ਤਾਜਾ ਖ਼ਬਰਾਂ


ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  7 minutes ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  24 minutes ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  44 minutes ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  55 minutes ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  about 1 hour ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  about 1 hour ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  about 2 hours ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 2 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  about 4 hours ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 4 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਜਪਾਨ ਸਰਕਾਰ ਦਾ ਵੱਡਾ ਫ਼ੈਸਲਾ
. . .  1 day ago
ਟੋਕੀਓ (ਜਪਾਨ), 31 ਜੁਲਾਈ - ਜਪਾਨ ਸਰਕਾਰ ਨੇ 31 ਅਗਸਤ ਤੱਕ ਐਮਰਜੈਂਸੀ ਦੀ ਘੋਸ਼ਣਾ ਕੀਤੀ ਹੈ | ਟੋਕੀਓ, ਸੈਤਾਮਾ, ਚਿਬਾ, ਕਾਨਾਗਾਵਾ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਅੰਮ੍ਰਿਤਸਰ / ਦਿਹਾਤੀ

ਬੋਨੀ ਅਜਨਾਲਾ ਦੀ ਪ੍ਰਧਾਨਗੀ 'ਚ ਦਿਹਾਤੀ ਤੇ ਸ਼ਹਿਰੀ ਅਕਾਲੀ ਆਗੂਆਂ ਦੀ ਮੀਟਿੰਗ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)-ਸਾਬਕਾ ਅਕਾਲੀ ਵਿਧਾਇਕ, ਹਲਕਾ ਇੰਚਾਰਜ ਤੇ ਅਕਾਲੀ ਦਲ (ਬ) ਕੌਮੀ ਵਰਕਿੰਗ ਕਮੇਟੀ ਮੈਂਬਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕੇਂਦਰੀ ਮੋਦੀ ਸਰਕਾਰ ਤੇ ਸੂਬਾ ਦੀ ਕੈਪਟਨ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਕਹਿਰ ਨੂੰ ਅਗਾਊਾ ਰੋਕਣ ਲਈ ਕੇਂਦਰੀ ਮੋਦੀ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਪੂਰੀ ਤਰ੍ਹਾਂ ਲਾਪਰਵਾਹ ਹੁੰਦਿਆਂ ਕਾਰਪੋਰੇਟ ਘਰਾਣਿਆਂ ਨੂੰ ਲੁੱਟ ਖਸੁੱਟ ਕਰਾਉਣ ਲਈ ਕਿਸਾਨ ਮਾਰੂ ਖੇਤੀ ਕਾਲੇ ਕਾਨੂੰਨਾਂ ਨੂੰ ਬਣਾਉਣ ਤੇ ਕਿਰਤ ਕਾਨੂੰਨਾਂ 'ਚ ਸੋਧ ਕਰਕੇ ਮਜਦੂਰ ਦੀ ਦਿਹਾੜੀ ਦਾ ਸਮਾਂ 8 ਘੰਟੇ ਦੀ ਬਜਾਏ 12 ਘੰਟੇ ਕਰਨ ਤੋਂ ਇਲਾਵਾ ਲੋਕ ਮਾਰੂ ਤੇ ਵੰਡ ਪਾਊ ਨੀਤੀਆਂ ਨੂੰ ਪ੍ਰਫੁੱਲਿਤ ਕਰਨ 'ਚ ਸਾਰੀ ਸ਼ਕਤੀ ਝੋਕੀ ਗਈ | ਸ: ਬੋਨੀ ਅਜਨਾਲਾ ਇੱਥੇ ਅਕਾਲੀ ਦਲ ਦੇ ਦਫ਼ਤਰ ਵਿਖੇ ਸ਼ਹਿਰੀ ਤੇ ਦਿਹਾਤੀ ਆਗੂਆਂ ਨੂੰ ਅਕਾਲੀ ਦਲ ਦੀ ਮਜਬੂਤੀ ਮੁਹਿੰਮ ਦੌਰਾਨ ਕੋਰੋਨਾ ਤੋਂ ਬਚਾਅ ਲਈ ਸਾਵਧਾਨੀਆਂ ਖੁਦ ਵਰਤਣ ਤੇ ਅਕਾਲੀ ਕਾਰਕੁੰਨਾਂ ਸਮੇਤ ਹਲਕੇ ਦੇ ਲੋਕਾਂ ਨੂੰ ਵੀ ਸਰਕਾਰ 'ਤੇ ਟੇਕ ਰੱਖਣ ਦੀ ਬਜਾਏ ਸਮਾਜਿਕ ਦੂਰੀ ਤੇ ਹੋਰ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਚੇਅਰਮੈਨ ਚੌਧਰੀ ਆਸ਼ੋਕ ਮੰਨਣ, ਚੇਅਰਮੈਨ ਜਤਿੰਦਰ ਸਿੰਘ ਚੌਹਾਨ, ਚੇਅਰਮੈਨ ਰੂਬੀ ਗੁੱਝਾਪੀਰ, ਜਤਿੰਦਰਬੀਰ ਸਿੰਘ ਬਿੱਲੂ, ਕੌਂਸਲਰ ਭੱਟੀ ਜਸਪਾਲ ਸਿੰਘ ਢਿੱਲੋਂ, ਕੌਂਸਲਰ ਵਿਕਰਮਜੀਤ ਬੇਦੀ, ਕੌਂਸਲਰ ਨੰਦ ਲਾਲ ਬਾਊ, ਡਾ: ਦੀਪਕ ਸਰਪਾਲ, ਦੀਪੂ ਅਰੋੜਾ, ਨਵਤੇਜ ਸਿੰਘ ਸੁੱਗਾ, ਸ਼ਿਵ ਚਾਹਲ, ਲਾਟੀ ਜਸਪਾਲ ਸਿੰਘ, ਕਾਕੂ ਕਸ਼ਮੀਰ ਸਿੰਘ, ਅਮਰਜੀਤ ਸਿੰਘ ਨੰਗਲ, ਯੁੱਧਵੀਰ ਬੇਦੀ, ਪ੍ਰਗਟ ਸਿੰਘ ਚੱਕ ਬਾਲਾ, ਸ਼ਮਸ਼ੇਰ ਸਿੰਘ ਤੇੜਾ, ਹਰਜੀਤ ਸਿੰਘ ਗੁਰਾਲਾ, ਗੁਰਜੀਤ ਸਿੰਘ ਨਗੀਨਾ, ਫੌਜੀ ਦਲਜੀਤ ਸਿੰਘ, ਭੁਪਿੰਦਰ ਸਿੰਘ ਹਾਸ਼ਮਪੁਰਾ ਆਦਿ ਮੌਜੂਦ ਸਨ |

ਸਰਕਾਰ ਕਾਨੂੰਨ ਵਾਪਸ ਲਵੇ-ਮੱਖਣਵਿੰਡੀ

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਕਿਸਾਨ ਆਗੂ ਗੁਰਮੇਜ ਸਿੰਘ ਮੱਖਣਵਿੰਡੀ ਦੀ ਅਗਵਾਈ 'ਚ ਪਿੰਡ ਮੱਖਣਵਿੰਡੀ ਤੇ ਇਸ ਦੇ ਆਸ-ਪਾਸ ਦੇ ਕਿਸਾਨ ਤੇ ਮਜ਼ਦੂਰ ਸੰਯੁਕਤ ਕਿਸਾਨ ਮੋਰਚਾ 'ਚ ਸ਼ਾਮਿਲ ਲਈ ਨਵਾਂ ਪਿੰਡ ਤੋਂ ਸਿੰਘੂ ਸਰਹੱਦ ਦਿੱਲੀ ਰਵਾਨਾ ਹੋਏ | ਇਸ ਮੌਕੇ ਸ: ...

ਪੂਰੀ ਖ਼ਬਰ »

ਕੈਪਟਨ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਇਲਾਜ ਲਈ ਨਗਦ ਰਾਸ਼ੀ ਦੇਵੇ- ਈ.ਟੀ.ਓ.

ਨਵਾਂ ਪਿੰਡ, 16 ਮਈ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੇ ਸਾਬਕਾ ਮੁਲਾਜ਼ਮ ਵਿੰਗ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਤੇ ਹਲਕਾ ਇੰਚਾਰਜ ਜੰਡਿਆਲਾ ਗੁਰੂ ਹਰਭਜਨ ਸਿੰਘ ਸਾਬਕਾ ਈ. ਟੀ. ਓ. ਨੇ ਕੈਪਟਨ ਸਰਕਾਰ ਤੋਂ ਜ਼ੋਰਦਾਰ ਮੰਗ ਕੀਤੀ ਕਿ ਉਹ ਸਰਕਾਰੀ ਮੁਲਾਜ਼ਮ ਤੇ ਪੈਨਸ਼ਨਰ ਜੋ ...

ਪੂਰੀ ਖ਼ਬਰ »

ਦਾਣਾ ਮੰਡੀ ਅਵਾਣ 'ਚ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜ੍ਹਤੀ ਤੇ ਮਜ਼ਦੂਰ ਪ੍ਰੇਸ਼ਾਨ

ਰਮਦਾਸ, 16 ਮਈ (ਜਸਵੰਤ ਸਿੰਘ ਵਾਹਲਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨਾਂ ਖਿਲਾਫ ਤਿੰਨ ਕਾਲੇ ਕਾਨੂੰਨ ਪਾਸ ਕਰਕੇ ਕਿਸਾਨੀ ਨੂੰ ਖ਼ਤਮ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ ਤੇ ਪੰਜਾਬ 'ਚ ਕੈਪਟਨ ਸਰਕਾਰ ਮੋਦੀ ਸਰਕਾਰ ਦੇ ਕਦਮਾਂ ਤੇ ਚੱਲਦਿਆ ਹੋਇਆ ਕਿਸਾਨਾਂ ਨੂੰ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਪੰਜਾਬ ਦੇ ਮੁਲਾਜ਼ਮ ਵਰਗ ਵਲੋਂ ਮੁੱਢੋਂ ਖਾਰਜ

ਮਜੀਠਾ, 16 ਮਈ (ਸਹਿਮੀ)-ਆਮ ਆਦਮੀ ਪਾਰਟੀ ਐਕਸ ਇੰਪਲਾਈ ਵਿੰਗ ਦੇ ਜ਼ਿਲ੍ਹਾ ਸੰਯੁਕਤ ਸਕੱਤਰ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ 1 ਜਨਵਰੀ 2016 ਤੋਂ ਪੰਜਾਬ ਦੇ ਕਰਮਚਾਰੀਆਂ ਵਲੋਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਸੀ ਜੋ ਕਿ ਪਿਛਲੇ ...

ਪੂਰੀ ਖ਼ਬਰ »

ਸਬ ਇੰਸਪੈਕਟਰ ਰਾਜਬੀਰ ਕੌਰ ਨੇ ਪੁਲਿਸ ਚੌਕੀ ਮਜੀਠਾ ਦਾ ਚਾਰਜ ਸੰਭਾਲਿਆ

ਮਜੀਠਾ, 16 ਮਈ (ਜਗਤਾਰ ਸਿੰਘ ਸਹਿਮੀ)-ਪੁਲਿਸ ਚੱਕੀ ਮਜੀਠਾ ਦੇ ਨਵ-ਨਿਯੁਕਤ ਚੌਕੀ ਇੰਚਾਰਜ ਸਬ ਇੰਸਪੈਕਟਰ ਰਾਜਬੀਰ ਕੌਰ ਨੇ ਆਪਣਾ ਅਹੁਦੇ ਦਾ ਚਾਰਜ ਸੰਭਾਲ ਲਿਆ | ਇਸ ਮੌਕੇ ਨਵ-ਨਿਯੁਕਤ ਚੌਕੀ ਇੰਚਾਰਜ ਰਾਜਬੀਰ ਕੌਰ ਨੇ ਗੱਲਬਾਤ ਕਰਦਿਆਂ ਕਿਹਾ ਕਿ ਐਸ. ਐਸ. ਪੀ. ...

ਪੂਰੀ ਖ਼ਬਰ »

ਬਾਰਦਾਨੇ ਦੀ ਘਾਟ ਕਾਰਨ ਮੰਡੀਆਂ 'ਚ ਖੁੱਲ੍ਹੇ ਅਸਮਾਨ ਹੇਠ ਲੱਗੇ ਕਣਕ ਦੇ ਅੰਬਾਰ

ਓਠੀਆਂ, 16 ਮਈ (ਗੁਰਵਿੰਦਰ ਸਿੰਘ ਛੀਨਾ)-ਸਥਾਨਕ ਕਸਬਾ ਓਠੀਆਂ ਦੀ ਦਾਣਾ ਮੰਡੀ 'ਚ ਬਾਰਦਾਨੇ ਦੀ ਘਾਟ ਕਾਰਨ ਖੁੱਲੇ ਅਸਮਾਨ 'ਚ ਕਣਕ ਦੇ ਅੰਬਾਰ ਲੱਗੇ ਹੋਏ ਹਨ | ਮੰਡੀ ਦੇ ਪੱਲੇਦਾਰਾਂ ਨੇ ਦੱਸਿਆ ਕਿ ਮੰਡੀ 'ਚ ਬਾਰਦਾਨਾ ਨਹੀਂ ਆ ਰਿਹਾ, ਜਿਸ ਕਾਰਨ ਅਸੀਂ ਵੀ ਵਿਹਲੇ ਬੈਠ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਦਾ ਪ੍ਰਧਾਨ ਅਰੋੜਾ ਵਲੋਂ ਉਦਘਾਟਨ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬੇਹੱਦ ਭਿਆਨਕ ਰੂਪ ਧਾਰਨ ਕਰ ਚੁੱਕੇ ਕੋਰੋਨਾ ਕਾਲ ਦੌਰਾਨ ਹਰੇਕ ਵਿਅਕਤੀ ਨੂੰ ਖ਼ੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ ਕਿਉਂਕਿ ਖ਼ੂਨਦਾਨ ਹੀ ਇੱਕ ਅਜਿਹਾ ਦਾਨ ਹੈ ਜਿਸ ਨਾਲ ਲੋੜ ਪੈਣ 'ਤੇ ਕਿਸੇ ਵਿਅਕਤੀ ਦੀ ਕੀਮਤੀ ...

ਪੂਰੀ ਖ਼ਬਰ »

ਕਸਬਾ ਬੁਤਾਲਾ ਵਿਖੇ ਪੁਲਿਸ ਨੇ ਪੰਚਾਂ-ਸਰਪੰਚਾਂ ਨਾਲ ਕੀਤੀ ਮੀਟਿੰਗ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬੁਤਾਲਾ ਚੌਂਕੀ ਇੰਚਾਰਜ ਏ.ਐੱਸ.ਆਈ. ਰਾਜਿੰਦਰਪਾਲ ਸਿੰਘ ਅਤੇ ਬਲਜਿੰਦਰ ਸਿੰਘ ਨੇ ਬੁਤਾਲਾ ਤੇ ਆਸ-ਪਾਸ ਪਿੰਡਾ ਦੇ ਪੰਚਾਂ-ਸਰਪੰਚਾ ਨਾਲ ਮੀਟਿੰਗ ਕੀਤੀ | ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਬਹੁਤ ...

ਪੂਰੀ ਖ਼ਬਰ »

ਮੰਦਰ ਮਾਤਾ ਚਿੰਤਪੂਰਨੀ ਵਿਖੇ ਭਗਵਾਨ ਪਰਸ਼ੂਰਾਮ ਦਾ ਜਨਮ ਦਿਵਸ ਮਨਾਇਆ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)-ਅੱਜ ਸਥਾਨਕ ਮਾਤਾ ਚਿੰਤਪੂਰਨੀ ਮੰਦਰ ਵਿਖੇ ਬ੍ਰਾਹਮਣ ਸਭਾ ਅਜਨਾਲਾ ਦੇ ਪ੍ਰਧਾਨ ਪਿ੍ੰ: ਵਾਸਦੇਵ ਸ਼ਰਮਾ, ਜੋ ਕੌਮੀ ਸਰਪ੍ਰਸਤ ਵੀ ਹਨ, ਦੇ ਉੱਦਮ ਨਾਲ ਭਗਵਾਨ ਪਰਸ਼ੂ ਰਾਮ ਦਾ ਜਨਮ ਦਿਵਸ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ...

ਪੂਰੀ ਖ਼ਬਰ »

ਨਵੇਂ ਥਾਣਾ ਮੁਖੀ ਨੇ ਅਹੁਦਾ ਸੰਭਾਲਿਆ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਸ: ਪ੍ਰਭਜੋਤ ਸਿੰਘ ਨੇ ਬਤੌਰ ਥਾਣਾ ਮੁਖੀ ਅਹੁਦਾ ਸੰਭਾਲ ਲਿਆ ਹੈ, ਅਹੁਦਾ ਸੰਭਾਲਣ ਤੋਂ ਪਹਿਲਾਂ ਸ: ਪ੍ਰਭਜੋਤ ਸਿੰਘ ਨੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਨਤਮਸਤਕ ਹੋਕੇ ...

ਪੂਰੀ ਖ਼ਬਰ »

ਭਾਰਤ ਗਲੋਂ ਗੁਲਾਮੀ ਲਾਹੁਣ ਵਾਲਿਆਂ 'ਚ ਸ਼ਾਮਿਲ ਯੋਧੇ ਬੇਅੰਤ ਸਿੰਘ ਬੱਬਰ ਅਕਾਲੀ ਦਾ ਪਿੰਡ 'ਝੰਜੋਟੀ'

ਸੁਖਜਿੰਦਰ ਸਿੰਘ ਹੇਰ 98728 49349 ਰਾਜਾਸਾਂਸੀ-ਸੈਂਕੜੇ ਵਰ੍ਹੇ ਹਿੰਦੁਸਤਾਨ ਦੇ ਗਲ਼ ਪਏ ਰਹੇ ਗੁਲਾਮੀ ਦੇ ਜੂਲ਼ੇ ਨੂੰ ਲਾਹੁਣ ਦਾ ਤਹੱਈਆ ਕਰਨ ਵਾਲੇ ਸੂਰਬੀਰ ਯੋਧਿਆਂ ਦੀ ਸੂਚੀ 'ਚ ਸ਼ਾਮਿਲ ਕਾਮਰੇਡ ਸੋਚ ਤੋਂ ਬੱਬਰ ਅਕਾਲੀ ਬਣਨ ਵਾਲੇ ਸ: ਬੇਅੰਤ ਸਿੰਘ ਹੀ ਨਹੀਂ ਸਗੋਂ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਮੀਟਿੰਗ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇਥੇ ਮੈਡੀਕਲ ਪ੍ਰੈਕਟੀਸ਼ਨਰ 295 ਪੰਜਾਬ ਦੀ ਅਹਿਮ ਮੀਟਿੰਗ ਡਾ: ਮਲਕੀਤ ਸਿੰਘ ਰੰਧਾਵਾ ਤਹਿਸੀਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ, ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਰਬਜੀਤ ਸਿੰਘ ਜ਼ਿਲ੍ਹਾ ਪ੍ਰਧਾਨ ਨੇ ...

ਪੂਰੀ ਖ਼ਬਰ »

'ਜਾਗੋ ਪੰਜਾਬ' ਸੰਸਥਾ ਵਲੋਂ ਮੁਫ਼ਤ ਐਂਬੂਲੈਂਸ ਸੇਵਾਵਾ ਜਲਦ ਸ਼ੁਰੂ ਕੀਤੀ ਜਾਵੇਗੀ- ਗਿੱਲ

ਜੈਂਤੀਪੁਰ, 16 ਮਈ (ਭੁਪਿੰਦਰ ਸਿੰਾਘ ਗਿੱਲ)-ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਵੱਖ-ਵੱਖ ਸਮਾਜਸੇਵੀ ਸੰਸਥਾਵਾ ਵਲੋਂ ਸਰਕਾਰ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਸਿਹਤ ਸਹੂਲਤਾਵਾਂ, ਖਾਣ-ਪੀਣ ਦਾ ਸਾਮਾਨ, ਦਵਾਈਆਂ ਆਦਿ ਘਰ-ਘਰ ਜਾ ਕੇ ਮੁਹੱਈਆ ਕਰਵਾਈਆਂ ਸਨ ਤੇ ...

ਪੂਰੀ ਖ਼ਬਰ »

ਕੋਰੋਨਾ ਤੇ ਡੇਂਗੂ ਬਿਮਾਰੀ ਨੂੰ ਮਾਤ ਦੇਣ ਲਈ ਸੋਸ਼ਲ ਮੀਡੀਆ ਨੂੰ ਯੂਥ ਕਾਂਗਰਸ ਮਜ਼ਬੂਤ ਹਥਿਆਰ ਵਜੋਂ ਵਰਤੇਗੀ-ਕੰਵਰਪ੍ਰਤਾਪ ਅਜਨਾਲਾ

ਅਜਨਾਲਾ, 16 ਮਈ (ਐਸ. ਪ੍ਰਸ਼ੋਤਮ)-ਗੁਰਾਲਾ ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਸਪੁੱਤਰ ਤੇ ਯੂਥ ਕਾਂਗਰਸ ਮਾਮਲਿਆਂ ਦੇ ਇੰਚਾਰਜ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਯੂਥ ਕਾਂਗਰਸ ਜ਼ਿਲ੍ਹਾ ਦਿਹਾਤੀ ਸੋਸ਼ਲ ਮੀਡੀਆ ਇੰਚਾਰਜ ਰਾਣਾ ਬੱਲ ਗੁਰਾਲਾ ਦੀ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਕੈਪਟਨ ਸਰਕਾਰ ਨੇ ਜਿੰਮੇਵਾਰੀ ਵਾਲੇ ਫਰਜ਼ ਨਿਭਾਏ-ਕੱਕੜ

ਚੋਗਾਵਾਂ, 16 ਮਈ (ਗੁਰਬਿੰਦਰ ਸਿੰਘ ਬਾਗੀ)-ਪੰਜਾਬ ਵਿਚ ਕਾਂਗਰਸ ਸਰਕਾਰ ਤੇ ਪਾਰਟੀ ਪੂਰੀ ਤਰ੍ਹਾਂ ਮਜਬੂਤ ਹੈ | ਪੂਰੇ ਪੰਜਾਬ ਦੇ ਅੰਦਰ ਸ਼ਹਿਰਾਂ ਪਿੰਡਾਂ ਵਿਚ ਵੱਡੇ-ਵੱਡੇ ਪ੍ਰੋਜੈਕਟਾਂ ਉਪਰ ਕੰਮ ਚੱਲ ਰਿਹਾ ਹੈ | ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਕਰੋੜਾਂ ਰੁਪਏ ਦਾ ...

ਪੂਰੀ ਖ਼ਬਰ »

ਸਰਕਾਰ ਦੀ ਬੇਧਿਆਨੀ ਕਾਰਨ ਛੱਪੜਾਂ ਦੀ ਸਹੀ ਨਿਕਾਸੀ ਨਾ ਹੋਣ ਕਾਰਨ ਕੈਂਸਰ ਵਰਗੀ ਬਿਮਾਰੀ ਵਧਣ ਦਾ ਖਦਸ਼ਾ-ਛੱਜਲਵੱਡੀ

ਬਾਬਾ ਬਕਾਲਾ ਸਾਹਿਬ, 16 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-1970 ਤੋਂ ਬਾਅਦ ਕਾਫੀ ਪਿੰਡਾਂ 'ਚ ਹਰ ਘਰ ਵਿਚ ਪਖਾਨੇ ਬਣਨ ਨਾਲ ਤੇ ਘਰਾਂ 'ਚ ਮੋਟਰਾਂ ਲੱਗਣ ਕਾਰਨ ਅੱਜ ਛੱਪੜਾਂ ਦਾ ਪਾਣੀ ਪ੍ਰਦੂਸ਼ਿਤ ਹੋਣਾ ਸ਼ੁਰੂ ਹੋ ਗਿਆ ਹੈ | ਸੋ ਇਨ੍ਹਾਂ ਛੱਪੜਾਂ ਦੇ ਪਾਣੀ ਨੂੰ ਸਮੇਂ ਸਮੇਂ ...

ਪੂਰੀ ਖ਼ਬਰ »

ਰਾਜਾਸਾਂਸੀ ਹਵਾਈ ਅੱਡੇ ਨੇੜੇ ਵਸਿਆ ਹੈ ਪਿੰਡ ਮੁਗਲਾਣੀ ਕੋਟ

ਹਰਦੀਪ ਸਿੰਘ ਖੀਵਾ 9780153353 ਰਾਜਾਸਾਂਸੀ : ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਕਰੀਬ 5 ਕਿਲੋਮੀਟਰ ਦੀ ਦੂਰੀ 'ਤੇ ਚੜਦੇ ਪਾਸੇ ਵੱਸਿਆ ਹੈ ਪਿੰਡ ਮੁਗਲਾਣੀ ਕੋਟ ਜੋ ਪਾਰਟੀਬਾਜ਼ੀ ਤੇ ਸਿਆਸਤ ਤੋਂ ਉੱਪਰ ਉਠ ਭਾਈਚਾਰਕ ਸਾਂਝ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਜਗਦੇਵ ਕਲਾਂ, 16 ਮਈ (ਸ਼ਰਨਜੀਤ ਸਿੰਘ ਗਿੱਲ)-ਪਿੰਡ ਝੰਡੇਰ ਤੇ ਕੋਟਲੀ ਸੱਕਿਆਂਵਾਲੀ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਛੀਨਾ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ | ਜਿਸ ਵਿਚ ਵੱਡੀ ਗਿਣਤੀ ਵਿਚ ਲੋਕ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਮਜੀਠਾ, 16 ਮਈ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਸਥਿਤ ਬੱਸ ਸਟੈਂਡ ਤੋਂ ਮਜੀਠਾ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ | ਪੁਲਿਸ ਚੌਕੀ ਮਜੀਠਾ ਦੀ ਇੰਚਾਰਜ ਸਬ ਇੰਸਪੈਕਟਰ ਰਾਜਬੀਰ ਕੌਰ ਨੇ ਦੱਸਿਆ ਕਿ ਪੁਲਿਸ ਥਾਣਾ ਮਜੀਠਾ ਅਧੀਨ ਕਸਬਾ ...

ਪੂਰੀ ਖ਼ਬਰ »

ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਦਿਹਾਂਤ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਸਮੂਹ ਅਜਨਾਲਾ ਪਰਿਵਾਰ ਨੂੰ ਅੱਜ ਉਸ ਵੇਲੇ ਵੱਡਾ ਸਦਮਾ ਲੱਗਾ ਜਦ ਵਿਧਾਇਕ ਅਜਨਾਲਾ ਦੇ ਵੱਡੇ ਭਰਾ ਮੇਜਰ ਰਾਜਬੀਰ ਸਿੰਘ ਅਜਨਾਲਾ ਦਾ ਸੰਖੇਪ ਬਿਮਾਰੀ ਪਿੱਛੋਂ ਅੰਮਿ੍ਤਸਰ ...

ਪੂਰੀ ਖ਼ਬਰ »

ਲੁਟੇਰੇ ਔਰਤ ਦੀਆਂ ਵਾਲੀਆਂ ਲਾਹ ਕੇ ਫ਼ਰਾਰ

ਤਰਸਿੱਕਾ, 16 ਮਈ (ਅਤਰ ਸਿੰਘ ਤਰਸਿੱਕਾ)-ਪਿੰਡ ਤਰਸਿੱਕਾ ਦੀ ਇਕ ਦੁਕਾਨਦਾਰ ਔਰਤ ਦੀਆਂ ਸੋਨੇ ਦੀਆਂ ਵਾਲੀਆਂ ਦੋ ਨੌਜਵਾਨ ਲੁਟੇਰਿਆਂ ਵਲੋਂ ਦਿਨ ਦਿਹਾੜੇ ਲਾਹ ਕੇ ਫ਼ਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੀੜਤ ਔਰਤ ਪਿਆਰ ਕੌਰ (65) ਨੇ ਦੱਸਿਆ ਕਿ ਸਾਡੀ ਪਿੰਡ ...

ਪੂਰੀ ਖ਼ਬਰ »

ਦਾਣਾ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਛੀਨਾ ਨੂੰ ਸਦਮਾ- ਤਾਈ ਦਾ ਦਿਹਾਂਤ

ਹਰਸਾ ਛੀਨਾ, 16 ਮਈ (ਕੜਿਆਲ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਿਆਸੀ ਖੇਤਰ 'ਚ ਅਹਿਮ ਸਥਾਨ ਰੱਖਦੇ ਵਰਨਾਲੀ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦ ਦਾਣਾਂ ਮੰਡੀ ਭਗਤਾਂਵਾਲਾ ਦੇ ਪ੍ਰਧਾਨ ਆੜਤੀ ਅਮਨਦੀਪ ਸਿੰਘ ਛੀਨਾ ਦੇ ਤਾਈ ਤੇ ਸਮਾਜ ਸੇਵਕ ਜਗਦੀਪ ਸਿੰਘ ...

ਪੂਰੀ ਖ਼ਬਰ »

ਡੇਂਗੂ ਦੇ ਬਚਾਅ ਲਈ ਕੰਵਰਪ੍ਰਤਾਪ ਵਲੋਂ ਫੌਗਿੰਗ ਮੁਹਿੰਮ ਦੀ ਸ਼ੁਰੂਆਤ

ਅਜਨਾਲਾ, 16 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਬਰਸਾਤੀ ਮੌਸਮ ਦੌਰਾਨ ਸ਼ਹਿਰ ਵਾਸੀਆਂ ਨੂੰ ਡੇਂਗੂ ਤੇ ਮਲੇਰੀਏ ਤੋਂ ਬਚਾਅ ਲਈ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਆਪਣੀ ਨਿੱਜੀ ਜੇਬ 'ਚੋਂ ਖ਼ਰੀਦੀਆਂ ਫੌਗਿੰਗ ਮਸ਼ੀਨਾਂ ਨਾਲ ਅਜਨਾਲਾ ਸ਼ਹਿਰ ਵਿਚ ਸਪਰੇਅ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX