ਤਾਜਾ ਖ਼ਬਰਾਂ


ਐਨ.ਸੀ.ਬੀ. ਅਧਿਕਾਰੀ ਸਮੀਰ ਵਾਨਖੇੜੇ ਦਿੱਲੀ ਪਹੁੰਚੇ, ਭਲਕੇ ਮਿਲ ਸਕਦੇ ਹਨ ਏਜੰਸੀ ਦੇ ਡੀ.ਜੀ. ਨੂੰ
. . .  1 day ago
ਮੰਤਰੀ ਨਰਿੰਦਰ ਮੋਦੀ 28 ਅਕਤੂਬਰ ਨੂੰ 18ਵੇਂ ਆਸੀਆਨ-ਭਾਰਤ ਸੰਮੇਲਨ ਵਿਚ ਲੈਣਗੇ ਹਿੱਸਾ
. . .  1 day ago
ਨਵੀਂ ਦਿੱਲੀ, 25 ਅਕਤੂਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨੇਈ ਦੇ ਸੁਲਤਾਨ ਦੇ ਸੱਦੇ 'ਤੇ 28 ਅਕਤੂਬਰ ਨੂੰ ਹੋਣ ਵਾਲੇ 18ਵੇਂ ਆਸੀਆਨ -ਭਾਰਤ ਸੰਮੇਲਨ ਵਿਚ ਹਿੱਸਾ ਲੈਣਗੇ। ਇਸ ਸੰਮੇਲਨ ਦੌਰਾਨ ਆਸੀਆਨ ਦੇਸ਼ਾਂ ਦੇ ਰਾਜ ...
ਬੇਅਦਬੀ ਮਾਮਲੇ ’ਚ ਸੱਚਾ ਸੌਦਾ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਰੰਟ ਜਾਰੀ
. . .  1 day ago
ਫ਼ਰੀਦਕੋਟ, 25 ਅਕਤੂਬਰ (ਜਸਵੰਤ ਸਿੰਘ ਪੁਰਬਾ, ਸਰਜਬੀਤ ਸਿੰਘ) -ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਤੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੇ ਚੋਰੀ ਹੋਏ ਸਰੂਪ ਅਤੇ ਬੇਅਦਬੀ ਕਰਨ ਦੇ ਦੋਸ਼ਾਂ ਤਹਿਤ ਦਰਜ ਹੋਏ ...
ਮੁੰਬਈ ਐਨ.ਡੀ.ਪੀ.ਐਸ. ਅਦਾਲਤ ਨੇ ਕਰੂਜ਼ ਡਰੱਗਜ਼ ਕੇਸ ‘ਚ ਦਖਲਅੰਦਾਜ਼ੀ ਵਿਰੁੱਧ ਐਨ.ਸੀ.ਬੀ. ਦੀ ਪਟੀਸ਼ਨ 'ਤੇ ਹਾਈ ਕੋਰਟ ਜਾਣ ਲਈ ਕਿਹਾ
. . .  1 day ago
ਜੰਮੂ-ਕਸ਼ਮੀਰ: ਪੁਲਵਾਮਾ ਦੇ ਕਾਕਪੋਰਾ ਇਲਾਕੇ 'ਚ ਅੱਤਵਾਦੀਆਂ ਨੇ ਪੁਲਿਸ ਚੌਕੀ 'ਤੇ ਗ੍ਰੇਨੇਡ ਨਾਲ ਕੀਤਾ ਹਮਲਾ
. . .  1 day ago
ਚੰਡੀਗੜ੍ਹ : 8 ਉੱਚ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਜੰਮੂ –ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼੍ਰੀਨਗਰ ਦੀ ਡਲ ਝੀਲ ਵਿਖੇ ਸ਼ਿਕਾਰਾ ਉਤਸਵ 'ਚ ਲਿਆ ਹਿੱਸਾ
. . .  1 day ago
ਮਨੋਜ ਬਾਜਪਾਈ ਨੇ ਭੋਂਸਲੇ ਲਈ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ
. . .  1 day ago
ਨਵੀਂ ਦਿੱਲੀ , 25 ਅਕਤੂਬਰ-ਪਦਮ ਸ਼੍ਰੀ ਵਿਜੇਤਾ ਅਤੇ ਭਾਰਤੀ ਸਿਨੇਮਾ ਦੇ ਉੱਤਮ ਅਭਿਨੇਤਾ ਮਨੋਜ ਵਾਜਪਾਈ ਨੇ 67ਵੇਂ ਰਾਸ਼ਟਰੀ ਫਿਲਮ ਅਵਾਰਡਾਂ ਵਿਚ ਆਪਣਾ ਤੀਜਾ ਰਾਸ਼ਟਰੀ ਪੁਰਸਕਾਰ ਜਿੱਤਿਆ।ਅਭਿਨੇਤਾ ਮਨੋਜ ਬਾਜਪਾਈ ਨੂੰ ...
ਕਿਸਾਨ ਜਥੇਬੰਦੀਆਂ ਨੇ ਫ਼ਸਲਾਂ ਦੇ ਹੋਏ ਖ਼ਰਾਬੇ ਦਾ ਕੀਤਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ ( ਮਨਪ੍ਰੀਤ ਸਿੰਘ ਸੈਣੀ) - ਕਿਸਾਨ ਜਥੇਬੰਦੀਆਂ ਵਲੋਂ ਅੱਜ ਵੱਖ-ਵੱਖ ਪਿੰਡਾਂ 'ਚ ਮੀਂਹ ਤੇ ਗੜੇਮਾਰੀ ਕਾਰਨ ਹੋਏ ਝੋਨੇ ਦੀ ਫ਼ਸਲ ਦੇ ਖ਼ਰਾਬੇ ਨੂੰ ਲੈ ਕੇ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ...
ਹੰਸ ਰਾਜ ਜੋਸਨ ਵਲੋਂ ਮੀਂਹ ਅਤੇ ਗੜੇਮਾਰੀ ਨਾਲ ਪ੍ਰਭਾਵਿਤ ਪਿੰਡਾਂ ਦਾ ਦੌਰਾ
. . .  1 day ago
ਮੰਡੀ ਲਾਧੂਕਾ, 25 ਅਕਤੂਬਰ (ਮਨਪ੍ਰੀਤ ਸਿੰਘ ਸੈਣੀ) - ਫ਼ਾਜ਼ਿਲਕਾ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਤੇ ਸਾਬਕਾ ਮੰਤਰੀ ਹੰਸ ਰਾਜ ਜੋਸਨ ਵਲੋਂ ਮੰਡੀ ਲਾਧੂਕਾ ਦੇ ਨਾਲ ਲਗਦੇ ਪਿੰਡ ਜਮਾਲਕੇ, ਲੱਖੇ ਕੜਾਹੀਆ, ਧੁਨਕੀਆਂ, ਲਾਧੂਕਾ...
ਮਿਲਕ ਪਲਾਂਟ ਲੁਧਿਆਣਾ ਦੀ ਚੋਣ ਵਿਚ ਕਾਗਜ਼ ਰੱਦ ਹੋਣ ਦੇ ਕਾਰਨ ਅਕਾਲੀਆਂ ਨੇ ਲਗਾਇਆ ਧਰਨਾ
. . .  1 day ago
ਲੁਧਿਆਣਾ, 25 ਅਕਤੂਬਰ (ਪੁਨੀਤ ਬਾਵਾ) - ਵੇਰਕਾ ਮਿਲਕ ਪਲਾਂਟ ਲੁਧਿਆਣਾ ਦੀ ਚੋਣ ਲਈ ਅੱਜ ਨਾਮਜ਼ਦਗੀਆਂ ਦਾਖਲ ਕੀਤੀਆਂ ਗਈਆਂ, ਜਿਸ ਦੌਰਾਨ 6 ਉਮੀਦਵਾਰਾਂ ਦੇ ਨਾਮਜ਼ਦਗੀ ਕਾਗਜ਼ ਰੱਦ ਹੋਣ ਤੋਂ ਬਾਅਦ ਅਕਾਲੀਆਂ ਨੇ ਰੋਸ ਵਜੋਂ ਉਮੀਦਵਾਰਾਂ ਨਾਲ ਧਰਨਾ ਲਗਾ ਕੇ ਰੋਸ...
ਮਮਤਾ ਦੀ ਮੌਜੂਦਗੀ ਵਿਚ ਯੂ.ਪੀ. ਦੇ ਦੋ ਕਾਂਗਰਸੀ ਆਗੂ ਟੀ.ਐਮ.ਸੀ. ਵਿਚ ਹੋਏ ਸ਼ਾਮਿਲ
. . .  1 day ago
ਸਿਲੀਗੁੜੀ, 25 ਅਕਤੂਬਰ - ਉੱਤਰ ਪ੍ਰਦੇਸ਼ ਦੇ ਦੋ ਸੀਨੀਅਰ ਕਾਂਗਰਸੀ ਆਗੂ ਸੋਮਵਾਰ ਨੂੰ ਉੱਤਰੀ ਬੰਗਾਲ ਦੇ ਸਿਲੀਗੁੜੀ ਵਿਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਮੌਜੂਦਗੀ ਵਿਚ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ ਹੋ ਗਏ...
ਉੱਤਰਾਖੰਡ : ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ - ਮੁੱਖ ਮੰਤਰੀ ਧਾਮੀ
. . .  1 day ago
ਦੇਹਰਾਦੂਨ, 25 ਅਕਤੂਬਰ - ਉੱਤਰਾਖੰਡ ਵਿਚ ਪਏ ਭਾਰੀ ਮੀਂਹ ਕਾਰਨ ਕਾਫੀ ਨੁਕਸਾਨ ਹੋਇਆ ਹੈ | ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਦਾ ਕਹਿਣਾ ਹੈ ਕਿ ਸਾਡੀਆਂ ਤੁਰੰਤ ਕਾਰਵਾਈਆਂ ਕਾਰਨ ਮੀਂਹ ਦੌਰਾਨ ਰਾਜ ਵਿਚ ਸੈਲਾਨੀਆਂ ਦਾ ...
ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ਕਾਨੂੰਨ ਰੱਦ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਚੰਨੀ ਦਾ ਕਹਿਣਾ ਸੀ ਕਿ ਸਪੈਸ਼ਲ ਸੈਸ਼ਨ ਬੁਲਾ ਕੇ ਦੋਬਾਰਾ ਖੇਤੀ ...
ਪੰਜਾਬ ਦੇ ਹਿੱਤਾਂ ਲਈ ਸਾਰੇ ਅਹੁਦੇ ਕੁਰਬਾਨ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਪੰਜਾਬ ਦੇ ਹਿੱਤਾਂ ਲਈ ਸਾਰੇ ...
ਕੇਂਦਰ ਦੇ ਬੀ.ਐੱਸ.ਐੱਫ. ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵੀ ਜਾਵਾਂਗੇ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੈਬਨਿਟ ਦੀ ਬੈਠਕ ਬੁਲਾ ਕੇ ਸਪੈਸ਼ਲ ਸੈਸ਼ਨ...
ਸੂਬੇ ਦੇ ਅੰਦਰ ਸੂਬਾ ਬਣਾਇਆ ਜਾ ਰਿਹਾ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ...
ਕੌਣ ਕਹਿੰਦਾ ਹੈ ਰਾਸ਼ਟਰਪਤੀ ਸ਼ਾਸਨ ਨਹੀਂ ਲੱਗਿਆ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕੌਣ ਕਹਿੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਨਹੀਂ...
ਬੀ.ਐੱਸ.ਐੱਫ. ਦੀ ਪਰਿਭਾਸ਼ਾ ਬਦਲੀ ਜਾ ਰਹੀ - ਸਿੱਧੂ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਸੀ ਕਿ ਬੀ. ਐੱਸ. ਐੱਫ ਦੀ ਪਰਿਭਾਸ਼ਾ ਬਦਲੀ ਜਾ ਰਹੀ ਹੈ ...
ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 25 ਅਕਤੂਬਰ - ਬੀ.ਐੱਸ.ਐੱਫ ਦੇ ਵਧੇ ਅਧਿਕਾਰ ਖੇਤਰ ਨੂੰ ਲੈ ਕੇ ਕੀਤੀ ਗਈ ਸਰਬ ਪਾਰਟੀ ਮੀਟਿੰਗ ਤੋਂ ਬਾਅਦ ਪ੍ਰੈੱਸ ਵਾਰਤਾ ਦੌਰਾਨ ਮੁੱਖ ਮੰਤਰੀ ਚੰਨੀ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਨੂੰ ਇਹ ਨੋਟੀਫਿਕੇਸ਼ਨ ਵਾਪਸ ...
ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ
. . .  1 day ago
ਫ਼ਾਜ਼ਿਲਕਾ, 25 ਅਕਤੂਬਰ (ਪ੍ਰਦੀਪ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨਾਂ ਵਲੋਂ ਸੜਕੀ ਆਵਾਜਾਈ ਰੋਕਦਿਆਂ ਧਰਨਾ ਸ਼ੁਰੂ ਕਰ...
ਪੰਜਾਬ ਦੀ ਤਰ੍ਹਾਂ ਅਸੀਂ ਵੀ ਬੀ.ਐਸ.ਐਫ.ਦੇ ਅਧਿਕਾਰ ਖੇਤਰ ਦਾ ਕਰ ਰਹੇ ਹਾਂ ਵਿਰੋਧ - ਮਮਤਾ ਬੈਨਰਜੀ
. . .  1 day ago
ਸਿਲੀਗੁੜੀ, 25 ਅਕਤੂਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਦਾ ਕਹਿਣਾ ਹੈ ਕਿ ਪੰਜਾਬ ਦੀ ਤਰ੍ਹਾਂ, ਅਸੀਂ ਵੀ ਬੀ.ਐਸ.ਐਫ. ਦੇ ਅਧਿਕਾਰ ਖੇਤਰ ਦਾ ਵਿਰੋਧ ਕਰ ਰਹੇ ਹਾਂ ਜੋ ਹਾਲ ਹੀ ਵਿਚ ਵਧਾਇਆ ਗਿਆ ਹੈ ...
ਸਰਬ ਪਾਰਟੀ ਮੀਟਿੰਗ ਖ਼ਤਮ
. . .  1 day ago
ਚੰਡੀਗੜ੍ਹ, 25 ਅਕਤੂਬਰ - ਚੰਡੀਗੜ੍ਹ ਵਿਚ ਚੱਲ ਰਹੀ ਸਰਬ ਪਾਰਟੀ ਮੀਟਿੰਗ ਖ਼ਤਮ...
ਸ਼੍ਰੋਮਣੀ ਕਮੇਟੀ ਵਲੋਂ ਨਵੰਬਰ ਮਹੀਨੇ ਚਲਾਈ ਜਾਏਗੀ ਅੰਮ੍ਰਿਤ ਸੰਚਾਰ ਲਹਿਰ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 25 ਅਕਤੂਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ, ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਵੰਬਰ ਮਹੀਨੇ ਅੰਮ੍ਰਿਤ ਸੰਚਾਰ ਲਹਿਰ ਚਲਾਈ ਜਾ ਰਹੀ ਹੈ, ਜਿਸ ਦੌਰਾਨ ਵੱਖ - ਵੱਖ ਥਾਵਾਂ 'ਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਏ ਜਾਣਗੇ ਤੇ ਸਿੰਘ ਸਾਹਿਬਾਨ ਵਲੋਂ ਹਜ਼ਾਰਾਂ ਅੰਮ੍ਰਿਤ ...
ਕੱਲ੍ਹ ਦੇ ਮੈਚ ਤੋਂ ਬਾਅਦ ਮੁਹੰਮਦ ਸ਼ ਮੀ ਨੂੰ ਬਣਾਇਆ ਜਾ ਰਿਹਾ ਨਿਸ਼ਾਨਾ - ਓਵੈਸੀ
. . .  1 day ago
ਹੈਦਰਾਬਾਦ, 25 ਅਕਤੂਬਰ - ਏ.ਆਈ.ਐਮ.ਆਈ.ਐਮ. ਦੇ ਮੁਖੀ ਅਸਦੁਦੀਨ ਓਵੈਸੀ ਦਾ ਕਹਿਣਾ ਹੈ ਕਿ ਕੱਲ੍ਹ ਦੇ ਭਾਰਤ ਅਤੇ ਪਾਕਿਸਤਾਨ ਦੇ ਹੋਏ ਮੈਚ ਤੋਂ ਬਾਅਦ ਮੁਹੰਮਦ ਸ਼ੰਮੀ ਨੂੰ ਸੋਸ਼ਲ ਮੀਡੀਆ 'ਤੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਜੋ ਮੁਸਲਮਾਨਾਂ ਵਿਰੁੱਧ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 28 ਜੇਠ ਸੰਮਤ 553
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਤੋਂ ਭੱਜਣਾ ਆਸਾਨ ਹੈ ਪਰ ਗ਼ੈਰ-ਜ਼ਿੰਮੇਵਾਰੀ ਦੇ ਸਿੱਟਿਆਂ ਤੋਂ ਬਚਣਾ ਅਸੰਭਵ ਹੈ। -ਜੋਸ਼ੀਆ ਚਾਰਲਸ

ਫਿਰੋਜ਼ਪੁਰ

ਫ਼ਿਰੋਜ਼ਪੁਰ ਪੁਲਿਸ ਹੱਥ ਲੱਗੀ ਵੱਡੀ ਸਫਲਤਾ ਮਨੁੱਖੀ ਜੀਵਾਂ ਤੇ ਪਰਿੰਦਿਆਂ ਲਈ ਜਾਨਲੇਵਾ ਪਾਬੰਦੀਸ਼ੁਦਾ ਡਰੈਗਨ ਡੋਰ ਦਾ ਜ਼ਖ਼ੀਰਾ ਬਰਾਮਦ

ਫ਼ਿਰੋਜ਼ਪੁਰ, 9 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਮਨੁੱਖੀ ਜੀਵਾਂ ਅਤੇ ਪਰਿੰਦਿਆਂ ਲਈ ਜਾਨਲੇਵਾ ਪਾਬੰਦੀਸ਼ੁਦਾ ਚਾਈਨਾ ਡੋਰ ਦਾ ਜ਼ਖ਼ੀਰਾ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਕੀਤੀ ਕਾਰਵਾਈ ਵਿਚ ਸਿਟੀ ਪੁਲਿਸ ਨੇ 22 ਪੇਟੀਆਂ ਡਰੈਗਨ ਡੋਰ ਸਮੇਤ ਕਾਬੂ ਕੀਤੇ ਮੌਤ ਦੇ ਵਪਾਰੀ ਦੀ ਨਿਸ਼ਾਨਦੇਹੀ 'ਤੇ ਫ਼ਿਰੋਜ਼ਪੁਰ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਸਟੋਰ ਕਰਕੇ ਰੱਖੀ ਚਾਈਨਾ ਡੋਰ ਦੀਆਂ 124 ਹੋਰ ਪੇਟੀਆਂ ਸਮੇਤ ਕੁੱਲ 146 ਪੇਟੀਆਂ ਜਿਨ੍ਹਾਂ ਵਿਚ ਕੁੱਲ 5820 ਗੱਟੂ (ਮਾਰਕਾ ਮੋਨੋਕਾਈਟ ਅਤੇ ਗੋਲਡ) ਬਰਾਮਦ ਕੀਤੇ ਹਨ | ਅੱਜ ਪੈੱ੍ਰਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਬਰਿੰਦਰ ਸਿੰਘ ਉਪ ਕਪਤਾਨ ਪੁਲਿਸ ਸ਼ਹਿਰੀ, ਨਿਖਿਲ ਗਰਗ ਪ੍ਰੋਬੇਸ਼ਨਰ ਡੀ.ਐੱਸ.ਪੀ ਅੰਡਰ ਟਰੇਨਿੰਗ ਅਤੇ ਇੰਸਪੈਕਟਰ ਮਨੋਜ ਕੁਮਾਰ ਮੁੱਖ ਅਫ਼ਸਰ ਥਾਣਾ ਸਿਟੀ ਦੀ ਰਹਿਨੁਮਾਈ ਹੇਠ ਸਹਾਇਕ ਥਾਣੇਦਾਰ ਰਮਨ ਕੁਮਾਰ ਸਮੇਤ ਪੁਲਿਸ ਪਾਰਟੀ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਵਿਖੇ ਮੌਜੂਦ ਸੀ ਤਾਂ ਚਾਈਨਾ ਡੋਰ ਦੀ ਫ਼ਿਰੋਜ਼ਪੁਰ ਆਮਦ ਸਬੰਧੀ ਮੁਖ਼ਬਰ ਖ਼ਾਸ ਨੇ ਇਤਲਾਹ 'ਤੇ ਸਬ ਇੰਸਪੈਕਟਰ ਬਲਰਾਜ ਸਿੰਘ ਤੇ ਸਹਾਇਕ ਥਾਣੇਦਾਰ ਰਮਨ ਕੁਮਾਰ ਵਲੋਂ ਸਮੇਤ ਪੁਲਿਸ ਪਾਰਟੀ ਇਛੇ ਵਾਲਾ ਰੋਡ ਗੋਲਡਨ ਇਨਕਲੇਵ ਫ਼ਿਰੋਜ਼ਪੁਰ ਸ਼ਹਿਰ ਵਿਖੇ ਨਾਕਾਬੰਦੀ ਕਰਕੇ ਛੋਟੇ ਹਾਥੀ ਸੁਪਰ ਮੈਕਸ ਨੰਬਰ ਪੀ.ਬੀ 05 ਏ ਐਨ 5122 ਜਿਸ ਨੂੰ ਰਵੀ ਪੁੱਤਰ ਜੀਆ ਲਾਲ ਵਾਸੀ ਰਿਖੀ ਕਲੋਨੀ ਫ਼ਿਰੋਜ਼ਪੁਰ ਸ਼ਹਿਰ ਚਲਾ ਰਿਹਾ ਸੀ ਅਤੇ ਅਭਿਸ਼ੇਕ ਉਸ ਦੇ ਨਾਲ ਬੈਠਾ ਸੀ, ਨੂੰ ਰੋਕ ਕੇ ਤਲਾਸ਼ੀ ਲੈਣ 'ਤੇ ਉਸ ਵਿਚੋਂ 22 ਪੇਟੀਆਂ (936 ਗੱਟੂ) ਚਾਈਨਾ ਡੋਰ ਬਰਾਮਦ ਹੋਈ | ਉਨ੍ਹਾਂ ਦੱਸਿਆ ਕਿ ਚਾਈਨਾ ਡੋਰ ਨਾਲ ਕਾਬੂ ਅਭਿਸ਼ੇਕ ਕੋਲੋਂ ਪੁੱਛਗਿੱਛ ਦੌਰਾਨ ਉਸ ਦੀ ਨਿਸ਼ਾਨਦੇਹੀ 'ਤੇ ਉਸ ਦੇ ਕੁੰਦਨ ਨਗਰ ਫ਼ਿਰੋਜ਼ਪੁਰ ਸ਼ਹਿਰ ਸਥਿਤ ਗੋਦਾਮ 'ਚੋਂ 124 ਪੇਟੀਆਂ (4884 ਗੱਟੂ) ਚਾਈਨਾ ਡੋਰ ਹੋਰ ਬਰਾਮਦ ਹੋਈ | ਐੱਸ.ਐੱਸ.ਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਅਭਿਸ਼ੇਕ ਨੇ ਦੱਸਿਆ ਕਿ ਉਹ ਅਤੇ ਮਨੋਜ ਕੁਮਾਰ ਜੋ ਰੇਲਵੇ ਵਿਚ ਨੌਕਰੀ ਕਰਦਾ ਹੈ ਤੇ ਉਸ ਦੇ ਦਿੱਲੀ 'ਚ ਪ੍ਰਮੁੱਖ ਕਾਰੋਬਾਰੀਆਂ ਨਾਲ ਸਬੰਧ ਹਨ, ਨਾਲ ਮਿਲ ਕੇ ਚਾਈਨਾ ਡੋਰ ਵੇਚਣ ਦਾ ਕੰਮ ਕਰਦੇ ਹਨ ਜਿਸ ਸਬੰਧੀ ਥਾਣਾ ਸਿਟੀ ਫ਼ਿਰੋਜ਼ਪੁਰ ਵਿਖੇ ਅਭਿਸ਼ੇਕ ਪੁੱਤਰ ਵਿਜੇ ਕੁਮਾਰ ਵਾਸੀ ਕੁੰਦਨ ਨਗਰ ਫ਼ਿਰੋਜ਼ਪੁਰ ਸ਼ਹਿਰ ਤੇ ਮਨੋਜ ਉਰਫ਼ ਨੱਥੀ ਪੁੱਤਰ ਆਹਮਾ ਵਾਸੀ ਗਲੀ ਨੰਬਰ 24 ਬਸਤੀ ਟੈਂਕਾ ਵਾਲੀ ਫ਼ਿਰੋਜ਼ਪੁਰ ਸ਼ਹਿਰ ਖ਼ਿਲਾਫ਼ ਧਾਰਾ 188 ਆਈ.ਪੀ.ਸੀ ਅਤੇ 15 ਇਨਵਾਇਰਨਮੈਂਟ ਪੋ੍ਰਟੈਕਸ਼ਨ ਐਕਟ 1986 ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮਨੋਜ ਕੁਮਾਰ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ, ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ ਅਤੇ ਦੋਸ਼ੀ ਅਭਿਸ਼ੇਕ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਅਗਾਊਾ ਸਟੋਰ ਕੀਤੀ ਇਹ ਚਾਈਨਾ ਡੋਰ ਦੀ ਕੀਮਤ ਬਸੰਤ ਮੌਕੇ 300 ਰੁਪਏ ਤੋਂ 700 ਰੁਪਏ ਤੱਕ ਪਰਚੂਨ ਵਿਚ ਵੇਚੀ ਜਾਂਦੀ ਹੈ | ਸੀਜ਼ਨ ਤੋਂ ਪਹਿਲਾਂ ਹੀ ਇਹ ਲੋਕ ਚਾਈਨਾ ਡੋਰ ਦਾ ਸਟਾਕ ਕਰਨਾ ਸ਼ੁਰੂ ਕਰ ਦਿੰਦੇ ਹਨ ਤਾਂ ਜੋ ਸੀਜ਼ਨ ਦੇ ਨੇੜੇ ਇਸ ਨੂੰ ਵੇਚ ਕੇ ਮੋਟੀ ਕਮਾਈ ਕੀਤੀ ਜਾ ਸਕੇ |
ਫ਼ਿਰੋਜ਼ਪੁਰ 'ਚ ਬਸੰਤ ਮੌਕੇ ਖੁੱਲ੍ਹ ਕੇ ਹੁੰਦਾ ਹੈ ਚਾਈਨਾ ਡੋਰ ਦਾ ਵਪਾਰ
ਪਿਛਲੇ ਕਈ ਸਾਲਾਂ ਤੋਂ ਪਤੰਗਬਾਜ਼ੀ ਲਈ ਆਪਣੇ ਪੈਰ ਜਮਾਂ ਚੁੱਕੀ ਮਨੁੱਖ ਤੇ ਪੰਛੀਆਂ ਆਦਿ ਲਈ ਜਾਨਲੇਵਾ ਚਾਈਨਾ ਡੋਰ ਬਾਜ਼ਾਰ ਵਿਚ ਧੜੱਲੇ ਨਾਲ ਵਿਕਦੀ ਰਹੀ ਹੈ | ਆਮ ਡੋਰਾਂ ਵੱਲ ਲੋਕਾਂ ਦੀ ਕੋਈ ਦਿਲਚਸਪੀ ਹੀ ਨਹੀਂ ਰਹਿ ਗਈ ਤੇ ਹਰ ਕਿਸੇ ਦਾ ਰੁਝਾਨ ਇਸ ਪਾਬੰਦੀਸ਼ੁਦਾ ਚਾਈਨਾ ਡੋਰ ਵੱਲ ਹੈ | ਦੱਸ ਦਈਏ ਕਿ ਅਨੇਕਾਂ ਪੰਛੀਆਂ ਦੀ ਜਾਨ ਦਾ ਖੌਹ ਬਣੀ ਤੇ ਹਰ ਸਾਲ ਅਨੇਕਾਂ ਰਾਹਗੀਰਾਂ ਲਈ ਨੁਕਸਾਨ ਦੇਹ ਸਾਬਤ ਹੋ ਚੁੱਕੀ ਚਾਈਨਾ ਡੋਰ ਦੇ ਵਪਾਰੀ ਸਰਕਾਰਾਂ ਵਲੋਂ ਲਾਈਆਂ ਪਾਬੰਦੀਆਂ ਦੇ ਬਾਵਜੂਦ ਹਰ ਸਾਲ ਬਸੰਤ ਮੌਕੇ ਫ਼ਿਰੋਜ਼ਪੁਰ 'ਚ ਚਾਈਨਾ ਡੋਰ ਦਾ ਕਰੋੜਾਂ ਰੁਪਏ ਦਾ ਕਾਰੋਬਾਰ ਕਰ ਜਾਂਦੇ ਸਨ | ਪੁਲਿਸ ਵਲੋਂ ਛੋਟੇ-ਮੋਟੇ ਤੇ ਇੱਕਾ-ਦੁੱਕਾ ਪਰਚੂਨ ਦੇ ਦੁਕਾਨਦਾਰਾਂ ਨੂੰ ਹਿਰਾਸਤ 'ਚ ਲੈ ਕੇ ਖਾਨਾਪੂਰਤੀ ਕਰ ਕੇ ਡੰਗ ਟਪਾ ਲਿਆ ਜਾਂਦਾ ਰਿਹਾ ਹੈ ਪਰ ਵੱਡੇ ਵਪਾਰੀ ਅਕਸਰ ਪੁਲਿਸ ਦਾ ਪਕੜ ਤੋਂ ਬਾਹਰ ਰਹਿ ਜਾਂਦੇ ਸਨ, ਫ਼ਿਰੋਜ਼ਪੁਰ ਪੁਲਿਸ ਫੜੇ ਗਏ ਚਾਈਨਾ ਡੋਰ ਦੇ ਇਸ ਜ਼ਖੀਰੇ ਨੂੰ ਇਕ ਵੱਡੀ ਕਾਮਯਾਬੀ ਦੇ ਤੌਰ 'ਤੇ ਦੇਖ ਰਹੀ ਹੈ |

ਈ.ਟੀ.ਟੀ. ਅਧਿਆਪਕ ਯੂਨੀਅਨ ਨੇ ਬਦਲੀਆਂ ਨੂੰ ਲਾਗੂ ਨਾ ਕਰਨ ਦੇ ਰੋਸ ਵਜੋਂ ਸਾੜੀਆਂ ਕਾਪੀਆਂ

ਗੁਰੂਹਰਸਹਾਏ, 9 ਜੂਨ (ਕਪਿਲ ਕੰਧਾਰੀ, ਹਰਚਰਨ ਸਿੰਘ ਸੰਧੂ)- ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ ਵਿਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰ ਅੱਗੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ਅਤੇ ...

ਪੂਰੀ ਖ਼ਬਰ »

'ਆਪ' ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਬਸਪਾ ਸਮੇਤ ਵੱਖ-ਵੱਖ ਪਾਰਟੀਆਂ ਦੇ 25 ਪਰਿਵਾਰ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਫ਼ਿਰੋਜ਼ਪੁਰ, 9 ਜੂਨ (ਕੁਲਬੀਰ ਸਿੰਘ ਸੋਢੀ)- 'ਆਪ' ਦੀ ਪੰਜਾਬ ਲੀਡਰਸ਼ਿਪ ਵਲੋਂ ਚਲਾਏ ਲੋਕ ਮਿਲਣੀ ਪ੍ਰੋਗਰਾਮਾਂ ਵਿਚ ਲੋਕਾਂ ਦੀ ਵੱਧ ਰਹੀ ਸ਼ਮੂਲੀਅਤ ਦੇ ਚੱਲਦੇ 'ਆਪ' ਪੰਜਾਬ ਵਿਚ ਸਰਕਾਰ ਬਣਾਏਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਡਵੋਕੇਟ ਰਜਨੀਸ਼ ਦਹੀਆ ...

ਪੂਰੀ ਖ਼ਬਰ »

ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 9 ਜੂਨ (ਰਾਕੇਸ਼ ਚਾਵਲਾ)- ਥਾਣਾ ਕੈਂਟ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਵਿਦੇਸ਼ ਭੇਜਣ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਪਤੀ-ਪਤਨੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਰਮਨ ਕੁਮਾਰ ...

ਪੂਰੀ ਖ਼ਬਰ »

ਦਿੱਲੀ ਮੋਰਚੇ ਤੋਂ ਪਰਤੇ ਵਿਅਕਤੀ ਦੀ ਮੌਤ

ਜ਼ੀਰਾ, 9 ਜੂਨ (ਜੋਗਿੰਦਰ ਸਿੰਘ ਕੰਡਿਆਲ)-ਜ਼ੀਰਾ ਨੇੜਲੇ ਪਿੰਡ ਵਲਟੋਹਾ ਤੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਮੋਰਚੇ ਵਿਚ ਸ਼ਾਮਿਲ ਹੋਣ ਗਏ ਇੱਕ ਵਿਅਕਤੀ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਗੁਰਪ੍ਰੀਤ ਸਿੰਘ ਵਲਟੋਹਾ ਅਤੇ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਸੜਕ ਹਾਦਸੇ ਸਬੰਧੀ ਮੁਕੱਦਮਾ ਦਰਜ ਕੀਤਾ

ਕੁੱਲਗੜ੍ਹੀ, 9 ਜੂਨ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੇ ਏ.ਐਸ.ਆਈ. ਰਾਜ ਸਿੰਘ ਨੇ ਰਸ਼ਪਾਲ ਸਿੰਘ ਪੁੱਤਰ ਜੁਗਿੰਦਰ ਸਿੰਘ ਵਾਸੀ ਜਲਾਲ ਵਾਲਾ ਥਾਣਾ ਸਦਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਸੋਨੂੰ ਉਰਫ਼ ਵਿੱਕੀ ਵਾਸੀ ਬਸਤੀ ਸੇਖਾਂ ...

ਪੂਰੀ ਖ਼ਬਰ »

'ਆਪ' ਦੇ ਸੂਬਾ ਆਗੂ ਰਣਬੀਰ ਭੁੱਲਰ ਵਲੋਂ ਹਲਕਾ ਫ਼ਿਰੋਜ਼ਪੁਰ ਸ਼ਹਿਰੀ 'ਚ ਬੂਥ ਕਮੇਟੀਆਂ ਦਾ ਗਠਨ

ਫ਼ਿਰੋਜ਼ਪੁਰ, 9 ਜੂਨ (ਕੁਲਬੀਰ ਸਿੰਘ ਸੋਢੀ)- ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀ ਸਿਆਸਤ ਦਿਨ-ਬ-ਦਿਨ ਭਖਦੀ ਜਾ ਰਹੀ ਹੈ, ਸਾਰੀਆਂ ਪਾਰਟੀਆਂ ਜ਼ੋਰ-ਅਜ਼ਮਾਈ ਕਰ ਰਹੀਆਂ ਹਨ | ਇਸ ਦੇ ਚੱਲਦੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਨੂੰ ਚੁਸਤ-ਦਰੁਸਤ ਕਰਨ ਲਈ ਲਾਡੀ ਗਹਿਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ

ਮਮਦੋਟ, 9 ਜੂਨ (ਸੁਖਦੇਵ ਸਿੰਘ ਸੰਗਮ)- ਨਗਰ ਪੰਚਾਇਤ ਮਮਦੋਟ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਹਲਕਾ ਵਿਧਾਇਕਾ ਮੈਡਮ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ ਵਿਭਾਗੀ ...

ਪੂਰੀ ਖ਼ਬਰ »

ਈ.ਟੀ.ਟੀ ਅਧਿਆਪਕਾਂ ਵਲੋਂ ਬਦਲੀਆਂ ਸਬੰਧੀ ਜਾਰੀ ਕੀਤੇ ਪੱਤਰਾਂ ਦੀਆਂ ਫੂਕੀਆਂ ਕਾਪੀਆਂ

ਫ਼ਿਰੋਜ਼ਪੁਰ, 9 ਜੂਨ (ਤਪਿੰਦਰ ਸਿੰਘ) - ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੰਜਾਬ ਭਰ 'ਚ ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਲਾਗੂ ਨਾ ਕਰਨ ਦੇ ਰੋਸ ਵਜੋਂ ਬਲਾਕ ਦਫ਼ਤਰਾਂ ਅੱਗੇ ਰੋਹ ਭਰਪੂਰ ਮੁਜ਼ਾਹਰੇ ਕੀਤੇ ਗਏ ਅਤੇ ਬਦਲੀਆਂ ਲਾਗੂ ਨਾ ਕਰਨ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਭਜਾਉਣ ਵਾਲੇ ਮੁਲਜ਼ਮ ਵਿਰੁੱਧ ਵੱਖ-ਵੱਖ ਧਰਾਵਾਂ ਹੇਠ ਮਾਮਲਾ ਦਰਜ

ਫ਼ਿਰੋਜ਼ਪੁਰ, 9 ਜੂਨ (ਕੁਲਬੀਰ ਸਿੰਘ ਸੋਢੀ) - ਥਾਣਾ ਸਦਰ ਅਧੀਨ ਆਉਂਦੇ ਪਿੰਡ ਖਲਚੀਆਂ ਜਦੀਦ ਦੀ ਇਕ ਨਬਾਲਗ ਲੜਕੀ (17 ਸਾਲ) ਨੂੰ ਮੁਲਜ਼ਮ ਵਲੋਂ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੀ ਮਹਿਲਾ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਨਰੇਸ਼ ਕਟਾਰੀਆ ਆਮ ਆਦਮੀ ਪਾਰਟੀ ਹਲਕਾ ਜ਼ੀਰਾ ਦੇ ਇੰਚਾਰਜ ਨਿਯੁਕਤ

ਖੋਸਾ ਦਲ ਸਿੰਘ, 9 ਜੂਨ (ਮਨਪ੍ਰੀਤ ਸਿੰਘ ਸੰਧੂ) - ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਅਤੇ ਪੰਜਾਬ ਪ੍ਰਭਾਰੀ ਜਰਨੈਲ ਸਿੰਘ ਨੇ 24 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕਰਦਿਆਂ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਨਰੇਸ਼ ਕਟਾਰੀਆ ਨੂੰ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਸ਼ਹਿਰੀ ਹਲਕੇ 'ਚੋਂ ਸਥਾਨਕ ਆਗੂ ਨੂੰ ਟਿਕਟ ਦਿੱਤੇ ਜਾਣ ਦੇ ਇਸ਼ਾਰੇ ਤੋਂ ਬਾਅਦ ਹਲਕੇ 'ਚ ਸਿਆਸੀ ਹਲਚਲ ਹੋਈ ਤੇਜ਼

ਫ਼ਿਰੋਜ਼ਪੁਰ, 9 ਜੂਨ (ਤਪਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਪਿਛਲੇ 25 ਸਾਲਾਂ ਤੋਂ ਹਲਕਾ ਸ਼੍ਰੋਮਣੀ ਅਕਾਲੀ ਦਲ ਦੇ ਹੱਥ ਆਉਣ ਦੀ ਤਾਂਘ ਲਾਈ ਬੈਠੇ ਵਰਕਰਾਂ ਦੇ ਮਨਾਂ ਵਿਚ ਜਿਥੇ ਖ਼ੁਸ਼ੀ ਦਾ ਪ੍ਰਗਟਾਵਾ ਪਾਇਆ ਜਾ ਰਿਹਾ ਹੈ, ਉਥੇ ਹੀ ਇਸ ਹਲਕੇ ਤੋਂ ਚੋਣ ਲੜਨ ...

ਪੂਰੀ ਖ਼ਬਰ »

ਹੜਤਾਲ ਦੌਰਾਨ ਸਫ਼ਾਈ ਕਰਮਚਾਰੀਆਂ ਵਲੋਂ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ

ਜ਼ੀਰਾ, 9 ਜੂਨ (ਜੋਗਿੰਦਰ ਸਿੰਘ ਕੰਡਿਆਲ) - ਪੱਕੇ ਕਰਨ, ਪੁਰਾਣੀ ਪੈਨਸ਼ਨ ਯੋਜਨਾ ਨੂੰ ਲਾਗੂ ਕਰਨ ਤੋਂ ਇਲਾਵਾ ਹੋਰ ਸਫ਼ਾਈ ਕਰਮਚਾਰੀਆਂ ਦੀ ਭਰਤੀ ਆਦਿ ਮੰਗਾਂ ਨੂੰ ਲੈ ਕੇ ਮਿਊਾਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਅਨੁਸਾਰ ਅਣਮਿਥੇ ਸਮੇਂ ਲਈ ਹੜਤਾਲ 'ਤੇ ...

ਪੂਰੀ ਖ਼ਬਰ »

ਮੋਬਾਈਲ ਦੁਕਾਨ 'ਚ ਚੋਰੀ

ਮੱਲਾਂਵਾਲਾ, 9 ਜੂਨ (ਸੁਰਜਨ ਸਿੰਘ ਸੰਧੂ)- ਫ਼ਿਰੋਜ਼ਪੁਰ-ਮੱਲਾਂਵਾਲਾ ਰੋਡ 'ਤੇ ਸੋਨੀ ਟੈਲੀਕਾਮ ਮੋਬਾਈਲਾਂ ਦੀ ਦੁਕਾਨ 'ਚ ਚੋਰੀ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਦੁਕਾਨ ਮਾਲਕ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਚੋਰ ਬੀਤੀ ਰਾਤ ਦੁਕਾਨ ਦਾ ਸ਼ਟਰ ਤੋੜ ...

ਪੂਰੀ ਖ਼ਬਰ »

ਜਨਤਕ ਮੀਟਿੰਗ ਦੌਰਾਨ ਸਮਰਥਕਾਂ ਨੇ ਅਵਤਾਰ ਸਿੰਘ ਜ਼ੀਰਾ ਨਾਲ ਡਟੇ ਰਹਿਣ ਦਾ ਭਰੋਸਾ ਦਿੱਤਾ

ਜ਼ੀਰਾ, 9 ਜੂਨ (ਜੋਗਿੰਦਰ ਸਿੰਘ ਕੰਡਿਆਲ)-ਟਿਕਟ ਕੱਟੇ ਜਾਣ ਨੂੰ ਲੈ ਕੇ ਅਕਾਲੀ ਦਲ ਤੋਂ ਬਾਗ਼ੀ ਹੋਏ ਅਵਤਾਰ ਸਿੰਘ ਜ਼ੀਰਾ ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਵੱਲੋਂ ਪਬਲਿਕ ਮੀਟਿੰਗਾਂ ਕਰਕੇ ਲੋਕਾਂ ਨਾਲ ਤਾਲਮੇਲ ਸਥਾਪਿਤ ਕੀਤਾ ਜਾ ਰਿਹਾ ਹੈ ਤਾਂ ਜੋ ਆਗਾਮੀ ...

ਪੂਰੀ ਖ਼ਬਰ »

ਅੱਜ ਜ਼ਿਲ੍ਹੇ ਅੰਦਰ ਲੱਗਿਆ ਸਿਰਫ਼ 642 ਵਿਅਕਤੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ

ਫ਼ਿਰੋਜ਼ਪੁਰ, 9 ਜੂਨ (ਜਸਵਿੰਦਰ ਸਿੰਘ ਸੰਧੂ)- 45 ਸਾਲਾਂ ਦੀ ਵਧੇਰੇ ਆਬਾਦੀ ਵਾਲੇ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਸਿਹਤ ਵਿਭਾਗ ਦੀ ਢਿੱਲੀ ਕਾਰਗੁਜ਼ਾਰੀ ਸਦਕਾ ਕੋਰੋਨਾ ਵੈਕਸੀਨ ਲਗਾਉਣ ਦੀ ਮੁਹਿੰਮ ਪੂਰਾ ਜ਼ੋਰ ਨਹੀਂ ਫੜ ਰਹੀ | ਅੱਜ ਜਿੱਥੇ ਸਿਰਫ਼ 642 ਵਿਅਕਤੀਆਂ ਨੇ ...

ਪੂਰੀ ਖ਼ਬਰ »

ਸਕੇ ਭਰਾਵਾਂ ਦੀਆਂ ਦੋ ਦੁਕਾਨਾਂ ਤੋਂ ਵੈਲਡਿੰਗ ਸੈੱਟ, ਬੈਟਰੇ, ਨਕਦੀ ਤੇ ਹੋਰ ਸਾਮਾਨ ਚੋਰੀ

ਤਲਵੰਡੀ ਭਾਈ, 9 ਜੂਨ (ਕੁਲਜਿੰਦਰ ਸਿੰਘ ਗਿੱਲ)- ਪਿੰਡ ਘੱਲ ਖ਼ੁਰਦ ਵਿਖੇ ਫ਼ਿਰੋਜ਼ਪੁਰ ਰੋਡ 'ਤੇ ਸਥਿਤ ਦੋ ਦੁਕਾਨਾਂ ਨੂੰ ਬੀਤੀ ਰਾਤ ਚੋਰਾਂ ਨੇ ਛੱਤ ਨੂੰ ਪਾੜ ਲਗਾ ਕੇ ਵੈਲਡਿੰਗ ਸੈਂਟਰ, ਬੈਟਰੇ, ਨਕਦੀ ਤੇ ਹੋਰ ਸਮਾਨ ਚੋਰੀ ਕਰ ਲਿਆ ਜਿਸ ਸਬੰਧੀ ਪੁਲਿਸ ਵਲੋਂ ਜਾਂਚ ...

ਪੂਰੀ ਖ਼ਬਰ »

ਸੁਸ਼ੀਲ ਬੱਟੀ ਬਣੇ 'ਆਪ' ਦੇ ਵੁਮੈਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ

ਫ਼ਿਰੋਜ਼ਪੁਰ, 9 ਜੂਨ (ਕੁਲਬੀਰ ਸਿੰਘ ਸੋਢੀ) - ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਸੰਗਠਨਾਤਮਿਕ ਢਾਂਚੇ ਦਾ ਵਿਸਥਾਰ ਕਰਦੇ ਪੰਜਾਬ ਪੱਧਰ 'ਤੇ ਮਹਿਲਾਵਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ ਤਾਂ ਕਿ ਪਾਰਟੀ ਦੀਆਂ ...

ਪੂਰੀ ਖ਼ਬਰ »

ਕਾਂਗਰਸ ਦੇ ਕਾਰਜਕਾਲ ਦੌਰਾਨ ਹਰ ਵਿਅਕਤੀ ਨੂੰ ਬਣਦੀ ਸਹੂਲਤ ਦਿੱਤੀ ਜਾ ਰਹੀ ਹੈ - ਬੁੱਟਰ

ਮਖੂ, 9 ਜੂਨ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਕੀਤੇ ਜਾ ਰਹੇ ਹਨ | ਇਹ ਵਿਚਾਰ ਅੱਜ ਬਲਾਕ ਮਖੂ ਦੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਾਈਸ ਚੇਅਰਮੈਨ ...

ਪੂਰੀ ਖ਼ਬਰ »

ਡਾ: ਓਬਰਾਏ ਨੇ ਤਲਵੰਡੀ ਭਾਈ ਲਈ ਡੈੱਡ ਬਾਡੀ ਫਰੀਜ਼ਰ, ਆਕਸੀਜਨ ਕੰਸਨਟ੍ਰੇਟਰ ਤੇ ਹੋਰ ਸਾਜ਼ੋ-ਸਾਮਾਨ ਭੇਜਿਆ

ਤਲਵੰਡੀ ਭਾਈ, 9 ਜੂਨ (ਕੁਲਜਿੰਦਰ ਸਿੰਘ ਗਿੱਲ) - ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਅਤੇ ਉੱਘੇ ਸਮਾਜ ਸੇਵੀ ਡਾ: ਐਸ.ਪੀ. ਸਿੰਘ ਓਬਰਾਏ ਵਲੋਂ ਤਲਵੰਡੀ ਭਾਈ ਖੇਤਰ ਦੇ ਲੋਕਾਂ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਕੋਰੋਨਾ ਕਾਲ ਦੀ ਮੁੱਖ ਲੋੜ ਆਕਸੀਜਨ ਕੰਸਟ੍ਰੇਟਰ, ...

ਪੂਰੀ ਖ਼ਬਰ »

ਰੇਲਵੇ ਪਾਰਕ ਦੇ ਬਾਹਰ ਖੜ੍ਹਾ ਮੋਟਰਸਾਈਕਲ ਹੋਇਆ ਚੋਰੀ

ਗੁਰੂਹਰਸਹਾਏ, 9 ਜੂਨ (ਕਪਿਲ ਕੰਧਾਰੀ) - ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਦੇ ਬਾਹਰੋਂ ਇਕ ਮੋਟਰਸਾਈਕਲ ਦੇ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਸਰਬਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਹਮੀਰਗੜ੍ਹ ਤਹਿਸੀਲ ਫੂਲ ...

ਪੂਰੀ ਖ਼ਬਰ »

ਸਰਬੱਤ ਸਿਹਤ ਸੇਵਾ ਬੀਮਾ ਯੋਜਨਾ ਕਾਰਡ ਧਾਰਕ ਕੋਰੋਨਾ ਮਰੀਜ਼ ਦਾ ਕੀਤਾ ਜਾਵੇਗਾ ਮੁਫ਼ਤ ਇਲਾਜ- ਡਾ: ਬਾਗ਼ੀ

ਫ਼ਿਰੋਜ਼ਪੁਰ, 9 ਜੂਨ (ਜਸਵਿੰਦਰ ਸਿੰਘ ਸੰਧੂ)- ਆਕਸੀਜਨ ਦੀ ਘਾਟ ਨਾਲ ਨਿਪਟਣ ਲਈ ਹਵਾ ਤੋਂ ਹੀ ਆਕਸੀਜਨ ਤਿਆਰ ਕਰਨ ਲਈ ਤਿੰਨ ਆਕਸੀਜਨ ਪਲਾਟ ਲਗਾਉਣ ਵਾਲੇ ਜ਼ਿਲ੍ਹੇ ਦੇ ਪਹਿਲੇ ਅਨਿਲ ਬਾਗੀ ਸੁਪਰ ਸਪੈਸ਼ਲਿਟੀ ਹਸਪਤਾਲ ਦੀ ਪ੍ਰਾਪਤੀ ਸਾਂਝੀ ਕਰਦਿਆਂ ਐਮ.ਡੀ. ਡਾ: ਕਮਲ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਮਿਲੇ 93 ਕੋਰੋਨਾ ਮਰੀਜ਼, 5 ਨੇ ਤੋੜਿਆ ਦਮ

ਫ਼ਿਰੋਜ਼ਪੁਰ, 9 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਦਾ ਪ੍ਰਕੋਪ ਅੱਜ ਫਿਰ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵਧਿਆ ਉਦੋਂ ਨਜ਼ਰ ਆਇਆ, ਜਦੋਂ ਸ਼ੱਕੀ ਵਿਅਕਤੀਆਂ ਦੇ ਲਏ ਗਏ ਸੈਂਪਲ ਦੀਆਂ ਰਿਪੋਰਟਾਂ 'ਚ ਜਿੱਥੇ 93 ਵਿਅਕਤੀ ਹੋਰ ਕੋਰੋਨਾ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਮਨਾਇਆ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ

ਤਲਵੰਡੀ ਭਾਈ, 9 ਜੂਨ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵਲੋਂ ਤਲਵੰਡੀ ਭਾਈ ਨੇੜੇ ਪਿੰਡ ਕੋਟ ਕਰੋੜ ਟੋਲ ਪਲਾਜ਼ਾ 'ਤੇ ਕਾਲੇ ਕਾਨੂੰਨਾਂ ਖ਼ਿਲਾਫ਼ ਚਲਾਏ ਜਾ ਰਹੇ ਮੋਰਚੇ 'ਤੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ...

ਪੂਰੀ ਖ਼ਬਰ »

ਪ੍ਰੀਖਿਆ ਦੀ ਤਿਆਰੀ ਲਈ ਰਜਿਸਟ੍ਰੇਸ਼ਨ ਸ਼ੁਰੂ

ਫ਼ਿਰੋਜ਼ਪੁਰ, 9 ਜੂਨ (ਤਪਿੰਦਰ ਸਿੰਘ)- ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫ਼ਿਰੋਜ਼ਪੁਰ ਦੇ ਪੀ.ਟੀ.ਆਈ. ਕੈਂਪ ਇੰਚਾਰਜ ਇਕਬਾਲ ਸਿੰਘ ਨੇ ਦੱਸਿਆ ਕਿ ਸੀ-ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜ਼ਪੁਰ) ਵਿਖੇ ਜੇਲ੍ਹ ਵਾਰਡਰ (ਜੇਲ੍ਹ ਵਿਭਾਗ), ਕਾਂਸਟੇਬਲ ਪੰਜਾਬ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਫ਼ਾਰ ਵੂਮੈਨ 'ਚ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ

ਫ਼ਿਰੋਜ਼ਪੁਰ, 9 ਜੂਨ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਜੋਲੋਜੀ ਵਿਭਾਗ ਦੁਆਰਾ ਇਕ ਰੋਜ਼ਾ ਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ ਜਿਸ ਦਾ ਵਿਸ਼ਾ 'ਪਲੇਸੈਂਟਾ ਐਜ ਐਂਡੋਕ੍ਰਾਈਨ ਗਲੈਂਡ' ਰਿਹਾ | ਪ੍ਰੋਗਰਾਮ ਵਿਚ ਮੁੱਖ ਮਹਿਮਾਨ ਦੇ ਰੂਪ ...

ਪੂਰੀ ਖ਼ਬਰ »

ਲਾਡੀ ਗਹਿਰੀ ਵਲੋਂ ਅਜਮੇਰ ਸਿੰਘ ਗਿੱਲ ਦੀ ਮੌਤ 'ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਖੋਸਾ ਦਲ ਸਿੰਘ, 9 ਜੂਨ (ਮਨਪ੍ਰੀਤ ਸਿੰਘ ਸੰਧੂ)- ਪੰਜਾਬ ਪੁਲਿਸ 'ਚੋਂ ਰਿਟਾਇਰਡ ਪਿੰਡ ਕਰਮੂਵਾਲਾ ਦੇ ਸੀਨੀਅਰ ਕਾਂਗਰਸੀ ਆਗੂ ਅਜਮੇਰ ਸਿੰਘ ਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਨਾਲ ਜੂਝਦਿਆਂ ਦਿਹਾਂਤ ਹੋ ਗਿਆ | ਅੱਜ ਉਨ੍ਹਾਂ ਦੇ ਸਪੁੱਤਰ ਚਤਿੰਦਰ ਪਾਲ ਸਿੰਘ ...

ਪੂਰੀ ਖ਼ਬਰ »

ਪਿੰਡ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ-ਸਰਪੰਚ ਜੋਗਿੰਦਰ ਸਿੰਘ

ਮਮਦੋਟ, 9 ਜੂਨ (ਸੁਖਦੇਵ ਸਿੰਘ ਸੰਗਮ)- ਹਲਕਾ ਵਿਧਾਇਕਾ ਫ਼ਿਰੋਜ਼ਪੁਰ ਦਿਹਾਤੀ ਮੈਡਮ ਸਤਿਕਾਰ ਕੌਰ ਗਹਿਰੀ ਵਲੋਂ ਪੰਜਾਬ ਸਰਕਾਰ ਤੋਂ ਲਿਆ ਕੇ ਪੰਚਾਇਤਾਂ ਨੂੰ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਨਾਲ ਪਿੰਡ ਰਾਓ ਕੇ ਉਤਾੜ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ | ...

ਪੂਰੀ ਖ਼ਬਰ »

18 ਸਾਲਾਂ ਦੇ ਨੌਜਵਾਨ ਆਪਣੀ ਵੋਟ ਜ਼ਰੂਰੀ ਬਣਾਉਣ- ਚੋਣ ਤਹਿਸੀਲਦਾਰ

ਫ਼ਿਰੋਜ਼ਪੁਰ, 9 ਜੂਨ (ਤਪਿੰਦਰ ਸਿੰਘ)- ਤਹਿਸੀਲਦਾਰ ਚੋਣਾਂ ਫ਼ਿਰੋਜ਼ਪੁਰ ਚਾਂਦ ਪ੍ਰਕਾਸ਼ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਕ ਸਨੇਹੇ 'ਚ ਆਖਿਆ ਕਿ ਜਿਨ੍ਹਾਂ ਵਿਅਕਤੀਆਂ ਦੀ ਉਮਰ ਯੋਗਤਾ 1 ਜਨਵਰੀ 2021 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ ਤੇ ਜਿਨ੍ਹਾਂ ਦੀ ਵੋਟ ਅਜੇ ਤੱਕ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ ਹੀ ਹੈ ਕੋਰੋਨਾ ਦੀ ਮਾਰ ਤੋਂ ਬਚੇ ਰਹਿਣ ਦਾ ਪੱਕਾ ਉਪਾਅ- ਸਿਵਲ ਸਰਜਨ

ਫ਼ਿਰੋਜ਼ਪੁਰ, 9 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਮਹਾਂਮਾਰੀ ਦੇ ਖ਼ਾਤਮੇ ਲਈ ਸਿਹਤ ਵਿਭਾਗ ਵਲੋਂ ਚੁੱਕੇ ਜਾ ਰਹੇ ਕਦਮਾਂ 'ਤੇ ਚਾਨਣਾ ਪਾਉਂਦਿਆਂ ਸਿਵਲ ਸਰਜਨ ਡਾ: ਰਾਜਿੰਦਰ ਰਾਜ ਨੇ ਕਿਹਾ ਕਿ ਕੋਵਿਡ ਟੀਕਾਕਰਨ ਹੀ ਕੋਰੋਨਾ ਦੀ ਮਾਰ ਤੋਂ ਬਚਣ ਦਾ ਸੌਖਾ ਤੇ ਪੱਕਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ

ਜ਼ੀਰਾ, 9 ਜੂਨ (ਜੋਗਿੰਦਰ ਸਿੰਘ ਕੰਡਿਆਲ)-ਹੜਤਾਲ 'ਤੇ ਚੱਲ ਰਹੇ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਅੱਜ 17ਵੇਂ ਦਿਨ ਵੀ ਸਮੂਹਿਕ ਛੁੱਟੀ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਜੁਗਰਾਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX