ਤਾਜਾ ਖ਼ਬਰਾਂ


ਜੰਮੂ ਕਸ਼ਮੀਰ 'ਚ ਪੱਥਰਬਾਜ਼ਾਂ ਨੂੰ ਨਹੀਂ ਮਿਲੇਗੀ ਸਰਕਾਰੀ ਨੌਕਰੀ ਤੇ ਨਾ ਹੀ ਪਾਸਪੋਰਟ
. . .  11 minutes ago
ਸ੍ਰੀਨਗਰ, 1 ਅਗਸਤ - ਜੰਮੂ ਕਸ਼ਮੀਰ 'ਚ ਹੁਣ ਦੇਸ਼ ਧਰੋਹੀਆਂ ਤੇ ਪੱਥਰਬਾਜ਼ਾਂ 'ਤੇ ਨਕੇਲ ਕੱਸਣ ਲਈ ਨਵਾਂ ਆਦੇਸ਼ ਜਾਰੀ ਕੀਤਾ ਹੈ। ਜਿਸ ਤਹਿਤ ਦੇਸ਼ ਖ਼ਿਲਾਫ਼ ਨਾਅਰੇਬਾਜ਼ੀ ਕਰਨ ਵਾਲੇ ਤੇ ਪੱਥਰਬਾਜ਼ੀ ਕਰਨ ਵਾਲਿਆਂ ਨੂੰ ਸਰਕਾਰੀ ਨੌਕਰੀ ਨਹੀਂ ਦਿੱਤੀ ਜਾਵੇਗੀ। ਇਸ ਦੇ ਨਾਲ...
ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਅੱਜ ਤੋਂ ਪ੍ਰਧਾਨਗੀ ਕਰੇਗਾ ਭਾਰਤ
. . .  40 minutes ago
ਨਵੀਂ ਦਿੱਲੀ, 1 ਅਗਸਤ - ਭਾਰਤ ਦੇ ਲਈ ਅੱਜ ਐਤਵਾਰ ਦਾ ਦਿਨ ਕਾਫੀ ਅਹਿਮ ਹੈ। ਦਰਅਸਲ ਅੱਜ ਇਕ ਅਗਸਤ ਤੋਂ ਭਾਰਤ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸੰਭਾਲਣ ਜਾ ਰਿਹਾ ਹੈ। ਹਾਲਾਂਕਿ ਸੁਰੱਖਿਆ ਪ੍ਰੀਸ਼ਦ ਦਾ ਪਹਿਲਾ ਕਾਰਜਕਾਰੀ ਦਿਵਸ ਭਲਕੇ ਸੋਮਵਾਰ ਤੋਂ ਹੋਵੇਗਾ। ਸੁਰੱਖਿਆ...
ਘੱਗਰ ਦਾ ਪਾਣੀ ਵਧਣ ਕਾਰਨ ਲੋਕ ਸਹਿਮੇ
. . .  57 minutes ago
ਸਰਦੂਲਗੜ੍ਹ, 1 ਅਗਸਤ (ਜੀ. ਐਮ. ਅਰੋੜਾ) - ਸਥਾਨਕ ਸ਼ਹਿਰ ਦੀ ਹਿੱਕ ਨਾਲ ਖਹਿ ਕੇ ਲੰਘਦੀ ਘੱਗਰ ਨਦੀ ਵਿਚ ਪਾਣੀ ਦਾ ਪੱਧਰ 19 ਫੁੱਟ 'ਤੇ ਹੋ ਜਾਣ ਕਾਰਨ ਲੋਕ ਸਹਿਮੇ ਹੋਏ ਹਨ। ਉੱਥੇ ਹੀ, ਘੱਗਰ ਦੇ ਪੁਲ ਵਿਚ ਬੂਟੀ ਫਸਣ ਕਾਰਨ ਘੱਗਰ ਨਦੀ ਦੇ ਬੰਨ੍ਹ ਟੁੱਟਣ ਦੇ ਡਰੋਂ ਪ੍ਰਸ਼ਾਸਨ ਨੇ ਤੜਕੇ ਤਿੰਨ ਵਜੇ ਤੋਂ...
ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਦਾ ਕੀਤਾ ਹਵਾਈ ਸਰਵੇਖਣ
. . .  about 1 hour ago
ਸ਼ਿਮਲਾ, 1 ਅਗਸਤ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹੜ੍ਹ ਪ੍ਰਭਾਵਿਤ ਖੇਤਰ ਲਾਹੌਲ-ਸਪਿਤੀ ਦਾ ਹਵਾਈ ਸਰਵੇਖਣ ਕੀਤਾ ਹੈ। ਇਸ ਖੇਤਰ ਵਿਚ ਅਚਾਨਕ ਆਏ ਹੜ੍ਹ ਕਾਰਨ ਭਾਰੀ ਤਬਾਹੀ ਸਮੇਤ ਕੁਝ ਮੌਤਾਂ ਹੋਈਆਂ ਹਨ...
ਦਿੱਲੀ 'ਚ ਮੀਂਹ ਕਾਰਨ ਕਈ ਇਲਾਕਿਆਂ 'ਚ ਭਰਿਆ ਪਾਣੀ
. . .  about 1 hour ago
ਨਵੀਂ ਦਿੱਲੀ, 1 ਅਗਸਤ - ਰਾਜਧਾਨੀ ਦਿੱਲੀ ਵਿਚ ਅੱਜ ਜ਼ੋਰਦਾਰ ਮੀਂਹ ਪਿਆ ਹੈ। ਤੇਜ਼ ਮੀਂਹ ਕਾਰਨ ਮੌਸਮ ਬੇਸ਼ੱਕ ਸੁਹਾਵਣਾ ਹੋ ਗਿਆ ਪ੍ਰੰਤੂ ਇਸ ਕਾਰਨ ਦਿੱਲੀ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਪਾਣੀ ਜਮਾਂ ਹੋ ਗਿਆ ਹੈ। ਸੜਕਾਂ ਪਾਣੀ 'ਚ ਡੁੱਬ ਗਈਆਂ ਅਤੇ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਈ...
ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਅਮਿਤ ਸ਼ਾਹ
. . .  about 1 hour ago
ਲਖਨਊ, 1 ਅਗਸਤ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਉਤਰ ਪ੍ਰਦੇਸ਼ ਦੇ ਦੌਰੇ 'ਤੇ ਪੁੱਜੇ ਹਨ। ਇਸ ਦੌਰਾਨ ਹਵਾਈ ਅੱਡੇ 'ਤੇ ਰਾਜ ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਉਨ੍ਹਾਂ ਦਾ ਸਵਾਗਤ ਕੀਤਾ...
ਸਤੀਸ਼ ਕੁਮਾਰ ਕੁਆਟਰ ਫਾਈਨਲ ਵਿਚ ਹਾਰੇ, ਭਾਰਤੀ ਉਮੀਦਾਂ ਨੂੰ ਵੱਡਾ ਝਟਕਾ
. . .  about 1 hour ago
ਟੋਕੀਓ, 1 ਅਗਸਤ - ਭਾਰਤੀ ਉਮੀਦਾਂ ਨੂੰ ਟੋਕੀਓ ਉਲੰਪਿਕ ਵਿਚ ਉਸ ਵਕਤ ਵੱਡਾ ਝਟਕਾ ਲੱਗਾ ਜਦੋਂ ਬਾਕਸਿੰਗ ਦੇ ਸੁਪਰ ਹੈਵੀ ਵੇਟ ਕੁਆਟਰ ਫਾਈਨਲ ਮੈਚ ਵਿਚ ਭਾਰਤ ਦੇ ਸਤੀਸ਼ ਕੁਮਾਰ ਨੂੰ ਹਾਰ ਮਿਲੀ...
ਭਾਰਤ ਵਿਚ ਕੋਰੋਨਾ ਦੇ ਪਿਛਲੇ 24 ਘੰਟਿਆਂ ਦੌਰਾਨ 41 ਹਜ਼ਾਰ ਤੋਂ ਵਧੇਰੇ ਪ੍ਰਾਪਤ ਹੋਏ ਕੇਸ
. . .  1 minute ago
ਨਵੀਂ ਦਿੱਲੀ, 1 ਅਗਸਤ - ਭਾਰਤ ਵਿਚ ਕੋਰੋਨਾ ਦੇ 41 ਹਜ਼ਾਰ 831 ਨਵੇਂ ਕੇਸ ਪਿਛਲੇ 24 ਘੰਟਿਆਂ ਦੌਰਾਨ ਪ੍ਰਾਪਤ ਹੋਏ ਹਨ ਅਤੇ 541 ਮਰੀਜ਼ਾਂ ਦੀ ਮੌਤਾਂ ਹੋਈਆਂ ਹਨ...
ਅਫ਼ਗ਼ਾਨਿਸਤਾਨ ਦੇ ਕੰਧਾਰ ਹਵਾਈ ਅੱਡੇ 'ਤੇ ਹਮਲਾ
. . .  about 3 hours ago
ਕਾਬੁਲ, 1 ਅਗਸਤ - ਅਮਰੀਕੀ ਫ਼ੌਜੀਆਂ ਦੇ ਦੋ ਦਹਾਕਿਆਂ ਬਾਅਦ ਅਫ਼ਗ਼ਾਨਿਸਤਾਨ ਛੱਡਣ ਦੀ ਪ੍ਰਕਿਰਿਆ ਵਿਚਕਾਰ ਤਾਲਿਬਾਨ ਮੁਲਕ ਅੰਦਰ ਆਪਣਿਆਂ ਲੜਾਕਿਆਂ ਦੀ ਮਦਦ ਨਾਲ ਮੁੜ ਤੋਂ ਸੁਰਜੀਤ ਹੋ ਰਿਹਾ ਹੈ। ਅਫ਼ਗ਼ਾਨ ਸਰਕਾਰ ਵੀ ਤਾਲਿਬਾਨ ਨਾਲ ਟਾਕਰਾ ਲੈਂਦੀ ਪ੍ਰਤੀਤ ਹੋ ਰਹੀ ਹੈ। ਇਸ ਵਿਚਕਾਰ...
ਐਨ.ਆਈ.ਏ. ਵਲੋਂ ਜੰਮੂ ਕਸ਼ਮੀਰ ਵਿਚ ਛਾਪੇਮਾਰੀ, ਇਕ ਅੱਤਵਾਦੀ ਗ੍ਰਿਫ਼ਤਾਰ
. . .  about 4 hours ago
ਸ੍ਰੀਨਗਰ, 1 ਅਗਸਤ - ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਜੰਮੂ ਕਸ਼ਮੀਰ ਵਿਚ 15 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ ਅਤੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ ਹੈ...
ਦਿੱਲੀ ਵਿਚ ਭਾਰੀ ਮੀਂਹ
. . .  about 4 hours ago
ਨਵੀਂ ਦਿੱਲੀ, 1 ਅਗਸਤ - ਕੌਮੀ ਰਾਜਧਾਨੀ ਦਿੱਲੀ ਵਿਚ ਸੰਘਣੇ ਬੱਦਲ ਛਾਅ ਜਾਣ ਮਗਰੋਂ ਭਾਰੀ ਮੀਂਹ ਪਿਆ ਹੈ ਤੇ ਮੌਸਮ ਸੁਹਾਵਣਾ ਹੋ ਗਿਆ ਹੈ...
ਅੱਜ ਦਾ ਵਿਚਾਰ
. . .  about 4 hours ago
ਉਲੰਪਿਕ 'ਚ ਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕੁਆਟਰ ਫਾਈਨਲ ਤੱਕ ਪਹੁੰਚੀ
. . .  1 day ago
ਟੋਕੀਓ, 31 ਜੁਲਾਈ - ਜਾਪਾਨ ਵਿਚ ਚੱਲ ਰਹੀਆਂ ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਨੇ ਇਤਿਹਾਸ ਰਚਦੇ ਹੋਏ ਕੁਆਟਰ ਫਾਈਨਲ ਵਿਚ ਪ੍ਰਵੇਸ਼ ਪਾ ਲਿਆ ਹੈ। ਉਲੰਪਿਕ ਦੇ ਇਤਿਹਾਸ ਵਿਚ ਪਹਿਲੀ ਵਾਰ ਭਾਰਤੀ ਮਹਿਲਾਵਾਂ ਦੀ ਹਾਕੀ ਟੀਮ ਕੁਆਟਰ ਫਾਈਨਲ ਤੱਕ ਪਹੁੰਚ ਸਕੀ ਹੈ। ਜਿਵੇਂ ਹੀ...
ਕਿਸਾਨਾਂ ਵਲੋਂ ਸਾਬਕਾ ਕੈਬਨਿਟ ਮੰਤਰੀ ਮਿੱਤਲ ਦਾ ਕੀਤਾ ਘਿਰਾਓ
. . .  1 day ago
ਸ੍ਰੀ ਅਨੰਦਪੁਰ ਸਾਹਿਬ, 31 ਜੁਲਾਈ (ਨਿੱਕੂਵਾਲ, ਕਰਨੈਲ ਸਿੰਘ) - ਬੀਤੇ ਦਿਨੀਂ ਪਿੰਡ ਬੀਕਾਪੁਰ ਵਿਖੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦਾ ਘਿਰਾਓ ਕਰਨ ਤੋਂ ਬਾਅਦ ਕਿਸਾਨਾਂ ਵਲੋਂ ਅੱਜ ਦੂਜੇ ਦਿਨ ਵੀ ਨਜ਼ਦੀਕੀ ਪਿੰਡ ਰਾਮਪੁਰ ਜੱਜਰ ਵਿਖੇ ਮਿੱਤਲ ਦਾ ਘਿਰਾਓ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਾਬਕਾ...
ਪੰਜਾਬ ਦੇ ਜ਼ਿਲ੍ਹਾ ਮਾਲ ਅਫ਼ਸਰਾਂ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਹੋਏ ਤਬਾਦਲੇ
. . .  1 day ago
ਅਜਨਾਲਾ/ਫਗਵਾੜਾ, 31 ਜੁਲਾਈ (ਗੁਰਪ੍ਰੀਤ ਸਿੰਘ ਢਿੱਲੋਂ/ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਅੱਜ ਅਹਿਮ ਫ਼ੈਸਲਾ ਲੈਂਦਿਆਂ ਪੰਜਾਬ ਦੇ 9 ਜ਼ਿਲ੍ਹਾ ਮਾਲ ਅਫ਼ਸਰਾਂ 3 ਤਹਿਸੀਲਦਾਰਾਂ ਅਤੇ 20 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਹਨ...
ਦੋ ਰੋਜ਼ਾ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਸ਼ੁਰੂ
. . .  1 day ago
ਬੁਢਲਾਡਾ, 31 ਜੁਲਾਈ (ਸਵਰਨ ਸਿੰਘ ਰਾਹੀ) - ਗਤਕਾ ਫੈਡਰੇਸ਼ਨ ਪੰਜਾਬ ਵਲੋਂ ਬੋੜਾਵਾਲ (ਮਾਨਸਾ) ਵਿਖੇ ਅੱਜ ਤੋਂ ਕਰਵਾਈ ਜਾ ਰਹੀ ਦੋ ਰੋਜ਼ਾ 6ਵੀਂ ਪੰਜਾਬ ਰਾਜ ਗਤਕਾ ਚੈਂਪੀਅਨਸ਼ਿਪ ਦੀ ਸ਼ੁਰੂਆਤ ਕਰਦਿਆਂ ਗੱਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਪ੍ਰਧਾਨ ਹਰਚਰਨ ਸਿੰਘ ਭੁੱਲਰ ਆਈ. ਪੀ. ਐਸ. ਨੇ ਕਿਹਾ...
ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ
. . .  1 day ago
ਮਾਨਸਾ, 31 ਜੁਲਾਈ (ਗੁਰਚੇਤ ਸਿੰਘ ਫੱਤੇਵਾਲੀਆ) - ਤਲਵੰਡੀ ਸਾਬੋ ਤਾਪ ਘਰ ਦਾ 3 ਨੰਬਰ ਯੂਨਿਟ ਮੁੜ ਚਾਲੂ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਤਾਪ ਘਰ ਦਾ ਇਹ ਯੂਨਿਟ ਮਾਰਚ ਮਹੀਨੇ ਤੋਂ ਤਕਨੀਕੀ ਖ਼ਰਾਬੀ ਕਾਰਨ ਬੰਦ ਹੋ ਗਿਆ ਸੀ। 2 ਨੰਬਰ ਯੂਨਿਟ ਪਹਿਲਾਂ ਹੀ ਚੱਲ ਰਿਹਾ ਹੈ। ਜਦਕਿ 1 ਨੰਬਰ ਯੂਨਿਟ...
ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ ਜੁੜੇ 33 ਅਧਿਕਾਰੀਆਂ ਦੇ ਤਬਾਦਲੇ
. . .  1 day ago
ਫਗਵਾੜਾ, 31 ਜੁਲਾਈ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਸਰਕਾਰ ਵਲੋਂ ਜੇਲ੍ਹ ਪ੍ਰਸ਼ਾਸਨ ਨਾਲ 33 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਕੀਤਾ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 31 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦੇਸ਼ ਦੇ ਸਭ ਤੋਂ ਲੋੜੀਂਦੇ ਗੈਂਗਸਟਰ ਕਾਲਾ ...
ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਛੱਡੀ ਰਾਜਨੀਤੀ
. . .  1 day ago
ਕੋਲਕਾਤਾ, 31 ਜੁਲਾਈ - ਭਾਜਪਾ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਬਾਬੁਲ ਸੁਪ੍ਰਿਯੋ ਨੇ ਰਾਜਨੀਤੀ ਛੱਡ ਦਿੱਤੀ ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ ,31 ਜੁਲਾਈ - (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ ...
ਕੋਲੰਬੀਆ ਅਤੇ ਅਲ ਸਲਵਾਡੋਰ ਦੇ ਰਾਜਦੂਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਅੰਮ੍ਰਿਤਸਰ, 31 ਜੁਲਾਈ (ਜਸਵੰਤ ਸਿੰਘ ਜੱਸ) - ਭਾਰਤ ਵਿਚ ਕੋਲੰਬੀਆ ਦੇ ਰਾਜਦੂਤ ਮੈਰੀਆਨਾ ਪਾਚੇਕੋ ਮੋਨਟੇਸ ਅਤੇ ਅਲ ਸਲਵਾਡੋਰ ਦੇ ਰਾਜਦੂਤ ਗੁਇਲੇਰਮੋ ਰੂਬੀਓ ਫਿਊਨੇਸ...
ਸੈਮੀਫਾਈਨਲ ਵਿਚ ਭਾਰਤੀ ਸ਼ਟਲਰ ਪੀ.ਵੀ. ਸਿੰਧੂ ਨੂੰ ਮਿਲੀ ਹਾਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਸ਼ਟਲਰ ਪੀ.ਵੀ. ਸਿੰਧੂ ਚੀਨੀ ਤਾਈਪੇ ਦੀ ਤਾਈ ਤਜ਼ੁ-ਯਿੰਗ ਤੋਂ 18-21, 12-21 ਨਾਲ ਹਾਰ...
ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਦੀ ਹਾਰ, ਕੁਆਰਟਰ ਫਾਈਨਲ ਤੋਂ ਬਾਹਰ
. . .  1 day ago
ਟੋਕੀਓ, 31 ਜੁਲਾਈ - ਭਾਰਤੀ ਮੁੱਕੇਬਾਜ਼ ਪੂਜਾ ਰਾਣੀ ਮਹਿਲਾ ਮਿਡਲਵੇਟ (69-75 ਕਿਲੋਗ੍ਰਾਮ) ਦੇ ਕੁਆਰਟਰ ...
ਮੀਂਹ ਪੈਣ ਨਾਲ ਡਿੱਗੀ ਛੱਤ, ਪਰਿਵਾਰ ਦੇ ਮੈਂਬਰ ਜ਼ਖ਼ਮੀ
. . .  1 day ago
ਮੂਨਕ, 31 ਜੁਲਾਈ - (ਰਾਜਪਾਲ ਸਿੰਗਲਾ) - ਮੂਨਕ ਨਜ਼ਦੀਕ ਪੈਂਦੇ ਪਿੰਡ ਗੋਬਿੰਦਪੁਰਾ ਚੱਠਾ ਦੇ ਅੰਦਰ ਸੁੱਤੇ ਪਏ ਇਕ ਗਰੀਬ ਪਰਿਵਾਰ 'ਤੇ ਬੀਤੀ ਰਾਤ ਕਰੀਬ ਇਕ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 4 ਜੇਠ ਸੰਮਤ 553
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਮਾਨਸਾ

ਕਾਲੇ ਕਾਨੂੰਨ ਰੱਦ ਕਰਵਾਉਣ ਲਈ ਕਿਸਾਨਾਂ ਦੇ ਧਰਨੇ 229ਵੇਂ ਦਿਨ ਵੀ ਜਾਰੀ ਰਹੇ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਤਿੰਨ ਖੇਤੀ ਕਾਨੂੰਨ ਰੱਦ ਅਤੇ ਐਮ. ਐਸ. ਪੀ. ਗਾਰੰਟੀ ਕਾਨੂੰਨ ਲਾਗੂ ਕਰਵਾਉਣ ਲਈ ਜ਼ਿਲੇ੍ਹ 'ਚ ਕਿਸਾਨਾਂ ਵਲੋਂ ਲਗਾਏ ਧਰਨੇ 229ਵੇਂ ਦਿਨ ਰੋਸ ਪ੍ਰਦਰਸ਼ਨ ਜਾਰੀ ਰਹੇ | ਰੇਲਵੇ ਪਾਰਕਿੰਗ ਮਾਨਸਾ 'ਚ ਪ੍ਰਦਰਸ਼ਨ ਮੌਕੇ ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਲੋਕ ਵਿਰੋਧੀ ਫ਼ੈਸਲੇ ਲੈ ਰਹੀ ਹੈ, ਜਿਸ ਕਰ ਕੇ ਦੇਸ਼ ਵਿਚ ਉਸ ਦੀ ਸਾਖ਼ ਖ਼ਤਮ ਹੋਣ ਲੱਗੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਦੀ ਰਖੇਲ ਬਣੀ ਹੋਈ ਹੈ | ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਬਲਵਿੰਦਰ ਸ਼ਰਮਾ ਖਿਆਲਾ, ਤੇਜ ਸਿੰਘ ਚਕੇਰੀਆਂ, ਮੇਜਰ ਸਿੰਘ, ਸੋਮ ਦੱਤ ਸ਼ਰਮਾ ਆਦਿ ਹਾਜ਼ਰ ਸਨ |
ਪੈਟਰੋਲ ਪੰਪ ਅੱਗੇ ਧਰਨਾ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸੰਯੁਕਤ ਕਿਸਾਨ ਮੋਰਚਾ ਵਲੋਂ ਖੇਤੀ ਸਬੰਧੀ ਕਾਲੇ ਕਾਨੂੰਨਾਂ ਵਿਰੁੱਧ ਸਥਾਨਕ ਸ਼ਹਿਰ ਦੇ ਰਿਲਾਇੰਸ ਪੈਟਰੋਲ ਪੰਪ ਦਾ ਮੁਕੰਮਲ ਘਿਰਾਓ ਜਾਰੀ ਰਿਹਾ | ਕਿਸਾਨ ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ਵਲੋਂ ਇੱਕ ਨਾਮਵਰ ਕਿਸਾਨ ਆਗੂ ਖ਼ਿਲਾਫ਼ ਕੀਤੇ ਜਾ ਰਹੇ ਗੁੰਮਰਾਹਕੁਨ ਪ੍ਰਚਾਰ ਦਾ ਸਖ਼ਤ ਨੋਟਿਸ ਲਿਆ ਅਤੇ ਚੇਤਾਵਨੀ ਦਿੱਤੀ ਕਿ ਅਜਿਹਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਸਵਰਨ ਸਿੰਘ ਬੋੜਾਵਾਲ, ਸਤਪਾਲ ਸਿੰਘ ਬਰੇ੍ਹ, ਬਲਵੀਰ ਸਿੰਘ ਗੁਰਨੇ ਖ਼ੁਰਦ ਅਤੇ ਫਰੀਡਮ ਫਾਈਟਰ ਐਸੋਸੀਏਸ਼ਨ ਦੇ ਆਗੂ ਜਸਵੰਤ ਸਿੰਘ ਬੁਢਲਾਡਾ ਨੇ ਕਿਹਾ ਕਿ ਮੋਦੀ ਸਰਕਾਰ ਦੁਆਰਾ ਖੇਤੀ ਦੇ ਕਾਲੇ ਕਾਨੂੰਨਾਂ ਨੂੰ ਲਾਗੂ ਅਤੇ ਪਾਸ ਕਰਵਾਉਣ ਵਿਚ ਸ਼ੋ੍ਰਮਣੀ ਅਕਾਲੀ ਦਲ (ਬਾਦਲ) ਦੀ ਪੂਰੀ ਭੂਮਿਕਾ ਰਹੀ ਹੈ, ਜਿਸ ਨੰੂ ਕਦੇ ਮੁਆਫ਼ ਨਹੀਂ ਕੀਤਾ ਜਾ ਸਕਦਾ | ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਬਲਦੇਵ ਸਿੰਘ ਮੱਖਣ ਸਾਬਕਾ ਸਰਪੰਚ, ਬਲਦੇਵ ਸਿੰਘ ਗੁਰਨੇ ਕਲਾਂ, ਜਥੇਦਾਰ ਜਵਾਲਾ ਸਿੰਘ, ਸਰੂਪ ਸਿੰਘ ਗੁਰਨੇ ਕਲਾਂ, ਭੂਰਾ ਸਿੰਘ ਅਹਿਮਦਪੁਰ, ਨੰਬਰਦਾਰ ਜਰਨੈਲ ਸਿੰਘ, ਰੁਮਾਲਾ ਸਿੰਘ ਬੀਰੋਕੇ, ਮਿੱਠੂ ਸਿੰਘ ਅਹਿਮਦਪੁਰ , ਹਾਕਮ ਸਿੰਘ ਗੁਰਨੇ ਕਲਾਂ ਆਦਿ ਹਾਜ਼ਰ ਸਨ |
ਕੇਂਦਰ ਸਰਕਾਰ ਖ਼ਿਲਾਫ਼ ਹੁਣ ਆਰ ਪਾਰ ਦੀ ਲੜਾਈ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸਥਾਨਕ ਰੇਲਵੇ ਸਟੇਸ਼ਨ ਨੇੜੇ ਪਾਰਕਿੰਗ ਵਾਲੀ ਥਾਂ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ ਧਰਨਾ ਜਾਰੀ ਹੈ | ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਸਰਕਾਰ ਤੇ ਭਾਰੀ ਦਬਾਅ ਬਣਾਉਣ ਦੇ ਨਾਲ ਹੁਣ ਦਿੱਲੀ ਸੰਘਰਸ਼ ਵਿਚ ਸ਼ਮੂਲੀਅਤ ਕੀਤੀ ਜਾਵੇ ਤਾਂ ਜੋ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਕਰਨ ਲਈ ਮਜਬੂਰ ਹੋ ਜਾਵੇ ਅਤੇ ਸਰਕਾਰ ਖ਼ਿਲਾਫ਼ ਆਰ-ਪਾਰ ਦੀ ਲੜਾਈ ਲੜੀ ਜਾ ਸਕੇ | ਧਰਨੇ ਨੂੰ ਤਾਰਾ ਚੰਦ ਬਰੇਟਾ, ਛੱਜੂ ਸਿੰਘ ਬਰੇਟਾ, ਬਲਜੀਤ ਕੌਰ ਧਰਮਪੁਰਾ, ਦਸੌਂਧਾ ਸਿੰਘ ਬਹਾਦਰਪੁਰ, ਗੁਰਜੰਟ ਸਿੰਘ ਬਖਸ਼ੀਵਾਲਾ,ਰੂਪ ਸਿੰਘ ਬਰੇਟਾ, ਚਰਨਜੀਤ ਕੌਰ ਧਰਮਪੁਰਾ, ਗੁਰਮੀਤ ਕੌਰ ਮੰਡੇਰ ਨੇ ਸੰਬੋਧਨ ਕੀਤਾ |
ਰਿਲਾਇੰਸ ਪੰਪ 'ਤੇ ਧਰਨਾ ਜਾਰੀ-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਰਿਲਾਇੰਸ ਪੰਪ ਬਰੇਟਾ ਤੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਜਾਰੀ ਰੱਖਣ ਲਈ ਧਰਨਾ ਪਿਛਲੇ ਲੰਮੇ ਸਮੇਂ ਤੋਂ ਜਾਰੀ ਹੈ | ਬੁਲਾਰਿਆਂ ਨੇ ਕਿਹਾ ਕਿ ਕਿਸਾਨ ਖੇਤੀ ਵਿਰੋਧੀ ਕਾਨੂੰਨ ਰੱਦ ਕਰਵਾ ਕੇ ਹੀ ਅੰਦੋਲਨ ਖ਼ਤਮ ਕੀਤਾ ਜਾਵੇਗਾ | ਇਸ ਮੌਕੇ ਜੋਗਿੰਦਰ ਸਿੰਘ ਦਿਆਲਪੁਰਾ, ਸੁਖਦੇਵ ਸਿੰਘ ਖੁਡਾਲ਼, ਸੁਰਜੀਤ ਸਿੰਘ ਬਰੇਟਾ, ਗੁਰਮੇਲ ਸਿੰਘ ਰੰਘੜਿਆਲ, ਹਰਬੰਸ ਕੌਰ ਬਹਾਦਰਪੁਰ, ਸਰੋਜ ਕੌਰ ਦਿਆਲਪੁਰਾ, ਗੁਰਸੰਗਤ ਸਿੰਘ ਸੰਘਰੇੜੀ ਨੇ ਸੰਬੋਧਨ ਕੀਤਾ |

ਵੇਅਰ ਹਾਊਸ ਮੈਨੇਜਰ ਅਤੇ ਆੜ੍ਹਤੀਏ ਦਾ ਰੱਫੜ ਥਾਣੇ ਪੁੱਜਾ

ਭਗਤਾ ਭਾਈਕਾ, 16 ਮਈ (ਸੁਖਪਾਲ ਸਿੰਘ ਸੋਨੀ) ਸਥਾਨਕ ਅਨਾਜ ਮੰਡੀ ਅੰਦਰ ਸਥਿਤ ਵੇਅਰ ਹਾਊਸ ਦੇ ਗੁਦਾਮਾਂ ਵਿਚ ਕਣਕ ਦੀ ਅਨਲੋਡਿੰਗ ਨੂੰ ਲੈ ਕੇ ਸਬੰਧਿਤ ਅਧਿਕਾਰੀਆਂ ਅਤੇ ਦੋ ਆੜ੍ਹਤੀਆਂ ਵਿਚਕਾਰ ਛਿੜਿਆ ਰੱਫੜ ਆਖ਼ਰ ਸਥਾਨਕ ਪੁਲਿਸ ਥਾਣੇ ਵਿਚ ਪਹੁੰਚ ਗਿਆ ਹੈ | ਸਬੰਧਿਤ ...

ਪੂਰੀ ਖ਼ਬਰ »

3000 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ, ਮਾਮਲਾ ਦਰਜ

ਤਲਵੰਡੀ ਸਾਬੋ, 16 ਮਈ (ਰਣਜੀਤ ਸਿੰਘ ਰਾਜੂ)- ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰਜੀਤ ਸਿੰਘ ਵਿਰਕ ਦੇ ਨਿਰਦੇਸ਼ਾਂ 'ਤੇ ਪੁਲਿਸ ਵਲੋਂ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖ਼ਿਲਾਫ਼ ਕੀਤੀ ਜਾ ਰਹੀ ਸਖ਼ਤੀ ਦੌਰਾਨ ਪੁਲਿਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਉਸ ਨੇ ਇਕ ਵਿਅਕਤੀ ...

ਪੂਰੀ ਖ਼ਬਰ »

ਜ਼ਿਲ੍ਹਾ ਯੂਥ ਕਾਂਗਰਸ ਦੇ ਕਾਰਕੁਨ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ- ਚੁਸਪਿੰਦਰਬੀਰ ਸਿੰਘ ਭੂਪਾਲ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜ਼ਿਲ੍ਹਾ ਯੂਥ ਕਾਂਗਰਸ ਮਾਨਸਾ ਦੇ ਕਾਰਕੁਨ ਲੋੜਵੰਦਾਂ ਦੀ ਸਹਾਇਤਾ ਲਈ ਵਚਨਬੱਧ ਹਨ | ਇਸੇ ਲੜੀ ਤਹਿਤ ਜਿੱਥੇ ਲੋਕਾਂ ਨੂੰ ਕੋਰੋਨਾ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਸੈਂਪਿਲੰਗ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਸਿਵਲ ਹਸਪਤਾਲ ਦਾ ਦੌਰਾ

ਮਾਨਸਾ, 16 ਮਈ (ਵਿਸ਼ੇਸ ਪ੍ਰਤੀਨਿਧ)- ਡਿਪਟੀ ਕਮਿਸ਼ਨਰ ਮਹਿੰਦਰਪਾਲ ਨੇ ਸਥਾਨਕ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਜੇਰੇ ਇਲਾਜ ਕੋਵਿਡ ਪਾਜ਼ੀਟਿਵ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾ ਦਾ ਜਾਇਜ਼ਾ ਲਿਆ | ਉਨ੍ਹਾਂ ਦੱਸਿਆ ਕਿ ਅੱਜ ਜ਼ਿਲ੍ਹੇ ਵਿਚੋਂ 583 ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਪਿੰਡਾਂ 'ਚ ਜਾਗਰੂਕਤਾ ਮੁਹਿੰਮ

ਮਾਨਸਾ, 16 ਮਈ (ਵਿ. ਪ੍ਰਤੀ.)- ਜ਼ਿਲ੍ਹੇ ਦੇ ਪਿੰਡ ਬਣਾਂਵਾਲੀ ਵਿਖੇ ਸਥਾਪਤ ਤਲਵੰਡੀ ਸਾਬੋ ਤਾਪ ਘਰ ਦੇ ਪ੍ਰਬੰਧਕਾਂ ਨੇ ਦਾਅਵਾ ਕੀਤਾ ਹੈ ਕਿ ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਲਾਂਟ ਦੇ ਅੰਦਰ ਅਤੇ ਨੇੜਲੇ ਪਿੰਡਾਂ 'ਚ ਜਾਗਰੂਕ ਮੁਹਿੰਮ ਚਲਾਉਣ ਦੇ ਨਾਲ ਹੀ ਲੋੜਵੰਦਾਂ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੀ ਘਾਟ ਕਾਰਨ ਟੀਕਾਕਰਨ ਮੁਹਿੰਮ ਨੂੰ ਬਰੇਕਾਂ ਲੱਗੀਆਂ

ਬੁਢਲਾਡਾ, 16 ਮਈ (ਸਵਰਨ ਸਿੰਘ ਰਾਹੀ)- ਜਾਰੀ ਟੀਕਾਕਰਨ ਮੁਹਿੰਮ ਦੌਰਾਨ ਵੈਕਸੀਨ ਦੀ ਘਾਟ ਦੇ ਚੱਲਦਿਆਂ ਟੀਕਾ ਲਗਵਾਉਣ ਦੇ ਇੱਛੁਕ 45 ਸਾਲ ਤੋਂ ਵੱਧ ਉਮਰ ਦੇ ਲੋਕ ਪ੍ਰੇਸ਼ਾਨੀ ਦੇ ਆਲਮ 'ਚੋਂ ਗੁਜਰ ਰਹੇ ਹਨ | ਜਾਣਕਾਰੀ ਅਨੁਸਾਰ ਸਥਾਨਕ ਸ਼ਹਿਰ ਸਮੇਤ ਬਲਾਕ ਬੁਢਲਾਡਾ ਦੇ ...

ਪੂਰੀ ਖ਼ਬਰ »

ਸਹਾਇਤਾ ਗਰੁੱਪ ਸੰਸਥਾ ਨੇ ਕੋਰੋਨਾ ਪੀੜਤਾਂ ਲਈ 50 ਕਿੱਟਾਂ ਦਿੱਤੀਆਂ

ਜੋਗਾ , 16 ਮਈ (ਮਨਜੀਤ ਸਿੰਘ ਘੜੈਲੀ)- ਸਹਾਇਤਾ ਗਰੁੱਪ ਲੁਧਿਆਣਾ ਸੰਸਥਾ ਵਲੋਂ ਕੋਰੋਨਾ ਮਹਾਂਮਾਰੀ ਤੇ ਚੱਲਦਿਆਂ ਲੋੜਵੰਦ ਲੋਕਾਂ ਦਾ ਸਹਾਰਾ ਬਣਨ ਲਈ ਕੋਰੋਨਾ ਪੀੜਤ ਮਰੀਜ਼ਾਂ ਲਈ ਕਿੱਟਾਂ ਦਿੱਤੀਆਂ ਗਈਆਂ | ਸੰਸਥਾ ਦੇ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਘਾਲੀ ਨੇ ...

ਪੂਰੀ ਖ਼ਬਰ »

ਕਿਸਾਨ ਆਗੂ ਧਨੇਰ ਵਲੋਂ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਕੀਤੀ ਟਿੱਪਣੀ ਨਿੰਦਣਯੋਗ-ਨਕੱਈ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਹਲਕਾ ਮਾਨਸਾ ਦੇ ਇੰਚਾਰਜ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਨੇ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵਲੋਂ ਸਾਬਕਾ ਕੇਂਦਰੀ ਮੰਤਰੀ ਖ਼ਿਲਾਫ਼ ਭੱਦੀ ਸ਼ਬਦਾਵਲੀ 'ਚ ਕੀਤੀ ਟਿੱਪਣੀ ਦਾ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਲੋਕ ਟੈਸਟਿੰਗ ਤੇ ਟੀਕਾਕਰਨ ਕਰਵਾਉਣ- ਝਲਬੂਟੀ

ਮਾਨਸਾ, 16 ਮਈ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਐਡਵੋਕੇਟ ਮਨਜੀਤ ਸਿੰਘ ਝਲਬੂਟੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਤੋਂ ਬਚਾਅ ਅਤੇ ਫ਼ੈਲਾਅ ਨੂੰ ਰੋਕਣ ਲਈ ਟੈਸਟਿੰਗ ਕਰਵਾਉਣ ਅਤੇ ਟੀਕਾਕਰਨ ਵੀ | ਸਥਾਨਕ ਵਾਰਡ ਨੰ: 18 ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ ਕੋਰੋਨਾ ਨਾਲ 4 ਮੌਤਾਂ, 298 ਨਵੇਂ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਜ਼ਿਲ੍ਹੇ 'ਚ ਕੋਰੋਨਾ ਨਾਲ ਅੱਜ 4 ਵਿਅਕਤੀਆਂ ਦੀ ਮੌਤ ਹੋ ਗਈ ਹੈ ਉੱਥੇ 298 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ ਜਦਕਿ 583 ਪੀੜਤ ਸਿਹਤਯਾਬ ਵੀ ਹੋਏ ਹਨ | ਸਿਹਤ ਵਿਭਾਗ ਵਲੋਂ ਜਾਰੀ ਸੂਚਨਾ ਅਨੁਸਾਰ ਸਿਹਤ ਬਲਾਕ ਮਾਨਸਾ ਦੇ 60 ...

ਪੂਰੀ ਖ਼ਬਰ »

ਹਵਨ ਸਮੱਗਰੀ ਰਾਹੀਂ ਵਾਤਾਵਰਨ ਨੂੰ ਸ਼ੁੱਧ ਕੀਤਾ

ਬੁਢਲਾਡਾ, 16 ਮਈ (ਮਨਚੰਦਾ)- ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਜਿੱਥੇ ਪ੍ਰਸ਼ਾਸਨ ਤੇ ਸਰਕਾਰ ਵਲੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਸਮਾਜ ਸੇਵੀ ਸੰਸਥਾਵਾਂ ਵਲੋਂ ਵੀ ਆਪਣਾ ਯੋਗਦਾਨ ਦਿੱਤਾ ਜਾ ਰਿਹਾ ਹੈ | ਰਾਸ਼ਟਰੀ ਸਵੈ ਸੇਵਕ ਸੰਘ (ਆਰ.ਐਸ.ਐਸ.) ਵਲੋਂ ...

ਪੂਰੀ ਖ਼ਬਰ »

ਆਨਲਾਈਨ ਮਹਿੰਦੀ ਮੁਕਾਬਲੇ ਕਰਵਾਏ

ਜੋਗਾ, 16 ਮਈ (ਪ.ਪ. ਰਾਹੀਂ)- ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਵਿਖੇ ਪਿ੍ੰਸੀਪਲ ਡਾ: ਪਰਮਿੰਦਰ ਕੁਮਾਰੀ ਦੀ ਅਗਵਾਈ 'ਚ ਆਨਲਾਈਨ ਮਹਿੰਦੀ ਮੁਕਾਬਲੇ ਕਰਵਾਏ ਗਏ | ਪ੍ਰੋਗਰਾਮ ਕੋਆਰਡੀਨੇਟਰ ਸਹਾਇਕ ਪ੍ਰੋਫੈਸਰ ਐਜੂਕੇਸ਼ਨ ਵਿਭਾਗ ਮਨਪ੍ਰੀਤ ਕੌਰ ...

ਪੂਰੀ ਖ਼ਬਰ »

ਕਸਬਾ ਜੋਗਾ ਤੇ ਮਾਨਸਾ ਦਾ ਵਾਰਡ ਨੰਬਰ 2 ਕੰਟੇਨਮੈਂਟ ਜ਼ੋਨ ਐਲਾਨੇ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਕੋਰੋਨਾ ਵਾਇਰਸ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਫੈਲਾਅ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਆਫ਼ਤ ਪ੍ਰਬੰਧਨ ਐਕਟ ਤਹਿਤ ਜ਼ਿਲ੍ਹੇ ਦੇ ਕਸਬਾ ਜੋਗਾ ਅਤੇ ਮਾਨਸਾ ਸ਼ਹਿਰ ਦੇ ਵਾਰਡ ਨੰ: 2 ਨੂੰ ਕੰਟੇਨਮੈਂਟ ...

ਪੂਰੀ ਖ਼ਬਰ »

ਸੰਪਰਕ ਸੜਕ ਦੇ ਕੰਮ ਦੀ ਪੰਚਾਇਤ ਨੇ ਕਰਵਾਈ ਸ਼ੁਰੂਆਤ

ਚਾਉਕੇ, 16 ਮਈ (ਮਨਜੀਤ ਸਿੰਘ ਘੜੈਲੀ)- ਪਿੰਡ ਚੋਟੀਆਂ ਦੇ ਸਰਪੰਚ ਮੇਜਰ ਸਿੰਘ ਅਤੇ ਪੰਚਾਇਤ ਨੇ ਅੱਜ ਪਿੰਡ ਚੋਟੀਆਂ ਦੇ ਬੁੱਗਰ ਰੋਡ ਤੋਂ ਫੂਲ ਰੋਡ ਤੱਕ ਪ੍ਰੀਮਿਕਸ ਨਾਲ ਬਣਨ ਵਾਲੀ ਸੰਪਰਕ ਸੜਕ ਦੇ ਕੰਮ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਸਰਪੰਚ ਮੇਜਰ ਸਿੰਘ ਚੋਟੀਆਂ ਨੇ ...

ਪੂਰੀ ਖ਼ਬਰ »

26 ਮਈ ਨੂੰ ਅਰਥੀ ਫੂਕ ਮੁਜ਼ਾਹਰੇ ਕਰਨ ਲਈ ਕਿਸਾਨ ਯੂਨੀਅਨ ਵੱਲੋਂ ਪਿੰਡਾਂ ਵਿਚ ਮੀਟਿੰਗਾਂ

ਰਾਮਾਂ ਮੰਡੀ, 16 ਮਈ (ਤਰਸੇਮ ਸਿੰਗਲਾ)-ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਮਈ ਨੂੰ ਸਮੂਹ ਪਿੰਡਾਂ ਅਤੇ ਸ਼ਹਿਰਾਂ ਵਿਚ ਆਪਣੇ ਘਰਾਂ 'ਤੇ ਕਾਲੀਆਂ ਝੰਡੀਆਂ ਲਗਾਉਣ ਅਤੇ ਕੇਂਦਰ ਸਰਕਾਰ ਦੇ ਅਰਥੀ ...

ਪੂਰੀ ਖ਼ਬਰ »

ਕਿਸਾਨ ਆਗੂ ਮਨਜੀਤ ਸਿੰਘ ਧਨੇਰ ਦੇ ਹਰਸਿਮਰਤ ਕੌਰ ਬਾਦਲ ਖਿਲਾਫ ਆਏ ਬਿਆਨ ਦਾ ਅਕਾਲੀ ਆਗੂਆਂ ਲਿਆ ਗੰਭੀਰ ਨੋਟਿਸ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਇਕ ਸਟੇਜ 'ਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਖ਼ਿਲਾਫ਼ ਬੋਲੀ ਗਲਤ ਬਿਆਨਬਾਜ਼ੀ ਦਾ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਗੰਭੀਰ ਨੋਟਿਸ ਲੈਂਦਿਆਂ ਧਨੇਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵਾਂਸ ਦੇ 707 ਨਵੇਂ ਕੇਸ - 22 ਦੀ ਮੌਤ

ਬਠਿੰਡਾ, 16 ਮਈ (ਅਵਤਾਰ ਸਿੰਘ)-ਡਿਪਟੀ ਕਮਿਸ਼ਨਰ ਬੀ.ਸ਼੍ਰੀਨਿਵਾਸਨ ਦੱਸਿਆ ਕਿ ਜ਼ਿਲੇ੍ਹ ਚ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 22 ਦੀ ਮੌਤ, 707 ਨਵੇਂ ਕੇਸ ਆਏ ਤੇ 888 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪਣੇ-ਘਰ ਵਾਪਸ ਪਰਤ ਗਏ ਹਨ |ਇਸ ਸਬੰਧੀ ਹੋਰ ਜਾਣਕਾਰੀ ...

ਪੂਰੀ ਖ਼ਬਰ »

131594 ਵਿਅਕਤੀਆਂ ਨੇ ਲਗਵਾਈ ਕੋਰੋਨਾ ਵੈਕਸੀਨ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ੍ਹ ਵਿਚ ਹੁਣ ਤੱਕ 131594 ਵਿਅਕਤੀ ਕੋਰੋਨਾ ਵੈਕਸੀਨ ਲਗਵਾ ਚੁੱਕੇ ਹਨ | ਇਨ੍ਹਾਂ ਵਿਚ 12469 ਹੈਲਥ ਵਰਕਰਜ਼, 26396 ਫ਼ਰੰਟ ਲਾਈਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ...

ਪੂਰੀ ਖ਼ਬਰ »

ਕੋਰੋਨਾ ਨੇ ਫਿਰ ਸ਼ਿਮਲਾ ਮਿਰਚ ਉਤਪਾਦਕਾਂ ਦੇ ਸੁਪਨੇ ਚੂਰ ਕੀਤੇ

ਮਾਨਸਾ, 16 ਮਈ (ਬਲਵਿੰਦਰ ਸਿੰਘ ਧਾਲੀਵਾਲ)- ਮਾਲਵਾ ਖੇਤਰ ਦੇ ਸ਼ਿਮਲਾ ਮਿਰਚ ਕਾਸ਼ਤਕਾਰ ਕਿਸਾਨਾਂ ਨੂੰ ਐਤਕੀਂ ਫਿਰ ਕੋਰੋਨਾ ਨੇ ਵੱਡੀ ਮਾਰ ਪਾਈ ਹੈ | ਭਾਵੇਂ ਉਹ ਸਬਜ਼ੀ ਨੂੰ ਮੰਡੀਆਂ 'ਚ ਤਾਂ ਲੈ ਜਾਂਦੇ ਹਨ ਪਰ ਮਿੰਨੀ ਲਾਕਡਾਊਨ ਦੇ ਚੱਲਦਿਆਂ ਕੋਈ ਖ਼ਰੀਦਦਾਰ ਨਹੀਂ ...

ਪੂਰੀ ਖ਼ਬਰ »

ਕਮਲਾ ਨਹਿਰੂ ਕਾਲੋਨੀ ਚੋਂ ਮਾਈਕਰੋ ਕੰਟੇਨਮੈਂਟ ਜੋਨ ਹਟਾਇਆ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟੇ੍ਰਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਸਥਾਨਕ ਗੁਰੂ ਨਾਨਕ ਸਕੂਲ ਵਾਲੀ ਗਲੀ, ਕਮਲਾ ਨਹਿਰੂ ਬਠਿੰਡਾ ਦੇ ਏਰੀਆ ਹਾਊਸ ਨੰਬਰ 445 ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਵਲੋਂ ਆਪਣੀਆਂ ਮੰਗਾਂ ਸਬੰਧੀ ਧਰਨਾ

ਨਥਾਣਾ, 16 ਮਈ (ਗੁਰਦਰਸ਼ਨ ਲੁੱਧੜ) ਮਿਊਸਪਲ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਨਗਰ ਪੰਚਾਇਤ ਨਥਾਣਾ ਦੇ ਸਫ਼ਾਈ ਸੇਵਕਾਂ ਵਲੋਂ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ | ਯੂਨੀਅਨ ਦੇ ਆਗੂ ਸੋਨੀ ਸਿੰਘ ਨੇ ਦੱਸਿਆ ਕਿ ਸਫ਼ਾਈ ਸੇਵਕ ਪਿਛਲੇ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਕੋਰੋਨਾ ਨਾਲ ਤਿੰਨ ਦੀ ਮੌਤ, ਰਾਸ਼ਟਰਪਤੀ ਐਵਾਰਡੀ ਸਮੇਤ 44 ਹੋਰ ਕੋਰੋਨਾ ਪਾਜ਼ੀਟਿਵ

ਤਲਵੰਡੀ ਸਾਬੋ 16 ਮਈ (ਰਣਜੀਤ ਸਿੰਘ ਰਾਜੂ)-ਇਲਾਕੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਹੈ | ਕੋਰੋਨਾ ਕਾਰਨ ਇਲਾਕੇ ਦੇ ਇੱਕ ਮਸ਼ਹੂਰ ਡਾਕਟਰ ਸਮੇਤ ਕੁੱਲ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਜਦੋਂਕਿ ਸਿਹਤ ਵਿਭਾਗ ਵੱਲੋਂ ਮੁਹੱਈਆ ...

ਪੂਰੀ ਖ਼ਬਰ »

ਪਿੰਡ ਅਕਲੀਆਂ ਤੇ ਅਨੰਤ ਅਨਾਥ ਆਸ਼ਰਮ ਨਥਾਣਾ ਨੂੰ ਮਾਈਕਰੋ ਕੰਟੇਨਮੈਂਟ ਜੋਨ ਐਲਾਨਿਆ

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲ੍ਹੇ ਦੇ ਪਿੰਡ ਅਕਲੀਆਂ ਦੀ ਸਿੱਧੂ ਪੱਤੀ, ਮੇਨ ਗਲੀ, ਖੇਤਰ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਆਇਸੋਲੇਸ਼ਨ ਸਹੂਲਤਾਂ 'ਚ ਵਾਧਾ ਕਰਨ ਦੇ ਆਦੇਸ਼

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲੇ੍ਹ ਦੇ 39 ਪ੍ਰਮੁੱਖ ਹਸਪਤਾਲਾਂ ਨੂੰ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਆਇਸੋਲੇਸ਼ਨ ਸਹੂਲਤ ਚ ਵਾਧਾ ਕਰਨ ਦੇ ਹੁਕਮ ਜਾਰੀ ...

ਪੂਰੀ ਖ਼ਬਰ »

ਕੋਰੋਨਾ ਤੋਂ ਛੁਟਕਾਰਾ ਪਾਉਣ ਲਈ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ-ਡੀ. ਸੀ.

ਬਠਿੰਡਾ, 16 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਡਿਪਟੀ ਕਮਿਸ਼ਨਰ ਸ੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਕਰੋਨਾ ਦੇ ਵੱਧ ਰਹੇ ਪ੍ਰਕੋਪ ਨੂੰ ਰੋਕਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX