ਤਾਜਾ ਖ਼ਬਰਾਂ


ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  1 minute ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  7 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  9 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  12 minutes ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  15 minutes ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  16 minutes ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  18 minutes ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  20 minutes ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  21 minutes ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  23 minutes ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  24 minutes ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  29 minutes ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਜ਼ਿਲ੍ਹਾ ਬਰਨਾਲਾ ਵਿਚ ਭਾਰਤ ਬੰਦ ਦੇ ਸੱਦੇ ਨੂੰ ਪੂਰਨ ਸਮਰਥਨ, ਸੜਕਾਂ ਤੇ ਰੇਲਵੇ ਟਰੈਕ ਜਾਮ
. . .  35 minutes ago
ਬਰਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸੰਯੁਕਤ ਕਿਸਾਨ ਮੋਰਚੇ ਵਲੋਂ ਅੱਜ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਜ਼ਿਲ੍ਹਾ ਬਰਨਾਲਾ ਵਿਚ ਪੂਰਨ ਸਮਰਥਨ ਮਿਲਿਆ ਹੈ। ਜ਼ਿਲ੍ਹਾ ਬਰਨਾਲਾ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਅਤੇ ਰੇਲਵੇ ਟਰੈਕ ਕਿਸਾਨਾਂ ਵਲੋਂ ਜਾਮ ਕਰ ਦਿੱਤੇ ਗਏ ਹਨ ਅਤੇ ਸ਼ਹਿਰਾਂ ਵਿਚ ਬਾਜ਼ਾਰ ਪੂਰਨ ਤੌਰ 'ਤੇ ਬੰਦ ਹਨ...
ਭਾਰਤ ਬੰਦ ਦੇ ਸੱਦੇ 'ਤੇ ਫਗਵਾੜਾ ਤੇ ਸੁਲਤਾਨਪੁਰ ਲੋਧੀ 'ਚ ਮੁਕੰਮਲ ਬੰਦ
. . .  37 minutes ago
ਫਗਵਾੜਾ/ਸੁਲਤਾਨਪੁਰ ਲੋਧੀ, 27 ਸਤੰਬਰ (ਹਰਜੋਤ ਸਿੰਘ ਚਾਨਾ/ਥਿੰਦ, ਹੈਪੀ, ਲਾਡੀ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ ਤਹਿਤ ਫਗਵਾੜਾ ਵਿਖੇ ਸ਼ੂਗਰ ਮਿਲ...
ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ
. . .  42 minutes ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਵੱਡਾ ਹੁੰਗਾਰਾ ਮਿਲ ਰਿਹਾ ਹੈ। ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਏਕਤਾ ਬੰਦ ਨੂੰ ਸਫ਼ਲ ਬਣਾਇਆ ਜਾ ਰਿਹਾ ਹੈ...
ਮਲੋਟ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਿਸਾਨ ਔਰਤਾਂ ਵਲੋਂ ਧਰਨੇ ਦੀ ਸ਼ੁਰੂਆਤ, ਤਪਾ ਮੰਡੀ ਵੀ ਬੰਦ, ਯਾਤਰੀਆਂ ਨੂੰ ਦਿੱਕਤਾਂ
. . .  50 minutes ago
ਮਲੋਟ/ਤਪਾ ਮੰਡੀ, 27 ਸਤੰਬਰ (ਪਾਟਿਲ/ਪ੍ਰਵੀਨ ਗਰਗ, ਵਿਜੇ ਸ਼ਰਮਾ) - ਸ੍ਰੀ ਗੁਰੂ ਨਾਨਕ ਦੇਵ ਜੀ ਚੌਕ ਮਲੋਟ ਵਿਖੇ ਸੰਯੁਕਤ ਕਿਸਾਨ ਮੋਰਚੇ ਦੀਆਂ ਔਰਤਾਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਆਰੰਭ ਕਰਕੇ ਧਰਨੇ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਉੱਤੇ ਹੀ, ਤਪਾ ਮੰਡੀ ਵਿਚ ਬੰਦ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ...
ਅੰਮ੍ਰਿਤਸਰ ਵਿਚ ਬੰਦ ਕਾਰਨ ਬੱਸਾਂ ਬੰਦ
. . .  59 minutes ago
ਅੰਮ੍ਰਿਤਸਰ, 27 ਸਤੰਬਰ (ਸੁਰਿੰਦਰ ਕੋਛੜ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਚ ਬੱਸਾਂ ਬੰਦ ਹਨ ਤੇ ਬੱਸਾਂ ਬੱਸ ਅੱਡੇ ਅੰਦਰ ਖੜੀਆਂ ਹੋਈਆਂ ਹਨ। ਇਸ ਦੇ ਨਾਲ ਹੀ ਮੁੱਖ ਰਸਤਿਆਂ ਨੂੰ ਬਦਲਿਆ ਗਿਆ ਹੈ...
ਟਾਂਡਾ ਤੇ ਦੋਰਾਹਾ 'ਚ ਭਾਰਤ ਬੰਦ ਨੂੰ ਭਰਪੂਰ ਸਮਰਥਨ
. . .  about 1 hour ago
ਟਾਂਡਾ/ਦੋਰਾਹਾ, 27 ਸਤੰਬਰ (ਭਗਵਾਨ ਸਿੰਘ ਸੈਣੀ/ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਟਾਂਡਾ ਵਿਖੇ ਦੋਆਬਾ ਕਿਸਾਨ ਕਮੇਟੀ ਨੇ ਚੱਕਾ ਜਾਮ ਕਰ ਦਿੱਤਾ ਅਤੇ ਦੋਰਾਹਾ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਠੱਪ ਕਰ ਦਿੱਤਾ ਗਿਆ...
ਭਾਰਤ ਬੰਦ ਨੂੰ ਅਜਨਾਲਾ 'ਚ ਮਿਲਿਆ ਪੂਰਾ ਸਮਰਥਨ
. . .  about 1 hour ago
ਅਜਨਾਲਾ, 27 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਅਜਨਾਲਾ ਖੇਤਰ 'ਚ ਪੂਰਾ ਸਮਰਥਨ ਮਿਲਿਆ ਹੈ। ਸਾਰੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ...
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ
. . .  about 1 hour ago
ਭਾਰਤ ਬੰਦ : ਕਿਸਾਨਾਂ ਵਲੋਂ ਦਿੱਲੀ-ਮੇਰਠ ਐਕਸਪ੍ਰੈਸ ਵੇਅ ਕੀਤਾ ਠੱਪ, ਗਾਜੀਪੁਰ ਬਾਰਡਰ ਵੀ ਬੰਦ...
ਫ਼ਿਰੋਜ਼ਪੁਰ 'ਚ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ
. . .  about 1 hour ago
ਫ਼ਿਰੋਜ਼ਪੁਰ, 27 ਸਤੰਬਰ (ਕੁਲਬੀਰ ਸਿੰਘ ਸੋਢੀ) - ਕੇਂਦਰ ਸਰਕਾਰ ਦੀ ਮੋਦੀ ਸਰਕਾਰ ਵਲੋਂ ਤਾਨਾਸ਼ਾਹੀ ਰਵਈਆ ਨੂੰ ਅਪਣਾਉਂਦੇ ਹੋਏ ਖੇਤੀ ਸਬੰਧੀ ਕਾਲੇ ਕਾਨੂੰਨ ਪਾਸ ਕੀਤੇ ਗਏ ਸਨ। ਜਿਸ ਦੇ ਵਿਰੋਧ ਵਿਚ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਫ਼ੈਸਲਾ ਲਿਆ ਗਿਆ ਸੀ। ਜਿਸ 'ਤੇ ਪਹਿਰਾ ਦਿੰਦੇ ਹੋਏ ਜ਼ਿਲ੍ਹੇ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਖੰਨਾ ਦਾ ਜੀ.ਟੀ. ਰੋਡ ਜਾਮ
. . .  about 1 hour ago
ਖੰਨਾ, 27 ਸਤੰਬਰ (ਹਰਜਿੰਦਰ ਸਿੰਘ ਲਾਲ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਖੰਨਾ ਵਿਚ ਨੈਸ਼ਨਲ...
ਅੰਮ੍ਰਿਤਸਰ ਦਿੱਲੀ ਕੌਮੀ ਮਾਰਗ ਤੇ ਰੇਲ ਮਾਰਗ ਕਿਸਾਨਾਂ ਵਲੋਂ ਠੱਪ
. . .  about 1 hour ago
ਜਲੰਧਰ, 27 ਸਤੰਬਰ (ਚਿਰਾਗ਼ ਸ਼ਰਮਾ) - ਭਾਰਤ ਬੰਦ ਦੇ ਸੱਦੇ 'ਤੇ ਕਿਸਾਨਾਂ ਵਲੋਂ ਜਲੰਧਰ ਦਾ ਪੀ.ਏ.ਪੀ. ਚੌਕ 'ਤੇ ਜਾਮ ਲਗਾ ਕੇ ਅੰਮ੍ਰਿਤਸਰ-ਦਿੱਲੀ ਕੌਮੀ ਮਾਰਗ ਤੇ ਅੰਮ੍ਰਿਤਸਰ-ਦਿੱਲੀ ਰੇਲ ਮਾਰਗ ਠੱਪ ਕਰ ਦਿੱਤਾ ਗਿਆ...
⭐ਮਾਣਕ - ਮੋਤੀ⭐
. . .  about 2 hours ago
ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਫਰੀਦਕੋਟ

ਤੇਲਾਂ ਕੀਮਤਾਂ ਦੇ ਵਾਧੇ ਦੇ ਵਿਰੋਧ 'ਚ ਕਾਂਗਰਸ ਵਲੋਂ ਰੋਸ ਵਿਖਾਵਾ

ਬਾਜਾਖਾਨਾ ਵਿਖੇ ਪ੍ਰਦਰਸ਼ਨ
ਬਾਜਾਖਾਨਾ, 11 ਜੂਨ (ਜੀਵਨ ਗਰਗ, ਜਗਦੀਪ ਸਿੰਘ ਗਿੱਲ)-ਕੇਂਦਰ ਸਰਕਾਰ ਵਲੋਂ ਰੋਜ਼ਾਨਾ ਡੀਜ਼ਲ ਅਤੇ ਪੈਟਰੋਲ ਦੀਆਂ ਵਧੀਆਂ ਕੀਮਤਾਂ ਸਮੇਤ ਨਿਤ ਵਰਤੋਂ ਦੀਆਂ ਚੀਜ਼ਾਂ ਦੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸੀਆਂ ਨੇ ਬਾਜਾਖਾਨਾ ਚੌਕ ਵਿਖੇ ਸਾਂਸਦ ਮੁਹੰਮਦ ਸਦੀਕ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਅਤੇ ਜਾਵੇਦ ਅਖ਼ਤਰ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕਰਦਿਆਂ ਮੰਗ ਕੀਤੀ ਕਿ ਕੇਂਦਰ ਦੀ ਮੋਦੀ ਸਰਕਾਰ ਆਪਣੀਆਂ ਮਨਮਾਨੀਆਂ ਛੱਡ ਕਿ ਮਹਿੰਗਾਈ 'ਤੇ ਕਾਬੂ ਪਾਵੇ ਤਾਂ ਕਿ ਗ਼ਰੀਬ, ਮਜ਼ਦੂਰ ਅਤੇ ਆਮ ਲੋਕ ਆਪਣੇ ਬੱਚੇ ਪਾਲ ਸਕਣ | ਇਸ ਮੌਕੇ ਸਾਂਸਦ ਮੁਹੰਮਦ ਸਦੀਕ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਮ ਲੋਕਾਂ ਦੀ ਕੋਈ ਪ੍ਰਵਾਹ ਨਹੀਂ ਉਹ ਸਭ ਕੁਝ ਅੰਬਾਨੀਆ, ਅਡਾਨੀਆਂ ਅਤੇ ਦੇਸ਼ ਦੇ ਹੋਰ ਅਮੀਰ ਘਰਾਣਿਆਂ ਦੀ ਦੌਲਤ ਵਧਾਉਣ ਬਾਰੇ ਹੀ ਸੋਚ ਰਹੀ ਹੈ | ਜਿਸ ਸਮੇਂ ਕੇਂਦਰ ਵਿਚ ਮਨਮੋਹਨ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੀ ਉਸ ਸਮੇਂ ਦੇਸ਼ ਦੇ ਲੋਕ ਬਹੁਤ ਹੀ ਸੌਖੇ ਸਨ, ਕਿਉਂਕਿ ਕਾਂਗਰਸ ਸਰਕਾਰ ਦੀਆਂ ਨੀਤੀਆਂ ਦੇਸ਼ ਦੇ ਭਲੇ ਵਿਚ ਸਨ | ਹੁਣ ਤਾਂ ਲੋਕ ਸਰੋ੍ਹਾ ਦਾ ਤੇਲ ਵੀ ਆਪਣੇ ਸਰੀਰ ਜਾਂ ਵਾਲਾਂ ਨੂੰ ਲਗਾਉਣ ਤੋਂ ਗੁਰੇਜ਼ ਕਰਨ ਲੱਗ ਪਏ ਹਨ | ਜਾਵੇਦ ਅਖਤਰ ਨੇ ਕਿਹਾ ਕਿ ਜੇਕਰ ਮਹਿੰਗਾਈ ਇਸ ਤਰ੍ਹਾਂ ਹੀ ਵੱਧਦੀ ਗਈ ਤਾਂ ਦੇਸ਼ ਦੇ ਲੋਕ ਆਪਣੇ ਬੱਚਿਆਂ ਨੂੰ ਜ਼ਹਿਰ ਦੇਣ ਲਈ ਮਜਬੂਰ ਹੋਣਗੇ | ਇਸ ਲਈ ਮਹਿੰਗਾਈ ਸਬੰਧੀ ਕੇਂਦਰ ਦੀ ਮੋਦੀ ਸਰਕਾਰ ਨੂੰ ਸੋਚਣਾ ਚਾਹੀਦਾ ਹੈ | ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੇ ਲਗਾਤਾਰ ਦਸ ਸਾਲ ਰਾਜ ਕਰਨ ਵਾਲੇ ਉਸ ਸਮੇਂ ਭਾਜਪਾ ਦੇ ਭਾਈਵਾਲ ਅਕਾਲੀ ਦਲ ਵਾਲੇ ਹੁਣ ਮਹਿੰਗਾਈ ਖ਼ਿਲਾਫ਼ ਬੋਲਣ ਤੋਂ ਆਪਣੇ ਮੂੰਹ ਵਿਚ ਘੁਗਣੀਆਂ ਕਿਉਂ ਪਾਈ ਬੈਠੇ ਹਨ | ਪੰਜਾਬ ਅਤੇ ਖਾਸਕਰ ਕਿਸਾਨਾਂ ਦਾ ਹਿਤੈਸ਼ੀ ਅਖਵਾਉਣ ਵਾਲਾ ਬਾਦਲ ਕੇਂਦਰ ਖ਼ਿਲਾਫ਼ ਕੁਝ ਕਿਉਂ ਨਹੀਂ ਬੋਲਦਾ | ਇਸ ਮੌਕੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਕੋਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਉਨ੍ਹਾਂ ਕੇਂਦਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਡੀਜ਼ਲ, ਪੈਟਰੋਲ ਸਮੇਤ ਹੋਰ ਹਰ ਤਰ੍ਹਾਂ ਦੀ ਮਹਿੰਗਾਈ 'ਤੇ ਕਾਬੂ ਨਾ ਪਾਇਆ ਤਾਂ ਉਹ ਅਗਲੇ ਸੰਘਰਸ਼ ਦੀ ਤਿਆਰੀ ਲਈ ਮਜਬੂਰ ਹੋਣਗੇ | ਇਸ ਮੌਕੇ ਜਗਸੀਰ ਸਿੰਘ ਸੀਰਾ, ਸਰਪੰਚ ਵੀਰ ਸਿੰਘ, ਮਨਜੀਤ ਸਿੰਘ ਕੂਕਾ, ਭਗਤ ਸਿੰਘ ਚਹਿਲ, ਲੱਖਾ ਬਾਬੇ ਕਾ, ਪ੍ਰਭਜੀਤ ਸਿੰਘ ਬਰਾੜ, ਰੇਸ਼ਮ ਸਿੰਘ ਨੰਬਰਦਾਰ, ਪੰਚ ਰਾਜ ਸਿੰਘ ਮੱਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ |
ਜੈਤੋਂ ਵਿਖੇ ਰੋਸ ਵਿਖਾਵਾ
ਜੈਤੋ, (ਭੋਲਾ ਸ਼ਰਮਾ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਹੇ ਭਾਰੀ ਵਾਧੇ ਦੇ ਵਿਰੋਧ ਵਿਚ ਕਾਂਗਰਸ ਪਾਰਟੀ ਦੇ ਸੈਂਕੜੇ ਵਰਕਰਾਂ ਵਲੋਂ ਅੱਜ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਦੀ ਅਗਵਾਈ ਹੇਠ ਜੈਤੋ ਦੇ ਇਕ ਪੈਟਰੋਲ ਪੰਪ ਉੱਪਰ ਖੜ੍ਹੇ ਕੇਂਦਰ ਦੀ ਮੋਦੀ ਹਕੂਮਤ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਅਤੇ ਭੜਾਸ ਕੱਢੀ ਗਈ | ਇਸ ਮੌਕੇ ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ ਨੇ ਕੇਂਦਰ ਸਰਕਾਰ ਉੱਪਰ ਵਰ੍ਹਦਿਆਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋ ਰਹੇ ਬੇਲਗਾਮ ਵਾਧੇ ਨੇ ਗਰੀਬ ਅਤੇ ਮੱਧਵਰਗ ਦਾ ਜਿਉਣਾ ਔਖਾ ਕਰ ਦਿੱਤਾ | ਉਨ੍ਹਾਂ ਕਿਹਾ ਕਿ ਆਜ਼ਾਦੀ ਉਪਰੰਤ ਸਭ ਤੋਂ ਵੱਧ ਮਹਿੰਗਾਈ ਵਾਲਾ ਦੌਰ ਚੱਲ ਰਿਹਾ ਹੈ | ਕੋਰੋਨਾ ਮਹਾਂਮਾਰੀ ਦੇ ਦੌਰ ਵਿਚ ਜਿੱਥੇ ਲੋਕਾਂ ਦਾ ਰੁਜ਼ਗਾਰ ਖੁੱਸਿਆ ਹੈ, ਲੋਕ ਰੋਟੀ ਵਲੋਂ ਔਖੇ ਹੋਏ ਪਏ ਹਨ, ਉੱਥੇ ਸਰਕਾਰ ਦਾ ਫ਼ਰਜ਼ ਬਣਦਾ ਸੀ ਕਿ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ
• ਬਾਕੀ ਸਫ਼ਾ 6 'ਤੇ
ਦੀਆਂ ਕੀਮਤਾਂ ਉੱਪਰ ਲਗਾਮ ਰੱਖਦੀ, ਪਰ ਸਰਕਾਰ ਤੇਲ ਕੰਪਨੀਆਂ ਦੇ ਘਰ ਭਰਨ ਵਿਚ ਲੱਗੀ ਹੋਈ ਹੈ | ਉਨ੍ਹਾਂ ਕਿਹਾ ਕਿ ਆਜ਼ਾਦੀ ਉਪਰੰਤ 70 ਸਾਲਾਂ ਵਿਚ ਕੀਤੇ ਵਿਕਾਸ ਦੀਆਂ ਮੋਦੀ ਹਕੂਮਤ ਨੇ ਇਕ ਸਾਲ ਵਿਚ ਫੱਕੀਆਂ ਉਡਾ ਦਿੱਤੀਆਂ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਨੇ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਹੋਏ ਬੇਤਹਾਸ਼ਾ ਵਾਧੇ ਨਾਲ ਸਮੁੱਚੇ ਦੇਸ਼ ਵਿਚ ਹਾਹਾਕਾਰ ਮੱਚੀ ਹੋਈ ਹੈ | ਇਸ ਮੌਕੇ ਸੀਨੀਅਰ ਮਹਿਲਾ ਕਾਂਗਰਸੀ ਆਗੂ ਜਾਵੇਦ ਅਖਤਰ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਬੇਅਥਾਹ ਵਾਧਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਹੀ ਨਹੀਂ ਦਿੱਤਾ, ਸਗੋਂ ਆਮ ਵਿਅਕਤੀ 'ਤੇ ਕਰੋੜਾਂ ਰੁਪਏ ਦਾ ਬੋਝ ਪਾ ਕੇ ਮਹਿੰਗਾਈ ਦੇ ਆਲਮ ਵਿਚ ਡੁਬੋ ਦਿੱਤਾ ਹੈ | ਇਸ ਮੌਕੇ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ, ਦੀ ਟਰੱਕ ਆਪਰੇਟਰਜ਼ ਐਸੋਸੀਏਸ਼ਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ, ਸੰਜੀਵ ਭਾਰਦਵਾਜ 'ਰਾਜਾ', ਗੁਰਜੰਟ ਸਿੰਘ ਬਰਾੜ ਸੂਰਘੂਰੀ, ਸੁਖਬਿੰਦਰ ਗਰਗ, ਕੌਂਸਲਰ ਸੁਮਨ ਦੇਵੀ ਗਰਗ, ਕੌਂਸਲਰ ਸੀਮਾ ਰਾਣੀ ਗਰਗ, ਪ੍ਰਦੀਪ ਕੁਮ੍ਰਾਰ ਗਰਗ ਮਲੋਟ ਵਾਲੇ, ਸੱਤਪਾਲ ਡੋਡ, ਮਿਹਰ ਸਿੰਘ ਕਰੀਰਵਾਲੀ, ਸੰਦੀਪ ਕੁਮਾਰ ਰੋਮਾਣਾ ਅਜੀਤ ਸਿੰਘ, ਹਰਜੀਤ ਸਿੰਘ ਬਿਸ਼ਨੰਦੀ, ਐਡਵੋਕੇਟ ਮਦਨ ਲਾਲ ਬਾਂਸਲ, ਡਾ. ਹਰਭਜਨ ਸਿੰਘ ਸੇਵੇਵਾਲਾ, ਪਰਮਜੀਤ ਸਿੰਘ ਅਜਿੱਤ ਗਿੱਲ, ਬਹਾਦਰ ਸਿੰਘ ਚੈਨਾ, ਗੁਰਬਾਜ ਸਿੰਘ ਬਰਾੜ ਕਰੀਰਵਾਲੀ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸਨ |
ਕੋਟਕਪੂਰਾ ਵਿਖੇ ਰੋਸ ਵਿਖਾਵਾ
ਕੋਟਕਪੂਰਾ, (ਮੋਹਰ ਸਿੰਘ ਗਿੱਲ, ਮੇਘਰਾਜ)-ਪੈਟਰੋਲ, ਡੀਜ਼ਲ, ਰਸੋਈ ਗੈਸ ਦੀਆਂ ਆਏ ਦਿਨ ਵਧਦੀਆਂ ਕੀਮਤਾਂ ਅਤੇ ਲਗਾਤਾਰ ਵਧ ਰਹੀ ਮਹਿੰਗਾਈ ਦੇ ਵਿਰੋਧ 'ਚ ਕਾਂਗਰਸ ਪਾਰਟੀ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕੀਤੀ ਗਈ | ਹਲਕਾ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਦੀ ਅਗਵਾਈ 'ਚ ਪਾਰਟੀ ਵਰਕਰਾਂ ਵਲੋਂ ਸਥਾਨਕ ਫ਼ਰੀਦਕੋਟ ਸੜਕ 'ਤੇ ਇਕ ਪੈਟਰੋਲ ਪੰਪ ਦੇ ਅੱਗੇ ਧਰਨਾ ਦਿੱਤਾ ਗਿਆ | ਦਿੰਦੇ ਹੋਏ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਭਾਈ ਸਿੱਧੂ ਨੇ ਕਿਹਾ ਕਿ ਅੰਤਰਾਸ਼ਟਰੀ ਮਾਰਕੀਟ ਵਿਚ ਕੱਚੇ ਤੇਲ ਦੀਆਂ ਕੀਮਤਾਂ ਕਾਫ਼ੀ ਘੱਟ ਹੋਣ ਦੇ ਬਾਵਜੂਦ ਵੀ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਆਮ ਲੋਕਾਂ ਦੇ ਜੀਵਨ 'ਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ | ਕੇਂਦਰ ਵਿਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਹੋਣ ਸਮੇਂ ਕੱਚੇ ਤੇਲ ਦੀਆਂ ਕੀਮਤਾਂ ਅਨੁਸਾਰ ਹੀ ਤੇਲਾਂ ਦੇ ਭਾਅ ਨਿਰਧਾਰਤ ਹੁੰਦੇ ਸਨ ਪਰ ਮੋਦੀ ਸਰਕਾਰ ਦੇ ਰਾਜ 'ਚ ਮਹਿੰਗਾਈ ਸਭ ਹੱਦਾਂ-ਬੰਨੇ ਪਾਰ ਕਰ ਗਈ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਡੇ ਕਾਰਪੋਰੇਟ ਘਰਾਣਿਆਂ ਅਤੇ ਕੰਪਨੀਆਂ ਨੂੰ ਮਾਲੋ-ਮਾਲ ਕਰਨ 'ਤੇ ਲੱਗੀ ਹੋਈ ਹੈ | ਦੁਜੇ ਪਾਸੇ ਮਹਿੰਗਾਈ ਕਾਰਨ ਲੋਕਾਂ ਦਾ ਕਚੂੰਬਰ ਨਿਕਲ ਰਿਹਾ ਹੈ, ਜਿਸ ਦਾ ਸਰਕਾਰ ਨੂੰ ਕੋਈ ਫ਼ਿਕਰ ਨਹੀਂ ਹੈ | ਉਨ੍ਹਾਂ ਦੱਸਿਆ ਕਿ ਸੁਤੰਤਰ ਸ਼ਰਮਾ ਦੀ ਅਗਵਾਈ ਹੇਠ ਬੱਸ ਸਟੈਂਡ ਵਿਖੇ ਅਤੇ ਮੁਕਤਸਰ ਰੋਡ 'ਤੇ ਸੀਨੀਅਰ ਕਾਂਗਰਸੀ ਆਗੂ ਐਡਵੋਕੇਟ ਗੁਰਬੀਰ ਸਿੰਘ ਸੰਧੂ ਦੀ ਅਗਵਾਈ ਹੇਠ ਵੀ ਕੇਂਦਰ ਸਰਕਾਰ ਵਿਰੁੱਧ ਹੱਥਾਂ 'ਚ ਤਖ਼ਤੀਆਂ, ਬੈਨਰ ਲੈ ਕੇ ਵਰਕਰਾਂ ਨੇ ਰੋਸ ਵਿਖਾਵਾ ਕੀਤਾ | ਇਸ ਮੌਕੇ ਉਮਕਾਰ ਗੋਇਲ ਚੇਅਰਮੈਨ ਇੰਪਰੂਵਮੈਂਟ ਟਰੱਸਟ, ਮਹਾਸ਼ਾ ਗੁਰਸ਼ਵਿੰਦਰ ਸਿੰਘ ਬਰਾੜ, ਕੁੱਕੂ ਗੁਪਤਾ, ਮੁਕੰਦ ਸਿੰਘ ਕੰਦੀ, ਜਸਵਿੰਦਰ ਸਿੰਘ ਗੋਹਲਾ, ਸ਼ਿਵਪਾਲ ਵਸ਼ਿਸ਼ਟ, ਰਣਜੀਤ ਸਿੰਘ ਵਡੇਰਾ, ਰਤਨ ਅਗਰਵਾਲ ਮਿੱਠੂ, ਘਣਸ਼ਾਮ ਮਿੱਤਲ ਸਮੇਤ ਹੋਰ ਵੀ ਵਰਕਰ ਹਾਜ਼ਰ ਸਨ |
ਅਜੇਪਾਲ ਸਿੰਘ ਸੰਧੂ ਦੀ ਅਗਵਾਈ 'ਚ ਰੋਸ ਵਿਖਾਵਾ
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਪਾਰਟੀ ਹਾਈਕਮਾਨ ਦੇ ਨਿਰਦੇਸ਼ 'ਤੇ ਅੱਜ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਪ੍ਰਧਾਨ ਅਜੇਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਮੋਗਾ ਸੜਕ 'ਤੇ ਸਥਿਤ ਇਕ ਪੰਪ 'ਤੇ ਕਾਂਗਰਸ ਪਾਰਟੀ ਦੇ ਵਰਕਰਾਂ ਤੇ ਸਮਰਥਕਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ | ਇਸ ਮੌਕੇ ਵਰਕਰਾਂ ਨੇ 'ਅੱਛੇ ਦਿਨ' ਦੇ ਵਿਅੰਗਮਈ ਬੈਨਰ ਲੈ ਕੇ ਪ੍ਰਦਰਸ਼ਨ ਕੀਤਾ | ਇਸ ਮੌਕੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਅਜੇਪਾਲ ਸਿੰਘ ਸੰਧੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਲੋਕਾਂ ਨਾਲ ਲੰਬੇ ਚੌੜੇ ਵਾਅਦੇ ਕਰਕੇ ਸੱਤ੍ਹਾ 'ਚ ਆਈ ਸੀ | ਲੋਕਾਂ ਨੂੰ 'ਅੱਛੇ ਦਿਨ' ਆਉਣ ਦੀ ਉਮੀਦ ਸੀ ਪਰ ਸੱਤ੍ਹਾ ਸੰਭਾਲਣ ਉਪਰੰਤ ਸਰਕਾਰ ਨੇ ਲੋਕਾਂ ਨਾਲ ਕੀਤੇ ਹੋਏ ਵਾਅਦੇ ਮਨੋ ਵਿਸਾਰ ਦਿੱਤੇ | ਕੌਂਸਲਰ ਭੁਪਿੰਦਰ ਸਿੰਘ ਸੱਗੂ, ਚੰਚਲ ਕੁਮਾਰ, ਅਮਿਤ ਮਿੱਤਲ, ਪੱਪਾ ਸਿੰਗਲਾ, ਪ੍ਰਭਦਿਆਲ, ਤਾਰੀ ਕਬਾੜੀਆ ਨੇ ਕਿਹਾ ਕਿ ਆਏ ਦਿਨ ਡੀਜ਼ਲ, ਪੈਟਰੋਲ ਅਤੇ ਗੈਸ ਦੀਆਂ ਕੀਮਤਾਂ 'ਚ ਭਾਰੀ ਵਾਧਾ ਹੋਣ ਕਾਰਨ ਮਹਿੰਗਾਈ ਛੜੱਪੇ ਮਾਰ ਕੇ ਅੱਗੇ ਵਧ ਰਹੀ ਹੈ, ਜਿਸ ਦਾ ਬੋਝ ਦੁਕਾਨਦਾਰਾਂ, ਆਮ ਲੋਕਾਂ ਅਤੇ ਸਾਧਾਰਨ ਵਰਗ 'ਤੇ ਜ਼ਿਆਦਾ ਪੈਂਦਾ ਹੈ | ਇਸ ਵਾਧੇ ਨਾਲ ਹਰ ਪਾਸੇ ਮਹਿੰਗਾਈ ਦਾ ਬੋਲਬਾਲਾ ਹੋ ਗਿਆ ਹੈ | ਇਸ ਮੌਕੇ ਹਰਵਿੰਦਰ ਸਿੰਘ, ਵਿਨੇ ਕੁਮਾਰ ਪ੍ਰਧਾਨ, ਬਾਬੂ ਲਾਲ, ਸੁੱਖੀ, ਬਿੰਦਰ ਸਿੰਘ, ਨਿਰਮਲ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ | ਬਲਾਕ ਕਾਂਗਰਸ ਕੋਟਕਪੂਰਾ ਦੇ ਪ੍ਰਧਾਨ ਬਲਵੰਤ ਸਿੰਘ ਭਾਣਾ ਦੀ ਅਗਵਾਈ ਹੇਠ ਪਿੰਡ ਭਾਣਾ ਵਿਖੇ ਵੀ ਵਰਕਰਾਂ ਵਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ |

ਮਹਿਲਾ ਦਾ ਗਰਭਪਾਤ ਕਰਨ 'ਤੇ ਮਸ਼ਹੂਰ ਨਰਸਿੰਗ ਹੋਮ ਆਇਆ ਕਾਨੂੰਨੀ ਸ਼ਿਕੰਜੇ 'ਚ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਮਾਲਵਾ ਪੱਟੀ ਦੇ ਸ਼ਹਿਰ ਦੇ ਕੋਟਕਪੂਰੇ ਦੇ ਮਸ਼ਹੂਰ ਗਾਇਨੀ ਹਸਪਤਾਲ 'ਤੇ ਇਕ ਔਰਤ ਦਾ ਗਰਭਪਾਤ ਕਰਨ ਦੇ ਇਲਜ਼ਾਮ ਲੱਗੇ ਹਨ | ਔਰਤ ਦੇ ਪਤੀ ਸਾਹਿਬ ਚੰਦ ਸ਼ਰਮਾ ਪੁੱਤਰ ਜਗਦੀਪ ਚੰਦ ਸ਼ਰਮਾ ਸਰਪੰਚ ਬਾਦੀਆ ਕੋਟਭਾਈ ਜ਼ਿਲ੍ਹਾ ...

ਪੂਰੀ ਖ਼ਬਰ »

ਵੋਟਰ ਰਜਿਸਟ੍ਰੇਸ਼ਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਨੌਜਵਾਨ ਵਰਗ ਦੀ ਚੋਣ ਪ੍ਰੋਸੈਸ ਵਿਚ ਵੱਧ ਤੋਂ ਵੱਧ ਸਹਿਭਾਗਤਾ ਨਿਸ਼ਚਿਤ ਕਰਨ ਲਈ ਭਾਰਤ ਚੋਣ ਕਮਿਸ਼ਨ ਵਲੋਂ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਤਹਿਤ ਮੁੱਖ ਚੋਣ ਅਫ਼ਸਰ ...

ਪੂਰੀ ਖ਼ਬਰ »

ਡੇਢ ਕਿਲੋਗਰਾਮ ਪੋਸਤ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 11 ਜੂਨ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਿਰਮਲ ਸਿੰਘ ਆਧਾਰਿਤ ਪੁਲਿਸ ਪਾਰਟੀ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਪੁਲ਼ ਫਰੀਦਕੋਟ ਰੋਡ, ਕੋਟਕਪੂਰਾ ਪਾਸ ਮੌਜੂਦ ਸੀ ਤਾਂ ਜਦ ਉਨ੍ਹਾਂ ਸ਼ੱਕ ਦੇ ਅਧਾਰ 'ਤੇ ਇਕ ਵਿਅਕਤੀ ਹਰਦੀਪ ਸਿੰਘ ਵਾਸੀ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 64 ਨਵੇਂ ਮਾਮਲੇ ਆਏ, 3 ਮਰੀਜ਼ਾਂ ਦੀ ਮੌਤ ਹੋਈ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 64 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 3 ਕੋਰੋਨਾ ਮਰੀਜ਼ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ਐਕਟਿਵ ...

ਪੂਰੀ ਖ਼ਬਰ »

ਮੋਦੀ ਸਰਕਾਰ ਨੂੰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਕੀਤੇ 'ਘਾਤਕ' ਵਾਧੇ ਨੂੰ ਤਰੁੰਤ ਵਾਪਸ ਲੈਣਾ ਚਾਹੀਦਾ ਹੈ-ਸੰਦੀਪ ਕੁਮਾਰ ਰੋਮਾਣਾ

ਜੈਤੋ, 11 ਜੂਨ (ਭੋਲਾ ਸ਼ਰਮਾ)-ਲੋਕ ਕੇਂਦਰ ਦੀ ਭਾਜਪਾ ਸਰਕਾਰ ਵਲੋਂ ਦੇਸ਼ ਦੇ ਨਾਗਰਿਕਾਂ ਦੀ ਸ਼ੁਰੂ ਕੀਤੀ ਗਈ ਭਾਰੀ ਲੁੱਟ-ਖਸੁੱਟ ਤੋਂ ਬਹੁਤ ਔਖੇ ਹਨ ਅਤੇ ਆਮ ਗਰੀਬ ਜਨਤਾ ਨੂੰ ਦੀਵਾਲੀਆ ਕਰਨ ਵੱਲ ਸੇਧਤ ਕੇਂਦਰ ਦੀਆਂ ਉਲਟ ਆਰਥਿਕ ਨੀਤੀਆਂ ਅਤੇ ਫ਼ੈਸਲਿਆਂ ਨੂੰ ਵਾਪਸ ...

ਪੂਰੀ ਖ਼ਬਰ »

ਮੰਦਰ ਵਿਖੇ ਮੁਫ਼ਤ ਕੋਰੋਨਾ ਵੈਕਸੀਨੇਸ਼ਨ ਕੈਂਪ ਕੱਲ੍ਹ

ਫ਼ਰੀਦਕੋਟ, 11 ਜੂਨ (ਸਰਬਜੀਤ ਸਿੰਘ)-ਸ੍ਰੀ ਬਾਬਾ ਖੇਤਰ ਪਾਲ ਮੰਦਰ ਵਲੋਂ ਸਿਵਲ ਹਸਪਤਾਲ. ਫਰੀਦਕੋਟ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਦਾ ਮੁਫ਼ਤ ਕੈਂਪ 13 ਜੂਨ ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ | ਮੰਦਰ ਕਮੇਟੀ ਦੇ ਮੁੱਖ ਸੇਵਾਦਾਰ ਜਨਿੰਦਰ ਜੈਨ, ਸਹਾਇਕ ਸੇਵਾਦਾਰ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਬੇਅਥਾਹ ਵਾਧਾ ਲੋਕ ਵਿਰੋਧੀ-ਗੁਰਜੰਟ ਬਰਾੜ ਸੂਰਘੂਰੀ

ਜੈਤੋ, 11 ਜੂਨ (ਭੋਲਾ ਸ਼ਰਮਾ)-ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਬੇਅਥਾਹ ਵਾਧਾ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਹੀ ਨਹੀਂ ਦਿੱਤਾ, ਸਗੋਂ ਆਮ ਵਿਅਕਤੀ 'ਤੇ ਕਰੋੜਾਂ ਰੁਪਏ ਦਾ ਬੋਝ ਪਾ ਕੇ ਮਹਿੰਗਾਈ ਦੇ ਆਲਮ ਵਿਚ ਡੁਬੋ ...

ਪੂਰੀ ਖ਼ਬਰ »

ਡਾ. ਮਨਜੀਤ ਸਿੰਘ ਢਿੱਲੋਂ ਵਿੱਦਿਅਕ ਅਦਾਰਿਆਂ ਦੀ ਸਾਂਝੀ ਜਥੇਬੰਦੀ 'ਜੈਕ' ਦੇ ਉਪ ਪ੍ਰਧਾਨ ਨਿਯੁਕਤ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਭਰ ਦੇ ਟੈਕਨੀਕਲ ਅਤੇ ਮੈਡੀਕਲ ਸਮੇਤ ਹੋਰ ਕਾਲਜਾਂ, ਯੂਨੀਵਰਸਿਟੀਆਂ ਅਤੇ ਸਕੂਲ ਮਾਲਕਾਂ ਵਲੋਂ ਗਠਿਤ ਕੀਤੀ ਜਥੇਬੰਦੀ ਜੁਆਇੰਟ ਐਸੋਸੀਏਸ਼ਨ ਆਫ਼ ਕਾਲਜਿਜ਼ ਪੰਜਾਬ (ਜੈਕ) ਦੀ ਪੋਸਟ ਮੈਟਿ੍ਕ ਸਕਾਲਰਸ਼ਿਪ ਸਬੰਧੀ ...

ਪੂਰੀ ਖ਼ਬਰ »

ਸੱਤ ਰੋਜ਼ਾ ਸਮਰ ਕੈਂਪ ਸਮਾਪਤ

ਫ਼ਰੀਦਕੋਟ, 11 ਜੂਨ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਪ੍ਰਾਇਮਰੀ ਸਕੂਲ ਹਰਿੰਦਰਾ ਫ਼ਰੀਦਕੋਟ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਾਕ ਫ਼ਰੀਦਕੋਟ-2 ਜਸਕਰਨ ਸਿੰਘ ਰੋਮਾਣਾ ਅਤੇ ਹੈਡ ਟੀਚਰ ਭਰਪੂਰ ਸਿੰਘ ਦੀ ਨਿਰਦੇਸ਼ਨਾਂ ਹੇਠ ਸਮਰ ਕੈਂਪ ਲਗਾਇਆ ਗਿਆ | ਕੈਂਪ ...

ਪੂਰੀ ਖ਼ਬਰ »

ਵਰਚੂਅਲ ਲਾਅ ਵੈਬੀਨਾਰਾਂ 'ਚ ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਦੀ ਚੜ੍ਹਤ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਪਿਛਲੇ ਦੋ ਮਹੀਨਿਆਂ 'ਚ ਹੋਏ ਲਗਪਗ 50 ਵੈਬੀਨਾਰਾਂ 'ਚ ਹਿੱਸਾ ਲਿਆ | ਇਹ ਵਾਬੀਨਾਰ ਕਈ ਪ੍ਰੈਕਟੀਕਲ ਵਿਸ਼ੇ ਜਿਵੇਂ ਬੇਲ, ਕਰਾਸ ਇਗਜਾਮੀਨੇਸ਼ਨ, ਲਾਅ ਕੈਰੀਅਰ ਅਤੇ ਹੋਰ ...

ਪੂਰੀ ਖ਼ਬਰ »

ਸੈਕਟਰ ਅਫ਼ਸਰਾਂ ਨੂੰ ਆਰ.ਆਰ.ਟੀਮਾਂ ਨਾਲ ਮਿਲ ਕੇ ਸਰਵੇਖਣ ਦਾ ਡਾਟਾ ਪੋਰਟਲ 'ਤੇ ਅਪਲੋਡ ਕਰਨ ਦੀ ਹਦਾਇਤ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿਚ ਚੱਲ ਰਹੇ ਟੀਕਾਕਰਨ, ਟੈਸਟਿੰਗ ਤੇ ਜਾਗਰੂਕਤਾ ਮੁਹਿੰਮ ਆਦਿ ਸਬੰਧੀ ਜਾਣਕਾਰੀ ਲੈਣ ਅਤੇ ਇਸ ਸਬੰਧੀ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦੇਣ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਨੌਜਵਾਨ ਦੀ ਮੌਤ

ਲਵਪ੍ਰੀਤ ਸਿੰਘ ਲਵਲੀ ਦੀ ਪੁਰਾਣੀ ਤਸਵੀਰ | ਸਾਦਿਕ, 11 ਜੂਨ (ਆਰ. ਐਸ. ਧੁੰਨਾ)-ਪਿੰਡ ਸਾਦਿਕ ਦੇ ਇਕ ਨੌਜਵਾਨ ਦੀ ਭੇਦ ਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਮਿਲੀ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਨੂੰ ਜਦੋਂ ਕੁਝ ਬੱਚੇ ਖੇਡ ਸਟੇਡੀਅਮ ...

ਪੂਰੀ ਖ਼ਬਰ »

ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਨੇ ਗ਼ਰੀਬ ਪਰਿਵਾਰ ਦੀ ਆਰਥਿਕ ਮਦਦ ਕੀਤੀ

ਬਰਗਾੜੀ, 11 ਜੂਨ (ਸੁਖਰਾਜ ਸਿੰਘ ਗੋਂਦਾਰਾ)-ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਨੇ ਆਪਣੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਤਹਿਤ ਦਬੜ੍ਹੀਖਾਨਾ ਨਿਵਾਸੀ ਗ਼ਰੀਬ ਵਿਧਵਾ ਅਤੇ ਅਪਾਹਜ ਔਰਤ ਸਮਿਤਰਾ ਕੌਰ ਨੂੰ ਪੰਜ ਹਜ਼ਾਰ ਰੁਪਏ ਦੀ ਰਾਸ਼ੀ ਦੇ ਕੇ ਆਰਥਿਕ ਮਦਦ ਕੀਤੀ ਅਤੇ ...

ਪੂਰੀ ਖ਼ਬਰ »

ਬੱਚਿਆਂ ਦੀ ਪਾਰਕ ਅਤੇ ਓਪਨ ਜਿੰਮ ਨੇ ਸ਼ਹਿਰ ਦੀ ਦਿੱਖ ਸੰਵਾਰੀ

ਫ਼ਰੀਦਕੋਟ, 11 ਜੂਨ (ਹਰਮਿੰਦਰ ਸਿੰਘ ਮਿੰਦਾ)-ਹਲਕਾ ਵਿਧਾਇਕ ਫ਼ਰੀਦਕੋਟ ਕੁਸ਼ਲਦੀਪ ਸਿੰਘ ਢਿੱਲੋਂ ਦੇ ਯਤਨਾ ਅਤੇ ਨਗਰ ਕੌਸ਼ਲ ਫ਼ਰੀਦਕੋਟ ਦੇ ਪ੍ਰਧਾਨ ਨਰਿੰਦਰਪਾਲ ਸਿੰਘ ਨਿੰਦਾ ਦੇ ਸਹਿਯੋਗ ਸਦਕਾ ਸਰਕੂਲਰ ਰੋਡ ਦੇ ਕਈ ਹਿੱਸਿਆਂ ਵਿਚ ਬੱਚਿਆਂ ਦੇ ਲਈ ਝੂਲੇ ਅਤੇ ...

ਪੂਰੀ ਖ਼ਬਰ »

ਸੂਬਾ ਸਿੰਘ ਬਾਦਲ ਨੇ ਸੰਗਤਾਂ ਦੇ ਸਹਿਯੋਗ ਨਾਲ ਇਕੱਤਰ ਕੀਤੀ ਕਣਕ ਦਾ ਭਰਿਆ ਟਰੱਕ ਸ੍ਰੀ ਹਰਮਿੰਦਰ ਸਾਹਿਬ ਨੂੰ ਕੀਤਾ ਰਵਾਨਾ

ਜੈਤੋ, 11 ਜੂਨ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਸੂਬਾਈ ਵਰਕਿੰਗ ਕਮੇਟੀ ਮੈਂਬਰ, ਐਸ.ਸੀ. ਵਿੰਗ ਦੇ ਕੌਮੀ ਜਨਰਲ ਸਕੱਤਰ ਅਤੇ ਹਲਕਾ ਜੈਤੋ ਦੇ ਇੰਚਾਰਜ ਸੂਬਾ ...

ਪੂਰੀ ਖ਼ਬਰ »

ਯੂਥ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਸਰਕਲ ਸਾਦਿਕ ਦੇ ਅਹੁਦੇਦਾਰਾਂ ਦੀ ਚੋਣ

ਸਾਦਿਕ, 11 ਜੂਨ (ਆਰ. ਐਸ. ਧੁੰਨਾ)-ਯੂਥ ਵੈੱਲਫੇਅਰ ਸੁਸਾਇਟੀ ਪੰਜਾਬ ਵਲੋਂ ਆਪਣੇ ਢਾਂਚੇ ਦਾ ਵਿਸਥਾਰ ਕਰਦਿਆਂ ਪਿੰਡ ਸ਼ੇਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਰਕਲ ਸਾਦਿਕ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ | ਸਰਬਸੰਮਤੀ ਨਾਲ ਹੋਈ ਚੋਣ ਵਿਚ ਡਾ. ਹਰਦੇਵ ਸਿੰਘ ...

ਪੂਰੀ ਖ਼ਬਰ »

ਸਾਡੇ ਐੱਮ.ਸੀ ਸਾਡੇ ਨਾਲ ਚੱਟਾਨ ਵਾਂਗ ਖੜ੍ਹੇ, ਵਿਰੋਧੀ ਫ਼ੈਲਾ ਰਹੇ ਅਫਵਾਹਾਂ-ਸੁਮਨ ਦੇਵੀ ਗਰਗ

ਜੈਤੋ, 11 ਜੂਨ (ਭੋਲਾ ਸ਼ਰਮਾ)-ਜੈਤੋ ਨਗਰ ਕੌਂਸਲ ਚੋਣਾਂ ਵਿਚ ਪ੍ਰਧਾਨਗੀ ਦੇ ਅਹੁਦੇ ਨੂੰ ਲੈ ਕੇ ਕਾਂਗਰਸ ਪਾਰਟੀ ਦੀ ਧੜੇਬੰਦੀ ਖੁੱਲ ਕੇ ਜੱਗ ਜ਼ਾਹਿਰ ਹੋ ਗਈ ਸੀ | ਜੈਤੋ ਨਗਰ ਕੌਂਸਲ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੇ ਅਹੁਦੇ ਚਾਹੇ ਵਿਧਾਇਕ ਕੁਸ਼ਲਦੀਪ ਸਿੰਘ 'ਕਿੱਕੀ ...

ਪੂਰੀ ਖ਼ਬਰ »

ਬਹੁਤਕਨੀਕੀ ਕਾਲਜ ਵਿਖੇ 'ਭਾਰਤ ਦੀ ਆਜ਼ਾਦੀ ਅਤੇ ਸੰਘਰਸ਼' ਵਿਸ਼ੇ 'ਤੇ ਪੋਸਟਰ ਬਣਾਉਣ ਦੇ ਮੁਕਾਬਲੇ

ਕੋਟਕਪੂਰਾ, 11 ਜੂਨ (ਮੇਘਰਾਜ)-ਸਰਕਾਰੀ ਬਹੁਤਕਨੀਕੀ ਕਾਲਜ ਕੋਟਕਪੂਰਾ ਵਲੋਂ ਪੰਜਾਬ ਟੈਕਨੀਕਲ ਇੰਸਟੀਚਿਊਟ ਸਪੋਰਟਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 'ਭਾਰਤ ਦੀ ਆਜ਼ਾਦੀ ਅਤੇ ਸੰਘਰਸ਼' ਵਿਸ਼ੇ 'ਤੇ ਵਿਦਿਆਰਥੀਆਂ ਦੇ ਆਨਲਾਈਨ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਦੇ ਜੀ.ਐਨ.ਐਮ. ਪਹਿਲੇ ਸਾਲ ਦਾ ਨਤੀਜਾ ਸ਼ਾਨਦਾਰ

ਕੋਟਕਪੂਰਾ, 11 ਜੂਨ (ਮੇਘਰਾਜ, ਮੋਹਰ ਗਿੱਲ)-ਸਥਾਨਕ ਫ਼ਰੀਦਕੋਟ ਰੋਡ 'ਤੇ ਸਥਿਤ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ 'ਚ ਚੱਲ ਰਹੇ ਨਰਸਿੰਗ ਕੋਰਸਾਂ ਜੀ.ਐਨ.ਐਮ. ਨਰਸਿੰਗ ਪਹਿਲੇ ਸਾਲ ਦਾ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਮਨਜੀਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਵਲੋਂ ਆਨਲਾਈਨ 10 ਰੋਜ਼ਾ 'ਸਮਰ ਕੈਂਪ' ਲਗਾਇਆ

ਜੈਤੋ, 11 ਜੂਨ (ਗੁਰਚਰਨ ਸਿੰਘ ਗਾਬੜੀਆ)-ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦੁੁਆਰਾ ਆਨਲਾਈਨ ਮਾਧਿਅਮ ਦੁੁਆਰਾ 10 ਰੋਜ਼ਾ 'ਸਮਰ ਕੈਂਪ' ਲਗਾਇਆ ਗਿਆ | ਇਸ ਸਮਰ ਕੈਂਪ ਦੀ ਸ਼ੁੁਰੂਆਤ ਅਧਿਆਪਕਾਂ ਦੁੁਆਰਾ ਵੱਖ-ਵੱਖ ਕਿਰਿਆਵਾਂ ਰਾਹੀਂ ਕੀਤੀ ਗਈ ਜਿਵੇਂ ਕਿੰਡਰ ਬਾਈਟਸ, ...

ਪੂਰੀ ਖ਼ਬਰ »

ਸਿੱਖਿਆ ਖੇਤਰ 'ਚ ਸੂਬਾ ਸਰਕਾਰ ਗਲਤ ਅੰਕੜੇ ਪੇਸ਼ ਕਰਕੇ ਲੋਕਾਂ ਨੂੰ ਗੁੰਮਰਾਹ ਨਾ ਕਰੇ-ਸੁਖਜੀਤ ਢਿੱਲਵਾਂ

ਕੋਟਕਪੂਰਾ, 11 ਜੂਨ (ਮੇਘਰਾਜ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਖਜੀਤ ਸਿੰਘ ਢਿੱਲਵਾਂ ਅਤੇ ਬੀ.ਸੀ ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਮਨਦੀਪ ਸਿੰਘ ਮਿੰਟੂ ਗਿੱਲ ਨੇ ਪੰਜਾਬ ਸਰਕਾਰ 'ਤੇ ਸਿੱਖਿਆ ਖੇਤਰ ਸਬੰਧੀ ਗ਼ਲਤ ਅੰਕੜਿਆਂ ਨਾਲ ਸੂਬੇ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਚੰਚਲ ਸਿੰਘ ਬਾਜਵਾ ਦੀ ਬਰਸੀ ਮਨਾਈ

ਫ਼ਰੀਦਕੋਟ, 11 ਜੂਨ (ਚਰਨਜੀਤ ਸਿੰਘ ਗੋਂਦਾਰਾ)-ਪੰਜਾਬ ਪੁਲਿਸ ਪੈਨਸ਼ਨਰਜ ਵੈਲਫ਼ੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਬਲਬੀਰ ਸਿੰਘ ਖਹਿਰਾ ਸੇਵਾ-ਮੁਕਤ ਐਸ.ਪੀ.ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਪੁਲਿਸ ਵੈਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਥਾਨਕ ...

ਪੂਰੀ ਖ਼ਬਰ »

ਬਾਰਿਸ਼ ਤੋਂ ਬਿਨਾਂ ਹੀ ਨਿਕਾਸੀ ਨਾਲ਼ੇ ਦਾ ਪਾਣੀ ਓਵਰਫਲੋਅ ਹੋ ਕੇ ਸੜਕ 'ਤੇ ਵਗਿਆ

ਪੰਜਗਰਾੲੀਂ ਕਲਾਂ, 11 ਜੂਨ (ਸੁਖਮੰਦਰ ਸਿੰਘ ਬਰਾੜ)-ਆਜ਼ਾਦੀ ਦੇ ਸਾਢੇ ਸੱਤ ਦਹਾਕੇ ਦੇ ਕਰੀਬ ਸਮਾਂ ਲੰਘ ਜਾਣ ਦੇ ਬਾਅਦ ਵੀ ਸੂਬੇ ਦੇ ਪਿੰਡਾਂ ਅੰਦਰਲੇ ਸੀਵਰੇਜ ਸਿਸਟਮ ਦੀ ਸਮੱਸਿਆ ਜਿਉਂ ਦੀ ਤਿਉਂ ਬਰਕਰਾਰ ਹੈ | ਹਰ ਵਾਰ ਸੱਤਾ ਵਿਚ ਆਉਣ ਤੋਂ ਪਹਿਲਾਂ ਹਰ ਸਰਕਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX