ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਲੁਧਿਆਣਾ

ਵਧ ਰਹੀ ਮਹਿੰਗਾਈ ਖ਼ਿਲਾਫ਼ ਕਾਂਗਰਸੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)- ਦੇਸ਼ 'ਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਜਿੱਥੇ ਆਮ ਲੋਕਾਂ ਦਾ ਜਿਉਣਾ ਮੁਹਾਲ ਕੀਤਾ ਹੋਇਆ ਹੈ, ਉੱਥੇ ਦੇਸ਼ ਦੀ ਸੱਤਾ 'ਤੇ ਕਾਬਜ਼ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ 'ਤੇ ਲੱਗੀ ਹੋਈ ਹੈ | ਇਹ ਪ੍ਰਗਟਾਵਾ ਅੱਜ ਹਲਕਾ ਆਤਮ ਨਗਰ ਦੇ ਅਰੋੜਾ ਪੈਲੇਸ ਸਥਿਤ ਪੈਟਰੋਲ ਪੰਪ 'ਤੇ ਵਧ ਰਹੀ ਮਹਿੰਗਾਈ ਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ, ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਤੇ ਪੰਜਾਬ ਮਹਿਲਾ ਕਾਂਗਰਸ ਦੇ ਜਨਰਲ ਸੈਕਟਰੀ ਨੀਰੂ ਸ਼ਰਮਾ ਦੀ ਅਗਵਾਈ 'ਚ ਸਮੁੱਚੀ ਆਤਮ ਨਗਰ ਕਾਂਗਰਸ ਨੇ ਕੀਤਾ | ਕੜਵਲ ਤੇ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਜਦੋਂ ਤੋਂ ਸੱਤਾ ਸੰਭਾਲੀ ਹੈ, ਸਿਰਫ਼ ਤੇ ਸਿਰਫ਼ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ 'ਤੇ ਜ਼ੋਰ ਦਿੱਤਾ ਹੈ, ਫਿਰ ਚਾਹੇ ਉਹ ਨੋਟਬੰਦੀ ਲਾਗੂ ਕਰਨ ਦਾ ਫ਼ੈਸਲਾ ਹੋਵੇ, ਜੀ.ਐਸ.ਟੀ. ਜਾਂ ਫਿਰ ਤਿੰਨ ਖੇਤੀ ਕਾਲੇ ਕਾਨੂੰਨ ਲਾਗੂ ਕਰਨ ਦਾ ਫ਼ੈਸਲਾ ਹੋਵੇ | ਉਨ੍ਹਾਂ ਆਖਿਆ ਕਿ ਮੋਦੀ ਸਰਕਾਰ ਨੇ ਪਹਿਲਾਂ ਆਮ ਵਪਾਰੀਆਂ ਦੇ ਵਪਾਰ ਤਬਾਹ ਕੀਤਾ, ਫਿਰ ਲੋਕ ਮਾਰੂ ਨੀਤੀਆਂ ਲਾਗੂ ਕਰਦੇ ਹੋਏ ਆਮ ਲੋਕਾਂ ਦਾ ਹਾਲ ਬੇਹਾਲ ਕੀਤਾ ਤੇ ਰੋਜ਼ ਮਰਾਂ ਦੀ ਚੀਜ਼ਾਂ ਮਹਿੰਗੀਆਂ ਕਰਕੇ ਆਮ ਲੋਕਾਂ ਦੇ ਘਰਾਂ ਦਾ ਬਜਟ ਵੀ ਹਿਲਾ ਕੇ ਰੱਖ ਦਿੱਤਾ ਹੈ | ਇਸ ਤੋਂ ਬਾਅਦ ਹੁਣ ਮੋਦੀ ਸਰਕਾਰ ਸਮੁੱਚੇ ਦੇਸ਼ ਦਾ ਢਿੱਡ ਭਰਨ ਅਤੇ ਹਰੀ ਕ੍ਰਾਂਤੀ ਲਿਆਉਣ ਵਾਲੇ ਕਿਸਾਨਾਂ ਦੇ ਪਿੱਛੇ ਪੈ ਗਈ ਹੈ | ਮੋਦੀ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਿਤ ਹੋਈ ਹੈ | ਕੱਚੇ ਤੇਲ ਦੀਆਂ ਕੀਮਤਾਂ ਘੱਟ ਹੋਣ ਦੇ ਬਾਵਜੂਦ ਲੋਕਾਂ ਨੂੰ ਅੱਜ ਪੈਟਰੋਲ 100 ਰੁਪਏ ਅਤੇ ਡੀਜ਼ਲ 90 ਰੁਪਏ ਪ੍ਰਤੀ ਲੀਟਰ ਮਿਲ ਰਿਹਾ ਹੈ | ਮੋਦੀ ਸਰਕਾਰ ਦੇ ਰਾਜ 'ਚ ਕਾਰਪੋਰੇਟ ਘਰਾਣੇ ਸ਼ਰੇਆਮ ਆਮ ਲੋਕਾਂ ਸਮੇਤ ਸਮੁੱਚੇ ਵਰਗਾਂ ਦੀਆਂ ਜੇਬਾਂ 'ਤੇ ਡਾਕਾ ਮਾਰ ਰਹੇ ਹਨ, ਜਿਸ ਕਾਰਨ ਦੇਸ਼ 'ਚ ਬੇਰੁਜ਼ਗਾਰੀ ਅਤੇ ਮਹਿੰਗਾਈ ਅਸਮਾਨ ਨੂੰ ਛੂਹ ਰਹੀ ਹੈ | ਇਸ ਮੌਕੇ ਕੌਂਸਲਰ ਸੁਖਦੇਵ ਸਿੰਘ ਸ਼ੀਰਾ, ਕੌਂਸਲਰ ਪਤੀ ਜਸਵਿੰਦਰ ਸਿੰਘ ਠੁਕਰਾਲ, ਕੌਂਸਲਰ ਹਰਕਰਨਦੀਪ ਸਿੰਘ ਵੈਦ, ਕੌਂਸਲਰ ਪਤੀ ਸਤਪਾਲ ਲੁਹਾਰਾ, ਕੌਂਸਲਰ ਪੁੱਤਰ ਗੁਰਪ੍ਰੀਤ ਸਿੰਘ ਗੋਪੀ, ਸਾਬਕਾ ਕੌਂਸਲਰ ਪਰਮਿੰਦਰ ਸਿੰਘ ਸੋਮਾ, ਸਾਬਕਾ ਕੌਂਸਲਰ ਸੋਹਣ ਸਿੰਘ ਗੋਗਾ, ਵਾਰਡ ਇੰਚਾਰਜ ਜਗਮੀਤ ਸਿੰਘ ਨੋਨੀ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਰਿੰਕੂ, ਸੁਖਵਿੰਦਰ ਸਿੰਘ ਹੈਪੀ ਕੋਚਰ, ਵਾਰਡ ਇੰਚਾਰਜ ਰੇਸ਼ਮ ਸਿੰਘ ਸੱਗੂ, ਦਵਿੰਦਰ ਸਿੰਘ ਵਾਲੀਆ, ਦਵਿੰਦਰ ਭੋਲੂ, ਸੁਮੇਸ਼ ਕੋਛੜ ਹੈਪੀ, ਜਗਦੇਵ ਲੱਖਾ, ਰਿੰਕੂ ਮੱਕੜ, ਅਸ਼ੋਕ ਪੱਬੀ, ਭੁਪਿੰਦਰ ਸਿੰਘ, ਪਰਮਿੰਦਰ ਸਿੰਘ, ਗੌਰਵ ਸ਼ਰਮਾ, ਗਗਨ ਸ਼ਰਮਾ, ਰਵਿੰਦਰ ਸਿੰਘ ਸੈਣੀ, ਬਿੱਟੂ ਕੋਟ ਮੰਗਲ, ਅਜੈ ਵੜੈਚ, ਜੀਤਾ, ਆਕਾਸ਼ ਵਰਮਾ, ਅਜੈ ਵਰਮਾ, ਸਤਵੰਤ ਸਿੰਘ ਗੋਲਣ ਆਦਿ ਹਾਜ਼ਰ ਸਨ |

ਪੁਲਿਸ ਨੇ ਬੋਰੀ 'ਚ ਬੰਦ ਲਾਸ਼ ਦਾ ਮਾਮਲਾ ਸੁਲਝਾਇਆ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)- ਪੁਲਿਸ ਥਾਣਾ ਸਾਹਨੇਵਾਲ ਅਧੀਨ ਪੈਂਦੀ ਰੁਦਰਾ ਇਨਕਲੇਵ ਨੇੜੇ ਖਾਲੀ ਪਲਾਟ 'ਚ ਬੋਰੀ ਵਿਚ ਬੰਦ ਕਰੀਬ 38 ਸਾਲਾ ਰੰਜੂ ਦੇਵੀ ਨਾਮੀ ਔਰਤ ਦੀ ਲਾਸ਼ ਦਾ ਮਾਮਲਾ ਪੁਲਿਸ ਅਧਿਕਾਰੀਆਂ ਵਲੋਂ ਹੱਲ ਕਰ ਲਿਆ ਗਿਆ ਹੈ ਅਤੇ ਕਥਿਤ ਦੋਸ਼ੀਆਂ ...

ਪੂਰੀ ਖ਼ਬਰ »

ਲੁਟੇਰਿਆਂ ਨੇ ਹਥਿਆਰ ਦੀ ਨੋਕ 'ਤੇ ਪੈਟਰੋਲ ਪੰਪ ਤੋਂ ਲੁੱਟੇ 80 ਹਜ਼ਾਰ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)- ਫੁੱਲਾਂਵਾਲ ਨਜ਼ਦੀਕ 200 ਫੁੱਟੀ ਰੋਡ 'ਤੇ ਮੌਜੂਦ ਅਵਿਗਜ ਫਿਲਿੰਗ ਸਟੇਸ਼ਨ 'ਤੇ ਸ਼ੁੱਕਰਵਾਰ ਸ਼ਾਮ ਕਰੀਬ 5.15 ਵਜੇ ਮੋਟਰ ਸਾਈਕਲ 'ਤੇ ਪੁੱਜੇ 3 ਨੌਜਵਾਨ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਹਥਿਆਰ ਦੀ ਨੋਕ 'ਤੇ 80 ਹਜ਼ਾਰ ਰੁਪਏ ...

ਪੂਰੀ ਖ਼ਬਰ »

ਤੇਜ਼ ਹਨ੍ਹੇਰੀ ਕਾਰਨ ਨਵੀਂ ਸਬਜ਼ੀ ਮੰਡੀ 'ਚ ਫੜ੍ਹੀਆਂ ਦਾ ਭਾਰੀ ਨੁਕਸਾਨ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਨਵੀਂ ਸਬਜ਼ੀ ਮੰਡੀ ਬਹਾਦਰਕੇ ਰੋਡ ਵਿਚ ਟਰਾਇਲ ਦੇ ਤੌਰ 'ਤੇ ਪ੍ਰਸ਼ਾਸਨ ਦੀ ਮਨਜੂਰੀ ਨਾਲ ਲਗਾਈਆਂ ਕਰੀਬ 100 ਫੜ੍ਹੀਆਂ ਦੀਆਂ ਛੱਤਾਂ ਸ਼ੁੱਕਰਵਾਰ ਰਾਤ ਨੂੰ ਆਈ ਤੇਜ਼ ਹਨ੍ਹੇਰੀ ਅਤੇ ਬਰਸਾਤ ਕਾਰਨ ਉਡ ਗਈਆਂ ਜਿਸ ਕਾਰਨ ਗਰੀਬ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਮਰੀਜ਼ਾਂ ਦੀ ਮੌਤ

ਲੁਧਿਆਣਾ, 11 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 5 ਜਣੇ ਦਮ ਤੋੜ ਗਏ ਹਨ, ਜਿਸ ਵਿਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜ਼ਾਂ ਵਿਚ ਗਾਂਧੀ ...

ਪੂਰੀ ਖ਼ਬਰ »

ਮੱਕੜ ਕਾਲੋਨੀ 'ਚ ਕੋਰੋਨਾ ਟੀਕਾਕਰਨ ਕੈਂਪ

ਢੰਡਾਰੀ ਕਲਾਂ, 11 ਜੂਨ (ਪਰਮਜੀਤ ਸਿੰਘ ਮਠਾੜੂ)- ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਸੋਹਣ ਸਿੰਘ ਗੋਗਾ ਦੀ ਅਗਵਾਈ 'ਚ ਟੀਮ ਮੈਂਬਰਾਂ ਨੇ ਢੰਡਾਰੀ ਕਲਾਂ, ਵਾਰਡ ਨੰਬਰ 30 ਦੇ ਮੱਕੜ ਕਲੋਨੀ ਵਿਕਾਸ ਪਬਲਿਕ ਸਕੂਲ 'ਚ ਟੀਕਾਕਰਨ ਕੈਂਪ ਲਗਾਇਆ | ਕੈਂਪ 'ਚ ਸੋਹਣ ਸਿੰਘ ...

ਪੂਰੀ ਖ਼ਬਰ »

ਲਟਕਦੀਆਂ ਤਾਰਾਂ ਕਾਰਨ ਕਾਰੋਬਾਰੀਆਂ ਪ੍ਰੇਸ਼ਾਨ

ਲੁਧਿਆਣਾ, 11 ਜੂਨ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖਾਸ ਤੌਰ 'ਤੇ ਵਪਾਰਕ ਇਲਾਕਿਆਂ ਵਿਚ ਕਾਫੀ ਹੇਠਾਂ ਤੱਕ ਲਟਕ ਰਹੀਆਂ ਅਤੇ ਆਪਸ ਵਿਚ ਗੁਛਮਗੁੱਛਾ ਹੋਈਆਂ ਤਾਰਾਂ ਕਾਰਨ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ...

ਪੂਰੀ ਖ਼ਬਰ »

ਗੈਂਗਵਾਰ ਦੇ ਮਾਮਲੇ 'ਚ ਫੜੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)- ਪਿਛਲੇ ਦਿਨੀਂ ਹੋਈ ਗੈਂਗਵਾਰ ਦੇ ਮਾਮਲੇ 'ਚ ਡਾ. ਅੰਬੇਡਕਰ ਕਾਲੋਨੀ ਨਿਵਾਸੀ ਅਰੁਣ ਕੁਮਾਰ ਅੱਜੂ ਜਿਸ ਨੂੰ ਪੁਲਿਸ ਡਵੀਜਨ ਨੰਬਰ 3 ਵਲੋਂ ਬੁੱਧਵਾਰ ਨੂੰ 3 ਹੋਰ ਲੋਕਾਂ ਸਮੇਤ ਫੜਿਆ ਸੀ, ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ...

ਪੂਰੀ ਖ਼ਬਰ »

ਭਾਵਾਧਸ ਆਗੂਆਂ ਤੇ ਵਿਧਾਇਕ ਦੀ ਦਖਲ-ਅੰਦਾਜ਼ੀ ਤੋਂ ਬਾਅਦ ਪੁਲਿਸ ਨੇ ਛੱਡ ਦਿੱਤਾ ਸੀ
ਗੈਂਗਵਾਰ ਦੇ ਮਾਮਲੇ 'ਚ ਫੜੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)- ਪਿਛਲੇ ਦਿਨੀਂ ਹੋਈ ਗੈਂਗਵਾਰ ਦੇ ਮਾਮਲੇ 'ਚ ਡਾ. ਅੰਬੇਡਕਰ ਕਾਲੋਨੀ ਨਿਵਾਸੀ ਅਰੁਣ ਕੁਮਾਰ ਅੱਜੂ ਜਿਸ ਨੂੰ ਪੁਲਿਸ ਡਵੀਜਨ ਨੰਬਰ 3 ਵਲੋਂ ਬੁੱਧਵਾਰ ਨੂੰ 3 ਹੋਰ ਲੋਕਾਂ ਸਮੇਤ ਫੜਿਆ ਸੀ, ਦੀ ਸ਼ੱਕੀ ਹਾਲਾਤ ਵਿਚ ਮੌਤ ਹੋਣ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫਸਰ ਵਲੋਂ ਸਪੋਰਟਸ ਫੰਡ ਮੰਗਣ ਦਾ ਸਖ਼ਤ ਵਿਰੋਧ-ਪਿ੍ੰ: ਚਮਕੌਰ ਸਿੰਘ

ਲੁਧਿਆਣਾ, 7 ਜੂਨ (ਕਵਿਤਾ ਖੁੱਲਰ)- ਪਿਛਲੇ ਦਿਨੀਂ ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਵਲੋਂ ਦੋ ਪੱਤਰਾਂ ਰਾਹੀਂ ਸਮੂਹ ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਮੁਖੀਆਂ ਨੂੰ ਕ੍ਰਮਵਾਰ ਸਾਲ 2019-20 ਤੇ 2020-21 ਲਈ ਨੌਵੀਂ, ਦਸਵੀਂ, ਗਿਆਰ੍ਹਵੀਂ ਤੇ ਬਾਰ੍ਹਵੀਂ ...

ਪੂਰੀ ਖ਼ਬਰ »

ਧੋਖਾਦੇਹੀ ਤੇ ਜਾਲਸਾਜ਼ੀ ਦਾ ਕੇਸ ਦਰਜ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 3 ਪੁਲਿਸ ਵਲੋਂ ਅਮਰਜੀਤ ਕੌਰ ਪਤਨੀ ਲੇਟ ਜੋਗਿੰਦਰ ਸਿੰਘ ਵਾਸੀ ਨਿਊ ਸ਼ਿਵਾਜੀ ਨਗਰ ਦੀ ਸ਼ਿਕਾਇਤ 'ਤੇ ਪਰਮਿੰਦਰ ਕੌਰ ਪਤਨੀ ਰਾਏ ਸਾਹਿਬ ਸਿੰਘ, ਗੁਰਪ੍ਰੀਤ ਕੌਰ ਪਤਨੀ ਅਰਵਿੰਦਰ ਸਿੰਘ ਵਾਸੀ ਗਿਆਸਪੁਰਾ ...

ਪੂਰੀ ਖ਼ਬਰ »

ਅੱਜ 159 ਕੇਂਦਰਾਂ 'ਚ ਹੋਵੇਗਾ ਟੀਕਾਕਰਨ

ਲੁਧਿਆਣਾ, 11 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਅਨੁਸਾਰ ਜ਼ਿਲ੍ਹਾ ਲੁਧਿਆਣਾ ਵਿਚ 12 ਜੂਨ ਨੂੰ ਜ਼ਿਲੇ੍ਹ ਵਿਚ ਵੱਖ-ਵੱਖ ਥਾਵਾਂ 'ਤੇ ਸਥਾਪਤ ਕੀਤੇ ਗਏ 159 ਟੀਕਾਕਰਨ ਕੇਂਦਰਾਂ ਵਿਚ ਕੋਵਿਡ ਤੋਂ ਬਚਾਅ ਲਈ ਅਗਾਊਾ ਟੀਕਾਕਰਨ ਕੀਤਾ ਜਾਵੇਗਾ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬੇਤਹਾਸ਼ੇ ਵਾਧੇ ਕਾਰਨ ਹਰ ਵਰਗ ਦੁਖੀ-ਜਤਿੰਦਰ ਆਦਿਆ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)- ਲਵ ਕੁਸ਼ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਜਤਿੰਦਰ ਆਦਿਆ ਨੇ ਇਕ ਗੱਲਬਾਤ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਹੋ ਰਹੇ ਨੁਕਸਾਨ ਤੋਂ ਲੋਕ ਅਜੇ ਤੱਕ ਸੰਭਲ ਨਹੀਂ ਸਕੇ ਅਤੇ ਹੁਣ ਨਿੱਤ ਦਿਨ ਪੈਟਰੋਲ-ਡੀਜ਼ਲ 'ਚ ਹੋ ਰਹੇ ...

ਪੂਰੀ ਖ਼ਬਰ »

ਸੰਗੋਵਾਲ ਨੂੰ ਹਲਕਾ ਗਿੱਲ ਦਾ ਇੰਚਾਰਜ ਬਣਾਉਣ 'ਤੇ ਵਰਕਰਾਂ 'ਚ ਖੁਸ਼ੀ-ਗਿੱਲ

ਲਾਡੋਵਾਲ, 9 ਜੂਨ (ਬਲਬੀਰ ਸਿੰਘ ਰਾਣਾ)-ਵਿਧਾਨ ਸਭਾ ਹਲਕਾ ਗਿੱਲ ਤੋਂ ਆਮ ਪਾਰਟੀ ਦੇ ਮਿਹਨਤੀ ਅਤੇ ਈਮਾਨਦਾਰ ਆਗੂ ਜੀਵਨ ਸਿੰਘ ਸੰਗੋਵਾਲ ਨੂੰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਜਿਨ੍ਹਾਂ ਵਿਚ ਭਗਵੰਤ ਮਾਨ, ਹਰਪਾਲ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੀ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਬ੍ਰਹਮ ਗਿਆਨੀ ਬਾਬਾ ਬੁੱਢਾ ਜੀ ਦੀ ਯਾਦ ਨੂੰ ਸਮਰਪਿਤ ਚੱਲ ਰਹੀ ਹਫ਼ਤਾਵਾਰੀ ਕੀਰਤਨ ਸਮਾਗਮ ਦੀ ਲੜੀ ਤਹਿਤ ਗੁਰੂ ...

ਪੂਰੀ ਖ਼ਬਰ »

ਪੰਜਾਬ ਦਾ ਸਿੱਖਿਆ ਖੇਤਰ 'ਚ ਪਹਿਲਾ ਸਥਾਨ ਪ੍ਰਾਪਤ ਕਰਨ ਨਾਲ ਕੈਪਟਨ ਸਰਕਾਰ ਦਾ ਸਨਮਾਨ ਵਧਿਆ-ਬਾਵਾ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਅੱਜ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸਿੱਖਿਆ ਦੇ ਖੇਤਰ 'ਚ ਕੇਰਲ ਦਾ ਨਾਮ ਪਹਿਲੇ ਨੰਬਰ 'ਤੇ ਆਉਂਦਾ ਰਿਹਾ ਹੈ, ਪਰ ਇਸ ਵਾਰ ਤਾਂ ਕਮਾਲ ਹੋ ਗਈ, ...

ਪੂਰੀ ਖ਼ਬਰ »

ਲੁਧਿਆਣਾ ਦੇ ਕਿਸਾਨ ਮੋਰਚੇ ਨੂੰ ਸਮਰਥਨ ਦੇਣ ਲਈ ਪੁੱਜੇ ਲੋਕ ਅਧਿਕਾਰ ਪਾਰਟੀ ਦੇ ਮੁੱਖ ਆਗੂ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)- ਲੋਕ ਅਧਿਕਾਰ ਪਾਰਟੀ ਪੰਜਾਬ ਦੇ ਪ੍ਰਮੁੱਖ ਆਗੂਆਂ ਬਲਵਿੰਦਰ ਸਿੰਘ, ਰੁਪਿੰਦਰ ਸਿੰਘ ਬਠਿੰਡਾ, ਹਰਬਖਸ਼ ਸਿੰਘ ਗਰੇਵਾਲ ਤੇ ਮਹਿੰਦਰ ਸਿੰਘ ਸੇਖੋਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਦਿੱਲੀ ਵਿਖੇ ਪਿਛਲੇ ਲੰਮੇ ਸਮੇਂ ਤੋਂ ਕਿਸਾਨਾਂ ...

ਪੂਰੀ ਖ਼ਬਰ »

ਮੋਬਾਈਲ ਖੋਹ ਕੇ ਹੋਇਆ ਫ਼ਰਾਰ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਦਰੇਸੀ ਪੁਲਿਸ ਨੇ ਅਜੇ ਕੁਮਾਰ ਪੁੱਤਰ ਵਿਕਾਸ ਪੰਡਤ ਵਾਸੀ ਜੋਧੇਵਾਲ ਬਸਤੀ ਦੀ ਸ਼ਿਕਾਇਤ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ ਉਸ ਦਾ ਮੋਬਾਈਲ ਖੋਹਣ ਦਾ ਕੇਸ ਦਰਜ ਕੀਤਾ ਹੈ | ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦਿੱਤੇ ਬਿਆਨ ...

ਪੂਰੀ ਖ਼ਬਰ »

ਰਾਹੋਂ ਰੋਡ ਨੇ ਧਾਰਿਆ ਛੱਪੜ ਦਾ ਰੂਪ, ਲੋਕ ਡਾਹਢੇ ਪ੍ਰੇਸ਼ਾਨ

ਭਾਮੀਆਂ ਕਲਾਂ, 11 ਜੂਨ (ਜਤਿੰਦਰ ਭੰਬੀ)- ਉਂਝ ਤਾਂ ਵਿਧਾਨ ਸਭਾ ਹਲਕਾ ਸਾਹਨੇਵਾਲ ਦੀਆਂ ਬਹੁਤੀਆਂ ਸੜਕਾਂ ਦੀ ਹਾਲਤ ਬਦ ਤੋਂ ਬਦਤਰ ਹੈ | ਭਾਵੇਂ ਤਾਜਪੁਰ ਰੋਡ ਦੀ ਗੱਲ ਕਰ ਲਈਏ ਜਾਂ ਫਿਰ ਇਸ ਦੀਆਂ ਲਿੰਕ ਸੜਕਾਂ ਦੀ ਹਾਲਤ ਦਿਨ ਪ੍ਰਤੀ ਦਿਨ ਖਸਤਾ ਹੁੰਦੀ ਜਾ ਰਹੀ ਹੈ, ਜਿਸ ...

ਪੂਰੀ ਖ਼ਬਰ »

ਸਟੀਲ ਕੀਮਤਾਂ 'ਚ ਵਾਧੇ ਖ਼ਿਲਾਫ਼ ਯੂ. ਸੀ. ਪੀ. ਐਮ. ਏ. ਦੇ ਆਹੁਦੇਦਾਰਾਂ ਵਲੋਂ ਪ੍ਰਦਰਸ਼ਨ

ਲੁਧਿਆਣਾ, 11 ਜੂਨ (ਪੁਨੀਤ ਬਾਵਾ)- ਸਟੀਲ ਦੀਆਂ ਕੀਮਤਾਂ ਵਿਚ ਬੇਤਹਾਸ਼ਾ ਵਾਧਾ ਹੋਣ ਤੋਂ ਸਨਅਤਾਰ ਡਾਢੇ ਦੁਖੀ ਹਨ | ਜਿਸ ਦੇ ਤਹਿਤ ਅੱਜ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂੰਫ਼ੈਕਚਰਜ਼ ਐਸੋਸੀਏਸ਼ਨ (ਯੂ.ਸੀ.ਪੀ.ਐਮ.ਏ.) ਦੇ ਆਹੁਦੇਦਾਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ...

ਪੂਰੀ ਖ਼ਬਰ »

ਬੀ.ਐੱਡ. ਅਧਿਆਪਕ ਫਰੰਟ ਵਲੋਂ ਬੇਰੁਜ਼ਗਾਰ ਅਧਿਆਪਕਾਂ 'ਤੇ ਲਾਠੀਚਾਰਜ ਦੀ ਨਿੰਦਾ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)-ਪੰਜਾਬ ਦੇ ਲੋਕਾਂ ਨੂੰ ਝੁਠੇ ਸੁਪਨੇ ਅਤੇ ਬੇਰੁਜ਼ਗਾਰ ਨੌਜ਼ਵਾਨਾਂ ਨੂੰ ਘਰ-ਘਰ ਨੌਕਰੀ ਦਾ ਲਾਰਾ ਲਾ ਕੇ ਸੱਤਾ ਵਿਚ ਆਈ ਕਾਂਗਰਸ ਸਰਕਾਰ ਹੁਣ ਸਾਰੀਆਂ ਹੱਦਾਂ ਪਾਰ ਕਰ ਗਈ ਹੈ ਅਤੇ ਪਟਿਆਲਾ ਵਿਖੇ ਈ.ਟੀ.ਟੀ. ਟੈੱਟ ਪਾਸ ਬੇਰੁਜ਼ਗਾਰ ...

ਪੂਰੀ ਖ਼ਬਰ »

12ਵੀਂ ਦੇ ਵਿਦਿਆਰਥੀ ਨੂੰ ਵਧੀਆ ਕਾਰਗੁਜ਼ਾਰੀ ਲਈ ਵਿਧਾਇਕ ਤਲਵਾੜ ਨੇ ਐਕਟਿਵਾ ਦੇ ਕੇ ਕੀਤਾ ਸਨਮਾਨਿਤ

ਲੁਧਿਆਣਾ, 11 ਜੂਨ (ਕਵਿਤਾ ਖੁੱਲਰ)- ਵਿਧਾਨ ਸਭਾ ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਆਪਣੀ ਸਵ. ਪਤਨੀ ਮੀਨੂੰ ਤਲਵਾੜ ਦਾ ਸਕੂਲੀ ਵਿਦਿਆਰਥੀਆਂ ਪ੍ਰਤੀ ਜੋ ਉਤਸਾਹ ਤੇ ਪੜ੍ਹਾਈ ਦਾ ਪੱਧਰ ਉੱਚਾ ਚੁੱਕਣ ਲਈ 12ਵੀਂ ਦੇ ਬੱਚਿਆਂ ਦਾ ਪੜ੍ਹਾਈ ਨੂੰ ਲੈ ਕੇ ਮੁਕਾਬਲਾ ...

ਪੂਰੀ ਖ਼ਬਰ »

ਕਿਹਾ, ਯੂ. ਆਈ. ਡੀ. ਨਾ ਲਾਗੂ ਕੀਤਾ ਜਾਵੇ
ਸਵਰਨਕਾਰ ਸੰਘ ਲੁਧਿਆਣਾ ਦੀ ਮਹੱਤਵਪੂਰਨ ਬੈਠਕ

ਲੁਧਿਆਣਾ, 11 ਜੂਨ (ਜੁਗਿੰਦਰ ਸਿੰਘ ਅਰੋੜਾ)-ਸਵਰਨਕਾਰ ਸੰਘ ਲੁਧਿਆਣਾ ਦੀ ਇਕ ਅਹਿਮ ਬੈਠਕ ਹੋਈ ਪ੍ਰਧਾਨ ਪਿ੍ੰਸ ਬੱਬਰ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ਕਾਰੋਬਾਰੀ ਸ਼ਾਮਿਲ ਹੋਏ | ਬੈਠਕ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ 'ਚ ਸਨਅਤਕਾਰਾਂ ਨੂੰ ਲਾਭ ਦੇਣ ਦੇ ਮਾਮਲੇ ਵਿਚਾਰੇ

ਲੁਧਿਆਣਾ, 11 ਜੂਨ (ਪੁਨੀਤ ਬਾਵਾ)- ਸਥਾਨਕ ਬਚਤ ਭਵਨ ਵਿਖੇ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀ ਪ੍ਰਧਾਨਗੀ 'ਚ ਹੋਈ, ਜਿਸ 'ਚ ਪੰਜਾਬ ਸਰਕਾਰ ਦੀ ਸਨਅਤੀ ਨੀਤੀ 2016 ਤਹਿਤ ਸਨਅਤਕਾਰਾਂ ਨੂੰ ਦਿੱਤੇ ਜਾ ਲਾਭ ਦੇਣ ਦੇ ਮਸਲੇ ...

ਪੂਰੀ ਖ਼ਬਰ »

ਛਤਵਾਲ ਦੇ ਯਤਨਾਂ ਸਦਕਾ ਭਾਜਪਾ ਆਗੂ ਅਨਸਾਰੀ ਅਕਾਲੀ ਦਲ 'ਚ ਸ਼ਾਮਿਲ

ਲੁਧਿਆਣਾ, 11 ਜੂਨ (ਪੁਨੀਤ ਬਾਵਾ)- ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਬਲਜੀਤ ਸਿੰਘ ਛਤਵਾਲ ਦੇ ਯਤਨਾਂ ਸਦਕਾ ਮਨਿਊਰਟੀ ਸੈਲ ਲੁਧਿਆਣਾ ਭਾਜਪਾ ਦੇ 2014 ਤੋਂ 2017 ਤੱਕ ਜ਼ਿਲ੍ਹਾ ਪ੍ਰਧਾਨ ਵਜੋਂ ਸੇਵਾ ਨਿਭਾਉਣ ਵਾਲੇ ਤੇ ਭਾਜਪਾ ਮਨਿਊਰਟੀ ਸੈਲ ...

ਪੂਰੀ ਖ਼ਬਰ »

ਸਟੇਅ ਆਰਡਰ ਹੋਣ ਦੇ ਬਾਵਜੂਦ ਕਾਰਪੋਰੇਸ਼ਨ ਵਲੋਂ ਕੂੜਾ ਡੰਪ ਦਾ ਕੰਮ ਸ਼ੁਰੂ

ਇਯਾਲੀ/ਥਰੀਕੇ, 11 ਜੂਨ (ਮਨਜੀਤ ਸਿੰਘ ਦੁੱਗਰੀ)-ਪਿੰਡ ਬਾੜੇਵਾਲ ਦੀ ਸਮਸ਼ਾਨ ਘਾਟ ਦੇ ਨਾਲ ਲੱਗਦੀ ਜਗ੍ਹਾ ਦਾ ਅਦਾਲਤ ਵਲੋਂ ਸਟੇਅ ਆਰਡਰ ਹੋਣ ਦੇ ਬਾਵਜੂਦ ਕਾਰਪੋਰੇਸ਼ਨ ਵਲੋਂ ਕੂੜੇ ਵਾਲੇ ਡੰਪ ਦਾ ਕੰਮ ਸ਼ੁਰੂ ਕਰਨ 'ਤੇ ਮਾਹੌਲ ਉੱਦੋਂ ਤਣਾਅਪੂਰਨ ਹੋ ਗਿਆ, ਜਦੋਂ ਪਿੰਡ ...

ਪੂਰੀ ਖ਼ਬਰ »

ਗਲੀ 'ਚ ਇੰਟਰਲਾਕ ਟਾਈਲਾਂ ਲਾਉਣ ਦਾ ਉਦਘਾਟਨ

ਲਾਡੋਵਾਲ, 11 ਜੂਨ (ਬਲਬੀਰ ਸਿੰਘ ਰਾਣਾ)-ਨੇੜਲੇ ਪਿੰਡ ਬਹਾਦਰਕੇ ਵਿਖੇ ਗਰਾਮ ਪੰਚਾਇਤ ਵਲੋਂ ਇੰਟਰਲਾਕ ਟਾਈਲਾਂ ਵਾਲੀਆਂ ਗਲੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ, ਜਿਸ ਦਾ ਉਦਘਾਟਨ ਸੀਨੀਅਰ ਕਾਂਗਰਸੀ ਆਗੂ ਗੁਰਦੀਪ ਸਿੰਘ ਬਿੱਟੂ ਸੰਧੂ ਅਤੇ ਗ੍ਰਾਮ ਪੰਚਾਇਤ ...

ਪੂਰੀ ਖ਼ਬਰ »

ਸਵਰਨਕਾਰ ਸੰਘ ਲੁਧਿਆਣਾ ਦੀ ਮਹੱਤਵਪੂਰਨ ਬੈਠਕ

ਲੁਧਿਆਣਾ, 11 ਜੂਨ (ਜੁਗਿੰਦਰ ਸਿੰਘ ਅਰੋੜਾ)-ਸਵਰਨਕਾਰ ਸੰਘ ਲੁਧਿਆਣਾ ਦੀ ਇਕ ਅਹਿਮ ਬੈਠਕ ਹੋਈ ਪ੍ਰਧਾਨ ਪਿ੍ੰਸ ਬੱਬਰ ਦੀ ਅਗਵਾਈ ਹੇਠ ਹੋਈ ਇਸ ਬੈਠਕ ਵਿਚ ਵੱਡੀ ਗਿਣਤੀ ਵਿਚ ਕਾਰੋਬਾਰੀ ਸ਼ਾਮਿਲ ਹੋਏ | ਬੈਠਕ ਵਿਚ ਵੱਖ-ਵੱਖ ਮੁੱਦਿਆਂ ਉਪਰ ਵਿਚਾਰ ਵਟਾਂਦਰਾ ਕੀਤਾ ਗਿਆ | ...

ਪੂਰੀ ਖ਼ਬਰ »

ਅਸ਼ਲੀਲ ਵੀਡੀਓ ਅਪਲੋਡ ਕਰਨ ਵਾਲਾ ਗਿ੍ਫ਼ਤਾਰ

ਲੁਧਿਆਣਾ, 11 ਜੂਨ (ਅਮਰੀਕ ਸਿੰਘ ਬੱਤਰਾ)-ਥਾਣਾ ਡਵੀਜਨ ਨੰਬਰ 6 ਦੀ ਪੁਲਿਸ ਵਲੋਂ ਛੋਟੇ ਬੱਚਿਆਂ ਦੀਆਂ ਅਸ਼ਲੀਲ ਵੀਡੀਓ ਇੰਸਟਗ੍ਰਾਮ 'ਤੇ ਅਪਲੋਡ ਕਰਨ ਵਾਲੇ ਮਿਲਰਗੰਜ ਗੁਰਪਾਲ ਨਗਰ ਨਿਵਾਸੀ ਰਣਜੀਤ ਤਿਵਾੜੀ ਪੁੱਤਰ ਮਹੇਸ਼ ਚੰਦ ਤਿਵਾੜੀ ਖਿਲਾਫ ਕੇਸ ਦਰਜ ਕਰਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX