ਤਾਜਾ ਖ਼ਬਰਾਂ


ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  13 minutes ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  about 1 hour ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  about 1 hour ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  about 2 hours ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  about 2 hours ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  about 3 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਕੱਲ੍ਹ ਗਰਭਵਤੀ ਅਤੇ ਨਵਜਾਤ ਬੱਚਿਆਂ ਦੀਆਂ ਮਾਵਾਂ ਦੇ ਲੱਗੇਗੀ ਕੋਵਿਡ ਵੈਕਸੀਨ
. . .  about 3 hours ago
ਲੁਧਿਆਣਾ, 4 ਅਗਸਤ (ਸਲੇਮਪੁਰੀ ) - ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ...
ਜਿੱਤ ਹਾਰ ਤਾਂ ਬਣੀ, ਪਰ ਸਾਨੂੰ ਆਪਣੀ ਹੋਣਹਾਰ ਧੀ 'ਤੇ ਮਾਣ- ਗੁਰਜੀਤ ਕੌਰ ਦੇ ਪਿਤਾ
. . .  about 3 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਉਲੰਪਿਕ ਖੇਡਾਂ ਵਿਚ ਭਾਰਤੀ ਮਹਿਲਾ ਹਾਕੀ ਟੀਮ ਦੀ ਹਾਰ ਤੋਂ ਬਾਅਦ ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  about 3 hours ago
ਅੰਮ੍ਰਿਤਸਰ, 4 ਅਗਸਤ (ਰੇਸ਼ਮ ਸਿੰਘ) - ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ
. . .  about 3 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਦਾ ਅਰਜਨਟੀਨਾ ਨੇ ਤੋੜਿਆ ਸੁਫ਼ਨਾ, 2-1 ਨਾਲ ਹਾਰੀਆਂ ਭਾਰਤੀ ਕੁੜੀਆਂ...
ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ਦਿਲਰਾਜ ਸਰਕਾਰੀਆ ਵਲੋਂ ਗੁਰਜੀਤ ਕੌਰ ਮਿਆਦੀਆਂ ਦੇ ਨਾਮ 'ਤੇ ਖੇਡ ਸਟੇਡੀਅਮ ਬਣਾਉਣ ਦਾ ਐਲਾਨ
. . .  about 4 hours ago
ਅਜਨਾਲਾ 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਕੈਬਨਿਟ ਮੰਤਰੀ ਪੰਜਾਬ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਭਤੀਜੇ ਤੇ ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਚੇਅਰਮੈਨ ...
ਸੂਬੇ ਵਿਚ ਝੋਨੇ ਦੇ ਕੁੱਲ ਰਕਬੇ ਦਾ 23 ਫ਼ੀਸਦੀ ਰਕਬਾ ਨਵੀਨਤਮ ਤਕਨਾਲੋਜੀ ਹੇਠ ਆਇਆ
. . .  about 4 hours ago
ਚੰਡੀਗੜ੍ਹ, 4 ਅਗਸਤ - ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ...
ਹਾਦਸਾਗ੍ਰਸਤ ਹੋਏ ਹੈਲੀਕਾਪਟਰ ਵਿਚ ਬੈਠੇ ਪਾਇਲਟਾਂ ਦੀ ਭਾਲ ਜਾਰੀ
. . .  about 4 hours ago
ਪਠਾਨਕੋਟ, 4 ਅਗਸਤ - ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਸੈਨਾ ਦਾ ਏ.ਐਲ.ਐੱਚ. ਧਰੁਵ ਹੈਲੀਕਾਪਟਰ ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਤਿੰਨ ਰਾਊਂਡ ਖ਼ਤਮ, ਅਰਜਨਟੀਨਾ ਭਾਰਤ ਤੋਂ 2-1 ਨਾਲ ਅੱਗੇ
. . .  about 4 hours ago
ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ਅੱਗੇ
. . .  about 4 hours ago
ਟੋਕੀਓ, 4 ਅਗਸਤ - ਅਰਜਨਟੀਨਾ ਭਾਰਤ ਤੋਂ 2 -1 ਨਾਲ ਹੋਇਆ ...
ਸਮਾਰਟ ਸਕੂਲਾਂ ਵਿਚ ਰਿਸੈੱਪਸ਼ਨ ਬਣਾਏਗੀ ਪੰਜਾਬ ਸਰਕਾਰ
. . .  about 4 hours ago
ਚੰਡੀਗੜ੍ਹ, 4 ਅਗਸਤ - ਸਕੂਲ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਅਗਵਾਈ ਵਿਚ ਸਰਕਾਰੀ ਸਕੂਲਾਂ ਨੂੰ ਨਵੀਂ ਦਿੱਖ...
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਹਾਫ਼ ਟਾਈਮ ਖ਼ਤਮ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  about 4 hours ago
ਟੋਕੀਓ ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਅਰਜਨਟੀਨਾ ਵਿਚਕਾਰ ਸਖ਼ਤ ਮੁਕਾਬਲਾ ਜਾਰੀ
. . .  about 4 hours ago
ਸ਼ਹੀਦ ਬੀਬੀ ਕਿਰਨਜੀਤ ਕੌਰ ਦੀ ਸਾਲਾਨਾ ਬਰਸੀ ਇਸ ਵਾਰ ਕਿਸਾਨ ਸੰਘਰਸ਼ ਨੂੰ ਹੋਵੇਗੀ ਸਮਰਪਿਤ
. . .  about 4 hours ago
ਮਹਿਲ ਕਲਾਂ,4 ਅਗਸਤ (ਅਵਤਾਰ ਸਿੰਘ ਅਣਖੀ) - ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ 24 ਵੀਂ ਸਾਲਾਨਾ ਬਰਸੀ ਜੋ...
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ
. . .  about 5 hours ago
ਉਲੰਪਿਕ ਮਹਿਲਾ ਹਾਕੀ ਸੈਮੀਫਾਈਨਲ : ਭਾਰਤ ਤੇ ਆਰਜਨਟੀਨਾ 1-1 ਦੀ ਬਰਾਬਰੀ ’ਤੇ...
ਟੋਕੀਓ ਉਲੰਪਿਕ ਹਾਕੀ ਸੈਮੀਫਾਈਨਲ ਮੁਕਾਬਲੇ 'ਚ ਪਹਿਲਾ ਗੋਲ ਦਾਗਣ ਵਾਲੀ ਖਿਡਾਰਨ ਗੁਰਜੀਤ ਕੌਰ ਦੇ ਘਰ ਖ਼ੁਸ਼ੀਆਂ ਦਾ ਮਾਹੌਲ
. . .  about 5 hours ago
ਅਜਨਾਲਾ, 4 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ ) - ਟੋਕੀਓ ਉਲੰਪਿਕ ਮਹਿਲਾ ਹਾਕੀ ਦੇ ਸੈਮੀ ਫਾਈਨਲ ਮੁਕਾਬਲੇ ਵਿਚ ਪਹਿਲਾ ਗੋਲ ਦਾਗਣ ਵਾਲੀ...
ਭਾਰਤੀ ਮਹਿਲਾ ਹਾਕੀ ਟੀਮ ਨੇ ਕੀਤਾ ਪਹਿਲਾ ਗੋਲ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ ਮੁਕਾਬਲਾ ਸ਼ੁਰੂ ਹੋ...
ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਮੁਕਾਬਲਾ ਸ਼ੁਰੂ
. . .  about 5 hours ago
ਟੋਕੀਓ, 4 ਅਗਸਤ - ਭਾਰਤੀ ਮਹਿਲਾ ਹਾਕੀ ਟੀਮ ਦਾ ਅਰਜਨਟੀਨਾ ਦੀ ਟੀਮ ਨਾਲ ਸੈਮੀਫਾਈਨਲ...
ਪਹਿਲਵਾਨ ਦੀਪਕ ਪੁਨਿਆ ਸੈਮੀਫਾਈਨਲ ਮੁਕਾਬਲੇ ਵਿਚ ਹਾਰੇ
. . .  about 5 hours ago
ਟੋਕੀਓ, 4 ਅਗਸਤ - ਪੁਰਸ਼ ਫ੍ਰੀਸਟਾਈਲ 86 ਕਿਲੋਗ੍ਰਾਮ ਸੈਮੀਫਾਈਨਲ ਵਿਚ ਪਹਿਲਵਾਨ ਦੀਪਕ ...
ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ
. . .  about 5 hours ago
ਡਮਟਾਲ, 4 ਅਗਸਤ (ਰਾਕੇਸ਼ ਕੁਮਾਰ) - ਰੇਲਵੇ ਟਰੈਕ ਦੇ ਨਜ਼ਦੀਕ ਰੇਲਗੱਡੀ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 5 ਜੇਠ ਸੰਮਤ 553
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਜਲੰਧਰ

ਹੁਣ ਤੱਕ 4000 ਦਰੱਖਤਾਂ ਦੀ ਬਲੀ ਲੈ ਚੁੱਕੇ ਨੇ ਵਿਕਾਸ

ਜਲੰਧਰ, 17 ਮਈ (ਸ਼ਿਵ ਸ਼ਰਮਾ)-ਕੋਰੋਨਾ ਮਹਾਂਮਾਰੀ ਵਿਚ ਗੰਭੀਰ ਮਰੀਜ਼ਾਂ ਨੂੰ ਆਕਸੀਜਨ ਦਿੱਤੀ ਜਾ ਰਹੀ ਹੈ | ਮੌਜੂਦਾ ਮਹਾਂਮਾਰੀ ਵਿਚ ਆਕਸੀਜਨ ਲਈ ਤਾਂ ਕਈ ਜਗ੍ਹਾ ਮਾਰਾ-ਮਾਰੀ ਵੀ ਹੁੰਦੀ ਰਹੀ ਹੈ ਪਰ ਜ਼ਿਆਦਾਤਰ ਲੋਕਾਂ ਨੂੰ ਇਸ ਦੀ ਜਾਣਕਾਰੀ ਘੱਟ ਹੋਵੇਗੀ ਕਿ ਆਕਸੀਜਨ ਦੇ ਗੈਸ ਸਿਲੰਡਰ ਨਾ ਸਿਰਫ਼ ਤਰਲ ਗੈਸ ਤੋਂ ਤਿਆਰ ਕੀਤੇ ਜਾਂਦੇ ਹਨ ਸਗੋਂ ਹਵਾ ਵਿਚ ਆਕਸੀਜਨ ਨੂੰ ਲੈ ਕੇ ਸਿਲੰਡਰ ਵੀ ਭਰੇ ਜਾਂਦੇ ਹਨ | ਇਸ ਵੇਲੇ ਆਕਸੀਜਨ ਦੀ ਮਹੱਤਤਾ ਵਧ ਗਈ ਹੈ ਪਰ ਸ਼ਹਿਰ ਵਿਚ ਤਾਂ ਹਰਿਆਲੀ ਨਾਂਹ ਦੇ ਬਰਾਬਰ ਹੈ | ਨਿਗਮ ਪ੍ਰਸ਼ਾਸਨ ਹੋਵੇ ਜਾਂ ਫਿਰ ਜੰਗਲਾਤ ਵਿਭਾਗ ਕਿਸੇ ਨੂੰ ਸ਼ਹਿਰ ਦੀ ਹਰਿਆਲੀ ਵਧਾਉਣ ਦੀ ਜ਼ਿਆਦਾ ਫ਼ਿਕਰ ਨਹੀਂ ਹੈ ਸਗੋਂ ਅੱਜ ਤੋਂ ਸਾਲਾਂ ਪਹਿਲਾਂ ਹਰਾ ਭਰਾ ਨਜ਼ਰ ਆਉਣ ਵਾਲੇ ਜਲੰਧਰ ਵਿਚ ਹਰਿਆਲੀ ਮੁਸ਼ਕਿਲ ਨਾਲ ਨਜ਼ਰ ਆਉਂਦੀ ਹੈ | ਜਿਸ ਕਰਕੇ ਹੁਣ ਤਾਂ ਕਈ ਵਾਤਾਵਰਨ ਪ੍ਰੇਮੀ ਵੀ ਮਸਲਾ ਉਠਾ ਰਹੇ ਹਨ ਕਿ ਜੇਕਰ ਸ਼ਹਿਰ ਵਿਚ ਹਰਿਆਲੀ ਖ਼ਤਮ ਨਾ ਕੀਤੀ ਹੁੰਦੀ ਤੇ ਵਿਕਾਸ ਦੇ ਪ੍ਰਾਜੈਕਟਾਂ ਲਈ ਕੱਟੇ ਗਏ ਦਰੱਖਤਾਂ ਦੀ ਜਗ੍ਹਾ ਹੋਰ ਦਰਖ਼ਤ ਲਗਾਏ ਹੁੰਦੇ ਤਾਂ ਇਸ ਨਾਲ ਸ਼ਹਿਰੀਆਂ ਨੂੰ ਸਾਫ਼ ਹਵਾ ਮਿਲਣੀ ਸੀ | ਲੋਕਾਂ ਨੂੰ ਕਈ ਬਿਮਾਰੀਆਂ ਦਾ ਇਕ ਕਾਰਨ ਤਾਂ ਤਾਜ਼ੀ ਹਵਾ ਵੀ ਨਾ ਮਿਲਣਾ ਦੱਸਿਆ ਜਾਂਦਾ ਹੈ | ਸ਼ਹਿਰ ਵਿਚ ਪਿਛਲੇ ਸਮੇਂ ਤੋਂ ਹੁਣ ਤੱਕ ਵਿਕਾਸ ਦੇ ਪ੍ਰਾਜੈਕਟਾਂ ਦੇ ਤਹਿਤ ਹੀ ਕਰੀਬ 4000 ਦਰੱਖ਼ਤ ਕੱਟੇ ਗਏ ਹਨ ਤੇ ਇਨ੍ਹਾਂ ਦੀ ਜਗ੍ਹਾ ਕਿਸੇ ਨੇ ਵੀ ਨਵੇਂ ਦਰੱਖ਼ਤ ਲਗਾਉਣ ਦੀ ਕੋਈ ਲੋੜ ਨਹੀਂ ਸਮਝੀ | ਜਿਨ੍ਹਾਂ ਪ੍ਰਾਜੈਕਟਾਂ ਦੇ ਤਹਿਤ ਦਰੱਖ਼ਤ ਕੱਟੇ ਗਏ ਹਨ ਤੇ ਉਨ੍ਹਾਂ ਵਿਚ ਮਕਸੂਦਾਂ ਫਲਾਈ ਓਵਰ ਬਣਾਉਣ ਵੇਲੇ ਦਰੱਖ਼ਤ ਕੱਟੇ ਗਏ, ਬੱਸ ਸਟੈਂਡ ਫਲਾਈ ਓਵਰ ਬਣਾਉਣ ਲਈ ਦਰੱਖ਼ਤ ਕੱਟੇ ਗਏ, ਕੌਮੀ ਰਾਜ ਮਾਰਗ ਨੂੰ ਛੇ ਮਾਰਗੀ ਬਣਾਉਣ ਲਈ ਦਰਖ਼ਤ ਕੱਟੇ ਗਏ ਹਨ | ਸ਼ਹਿਰ ਵਿਚ 60 ਟਨ ਤੋਂ ਜ਼ਿਆਦਾ ਤਰਲ ਆਕਸੀਜਨ ਦੀ ਵਰਤੋਂ ਕਰਕੇ ਉਸ ਤੋਂ ਸਿਲੰਡਰ ਭਰੇ ਜਾ ਚੁੱਕੇ ਹਨ ਤੇ 4000 ਦੇ ਕਰੀਬ ਸਿਲੰਡਰ ਤਾਂ ਹਵਾ 'ਚੋਂ ਆਕਸੀਜਨ ਖਿੱਚ ਕੇ ਭਰੇ ਜਾਂਦੇ ਹਨ | ਜੇਕਰ ਸ਼ਹਿਰ ਵਿਚ ਹਰਿਆਲੀ ਹੋਵੇ ਤਾਂ ਇਸ ਨਾਲ ਲੋਕਾਂ ਦੀ ਸਿਹਤ 'ਤੇ ਕਿਧਰੇ ਚੰਗਾ ਅਸਰ ਪੈਂਦਾ ਹੈ | ਸ਼ਹਿਰ ਵਿਚ ਤਾਂ ਇਸ ਵੇਲੇ ਬਰਲਟਨ ਪਾਰਕ ਦੀ ਵੈੱਲਫੇਅਰ ਸੁਸਾਇਟੀ ਨੇ ਗਰੀਨ ਬੈਲਟ ਬਣਾਉਣ ਲਈ ਕਾਫੀ ਮਿਹਨਤ ਕੀਤੀ ਹੈ ਜਿਸ ਕਰਕੇ ਇਸ ਜਗ੍ਹਾ 'ਤੇ ਰੋਜ਼ਾਨਾ ਸੈਂਕੜੇ ਲੋਕ ਸੈਰ ਕਰਦੇ ਹਨ ਤੇ ਕਈ ਗੰਭੀਰ ਬਿਮਾਰੀਆਂ ਦਾ ਸ਼ਿਕਾਰ ਲੋਕ ਵੀ ਇਸ ਜਗ੍ਹਾ 'ਤੇ ਸੈਰ ਕਰਕੇ ਆਪਣੀ ਸਿਹਤ ਵਿਚ ਕਾਫੀ ਸੁਧਾਰ ਹਾਸਲ ਕਰ ਚੁੱਕੇ ਹਨ | ਕੋਰੋਨਾ ਮਹਾਂਮਾਰੀ ਵਿਚ ਜਿਸ ਤਰ੍ਹਾਂ ਨਾਲ ਆਕਸੀਜਨ ਲਈ ਮਾਰਾਮਾਰੀ ਪਈ ਹੈ, ਇਸ ਨੇ ਕਈਆਂ ਦੀ ਚਿੰਤਾ ਵਧਾ ਦਿੱਤੀ ਹੈ | ਸ਼ਹਿਰੀਆਂ ਦੀ ਚੰਗੀ ਸਿਹਤ ਲਈ ਸ਼ਹਿਰ ਵਿਚ ਹਰਿਆਲੀ ਵਧਾਉਣ ਲਈ ਵੱਡੇ ਪੱਧਰ 'ਤੇ ਪ੍ਰਸ਼ਾਸਨ ਨੂੰ ਯਤਨ ਕਰਨ ਦੀ ਲੋੜ ਹੈ | ਹੋਰ ਤਾਂ ਹੋਰ ਜਲੰਧਰ ਸ਼ਹਿਰ ਵਿਚ ਜਿੱਥੇ ਹਰਿਆਲੀ ਨਾ-ਮਾਤਰ ਹੈ ਤੇ ਉੱਥੇ ਕੈਂਟ ਵਿਚ ਹਰਿਆਲੀ ਜਲੰਧਰ ਤੋਂ ਕਿਧਰੇ ਜ਼ਿਆਦਾ ਹੈ | ਜਲੰਧਰ ਦੇ ਮੁਕਾਬਲੇ ਕੈਂਟ ਵਿਚ 3 ਤੋਂ 4 ਡਿਗਰੀ ਤਾਪਮਾਨ ਘੱਟ ਹੈ ਤੇ ਜਲੰਧਰ ਤੋਂ ਕਈ ਲੋਕ ਕੈਂਟ ਦੇ ਪਾਰਕਾਂ ਵਿਚ ਸੈਰ ਕਰਨ ਜਾਂਦੇ ਹਨ |
ਬੂਟੇ ਲਗਾਉਣ ਲਈ ਨਿਗਮ ਲਗਾਉਂਦੀ ਹੈ ਲੱਖਾਂ ਦੇ ਟੈਂਡਰ
ਜਲੰਧਰ- ਨਗਰ ਨਿਗਮ ਸਾਲਾਂ ਤੋਂ ਸ਼ਹਿਰ ਵਿਚ ਹਰਿਆਲੀ ਵਧਾਉਣ ਲਈ ਲੱਖਾਂ ਦੇ ਬੂਟੇ ਲਗਾਉਣ ਦੇ ਟੈਂਡਰ ਤਾਂ ਲਗਾਉਂਦਾ ਰਿਹਾ ਹੈ ਪਰ ਸ਼ਹਿਰ ਵਿਚ ਤਾਂ ਨਿਗਮ ਦੇ ਬੂਟੇ ਤਾਂ ਕਦੇ ਲੱਗਦੇ ਨਜ਼ਰ ਨਹੀਂ ਆਉਂਦੇ ਤੇ ਜੇਕਰ ਲੱਗਦੇ ਹਨ ਤਾਂ ਉਹ ਕੁਝ ਸਮਾਂ ਬਾਅਦ ਹੀ ਮੁਰਝਾ ਜਾਂਦੇ ਹਨ | ਸ਼ਹਿਰ ਵਿਚ ਇਸ ਵੇਲੇ ਨਿੱਜੀ ਅਦਾਰਿਆਂ ਵਲੋਂ ਹੀ ਸ਼ਹਿਰ ਵਿਚ ਹਰਿਆਲੀ ਬਣਾਉਣ ਲਈ ਮਿਹਨਤ ਕੀਤੀ ਜਾਂਦੀ ਹੈ ਪਰ ਨਿਗਮ ਵਲੋਂ ਸ਼ਹਿਰ ਵਿਚ ਹਰਿਆਲੀ ਵਧਾਉਣ ਲਈ ਆਪਣੇ ਵਲੋਂ ਕੋਈ ਵੱਡੇ ਪ੍ਰਾਜੈਕਟ ਸ਼ੁਰੂ ਨਹੀਂ ਕੀਤੇ ਗਏ ਹਨ | ਸ਼ਹਿਰ ਵਿਚ ਲੱਖਾਂ ਦੀ ਲਾਗਤ ਨਾਲ ਬੂਟੇ ਲਗਾਉਣ ਦੇ ਟੈਂਡਰ ਲਗਾਏ ਜਾਂਦੇ ਹਨ ਪਰ ਨਿਗਮ ਦੇ ਸਟਾਫ਼ ਨੇ ਤਾਂ ਕਦੇ ਵੀ ਇਹ ਨਹੀਂ ਦੇਖਿਆ ਕਿ ਲੱਖਾਂ ਦੇ ਲਗਾਏ ਗਏ ਬੂਟਿਆਂ ਦਾ ਕਿ ਬਣਿਆ ਹੈ ਜਾਂ ਇਹ ਬੂਟੇ ਲਗਾਏ ਗਏ ਹਨ ਜਾਂ ਫਿਰ ਕਾਗ਼ਜ਼ਾਂ ਵਿਚ ਹੀ ਉੱਗਦੇ ਰਹੇ ਹਨ | ਸ਼ਹਿਰ ਵਿਚ ਸੜਕਾਂ ਅਤੇ ਗਲੀਆਂ ਬਣਾਉਣ ਲਈ ਕਰੋੜਾਂ ਦੇ ਪ੍ਰਾਜੈਕਟ ਬਣਾਏ ਜਾਂਦੇ ਹਨ ਪਰ ਹਰਿਆਲੀ ਵਧਾਉਣ ਲਈ ਤਾਂ ਨਿਗਮ ਪ੍ਰਸ਼ਾਸਨ ਨੇ ਅਤੇ ਨਾ ਹੀ ਸਮਾਰਟ ਸਿਟੀ ਕੰਪਨੀ ਨੇ ਕੋਈ ਉਪਰਾਲਾ ਕੀਤਾ ਹੈ | ਮੌਜੂਦਾ ਸਮੇਂ ਵਿਚ ਇਸ ਵੇਲੇ ਆਕਸੀਜਨ ਦੀ ਮਹੱਤਤਾ ਦਾ ਪਤਾ ਲੱਗ ਰਿਹਾ ਹੈ ਤੇ ਹੁਣ ਵੀ ਪ੍ਰਸ਼ਾਸਨ ਨੂੰ ਚੌਕਸ ਹੋ ਜਾਣਾ ਚਾਹੀਦਾ ਹੈ ਤੇ ਸ਼ਹਿਰ ਨੂੰ ਹਰਿਆ-ਭਰਿਆ ਬਣਾਉਣ ਲਈ ਜੰਗੀ ਪੱਧਰ 'ਤੇ ਯੋਜਨਾਬੰਦੀ ਕਰਨੀ ਚਾਹੀਦੀ ਹੈ ਪਰ ਸਿਆਸਤ ਵਿਚ ਫਸੇ ਆਗੂ ਕਿ ਇਸ ਪਾਸੇ ਸੋਚਣਗੇ, ਇਸ ਦਾ ਇੰਤਜ਼ਾਰ ਹੀ ਕੀਤਾ ਜਾ ਸਕਦਾ ਹੈ |

ਪੇਂਡੂ ਤੇ ਖੇਤ ਮਜ਼ਦੂਰਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ

ਜਲੰਧਰ, 17 ਮਈ (ਜਸਪਾਲ ਸਿੰਘ)-ਬੇਜ਼ਮੀਨੇ ਮਜ਼ਦੂਰਾਂ ਦੀਆਂ ਮੰਗਾਂ ਦੀ ਪ੍ਰਾਪਤੀ ਲਈ ਅੱਜ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਵਿਚ ਸੈਂਕੜੇ ਖੇਤ ਮਜ਼ਦੂਰ ਪਰਿਵਾਰਾਂ ਨੇ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਰੈਲੀ ਕਰਨ ਉਪਰੰਤ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ ਦੇ ਬਾਹਰੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਂਸ਼

ਜਲੰਧਰ, 17 ਮਈ (ਹਰਵਿੰਦਰ ਸਿੰਘ ਫੁੱਲ)-ਥਾਣਾ ਜੀ.ਆਰ.ਪੀ. ਰੇਲਵੇ ਸਟੇਸ਼ਨ ਦੇ ਅਧੀਨ ਆਉਂਦੇ ਖੇਤਰ ਵਿਚ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਨਾਲ ਇਲਾਕੇ 'ਚ ਸਨਸਨੀ ਫੈਲ ਗਈ | ਮਾਮਲੇ ਦੀ ਜਾਂਚ ਕਰ ਰਹੇ ਜੀ.ਆਰ.ਪੀ. ਦੇ ਏ.ਐੱਸ.ਆਈ ਅਮਰਦੀਪ ਸਿੰਘ ਨੇ ਦੱਸਿਆ ਕਿ ਐਤਵਾਰ ...

ਪੂਰੀ ਖ਼ਬਰ »

-ਮਾਮਲਾ ਕਰਫ਼ਿਊ ਦੌਰਾਨ ਸੋਢਲ ਖੇਤਰ 'ਚ ਚੱਲੀਆਂ ਗੋਲੀਆਂ ਦਾ- ਕਿਸੇ ਦੋਸ਼ੀ ਨੂੰ ਕਾਬੂ ਨਹੀਂ ਕਰ ਸਕੀ ਪੁਲਿਸ

ਮਕਸੂਦਾਂ, 17 ਮਈ (ਲਖਵਿੰਦਰ ਪਾਠਕ)-ਬੀਤੇ ਦਿਨ ਕਰਫ਼ਿਊ ਦੌਰਾਨ ਸੋਢਲ ਮੰਦਰ ਦੇ ਪਿਛਲੇ ਪਾਸੇ ਮੁਹੱਲੇ 'ਚ ਦੁਪਹਿਰ ਦੇ ਸਮੇਂ ਦੋ ਧਿਰਾਂ 'ਚ ਹੋਈ ਹਿੰਸਕ ਝੜਪ ਜਿੱਥੇ ਗੋਲੀਆਂ-ਇੱਟਾਂ-ਪੱਥਰ ਚੱਲਣ ਦੇ ਮਾਮਲੇ 'ਚ ਪੁਲਿਸ ਦੇ ਹੱਥ ਖਾਲੀ ਹੀ ਨਜ਼ਰ ਆ ਰਹੇ ਹਨ | ਪੁਲਿਸ ਕਿਸੇ ...

ਪੂਰੀ ਖ਼ਬਰ »

32 ਸਾਲਾ ਔਰਤ ਸਮੇਤ 13 ਕੋਰੋਨਾ ਪੀੜਤਾਂ ਦੀ ਮੌਤ, 586 ਨਵੇਂ ਮਾਮਲੇ

ਜਲੰਧਰ, 17 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹੇ 'ਚ 32 ਸਾਲਾ ਔਰਤ ਸਮੇਤ ਕੋਰੋਨਾ ਪੀੜਤ 13 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਿਨ੍ਹਾਂ 'ਚ 5 ਔਰਤਾਂ ਸ਼ਾਮਿਲ ਹਨ ਅਤੇ 5 ਵਿਅਕਤੀ 50 ਸਾਲ ਤੋਂ ਘੱਟ ਉਮਰ ਦੇ ਹਨ | ਹੁਣ ਤੱਕ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 1263 ਹੋ ਗਈ ਹੈ, ਜਦਕਿ ਅੱਜ 586 ...

ਪੂਰੀ ਖ਼ਬਰ »

ਟਰੱਕ ਨਾਲ ਟਕਰਾਉਣ ਕਾਰਨ ਕਾਰ ਚਾਲਕ ਹੌਲਦਾਰ ਦੀ ਮੌਤ

ਫਿਲੌਰ, 17 ਮਈ (ਸਤਿੰਦਰ ਸ਼ਰਮਾ)-ਬੀਤੀ ਰਾਤ ਨਵਾਂ ਸ਼ਹਿਰ ਰੋਡ 'ਤੇ ਐਸ.ਕੇ.ਡੇਅਰੀ ਕੋਲ ਇਕ ਕਾਰ ਦੇ ਟਰੱਕ ਨਾਲ ਟਕਰਾ ਜਾਣ ਕਾਰਨ ਕਾਰ ਚਾਲਕ ਦੀ ਮੌਤ ਹੋ ਗਈ | ਹਾਦਸਾ ਇਨ੍ਹਾਂ ਖੌਫ਼ਨਾਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ | ਜਾਣਕਾਰੀ ਅਨੁਸਾਰ ਕਾਰ ਚਾਲਕ ਕੁਲਵੀਰ ਸਿੰਘ ...

ਪੂਰੀ ਖ਼ਬਰ »

ਗਾਖ਼ਲ ਬ੍ਰਦਰਜ਼ ਅਤੇ ਗਲੋਬਲ ਹਸਪਤਾਲ ਦੇ ਸਹਿਯੋਗ ਨਾਲ ਨੀਲੇ ਕਾਰਡ ਧਾਰਕਾਂ ਨੂੰ ਦਿੱਤੀ ਜਾਵੇਗੀ ਅਤਿ-ਆਧੁਨਿਕ ਐਂਬੂਲੈਂਸ ਸੇਵਾ

ਜਲੰਧਰ, 17 ਮਈ (ਐੱਮ. ਐੱਸ. ਲੋਹੀਆ)-ਐਂਬੂਲੈਂਸ ਨਾ ਮਿਲਣ ਕਰਕੇ ਮੋਢੇ 'ਤੇ ਆਪਣੀ ਧੀ ਦੀ ਲਾਸ਼ ਨੂੰ ਰੱਖ ਕੇ ਸ਼ਮਸ਼ਾਨਘਾਟ ਤੱਕ ਲੈ ਕੇ ਜਾਂਦੇ ਇਕ ਗਰੀਬ ਬਾਪ ਦੀ ਵੀਡੀਓ ਮੀਡੀਆ ਰਾਹੀਂ ਸਾਹਮਣੇ ਆਉਣ ਦੀ ਦਿਲ ਨੂੰ ਝੰਜੋੜ ਕੇ ਰੱਖ ਦੇਣ ਵਾਲੀ ਇਸ ਤਸਵੀਰ ਨੇ ਕਈਆਂ ਦੇ ਹਿਰਦੇ ...

ਪੂਰੀ ਖ਼ਬਰ »

ਵਾਰਡ ਨੰਬਰ 67 'ਚ ਹੈਨਰੀ ਵਲੋਂ ਸੜਕਾਂ ਦਾ ਉਦਘਾਟਨ

ਜਲੰਧਰ, 17 ਮਈ (ਸ਼ਿਵ)-ਵਾਰਡ ਨੰਬਰ 66 ਦੇ ਗੋਪਾਲ ਨਗਰ ਵਿਚ 10 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਉੱਤਰੀ ਹਲਕੇ ਦੇ ਵਿਧਾਇਕ ਅਤੇ ਆਲ ਇੰਡੀਆ ਕਾਂਗਰਸ ਦੇ ਮੈਂਬਰ ਬਾਵਾ ਹੈਨਰੀ ਨੇ ਕੀਤਾ | ਇਸ ਮੌਕੇ ਬਾਵਾ ਹੈਨਰੀ ਨੇ ਕਿਹਾ ਕਿ ਕਾਂਗਰਸ ਦੇ ...

ਪੂਰੀ ਖ਼ਬਰ »

ਬੂਟਾ ਮੰਡੀ ਬਿਜਲੀ ਦਫ਼ਤਰ 'ਚ ਪਬਲਿਕ ਡੀਲਿੰਗ 'ਤੇ ਨਹੀਂ ਲੱਗੀ ਰੋਕ

ਜਲੰਧਰ, 17 ਮਈ (ਸ਼ਿਵ)- ਬੂਟਾ ਮੰਡੀ ਬਿਜਲੀ ਦਫਤਰ ਦੇ ਐੱਸ. ਡੀ. ਓ. (ਕਮਰਸ਼ੀਅਲ) ਬਲਜੀਤ ਸਿੰਘ ਨੇ ਐਕਸੀਅਨ ਨੂੰ ਇਕ ਚਿੱਠੀ ਲਿਖ ਕੇ ਦਫਤਰ ਵਿਚ ਕੋਰੋਨਾ ਮਹਾਂਮਾਰੀ ਦੇ ਵਧਦੇ ਹੋਏ ਖ਼ਤਰੇ ਤੋਂ ਰੋਕ ਲਗਾਉਣ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਮੁੱਖ ਦਫਤਰ ਦੀ ਹਦਾਇਤ ਦੇ ...

ਪੂਰੀ ਖ਼ਬਰ »

ਕੀਮਤੀ ਭਗਤ ਵਲੋਂ ਸੁਖਬੀਰ ਨਾਲ ਮੁਲਾਕਾਤ

ਜਲੰਧਰ, 17 ਮਈ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਮੀਤ ਪ੍ਰਧਾਨ ਤੇ ਗਊ ਸੇਵਾ ਕਮਿਸ਼ਨ ਦੇ ਸਾਬਕਾ ਚੇਅਰਮੈਨ ਕੀਮਤੀ ਲਾਲ ਭਗਤ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਚੰਡੀਗੜ੍ਹ ਵਿਖੇ ਵਿਸ਼ੇਸ਼ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਉਨ੍ਹਾਂ ...

ਪੂਰੀ ਖ਼ਬਰ »

119 ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਕਾਬੂ

ਜਮਸ਼ੇਰ ਖ਼ਾਸ, 17 ਮਈ (ਅਵਤਾਰ ਤਾਰੀ)-ਥਾਣਾ ਸਦਰ ਜਲੰਧਰ ਦੀ ਪੁਲਿਸ ਵਲੋਂ 119 ਨਸ਼ੇ ਦੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਇਸ ਸਬੰਧੀ ਥਾਣੇ ਦੇ ਇੰਚਾਰਜ ਰੁਪਿੰਦਰ ਸਿੰਘ ਨੇ ਦੱਸਿਆ ਕਿ ਐੱਸ.ਆਈ. ਲਖਵਿੰਦਰ ਪਾਲ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਗਸ਼ਤ ...

ਪੂਰੀ ਖ਼ਬਰ »

ਜਮਸ਼ੇਰ ਖ਼ਾਸ ਦੇ ਸਕੂਲ 'ਚ ਕੋਵਿਡ-19 ਵੈਕਸੀਨੇਸ਼ਨ ਦੀ ਸ਼ੁਰੂਆਤ

ਜਮਸ਼ੇਰ ਖ਼ਾਸ, 17 ਮਈ (ਅਵਤਾਰ ਤਾਰੀ)-ਪੰਜਾਬ ਸਰਕਾਰ ਅਤੇ ਸਿਵਲ ਸਰਜਨ ਜਲੰਧਰ ਡਾ. ਬਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰ ਪਾਲ ਬੈਂਸ ਦੀ ਅਗਵਾਈ ਹੇਠ ਬਲਾਕ ਜਮਸ਼ੇਰ ਖ਼ਾਸ ਦੇ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੁੜੀਆਂ) ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਸਖ਼ਤ ਨਿਯਮਾਂ ਕਾਰਨ ਮੰਦੀ ਦਾ ਸ਼ਿਕਾਰ ਹੋਇਆ ਟੈਕਸੀ ਕਾਰੋਬਾਰ

ਜਲੰਧਰ, 17 ਮਈ (ਜਸਪਾਲ ਸਿੰਘ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਸਰਕਾਰ ਵਲੋਂ ਜਾਰੀ ਕੀਤੀਆਂ ਸਖਤ ਹਦਾਇਤਾਂ ਕਾਰਨ ਟੈਕਸੀ ਕਾਰੋਬਾਰ ਇਕ ਤਰ੍ਹਾਂ ਨਾਲ ਖਤਮ ਹੋਣ ਕਿਨਾਰੇ ਪਹੁੰਚ ਗਿਆ ਹੈ | ਟੈਕਸੀ 'ਚ ਡਰਾਈਵਰ ਸਮੇਤ ਕੇਵਲ 2 ਸਵਾਰੀਆਂ ਹੀ ਬਿਠਾਉਣ ਦੀ ਸ਼ਰਤ ਕਾਰਨ ...

ਪੂਰੀ ਖ਼ਬਰ »

ਉੱਚ ਰਕਤਚਾਪ ਨੂੰ ਸੰਤੁਲਿਤ ਭੋਜਨ ਅਤੇ ਨਿਯਮਤ ਕਸਰਤ ਰਾਹੀਂ ਕੀਤਾ ਜਾ ਸਕਦਾ ਹੈ ਕੰਟਰੋਲ : ਡਾ. ਬਲਵੰਤ ਸਿੰਘ

ਜਲੰਧਰ, 17 ਮਈ (ਐੱਮ. ਐੱਸ. ਲੋਹੀਆ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਫੈਲਾਅ ਦੇ ਮੱਦੇਨਜ਼ਰ ਹਾਈਪਰਟੈਂਸ਼ਨ, ਸ਼ੂਗਰ, ਦਿਲ ਦੇ ਰੋਗਾਂ, ਕਿਡਨੀ ਸਬੰਧੀ ਅਤੇ ਹੋਰ ਸਹਿਰੋਗਾਂ ਨਾਲ ਪੀੜਤ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਦੇ ਨਿਯਮਾਂ ਦੀ ਪਾਲਣਾ ਕਰਨੀ ਹੋਰ ਵੀ ਜ਼ਰੂਰੀ ਬਣ ...

ਪੂਰੀ ਖ਼ਬਰ »

ਕੋਵਿਡ-19 ਕਾਰਨ ਅਨਾਥ ਹੋ ਗਏ ਬੱਚਿਆਂ ਲਈ ਨਾਰੀ ਨਿਕੇਤਨ ਨੂੰ ਬਣਾਇਆ ਸ਼ੈਲਟਰ ਹੋਮ

ਜਲੰਧਰ, 17 ਮਈ (ਜਸਪਾਲ ਸਿੰਘ)-ਕੋਵਿਡ-19 ਕਾਰਨ ਲਗਾਤਾਰ ਮੌਤਾਂ ਹੋ ਰਹੀਆਂ ਹਨ ਤੇ ਇਸ ਮਹਾਂਮਾਰੀ ਦੀ ਲਪੇਟ 'ਚ ਆ ਕੇ ਪਰਿਵਾਰਾਂ ਦੇ ਪਰਿਵਾਰ ਮੌਤ ਦੇ ਮੂੰਹ 'ਚ ਜਾ ਰਹੇ ਹਨ | ਕਈ ਪਰਿਵਾਰਾਂ 'ਚ ਮਾਤਾ-ਪਿਤਾ ਦੀ ਮੌਤ ਹੋ ਜਾਣ ਕਾਰਨ ਬੱਚੇ ਅਨਾਥ ਹੋ ਗਏ ਹਨ ਤੇ ਕੋਰੋਨਾ ਪੀੜਤ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਲੋੜਵੰਦ ਪਰਿਵਾਰਾਂ ਲਈ ਕੀਤੀ ਭੋਜਨ ਦੀ ਵਿਵਸਥਾ

ਜਲੰਧਰ, 17 ਮਈ (ਹਰਵਿੰਦਰ ਸਿੰਘ ਫੁੱਲ)-ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਕੋਪ ਅਤੇ ਤਾਲਾਬੰਦੀ ਕਰ ਕੇ ਰੋਜ਼ੀ ਰੋਟੀ ਤੋਂ ਮੁਹਤਾਜ ਹੋਏ ਗ਼ਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਜ਼ਰੂਰਤ ਨੂੰ ਧਿਆਨ ਵਿਚ ਰੱਖਦਿਆਂ ਮੈਡਮ ਰੁਪਿੰਦਰਜੀਤ ਕੌਰ ਚਹਿਲ ਜ਼ਿਲ੍ਹਾ ਅਤੇ ...

ਪੂਰੀ ਖ਼ਬਰ »

ਮਹਾਂਮਾਰੀ ਦੌਰਾਨ ਸਰਕਾਰ ਗਰੀਬ ਪਰਿਵਾਰਾਂ ਦੀ ਤੁਰੰਤ ਮਦਦ ਕਰੇ-ਅਬਾਦਾਨ

ਜਲੰਧਰ, 17 ਮਈ (ਜਸਪਾਲ ਸਿੰਘ)-ਆਲ ਇੰਡੀਆ ਰੰਗੇਟਾ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਅਬਾਦਾਨ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਗਰੀਬ ਪਰਿਵਾਰਾਂ ਦੀ ਤੁਰੰਤ ਮਦਦ ਕਰੇ | ਉਨ੍ਹਾਂ ਕਿਹਾ ਕਿ ਮਹਾਂਮਾਰੀ ਕਾਰਨ ਗਰੀਬ ...

ਪੂਰੀ ਖ਼ਬਰ »

ਪ੍ਰਾਇਮਰੀ ਅਤੇ ਮਿਡਲ ਸਕੂਲਾਂ ਦੇ ਉਜਾੜੇ ਖਿਲਾਫ ਪੰਜਾਬ ਸਰਕਾਰ ਦੀ ਅਰਥੀ ਨੂੰ ਲਾਇਆ ਲਾਂਬੂ

ਜਲੰਧਰ, 17 ਮਈ (ਰਣਜੀਤ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਸਿੱਖਿਆ ਦਾ ਲਗਾਤਾਰ ਉਜਾੜਾ ਕਰਨ, ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਅਤੇ ਮੰਗਾਂ ਨੂੰ ਮੰਨਣ ਤੋਂ ਲਗਾਤਾਰ ਇਨਕਾਰੀ ਹੋਣ ਦੇ ਰੋਸ ਵਜੋਂ ਸਾਂਝੇ ਅਧਿਆਪਕ ਮੋਰਚੇ ਨੇ ਪੰਜਾਬ ...

ਪੂਰੀ ਖ਼ਬਰ »

ਕਾਰ 'ਚੋਂ 13 ਪੇਟੀਆਂ ਨਾਜਾਇਜ਼ ਸ਼ਰਾਬ ਬਰਾਦਮ ਕਰਕੇ ਨਸ਼ਾ ਤਸਕਰ ਕੀਤਾ ਗਿ੍ਫ਼ਤਾਰ

ਜਲੰਧਰ, 17 ਮਈ (ਐੱਮ. ਐੱਸ. ਲੋਹੀਆ)-ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸੀ.ਆਈ.ਏ ਸਟਾਫ-2 ਦੀ ਪੁਲਿਸ ਨੇ ਇਕ ਕਾਰ 'ਚੋਂ 13 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰ ਲਿਆ ਹੈ, ਜਿਸ ਦੀ ਪਹਿਚਾਣ ਵਰਿੰਦਰ ਸਿੰਘ ਉਰਫ਼ ਮਿੰਟੂ (36) ਪੁੱਤਰ ਸਰਵਨ ਸਿੰਘ ...

ਪੂਰੀ ਖ਼ਬਰ »

ਸ੍ਰੀ ਰਾਧਾ ਕ੍ਰਿਸ਼ਨ ਚੈਰੀਟੇਬਲ ਸੁਸਾਇਟੀ ਵਲੋਂ ਕ੍ਰਿਸ਼ਨ ਲਾਲ ਧੀਂਗੜਾ ਦਾ ਸਨਮਾਨ

ਗੁਰਾਇਆ,17 ਮਈ (ਬਲਵਿੰਦਰ ਸਿੰਘ)-ਸ੍ਰੀ ਰਾਧਾ ਕਿ੍ਸ਼ਨ ਚੈਰੀਟੇਬਲ ਸੁਸਾਇਟੀ ਦੀ ਮੀਟਿੰਗ ਪ੍ਰਧਾਨ ਫ਼ਕੀਰ ਚੰਦ ਦੁੱਗਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਿ੍ਸ਼ਨ ਲਾਲ ਧੀਂਗੜਾ ਅਤੇ ਉਨ੍ਹਾਂ ਦੇ ਸਪੁੱਤਰ ਪਰਮਿੰਦਰ ਧੀਂਗੜਾ ਨੂੰ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਅਕਬਰ ਪੁਰ ਖੁਰਦ ਦੀ ਪੰਚਾਇਤ ਵਲੋਂ ਠੀਕਰੀ ਪਹਿਰੇ ਦਾ ਮਤਾ ਪਾਸ

ਮਹਿਤਪੁਰ, 17 ਮਈ (ਮਿਹਰ ਸਿੰਘ ਰੰਧਾਵਾ)-ਡੀ. ਸੀ. ਸਾਹਿਬ ਦੇ ਅਦੇਸ਼ਾਂ ਦੀ ਪਾਲਣਾ ਕਰਦਿਆਂ ਪਿੰਡ ਅਕਬਰਪੁਰ ਖੁਰਦ ਦੀ ਪੰਚਾਇਤ ਨੇ ਮੁੱਖ ਅਫ਼ਸਰ ਥਾਣਾ ਮਹਿਤਪੁਰ ਦੀ ਹਾਜ਼ਰੀ 'ਚ ਸਰਬਸੰਮਤੀ ਨਾਲ ਠੀਕਰੀ ਪਹਿਰਾ ਲਾਉਣ ਦਾ ਮਤਾ ਪ੍ਰਵਾਨ ਕਰ ਲਿਆ | ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਵਿਚ ਕੋਰੋਨਾ ਵੈਕਸੀਨ ਲਗਵਾਉਣ ਲਈ ਭਾਰੀ ਉਤਸ਼ਾਹ

ਆਦਮਪੁਰ, 17 ਮਈ (ਰਮਨ ਦਵੇਸਰ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਸਰਕਾਰ ਵਲੋਂ 18 ਸਾਲ ਤੋਂ 44 ਸਾਲ ਤੱਕ ਦੇ ਵਿਅਕਤੀਆਂ ਨੂੰ ਕੋਰੋਨਾ ਟੀਕਾਕਰਨ ਦੇ ਤਹਿਤ ਆਦਮਪੁਰ 'ਚ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਖੁਰਦਪੁਰ, ਯੂਰੋ ਕਿਡਸ ਹਰੀਪੁਰ ਰੋਡ, ਇੰਪੀਰੀਅਲ ਸਕੂਲ ...

ਪੂਰੀ ਖ਼ਬਰ »

ਪਿੰਡ ਦੰਦੂਵਾਲ ਦੀ ਪੰਚਾਇਤ 'ਚ ਲਗਾਇਆ ਅਧਿਕਾਰਤ ਪੰਚ

ਗੁਰਾਇਆ, 17 ਮਈ ( ਚਰਨਜੀਤ ਸਿੰਘ ਦੁਸਾਂਝ)-ਬਲਾਕ ਵਿਕਾਸ ਅਤੇ ਪੰਚਾਇਤ ਦਫਤਰ ਰੁੜਕਾਂ ਕਲਾਂ ਵਿਖੇ ਬੀ.ਡੀ.ਪੀ.ਓ. ਰਾਕੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਦੰਦੂਵਾਲ ਦੇ ਪੰਚਾਇਤ ਮੈਂਬਰਾਂ ਦੀ ਮੀਟਿੰਗ ਹੋਈ, ਜਿਸ ਦੌਰਾਨ ਬਲਾਕ ਰੁੜਕਾ ਕਲਾਂ ਦੇ ਅਧੀਨ ਪੈਂਦੇ ਪਿੰਡ ਦੰਦੂਵਾਲ ...

ਪੂਰੀ ਖ਼ਬਰ »

ਸਾਂਝਾ ਅਧਿਆਪਕ ਮੋਰਚਾ ਲੋਹੀਆਂ ਖ਼ਾਸ ਵਲੋਂ ਅਰਥੀ ਫੂਕ ਮੁਜ਼ਾਹਰਾ

ਲੋਹੀਆਂ ਖਾਸ, 17 ਮਈ (ਬਲਵਿੰਦਰ ਸਿੰਘ ਵਿੱਕੀ)-ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੂਬਾਈ ਸੱਦੇ ਤਹਿਤ ਬਲਾਕ ਪ੍ਇਮਰੀ ਸਿੱਖਿਆਂ ਅਫਸਰ ਲੋਹੀਆਂ ਖਾਸ ਵਿਖੇ ਕੁਲਵਿੰਦਰ ਸਿੰਘ ਜੋਸ਼ਨ, ਜਸਵੀਰ ਸਿੰਘ ਸੰਧੂ, ਨਿਰਮਲ ਸਿੰਘ ਗਿੱਦੜ ਪਿੰਡੀ,ਪਰਮਿੰਦਰ ਸਿੰਘ ਪਨੇਸਰ, ਜਸਪਾਲ ...

ਪੂਰੀ ਖ਼ਬਰ »

ਚੁਗਿੱਟੀ ਫਲਾਈਓਵਰ ਲਾਗੇ ਸੁੱਟੇ ਜਾਂਦੇ ਕੂੜੇ ਕਾਰਨ ਖੇਤਰ ਵਾਸੀਆਂ ਦੀ ਪ੍ਰੇਸ਼ਾਨੀ ਬਰਕਰਾਰ

ਚੁਗਿੱਟੀ/ਜੰਡੂਸਿੰਘਾ, 17 ਮਈ (ਨਰਿੰਦਰ ਲਾਗੂ)-ਸਥਾਨਕ ਚੁਗਿੱਟੀ ਫਲਾਈਓਵਰ ਲਾਗੇ ਨਗਰ ਨਿਗਮ ਤੇ ਲਾਗਲੇ ਮੁਹੱਲਿਆਂ ਦੇ ਵਸਨੀਕਾਂ ਵਲੋਂ ਵੱਡੀ ਮਾਤਰਾ 'ਚ ਸੁੱਟੇ ਜਾ ਰਹੇ ਕੂੜੇ ਕਾਰਨ ਉਧਰੋਂ ਆਉਂਦੇ-ਜਾਂਦੇ ਰਾਹਗੀਰਾਂ ਦੇ ਨਾਲ-ਨਾਲ ਫਲਾਈਓਵਰ ਦੇ ਆਸ-ਪਾਸ ਦੇ ਇਲਾਕੇ 'ਚ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਤੋਂ ਬਚਾਅ ਵੱਲ ਧਿਆਨ ਦੇਣ ਮੁੱਖ ਮੰਤਰੀ-ਕਾਲੀਆ

ਜਲੰਧਰ, 17 ਮਈ (ਸ਼ਿਵ)-ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ 'ਤੇ ਭਾਜਪਾ ਆਗੂਆਂ ਵਲੋਂ ਕੀਤੀਆਂ ਟਿੱਪਣੀਆਂ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਗਏ ਪਲਟਵਾਂ ਵਾਰ ਦਾ ਜਵਾਬ ਦਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ...

ਪੂਰੀ ਖ਼ਬਰ »

ਦੁਪਹਿਰ ਦੀ ਪਾਣੀ ਸਪਲਾਈ ਸ਼ੁਰੂ ਕਰਨ ਦੀ ਮੰਗ

ਜਲੰਧਰ, 17 ਮਈ (ਸ਼ਿਵ)-ਯੁਵਾ ਮੋਰਚਾ ਦੇ ਮੰਡਲ ਪ੍ਰਧਾਨ ਸੰਨ੍ਹੀ ਦੂਆ ਨੇ ਨਿਗਮ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਹੈ ਕਿ ਪੰਜਾਬ ਵਿਚ ਵੇਲੇ ਮਿੰਨੀ ਲਾਕਡਾਊਨ ਲੱਗਾ ਹੋਇਆ ਹੈ ਤੇ ਇਸ ਸਮੇਂ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਸਵੇਰੇ 9 ਤੋਂ ...

ਪੂਰੀ ਖ਼ਬਰ »

ਸੂਰਜ ਮਸੀਹ ਵਲੋਂ ਡਾ. ਚੀਮਾ ਨਾਲ ਮੁਲਾਕਾਤ

ਜਲੰਧਰ, 17 ਮਈ (ਜਸਪਾਲ ਸਿੰਘ)-ਆਲ ਇੰਡੀਆ ਕ੍ਰਿਸ਼ਚੀਅਨ ਸਮਾਜ ਮੋਰਚਾ ਦੇ ਸੀਨੀਅਰ ਆਗੂ ਅਤੇ ਪਿੰਡ ਫੋਲੜੀਵਾਲ ਦੇ ਸਾਬਕਾ ਸਰਪੰਚ ਸੂਰਜ ਮਸੀਹ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨਾਲ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

250 ਟਾਇਰ ਨਾ ਮਿਲਣ ਕਰਕੇ ਨਿਗਮ ਦੇ ਡਰਾਈਵਰਾਂ ਵਲੋਂ ਪ੍ਰਦਰਸ਼ਨ

ਜਲੰਧਰ, 17 ਮਈ (ਸ਼ਿਵ)-ਖ਼ਰਾਬ ਗੱਡੀਆਂ ਲਈ ਸਾਰੇ ਟਾਇਰਾਂ ਨਾ ਆਉਣ ਤੋਂ ਨਾਰਾਜ਼ ਨਿਗਮ ਦੀ ਡਰਾਈਵਰ ਅਤੇ ਟੈਕਨੀਕਲ ਵਰਕਰ ਯੂਨੀਅਨ ਨੇ ਪ੍ਰਦਰਸ਼ਨ ਕੀਤਾ ਤੇ ਕੁਝ ਸਮਾਂ ਕੰਮ ਬੰਦ ਰੱਖਿਆ | ਯੂਨੀਅਨ ਦਾ ਕਹਿਣਾ ਸੀ ਕਿ ਕੂੜਾ ਚੁੱਕਣ ਲਈ ਗੱਡੀਆਂ ਦੇ ਟਾਇਰਾਂ ਦੀ ਹਾਲਤ ...

ਪੂਰੀ ਖ਼ਬਰ »

ਵਾਰਡ ਨੰ: 7 ਵਿਖੇ ਐੱਲ.ਈ.ਡੀ. ਲਾਈਟਾਂ ਲਗਾਉਣ ਦਾ ਕੰਮ ਸ਼ੁਰੂ

ਚੁਗਿੱਟੀ/ਜੰਡੂਸਿੰਘਾ, 17 ਮਈ (ਨਰਿੰਦਰ ਲਾਗੂ)-ਵਾਰਡ ਨੰ: 7 ਤੋਂ ਕਾਂਗਰਸ ਦੇ ਇੰਚਾਰਜ ਜਤਿੰਦਰ ਜੋਤੀ ਦੇ ਯਤਨਾਂ ਨਾਲ ਐੱਲ.ਈ.ਡੀ. ਲਾਈਟਾਂ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਸਬੰਧੀ ਉਨ੍ਹਾਂ ਦੱਸਿਆ ਕਿ ਹਲਕਾ ਵਿਧਾਇਕ ਰਜਿੰਦਰ ਬੇਰੀ ਦੇ ਸਹਿਯੋਗ ਨਾਲ ਉਕਤ ਵਾਰਡ ...

ਪੂਰੀ ਖ਼ਬਰ »

250 ਟਾਇਰ ਨਾ ਮਿਲਣ ਕਰਕੇ ਨਿਗਮ ਦੇ ਡਰਾਈਵਰਾਂ ਵਲੋਂ ਪ੍ਰਦਰਸ਼ਨ

ਜਲੰਧਰ, 17 ਮਈ (ਸ਼ਿਵ)-ਖ਼ਰਾਬ ਗੱਡੀਆਂ ਲਈ ਸਾਰੇ ਟਾਇਰਾਂ ਨਾ ਆਉਣ ਤੋਂ ਨਾਰਾਜ਼ ਨਿਗਮ ਦੀ ਡਰਾਈਵਰ ਅਤੇ ਟੈਕਨੀਕਲ ਵਰਕਰ ਯੂਨੀਅਨ ਨੇ ਪ੍ਰਦਰਸ਼ਨ ਕੀਤਾ ਤੇ ਕੁਝ ਸਮਾਂ ਕੰਮ ਬੰਦ ਰੱਖਿਆ | ਯੂਨੀਅਨ ਦਾ ਕਹਿਣਾ ਸੀ ਕਿ ਕੂੜਾ ਚੁੱਕਣ ਲਈ ਗੱਡੀਆਂ ਦੇ ਟਾਇਰਾਂ ਦੀ ਹਾਲਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX