ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਅੰਮ੍ਰਿਤਸਰ / ਦਿਹਾਤੀ

'ਆਪ' ਵਲੋਂ ਹਲਕਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਵਲੰਟੀਅਰਾਂ ਨੇ ਜਤਾਇਆ ਰੋਸ

ਅਜਨਾਲਾ, 9 ਜੂਨ (ਗੁਰਪ੍ਰੀਤ ਸਿੰਘ ਢਿਲੋਂ)-ਪਿਛਲੀਆਂ ਵਿਧਾਨ ਸਭਾ ਚੋਣਾਂ 'ਚ ਦੂਸਰੇ ਨੰਬਰ ਦੀ ਪਾਰਟੀ ਬਣਕੇ ਸਾਹਮਣੇ ਆਈ ਆਮ ਆਦਮੀ ਪਾਰਟੀ ਵਲੋਂ ਬੀਤੇ ਦਿਨ ਕਰੀਬ 24 ਵਿਧਾਨ ਸਭਾ ਹਲਕਿਆਂ ਦੇ ਇੰਚਾਰਜਾਂ ਦਾ ਐਲਾਨ ਕੀਤਾ ਗਿਆ ਸੀ ਜਿਸ 'ਚ ਮਾਝੇ ਦੇ ਸਰਹੱਦੀ ਹਲਕਾ ਅਜਨਾਲਾ ਤੋਂ ਐਲਾਨੇ ਗਏ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਦਾ ਐਲਾਨ ਹੋਣ ਤੋਂ ਬਾਅਦ 'ਆਪ' ਪਾਰਟੀ ਅੰਦਰ ਬਗਾਵਤੀ ਸੁਰਾਂ ਦੇਖਣ ਨੂੰ ਮਿਲ ਰਹੀਆਂ ਹਨ | ਇਸ ਸੰਬੰਧੀ 'ਅਜੀਤ' ਨਾਲ ਗੱਲਬਾਤ ਕਰਦਿਆਂ 'ਆਪ' ਵਲੰਟੀਅਰ ਸਰਪੰਚ ਸੈਮੂਅਲ ਦੂਜੋਵਾਲ, ਜਰਮਨਜੀਤ ਸਿੰਘ ਤੇ ਡੇਵਿਡ ਮਸੀਹ ਸਮੇਤ ਦਰਜਨਾਂ ਵਰਕਰਾਂ ਨੇ ਪਾਰਟੀ ਵਲੋਂ ਨਿਯੁਕਤ ਕੀਤੇ ਹਲਕਾ ਇੰਚਾਰਜ ਖਿਲਾਫ ਰੋਸ ਜਾਹਰ ਕਰਦਿਆਂ ਆਪ ਪਾਰਟੀ ਤੋਂ ਜਲਦ ਦਖ਼ਲ ਦੀ ਮੰਗ ਕੀਤੀ ਹੈ | ਇਸ ਸਮੇਂ ਉਨ੍ਹਾਂ ਪਾਰਟੀ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਪ ਆਗੂਆਂ ਨੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਨਿਯੁਕਤ ਕੀਤੇ ਹਲਕਾ ਇੰਚਾਰਜ ਸੰਬੰਧੀ ਕੋਈ ਠੋਸ ਫੈਸਲਾ ਨਾ ਲੈਂਦਿਆਂ ਹਲਕੇ ਦੇ ਕਿਸੇ ਲੋਕਲ ਨਿਵਾਸੀ ਨੂੰ ਹਲਕਾ ਇੰਚਾਰਜ ਨਾ ਲਗਾਇਆ ਤਾਂ ਉਹ ਕੋਈ ਸਖਤ ਕਦਮ ਉਠਾਉਣ ਲਈ ਅਜਾਦ ਹੋਣਗੇ | ਇਸ ਦੌਰਾਨ ਸਮੂਹ ਵਾਲੰਟੀਅਰਾਂ ਵਲੋਂ ਆਪ ਵਲੋਂ ਨਿਯੁਕਤ ਕੀਤੇ ਹਲਕਾ ਇੰਚਾਰਜ ਕੁਲਦੀਪ ਸਿੰਘ ਧਾਲੀਵਾਲ ਖ਼ਿਲਾਫ ਨਾਅਰੇਬਾਜ਼ੀ ਵੀ ਕੀਤੀ | ਇਸ ਮੌਕੇ ਵਜੀਰ ਸਿੰਘ ਵਿਛੋਆ, ਡਾ: ਦਲਜੀਤ ਸਿੰਘ ਝੰਡੇਰ, ਰਾਜਵਿੰਦਰ ਕੌਰ ਪੰਡੋਰੀ, ਹਰਪਾਲ ਸਿੰਘ ਮਲਕਪੁਰ, ਸਰਪੰਚ ਪਰਮਜੀਤ ਸਿੰਘ, ਜਸਪਾਲ ਸਿੰਘ ਰੋਖੇ, ਮਿੰਟੂ ਸੂਰਾਪੁਰ, ਪੀਟੂ ਜੱਸੜ, ਬਿੱਲਾ ਰਿਆੜ, ਦੀਪਕ ਕੁਮਾਰ, ਸੁਖਵਿੰਦਰ ਸਿੰਘ ਥੋਬਾ, ਵਿਕਰਮਜੀਤ ਥੋਬਾ, ਸੁਖਵਿੰਦਰ ਸਿੰਘ ਚਾਹੜਪੁਰ, ਰਾਜ ਕੁਮਾਰ ਅੱਬੂਸੈਦ ਆਦਿ ਹਾਜ਼ਰ ਸਨ |

'ਆਪ' ਨੇ ਵੱਖ-ਵੱਖ ਪਿੰਡਾਂ 'ਚ ਆਕਸੀਮੀਟਰ ਜਾਂਚ ਕੇਂਦਰ ਖੋਲ੍ਹੇ ਗਏ

ਅਟਾਰੀ, 9 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਆਮ ਆਦਮੀ ਪਾਰਟੀ ਵਲੋਂ ਜਸਵਿੰਦਰ ਸਿੰਘ ਰੰਗਰੇਟਾ ਦੀ ਰਹਿਨੁਮਾਈ ਹੇਠ ਵਿਧਾਨ ਸਭਾ ਹਲਕਾ ਅਟਾਰੀ ਦੇ ਵੱਖ-ਵੱਖ ਪਿੰਡਾਂ ਮੁਹਾਵਾ, ਕਾਉਂਕੇ, ਰਣਗੜ੍ਹ, ਧਨੋਏ ਖੁਰਦ ਤੇ ਅਟਾਰੀ ਵਿਚ ਆਮ ਜਨਤਾ ਦੀ ਸਿਹਤ ਸਹੂਲਤਾਂ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਸਠਿਆਲਾ, 9 ਜੂਨ (ਸਫਰੀ)-ਪਿੰਡ ਝਲਾੜੀ ਦੇ ਇਕ ਵਿਅਕਤੀ ਦੀ ਸੜਕ ਹਾਦਸੇ 'ਚ ਮੌਤ ਹੋਣ ਦੀ ਖ਼ਬਰ ਹੈ | ਇਸ ਬਾਰੇ ਚੌਕੀ ਇੰਚਾਰਜ ਰਾਜਿੰਦਰ ਸਿੰਘ ਬੁਤਾਲਾ ਨੇ ਦੱਸਿਆ ਕਿ ਬਚਿੱਤਰ ਸਿੰਘ (50) ਪੁੱਤਰ ਕੁਲਵੰਤ ਸਿੰਘ ਪਿੰਡ ਝਲਾੜੀ ਜੋ ਕਿ ਘੁਮਾਣ ਏਜੰਸੀ ਤੋਂ ਡਿਊਟੀ ਖ਼ਤਮ ਕਰਕੇ ...

ਪੂਰੀ ਖ਼ਬਰ »

ਨਗਰ ਨਿਗਮ ਨੇ ਪਿੰਡ ਮਾਹਲ ਵਿਖੇ ਕਾਰਵਾਈ ਕਰਕੇ 2000 ਵਰਗ ਗਜ਼ ਜ਼ਮੀਨ ਤੋਂ ਛੁਡਵਾਇਆ ਨਾਜਾਇਜ਼ ਕਬਜ਼ਾ

ਰਾਮ ਤੀਰਥ, 9 ਜੂਨ (ਧਰਵਿੰਦਰ ਸਿੰਘ ਔਲਖ)-ਨਗਰ ਨਿਗਮ ਦੇ ਅਸਟੇਟ ਵਿਭਾਗ ਦੀ ਟੀਮ ਨੇ ਅੱਜ ਭਾਰੀ ਦਲ ਬਲ ਦੇ ਨਾਲ ਕਾਰਵਾਈ ਕਰਦੇ ਹੋਏ ਪਿੰਡ ਮਾਹਲ, ਰਾਮ ਤੀਰਥ ਰੋਡ 'ਤੇ ਸਥਿਤ ਆਪਣੀ 2000 ਵਰਗ ਗਜ ਜ਼ਮੀਨ 'ਤੇ ਕਬਜ਼ਾ ਕਰ ਲਿਆ ਤੇ 3 ਖੋਖਿਆਂ ਨੂੰ ਡਿੱਚ ਮਸ਼ੀਨ ਨਾਲ ਤੋੜ ਕੇ ਤਹਿਸ ...

ਪੂਰੀ ਖ਼ਬਰ »

ਡਾ. ਓਬਰਾਏ ਦੇ ਯਤਨਾਂ ਸਦਕਾ 27 ਸਾਲਾ ਜੋਬਨਦੀਪ ਦਾ ਸਰੀਰ ਸਾਊਦੀ ਅਰਬ ਤੋਂ ਵਤਨ ਪੁੱਜਾ ਸਰਬੱਤ ਦਾ ਭਲਾ ਟਰੱਸਟ ਵਲੋਂ ਪੀੜਤ ਪਰਿਵਾਰ ਨੂੰ ਮਹੀਨਾਵਾਰ ਪੈਨਸ਼ਨ ਦੇਣ ਦਾ ਐਲਾਨ

ਮੱਤੇਵਾਲ, 9 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਆਪਣੇ ਪਰਿਵਾਰਾਂ ਨੂੰ ਆਰਥਿਕ ਮੰਦਹਾਲੀ 'ਚੋਂ ਕੱਢਣ ਲਈ ਆਪਣੇ ਘਰ, ਜ਼ਮੀਨਾਂ ਗਹਿਣੇ ਧਰ ਖਾੜੀ ਮੁਲਕਾਂ 'ਚ ਮਿਹਨਤ ਮਜ਼ਦੂਰੀ ਕਰਨ ਗਏ ਲੋਕਾਂ ਦੀ ਹਰ ਮੁਸ਼ਕਲ ਘੜੀ 'ਚ ਰਹਿਬਰ ਬਣ ਸੇਵਾ ਰੂਪੀ ਮਦਦ ਕਰਨ ਵਾਲੇ ਦੁਬਈ ਦੇ ...

ਪੂਰੀ ਖ਼ਬਰ »

ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਵਲੋਂ ਰੋਸ ਰੈਲੀ 15 ਨੂੰ

ਤਰਸਿੱਕਾ, 9 ਜੂਨ (ਅਤਰ ਸਿੰਘ ਤਰਸਿੱਕਾ)-ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਬਲਾਕ ਤਰਸਿੱਕਾ ਦੀ ਮੀਟਿੰਗ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਰਛਪਾਲ ਸਿੰਘ ਜੋਧਾਨਗਰੀ ਦੀ ਅਗਵਾਈ ਹੇਠ ਹੋਈ, ਜਿਸ 'ਚ ਸਰਬਸੰਮਤੀ ਸੰਮਤੀ ਨਾਲ ਮਤਾ ਪਾਸ ਕਰਕੇ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਬੋਨੀ ਅਜਨਾਲਾ ਦੀ ਅਗਵਾਈ 'ਚ ਅਗਾਮੀ ਚੋਣਾਂ ਸਬੰਧੀ ਹਲਕੇ ਦੇ ਅਕਾਲੀ ਆਗੂਆਂ ਦੀ ਮੀਟਿੰਗ

ਅਜਨਾਲਾ, 9 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਅਕਾਲੀ ਦਲ (ਬ) ਦੇ ਦਫ਼ਤਰ ਵਿਖੇ ਵਰਕਰਾਂ ਤੇ ਆਗੂਆਂ ਦੀ ਹਲਕਾ ਇੰਚਾਰਜ, ਸਾਬਕਾ ਵਿਧਾਇਕ ਤੇ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ ਦੌਰਾਨ ਅਗਲੇ ਵਰੇ੍ਹ ਹੋਣ ਵਾਲੀਆਂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਾ ਕਥਿਤ ਦੋਸ਼ੀ ਚਾਲੂ ਭੱਠੀ ਸਮੇਤ ਕਾਬੂ

ਗੱਗੋਮਾਹਲ, 9 ਜੂਨ (ਬਲਵਿੰਦਰ ਸਿੰਘ ਸੰਧੂ)-ਪੁਲਿਸ ਕਪਤਾਨ ਅੰਮਿ੍ਤਸਰ ਦਿਹਾਤੀ, ਉੱਪ ਪੁਲਿਸ ਕਪਤਾਨ ਵਿਪਨ ਕੁਮਾਰ ਦੀਆ ਹਦਾਇਤਾਂ ਅਨੁਸਾਰ ਸਰਹੱਦੀ ਖੇਤਰ ਅੰਦਰ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਨੂੰ ਭਾਰੀ ਸਫ਼ਲਤਾ ਮਿਲੀ ਜਦ ਪੁਲਿਸ ਥਾਣਾ ਰਮਦਾਸ ਮੁੱਖ ਅਫਸਰ ...

ਪੂਰੀ ਖ਼ਬਰ »

ਪਿਸਤੌਲ ਸਮੇਤ ਕਾਬੂ

ਅਟਾਰੀ, 9 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)-ਪੁਲਿਸ ਥਾਣਾ ਘਰਿੰਡਾ ਵਲੋਂ ਇਕ ਨਾਜਾਇਜ਼ 30 ਬੋਰ ਦੇ ਪਿਸਤੌਲ ਤੇ 3 ਜਿੰਦਾ ਰੋਂਦ 30 ਬੋਰ ਸਮੇਤ ਕਥਿਤ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਪੁਲਿਸ ਥਾਣਾ ਘਰਿੰਡਾ ਦੇ ਐੱਸ. ਐੱਚ. ਓ. ਹਰਸੰਦੀਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਸੰਨ 2003 'ਚ ਹੋਂਦ 'ਚ ਆਇਆ ਗੁਰੂ ਤੇਗ ਬਹਾਦਰ ਨਗਰ

ਜਗੀਰ ਸਿੰਘ ਸਫਰੀ 8146004540 ਸਠਿਆਲਾ-ਸ੍ਰੀ ਗੁਰੂ ਤੇਗ ਬਹਾਦਰ ਦੀ ਚਰਨ ਛੋਹ ਪ੍ਰਾਪਤ ਧਰਤੀ 'ਤੇ ਗੁ: ਧੇੜੇਆਣਾ ਸਾਹਿਬ ਸੁਸ਼ੋਭਿਤ ਹੈ | ਲੋਕਲ ਗੁ: ਕਮੇਟੀ ਪ੍ਰਧਾਨ ਬਲਕਾਰ ਸਿੰਘ, ਜਥੇ: ਪਰਮਜੀਤ ਸਿੰਘ ਡਾਂਗਾ ਤੇ ਗੁਰਪ੍ਰੀਤ ਸਿੰਘ ਪੱਪੀ ਨੇ ਦੱਸਿਆ ਹੈ ਕਿ ਇਕ ਮੁਸਲਮਾਨ ...

ਪੂਰੀ ਖ਼ਬਰ »

ਹਲਕੇ 'ਚ ਅਕਾਲੀ ਦਲ ਦੇ ਨਾਰਾਜ਼ ਆਗੂਆਂ 'ਤੇ ਆਧਾਰਿਤ ਆਜ਼ਾਦ ਗਰੁੱਪ ਹੋਇਆ ਗਠਿਤ

ਅਜਨਾਲਾ, 9 ਜੂਨ (ਐਸ. ਪ੍ਰਸ਼ੋਤਮ)- ਅੱਜ ਇੱਥੇ ਹਲਕਾ ਅਜਨਾਲਾ ਤੋਂ ਅਕਾਲੀ ਦਲ (ਬ) ਦੇ ਨਰਾਜ਼ ਆਗੂਆਂ 'ਤੇ ਆਧਾਰਿਤ ਨਵ ਗਠਿਤ ਆਜ਼ਾਦ ਗਰੁੱਪ ਵਲੋਂ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ, ਸਾਬਕਾ ਸਰਕਲ ਪ੍ਰਧਾਨ ਸਵਿੰਦਰ ਸਿੰਘ ਸਹਿੰਸਰਾ, ਸੂਬਾਈ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਵਲੋਂ ਕੈਪਟਨ ਸਰਕਾਰ ਵਿਰੁੱਧ ਸੰਘਰਸ਼ ਦਾ ਫੈਸਲਾ

ਅਜਨਾਲਾ, 9 ਮਈ (ਐਸ. ਪ੍ਰਸ਼ੋਤਮ)-ਅੱਜ ਇਥੇ ਪੰਜਾਬ ਨੰਬਰਦਾਰ ਯੂਨੀਅਨ (ਸਮਰਾ) ਦੇ ਤਹਿਸੀਲ ਪ੍ਰਧਾਨ ਕਵਲਜੀਤ ਸਿੰਘ ਨਿੱਜਰ, ਸੂਬਾ ਸੰਯੁਕਤ ਸਕੱਤਰ ਹਰਦੀਪ ਮੋਤਲਾ ਤੇ ਵਿੱਤ ਸਕੱਤਰ ਫੌਜੀ ਗੁਲਜ਼ਾਰ ਸਿੰਘ ਰਾਏਪੁਰ ਦੀ ਸਾਂਝੀ ਪ੍ਰਧਾਨਗੀ ਹੇਠ ਕੈਪਟਨ ਸਰਕਾਰ ਵਲੋਂ ਚੋਣ ...

ਪੂਰੀ ਖ਼ਬਰ »

ਪੰਚਾਇਤ, ਬਜ਼ਾਰ ਕਮੇਟੀ ਤੇ ਨਗਰ ਨਿਵਾਸੀਆਂ ਵਲੋਂ ਜੇ. ਈ. ਦੇ ਤਬਾਦਲੇ ਦੀ ਮੰਗ

ਬਾਬਾ ਬਕਾਲਾ ਸਾਹਿਬ, 9 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਬਿਜਲੀ ਸਪਲਾਈ ਦੀ ਅਤਿ ਮੰਦੀ ਹਾਲਤ ਹੋਣ ਕਾਰਨ, ਨਗਰ ਵਾਸੀਆਂ'ਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਅੱਜ ਇੱਥੇ ਬਾਬਾ ਬਕਾਲਾ ਸਾਹਿਬ ਦੀ ਪੰਚਾਇਤ, ਬਜ਼ਾਰ ਕਮੇਟੀ ਤੇ ...

ਪੂਰੀ ਖ਼ਬਰ »

84 ਦੇ ਸਮੂਹ ਸ਼ਹੀਦਾਂ ਨੂੰ ਸਮਰਪਿਤ ਸਮਾਗਮ

ਬਾਬਾ ਬਕਾਲਾ ਸਾਹਿਬ, 9 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਵਿਖੇ 1984 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਹੋਏ | ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਮੈਨ ਲੀਗ ਦੀ ਬਲਾਕ ਪੱਧਰੀ ਮੀਟਿੰਗ

ਬਾਬਾ ਬਕਾਲਾ ਸਾਹਿਬ, 9 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਇੰਡੀਅਨ ਐਕਸ ਸਰਵਿਸਮੈਨ ਲੀਗ ਪੰਜਾਬ ਐਂਡ ਚੰਡੀਗੜ੍ਹ ਦੀ ਬਲਾਕ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੈਪਟਨ ਜੋਬਨ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ...

ਪੂਰੀ ਖ਼ਬਰ »

ਕੌ ਾਸਲਰਾਂ ਤੇ ਪਤਵੰਤਿਆਂ ਵਲੋਂ ਸਮਰਾ ਦਾ ਸਨਮਾਨ

ਮਜੀਠਾ, 9 ਜੂਨ (ਮਨਿੰਦਰ ਸਿੰਘ ਸੋਖੀ)-ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਹੱਥ 'ਚ ਪਵਿੱਤਰ ਗੁਟਕਾ ਸਾਹਿਬ ਫੜ੍ਹ ਕੇ ਵਾਅਦੇ ਕੀਤੇ ਸਨ ਜਿਸ ਕਰਕੇ ਲੋਕ ਧਾਰਮਿਕ ਜਜ਼ਬਾਤਾਂ 'ਚ ਵਹਿ ਗਏ ਤੇ ਕਾਂਗਰਸ ਦੀ ਸਰਕਾਰ ਬਣਾ ਦਿੱਤੀ ਪਰ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਬਿਕਰਮਜੀਤ ਸਿੰਘ ਨੂੰ ਸ਼ਰਧਾਂਜਲੀਆਂ ਭੇਟ

ਚੋਗਾਵਾਂ, 9 ਜੂਨ (ਗੁਰਬਿੰਦਰ ਸਿੰਘ ਬਾਗੀ)-ਕਸਬਾ ਚੋਗਾਵਾਂ ਦੇ ਕਸ਼ਮੀਰ ਸਿੰਘ ਔਲਖ ਦੇ ਨੌਜਵਾਨ ਪੁੱਤਰ ਬਿਕਰਮਜੀਤ ਸਿੰਘ ਔਲਖ ਸੂਰਜ ਖਾਦ ਸਟੋਰ ਵਾਲੇ ਜੋ ਬੀਤੀ ਦਿਨੀਂ ਵਿਛੋੜਾ ਦੇ ਗਏ ਸਨ, ਨਮਿਤ ਯਾਦ 'ਚ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਤੋਂ ਉਪਰੰਤ ਗੁਰਦੁਆਰਾ ...

ਪੂਰੀ ਖ਼ਬਰ »

'ਆਪ' ਦੇ ਦਲਬੀਰ ਸਿੰਘ ਟੌਂਗ ਹਲਕਾ ਬਾਬਾ ਬਕਾਲਾ ਸਾਹਿਬ ਦੇ ਬਣੇ ਇੰਚਾਰਜ

ਸਠਿਆਲਾ, 9 ਜੂਨ (ਸਫਰੀ)-ਆਮ ਆਦਮੀ ਪਾਰਟੀ ਵਲੋਂ 2022 ਦੀਆਂ ਚੋਣਾਂ ਲਈ ਵਿਧਾਨ ਸਭਾ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਇੰਚਾਰਜ ਦਲਬੀਰ ਸਿੰਘ ਟੌਂਗ ਨੂੰ ਨਿਯੁਕਤ ਕੀਤਾ ਗਿਆ ਗਿਆ | ਇਸ ਬਾਰੇ ਨਵ ਨਿਯੁਕਤ ਹਲਕਾ ਇੰਚਾਰਜ ਦਲਬੀਰ ਸਿੰਘ ਟੌਗ ਨੇ 'ਅਜੀਤ' ਨੂੰ ਫੋਨ ਤੇ ਦੱਸਿਆ ਹੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX