ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਹਿਲਾ ਸਫ਼ਾ

ਕੋਲਕਾਤਾ 'ਚ ਮੁਕਾਬਲੇ ਦੌਰਾਨ ਗੈਂਗਸਟਰ ਜੈਪਾਲ ਭੁੱਲਰ ਸਾਥੀ ਸਮੇਤ ਹਲਾਕ

7 ਲੱਖ ਨਕਦੀ, ਪਿਸਤੌਲ ਤੇ 89 ਰੌਂਦਾਂ ਸਮੇਤ ਕਾਫ਼ੀ ਅਸਲ੍ਹਾ ਬਰਾਮਦ
ਕੋਲਕਾਤਾ, 9 ਜੂਨ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਪੁਲਿਸ ਦੀ ਵਿਸ਼ੇਸ਼ ਟਾਸਕ ਫੋਰਸ (ਐਸ.ਟੀ.ਐਫ.) ਨਾਲ ਕੋਲਕਾਤਾ ਦੇ ਨਿਊ ਟਾਊਨ ਇਲਾਕੇ 'ਚ ਹੋਏ ਮੁਕਾਬਲੇ ਦੌਰਾਨ ਪੰਜਾਬ ਦੇ ਦੋ ਗੈਂਗਸਟਰ ਜੈਪਾਲ ਭੁੱਲਰ ਤੇ ਜਸਪ੍ਰੀਤ ਸਿੰਘ ਜੱਸੀ ਮਾਰੇ ਗਏ | ਨਿਊ ਟਾਊਨ ਦੇ ਪੋਸ਼ ਇਲਾਕੇ ਸ਼ਾਪੁਰਜੀ ਕੰਪਲੈਕਸ 'ਚ ਹੋਏ ਇਸ ਮੁਕਾਬਲੇ 'ਚ ਇਕ ਪੁਲਿਸ ਅਧਿਕਾਰੀ ਕਾਰਤਿਕ ਮੋਹਨ ਘੋਸ਼ ਜ਼ਖ਼ਮੀ ਵੀ ਹੋਇਆ ਹੈ | ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | ਜਾਣਕਾਰੀ ਮੁਤਾਬਿਕ ਸਾਬਕਾ ਪੁਲਿਸ ਮੁਲਾਜ਼ਮ ਦੇ ਬੇਟੇ ਜੈਪਾਲ ਭੁੱਲਰ 'ਤੇ 10 ਲੱਖ ਦਾ ਇਨਾਮ ਸੀ ਅਤੇ ਉਹ ਹਾਲ ਹੀ ਵਿਚ ਪੰਜਾਬ ਦੇ ਜਗਰਾਓਾ 'ਚ ਦੋ ਥਾਣੇਦਾਰਾਂ ਦੀ ਕੀਤੀ ਗਈ ਹੱਤਿਆ 'ਚ ਲੋੜੀਂਦਾ ਸੀ | ਜੈਪਾਲ 'ਤੇ ਪੰਜਾਬ ਸਮੇਤ ਪੰਜ ਸੂਬਿਆਂ 'ਚ ਘੱਟੋ-ਘੱਟ 40 ਮਾਮਲੇ ਦਰਜ ਸਨ | ਜਸਪ੍ਰੀਤ 'ਤੇ 5 ਲੱਖ ਦਾ ਇਨਾਮ ਸੀ | ਇਕ ਅਧਿਕਾਰੀ ਨੇ ਦੱਸਿਆ ਕਿ ਵੱਖ-ਵੱਖ ਸੂਬਾ ਏਜੰਸੀਆਂ ਵਲੋਂ ਫਲੈਟ 'ਚ ਉਨ੍ਹਾਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲਣ ਤੋਂ ਬਾਅਦ ਐਸ.ਟੀ.ਐਫ. ਦੇ ਮੈਂਬਰਾਂ ਨੇ ਫਲੈਟ 'ਚ ਛਾਪਾ ਮਾਰਿਆ | ਜਦ ਉਹ ਫਲੈਟ ਦੀ ਪੰਜਵੀਂ ਮੰਜ਼ਿਲ 'ਤੇ ਪੌੜੀਆਂ 'ਚ ਸਨ ਤਾਂ ਦੋਵਾਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ | ਸੂਬਾ ਐਸ.ਟੀ.ਐਫ. ਦੇ ਏ. ਡੀ. ਜੀ. ਪੀ. ਵਿਨੀਤ ਗੋਇਲ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਉਨ੍ਹਾਂ ਨੂੰ ਗਿ੍ਫ਼ਤਾਰ ਕਰਨਾ ਚਾਹੁੰਦੇ ਸੀ ਅਤੇ ਉਨ੍ਹਾਂ ਨੂੰ ਆਤਮ ਸਮਰਪਣ ਕਰਨ ਨੂੰ ਕਿਹਾ ਪਰ ਜਦ ਉਨ੍ਹਾਂ ਨੇ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ ਤਾਂ ਸਾਨੂੰ ਜਵਾਬੀ ਕਾਰਵਾਈ ਕਰਨੀ ਪਈ, ਜਿਸ 'ਚ ਉਹ ਦੋਵੇਂ ਮਾਰੇ ਗਏ | ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਕਈ ਗੋਲੀਆਂ ਚੱਲੀਆਂ | ਗੋਇਲ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਦੋਵਾਂ ਬਾਰੇ ਪਹਿਲਾਂ ਬੰਗਾਲ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ ਪਰ ਛਾਪੇਮਾਰੀ ਦੌਰਾਨ ਉਸ ਫੋਰਸ ਦਾ ਕੋਈ ਨੁਮਾਇੰਦਾ ਮੌਜੂਦ ਨਹੀਂ ਸੀ | ਉਨ੍ਹਾਂ ਦੱਸਿਆ ਕਿ ਫਲੈਟ 'ਚੋਂ 7 ਲੱਖ ਦੀ ਨਕਦੀ, 9 ਐਮ.ਐਮ. ਪਿਸਤੌਲਾਂ ਅਤੇ 89 ਰੌਂਦਾਂ ਸਮੇਤ ਕਾਫੀ ਅਸਲ੍ਹਾ ਬਰਾਮਦ ਹੋਇਆ ਹੈ | ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹ ਕੁਝ ਸਮੇਂ ਤੋਂ ਪੱਛਮੀ ਬੰਗਾਲ ਦੇ ਅਪਰਾਧੀਆਂ ਨੂੰ ਹਥਿਆਰ ਤੇ ਅਸਲ੍ਹੇ ਦੀ ਸਪਲਾਈ ਕਰਦੇ ਸਨ | ਗੈਂਗਸਟਰਾਂ ਦੇ ਕਿਸੇ ਹੋਰ ਸਾਥੀ ਦੇ ਲੁਕੇ ਹੋਣ ਸਬੰਧੀ ਤਲਾਸ਼ੀ ਕੀਤੀ ਜਾ ਰਹੀ ਹੈ | ਵਿਧਾਨਨਗਰ ਪੁਲਿਸ ਕਮਿਸ਼ਨਰੇਟ ਦੇ ਕਮਿਸ਼ਨਰ ਸੁਪ੍ਰਤੀਮ ਸਰਕਾਰ, ਸੀ.ਆਈ.ਡੀ. ਸਮੇਤ ਦੂਜੇ ਅਧਿਕਾਰੀ ਮੌਕੇ 'ਤੇ ਪੁੱਜੇ | ਪੁਲਿਸ ਨੇ ਦੱਸਿਆ ਕਿ ਦੋਵੇਂ 22 ਮਈ ਤੋਂ ਇਥੇ ਰਹਿ ਰਹੇ ਸਨ | ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਬੀ-153, ਫਲੈਟ ਨੰਬਰ-201 'ਚ ਹਥਿਆਰਾਂ ਦੇ ਸਮੱਗਲਰ ਰਹਿ ਰਹੇ ਸਨ | ਇਸ ਦੀ ਭਾਲ 'ਚ ਪੁਲਿਸ ਇਥੇ ਪਹੁੰਚੀ ਸੀ |

ਪੰਜਾਬ ਪੁਲਿਸ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਕੋਲਕਾਤਾ ਦੀ ਐਸ.ਟੀ.ਐਫ. ਨੇ ਕੀਤੀ ਕਾਰਵਾਈ-ਡੀ. ਜੀ. ਪੀ.

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਲੋੜੀਂਦੇ ਨਸ਼ਾ ਤਸਕਰ ਅਤੇ ਗੈਂਗਸਟਰ ਜੈਪਾਲ ਸਿੰਘ ਭੁੱਲਰ ਪੁੱਤਰ ਭੁਪਿੰਦਰ ਸਿੰਘ ਵਾਸੀ ਫ਼ਿਰੋਜ਼ਪੁਰ ਤੇ ਜਸਪ੍ਰੀਤ ਸਿੰਘ ਉਰਫ਼ ਜੱਸੀ ਪੁੱਤਰ ਰਵਿੰਦਰ ਸਿੰਘ ਵਾਸੀ ਖਰੜ, ਐਸ.ਏ.ਐਸ. ਨਗਰ, ਜਿਨ੍ਹਾਂ ਦੇ ਸਿਰ 'ਤੇ ਕ੍ਰਮਵਾਰ 10 ਲੱਖ ਤੇ 5 ਲੱਖ ਰੁਪਏ ਦਾ ਇਨਾਮ ਸੀ, ਨੂੰ ਕੋਲਕਾਤਾ ਦੀ ਐਸ.ਟੀ.ਐਫ. ਪੁਲਿਸ ਨੇ ਅੱਜ ਉਦੋਂ ਮਾਰ-ਮੁਕਾਇਆ ਜਦੋਂ ਪੁਲਿਸ ਪਾਰਟੀ ਵਲੋਂ ਉਨ੍ਹਾਂ ਦੇ ਅਪਾਰਟਮੈਂਟ 'ਤੇ ਛਾਪਾ ਮਾਰਿਆ ਗਿਆ ਤੇ ਉਨ੍ਹਾਂ ਨੇ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ | ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਪ੍ਰੈੱਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਗੈਂਗਸਟਰਾਂ ਤੋਂ ਨਸ਼ਾ ਤਸਕਰ ਬਣੇ ਦੋਵੇਂ ਮੁਲਜ਼ਮ 15 ਮਈ ਦੀ ਸ਼ਾਮ ਨੂੰ ਜਗਰਾਉਂ ਦੀ ਅਨਾਜ ਮੰਡੀ ਵਿਖੇ ਜਗਰਾਉਂ ਪੁਲਿਸ ਦੇ ਦੋ ਏ.ਐਸ.ਆਈਜ਼ ਭਗਵਾਨ ਸਿੰਘ ਤੇ ਦਲਵਿੰਦਰਜੀਤ ਸਿੰਘ ਦੀ ਹੱਤਿਆ ਦੇ ਮਾਮਲੇ 'ਚ ਲੋੜੀਂਦੇ ਸਨ | ਡੀ.ਜੀ.ਪੀ ਨੇ ਦੱਸਿਆ ਕਿ ਫ਼ਰਾਰ ਨਸ਼ਾ ਤਸਕਰਾਂ ਜੈਪਾਲ ਭੁੱਲਰ ਤੇ ਜਸਪ੍ਰੀਤ ਸਿੰਘ ਨੂੰ ਕਾਬੂ ਕਰਨ ਲਈ ਪੰਜਾਬ ਪੁਲਿਸ ਨੇ ਆਪ੍ਰੇਸ਼ਨ 'ਜੈਕ' ਮੈਨਹੰਟ ਨਾਮੀ ਆਪ੍ਰੇਸ਼ਨ ਚਲਾਇਆ ਸੀ ਤੇ ਪੁਲਿਸ ਦੀਆਂ ਕਈ ਟੀਮਾਂ ਨੂੰ ਹੋਰਨਾਂ ਰਾਜਾਂ ਦੇ ਪੁਲਿਸ ਬਲਾਂ ਦੀ ਸਹਾਇਤਾ ਨਾਲ ਇਨ੍ਹਾਂ ਗੈਂਗਸਟਰਾਂ ਨੂੰ ਫੜਨ ਲਈ ਵੱਖ-ਵੱਖ ਰਾਜਾਂ ਵਿਚ ਭੇਜਿਆ ਗਿਆ | ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਅੱਜ ਭਰਤ ਕੁਮਾਰ ਵਾਸੀ ਸਾਹਨੇਵਾਲ, ਲੁਧਿਆਣਾ ਨੂੰ ਰਾਜਪੁਰਾ ਖੇਤਰ ਵਿਚ ਸ਼ੰਭੂ ਬਾਰਡਰ ਨੇੜੇ ਗਿ੍ਫ਼ਤਾਰ ਕੀਤਾ ਸੀ ਤੇ ਟੀਮ ਨੇ ਉਸ ਪਾਸੋਂ ਰਜਿਸਟ੍ਰੇਸ਼ਨ ਨੰਬਰ ਡਬਲਿਊ ਬੀ 02 ਆਰ 4500 ਵਾਲੀ ਇਕ ਹੌਂਡਾ ਅਕੌਰਡ ਗੱਡੀ ਸਮੇਤ .30 ਬੋਰ ਦਾ ਪਿਸਤੌਲ ਬਰਾਮਦ ਕੀਤਾ | ਭਰਤ, ਜੈਪਾਲ ਭੁੱਲਰ ਦਾ ਕਰੀਬੀ ਸੀ | ਡੀ.ਜੀ.ਪੀ ਨੇ ਦੱਸਿਆ ਕਿ ਭਰਤ ਨੇ ਖ਼ੁਲਾਸਾ ਕੀਤਾ ਕਿ ਜੈਪਾਲ ਤੇ ਜੱਸੀ ਦੋਵੇਂ ਕੋਲਕਾਤਾ 'ਚ ਕਿਰਾਏ ਦੇ ਅਪਾਰਟਮੈਂਟ ਵਿਚ ਰਹਿ ਰਹੇ ਹਨ | ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਨੇ ਤੁਰੰਤ ਕੋਲਕਾਤਾ ਲਈ ਉਡਾਣ ਰਾਹੀਂ ਇਕ ਵਿਸ਼ੇਸ਼ ਟੀਮ ਰਵਾਨਾ ਕੀਤੀ | ਉਨ੍ਹਾਂ ਕਿਹਾ ਕਿ ਇਸ ਦੌਰਾਨ, ਸਾਡੇ ਵਲੋਂ ਕੋਲਕਾਤਾ ਪੁਲਿਸ ਨਾਲ ਤਾਲਮੇਲ ਕੀਤਾ ਗਿਆ ਤੇ ਉਨ੍ਹਾਂ ਨੂੰ ਉਕਤ ਦੋਸ਼ੀਆਂ ਦੇ ਮੌਜੂਦਾ ਟਿਕਾਣਿਆਂ ਬਾਰੇ ਜਾਣਕਾਰੀ ਦਿੱਤੀ | ਡੀ.ਜੀ.ਪੀ. ਨੇ ਦੱਸਿਆ ਕਿ ਕੋਲਕਾਤਾ ਪੁਲਿਸ ਦੇ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਬਾਅਦ ਦੁਪਹਿਰ ਜਾਣਕਾਰੀ ਦਿੱਤੀ ਕਿ ਐਸ.ਟੀ.ਐਫ. ਕੋਲਕਾਤਾ ਵਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਵਿਚ ਦੋਵੇਂ ਅਪਰਾਧੀ ਮਾਰੇ ਗਏ ਹਨ | ਡੀ.ਜੀ.ਪੀ. ਨੇ ਕਿਹਾ ਉਹ ਪੱਛਮੀ ਬੰਗਾਲ ਪੁਲਿਸ, ਖ਼ਾਸ ਕਰ ਕੇ ਪੱਛਮੀ ਬੰਗਾਲ ਪੁਲਿਸ ਦੇ ਏ.ਡੀ.ਜੀ.ਪੀ. ਤੇ ਐਸ.ਟੀ.ਐਫ ਮੁਖੀ ਵਿਨੀਤ ਗੋਇਲ (ਆਈ.ਪੀ.ਐਸ) ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਪੰਜਾਬ ਪੁਲਿਸ ਦੁਆਰਾ ਦਿੱਤੀ ਜਾਣਕਾਰੀ 'ਤੇ ਤੁਰੰਤ ਕਾਰਵਾਈ ਕੀਤੀ |

ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ-ਤੋਮਰ

ਕਿਹਾ, ਕਿਸਾਨ ਆਗੂ ਖੇਤੀ ਕਾਨੂੰਨਾਂ 'ਤੇ ਇਤਰਾਜ਼ਾਂ ਬਾਰੇ ਠੋਸ ਤਰਕ ਪੇਸ਼ ਕਰਨ • ਐੱਮ.ਐੱਸ.ਪੀ. ਜਾਰੀ ਰਹੇਗੀ
ਨਵੀਂ ਦਿੱਲੀ, 9 ਜੂਨ (ਉਪਮਾ ਡਾਗਾ ਪਾਰਥ)-ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤ ਲਈ ਤਿਆਰ ਹੈ ਜੇਕਰ ਉਹ ਕਿਸੇ ਸੁਝਾਅ ਨਾਲ ਅੱਗੇ ਆਉਂਦੇ ਹਨ | ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨ ਨਵੇਂ ਕਾਨੂੰਨਾਂ ਸਬੰਧੀ ਆਪਣੇ ਇਤਰਾਜ਼ਾਂ ਬਾਰੇ ਠੋਸ ਤਰਕ ਲੈ ਕੇ ਆਉਣ, ਅਸੀਂ ਗੱਲਬਾਤ ਲਈ ਤਿਆਰ ਹਾਂ | ਤੋਮਰ ਨੇ ਬੁੱਧਵਾਰ ਨੂੰ ਇਹ ਬਿਆਨ ਕੈਬਨਿਟ ਵਲੋਂ 2021-22 ਲਈ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) 'ਚ ਵਾਧੇ ਦਾ ਐਲਾਨ ਕਰਦੇ ਸਮੇਂ ਦਿੱਤਾ | ਜ਼ਿਕਰਯੋਗ ਹੈ ਕਿ ਤੋਮਰ ਦਾ ਇਹ ਬਿਆਨ ਮੰਗਲਵਾਰ ਨੂੰ ਦਿੱਤੇ ਉਨ੍ਹਾਂ ਦੇ ਬਿਆਨ ਤੋਂ ਬਿਲਕੁਲ ਉਲਟ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਖੇਤੀ ਕਾਨੂੰਨਾਂ ਤੋਂ ਬਿਨਾਂ ਹੋਰ ਬਦਲਾਂ 'ਤੇ ਗੱਲਬਾਤ ਕਰਨ ਲਈ ਤਿਆਰ ਹੈ | ਤੋਮਰ ਨੇ ਐੱਮ.ਐੱਸ.ਪੀ. ਜਾਰੀ ਰੱਖਣ ਬਾਰੇ ਇਕ ਵਾਰ ਮੁੜ ਦੁਹਰਾਉਂਦਿਆਂ ਕਿਹਾ ਕਿ ਸਰਕਾਰ ਨੇ ਸੰਸਦ 'ਚ ਵੀ ਭਰੋਸਾ ਦਿਵਾਇਆ ਹੈ ਕਿ ਐੱਮ.ਐੱਸ.ਪੀ. ਜਾਰੀ ਰਹੇਗੀ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਐੱਮ.ਐੱਸ.ਪੀ. ਬਾਰੇ ਕਿਸੇ ਨੂੰ ਵੀ ਗ਼ਲਤ ਧਾਰਨਾ ਨਹੀਂ ਰੱਖਣੀ ਚਾਹੀਦੀ | ਘੱਟੋ-ਘੱਟ ਸਮਰਥਨ ਜਾਰੀ ਹੈ ਅਤੇ ਵੱਧ ਰਿਹਾ ਹੈ ਅਤੇ ਅੱਗੇ ਵੀ ਜਾਰੀ ਰੱਖਿਆ ਜਾਵੇਗਾ | ਜ਼ਿਕਰਯੋਗ ਹੈ ਕਿ ਪਿਛਲੇ 6 ਮਹੀਨਿਆਂ ਤੋਂ ਵੀ ਵੱਧ ਸਮੇਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਡੇਰੇ ਲਾਈ ਬੈਠੇ ਹਨ | ਕਿਸਾਨਾਂ ਵਲੋਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐੱਮ.ਐੱਸ.ਪੀ. ਦੀ ਕਾਨੂੰਨੀ ਵਿਵਥਾ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਕੇਂਦਰ ਅਤੇ ਪ੍ਰਦਸ਼ਨਕਾਰੀ ਕਿਸਾਨਾਂ ਦਰਮਿਆਨ ਕਈ ਗੇੜਾਂ ਦੀ ਗੱਲਬਾਤ ਬੇਸਿੱਟਾ ਰਹਿਣ ਤੋਂ ਬਾਅਦ ਮਾਮਲਾ ਅਜੇ ਲਟਕਿਆ ਹੋਇਆ ਹੈ | ਦੋਹਾਂ ਧਿਰਾਂ ਦਰਮਿਆਨ ਆਖ਼ਰੀ ਵਾਰ 22 ਜਨਵਰੀ ਨੂੰ ਗੱਲਬਾਤ ਹੋਈ ਸੀ, ਜਿਸ ਤੋਂ ਬਾਅਦ ਗੱਲਬਾਤ ਦੀ ਕਵਾਇਦ ਟੁੱਟੀ ਹੋਈ ਹੈ | ਸੁਪਰੀਮ ਕੋਰਟ ਦੇ ਆਦੇਸ਼ ਮੁਤਾਬਿਕ ਫਿਲਹਾਲ ਤਿੰਨੋਂ ਕਾਨੂੰਨਾਂ ਨੂੰ ਲਾਗੂ ਕਰਨ 'ਤੇ ਰੋਕ ਲੱਗੀ ਹੋਈ ਹੈ |

ਝੋਨੇ ਦੇ ਸਮਰਥਨ ਮੁੱਲ 'ਚ 72 ਰੁਪਏ ਦਾ ਵਾਧਾ

ਨਵੀਂ ਦਿੱਲੀ, 9 ਜੂਨ (ਉਪਮਾ ਡਾਗਾ ਪਾਰਥ)-ਮੋਦੀ ਕੈਬਨਿਟ ਵਲੋਂ ਬੁੱਧਵਾਰ ਨੂੰ ਝੋਨੇ ਸਮੇਤ ਸਾਉਣੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ) ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਗਈ | ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਨਵੀਂ ਐੱਮ.ਐੱਸ.ਪੀ. 'ਤੇ ਕੇਂਦਰ ਦੇ 25 ਹਜ਼ਾਰ ਕਰੋੜ ਰੁਪਏ ਖ਼ਰਚ ਹੋਣਗੇ | ਮੋਦੀ ਕੈਬਨਿਟ ਦਾ ਇਹ ਫ਼ੈਸਲਾ ਉਸ ਵੇਲੇ ਆਇਆ ਜਦੋਂ ਸਰਕਾਰ ਤੋਂ ਐੱਮ.ਐੱਸ.ਪੀ. ਨੂੰ ਕਾਨੂੰਨੀ ਪ੍ਰਬੰਧ ਹੇਠ ਲਿਆਉਣ ਦੀ ਮੰਗ ਸਮੇਤ ਤਿੰਨੋਂ ਵਿਵਾਦਿਤ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਸਾਨਾਂ ਨੂੰ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ 6 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ | ਮੰਤਰੀ ਮੰਡਲ ਵਲੋਂ ਸਾਲ 2021-22 ਲਈ ਸਾਉਣੀ ਦੀਆਂ ਫ਼ਸਲਾਂ ਦੀ ਐੱਮ.ਐੱਸ.ਪੀ. ਵਧਾਉਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦਿੱਤੀ ਗਈ, ਜਿਨ੍ਹਾਂ 'ਚ ਝੋਨੇ ਦਾ ਭਾਅ ਪਿਛਲੇ ਸਾਲ ਦੇ 1868 ਰੁਪਏ ਕੁਇੰਟਲ 'ਚ ਐੱਮ.ਐੱਸ.ਪੀ. ਨੂੰ 72 ਰੁਪਏ ਵਧਾ ਕੇ 1940 ਰੁਪਏ ਕੁਇੰਟਲ ਕਰ ਦਿੱਤਾ ਗਿਆ | ਕੇਂਦਰ ਵਲੋਂ ਕੱੁਲ 14 ਸਾਉਣੀ ਦੀਆਂ ਫ਼ਸਲਾਂ ਦੀ ਐੱਮ.ਐੱਸ.ਪੀ. ਦਾ ਐਲਾਨ ਕੀਤਾ ਗਿਆ | ਇਨ੍ਹਾਂ 'ਚੋਂ ਤਿਲ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਸਭ ਤੋਂ ਵੱਧ 452 ਰੁਪਏ ਦਾ ਵਾਧਾ ਕੀਤਾ ਗਿਆ, ਜਦਕਿ ਅਰਹਰ ਅਤੇ ਉੜਦ ਦਾਲ ਦੀ ਐੱਮ.ਐੱਸ.ਪੀ. 'ਚ 300 ਰੁਪਏ ਦਾ ਵਾਧਾ ਕੀਤਾ ਗਿਆ | ਇਸ ਤੋਂ ਇਲਾਵਾ ਮੂੰਗਫਲੀ ਦੇ ਐੱਮ.ਐੱਸ.ਪੀ. 'ਚ 275, ਨਾਈਜਰ ਸੀਡ 'ਚ 235 ਅਤੇ ਕਪਾਹ 'ਚ 211 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ | ਸਾਉਣੀ ਦੀਆਂ ਫ਼ਸਲਾਂ 'ਚ ਸ਼ਾਮਿਲ ਬਾਕੀ ਫ਼ਸਲਾਂ 'ਚੋਂ ਸੂਰਜਮੁਖੀ ਦੀ ਐੱਮ.ਐੱਸ.ਪੀ. 'ਚ 1360 ਰੁਪਏ, ਜਵਾਰ 'ਚ 118 ਰੁਪਏ, ਬਾਜਰਾ 100 ਰੁਪਏ, ਰਾਗੀ 82 ਰੁਪਏ, ਮੂੰਗੀ 79 ਰੁਪਏ, ਸੋਇਆਬੀਨ 70 ਰੁਪਏ ਅਤੇ ਮੱਕੀ 20 ਰੁਪਏ ਕੁਇੰਟਲ ਦਾ ਵਾਧਾ ਕੀਤਾ ਗਿਆ | ਵਧਾਈਆਂ ਗਈਆਂ ਐੱਮ.ਐੱਸ.ਪੀ. 'ਚ ਕਿਸਾਨਾਂ ਨੂੰ ਉਨ੍ਹਾਂ ਦੇ ਉਤਪਾਦਨ ਲਾਗਤ ਤੇ ਸਭ ਤੋਂ ਵੱਧ ਅਨੁਮਾਨਿਤ ਆਮਦਨ ਬਾਜਰੇ 'ਚ ਹੋਵੇਗੀ, ਜੋ ਕਿ 85 ਫ਼ੀਸਦੀ ਹੈ, ਇਸ ਤੋਂ ਬਾਅਦ ਉੜਦ 'ਤੇ 65 ਫ਼ੀਸਦੀ ਅਤੇ ਅਰਹਰ 'ਤੇ 62 ਫ਼ੀਸਦੀ ਆਮਦਨ ਹੋਣ ਦੀ ਸੰਭਾਵਨਾ ਹੈ, ਜਦਕਿ ਬਾਕੀ ਫ਼ਸਲਾਂ ਲਈ ਕਿਸਾਨਾਂ ਨੂੰ ਆਮਦਨ ਤੋਂ ਉਨ੍ਹਾਂ ਦੀ ਲਾਗਤ 'ਤੇ ਘੱਟੋ-ਘੱਟ 50 ਫ਼ੀਸਦੀ ਆਮਦਨ ਹੋਣ ਦੀ ਸੰਭਾਵਨਾ ਹੈ | ਕੇਂਦਰ ਵਲੋਂ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਐਲਾਨੇ ਗਏ ਸਮਰਥਨ ਮੁੱਲ ਵਧਾਉਣ ਬਾਰੇ ਬੋਲਦਿਆਂ ਖੇਤੀਬਾੜੀ ਮੰਤਰੀ ਤੋਮਰ ਨੇ ਕਿਹਾ ਕਿ ਦਾਲਾਂ ਦੇ ਉਤਪਾਦਨ 'ਚ ਆਤਮ ਨਿਰਭਰਤਾ ਪ੍ਰਾਪਤ ਕਰਨ ਲਈ ਆਉਣ ਵਾਲੇ ਸਾਉਣੀ ਦੇ ਸੀਜ਼ਨ ਲਈ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਗਈ ਹੈ, ਜਿਸ ਤਹਿਤ ਅਰਹਰ, ਮੰੂਗੀ ਅਤੇ ਉੜਦ ਲਈ ਰਕਬਾ ਅਤੇ ਉਤਪਾਦਕਤਾ ਵਧਾਉਣ ਲਈ ਇਕ ਤਵਸੀਲੀ ਯੋਜਨਾ ਤਿਆਰ ਕੀਤੀ ਗਈ ਹੈ, ਜਿਸ ਤਹਿਤ ਜ਼ਿਆਦਾ ਪੈਦਾਵਾਰ ਵਾਲੀਆਂ ਕਿਸਮਾਂ ਦੇ ਬੀਜ ਮੁਫ਼ਤ ਵੰਡੇ ਜਾਣਗੇ | ਇਸ ਤੋਂ ਇਲਾਵਾ ਤੇਲ ਬੀਜਾਂ ਲਈ ਵੀ ਸਰਕਾਰ ਨੇ ਕਿਸਾਨਾਂ ਨੂੰ ਮਿੰਨੀ ਕਿੱਟਾਂ ਵਜੋਂ ਬੀਜ ਨੂੰ ਮੁਫ਼ਤ ਵੰਡਣ ਦੀ ਯੋਜਨਾ ਨੂੰ ਮਨਜ਼ੂਰੀ ਦਿੱਤੀ ਹੈ | ਕੇਂਦਰ ਸਰਕਾਰ ਨੂੰ ਉਮੀਦ ਹੈ ਕਿ ਤੇਲ ਬੀਜਾਂ ਦੀ ਇਸ ਸਕੀਮ ਨਾਲ 6.37 ਲੱਖ ਹੈੱਕਟੇਅਰ ਦਾ ਵਾਧੂ ਰਕਬਾ ਖਾਣ ਵਾਲੇ ਤੇਲ ਦੀਆਂ ਫ਼ਸਲਾਂ ਹੇਠ ਆ ਜਾਵੇਗਾ ਅਤੇ ਇਸ ਨਾਲ 24.36 ਲੱਖ ਕੁਇੰਟਲ ਖਾਣ ਵਾਲਾ ਤੇਲ ਪੈਦਾ ਹੋਣ ਦੀ ਸੰਭਾਵਨਾ ਹੈ | ਜ਼ਿਕਰਯੋਗ ਹੈ ਕਿ ਸਰਕਾਰ ਹਰ ਫ਼ਸਲ ਦੇ ਸੀਜ਼ਨ ਤੋਂ ਪਹਿਲਾਂ ਖੇਤੀਬਾੜੀ ਲਾਗਤਾਂ ਅਤੇ ਕੀਮਤਾਂ ਬਾਰੇ ਕਮਿਸ਼ਨ ਵਲੋਂ ਕੀਤੀਆਂ ਸਿਫ਼ਾਰਸ਼ਾਂ ਦੇ ਆਧਾਰ 'ਤੇ ਘੱਟੋ-ਘੱਟ ਸਮਰਥਨ ਮੁੱਲ ਤੈਅ ਕਰਦੀ ਹੈ | ਹਾਲਾਂਕਿ ਇਨ੍ਹਾਂ 'ਚੋਂ ਸਰਕਾਰੀ ਖ਼ਰੀਦ ਕਣਕ ਅਤੇ ਝੋਨੇ ਦੀ ਹੀ ਕੀਤੀ ਜਾਂਦੀ ਹੈ |
ਰੇਲਵੇ ਲਈ 5 ਮੈਗਾਹਰਟਜ਼ ਸਪੈਕਟ੍ਰਮ ਨੂੰ ਮਨਜ਼ੂਰੀ

ਮੰਤਰੀ ਮੰਡਲ ਨੇ ਰੇਲਵੇ ਦੀ ਸੰਚਾਰ ਅਤੇ ਸਿਗਨਲ ਪ੍ਰਣਾਲੀ ਵਿਕਸਿਤ ਕਰਨ ਲਈ 5 ਮੈਗਾਹਰਟਜ਼ ਦੇ 4ਜੀ ਸਪੈਕਟ੍ਰਮ ਨੂੰ ਮਨਜ਼ੂਰੀ ਦੇ ਦਿੱਤੀ ਹੈ | ਕੇਂਦਰ ਸਰਕਾਰ ਵਲੋਂ ਇਸ ਯੋਜਨਾ 'ਤੇ ਅਗਲੇ 5 ਸਾਲਾਂ 'ਚ 25 ਹਜ਼ਾਰ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ | ਇਸ ਤੋਂ ਇਲਾਵਾ ਗਮਾਗੁੰਡਮ ਫਰਟੀਲਾਈਜ਼ਰ ਐਂਡ ਕੈਮੀਕਲ ਲਿਮਟਿਡ 'ਚ ਸੋਧ ਦੇ ਨਾਲ ਨਵੀਂ ਨਿਵੇਸ਼ ਨੀਤੀ ਦੇ ਵਿਸਥਾਰ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ |

ਖੜਗੇ ਦੀ ਅਗਵਾਈ ਵਾਲੀ ਕਮੇਟੀ ਨੇ ਰਿਪੋਰਟ ਨੂੰ ਦਿੱਤਾ ਅੰਤਿਮ ਰੂਪ

ਹਰਕਵਲਜੀਤ ਸਿੰਘ
ਚੰਡੀਗੜ੍ਹ, 9 ਜੂਨ-ਕਾਂਗਰਸ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨਾਲ ਨਜਿੱਠਣ ਲਈ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਅਗਵਾਈ 'ਚ ਬਣਾਈ ਤਿੰਨ ਮੈਂਬਰੀ ਕਮੇਟੀ ਦੀ ਅੱਜ ਫਿਰ ਦਿੱਲੀ ਵਿਖੇ ਮੀਟਿੰਗ ਹੋਈ | ਮੀਟਿੰਗ ਜੋ ਕਈ ਘੰਟੇ ਚੱਲੀ ਦੌਰਾਨ ਕਾਂਗਰਸੀ ਮੰਤਰੀਆਂ, ਵਿਧਾਇਕਾਂ, ਸੰਸਦ ਮੈਂਬਰਾਂ ਅਤੇ ਦੂਜੇ ਸੀਨੀਅਰ ਆਗੂਆਂ ਨਾਲ ਮੁਲਾਕਾਤਾਂ ਦੌਰਾਨ ਲਏ ਵਿਚਾਰਾਂ ਦੇ ਆਧਾਰ 'ਤੇ ਕਮੇਟੀ ਨੇ ਆਪਣੀ ਰਿਪੋਰਟ ਨੂੰ ਅੰਤਿਮ ਰੂਪ ਦਿੱਤਾ | ਪਾਰਟੀ ਸੂਤਰਾਂ ਅਨੁਸਾਰ ਇਹ ਰਿਪੋਰਟ ਕਾਂਗਰਸ ਦੀ ਕੌਮੀ ਪ੍ਰਧਾਨ ਨੂੰ ਕੱਲ੍ਹ ਸ਼ਾਮ ਜਾਂ ਪਰਸੋਂ ਤੱਕ ਸੌਂਪ ਦਿੱਤੀ ਜਾਵੇਗੀ | ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਪ੍ਰਦੇਸ਼ ਕਾਂਗਰਸ ਵਿਚਲੇ ਕਲੇਸ਼ ਨਾਲ ਨਜਿੱਠਣ ਲਈ ਇਸ ਰਿਪੋਰਟ ਦੇ ਆਧਾਰ 'ਤੇ ਅੱਗੇ ਕੋਈ ਰਣਨੀਤੀ ਬਣਾਏ ਜਾਣ ਦੀ ਸੰਭਾਵਨਾ ਹੈ | ਜਦੋਂਕਿ ਰਾਹੁਲ ਗਾਂਧੀ ਨੇ ਖ਼ੁਦ ਵੀ ਰਾਜ ਦੇ ਕਰੀਬ 60 ਮੰਤਰੀਆਂ ਤੇ ਵਿਧਾਇਕਾਂ ਦੇ ਵਿਚਾਰ ਜਾਨਣ ਲਈ ਉਨ੍ਹਾਂ ਨਾਲ ਗੱਲਬਾਤ ਕੀਤੀ ਸੀ ਅਤੇ ਰਾਜ ਦੇ ਬਹੁਤੇ ਸੰਸਦ ਮੈਂਬਰਾਂ ਦੇ ਵੀ ਇਸ ਵਿਵਾਦ ਸਬੰਧੀ ਵਿਚਾਰ ਲਏ ਸਨ | ਇਸੇ ਦੌਰਾਨ ਰਾਜ ਦੇ ਤਿੰਨ ਕੈਬਨਿਟ ਮੰਤਰੀਆਂ ਸੁਖਬਿੰਦਰ ਸਿੰਘ ਸਰਕਾਰੀਆ, ਸੁਖਜਿੰਦਰ ਸਿੰਘ ਰੰਧਾਵਾ ਅਤੇ ਤਿ੍ਪਤ ਰਜਿੰਦਰ ਸਿੰਘ ਬਾਜਵਾ, ਜਿਨ੍ਹਾਂ ਨੂੰ ਹਾਈਕਮਾਂਡ ਵਲੋਂ ਕੱਲ੍ਹ ਦਿੱਲੀ ਬੁਲਾਇਆ ਗਿਆ ਸੀ, ਦੀ ਦਿੱਲੀ ਫੇਰੀ ਵੀ ਕਾਂਗਰਸ ਹਲਕਿਆਂ ਵਿਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਕਿਉਂਕਿ ਇਹ ਤਿੰਨ ਮੰਤਰੀ ਕੱਲ੍ਹ ਇਕੱਠੇ ਦਿੱਲੀ ਗਏ ਸਨ, ਲੇਕਿਨ ਅੱਜ ਚੰਡੀਗੜ੍ਹ ਪਰਤਣ 'ਤੇ ਵੀ ਇਨ੍ਹਾਂ ਮੰਤਰੀਆਂ ਵਲੋਂ ਇਸ ਫੇਰੀ ਸਬੰਧੀ ਚੁੱਪੀ ਨਹੀਂ ਤੋੜੀ ਜਾ ਰਹੀ ਸੀ | ਲੇਕਿਨ ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਇਹ ਤਿੰਨੋਂ ਮੰਤਰੀ ਜੋ ਮਾਝੇ ਨਾਲ ਸਬੰਧਿਤ ਹਨ, ਨਾਲ ਪਾਰਟੀ ਵਿਚਲੇ ਮੌਜੂਦਾ ਸੰਕਟ ਸਬੰਧੀ ਹੀ ਕੋਈ ਵਿਚਾਰ-ਵਟਾਂਦਰਾ ਕੀਤਾ ਗਿਆ | ਲੇਕਿਨ ਪੰਜਾਬ ਕਾਂਗਰਸ ਦੇ ਵਿਰੋਧੀ ਧੜਿਆਂ ਵਲੋਂ ਪਾਰਟੀ ਹਾਈਕਮਾਨ ਦੇ ਫ਼ੈਸਲੇ ਲਈ ਚੱਲ ਰਹੀ ਉਡੀਕ ਦੇ ਨਾਲ-ਨਾਲ ਆਪਸੀ ਰੱਸਾਕਸ਼ੀ ਵੀ ਜਾਰੀ ਹੈ | ਮੁੱਖ ਮੰਤਰੀ ਵਲੋਂ ਅੱਜ ਵੀ ਕੁਝ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ | ਨਾਖ਼ੁਸ਼ ਧੜੇ ਦੇ ਮੰਤਰੀ ਅਤੇ ਵਿਧਾਇਕ ਵੀ ਅੱਜ ਸਾਰਾ ਦਿਨ ਮੀਟਿੰਗਾਂ ਅਤੇ ਵਿਚਾਰ-ਵਟਾਂਦਰੇ ਕਰਦੇ ਰਹੇ | ਪੰਜਾਬ ਕਾਂਗਰਸ ਜਿਵੇਂ ਵੱਖ-ਵੱਖ ਧੜਿਆਂ ਵਿਚ ਵੰਡੀ ਗਈ ਹੈ ਅਤੇ ਦੋਵਾਂ ਧੜਿਆਂ ਦਾ ਇਕ ਦੂਸਰੇ ਨਾਲੋਂ ਸੰਪਰਕ ਟੁੱਟਾ ਹੋਇਆ ਹੈ ਅਤੇ ਦੋਵਾਂ ਧੜਿਆਂ ਵਲੋਂ ਜਿਵੇਂ ਇਕ ਦੂਸਰੇ ਪ੍ਰਤੀ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ, ਉਸ ਤੋਂ ਸਪੱਸ਼ਟ ਹੈ ਕਿ ਪਾਰਟੀ ਹਾਈਕਮਾਨ ਲਈ ਪੰਜਾਬ ਕਾਂਗਰਸ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਇਕਮੁੱਠ ਕਰਕੇ ਤੋਰਨਾ ਕਾਫ਼ੀ ਮੁਸ਼ਕਲ ਹੋਵੇਗਾ | ਪਾਰਟੀ ਹਾਈਕਮਾਨ ਵਲੋਂ ਜਿਸ ਢੰਗ ਨਾਲ ਪ੍ਰਦੇਸ਼ ਕਾਂਗਰਸ ਦੇ ਪੁਨਰ ਗਠਨ ਨੂੰ ਲਗਾਤਾਰ ਲਟਕਾਇਆ ਗਿਆ ਹੈ ਅਤੇ ਪਾਰਟੀ ਅੰਦਰ ਆਪਸੀ ਟਕਰਾਅ ਤੇ ਵਿਰੋਧ ਨੂੰ ਤਿੱਖੇ ਹੋਣ ਲਈ ਸਮਾਂ ਦਿੱਤਾ ਗਿਆ ਹੈ, ਉਸ ਕਾਰਨ ਦੋਵਾਂ ਧੜਿਆਂ ਵਿਚ ਪਾਰਟੀ ਹਾਈਕਮਾਨ ਦੀ ਕਾਰਗੁਜ਼ਾਰੀ ਸਬੰਧੀ ਨਾਖੁਸ਼ੀ ਵੀ ਸਪੱਸ਼ਟ ਵੇਖਣ ਨੂੰ ਮਿਲ ਰਹੀ ਹੈ | ਕਾਂਗਰਸ ਦੇ ਇਸ ਕਾਟੋ-ਕਲੇਸ਼ ਦਾ ਮਗਰਲੇ ਕੁਝ ਸਮੇਂ ਤੋਂ ਸਰਕਾਰ ਦੇ ਕੰਮਕਾਜ 'ਤੇ ਵੀ ਸਪੱਸ਼ਟ ਅਸਰ ਨਜ਼ਰ ਆ ਰਿਹਾ ਹੈ ਅਤੇ ਇਸ ਕਾਰਨ ਮੰਤਰੀ ਮੰਡਲ ਦੀ ਮਗਰਲੀ ਬੈਠਕ ਦੌਰਾਨ ਤੱਕ ਏਜੰਡਿਆਂ 'ਚੋਂ 2 'ਤੇ ਫ਼ੈਸਲੇ ਲੈਣ ਤੋਂ ਬਾਅਦ ਮੰਤਰੀ ਮੰਡਲ ਦੀ ਬੈਠਕ ਉਠਾ ਦਿੱਤੀ ਗਈ ਸੀ |

ਡੇਰਾ ਸਿਰਸਾ ਮੁਖੀ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਗ਼ੈਰ-ਕੋਰੋਨਾ ਵਾਰਡ 'ਚ ਰੈਫ਼ਰ

ਹਨੀਪ੍ਰੀਤ ਸਮੇਤ ਪਰਿਵਾਰਿਕ ਮੈਂਬਰਾਂ ਦੇ ਸਹਾਇਕ ਵਜੋਂ ਪਾਸ ਰੱਦ 
ਚੰਡੀਗੜ੍ਹ, 9 ਜੂਨ (ਰਾਮ ਸਿੰਘ ਬਰਾੜ)-ਰੋਹਤਕ ਦੀ ਸੁਨਾਰਿਆ ਜੇਲ੍ਹ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਡੇਰਾ ਸਿਰਸਾ ਮੁਖੀ ਨੂੰ ਕੋਰੋਨਾ ਦੀ ਆਰ.ਟੀ. ਪੀ..ਸੀ.ਆਰ. ਰਿਪੋਰਟ ਨੈਗੇਟਿਵ ਆਉਣ ਦੇ ਬਾਅਦ ਗੈਰ ਕੋਰੋਨਾ ਵਾਰਡ 'ਚ ਰੈਫਰ ਕਰ ਦਿੱਤਾ ਗਿਆ ਹੈ | ਇਸ ਦੇ ਨਾਲ ਹੀ ਹਸਪਤਾਲ ਵਲੋਂ ਹਨੀਪ੍ਰੀਤ ਅਤੇ ਡੇਰਾ ਮੁਖੀ ਦੇ ਪੁੱਤਰ ਜਸਮੀਤ ਅਤੇ ਪੁੱਤਰੀਆਂ ਅਮਰਪ੍ਰੀਤ ਤੇ ਚਰਨਪ੍ਰੀਤ ਦਾ ਬਤੌਰ ਸਹਾਇਕ ਬਣਾਏ ਗਏ ਪਾਸ ਰੱਦ ਕਰ ਦਿੱਤੇ ਗਏ ਹਨ | ਮੇਦਾਂਤਾ ਹਸਪਤਾਲ ਦੇ ਸੂਤਰਾਂ ਅਨੁਸਾਰ ਸਿਰਸਾ ਮੁਖੀ ਦੇ ਪੈਨਕ੍ਰੀਆਜ਼ 'ਚ ਸੂਜਨ ਦੱਸੀ ਗਈ ਹੈ | ਸਿਰਸਾ ਮੁਖੀ ਦੇ ਆਰ.ਟੀ.ਪੀ.ਸੀ.ਆਰ. ਰਿਪੋਰਟ ਨੈਗੇਟਿਵ ਪਾਏ ਜਾਣ ਦੇ ਬਾਅਦ ਉਸ ਨੂੰ ਮੇਦਾਂਤਾ ਹਸਪਤਾਲ ਦੀ 15ਵੀਂ ਮੰਜ਼ਿਲ 'ਤੇ ਕਮਰਾ ਨੰਬਰ 4421 'ਚ ਰੱਖਿਆ ਗਿਆ ਹੈ | ਹਨੀਪ੍ਰੀਤ ਸਮੇਤ ਡੇਰਾ ਮੁਖੀ ਦੇ ਚਾਰ ਪਰਿਵਾਰਕ ਮੈਂਬਰਾਂ ਦੇ ਸਹਾਇਕ ਵਜੋਂ ਪਾਸ ਹਸਪਤਾਲ ਪ੍ਰਸ਼ਾਸਨ ਵਲੋਂ ਬਣਾ ਕੇ ਦਿੱਤੇ ਗਏ ਸੀ, ਨੂੰ ਰੱਦ ਕਰ ਦਿੱਤਾ ਗਿਆ | ਇਸ ਦਰਮਿਆਨ ਜੇਲ੍ਹ ਮੰਤਰੀ ਰਣਜੀਤ ਸਿੰਘ ਚੌਟਾਲਾ ਨੇ ਸਪੱਸ਼ਟ ਕੀਤਾ ਕਿ ਡੇਰਾ ਮੁਖੀ ਦਾ ਇਲਾਜ ਜੇਲ੍ਹ ਨਿਯਮਾਂ ਅਨੁਸਾਰ ਕੀਤਾ ਜਾ ਰਿਹਾ ਹੈ | ਡੇਰਾ ਮੁਖੀ ਨੂੰ ਵਿਸ਼ੇਸ਼ ਸੁਵਿਧਾ ਨਹੀਂ ਦਿੱਤੀ ਜਾ ਰਹੀ |

ਪੰਜਾਬ ਸਮੇਤ 17 ਸੂਬਿਆਂ ਨੂੰ ਮਾਲੀਆ ਘਾਟਾ ਗਰਾਂਟ ਤਹਿਤ 9871 ਕਰੋੜ ਜਾਰੀ

ਨਵੀਂ ਦਿੱਲੀ, 9 ਜੂਨ (ਏਜੰਸੀ)- ਵਿੱਤ ਮੰਤਰਾਲੇ ਨੇ ਮਾਲੀਆ ਘਾਟੇ ਲਈ ਸਾਲ 2021-22 ਲਈ ਪੰਜਾਬ ਤੇ ਹਰਿਆਣਾ ਸਮੇਤ 17 ਸੂਬਿਆਂ ਨੂੰ 9871 ਕਰੋੜ ਰੁਪਏ ਦੇ (ਪੋਸਟ ਡਿਵੋਲਿਊਸ਼ਣ ਰੈਵੇਨਿਊ ਡੈਫੀਸਿਟ-ਪੀ.ਡੀ.ਆਰ.ਡੀ.) ਗਰਾਂਟ ਦੀ ਤੀਸਰੀ ਕਿਸ਼ਤ ਜਾਰੀ ਕੀਤੀ ਹੈ | ਕਿਸ਼ਤ ਜਾਰੀ ਹੋਣ ਦੇ ਨਾਲ ਹੀ ਚਾਲੂ ਵਿੱਤੀ ਸਾਲ ਦੇ ਪਹਿਲੇ ਤਿੰਨ ਮਹੀਨਿਆਂ 'ਚ ਸੂਬਿਆਂ ਨੂੰ ਪਹਿਲੇ ਤਿੰਨ ਮਹੀਨਿਆਂ 'ਚ ਪੈਸੇ ਤਬਦੀਲ ਹੋਣ ਤੋਂ ਬਾਅਦ ਮਾਲੀਆ ਘਾਟੇ ਦੀ ਗਰਾਂਟ ਦੇ ਰੂਪ 'ਚ 39613 ਕਰੋੜ ਰੁਪਏ ਜਾਰੀ ਕੀਤੇ ਗਏ ਹਨ | 15ਵੇਂ ਵਿੱਤ ਕਮਿਸ਼ਨ ਨੇ 17 ਸੂਬਿਆਂ ਨੂੰ ਪੋਸਟ ਡਿਵੋਲਿਊਸ਼ਣ ਰੈਵੇਨਿਊ ਡੈਫੀਸਿਟ ਗਰਾਂਟ ਜਾਰੀ ਕਰਨ ਦੀ ਸਿਫਾਰਸ਼ ਕੀਤੀ ਸੀ | ਜਿਹੜੇ ਸੂਬਿਆਂ ਨੂੰ ਇਹ ਗਰਾਂਟ ਜਾਰੀ ਕੀਤੀ ਗਈ ਹੈ, ਉਨ੍ਹਾਂ 'ਚ ਪੰਜਾਬ, ਆਂਧਰਾ ਪ੍ਰਦੇਸ਼, ਆਸਾਮ, ਹਰਿਆਣਾ, ਹਿਮਾਚਲ ਪ੍ਰਦੇਸ਼, ਕਰਨਾਟਕ, ਕੇਰਲ, ਮਨੀਪੁਰ, ਮੇਘਾਲਿਆ, ਮਿਜ਼ੋਰਮ, ਨਾਗਾਲੈਂਡ, ਰਾਜਸਥਾਨ, ਸਿੱਕਮ, ਤਾਮਿਲਨਾਡੂ, ਤਿ੍ਪੁਰਾ, ਉੱਤਰਾਖੰਡ ਤੇ ਪੱਛਮੀ ਬੰਗਾਲ ਸ਼ਾਮਿਲ ਹਨ |

ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਤੇ ਮਲੇਰਕੋਟਲਾ 'ਚ 1500 ਕਰੋੜ ਦੀ ਲਾਗਤ ਨਾਲ ਮੈਡੀਕਲ ਕਾਲਜ ਹੋਣਗੇ ਸਥਾਪਿਤ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐੱਸ. ਰਾਣਾ)-ਸੂਬੇ 'ਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਲੇਰਕੋਟਲਾ 'ਚ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ | ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ...

ਪੂਰੀ ਖ਼ਬਰ »

ਲਗਾਤਾਰ ਦੂਜੇ ਦਿਨ ਨਵੇਂ ਮਾਮਲੇ ਇਕ ਲੱਖ ਤੋਂ ਘੱਟ-2219 ਹੋਰ ਮੌਤਾਂ

ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.)-ਭਾਰਤ 'ਚ ਲਗਾਤਾਰ ਦੂਜੇ ਦਿਨ ਇਕ ਲੱਖ ਤੋਂ ਘੱਟ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | 24 ਘੰਟਿਆਂ 'ਚ 92,596 ਨਵੇਂ ਮਾਮਲੇ ਦਰਜ ਕੀਤੇ ਗਏ, ਜਿਸ ਨਾਲ ਹੁਣ ਤੱਕ ਕੁੱਲ ਮਾਮਲਿਆਂ ਦੀ ਗਿਣਤੀ 2,90,89,069 ਤੱਕ ਪੁੱਜ ਗਈ ਹੈ | ਐਕਟਿਵ ਕੇਸਾਂ ਦਾ ਅੰਕੜਾ ...

ਪੂਰੀ ਖ਼ਬਰ »

ਪੰਜਾਬ 'ਚ ਝੋਨੇ ਦੀ ਲਵਾਈ ਅੱਜ ਤੋਂ

30 ਲੱਖ ਹੈਕਟੇਅਰ ਰਕਬੇ 'ਚ ਝੋਨਾ ਲਾਏ ਜਾਣ ਦੀ ਸੰਭਾਵਨਾ ਜਸਪਾਲ ਸਿੰਘ ਜਲੰਧਰ, 9 ਜੂਨ -ਸੂਬੇ 'ਚ ਝੋਨੇ ਦੀ ਲਵਾਈ ਦਾ ਕੰਮ ਵੀਰਵਾਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਤੇ ਇਸ ਵਾਰ 30.20 ਲੱਖ ਹੈਕਟੇਅਰ ਰਕਬੇ 'ਚ ਝੋਨਾ ਲਾਏ ਜਾਣ ਦੀ ਸੰਭਾਵਨਾ ਹੈ | ਜਦਕਿ ਪਿਛਲੇ ਵਰ੍ਹੇ ਇਹ ਰਕਬਾ 31.49 ...

ਪੂਰੀ ਖ਼ਬਰ »

8 ਘੰਟੇ ਨਿਰਵਿਘਨ ਬਿਜਲੀ ਮਿਲੇਗੀ

ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ 10 ਜੂਨ ਤੋਂ ਸ਼ੁਰੂ ਹੋ ਰਹੀ ਝੋਨੇ ਦੀ ਲਵਾਈ ਲਈ ਸੂਬੇ ਦੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ | ਇਹ ਬਿਜਲੀ 14 ਲੱਖ ਖੇਤੀਬਾੜੀ ਟਿਊਬਵੈੱਲ ...

ਪੂਰੀ ਖ਼ਬਰ »

ਚੋਕਸੀ ਦੀ ਜ਼ਮਾਨਤ 'ਤੇ ਸੁਣਵਾਈ ਕੱਲ੍ਹ ਤੱਕ ਟਲੀ

ਨਵੀਂ ਦਿੱਲੀ, 9 ਜੂਨ (ਏਜੰਸੀ)-ਡੋਮਿਨਿਕਾ ਹਾਈ ਕੋਰਟ ਨੇ ਭਗੌੜੇ ਹੀਰਾ ਵਪਾਰੀ ਮਾਹੁਲ ਚੋਕਸੀ ਦੀ ਜ਼ਮਾਨਤ 'ਤੇ ਸੁਣਵਾਈ 11 ਜੂਨ ਤੱਕ ਟਾਲ ਦਿੱਤੀ ਹੈ | ਇਸ ਸਬੰਧੀ ਸਥਾਨਕ ਮੀਡੀਆ ਨੇ ਦੱਸਿਆ ਕਿ ਮੈਜਿਸਟ੍ਰੇਟ ਵਲੋਂ ਜ਼ਮਾਨਤ ਅਰਜ਼ੀ ਰੱਦ ਕਰਨ ਤੋਂ ਬਾਅਦ ਚੋਕਸੀ ਨੇ ਹਾਈ ...

ਪੂਰੀ ਖ਼ਬਰ »

ਗੱਲਬਾਤ ਲਈ ਤਿਆਰ ਪਰ ਸਟੈਂਡ ਉਹੀ ਰਹੇਗਾ-ਕਿਸਾਨ ਆਗੂ

ਨਵੀਂ ਦਿੱਲੀ, 9 ਜੂਨ (ਪੀ.ਟੀ.ਆਈ.)-ਖੇਤੀਬਾੜੀ ਮੰਤਰੀ ਤੋਮਰ ਦੇ ਬਿਆਨ ਤੋਂ ਬਾਅਦ ਅੰਦੋਲਨ ਕਰਨ ਵਾਲੇ ਕਿਸਾਨ ਆਗੂਆਂ ਨੇ ਤਿੰਨ ਖੇਤੀ ਕਾਨੂੰਨਾਂ ਦੀ ਮੁਕੰਮਲ ਵਾਪਸੀ ਅਤੇ ਐਮ.ਐਸ.ਪੀ. 'ਤੇ ਕਾਨੂੰਨੀ ਗਾਰੰਟੀ ਦੀਆਂ ਆਪਣੀਆਂ ਪ੍ਰਮੁੱਖ ਮੰਗਾਂ ਨੂੰ ਦੁਹਰਾਉਂਦਿਆਂ ਕਿਹਾ ...

ਪੂਰੀ ਖ਼ਬਰ »

ਪੰਜਾਬ 'ਚ 1407 ਨਵੇਂ ਮਾਮਲੇ, 66 ਮੌਤਾਂ, 2521 ਮਰੀਜ਼ ਹੋਏ ਸਿਹਤਯਾਬ

ਚੰਡੀਗੜ੍ਹ, 9 ਜੂਨ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ ਜਿਥੇ 66 ਹੋਰ ਮੌਤਾਂ ਹੋ ਗਈਆਂ, ਉੱਥੇ 2521 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 1407 ਨਵੇਂ ਮਾਮਲੇ ਸਾਹਮਣੇ ਆਏ | ਅੱਜ ਹੋਈਆਂ ਮੌਤਾਂ 'ਚੋਂ ਅੰਮਿ੍ਤਸਰ ਤੋਂ 9, ...

ਪੂਰੀ ਖ਼ਬਰ »

ਡੇਰਾ ਮੁਖੀ ਦੀ ਪੈਰੋਲ ਖ਼ਾਰਜ ਕਰਨ ਨੂੰ ਲੈ ਕੇ ਚੀਫ਼ ਜਸਟਿਸ ਨੂੰ ਲਿਖਿਆ ਪੱਤਰ

ਚੰਡੀਗੜ੍ਹ, 9 ਜੂਨ (ਬਿ੍ਜੇਂਦਰ ਗੌੜ)- ਰਾਮ ਚੰਦਰ ਛਤਰਪਤੀ ਦੇ ਬੇਟੇ ਅੰਸ਼ੁਲ ਛਤਰਪਤੀ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਨੂੰ ਇਕ ਪੱਤਰ ਲਿਖ ਕੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਮੈਡੀਕਲ ਆਧਾਰ 'ਤੇ ਮਿਲੀ ਪੈਰੋਲ ਖ਼ਾਰਜ ਕਰਨ ...

ਪੂਰੀ ਖ਼ਬਰ »

ਮੌਨਸੂਨ ਦੀ ਮੁੰਬਈ 'ਚ ਦਸਤਕ, ਭਾਰੀ ਮੀਂਹ ਨਾਲ ਜਨ-ਜੀਵਨ ਪ੍ਰਭਾਵਿਤ

ਮੁੰਬਈ, 9 ਜੂਨ (ਏਜੰਸੀ)-ਦੱਖਣ-ਪੱਛਮੀ ਮੌਨਸੂਨ ਦੇ ਅੱਜ ਮੁੰਬਈ 'ਚ ਪੁੱਜਣ ਨਾਲ ਮੁੰਬਈ ਤੇ ਇਸ ਦੇ ਨੇੜਲੇ ਇਲਾਕਿਆਂ 'ਚ ਭਾਰੀ ਮੀਂਹ ਪਿਆ, ਜਿਸ ਨਾਲ ਸਥਾਨਕ ਲੋਕਲ ਰੇਲ ਸੇਵਾ ਅਤੇ ਕਈ ਇਲਾਕਿਆਂ 'ਚ ਪਾਣੀ ਭਰ ਜਾਣ ਨਾਲ ਸੜਕੀ ਆਵਾਜਾਈ ਵੀ ਠੱਪ ਹੋ ਗਈ, ਜਿਸ ਨਾਲ ਆਮ ਜਨ-ਜੀਵਨ ...

ਪੂਰੀ ਖ਼ਬਰ »

ਗਾਂਧੀ ਪਰਿਵਾਰ ਦੇ ਨਜ਼ਦੀਕੀ ਰਹੇ ਜਿਤਿਨ ਪ੍ਰਸਾਦ ਭਾਜਪਾ 'ਚ ਸ਼ਾਮਿਲ

ਨਵੀਂ ਦਿੱਲੀ, 9 ਜੂਨ (ਉਪਮਾ ਡਾਗਾ ਪਾਰਥ)-ਉੱਤਰ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਦਿੰਦਿਆਂ ਗਾਂਧੀ ਪਰਿਵਾਰ ਦੇ ਨਜ਼ਦੀਕੀ ਸਮਝੇ ਜਾਂਦੇ ਜਿਤਿਨ ਪ੍ਰਸਾਦ ਭਾਜਪਾ 'ਚ ਸ਼ਾਮਿਲ ਹੋ ਗਏ ਹਨ | ਪ੍ਰਸਾਦ ਰੇਲ ਮੰਤਰੀ ਪਿਊਸ਼ ਗੋਇਲ ਦੀ ਮੌਜੂਦਗੀ 'ਚ ...

ਪੂਰੀ ਖ਼ਬਰ »

ਡੇਰਾ ਮੁਖੀ ਨੂੰ ਬਿਮਾਰੀ ਬਹਾਨੇ ਪੈਰੋਲ ਦਿੱਤੇ ਜਾਣ 'ਤੇ ਕੀਤੇ ਸਵਾਲ ਖੜ੍ਹੇ

ਸਿਰਸਾ, 9 ਜੂਨ (ਭੁਪਿੰਦਰ ਪੰਨੀਵਾਲੀਆ)- ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਿਮਾਰੀ ਦੇ ਬਹਾਨੇ ਰਿਆਇਤਾਂ ਦਿੱਤੇ ਜਾਣ 'ਤੇ ਸਵਾਲ ਖੜੇ੍ਹ ਕੀਤੇ ਹਨ | ਹਨੀਪ੍ਰੀਤ ਨੂੰ ਡੇਰਾ ਮੁਖੀ ਦੀ ਅਟੈਂਡੈਂਟ ਬਣਾਏ ...

ਪੂਰੀ ਖ਼ਬਰ »

ਮਮਤਾ ਬੈਨਰਜੀ ਵਲੋਂ ਕਿਸਾਨ ਅੰਦੋਲਨ ਨੂੰ ਸਮਰਥਨ ਦਾ ਭਰੋਸਾ

ਕੋਲਕਾਤਾ, 9 ਜੂਨ (ਰਣਜੀਤ ਸਿੰਘ ਲੁਧਿਆਣਵੀ)-ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ, ਯੁੱਧਵੀਰ ਸਿੰਘ ਸਮੇਤ ਕਿਸਾਨ ਆਗੂਆਂ ਨੇ ਰਾਜ ਸਕੱਤਰੇਤ ਨਵਾਨੂ 'ਚ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ | ਇਸ ਮੌਕੇ ਸਾਂਝੀ ਪ੍ਰੈੱਸ ਕਾਨਫ਼ਰੰਸ 'ਚ ਮੁੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX