ਵੇਲੇ ਫੂਕ ਨਿਕਲ ਗਈ ਜਦੋਂ ਪੰਜਾਬ ਵਿਚ ਕੋਰੋਨਾ ਤੇ ਆਕਸੀਜਨ ਘਟਣ ਕਰ ਕੇ ...

ਪੂਰੀ ਖ਼ਬਰ »

ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ 'ਤੇ ਕਾਂਗਰਸੀ ਹੋਏ ਬਾਗੋਬਾਗ

ਸੰਦੌੜ, 15 ਮਈ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਈਦ ਦੇ ਪਵਿੱਤਰ ਤਿਉਹਾਰ 'ਤੇ ਮਾਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਏ ਜਾਣ 'ਤੇ ਕਾਂਗਰਸੀ ਹਲਕਿਆਂ ਵਿਚ ਖ਼ੁਸ਼ੀ ਪਾਈ ਜਾ ਰਹੀ ਹੈ | ਮੁੱਖ ਮੰਤਰੀ ਵਲੋਂ ...

ਪੂਰੀ ਖ਼ਬਰ »

ਸੰਗਰੂਰ ਦੇ ਨਗਰ ਕੌਂਸਲ ਕਰਮਚਾਰੀਆਂ ਨੇ ਕੀਤੀ ਹੜਤਾਲ

ਸੰਗਰੂਰ, 15 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਮਿਉਂਸਿਪਲ ਮੁਲਾਜ਼ਮ ਐਕਸ਼ਨ ਕਮੇਟੀ ਦੇ ਸੱਦੇ ਉੱਤੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਨਗਰ ਕੌਂਸਲ ਸੰਗਰੂਰ ਦੇ ਕਰਮਚਾਰੀਆਂ ਵਲੋਂ ਵੀ ਅਣਮਿੱਥੇ ਸਮੇਂ ਲਈ ਹੜਤਾਲ ਆਰੰਭ ਕਰ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਏ. ਟੀ. ਐਫ. ਦੇ ਅਹੁਦੇਦਾਰ ਨਿਯੁਕਤ

ਕੁੱਪ ਕਲਾਂ, 15 ਮਈ (ਮਨਜਿੰਦਰ ਸਿੰਘ ਸਰੌਦ) - ਅੰਬੇਡਕਰ ਟਾਇਗਰ ਫੋਰਸ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗਿਆਨੀ ਹਰਫੂਲ ਸਿੰਘ ਖ਼ਾਲਸਾ ਸਰੌਦ ਵਲੋਂ ਬਾਬਾ ਸਾਹਿਬ ਅੰਬੇਡਕਰ ਦੀ ਸੋਚ ਨੂੰ ਲੋਕਾਂ ਵਿਚ ਲੈ ਕੇ ਜਾਣ ਲਈ ਪੂਰੇ ਸੰਗਰੂਰ ਜ਼ਿਲੇ੍ਹ ਅੰਦਰ ਅੰਬੇਡਕਰ ਟਾਈਗਰ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਪੇਂਡੂ ਲੋਕ ਵੀ ਸੁਚੇਤ ਰਹਿਣ ਲੱਗੇ ਕੋਰੋਨਾ ਮਹਾਂਮਾਰੀ ਨੰੂ ਹਲਕੇ 'ਚ ਲੈਣਾ ਪੈ ਸਕਦਾ ਮਹਿੰਗਾ

ਮੂਣਕ, 15 ਮਈ (ਕੇਵਲ ਸਿੰਗਲਾ)- ਕੋਰੋਨਾ ਮਹਾਂਮਾਰੀ ਨਾਲ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ ਅਤੇ ਇਸ ਮਹਾਂਮਾਰੀ ਦੇ ਚੱਲਦੇ ਹਰ ਕਿਸੇ ਨੰੂ ਆਪਣਾ ਭਵਿੱਖ ਧੁੰਦਲਾ ਨਜ਼ਰ ਆਉਣ ਲੱਗ ਪਿਆ ਹੈ ਅਤੇ ਲੋਕ ਜਿੱਥੇ ਆਰਥਿਕ ਹਾਲਤਾਂ ਨਾਲ ਜੂਝ ਰਹੇ ਹਨ ਉੱਥੇ ਇਸ ਮਹਾਂਮਾਰੀ ...

ਪੂਰੀ ਖ਼ਬਰ »

ਆੜ੍ਹਤ, ਲੇਬਰ ਤੇ ਬਾਰਦਾਨੇ ਦੀ ਅਦਾਇਗੀ ਕਰੇ ਸਰਕਾਰ-ਰੱਬੜ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ)-ਆੜ੍ਹਤੀ ਐਸੋਸੀਏਸ਼ਨ ਲਹਿਰਾਗਾਗਾ ਦੇ ਪ੍ਰਧਾਨ ਜੀਵਨ ਕੁਮਾਰ ਰੱਬੜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਬਾਵਜੂਦ ਆੜ੍ਹਤੀਆਂ ਨੇ ਕਣਕ ਦੀ ਖ਼ਰੀਦ ਸਮੇਂ ਸਰਕਾਰ ਨੂੰ ਹਰ ਤਰ੍ਹਾਂ ਦਾ ਸਾਥ ਦਿੱਤਾ ਹੈ | ਬਾਰਦਾਨਾ ਨਾ ਹੋਣ ਦੇ ਬਾਵਜੂਦ ...

ਪੂਰੀ ਖ਼ਬਰ »

ਜਾਗਦਾ ਪੰਜਾਬ ਮਿਸ਼ਨ ਤਹਿਤ 10 ਲੜਕੀਆਂ ਨੂੰ ਮੁਫ਼ਤ ਪੜ੍ਹਾਉਣ ਦਾ ਚੁੱਕਿਆ ਬੀੜਾ

ਲਹਿਰਾਗਾਗਾ, 15 ਮਈ (ਅਸ਼ੋਕ ਗਰਗ) - ਪਿੰਡ ਗਾਗਾ ਵਿਖੇ ਜਾਗਦਾ ਪੰਜਾਬ ਮਿਸ਼ਨ ਦਾ ਸੁਨੇਹਾ ਲੈ ਕੇ ਪਹੁੰਚੇ ਪ੍ਰਸਿੱਧ ਗਾਇਕ ਪੰਮੀ ਬਾਈ, ਸ਼ੀਤਲ ਦਿੜ੍ਹਬਾ, ਅਤੇ ਡਾਇਰੈਕਟਰ ਸਹਾਇਤਾ ਐਨ.ਜੀ.ਓ ਭਾਰਤ ਡਾ. ਰਾਜਿੰਦਰ ਸਿੰਘ ਰਾਜੀ ਨੇ ਪਿੰਡ ਦੀਆਂ ਲੜਕੀਆਂ ਨੂੰ ਸਿੱਖਿਆ ਨਾਲ ...

ਪੂਰੀ ਖ਼ਬਰ »

ਠੱਗੀ ਦਾ ਸ਼ਿਕਾਰ ਹੋਏ ਵਪਾਰੀਆਂ ਨੇ ਪੰਜਾਬ ਦੇ ਇਕ ਮੰਤਰੀ ਦੇ ਸਕੱਤਰ ਨਿੱਜੀ ਸਕੱਤਰ 'ਤੇ ਲਗਾਏ ਦੋਸ਼

ਸੰਗਰੂਰ, 15 ਮਈ ( ਦਮਨਜੀਤ ਸਿੰਘ )- ਸ਼ਹਿਰ ਦੇ ਇਕ ਹੋਟਲ ਵਿਚ ਕੁਝ ਵਪਾਰੀਆਂ ਨੇ ਪ੍ਰੈੱਸ ਵਾਰਤਾ ਕਰਦਿਆਂ ਖੁਦ ਨਾਲ ਹੋਈ ਲੱਖਾਂ ਕਰੋੜਾਂ ਰੁਪਏ ਠੱਗੀ ਵਿਚ ਪੰਜਾਬ ਸਰਕਾਰ ਦੇ ਇਕ ਮੰਤਰੀ ਦੇ ਨਿੱਜੀ ਸਕੱਤਰ ਦੀ ਮਿਲੀ ਭੁਗਤ ਕਾਰਨ ਪੁਲਿਸ ਉੱਤੇ ਢਿੱਲੀ ਕਾਰਵਾਈ ਦੇ ਦੋਸ਼ ...

ਪੂਰੀ ਖ਼ਬਰ »

ਆਨਲਾਈਨ ਹਸਤ ਕਲਾ ਮੁਕਾਬਲੇ ਕਰਵਾਏ

ਸ਼ਹੀਦ ਊਧਮ ਸਿੰਘ ਵਾਲਾ, 15 ਮਈ (ਧਾਲੀਵਾਲ, ਭੁੱਲਰ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ, ਸੁਨਾਮ ਦੇ ਸੈਲਫ-ਫਾਇਨਾਂਸਡ ਅਧੀਨ .ਜੀ. ਡੀ. ਡੀ. ਡੀ. ਟੀ ਅਤੇ ਐਨ.ਐਸ.ਐਸ ਵਿਭਾਗ ਵਲੋਂ ਪਿ੍ੰਸੀਪਲ ਤਰਸੇਮ ਚੰਦ ਦੀ ਅਗਵਾਈ ਵਿਚ ਆਨਲਾਈਨ ਹਸਤ ਕਲਾ ਮੁਕਾਬਲੇ ਕਰਵਾਏ ਗਏ ਜਿਸ ਵਿਚ ...

ਪੂਰੀ ਖ਼ਬਰ »

ਸੂਬੇ ਦੇ ਡਿੱਪੂ ਹੋਲਡਰਾਂ ਵਲੋਂ ਮਸ਼ੀਨਾਂ ਰਾਹੀਂ ਕਣਕ ਵੰਡਣ ਤੋਂ ਇਨਕਾਰ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਦੇ ਡਿਪੂ ਹੋਲਡਰ ਸਰਕਾਰ ਵਲੋਂ ਵੰਡਣ ਲਈ ਮੁਫ਼ਤ ਭੇਜਿਆ ਰਾਸ਼ਨ ਵੰਡਿਆ ਈ ਪੋਸ਼ ਮਸ਼ੀਨਾਂ ਰਾਹੀਂ ਵੰਡ ਕਰਨ ਤੋਂ ਕੰਨੀ ਕਤਰਾਉਣ ਲੱਗ ਪਏ ਹਨ | ਇਸ ਦਾ ਕਾਰਨ ਪਹਿਲਾਂ ਹੀ ਇਨ੍ਹਾਂ ...

ਪੂਰੀ ਖ਼ਬਰ »

ਵਿਦਿਆਰਥਣਾਂ ਨੇ ਪ੍ਰੀਖਿਆ 'ਚੋਂ ਮਾਰੀ ਬਾਜ਼ੀ

ਧਰਮਗੜ੍ਹ, 15 ਮਈ (ਗੁਰਜੀਤ ਸਿੰਘ ਚਹਿਲ) - ਸਥਾਨਕ ਸਰਕਾਰੀ ਸੈਕੰਡਰੀ ਸਕੂਲ ਦੀਆਂ ਚਾਰ ਵਿਦਿਆਰਥਣਾਂ ਨੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ (ਡੀ.ਟੀ.ਐਫ.) ਵਲੋਂ ਲਈ ਪ੍ਰੀਖਿਆ ਦੇ ਨਤੀਜੇ 'ਚੋਂ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਕੇ ਬਾਜ਼ੀ ਮਾਰੀ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸੰਗਰੂਰ ਹਸਪਤਾਲ 'ਚ ਬੈੱਡਾਂ ਦੀ ਸਮਰੱਥਾ 60 ਤੋਂ ਵਧਾ ਕੇ 120 ਅਤੇ ਮਲੇਰਕੋਟਲਾ 'ਚ 40 ਤੋਂ ਵਧਾ ਕੇ 60 ਕੀਤੀ- ਡਿਪਟੀ ਕਮਿਸ਼ਨਰ

ਸੰਗਰੂਰ, 15 ਮਈ (ਚੌਧਰੀ ਨੰਦ ਲਾਲ ਗਾਂਧੀ) - ਜ਼ਿਲ੍ਹਾ ਪ੍ਰਸ਼ਾਸਨ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਸਬੰਧੀ ਪੁਖ਼ਤਾ ਪ੍ਰਬੰਧਾਂ ਲਈ ਯਤਨਸ਼ੀਲ ਹੈ | ਇਸ ਦੇ ਚੱਲਦਿਆਂ ਜ਼ਿਲ੍ਹੇ ਅੰਦਰ ਐਲ-2 ਪੱਧਰ ਦੀਆਂ ਸਿਹਤ ਸੇਵਾਵਾਂ ਵਿੱਚ ਵਿਸਤਾਰ ਕੀਤਾ ਗਿਆ ਹੈ | ਇਹ ਜਾਣਕਾਰੀ ਡਿਪਟੀ ...

ਪੂਰੀ ਖ਼ਬਰ »

ਐੱਸ.ਡੀ.ਐਮ ਦੀ ਅਗਵਾਈ ਵਿਚ ਦੁਕਾਨਦਾਰਾਂ ਦੇ ਕੀਤੇ ਰੈਪਿਡ ਐਂਟੀਜਨ ਟੈੱਸਟ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਸ੍ਰੀ ਪ੍ਰਮੋਦ ਕੁਮਾਰ ਐੱਸ.ਡੀ.ਐਮ ਦੀ ਅਗਵਾਈ ਵਿੱਚ ਸਿਹਤ ਵਿਭਾਗ ਅਤੇ ਨਗਰ ਕੌਂਸਲ ਦੀ ਟੀਮ ਵਲੋਂ ਸਥਾਨਕ ਬਾਜ਼ਾਰ ਵਿੱਚ ਦੁਕਾਨ ਤੋਂ ਦੁਕਾਨ ਜਾ ਕੇ ਦੁਕਾਨਦਾਰਾਂ ਦੇ ਰੈਪਿਡ ਐਂਟੀਜਨ ਟੈੱਸਟ ਕੀਤੇ ਗਏ | ਇਸ ਸਮੇਂ ਐੱਸ.ਡੀ.ਐਮ. ...

ਪੂਰੀ ਖ਼ਬਰ »

ਕਮਾਈ ਕਰਨ ਦੀ ਆਸ ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਆਏ ਬਿਹਾਰੀ ਮਜ਼ਦੂਰਾਂ ਦੀਆਂ ਜੇਬਾਂ 'ਤੇ ਭਾਰੀ ਪਿਆ ਬੱਸਾਂ ਦਾ ਕਿਰਾਇਆ

ਸੰਗਰੂਰ, 15 ਮਈ (ਧੀਰਜ ਪਸ਼ੌਰੀਆ) - ਕਮਾਈ ਕਰਨ ਦੀ ਆਸ ਨਾਲ ਪੰਜਾਬ ਦੀਆਂ ਅਨਾਜ ਮੰਡੀਆਂ ਵਿਚ ਕਣਕ ਦਾ ਸੀਜ਼ਨ ਲਗਾਉਣ ਆਏ ਬਿਹਾਰੀ ਮਜ਼ਦੂਰਾਂ ਦੀਆਂ ਜੇਬ੍ਹਾਂ ਉੱਤੇ ਇਸ ਵਾਰ ਪੰਜਾਬ ਵਿਚ ਆਉਣ ਅਤੇ ਵਾਪਸੀ ਜਾਣ ਲਈ ਖ਼ਰਚ ਆ ਰਿਹਾ ਬੱਸਾਂ ਦਾ ਕਿਰਾਇਆ ਭਾਰੀ ਪੈ ਰਿਹਾ ਹੈ | ...

ਪੂਰੀ ਖ਼ਬਰ »

ਜਥੇਦਾਰ ਕਾਝਲਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਲਹਿਰਾਗਾਗਾ, 15 ਮਈ (ਪ੍ਰਵੀਨ ਖੋਖਰ) - ਸ਼ੋ੍ਰਮਣੀ ਅਕਾਲੀ ਦਲ (ਡ) ਦੇ ਸੀਨੀਅਰ ਆਗੂ ਜਥੇਦਾਰ ਰਾਜਿੰਦਰ ਸਿੰਘ ਕਾਂਝਲਾ ਦੀ ਮੌਤ 'ਤੇ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਰਾਮਪਾਲ ਸਿੰਘ ਬਹਿਣੀਵਾਲ, ਗੁਰਸੰਤ ਸਿੰਘ ਭੁਟਾਲ, ਸੁਰਜੀਤ ਸਿੰਘ ਸਾਬਕਾ ਸਰਪੰਚ, ਗੋਪਾਲ ਸ਼ਰਮਾ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX