ਤਾਜਾ ਖ਼ਬਰਾਂ


ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਨਹੀਂ
. . .  8 minutes ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  24 minutes ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  28 minutes ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  49 minutes ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਮੋਗਾ

ਅੱਤ ਦੀ ਗਰਮੀ ਵਿਚ ਨਿਕੰਮੇ ਬਿਜਲੀ ਪ੍ਰਬੰਧਾਂ ਲੋਕਾਂ ਦੀਆਂ ਸਮੱਸਿਆਵਾਂ 'ਚ ਕੀਤਾ ਵਾਧਾ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਬਿਜਲੀ ਦੇ ਮਾਮਲੇ ਵਿਚ ਪੰਜਾਬ ਨੂੰ ਆਤਮ ਨਿਰਭਰ ਸੂਬਾ ਕਿਹਾ ਜਾਂਦਾ ਹੈ ਜਿਸ ਦੀ ਬਦੌਲਤ ਸਰਕਾਰਾਂ ਵਲੋਂ 24 ਘੰਟੇ ਬਿਜਲੀ ਸਪਲਾਈ ਦੇ ਦਾਅਵੇ ਅਕਸਰ ਹੀ ਕੀਤੇ ਜਾਂਦੇ ਹਨ ਪਰ ਇਹ ਦਾਅਵੇ ਉਸ ਸਮੇਂ ਹਵਾ ਹਵਾਈ ਹੋ ਜਾਂਦੇ ਹਨ ਜਦੋਂ ਪੇਂਡੂ ਖੇਤਰ ਦੇ ਨਾਲ ਨਾਲ ਸ਼ਹਿਰਾਂ ਵਿਚ ਵੀ ਲੋਕਾਂ ਨੂੰ ਬਿਜਲੀ ਦੇ ਕੱਟਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕਦੇ ਕਦੇ ਇਹ ਕੱਟ ਘੰਟਿਆਂ ਬੱਧੀ ਲੰਬੇ ਵੀ ਹੋ ਜਾਂਦੇ ਹਨ | ਪਾਵਰ ਕਾਮ ਦੇ ਅਧਿਕਾਰੀ ਬੇਸ਼ੱਕ ਇਹ ਵੀ ਦਾਅਵੇ ਕਰਦੇ ਹਨ ਕਿ ਉਨ੍ਹਾਂ ਵਲੋਂ ਬਿਜਲੀ ਸਪਲਾਈ ਨੂੰ ਨਿਰਵਿਘਨ ਉਪਭੋਗਤਾਵਾਂ ਤੱਕ ਪਹੁੰਚਾਉਣ ਲਈ ਜਿੱਥੇ ਉਨ੍ਹਾਂ ਵਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ ਉੱਥੇ ਉਨ੍ਹਾਂ ਦਾ ਸਟਾਫ਼ ਬਿਜਲੀ ਸਬੰਧੀ ਸ਼ਿਕਾਇਤਾਂ ਨੂੰ ਨਿਪਟਾਉਣ ਲਈ 24 ਘੰਟੇ ਤਤਪਰ ਹੈ ਪਰ ਸਥਿਤੀ ਉਸ ਸਮੇਂ ਹਾਸੋਹੀਣੀ ਹੋ ਜਾਂਦੀ ਹੈ ਜਦੋਂ ਮੀਂਹ ਹਨ੍ਹੇਰੀ ਅਜੇ ਕਿਤੇ ਦੂਰ ਹੀ ਹੁੰਦਾ ਹੈ ਤੇ ਮੁਲਾਜ਼ਮ ਬਿਜਲੀ ਪਹਿਲਾਂ ਹੀ ਬੰਦ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਫ਼ਾਰਗ ਹੋ ਜਾਂਦਾ ਹੈ, ਪਰ ਇਸ ਦੇ ਬਾਵਜੂਦ ਵੀ ਮੀਂਹ ਹਨ੍ਹੇਰੀ ਤੋਂ ਬਾਅਦ ਲੋਕਾਂ ਨੂੰ ਘੰਟਿਆਂ ਬੱਧੀ ਬਿਜਲੀ ਦੇ ਆਉਣ ਦਾ ਇੰਤਜ਼ਾਰ ਕਰਨਾ ਪੈਂਦਾ ਹੈ ਅਤੇ ਕਈ ਕਈ ਵਾਰ ਤਾਂ ਮਾਮੂਲੀ ਮੀਂਹ ਹਨ੍ਹੇਰੀ ਦੇ ਵੀ ਲੋਕਾਂ ਨੂੰ ਅਤਿ ਦੀ ਗਰਮੀ ਵਿਚ ਬਿਨਾਂ ਬਿਜਲੀ ਦੇ ਰਾਤਾਂ ਗੁਜ਼ਾਰਨੀਆਂ ਪੈਂਦੀਆਂ ਹਨ ਅਤੇ ਜਦੋਂ ਲੋਕ ਬਿਜਲੀ ਵਿਭਾਗ ਵਲੋਂ ਉਨ੍ਹਾਂ ਦੀ ਸਹੂਲਤ ਲਈ ਦਿੱਤੇ ਗਏ ਕੰਪਲੇਂਟ ਨੰਬਰਾਂ 'ਤੇ ਸ਼ਿਕਾਇਤ ਕਰਨ ਲਈ ਸੰਪਰਕ ਕਰਦੇ ਹਨ ਤਾਂ ਕੋਈ ਫ਼ੋਨ ਨਹੀਂ ਉਠਾਉਂਦਾ ਜਾਂ ਫ਼ੋਨ ਬਿਜ਼ੀ ਕਰ ਦਿੱਤਾ ਜਾਂਦਾ ਹੈ ਅਤੇ ਜੇਕਰ ਕਿਤੇ ਕੋਈ ਫ਼ੋਨ ਚੁੱਕ ਲਵੇ ਤਾਂ ਉਨ੍ਹਾਂ ਵਲੋਂ ਕੋਈ ਤਸੱਲੀਬਖ਼ਸ਼ ਉੱਤਰ ਦੇਣ ਦੀ ਬਜਾਏ ਸਟਾਫ਼ ਦੀ ਕਮੀ ਦਾ ਰੋਣਾ ਰੋ ਕੇ ਹੀ ਸਾਰ ਦਿੱਤਾ ਜਾਂਦਾ ਹੈ ਜਾਂ ਜੇ.ਈ. ਸਾਹਿਬ ਨਾਲ ਗੱਲ ਕਰ ਲਵੋ ਕਹਿ ਕੇ ਪੱਲਾ ਝਾੜ ਦਿੱਤਾ ਜਾਂਦਾ ਹੈ ਅਤੇ ਜਦੋਂ ਲੋਕ ਸਬੰਧਿਤ ਜੇ.ਈ. ਨੂੰ ਫ਼ੋਨ ਕਰਦੇ ਹਨ ਤਾਂ ਉਹ ਵੀ ਆਪਣੀਆਂ ਮਜਬੂਰੀਆਂ ਦੱਸਣ ਲੱਗ ਜਾਂਦੇ ਹਨ | ਬਿਜਲੀ ਕੱਟਾਂ ਕਾਰਨ ਇਨਵਰਟਰ ਵੀ ਜੁਆਬ ਦੇ ਜਾਂਦੇ ਹਨ ਜਿਸ ਕਾਰਨ ਅਤਿ ਗਰਮੀ ਤੋਂ ਰਾਹਤ ਪਾਉਣ ਲਈ ਲੋਕਾਂ ਨੂੰ ਮਜਬੂਰੀ ਵੱਸ ਜਨਰੇਟਰ ਚਲਾਉਣੇ ਪੈਂਦੇ ਹਨ ਪਰ ਅਸਮਾਨ ਨੂੰ ਛੂੰਹਦੀਆਂ ਤੇਲ ਦੀਆਂ ਕੀਮਤਾਂ ਕਾਰਨ ਲੋਕਾਂ ਦੀ ਜੇਬ 'ਤੇ ਵੱਡਾ ਆਰਥਿਕ ਬੋਝ ਪੈਂਦਾ ਹੈ ਜਿਸ ਨੂੰ ਝੱਲਣਾ ਆਮ ਲੋਕਾਂ ਦੇ ਵੱਸ ਦੀ ਗੱਲ ਨਹੀਂ ਰਹੀ | ਇਸ ਤੋਂ ਇਲਾਵਾ ਜੈੱਨਰੇਟਰਾਂ ਦਾ ਰੌਲਾ ਵੀ ਲੋਕਾਂ ਲਈ ਦੂਹਰੀ ਮੁਸੀਬਤ ਬਣਦਾ ਹੈ ਅਤੇ ਪ੍ਰਦੂਸ਼ਣ ਦੀ ਸਮੱਸਿਆ ਵੱਖ ਪੈਦਾ ਹੁੰਦੀ ਹੈ | ਲੋਕਾਂ ਦਾ ਇਹ ਵੀ ਕਹਿਣਾ ਹੈ ਕਿ ਝੋਨੇ ਲਈ ਬਿਜਲੀ ਸਪਲਾਈ ਜੋ 10 ਜੂਨ ਤੋਂ ਸ਼ੁਰੂ ਹੁੰਦੀ ਤੋਂ ਪਹਿਲਾਂ ਵੀ ਲੋਕਾਂ ਨੂੰ ਵੱਡੇ ਵੱਡੇ ਬਿਜਲੀ ਕੱਟਾਂ ਨਾਲ ਰਾਤ ਅਤੇ ਦਿਨ ਗੁਜ਼ਾਰਨੇ ਪਏ ਹਨ ਅਤੇ ਜੇਕਰ ਖੇਤੀ ਸੈਕਟਰੀ ਲਈ ਬਿਜਲੀ ਸਪਲਾਈ ਤੋਂ ਪਹਿਲਾਂ ਬਿਜਲੀ ਕੱਟਾਂ ਦਾ ਇਹ ਹਾਲ ਹੈ ਤਾਂ ਹੁਣ ਕੀ ਹੋਵੇਗਾ ਇਹ ਸੋਚ ਕੀ ਪਸੀਨਾ ਆਉਣ ਲੱਗ ਜਾਂਦਾ ਹੈ | ਅਤਿ ਦੀ ਗਰਮੀ ਵਿਚ ਬਿਜਲੀ ਕੱਟਾਂ ਦੇ ਸਤਾਏ ਲੋਕਾਂ ਨੇ ਪਾਵਰ ਕਾਮ ਅਤੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਬਿਜਲੀ ਕੱਟਾਂ ਤੋਂ ਲੋਕਾਂ ਨੂੰ ਨਿਜਾਤ ਦਵਾਈ ਜਾਵੇ ਉੱਥੇ ਪਾਵਰ ਕਾਮ ਵਿਚ ਸਟਾਫ਼ ਦੀ ਕਮੀ ਨੂੰ ਦੂਰ ਕੀਤਾ ਜਾਵੇ |

ਤੇਲ ਦੀਆਂ ਵਧੀਆਂ ਕੀਮਤਾਂ ਵਿਰੁੱਧ ਕਾਂਗਰਸੀਆਂ ਵਲੋਂ ਕੇਂਦਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਹੋ ਰਹੇ ਲਗਾਤਾਰ ਵਾਧੇ ਦੇ ਵਿਰੋਧ 'ਚ ਮੋਗਾ ਕਾਂਗਰਸ ਦੇ ਜੁਝਾਰੂ ਵਰਕਰਾਂ ਵਲੋਂ ਅੱਜ ਵਿਧਾਇਕ ਡਾ. ਹਰਜੋਤ ਕਮਲ ਦੀ ਪ੍ਰੇਰਨਾ ਸਦਕਾ ਉਨ੍ਹਾਂ ਦੇ ਭਰਾ ਜਗਸੀਰ ਸਿੰਘ ਸੀਰਾ ...

ਪੂਰੀ ਖ਼ਬਰ »

ਨਾਬਾਲਗ ਕੈਨੇਡੀਅਨ ਵਿਦਿਆਰਥਣ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਅਜੀਤਵਾਲ, 11 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਕੈਨੇਡੀਅਨ ਲੜਕੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ, ਮਹਿਣਾ ਪੁਲਿਸ ਨੇ ਪਿ੍ੰਸੀਪਲ ਦੀ ਲੜਕੀ ਸਣੇ ਦੋ ਜਾਣਿਆਂ 'ਤੇ ਮੁਕੱਦਮਾ ਦਰਜ ਕੀਤਾ ਹੈ | ਪੁਲਿਸ ਅਨੁਸਾਰ ਜਸਵੀਰ ਸਿੰਘ ਵਾਸੀ ਤਲਵੰਡੀ ਭੰਗੇਰੀਆਂ ਨੇ ਜੋ ਲੜਕੀ ਦਾ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪਰੇਸ਼ਾਨ ਔਰਤ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ

ਮੋਗਾ, 11 ਜੂਨ (ਗੁਰਤੇਜ ਸਿੰਘ)-ਮਾਨਸਿਕ ਪਰੇਸ਼ਾਨ ਚੱਲਦੀ ਇਕ ਔਰਤ ਵਲੋਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲੈਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਕਾਰਵਾਈ ਕਰ ਰਹੇ ਥਾਣਾ ਸਿਟੀ ਸਾਊਥ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹਾ ਨੂੰ ਕੋਰੋਨਾ ਤੋਂ ਰਾਹਤ ਅੱਜ ਆਏ 26 ਹੋਰ ਨਵੇ ਮਾਮਲੇ

ਮੋਗਾ, 11 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹਾ 'ਚ ਪਿਛਲੇ ਕੁਝ ਦਿਨਾਂ ਤੋਂ ਕੋਰੋਨਾ ਦੇ ਮਾਮਲੇ ਘਟਣ ਨਾਲ ਜ਼ਿਲ੍ਹਾ ਵਾਸੀਆਂ ਨੇ ਵੱਡੀ ਰਾਹਤ ਮਹਿਸੂਸ ਕੀਤੀ ਹੈ | ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ...

ਪੂਰੀ ਖ਼ਬਰ »

ਮੋਗਾ 'ਚ ਅੱਜ ਰਿਕਾਰਡ ਤੋੜ ਹੋਈ ਵੈਕਸੀਨੇਸ਼ਨ-ਡਾ. ਸਿੰਗਲਾ

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਅਸ਼ੋਕ ਸਿੰਗਲਾ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਅੱਜ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਲਗਾਏ ਕੈਂਪਾਂ ਵਿਚ ਮੋਗਾ 'ਚ 716, ਢੁੱਡੀਕੇ 'ਚ 380, ਪੱਤੋ ਹੀਰਾ ਸਿੰਘ 'ਚ 418, ਕੋਟ ਈਸੇ ਖਾਂ 'ਚ 588, ਠੱਠੀ ਭਾਈ 'ਚ 785, ਡਰੋਲੀ ਭਾਈ 'ਚ 507 ਜੋ ਕਿ ਕੁੱਲ 3394 ...

ਪੂਰੀ ਖ਼ਬਰ »

ਲਾਪਤਾ ਵਿਅਕਤੀ ਦੀ ਪੱਖੇ ਨਾਲ ਲਟਕਦੀ ਮਿਲੀ ਲਾਸ਼

ਮੋਗਾ, 11 ਜੂਨ (ਗੁਰਤੇਜ ਸਿੰਘ)-ਬੀਤੇ ਚਾਰ ਦਿਨਾਂ ਤੋਂ ਲਾਪਤਾ ਵਿਅਕਤੀ ਦੀ ਪੱਖੇ ਨਾਲ ਲਮਕਦੀ ਗਲੀ ਸੜੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਮੁਤਾਬਿਕ ਵਰਿੰਦਰ ਸਿੰਘ ਉਰਫ਼ ਅਰਵਿੰਦਰ ਸਿੰਘ ਉਮਰ 32 ਸਾਲ ਪੁੱਤਰ ਲਖਵੀਰ ਸਿੰਘ ਵਾਸੀ ਪਿੰਡ ਮਾਹਲਾ ...

ਪੂਰੀ ਖ਼ਬਰ »

ਉੱਘੇ ਵਪਾਰੀ ਪਵਨ ਕੁਮਾਰ ਮੰਗਲਾ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਬੱਧਨੀ ਕਲਾਂ, 11 ਜੂਨ (ਸੰਜੀਵ ਕੋਛੜ)-ਸਥਾਨਕ ਕਸਬੇ 'ਚ ਉੱਘੇ ਸਮਾਜਸੇਵੀ ਵਜੋਂ ਜਾਣੇ ਜਾਂਦੇ ਪੁਨੀਤ ਕੁਮਾਰ ਮੰਗਲਾ ਅਤੇ ਵਿਕਾਸ ਕੁਮਾਰ ਮੰਗਲਾ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਬਹੁਤ ਹੀ ਸਤਿਕਾਰਯੋਗ ਪਿਤਾ ਖਾਦ ਅਤੇ ਬੀਜਾਂ ਦੇ ਉੱਘੇ ਵਪਾਰੀ ਪਵਨ ...

ਪੂਰੀ ਖ਼ਬਰ »

ਖੋਸਾ ਪਰਿਵਾਰ ਨੂੰ ਸਦਮਾ, ਸੇਵਾਮੁਕਤ ਐਸ. ਪੀ. ਸੁਰਜੀਤ ਸਿੰਘ ਖੋਸਾ ਦਾ ਹੋਇਆ ਦਿਹਾਂਤ

ਕੋਟ ਈਸੇ ਖਾਂ, 11 ਜੂਨ (ਨਿਰਮਲ ਸਿੰਘ ਕਾਲੜਾ)-ਪਿੰਡ ਖੋਸਾ ਰਣਧੀਰ ਤੋਂ ਇਲਾਵਾ ਹਲਕੇ ਅਤੇ ਇਲਾਕੇ 'ਚ ਚੰਗਾ ਨਾਮਣਾ ਰੱਖਣ ਵਾਲੇ ਖੋਸਾ ਪਰਿਵਾਰ ਅਤੇ ਜ਼ੈਲਦਾਰ ਪਰਿਵਾਰ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਬੀਬੀ ਕਮਲਜੀਤ ਕੌਰ ਖੋਸਾ ਦੇ ਪਤੀ, ਉਪਿੰਦਰਬੀਰ ਸਿੰਘ ...

ਪੂਰੀ ਖ਼ਬਰ »

ਬਾਰ ਐਸੋਸੀਏਸ਼ਨ ਵਲੋਂ ਐਡਵੋਕੇਟ ਰਾਜਪਾਲ ਸ਼ਰਮਾ ਨਾਲ ਦੁੱਖ ਦਾ ਪ੍ਰਗਟਾਵਾ

ਮੋਗਾ, 11 ਜੂਨ (ਗੁਰਤੇਜ ਸਿੰਘ)-ਬੀਤੇ ਦਿਨੀਂ ਸਾਬਕਾ ਬਾਰ ਪ੍ਰਧਾਨ ਐਡਵੋਕੇਟ ਰਾਜਪਾਲ ਸ਼ਰਮਾ ਦੇ ਮਾਤਾ ਸ਼ੀਲਾ ਦੇਵੀ (68) ਪਤਨੀ ਸਵ. ਐਡਵੋਕੇਟ ਸੁਭਾਸ਼ ਕੁਮਾਰ ਸ਼ਰਮਾ ਪਰਿਵਾਰ ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੇ ਇਸ ਅਕਾਲ ਚਲਾਣੇ 'ਤੇ ਐਡਵੋਕੇਟ ...

ਪੂਰੀ ਖ਼ਬਰ »

ਉਪ ਪਿ੍ੰਸੀਪਲ ਜਸਬੀਰ ਕੌਰ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ)-ਦਸਮੇਸ਼ ਪਬਲਿਕ ਹਾਈ ਸਕੂਲ ਮੋਗਾ ਦੇ ਉਪ ਪਿ੍ੰਸੀਪਲ ਮੈਡਮ ਜਸਬੀਰ ਕੌਰ ਪਤਨੀ ਗੁਰਜੀਵਨ ਸਿੰਘ ਜੋ 42 ਵਰਿ੍ਹਆ ਦੇ ਸਨ ਅਚਾਨਕ ਸੰਖੇਪ ਬਿਮਾਰੀ ਕਾਰਨ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾ ਵਿਚ ਜਾ ਬਿਰਾਜੇ ਹਨ | ਇਸ ਦੁੱਖ ਦੀ ਘੜੀ ਵਿਚ ...

ਪੂਰੀ ਖ਼ਬਰ »

ਕਾਂਗਰਸ ਦਾ ਅੰਦਰੂਨੀ ਕਲੇਸ਼ ਸਿਖ਼ਰਾਂ 'ਤੇ-ਰਾਜਵੰਤ ਮਾਹਲਾ

ਮੋਗਾ, 11 ਜੁਲਾਈ (ਸੁਰਿੰਦਰਪਾਲ ਸਿੰਘ)-ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਤੋਂ ਲੋਕ ਅੱਕ ਚੁੱਕੇ ਹਨ ਤੇ ਇਨ੍ਹਾਂ ਤੋਂ ਖਹਿੜਾ ਛੁਡਾਉਣ ਲਈ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਬਚੇ ਦਿਨਾਂ ਨੂੰ ਗਿਣ ਰਹੇ ਹਨ, ਅੱਜ ਕੱਲ੍ਹ ਕਾਂਗਰਸ ਦਾ ਅੰਦਰੂਨੀ ...

ਪੂਰੀ ਖ਼ਬਰ »

ਕੋਰੋਨਾ ਪਾਜ਼ੀਟਿਵ ਮਰੀਜ਼ ਸਰੀਰ 'ਚ ਆਕਸੀਜਨ ਘਟਣ 'ਤੇ ਤੁਰੰਤ ਹਸਪਤਾਲ ਦਾਖ਼ਲ ਹੋਣ-ਡਾ. ਪਵਾਰ

ਨੱਥੂਵਾਲਾ ਗਰਬੀ, 11 ਜੂਨ (ਸਾਧੂ ਰਾਮ ਲੰਗੇਆਣਾ)-ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਦੋ ਸਾਲਾਂ ਤੋਂ ਜਾਰੀ ਹੈ | ਦੇਸ਼ ਭਰ ਵਿਚ ਇਸ ਸਾਲ ਵੀ ਵੱਡੀ ਗਿਣਤੀ ਵਿਚ ਆਮ ਲੋਕ ਕੋਰੋਨਾ ਪਾਜ਼ੀਟਿਵ ਹੋਏ ਹਨ | ਇਸ ਸਾਲ ਮੌਤ ਦਰ ਦਾ ਅੰਕੜਾ ਕਾਫ਼ੀ ਜ਼ਿਆਦਾ ਰਿਹਾ ਹੈ, ਜਿਸ ਦਾ ਵੱਡਾ ...

ਪੂਰੀ ਖ਼ਬਰ »

55 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਕਾਬੂ

ਨਿਹਾਲ ਸਿੰਘ ਵਾਲਾ, 11 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਨਸ਼ਾ ਸਮਗਲਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਪਰਸਨ ਸਿੰਘ ਦੀਆਂ ਹਦਾਇਤਾਂ 'ਤੇ ਥਾਣਾ ਨਿਹਾਲ ...

ਪੂਰੀ ਖ਼ਬਰ »

ਅਨਪੜ੍ਹਤਾ ਕਾਰਨ ਅਫ਼ਵਾਹਾਂ ਦੀ ਭੇਟ ਚੜ੍ਹੇ ਪਿੰਡ ਚੀਦਾ ਦੇ ਬਜ਼ੁਰਗ ਪਤੀ-ਪਤਨੀ

ਠੱਠੀ ਭਾਈ, 11 ਜੂਨ (ਜਗਰੂਪ ਸਿੰਘ ਮਠਾੜੂ)-ਬੇਸ਼ੱਕ ਪੂਰੀ ਦੁਨੀਆ ਵਿਚ ਕੋਰੋਨਾ ਮਹਾਂਮਾਰੀ ਨੇ ਮਨੁੱਖਤਾ ਨੂੰ ਵੱਡੀ ਪੱਧਰ 'ਤੇ ਆਪਣੇ ਕਲਾਵੇ ਵਿਚ ਲੈ ਲਿਆ ਪਰ ਪੰਜਾਬ ਵਿਚ ਅਨਪੜ੍ਹਤਾ ਕਾਰਨ ਲੋਕ ਅਜੇ ਵੀ ਅਫ਼ਵਾਹਾਂ 'ਤੇ ਜ਼ਿਆਦਾ ਵਿਸ਼ਵਾਸ ਕਰ ਕੇ ਜਿੱਥੇ ਆਪਣੀ ਜਾਨ ...

ਪੂਰੀ ਖ਼ਬਰ »

5 ਗ੍ਰਾਮ ਹੈਰੋਇਨ, 900 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਮੋਗਾ, 11 ਜੂਨ (ਗੁਰਤੇਜ ਸਿੰਘ)-ਮੋਗਾ ਪੁਲਿਸ ਵਲੋਂ ਦੋ ਵੱਖ ਵੱਖ ਥਾਵਾਂ ਤੋਂ 5 ਗ੍ਰਾਮ ਹੈਰੋਇਨ ਅਤੇ 900 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਥਾਣਾ ਸਦਰ ਮੋਗਾ ਦੇ ਐਸ.ਆਈ. ਬਲਵਿੰਦਰ ਸਿੰਘ ਅਤੇ ...

ਪੂਰੀ ਖ਼ਬਰ »

-ਮਾਮਲਾ ਪਿੰਡ ਰਾਜੇਆਣਾ ਵਿਖੇ 10 ਦਿਨ ਤੋਂ ਬਿਜਲੀ ਸਪਲਾਈ ਬੰਦ ਹੋਣ ਦਾ- ਕਿਰਤੀ ਕਿਸਾਨ ਯੂਨੀਅਨ ਅਤੇ ਬਾਕੀ ਲੋਕਾਂ ਨੇ ਐਕਸੀਅਨ ਦਫ਼ਤਰ ਦਾ ਕੀਤਾ ਘਿਰਾਓ

ਨੱਥੂਵਾਲਾ ਗਰਬੀ, 11 ਜੂਨ (ਸਾਧੂ ਰਾਮ ਲੰਗੇਆਣਾ)-ਕਿਰਤੀ ਕਿਸਾਨ ਯੂਨੀਅਨ ਬਲਾਕ ਬਾਘਾ ਪੁਰਾਣਾ ਵਲੋਂ ਬਲਾਕ ਸਕੱਤਰ ਜਸਮੇਲ ਸਿੰਘ, ਬਲਕਰਨ ਸਿੰਘ ਯੂਥ ਆਗੂਆਂ ਦੀ ਅਗਵਾਈ ਹੇਠ ਪਿੰਡ ਰਾਜੇਆਣਾ ਵਿਖੇ ਤਕਰੀਬਨ 10 ਦਿਨ ਤੋਂ ਬਿਜਲੀ ਨਾ ਆਉਣ 'ਤੇ ਐਕਸੀਅਨ ਦਫ਼ਤਰ ਬਾਘਾ ...

ਪੂਰੀ ਖ਼ਬਰ »

ਸਬ-ਡਵੀਜ਼ਨ ਸਾਂਝ ਕੇਂਦਰ ਧਰਮਕੋਟ ਦੀ ਮਹੀਨਾਵਾਰ ਮੀਟਿੰਗ ਹੋਈ

ਧਰਮਕੋਟ, 11 ਜੂਨ (ਪਰਮਜੀਤ ਸਿੰਘ)-ਸਬ-ਡਵੀਜ਼ਨ ਸਾਂਝ ਕੇਂਦਰ ਧਰਮਕੋਟ ਜ਼ਿਲ੍ਹਾ ਮੋਗਾ ਦੀ ਮੀਟਿੰਗ ਡੀ.ਐਸ.ਪੀ. ਧਰਮਕੋਟ ਸੁਬੇਗ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਂਝ ਕੇਂਦਰ ਦੇ ਇੰਚਾਰਜ ਏ.ਐਸ.ਆਈ. ਸਰਬਜੀਤ ਸਿੰਘ ਨੇ ਮਈ ਮਹੀਨੇ ਵਿਚ ਦਿੱਤੀਆਂ ਗਈਆਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX