ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  about 1 hour ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  about 2 hours ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 3 hours ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 3 hours ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 3 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 4 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 4 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 4 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 5 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 5 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 5 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 5 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 5 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 5 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 5 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 5 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  about 6 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 6 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 6 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 6 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 6 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 6 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 6 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 6 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  1 minute ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਫਰੀਦਕੋਟ

ਕੁਸ਼ਲਦੀਪ ਸਿੰਘ ਢਿੱਲੋਂ ਦੇ ਹੱਕ 'ਚ ਨਿੱਤਰੇ ਪਿੰਡਾਂ ਦੇ ਸਰਪੰਚ ਤੇ ਬਲਾਕ ਸੰਮਤੀ ਮੈਂਬਰ

ਬਾਜਾਖਾਨਾ, 17 ਮਈ (ਜਗਦੀਪ ਸਿੰਘ ਗਿੱਲ)-ਨਗਰ ਕੌਂਸਲ ਜੈਤੋ ਦੀ ਪ੍ਰਧਾਨਗੀ ਦਾ ਮੁੱਦਾ ਲਗਾਤਾਰ ਭਖਦਾ ਜਾ ਰਿਹਾ ਹੈ, ਜਿਸ ਕਰਕੇ ਇਕ ਦੂਜੇ 'ਤੇ ਇਲਜ਼ਾਮ ਤੇ ਦੂਸਣਬਾਜ਼ੀ ਵੀ ਖੁੱਲ੍ਹ ਕੇ ਕੀਤੀ ਜਾ ਰਹੀ, ਜਿਸ ਕਰਕੇ ਅੱਜ ਜੈਤੋ ਦੀ ਕਾਂਗਰਸ ਪਾਰਟੀ ਵਿਚ ਸਭ ਕੁਝ ਸਹੀ ਨਹੀਂ ਚੱਲ ਰਿਹਾ ਤੇ ਪਾਰਟੀ ਦੇ ਵਰਕਰ ਅਤੇ ਆਗੂ ਦੋਫ਼ਾੜ ਹੋ ਚੁੱਕੇ ਹਨ | ਹੁਣ ਜੈਤੋ 'ਚ ਇੰਝ ਲਗਦਾ ਹੈ ਜਿਵੇਂ ਕਾਂਗਰਸ ਪਾਰਟੀ ਜਾਂ ਕੋਈ ਹੋਰ ਦਲ ਨਹੀਂ ਬਲਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਤੇ ਮੁਹੰਮਦ ਸਦੀਕ ਪਾਰਟੀ ਦਾ ਟਕਰਾਅ ਚੱਲ ਰਿਹਾ ਹੋਵੇ | ਅੱਜ ਬਾਜਾਖਾਨਾ ਵਿਖੇ ਵੀ ਇੰਝ ਹੀ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਦੇ ਸਮਰਥਕਾਂ ਵਲੋਂ ਵੀ ਬਾਜਾਖਾਨਾ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਰੱਖੀ ਗਈ ਅਤੇ ਫ਼ਰੀਦਕੋਟ ਦੇ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਕਾਂਗਰਸ ਪਾਰਟੀ ਵਲੋਂ ਨਗਰ ਕੌਂਸਲ ਜੈਤੋ ਦੇ ਨਵੇਂ ਥਾਪੇ ਗਏ ਪ੍ਰਧਾਨ ਸੁਰਜੀਤ ਸਿੰਘ ਬਾਬਾ ਦੇ ਹੱਕ ਵਿਚ ਅੱਧੀ ਦਰਜਨ ਪਿੰਡਾਂ ਦੇ ਸਰਪੰਚ, ਬਲਾਕ ਸੰਮਤੀ ਮੈਂਬਰ ਅਤੇ ਵਰਕਰ ਸਾਹਮਣੇ ਆਏ ਹਨ | ਉਕਤ ਪ੍ਰੈੱਸ ਕਾਨਫ਼ਰੰਸ ਵਿਚ ਬਲਕਰਨ ਸਿੰਘ ਸਰਪੰਚ ਗੁਰੂਸਰ ਨੇ ਕਿਹਾ ਕਿ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਜੈਤੋ ਹਲਕੇ ਦੇ ਹਰ ਵਰਕਰ ਦਾ ਪਹਿਲ ਦੇ ਆਧਾਰ 'ਤੇ ਕੰਮ ਕਰਦੇ ਹਨ | ਜਿਸ ਕਰਕੇ ਅੱਜ ਜੈਤੋ ਹਲਕੇ ਦੇ ਸਾਰੇ ਵਰਕਰ ਅਤੇ ਆਗੂ ਕਿੱਕੀ ਢਿੱਲੋਂ ਦੇ ਨਾਲ ਖੜੇ ਹਨ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਮੌਕੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਅਤੇ ਕੈਬਨਿਟ ਮੰਤਰੀ ਪੰਜਾਬ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਇਹ ਵਾਅਦਾ ਕੀਤਾ ਗਿਆ ਸੀ ਕਿ ਜੇਕਰ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਕਿਸੇ ਵਰਕਰ ਜਾਂ ਆਗੂ ਦਾ ਕੋਈ ਕੰਮ ਨਹੀਂ ਕਰਨਗੇ ਤਾਂ ਉਸ ਵਰਕਰ ਜਾਂ ਆਗੂ ਦਾ ਕੰਮ ਪਹਿਲ ਦੇ ਆਧਾਰ 'ਤੇ ਕਰਵਾਇਆ ਜਾਵੇਗਾ ਅਤੇ ਕਿਸੇ ਨੂੰ ਵੀ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ | ਇਸ ਕਰਕੇ ਜਦੋਂ ਜਨਾਬ ਮੁਹੰਮਦ ਸਦੀਕ ਵਲੋਂ ਵਰਕਰਾਂ ਅਤੇ ਆਗੂਆਂ ਦਾ ਸਾਥ ਨਹੀਂ ਦਿੱਤਾ ਗਿਆ ਤਾਂ ਜੈਤੋ ਹਲਕੇ ਦੇ ਪਿੰਡਾਂ ਦੇ ਵਰਕਰ ਤੇ ਆਗੂ ਕੁਸ਼ਲਦੀਪ ਸਿੰਘ ਢਿੱਲੋਂ ਕੋਲ ਜਾ ਕੇ ਆਪਣੇ ਕੰਮ ਕਰਵਾਉਣ ਲਈ ਮਜਬੂਰ ਹੋ ਗਏ ਅਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਕਾਂਗਰਸੀ ਵਰਕਰਾਂ ਨੂੰ ਇਕਜੁੱਟ ਰੱਖਣ ਲਈ ਵਰਕਰਾਂ ਦੇ ਕੰਮ ਕਰਨ ਲੱਗ ਪਏ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕਰਮ ਸਿੰਘ ਬਰਾੜ ਬਾਜਾਖਾਨਾ ਨੇ ਦੱਸਿਆ ਕਿ ਇਹ ਜੋ ਸਾਰਾ ਮਸਲਾ ਹੈ ਉਹ ਟਕਸਾਲੀ ਕਾਂਗਰਸੀ ਤੇ ਦਲ ਬਦਲੂ ਬੰਦਿਆਂ ਦਾ ਮਸਲਾ ਹੈ, ਜਿਸ ਕਰਕੇ ਅੱਜ ਕਾਂਗਰਸ ਪਾਰਟੀ ਦਾ ਹਰ ਵਰਕਰ ਉਨ੍ਹਾਂ ਦੇ ਵਿਰੋਧ ਵਿਚ ਖੜ੍ਹਾ ਹੈ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਸੁਰਜੀਤ ਸਿੰਘ ਬਾਬਾ ਨੂੰ ਪ੍ਰਧਾਨ ਬਣਾਉਣਾ ਪਾਰਟੀ ਦਾ ਸ਼ਲਾਘਾਯੋਗ ਫ਼ੈਸਲਾ ਹੈ ਅਤੇ ਬਾਬਾ ਇਸ ਦੇ ਹੱਕਦਾਰ ਵੀ ਹਨ ਕਿਉਂਕਿ ਸੁਰਜੀਤ ਸਿੰਘ ਬਾਬਾ ਪਿਛਲੇ ਤਕਰੀਬਨ 30-35 ਸਾਲ ਤੋਂ ਕਾਂਗਰਸ ਪਾਰਟੀ ਲਈ ਕੰਮ ਕਰ ਰਹੇ ਹਨ | ਕਾਂਗਰਸ ਦੇ ਮਾੜੇ ਦਿਨਾਂ ਵਿਚ ਵੀ ਸਾਥ ਦਿੱਤਾ ਤੇ ਅੱਜ ਵੀ ਨਾਲ ਖੜੇ੍ਹ ਹਨ | ਇਸ ਲਈ ਅੱਜ ਕਾਂਗਰਸ ਪਾਰਟੀ ਦਾ ਹਰ ਵਰਕਰ ਤੇ ਆਗੂ ਸੁਰਜੀਤ ਸਿੰਘ ਬਾਬਾ ਨਾਲ ਖੜ੍ਹਾ ਹੈ | ਇਸ ਮੌਕੇ ਜਸਕਰਨ ਸਿੰਘ ਸਰਪੰਚ ਵਾੜਾ ਭਾਈਕਾ ਖੁਰਦ, ਭੁਪਿੰਦਰ ਸਿੰਘ ਸਰਪੰਚ ਕੋਠੇ ਹਰੀ ਸਿੰਘ ਮੱਲ੍ਹਾ, ਚਮਕੌਰ ਸਿੰਘ ਬਲਾਕ ਸੰਮਤੀ ਮੈਂਬਰ ਘਣੀਆਂ, ਸਵਰਨ ਸਿੰਘ ਕੋਠੇ ਕੇਹਰ ਸਿੰਘ ਵਾਲਾ, ਗੁਰਤੇਜ ਸਿੰਘ ਬਲਾਕ ਸੰਮਤੀ ਮੈਂਬਰ ਤੇ ਲਛਮਣ ਸਿੰਘ ਬਰਾੜ ਬਾਜਾਖਾਨਾ ਨੇ ਸੂਰਜ ਭਾਰਦਵਾਜ ਸਬੰਧੀ ਸਵਾਲ ਦੇ ਜਵਾਬ 'ਚ ਦੱਸਿਆ ਕਿ ਉਹ ਕਾਂਗਰਸ ਪਾਰਟੀ ਦੇ ਕੋਈ ਆਗੂ ਨਹੀਂ ਹਨ ਤੇ ਨਾ ਹੀ ਉਨ੍ਹਾਂ ਕੋਲ ਕੋਈ ਅਹੁਦਾ ਹੈ ਕਿ ਸਾਰਾ ਹਲਕਾ ਉਨ੍ਹਾਂ ਦੀ ਗੱਲ ਮੰਨੇ, ਉਨ੍ਹਾਂ ਦੀ ਪਾਰਟੀ ਪੱਧਰ 'ਤੇ ਆਪਣੀ ਕੋਈ ਪਹਿਚਾਣ ਨਹੀਂ ਹੈ | ਉਨ੍ਹਾਂ ਪਾਰਟੀ ਹਾਈਕਮਾਂਡ ਤੋਂ ਮੰਗ ਕੀਤੀ ਕਿ ਜਨਾਬ ਮੁਹੰਮਦ ਸਦੀਕ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਨੌਂ ਵਿਧਾਨ ਸਭਾ ਹਲਕਿਆਂ ਦੇ ਆਗੂ ਹਨ, ਜਿਸ ਕਰਕੇ ਮੁਹੰਮਦ ਸਦੀਕ ਆਪਣਾ ਬਣਦਾ ਫ਼ਰਜ਼ ਸਾਰੇ ਹਲਕਿਆਂ ਵਿਚ ਜਾ ਕੇ ਪੂਰਾ ਕਰਨ |

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ 'ਚ ਕੋਰੋਨਾ ਨਾਲ 9 ਹੋਰ ਮੌਤਾਂ

ਸ੍ਰੀ ਮੁਕਤਸਰ ਸਾਹਿਬ, 17 ਮਈ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਮਹਾਂਮਾਰੀ ਕਾਰਨ 9 ਹੋਰ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਵਿਚ ਸ੍ਰੀ ਮੁਕਤਸਰ ਸਾਹਿਬ 3, ਮਲੋਟ 2, ਲੰਬੀ 1, ਛੱਤੇਆਣਾ 1, ਸਿੱਖਵਾਲਾ 1 ਅਤੇ ...

ਪੂਰੀ ਖ਼ਬਰ »

ਪ੍ਰਾਇਮਰੀ ਤੇ ਮਿਡਲ ਸਕੂਲਾਂ ਦੇ ਉਜਾੜੇ ਖਿਲਾਫ਼ ਰੋਸ ਰੈਲੀ

ਮਲੋਟ, 17 ਮਈ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ ਲਈ ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀ ਹੜਤਾਲ 'ਤੇ ਹੋਣ ਕਾਰਨ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਹਾਲ ਹੋਇਆ ਮਾੜਾ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦਾ ਸਫ਼ਾਈ ਪੱਖੋਂ ਬਹੁਤ ਜ਼ਿਆਦਾ ਮਾੜਾ ਹਾਲ ਹੋਇਆ ਪਿਆ ਹੈ | ਪਿਛਲੇ ਕਰੀਬ ਪੰਜ ਦਿਨਾਂ ਤੋਂ ਸਫ਼ਾਈ ਕਰਮਚਾਰੀ ਹੜਤਾਲ 'ਤੇ ਚੱਲ ਰਹੇ ਹਨ, ਜਿਸ ਕਾਰਨ ਸ਼ਹਿਰ ਦੀਆਂ ਸੜਕਾਂ ਕਿਨਾਰੇ ਗੰਦਗੀ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਇਕ ਦੂਜੇ ਤੋਂ ਕੀਤਾ ਦੂਰ- ਡਿੰਪੀ ਢਿੱਲੋਂ

ਗਿੱਦੜਬਾਹਾ, 17 ਮਈ (ਪਰਮਜੀਤ ਸਿੰਘ ਥੇੜ੍ਹੀ)-ਕੋਰੋਨਾ ਮਹਾਂਮਾਰੀ ਨੇ ਲੋਕਾਂ ਨੂੰ ਇਕ ਦੂਜੇ ਤੋਂ ਦੂਰ ਕਰ ਦਿੱਤਾ ਹੈ, ਜਿਸ ਨਾਲ ਦੁੱਖ-ਸੁੱਖ ਦੀ ਸਾਂਝ ਤੇ ਲੋਕਾਂ ਦੇ ਕੰਮਾਂਕਾਰਾਂ 'ਤੇ ਬਹੁਤ ਬੁਰਾ ਅਸਰ ਪਿਆ ਹੈ, ਜਿਸ ਨਾਲ ਲੋਕਾਂ ਦੇ ਆਰਥਿਕ ਹਲਾਤ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਪਿੰਡ ਥੇਹੜੀ ਵਿਖੇ ਹੈਲਥ ਸੈਂਟਰ ਲੈਵਲ-2 ਮੁੜ ਬਣਾਏ ਜਾਣ ਦੀ ਮੰਗ

ਮਲੋਟ, 17 ਮਈ (ਰਣਜੀਤ ਸਿੰਘ ਪਾਟਿਲ)-ਨਗਰ ਕੌਂਸਲ ਮਲੋਟ ਵਿਖੇ ਇਲਾਕੇ 'ਚ ਵੱਧ ਹੇ ਕੋਰੋਨਾ ਮਰੀਜ਼ਾਂ 'ਤੇ ਚਿੰਤਾ ਪ੍ਰਗਟ ਕਰਦਿਆ ਪ੍ਰਧਾਨ ਨਗਰ ਕੌਂਸਲ ਮਲੋਟ ਸ਼ੁਭਦੀਪ ਸਿੰਘ ਬਿੱਟੂ ਅਤੇ ਕੌਂਸਲਰਾਂ ਦੀ ਇਕ ਮੀਟਿੰਗ ਸੱਦੀ ਗਈ, ਜਿਸ 'ਚ ਪ੍ਰਧਾਨ ਬਿੱਟੂ ਸਿੱਧੂ ਨੇ ਕਿਹਾ ਕਿ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ 'ਚ ਚੋਰੀ

ਸ੍ਰੀ ਮੁਕਤਸਰ ਸਾਹਿਬ, 17 ਮਈ (ਹਰਮਹਿੰਦਰ ਪਾਲ)-ਨਜਦੀਕੀ ਪਿੰਡ ਚੱਕ ਦੂਹੇਵਾਲਾ ਵਿਖੇ ਚੋਰ ਇਕ ਦੁਕਾਨ ਤੋਂ ਕਰੀਬ 50 ਹਜ਼ਾਰ ਰੁਪਏ ਦਾ ਸਮਾਨ ਉਡਾਅ ਕੇ ਲੈ ਗਏ | ਇਸ ਸਬੰਧੀ ਜਾਣਕਾਰੀ ਦਿੰਦੇ ਦੁਕਾਨ ਦੇ ਮਾਲਕ ਜਲੰਧਰ ਸਿੰਘ ਵਾਸੀ ਪਿੰਡ ਸੋਥਾ ਨੇ ਦੱਸਿਆ ਕਿ ਉਹ ਪਿੰਡ ਚੱਕ ...

ਪੂਰੀ ਖ਼ਬਰ »

ਕਾਰ 'ਚੋਂ 16 ਕਿੱਲੋ ਚੂਰਾ ਪੋਸਤ ਬਰਾਮਦ

ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਪਿੰਡ ਜੰਡਵਾਲਾ ਚੜ੍ਹਤ ਸਿੰਘ ਵਿਖੇ ਉਸ ਵਕਤ ਸਹਿਮ ਦਾ ਮਹੌਲ ਪੈਦਾ ਹੋ ਗਿਆ, ਜਦ ਪਿੰਡ 'ਚ ਲਾਵਾਰਿਸ ਖੜੀ ਕਾਰ 'ਚੋਂ ਪੁਲਿਸ ਵਲੋਂ 16 ਕਿੱਲੋ ਚੂਰਾ ਪੋਸਤ ਬਰਾਮਦ ਕੀਤੇ ਜਾਣ ਦੀ ਖ਼ਬਰ ਮਿਲੀ | ਪੁਲਿਸ ਨੇ ਚੂਰਾ ਪੋਸਤ ਬਰਾਮਦ ਕਰਕੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਪੰਜ ਕੋਰੋਨਾ ਮਰੀਜ਼ਾਂ ਦੀ ਮੌਤ, 211 ਨਵੇਂ ਮਾਮਲੇ

ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 211 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ ਪੰਜ ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਸਰਕਾਰੀ ਕਾਲਜਾਂ ਤੋਂ 5-5 ਲੱਖ ਉਗਰਾਹੁਣ ਦਾ ਪੀ. ਐੱਸ. ਯੂ. ਵਲੋਂ ਵਿਰੋਧ

ਫ਼ਰੀਦਕੋਟ, 17 ਮਈ (ਸਰਬਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਥਾਨਕ ਸਰਕਾਰੀ ਬਿ੍ਜਿੰਦਰਾ ਕਾਲਜ ਵਿਖੇ ਕਾਲਜ ਪ੍ਰਸ਼ਾਸਨ ਵਲੋਂ ਵਿਦਿਆਰਥੀਆਂ ਦੇ ਖਾਤਿਆਂ 'ਚ ਆਈ ਰਾਸ਼ੀ ਫ਼ੀਸ ਦੇ ਰੂਪ 'ਚ ਵਸੂਲਣ ਸਬੰਧੀ ਮੀਟਿੰਗ ਕਰਕੇ ਵਿਦਿਆਰਥੀਆਂ ਦਾ ਵਫ਼ਦ ਪਿ੍ੰਸੀਪਲ ...

ਪੂਰੀ ਖ਼ਬਰ »

ਗੈਂਗਸਟਰਾਂ ਹੱਥੋਂ ਮਾਰੇ ਗਏ ਥਾਣੇਦਾਰਾਂ ਦੇ ਮਾਮਲੇ 'ਚ ਸ਼ੇਰਾ ਖੁੱਬਣ ਤੇ ਵਿੱਕੀ ਗਾਊਾਡਰ ਦੇ ਪਰਿਵਾਰਾਂ ਤੋਂ ਕੀਤੀ ਪੁੱਛਗਿੱਛ

ਮਲੋਟ, 17 ਮਈ (ਪਾਟਿਲ)-ਬੀਤੇ ਦਿਨੀਂ ਗੈਗਸਟਰਾਂ ਹੱਥੋਂ ਡਿਊਟੀ ਦੌਰਾਨ ਏ. ਐੱਸ. ਆਈ. ਭਗਵਾਨ ਸਿੰਘ ਤੇ ਏ. ਐੱਸ. ਆਈ. ਦਲਵਿੰਦਰ ਸਿੰਘ ਦੇ ਕਤਲਾਂ ਲਈ ਪੁਲਿਸ ਨੇ ਗੈਂਗਸਟਰ ਜੈਪਾਲ ਭੁੱਲਰ ਸਮੇਤ ਗਿਰੋਹ ਨੂੰ ਜ਼ਿੰਮੇਵਾਰ ਮੰਨ ਕੇ ਜਾਂਚ ਸ਼ੁਰੂ ਕੀਤੀ ਹੋਈ ਹੈ, ਜਿਸ ਸਬੰਧੀ ਇਸ ...

ਪੂਰੀ ਖ਼ਬਰ »

ਸਫ਼ਾਈ ਸੇਵਕ ਯੂਨੀਅਨ ਵਲੋਂ ਮੰਗਾਂ ਸਬੰਧੀ ਰੋਸ ਧਰਨਾ ਜਾਰੀ

ਕੋਟਕਪੂਰਾ, 17 ਮਈ (ਮੋਹਰ ਸਿੰਘ ਗਿੱਲ)-ਸਫ਼ਾਈ ਕਰਮਚਾਰੀਆਂ ਤੇ ਮਿਊਾਸਪਲ ਕਾਮਿਆਂ ਦੀਆਂ ਸਾਂਝੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਸਫ਼ਾਈ ਸੇਵਕ ਯੂਨੀਅਨ ਕੋਟਕਪੂਰਾ ਵਲੋਂ ਪ੍ਰਧਾਨ ਪ੍ਰੇਮ ਕੁਮਾਰ ਕਾਲਾ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਅਣਮਿਥੇ ਸਮੇਂ ਲਈ ਹੜਤਾਲ ...

ਪੂਰੀ ਖ਼ਬਰ »

ਢਿੱਲਵਾਂ ਕਲਾਂ ਵਿਖੇ ਕੋਰੋਨਾ ਦੇ ਸੈਂਪਲ ਲਏ, ਇਕ ਪਾਜ਼ੀਟਿਵ

ਕੋਟਕਪੁੂਰਾ, 17 ਮਈ (ਮੋਹਰ ਸਿੰਘ ਗਿੱਲ)-ਸਿਹਤ ਵਿਭਾਗ ਦੀ ਇਕ ਵਿਸ਼ੇਸ਼ ਟੀਮ ਵਲੋਂ ਕੋੋਰੋਨਾ ਲਾਗ ਦੇ ਬਚਾਅ ਲਈ ਪਿੰਡ ਢਿੱਲਵਾਂ ਕਲਾਂ ਦੇ ਬੱਸ ਅੱਡੇ 'ਤੇ ਕੋੋਰੋਨਾ ਦੇ ਸੈਂਪਲ ਲੈ ਕੇ ਲੋਕਾਂ ਨੂੰ ਬਿਮਾਰੀ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਵਿਭਾਗ ਦੀ ਟੀਮ ਨੇ ਦੱਸਿਆ ...

ਪੂਰੀ ਖ਼ਬਰ »

ਹਾਦਸਿਆਂ 'ਤੇ ਠੱਲ੍ਹ ਪਾਉਣ ਲਈ ਮਲੋਟ 'ਚ ਜਲਦ ਲੱਗਣੀਆਂ ਟ੍ਰੈਫ਼ਿਕ ਲਾਈਟਾਂ- ਪ੍ਰਧਾਨ ਬਿੱਟੂ

ਮਲੋਟ, 17 ਮਈ (ਅਜਮੇਰ ਸਿੰਘ ਬਰਾੜ)-ਪਿਛਲੇ ਕਾਫ਼ੀ ਸਮੇਂ ਤੋਂ ਸ਼ਹਿਰ ਦੇ ਜੀ. ਟੀ. ਰੋਡ 'ਤੇ ਵਾਪਰ ਰਹੀਆਂ ਸੜਕ ਦੁਰਘਟਨਾਵਾਂ 'ਤੇ ਰੋਕ ਲੱਗਣ ਦੀ ਆਸ ਬੱਝੀ ਹੈ, ਕਿਉਂਕਿ ਇੱਥੇ ਜੀ. ਟੀ. ਰੋਡ 'ਤੇ ਟ੍ਰੈਫ਼ਿਕ ਲਾਈਟਾਂ ਦੀ ਮੰਗ ਹੁਣ ਪੂਰੀ ਹੋਣ ਜਾ ਰਹੀ ਹੈ | ਨਗਰ ਕੌਂਸਲ ਮਲੋਟ ਦੇ ...

ਪੂਰੀ ਖ਼ਬਰ »

ਸਿਹਤ ਯੋਧਿਆਂ ਦੀ ਘਾਟ ਦਾ ਸ਼ਿਕਾਰ ਕੋਵਿਡ ਸੈਂਟਰ ਬਾਦਲ

ਮੰਡੀ ਕਿੱਲਿਆਂਵਾਲੀ, 17 ਮਈ (ਇਕਬਾਲ ਸਿੰਘ ਸ਼ਾਂਤ)-ਸਿਆਸੀ ਚੱਕਰਾਂ ਤੇ ਚੀਕੂ-ਸੀਤਾ ਫ਼ਲਾਂ ਵਿਚ ਉਲਝੀ ਕੈਪਟਨ ਸਰਕਾਰ ਕੋਵਿਡ ਨਾਲ ਟਾਕਰੇ ਵਿਚ ਸਿਹਤ ਅਮਲਾ ਤਾਇਨਾਤੀ 'ਚ ਫਾਡੀ ਸਾਬਤ ਹੋ ਰਹੀ ਹੈ | ਸਰਕਾਰੀ ਗ਼ੈਰ-ਵਿਉਂਤਬੱਧੀ ਕਾਰਨ ਕੋਵਿਡ ਦੀ ਦੂਸਰੀ ਲਹਿਰ ਸਮੇਂ ...

ਪੂਰੀ ਖ਼ਬਰ »

ਜੈਤੋ ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਦੁਕਾਨਦਾਰ ਤੇ ਮੁਹੱਲਾ ਵਾਸੀ ਪ੍ਰੇਸ਼ਾਨ

ਕੋਟਕਪੂਰਾ, 17 ਮਈ (ਮੇਘਰਾਜ)-ਸਥਾਨਕ ਕੋਟਕਪੂਰਾ-ਜੈਤੋ ਸੜਕ 'ਤੇ ਦੁਕਾਨਦਾਰ ਤੇ ਮੁਹੱਲਾ ਵਸਨੀਕ ਸੜਕ 'ਤੇ ਖੜ੍ਹੇ ਗੰਦੇ ਪਾਣੀ ਕਾਰਨ ਕਾਫ਼ੀ ਪ੍ਰੇਸ਼ਾਨ ਹਨ | ਕੰਵਲਜੀਤ ਸਿੰਘ ਸੇਠੀ, ਮਨੋਹਰ ਸਿੰਘ ਜੁਨੇਜਾ, ਰਾਜਵਿੰਦਰ ਸਿੰਘ ਰਾਜਾ ਮਾਨ, ਗੁਰਪ੍ਰੀਤ ਸਿੰਘ ਸਮੇਤ ਕਈ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ 'ਤੇ ਚਿੱਟੀ ਮੱਖੀ ਦੇ ਸੰਭਾਵਿਤ ਹਮਲੇ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਚੌਕਸ- ਗੁਰਜੀਤ ਸਿੰਘ

ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਗੁਰਜੀਤ ਸਿੰਘ ਵਧੀਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜ਼ਮੀਨੀ ਪਾਣੀ ਦੇ ਡਿੱਗਦੇ ਮਿਆਰ ਅਤੇ ਕਣਕ-ਝੋਨਾ ਦੇ ਫ਼ਸਲੀ ਚੱਕਰ ਨੂੰ ਖ਼ਤਮ ਕਰਨ ਲਈ ਕਿਸਾਨਾਂ ਨੂੰ ਨਰਮੇ ਦੀ ਫ਼ਸਲ ...

ਪੂਰੀ ਖ਼ਬਰ »

ਜੌਗਰਫ਼ੀ ਟੀਚਰਜ਼ ਯੂਨੀਅਨ ਦਾ ਵਫ਼ਦ ਵਿਧਾਇਕ ਢਿੱਲੋਂ ਨੂੰ ਮਿਲਿਆ

ਫ਼ਰੀਦਕੋਟ, 17 ਮਈ (ਸਤੀਸ਼ ਬਾਗ਼ੀ)-ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਪੰਜਾਬ ਦਾ ਵਫ਼ਦ ਸੂਬਾ ਪ੍ਰਧਾਨ ਲੈਕਚਰਾਰ ਸੁਖਜਿੰਦਰ ਸਿੰਘ ਸੁੱਖੀ ਤੇ ਸਕੱਤਰ ਸ਼ਮਸ਼ੇਰ ਸਿੰਘ ਸ਼ੈਰੀ ਦੀ ਅਗਵਾਈ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਵਿੱਦਿਅਕ ਪੱਖੋਂ ਬਹੁਤ ਹੀ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਜੈਤੋ, 17 ਮਈ (ਗੁਰਚਰਨ ਸਿੰਘ ਗਾਬੜੀਆ)-ਸਥਾਨਕ ਪੁਲਿਸ ਨੇ ਦੋ ਵਿਅਕਤੀਆਂ ਨੂੰ 1900 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਜੈਤੋ ਦੇ ਐੱਸ. ਐੱਚ. ਓ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਤਿਕੋਣੀ ...

ਪੂਰੀ ਖ਼ਬਰ »

ਭਾਕਿਯੂ ਵਲੋਂ ਮੋਘੇ ਦਾ ਕੰਮ ਪੂਰਾ ਨਾ ਕਰਨ 'ਤੇ ਸੰਘਰਸ਼ ਦਾ ਐਲਾਨ

ਫ਼ਰੀਦਕੋਟ, 17 ਮਈ (ਸਰਬਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਬਲਾਕ ਫ਼ਰੀਦਕੋਟ ਦੀ ਮੀਟਿੰਗ ਬਲਾਕ ਪ੍ਰਧਾਨ ਚਰਨਜੀਤ ਸਿੰਘ ਸੁੱਖਣਵਾਲਾ ਦੀ ਅਗਵਾਈ 'ਚ ਹੋਈ | ਮੀਟਿੰਗ ਦੌਰਾਨ ਚਰਨਜੀਤ ਸਿੰਘ ਸੁੱਖਣਵਾਲਾ ਨੇ ਕਿਹਾ ਕਿ ਪਿੰਡ ਸੁੱਖਣਵਾਲਾ ਦੇ ਮੁਦਕੀ ...

ਪੂਰੀ ਖ਼ਬਰ »

ਕੋਰੋਨਾ ਦੇ ਠੀਕ ਹੋਣ ਵਾਲੇ ਮਰੀਜ਼ ਫ਼ਤਹਿ ਕਿੱਟਾਂ ਤੇ ਔਕਸੀਮੀਟਰ ਵਾਪਸ ਕਰਨ- ਡਾ. ਗੋਂਦਾਰਾ

ਬਾਜਾਖਾਨਾ, 17 ਮਈ (ਜੀਵਨ ਗਰਗ)-ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਵਲ ਹਸਪਤਾਲ ਬਾਜਾਖਾਨਾ ਵਲੋਂ ਫਤਹਿ ਕਿੱਟਾਂ ਤੇ ਔਕਸੀਮੀਟਰ ਦਿੱਤੇ ਗਏ ਸਨ ਅਤੇ ਹੁਣ ਉਨ੍ਹਾਂ 'ਚ ਕਾਫ਼ੀ ਮਰੀਜ਼ ਠੀਕ ਹੋ ਚੁੱਕੇ ਹਨ ਅਤੇ ਠੀਕ ਹੋਣ ਵਾਲੇ ਮਰੀਜ਼ ਆਪਣੀਆਂ ਫਤਹਿ ਕਿੱਟਾਂ ਅਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਤੇ ਪ੍ਰਧਾਨ ਮੰਤਰੀ ਆਪਣੇ ਵਾਅਦੇ ਮੁਤਾਬਿਕ ਸਾਰੇ ਕਿਸਾਨੀ ਕਰਜ਼ਿਆਂ 'ਤੇ ਲੀਕ ਮਾਰਨ- ਕਿਸਾਨ ਆਗੂ

ਬਾਜਾਖਾਨਾ, 17 ਮਈ (ਜੀਵਨ ਗਰਗ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਆਪਣੇ ਵਾਅਦਿਆਂ ਮੁਤਾਬਕ ਸਾਰੇ ਕਿਸਾਨੀ ਕਰਜ਼ਿਆ 'ਤੇ ਲੀਕ ਮਾਰਨ ਤਾਂਕਿ ਦੇਸ਼ ਵਿਚ ਹੋ ਰਹੀਆਂ ਕਿਸਾਨ ਖ਼ੁਦਕਸ਼ੀਆਂ ਨੂੰ ਠੱਲ੍ਹ ਪਾਈ ...

ਪੂਰੀ ਖ਼ਬਰ »

ਅਧਿਆਪਕਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ

ਕੋਟਕਪੂਰਾ, 17 ਮਈ (ਮੋਹਰ ਸਿੰਘ ਗਿੱਲ, ਮੇਘਰਾਜ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਕੋਟਕਪੂਰਾ ਤਹਿਸੀਲ ਦੇ ਅਧਿਆਪਕਾਂ ਨੇ ਸਥਾਨਕ ਐੱਸ. ਡੀ. ਐੱਮ. ਦਫ਼ਤਰ ਸਾਹਮਣੇ ਮਿਊੁਾਸੀਪਲ ਪਾਰਕ ਵਿਚ ਰੋਸ ਰੈਲੀ ਕਰਨ ਉਪਰੰਤ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ | ਇਸ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਅਣਮਿੱਥੇ ਸਮੇਂ ਲਈ ਹੜਤਾਲ ਜਾਰੀ

ਫ਼ਰੀਦਕੋਟ, 17 ਮਈ (ਸਤੀਸ਼ ਬਾਗ਼ੀ)-ਨਗਰ ਕੌਂਸਲ ਸਫ਼ਾਈ ਸੇਵਕ ਕਾਮਿਆਂ ਵਲੋਂ ਸ਼ੁਰੂ ਕੀਤੀ ਗਈ ਅਣਮਿੱਥੇ ਸਮੇਂ ਲਈ ਹੜਤਾਲ ਅੱਜ ਵੀ ਜਾਰੀ ਰਹੀ, ਜਿਸ ਦੌਰਾਨ ਨਗਰ ਕੌਂਸਲ ਦਫ਼ਤਰ ਫ਼ਰੀਦਕੋਟ ਵਿਖੇ ਸਮੂਹ ਸਫ਼ਾਈ ਸੇਵਕ ਕਾਮਿਆਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ...

ਪੂਰੀ ਖ਼ਬਰ »

'ਆਪ' ਵਲੋਂ ਲਾਕਡਾਊਨ ਦੌਰਾਨ ਗ਼ਰੀਬ ਪਰਿਵਾਰਾਂ ਨੂੰ ਰਾਹਤ ਦੇਣ ਦੀ ਮੰਗ

ਫ਼ਰੀਦਕੋਟ, 17 ਮਈ (ਸਰਬਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਦੇ ਇਕ ਵਫ਼ਦ ਵਲੋਂ ਇੱਥੇ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱਤਰ ਭੇਜ ਕੇ ਮੰਗ ਕੀਤੀ ਗਈ ਹੈ ਕਿ ਲਾਕਡਾਊਨ ਦੌਰਾਨ ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਵਿਸ਼ੇਸ਼ ਰਾਹਤ ...

ਪੂਰੀ ਖ਼ਬਰ »

ਸਾਰੇ ਲੋਕ ਬਿਨਾਂ ਕਿਸੇ ਡਰ ਦੇ ਕੋਰੋਨਾ ਵੈਕਸੀਨ ਲਗਵਾਉਣ- ਢਿੱਲੋਂ

ਬਾਜਾਖਾਨਾ, 17 ਮਈ (ਜੀਵਨ ਗਰਗ)-ਕੋਰੋਨਾ ਮਹਾਂਮਾਰੀ 'ਤੇ ਸਾਰੇ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਕਾਬੂ ਪਾਇਆ ਜਾ ਸਕਦਾ ਹੈ ਅਤੇ ਇਸ ਲਈ ਸਾਰੇ ਲੋਕ ਬਿਨ੍ਹਾਂ ਕਿਸੇ ਡਰ ਦੇ ਕੋਰੋਨਾ ਵੈਕਸੀਨ ਲਗਵਾਉਣ | ਇਹ ਪ੍ਰਗਟਾਵਾ ਬਲਾਕ ਸੰਮਤੀ ਦੇ ਸਾਬਕਾ ਚੇਅਰਮੈਨ ਅਮਰਪ੍ਰੀਤ ਸਿੰਘ ...

ਪੂਰੀ ਖ਼ਬਰ »

ਬੱਸਾਂ 'ਚ ਸਵਾਰੀਆਂ ਦੀ ਆਮਦ ਘਟੀ

ਫ਼ਰੀਦਕੋਟ, 17 ਮਈ (ਚਰਨਜੀਤ ਸਿੰਘ ਗੋਂਦਾਰਾ)-ਕੋਰੋਨਾ ਬਿਮਾਰੀ ਕਾਰਨ ਜਿੱਥੇ ਸਥਾਨਕ ਸ਼ਹਿਰ ਦੇ ਬਾਜ਼ਾਰਾਂ 'ਚ ਲੋਕਾਂ ਦੀ ਆਮਦ ਘੱਟ ਦੇਖਣ ਨੂੰ ਮਿਲ ਰਹੀ ਹੈ ਤੇ ਬਹੁਤੇ ਲੋਕ ਇਸ ਭਿਆਨਕ ਬਿਮਾਰੀ ਤੋਂ ਬਚਾਅ ਲਈ ਘਰੋਂ ਬਾਹਰ ਘੱਟ ਹੀ ਨਿਕਲ ਰਹੇ ਹਨ, ਉੱਥੇ ਦੂਜੇ ਪਾਸੇ ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ ਨਵ ਨਿਯੁਕਤ 6 ਡਾਕਟਰਾਂ ਨੇ ਅਹੁਦੇ ਸੰਭਾਲੇ

ਫ਼ਰੀਦਕੋਟ, 17 ਮਈ (ਸਤੀਸ਼ ਬਾਗ਼ੀ)-ਰਾਜ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਨੋਰਥ ਨਾਲ ਭਰਤੀ ਕੀਤੇ ਗਏ ਨਵੇਂ ਡਾਕਟਰਾਂ ਵਿਚੋਂ 6 ਡਾਕਟਰਾਂ ਰੋਹਿਨੀ ਸ਼ਰਮਾ, ਰਮਨਦੀਪ ਕੌਰ, ਸੰਦੀਪ ਕੌਰ, ਸ਼ੁਭਮ ਚਾਵਲਾ, ਅਰਸ਼ਪ੍ਰੀਤ ਸਿੰਘ ...

ਪੂਰੀ ਖ਼ਬਰ »

ਕੈਂਪ ਦੌਰਾਨ 103 ਵਿਅਕਤੀਆਂ ਦੇ ਸੈਂਪਲ ਲਏ, 5 ਆਏ ਪਾਜ਼ੀਟਿਵ

ਕੋਟਕਪੂਰਾ, 17 ਮਈ (ਮੋਹਰ ਸਿੰਘ ਗਿੱਲ)-ਅਮਰਿੰਦਰ ਸਿੰਘ ਟਿਵਾਣਾ ਐੱਸ. ਡੀ. ਐੱਮ. ਕੋਟਕਪੂਰਾ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਸ਼ਹਿਰ ਦੇ ਮੇਨ ਬਾਜ਼ਾਰ ਵਿਚ ਕੈਂਪ ਲਗਾ ਕੇ ਲੋਕਾਂ ਦੇ ਕੋਰੋਨਾ ਟੈਸਟ ਕੀਤੇ ਗਏ | ਸਿਟੀ ਕਲੱਬ ਕੋਟਕਪੂਰਾ ਦੇ ਸਹਿਯੋਗ ਨਾਲ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਦੁਕਾਨਾਂ/ਕਾਰੋਬਾਰ ਖੋਲ੍ਹਣ ਤੇ ਬੰਦ ਕਰਨ ਦਾ ਸਮਾਂ ਨਿਰਧਾਰਿਤ

ਫ਼ਰੀਦਕੋਟ, 17 ਮਈ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ ਵਲੋਂ ਜਾਰੀ ਨਿਰਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਮਲ ਸੇਤੀਆ ਵਲੋਂ ਵੱਖ-ਵੱਖ ਦੁਕਾਨਾਂ/ਕਾਰੋਬਾਰ ਨੂੰ ਖੋਲ੍ਹਣ ਸਬੰਧੀ ਸਮਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX