ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  0 minutes ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  34 minutes ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  40 minutes ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 1 hour ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 2 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 2 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 2 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 2 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 2 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 2 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 2 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 3 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 3 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 3 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 3 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 3 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 3 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 3 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 3 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 3 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 4 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 4 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 4 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 5 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 5 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਰੂਪਨਗਰ

ਕਾਂਗਰਸੀਆਂ ਨੇ ਤੇਲ ਕੀਮਤਾਂ ਨੂੰ ਲੈ ਕੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ 'ਚ ਕਾਂਗਰਸੀ ਵਰਕਰਾਂ ਨੇ ਜ਼ਿਲ੍ਹਾ ਯੂਥ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਦੀ ਅਗਵਾਈ ਹੇਠ ਵਧਦੀ ਮਹਿੰਗਾਈ ਤੇ ਤੇਲ ਦੀਆਂ ਅਸਮਾਨ ਛੂਹ ਰਹੀਆਂ ਕੀਮਤਾਂ ਨੂੰ ਲੈ ਕੇ ਮੋਦੀ ਸਰਕਾਰ ਵਿਰੁੱਧ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਰੂਪਨਗਰ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਸਤਿੰਦਰ ਨਾਗੀ, ਸਾਬਕਾ ਸਕੱਤਰ ਰਾਜੇਸ਼ਵਰ ਲਾਲੀ ਅਤੇ ਕਾਂਗਰਸੀ ਵਰਕਰਾਂ ਨੇ ਜੰਮ ਕੇ ਕੇਂਦਰ ਦੀ ਮੋਦੀ ਸਰਕਾਰ ਦੇ ਖ਼ਿਲਾਫ਼ ਭੜਾਸ ਕੱਢੀ ਤੇ ਨਾਅਰੇਬਾਜ਼ੀ ਕੀਤੀ | ਸ਼ਹਿਰੀ ਪ੍ਰਧਾਨ ਸਤਿੰਦਰ ਨਾਗੀ ਤੇ ਸਾਬਕਾ ਸਕੱਤਰ ਰਾਜੇਸ਼ਵਰ ਲਾਲੀ ਨੇ ਮੋਦੀ ਸਰਕਾਰ ਨੂੰ ਤਾਨਾਸ਼ਾਹੀ ਸਰਕਾਰ ਦੱਸਿਆ | ਇਸ ਮੌਕੇ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਸੁਰਿੰਦਰ ਸਿੰਘ ਹਰੀਪੁਰ ਨੇ ਕਿਹਾ ਕਿ ਅੱਜ ਦੇਸ਼ 'ਚ ਚਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ ਅਤੇ ਤੇਲ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ | ਯੂਥ ਪ੍ਰਧਾਨ ਨੇ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਲੋਕਾਂ ਦੀ ਸਰਕਾਰ ਨਹੀਂ ਇਕ ਏਜੰਟ ਦੇ ਵਜੋਂ ਕੰਮ ਕਰ ਰਹੀ ਹੈ ਜੋ ਕਿ ਕਾਰਪੋਰੇਟ ਘਰਾਣਿਆਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ ਅਤੇ ਇਸ ਨਾਲ ਆਮ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ ਹਨ | ਉਨ੍ਹਾਂ ਕਿਹਾ ਕਿ ਜਲਦ ਹੀ ਕੇਂਦਰ ਸਰਕਾਰ ਤੇਲ ਦੀਆਂ ਕੀਮਤਾਂ ਘਟਾਏ ਤੇ ਜਿਸ ਨਾਲ ਲੋਕਾਂ ਨੂੰ ਥੋੜੀ ਰਾਹਤ ਮਿਲ ਸਕਦੀ ਹੈ ਜੇਕਰ ਮੋਦੀ ਸਰਕਾਰ ਤੇਲ ਦੀਆਂ ਕੀਮਤਾਂ ਤੇ ਮਹਿੰਗਾਈ 'ਤੇ ਕਾਬੂ ਨਹੀਂ ਪਾ ਸਕਦੀ ਤਾਂ ਮੋਦੀ ਨੂੰ ਆਪਣਾ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਇਸ ਮੌਕੇ ਸਾਬਕਾ ਸਕੱਤਰ ਰਾਜੇਸ਼ਵਰ ਲਾਲੀ, ਮਿੰਨੀ ਸਲੀਮ ਸਾਬਕਾ ਕੌਂਸਲਰ, ਕੁਲਵਿੰਦਰ ਸਿੰਘ ਆਦਿ ਕਾਂਗਰਸੀ ਵਰਕਰ ਹਾਜ਼ਰ ਸਨ |
ਸ੍ਰੀ ਅਨੰਦਪੁਰ ਸਾਹਿਬ ਵਿਖੇ ਬਲਾਕ ਕਾਂਗਰਸ ਵਲੋਂ ਰੋਸ ਮੁਜ਼ਾਹਰਾ
ਸ੍ਰੀ ਅਨੰਦਪੁਰ ਸਾਹਿਬ, (ਜੇ. ਐਸ. ਨਿੱਕੂਵਾਲ)-ਸ੍ਰੀ ਅਨੰਦਪੁਰ ਸਾਹਿਬ ਵਿਖੇ ਬਲਾਕ ਕਾਂਗਰਸ ਕਮੇਟੀ ਦੀ ਮੀਟਿੰਗ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਪ੍ਰੇਮ ਸਿੰਘ ਬਾਸੋਵਾਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਕਾਂਗਰਸੀ ਆਗੂਆਂ ਨੇ ਕਿਹਾ ਕਿ ਚੰਗੇ ਦਿਨਾਂ ਦੇ ਵਾਅਦੇ ਕਰਨ ਵਾਲੀ ਭਾਜਪਾ ਸਰਕਾਰ ਨੇ ਤੇਲ ਦੀਆਂ ਕੀਮਤਾਂ ਅਸਮਾਨੀ ਚੜ੍ਹਾ ਦਿੱਤੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਅਤੇ ਤੇਲ ਦੀਆਂ ਕੀਮਤਾਂ ਤੇ ਤੁਰੰਤ ਕਾਬੂ ਪਾਇਆ ਜਾਵੇ | ਇਸ ਤੋਂ ਬਾਅਦ ਉਨ੍ਹਾਂ ਪੈਟਰੋਲ ਪੰਪ 'ਤੇ ਜਾ ਕੇ ਰੋਸ ਮੁਜ਼ਾਹਰਾ ਵੀ ਕੀਤਾ | ਇਸ ਮੌਕੇ ਰਾਣਾ ਰਾਮ ਸਿੰਘ, ਨਰਿੰਦਰ ਸੈਣੀ, ਚੌਧਰੀ ਪਹੂ ਲਾਲ, ਪ੍ਰੇਮ ਸਿੰਘ ਸਿੱਧੂ, ਨੰਬੜਦਾਰ ਪ੍ਰਕਾਸ਼ ਸਿੰਘ, ਸੂਰਤ ਸਿੰਘ, ਕਰਮ ਚੰਦ, ਸਰਪੰਚ ਸੁਰੇਸ਼ ਜੋਸ਼ੀ, ਬਬਲੂ ਰਾਣਾ, ਰਣਧੀਰ ਰਾਣਾ, ਰਾਮ ਕੁਮਾਰ ਸ਼ਰਮਾ, ਪ੍ਰੇਮ ਪਾਲ ਪਿੰਕਾ, ਬਿਸ਼ਨ ਦਾਸ, ਕੌਂਸਲਰ ਕਮਲਜੀਤ ਸਿੰਘ, ਗੁਰਿੰਦਰ ਸਿੰਘ ਵਾਲੀਆ, ਚਰਨ ਦਾਸ, ਰਤਨ ਸਿੰਘ, ਬਲਬੀਰ ਸਿੰਘ ਬੱਢਲ, ਚੰਦਨ ਸ਼ਰਮਾ, ਸੁਖਦੇਵ ਸਿੰਘ ਸਮੇਤ ਆਗੂ ਤੇ ਵਰਕਰ ਹਾਜ਼ਰ ਸਨ |
ਬਲਾਕ ਕਾਂਗਰਸ ਨੰਗਲ ਵਲੋਂ ਰੋਸ ਪ੍ਰਦਰਸ਼ਨ
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਪੈਟਰੋਲ ਡੀਜ਼ਲ ਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤੇ ਗਏ ਅਥਾਹ ਵਾਧੇ ਖ਼ਿਲਾਫ਼ ਬਲਾਕ ਕਾਂਗਰਸ ਨੰਗਲ ਵਲੋਂ ਪ੍ਰਧਾਨ ਸੰਜੇ ਸਾਹਨੀ ਦੀ ਅਗਵਾਈ ਹੇਠ ਟਰੱਕ ਯੂਨੀਅਨ ਚੌਕ ਨੰਗਲ ਨਜ਼ਦੀਕ ਪੈਟਰੋਲ ਪੰਪ 'ਤੇ ਰੋਸ ਪ੍ਰਦਰਸ਼ਨ ਕੀਤਾ ਗਿਆ | ਅੰਤਾਂ ਦੀ ਪੈ ਰਹੀ ਗਰਮੀ ਦੌਰਾਨ ਕਾਂਗਰਸੀ ਵਰਕਰਾਂ ਵਲੋਂ ਭਾਰੀ ਉਤਸ਼ਾਹ ਨਾਲ ਕੇਂਦਰ ਸਰਕਾਰ ਵਿਰੋਧੀ ਨਾਅਰਿਆਂ ਵਾਲੇ ਬੈਨਰ ਹੱਥਾਂ 'ਚ ਫੜ ਕੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਪ੍ਰਧਾਨ ਸੰਜੇ ਸਾਹਨੀ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਕੇਸ਼ ਨਈਅਰ ਅਤੇ ਜਨਰਲ ਸਕੱਤਰ ਓਮਾ ਕਾਂਤ ਸ਼ਰਮਾ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਕੇ ਹੀ 13 ਮਹੀਨਿਆਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਰਿਕਾਰਡ ਤੋੜ ਵਾਧਾ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਤੇਲ ਕੀਮਤਾਂ ਵਧਣ ਕਾਰਨ ਰੋਜ਼ਮਰ੍ਹਾ ਜ਼ਿੰਦਗੀ 'ਚ ਵਰਤੋਂ ਦੇ ਸਾਮਾਨ ਦੀਆਂ ਕੀਮਤਾਂ ਅਸਮਾਨੀ ਚੜ੍ਹਨ ਕਾਰਨ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਤੇਲ ਕੀਮਤਾਂ 'ਚ ਕੀਤਾ ਗਿਆ ਵਾਧਾ ਤੁਰੰਤ ਵਾਪਸ ਲਿਆ ਜਾਵੇ | ਇਸ ਇਸ ਮੌਕੇ ਪੰਜਾਬ ਕਾਂਗਰਸ ਦੇ ਸਕੱਤਰ ਡਾ: ਰਵਿੰਦਰ ਦੀਵਾਨ, ਕੌਂਸਲਰ ਵਿੱਦਿਆ ਸਾਗਰ, ਸੁਰਿੰਦਰ ਪੰਮਾ, ਵੀਨਾ ਐਰੀ, ਮਨਜੀਤ ਕੌਰ ਮੱਟੂ, ਸੁਨੀਲ ਕਾਕਾ, ਅਨੀਤਾ ਸ਼ਰਮਾ, ਰੋਜ਼ੀ ਸ਼ਰਮਾ, ਇੰਦੂ ਬਾਲਾ, ਸਰੋਜ ਬਾਲਾ, ਰੂਪਾ ਰਾਣੀ, ਦੀਪਕ ਨੰਦਾ, ਪ੍ਰਤਾਪ ਸੈਣੀ, ਵਿਜੇ ਕੌਸ਼ਲ, ਤਰਸੇਮ ਲਾਲ ਮੱਟੂ, ਗਿੰਨੀ ਓਹਰੀ, ਵਾਸੂ ਐਰੀ, ਬਿਨੈ ਕੁਮਾਰ ਤਲਵਾੜਾ, ਰਜੇਸ਼ ਕੁਮਾਰ ਭੁੱਖੜ ਆਦਿ ਹਾਜ਼ਰ ਸਨ |

ਘਰ 'ਚੋਂ ਲੱਖਾਂ ਦੇ ਗਹਿਣੇ ਦਿਨ ਦਿਹਾੜੇ ਚੋਰੀ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਕਰਨੈਲ ਸਿੰਘ, ਨਿੱਕੂਵਾਲ)-ਇਥੋਂ ਦੇ ਵਾਰਡ ਨੰ: 1 ਮਜਾਰਾ ਵਿਖੇ ਚੋਰਾਂ ਵਲੋਂ ਦਿਨ ਦਿਹਾੜੇ ਇਕ ਘਰ 'ਚ ਵੜ ਕੇ ਲੱਖਾਂ ਰੁਪਏ ਦੇ ਗਹਿਣੇ ਤੇ ਹੋਰ ਕੀਮਤੀ ਸਾਮਾਨ ਚੋਰੀ ਕਰ ਲੈਣ ਦੀ ਸੂਚਨਾ ਪ੍ਰਾਪਤ ਹੋਈ ਹੈ | ਜ਼ਿਕਰਯੋਗ ਹੈ ਕਿ ਜਿਥੇ ਬੀਤੇ ...

ਪੂਰੀ ਖ਼ਬਰ »

ਰੂਪਨਗਰ ਜੇਲ੍ਹ 'ਚ ਝਗੜੇ ਦੌਰਾਨ ਕੈਦੀ ਜ਼ਖ਼ਮੀ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਜੇਲ੍ਹ 'ਚ ਕੈਦੀਆਂ ਦਰਮਿਆਨ ਹੋਈ ਲੜਾਈ 'ਚ ਇਕ ਕੈਦੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਸਿਵਲ ਹਸਪਤਾਲ ਰੂਪਨਗਰ 'ਚ ਦਾਖਲ ਕਰਵਾਇਆ ਗਿਆ ਹੈ | ਜ਼ਖ਼ਮੀ ਕੈਦੀ ਰਾਜਦੀਪ ਸਿੰਘ ਪੁੱਤਰ ਕੁਲਵੰਤ ਸਿੰਘ ਪਿੰਡ ਦਿਆਲਪੁਰ ਥਾਣਾ ...

ਪੂਰੀ ਖ਼ਬਰ »

ਖੰਡ ਮਿੱਲ ਮੋਰਿੰਡਾ ਵਲੋਂ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ 5 ਕਰੋੜ 46 ਲੱਖ ਰੁਪਏ ਪਾਏ

ਮੋਰਿੰਡਾ, 11 ਜੂਨ (ਪਿ੍ਤਪਾਲ ਸਿੰਘ)-ਸਹਿਕਾਰੀ ਖੰਡ ਮਿੱਲ ਮੋਰਿੰਡਾ ਵਲੋਂ ਗੰਨਾ ਕਾਸ਼ਤਕਾਰਾਂ ਦੇ ਖਾਤਿਆਂ 'ਚ 5 ਕਰੋੜ 46 ਲੱਖ ਰੁਪਏ ਪਾਏ | ਇਸ ਸਬੰਧੀ ਸਹਿਕਾਰੀ ਖੰਡ ਮਿੱਲ ਦੇ ਚੇਅਰਮੈਨ ਖ਼ੁਸ਼ਹਾਲ ਸਿੰਘ ਦਤਾਰਪੁਰ ਤੇ ਜਨਰਲ ਮੈਨੇਜਰ ਸੁਰਿੰਦਰਪਾਲ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਨੌਸਰਬਾਜ਼ ਠੱਗ ਵਲੋਂ ਲੁਠੇੜੀ ਦੇ ਇਲੈੱਕਟ੍ਰਾਨਿਕ ਦੇ ਦੁਕਾਨਦਾਰ ਨਾਲ ਮਾਰੀ ਠੱਗੀ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਨੇੜਲੇ ਕਸਬਾ ਲੁਠੇੜੀ ਵਿਖੇ ਐਸ. ਐਸ. ਇਲੈਕਟ੍ਰਾਨਿਕਸ ਨਾਂਅ ਦੀ ਦੁਕਾਨ 'ਤੇ ਅਨੋਖੀ ਠੱਗੀ ਵੱਜਣ ਦਾ ਸਮਾਚਾਰ ਹੈ | ਦੁਕਾਨਦਾਰ ਸੁਖਦੇਵ ਸਿੰਘ ਸੁੱਖਾ ਨੇ ਦੱਸਿਆ ਕਿ ਅੱਜ ਸਵੇਰੇ ਇਕ ਕਲੀਨ ਸੇਵ ਅਧਖੜ ਉਮਰ ਦਾ ...

ਪੂਰੀ ਖ਼ਬਰ »

ਐੱਮ. ਐੱਸ. ਪੀ. ਦੇ ਵਾਧੇ ਦੀ ਕਿਸਾਨ ਯੂਨੀਅਨ ਵਲੋਂ ਆਲੋਚਨਾ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਜੇ.ਐੱਸ. ਨਿੱਕੂਵਾਲ)-ਕੇਂਦਰ ਸਰਕਾਰ ਵਲੋਂ ਫ਼ਸਲਾਂ ਦੇ ਤੈਅ ਕੀਤੀ ਕੀਮਤ ਦੀ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਨੇ ਸਖ਼ਤ ਸ਼ਬਦਾਂ 'ਚ ਆਲੋਚਨਾ ਕੀਤੀ ਹੈ | ਇਸ ਸਬੰਧੀ ਕਨਵੀਨਰ ਸ਼ਮਸ਼ੇਰ ਸਿੰਘ ਸ਼ੇਰਾ, ...

ਪੂਰੀ ਖ਼ਬਰ »

ਵਾਰਡ 19 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਨਗਰ ਕੌਂਸਲ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਸੁਧਾਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਕੋਈ ਸਮੱਸਿਆ ਨਾ ਆਵੇ | ਨਗਰ ਕੌਂਸਲ ਰੂਪਨਗਰ ਦੇ ਪ੍ਰਧਾਨ ਸੰਜੇ ਵਰਮਾ ਬੇਲੇ ਵਾਲੇ ਨੇ ਵਾਰਡ ਨੰਬਰ 19 'ਚ 9 ਲੱਖ 90 ...

ਪੂਰੀ ਖ਼ਬਰ »

ਅਸਮਾਨੀ ਬਿਜਲੀ ਡਿਗਣ ਨਾਲ ਮਜ਼ਦੂਰ ਦੇ ਘਰ ਦਾ ਸਮੁੱਚਾ ਸਾਮਾਨ ਸੜਿਆ, ਲੈਂਟਰ ਵੀ ਨੁਕਸਾਨਿਆ

ਨੂਰਪੁਰ ਬੇਦੀ, 11 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਦੇਰ ਰਾਤ ਅਸਮਾਨੀ ਬਿਜਲੀ ਡਿੱਗਣ ਨਾਲ ਖੇਤਰ ਦੇ ਪਿੰਡ ਆਬਾਦੀ ਬਾਹਤੀਆਂ (ਮਵਾ) ਵਿਖੇ ਇਕ ਮਜ਼ਦੂਰ ਦੇ ਘਰ ਦੇ ਬਿਜਲੀ ਦੇ ਮੀਟਰ ਸਹਿਤ ਸਮੁੱਚਾ ਸਾਮਾਨ ਸੜ ਗਿਆ ਜਦ ਕਿ 2 ਹੋਰ ਗ਼ਰੀਬ ਵਿਅਕਤੀਆਂ ਦੇ ਘਰਾਂ 'ਚ ਵੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਹਨੇਰੀ ਤੇ ਬਾਰਿਸ਼ ਨੇ ਕੀਤੀ ਬਿਜਲੀ ਗੁੱਲ, ਖੰਭਿਆਂ ਤੇ ਤਾਰਾਂ ਨੂੰ ਪੁੱਜਾ ਨੁਕਸਾਨ

ਸ੍ਰੀ ਚਮਕੌਰ ਸਾਹਿਬ, 11 ਜੂਨ (ਜਗਮੋਹਣ ਸਿੰਘ ਨਾਰੰਗ)-ਬੀਤੀ ਰਾਤ ਇਲਾਕੇ ਅੰਦਰ ਹੋਈ ਭਾਰੀ ਬਾਰਿਸ਼ ਨਾਲ ਚੱਲੀ ਹਨੇਰੀ ਨੇ ਦਰੱਖਤਾਂ ਤੇ ਬਿਜਲੀ ਦੇ ਖੰਭਿਆਂ ਦਾ ਭਾਰੀ ਨੁਕਸਾਨ ਕੀਤਾ ਹੈ ਪਰ ਕਿਸਾਨ ਇਸ ਮੀਂਹ ਨਾਲ ਬਾਗ਼ੋ-ਬਾਗ਼ ਹੋ ਗਏ ਹਨ | ਇਸ ਦੇ ਨਾਲ ਹੀ ਪਿਛਲੇ ਦੋ ...

ਪੂਰੀ ਖ਼ਬਰ »

ਅੰਬੂਜਾ ਸੀਮਿੰਟ ਵਰਕਰ ਯੂਨੀਅਨ ਏਟਕ ਵਲੋਂ ਪ੍ਰਬੰਧਕਾਂ ਖ਼ਿਲਾਫ਼ ਰੋਸ ਰੈਲੀ

ਘਨੌਲੀ, 11 ਜੂਨ (ਜਸਵੀਰ ਸਿੰਘ ਸੈਣੀ)-ਅੰਬੂਜਾ ਸੀਮੈਂਟ ਵਰਕਰ ਯੂਨੀਅਨ ਏਟਕ ਨੇ ਮੰਗਾਂ ਦੀ ਪੂਰਤੀ ਲਈ ਪ੍ਰਬੰਧਕਾਂ ਖ਼ਿਲਾਫ਼ ਅੰਬੂਜਾ ਸੀਮਿੰਟ ਦੇ ਮੇਨ ਗੇਟ 'ਤੇ ਰੋਸ ਰੈਲੀ ਕੀਤੀ | ਇਸ ਸਬੰਧੀ ਅੰਬੂਜਾ ਸੀਮੈਂਟ ਵਰਕਰ ਯੂਨੀਅਨ ਏਟਕ ਦੇ ਅਹੁਦੇਦਾਰਾਂ ਨੇ ਰੈਲੀ ਸੰਬੋਧਨ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਕੀਰਤਪੁਰ ਸਾਹਿਬ, 11 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨੀ)-ਪੰਜਾਬ ਅੰਦਰ ਸਮੂਹ ਕੌਂਸਲਾਂ ਦੇ ਸਫ਼ਾਈ ਕਰਮਚਾਰੀ ਪਿਛਲੇ ਕਰੀਬ ਇਕ ਮਹੀਨੇ ਤੋਂ ਸਾਰੇ ਕੰਮ ਕਾਰ ਛੱਡ ਹੜਤਾਲ ਕਰੀ ਬੈਠੇ ਹਨ | ਸਫ਼ਾਈ ਸੇਵਕਾਂ ਦੀ ਇਸ ਹੜਤਾਲ 'ਚ ਨਗਰ ਪੰਚਾਇਤ ਕੀਰਤਪੁਰ ਸਾਹਿਬ ਦੇ ਸਫ਼ਾਈ ...

ਪੂਰੀ ਖ਼ਬਰ »

ਗੁਰਦੁਆਰਾ ਟਿੱਬੀ ਸਾਹਿਬ 'ਚ ਸ਼ਹੀਦੀ ਦਿਹਾੜਾ 14 ਨੂੰ

ਰੂਪਨਗਰ, 11 ਜੂਨ (ਸੱਤੀ)-ਸ੍ਰੀ ਕਲਗ਼ੀਧਰ ਕੰਨਿਆ ਪਾਠਸ਼ਾਲਾ, ਗੁਰਦੁਆਰਾ ਸ੍ਰੀ ਕਲਗ਼ੀਧਰ (ਟਿੱਬੀ ਸਾਹਿਬ) 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਅਦੁੱਤੀ ਸ਼ਹੀਦੀ ਨੂੰ ਸਮਰਪਿਤ ਸ਼ਹੀਦੀ ਦਿਹਾੜਾ 14 ਜੂਨ ਨੂੰ ਮਨਾਇਆ ਜਾਵੇਗਾ, ਜਿਸ 'ਚ ਦਿਨ ਅਤੇ ਰਾਤ ਦੇ ਦਿਵਾਨ ਸਜਾਏ ...

ਪੂਰੀ ਖ਼ਬਰ »

ਸ਼ਿਵ ਆਸ਼ਰਮ ਮੌਜੋਵਾਲ ਵਿਖੇ ਹੋ ਰਹੀ ਹੈ ਰੋਜ਼ਾਨਾ ਅੱਖਾਂ ਦੀ ਮੁਫ਼ਤ ਜਾਂਚ

ਸੁਖਸਾਲ, 11 ਜੂਨ (ਧਰਮ ਪਾਲ)-ਧਾਰਮਿਕ ਆਸਥਾ ਦਾ ਕੇਂਦਰ ਪ੍ਰਾਚੀਨ ਸ਼ਿਵ ਮੰਦਰ ਮੌਜੋਵਾਲ ਵਿਖੇ ਚੱਲ ਰਹੇ ਅੱਖਾਂ ਦੇ ਹਸਪਤਾਲ 'ਚ ਅੱਖਾਂ ਦੇ ਮਾਹਿਰ ਡਾਕਟਰ ਰੋਜ਼ਾਨਾ ਮਰੀਜ਼ਾਂ ਦੀਆਂ ਅੱਖਾਂ ਦੀ ਮੁਫ਼ਤ ਜਾਂਚ ਕਰ ਰਹੇ ਹਨ | ਇਸ ਬਾਰੇ ਮੰਦਰ ਸੰਚਾਲਕ ਸਵਾਮੀ ਮੁਲਖ਼ ਰਾਜ ...

ਪੂਰੀ ਖ਼ਬਰ »

ਮੋਰਿੰਡਾ ਪੁਲਿਸ ਨੇ ਐੱਨ. ਐੱਚ.-95 ਹੋਟਲ 'ਚ ਛਾਪਾ ਮਾਰ ਕੇ ਜਿਸਮ ਫ਼ਰੋਸ਼ੀ ਦਾ ਧੰਦਾ ਕੀਤਾ ਬੇਨਕਾਬ

ਮੋਰਿੰਡਾ, 11 ਜੂਨ (ਕੰਗ)-ਮੋਰਿੰਡਾ ਵਿਖੇ ਰੇਲਵੇ ਓਵਰ ਬਰਿੱਜ ਨਜ਼ਦੀਕ ਸਥਿਤ ਐੱਨ. ਐੱਚ.-95 ਹੋਟਲ 'ਚ ਮੋਰਿੰਡਾ ਪੁਲਿਸ ਨੇ ਕਿਸੇ ਸੂਚਨਾ ਦੇ ਆਧਾਰ 'ਤੇ ਛਾਪਾ ਮਾਰ ਕੇ ਕੁੱਝ ਜੋੜਿਆਂ ਨੂੰ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸਬੰਧੀ ਥਾਣਾ ਇੰਚਾਰਜ ਮੋਰਿੰਡਾ ਵਿਜੇ ਕੁਮਾਰ ...

ਪੂਰੀ ਖ਼ਬਰ »

ਸੀਵਰੇਜ ਦੀ ਗੰਦਗੀ ਤੋਂ ਤੰਗ ਬੇਅੰਤ ਸਿੰਘ ਅਮਨ ਨਗਰ ਵਾਸੀਆਂ ਨੇ ਕੀਤਾ ਚੱਕਾ ਜਾਮ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਦੀ ਵਾਰਡ ਨੰਬਰ 16 ਦੇ ਬੇਅੰਤ ਸਿੰਘ ਅਮਨ ਨਗਰ ਵਾਸੀ ਅੱਜ ਖ਼ਾਲੀ ਪਲਾਟਾਂ 'ਚ ਭਰੇ ਸੀਵਰੇਜ ਦੇ ਗੰਦੇ ਪਾਣੀ ਤੋਂ ਇੰਨੇ ਪ੍ਰੇਸ਼ਾਨ ਹੋ ਗਏ ਕਿ ਸਵੇਰੇ ਰੂਪਨਗਰ-ਬੇਲਾ ਮਾਰਗ 'ਤੇ ਧਰਨਾ ਲਾ ਦਿੱਤਾ | ਕੜਕਦੀ ਧੁੱਪ 'ਚ ਕਲੋਨੀ ...

ਪੂਰੀ ਖ਼ਬਰ »

ਡੇਂਗੂ ਦੇ ਸੀਜ਼ਨ ਦੇ ਮੱਦੇਨਜ਼ਰ ਉੱਚਾ ਖੇੜਾ ਤੇ ਜ਼ਿਲ੍ਹਾ ਡਾਇਟ ਦਫ਼ਤਰ ਵਿਖੇ ਕੀਤੀ ਕੂਲਰਾਂ ਦੀ ਚੈਕਿੰਗ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਡੇਂਗੂ ਦੇ ਸੀਜ਼ਨ ਨੂੰ ਮੱਦੇਨਜ਼ਰ ਰੱਖਦੇ ਹੋਏ ਡਾ: ਦਵਿੰਦਰ ਕੁਮਾਰ ਢਾਂਡਾ ਸਿਵਲ ਸਰਜਨ ਰੂਪਨਗਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਤੇ ਡਾ: ਸੁਮੀਤ ਸ਼ਰਮਾ ਜ਼ਿਲ੍ਹਾ ਐਪੀਡੀਮੋਲੋਜਿਸਟ ਦੀ ਅਗਵਾਈ ਹੇਠ ਰੂਪਨਗਰ ਦੇ ਸ਼ਹਿਰੀ ...

ਪੂਰੀ ਖ਼ਬਰ »

ਬਲਾਕ ਪੰਚਾਇਤ ਯੂਨੀਅਨ ਵਲੋਂ ਮੁੱਖ ਮੰਤਰੀ ਨੂੰ ਗੁਹਾਰ

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਰੂਪਨਗਰ ਬਲਾਕ ਦੇ ਸਰਪੰਚ/ਪੰਚਾਂ ਦੀ ਇਕ ਮੀਟਿੰਗ ਚਰਨਜੀਤ ਸਿੰਘ ਮਿਆਣੀ ਬਲਾਕ ਪ੍ਰਧਾਨ ਰੂਪਨਗਰ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਪੰਚਾਇਤਾਂ ਤੇ ਸਰਪੰਚਾਂ ਦੀਆਂ ਮੰਗਾਂ ਬਾਰੇ ਖੁਲ੍ਹ ਕੇ ਵਿਚਾਰਾਂ ਕੀਤੀਆਂ ਗਈਆਂ | ਪੰਚਾਇਤ ...

ਪੂਰੀ ਖ਼ਬਰ »

ਦੂਨ ਗੁੱਜਰ ਵੈੱਲਫੇਅਰ ਸਭਾ ਨੂਰਪੁਰ ਬੇਦੀ ਵਲੋਂ ਨਵੇਂ ਥਾਣਾ ਮੁਖੀ ਚੌਧਰੀ ਰਾਜੀਵ ਕੁਮਾਰ ਦਾ ਸਨਮਾਨ

ਨੂਰਪੁਰ ਬੇਦੀ, 11 ਜੂਨ (ਵਿੰਦਰ ਪਾਲ ਝਾਂਡੀਆ)-ਦੂਨ ਗੁੱਜਰ ਵੈੱਲਫੇਅਰ ਸਭਾ ਨੂਰਪੁਰ ਬੇਦੀ ਵਲੋਂ ਪੁਲਿਸ ਥਾਣਾ ਨੂਰਪੁਰ ਬੇਦੀ 'ਚ ਪੁੱਜ ਕੇ ਨਵ ਨਿਯੁਕਤ ਥਾਣਾ ਮੁਖੀ ਚੌਧਰੀ ਰਾਜੀਵ ਕੁਮਾਰ ਬਜਾੜ ਦਾ ਵਿਸ਼ੇਸ਼ ਤੌਰ 'ਤੇ ਭਰਵਾਂ ਸਵਾਗਤ ਕਰਦਿਆਂ ਗੁਲਦਸਤੇ ਭੇਟ ਕੀਤੇ ਤੇ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ 30 ਲੋਕਾਂ ਨੂੰ ਵੰਡੇ ਪੈਨਸ਼ਨਾਂ ਦੇ ਚੈੱਕ

ਨੰਗਲ, 11 ਜੂਨ (ਪ੍ਰੀਤਮ ਸਿੰਘ ਬਰਾਰੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਮੈਨੇਜਿੰਗ ਡਾਇਰੈਕਟਰ ਡਾ: ਐੱਸ. ਪੀ. ਸਿੰਘ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ 'ਚ ਵਿਧਵਾਵਾਂ ਅਤੇ ਅਪਾਹਜ ਵਿਅਕਤੀਆਂ ਦੀ ਮਾਲੀ ਮਦਦ ਵਜੋਂ ਇਕ ਪੈਨਸ਼ਨ ਸਕੀਮ ਚਲਾਈ ਗਈ ਹੈ | ...

ਪੂਰੀ ਖ਼ਬਰ »

ਰਾਮਲੀਲ੍ਹਾ ਮੈਦਾਨ ਦੇ ਪਿੱਛੇ ਬਣਾਏ ਰਸਤੇ ਲਈ ਵਿਭਾਗ ਤੇ ਕੁਝ ਵਿਅਕਤੀਆਂ 'ਤੇ ਧੱਕਾ ਸ਼ਾਹੀ ਦੇ ਦੋਸ਼

ਰੂਪਨਗਰ, 11 ਜੂਨ (ਸਤਨਾਮ ਸਿੰਘ ਸੱਤੀ)-ਸੇਵਾ-ਮੁਕਤ ਆਨਰੇਰੀ ਸੂਬੇਦਾਰ ਮੇਜਰ ਕਰਮ ਸਿੰਘ ਨਿਵਾਸੀ ਪੁਰਾਣੀ ਟੈਲੀਫ਼ੋਨ ਐਕਸਚੇਂਜ ਵਾਰਡ ਨੰ: 7 ਰੂਪਨਗਰ ਨੇ ਡਿਪਟੀ ਕਮਿਸ਼ਨਰ ਰੂਪਨਗਰ ਨੂੰ ਸ਼ਿਕਾਇਤ ਕੀਤੀ ਹੈ ਕਿ ਉਸ ਦੇ ਘਰ ਦੇ ਪਿੱਛੇ ਨਹਿਰੀ ਮਹਿਕਮੇ ਦੀ ਜ਼ਮੀਨ 'ਚੋ ...

ਪੂਰੀ ਖ਼ਬਰ »

ਬਿਜਲੀ ਕੱਟਾਂ ਤੋਂ ਲੋਕ ਪ੍ਰੇਸ਼ਾਨ

ਪੁਰਖਾਲੀ, 11 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਮੀਆਂਪੁਰ ਖੇਤਰ ਦੇ ਪਿੰਡਾਂ ਦੇ ਲੋਕ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਕੱਟਾਂ ਦੀ ਮਾਰ ਝੱਲਣ ਲਈ ਮਜਬੂਰ ਹੋਏ ਪਏ ਹਨ | ਇਕ ਪਾਸੇ ਤਾਂ ਪਿਛਲੇ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਨੇ ਲੋਕਾਂ ਦੇ ਸਾਹ ਸੁਕਾਏ ਹੋਏ ਹਨ ਦੂਜੇ ...

ਪੂਰੀ ਖ਼ਬਰ »

ਡਾ. ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਜੇ. ਐਸ. ਨਿੱਕੂਵਾਲ)-ਡਾ. ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ ਦੀ ਜੀ. ਐਮ. ਐਮ. ਦੀ ਵਿਦਿਆਰਥਣ ਖੁਸ਼ਨੀਤ ਕੌਰ ਸਪੁੱਤਰੀ ਸੁਰਿੰਦਰ ਸਿੰਘ ਨੇ 500 'ਚੋਂ 420 ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸੇ ਹੀ ਕਾਲਜ ...

ਪੂਰੀ ਖ਼ਬਰ »

ਰਸੂਲਪੁਰ ਬੱਸ ਅੱਡੇ ਤੋਂ ਔਰਤ ਦੀ ਲਾਸ਼ ਮਿਲੀ

ਮੋਰਿੰਡਾ, 11 ਜੂਨ (ਕੰਗ)-ਮੋਰਿੰਡਾ-ਰੋਪੜ ਰੋਡ 'ਤੇ ਪੈਂਦੇ ਪਿੰਡ ਰਸੂਲਪੁਰ ਦੇ ਬੱਸ ਸਟੈਂਡ ਨੇੜਿਉਂ ਲਗਪਗ 45-50 ਸਾਲ ਦੀ ਇਕ ਔਰਤ ਦੀ ਲਾਸ਼ ਮਿਲੀ, ਜਿਸ ਦੀ ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਇਹ ਮਾਮਲਾ ਕਤਲ ਦਾ ਜਾਪਦਾ ਹੈ | ਔਰਤ ਦੇ ਵਾਰਸਾਂ ਨੇ ਉਸ ਦੀ ਪਹਿਚਾਣ ਕਰ ...

ਪੂਰੀ ਖ਼ਬਰ »

ਰੂਪਵਿੰਦਰ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਢੇਰ, 11 ਜੂਨ (ਸ਼ਿਵ ਕੁਮਾਰ ਕਾਲੀਆ)-ਅੱਜ ਰੂਪਵਿੰਦਰ ਕੌਰ ਉਰਫ਼ ਰੂਬੀ ਪਤਨੀ ਪਲਟੂਨ ਕਮਾਂਡਰ ਦਰਬਾਰਾ ਸਿੰਘ ਪਿੰਡ ਕਲਿੱਤਰਾਂ ਦੀ ਆਤਮਾ ਦੀ ਸ਼ਾਂਤੀ ਲਈ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਸਾਜ਼ੀ, ਸਾਊਾਡ ਵਾਲੇ ਅਤੇ ਕਲਾਕਾਰ ਕੋਰੋਨਾ ਕਾਰਨ ਆਰਥਿਕ ਮੰਦੀ ਦੀ ਝੱਲ ਰਹੇ ਹਨ ਮਾਰ...

ਪੁਰਖਾਲੀ, 11 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਕੋਰੋਨਾ ਦੀ ਮਾਰ ਸਿੱਧੇ ਤੌਰ 'ਤੇ ਕਲਾਕਾਰਾਂ, ਸਾਜ਼ੀਆਂ, ਸਾਊਾਡ ਤੇ ਝਾਕੀਆਂ ਕੱਢਣ ਵਾਲਿਆਂ ਫ਼ਨਕਾਰਾਂ 'ਤੇ ਪਈ ਹੈ | ਸਰਕਾਰ ਨੇ ਬਾਕੀ ਕੰਮ ਤਾਂ ਖੋਲ੍ਹ ਦਿੱਤੇ ਪਰ ਗਾ-ਵਜਾ ਕੇ ਆਪਣਾ ਪਰਿਵਾਰ ਪਾਲਣ ਵਾਲਿਆਂ ਪ੍ਰਤੀ ਸਰਕਾਰ ...

ਪੂਰੀ ਖ਼ਬਰ »

ਮਵਾ ਵਿਖੇ ਤਿੰਨ ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ

ਨੂਰਪੁਰ ਬੇਦੀ, 11 ਜੂਨ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਖੇਤਰ ਦੇ ਪਿੰਡ ਆਬਾਦੀ ਬਾਹਤੀਆਂ (ਮਵਾ) ਵਿਖੇ ਨੌਜਵਾਨਾਂ ਵਲੋਂ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਪਹਿਲਾ 3 ਰੋਜ਼ਾ ਕਿ੍ਕਟ ਟੂਰਨਾਮੈਂਟ ਸਮਾਪਤ ਹੋ ਗਿਆ | ਸਰਪੰਚ ਸੁਰਜੀਤ ਕੁਮਾਰ ਨੇ ...

ਪੂਰੀ ਖ਼ਬਰ »

ਨਗਰ ਕੌਂਸਲ ਮੁਲਾਜ਼ਮਾਂ ਨੇ ਨੰਗਲ-ਭਾਖੜਾ ਮੁੱਖ ਮਾਰਗ 'ਤੇ ਫੂਕੀ ਮੰਤਰੀ ਬ੍ਰਹਮ ਮਹਿੰਦਰਾ ਦੀ ਅਰਥੀ

ਨੰਗਲ, 11 ਜੂਨ (ਪ੍ਰੀਤਮ ਸਿੰਘ ਬਰਾਰੀ)-ਮਿਊਾਸੀਪਲ ਇੰਪਲਾਈਜ਼ ਯੂਨੀਅਨ ਨੰਗਲ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗਈ ਹੜਤਾਲ ਦੇ 30ਵੇਂ ਦਿਨ ਪ੍ਰਧਾਨ ਕੌਸ਼ਲ ਕੁਮਾਰ ਦੀ ਅਗਵਾਈ ਹੇਠ ਸ਼ਹਿਰ 'ਚ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ...

ਪੂਰੀ ਖ਼ਬਰ »

ਡਾ. ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ ਦਾ ਨਤੀਜਾ ਰਿਹਾ ਸ਼ਾਨਦਾਰ

ਸ੍ਰੀ ਅਨੰਦਪੁਰ ਸਾਹਿਬ, 11 ਜੂਨ (ਜੇ. ਐਸ. ਨਿੱਕੂਵਾਲ)-ਡਾ. ਦਿਆਲ ਸਿੰਘ ਮੈਮੋਰੀਅਲ ਸਕੂਲ ਆਫ਼ ਨਰਸਿੰਗ ਦੀ ਜੀ. ਐਮ. ਐਮ. ਦੀ ਵਿਦਿਆਰਥਣ ਖੁਸ਼ਨੀਤ ਕੌਰ ਸਪੁੱਤਰੀ ਸੁਰਿੰਦਰ ਸਿੰਘ ਨੇ 500 'ਚੋਂ 420 ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ ਤੀਜਾ ਸਥਾਨ ਹਾਸਿਲ ਕੀਤਾ | ਇਸੇ ਹੀ ਕਾਲਜ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX