ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਪੰਜਾਬ / ਜਨਰਲ

ਮੀਂਹ ਤੇ ਤੇਜ਼ ਝੱਖੜ ਨੇ ਮਚਾਈ ਤਬਾਹੀ

ਜੀ.ਪੀ. ਸਿੰਘ
ਰਾਜਪੁਰਾ, 11 ਜੂਨ-ਲੰਘੀ ਰਾਤ ਰਾਜਪੁਰਾ ਖੇਤਰ 'ਚ ਮੀਂਹ ਤੇ ਤੇਜ਼ ਝੱਖੜ ਦੇ ਚੱਕਰਵਾਤੀ ਤੂਫ਼ਾਨ ਵਲੋਂ ਮਚਾਈ ਤਬਾਹੀ ਨਾਲ ਇਕੋ ਪਰਿਵਾਰ ਦੇ 4 ਜੀਆਂ ਸਮੇਤ 5 ਮੌਤਾਂ ਹੋਣ ਦੀ ਖਬਰ ਹੈ | ਤੇਜ ਝੱਖੜ ਨਾਲ ਪਟਿਆਲਾ ਜ਼ਿਲ੍ਹਾ 'ਚ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ | ਇਸ ਤੋਂ ਇਲਾਵਾ ਸੜਕਾਂ ਕੰਢੇ ਲੱਗੇ ਦਰੱਖ਼ਤ ਤੇ ਬਿਜਲੀ ਦੇ ਖੰਭੇ ਡਿੱਗਣ ਤੋਂ ਇਲਾਵਾ ਪਿੰਡ ਇਸਲਾਮਪੁਰ 'ਚ ਇਕ ਫ਼ੈਕਟਰੀ ਦਾ ਸ਼ੈੱਡ ਕਰੀਬ 100 ਮੀਟਰ ਦੂਰ ਇਕ ਖ਼ਾਲੀ ਪਲਾਟ ਵਿਚ ਜਾ ਡਿੱਗਿਆ | ਤੂਫ਼ਾਨ ਦੇ ਚਲਦਿਆਂ ਕਈ ਘਰਾਂ ਦੀਆਂ ਛੱਤਾਂ ਉੱਡ ਗਈਆਂ ਤੇ ਬਿਜਲੀ ਸਪਲਾਈ ਠੱਪ ਹੋਣ 'ਤੇ ਸ਼ਹਿਰ ਵਿਚ ਹਾਹਾਕਾਰ ਮਚ ਗਈ ਅਤੇ ਰਾਹਤ ਕਾਰਜਾਂ 'ਚ ਵੀ ਅੜਚਨ ਆਈ | ਕੌਂਸਲਰ ਜਗਨੰਦਨ ਗੁਪਤਾ ਨੇ ਦੱਸਿਆ ਕਿ ਪਿੰਡ ਖਾਨਪੁਰ ਰੈਲੂ ਵਿਖੇ ਕਈ ਘਰਾਂ ਦੀਆਂ ਛੱਤਾਂ ਉੱਡ ਗਈਆਂ | ਇਸੇ ਦੌਰਾਨ ਸਥਾਨਕ ਸੈਦਖੇੜੀ ਪਿੰਡ ਨੇੜੇ ਇਕ ਪਲਾਟ 'ਚ ਝੁੱਗੀ ਬਣਾ ਕੇ ਰਹਿ ਰਹੇ ਗਰੀਬ ਮਜ਼ਦੂਰ ਪਰਿਵਾਰ 'ਤੇ ਉਦੋਂ ਕਹਿਰ ਵਰਤ ਗਿਆ ਜਦੋਂ ਝੁੱਗੀ ਦੇ ਨਾਲ ਵਾਲੀ ਕੰਧ ਇਸ 'ਤੇ ਡਿਗ ਗਈ ਤੇ ਸੁੱਤੇ ਹੋਏ ਪਰਿਵਾਰ ਦੇ 4 ਜੀਅ ਜਿਨ੍ਹਾਂ 'ਚ ਗਰੀਸ਼ ਕੁਮਾਰ (25) ਉਸ ਦੀ ਮਾਤਾ ਰਾਮਸ਼੍ਰੀ (60) ਅਤੇ ਗਰੀਸ਼ ਦੀਆਂ ਦੋ ਲੜਕੀਆਂ ਰਾਧਿਕਾ (7) ਅਤੇ ਮਧੂ (6) ਦੀ ਮੌਕੇ 'ਤੇ ਮੌਤ ਹੋ ਗਈ | ਇਸੇ ਤਰ੍ਹਾਂ ਸ਼ੇਖਰ ਗਿਰ (23) ਵਾਸੀ ਦੁਰਗਾ ਕਾਲੋਨੀ ਰਾਜਪੁਰਾ ਆਪਣੇ ਸਾਥੀ ਨਾਲ ਮੋਟਰਸਾਈਕਲ 'ਤੇ ਆਪਣੇ ਕੰਮ ਤੋਂ ਘਰ ਪਰਤ ਰਿਹਾ ਸੀ ਤੇ ਜਦੋਂ ਰਾਜਪੁਰਾ-ਪਟਿਆਲਾ ਰੋਡ 'ਤੇ ਅਮਰਦੀਪ ਕਾਲੋਨੀ ਨੇੜੇ ਪਹੁੰਚੇ ਤਾਂ ਤੂਫਾਨ ਕਾਰਨ ਸੜਕ ਕੰਢੇ ਖੜੇ ਇਕ ਕੰਟੇਨਰ ਦੀ ਆੜ 'ਚ ਖੜੇ ਹੋ ਗਏ | ਇਸੇ ਦੌਰਾਨ ਕੰਟੇਨਰ ਹੀ ਉਨ੍ਹਾਂ 'ਤੇ ਡਿਗ ਗਿਆ, ਜਿਸ 'ਤੇ ਸਾਥੀ ਤਾਂ ਇਕ ਪਾਸੇ ਹਟ ਗਿਆ ਪਰ ਸ਼ੇਖਰ ਗਿਰ ਮੋਟਰਸਾਈਕਲ ਸਮੇਤ ਹੇਠ ਦੱਬਿਆ ਗਿਆ | ਨੇੜਲੀ ਫੈਕਟਰੀ ਦੇ ਵਰਕਰਾਂ ਨੇ ਕੰਟੇਨਰ ਚੁੱਕ ਕੇ ਬਾਹਰ ਕੱਢਿਆ ਪਰ ਉਦੋਂ ਤੱਕ ਉਸ ਦੀ ਮੌਤ ਹੋ ਚੁੱਕੀ ਸੀ | ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਸਾਰੀਆਂ 5 ਲਾਸ਼ਾਂ ਨੂੰ ਸਥਾਨਕ ਸਿਵਲ ਹਸਪਤਾਲ ਦੇ ਮੁਰਦਾਘਰ 'ਚ ਪੋਸਟਮਾਰਟਮ ਲਈ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸੇ ਦੌਰਾਨ ਪਟਿਆਲਾ ਦੇ ਸਨੌਰ ਵਿਖੇ ਕੰਧ ਡਿਗਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ |

ਮੋਟਰ ਦੇ ਕੋਠੇ ਦੀ ਛੱਤ ਹੇਠ ਦੱਬ ਜਾਣ ਨਾਲ ਕਿਸਾਨ ਦੀ ਮੌਤ

ਘਨੌਰ, 11 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)- ਹਲਕਾ ਘਨੌਰ ਦੇ ਪਿੰਡ ਖੇੜੀ ਗੰਡਿਆਂ ਵਿਖੇ ਤੇਜ਼ ਝੱਖੜ ਦੌਰਾਨ ਖੇਤ 'ਚ ਮੋਟਰ ਦੇ ਕੋਠੇ ਦੀ ਛੱਤ ਹੇਠ ਦੱਬ ਜਾਣ 'ਤੇ ਕਿਸਾਨ ਦੀ ਮੌਤ ਹੋ ਗਈ | ਪਿੰਡ ਵਾਸੀ ਜੈਲਦਾਰ ਰੁਪਿੰਦਰ ਸਿੰਘ ਕਨੂੰਗੋ, ਸਾਬਕਾ ਸਰਪੰਚ ਬਲਵੀਰ ਸਿੰਘ ਨੇ ...

ਪੂਰੀ ਖ਼ਬਰ »

ਅਕਾਲੀ ਦਲ (ਅ) ਨੇ ਸ਼ੋ੍ਰਮਣੀ ਕਮੇਟੀ ਦੇ ਸੀ.ਏ. ਤੇ ਫਰਮ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ, 11 ਜੂਨ (ਬਿ੍ਜੇਂਦਰ ਗੌੜ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਸ਼ੋ੍ਰਮਣੀ ਕਮੇਟੀ ਦੇ ਚਾਰਟਰਡ ਅਕਾਊਾਟੈਂਟ (ਸੀ.ਏ.) ਸਤਿੰਦਰ ਸਿੰਘ ਕੋਹਲੀ ਨੂੰ ਇਕ ਕਾਨੂੰਨੀ ਨੋਟਿਸ ਜਾਰੀ ਕੀਤਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਗੈਂਗਸਟਰ ਜਸਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ 'ਚ ਉਸ ਦੀ ਪਤਨੀ ਹੋ ਸਕੇਗੀ ਸ਼ਾਮਿਲ

ਐੱਸ. ਏ. ਐੱਸ. ਨਗਰ, 11 ਜੂਨ (ਜਸਬੀਰ ਸਿੰਘ ਜੱਸੀ)-ਜਗਰਾਉਂ ਵਿਖੇ 2 ਥਾਣੇਦਾਰਾਂ ਨੂੰ ਕਤਲ ਕਰਨ ਦੇ ਮਾਮਲੇ 'ਚ ਨਾਮਜ਼ਦ ਗੈਂਗਸਟਰ ਜਸਪ੍ਰੀਤ ਸਿੰਘ ਜੱਸੀ ਵਾਸੀ ਖਰੜ ਅਤੇ ਜੈਪਾਲ ਭੁੱਲਰ ਦੇ ਕਲਕੱਤਾ ਵਿਖੇ ਪੁਲਿਸ ਮੁਕਾਬਲੇ ਦੌਰਾਨ ਮਾਰੇ ਜਾਣ ਦੇ ਮਾਮਲੇ 'ਚ ਜਸਪ੍ਰੀਤ ਸਿੰਘ ...

ਪੂਰੀ ਖ਼ਬਰ »

ਤਾਪ ਘਰ ਲਹਿਰਾ ਮੁਹੱਬਤ ਤੇ ਰੋਪੜ ਦੇ 2 ਯੂਨਿਟ ਹੋਰ ਬੰਦ

ਲਹਿਰਾ ਮੁਹੱਬਤ, 11 ਜੂਨ (ਸੁਖਪਾਲ ਸਿੰਘ ਸੁੱਖੀ)-ਸੂਬੇ 'ਚ ਕਈ ਖੇਤਰਾਂ 'ਚ ਬਾਰਸ਼ ਪੈਣ ਨਾਲ ਤਾਪਮਾਨ ਘਟਣ ਕਰਕੇ ਘਾਟੇ 'ਚ ਚੱਲ ਰਹੇ ਪੰਜਾਬ ਰਾਜ ਬਿਜਲੀ ਨਿਗਮ ਨੂੰ ਲਹਿਰਾ ਮੁਹੱਬਤ ਤੇ ਰੋਪੜ ਦੇ 5 ਯੂਨਿਟ ਚਲਾਉਣ ਮਗਰੋਂ 3 ਯੂਨਿਟ ਬੰਦ ਕਰਨ ਨਾਲ ਲੱਖਾਂ ਦਾ ਘਾਟਾ ਝੱਲਣਾ ...

ਪੂਰੀ ਖ਼ਬਰ »

ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਐਲਾਨੇ-ਰਮਨ ਬਹਿਲ

ਐੱਸ. ਏ. ਐੱਸ. ਨਗਰ, 11 ਜੂਨ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ ਆਯੁਰਵੈਦਾ ਵਿਭਾਗ 'ਚ ਉਪਵੈਦ ਦੀਆਂ 166 ਅਸਾਮੀਆਂ ਦੇ ਨਤੀਜੇ ਐਲਾਨਣ ਉਪਰੰਤ ਯੋਗ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਨ ਲਈ ਸਿਫ਼ਾਰਸ਼ਾਂ ਭੇਜੀਆਂ ਜਾ ਰਹੀਆਂ ਹਨ | ਇਹ ਜਾਣਕਾਰੀ ਪੰਜਾਬ ਰਾਜ ਅਧੀਨ ...

ਪੂਰੀ ਖ਼ਬਰ »

ਅਕਾਲੀ ਦਲ ਅਕਤੂਬਰ 2021 ਤੱਕ ਚੋਣ ਮਨੋਰਥ ਪੱਤਰ ਤਿਆਰ ਕਰੇਗਾ-ਸੁਖਬੀਰ

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਾਰਟੀ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਚੋਣ ਮਨੋਰਥ ਪੱਤਰ ਅਕਤੂਬਰ 2021 ਦੇ ਅੰਤ ਤੱਕ ਤਿਆਰ ਕਰ ਲਵੇਗੀ ਅਤੇ ਇਸ 'ਚ ਸਰਕਾਰੀ ਮੁਲਾਜ਼ਮਾਂ ਦੀਆਂ ਸਿਰਫ਼ ਉਹੀ ...

ਪੂਰੀ ਖ਼ਬਰ »

ਜਾਧਵ ਨੂੰ ਅਪੀਲ ਦਾ ਅਧਿਕਾਰ ਦੇਣ ਵਾਲਾ ਬਿੱਲ ਪਾਕਿ ਕੌਮੀ ਅਸੈਂਬਲੀ 'ਚ ਮਨਜ਼ੂਰ

ਅੰਮਿ੍ਤਸਰ, 11 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੀ ਕੌਮੀ ਅਸੈਂਬਲੀ ਨੇ ਇਕ ਅਜਿਹੇ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ, ਜਿਸ ਦੇ ਆਧਾਰ 'ਤੇ ਜਾਸੂਸੀ ਤੇ ਅੱਤਵਾਦ ਦੇ ਕਥਿਤ ਦੋਸ਼ 'ਚ ਪਾਕਿ ਜੇਲ੍ਹ 'ਚ ਪਿਛਲੇ ਪੰਜ ਸਾਲ ਤੋਂ ਬੰਦ ਭਾਰਤੀ ਨੇਵੀ ਅਫ਼ਸਰ ਕਮਾਂਡਰ (ਸੇਵਾਮੁਕਤ) ...

ਪੂਰੀ ਖ਼ਬਰ »

ਕਿਸਾਨ 26 ਨੂੰ ਦੇਸ਼ ਭਰ 'ਚ ਰਾਜਪਾਲ ਘਰਾਂ ਦੇ ਸਾਹਮਣੇ ਕਰਨਗੇ ਪ੍ਰਦਰਸ਼ਨ

ਨਵੀਂ ਦਿੱਲੀ, 11 ਜੂਨ (ਏਜੰਸੀ)- ਅੰਦੋਲਨਕਾਰੀ ਕਿਸਾਨਾਂ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦੇ 7 ਮਹੀਨੇ ਪੂਰੇ ਹੋਣ 'ਤੇ 26 ਜੂਨ ਨੂੰ ਦੇਸ਼ ਭਰ 'ਚ ਰਾਜਪਾਲ ਘਰਾਂ (ਹਾਊਸ) ਮੂਹਰੇ ਪ੍ਰਦਰਸ਼ਨ ਕੀਤਾ ਜਾਵੇਗਾ | ਸੰਯੁਕਤ ਕਿਸਾਨ ...

ਪੂਰੀ ਖ਼ਬਰ »

'ਆਪ' ਦੀ ਦਿੱਲੀ ਸਰਕਾਰ ਨੇ ਮਹਿੰਗੇ ਮੁੱਲ 'ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ-ਬਲਬੀਰ ਸਿੰਘ ਸਿੱਧੂ

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ)-ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕੋਰੋਨਾ ਫਤਿਹ ਕਿੱਟਾਂ 'ਤੇ ਸੌੜੀ ਸਿਆਸਤ ਖੇਡਣ ਅਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਆਲੋਚਨਾ ਕੀਤੀ, ਕਿਉਂਕਿ 'ਆਪ' ਦੀ ਦਿੱਲੀ ...

ਪੂਰੀ ਖ਼ਬਰ »

ਚੰਡੀਗੜ੍ਹ ਤੋਂ ਦਿੱਲੀ ਸੜਕਾਂ 'ਤੇ ਲੱਗੇ ਮੀਲ ਪੱਥਰ ਪੰਜਾਬੀ 'ਚ ਵੀ ਲਿਖੇ ਜਾਣ-ਆਫ਼ਤਾਬ ਅਹਿਮਦ

ਚੰਡੀਗੜ੍ਹ, 11 ਜੂਨ (ਐਨ. ਐਸ. ਪਰਵਾਨਾ)-ਹਰਿਆਣਾ ਦੀ ਪ੍ਰਮੁੱਖ ਵਿਰੋਧੀ ਪਾਰਟੀ ਕਾਂਗਰਸ ਵਿਧਾਇਕ ਦਲ ਦੇ ਡਿਪਟੀ ਲੀਡਰ ਜਨਾਬ ਆਫ਼ਤਾਬ ਅਹਿਮਦ ਨੇ ਆਮ ਜਨਤਾ ਦੀ ਸਹੂਲੀਅਤ ਲਈ ਇਹ ਸੁਝਾਓ ਪੇਸ਼ ਕੀਤਾ ਹੈ ਕਿ ਚੰਡੀਗੜ੍ਹ ਤੋਂ ਲੈ ਕੇ ਦਿੱਲੀ ਤਕ ਮੇਨ ਸੜਕਾਂ 'ਤੇ ਪੰਜਾਬੀ, ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ 700 ਕਿਲੋਵਾਟ ਦਾ ਸੋਲਰ ਪਲਾਂਟ ਲਗਾਉਣ ਦੀ ਸ਼ੁਰੂਆਤ

ਅੰਮਿ੍ਤਸਰ, 11 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸੂਰਜੀ ਊਰਜਾ ਰਾਹੀਂ ਬਿਜਲੀ ਪੈਦਾ ਕਰਨ ਅਤੇ ਬਿਜਲੀ ਖ਼ਰਚਿਆਂ 'ਚ ਬੱਚਤ ਕਰਨ ਹਿਤ ਸ਼੍ਰੋਮਣੀ ਕਮੇਟੀ ਵਲੋਂ ਅਮਰੀਕੀ ਸਿੱਖ ਸੰਸਥਾ ਦੇ ਸਹਿਯੋਗ ਨਾਲ ਮਾਤਾ ਗੰਗਾ ਜੀ ਨਿਵਾਸ ਦੀ ਛੱਤ 'ਤੇ 700 ...

ਪੂਰੀ ਖ਼ਬਰ »

ਬਿਜਲੀ ਨਿਗਮ ਨੂੰ ਹੋਇਆ 8.50 ਕਰੋੜ ਦਾ ਨੁਕਸਾਨ

ਪਟਿਆਲਾ, 11 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੀ ਰਾਤ ਸੂਬੇ ਅੰਦਰ ਆਈ ਹਨੇਰੀ ਤੇ ਪਈ ਬਰਸਾਤ ਤੋਂ ਬਾਅਦ ਸੜਕਾਂ ਉੱਤੇ ਬਿਜਲੀ ਦੇ ਖੰਭੇ ਤੇ ਡਿੱਗੇ ਦਰਖ਼ਤਾਂ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆਈਆਂ | ਇੱਥੇ ਪਾਵਰਕਾਮ ਨੂੰ ਅਜਿਹੀਆਂ ਤੇਜ਼ ਹਵਾਵਾਂ ਕਾਰਨ ਇਕੋ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਜਲੰਧਰ 'ਚ ਕੈਪਟਨ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ

ਜਲੰਧਰ, 11 ਜੂਨ (ਜਸਪਾਲ ਸਿੰਘ)-ਦਲਿਤ ਵਿਦਿਆਰਥੀਆਂ ਦੇ ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ 'ਚ ਵਿਰੋਧੀ ਧਿਰ ਦੀ ਉਪ-ਨੇਤਾ ਸਰਬਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠ ਸਥਾਨਕ ਡਾ. ਅੰਬੇਡਕਰ ਚੌਂਕ ਵਿਖੇ ਸੂਬੇ ਦੀ ਕਾਂਗਰਸ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ 'ਤੇ ਜ਼ੋਰ

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ)-'ਕਾਮਯਾਬ ਕਿਸਾਨ, ਖੁਸ਼ਹਾਲ ਪੰਜਾਬ' ਮਿਸ਼ਨ ਹੇਠ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਆਮਦਨ 'ਚ ਨਿਰੰਤਰ ਆਧਾਰ 'ਤੇ ਸੁਧਾਰ ਲਿਆਉਣ ਅਤੇ ਭਵਿੱਖ ਲਈ ਵਾਤਾਵਰਣ ਸੰਤੁਲਨ ਨੂੰ ਸਲਾਮਤ ਰੱਖਣ ਦੀ ਲੋੜ 'ਤੇ ਜ਼ੋਰ ਦਿੱਤਾ ...

ਪੂਰੀ ਖ਼ਬਰ »

ਤਾਲਾਬੰਦੀ ਨੇ ਤੋੜਿਆ ਜਿਊਲਰੀ ਉਦਯੋਗ ਦਾ ਲੱਕ

ਅੰਮਿ੍ਤਸਰ, 11 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਕੋਰੋਨਾ ਦੌਰਾਨ ਤਾਲਾਬੰਦੀ ਨੇ ਦੁਨੀਆ ਦੇ ਕਾਰੋਬਾਰ ਨੂੰ ਲੀਹ੍ਹਾਂ ਤੋਂ ਉਤਾਰ ਦਿੱਤਾ ਹੈ, ਜਿਸਨੂੰ ਮੁੜ ਲੀਹ੍ਹਾਂ 'ਤੇ ਲਿਆਉਣ ਲਈ ਬੜੀ ਜੱਦੋ-ਜਹਿਦ ਕਰਨੀ ਪਵੇਗੀ | ਕੋਰੋਨਾ ਦਾ ਮਾੜਾ ਪ੍ਰਭਾਵ ਦੇਸ਼ ਦੇ ਜ਼ਿਊਲਰੀ ਉਦਯੋਗ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਧਿਆਤਮਕ ਯਾਤਰਾ ਨੂੰ ਦਰਸਾਉਂਦੀ 'ਕਾਫੀ ਟੇਬਲ ਬੁੱਕ' ਲੋਕ ਅਰਪਣ

ਜਲੰਧਰ, 11 ਜੂਨ (ਹਰਵਿੰਦਰ ਸਿੰਘ ਫੁੱਲ)-ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਰਜਿੰਦਰ ਬੇਰੀ, ਸੁਰਿੰਦਰ ਚੌਧਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਅਤੇ ਐਸ.ਐਸ.ਪੀ. ਨਵੀਨ ਸਿੰਗਲਾ ਵਲੋਂ ਅੱਜ ਐਡਵੋਕੇਟ ਅਤੇ ਲੇਖਕ ਹਰਪ੍ਰੀਤ ਸੰਧੂ ਦੁਆਰਾ ਸੰਕਲਿਤ ਸ੍ਰੀ ਗੁਰੂ ...

ਪੂਰੀ ਖ਼ਬਰ »

ਸਿੱਖਿਆ ਸੁਧਾਰਾਂ ਦੇ ਮਾਮਲੇ 'ਚ ਸਿੱਖਿਆ ਮੰਤਰੀ ਬਿਆਨ ਹਾਸੋਹੀਣਾ- ਹਰਪਾਲ ਸਿੰਘ ਚੀਮਾ

ਸੰਗਰੂਰ, 11 ਜੂਨ (ਧੀਰਜ ਪਸ਼ੌਰੀਆ)-ਪੰਜਾਬ ਵਿਧਾਨ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੇ ਉਸ ਬਿਆਨ ਨੰੂ ਹਾਸੋਹੀਣਾ ਦੱਸਿਆ ਹੈ ਜਿਸ ਵਿਚ ਪੰਜਾਬ ਦੇ ਸਿੱਖਿਆ ਮੰਤਰੀ ਨੇ ਕਿਹਾ ਸੀ ਕਿ ਦਿੱਲੀ ਸਰਕਾਰ ਨੰੂ ...

ਪੂਰੀ ਖ਼ਬਰ »

ਗੁਰਜਿੰਦਰ ਕੌਰ ਭੱਟੀ ਦੀ ਅੰਤਿਮ ਅਰਦਾਸ ਭਲਕੇ

ਸੁਨਾਮ ਊਧਮ ਸਿੰਘ ਵਾਲਾ, 11 ਜੂਨ (ਰੁਪਿੰਦਰ ਸਿੰਘ ਸੱਗੂ)-ਸੁਨਾਮ ਹਲਕੇ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਸਨਮੁਖ ਸਿੰਘ ਮੌਖਾ ਨੂੰ ਪਿਛਲੇ ਦਿਨੀਂ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੀ ਪਤਨੀ ਸਰਦਾਰਨੀ ਗੁਰਜਿੰਦਰ ਕੌਰ ...

ਪੂਰੀ ਖ਼ਬਰ »

ਹਲਕਾ ਲੰਬੀ : ਕਾਂਗਰਸੀ ਸਫ਼ਾਂ ਦੇ ਮੂੰਹੋਂ ਲੱਥੇ ਅਮਰਿੰਦਰ ਸਿੰਘ ਤੇ ਜਥੇਬੰਦਕ ਕਾਂਗਰਸੀ ਨਿਰਦੇਸ਼

ਮੰਡੀ ਕਿੱਲਿਆਂਵਾਲੀ, 11 ਜੂਨ (ਇਕਬਾਲ ਸਿੰਘ ਸ਼ਾਂਤ)-ਲੰਬੀ ਹਲਕੇ ਤੋਂ ਚੋਣ ਲੜਨ ਵਾਲੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਜਥੇਬੰਦਕ ਨਿਰਦੇਸ਼ ਲੰਬੀ ਹਲਕੇ ਦੀਆਂ ਕਾਂਗਰਸੀ ਸਫ਼ਾਂ ਦੇ ਮੂੰਹੋਂ ਲੱਥ ਗਏ ਹਨ | ਇਸ ਵੀ. ਆਈ. ਪੀ. ਹਲਕੇ 'ਚ ਕਾਂਗਰਸ ਦੇ ਕੌਮੀ ਸੱਦੇ 'ਤੇ ਅੱਜ ...

ਪੂਰੀ ਖ਼ਬਰ »

ਵਿਦੇਸ਼ੀ ਪੜ੍ਹਾਈ ਲਈ ਮੁਸ਼ਕਿਲਾਂ ਦਾ ਦੌਰ ਅਜੇ ਵੀ ਜਾਰੀ

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 11 ਜੂਨ-ਬੇਸ਼ੱਕ ਅੰਤਰਰਾਸ਼ਟਰੀ ਪੱਧਰ ਤੇ ਕੋਰੋਨਾ ਦੀ ਰਫ਼ਤਾਰ ਘਟੀ ਹੈ ਪਰ ਅੰਤਰਰਾਸ਼ਟਰੀ ਉਡਾਣਾਂ 'ਤੇ ਲੱਗੀਆਂ ਪਾਬੰਦੀਆਂ ਵੀਜ਼ਾ ਲਗਵਾ ਚੁੱਕੇ ਹਜ਼ਾਰਾਂ ਵਿਦਿਆਰਥੀਆਂ ਦੀ ਵਿਦੇਸ਼ ਪੜ੍ਹਾਈ ਦੇ ਰਸਤੇ ਵਿਚ ਰੋੜਾ ਬਣੀਆਂ ...

ਪੂਰੀ ਖ਼ਬਰ »

ਬੇਅਦਬੀ ਕਾਂਡ 'ਚ ਗਿ੍ਫ਼ਤਾਰ ਪ੍ਰੇਮੀਆਂ ਨੂੰ ਅਦਾਲਤ 'ਚ ਪੇਸ਼ ਕਰਨ ਦੇ ਹੁਕਮ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਚੋਰੀ ਹੋਏ ਸਰੂਪ ਦੀ ਬੇਅਦਬੀ ਅਤੇ ਬਰਗਾੜੀ 'ਚ ਹੀ ਲਾਏ ਗਏ ਇਤਰਾਜ਼ਯੋਗ ਤੇ ਭੜਕਾਊ ਪੋਸਟਰਾਂ ਸਬੰਧੀ 2015 'ਚ ਥਾਣਾ ਬਾਜਾਖਾਨਾ ਵਿਖੇ ਦਰਜ ਮਾਮਲਿਆਂ 'ਚ ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਪੰਜਾਬ ਯੂਥ ਕਾਂਗਰਸ ਦੇ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ 'ਚ ਵਿਰੋਧੀ ਦੀ ਭੂਮਿਕਾ ਨਿਭਾਅ ਰਹੀ ਆਮ ਆਦਮੀ ਪਾਰਟੀ ਨੂੰ ਅੱਜ ਜ਼ਿਲ੍ਹਾ ਮੋਗਾ ਵਿਚ ਉਸ ਸਮੇਂ ਵੱਡਾ ਸਮਰਥਨ ਮਿਲਿਆ ਜਦੋਂ ਹਲਕਾ ਧਰਮਕੋਟ ਦੀ ਸਿਆਸਤ 'ਚ ਵੱਡਾ ਨਾਮਣਾ ਖੱਟਣ ਵਾਲੇ ਸਾਬਕਾ ਸ਼੍ਰੋਮਣੀ ...

ਪੂਰੀ ਖ਼ਬਰ »

ਕੋਟਕਪੂਰਾ ਗੋਲੀ ਕਾਂਡ ਸਬੰਧੀ ਸਿੱਟ ਵਲੋਂ ਗਵਾਹਾਂ ਦੇ ਬਿਆਨ ਦਰਜ

ਫ਼ਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)-ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਐੱਲ.ਕੇ. ਯਾਦਵ ਦੀ ਅਗਵਾਈ 'ਚ ਨਵੀਂ ਬਣੀ ਵਿਸ਼ੇਸ਼ ਜਾਂਚ ਟੀਮ ਵਲੋਂ ਮਾਮਲੇ ਦੀ ਜਾਂਚ 'ਚ ਤੇਜ਼ੀ ਲਿਆਂਦੇ ਹੋਏ ਅੱਜ ਇੱਥੇ ਕੈਂਪ ਆਫ਼ਿਸ ਵਿਚ ਚਸ਼ਮਦੀਦ ...

ਪੂਰੀ ਖ਼ਬਰ »

ਮਾਨਸੂਨ ਦੇ 12 ਦਿਨ ਪਹਿਲਾਂ ਦਿੱਲੀ ਪੁੱਜਣ ਦੀ ਸੰਭਾਵਨਾ

ਨਵੀਂ ਦਿੱਲੀ, 11 ਜੂਨ (ਏਜੰਸੀ)-ਦੱਖਣ-ਪੱਛਮੀ ਮਾਨਸੂਨ ਦੇ ਇਸ ਵਾਰ 12 ਦਿਨ ਪਹਿਲਾਂ ਦਿੱਲੀ ਪੁੱਜਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ | ਰਾਜਧਾਨੀ ਵਿਚ ਮਾਨਸੂਨ ਆਮ ਤੌਰ 'ਤੇ 27 ਜੂਨ ਤੱਕ ਪੁੱਜਦੀ ਹੈ ਪਰ ਇਸ ਵਾਰ ਇਸ ਦੇ ਪਹਿਲਾਂ ਆਉਣ ਦੀ ਸੰਭਾਵਨਾ ਹੈ | ਭਾਰਤੀ ਮੌਸਮ ਵਿਭਾਗ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX