ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਪਟਿਆਲਾ

ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਪਿਸਤੌਲ ਤੇ ਨਕਦੀ ਸਮੇਤ ਕਾਬੂ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਪੁਲਿਸ ਵਲੋਂ ਪਾਰਕਿੰਗ 'ਚ ਖੜ੍ਹੀਆਂ ਗੱਡੀਆਂ 'ਚੋਂ ਨਕਦੀ, ਅਸਲਾ ਅਤੇ ਕਾਰਾਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰ ਪਿਸਤੌਲ ਅਤੇ ਨਕਦੀ ਸਮੇਤ ਕਾਬੂ ਕੀਤੇ ਗਏ ਹਨ | ਇਸ ਮੌਕੇ ਗੱਲਬਾਤ ਕਰਦਿਆਂ ਐੱਸ. ਐੱਸ. ਪੀ. ਪਟਿਆਲਾ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਐੱਸ. ਪੀ. ਜਾਂਚ ਹਰਕੰਵਲ ਕੌਰ ਬਰਾੜ, ਡੀ. ਐੱਸ. ਪੀ. (ਡੀ.) ਕਿ੍ਸ਼ਨ ਪਾਂਥੇ ਦੀ ਅਗਵਾਈ ਹੇਠ ਸਮਾਜ ਵਿਰੋਧੀ ਅਨਸਰਾਂ ਵਿਰੱੁਧ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਕਾਮਯਾਬੀ ਮਿਲੀ, ਜਦੋਂ ਪ੍ਰਾਈਮ ਹਸਪਤਾਲ ਅਤੇ ਅਮਰ ਹਸਪਤਾਲ ਦੇ ਬਾਹਰ ਪਾਰਕਿੰਗ 'ਚ ਖੜ੍ਹੀਆਂ ਗੱਡੀਆਂ ਦੇ ਲੌਕ ਖੋਲ੍ਹ ਕੇ ਗੱਡੀਆਂ 'ਚੋਂ ਅਸਲਾ, ਐਮੂਨੇਸ਼ਨ, ਕੈਸ਼ ਅਤੇ ਗੱਡੀਆਂ ਚੋਰੀ ਕਰਨ ਵਾਲੇ ਗਰੋਹ ਦੇ 3 ਮੈਂਬਰਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਐੱਸ. ਐੱਸ. ਪੀ. ਗਰਗ ਨੇ ਹੋਰ ਦੱਸਿਆ ਕਿ ਇੰਚਾਰਜ ਸੀ. ਆਈ. ਏ. ਪਟਿਆਲਾ ਸਹਾਇਕ ਥਾਣੇਦਾਰ ਜਸਪਾਲ ਸਿੰਘ ਸਮੇਤ ਸੀ. ਆਈ. ਏ. ਸਟਾਫ਼ ਦੀ ਟੀਮ ਵਲੋਂ ਪੀ. ਆਰ. ਟੀ. ਸੀ. ਵਰਕਸ਼ਾਪ ਨਾਭਾ ਰੋਡ ਕੋਲ 8 ਜੂਨ ਨੂੰ ਨਾਕਾਬੰਦੀ ਕਰਕੇ ਉਕਤ ਦੋਸ਼ੀਆਂ ਨੂੰ ਗਿ੍ਫ਼ਤਾਰ ਕੀਤਾ, ਜਿਨ੍ਹਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਟਰੇਸ ਹੋਏ ਮੁਕੱਦਮਿਆਂ 'ਚ ਚੋਰੀ ਕੀਤੇ ਮਾਲ ਦੀ ਬਰਾਮਦਗੀ ਬਾਰੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ | ਪਟਿਆਲਾ ਪੁਲਿਸ ਨੂੰ ਉਕਤ ਦੋਸ਼ੀਆਂ ਦੇ ਕਬਜ਼ੇ 'ਚੋਂ ਜ਼ਿਲ੍ਹਾ ਬਠਿੰਡਾ ਦੇ ਗਗਨ ਗੈਸਟਰੋ ਹਸਪਤਾਲ ਤੋਂ ਚੋਰੀਸ਼ੁਦਾ ਬਰੇਜਾ ਕਾਰ ਜਿਸ 'ਤੇ ਜਾਅਲੀ ਨੰਬਰ ਪੀ. ਬੀ.10 ਐੱਫ. ਟੀ. 7707 ਅਤੇ ਜਿਸ ਦਾ ਅਸਲੀ ਨੰਬਰ ਆਰ. ਜੇ. 31 ਸੀ. ਬੀ. 5671 ਹੈ, ਬਰਾਮਦ ਹੋਈ ਹੈ | ਪਟਿਆਲਾ ਪੁਲਿਸ ਦੇ ਦੱਸਣ ਮੁਤਾਬਿਕ ਗਰੋਹ ਦੇ ਸਰਗਨਾ ਅਤੇ ਸੰਦੀਪ ਸਿੰਘ ਤੇ ਇਸ ਦੇ ਸਾਥੀਆਂ ਪਾਸੋਂ 4.95 ਲੱਖ ਰੁਪਏ ਕੈਸ਼, 3 ਲਾਇਸੰਸੀ ਰਿਵਾਲਵਰ 32 ਬੋਰ ਸਮੇਤ 17 ਰੌਂਦ 32 ਬੋਰ ਅਤੇ ਇਕ ਏਅਰ ਪਿਸਟਲ ਬਰਾਮਦ ਕੀਤੇ ਗਏ ਹਨ | ਐੱਸ. ਐੱਸ. ਪੀ. ਸੰਦੀਪ ਗਰਗ ਨੇ ਦੱਸਿਆ ਕਿ ਸੰਦੀਪ ਸਿੰਘ ਵਾਸੀ ਚੌਧਰੀ ਪੱਤੀ ਲੱਡਾ ਦੀ ਉਮਰ 45 ਸਾਲ ਹੈ ਅਤੇ 10ਵੀਂ ਪਾਸ ਇਲੈਕਟ੍ਰਾਨਿਕ ਮਕੈਨਿਕ ਹੈ ਤੇ 5 ਜ਼ਿਲਿ੍ਹਆਂ 'ਚ ਚੋਰੀ ਦੇ 9 ਮੁਕੱਦਮੇ ਦਰਜ ਹਨ | ਇਸ ਤੋਂ ਇਲਾਵਾ 7ਵੀਂ ਪਾਸ ਰੁਪਿੰਦਰ ਸਿੰਘ ਉਰਫ਼ ਲੱਕੀ ਵਾਸੀ ਪਿੰਡ ਬੁਰੜ ਦੀ ਉਮਰ 32 ਸਾਲ ਦੇ ਖ਼ਿਲਾਫ਼ ਇਕ ਮੁਕੱਦਮਾ ਥਾਣਾ ਪਾਤੜਾਂ ਵਿਖੇ ਦਰਜ ਹੈ |
ਜੇਲ੍ਹੋਂ ਜ਼ਮਾਨਤ 'ਤੇ ਆ ਕੇ ਇਕ ਨੂੰ ਨਾਲ ਰਲਾਇਆ, ਦਿੱਤਾ 7 ਵਾਰਦਾਤਾਂ ਨੂੰ ਅੰਜਾਮ
ਐੱਸ. ਐੱਸ. ਪੀ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਸੰਦੀਪ ਸਿੰਘ ਅਤੇ ਰੁਪਿੰਦਰ ਸਿੰਘ ਆਪਣੇ ਉਤੇ ਦਰਜ ਹੋਏ ਵੱਖ ਵੱਖ ਮੁਕੱਦਮਿਆਂ ਦੇ ਸਬੰਧ ਵਿਚ ਸੈਂਟਰਲ ਜੇਲ ਪਟਿਆਲਾ ਵਿਖੇ ਇਕੱਠੇ ਬੰਦ ਰਹੇ ਹਨ ਤੇ ਕਰੀਬ ਡੇਢ ਦੋ ਸਾਲ ਪਹਿਲਾਂ ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਸਨ | ਸੰਦੀਪ ਸਿੰਘ ਨੇ ਆਪਣੇ ਰਿਸ਼ਤੇਦਾਰ ਪਮਲਦੀਪ ਸਿੰਘ ਉਰਫ ਸੁਖੀ ਉਮਰ 22 ਸਾਲ ਵਾਸੀ ਭਾਰਤ ਨਗਰ ਧੂਰੀ ਜੋ ਕਿ 11ਵੀਂ ਦੀ ਪੜ੍ਹਾਈ ਕਰ ਰਿਹਾ ਹੈ ਤੇ ਫ਼ੋਟੋਗ੍ਰਾਫੀ ਸਿੱਖਦਾ ਹੈ, ਨੂੰ ਨਾਲ ਰਲ ਕੇ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਜ਼ਿਲ੍ਹਾ ਲੁਧਿਆਣਾ, ਪਟਿਆਲਾ ਤੇ ਬਠਿੰਡਾ ਵਿਖੇ 7 ਹੋਰ ਵਾਰਦਾਤਾਂ ਨੂੰ ਅੰਜਾਮ ਦਿੱਤਾ |

ਰਾਜਪੁਰਾ ਨੇੜਲੇ ਖੇਤਰ 'ਚ ਝੋਨੇ ਦੀ ਲਵਾਈ ਸ਼ੁਰੂ

ਰਾਜਪੁਰਾ, 9 ਜੂਨ (ਰਣਜੀਤ ਸਿੰਘ)-ਰਾਜਪੁਰਾ ਨੇੜਲੇ ਪਿੰਡਾਂ 'ਚ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ ਪਰ ਕਿਸਾਨ ਬਿਜਲੀ ਸਪਲਾਈ ਨੂੰ ਲੈ ਕੇ ਚਿੰਤਾ ਦੇ ਆਲਮ 'ਚ ਹਨ | ਜਾਣਕਾਰੀ ਮੁਤਾਬਿਕ ਸਰਕਾਰੀ ਤੌਰ 'ਤੇ ਝੋਨੇ ਦੀ ਲਵਾਈ 10 ਜੂਨ ਤੋਂ ਸ਼ੁਰੂ ਹੋਣੀ ਹੈ ਪਰ ਦੋ ਦਿਨ ਪਹਿਲਾਂ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਣੇ ਵਿਅਕਤੀ ਕਾਬੂ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 400 ਨਸ਼ੀਲੀਆਂ (ਪਾਬੰਦੀਸ਼ੁਦਾ) ਗੋਲੀਆਂ ਸਣੇ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ 80 ਸਵਾਰੀਆਂ ਨਾਲ ਭਰੀ ਬੱਸ ਪੁਲਿਸ ਨੇ ਕੀਤੀ ਕਾਬੂ

ਪਾਤੜਾਂ, 9 ਜੂਨ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਇਕ ਨਿੱਜੀ ਕੰਪਨੀ ਦੀ ਇਕ ਅਜਿਹੀ ਬੱਸ ਨੂੰ ਕਾਬੂ ਕੀਤਾ ਜਿਹੜੀ ਕਿ ਕਰਫ਼ਿਊ ਦੌਰਾਨ ਬਿਹਾਰ ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਸੀ | 80 ਸਵਾਰੀਆਂ ਨਾਲ ਭਰੀ ਹੋਈ ਇਸ ਬੱਸ ਦਾ ਚਲਾਨ ਕਰਕੇ ਪੁਲਿਸ ਨੇ ਅੱਗੇ ਤੋਂ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 81 ਨਵੇਂ ਮਾਮਲੇ, 6 ਮੌਤਾਂ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਜ਼ਿਲੇ੍ਹ 'ਚ 81 ਨਵੇਂ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜ਼ਿਲੇ੍ਹ 'ਚ ਪ੍ਰਾਪਤ 3580 ਦੇ ਕਰੀਬ ਰਿਪੋਰਟਾਂ 'ਚੋਂ 81 ਕੋਰੋਨਾ ਪਾਜ਼ੀਟਿਵ ਪਾਏ ਗਏ ਹਨ, ਜਿਸ ਨਾਲ ...

ਪੂਰੀ ਖ਼ਬਰ »

ਅਕਾਲੀ ਦਲ ਦੀ ਬਸਪਾ ਤੇ ਹੋਰ ਪਾਰਟੀਆਂ ਨਾਲ ਗੱਠਜੋੜ ਦੀ ਗੱਲਬਾਤ ਅੰਤਿਮ ਪੜਾਅ 'ਤੇ-ਮਲੂਕਾ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਗਠਜੋੜ ਵਾਸਤੇ ਅਕਾਲੀ ਦਲ ਦੀ ਬਸਪਾ ਤੇ ਹੋਰ ਪਾਰਟੀਆਂ ਨਾਲ ਗੱਲਬਾਤ ਚੱਲ ਰਹੀ ਹੈ ਤੇ ਇਸ ਬਾਰੇ ...

ਪੂਰੀ ਖ਼ਬਰ »

ਕੋਰੋਨਾ ਦੀ ਸੰਭਾਵਿਤ ਤੀਜੀ ਲਹਿਰ 'ਚ ਬੱਚਿਆਂ ਨੂੰ ਲਾਗ ਤੋਂ ਬਚਾਉਣ ਲਈ ਜ਼ਿਲ੍ਹੇ 'ਚ ਦੋ ਟਾਸਕ ਫੋਰਸ ਟੀਮਾਂ ਤੇ ਮਾਹਿਰ ਗਰੁੱਪ ਗਠਿਤ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦੌਰਾਨ ਬੱਚਿਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਲੱਗਣ ਦੇ ਲਾਏ ਜਾ ਰਹੇ ਅਨੁਮਾਨਾਂ ਦੇ ਚੱਲਦਿਆਂ ਜ਼ਿਲ੍ਹਾ ਪਟਿਆਲਾ 'ਚ ਦੋ ਟਾਸਕ ਫੋਰਸ ਟੀਮਾਂ ਅਤੇ ਇਕ ਮਾਹਿਰਾਂ ਦਾ ਗਰੁੱਪ ਗਠਿਤ ਕੀਤਾ ਗਿਆ ...

ਪੂਰੀ ਖ਼ਬਰ »

ਘੱਗਾ ਵਿਖੇ ਸਫ਼ਾਈ ਕਰਮਚਾਰੀਆਂ ਨੇ ਕੱਢਿਆ ਰੋਸ ਮਾਰਚ

ਪਾਤੜਾਂ, 9 ਜੂਨ (ਗੁਰਇਕਬਾਲ ਸਿੰਘ ਖ਼ਾਲਸਾ)-ਠੇਕਾ ਆਧਾਰਿਤ ਕੱਚੇ ਕਾਮਿਆਂ ਨੂੰ ਪੱਕਿਆਂ ਕਰਨ ਦੀ ਮੰਗ ਨੂੰ ਲੈ ਕੇ ਕਈ ਦਿਨਾਂ ਤੋਂ ਧਰਨਾ ਦੇ ਰਹੇ ਸਫ਼ਾਈ ਕਰਮਚਾਰੀਆਂ ਨੇ ਨਗਰ ਪੰਚਾਇਤ ਘੱਗਾ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੂਚੀਆਂ ਸਹੀ ਨਾ ਦੇਣ ਦੇ ਦੋਸ਼ ...

ਪੂਰੀ ਖ਼ਬਰ »

ਪਿੰਡ ਥੂਹਾ 'ਚ ਪਿਓ-ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ, ਪਿਓ ਦੀ ਮੌਤ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਪਿੰਡ ਥੂਹਾ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਪਿਓ-ਪੁੱਤਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦੇ ਮਾਮਲੇ 'ਚ ਇਕ 60 ਸਾਲਾ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਜਾਣ 'ਤੇ ਥਾਣਾ ਸ਼ੰਭੂ ਪੁਲਿਸ ਨੇ 8 ਜਣਿਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ...

ਪੂਰੀ ਖ਼ਬਰ »

ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕਾਂ ਵਲੋਂ ਪਟਿਆਲਾ ਵਿਖੇ ਰੈਲੀ ਤੋਂ ਬਾਅਦ ਪੱਕੇ ਧਰਨੇ ਦਾ ਐਲਾਨ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਐੱਨ. ਐੱਸ. ਕਿਊ. ਐੱਫ. ਵੋਕੇਸ਼ਨਲ ਅਧਿਆਪਕ ਯੂਨੀਅਨ ਨੇ ਪਟਿਆਲਾ ਵਿਖੇ ਰੋਸ ਮਾਰਚ ਕੱਢਿਆ, ਜਿਸ 'ਚ ਪੰਜਾਬ ਭਰ ਦੇ ਐੱਨ. ਐੱਸ. ਕਿਊ. ਐੱਫ. ਅਧਿਆਪਕਾਂ ਨੇ ਸ਼ਮੂਲੀਅਤ ਕੀਤੀ ਅਤੇ ਉਨ੍ਹਾਂ ਦੇ ਸਮਰਥਨ ਵਜੋਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਪਿੰਡ ਰੋਹਟੀ ਛੰਨਾਂ ਦੇ ਮੌਜੂਦਾ 2 ਪੰਚਾਇਤ ਮੈਂਬਰ ਤੇ ਸਾਬਕਾ ਸਰਪੰਚ ਸਮੇਤ 31 ਪਰਿਵਾਰ 'ਆਪ' 'ਚ ਸ਼ਾਮਿਲ

ਭਾਦਸੋਂ/ ਨਾਭਾ, 9 ਜੂਨ (ਪ੍ਰਦੀਪ ਦੰਦਰਾਲਾ/ਕਰਮਜੀਤ ਸਿੰਘ)-ਪਟਿਆਲਾ ਦਿਹਾਤੀ ਦੇ ਪਿੰਡ ਰੋਹਟੀ ਛੰਨਾਂ ਵਿਖੇ ਮੌਜੂਦਾ 2 ਪੰਚ ਤੇਜਾ ਸਿੰਘ, ਹਰਪਾਲ ਕੌਰ ਅਤੇ ਸਾਬਕਾ ਸਰਪੰਚ ਰਣਧੀਰ ਸਿੰਘ ਸਮੇਤ 31 ਪਰਿਵਾਰ ਸਮੇਤ ਕਾਂਗਰਸ ਪਾਰਟੀ ਛੱਡ ਕੇ ਜਸਦੀਪ ਸਿੰਘ ਨਿੱਕੂ ਦੀ ਅਗਵਾਈ ...

ਪੂਰੀ ਖ਼ਬਰ »

ਵਣ ਵਿਭਾਗ ਤੇ ਐੱਨ. ਜੀ. ਓ. ਇਮਪੈਕਟ ਨੇ ਮਨਾਇਆ ਵਣ ਮਹਾਂਉਤਸਵ

ਪਟਿਆਲਾ, 9 ਜੂਨ (ਗੁਰਪ੍ਰੀਤ ਸਿੰਘ ਚੱਠਾ)-ਜਲ ਦੀ ਬੱਚਤ, ਜੰਗਲਾਂ ਦੀ ਰੱਖਿਆ ਅਤੇ ਜ਼ਮੀਨਾਂ ਨੂੰ ਜ਼ਹਿਰ ਮੁਕਤ ਕਰਕੇ ਹੀ ਧਰਤੀ ਤੇ ਮਨੁੱਖ ਦੀ ਹੋਂਦ ਨੂੰ ਬਚਾਇਆ ਜਾ ਸਕਦਾ ਹੈ | ਇਹ ਪ੍ਰਗਟਾਵਾ ਅੰਤਰਰਾਸ਼ਟਰੀ ਸਮਾਜ ਸੇਵੀ ਸੰਗਠਨ 'ਇਮਪੈਕਟ' ਦੇ ਟੀਮ ਲੀਡਰ ਰਘੁਵੀਰ ...

ਪੂਰੀ ਖ਼ਬਰ »

ਯੂ. ਜੀ. ਸੀ. ਵਲੋਂ ਮਿਲੀ ਗ੍ਰਾਂਟ ਵਰਤਣ 'ਚ ਬੇਨਿਯਮੀ ਦੀ ਜਾਂਚ ਕਰਨ ਲਈ ਕਮੇਟੀ ਗਠਿਤ

ਪਟਿਆਲਾ, 9 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਜਿੱਥੇ ਕਿ ਪਹਿਲਾਂ ਹੀ ਕਈ ਵਿੱਤੀ ਅਤੇ ਹੋਰ ਬੇਨਿਯਮੀਆਂ ਦੀਆਂ ਜਾਂਚਾਂ ਦਾ ਮਾਮਲਾ ਹਰ ਆਏ ਦਿਨ ਗਰਮਾਇਆ ਰਹਿੰਦਾ ਹੈ, ਵਿਖੇ ਹੁਣ ਇਕ ਹੋਰ ਵਿੱਤੀ ਘਪਲਾ ਸਾਹਮਣੇ ਆਇਆ ਹੈ | ਪ੍ਰਾਪਤ ...

ਪੂਰੀ ਖ਼ਬਰ »

ਪਾਤੜਾਂ ਪੁਲਿਸ ਨੇ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਸ਼ਹਿਰ ਅੰਦਰ ਸੜਕਾਂ ਦੇ ਕਿਨਾਰੇ ਕਰਵਾਏ ਖ਼ਾਲੀ

ਪਾਤੜਾਂ, 9 ਜੂਨ (ਖ਼ਾਲਸਾ)-ਪਾਤੜਾਂ ਪੁਲਿਸ ਨੇ ਸ਼ਹਿਰ ਅੰਦਰ ਟ੍ਰੈਫਿਕ ਸਮੱਸਿਆ ਨੂੰ ਦੇਖਦਿਆਂ ਉਸ ਦੇ ਹੱਲ ਲਈ ਜਾਖਲ ਰੋਡ 'ਤੇ ਸੜਕਾਂ ਦੇ ਕਿਨਾਰੇ ਖੜ੍ਹੇ ਰੇਹੜੀ ਤੇ ਫੜ੍ਹੀ ਵਾਲਿਆਂ ਨੂੰ ਸਹੀ ਥਾਂ 'ਤੇ ਰੇਹੜੀ ਲਗਵਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਦੀ ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਚੋਣ

ਪਟਿਆਲਾ, 9 ਜੂਨ (ਚਹਿਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਕੋਚ ਸੁਰਿੰਦਰ ਸਿੰਘ ਰੰਧਾਵਾ ਦੇ ਸਿਖਲਾਈ ਕੇਂਦਰ ਦੇ ਤੀਰਅੰਦਾਜ਼ ਅਮਨ ਸੈਣੀ ਦੀ ਵਿਸ਼ਵ ਕੱਪ ਲਈ ਭਾਰਤੀ ਟੀਮ 'ਚ ਚੋਣ ਹੋਈ ਹੈ | ਫਰਾਂਸ ਦੀ ਰਾਜਧਾਨੀ ਪੈਰਿਸ ਵਿਖੇ 20 ਤੋਂ 28 ਜੂਨ ਤੱਕ ਹੋਣ ਵਾਲੇ ਵਿਸ਼ਵ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਵੈਕਸੀਨ ਘਪਲੇ ਨੂੰ ਉਜਾਗਰ ਕਰਨ ਵਾਲੇ ਆਗੂਆਂ 'ਤੇ ਪਰਚੇ ਦਰਜ ਕਰਨਾ ਮੰਦਭਾਗਾ-ਰੱਖੜਾ

ਸਮਾਣਾ, 9 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਬੀਤੇ ਕੱਲ੍ਹ ਰੁਜ਼ਗਾਰ ਦੀ ਮੰਗ ਲੈ ਕੇ ਮੋਤੀ ਮਹਿਲ ਦਾ ਘਿਰਾਓ ਕਰਨ ਜਾ ਰਹੇ ਨੌਜਵਾਨ ਲੜਕੀਆਂ ਤੇ ਲੜਕਿਆਂ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਦੁੱਧ ਡੇਅਰੀ 'ਤੇ ਛਾਪੇਮਾਰੀ, 9 ਨਮੂਨੇ ਭਰੇ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਤੜਕੇ ਸਾਢੇ 4 ਵਜੇ ਦੇ ਕਰੀਬ ਸਥਾਨਕ ਡਾਲੀਮਾ ਵਿਹਾਰ ਕਾਲੋਨੀ ਦੇ ਰਿਹਾਇਸ਼ੀ ਇਲਾਕਾ ਦੇ ਇਕ ਘਰ 'ਚ ਚਲਾਈ ਜਾ ਰਹੀ ਡੇਅਰੀ 'ਤੇ ਛਾਪੇਮਾਰੀ ਕਰਕੇ ਉੱਥੋਂ ਦੁੱਧ, ਦਹੀਂ, ...

ਪੂਰੀ ਖ਼ਬਰ »

ਜਲਾਲਪੁਰ ਵਲੋਂ ਕੁਲਦੀਪ ਮਾਹਰੀਆਂ ਬਲਾਕ ਘਨੌਰ ਦੇ ਪ੍ਰਧਾਨ ਨਿਯੁਕਤ

ਘਨੌਰ, 9 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਸਿਫ਼ਾਰਿਸ਼ 'ਤੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜੁਝਾਰੂ ਤੇ ਟਕਸਾਲੀ ਕਾਂਗਰਸੀ ਕੁਲਦੀਪ ਸਿੰਘ ਮਾਹਰੀਆਂ ਨੂੰ ਬਲਾਕ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਉੱਪ ਕੁਲਪਤੀ ਵਲੋਂ ਅਪੋਨ ਰਿਸਰਚ ਲੈਬ ਦਾ ਉਦਘਾਟਨ

ਪਟਿਆਲਾ, 9 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਇਲੈਕਟ੍ਰਾਨਿਕਸ ਅਤੇ ਕਮਿਊਨੀਕੇਸ਼ਨ ਇੰਜੀਨੀਅਰਿੰਗ ਵਿਭਾਗ 'ਚ ਉੱਪ ਕੁਲਪਤੀ ਪ੍ਰੋ. ਅਰਵਿੰਦ ਵਲੋਂ ਐਡਵਾਂਸਡ ਫੋਟੋਨਿਕਸ ਅਤੇ ਓਪਟੀਕਲ ਨੈੱਟਵਰਕਿੰਗ (ਅਪੋਨ) ਰਿਸਰਚ ਲੈਬ ਦਾ ਉਦਘਾਟਨ ਕੀਤਾ ...

ਪੂਰੀ ਖ਼ਬਰ »

ਬਿਜਲੀ ਦੇ ਲੱਗਦੇ ਕੱਟਾਂ ਤੋਂ ਦੁਖੀ ਲੋਕਾਂ ਨੇ ਸ਼ੁਤਰਾਣਾ ਗਰਿੱਡ 'ਚ ਦਿੱਤਾ ਧਰਨਾ

ਸ਼ੁਤਰਾਣਾ, 9 ਜੂਨ (ਬਲਦੇਵ ਸਿੰਘ ਮਹਿਰੋਕ)-ਸਥਾਨਕ ਕਸਬੇ ਵਿਖੇ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਦੁਖੀ ਹੋਏ ਲੋਕਾਂ ਨੇ ਪਾਵਰਕਾਮ ਵਿਭਾਗ ਦੇ ਸ਼ੁਤਰਾਣਾ ਗਰਿੱਡ 'ਚ ਧਰਨਾ ਲਾ ਕੇ ਸਰਕਾਰ ਤੇ ਵਿਭਾਗ ਦੇ ਖ਼ਿਲਾਫ਼ ਜ਼ੋਰਦਾਰ ...

ਪੂਰੀ ਖ਼ਬਰ »

ਮੰਜਾਲ ਕਲਾਂ ਸਕੂਲ ਨੂੰ ਮਿਲਿਆ 7.5 ਲੱਖ ਦਾ ਪੁਰਸਕਾਰ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਵਲੋਂ ਬੀਤੇ ਮੰਗਲਵਾਰ ਨੂੰ ਕੁਝ ਉੱਤਮ ਸਰਕਾਰੀ ਸਕੂਲਾਂ ਦੀ ਸੂਚੀ ਜਾਰੀ ਕੀਤੀ ਗਈ ਸੀ, ਜਿਸ 'ਚ ਸਮਾਰਟ ਸਰਕਾਰੀ ਹਾਈ ਸਕੂਲ ਮੰਜਾਲ ਕਲਾਂ ਵੀ ਸ਼ਾਮਿਲ ਸੀ | ਬਲਾਕ ਭੁੱਨਰਹੇੜੀ-2 ਜ਼ਿਲ੍ਹਾ ...

ਪੂਰੀ ਖ਼ਬਰ »

ਦੋਸਤਾਂ ਵਲੋਂ ਨਹਿਰ 'ਚ ਡੁਬੋ ਕੇ ਮਾਰਨ ਦਾ ਮਾਮਲਾ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਧਰਮਪਾਲ ਸਿੰਘ ਵਾਸੀ ਗਰੀਨ ਪਾਰਕ ਕਾਲੋਨੀ ਨੇ ਥਾਣਾ ਪਸਿਆਣਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਸਰਬਲੰਦ ਸਿੰਘ ਵਾਸੀ ਅੰਬਿਕਾ ਇਨਕਲੇਵ, ਆਰੀਅਨ ਸੰਧੂ ਵਾਸੀ ਸੰਤ ਇਨਕਲੇਵ, ਆਦੇਸ਼ਪ੍ਰਤਾਪ ਵਾਸੀ ਫ਼ਤਿਹਪੁਰ ਰਾਜਪੂਤਾਂ, ...

ਪੂਰੀ ਖ਼ਬਰ »

ਲੋਨ ਦੇਣ ਦੇ ਨਾਂਅ 'ਤੇ ਮਾਰੀ ਇਕ ਲੱਖ 18 ਹਜ਼ਾਰ ਦੀ ਠੱਗੀ

ਪਿਹੋਵਾ, 9 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਪਿੰਡ ਗੁਮਥਲਾ ਵਿਖੇ ਲੋਨ ਦੇਣ ਦੇ ਨਾਂਅ 'ਤੇ ਇਕ ਆਨਲਾਈਨ ਠੱਗ ਵਲੋਂ ਇਕ ਲੱਖ 18 ਹਜ਼ਾਰ ਦੀ ਨੌਜਵਾਨ ਨਾਲ ਠੱਗੀ ਕਰਨ ਦਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਧੋਖਾਧੜੀ ਦਾ ਸ਼ਿਕਾਰ ਹੋਏ ਰਾਕੇਸ਼ ਕੁਮਾਰ ਨੇ ਦੱਸਿਆ ਕਿ ਉਸ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 1676 ਨਾਗਰਿਕਾਂ ਨੇ ਲਗਵਾਈ ਕੋਵਿਡ ਵੈਕਸੀਨ-ਡਾ. ਸਤਿੰਦਰ ਸਿੰਘ

ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)-ਸਿਵਲ ਸਰਜਨ ਡਾ. ਸਤਿੰਦਰ ਸਿੰਘ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨੂੰ ਗੋਇਲ ਨੇ ਦੱਸਿਆ ਕਿ ਅੱਜ ਜ਼ਿਲੇ੍ਹ 'ਚ ਕੋਵਿਡ ਟੀਕਾਕਰਨ ਤਹਿਤ 1676 ਨਾਗਰਿਕਾਂ ਨੇ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ, ਜਿਸ ਨਾਲ ਜ਼ਿਲੇ੍ਹ 'ਚ ਕੋਵਿਡ ...

ਪੂਰੀ ਖ਼ਬਰ »

ਗਾਂਜੇ ਸਮੇਤ 3 ਔਰਤਾਂ ਗਿ੍ਫ਼ਤਾਰ

ਰਾਜਪੁਰਾ, 9 ਜੂਨ (ਜੀ.ਪੀ ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ 3 ਔਰਤਾਂ ਨੂੰ 900 ਗ੍ਰਾਮ ਗਾਂਜੇ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸ਼ਹਿਰੀ ਦੇ ਮੁਖੀ ਇੰਸਪੈਕਟਰ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਆਗਾਮੀ ਵਿਧਾਨ ਸਭਾ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨਾ ਯਕੀਨੀ-ਗੋਪਾਲ ਸ਼ਰਮਾ

ਸਮਾਣਾ, 9 ਜੂਨ (ਗੁਰਦੀਪ ਸ਼ਰਮਾ/ ਹਰਵਿੰਦਰ ਸਿੰਘ ਟੋਨੀ)-ਆਗਾਮੀ ਵਿਧਾਨ ਸਭਾ ਚੋਣਾਂ ਜੋ 2022 'ਚ ਹੋਣ ਜਾ ਰਹੀਆਂ ਹਨ, ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਸਪੱਸ਼ਟ ਬਹੁਮਤ ਵਾਲੀ ਸਰਕਾਰ ਬਣੇਗੀ ਤੇ ਸੂਬੇ ਦੀ ਜਨਤਾ ਅਕਾਲੀ ਦਲ ਦੇ ਕਾਰਜਕਾਲ ਵਾਲੀ ਸਰਕਾਰ ਨੂੰ ਯਾਦ ਕਰਨ ਲੱਗੇ ...

ਪੂਰੀ ਖ਼ਬਰ »

ਜੂਨ ਮਹੀਨਾ ਅਮਰੂਦ ਦੇ ਬੂਟਿਆਂ ਨੂੰ ਖਾਦ ਪਾਉਣ ਲਈ ਢੁੱਕਵਾਂ-ਡਾ. ਮਾਨ

ਪਟਿਆਲਾ, 9 ਜੂਨ (ਧਰਮਿੰਦਰ ਸਿੰਘ ਸਿੱਧੂ)-ਅਮਰੂਦਾਂ ਦੇ ਬੂਟਿਆਂ ਤੋਂ ਭਰਪੂਰ ਫਲ ਪ੍ਰਾਪਤ ਕਰਨ ਲਈ ਜੂਨ ਮਹੀਨਾ ਖਾਦ ਪਾਉਣ ਲਈ ਬਹੁਤ ਹੀ ਢੁਕਵਾਂ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਅਮਰੂਦ ਕਮ ਡਿਪਟੀ ਡਾਇਰੈਕਟਰ ਬਾਗ਼ਬਾਨੀ ਡਾ. ਸਵਰਨ ਸਿੰਘ ਮਾਨ ਨੇ ...

ਪੂਰੀ ਖ਼ਬਰ »

ਬੀਬੀ ਲੂੰਬਾ ਵਲੋਂ ਘੱਗਾ ਇਲਾਕੇ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ

ਪਾਤੜਾਂ, 9 ਜੂਨ (ਜਗਦੀਸ਼ ਸਿੰਘ ਕੰਬੋਜ)-ਹਲਕਾ ਸ਼ੁਤਰਾਣਾ ਦੇ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਘੱਗਾ ਸਰਕਲ ਦਾ ਦੌਰਾ ਕਰਕੇ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਵਰਕਰਾਂ ਨੂੰ ...

ਪੂਰੀ ਖ਼ਬਰ »

ਹਲਕਾ ਨਾਭਾ ਦਾ ਇੰਚਾਰਜ ਲਗਾਉਣ 'ਤੇ ਦੇਵ ਮਾਨ ਨੇ ਹਾਈਕਮਾਨ ਦਾ ਕੀਤਾ ਧੰਨਵਾਦ

ਨਾਭਾ, 9 ਜੂਨ (ਕਰਮਜੀਤ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਵਿਧਾਨ ਸਭਾ 2022 ਚੋਣਾਂ ਦੀਆ ਤਿਆਰੀਆਂ ਪੂਰੇ ਜ਼ੋਰਾਂ ਨਾਲ ਕਰ ਰਹੀ ਹੈ | ਆਮ ਆਦਮੀ ਪਾਰਟੀ ਨੇ 24 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ 'ਚ ਹਲਕਾ ਨਾਭਾ ਤੋਂ ਗੁਰਦੇਵ ਸਿੰਘ ਦੇਵ ਮਾਨ ਨੂੰ ਦੂਸਰੀ ਵਾਰ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ 'ਚ ਦੇਸ਼ 'ਚ ਸੂਬੇ ਦਾ ਨਾਂਅ ਚਮਕਣਾ ਸਰਕਾਰੀ ਨੀਤੀਆਂ ਦਾ ਨਤੀਜਾ-ਵਿਧਾਇਕ ਕੰਬੋਜ

ਰਾਜਪੁਰਾ, 9 ਜੂਨ (ਰਣਜੀਤ ਸਿੰਘ)-ਪੂਰੇ ਦੇਸ਼ 'ਚ ਸਿੱਖਿਆ ਦੇ ਖੇਤਰ 'ਚ ਪੰਜਾਬ ਦਾ ਨਾਂਅ ਚਮਕਣਾ ਕਾਂਗਰਸ ਸਰਕਾਰ ਦੀ ਵਧੀਆ ਕਾਰਗੁਜ਼ਾਰੀ ਦਾ ਨਤੀਜਾ ਹੈ, ਇਸ ਲਈ ਸੂਬੇ ਦੇ ਅਧਿਆਪਕ ਵੀ ਵਧਾਈ ਦੇ ਪਾਤਰ ਹਨ ਅਤੇ ਸੂਬੇ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ...

ਪੂਰੀ ਖ਼ਬਰ »

ਝੋਨਾ ਲਾਉਣ ਦੀ ਸਰਕਾਰੀ ਤਰੀਕ ਆਈ ਪਰ ਪ੍ਰਬੰਧ ਅਧੂਰੇ

ਰਾਜਪੁਰਾ, 9 ਜੂਨ (ਰਣਜੀਤ ਸਿੰਘ)-ਭਾਵੇਂ ਸਰਕਾਰੀ ਤੌਰ 'ਤੇ ਸੂਬੇ 'ਚ ਝੋਨਾ ਲਾਉਣ ਦੀ ਤਾਰੀਕ 10 ਜੂਨ ਮਿੱਥੀ ਗਈ ਸੀ ਪਰ ਹਾਲ ਤੱਕ ਨਾ ਤਾਂ ਸਰਕਾਰ ਵਲੋਂ ਝੋਨੇ ਦੀ ਲਵਾਈ ਲਈ ਸੂਇਆਂ 'ਚ ਪਾਣੀ ਹੀ ਛੱਡਿਆ ਗਿਆ ਹੈ ਅਤੇ ਨਾ ਹੀ ਕਿਸਾਨਾਂ ਨੂੰ ਬਿਜਲੀ ਹੀ 8 ਘੰਟੇ ਦਿੱਤੀ ਜਾ ਰਹੀ ...

ਪੂਰੀ ਖ਼ਬਰ »

ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਦੁਰਘਟਨਾ ਬੀਮਾ ਸਕੀਮ ਦੀ ਸ਼ੁਰੂਆਤ

ਰਾਜਪੁਰਾ, 9 ਜੂਨ (ਜੀ.ਪੀ. ਸਿੰਘ)-ਲੋਕ ਭਲਾਈ ਚੈਰੀਟੇਬਲ ਟਰੱਸਟ ਵਲੋਂ ਭਾਰਤੀ ਸਟੇਟ ਬੈਂਕ ਦੇ ਸਹਿਯੋਗ ਨਾਲ ਰਾਜਪੁਰਾ ਵਾਸੀਆਂ ਦੇ ਲਈ ਮੁਫ਼ਤ ਦੁਰਘਟਨਾ ਬੀਮਾ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਜਗਦੀਸ਼ ਜੱਗਾ ਨੇ ਦੱਸਿਆ ਕਿ ਜਿਹੜੇ ...

ਪੂਰੀ ਖ਼ਬਰ »

ਮੰਤਰੀ ਧਰਮਸੋਤ ਦੀ ਅਗਵਾਈ 'ਚ ਵਿਕਾਸ ਦੀ ਕਸਰ ਨਹੀਂ ਛੱਡੀ ਜਾਵੇਗੀ-ਸ਼ੈਂਟੀ

ਨਾਭਾ, 9 ਜੂਨ (ਅਮਨਦੀਪ ਸਿੰਘ ਲਵਲੀ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੀ ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ ਅਤੇ ਸੂਬੇ ਦਾ ਵੱਡੇ ਪੱਧਰ 'ਤੇ ਹਰ ਪੱਖੋਂ ਵਿਕਾਸ ਕਰਵਾਇਆ ਜਾ ਰਿਹਾ ਹੈ | ਹਲਕਾ ਨਾਭਾ 'ਚ ਵੀ ਮੰਤਰੀ ਧਰਮਸੋਤ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX