ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਜਗਰਾਓਂ

ਰਕਬਾ ਭਵਨ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਮੁੱਲਾਂਪੁਰ-ਦਾਖਾ, 9 ਜੂਨ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ ਮਹਾਨ ਯੋਧੇ ਜਰਨੈਲ, ਕਿਸਾਨੀ ਦੇ ਮੁਕਤੀ ਦਾਤਾ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦਾ 305ਵਾਂ ਸ਼ਹੀਦੀ ਦਿਹਾੜਾ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਾਡੇਸ਼ਨ ਪ੍ਰਧਾਨ ਕਿ੍ਸ਼ਨ ਕੁਮਾਰ ਬਾਵਾ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ | ਧਾਰਮਿਕ ਸਮਾਗਮ ਸਮੇਂ ਫਾਊਾਡੇਸ਼ਨ ਦੇ ਸਰਪ੍ਰਸਤ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਵਿਧਾਇਕ ਅਮਰੀਕ ਸਿੰਘ ਢਿੱਲੋਂ, ਵਿਧਾਇਕ ਹਰਜੋਤ ਕਮਲ ਮੋਗਾ, ਬੈਰਾਗੀ ਮੰਡਲ ਪੰਜਾਬ ਦੇ ਪ੍ਰਧਾਨ ਬਾਵਾ ਰਵਿੰਦਰ ਨੰਦੀ, ਬਾਬਾ ਭੁਪਿੰਦਰ ਸਿੰਘ ਪਟਿਆਲਾ, ਮਨਜੀਤ ਸਿੰਘ ਸੀੜਾ, ਕਰਨੈਲ ਸਿੰਘ ਗਿੱਲ, ਬਲਵੰਤ ਸਿੰਘ ਧਨੋਆ ਵਿਸ਼ੇਸ਼ ਸ਼ਮੂਲੀਅਤ ਕੀਤੀ | ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰੰਦਿਆਂ ਵਿਧਾਇਕ ਢਿੱਲੋਂ, ਵਿਧਾਇਕ ਹਰਜੋਤ ਕਮਲ ਕਿਹਾ ਕਿ ਅੱਜ ਦਾ ਇਤਿਹਾਸਿਕ ਦਿਹਾੜਾ ਵਿਸ਼ੇਸ਼ ਹੈ, ਅੱਜ ਦੇ ਦਿਨ ਦਿੱਲੀ ਮਹਿਰੋਲੀ (ਨੇੜੇ ਕੁਤਬ ਮੀਨਾਰ) ਵਿਖੇ ਬਾਬਾ ਬੰਦਾ ਸਿੰਘ ਬਹਾਦਰ ਨਾਲ 740 ਸਿੰਘਾਂ ਅਤੇ 4 ਸਾਲਾ ਪੁੱਤਰ ਅਜੈ ਸਿੰਘ ਦੀ ਸ਼ਹਾਦਤ ਹੋਈ | ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਕਿਹਾ ਕਿ ਕਿਸਾਨੀ ਦੇ ਮੁਕਤੀ ਦਾਤਾ ਮਹਾਨ ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਨੇ ਜਗੀਰਦਾਰੀ ਪ੍ਰਥਾ ਖ਼ਤਮ ਕਰਕੇ ਹਲ ਵਾਹਕਾਂ ਨੂੰ ਉਨ੍ਹਾਂ ਦੀ ਜ਼ਮੀਨ ਮਾਲਕੀ ਹੱਕ ਲੈ ਕੇ ਦਿੱਤਾ | ਚੇਅਰਮੈਨ ਬਾਵਾ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਖੇਤੀਬਾੜੀ ਯੂਨੀਵਰਸਿਟੀ ਦਾ ਨਾਂਅ ਸ਼੍ਰੋਮਣੀ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਖੇਤੀਬਾੜੀ ਯੂਨੀਵਰਸਿਟੀ ਰੱਖਿਆ ਜਾਵੇ | ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਕਿਹਾ ਕਿ ਸਿੱਖ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਵਰਗੇ ਯੋਧੇ ਬਾਰੇ ਨਵੀਂ ਪੀੜ੍ਹੀ ਨੂੰ ਜਾਗਰੂਕ ਕੀਤਾ ਜਾਵੇ | ਵੈਰਾਗੀ ਮਹਾਂਮੰਡਲ ਪ੍ਰਧਾਨ ਬਾਵਾ ਰਵਿੰਦਰ ਨੰਦੀ ਵਲੋਂ ਸਰਹਿੰਦ ਫ਼ਤਹਿ ਸਿੱਖ ਇਤਿਹਾਸ ਦੀ ਇਕ ਅਨੋਖੀ ਘਟਨਾ ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਦਾ ਵਰਣਨ ਕੀਤਾ | ਭਵਨ ਰਕਬਾ ਵਿਖੇ ਧਾਰਮਿਕ ਸਮਾਰੋਹ ਸਮੇਂ ਸੁੱਚਾ ਸਿੰਘ ਤੁਗਲ, ਪ੍ਰਮਿੰਦਰ ਸਿੰਘ ਕੈਲਪੁਰ, ਦਰਸ਼ਨ ਦਾਸ, ਐਡਵੋਕੇਟ ਸਤਵੰਤ ਸਿੰਘ ਤਲਵੰਡੀ, ਰਵਿੰਦਰ ਸਿੰਘ ਸੈਣੀ, ਰਣਜੀਤ ਸਿੰਘ ਬਿੱਲਾ, ਦਲਜੀਤ ਸਿੰਘ, ਜਗਦੀਪ ਸਿੰਘ ਲੋਟੇ, ਸੁਖਵਿੰਦਰ ਸਿੰਘ ਜਗਦੇਵ, ਅਜਮੇਰ ਸਿੰਘ ਮੁੱਲਾਂਪੁਰ, ਮਨਜੀਤ ਸਿੰਘ ਮੋਗਾ, ਕੁਲਵਿੰਦਰ ਸਿੰਘ ਚਾਨੇ, ਸਰਪੰਚ ਜਗਦੀਪ ਸਿੰਘ ਬਿੱਟੂ, ਭਾਈ ਹਰਦੇਵ ਸਿੰਘ ਕਲਸੀਆਂ, ਅਮਰਦੀਪ ਸਿੰਘ ਸੋਨੀ, ਸਰਬਜੋਤ ਕੌਰ ਬਰਾੜ, ਸਰਪੰਚ ਗੁਰਪ੍ਰੀਤ ਕੌਰ ਮੰਡਿਆਣੀ, ਸਰਪੰਚ ਹਰਪ੍ਰੀਤ ਸਿੰਘ ਸਿੱਧਵਾਂ ਖੁਰਦ, ਸੋਨੀ ਬਾਵਾ ਹੋਰ ਮੌਜੂਦ ਸਨ |
ਜਗਰਾਉਂ, (ਜੋਗਿੰਦਰ ਸਿੰਘ)-ਜਾਗੀਰਦਾਰੀ ਅਤੇ ਮੁਗਲਸ਼ਾਹੀ ਖ਼ਿਲਾਫ਼ ਮੁਜਾਹਰਿਆਂ ਨੂੰ ਜ਼ਮੀਨ ਦਾ ਹੱਕ ਦਿਵਾਉਣ ਲਈ ਆਪਣੇ ਪਰਿਵਾਰ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਅਤੇ ਅੰਗਰੇਜ਼ ਸ਼ਾਹੀ ਖ਼ਿਲਾਫ਼ ਆਦਿ ਵਾਸੀ ਕਿਸਾਨਾਂ ਦੀ ਬਗਾਵਤ ਦੇ ਨਾਇਕ ਬਿਰਸਾ ਮੁੰਡਾ ਨੂੰ ਸ਼ਰਧਾਂਜਲੀ ਦੇਣ ਲਈ ਇਲਾਕੇ ਭਰ 'ਚੋਂ ਸੈਂਕੜੇ ਮਰਦ-ਔਰਤਾਂ ਨੇ ਭਾਗ ਲਿਆ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀਆਂ ਸਾਰੀਆਂ ਇਕਾਈਆਂ ਦੇ ਪ੍ਰਧਾਨਾਂ ਤੇ ਅਹੁਦੇਦਾਰਾਂ ਨੇ ਬਾਬਾ ਬੰਦਾ ਬਹਾਦਰ ਸਿੰਘ ਦੀ ਤਸਵੀਰ ਨੂੰ ਫੁੱਲ ਪੱਤੀਆਂ ਭੇਟ ਕਰਕੇ ਸਿਜਦਾ ਕੀਤਾ | ਇਸ ਸਮੇਂ ਸ਼ਰਧਾਂਜਲੀ ਸਭਾ ਨੂੰ ਸੰਬੋਧਨ ਕਰਦਿਆਂ ਜਗਤਾਰ ਸਿੰਘ ਦੇਹੜਕਾ ਬਲਾਕ ਸਕੱਤਰ ਸੁਰਜੀਤ ਸਿੰਘ ਦੌਧਰ ਕਾਉਂਕੇ ਇੰਦਰਜੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਸਿੱਧਵਾਂ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਪਤਨੀ ਸੁਸ਼ੀਲਾ ਦੇਵੀ ਅਤੇ ਪੁੱਤਰ ਅਜੈ ਸਿੰਘ ਨੂੰ ਕੋਹ ਕੋਹ ਇਸ ਲਈ ਸ਼ਹੀਦ ਕੀਤਾ ਗਿਆ ਸੀ ਕਿ ਉਨ੍ਹਾਂ ਜ਼ਮੀਨ ਹਲਵਾਹਕ ਦਾ ਨਾਅਰਾ ਬੁੁਲੰਦ ਕੀਤਾ ਤੇ ਜਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਵਾਹੀਕਾਰਾਂ ਨੂੰ ਮਾਲਕ ਬਣਾਇਆ ਸੀ | ਇਸੇ ਤਰ੍ਹਾਂ ਆਦਿ ਵਾਸੀ ਕਿਸਾਨਾਂ ਦੀਆਂ ਜ਼ਮੀਨਾਂ ਖੋਹਣ ਵਾਲੇ ਅੰਗਰੇਜ਼ਾਂ ਦੀਆਂ ਰਵਾਇਤੀ ਹਥਿਆਰਾਂ ਨਾਲ ਕੰਬਣੀਆਂ ਛੇੜਣ ਵਾਲੇ ਕਿਸਾਨ ਨਾਇਕ ਬਿਰਸਾ ਮੁੰਡਾ ਨੂੰ ਜੇਲ੍ਹ 'ਚ ਜ਼ਹਿਰ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ | ਉਨ੍ਹਾਂ ਕਿਹਾ ਕਿ ਇਹ ਦੋਨੋਂ ਨਾਇਕ ਅੱਜ ਦੇ ਕਿਸਾਨ ਸੰਘਰਸ਼ ਲਈ ਰਾਹ ਦਰਸਾਵੇ ਤੇ ਪ੍ਰੇਰਨਾ ਸਹੋਤ ਹਨ | ਸਮੂਹ ਧਰਨਾਕਾਰੀਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਆਗੂਆਂ ਨੇ ਬਾਬਾ ਜੀ ਦੀ ਤਸਵੀਰ ਨੂੰ ਫੁੱਲ ਪੱਤੀਆਂ ਭੇਟ ਕੀਤੀਆਂ | ਇਸ ਮੌਕੇ ਦਲਜੀਤ ਕੌਰ ਬੱਸੂਵਾਲ, ਤਾਰਾ ਸਿੰਘ ਅੱਚਰਵਾਲ, ਗੁਰਚਰਨ ਸਿੰਘ ਗੁਰੂਸਰ, ਨਿਰਮਲ ਸਿੰਘ ਭਮਾਲ, ਜਸਵਿੰਦਰ ਸਿੰਘ ਭਮਾਲ, ਹਰਬੰਸ ਕੌਰ ਕਾਉਂਕੇ, ਧਰਮ ਸਿੰਘ ਸੂਜਾਪੁਰ, ਤਰਸ਼ੇਮ ਸਿੰਘ ਬੱਸੂਵਾਲ, ਬਹਾਦਰ ਸਿੰਘ ਲੱਖਾ ਆਦਿ ਹਾਜ਼ਰ ਸਨ |
ਚੌਂਕੀਮਾਨ, (ਤੇਜਿੰਦਰ ਸਿੰਘ ਚੱਢਾ)-ਲੁਧਿਆਣਾ-ਜਗਰਾਉਂ ਮੁੱਖ ਮਾਰਗ 'ਤੇ ਪਿੰਡ ਚੌਂਕੀਮਾਨ ਦੇ ਨਜ਼ਦੀਕ ਬਣੇ ਟੋਲ ਪਲਾਜ਼ਾ 'ਤੇ ਸਮੁੱਚੀਆਂ ਕਿਸਾਨ ਜਥੇਬੰਦੀਆਂ ਵਲੋਂ ਕਿਸਾਨਾਂ, ਮਜ਼ਦੂਰਾਂ ਤੇ ਨੌਜਵਾਨ ਵੀਰਾਂ ਦੇ ਸਹਿਯੋਗ ਨਾਲ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਲਗਾਇਆ ਜਾ ਰਿਹਾ ਧਰਨਾ ਲਗਾਤਾਰ ਜਾਰੀ ਹੈ | ਇਸ ਮੌਕੇ ਦਸਮੇਸ਼ ਕਿਸਾਨ ਮਜ਼ਦੂਰ ਯੂੁਨੀਅਨ ਟੋਲ ਪਲਾਜ਼ਾ ਵਲੋਂ ਕਾਮਾਗਾਟਾਮਾਰੂ ਯਾਦਗਾਰੀ ਕਮੇਟੀ, ਕਿਰਤੀ ਕਿਸਾਨ ਯੂਨੀਅਨ, ਪੇਂਡੂ ਮਜ਼ਦੂਰ ਯੂਨੀਅਨ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਤੇ ਉਨ੍ਹਾਂ ਦੇ ਸਪੁੱਤਰ ਅਤੇ ਉਨ੍ਹਾਂ ਨਾਲ ਸ਼ਹੀਦ ਕੀਤੇ 740 ਸਿੰਘਾਂ ਦਾ 305ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਸਤਨਾਮ ਸਿੰਘ ਮੋਰਕਰੀਮਾ, ਨੰਬਰਦਾਰ ਮਾ: ਮਨਮੋਹਨ ਸਿੰਘ ਪੰਡੋਰੀ, ਪ੍ਰਧਾਨ ਅਵਤਾਰ ਸਿੰਘ ਤਾਰੀ ਰਸੂਲਪੁਰ, ਮਾਸਟਰ ਆਤਮਾ ਸਿੰਘ ਬੋਪਾਰਾਏ, ਮਾਸਟਰ ਜਸਦੇਵ ਸਿੰਘ ਲਲਤੋਂ, ਸੂਬੇਦਾਰ ਦਵਿੰਦਰ ਸਿੰਘ ਸਵੱਦੀ, ਰਣਜੀਤ ਸਿੰਘ ਗੁੜੇ, ਸਾਬਕਾ ਸਰਪੰਚ ਜਗਦੀਸ ਸਿੰਘ ਪੱਬੀਆ, ਸੁਰਿੰਦਰ ਸ਼ਰਮਾ, ਇੰਦਰਜੀਤ ਸਿੰਘ ਖ਼ਾਲਸਾ ਪੱਬੀਆਂ, ਬਲਜੀਤ ਸਿੰਘ ਤਲਵੰਡੀ ਤੇ ਮਾਸਟਰ ਸੁਖਮਿੰਦਰ ਸਿੰਘ ਸੇਖੋ ਨੇ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਬਰ ਦਾ ਸ਼ਿਕਾਰ ਲੋਕਾਂ ਨੂੰ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ ਅਨੁਸਾਰ ਜਾਗਿ੍ਤ ਤੇ ਜਥੇਬੰਦ ਕੀਤਾ ਤੇ ਜਬਰ-ਜੁਲਮ ਨੂੰ ਟੱਕਰ ਦਿੱਤੀ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਜਸਬੀਰ ਸਿੰਘ ਮਾਨ ਨੇ ਨਿਭਾਈ | ਮਲਕੀਤ ਸਿੰਘ ਬੱਦੋਵਾਲ ਤੇ ਹਰਨਿੰਦਰਪਾਲ ਸਿੰਘ ਨੇ ਧਾਰਮਿਕ ਗੀਤ ਪੇਸ਼ ਕੀਤੇ | ਇਸ ਮੌਕੇ ਮੇਜਰ ਸਿੰਘ ਕੋਠੇ ਹਾਂਸ, ਸਾਬਕਾ ਪੰਚ ਨਿਰਮਲ ਸਿੰਘ ਕੋਠੇ ਹਾਂਸ, ਜਗਤਾਰ ਸਿੰਘ ਮਾਨ, ਪ੍ਰਧਾਨ ਗੁਰਮੇਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਹਾਂਸ, ਜਸਵੰਤ ਸਿੰਘ ਮਾਨ, ਖੁਸਕਿਸਮਤ ਸਿੰਘ ਮਠਾੜੂ, ਮਾਸਟਰ ਅਜਮੇਰ ਸਿੰਘ ਤਲਵੰਡੀ, ਗੁਰਚਰਨ ਸਿੰਘ ਇਟਲੀ, ਜੱਥੇਦਾਰ ਗੁਰਮੇਲ ਸਿੰਘ ਢੱਟ, ਹਰਬੰਸ ਸਿੰਘ, ਜਸਵੀਰ ਸਿੰਘ ਗੁੜੇ, ਨਰਭਿੰਦਰ ਸਿੰਘ ਸਵੱਦੀ, ਕਰਨੈਲ ਸਿੰਘ ਸਵੱਦੀ ਬਲਰਾਜ ਸਿੰਘ ਸਿੱਧਵਾਂ, ਦਰਸ਼ਨ ਸਿੰਘ, ਕਰਮ ਸਿੰਘ ਪੱਪੂ, ਪੰਚ ਚਮਕੌਰ ਸਿੰਘ ਕੁਲਾਰ, ਬਾਬਾ ਅਜੀਤ ਸਿੰਘ ਕੁਲਾਰ ਆਦਿ ਹਾਜ਼ਰ ਸਨ |

ਨੂਰਾ ਮਾਹੀ ਬੱਸ ਅੱਡੇ ਦੀ ਨਵਉਸਾਰੀ ਦਾ ਡਾ: ਅਮਰ ਸਿੰਘ ਨੇ ਰੱਖਿਆ ਨੀਂਹ–ਪੱਥਰ

ਰਾਏਕੋਟ, 9 ਜੂਨ (ਸੁਸ਼ੀਲ)-ਪੰਜਾਬ ਸਰਕਾਰ ਵਲੋਂ ਰਾਏਕੋਟ ਹਲਕੇ ਦੇ ਲੋਕਾਂ ਦਾ ਚਿਰੋਕਣੀ ਮੰਗ ਨੂੰ ਪੂਰਾ ਕਰਦੇ ਹੋਏ ਰਾਏਕੋਟ ਵਿਖੇ ਲਗਪਗ 4 ਕਰੋੜ ਦੀ ਲਾਗਤ ਨਾਲ ਆਧੁਨਿਕ ਸਹੂਲਤਾਂ ਨਾਲ ਲੈੱਸ ਨਵੇਂ ਨੂਰਾ ਮਾਹੀ ਬੱਸ ਅੱਡੇ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜਿਸ ਦਾ ਨੀਂਹ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

ਰਾਏਕੋਟ, 9 ਜੂਨ (ਬਲਵਿੰਦਰ ਸਿੰਘ ਲਿੱਤਰ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਮੁਤਾਬਿਕ ਪਿੰਡ ਭੈਣੀ ਬੜਿੰਗਾਂ ਵਿਖੇ ਗੁਰਦੁਆਰਾ ਸਿੱਧਸਰ ਵਿਖੇ ਪੰਜਾਬ ਕਿਸਾਨ ਯੂਨੀਅਨ ਤੇ ਕਿਸਾਨ ਸਮਾਜ ਭਲਾਈ ਕਮੇਟੀ ਭੈਣੀ ਬੜਿੰਗਾਂ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ...

ਪੂਰੀ ਖ਼ਬਰ »

ਜੰਗਲਾਤ ਵਿਭਾਗ ਵਲੋਂ ਬੂਟੇ ਲਗਾਉਣ ਦੀਆਂ ਤਿਆਰੀਆਂ ਜ਼ੋਰਾਂ 'ਤੇ

ਜਗਰਾਉਂ, 9 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਕੋਰੋਨਾ ਮਹਾਂਮਾਰੀ ਕਾਰਨ ਸਾਹ ਦੇ ਘੁੱਟਣ ਨਾਲ ਹੋਈਆਂ ਮੌਤਾਂ ਨੇ ਲੋਕਾਂ ਨੂੰ ਰੁੱਖ਼ਾਂ ਦੀ ਮਹੱਤਤਾ ਪ੍ਰਤੀ ਜਾਣੂ ਕਰਵਾ ਦਿੱਤਾ ਹੈ | ਜਨਤਾ ਦੀ ਬੂਟੇ ਲਗਾਉਣ ਦੀ ਰੁਚੀ ਵਿਚ ਵੀ ਕਾਫ਼ੀ ਵਾਧਾ ਹੋਇਆ ਹੈ | ਲੋਕਾਂ ਦੀ ਮੰਗ ਨੂੰ ...

ਪੂਰੀ ਖ਼ਬਰ »

ਤਲਵੰਡੀ ਰਾਏ ਨੇੜੇ ਖੇਤਾਂ 'ਚ ਕਈ ਮੋਟਰਾਂ ਤੋਂ ਤਾਰਾਂ ਚੋਰੀ

ਰਾਏਕੋਟ, 9 ਜੂਨ (ਸੁਸ਼ੀਲ)-ਇਲਾਕੇ ਵਿਚ ਇਨ੍ਹੀ ਦਿਨੀ ਖੇਤਾਂ ਵਿਚ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲ ਚੋਰ ਗਿਰੋਹ ਸਰਗਰਮ ਹੈ, ਜਿਸ ਦੇ ਚੱਲਦਿਆਂ ਇਲਾਕੇ ਵਿਚ ਕਈ ਕਿਸਾਨਾਂ ਦੀਆਂ ਮੋਟਰਾਂ ਤੋਂ ਆਏ ਦਿਨ ਤਾਰਾਂ ਚੋਰੀ ਹੋ ਰਹੀਆਂ ਹਨ, ਜਿਸ ਕਾਰਨ ਕਿਸਾਨ ਕਾਫ਼ੀ ...

ਪੂਰੀ ਖ਼ਬਰ »

ਸਕਾਲਰਸ਼ਿਪ ਮੁੱਦੇ 'ਤੇ ਫੈੱਡਰੇਸ਼ਨ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ

ਜੋਧਾਂ, 9 ਜੂਨ (ਗੁਰਵਿੰਦਰ ਸਿੰਘ ਹੈਪੀ)- ਪ੍ਰਾਈਵੇਟ ਕਾਲਜਾਂ ਦੀ ਸੰਸਥਾ ਜੈਕ ਵਲੋਂ ਪੋਸਟ ਮੈਟਿ੍ਕ ਸਕਾਲਰਸ਼ਿਪ ਅਧੀਨ ਕੋਰਸ ਕਰ ਰਹੇ ਸੂਬੇ ਦੇ 2 ਲੱਖ ਅਨੁਸੂਚਿਤ ਜਾਤੀ ਵਰਗ ਦੇ ਵਿਦਿਆਰਥੀਆਂ ਦੇ ਰੋਲ ਨੰਬਰ ਰੋਕਣ ਦੇ ਫ਼ੈਸਲੇ ਨੂੰ ਸ੍ਰੀ ਗੁਰੂ ਰਵਿਦਾਸ ਫੈੱਡਰੇਸ਼ਨ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਨਤੀਜੇ 'ਚ ਲੜਕੀਆਂ ਨੇ ਮੱਲਾਂ ਮਾਰੀਆਂ

ਰਾਏਕੋਟ, 9 ਜੂਨ (ਬਲਵਿੰਦਰ ਸਿੰਘ ਲਿੱਤਰ)-ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਫਾਰ ਵਿਮੈਨ ਕਮਾਲਪੁਰਾ ਜਿੱਥੇ ਲੜਕੀਆਂ ਦੀ ਸ਼ਖ਼ਸੀਅਤ ਨੂੰ ਉਸਾਰਨ ਵਿਚ ਅਹਿਮ ਰੋਲ ਅਦਾ ਕਰ ਰਹੀ ਹੈ, ਉੱਥੇ ਇਸ ਕਾਲਜ ਦੀਆਂ ਵਿਦਿਆਰਥਣਾਂ ਪੜ੍ਹਾਈ ਮੁਕਾਬਲਿਆਂ ਵਿਚ ਵੀ ਸ਼ਾਨਦਾਰ ...

ਪੂਰੀ ਖ਼ਬਰ »

ਕਾਮਿਲ ਬੋਪਾਰਾਏ ਨੇ ਹਿੱਸੋਵਾਲ ਸਮੇਤ ਅੱਧੀ ਦਰਜਨ ਡਰੇਨਜ਼ ਪੁਲਾਂ ਦਾ ਨਿਰਮਾਣ ਸ਼ੁਰੂ ਕਰਵਾਇਆ

ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ, 9 ਜੂਨ (ਨਿਰਮਲ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਧਾਲੀਵਾਲ)- ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਤੇ ਕਾਂਗਰਸ ਦੇ ਹਲਕਾ ਰਾਏਕੋਟ ਇੰਚਾਰਜ ਡਾ: ਅਮਰ ਸਿੰਘ ਬੋਪਾਰਾਏ ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਆਖਰੀ ਪਿੰਡ ਬੁਢੇਲ, ...

ਪੂਰੀ ਖ਼ਬਰ »

ਯੂਥ ਅਕਾਲੀ ਆਗੂ ਜਸਵੀਰ ਸਿੰਘ ਵਿਰਕ ਨੂੰ ਸਦਮਾ, ਪਿਤਾ ਦਾ ਦਿਹਾਂਤ

ਚੌਂਕੀਮਾਨ, 9 ਜੂਨ (ਤੇਜਿੰਦਰ ਸਿੰਘ ਚੱਢਾ)- ਯੂਥ ਅਕਾਲੀ ਆਗੂ ਜਸਵੀਰ ਸਿੰਘ ਵਿਰਕ ਆਸਟ੍ਰੇਲੀਆ ਦੇ ਪਿਤਾ ਤੇ ਸਾਬਕਾ ਸਰਪੰਚ ਲਛਮਣ ਸਿੰਘ ਬਿਰਕ ਦੇ ਭਰਾ ਅਮਰ ਸਿੰਘ ਬਿਰਕ ਪਿਛਲੇ ਦਿਨੀਂ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ...

ਪੂਰੀ ਖ਼ਬਰ »

ਐੱਨ.ਕੇ. ਸ਼ਰਮਾ ਵਲੋਂ ਬੌਵਾ ਗੋਇਲ ਨੂੰ ਵਪਾਰ ਵਿੰਗ 'ਚ ਨਿਯੁਕਤ ਕਰਨ 'ਤੇ ਧੰਨਵਾਦ-ਸੰਧੂ, ਗੋਇਲ

ਰਾਏਕੋਟ, 9 ਜੂਨ (ਬਲਵਿੰਦਰ ਸਿੰਘ ਲਿੱਤਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਐੱਨ.ਕੇ. ਸ਼ਰਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਪਾਰ ਵਿੰਗ ਵਿਚ ਕੀਤੀਆਂ ਨਿਯੁਕਤੀਆਂ 'ਤੇ ਹਲਕਾ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਪਿੰਡ ਸਲੇਮਪੁਰਾ

ਜਸਵੰਤ ਸਿੰਘ ਸਲੇਮਪੁਰੀ 98143-68092 ਸਿੱਧਵਾਂ ਬੇਟ-ਸਿੱਧਵਾਂ ਬੇਟ ਤੋਂ ਸਿਰਫ਼ ਇਕ 15-20 ਫੁੱਟ ਵਾਲੀ ਗਲੀ ਦੇ ਫਾਸਲੇ 'ਤੇ ਵਸੇ ਪਿੰਡ ਸਲੇਮਪੁਰਾ ਨੂੰ ਅਕਸਰ ਹੀ ਆਪਸੀ ਭਾਈਚਾਰਕ ਸਾਂਝ ਅਤੇ ਧਾਰਮਿਕ ਖ਼ਿਆਲਾਂ ਵਾਲੇ ਪਿੰਡ ਨਾਲ ਜਾਣਿਆ ਜਾਂਦਾ ਹੈ ਕਿਉਂਕਿ ਇਸ ਪਿੰਡ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX