ਤਾਜਾ ਖ਼ਬਰਾਂ


ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਫੁਹਾਰਾ ਸਥਾਪਿਤ
. . .  1 day ago
ਤਲਵੰਡੀ ਸਾਬੋ , 2 ਅਗਸਤ (ਰਣਜੀਤ ਸਿੰਘ ਰਾਜੂ)- ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਪਾਰਕ ਵਿਖੇ ਇਕ ...
ਟੋਕੀਓ ਓਲੰਪਿਕ : ਡਿਸਕਸ ਥਰੋਅ ਵਿਚ ਅਮਰੀਕਾ ਦੀ ਵੈਲਰੀ ਨੇ ਜਿੱਤਿਆ ਸੋਨੇ ਦਾ ਤਗ਼ਮਾ
. . .  1 day ago
ਟੋਕੀਓ ਓਲੰਪਿਕ : ਡਿਸਕਸ ਥ੍ਰੋਅ ਵਿਚ ਕਮਲਪ੍ਰੀਤ ਕੌਰ ਛੇਵੇਂ ਸਥਾਨ 'ਤੇ ਰਹੀ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤਾ ਵੈੱਬ ਚੈਨਲ 'ਰੰਗਲਾ ਪੰਜਾਬ', ਨੌਜਵਾਨ ਪੀੜੀ ਦੀ ਪ੍ਰਤਿਭਾ ਹੋਵੇਗੀ ਉਤਸ਼ਾਹਿਤ
. . .  1 day ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਸੂਬੇ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ...
ਜ਼ਿਲ੍ਹਾ ਫ਼ਿਰੋਜ਼ਪੁਰ ਵਿਚੋਂ ਅੱਵਲ ਰਹੀ ਜੈਸਮੀਨ ਕੌਰ ਦਾ ਅਕਾਲੀ ਦਲ ਵਲੋਂ ਸਨਮਾਨ
. . .  1 day ago
ਮਮਦੋਟ, 2 ਅਗਸਤ (ਸੁਖਦੇਵ ਸਿੰਘ ਸੰਗਮ ) - ਸੀ. ਬੀ. ਐੱਸ. ਈ. ਬੋਰਡ ਵਲੋਂ ਹਾਲ ਹੀ ਵਿਚ ਐਲਾਨੇ ਗਏ ਬਾਰ੍ਹਵੀਂ ਜਮਾਤ ਦੇ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੀਤੀ ਈ. ਰੂਪੀ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ, 2 ਅਗਸਤ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਈ. ਰੂਪੀ ਵਾਊਚਰ ਦੀ ਸ਼ੁਰੂਆਤ ਕੀਤੀ ਹੈ | ਈ. ਰੂਪੀ ਇਕ ਡਿਜੀਟਲ ਪਲੇਟਫ਼ਾਰਮ...
ਗੈਂਗਸਟਰ ਪ੍ਰੀਤ ਸੇਖੋਂ ਤੇ ਨਿੱਕਾ ਖੰਡੂਰੀਆ ਨੂੰ ਮਾਣਯੋਗ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪਿਛਲੇ ਦਿਨੀਂ ਕਸਬਾ ਚਮਿਆਰੀ ਤੋਂ ਭਾਰੀ ਮਾਤਰਾ 'ਚ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ...
ਬਲਵੰਤ ਸਿੰਘ ਰਾਮੂਵਾਲੀਆ ਨੇ ਭਾਜਪਾ ਵਿਚ ਸ਼ਾਮਿਲ ਹੋਈ ਧੀ ਅਮਨਜੋਤ ਕੌਰ ਨਾਲ ਤੋੜੇ ਸਾਰੇ ਸਬੰਧ
. . .  1 day ago
ਐੱਸ. ਏ. ਐੱਸ. ਨਗਰ, 2 ਅਗਸਤ (ਕੇ. ਐੱਸ. ਰਾਣਾ) - ਬਲਵੰਤ ਸਿੰਘ ਰਾਮੂਵਾਲੀਆ ਦੀ ਬੇਟੀ ਅਮਨਜੋਤ ਕੌਰ ਰਾਮੂਵਾਲੀਆ ਬੀ. ਜੇ. ਪੀ. 'ਚ ਸ਼ਾਮਿਲ...
ਵੀਰ ਸਿੰਘ ਲੋਪੋਕੇ ਵਲੋਂ ਹਾਕੀ ਖਿਡਾਰਨ ਗੁਰਜੀਤ ਕੌਰ ਮਿਆਦੀਆਂ ਦੇ ਪਰਿਵਾਰ ਨੂੰ ਵਧਾਈਆਂ
. . .  1 day ago
ਓਠੀਆਂ, 2 ਅਗਸਤ ( ਗੁਰਵਿੰਦਰ ਸਿੰਘ ਛੀਨਾ) - ਸੀਨੀਅਰ ਅਕਾਲੀ ਦਲ ਦੇ ਆਗੂ ਵੀਰ ਸਿੰਘ ਲੋਪੋਕੇ ਵਲੋਂ ਟੋਕੀਓ ਵਿਚ ਹੋ ਰਹੀਆਂ...
ਪੰਜਾਬੀ ਯੂਨੀਵਰਸਿਟੀ ਵਿਚ ਕੇਂਦਰੀ ਫ਼ੰਡਾਂ ਦੇ ਹੋਏ ਘਪਲੇ ਵਿਚ ਸੱਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਪਟਿਆਲਾ, 2 ਅਗਸਤ (ਕੁਲਵੀਰ ਸਿੰਘ ਧਾਲੀਵਾਲ ) - ਪੰਜਾਬੀ ਯੂਨੀਵਰਸਿਟੀ ਵਿਚ ਪਿਛਲੇ ਦਿਨੀਂ ਕੇਂਦਰੀ ਫ਼ੰਡਾਂ ਵਿਚ ਹੋਏ ਘਪਲੇ ਦਾ ਮਾਮਲਾ ਸਾਹਮਣੇ ...
ਉਲੰਪਿਕ ਖੇਡਾਂ 'ਚ ਵਧੀਆ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਉਲੰਪਿਕ ਖੇਡਾਂ ਵਿਚ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਭਾਰਤੀ ਖਿਡਾਰੀਆਂ ਨੂੰ ਵਧਾਈ ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਦੇ ਲੋਕਾਂ ਵਲੋਂ ਕਕਾਰਾਂ ਦੀ ਤੌਹੀਨ ਦਾ ਲਿਆ ਸਖ਼ਤ ਨੋਟਿਸ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਹਰਿਆਣਾ ਦੇ ਕੁਰੂਕਸ਼ੇਤਰ ਵਿਚ ਆਰ.ਐੱਸ.ਐੱਸ. ਨਾਲ ਸਬੰਧਿਤ ਕੁਝ ਲੋਕਾਂ ਵਲੋਂ ਸਿੱਖ ...
ਨਵਜੋਤ ਸਿੰਘ ਸਿੱਧੂ ਗੁਰਦੁਆਰਾ ਸਾਹਿਬ ਦੀ ਮਰਯਾਦਾ ਦਾ ਖ਼ਿਆਲ ਰੱਖਣ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 2 ਅਗਸਤ (ਜੱਸ) - ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੂੰ ...
ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਫਾਈਨਲ ਮੁਕਾਬਲੇ ਲਈ ਕੈਪਟਨ ਨੇ ਦਿੱਤੀਆਂ ਵਧਾਈਆਂ
. . .  1 day ago
ਚੰਡੀਗੜ੍ਹ, 2 ਅਗਸਤ (ਅਜੀਤ ਬਿਊਰੋ) - ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਡਿਸਕਸ ਥ੍ਰੋਅਰ ਕਮਲਪ੍ਰੀਤ ਕੌਰ ਨੂੰ ਉਸ ਦੇ ਫਾਈਨਲ ਮੁਕਾਬਲੇ ...
ਆਪਣੇ 'ਤੇ ਉੱਠ ਰਹੇ ਸਵਾਲਾਂ ਨੂੰ ਲੈ ਕੇ ਸ਼ਿਲਪਾ ਸ਼ੈੱਟੀ ਦਾ ਬਿਆਨ ਆਇਆ ਸਾਹਮਣੇ
. . .  1 day ago
ਮੁੰਬਈ, 2 ਅਗਸਤ - ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਵਿਚ ਘਿਰੇ ਹੋਏ ਹਨ | ਹੁਣ ਸ਼ਿਲਪਾ ਸ਼ੈੱਟੀ ਨੇ ਇਸ ...
ਮਾਲ ਵਿਭਾਗ ਦੇ ਅਧਿਕਾਰੀਆਂ ਦੀ ਹੜਤਾਲ ਕਾਰਨ ਲੋਕਾਂ ਨੂੰ ਕਰਨਾ ਪਿਆ ਭਾਰੀ ਮੁਸ਼ਕਲਾਂ ਦਾ ਸਾਹਮਣਾ
. . .  1 day ago
ਤਪਾ ਮੰਡੀ, 2 ਅਗਸਤ (ਪ੍ਰਵੀਨ ਗਰਗ) - ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਮਾਲ ਵਿਭਾਗ 'ਚ ਤੈਨਾਤ ਮਾਲ ਅਧਿਕਾਰੀ ਜਿਨ੍ਹਾਂ 'ਚ ਨਾਇਬ ਤਹਿਸੀਲਦਾਰ...
ਬਰਗਾੜੀ ਮੋਰਚਾ ਮਾਮਲਾ : ਮੁਤਵਾਜ਼ੀ ਜਥੇਦਾਰ ਭਾਈ ਮੰਡ ਨੇ ਦੋ ਕਾਂਗਰਸੀ ਮੰਤਰੀਆਂ ਤੇ ਤਿੰਨ ਵਿਧਾਇਕਾਂ ਨੂੰ ਸਪਸ਼ਟੀਕਰਨ ਦੇਣ ਲਈ ਦਿੱਤਾ ਇਕ ਹੋਰ ਮੌਕਾ
. . .  1 day ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਸਰਬੱਤ ਖ਼ਾਲਸਾ ਵਲੋਂ ਥਾਪੇ ਅਕਾਲ ਤਖਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਬੇਅਦਬੀ...
ਕੋਵੈਕਸਿਨ ਕੋਵਿਡ 19 ਦੇ ਡੈਲਟਾ ਪਲੱਸ ਰੂਪ ਵਿਰੁੱਧ ਪ੍ਰਭਾਵਸ਼ਾਲੀ - ਆਈ.ਸੀ.ਐਮ.ਆਰ.
. . .  1 day ago
ਨਵੀਂ ਦਿੱਲੀ, 2 ਅਗਸਤ - ਇੰਡੀਅਨ ਕੌਂਸਲ ਆਫ਼ ਮੈਡੀਕਲ ਰਿਸਰਚ (ਆਈ.ਸੀ.ਐਮ.ਆਰ.) ਦਾ ਅਧਿਐਨ ਕਹਿੰਦਾ ਹੈ ਕਿ ਕੋਵੈਕਸਿਨ ...
ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਅਗਸਤ - ਪੈਗਾਸਸ ਮੀਡੀਆ ਰਿਪੋਰਟ 'ਤੇ ਚਰਚਾ ਦੀ ਮੰਗ ਕਰਦਿਆਂ ਵਿਰੋਧੀ ਧਿਰ...
ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 2 ਅਗਸਤ - ਰਾਜ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ | ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਖੇਤੀ ਕਾਨੂੰਨ ਰੱਦ ਕਰਨ...
3 ਅਗਸਤ ਨੂੰ ਗੁਰਨਾਮ ਸਿੰਘ ਚੜੂਨੀ ਕਰਨਗੇ ਦੁਆਬੇ ਦਾ ਦੌਰਾ
. . .  1 day ago
ਬੰਗਾ, 2 ਅਗਸਤ (ਜਸਬੀਰ ਸਿੰਘ ਨੂਰਪੁਰ ) - ਗੁਰਨਾਮ ਸਿੰਘ ਚੜੂਨੀ ਰਾਸ਼ਟਰੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਮਿਤੀ 03 ਅਗਸਤ ਨੂੰ ਖਟਕੜ ਕਲਾਂ ਵਿਖੇ ਸ਼ਹੀਦ ਏ...
ਬਿਕਰਮ ਮਜੀਠੀਆ ਵਲੋਂ ਵੀਡੀਓ ਕਾਲ ਰਾਹੀਂ ਗੁਰਜੀਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਅਜਨਾਲਾ, 2 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਟੋਕੀਓ ਉਲੰਪਿਕ ਵਿਚ ਮਹਿਲਾ ਹਾਕੀ ਟੀਮ ਨੂੰ ਸੈਮੀਫਾਈਨਲ ਵਿਚ ਪਹੁੰਚਾਉਣ ਵਿਚ ਅਹਿਮ ਭੂਮਿਕਾ...
ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਮੰਗ ਪੱਤਰ
. . .  1 day ago
ਅੰਮ੍ਰਿਤਸਰ, 2 ਅਗਸਤ (ਜਸਵੰਤ ਸਿੰਘ ਜੱਸ) - ਅਕਾਲੀ ਦਲ ਅੰਮ੍ਰਿਤਸਰ ਵਲੋਂ ਪਾਵਨ ਸਰੂਪ ਬੇਅਦਬੀ ਮਾਮਲਿਆਂ ਸਬੰਧੀ ਡੇਰਾ ਮੁਖੀ, ਦੋਸ਼ੀਆਂ, ਸਿਆਸਤਦਾਨਾਂ,...
ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਦਾ ਵਿਰੋਧ ਪ੍ਰਦਰਸ਼ਨ
. . .  1 day ago
ਨਵੀਂ ਦਿੱਲੀ, 2 ਅਗਸਤ - ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਵਲੋਂ ਸੰਸਦ ਦੇ ...
ਮੰਗਾਂ ਨੂੰ ਲੈ ਕੇ ਸਰਕਾਰੀ ਡਾਕਟਰਾਂ ਨੇ ਸਿਵਲ ਸਰਜਨ ਦਫ਼ਤਰਾਂ ਦੀ ਕੀਤੀ ਤਾਲਾਬੰਦੀ
. . .  1 day ago
ਲੁਧਿਆਣਾ, 2 ਅਗਸਤ (ਸਲੇਮਪੁਰੀ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਿਚ ਤਾਇਨਾਤ ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਸੂਬੇ ਦੇ ਸਮੂਹ ਜ਼ਿਲ੍ਹਿਆਂ ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 3 ਜੇਠ ਸੰਮਤ 553
ਿਵਚਾਰ ਪ੍ਰਵਾਹ: ਜਦੋਂ ਕਾਤਲ ਸਜ਼ਾ ਤੋਂ ਬਚ ਜਾਂਦਾ ਹੈ ਤਾਂ ਸਭ ਦੀ ਸੁਰੱਖਿਆ ਨੂੰ ਖੋਰਾ ਲਗਦਾ ਹੈ। -ਡੇਨੀਅਲ ਵੈਥਸਟ

ਕਪੂਰਥਲਾ / ਫਗਵਾੜਾ

ਸੜਕ ਦੁਰਘਟਨਾ ਵਿਚ ਬਜ਼ੁਰਗ ਔਰਤ ਦੀ ਮੌਤ, ਤਿੰਨ ਔਰਤਾਂ ਤੇ 1 ਨੌਜਵਾਨ ਜ਼ਖ਼ਮੀ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)-ਇੱਥੋਂ 14 ਕਿੱਲੋਮੀਟਰ ਦੂਰ ਸੁਲਤਾਨਪੁਰ ਲੋਧੀ ਕਪੂਰਥਲਾ ਰੋਡ ਦੇ ਨਜ਼ਦੀਕ ਪਿੰਡ ਭਾਣੋਂ ਲੰਗਾ ਦੇ ਪੈਟਰੋਲ ਪੰਪ ਨੇੜੇ ਮਾਰੂਤੀ ਜ਼ੈਨ ਕਾਰ ਨੰਬਰ ਪੀ ਬੀ 03 ਏ ਡਬਲਯੂ 4692 ਦੀ ਕਰੇਨ ਨਾਲ ਜ਼ਬਰਦਸਤ ਟੱਕਰ ਹੋ ਗਈ | ਦੁਰਘਟਨਾ ਵਿਚ ਇੱਕ ਬਜ਼ੁਰਗ ਔਰਤ ਦੀ ਮੌਤ ਹੋ ਗਈ ਅਤੇ 3 ਔਰਤਾਂ ਤੇ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ ਹੈ | ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਜ਼ੇਰੇ ਇਲਾਜ ਕਾਰ ਦੇ ਡਰਾਈਵਰ ਸਾਬੀ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਨਵਾਂ ਪਿੰਡ ਭੱਠੇ ਜ਼ਿਲ੍ਹਾ ਕਪੂਰਥਲਾ ਨੇ ਦੱਸਿਆ ਕਿ ਉਹ ਆਪਣੇ ਪਰਿਵਾਰ ਸਮੇਤ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾਂ ਦੇ ਗੁਰਦੁਆਰਾ ਸਾਹਿਬ ਵਿਖੇ ਮੇਲੇ ਵਿਚ ਨਤਮਸਤਕ ਹੋਣ ਜਾ ਰਹੇ ਸੀ | ਉਨ੍ਹਾਂ ਦੱਸਿਆ ਕਿ ਜਦੋਂ ਨਜ਼ਦੀਕ ਪਿੰਡ ਭਾਣੋਂ ਲੰਗਾ ਦੇ ਪੈਟਰੋਲ ਪੰਪ ਦੇ ਨੇੜੇ ਪਹੁੰਚੇ ਤਾਂ ਅੱਗੇ ਸੁਲਤਾਨਪੁਰ ਲੋਧੀ ਵੱਲੋਂ ਕਰੇਨ ਆ ਰਹੀ ਸੀ ਜਿਸ ਨਾਲ ਸਾਡੀ ਕਾਰ ਦੀ ਟੱਕਰ ਹੋ ਗਈ | ਉਨ੍ਹਾਂ ਦੱਸਿਆ ਕਿ ਹਾਦਸਾ ਬਹੁਤ ਜ਼ਬਰਦਸਤ ਸੀ ਜਿਸ ਨਾਲ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ | ਹਾਦਸੇ ਵਿਚ ਸਤਨਾਮ ਕੌਰ ਪਤਨੀ ਗੁਰਦੀਪ ਸਿੰਘ ਨੂੰ ਇਲਾਜ ਵਾਸਤੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ | ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਅਧੀਨ ਸਾਬੀ ਪੁੱਤਰ ਬਲਵੀਰ ਸਿੰਘ, ਪਲਵਿੰਦਰ ਕੌਰ ਪੁੱਤਰੀ ਬਲਵੀਰ ਸਿੰਘ, ਰਜੀ ਪਤਨੀ ਬਲਵੀਰ ਸਿੰਘ, ਸੁਖਵਿੰਦਰ ਕੌਰ ਪਤਨੀ ਮੰਗਲ ਸਿੰਘ ਵਾਸੀ ਸਾਰੇ ਨਵਾਂ ਪਿੰਡ ਭੱਠੇ ਜ਼ਿਲ੍ਹਾ ਕਪੂਰਥਲਾ ਨੂੰ ਇਲਾਜ ਵਾਸਤੇ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ | ਜ਼ਖ਼ਮੀਆਂ ਵਿਚੋਂ ਦੋ ਔਰਤਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਨ੍ਹਾਂ ਨੂੰ ਹਸਪਤਾਲ ਦੇ ਡਾਕਟਰਾਂ ਵੱਲੋਂ ਰੈਫਰ ਕਰ ਦਿੱਤਾ ਗਿਆ ਹੈ | ਘਟਨਾ ਦੀ ਜਾਣਕਾਰੀ ਮਿਲਦੇ ਸਾਰ ਹੀ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ ਤੇ ਕਾਰਵਾਈ ਸ਼ੁਰੂ ਕਰਦਿਆਂ ਐੱਸ. ਆਈ. ਜਸਪਾਲ ਸਿੰਘ, ਏ. ਐੱਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਕਰੇਨ ਨੂੰ ਦੀਪਕ ਕੁਮਾਰ ਪੁੱਤਰ ਸਵਰਨ ਸਿੰਘ ਵਾਸੀ ਚੂਹੜਵਾਲੀ ਜ਼ਿਲ੍ਹਾ ਜਲੰਧਰ ਚਲਾ ਰਿਹਾ ਸੀ | ਉਨ੍ਹਾਂ ਨੇ ਦੱਸਿਆ ਕਿ ਹਾਦਸੇ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਅਤੇ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ | ਜਾਂਚ ਦੇ ਬਾਅਦ ਹੀ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |

ਵਿਧਾਇਕ ਚੀਮਾ ਨੇ ਸਮਾਰਟ ਸਿਟੀ ਯੋਜਨਾ ਤਹਿਤ ਦੋ ਪਾਰਕਾਂ ਦਾ ਰੱਖਿਆ ਨੀਂਹ ਪੱਥਰ

ਸੁਲਤਾਨਪੁਰ ਲੋਧੀ, 15 ਮਈ (ਨਰੇਸ਼ ਹੈਪੀ, ਥਿੰਦ)-ਪਾਵਨ ਨਗਰੀ ਸੁਲਤਾਨਪੁਰ ਲੋਧੀ ਨੂੰ ਸਮਾਰਟ ਸਿਟੀ ਯੋਜਨਾ ਤਹਿਤ ਸਾਰੀਆਂ ਆਧੁਨਿਕ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਸ਼ਹਿਰ ਨੂੰ ਸੁੰਦਰ ਬਣਾਉਣ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ, ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਿਵਲ ਸਰਜਨ ਵਲੋਂ ਕਮਿਊਨਿਟੀ ਹੈਲਥ ਸੈਂਟਰ ਕਾਲਾ ਸੰਘਿਆਂ ਦਾ ਦੌਰਾ

ਕਾਲਾ ਸੰਘਿਆਂ, 15 ਮਈ (ਬਲਜੀਤ ਸਿੰਘ ਸੰਘਾ)-ਤੇਜ਼ੀ ਨਾਲ ਪੈਰ ਪਸਾਰ ਰਹੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ 'ਤੇ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਸੁਚਾਰੂ ਤਰੀਕੇ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਏ ਜਾਣ ਨੂੰ ਲੈ ਕੇ ਸਿਵਲ ਸਰਜਨ ਕਪੂਰਥਲਾ ਡਾ: ਪਰਮਿੰਦਰ ਕੌਰ ਵਲੋਂ ...

ਪੂਰੀ ਖ਼ਬਰ »

ਕੋਰੋਨਾ ਕੇਅਰ ਸੈਂਟਰ ਦੇ ਸਟਾਫ ਦਾ ਬੇਗੋਵਾਲ ਪੁੱਜਣ 'ਤੇ ਬੀਬੀ ਜਗੀਰ ਕੌਰ ਵਲੋਂ ਸਨਮਾਨ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਕੋਰੋਨਾ ਦੇ ਮੁੜ ਵਧਦੇ ਪ੍ਰਕੋਪ ਤੋਂ ਬਚਾਉਣਾ ਜਿੱਥੇ ਸਿਹਤ ਵਿਭਾਗ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕੋਵਿਡ ਕੇਅਰ ਸੇਵਾ ਸੈਂਟਰ ਖੋਲ ਕੇ ਲੋੜਵੰਦਾਂ ਦੀ ਮਦਦ ਕੀਤੀ ਜਾ ਰਹੀ ...

ਪੂਰੀ ਖ਼ਬਰ »

ਔਰਤ ਨਾਲ ਕੁੱਟਮਾਰ ਕਰਨ ਦੇ ਦੋਸ਼, ਚਾਰ ਖ਼ਿਲਾਫ਼ ਕੇਸ ਦਰਜ

ਸੁਲਤਾਨਪੁਰ ਲੋਧੀ, 15 ਮਈ (ਥਿੰਦ, ਹੈਪੀ)-ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਨੇ ਤੋਤੀ ਪਿੰਡ 'ਚ ਇਕ ਔਰਤ ਦੇ ਘਰ ਦੇ ਬਾਹਰ ਆ ਕੇ ਉਸ ਨਾਲ ਗਾਲੀ-ਗਲੋਚ ਤੇ ਕੁੱਟਮਾਰ ਕਰਨ ਦੇ ਦੋਸ਼ ਚ ਚਾਰ ਵਿਅਕਤੀਆਂ ਦੇ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਕਾਂਗਰਸ ਵਿਧਾਇਕ ਦੇ ਵਿਰੋਧ ਵਿਚ ਧਰਨਾ ਦੇਣ ਵਾਲੇ ਕਿਸਾਨਾਂ ਵਿਰੁੱਧ ਕੇਸ ਦਰਜ

ਪਾਂਸ਼ਟਾ, 15 ਮਈ (ਸਤਵੰਤ ਸਿੰਘ)–ਬੀਤੇ ਕੱਲ੍ਹ ਪਿੰਡ ਨਰੂੜ ਵਿਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੀ ਆਮਦ 'ਦੇ ਵਿਰੋਧ ਵਿਚ ਧਰਨਾ ਦੇਣ ਵਾਲੇ ਕਿਸਾਨਾਂ ਜਸਵਿੰਦਰ ਸਿੰਘ, ਸਰਪੰਚ ਸੁਰਜੀਤ ਸਿੰਘ ਜਸਵਾਲ, ਅਰਵਿੰਦਰ ਸਿੰਘ, ਇੰਦਰਜੀਤ ਸਿੰਘ, ਬਹਾਦਰ ਸਿੰਘ, ਈਸ਼ਰ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਸਰਕਾਰਾਂ ਫ਼ੇਲ੍ਹ ਹੋ ਚੁੱਕੀਆਂ ਹਨ ਅਤੇ ਸਮਾਜ ਸੇਵੀ ਸੰਸਥਾ ਨੂੰ ਹੀ ਅੱਗੇ ਆਉਣਾ ਪਿਆ- ਟੋਨੀ

ਫਗਵਾੜਾ, 15 ਮਈ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਦੇ ਵਜੀਰ ਕੈਪਟਨ ਅਮਰਿੰਦਰ ਸਿੰਘ ਤੋ ਆਪਣੀ ਨਰਾਜ਼ਗੀਆਂਛੱਡਕੇਕੋਰੋਨਾ ਦੇ ਚੱਲ ਪ੍ਰਕੋਪਲਈ ਰਾਜਨੀਤਿਕ ਤੋ ਉੱਪਰ ਉੱਠ ਕੇਕੁਝ ਕਰਕੇ ਦਿਖਾਉਣ ਅਤੇ ਸਰਕਾਰੀ ਹਸਪਤਾਲਾਂ ਵਿਚ ਲੋਕਾਂ ਨੂੰ ਸੁੱਖ ਸਹੂਲਤ ਪ੍ਰਦਾਨ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਮੁੱਦੇ 'ਤੇ ਅਕਾਲੀ ਸਰਕਾਰ ਮੁੜ ਸਥਾਪਤ ਹੋਵੇਗੀ: ਜਥੇਦਾਰ ਮਨਿਆਲਾ

ਡਡਵਿੰਡੀ, 15 ਮਈ (ਦਿਲਬਾਗ ਸਿੰਘ)-ਪਿਛਲੇ ਕਾਰਜਕਾਲ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਅੰਦਰ ਲੋਕ ਪੱਖੀ ਨੀਤੀਆਂ ਨਾਲ ਲੋਕਾਂ ਦੀ ਭਲਾਈ ਤੇ ਸੂਬੇ ਦੇ ਵਿਕਾਸ ਕਾਰਜ ਕਰਵਾ ਕੇ ਜੋ ਲੋਕਾਂ ਦੇ ਦਿਲਾਂ ਵਿਚ ਆਪਣੀ ...

ਪੂਰੀ ਖ਼ਬਰ »

ਨੀਲੇ ਕਾਰਡ ਧਾਰਕ ਦੀ ਕਣਕ ਨਜ਼ਦੀਕੀ ਵਲੋਂ ਲੈਣ 'ਤੇ ਲੋਕਾਂ ਵਲੋਂ ਰੋਸ ਪ੍ਰਗਟ

ਹੁਸੈਨਪੁਰ, 15 ਮਈ (ਸੋਢੀ)-ਰੇਲ ਕੋਚ ਫ਼ੈਕਟਰੀ ਦੇ ਸਾਹਮਣੇ ਵਸੇ ਬਾਬਾ ਦੀਪ ਸਿੰਘ ਨਗਰ ਦੇ ਵਸਨੀਕ ਪਰਗਨ ਸਿੰਘ, ਸੁਨੀਲ ਸੋਨੀ, ਮਦਨ ਲਾਲ, ਨੰਦ ਲਾਲ ਯਾਦਵ, ਸੰਜੀਵ ਕੁਮਾਰ, ਕਾਮਨੀ ਕੁਮਾਰੀ, ਅੰਕਿਤ ਕੁਮਾਰ, ਸੰਜੇ ਕੁਮਾਰ, ਸਾਰਿਤਾ ਯਾਦਵ ਆਦਿ ਨੇ ਕਥਿਤ ਤੌਰ 'ਤੇ ਬਾਬਾ ਦੀਪ ...

ਪੂਰੀ ਖ਼ਬਰ »

ਵਿਧਾਇਕ ਧਾਲੀਵਾਲ ਦੇ ਸਹਿਯੋਗ ਨਾਲ ਸ਼ਹਿਰ ਦੇ ਵਾਰਡ ਨੰਬਰ 5 ਵਿਖੇ ਲਗਾਈਆਂ 110 ਨਵੀਆਂ ਸਟਰੀਟ ਲਾਈਟਾਂ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਸ਼ਹਿਰ ਦੇ ਵਾਰਡ ਨੰਬਰ 5 ਵਿਖੇ ਸੀਨੀਅਰ ਕਾਂਗਰਸੀ ਆਗੂ ਧੀਰਜ ਘਈ ਤੇ ਉਨ੍ਹਾਂ ਦੀ ਧਰਮ ਪਤਨੀ ਦੀਪਮਾਲਾ ਘਈ ਸਮਾਜ ਸੇਵਿਕਾ ਦੇ ਉਪਰਾਲੇ ਸਦਕਾ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ ਤਹਿਤ ...

ਪੂਰੀ ਖ਼ਬਰ »

ਮਜ਼ਦੂਰਾਂ ਨੂੰ ਕੀਤਾ ਕੋਰੋਨਾ ਬਾਰੇ ਜਾਗਰੂਕ

ਕਪੂਰਥਲਾ, 13 ਮਈ (ਵਿ.ਪ੍ਰ.)-ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇਨ ਬਿਨ ਪਾਲਣਾ ਕਰਨੀ ਚਾਹੀਦੀ ਹੈ ਤਦ ਹੀ ਅਸੀਂ ਕੋਰੋਨਾ ਨੂੰ ਮਾਤ ਦੇ ਸਕਦੇ ਹਾਂ | ਇਹ ਪ੍ਰਗਟਾਵਾ ਗੁਰਬਚਨ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈੱਲ ...

ਪੂਰੀ ਖ਼ਬਰ »

ਸਿਵਲ ਹਸਪਤਾਲ 'ਚ ਨਰਸਾਂ ਦਾ ਸਨਮਾਨ

ਕਪੂਰਥਲਾ, 15 ਮਈ (ਵਿ.ਪ੍ਰ.)-ਸਥਾਨਕ ਸਿਵਲ ਹਸਪਤਾਲ ਵਿਚ ਅੰਤਰਰਾਸ਼ਟਰੀ ਨਰਸ ਦਿਵਸ ਦੇ ਸਬੰਧ ਵਿਚ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐਸ.ਐਮ.ਓ. ਡਾ: ਸੰਦੀਪ ਧਵਨ ਨੇ ਕੋਰੋਨਾ ਕਾਲ ਦੌਰਾਨ ਨਰਸਾਂ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਸਿਹਤ ਸਹੂਲਤਾਂ ਦੀ ਕਮੀ ਕਾਰਨ ਜਾ ਰਹੀਆਂ ਜਾਨਾਂ ਲਈ ਸਰਕਾਰਾਂ ਜ਼ਿੰਮੇਵਾਰ-ਖੋਜੇਵਾਲ

ਕਾਲਾ ਸੰਘਿਆਂ, 15 ਮਈ (ਸੰਘਾ)-ਕੋਰੋਨਾ ਦੀ ਦੂਜੀ ਖ਼ਤਰਨਾਕ ਲਹਿਰ ਦਿਨ-ਬ-ਦਿਨ ਤੇਜ਼ੀ ਨਾਲ ਫੈਲ ਰਹੀ ਹੈ ਅਤੇ ਸਰਕਾਰਾਂ ਦੇ ਹੱਥੋਂ ਸਥਿਤੀ ਨਿਕਲਦੀ ਜਾਪ ਰਹੀ ਹੈ ਉਹ ਲੋਕਾਂ ਨੂੰ ਲੋੜੀਂਦੀਆਂ ਸਿਹਤ ਸਹੂਲਤਾਂ ਦੇਣ 'ਚ ਫੇਲ ਸਾਬਤ ਹੋ ਰਹੀਆਂ ਹਨ | ਇਹ ਪ੍ਰਗਟਾਵਾ ਮਾਰਕੀਟ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ ਕੋਰੋਨਾ ਕਾਰਨ ਹੋਈਆਂ ਪੰਜ ਮੌਤਾਂ, 57 ਨਵੇਂ ਮਾਮਲੇ

ਕਪੂਰਥਲਾ, 15 ਮਈ (ਸਡਾਨਾ)-ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਅੱਜ 57 ਨਵੇਂ ਮਾਮਲੇ ਸਾਹਮਣੇ ਆਏ ਜਦਕਿ ਤਿੰਨ ਔਰਤਾਂ ਸਮੇਤ ਪੰਜ ਵਿਅਕਤੀਆਂ ਦੀ ਇਲਾਜ ਦੌਰਾਨ ਮੌਤ ਹੋ ਗਈ | ਮਰਨ ਵਾਲਿਆਂ ਵਿਚ 90 ਸਾਲਾ ਵਿਅਕਤੀ ਵਾਸੀ ਕਪੂਰਥਲਾ, 27 ਸਾਲਾ ਔਰਤ ਵਾਸੀ ਆਰ.ਸੀ.ਐਫ. ਕਪੂਰਥਲਾ, 86 ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਕਪੂਰਥਲਾ, 15 ਮਈ (ਸਡਾਨਾ)-ਥਾਣਾ ਸਦਰ ਮੁਖੀ ਇੰਸਪੈਕਟਰ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਏ.ਐਸ.ਆਈ. ਨਿਰਮਲ ਸਿੰਘ ਨੇ ਇਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ ਹੈ | ਪੁਲਿਸ ਪਾਰਟੀ ਨੇ ਆਰੀਆਂਵਾਲ ਤੋਂ ਨੱਥੂਚਾਹਲ ਸੜਕ 'ਤੇ ਨਾਕਾਬੰਦੀ ਦੌਰਾਨ ਮੋਟਰਸਾਈਕਲ ...

ਪੂਰੀ ਖ਼ਬਰ »

ਜਥੇ. ਲਾਡੀ ਦਾ ਸੰਤ ਗੁਰਚਰਨ ਸਿੰਘ ਠੱਟੇ ਵਾਲਿਆਂ ਵਲੋਂ ਸਨਮਾਨ

ਡਡਵਿੰਡੀ, 15 ਮਈ (ਦਿਲਬਾਗ ਸਿੰਘ ਝੰਡ)-ਕੰਬੋਜ ਭਾਈਚਾਰਾ ਪੰਜਾਬ ਦੀ ਸਲਾਹਕਾਰ ਕਮੇਟੀ ਦੇ ਸੂਬਾਈ ਮੈਂਬਰ ਜਥੇਦਾਰ ਹਰਜਿੰਦਰ ਸਿੰਘ ਲਾਡੀ ਡਡਵਿੰਡੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਪੁਰਾਣਾ ਠੱਟਾ ਵਿਖੇ ਮੱਥਾ ਟੇਕਿਆ ਅਤੇ ਸੰਤ ਗੁਰਚਰਨ ਸਿੰਘ ਠੱਟੇ ...

ਪੂਰੀ ਖ਼ਬਰ »

ਥਾਣਾ ਕੋਤਵਾਲੀ ਦੇ ਬਾਹਰ ਦੋ ਦਰਮਿਆਨ ਹੋਏ ਝਗੜੇ ਦੀ ਵੀਡੀਓ ਹੋਈ ਵਾਇਰਲ

ਕਪੂਰਥਲਾ, 15 ਮਈ (ਸਡਾਨਾ)-ਬੀਤੇ ਦਿਨ ਥਾਣਾ ਕੋਤਵਾਲੀ ਦੇ ਬਾਹਰ ਦੋ ਧਿਰਾਂ ਦਰਮਿਆਨ ਹੋਏ ਝਗੜੇ ਦੀ ਵੀਡੀਓ ਵਾਇਰਲ ਹੋਣ ਉਪਰੰਤ ਇਹ ਮਾਮਲਾ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ | ਪ੍ਰਾਪਤ ਵੇਰਵੇ ਅਨੁਸਾਰ ਥਾਣਾ ਕੋਤਵਾਲੀ ਵਿਖੇ ਦੋ ਧਿਰਾਂ ਕਿਸੇ ਮਾਮਲੇ ਨੂੰ ਲੈ ਕੇ ਇਕੱਤਰ ...

ਪੂਰੀ ਖ਼ਬਰ »

ਕੋਰੋਨਾ ਕਾਰਨ ਇਕ ਮੌਤ, ਪਰਿਵਾਰ ਦੇ ਪੰਜ ਮੈਂਬਰ ਪਾਜ਼ੀਟਿਵ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਕਸਬੇ 'ਚ ਇੱਕ ਪ੍ਰਵਾਸੀ ਭਾਰਤੀ ਦੀ ਕੋਰੋਨਾ ਨਾਲ ਮੌਤ ਹੋ ਗਈ, ਅੱਜ ਉਸਦੇ ਪਰਿਵਾਰ ਦੇ ਮੈਂਬਰਾਂ ਦੇ ਟੈੱਸਟ ਕਰਨ 'ਤੇ 5 ਮੈਂਬਰਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਉਪਰੰਤ ਅੱਜ ਬੇਗੋਵਾਲ 'ਚ ਹੜਕੰਪ ਮੱਚ ਗਿਆ | ਇਸ ਸਬੰਧੀ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਸੈਂਪਲਿੰਗ ਤੇ ਟੀਕਾਕਰਨ ਜ਼ਰੂਰੀ-ਐਸ.ਐਮ.ਓ. ਡਾ. ਮੋਹਣਪ੍ਰੀਤ

ਤਲਵੰਡੀ ਚੌਧਰੀਆਂ, 15 ਮਈ (ਪਰਸਨ ਲਾਲ ਭੋਲਾ)-ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਦੇ ਦਿਸ਼ਾ ਨਿਰਦੇਸ਼ਾਂ ਤੇ ਸੀ.ਐਮ.ਓ. ਕਪੂਰਥਲਾ ਦੀ ਸਰਪ੍ਰਸਤੀ ਹੇਠ ਮਿਸ਼ਨ ਫ਼ਤਿਹ ਤਹਿਤ ਜ਼ਿਲੇ੍ਹ ਭਰ ਵਿਚ ਕੋਰੋਨਾ ਸੈਂਪਲਿੰਗ ਤੇ ਟੀਕਾਕਰਨ ਕੈਂਪ ਦੀ ਮੁਹਿੰਮ ਜਾਰੀ ਹੈ | ਇਸੇ ...

ਪੂਰੀ ਖ਼ਬਰ »

ਸੱਜਣ ਸਿੰਘ ਸਾਥੀ ਦੀ ਮੌਤ 'ਤੇ ਦੁੱਖ ਪ੍ਰਗਟ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਫਗਵਾੜਾ ਦੀ ਇਕ ਸ਼ੋਕ ਸਭਾ ਸੁਰਿੰਦਰ ਆਦੀਵਾਸੀ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਭਾਰਤੀ ਵਾਲਮੀਕਿ ਸਭਾ ਦੇ ਰਾਸ਼ਟਰੀ ਪ੍ਰਧਾਨ ਪਵਨ ਸੇਠੀ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਏ | ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ

ਫਗਵਾੜਾ, 15 ਮਈ (ਹਰੀਪਾਲ ਸਿੰਘ)-ਫਗਵਾੜਾ ਦੇ ਚਾਹਲ ਨਗਰ ਇਲਾਕੇ ਵਿਚ ਅੱਜ ਇਕ ਮੋਟਰਸਾਈਕਲ ਸਵਾਰ ਲੁਟੇਰਾ ਬਜ਼ੁਰਗ ਔਰਤ ਦੀਆਂ ਵਾਲੀਆਂ ਖੋਹ ਕੇ ਫ਼ਰਾਰ ਹੋ ਗਿਆ | ਚਾਹਲ ਨਗਰ ਦੀ ਵਸਨੀਕ ਮਨਜੀਤ ਕੌਰ ਜਦੋਂ ਸੈਰ ਕਰ ਰਹੀ ਸੀ ਤਾਂ ਮੋਟਰਸਾਈਕਲ ਸਵਾਰ ਇਕ ਲੁਟੇਰਾ ਜੋ ...

ਪੂਰੀ ਖ਼ਬਰ »

ਸਰਕਾਰ ਨੇ ਸਮਾਂ ਰਹਿੰਦਿਆਂ ਮੁਲਾਜ਼ਮਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ-ਗੋਪਾਲ ਥਾਪਰ, ਸਰਦਾਰੀ ਲਾਲ

ਕਪੂਰਥਲਾ, 15 ਮਈ (ਦੀਪਕ ਬਜਾਜ)-ਨਗਰ ਪਾਲਿਕਾ ਕਰਮਚਾਰੀ ਸੰਗਠਨ ਵਲੋਂ ਪ੍ਰਧਾਨ ਗੋਪਾਲ ਥਾਪਰ ਦੀ ਪ੍ਰਧਾਨਗੀ ਹੇਠ ਸਮੂਹ ਕਰਮਚਾਰੀਆਂ ਵਲੋਂ ਅਣਮਿਥੇ ਸਮੇਂ ਲਈ ਹੜ੍ਹਤਾਲ ਸ਼ੁਰੂ ਕੀਤੀ ਗਈ | ਇਸ ਮੌਕੇ ਸਰਦਾਰੀ ਲਾਲ ਸ਼ਰਮਾ ਪੰਜਾਬ ਪ੍ਰਧਾਨ ਵਿਸ਼ੇਸ਼ ਤੌਰ 'ਤੇ ਹਾਜ਼ਰ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਕੋਰੋਨਾ ਯੋਧਿਆਂ ਦਾ ਸਨਮਾਨ ਕਰਨਾ ਚਾਹੀਦਾ-ਰਣਜੀਤ ਸਿੰਘ ਰਾਣਾ

ਨਡਾਲਾ, 15 ਮਈ (ਮਾਨ)-ਰਣਜੀਤ ਸਿੰਘ ਰਾਣਾ ਇੰਚਾਰਜ ਹਲਕਾ ਭੁਲੱਥ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕੋਰੋਨਾ ਯੋਧਿਆਂ ਜਿਵੇਂ ਕਿ ਡਾਕਟਰ, ਨਰਸਾਂ, ਸਰਕਾਰੀ ਅਧਿਕਾਰੀ ਆਦਿ ਦਾ ਆਦਰ ਕਰਨਾ ਚਾਹੀਦਾ ਹੈ, ਜੋਂ ਕਿ ਆਪਣੀਆਂ ਕੀਮਤੀ ਜਾਨਾਂ ਨੂੰ ਖ਼ਤਰੇ ਵਿਚ ਪਾ ਕੇ ਇੱਕ ਸਾਲ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਸ਼ਾਮ ਅਰੋੜਾ ਨੇ ਕੋਰੋਨਾ ਆਫ਼ਤ ਦੇ ਚੱਲਦਿਆਂ ਲੋੜਵੰਦਾਂ ਦੀ ਕੀਤੀ ਮਦਦ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)–ਏ.ਐਸ. ਕੈਨੇਡਾ ਮਿਊਜ਼ਿਕ ਕੰਪਨੀ ਦੇ ਮਾਲਕ ਇੰਟਰਨੈਸ਼ਨਲ ਗਾਇਕ ਸ਼ਾਮ ਪੰਡੋਰੀ ਕੈਨੇਡਾ ਵਲੋਂ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਲੋੜਵੰਦਾਂ ਲਈ ਮਦਦ ਭੇਜੀ ਹੈ | ਇਸ ਸਬੰਧੀ ਪੰਜਾਬੀ ਗਾਇਕ ਗੁਰਮੇਜ ਮੇਹਲੀ, ਬਲਵਿੰਦਰ ਬਿੰਦਾ, ...

ਪੂਰੀ ਖ਼ਬਰ »

ਬਾਰਸ਼ ਦੇ ਪਾਣੀ ਦਾ ਯੋਗ ਨਿਕਾਸ ਨਾ ਹੋਣ ਕਾਰਨ ਸਿਟੀ ਹਾਲ ਤੋਂ ਕਾਂਜਲੀ ਰੋਡ ਤੱਕ ਬਣੀ ਸੜਕ ਦੇ ਟੁੱਟਣ ਦਾ ਖ਼ਦਸ਼ਾ

ਕਪੂਰਥਲਾ, 15 ਮਈ (ਵਿਸ਼ੇਸ਼ ਪ੍ਰਤੀਨਿਧ)-ਕਾਂਜਲੀ ਰੋਡ ਤੋਂ ਸਿਟੀ ਹਾਲ ਮਾਡਲ ਟਾਊਨ ਵੱਲ ਜਾਂਦੀ ਸੜਕ ਜਿਸ ਨੂੰ ਨਗਰ ਨਿਗਮ ਵਲੋਂ ਅਜੇ 2 ਕੁ ਮਹੀਨੇ ਪਹਿਲਾਂ ਹੀ ਬਣਾਇਆ ਗਿਆ ਹੈ, ਦੇ ਦੋਵੇਂ ਪਾਸੇ ਬਾਰਸ਼ ਦੇ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਾ ਕੀਤੇ ਜਾਣ ਕਾਰਨ ਮੀਂਹ ਪੈਣ ...

ਪੂਰੀ ਖ਼ਬਰ »

'ਫਰਜ਼ ਮਨੁੱਖਤਾ ਲਈ' ਮਿਸ਼ਨ ਤਹਿਤ ਦਲਜੀਤ ਰਾਜੂ ਨੇ ਜੇ.ਸੀ.ਟੀ. ਦੇ ਮਰੀਜ਼ਾਂ ਨੂੰ ਵੰਡੀਆਂ ਕਿੱਟਾਂ ਫਤਿਹ

ਫਗਵਾੜਾ, 15 ਮਈ (ਤਰਨਜੀਤ ਸਿੰਘ ਕਿੰਨੜਾ)-ਕੋਰੋਨਾ ਪੀੜ੍ਹਤ ਮਰੀਜ਼ਾਂ ਅਤੇ ਪਰਿਵਾਰਾਂ ਦੀ ਮੱਦਦ ਲਈ ਕਾਂਗਰਸ ਵਲੰਟੀਅਰਾਂ ਵਲੋਂ ਅਰੰਭੀ ਮੁਹਿੰਮ 'ਫਰਜ਼ ਮਨੁੱਖਤਾ ਲਈ' ਤਹਿਤ ਜ਼ਿਲ੍ਹਾ ਕਾਂਗਰਸ ਕੋਆਰਡੀਨੇਟਰ ਦਲਜੀਤ ਰਾਜੂ ਦਰਵੇਸ਼ ਪਿੰਡ ਦੀ ਅਗਵਾਈ ਹੇਠ ਅੱਜ ਸਥਾਨਕ ...

ਪੂਰੀ ਖ਼ਬਰ »

ਭਗਵਾਨ ਪਰਸ਼ੂਰਾਮ ਦਾ ਜਨਮ ਦਿਵਸ ਸੰਗਤਾਂ ਘਰਾਂ 'ਚ ਹੀ ਮਨਾਉਣ-ਰਜੇਸ਼ ਭਾਸਕਰ ਲਾਲੀ

ਕਪੂਰਥਲਾ, 15 ਮਈ (ਵਿ.ਪ੍ਰ.)-ਬ੍ਰਾਹਮਣ ਸਭਾ ਪੰਜਾਬ ਦੀ ਇਕ ਮੀਟਿੰਗ ਸੂਬਾਈ ਪ੍ਰਧਾਨ ਰਜੇਸ਼ ਭਾਸਕਰ ਲਾਲੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਭਗਵਾਨ ਪਰਸ਼ੂਰਾਮ ਦਾ ਜਨਮ ਦਿਵਸ 14 ਮਈ ਨੂੰ ਘਰਾਂ ਵਿਚ ਮਨਾਉਣ ਦਾ ਫ਼ੈਸਲਾ ਲਿਆ ਗਿਆ | ...

ਪੂਰੀ ਖ਼ਬਰ »

ਕੇਂਦਰ ਦੀਆਂ ਗਲਤ ਨੀਤੀਆਂ ਕਾਰਨ ਕੋਰੋਨਾ ਦੇ ਚੱਲਦਿਆਂ ਲੋਕਾਂ ਦੀ ਖੱਜਲ ਖ਼ੁਆਰੀ ਵਧੀ-ਚੇਅਰਮੈਨ ਰਛਪਾਲ ਸਿੰਘ

ਬੇਗੋਵਾਲ, 15 ਮਈ (ਸੁਖਜਿੰਦਰ ਸਿੰਘ)-ਪੰਜਾਬ ਸਮੇਤ ਹੋਰਨਾਂ ਸੂਬਿਆਂ 'ਚ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਥਾਵਾਂ ਤੇ ਵੱਧ ਰਹੀ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਵਿਚ ਲਗਾਤਾਰ ਮੌਤ ਦਰ ਵਧ ਰਹੀ ਹੈ ਉੱਥੇ ਦੇਸ਼ ਭਰ ਦੇ ਲੋਕਾਂ ਨੂੰ ਇਲਾਜ ਪੱਖੋਂ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਵਿਸਥਾਰ ਦੀ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਨੀਂਹ ਰੱਖੀ

ਹੁਸੈਨਪੁਰ, 15 ਮਈ (ਸੋਢੀ)-ਬਾਬਾ ਦੀਪ ਸਿੰਘ ਨਗਰ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਦੀ ਇਮਾਰਤ ਦੇ ਵਿਸਥਾਰ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਅੰਮਿ੍ਤਸਰ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਵਲੋਂ ਇੱਟ ਰੱਖਕੇ ਨੀਂਹ ਰੱਖੀ ਗਈ | ਉਨ੍ਹਾਂ ਗੁਰਦੁਆਰਾ ਸ਼ਹੀਦ ਬਾਬਾ ...

ਪੂਰੀ ਖ਼ਬਰ »

ਬੀ.ਪੀ.ਈ.ਓ. ਤਜਿੰਦਰ ਕੁਮਾਰ ਨੇ ਅਹੁਦਾ ਸੰਭਾਲਿਆ

ਭੁਲੱਥ, 15 ਮਈ (ਮੁਲਤਾਨੀ)-ਅੱਜ ਬਲਾਕ ਭੁਲੱਥ ਵਿਖੇ ਤਜਿੰਦਰ ਕੁਮਾਰ ਨੇ ਬਤੌਰ ਬੀ.ਪੀ.ਈ.ਓ. ਵਜੋਂ ਅਹੁਦਾ ਸੰਭਾਲ ਕੇ ਕੰਮਕਾਜ ਆਰੰਭ ਕਰ ਦਿੱਤਾ ਹੈ | ਇਸ ਮੌਕੇ ਦਫ਼ਤਰ ਦੇ ਸਮੂਹ ਸਟਾਫ਼ ਨੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਜੀ ਆਇਆ ਨੂੰ ਕਿਹਾ | ਇਸ ਮੌਕੇ ਤਜਿੰਦਰ ਕੁਮਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX