ਤਾਜਾ ਖ਼ਬਰਾਂ


ਜੀ.ਐਸ.ਟੀ. ਉਗਰਾਹੀ ਜੁਲਾਈ ਵਿਚ 1.16 ਲੱਖ ਕਰੋੜ ਰੁਪਏ ਤੋਂ ਪਾਰ
. . .  15 minutes ago
ਨਵੀਂ ਦਿੱਲੀ, 1 ਅਗਸਤ - ਵਿੱਤ ਮੰਤਰਾਲਾ ਅਨੁਸਾਰ ਭਾਰਤ ਵਿਚ ਜੀ.ਐਸ.ਟੀ. ਉਗਰਾਹੀ ਜੁਲਾਈ ਮਹੀਨੇ ਵਿਚ 1.16 ਲੱਖ ਕਰੋੜ ਤੋਂ ਪਾਰ ਰਹੀ ਹੈ। ਪਿਛਲੇ ਮਹੀਨੇ ਤੋਂ ਜੋ 33 ਫ਼ੀਸਦੀ ਵੱਧ ਦੀ ਵਸੂਲੀ ਹੈ...
'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਲਈ ਪੰਥਕ ਇਕੱਠ
. . .  33 minutes ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਦਭਾਵਨਾ ਦਲ ਵਲੋਂ 'ਸਿੱਖ ਪੰਥ ਦੀਆਂ ਵਿਰਾਸਤਾਂ ਬਚਾਓ' ਪੰਥਕ ਇਕੱਠ ਕੀਤਾ ਜਾ ਰਿਹਾ ਹੈ...
ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਜਥੇਬੰਦਕ ਢਾਂਚੇ ਦਾ ਐਲਾਨ
. . .  41 minutes ago
ਅੰਮ੍ਰਿਤਸਰ, 1 ਅਗਸਤ (ਹਰਮਿੰਦਰ ਸਿੰਘ) - ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੇ ਅੱਜ ਫੈਡਰੇਸ਼ਨ ਮਹਿਤਾ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਹੈ। ਪ੍ਰਧਾਨ ਢੋਟ ਨੇ ਸੀਨੀਅਰ ਆਗੂ ਭਾਈ ਲਖਬੀਰ ਸਿੰਘ ਸੇਖੋਂ ਨੂੰ ਸਕੱਤਰ ਜਨਰਲ ਨਿਯੁਕਤ ਕੀਤਾ ਹੈ। ਜਿਸ ਵਿਚ...
ਕਾਂਗਰਸ ਪਾਰਟੀ ਨੂੰ ਲੱਗਾ ਝਟਕਾ, ਅਹਿਮ ਆਗੂ ਭਾਜਪਾ 'ਚ ਹੋਇਆ ਸ਼ਾਮਲ
. . .  about 1 hour ago
ਨਵੀਂ ਦਿੱਲੀ, 1 ਅਗਸਤ - ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਭਾਜਪਾ ਇਕ ਵਾਰ ਫਿਰ ਸਰਗਰਮ ਹੋ ਗਈ ਹੈ। ਮਨੀਪੁਰ 'ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਤੋਂ ਪਹਿਲਾ ਮਨੀਪੁਰ ਵਿਚ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਨੀਪੁਰ ਕਾਂਗਰਸ ਦੇ...
ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  about 1 hour ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  about 1 hour ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  about 2 hours ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 2 hours ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  about 2 hours ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  about 2 hours ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  1 minute ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  about 4 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 4 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 5 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  about 5 hours ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 6 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਫ਼ਤਹਿਗੜ੍ਹ ਸਾਹਿਬ

ਐੱਸ. ਐੱਮ. ਓ. ਵਲੋਂ ਕੋਰੋਨਾ ਮਰੀਜ਼ਾਂ ਸਬੰਧੀ ਨਿੱਜੀ ਹਸਪਤਾਲਾਂ ਨੂੰ ਹਦਾਇਤਾਂ ਦਾ ਪੱਤਰ ਜਾਰੀ

ਖਮਾਣੋਂ, 16 ਮਈ (ਮਨਮੋਹਨ ਸਿੰਘ ਕਲੇਰ)-ਸੀਨੀਅਰ ਮੈਡੀਕਲ ਅਫ਼ਸਰ ਖਮਾਣੋਂ ਡਾ. ਨਰੇਸ਼ ਚੌਹਾਨ ਨੇ ਕੋਰੋਨਾ ਮਹਾਂਮਾਰੀ ਦੌਰਾਨ ਖਮਾਣੋਂ ਦੇ ਵੱਖ-ਵੱਖ ਨਿੱਜੀ ਹਸਪਤਾਲਾਂ ਨੂੰ ਇਕ ਹਦਾਇਤਾਂ ਸਬੰਧੀ ਇਕ ਪੱਤਰ ਜਾਰੀ ਕੀਤਾ ਗਿਆ ਹੈ | ਪੱਤਰ ਮੁਤਾਬਿਕ ਡਾ. ਚੌਹਾਨ ਨੇ ਕਿਹਾ ਕਿ ਪੰਜਾਬ 'ਚ ਕੋਰੋਨਾ ਮਹਾਂਮਾਰੀ ਇਸ ਸਮੇਂ ਆਪਣੇ ਸਿਖਰ ਉੱਪਰ ਹੈ, ਬਹੁਤ ਸਾਰੇ ਪਰਿਵਾਰਾਂ ਦੇ ਪਰਿਵਾਰ ਇਸ ਦੀ ਲਪੇਟ 'ਚ ਆ ਰਹੇ ਹਨ | ਇਹ ਮਹਾਂਮਾਰੀ ਸਾਡੀਆਂ ਸਿਹਤ ਸਹੂਲਤਾਂ ਦਾ ਇਮਤਿਹਾਨ ਲੈ ਰਹੀ ਤੇ ਸਾਨੂੰ ਸਭ ਨੂੰ ਮਿਲ ਕੇ ਇਸ ਮਹਾਂਮਾਰੀ ਨਾਲ ਜੰਗ ਲੜਨੀ ਹੈ | ਇਸ ਮੁਸ਼ਕਿਲ ਦੀ ਘੜੀ 'ਚ ਅਸੀਂ ਸਮੁੱਚੀ ਮਨੁੱਖਤਾ ਦਾ ਸਾਥ ਦੇ ਕੇ ਉਨ੍ਹਾਂ ਦੀਆਂ ਜ਼ਿੰਦਗੀਆਂ ਨੂੰ ਬਚਾ ਸਕੀਏ ਕਿਉਂਕਿ ਸਮੂਹ ਨਿੱਜੀ ਹਸਪਤਾਲਾਂ ਕੋਲ ਮਰੀਜ਼ਾਂ ਨੂੰ ਦੇਣ ਲਈ ਚੰਗੀਆਂ ਸਹੂਲਤਾਂ ਉਪਲੱਬਧ ਹਨ | ਉਨ੍ਹਾਂ ਨੇ ਨਿੱਜੀ ਹਸਪਤਾਲਾਂ ਨੂੰ ਸਰਕਾਰ ਦੀਆਂ ਹਦਾਇਤਾਂ ਦਾ ਪੱਤਰ ਜਾਰੀ ਕਰਦਿਆਂ ਦੱਸਿਆ ਕਿ ਸਰਕਾਰ ਦੇ ਹੁਕਮਾਂ ਅਨੁਸਾਰ ਨਿੱਜੀ ਹਸਪਤਾਲ ਕਿਸੇ ਵੀ ਕੋਵਿਡ-19 ਦੇ ਕਿਸੇ ਵੀ ਮਰੀਜ਼ ਤੋਂ ਸਰਕਾਰ ਦੁਆਰਾ ਦਿੱਤੀ ਗਈਆਂ ਹਦਾਇਤਾਂ ਤੋਂ ਜ਼ਿਆਦਾ ਪੈਸੇ ਨਹੀਂ ਲੈ ਸਕਦੇ | ਉਸ ਦੇ ਮੁਤਾਬਿਕ ਖਮਾਣੋਂ ਬਲਾਕ ਦੇ ਨਿੱਜੀ ਹਸਪਤਾਲ ਜਿਹੜੇ ਕਿ ਕੋਵਿਡ-19 ਮਰੀਜ਼ ਰੱਖਣ ਲਈ ਮਨਜੂਰ ਨੇ, ਉਹ ਮਰੀਜ਼ ਤੋਂ 9 ਹਜ਼ਾਰ ਰੁਪਏ ਹੀ ਇਕ ਦਿਨ ਦੇ ਲੈਣਗੇ ਜਿਸ 'ਚ ਮਰੀਜ਼ ਦੀ ਕਿੱਟ ਆਕਸੀਜਨ, ਲੋੜਵੰਦ ਦਵਾਈਆਂ ਅਤੇ ਪੜਤਾਲ ਵੀ ਸ਼ਾਮਿਲ ਹਨ | ਇਸ ਲਈ ਐੱਮ. ਬੀ. ਬੀ. ਐੱਸ. ਡਾਕਟਰ ਦਾ ਹੋਣਾ ਜ਼ਰੂਰੀ ਹੈ ਜੋ ਸਮੇਂ-ਸਮੇਂ ਸਿਰ ਮਾਹਿਰ ਡਾਕਟਰ ਤੋਂ ਵੀ ਸਲਾਹ ਲੈ ਸਕੇ ਜੇ ਮਰੀਜ਼ ਨੂੰ ਆਈ. ਸੀ. ਯੂ. 'ਚ ਰੱਖਿਆ ਗਿਆ ਹੈ ਤਾਂ ਉਸ ਲਈ ਵੈਂਟੀਲੇਟਰ, ਅਨੇਸਥਸਿਆ ਐੱਮ. ਡੀ. ਡਾਕਟਰ ਅਤੇ ਐੱਮ. ਡੀ. ਮੈਡੀਸਨ ਡਾਕਟਰ ਹਸਪਤਾਲ 'ਚ ਹੋਣਾ ਜ਼ਰੂਰੀ ਹੈ | ਜਿਹੜੇ ਹਸਪਤਾਲ ਕੋਵਿਡ-19 ਲਈ ਮਨਜ਼ੂਰ ਸ਼ੁਦਾ ਨਹੀਂ ਹਨ | ਉਹ ਮਰੀਜ਼ ਤੋਂ ਇਕ ਦਿਨ ਦਾ ਸਿਰਫ਼ 8 ਹਜ਼ਾਰ ਹੀ ਲੈ ਸਕਦੇ ਹਨ | ਸਰਕਾਰ ਦੁਬਾਰਾ ਇਹ ਵੀ ਹਦਾਇਤ ਦਿੱਤੀ ਹੈ ਕਿ ਆਕਸੀਜਨ ਦਾ ਪ੍ਰਬੰਧ ਚੰਗੇ ਤਰੀਕੇ ਨਾਲ ਕੀਤਾ ਜਾਵੇ ਅਤੇ ਜੇਕਰ ਕੋਈ ਮਰੀਜ਼ ਰੈਫ਼ਰ ਕਰਨਾ ਹੈ ਤਾਂ ਉਸ ਨੂੰ ਸਮੇਂ ਸਿਰ ਰੈਫ਼ਰ ਕੀਤਾ ਜਾਵੇ ਅਤੇ ਮਰੀਜ਼ ਨੂੰ ਆਕਸੀਜਨ ਤੇ ਹੋਰ ਜ਼ਰੂਰੀ ਸੇਵਾਵਾਂ ਦੇ ਨਾਲ ਹੀ ਰੈਫ਼ਰ ਕੀਤਾ ਜਾਵੇ |
ਇਸ ਮੌਕੇ ਡਾ. ਗੁਰਪ੍ਰੀਤ ਕੌਰ, ਇੰਚਾਰਜ ਸਟਾਫ਼ ਨਰਸ ਲਖਵਿੰਦਰ ਕੌਰ, ਸਟਾਫ਼ ਨਰਸ ਕੁਲਵੀਰ ਕੌਰ ਅਤੇ ਕੰਪਿਊਟਰ ਆਪ੍ਰੇਟਰ ਗੁਰਜੰਟ ਸਿੰਘ ਮੌਜੂਦ ਸਨ |

ਸਫ਼ਾਈ ਕਾਮਿਆਂ ਦੀ ਹੜਤਾਲ ਕਾਰਨ ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

ਖਮਾਣੋਂ, 16 ਮਈ (ਮਨਮੋਹਨ ਸਿੰਘ ਕਲੇਰ)-ਨਗਰ ਪੰਚਾਇਤ ਖਮਾਣੋਂ ਦੇ ਸਫ਼ਾਈ ਕਰਮਚਾਰੀਆਂ ਨੇ ਪੰਜਾਬ ਸਰਕਾਰ ਤੋਂ ਆਪਣੀਆਂ ਮੰਗਾਂ ਮਨਾਉਣ ਲਈ ਆਪਣਾ ਕੰਮਕਾਜ ਛੱਡ ਕੇ ਪਿਛਲੇ ਕਈ ਦਿਨਾਂ ਤੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਹੋਈ ਹੈ | ਸਫ਼ਾਈ ਕਰਮੀਆਂ ਦੇ ਹੜਤਾਲ 'ਤੇ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲੈਣ ਦੀ ਮੰਗ

ਭੜੀ/ਸੰਘੋਲ, 16 ਮਈ (ਭਰਪੂਰ ਸਿੰਘ ਹਵਾਰਾ, ਗੁਰਨਾਮ ਸਿੰਘ ਚੀਨਾ)-ਇਲਾਕੇ ਦੇ ਕਿਸਾਨਾਂ ਦੀ ਇਕ ਜ਼ਰੂਰੀ ਮੀਟਿੰਗ ਖੇੜੀ ਨੌਧ ਸਿੰਘ ਵਿਖੇ ਹੋਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਸ਼ਾਹੀ ਨੇ ਦੱਸਿਆ ਕਿ ਮੀਟਿੰਗ ਦੌਰਾਨ ਸਰਕਾਰ ਵਲੋਂ ਡੀ. ਏ. ਪੀ. ਖਾਦ ਦੀਆਂ ...

ਪੂਰੀ ਖ਼ਬਰ »

ਪੁਰਾ ਮੁਹੱਲਾ ਵਾਸੀਆਂ ਵਲੋਂ ਨਗਰ ਕੌਂਸਲ ਪ੍ਰਬੰਧਕਾਂ ਤੇ ਸੀਵਰੇਜ ਵਿਭਾਗ ਖ਼ਿਲਾਫ਼ ਨਾਅਰੇਬਾਜ਼ੀ

ਬਸੀ ਪਠਾਣਾਂ, 16 ਮਈ (ਰਵਿੰਦਰ ਮੌਦਗਿਲ)-ਸਮਾਜ ਸੇਵਕ ਰਾਜੀਵ ਕੁਮਾਰ ਅਤੇ ਕੌਂਸਲਰ ਮਨਪ੍ਰੀਤ ਸਿੰਘ ਹੈਪੀ ਦੀ ਅਗਵਾਈ ਹੇਠ ਇਕੱਤਰ ਹੋਏ ਬਸੀ ਪਠਾਣਾਂ ਦੇ ਪੁਰਾ ਮੁਹੱਲਾ ਵਾਸੀਆਂ ਨੇ ਕੌਂਸਲ ਪ੍ਰਬੰਧਕਾਂ ਅਤੇ ਸੀਵਰੇਜ ਵਿਭਾਗ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ...

ਪੂਰੀ ਖ਼ਬਰ »

ਭੱਟੀ ਚੌਕ 'ਚ ਲੱਗੀ ਅੱਗ ਨਾਲ ਦਰੱਖ਼ਤ ਨੁਕਸਾਨੇ, ਵੱਡਾ ਹਾਦਸਾ ਹੋਣੋਂ ਟਲਿਆ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਅੱਜ ਦੁਪਹਿਰ ਬਾਅਦ ਭੱਟੀ ਚੌਂਕ ਗੁਦਾਮਾਂ ਨਜ਼ਦੀਕ ਅਚਾਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ, ਜਿਸ ਨੂੰ ਕਿ ਮਾਰਕੀਟ ਕਮੇਟੀ ਸਰਹਿੰਦ ਦੇ ਚੇਅਰਮੈਨ ਗੁਲਸ਼ਨ ਰਾਏ ਬੌਬੀ ਤੇ ਗੁਰਸ਼ਰਨ ਬਿੱਟੂ ਦੁਆਰਾ ਮੌਕੇ ...

ਪੂਰੀ ਖ਼ਬਰ »

ਕੋਵਿਡ-19 ਤੋਂ ਬਚਾਅ ਲਈ ਲੋਕ ਸਿਹਤ ਵਿਭਾਗ ਦਾ ਸਾਥ ਦੇਣ-ਸੁਭਾਸ਼ ਸੂਦ

ਫ਼ਤਹਿਗੜ੍ਹ ਸਾਹਿਬ, 16 ਮਈ (ਮਨਪ੍ਰੀਤ ਸਿੰਘ)-ਕੋਵਿਡ ਕੰਟਰੋਲ ਕਮੇਟੀ ਦੇ ਮੈਂਬਰ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੁਭਾਸ਼ ਸੂਦ ਦੁਆਰਾ ਸਿਵਲ ਸਰਜਨ ਫ਼ਤਹਿਗੜ੍ਹ ਸਾਹਿਬ ਡਾ. ਮਹਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ ਤੇ ਸਿਹਤ ਵਿਭਾਗ ਦੁਆਰਾ ਕੋਵਿਡ-19 ਤੋਂ ਬਚਾਅ ਲਈ ...

ਪੂਰੀ ਖ਼ਬਰ »

ਜੀਓ ਮੋਬਾਈਲ ਟਾਵਰ ਦੇ ਕੰਮ ਲਈ ਆਏ ਮੁਲਾਜ਼ਮਾਂ ਦਾ ਕੀਤਾ ਘਿਰਾਓ

ਫ਼ਤਹਿਗੜ੍ਹ ਸਾਹਿਬ, 16 ਮਈ (ਪ.ਪ)-ਮਾਤਾ ਗੁਜਰੀ ਕਾਲੋਨੀ ਫ਼ਤਹਿਗੜ੍ਹ ਸਾਹਿਬ ਵਿਖੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਜੀਤ ਕੌਰ ਦੀ ਅਗਵਾਈ 'ਚ ਜੀਓ ਮੋਬਾਈਲ ਟਾਵਰ ਦੇ ਕੰਮ ਲਈ ਆਏ ਮੁਲਾਜ਼ਮਾਂ ਦਾ ਘਿਰਾਓ ਕਰਕੇ ਨਾਅਰੇਬਾਜ਼ੀ ਕੀਤੀ ਗਈ | ਗੁਰਜੀਤ ਕੌਰ, ਛੋਟਾ ...

ਪੂਰੀ ਖ਼ਬਰ »

ਹਲਕਾ ਅਮਲੋਹ 'ਚ ਝੋਨੇ ਦੀ ਸਿੱਧੀ ਤੇ ਮਸ਼ੀਨੀ ਬਿਜਾਈ ਦਾ ਵਧਦਾ ਜਾ ਰਿਹੈ ਉਤਸ਼ਾਹ

ਅਮਲੋਹ, 16 ਮਈ (ਰਿਸ਼ੂ ਗੋਇਲ)-ਹਲਕਾ ਅਮਲੋਹ ਦੇ ਵੱਖ-ਵੱਖ ਪਿੰਡਾਂ 'ਚ ਕਿਸਾਨਾਂ ਵਲੋਂ ਕਣਕ, ਝੋਨਾ ਤੇ ਆਲੂ ਦੀ ਖੇਤੀ ਵੱਡੇ ਤੇ ਆਧੁਨਿਕ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਦੇ ਚੱਲਦਿਆਂ ਹਲਕੇ ਦੇ ਕਈ ਪਿੰਡਾਂ ਦੇ ਕਿਸਾਨਾਂ ਵਲੋਂ ਕਣਕ ਦੀ ਕਟਾਈ ਤੋਂ ਬਾਅਦ ਆਪਣੇ ਖੇਤਾਂ 'ਚ ...

ਪੂਰੀ ਖ਼ਬਰ »

ਐਡ. ਟਿਵਾਣਾ ਵਲੋਂ ਵੱਖ-ਵੱਖ ਇਲਾਕਿਆਂ 'ਚ ਸੈਨੇਟਾਈਜ਼ੇਸ਼ਨ ਕਰਵਾਉਣ ਦੀ ਮੁਹਿੰਮ ਸ਼ੁਰੂ

ਫ਼ਤਹਿਗੜ੍ਹ ਸਾਹਿਬ, 16 ਮਈ (ਰਾਜਿੰਦਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਭਰ 'ਚ ਕੋਰੋਨਾ ਦੇ ਜ਼ਿਆਦਾ ਪ੍ਰਭਾਵਿਤ ਇਲਾਕਿਆਂ ਨੂੰ ਹਾਟ ਸਪਾਟ ਐਲਾਨਿਆ ਗਿਆ ਹੈ ਤਾਂ ਜੋ ਉਨ੍ਹਾਂ ਇਲਾਕਿਆਂ 'ਚ ਕੋਰੋਨਾ ਦੇ ਫੈਲਾਅ ਨੂੰ ਅੱਗੇ ਤੋਂ ਅੱਗੇ ਵਧਣ ਤੋਂ ਰੋਕਿਆ ਜਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਬਲਾਕ ਖਮਾਣੋਂ ਦੀ ਵਿਸ਼ੇਸ਼ ਮੀਟਿੰਗ 19 ਨੂੰ

ਖਮਾਣੋਂ, 16 ਮਈ (ਜੋਗਿੰਦਰ ਪਾਲ)-ਸੰਯੁਕਤ ਕਿਸਾਨ ਮੋਰਚਾ ਬਲਾਕ ਖਮਾਣੋਂ ਦੀ ਵਿਸ਼ੇਸ਼ ਮੀਟਿੰਗ 19 ਮਈ ਨੂੰ ਗੁਰਦੁਆਰਾ ਗੋਬਿੰਦਗੜ੍ਹ ਸਾਹਿਬ ਰਾਣਵਾਂ ਵਿਖੇ ਹੋਵੇਗੀ | ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਇਸ ਮੀਟਿੰਗ 'ਚ ਦਿੱਲੀ ਵਿਖੇ ਚੱਲ ਰਹੇ ਕਿਸਾਨ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 104 ਨਵੇਂ ਕੋਰੋਨਾ ਪੀੜਤਾਂ ਦੀ ਪੁਸ਼ਟੀ, 4 ਮਰੀਜ਼ਾਂ ਦੀ ਮੌਤ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਿਵਲ ਸਰਜਨ ਡਾ. ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ 'ਚ 4 ਕੋਰੋਨਾ ਪੀੜਤਾਂ ਦੀ ਮੌਤ ਹੋ ਗਈ ਹੈ ਜਦਕਿ ਵੱਖ-ਵੱਖ ਇਲਾਕਿਆਂ 'ਚੋਂ 104 ਨਵੇਂ ਕੋਰੋਨਾ ਪੀੜਤ ਸਾਹਮਣੇ ਆਏ ਹਨ | ਉਨ੍ਹਾਂ ...

ਪੂਰੀ ਖ਼ਬਰ »

ਬੱਸ 'ਚੋਂ ਭੁੱਕੀ ਬਰਾਮਦ, ਚਾਲਕ ਤੇ ਕੰਡਕਟਰ ਖ਼ਿਲਾਫ਼ ਕੇਸ ਦਰਜ

ਰਾਜਪੁਰਾ, 16 ਮਈ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਮੁੱਖ ਕੌਮੀ ਸ਼ਾਹ ਮਾਰਗ ਨੰਬਰ-44 'ਤੇ ਨਾਕਾਬੰਦੀ ਦੌਰਾਨ ਇਕ ਬੱਸ 'ਚੋਂ 8 ਕਿੱਲੋ ਭੁੱਕੀ (ਚੂਰਾ ਪੋਸਤ) ਬਰਾਮਦ ਕਰਕੇ ਬੱਸ ਦੇ ਚਾਲਕ ਅਤੇ ਕੰਡਕਟਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਕੀਤੀ ਵਰਚੂਅਲ ਮੀਟਿੰਗ

ਮੰਡੀ ਗੋਬਿੰਦਗੜ੍ਹ, 16 ਮਈ (ਮੁਕੇਸ਼ ਘਈ)-ਲਾਇਨਜ਼ ਕਲੱਬ ਮੰਡੀ ਗੋਬਿੰਦਗੜ੍ਹ ਗਰੇਟਰ ਦੇ ਕਲੱਬ ਪ੍ਰਧਾਨ ਲਾਇਨ ਦਰਸ਼ਨ ਸਿੰਘ ਦੀ ਪ੍ਰਧਾਨਗੀ ਹੇਠ ਪਹਿਲੀ ਚੋਣ ਮੀਟਿੰਗ ਕੀਤੀ ਗਈ | ਆਨਲਾਈਨ ਹੋਈ ਇਸ ਮੀਟਿੰਗ ਦੌਰਾਨ ਲਾਇਨਜ਼ ਕਲੱਬ ਜ਼ਿਲ੍ਹਾ 321 ਐੱਫ ਦੇ ਸੈਕਿੰਡ ਉੱਪ ...

ਪੂਰੀ ਖ਼ਬਰ »

ਚੰਦੂਮਾਜਰਾ ਵਲੋਂ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਾਲ ਦੁੱਖ ਦਾ ਪ੍ਰਗਟਾਵਾ

ਮੰਡੀ ਗੋਬਿੰਦਗੜ੍ਹ, 16 ਮਈ (ਬਲਜਿੰਦਰ ਸਿੰਘ)-ਪੰਜਾਬ 'ਚ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ 'ਤੇ ਕੋਈ ਤਣਾਅ, ਵਿਵਾਦ ਜਾਂ ਇਤਰਾਜ਼ ਨਹੀਂ, ਬਲਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਦਿੱਤਿਆ ਨਾਥ ਯੋਗੀ ਵਲੋਂ ਇਸ ਸਬੰਧੀ ਟਵੀਟ ਕਰਕੇ ਕੀਤੀ ਭੜਕਾਊ ਬਿਆਨਬਾਜ਼ੀ ਨਾਲ ...

ਪੂਰੀ ਖ਼ਬਰ »

ਕਾਂਗਰਸ ਰਾਜ 'ਚ ਖਸਤਾ ਹਾਲ ਸਿਹਤ ਵਿਭਾਗ ਕਾਰਨ ਜਾ ਰਹੀਆਂ ਲੋਕਾਂ ਦੀਆਂ ਜਾਨਾਂ-ਮੇਜਰ ਮਲਹੋਤਰਾ

ਪਟਿਆਲਾ, 16 ਮਈ (ਅ.ਸ. ਆਹਲੂਵਾਲੀਆ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮੇਜਰ ਆਰ. ਪੀ. ਐੱਸ. ਮਲਹੋਤਰਾ ਨੇ ਅੱਜ ਇੱਥੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਰਾਜ 'ਚ ਸੂਬੇ ਦੇ ਖ਼ਸਤਾ-ਹਾਲ ਸਿਹਤ ਢਾਂਚੇ ਕਰਕੇ ਲੋਕਾਂ ਦੀਆਂ ਜਾਨਾਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਘਰ-ਘਰ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀ ਨੂੰ ਮਿਲਿਆ 20 ਲੱਖ ਤੋਂ ਵੱਧ ਦਾ ਪੈਕੇਜ

ਪਟਿਆਲਾ, 16 ਮਈ (ਕੁਲਵੀਰ ਸਿੰਘ ਧਾਲੀਵਾਲ)-ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਪੰਜਾਬੀ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਅਮਨ ਮਲਹੋਤਰਾ ਨੂੰ ਬਹੁ-ਦੇਸ਼ੀ ਕੰਪਨੀ ਕਰੈਡ ਨੇ 20 ਲੱਖ ਰੁਪਏ ਤੋਂ ਵੀ ਵੱਧ ਦੇ ਸਾਲਾਨਾ ਪੈਕੇਜ 'ਤੇ ਚੁਣ ਲਿਆ | ਕੁਝ ਦਿਨ ਪਹਿਲਾਂ ਵੀ ...

ਪੂਰੀ ਖ਼ਬਰ »

ਬਾਜ਼ੀਗਰ ਬਰਾਦਰੀ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿੱਤੇ ਜਾਣ-ਰਾਝਾ ਰਾਮ

ਡਕਾਲਾ, 16 ਮਈ (ਪਰਗਟ ਸਿੰਘ ਬਲਬੇੜ੍ਹਾ)-ਦੇਸ਼ ਦੀ ਵੰਡ ਸਮੇਂ ਪਾਕਿਸਤਾਨ ਤੋਂ ਉੱਜੜ ਕੇ ਆ ਕੇ ਸ਼ਾਮਲਾਟ ਜ਼ਮੀਨਾਂ 'ਚ ਬੈਠੇ ਬਾਜ਼ੀਗਰ ਬਰਾਦਰੀ ਦੇ ਲੋਕ ਹਾਲੇ ਵੀ ਜ਼ਮੀਨਾਂ ਦੇ ਮਾਲਕੀ ਹੱਕ ਨੂੰ ਤਰਸ ਰਹੇ ਹਨ ਅਤੇ ਉਨ੍ਹਾਂ 'ਤੇ ਹਮੇਸ਼ਾ ਘਰੋਂ ਬੇਘਰ ਹੋਣ ਦੀ ਤਲਵਾਰ ...

ਪੂਰੀ ਖ਼ਬਰ »

ਹੀਰਾ ਇਨਕਲੇਵ ਵੈੱਲਫੇਅਰ ਸੁਸਾਇਟੀ ਪੂਡਾ ਨੇ ਸਾਰੀ ਕਾਲੋਨੀ ਸੈਨੇਟਾਈਜ਼ ਕਰਵਾਈ

ਨਾਭਾ, 16 ਮਈ (ਕਰਮਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੌਰਾਨ ਵੱਧ ਰਹੇ ਕੇਸਾਂ ਨੂੰ ਲੈ ਕੇ ਸੁਸਾਇਟੀ ਦੀ ਸੁਰੱਖਿਆ ਲਈ ਹੀਰਾ ਇਨਕਲੇਵ ਵੈੱਲਫੇਅਰ ਸੁਸਾਇਟੀ ਪੂਡਾ ਨਾਭਾ (ਜ਼ਿਲ੍ਹਾ ਪਟਿਆਲਾ) ਵਲੋਂ ਸਾਰੀ ਕਾਲੋਨੀ ਨੂੰ ਸੈਨੇਟਾਈਜ਼ ਕਰਵਾਇਆ ਗਿਆ | ਇਸ ਮੌਕੇ ਹੀਰਾ ...

ਪੂਰੀ ਖ਼ਬਰ »

ਜੱਸੀ ਸੋਹੀਆਂ ਵਾਲਾ ਵਲੋਂ ਰਾਜਵਿੰਦਰ ਕੌਰ ਥਿਆੜਾ ਦਾ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਬਣਨ 'ਤੇ ਸਨਮਾਨ

ਨਾਭਾ, 16 ਮਈ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਐੱਸ. ਸੀ. ਵਿੰਗ ਪੰਜਾਬ ਦੇ ਜੁਆਇੰਟ ਸੈਕਟਰੀ ਜੱਸੀ ਸੋਹੀਆਂ ਵਾਲਾ ਨੇ 'ਆਪ' ਦੀ ਮਹਿਲਾ ਆਗੂ ਰਾਜਵਿੰਦਰ ਕੌਰ ਥਿਆੜਾ ਨੂੰ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਅਤੇ ਰਿਟਾ. ਆਈ. ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੰੂ ਹਰਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ-ਮਿਲਟੀ ਕੰਬੋਜ

ਰਾਜਪੁਰਾ, 16 ਮਈ (ਰਣਜੀਤ ਸਿੰਘ)-ਦੇਸ਼ 'ਚ ਚਲ ਰਹੀ ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਅਤੇ ਕੋਰੋਨਾ ਨੂੰ ਹਰਾਉਣ ਲਈ ਟੀਕਾਕਰਨ ਬਹੁਤ ਜ਼ਰੂਰੀ ਹੈ ਅਤੇ ਸਾਨੂੰ ਹਰ ਹਾਲ 'ਚ ਲਗਵਾਉਣਾ ਚਾਹੀਦਾ ਹੈ | ਇਹ ਪ੍ਰਗਟਾਵਾ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ...

ਪੂਰੀ ਖ਼ਬਰ »

ਅਧਿਆਪਕਾ ਮੀਨਾਕਸ਼ੀ ਨੂੰ ਵਧੀਆ ਸੇਵਾਵਾਂ ਬਦਲੇ ਕੀਤਾ ਸਨਮਾਨਿਤ

ਚੁੰਨ੍ਹੀ, 16 ਮਈ (ਗੁਰਪ੍ਰੀਤ ਸਿੰਘ ਬਿਲਿੰਗ)-ਅਧਿਆਪਕਾ ਮੀਨਾਕਸ਼ੀ ਮਹਾਜਨ ਜਿੱਥੇ ਆਪਣੀ ਡਿਊਟੀ ਪ੍ਰਤੀ ਇਕ ਇਮਾਨਦਾਰ ਅਧਿਆਪਕਾ ਹਨ, ਉੱਥੇ ਹੀ ਉਹ ਜ਼ਰੂਰਤਮੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ | ਇਹ ਪ੍ਰਗਟਾਵਾ ਨੌਰੰਗ ਸਿੰਘ ਪ੍ਰਧਾਨ ਐੱਸ. ...

ਪੂਰੀ ਖ਼ਬਰ »

ਅਮਰ ਸ਼ਹੀਦ ਸੁਖਦੇਵ ਦੀ ਜੈਅੰਤੀ ਮੌਕੇ ਬੂਟੇ ਲਗਾਏ

ਫ਼ਤਹਿਗੜ੍ਹ ਸਾਹਿਬ, 16 ਮਈ (ਪ. ਪ.)-ਪਿਛਲੇ ਕਾਫ਼ੀ ਸਮੇਂ ਤੋਂ ਚਲਾਈ ਜਾ ਰਹੀ ਮੁਹਿੰਮ 'ਰੁੱਖਾਂ ਦੀ ਸਭ ਕਰੋ ਸੰਭਾਲ, ਸਾਡਾ ਜੀਵਨ ਇਨ੍ਹਾਂ ਨਾਲ' ਦੀ ਲੜੀ ਨੂੰ ਅੱਗੇ ਤੋਰਦੇ ਹੋਏ ਸ਼ਹੀਦ ਭਗਤ ਸਿੰਘ ਦੇ ਸਾਥੀ ਅਮਰ ਸ਼ਹੀਦ ਸੁਖਦੇਵ ਦੀ 115ਵੀਂ ਜੈਅੰਤੀ ਮੌਕੇ ਭਗਵਾਨ ਵਾਲਮੀਕਿ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਸੁਖਦੇਵ ਦੇ ਜਨਮ ਦਿਨ ਮੌਕੇ ਲਗਾਏ ਬੂਟੇ

ਫ਼ਤਹਿਗੜ੍ਹ ਸਾਹਿਬ, 16 ਮਈ (ਬਲਜਿੰਦਰ ਸਿੰਘ)-ਸ਼ਹੀਦ-ਏ-ਆਜ਼ਮ ਸੁਖਦੇਵ ਦੇ ਜਨਮ ਦਿਨ ਮੌਕੇ ਬੈਂਕ ਕਾਲੋਨੀ ਸਰਹਿੰਦ ਵਾਸੀਆਂ ਵਲੋਂ ਕਾਲੋਨੀ 'ਚ ਛਾਂਦਾਰ ਅਤੇ ਫੁੱਲਦਾਰ ਬੂਟੇ ਲਗਾ ਕੇ ਦੇਸ਼ ਦੇ ਮਹਾਨ ਸ਼ਹੀਦ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ | ਇਸ ਮੌਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX