ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  51 minutes ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  about 1 hour ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 2 hours ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 3 hours ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 3 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 3 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 4 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 4 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 4 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 4 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 4 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 4 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 4 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 4 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 5 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 5 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  about 5 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 5 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 5 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 5 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 5 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 6 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 6 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 6 hours ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਸੰਗਰੂਰ

ਸੰਗਰੂਰ ਦੇ ਡੀ.ਡੀ.ਪੀ.ਓ. ਸਮੇਤ ਇਕ ਪਟਵਾਰੀ ਉੱਤੇ ਵਿਜੀਲੈਂਸ ਪੁਲਿਸ ਨੇ ਕੀਤਾ ਮਾਮਲਾ ਦਰਜ

ਸੰਗਰੂਰ, 17 ਮਈ (ਸੁਖਵਿੰਦਰ ਸਿੰਘ ਫੁੱਲ, ਦਮਨਜੀਤ ਸਿੰਘ)- ਵਿਜੀਲੈਂਸ ਪੁਲਿਸ ਦੀ ਸੰਗਰੂਰ ਟੀਮ ਵਲੋਂ ਇਕ ਪੰਚਾਇਤੀ ਛੱਪੜ ਦੇ ਰਾਜ਼ੀਨਾਮੇ ਮਾਮਲੇ ਵਿਚ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਇਕ ਪਟਵਾਰੀ ਨੂੰ ਰੰਗੇ ਹੱਥੀ ਕਾਬੂ ਕਰਨ ਦੇ ਨਾਲ ਨਾਲ ਜ਼ਿਲ੍ਹਾ ਸੰਗਰੂਰ ਦੇ ਵਿਕਾਸ ਅਤੇ ਪੰਚਾਇਤ ਅਫ਼ਸਰ ਉੱਤੇ ਵੀ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਵਿਜ਼ੀਲੈਂਸ ਪੁਲਿਸ ਦੇ ਡੀ.ਐਸ.ਪੀ. ਸਤਨਾਮ ਸਿੰਘ ਵਿਰਕ ਨੇ ਦੱਸਿਆ ਕਿ ਐਸ.ਐਸ.ਪੀ. ਵਿਜ਼ੀਲੈਂਸ ਪਟਿਆਲਾ ਸ. ਮਨਦੀਪ ਸਿੰਘ ਸਿੱਧੂ ਦੀ ਅਗਵਾਈ ਹੇਠ ਚਲਾਈ ਮੁਹਿੰਮ ਦੇ ਚੱਲਦਿਆਂ ਅੱਜ ਦੀ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਗਸੀਰ ਸਿੰਘ ਵਾਸੀ ਪਿੰਡ ਛਾਜਲਾ (ਸੁਨਾਮ) ਵਲੋਂ 29 ਮਈ 2020 ਨੂੰ ਪਿੰਡ ਗੋਬਿੰਦਗ਼ੜ੍ਹ ਜੇਜੀਆਂ ਦਾ ਪੰਚਾਇਤੀ ਛੱਪੜ 52 ਹਜ਼ਾਰ ਰੁਪਏ ਸਾਲਾਨਾ ਦੇ ਹਿਸਾਬ ਨਾਲ 10 ਸਾਲਾਂ ਲਈ ਠੇਕੇ ਉੱਤੇ ਲਿਆ ਗਿਆ ਸੀ | ਇਸ ਤੋਂ ਲਗਪਗ 6-7 ਮਹੀਨਿਆਂ ਉਪਰੰਤ ਪਿੰਡ ਗੋਬਿੰਦਗੜ੍ਹ ਜੇਜੀਆਂ ਦੇ ਗੁਰਪ੍ਰੀਤ ਸਿੰਘ ਅਤੇ ਸ਼ਿੰਗਾਰਾ ਸਿੰਘ ਨਾਂਅ ਦੇ ਵਿਅਕਤੀਆਂ ਨੇ ਜਗਸੀਰ ਸਿੰਘ ਅਤੇ ਪਿੰਡ ਦੀ ਪੰਚਾਇਤ ਖ਼ਿਲਾਫ਼ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.) ਸੰਗਰੂਰ ਦੇ ਪਾਸ ਕੇਸ ਕਰ ਦਿੱਤਾ ਸੀ ਕਿ ਇਹ ਪੰਚਾਇਤੀ ਛੱਪੜ ਠੇਕੇ 'ਤੇ ਦੇਣ ਨਾਲ ਪਿੰਡ ਦੇ ਗੰਦੇ ਪਾਣੀ ਦੀ ਨਿਕਾਸੀ ਵਿਚ ਦਿੱਕਤ ਆਵੇਗੀ ਪਰ ਕੇਸ ਕਰਨ ਤੋਂ ਕੁੱਝ ਸਮੇਂ ਬਾਅਦ ਹੀ ਜਗਸੀਰ ਸਿੰਘ ਅਤੇ ਪੰਚਾਇਤ ਦਾ ਸ਼ਿਕਾਇਤਕਰਤਾਵਾਂ ਨਾਲ ਰਾਜ਼ੀਨਾਮਾ ਹੋ ਗਿਆ ਸੀ ਅਤੇ ਇਸ ਲਿਖਤੀ ਰਾਜ਼ੀਨਾਮੇ ਦੀ ਕਾਪੀ ਡੀ.ਡੀ.ਪੀ.ਓ. ਸੰਗਰੂਰ ਨੂੰ ਵੀ ਸੌਂਪ ਦਿੱਤੀ ਗਈ ਸੀ ਪਰ ਡੀ.ਡੀ.ਪੀ.ਓ. ਸੰਗਰੂਰ ਨੇ ਇਸ ਕੇਸ ਨੂੰ ਖ਼ਾਰਜ ਨਾ ਕਰਦਿਆਂ ਕੇਸ ਦੀਆਂ ਤਾਰੀਖ਼ਾਂ ਪਾਉਣੀਆਂ ਸ਼ੁਰੂ ਕਰ ਦਿੱਤੀਆਂ | ਕੇਸ ਖ਼ਾਰਜ ਕਰਨ ਸੰਬੰਧੀ ਜਦ ਜਗਸੀਰ ਸਿੰਘ ਨੇ ਡੀ.ਡੀ.ਪੀ.ਓ. ਸੰਗਰੂਰ ਨਾਲ ਗੱਲ ਕੀਤੀ ਤਾਂ ਉਸ ਨੇ ਆਪਣੇ ਦਫ਼ਤਰ ਦੇ ਪਟਵਾਰੀ ਜਗਸੀਰ ਸਿੰਘ ਰਾਹੀਂ 25 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ | ਜਗਸੀਰ ਸਿੰਘ ਵਲੋਂ ਇਸ ਸਾਰੇ ਮਾਮਲੇ ਦੀ ਸ਼ਿਕਾਇਤ ਵਿਜੀਲੈਂਸ ਵਿਭਾਗ ਪਾਸ ਕੀਤੀ ਗਈ ਜਿਸ ਦੇ ਚੱਲਦਿਆਂ ਅੱਜ ਵਿਜੀਲੈਂਸ ਪੁਲਿਸ ਦੇ ਇੰਸਪੈਕਟਰ ਸੁਦਰਸ਼ਨ ਕੁਮਾਰ ਦੀ ਅਗਵਾਈ ਵਾਲੀ ਟੀਮ ਨੇ ਟਰੈਪ ਲਗਾ ਕੇ ਬੀ.ਡੀ.ਓ. ਦਫ਼ਤਰ ਸੁਨਾਮ ਦੇ ਨੇੜਿਓਾ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਜਗਸੀਰ ਸਿੰਘ ਪਟਵਾਰੀ ਦਫ਼ਤਰ ਡੀ.ਡੀ.ਪੀ.ਓ. ਸੰਗਰੂਰ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਗਿ੍ਫ਼ਤਾਰ ਕੀਤਾ ਗਿਆ | ਡੀ.ਐਸ.ਪੀ. ਵਿਰਕ ਨੇ ਦੱਸਿਆ ਕਿ ਮਾਮਲੇ ਵਿਚ ਨਾਮਜ਼ਦ ਸੰਗਰੂਰ ਦੇ ਡੀ.ਡੀ.ਪੀ.ਓ. ਪਰਮਜੀਤ ਸਿੰਘ ਨੂੰ ਸ਼ਾਮਲ ਤਫ਼ਤੀਸ਼ ਕਰਵਾ ਕੇ ਪੁੱਛ-ਗਿੱਛ ਉਪਰੰਤ ਫ਼ਾਰਗ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਵਿਜੀਲੈਂਸ ਦੀ ਟੀਮ ਵਿਚ ਸਹਾਇਕ ਥਾਣੇਦਾਰ ਸ੍ਰੀ ਕ੍ਰਿਸ਼ਨ, ਹੌਲਦਾਰ ਸਰਬਜੀਤ ਕੁਮਾਰ, ਸਹਾਇਕ ਥਾਣੇਦਾਰ ਬਲਵਿੰਦਰ ਸਿੰਘ, ਹੌਲਦਾਰ ਗੁਰਦੀਪ ਸਿੰਘ, ਹੌਲਦਾਰ ਸ਼ਾਮ ਸੁੰਦਰ ਅਤੇ ਹੋਮਗਾਰਡ ਮੁਲਾਜ਼ਮ ਹਾਕਮ ਸਿੰਘ ਸ਼ਾਮਲ ਸਨ |

ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਉਜਾੜੇ ਖ਼ਿਲਾਫ਼ ਰੋਸ ਰੈਲੀ ਕਰਨ ਉਪਰੰਤ ਅਧਿਆਪਕਾਂ ਨੇ ਪੰਜਾਬ ਸਰਕਾਰ ਦੀ ਅਰਥੀ ਫ਼ੂਕ ਕੇ ਕੀਤੀ ਨਾਅਰੇਬਾਜ਼ੀ

ਸੰਗਰੂਰ, 17 ਮਈ (ਧੀਰਜ ਪਸ਼ੋਰੀਆ) - ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਅੱਜ ਪੰਜਾਬ ...

ਪੂਰੀ ਖ਼ਬਰ »

ਕਿਸਾਨ ਸਨਮਾਨ ਨਿਧੀ ਅਧੀਨ ਕਿਸਾਨਾਂ ਦੇ ਖਾਤਿਆਂ 'ਚ ਪਾਏ ਪੈਸਿਆਂ ਲਈ ਭਾਜਪਾ ਕਿਸਾਨ ਮੋਰਚਾ ਨੇ ਕੀਤਾ ਧੰਨਵਾਦ

ਸੰਗਰੂਰ, 17 ਮਈ (ਧੀਰਜ ਪਸ਼ੋਰੀਆ)- ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਮਨਿੰਦਰ ਸਿੰਘ ਕਪਿਆਲ ਨੇ ਦੇਸ ਦੇ ਕਿਸਾਨਾਂ ਨੂੰ ਰਾਹਤ ਦੇਣ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ਕਿਸਾਨ ਸਨਮਾਨ ਨਿਧੀ ਦੇ ਤਹਿਤ ਅੱਠਵੀਂ ਕਿਸ਼ਤ ਸਿੱਧੇ ...

ਪੂਰੀ ਖ਼ਬਰ »

ਕੋਰੋਨਾ ਪ੍ਰਤੀ ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਰੱਖੀਆਂ ਜਾ ਰਹੀਆਂ ਨੇ ਸਾਵਧਾਨੀਆਂ

ਸੰਗਰੂਰ, 17 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਜ਼ਿਲ੍ਹਾ ਜੇਲ੍ਹ ਸੰਗਰੂਰ ਵਿਚ ਪਿਛਲੇ ਸਾਲ ਜੁਲਾਈ ਤੋਂ ਹੁਣ ਤੱਕ 5702 ਜੇਲ੍ਹ ਮੁਲਾਜ਼ਮਾਂ, ਕੈਦੀਆਂ ਅਤੇ ਹਵਾਲਾਤੀਆਂ ਦੇ ਕੋਰੋਨਾ ਟੈੱਸਟ ਕਰਵਾਏ ਜਾਣ ਪਿੱਛੋਂ 214 ਵਿਅਕਤੀ ਕੋਰੋਨਾ ਪੀੜਤ ਪਾਏ ਗਏ | ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਦੋ ਜ਼ਖਮੀ, ਇਕ ਦੀ ਮੌਤ

ਜਖੇਪਲ, 17 ਮਈ (ਮੇਜਰ ਸਿੰਘ ਸਿੱਧੂ)- ਜਖੇਪਲ ਤੋਂ ਕਣਕਵਾਲ ਜਾਣ ਵਾਲੀ ਸੜਕ ਉੱਤੇ ਦੋ ਮੋਟਰਸਾਈਕਲਾਂ ਦੀ ਭਿਆਨਕ ਟੱਕਰ ਹੋਣ ਕਾਰਨ ਦੋ ਵਿਅਕਤੀ ਗੰਭੀਰ ਜ਼ਖਮੀ ਹੋ ਗਏ ਅਤੇ ਇਕ ਔਰਤ ਦੀ ਮੌਕੇ 'ਤੇ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਕਾਕਾ ਸਿੰਘ ਕਬੱਡੀ ਖਿਡਾਰੀ ਵਾਸੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, 17 ਮਈ (ਭੁੱਲਰ, ਧਾਲੀਵਾਲ)- ਬੀਤੀ ਸ਼ਾਮ ਹੋਏ ਸੜਕ ਹਾਦਸੇ ਵਿਚ ਨੇੜਲੇ ਪਿੰਡ ਬਿਸ਼ਨਪੁਰਾ ਦੇ ਇਕ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਮਿਲੀ ਜਾਣਕਾਰੀ ਅਨੁਸਾਰ ਅੰਮਿ੍ਤਪਾਲ ਸਿੰਘ (19) ਪੁੱਤਰ ਸੁਖਪਾਲ ਸਿੰਘ ਉਰਫ਼ ...

ਪੂਰੀ ਖ਼ਬਰ »

ਰਜੀਆ ਸੁਲਤਾਨਾ ਨੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਅਤੇ ਮੈਡੀਕਲ ਕਾਲਜ ਦੇ ਕੀਤੇ ਵਾਅਦੇ ਨੂੰ ਪੂਰਾ ਕੀਤਾ-ਮਹਿੰਦਰ ਪਰੂਥੀ

ਮਲੇਰਕੋਟਲਾ 17 ਮਈ (ਪਾਰਸ ਜੈਨ) - ਈਦ ਉਲ ਫਿਤਰ ਦੇ ਮੁਬਾਰਕ ਮੌਕੇ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੇ ਇਤਿਹਾਸਕ ਸ਼ਹਿਰ ਮਲੇਰਕੋਟਲਾ ਨੂੰ ਜਿਲ੍ਹੇ ਦਾ ਦਰਜ਼ਾਂ ਦੇਣਾ ਇੱਕ ਸ਼ਲਾਘਾਯੋਗ ਤੇ ਇਤਿਹਾਸਕ ਫ਼ੈਸਲਾ ਹੈ, ਜਿਸ ਦੇ ਲਈ ਕੈਬਨਿਟ ...

ਪੂਰੀ ਖ਼ਬਰ »

770 ਲੋਕਾਂ ਨੰੂ ਫ਼ਤਹਿ ਮਿਸ਼ਨ ਕਿੱਟਾਂ ਦਿੱਤੀਆਂ

ਸੰਗਰੂਰ, 17 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਸਿਹਤ ਵਿਭਾਗ ਪੰਜਾਬ ਵਲੋਂ ਜ਼ਿਲ੍ਹਾ ਸੰਗਰੂਰ ਵਿਚ ਕੋਰੋਨਾ ਪੀੜਤ ਲੋਕਾਂ ਨੰੂ ਘਰਾਂ ਵਿਚ ਸੁਰੱਖਿਅਤ ਰਹਿਣ ਲਈ 5770 ਫਤਹਿ ਮਿਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ | ਜਦ ਕਿਸੇ ਮਰੀਜ਼ ਨੰੂ ਇਹ ਕਿੱਟ ...

ਪੂਰੀ ਖ਼ਬਰ »

ਕੋਰੋਨਾ ਪੋਜ਼ੇਟਿਵ ਅਧਿਆਪਕਾਂ ਨੂੰ ਮੈਡੀਕਲ ਲੀਵ ਦੇਣ ਸਬੰਧੀ ਪੱਤਰ ਰੱਦ ਕਰਨ ਦੀ ਮੰਗ

ਸੰਗਰੂਰ, 17 ਮਈ (ਸੁਖਵਿੰਦਰ ਸਿੰਘ ਫੁੱਲ)- ਅਧਿਆਪਕ ਦਲ ਪੰਜਾਬ ਦੇ ਸੂਬਾ ਚੇਅਰਮੈਨ ਸ੍ਰ. ਤੇਜਿੰਦਰ ਸਿੰਘ ਸੰਘਰੇੜੀ, ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਅਤੇ ਜ਼ਿਲ੍ਹਾ ਪ੍ਰਧਾਨ ਸ੍ਰ. ਵਰਿੰਦਰਜੀਤ ਸਿੰਘ ਬਜਾਜ ਨੇ ਸਾਂਝੇ ਬਿਆਨ ਰਾਹੀਂ ਕਿਹਾ ਕਿ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

-ਮਾਮਲਾ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਦਾ- ਜ਼ਿਲ੍ਹਾ ਬਾਰ ਸੰਗਰੂਰ ਨੇ ਕੈਬਨਿਟ ਮੰਤਰੀ ਸਿੰਗਲਾ ਨੰੂ ਮੰਗ ਪੱਤਰ ਦੇ ਕੇ ਕੀਤੀ ਮੁੜ ਵਿਚਾਰ ਦੀ ਮੰਗ

ਸੰਗਰੂਰ, 17 ਮਈ (ਧੀਰਜ ਪਸ਼ੌਰੀਆ) - ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਨੇ ਇਕ ਵੀਡੀਓ ਕਾਨਫਰੰਸ ਰਾਹੀਂ ਪ੍ਰਧਾਨ ਗਗਨਦੀਪ ਸਿੰਘ ਸੀਬੀਆਂ ਦੀ ਪ੍ਰਧਾਨਗੀ ਵਿਚ ਬੈਠਕ ਕਰਨ ਤੋਂ ਬਾਅਦ ਉਪ ਪ੍ਰਧਾਨ ਸੌਰਵ ਗਰਗ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੰੂ ...

ਪੂਰੀ ਖ਼ਬਰ »

ਸਫ਼ਾਈ ਕਾਮਿਆਂ ਦੀ ਹੜਤਾਲ ਪੰਜਵੇਂ ਦਿਨ ਵੀ ਰਹੀ ਜਾਰੀ

ਲਹਿਰਾਗਾਗਾ, 17 ਮਈ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਸਫ਼ਾਈ ਮਜ਼ਦੂਰ ਯੂਨੀਅਨ ਲਹਿਰਾਗਾਗਾ ਵਲੋਂ ਅੱਜ ਇੱਥੇ ਨਗਰ ਕੌਂਸਲ ਦਫਤਰ ਵਿਖੇ ਮਿਊਾਸੀਪਲ ਕਾਮਿਆਂ ਦੀਆਂ ਮੰਗਾਂ ਹੱਲ ਕਰਵਾਉਣ ਲਈ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਫ਼ੈਸਲੇ ਅਨੁਸਾਰ ...

ਪੂਰੀ ਖ਼ਬਰ »

ਸੰਗਰੂਰ ਦੇ ਹਸਪਤਾਲ ਦੀ ਸਮਰੱਥਾ ਦੁੱਗਣੀ ਕਰਨ ਦੀ ਮਿਲੀ ਪ੍ਰਵਾਨਗੀ

ਸੰਗਰੂਰ, 17 ਮਈ (ਸੁਖਵਿੰਦਰ ਸਿੰਘ ਫੁੱਲ, ਅਮਨਦੀਪ ਸਿੰਘ ਬਿੱਟਾ)- ਸਥਾਨਕ ਕਾਮਰੇਡ ਜਗਦੀਸ਼ ਚੰਦਰ ਸਿਵਲ ਹਸਪਤਾਲ ਦੀ ਸਮਰਥਾ 100 ਬਿਸਤਰਿਆਂ ਤੋਂ ਵਧਾ ਕੇ 200 ਬਿਸਤਰਿਆਂ ਦੀ ਕੀਤੀ ਜਾ ਰਹੀ ਹੈ ਅਤੇ ਇਸ ਸੰਬੰਧੀ ਸਰਕਾਰ ਵਲੋਂ ਪ੍ਰਵਾਨਗੀ ਮਿਲ ਗਈ ਹੈ | ਸੀਨੀਅਰ ਕਾਂਗਰਸੀ ...

ਪੂਰੀ ਖ਼ਬਰ »

ਹੈਰੋਇਨ ਸਮੇਤ ਕਾਬੂ

ਕੁੱਪ ਕਲਾਂ, 17 ਮਈ (ਮਨਜਿੰਦਰ ਸਿੰਘ ਸਰੌਦ)- ਜ਼ਿਲ੍ਹਾ ਸੰਗਰੂਰ ਦੇ ਪੁਲਿਸ ਮੁਖੀ ਸ੍ਰੀ ਵਿਵੇਕਸ਼ੀਲ ਸੋਨੀ ਦੀਆਂ ਵਿਸ਼ੇਸ਼ ਹਦਾਇਤਾਂ ਦੇ ਮੱਦੇਨਜ਼ਰ ਥਾਣਾ ਸਦਰ ਅਹਿਮਦਗੜ੍ਹ ਦੇ ਅਧੀਨ ਪੈਂਦੀ ਜੌੜੇਪੁਲ ਪੁਲਿਸ ਚੌਕੀ ਵਲੋਂ ਇਕ ਵਿਅਕਤੀ ਨੂੰ ਪੰਜ ਗਰਾਮ ਚਿੱਟੇ ਨਸ਼ੇ ...

ਪੂਰੀ ਖ਼ਬਰ »

ਨਤੀਜਾ ਸ਼ਾਨਦਾਰ

ਸੰਗਰੂਰ, 17 ਮਈ (ਸੁਖਵਿੰਦਰ ਸਿੰਘ ਫੁੱਲ)- ਸਥਾਨਕ ਲਾਈਫ਼ ਗਾਰਡ ਈ.ਟੀ.ਟੀ. ਸੰਸਥਾ ਦੇ ਦੂਜੇ ਸਾਲ ਦਾ ਨਤੀਜਾ ਇਸ ਵਾਰ ਵੀ ਸੂਬੇ ਭਰ ਵਿਚ ਗਿਣਤੀ ਦੇ ਚੋਣਵੇਂ ਕਾਲਜਾ ਦੇ ਲੜੀ ਵਿਚ ਆਇਆ ਹੈ | ਲਾਈਫ਼ ਗਾਰਡ ਇੰਸਟੀਚਿਊਟ ਆਫ਼ ਐਜੂਕੇਸ਼ਨ ਭਿੰਡਰਾਂ ਸੰਗਰੂਰ, ਕਾਲਜ ਦੀ ...

ਪੂਰੀ ਖ਼ਬਰ »

ਕਿਸਾਨਾਂ ਦੇ ਪ੍ਰਭਾਵਸ਼ਾਲੀ ਧਰਨੇ ਰਹੇ ਨਿਰੰਤਰ ਜਾਰੀ

ਸੰਗਰੂਰ, 17 ਮਈ (ਅਮਨਦੀਪ ਸਿੰਘ ਬਿੱਟਾ) - ਕਿਸਾਨ ਸੰਘਰਸ਼ ਦਾ ਵੱਡਾ ਕੇਂਦਰ ਬਣ ਚੁੱਕੇ ਜ਼ਿਲ੍ਹਾ ਸੰਗਰੂਰ ਵਿਚ ਕਿਸਾਨਾਂ ਵਲੋਂ ਅੱਜ ਵੀ ਪ੍ਰਭਾਵਸ਼ਾਲੀ ਧਰਨੇ ਦਿੱਤੇ ਗਏ | ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 1 ਅਕਤੂਬਰ ਤੋਂ ਰਿਲਾਇੰਸ ਪੰਪ ਖੇੜੀ ਵਿਖੇ ਅਤੇ ...

ਪੂਰੀ ਖ਼ਬਰ »

ਕਿਸਾਨ ਲਿਖਤੀ ਮੁਆਫ਼ੀ ਮੰਗ ਕੇ ਰਿਹਾਅ ਹੋਣ ਵਾਲਿਆਂ ਵਰਗੇ ਨਹੀਂ- ਹਰੀ ਸਿੰਘ ਨਾਭਾ

ਧੂਰੀ, 17 ਮਈ (ਸੰਜੇ ਲਹਿਰੀ) - ਸੀਨੀਅਰ ਅਕਾਲੀ ਆਗੂ ਅਤੇ ਵਿਧਾਨ ਸਭਾ ਹਲਕਾ ਧੂਰੀ ਦੇ ਇੰਚਾਰਜ ਹਰੀ ਸਿੰਘ ਨਾਭਾ ਨੇ ਕਿਹਾ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਧਰਨਾ ਦੇ ਕੇ ਬੈਠੇ ਕਿਸਾਨਾਂ ਨੰੂ ਕੋਰੋਨਾ ਦਾ ਵਾਸਤਾ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਅੱਜ ਕਰਨਗੇ ਭੁੱਖ ਹੜਤਾਲ

ਲਹਿਰਾਗਾਗਾ, 17 ਮਈ (ਗਰਗ, ਢੀਂਡਸਾ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ ਮਾਨ ਪੰਜਾਬ ਵਲੋਂ ਬੇਰੁਜ਼ਗਾਰ ਲਾਈਨਮੈਨਾਂ ਨੂੰ ਨਿਯੁਕਤੀ ਪੱਤਰ ਨਾ ਦਿੱਤੇ ਜਾਣ ਦੇ ਰੋਸ ਵਜੋਂ 18 ਮਈ ਨੂੰ ਹੈਡ ਆਫਿਸ ਪਟਿਆਲਾ ਦੇ ਸਾਹਮਣੇ ਇਕ ਰੋਜ਼ਾ ਭੁੱਖ ਹੜਤਾਲ ਰੱਖੀ ਜਾਵੇਗੀ | ਇਸ ਸਬੰਧੀ ...

ਪੂਰੀ ਖ਼ਬਰ »

ਨਾਇਟ ਐਂਗਲ ਕੰਪਨੀ ਦਾ ਮੈਂਬਰ ਬਣਾ ਕੇ ਸੰਗਰੂਰ ਦੇ ਹਰਦੀਪ ਸਿੰਘ ਤੋਂ ਠੱਗੇ ਸਵਾ 2 ਲੱਖ

ਸੰਗਰੂਰ, 17 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)- ਬੰਗਲੌਰ ਦੀ ਨਾਇਟ ਐਂਗਲ ਨਾਮ ਦੀ ਕੰਪਨੀ ਦਾ ਮੈਂਬਰ ਬਣਾ ਅਤੇ ਚੰਗਾ ਲਾਭ ਦੇਣ ਦਾ ਝਾਂਸਾ ਦੇ ਕੇ ਇੱਥੋਂ ਦੀ ਸ਼ਿਵਮ ਕਲੋਨੀ ਦੇ ਇਕ ਵਸਨੀਕ ਨਾਲ 2,28,700 ਰੁਪਏ ਦਾ ਧੋਖਾ ਹੋਣ ਦਾ ਸਮਾਚਾਰ ਹੈ | ਹਰਦੀਪ ਸਿੰਘ ਨਾਮ ਦੇ ਇਸ ...

ਪੂਰੀ ਖ਼ਬਰ »

ਕੋਰੋਨਾ ਤੋਂ ਬਚਾਅ ਲਈ ਹਦਾਇਤਾਂ ਦਾ ਪਾਲਣ ਜ਼ਰੂਰੀ- ਪ੍ਰੋ. ਗੱਜਣਮਾਜਰਾ

ਕੁੱਪ ਕਲਾਂ, 17 ਮਈ (ਮਨਜਿੰਦਰ ਸਿੰਘ ਸਰੌਦ)- ਪੰਜਾਬ ਅੰਦਰ ਪਿਛਲੇ ਲੰਬੇ ਸਮੇਂ ਤੋਂ ਕੋਰੋਨਾ ਮਹਾਂਮਾਰੀ ਨੇ ਆਪਣਾ ਤਾਂਡਵ ਰੂਪ ਅਖ਼ਤਿਆਰ ਕੀਤਾ ਹੋਇਆ ਹੈ ਜਿਸ ਤੋਂ ਬਚਣ ਲਈ ਸਿਹਤ ਵਿਭਾਗ ਦੀਆਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਹਰ ਇੱਕ ਨੂੰ ਕਰਨੀਆਂ ਬੇਹੱਦ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਦੌਰਾਨ ਨਵੇਂ ਜ਼ਿਲ੍ਹੇ ਬਨਾਉਣ ਦੀ ਬਜਾਏ ਨਵੇਂ ਹਸਪਤਾਲਾਂ ਦੀ ਜ਼ਿਆਦਾ ਲੋੜ- ਚੱਠਾ

ਧੂਰੀ, 17 ਮਈ (ਸੰਜੇ ਲਹਿਰੀ, ਦੀਪਕ)- ਕੋਰੋਨਾ ਮਹਾਂਮਾਰੀ ਦੇ ਇਹਨਾਂ ਭਿਆਨਕ ਦਿਨਾਂ ਵਿਚ ਵੀ ਪੰਜਾਬ ਸਰਕਾਰ ਨਵੇਂ ਹਸਪਤਾਲ ਖੋਲ੍ਹਣ ਦੀ ਬਜਾਏ ਨਵੇਂ ਜ਼ਿਲ੍ਹੇ ਬਨਾਉਣ ਨੂੰ ਤਰਜੀਹ ਦੇ ਰਹੀ ਹੈ, ਜੋ ਕਿ ਮੰਦਭਾਗੀ ਗੱਲ ਹੈ | ਕਿਉਂਕਿ ਅਜਿਹਾ ਕਰਕੇ ਕਾਂਗਰਸ ਸਰਕਾਰ ਆਪਣਾ ...

ਪੂਰੀ ਖ਼ਬਰ »

ਪੈਟਰੋਲ ਪੰਪ ਤੋਂ ਕੀਮਤੀ ਸਾਮਾਨ ਅਤੇ ਨਕਦੀ ਲੈ ਕੇ ਚੋਰ ਫ਼ਰਾਰ

ਧਰਮਗੜ੍ਹ, 17 ਮਈ (ਗੁਰਜੀਤ ਸਿੰਘ ਚਹਿਲ)- ਪਿੰਡ ਕਣਕਵਾਲ ਭੰਗੂਆਂ ਵਿਖੇ ਸਥਿਤ ਕਿਸਾਨ ਫਿਲਿੰਗ ਸਟੇਸ਼ਨ ਤੋਂ ਰਾਤ ਸਮੇਂ ਚੋਰਾਂ ਵਲੋਂ ਪੈਟਰੋਲ ਪੰਪ ਦੇ ਕੀਮਤੀ ਸਾਮਾਨ ਤੋਂ ਇਲਾਵਾ ਨਕਦੀ ਚੋਰੀ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਪਹਿਲਾਂ ਵਾਂਗੂ ਇਕ ਵਾਰ ਫਿਰ ਕੈਪਟਨ ਸਰਕਾਰ ਦੀ ਡਰਾਮੇਬਾਜ਼ੀ ਸ਼ੁਰੂ - ਦਿਓਲ

ਸੰਗਰੂਰ, 17 ਮਈ (ਧੀਰਜ ਪਸ਼ੋਰੀਆ)- ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਓਲ ਨੇ ਬੇਅਦਬੀ ਮਾਮਲੇ ਵਿਚ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਅਸਲ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕਰਨ ਅਤੇ ਇਕ ਵਾਰ ਫੇਰ ਤੋਂ ਨਵੀਂ ਜਾਂਚ ਸ਼ੁਰੂ ਕਰਨ 'ਤੇ ਤਿੱਖੀ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਨੇ ਪੰਜਾਬ ਸਰਕਾਰ ਦੀ ਅਰਥੀ ਫੂਕੀ

ਭਵਾਨੀਗੜ੍ਹ, 17 ਮਈ (ਰਣਧੀਰ ਸਿੰਘ ਫੱਗੂਵਾਲਾ)- ਸਾਂਝਾ ਅਧਿਆਪਕ ਮੋਰਚਾ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਬੀ ਪੀ ਈ ਓ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ 'ਤੇ ਰਘਵੀਰ ਸਿੰਘ ਭਵਾਨੀਗੜ੍ਹ, ਕੰਵਲਜੀਤ ਸਿੰਘ, ਗੁਰਲਾਭ ਸਿੰਘ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX