ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਮੋਗਾ

ਨੀਤੀ ਆਯੋਗ ਵਲੋਂ ਵਿਸ਼ਵ ਵਾਤਾਵਰਨ ਦਿਵਸ ਮੌਕੇ ਜ਼ਿਲ੍ਹਾ ਮੋਗਾ ਨੂੰ ਤੋਹਫ਼ਾ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਦੀ ਅਗਵਾਈ ਵਿਚ ਜ਼ਿਲ੍ਹਾ ਮੋਗਾ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਬਲ ਦਿੰਦਿਆਂ ਕੇਂਦਰੀ ਨੀਤੀ ਆਯੋਗ ਨੇ ਜ਼ਿਲ੍ਹਾ ਮੋਗਾ ਦੀ ਦੇਸ ਦੇ ਉਨ੍ਹਾਂ ਦੋ ਜ਼ਿਲਿ੍ਹਆਂ ਵਿਚ ਚੋਣ ਕੀਤੀ ਹੈ, ਜਿੱਥੇ ਕਿ 100 ਕਰੋੜ ਪੌਦੇ ਲਗਾਉਣ ਦਾ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਣਾ ਹੈ | ਦੂਜਾ ਜ਼ਿਲ੍ਹਾ ਝਾਰਖੰਡ ਦਾ ਰਾਂਚੀ ਹੋਵੇਗਾ | ਕੇਂਦਰੀ ਨੀਤੀ ਆਯੋਗ ਵਲੋਂ ਬੀਤੇ ਦਿਨੀਂ ਲੰਘੇ ਵਿਸ਼ਵ ਵਾਤਾਵਰਨ ਦਿਵਸ ਦਾ ਜ਼ਿਲ੍ਹਾ ਮੋਗਾ ਨੂੰ ਇਹ ਵੱਡਾ ਤੋਹਫ਼ਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਇਹ 100 ਕਰੋੜ ਪੌਦੇ ਦੇਸ ਦੇ 112 ਉਤਸ਼ਾਹੀ ਜ਼ਿਲਿ੍ਹਆਂ ਵਿਚ ਵੰਡ ਕੇ ਲਗਾਏ ਜਾਣਗੇ | ਇਸ ਲਈ ਬਕਾਇਦਾ ਖਾਕਾ ਤਿਆਰ ਕੀਤਾ ਜਾ ਰਿਹਾ ਹੈ | ਇਸ ਲਈ ਢੁਕਵੀਂ ਜਗ੍ਹਾ ਦੀ ਭਾਲ ਲਈ ਜ਼ਿਲ੍ਹਾ ਮੰਡੀ ਅਫ਼ਸਰ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਐਕਸੀਅਨ, ਪੰਚਾਇਤੀ ਰਾਜ ਐਕਸੀਅਨ, ਮੁੱਖ ਖੇਤੀਬਾੜੀ ਅਫ਼ਸਰ, ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ ਅਤੇ ਪ੍ਰਾਇਮਰੀ), ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ, ਉਪ ਮੰਡਲ ਭੂਮੀ ਰੱਖਿਆ ਅਫ਼ਸਰ ਤੇ ਚਾਰੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਕਿਹਾ ਗਿਆ ਹੈ | ਏਨੀ ਵੱਡੀ ਗਿਣਤੀ ਵਿਚ ਇਹ ਪੌਦੇ ਲਗਾਉਣ ਲਈ ਘੱਟੋ-ਘੱਟ ਪੰਜ ਸਾਲ ਲੱਗਣਗੇ | ਉਮੀਦ ਹੈ ਕਿ ਅਨੁਪਾਤ ਮੁਤਾਬਿਕ ਇਸ ਸਾਲ ਦੇ ਪੌਦੇ ਲਗਾਉਣ ਦਾ ਕੰਮ ਇਸ ਮਾਨਸੂਨ ਸੀਜ਼ਨ ਵਿਚ ਮੁਕੰਮਲ ਕਰਵਾ ਲਿਆ ਜਾਵੇਗਾ | ਦੱਸਣਯੋਗ ਹੈ ਕਿ ਨੀਤੀ ਆਯੋਗ ਉਤਸ਼ਾਹੀ ਜ਼ਿਲਿ੍ਹਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿਚ ਕੰਮ ਕਰ ਰਹੀਆਂ ਗ਼ੈਰ ਸਰਕਾਰੀ ਸੰਸਥਾਵਾਂ ਦਾ ਸਹਿਯੋਗ ਲੈ ਰਿਹਾ ਹੈ | ਇਸੇ ਕਰਕੇ ਹੀ ਵਰਲਡ ਇਕਨਾਮਿਕ ਫੋਰਮ ਦੇ ਉਪਰਾਲੇ ਵਜੋਂ ਭਾਰਤ ਵਿਚ ਲਗਾਏ ਜਾਣ ਵਾਲੇ ਇਨ੍ਹਾਂ 100 ਕਰੋੜ ਪੌਦਿਆਂ ਦੇ ਟੀਚੇ ਨੂੰ ਪੂਰਾ ਕਰਨ ਲਈ ਨੀਤੀ ਆਯੋਗ ਨੇ ਨਵੀਂ ਮੁੰਬਈ ਹੱਬ ਆਫ਼ ਗਲੋਬਲ ਸੇਪਰਜ ਕਮਿਊਨਿਟੀ ਨਾਲ ਸਮਝੌਤਾ ਕੀਤਾ ਹੈ | ਇਸ ਸੰਸਥਾ ਵਲੋਂ ਇਸ ਪਾਇਲਟ ਪ੍ਰੋਜੈਕਟ ਨੂੰ ਪੰਜਾਬ ਦੇ ਜ਼ਿਲ੍ਹਾ ਮੋਗਾ ਤੇ ਝਾਰਖੰਡ ਦੇ ਜ਼ਿਲ੍ਹਾ ਰਾਂਚੀ ਵਿਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ | ਆਸ ਮੁਤਾਬਿਕ ਨਤੀਜੇ ਮਿਲਣ 'ਤੇ ਇਸ ਪ੍ਰੋਜੈਕਟ ਨੂੰ ਸਾਰੇ 112 ਜ਼ਿਲਿ੍ਹਆਂ ਵਿਚ ਲਾਗੂ ਕਰ ਦਿੱਤਾ ਜਾਵੇਗਾ | ਸ੍ਰੀ ਹੰਸ ਨੇ ਦੱਸਿਆ ਕਿ ਇਸ ਸਾਰੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਵਣ ਰੇਂਜ ਅਫ਼ਸਰ ਮੋਗਾ ਨੂੰ ਨੋਡਲ ਅਫ਼ਸਰ ਲਗਾਇਆ ਗਿਆ ਹੈ | ਇਸ ਕਾਰਜ ਨੂੰ ਆਮ ਲੋਕਾਂ ਤੇ ਵੱਖ-ਵੱਖ ਧਿਰਾਂ ਦੇ ਸਹਿਯੋਗ ਨਾਲ ਇਕ ਮੁਹਿੰਮ ਚਲਾ ਕੇ ਪੂਰਾ ਕੀਤਾ ਜਾਵੇਗਾ | ਲਗਾਏ ਜਾਣ ਵਾਲੇ ਪੌਦੇ ਰਵਾਇਤੀ, ਫਲਦਾਰ ਹੋਣਗੇ | ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਇਹ ਪੌਦੇ ਇਸ ਜਗ੍ਹਾ ਲਗਾਏ ਜਾਣ ਜਿੱਥੇ ਪਾਣੀ, ਸੁਰੱਖਿਆ ਅਤੇ ਫੈਂਸਿੰਗ ਦਾ ਪੁਖ਼ਤਾ ਪ੍ਰਬੰਧ ਹੋਵੇਗਾ | ਸ੍ਰੀ ਹੰਸ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ |

ਮੋਗਾ ਜ਼ਿਲੇ੍ਹ 'ਚ ਕੋਰੋਨਾ ਪੀੜਤ ਦੋ ਹੋਰਾਂ ਦੀ ਮੌਤ, 19 ਨਵੇਂ ਮਾਮਲੇ

ਮੋਗਾ, 9 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ 19 ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8323 ਹੋ ਗਈ ਹੈ, ਜਦ ਕਿ 263 ...

ਪੂਰੀ ਖ਼ਬਰ »

ਮੋਗਾ 'ਚ ਅੱਜ 1709 ਜਾਣਿਆਂ ਨੂੰ ਲਗਾਈ ਵੈਕਸੀਨ- ਡਾ. ਸਿੰਗਲਾ

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਲਗਾਏ ਕੈਂਪਾਂ ਵਿਚ ਮੋਗਾ 'ਚ 377, ਢੁੱਡੀਕੇ 'ਚ 150, ਪੱਤੋ ਹੀਰਾ ਸਿੰਘ 'ਚ 173, ਕੋਟ ਈਸੇ ਖਾਂ 'ਚ 210, ਠੱਠੀ ਭਾਈ 'ਚ 393, ਡਰੋਲੀ ਭਾਈ 'ਚ 406 ਜੋ ਕਿ ਕੁੱਲ 1709 ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਕੋਵਿਡ ਨਾਲ ਸਬੰਧਿਤ ਨਵੀਆਂ ਹਦਾਇਤਾਂ ਜਾਰੀ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਵਿਡ-19 ਦੇ ਮਾਮਲਿਆਂ ਦੀ ਸਥਿਤੀ ਨੂੰ ਵਿਚਾਰਦੇ ਹੋਏ ਸਰਕਾਰ ਦੇ ਮਿਸ਼ਨ ਫ਼ਤਹਿ ਤਹਿਤ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਨੇ ਸਕੂਲ ਕਾਲਜ ਖੋਲ੍ਹਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟਾਇਆ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸਕੂਲ ਕਾਲਜ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਗਟਾਇਆ ਗਿਆ | ਪੈੱ੍ਰਸ ਨੂੰ ਜਾਣਕਾਰੀ ਦਿੰਦਿਆਂ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਆਗੂ ਮੋਹਨ ਸਿੰਘ ਔਲਖ ਨੇ ਕਿਹਾ ਕਿ ...

ਪੂਰੀ ਖ਼ਬਰ »

ਈ. ਟੀ. ਟੀ. ਅਧਿਆਪਕ ਯੂਨੀਅਨ ਨੇ ਬਦਲੀਆਂ ਦੇ ਆਰਡਰਾਂ ਦੀਆਂ ਕਾਪੀਆਂ ਸਾੜੀਆਂ

ਧਰਮਕੋਟ, 9 ਜੂਨ (ਪਰਮਜੀਤ ਸਿੰਘ)-ਈ. ਟੀ. ਟੀ ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਧਰਮਕੋਟ-1 ਅਤੇ ਧਰਮਕੋਟ-2 ਦੇ ਬਲਾਕ ਪ੍ਰਧਾਨ ਰਣਜੀਤ ਸਿੰਘ ਅਤੇ ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਬਹੁਗਿਣਤੀ ਅਧਿਆਪਕਾਂ ਵਲੋਂ ਪਿਛਲੇ ਦਿਨੀਂ ਵਿਭਾਗ ਵਲੋਂ ਕੀਤੀਆਂ ਗਈਆਂ ...

ਪੂਰੀ ਖ਼ਬਰ »

ਅਡਾਨੀ ਦੇ ਸਾਇਲੋ ਪਲਾਂਟ ਅੱਗੇ ਲੱਗਾ ਧਰਨਾ 352ਵੇਂ ਦਿਨ 'ਚ ਦਾਖ਼ਲ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਕਾਲੇ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਸੰਘਰਸ਼ ਪਿਛਲੇ ਕਈ ਮਹੀਨਿਆਂ ਤੋਂ ਜਾਰੀ ਹੈ ਤੇ ਇਸੇ ਕੜੀ ਤਹਿਤ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਮੋਗਾ ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਵਜਾਇਆ ਸੰਘਰਸ਼ ਦਾ ਬਿਗਲ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਜਸਪਾਲ ਸਿੰਘ ਬੱਬੀ)-ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰਾਂ ਅੱਗੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ਤੇ ਬਦਲੀਆਂ ...

ਪੂਰੀ ਖ਼ਬਰ »

ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਸਰਕਾਰੀ ਸਿੱਖਿਆ ਨੀਤੀ ਦਾ ਅਸਲ ਚਿਹਰਾ- ਡੀ.ਟੀ.ਐੱਫ.

ਨਿਹਾਲ ਸਿੰਘ ਵਾਲਾ, 9 ਜੂਨ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸੂਬੇ ਦੇ ਮੁੱਖ ਮੰਤਰੀ ਦੇ ਸ਼ਹਿਰ 'ਚ ਆਪਣੇ ਰੁਜ਼ਗਾਰ ਦਾ ਹੱਕ ਮੰਗਦੇ ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਵਲੋਂ ਕੀਤਾ ਗਿਆ ਲਾਠੀਚਾਰਜ ਸਰਕਾਰੀ ਜ਼ਬਰ ਹੈ ਜਿਹੜਾ ਬੇਰੁਜ਼ਗਾਰਾਂ ਦੀ ...

ਪੂਰੀ ਖ਼ਬਰ »

ਕਬੂਤਰਾਂ ਦੀ ਬਾਜ਼ੀ ਲਗਾਉਂਦੇ ਤਿੰਨ ਕਾਬੂ

ਮੋਗਾ, 9 ਜੂਨ (ਗੁਰਤੇਜ ਸਿੰਘ)-ਜ਼ਿਲ੍ਹੇ ਦੇ ਪਿੰਡ ਧੂੜਕੋਟ ਚੜ੍ਹਤ ਸਿੰਘ ਵਾਲਾ 'ਚ ਇਕੱਠ ਕਰਕੇ ਇਨਾਮ ਰੱਖ ਕੇ ਕਬੂਤਰਾਂ ਦੀ ਬਾਜੀ ਲਗਾਉਂਦੇ ਤਿੰਨ ਜਾਣਿਆਂ ਨੂੰ ਥਾਣਾ ਮਹਿਣਾ ਪੁਲਿਸ ਵਲੋਂ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ...

ਪੂਰੀ ਖ਼ਬਰ »

ਸੇਵਾ ਕੇਂਦਰਾਂ ਦੇ ਸਮੇਂ 'ਚ ਤਬਦੀਲੀ, ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਮਿਲਣਗੀਆਂ ਸੇਵਾਵਾਂ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਦਾ ਕਰ ਦਿੱਤਾ ਗਿਆ ਹੈ ਅਤੇ ਹੁਣ ਸੇਵਾ ਕੇਂਦਰ ਸਨਿਚਰਵਾਰ ਨੂੰ ਵੀ ਲੋਕਾਂ ਨੂੰ ਸੇਵਾਵਾਂ ...

ਪੂਰੀ ਖ਼ਬਰ »

ਦੋਸਤਾਂ ਨਾਲ ਨਹਿਰ 'ਚ ਨਹਾਉਣ ਗਏ ਨੌਜਵਾਨ ਦੀ ਡੁੱਬਣ ਕਾਰਨ ਮੌਤ

ਠੱਠੀ ਭਾਈ, 9 ਜੂਨ (ਜਗਰੂਪ ਸਿੰਘ ਮਠਾੜੂ)-ਪਿੰਡ ਲਧਾਈ ਕੇ ਦਾ ਵਾਸੀ 20 ਸਾਲਾ ਨੌਜਵਾਨ ਜੋ ਆਪਣੇ ਹੋਰ ਦੋਸਤਾਂ ਨਾਲ ਪਿੰਡ ਕੋਟਲਾ ਮੇਹਰ ਸਿੰਘ ਵਾਲਾ ਵਿਚ ਦੀ ਲੰਘਦੀ ਅਬੋਹਰ ਬਰਾਂਚ ਨਹਿਰ ਵਿਚ ਨਹਾਉਣ ਲਈ ਗਏ ਸਨ ਦੇ ਡੁੱਬ ਜਾਣ ਕਾਰਨ ਮੌਤ ਹੋ ਗਈ, ਜਿਸ ਦੀ ਤਲਾਸ਼ ਕਰਨ ਲਈ ...

ਪੂਰੀ ਖ਼ਬਰ »

ਪੱਤਰਕਾਰ ਬਲਵਿੰਦਰ ਸਿੰਘ ਸਮਰਾ ਨਹੀਂ ਰਹੇ

ਨਿਹਾਲ ਸਿੰਘ ਵਾਲਾ, 9 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸਬ-ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਕਸਬਾ ਬਿਲਾਸਪੁਰ ਤੋਂ ਸੀਨੀਅਰ ਪੱਤਰਕਾਰ ਬਲਵਿੰਦਰ ਸਿੰਘ ਸਮਰਾ ਦਾ ਇਕ ਨਾ-ਮੁਰਾਦ ਬਿਮਾਰੀ ਕਾਰਨ ਦਿਹਾਂਤ ਹੋ ਗਿਆ | ਪਿੰਡ ਬਿਲਾਸਪੁਰ ਵਿਖੇ ਇਲਾਕੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਤੇ ਅੱਜ ਪੂਰੀ ਦੁਨੀਆ ਦੀ ਟੇਕ ਲੱਗੀ ਹੋਈ ਹੈ- ਸੁਖਜੀਤ ਕੌਰ

ਨੱਥੂਵਾਲਾ ਗਰਬੀ, 9 ਜੂਨ (ਸਾਧੂ ਰਾਮ ਲੰਗੇਆਣਾ)-ਕੇਂਦਰ ਦੀ ਮੋਦੀ ਹਕੂਮਤ ਖ਼ਿਲਾਫ਼ ਪਿਛਲੇ ਵਰ੍ਹੇ ਦਾ ਟੋਲ ਪਲਾਜ਼ਾ ਚੰਦ ਪੁਰਾਣਾ ਵਿਖੇ ਦਿਨ ਰਾਤ ਦਾ ਲਗਾਇਆ ਪੱਕਾ ਧਰਨਾ 250ਵੇਂ ਦਿਨ ਵਿਚ ਦਾਖ਼ਲ ਹੋ ਚੁੱਕਾ ਹੈ ਅਤੇ 10 ਜੂਨ ਨੂੰ ਚੰਦ ਪੁਰਾਣਾ ਵਿਖੇ ਬਲਾਕ ਬਾਘਾ ਪੁਰਾਣਾ ...

ਪੂਰੀ ਖ਼ਬਰ »

ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਦੀ ਮੀਟਿੰਗ ਹੋਈ

ਸਮਾਧ ਭਾਈ, ਨਿਹਾਲ ਸਿੰਘ ਵਾਲਾ, 9 ਜੂਨ (ਮਾਣੂੰਕੇ, ਟਿਵਾਣਾ, ਖ਼ਾਲਸਾ)-ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਨਿਹਾਲ ਸਿੰਘ ਵਾਲਾ ਦੀ ਮੀਟਿੰਗ ਪਿੰਡ ਪੱਤੋ ਹੀਰਾ ਸਿੰਘ ਵਿਖੇ ਹੋਈ | ਇਹ ਮੀਟਿੰਗ ਖਣਮੁੱਖ ਭਾਰਤੀ ਪੱਤੋ ਚੇਅਰਮੈਨ ਭਗਵਾਨ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ...

ਪੂਰੀ ਖ਼ਬਰ »

ਹਲਕਾ ਇੰਚਾਰਜ ਬਰਾੜ ਦੀ ਅਗਵਾਈ 'ਚ ਲੋੜਵੰਦਾਂ ਤੱਕ ਨਿਰੰਤਰ ਪਹੁੰਚਾ ਰਹੀ ਹੈ ਆਕਸੀਜਨ ਤੇ ਲੰਗਰ ਸੇਵਾ- ਗੋਲਡੀ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੂਰੇ ਵਿਸ਼ਵ ਵਿਚ ਫੈਲੀ ਕੋਰੋਨਾ ਦੀ ਨਾਮੁਰਾਦ ਬਿਮਾਰੀ ਕਾਰਨ ਪੰਜਾਬ ਵਿਚ ਆਕਸੀਜਨ ਦੀ ਆਈ ਕਮੀ ਨੂੰ ਦੂਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦਾ ਹੁਣ ਫ਼ਤਹਿ ਕਿੱਟ ਘੁਟਾਲਾ ਹੋਇਆ ਬੇਨਕਾਬ- ਹਰਮਨਜੀਤ ਸਿੰਘ

ਮੋਗਾ, 9 ਜੂਨ (ਅਸ਼ੋਕ ਬਾਂਸਲ)-ਆਮ ਆਦਮੀ ਪਾਰਟੀ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਹਰਮਨਜੀਤ ਸਿੰਘ ਦਿਦਾਰੇਵਾਲਾ ਨੇ ਆਪਣੇ ਸਾਥੀਆਂ ਸਮੇਤ ਪੈੱ੍ਰਸ ਕਾਨਫ਼ਰੰਸ ਕਰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਪਹਿਲਾਂ 837.76 ਪੈਸੇ 'ਤੇ ਫ਼ਤਹਿ ਕਿੱਟਾਂ ਦੀ ਖ਼ਰੀਦ ਕਰਦੀ ਹੈ | ਫਿਰ 3 ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਹੀ ਲੋਕਾਂ ਦੇ ਨਾਲ ਖੜ੍ਹਾ ਹੋਇਆ ਹੈ- ਐਡ. ਸ਼ਰਮਾ, ਸੱਤੂ

ਮੋਗਾ, 9 ਜੂਨ (ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜਿਸ ਨੇ ਔਖੀ ਘੜੀ ਵਿਚ ਹਮੇਸ਼ਾ ਹੀ ਲੋਕਾਂ ਦਾ ਸਾਥ ਦਿੱਤਾ ਹੈ ਤੇ ਹੁਣ ਵੀ ਕੋਰੋਨਾ ਕਾਲ ਵਿਚ ਕੋਰੋਨਾ ਪੀੜਤ ਲੋਕਾਂ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਆਦੇਸ਼ਾਂ 'ਤੇ ਕੰਮ ਕੀਤਾ ...

ਪੂਰੀ ਖ਼ਬਰ »

ਸਰਕਾਰ ਸਫ਼ਾਈ ਸੇਵਕਾਂ ਨੂੰ ਬਣਦਾ ਹੱਕ ਦੇਵੇ- ਪ੍ਰੇਮ ਚੰਦ

ਮੋਗਾ, 9 ਜੂਨ (ਅਸ਼ੋਕ ਬਾਂਸਲ)-ਮੋਗਾ ਸ਼ਹਿਰ ਵਿਚ ਸਫ਼ਾਈ ਸੇਵਕਾਂ ਵਲੋਂ ਕੀਤੀ ਹੜਤਾਲ ਕਾਰਨ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਨਾਲ ਬਿਮਾਰੀ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ | ਲੋਕਾਂ ਦਾ ਘਰਾਂ ਤੇ ਦੁਕਾਨਾਂ ਵਿਚ ਜਾਣਾ ਔਖਾ ਹੋ ਗਿਆ ਹੈ | ਅੱਜ ਸ਼ਹਿਰ ...

ਪੂਰੀ ਖ਼ਬਰ »

ਵਾਤਾਵਰਨ ਦੀ ਰੱਖਿਆ ਦੁਨੀਆ ਦੀ ਸੁਰੱਖਿਆ- ਜਿੰਦਲ

ਧਰਮਕੋਟ, 9 ਮਈ (ਪਰਮਜੀਤ ਸਿੰਘ)-ਵਿਸ਼ਵ ਵਾਤਾਵਰਨ ਦਿਵਸ ਮੌਕੇ ਪ੍ਰੈੱਸ ਨਾਲ ਗੱਲਬਾਤ ਦੌਰਾਨ ਐੱਸ. ਐੱਫ. ਸੀ. ਕਾਨਵੈਂਟ ਸਕੂਲ ਦੇ ਡਾਇਰੈਕਟਰ ਅਭਿਸ਼ੇਕ ਜਿੰਦਲ ਨੇ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣ ਤੇ ਉਨ੍ਹਾਂ ਦੀ ਸਾਂਭ-ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ...

ਪੂਰੀ ਖ਼ਬਰ »

ਵਿਧਾਇਕ ਬਿਲਾਸਪੁਰ ਨੇ ਮਟਵਾਣੀ ਵਿਖੇ ਕੀਤੀ ਮੀਟਿੰਗ

ਅਜੀਤਵਾਲ, 9 ਜੂਨ ( ਹਰਦੇਵ ਸਿੰਘ ਮਾਨ)-ਆਮ ਆਦਮੀ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਹੇਠ ਪਾਰਟੀ ਦੀ ਅਹਿਮ ਮੀਟਿੰਗ ਪਿੰਡ ਮਟਵਾਣੀ ਵਿਖੇ ਹੋਈ, ਜਿਸ ਦੌਰਾਨ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੀ ਕੈਪਟਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਇਕੱਤਰਤਾ ਹੋਈ

ਨਿਹਾਲ ਸਿੰਘ ਵਾਲਾ, 9 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪਿੰਡ ਜਵਾਹਰ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ਾਲ ਇਕੱਤਰਤਾ ਜ਼ਿਲ੍ਹਾ ਸਕੱਤਰ ਜਸਵੰਤ ਸਿੰਘ ਬੈਂਸ ਦੀ ਅਗਵਾਈ ਵਿਚ ਹੋਈ | ਇਸ ਮੌਕੇ ਪਿੰਡ ਕਮੇਟੀ ਦਾ ਗਠਨ ਕੀਤਾ ਗਿਆ, ਜਿਸ ਵਿਚ ਚਮਕੌਰ ਸਿੰਘ ਨੂੰ ...

ਪੂਰੀ ਖ਼ਬਰ »

ਬੇਅਦਬੀ ਮਾਮਲੇ 'ਚ ਅਕਾਲੀ ਦਲ ਤੇ ਕਾਂਗਰਸ ਬਰਾਬਰ ਦੇ ਜ਼ਿੰਮੇਵਾਰ- ਬਬਲੂ

ਨੱਥੂਵਾਲਾ ਗਰਬੀ, 9 ਜੂਨ (ਸਾਧੂ ਰਾਮ ਲੰਗੇਆਣਾ)-ਸ਼੍ਰੋਮਣੀ ਅਕਾਲੀ ਦਲ ਕਿਰਤੀ ਯੂਥ ਵਿੰਗ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਬਬਲੂ ਨੇ ਯੂਥ ਵਿੰਗ ਦੀ ਮੀਟਿੰਗ ਉਪਰੰਤ ਇਕ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਪੰਜਾਬ ਵਿਚ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਦਾ ...

ਪੂਰੀ ਖ਼ਬਰ »

ਪੈਨਸ਼ਨਰਾਂ ਦੀਆਂ ਮੰਗਾਂ ਨੂੰ ਲੈ ਕੇ ਵੱਖ-ਵੱਖ ਜਥੇਬੰਦੀਆਂ ਦੀ ਇਕੱਤਰਤਾ

ਨੱਥੂਵਾਲਾ ਗਰਬੀ, 9 ਜੂਨ (ਸਾਧੂ ਰਾਮ ਲੰਗੇਆਣਾ)-ਮਿਊਾਸੀਪਲ ਪੈਨਸ਼ਨਰਜ਼ ਐਸੋਸੀਏਸ਼ਨ, ਮਿਊਾਸੀਪਲ ਇੰਪਲਾਈਜ਼ ਯੂਨੀਅਨ ਤੇ ਸਫ਼ਾਈ ਮਜ਼ਦੂਰ ਯੂਨੀਅਨ ਦੀ ਸਾਂਝੀ ਇਕੱਤਰਤਾ ਨਗਰ ਕੌਂਸਲ ਬਾਘਾ ਪੁਰਾਣਾ ਵਿਖੇ ਹੋਈ, ਜਿਸ ਵਿਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ...

ਪੂਰੀ ਖ਼ਬਰ »

ਫ਼ਤਹਿ ਕਿੱਟਾਂ 'ਚ ਘੁਟਾਲਾ ਕਰ ਕੇ ਕੈਪਟਨ ਸਰਕਾਰ ਨੇ ਲੋਕਾਂ ਨਾਲ ਧੋਖਾ ਕੀਤਾ- ਕੋਛੜ

ਕੋਟ ਈਸੇ ਖਾਂ, 9 ਜੂਨ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਹਲਕਾ ਧਰਮਕੋਟ ਤੋਂ ਸੀਨੀਅਰ ਆਗੂ ਸੂਬਾ ਜੁਆਇੰਟ ਸੈਕਟਰੀ ਸੰਜੀਵ ਕੋਛੜ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਤਹਿ ਕਿੱਟਾਂ ਵਿਚ ਘੁਟਾਲਾ ਕਰ ਕੇ ਬਹੁਤ ਮੰਦਭਾਗਾ ਕੰਮ ਕੀਤਾ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਵੱਖ-ਵੱਖ ਸਿਹਤ ਕੇਂਦਰਾਂ 'ਤੇ ਵਾਤਾਵਰਨ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 9 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਮੋਗਾ ਅਮਰਪ੍ਰੀਤ ਕੌਰ ਬਾਜਵਾ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕਿ੍ਸ਼ਨਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ...

ਪੂਰੀ ਖ਼ਬਰ »

ਇਲੈਕਟ੍ਰੋਹੋਮਿਓਪੈਥੀ ਹਰਬਲ ਸਾਈਡ ਇਫੈਕਟ ਰਹਿਤ ਇਲਾਜ ਪ੍ਰਣਾਲੀ- ਡਾ. ਸੇਖੋਂ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ)-ਇਲੈਕਟੋ੍ਰਹੋਮਿਓਪੈਥਿਕ ਡਾਕਟਰਜ਼ ਮੈਡੀਕਲ ਐਸੋਸੀਏਸ਼ਨ ਰਜਿ.-404 ਪੰਜਾਬ ਦੇ ਐਕਟਿਵ ਮੈਂਬਰ ਡਾ. ਅਵਤਾਰ ਸਿੰਘ ਦੇਵਗਨ ਦੁਆਰਾ ਅੰਮਿ੍ਤਸਰ ਰੋਡ ਮੋਗਾ ਵਿਖੇ ਖੋਲ੍ਹੇ ਗਏ ਨਵੇਂ ਦੁੱਖ ਨਿਵਾਰਨ ਇਲੈਕਟੋ੍ਰਹੋਮਿਓਪੈਥਿਕ ਕਲੀਨਿਕ ਦੇ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕਤਾ ਕੈਂਪ ਲਗਾਇਆ

ਕੋਟ ਈਸੇ ਖਾਂ, 9 ਜੂਨ (ਨਿਰਮਲ ਸਿੰਘ ਕਾਲੜਾ)-ਇਸ ਵੇਲੇ ਚਾਰੇ ਪਾਸੇ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਪ੍ਰਕੋਪ ਨਜ਼ਰ ਆ ਰਿਹਾ ਹੈ | ਸਰਕਾਰ ਵਲੋਂ ਕਈ ਹਦਾਇਤਾਂ 'ਤੇ ਪਾਬੰਦੀਆਂ ਲਾਗੂ ਕੀਤੀਆਂ ਹੋਈਆਂ ਹਨ | ਇਸ ਸੰਦਰਭ ਵਿਚ ਆਮ ਲੋਕਾਂ ਨੂੰ ਜਾਗਿ੍ਤ ਕਰਨ ਹਿਤ ...

ਪੂਰੀ ਖ਼ਬਰ »

ਵਾਤਾਵਰਨ ਤੇ ਜਲ ਬਚਾਉਣ ਲਈ ਮਹਿਲਾਵਾਂ ਦਾ ਯੋਗਦਾਨ ਜ਼ਰੂਰੀ- ਪ੍ਰੋਮਲਾ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਾਤਾਵਰਨ ਅਤੇ ਜਲ ਬਚਾਉਣ ਲਈ ਮਹਿਲਾਵਾਂ ਦਾ ਯੋਗਦਾਨ ਬਹੁਤ ਜ਼ਰੂਰੀ ਹੈ | ਇਹ ਪ੍ਰਗਟਾਵਾ ਇਸਤਰੀ ਭਲਾਈ ਸਭਾ ਰਜਿ: ਮੋਗਾ ਦੀ ਪ੍ਰਧਾਨ ਪੋ੍ਰਮਲਾ ਮੈਨ ਰਾਏ ਨੇ ਸਭਾ ਦੀ ਕਾਰਜਕਾਰਨੀ ਦੀ ਮੀਟਿੰਗ ਵਿਚ ਕਹੇ | ਉਨ੍ਹਾਂ ...

ਪੂਰੀ ਖ਼ਬਰ »

ਕੋਟ ਸਦਰ ਖਾਂ 'ਚ 'ਆਪ' ਦੀ 34 ਮੈਂਬਰੀ ਕਮੇਟੀ ਦਾ ਗਠਨ

ਕੋਟ ਈਸੇ ਖਾਂ, 9 ਜੂਨ (ਨਿਰਮਲ ਸਿੰਘ ਕਾਲੜਾ)-ਆਮ ਆਦਮੀ ਪਾਰਟੀ ਨੂੰ ਹਲਕਾ ਧਰਮਕੋਟ ਵਿਚ ਮਜ਼ਬੂਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਪੂਰੇ ਜ਼ੋਰਾਂ ਸ਼ੋਰਾਂ ਨਾਲ ਪਾਰਟੀ ਦੇ ਆਗੂ ਜਸਵਿੰਦਰ ਸਿੰਘ ਸਿੱਧੂ ਵਲੋਂ ਚਲਾਈ ਜਾ ਰਹੀ ਹੈ | ਸ. ਸਿੱਧੂ ਲੋਕਾਂ ਨੂੰ ਪਿੰਡ-ਪਿੰਡ ਜਾ ਕੇ ...

ਪੂਰੀ ਖ਼ਬਰ »

ਸਾਹਿਤ ਸਭਾ ਬਾਘਾ ਪੁਰਾਣਾ ਦੀ ਮੀਟਿੰਗ

ਨੱਥੂਵਾਲਾ ਗਰਬੀ, 9 ਜੂਨ (ਸਾਧੂ ਰਾਮ ਲੰਗੇਆਣਾ)-ਸਾਹਿਤ ਸਭਾ ਰਜਿ. ਬਾਘਾ ਪੁਰਾਣਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਲਖਵੀਰ ਸਿੰਘ ਕੋਮਲ ਆਲਮਵਾਲਾ ਦੀ ਪ੍ਰਧਾਨਗੀ ਹੇਠ ਮੁਕੰਦ ਕਮਲ ਕਲਾ ਕੇਂਦਰ ਬਾਘਾ ਪੁਰਾਣਾ ਵਿਖੇ ਹੋਈ | ਮੀਟਿੰਗ ਦੀ ਸ਼ੁਰੂਆਤ ਵਿਚ ਵਿੱਛੜ ਚੁੱਕੇ ਸਾਥੀ ...

ਪੂਰੀ ਖ਼ਬਰ »

ਆਨਲਾਈਨ ਸਮਰ ਕੈਂਪ ਲਗਾਏ

ਕੋਟ ਈਸੇ ਖਾਂ, 9 ਜੂਨ (ਨਿਰਮਲ ਸਿੰਘ ਕਾਲੜਾ)-ਸਿੱਖਿਆ ਵਿਭਾਗ ਪੰਜਾਬ ਦੇ ਕੀਤੇ ਜਾ ਰਹੇ ਉਪਰਾਲਿਆਂ 'ਚੋਂ ਇਕ ਗਰਮੀ ਦੀਆਂ ਛੁੱਟੀਆਂ 'ਚ ਆਨਲਾਈਨ ਸਮਰ ਕੈਂਪਾਂ ਦਾ ਆਯੋਜਨ ਕੀਤਾ ਗਿਆ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਵਰਿੰਦਰਪਾਲ ਸਿੰਘ, ...

ਪੂਰੀ ਖ਼ਬਰ »

ਹਰਬੰਸ ਨਰਸਿੰਗ ਹੋਮ 'ਚ ਔਰਤ ਨੇ ਤਿੰਨ ਬੱਚਿਆਂ ਨੂੰ ਦਿੱਤਾ ਜਨਮ

ਕੋਟ ਈਸੇ ਖਾਂ, 9 ਜੂਨ (ਨਿਰਮਲ ਸਿੰਘ ਕਾਲੜਾ)-ਸਥਾਨਕ ਹਰਬੰਸ ਨਰਸਿੰਗ ਹੋਮ ਵਿਖੇ ਡਾ. ਹਰਜੋਤ ਕੰਬੋਜ ਐੱਮ.ਅੱੈਸ. ਦੀ ਦੇਖ-ਰੇਖ ਹੇਠ ਇਕ ਔਰਤ ਵਲੋਂ ਤਿੰਨ ਬੱਚਿਆਂ ਨੂੰ ਜਨਮ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜੱਚੇ ਬੱਚੇ ਦੀ ਮਾਹਿਰ ਡਾ. ਹਰਜੋਤ ਕੰਬੋਜ ਨੇ ਜਾਣਕਾਰੀ ...

ਪੂਰੀ ਖ਼ਬਰ »

ਬਸਪਾ ਦੀ ਮੀਟਿੰਗ

ਸਮਾਲਸਰ, 9 ਜੂਨ (ਕਿਰਨਦੀਪ ਸਿੰਘ ਬੰਬੀਹਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਉਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਹਲਕਾ ਬਾਘਾ ਪੁਰਾਣਾ ਦੇ ਪਿੰਡ ਮੱਲਕੇ ਵਿਖੇ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਬੱਧਨੀ ਕਲਾਂ, 9 ਜੂਨ (ਸੰਜੀਵ ਕੋਛੜ)-ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਵੱਡਾ ਗੁਰਦੁਆਰਾ ਸਾਹਿਬ ਬੱਧਨੀ ਕਲਾਂ ਵਿਖੇ ਬਲਾਕ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਦੀ ਅਗਵਾਈ ਹੇਠ ਹੋਈ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪਹੁੰਚੇ ਸੂਬਾ ...

ਪੂਰੀ ਖ਼ਬਰ »

ਸੰਗਤ ਦਰਸ਼ਨ ਪ੍ਰੋਗਰਾਮ ਤਹਿਤ ਵਿਧਾਇਕ ਨੇ ਕੀਤਾ ਸੰਬੋਧਨ

ਮੋਗਾ, 9 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਗਰ ਨਿਗਮ ਹਾਊਸ ਦੇ ਗਠਨ ਦੇ ਨਾਲ ਹੀ ਵਿਧਾਇਕ ਡਾ. ਹਰਜੋਤ ਕਮਲ ਵਲੋਂ ਮੋਗਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਲੈਅ ਵਿਚ ਤੇਜ਼ੀ ਲਿਆਉਂਦਿਆਂ ਵਾਰਡਾਂ ਦੇ ਲੋਕਾਂ ਨਾਲ ਰਾਬਤਾ ਵਧਾਉਣ ਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੋਂ ...

ਪੂਰੀ ਖ਼ਬਰ »

ਮੁਸਲਮਾਨ ਸਦਰ ਖਾਂ ਦੇ ਨਾਂਅ 'ਤੇ ਵੱਸਿਆ ਪਿੰਡ ਕੋਟ ਸਦਰ ਖਾਂ
ਸਰਪੰਚ

ਗੁਰਮੀਤ ਸਿੰਘ ਖ਼ਾਲਸਾ 88721-97800 ਇਤਿਹਾਸ- ਕੋਟ ਈਸੇ ਖਾਂ ਤੋਂ ਧਰਮਕੋਟ ਰੋਡ 'ਤੇ ਕਰੀਬ 5 ਕਿੱਲੋਮੀਟਰ ਅੱਗੇ ਖੱਬੇ ਪਾਸੇ ਸਥਿਤ ਪਿੰਡ ਕੋਟ ਸਦਰ ਖਾਂ ਦਾ ਨਾਂਅ ਮੁਸਲਮਾਨ ਸਦਰ ਖਾਂ ਦੇ ਨਾਂਅ ਤੋਂ ਪ੍ਰਚੱਲਿਤ ਹੋਇਆ | ਪਿੰਡ ਦੇ ਬਜ਼ੁਰਗਾਂ ਅਨੁਸਾਰ ਕੋਟ ਈਸੇ ਖਾਂ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX