ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਕੋਰੋਨਾ ਦੇ 84 ਨਵੇਂ ਮਾਮਲੇ- 2 ਮਰੀਜ਼ਾਂ ਦੀ ਮੌਤ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਨਾਲ ਅੱਜ 84 ਵਿਅਕਤੀਆਂ ਦੇ ਪੀੜਤ ਹੋਣ ਦੀ ਖ਼ਬਰ ਹੈ ਜਦਕਿ ਦੋ ਮਰੀਜ਼ਾਂ ਦੀ ਮੌਤ ਹੋ ਗਈ ਹੈ, ਜਿਹੜੇ ਕਿ ਕੋਰੋਨਾ ਦੇ ਨਾਲ-ਨਾਲ ਹੋਰਨਾਂ ਬਿਮਾਰੀਆਂ ਤੋਂ ਵੀ ਪੀੜਤ ਸਨ | ਇਹ ਮਰੀਜ਼ ਸੈਕਟਰ-15 ਅਤੇ ਰਾਮਦਰਬਾਰ ਦੇ ਵਸਨੀਕ ਸਨ | ਘਰੇਲੂ ਇਕਾਂਤਵਾਸ 'ਤੇ ਚੱਲ ਰਹੇ 118 ਮਰੀਜ਼ਾਂ ਦਾ ਇਕਾਂਤਵਾਸ ਖ਼ਤਮ ਹੋ ਗਿਆ ਹੈ, ਜਿਸ ਦੌਰਾਨ ਸ਼ਹਿਰ ਵਿਚ ਕੋਰੋਨਾ ਮਰੀਜ਼ਾਂ ਦਾ ਕੁੱਲ ਅੰਕੜਾ ਘਟ ਕੇ 649 ਰਹਿ ਗਿਆ ਹੈ |

ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 29 ਨਵੇਂ ਪਾਜ਼ੀਟਿਵ ਮਾਮਲੇ ਆਏ ਸਾਹਮਣੇ-4 ਮਰੀਜ਼ਾਂ ਦੀ ਮੌਤ
ਪੰਚਕੂਲਾ, 9 ਜੂਨ (ਕਪਿਲ)-ਪੰਚਕੂਲਾ ਵਿਚ ਕੋਰੋਨਾ ਵਾਇਰਸ ਦੇ 29 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿਚੋਂ 26 ਮਰੀਜ਼ ਪੰਚਕੂਲਾ ਦੇ ਨਿਵਾਸੀ ਹਨ ਅਤੇ 3 ਮਰੀਜ਼ ਬਾਹਰ ਤੋਂ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪੰਚਕੂਲਾ ਦੀ ਸਿਵਲ ਸਰਜਨ ਡਾ. ਜਸਜੀਤ ਕੌਰ ਨੇ ਦੱਸਿਆ ਕਿ ਪੰਚਕੂਲਾ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ 40015 ਕੁੱਲ ਮਰੀਜ ਪਾਜ਼ੀਟਿਵ ਪਾਏ ਗਏ ਹਨ, ਜਿਨ੍ਹਾਂ ਵਿਚੋਂ 30394 ਪੰਚਕੂਲਾ ਦੇ ਨਿਵਾਸੀ ਹਨ ਅਤੇ ਅੱਜ ਹੋਈ 4 ਕੋਵਿਡ ਮਰੀਜ਼ਾਂ ਦੀ ਮੌਤ ਨਾਲ ਕੋਵਿਡ-19 ਨਾਲ ਮਰਨ ਵਾਲਿਆਂ ਦੀ ਗਿਣਤੀ 361 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਕੁੱਲ ਮਰੀਜਾਂ ਵਿਚੋਂ ਇਸ ਸਮੇਂ 387 ਮਰੀਜ ਜੇਰੇ ਇਲਾਜ ਹਨ ਅਤੇ 29646 ਨੂੰ ਇਲਾਜ ਤੋਂ ਬਾਅਦ ਠੀਕ ਹੋਣ ਉੱਤੇ ਛੁੱਟੀ ਦਿੱਤੀ ਜਾ ਚੁੱਕੀ ਹੈ | ਪੰਚਕੂਲਾ ਵਿਚ ਕੋਰੋਨਾ ਸੰਕਰਮਿਤ ਪਾਏ ਗਏ 26 ਮਰੀਜਾਂ ਵਿਚੋਂ 11 ਪੁਰਸ਼ ਅਤੇ 15 ਮਹਿਲਾਵਾਂ ਸ਼ਾਮਲ ਹਨ | ਉਨ੍ਹਾਂ ਦੱਸਿਆ ਕਿ ਕੋਰੋਨਾ ਸੰਕਰਮਿਤ ਮਰੀਜਾਂ ਨੂੰ ਆਈਸੋਲੇਟ ਕੀਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਇਨ੍ਹਾਂ ਦੇ ਸੰਪਰਕ ਵਿਚ ਆਏ ਲੋਕਾਂ ਦੀ ਸੂਚੀ ਬਣਾਈ ਜਾ ਰਹੀ ਹੈ ਤਾਂ ਕਿ ਉਨ੍ਹਾਂ ਨੂੰ ਟਰੇਸ ਕੀਤਾ ਜਾ ਸਕੇ ਅਤੇ ਉਨ੍ਹਾਂ ਦੇ ਵੀ ਨਮੂਨੇ ਲਏ ਜਾ ਸਕਣ | ਉਨ੍ਹਾਂ ਦੱਸਿਆ ਕਿ ਹੁਣ ਤੱਕ 346702 ਲੋਕਾਂ ਦੇ ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 40015 ਮਰੀਜ਼ ਕੋਰੋਨਾ ਪਾਜ਼ੀਟਿਵ ਆਏ ਹਨ |

ਰਾਣਾ ਕੇ.ਪੀ. ਸਿੰਘ ਵਲੋਂ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਨਾਲ ਮੁਲਾਕਾਤ

ਚੰਡੀਗੜ੍ਹ, 9 ਜੂਨ (ਜੋਤ)- ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਵਲੋਂ ਅੱਜ ਪੰਜਾਬ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ.ਰਾਜ ਕੁਮਾਰ ਨਾਲ ਉਨ੍ਹਾਂ ਦੇ ਦਫ਼ਤਰ 'ਚ ਮੁਲਾਕਾਤ ਕੀਤੀ ਗਈ | ਉਨ੍ਹਾਂ ਨੇ ਪ੍ਰੋ.ਰਾਜ ਕੁਮਾਰ ਦੇ ਕਾਰਜਕਾਲ ਵਿਚ ਕੀਤੇ ਤਿੰਨ ਸਾਲ ਦੇ ...

ਪੂਰੀ ਖ਼ਬਰ »

ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਦਾ ਐਲਾਨ

ਮੰਗਾਂ ਨਾ ਮੰਨੀਆਂ ਤਾਂ 21 ਜੂਨ ਨੂੰ ਪੰਜਾਬ 'ਚ ਪਟਵਾਰ ਸਰਕਲ ਅਤੇ ਕਾਨੂੰਗੋ ਦੀਆਂ ਪੋਸਟਾਂ ਦਾ ਕੰਮ ਕੀਤਾ ਜਾਵੇਗਾ ਠੱਪ

ਚੰਡੀਗੜ੍ਹ, 9 ਜੂਨ (ਵਿਕਰਮਜੀਤ ਸਿੰਘ ਮਾਨ)- ਪਟਵਾਰੀਆਂ ਅਤੇ ਕਾਨੂੰਗੋਆਂ ਦੀਆਂ ਮੰਗਾਂ ਜੇਕਰ 20 ਜੂਨ ਤੱਕ ਨਹੀਂ ਮੰਨੀਆਂ ਜਾਂਦੀਆਂ ਤਾਂ ਸਮੁੱਚੇ ਪੰਜਾਬ ਦੇ ਪਟਵਾਰੀ ਅਤੇ ਕਾਨੂੰਗੋ 21 ਜੂਨ ਨੂੰ ਪੰਜਾਬ ਅੰਦਰ ਖ਼ਾਲੀ ਪਟਵਾਰ ਸਰਕਲ ਅਤੇ ਕਾਨੂੰਗੋ ਦੀਆਂ ਪੋਸਟਾਂ ਦਾ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਤੋਂ ਡਿਗਰੀ ਹਾਸਲ ਕਰਨ ਵਾਲੇ ਅਨੂਪ ਚੰਦਰਾ ਪਾਂਡੇ ਭਾਰਤ ਦੇ ਚੋਣ ਕਮਿਸ਼ਨਰ ਬਣੇ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨਸ ਸਕੂਲ (ਯੂ.ਬੀ.ਐਸ) ਅਤੇ ਪੰਜਾਬ ਇੰਜੀਨੀਅਰਿੰਗ ਕਾਲਜ (ਪੈਕ) ਦੇ ਸਾਬਕਾ ਵਿਦਿਆਰਥੀ ਅਤੇ ਯੂ.ਪੀ. ਦੇ ਸਾਬਕਾ ਚੀਫ਼ ਸੈਕਟਰੀ ਅਨੂਪ ਚੰਦਰਾ ਪਾਂਡੇ, ਸੇਵਾ ਮੁਕਤ ਆਈ.ਏ.ਐਸ. ਨੂੰ ਭਾਰਤ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਨਸ਼ਿਆਂ ਤੋਂ ਰੋਕਣ ਤੇ ਸ਼ਸਤਰ ਵਿੱਦਿਆ ਨਾਲ ਜੋੜਨ ਲਈ ਹਰ ਜ਼ਿਲੇ੍ਹ 'ਚ ਮੁਫ਼ਤ ਗਤਕਾ ਸਿਖਲਾਈ ਕੇਂਦਰ ਖੋਲੇ੍ਹ ਜਾਣਗੇ-ਹਰਜੀਤ ਸਿੰਘ ਗਰੇਵਾਲ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਹੋਰ ਮਾੜੀਆਂ ਅਲਾਮਤਾਂ ਤੋਂ ਬਚਾਉਣ ਅਤੇ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਿਤ ਕਰਨ ਅਤੇ ਬੱਚਿਆਂ ਨੂੰ ਵਿਰਸੇ ਨਾਲ ਜੋੜਨ ਲਈ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਕੌਂਸਲ ...

ਪੂਰੀ ਖ਼ਬਰ »

ਐਮ.ਐਸ.ਪੀ. ਵਿਚ ਨਿਗੂਣਾ ਵਾਧਾ ਪੁੱਠੇ ਪਾਸੇ ਚੁੱਕਿਆ ਕਦਮ-ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਝੋਨੇ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਨਿਗੂਣੇ ਵਾਧੇ ਨੂੰ ਪੁੱਠੇ ਪਾਸੇ ਚੁੱਕਿਆ ਕਦਮ ਕਰਾਰ ਦਿੱਤਾ ਜਿਸ ਨਾਲ ਐਨ.ਡੀ. ਏ ਦੇ ਵਾਅਦੇ ਅਨੁਸਾਰ 2022 ਤੱਕ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਫਿਰ ਵਧੀ ਗਰਮੀ ਤਾਪਮਾਨ 42 ਡਿਗਰੀ ਨੇੜੇ ਪੁੱਜਾ

ਚੰਡੀਗੜ੍ਹ, 9 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਗਰਮੀ ਨੇ ਫਿਰ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ | ਬੁੱਧਵਾਰ ਨੂੰ ਸ਼ਹਿਰ ਦਾ ਤਾਪਮਾਨ 42 ਡਿਗਰੀ ਦੇ ਕਰੀਬ ਪਹੁੰਚ ਗਿਆ , ਜਿਸ ਕਾਰਨ ਦੁਪਹਿਰ ਸਮੇਂ ਸੜਕਾਂ 'ਤੇ ਆਵਾਜਾਈ ਵੀ ਆਮ ਨਾਲੋਂ ਬਹੁਤ ਘੱਟ ...

ਪੂਰੀ ਖ਼ਬਰ »

ਚਾਹ ਬਣਾਉਣ ਗਈ ਔਰਤ ਦੇ ਘਰ 'ਚੋਂ ਰਿਸ਼ਤੇਦਾਰ ਸਾਮਾਨ ਚੋਰੀ ਕਰਕੇ ਫ਼ਰਾਰ

ਚੰਡੀਗੜ੍ਹ, 9 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)- ਚੋਰੀ ਦੇ ਮਾਮਲੇ 'ਚ ਪੁਲਿਸ ਨੇ ਦੋ ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮਿਲੀ ਜਾਣਕਾਰੀ ਅਨੁਸਾਰ ਮਾਮਲੇ ਦੀ ਸ਼ਿਕਾਇਤ ਸੈਕਟਰ 41 ਦੀ ਰਹਿਣ ਵਾਲੀ ਇਕ ਔਰਤ ਨੇ ਪੁਲਿਸ ਨੂੰ ਦਿੱਤੀ ਹੈ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਅੱਜ ਤੋਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹੇਗੀ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਲੋਂ ਕੋਵਿਡ-19 ਮਾਮਲਿਆਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਗਠਿਤ ਕੀਤੀ ਕਮੇਟੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਯੂਨੀਵਰਸਿਟੀ ਦੇ ਦਫ਼ਤਰ ਦਾ ਸਮਾਂ ਮੁੜ ਸਵੇਰ 9 ਤੋਂ ਸ਼ਾਮ 5 ਵਜੇ ਤੱਕ ਕਰਨ ਦਾ ਫ਼ੈਸਲਾ ਲਿਆ ...

ਪੂਰੀ ਖ਼ਬਰ »

ਗੋਦਾਮ 'ਚ ਲੱਗੀ ਅੱਗ, 4 ਲੋਕ ਝੁਲਸੇ

ਪੰਚਕੂਲਾ, 9 ਜੂਨ (ਕਪਿਲ)-ਸ਼ਹਿਰ ਦੇ ਮੜਾਵਾਲਾ ਦੇ ਕੋਨਾ ਪਿੰਡ ਵਿਚ ਸਿੱਧੀ ਵਿਨਾਇਕ ਐਂਟਰਪ੍ਰਾਈਜ਼ ਦੇ ਇਕ ਗੋਦਾਮ ਵਿਚ ਭਿਆਨਕ ਅੱਗ ਲੱਗ ਜਾਣ ਨਾਲ 4 ਲੋਕ ਝੁਲਸ ਗਏ, ਜਿਨ੍ਹਾਂ ਨੂੰ ਪੀ. ਜੀ. ਆਈ. ਚੰਡੀਗੜ੍ਹ ਵਿਖੇ ਰੈਫਰ ਕਰ ਦਿੱਤਾ ਗਿਆ ਹੈ | ਅੱਗ ਵਿਚ ਝੁਲਸੇ ਵਿਅਕਤੀਆਂ ...

ਪੂਰੀ ਖ਼ਬਰ »

ਦਹੇਜ ਮੰਗਣ ਤੇ ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ

ਮਾਜਰੀ, 9 ਜੂਨ (ਕੁਲਵੰਤ ਸਿੰਘ ਧੀਮਾਨ)-ਕਸਬਾ ਨਵਾਂਗਰਾਓ ਪੁਲਿਸ ਥਾਣਾ ਵਿਖੇ ਕੈਲਾਸ਼ ਚੰਦਰ ਪੁੱਤਰ ਸ਼ੇਖਰ ਚੰਦਰ ਵਾਸੀ ਮਕਾਨ ਨੰ. 427 ਨੁੰਹੋ ਕਲੌਨੀ, ਰੋਪੜ ਖਿਲਾਫ਼ ਦਾਜ ਮੰਗਣ, ਕੁੱਟਮਾਰ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਸ਼ਿਕਾਇਤਕਰਤਾ ਪੂਜਾ ਦੇਵੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ 86 ਨਵੇਂ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, 3 ਦੀ ਮੌਤ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐੱਸ. ਰਾਣਾ)- ਜਿਲ੍ਹੇ ਵਿਚ ਅੱਜ ਕੋਵਿਡ-19 ਦੇ 86 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋ ਗਈ ਜਦਕਿ 186 ਮਰੀਜ਼ ਠੀਕ ਹੋਏ ਹਨ | ਜ਼ਿਲ੍ਹੇ ਵਿਚ ਹੁਣ ਤੱਕ ਕੋਵਿਡ-19 ਦੇ ਪਾਜ਼ੀਟਿਵ ਕੁੱਲ ਕੇਸ 67567 ਮਿਲੇ ਹਨ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ ਵਿਚ ਭਗੌੜੇ ਗਿ੍ਫਤਾਰ ਕਰਕੇ ਅਦਾਲਤ ਵਿਚ ਪੇਸ਼ ਕੀਤੇ

ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਅਦਾਲਤ ਵਲੋਂ ਵੱਖ-ਵੱਖ ਮਾਮਲਿਆਂ ਵਿਚ ਭਗੌੜਾ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸਿਟੀ ਪੁਲਿਸ ਖਰੜ ਵਲੋਂ ਗਿ੍ਫਤਾਰ ਕਰ ਲਿਆ ਹੈ | ਥਾਣਾ ਸਿਟੀ ਦੇ ਐਸ. ਐਚ. ਓ. ਇੰਸਪੈਕਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਜਸਪਿੰਦਰ ਕੁਮਾਰ, ਕੂਨਾਲ, ਸੀਮਾ ...

ਪੂਰੀ ਖ਼ਬਰ »

ਕਾਲੇ ਖੇਤੀ ਕਾਨੂੰਨਾਂ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ

ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਤਿੰਨ ਖੇਤੀਬਾੜੀ ਕਾਲੇ ਬਿੱਲਾਂ ਦੇ ਖਿਲਾਫ਼ ਸ਼ਹਿਰ ਨਿਵਾਸੀਆਂ ਵਲੋਂ ਰੋਜ਼ਾਨਾ ਬੱਸ ਅੱਡਾ ਵਿਖੇ ਕੇਂਦਰ ਸਰਕਾਰ ਦੇ ਖਿਲਾਫ਼ ਕਾਲੀਆਂ ਝੰਡੀਆਂ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਪਰਮਪ੍ਰੀਤ ਸਿੰਘ ਖਾਨਪੁਰ ਤੇ ਰਣਜੀਤ ...

ਪੂਰੀ ਖ਼ਬਰ »

ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ 'ਤੇ ਰੋਸ ਵਜੋਂ ਕੀਤੇ ਪ੍ਰਦਰਸ਼ਨ

ਡੇਰਾਬੱਸੀ, 9 ਜੂਨ (ਗੁਰਮੀਤ ਸਿੰਘ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਪ੍ਰਾਇਮਰੀ ਦਫ਼ਤਰਾਂ ਸਾਹਮਣੇ ਰੋਸ ਪ੍ਰਦਰਸ਼ਨ ਕੀਤੇ ਗਏ | ਇਸ ਮੌਕੇ ਸਥਾਨਕ ਬਲਾਕ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ-ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐੱਸ. ਰਾਣਾ)-ਡਿਪਟੀ ਕਮਿਸ਼ਨਰ ਗਿਰੀਸ ਦਿਆਲਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸ਼ਨੀਵਾਰ ਨੂੰ ਵੀ ਲੋਕਾਂ ਨੂੰ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਸ਼ਨਾਖਤ ਲਈ ਹਸਪਤਾਲ ਦੀ ਮੋਰਚਰੀ ਵਿਚ ਰੱਖੀ

ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਥਾਣਾ ਸਿਟੀ ਖਰੜ ਵਲੋਂ ਇਕ ਵਿਅਕਤੀ ਦੀ ਲਾਸ਼ ਦੀ ਸ਼ਨਾਖਤ ਨਾ ਹੋਣ 'ਤੇ ਜ਼ਿਲ੍ਹਾ ਹਸਪਤਾਲ ਮੁਹਾਲੀ ਦੀ ਮੋਰਚਰੀ ਵਿਚ 72 ਘੰਟਿਆਂ ਲਈ ਰੱਖਿਆ ਗਿਆ ਹੈ | ਥਾਣਾ ਸਿਟੀ ਖਰੜ ਦੇ ਏ. ਐਸ. ਆਈ.ਹਰਮਿੰਦਰ ਸਿੰਘ ਨੇ ਦੱਸਿਆ ਕਿ ਇਹ ਵਿਅਕਤੀ ਜੋ ਸਿਰ ...

ਪੂਰੀ ਖ਼ਬਰ »

18 ਘੰਟੇ ਤੱਕ ਬਿਜਲੀ ਦੀ ਸਪਲਾਈ ਨਾ ਮਿਲਣ 'ਤੇ ਪਾਣੀ ਨੂੰ ਤਰਸੇ ਸੁਸਾਇਟੀ ਦੇ ਵਸਨੀਕ

ਖਰੜ, 9 ਜੂਨ (ਗੁਰਮੁੱਖ ਸਿੰਘ ਮਾਨ)-ਖਰੜ-ਬਨੂੰੜ ਸੜਕ 'ਤੇ ਸਥਿਤ ਸਨਰਾਈਜ਼ ਇਨਕਲੇਵ ਵਿਚ ਪਿਛਲੇ 18 ਘੰਟੇ ਤੋਂ ਬਿਜਲੀ ਦੀ ਸਪਲਾਈ ਨਾ ਆਉਣ ਕਾਰਨ ਇਨਕਲੇਵ ਦੇ ਵਸਨੀਕ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਤਰਸ ਗਏ, ਤੇ ਅੱਜ ਸਵੇਰੇ ਇਕੱਠੇ ਹੋ ਕੇ ਪਾਵਰਕਾਮ ਖਿਲਾਫ਼ ਰੋਸ ...

ਪੂਰੀ ਖ਼ਬਰ »

ਕੋਵਿਡ ਵੈਕਸੀਨੇਸ਼ਨ ਕੈਂਪ ਅੱਜ

ਖਰੜ, 9 ਜੂਨ (ਮਾਨ)-ਸਰਵ ਹਿਊਮਨਿਟੀ ਸਰਵਿਸ ਗੌਡ ਚੈਰੀਟੇਬਲ ਟਰੱਸਟ ਵਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਬੀ. ਐਸ. ਐਮ. ਸਿੱਖ ਗਰਲਜ਼-ਸੋਢੀ ਸਕੂਲ ਵਿਚ ਕੋਰੋਨਾ ਤੋਂ ਬਚਾਓ ਹਿੱਤ ਕੋਵਿਡ ਵੈਕਸੀਨੇਸ਼ਨ ਕੈਂਪ 10 ਜੂਨ ਨੂੰ ਸਵੇਰੇ 9:30 ਤੋਂ 3 ਵਜੇ ਤੱਕ ਲਗਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਕੈਟਲ ਪਾਊਾਡ 'ਚ ਖੜ੍ਹੀਆਂ ਕਾਰਾਂ ਮਾਣ ਰਹੀਆਂ ਹਨ ਛਾਂ ਦਾ ਸੁੱਖ-ਪਸ਼ੂ ਗਲੀਆਂ ਵਿਚ ਭਾਲ ਰਹੇ ਨੇ ਛਾਂ

ਡੇਰਾਬੱਸੀ, 9 ਜੂਨ (ਗੁਰਮੀਤ ਸਿੰਘ)-ਸ਼ਹਿਰ ਵਿਚ ਘੁੰਮਦੇ ਅਵਾਰਾ ਪਸ਼ੂਆਂ ਲਈ ਪ੍ਰਸ਼ਾਸਨ ਵਲੋਂ ਤਹਿਸੀਲ ਕੰਪਲੈਕਸ ਸਾਹਮਣੇ ਇਕ ਕੈਟਲ ਪਾਊਾਡ (ਪਸ਼ੂਆਂ ਦਾ ਵਾੜਾ) ਬਣਾਇਆ ਗਿਆ ਸੀ | ਕੁੱਝ ਸਮਾਂ ਇਥੇ ਪਸ਼ੂ ਰੱਖ ਕੇ ਇਨ੍ਹਾਂ ਦੀ ਸੇਵਾ ਕੀਤੀ ਗਈ ਅਤੇ ਪਸ਼ੂ ਲਈ ਬਣਾਈ ...

ਪੂਰੀ ਖ਼ਬਰ »

ਕੋਵਿਡ-19 ਦੀ ਉਲੰਘਣਾ ਦੇ ਦੋਸ਼ 'ਚ ਕਾਂਗਰਸੀ ਆਗੂਆਂ 'ਤੇ ਵੀ ਪਰਚੇ ਦਰਜ ਕੀਤੇ ਜਾਣ-ਸ਼ਰਮਾ

ਐੱਸ. ਏ. ਐੱਸ. ਨਗਰ, 9 ਜੂਨ (ਜਸਬੀਰ ਸਿੰਘ ਜੱਸੀ)-ਕੋਰੋਨਾ ਵੈਕਸੀਨ ਘੁਟਾਲੇ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਮੁਹਾਲੀ ਵਿਖੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਘਰ ਦੇ ਨਜ਼ਦੀਕ ਦਿੱਤੇ ਗਏ ਰੋਸ ਧਰਨੇ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ...

ਪੂਰੀ ਖ਼ਬਰ »

ਬੂਟ ਪਾ ਕੇ ਮੰਦਿਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਦੇ ਮਾਮਲੇ ਵਿਚ ਦੀਪਇੰਦਰ ਢਿੱਲੋਂ ਨੇ ਮੰਗੀ ਮਾਫ਼ੀ

ਡੇਰਾਬੱਸੀ, 9 ਜੂਨ (ਗੁਰਮੀਤ ਸਿੰਘ)-ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਵਲੋਂ ਕੁੱਝ ਦਿਨ ਪਹਿਲਾਂ ਇਕ ਮੰਦਿਰ ਦੀ ਇਮਾਰਤ ਦਾ ਨੀਂਹ ਪੱਥਰ ਰੱਖਣ ਵੇਲੇ ਬੂਟ ਪਾਉਣ ਦੇ ਮਾਮਲੇ ਨੂੰ ਤੂਲ ਫੜਦਾ ਵੇਖ ਢਿੱਲੋਂ ਨੇ ਅੱਜ ਜਨਤਕ ਤੌਰ 'ਤੇ ਗਲਤੀ ਲਈ ਮੁਆਫੀ ਮੰਗਦੇ ਹੋਏ ...

ਪੂਰੀ ਖ਼ਬਰ »

ਵਿਅਹੁਤਾ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ

ਲਾਲੜੂ, 9 ਜੂਨ (ਰਾਜਬੀਰ ਸਿੰਘ)-ਨੇੜਲੇ ਪਿੰਡ ਬਟੋਲੀ ਵਿਖੇ ਗੁਆਂਢਣ ਵਲੋਂ ਲਗਾਏ ਗਏ ਨਾਜਾਇਜ਼ ਸਬੰਧਾਂ ਦੇ ਦੋਸ਼ਾਂ ਕਾਰਨ ਇਕ 24 ਸਾਲਾ ਵਿਅਹੁਤਾ ਨੇ ਜ਼ਹਰੀਲੀ ਚੀਜ਼ ਖਾ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ, ਪੁਲਿਸ ਨੇ ਤਿੰਨ ਔਰਤਾਂ ਸਮੇਤ ਪੰਜ ਵਿਅਕਤੀਆਂ ਖਿਲਾਫ਼ ...

ਪੂਰੀ ਖ਼ਬਰ »

ਭਬਾਤ ਖੇਤਰ ਵਿਚ ਬਣ ਰਹੀਆਂ ਨਾਜਾਇਜ਼ ਕਾਲੋਨੀਆਂ ਖਿਲਾਫ਼ ਕਾਰਵਾਈ

ਜ਼ੀਰਕਪੁਰ, 9 ਜੂਨ (ਅਵਤਾਰ ਸਿੰਘ)-ਨਗਰ ਕੌਂਸਲ ਜ਼ੀਰਕਪੁਰ ਦੀ ਹੱਦ ਅੰਦਰ ਪੈਂਦੇ ਪਿੰਡ ਭਬਾਤ ਖੇਤਰ ਵਿਚ ਇਕ ਵਿਸ਼ੇਸ਼ ਗਰੁੱਪ ਵਲੋਂ ਬਣਾਈਆਂ ਜਾ ਰਹੀਆਂ ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਕਰਦੇ ਹੋਏ ਨਗਰ ਕੌਂਸਲ ਵਲੋਂ ਅੱਜ ਉਕਤ ਕਾਲੋਨੀਆਂ ਵਲੋਂ ਪਾਈਆਂ ਜਾ ਰਹੀਆਂ ...

ਪੂਰੀ ਖ਼ਬਰ »

ਰਤਨ ਹਸਪਤਾਲ 'ਚ ਦਿਲ ਦੇ ਰੋਗਾਂ ਦੀ ਮੁਫ਼ਤ ਜਾਂਚ ਦਾ ਆਖਰੀ ਦਿਨ

ਜਲੰਧਰ, 9 ਜੂਨ (ਐੱਮ. ਐ ੱਸ. ਲੋਹੀਆ)-ਸ਼ਹੀਦ ਉਧਮ ਸਿੰਘ ਨਗਰ, ਜਲੰਧਰ 'ਚ ਚੱਲ ਰਹੇ ਰਤਨ ਹਸਪਤਾਲ 'ਚ 1 ਜੂਨ ਤੋਂ 10 ਜੂਨ ਤੱਕ ਲਗਾਏ ਗਏ ਦਿਲ ਦੇ ਰੋਗਾਂ ਦੀ ਮੁਫ਼ਤ ਜਾਂਚ ਦੇ ਕੈਂਪ ਦਾ ਅੱਜ ਆਖਰੀ ਦਿਨ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਸਪਤਾਲ ਦੇ ਪ੍ਰਬੰਧਕ ਡਾ. ਬਲਰਾਜ ...

ਪੂਰੀ ਖ਼ਬਰ »

ਜੇਲ੍ਹ ਮੰਤਰੀ ਰੰਧਾਵਾ ਵਲੋਂ ਡੀ. ਐਸ. ਪੀ. ਹਰਜਿੰਦਰ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਪ੍ਰਗਟ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਕੇਂਦਰੀ ਜੇਲ੍ਹ ਲੁਧਿਆਣਾ ਦੇ ਡੀ.ਐਸ.ਪੀ. (ਸੁਰੱਖਿਆ) ਹਰਜਿੰਦਰ ਸਿੰਘ ਦੇ ਬੇਵਕਤੀ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਡੀ.ਐਸ.ਪੀ. ਹਰਜਿੰਦਰ ਸਿੰਘ ਦਾ ਅੱਜ ...

ਪੂਰੀ ਖ਼ਬਰ »

ਬਾਦਲ ਪਿੰਡ ਦੀ ਸ਼ਰਾਬ ਫ਼ੈਕਟਰੀ ਕੇਸ 'ਚ ਬਣੀ ਐੱਸ.ਆਈ.ਟੀ. ਲੋਕਾਂ ਦੀਆਂ ਅੱਖਾਂ ਵਿਚ ਘੱਟਾ ਪਾਉਣ ਲਈ-ਵਿਧਾਇਕ ਸੰਧਵਾਂ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਬਾਦਲ ਪਿੰਡ ਵਿੱਚੋਂ ਫੜੀ ਨਕਲੀ ਸ਼ਰਾਬ ਫ਼ੈਕਟਰੀ ਦੇ ਦੋਸ਼ੀਆਂ ਦੀ ਗਿ੍ਫ਼ਤਾਰੀ ਲਈ ਆਮ ਆਦਮੀ ਪਾਰਟੀ ਵਲੋਂ ਲੰਬੀ ਥਾਣੇ ਸਾਹਮਣੇ ਦਿੱਤੇ ਧਰਨੇ ਤੋਂ ਬਾਅਦ ਕੈਪਟਨ ਸਰਕਾਰ ਵਲੋਂ ਇਸ ਮਾਮਲੇ ਦੀ ਜਾਂਚ ਲਈ ਬਣਾਈ ਵਿਸ਼ੇਸ਼ ਜਾਂਚ ...

ਪੂਰੀ ਖ਼ਬਰ »

ਨਾਬਾਲਗ ਲਾੜੀ ਵੀ ਸੁਤੰਤਰਤਾ ਤੇ ਸੁਰੱਖਿਆ ਪ੍ਰਾਪਤ ਕਰਨ ਦੀ ਹੱਕਦਾਰ-ਹਾਈਕੋਰਟ

ਚੰਡੀਗੜ੍ਹ, 9 ਜੂਨ (ਬਿ੍ਜੇਂਦਰ ਗੌੜ)- ਸਿਰਫ਼ ਇਸ ਕਰ ਕੇ ਕਿ ਭੱਜੀ ਹੋਈ ਲਾੜੀ ਵਿਆਹ ਯੋਗ ਉਮਰ ਦੀ ਨਹੀਂ ਸੀ, ਉਸ ਨੂੰ ਸੰਵਿਧਾਨ ਵਿਚ ਦਿੱਤੇ ਗਏ ਬੁਨਿਆਦੀ ਹੱਕ ਤੋਂ ਵੱਖ ਨਹੀਂ ਰੱਖਿਆ ਜਾ ਸਕਦਾ | ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਹ ਗੱਲ ਇਕ ਪ੍ਰੇਮੀ ਜੋੜੇ ਵਲੋਂ ਮੰਗੀ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਮੁਹੱਈਆ ਹੋਣਗੀਆਂ-ਮੁੱਖ ਸਕੱਤਰ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੇ ਸੇਵਾ ਕੇਂਦਰਾਂ 'ਚ 7 ਵਿਭਾਗਾਂ ਦੀਆਂ 192 ਹੋਰ ਨਾਗਰਿਕ ਸੇਵਾਵਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਦਾ ਉਦੇਸ਼ ਨਾਗਰਿਕਾਂ ਨੂੰ ਸਮਾਂਬੱਧ ਅਤੇ ਪ੍ਰੇਸ਼ਾਨੀ ਰਹਿਤ ਨਾਗਰਿਕ ਸੇਵਾਵਾਂ ...

ਪੂਰੀ ਖ਼ਬਰ »

ਗੱਲਬਾਤ ਤੋਂ ਇਨਕਾਰ ਕਰਨ ਦੀ ਥਾਂ ਸੰਘਰਸ਼ ਕਰ ਰਹੇ ਕਿਸਾਨਾਂ ਨਾਲ ਗੱਲਬਾਤ ਕਰਨ ਤੋਮਰ-ਸੁਖਬੀਰ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੂੰ ਕਿਹਾ ਕਿ ਉਹ ਤਿੰਨ ਖੇਤੀ ਕਾਨੂੰਨ ਰੱਦ ਕਰਨ ਬਾਰੇ ਗੱਲਬਾਤ ਕਰਨ ਤੋਂ ਇਨਕਾਰ ਕਰ ਕੇ ਕਿਸਾਨਾਂ ਦੇ ਜ਼ਖ਼ਮਾਂ 'ਤੇ ...

ਪੂਰੀ ਖ਼ਬਰ »

ਪਿੰਡ ਬਡਾਲਾ ਨਵਾਂਸ਼ਹਿਰ ਦੇ ਬਹੁਗਿਣਤੀ ਲੋਕ ਦਸਤ, ਉਲਟੀਆਂ ਤੋਂ ਪ੍ਰਭਾਵਿਤ

ਖਰੜ, 9 ਜੂਨ (ਜੰਡਪੁਰੀ)-ਪਿੰਡ ਬਡਾਲਾ ਨਵਾਂ ਸ਼ਹਿਰ ਦੇ ਬਹੁਗਿਣਤੀ ਲੋਕ ਦਸਤ ਤੇ ਉਲਟੀਆਂ ਤੋਂ ਪ੍ਰਭਾਵਿਤ ਹੋ ਗਏ ਹਨ, ਜਿਹੜੇ ਕਿ ਦਵਾਈ ਲੈਣ ਲਈ ਨਿੱਜੀ ਡਾਕਟਰਾਂ ਕੋਲ ਜਾ ਰਹੇ ਹਨ | ਪਿੰਡ ਦੇ ਲੋਕਾਂ ਦਾ ਦੋਸ਼ ਹੈ ਕਿ ਉਹ ਪੀਣ ਵਾਲੇ ਦੂਸ਼ਿਤ ਪਾਣੀ ਤੋਂ ਪ੍ਰਭਾਵਿਤ ਹੋ ਕੇ ...

ਪੂਰੀ ਖ਼ਬਰ »

ਕਿਊ. ਐਸ. ਆਈ. ਗੇਜ਼ ਵਲੋਂ ਸੂਬਾ ਪੱਧਰੀ ਕਾਨਫਰੰਸ 18 ਨੂੰ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐਸ. ਰਾਣਾ)-ਭਾਰਤ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਦਰਜਾਬੰਦੀ ਪ੍ਰਦਾਨ ਕਰਵਾਉਣ ਵਾਲੀ ਵਿਸ਼ਵ ਪ੍ਰਸਿੱਧ ਸੰਸਥਾ ਕਿਊ. ਐਸ. ਆਈ. ਗੇਜ਼ ਵਲੋਂ 18 ਜੂਨ 2021 ਨੂੰ ਸੂਬਾ ਪੱਧਰੀ ਕਾਨਫਰੰਸ ਦਾ ਆਯੋਜਨ ਕਰਵਾਇਆ ਜਾ ਰਿਹਾ ਹੈ | 'ਉਤਮਤਾ ਲਈ ਸੰਸਥਾਗਤ ...

ਪੂਰੀ ਖ਼ਬਰ »

ਨਿੱਜੀ ਹਸਪਤਾਲਾਂ ਲਈ ਕੋਵਿਡ ਦੇ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫ਼ੈਸਲਾ ਬਹੁਤ ਦੇਰੀ ਨਾਲ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫ਼ੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ...

ਪੂਰੀ ਖ਼ਬਰ »

ਤਿੰਨ ਦਿਨ ਤੋਂ ਬਿਜਲੀ ਦੀ ਨਾਕਸ ਸਪਲਾਈ ਕਾਰਨ ਤੰਗ ਆਏ ਕਾਲੋਨੀ ਵਾਸੀਆਂ ਨੇ ਲਗਾਇਆ ਜਾਮ

ਜ਼ੀਰਕਪੁਰ, 9 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੇ ਭਬਾਤ ਖੇਤਰ ਦੀ ਵਿਕਟੋਰੀਆ ਸਿਟੀ ਕਾਲੋਨੀ ਵਿਚ ਪਿਛਲੇ ਤਿੰਨ ਦਿਨ ਤੋਂ ਬਿਜਲੀ ਸਪਲਾਈ ਨਾ ਆਉਣ ਤੋਂ ਤੰਗ ਕਾਲੋਨੀ ਵਾਸੀਆਂ ਵਲੋਂ ਅੱਜ ਭਬਾਤ-ਨਾਭਾ ਸੜਕ ਨੂੰ ਜਾਮ ਕਰਕੇ ਬਿਜਲੀ ਵਿਭਾਗ ਅਤੇ ਸਰਕਾਰ ਖਿਲਾਫ਼ ਰੋਸ ...

ਪੂਰੀ ਖ਼ਬਰ »

-ਮਾਮਲਾ ਪ੍ਰਵਾਨਿਤ ਸੈਕਸ਼ਨਾਂ 'ਚ ਵੱਧ ਵਿਦਿਆਰਥੀ ਦਾਖਲ ਕਰਨ ਦਾ-

ਮਾਣਯੋਗ ਹਾਈ ਕੋਰਟ ਵਲੋਂ ਐਫੀਲੀਏਟਿਡ ਸੰਸਥਾਵਾਂ ਨੂੰ ਭਾਰੀ ਜੁਰਮਾਨਾ ਲਗਾਉਣ 'ਤੇ ਸਿੱਖਿਆ ਬੋਰਡ ਨੂੰ ਨੋਟਿਸ ਜਾਰੀ : ਰਾਸਾ ਯੂ. ਕੇ.

ਐੱਸ. ਏ. ਐੱਸ. ਨਗਰ, 9 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 25 ਮਈ ਨੂੰ ਹੁਕਮ ਜਾਰੀ ਕਰਕੇ ਐਫੀਲੀਏਟਿਡ/ਐਸੋਸੀਏਟਿਡ ਸੰਸਥਾਵਾਂ ਵਲੋਂ ਪ੍ਰਵਾਨਿਤ ਸੈਕਸ਼ਨਾਂ ਵਿਚ ਪ੍ਰਵਾਨਿਤ ਵਿਦਿਆਰਥੀਆਂ ਤੋਂ ਵੱਧ ਵਿਦਿਆਰਥੀਆਂ ਦਾ ਦਾਖਲਾ ਕਰਨ 'ਤੇ ...

ਪੂਰੀ ਖ਼ਬਰ »

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਚਾਂਪ ਦੀ ਸਟਾਲ ਲਗਾਉਣ ਵਾਲੀ ਲੜਕੀ ਦਾ ਕੀਤਾ ਸਨਮਾਨ

ਐੱਸ. ਏ. ਐੱਸ. ਨਗਰ, 9 ਜੂਨ (ਕੇ. ਐੱਸ. ਰਾਣਾ)-ਮੁਹਾਲੀ ਦੇ ਫੇਜ਼ 7 ਵਿਚਲੀ ਮਾਰਕੀਟ ਵਿਚ ਚਾਂਪ ਦੀ ਸਟਾਲ ਲਗਾਉਣ ਵਾਲੇ ਇਕ ਨਵੇਂ ਵਿਆਹੇ ਜੋੜੇ ਦੀ ਖੁਸ਼ੀ ਦਾ ਉਸ ਸਮੇਂ ਠਿਕਾਣਾ ਨਾ ਰਿਹਾ ਜਦੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਖੁਦ ਉਨ੍ਹਾਂ ਨੂੰ ...

ਪੂਰੀ ਖ਼ਬਰ »

ਡੇਲੀਵੇਜ਼ ਕਰਮਚਾਰੀਆਂ ਨੇ ਤਨਖ਼ਾਹ ਨਾ ਮਿਲਣ ਦੇ ਵਿਰੋਧ 'ਚ ਕੀਤੀ ਨਾਅਰੇਬਾਜ਼ੀ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)- ਐਮ.ਸੀ. ਰੋਡ ਵਰਕਰਜ਼ ਯੂਨੀਅਨ ਦੇ ਸੱਦੇ 'ਤੇ ਰੋਡ ਵਰਕਰਜ਼ ਦੀ ਗੇਟ ਮੀਟਿੰਗ ਰੋਡ ਸਟੋਰ ਸੈਕਟਰ-15 ਵਿਖੇ ਹੋਈ | ਡੇਲੀਵੇਜ਼ ਵਰਕਰਾਂ ਦੀ ਤਨਖ਼ਾਹ ਨਾ ਮਿਲਣ ਕਰਕੇ ਮੀਟਿੰਗ ਵਿਚ ਨਾਅਰੇਬਾਜ਼ੀ ਕੀਤੀ ਗਈ ਅਤੇ ਮੰਗ ਕੀਤੀ ਗਈ ਕਿ ਸਰਕਾਰ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ 15 ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ 'ਤੇ ਧਰਨਾ ਦੇਵੇਗਾ-ਡਾ. ਚੀਮਾ

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ) : ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੂੰ ਬਰਖ਼ਾਸਤ ਕਰਨ ਅਤੇ ਵੈਕਸੀਨ ਤੇ ਫਤਹਿ ਕਿੱਟ ਘੁਟਾਲੇ ਦੀ ਸੀ.ਬੀ.ਆਈ ਤੋਂ ਜਾਂਚ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ ਨੂੰ ਮਿਲੀ 2.13 ਕਰੋੜ ਦੀ ਗਰਾਂਟ

ਚੰਡੀਗੜ੍ਹ, 9 ਜੂਨ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਯੂਨੀਵਰਸਿਟੀ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਅਤੇ ਤਕਨਾਲੋਜੀ ਨੂੰ ਇਲੈਕਟ੍ਰੋਨਿਕਸ ਐਂਡ ਇਨਫਰਮੇਸ਼ਨ ਟੈਕਨਾਲੋਜੀ ਵੇਸਟ ਮੈਨੇਜਮੈਂਟ ਮੰਤਰਾਲੇ ਤੋਂ ਹੁਨਰ ਵਿਕਾਸ ਦੇ ਲਈ 2.13 ਕਰੋੜ ਰੁਪਏ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX