ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  57 minutes ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  about 1 hour ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  about 1 hour ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  about 2 hours ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  about 3 hours ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 3 hours ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  about 3 hours ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  about 3 hours ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 3 hours ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 3 hours ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 3 hours ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 4 hours ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 4 hours ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 4 hours ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 4 hours ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 4 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 4 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 4 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 4 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 4 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 5 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 5 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 5 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 6 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 6 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਖੰਨਾ / ਸਮਰਾਲਾ

ਵਧ ਰਹੀਆਂ ਤੇਲ ਕੀਮਤਾਂ ਅਤੇ ਮਹਿੰਗਾਈ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)- ਅੱਜ ਪੰਜਾਬ ਪ੍ਰਦੇਸ਼ ਕਮੇਟੀ ਦੇ ਪ੍ਰਧਾਨ ਤੇ ਹਲਕਾ ਵਿਧਾਇਕ ਗੁਰਕੀਰਤ ਸਿੰਘ ਦੇ ਨਿਰਦੇਸ਼ਾਂ 'ਤੇ ਜ਼ਿਲ੍ਹਾ ਕੋਆਰਡੀਨੇਟਰ ਖੰਨਾ ਡਾ. ਗੁਰਮੁਖ ਸਿੰਘ ਚਾਹਲ ਦੀ ਅਗਵਾਈ ਵਿਚ ਕੇਂਦਰ ਸਰਕਾਰ ਵਲੋਂ ਲਗਾਤਾਰ ਡੀਜ਼ਲ, ਪੈਟਰੋਲ ਦੀ ਕੀਮਤਾਂ ਵਿਚ ਵਾਧਾ ਕਰਨ ਖ਼ਿਲਾਫ਼ ਭਾਦਲਾ ਪੈਟਰੋਲ ਪੰਪ ਤੇ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਕੇਂਦਰ ਸਰਕਾਰ ਨੂੰ ਤੇਲ ਦੀ ਕੀਮਤ ਵਿਚ ਵਾਧਾ ਵਾਪਸ ਲੈਣ ਦੀ ਮੰਗ ਕੀਤੀ¢ ਇਸ ਦੇ ਨਾਲ ਹੀ ਮੋਦੀ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਬਿੱਲਾਂ ਦੀ ਜੰਮ ਕੇ ਨਿਖੇਧੀ ਕੀਤੀ ਗਈ¢ ਇਸ ਮੌਕੇ ਡਾ. ਚਾਹਲ ਨੇ ਕਿਹਾ ਕਿ ਤੇਲ ਦੀ ਜਿੰਨੀ ਮਹਿੰਗਾਈ ਮੋਦੀ ਸਰਕਾਰ ਸਮੇਂ ਹੋਈ ਹੈ, ਇਹ ਆਪਣੇ ਆਪ ਵਿਚ ਇਕ ਰਿਕਾਰਡ ਹੈ | ਚਾਹਲ ਨੇ ਕਿਹਾ ਕਿ ਅੱਜ ਸਾਡੇ ਕਿਸਾਨ ਇਸ ਨਰਿੰਦਰ ਮੋਦੀ ਕਰ ਕੇ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੜਕਾਂ ਅਤੇ ਦਿੱਲੀ ਦੇ ਬਾਰਡਰ ਤੇ ਆਪਣਾ ਘਰ ਬਾਰ ਛੱਡ ਕੇ ਖੇਤੀ ਬਿੱਲਾਂ ਦੇ ਖ਼ਿਲਾਫ਼ ਬੈਠੇ ਹਨ¢ ਪਰ ਪ੍ਰਧਾਨ ਮੰਤਰੀ ਆਪਣਾ ਅੜੀਅਲ ਰਵੱਈਆ ਨਹੀ ਛੱਡ ਰਿਹਾ¢ ਪਰ ਸਾਡੇ ਕਿਸਾਨ ਭਰਾ ਜੋ ਦੇਸ਼ ਦੇ ਅੰਨਦਾਤਾ ਨੇ ਉਹ ਪੱਛਮੀ ਬੰਗਾਲ ਵਾਂਗ ਲੋਕ ਸਭਾ ਚੋਣਾਂ ਵਿਚ ਇਨ੍ਹਾਂ ਨੂੰ ਹਰਾ ਕੇ ਘਰ ਭੇਜਣਗੇ ਇਸ ਸਮੇਂ ਨੰਬਰਦਾਰ ਬਲਜਿੰਦਰ ਸਿੰਘ ਮਾਣਕ ਮਾਜਰਾ, ਗਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਜ਼ਿਲ੍ਹਾ ਕਾਂਗਰਸ ਕਲਚਰਲ ਸੈਲ ਦੇ ਪ੍ਰਧਾਨ ਹੁਸ਼ਿਆਰ ਮਾਹੀ, ਅੰਮਿ੍ਤ ਜਰਗ, ਗੁਰਿੰਦਰ ਸਿੰਘ ਰਤਨਹੇੜੀ, ਪੰਚ ਕੁਲਵੰਤ ਸਿੰਘ ਮੰਗਾ ਰਤਨਹੇੜੀ, ਪੰਚ ਪਰਮਿੰਦਰ ਸਿੰਘ ਚਾਹਲ ਰਤਨਹੇੜੀ, ਨੰਬਰਦਾਰ ਮਲਕੀਤ ਸਿੰਘ ਭਾਦਲਾ, ਸਾਬਕਾ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਉੱਚਾ ਭਾਦਲਾ, ਪੰਚ ਬਾਰਾ ਸਿੰਘ, ਪੰਚ ਗੁਰਮੁਖ ਸਿੰਘ ਨੀਚਾ ਭਾਦਲਾ, ਪਾਲ ਸਿੰਘ ਦੁਬਈ ਵਾਲੇ, ਯੂਥ ਆਗੂ ਅਮਰੀਕ ਸਿੰਘ ਮਾਣਕ ਮਾਜਰਾ, ਹਨੀ ਮਾਣਕ ਮਾਜਰਾ, ਨੰਬਰਦਾਰ ਕੁਲਬੀਰ ਸਿੰਘ ਨੀਚਾ ਭਾਦਲਾ ਆਦਿ ਹਾਜ਼ਰ ਸਨ |
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ ਤੇਲ ਕੀਮਤਾਂ ਨੂੰ ਲੈ ਕੇ ਕਾਂਗਰਸ ਪਾਰਟੀ ਮਲੌਦ ਵਿਖੇ ਪੈਟਰੋਲ ਪੰਪ 'ਤੇ ਇਕੱਠੇ ਹੋ ਕੇ ਸਾਬਕਾ ਚੇਅਰਮੈਨ ਰਾਜਿੰਦਰ ਸਿੰਘ ਕਾਕਾ ਰੋੜੀਆਂ, ਸਾਬਕਾ ਪ੍ਰਧਾਨ ਅਮਰਦੀਪ ਮਟਕਣ ਤੇ ਬਲਾਕ ਕਾਂਗਰਸ ਮਲੌਦ ਦੇ ਪ੍ਰਧਾਨ ਅਵਿੰਦਰਦੀਪ ਸਿੰਘ ਜੱਸਾ ਰੋੜੀਆਂ ਦੀ ਦੇਖ-ਰੇਖ ਹੇਠ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ¢ ਆਗੂਆਂ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਭਰ ਵਿਚ ਝੋਨੇ ਦੀ ਲਵਾਈ ਦਾ ਕੰਮ ਜ਼ੋਰਾਂ 'ਤੇ ਸ਼ੁਰੂ ਹੋ ਚੁੱਕਿਆ ਹੈ, ਜਿਸ ਲਈ ਕਿਸਾਨ ਵਰਗ ਨੂੰ ਵੱਡੀ ਮਾਤਰਾ ਵਿਚ ਡੀਜ਼ਲ ਦੀ ਵਰਤੋਂ ਕਰਨੀ ਪੈਂਦੀ ਹੈ¢ ਪਰ ਕਿਸਾਨ ਵਿਰੋਧੀ ਭਾਜਪਾ ਸਰਕਾਰ ਨੂੰ ਤੇਲ ਕੀਮਤਾਂ ਘੱਟ ਕਰ ਕੇ ਦੇਸ ਦੇ ਅੰਨਦਾਤੇ ਦੀ ਬਾਂਹ ਫੜਨੀ ਚਾਹੀਦੀ ਹੈ¢ ਉਨ੍ਹਾਂ ਕਿਹਾ ਕਿ ਜੇਕਰ ਜਲਦੀ ਕੀਮਤਾਂ ਨਾ ਘਟਾਈਆਂ ਤਾਂ ਕਾਂਗਰਸ ਪਾਰਟੀ ਸੜਕਾਂ ਉੱਪਰ ਉੱਤਰਨ ਲਈ ਮਜਬੂਰ ਹੋਵੇਗੀ¢ ਇਸ ਮੌਕੇ ਕੌਂਸਲਰ ਗੁਰਦੀਪ ਸਿੰਘ ਕਾਲਾ, ਸਰਪੰਚ ਬਲਵੰਤ ਸਿੰਘ ਕਿਸ਼ਨਪੁਰਾ ਸਮੇਤ ਵੱਡੀ ਗਿਣਤੀ ਵਿਚ ਕਿਸਾਨ-ਮਜ਼ਦੂਰ ਹਾਜ਼ਰ ਸਨ |
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)-ਬਲਾਕ ਮਲੌਦ ਅਧੀਨ ਪੈਂਦੇ ਪਿੰਡ ਮਦਨੀਪੁਰ ਵਿਖੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਤੇ ਮਾਰਕੀਟ ਕਮੇਟੀ ਮਲੌਦ ਦੇ ਉਪ-ਚੇਅਰਮੈਨ ਗੁਰਦੀਪ ਸਿੰਘ ਜ਼ੁਲਮਗੜ ਦੀ ਦੇਖ-ਰੇਖ ਹੇਠ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸਰਪੰਚ ਸੁਖਵਿੰਦਰ ਸਿੰਘ ਮਾਂਗੇਵਾਲ, ਸਰਪੰਚ ਪ੍ਰੇਮ ਸਿੰਘ ਮਦਨੀਪੁਰ, ਭਗਤ ਸਿੰਘ ਮਿੰਟੂ ਸਿਹੌੜਾ, ਪੰਚ ਸਿਮਰਜੀਤ ਸਿੰਘ ਮਾਂਗੇਵਾਲ, ਬਲਵੀਰ ਸਿੰਘ ਕਾਕਾ ਸਿਹੌੜਾ, ਗੁਰਦੀਪ ਸਿੰਘ ਲਸਾੜਾ, ਸ਼ਮਸ਼ੇਰ ਸਿੰਘ ਕੋਟਲੀ, ਹਰਦੀਪ ਸਿੰਘ ਗੱਗੀ ਜੰਡਾਲੀ, ਖੁਸਪ੍ਰੀਤ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ, ਰਘਵੀਰ ਸਿੰਘ, ਅਰਸ਼ ਟਿਵਾਣਾ, ਹੁਸਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਮਲੌਦ, (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਲਹਿਲ ਦੇ ਪੈਟਰੋਲ ਪੰਪ ਸਾਹਮਣੇ ਖੱਚਰ ਰੇਹੜਾ 'ਤੇ ਚੜ੍ਹ ਕੇ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਨੂੰ ਲੈ ਕੇ ਅਨੋਖੇ ਢੰਗ ਨਾਲ ਮੋਦੀ ਸਰਕਾਰ ਖ਼ਿਲਾਫ਼ ਕਿਸਾਨ ਖੇਤ ਮਜ਼ਦੂਰ ਸੈੱਲ ਹਲਕਾ (ਬਾਕੀ ਸਫ਼ਾ 7 'ਤੇ)
ਸਫ਼ਾ 5 ਦੀ ਬਾਕੀ
ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਮੌਕੇ ਹਰਪ੍ਰੀਤ ਸਿੰਘ ਲਹਿਲ, ਹਰਪ੍ਰੀਤ ਸਿੰਘ ਗਿੱਲ ਪ੍ਰਧਾਨ ਐਨ.ਐੱਸ.ਯੂ.ਆਈ, ਦਲਵੀਰ ਸਿੰਘ ਬੇਰਕਲਾਂ, ਸਤਵਿੰਦਰ ਸਿੰਘ, ਰਵਿੰਦਰ ਸਿੰਘ, ਸਹਿਲ ਸਿੰਘ, ਸੁਖਵੀਰ ਸਿੰਘ, ਛੋਟਾ ਸਿੰਘ ਪੰਚ, ਜਤਿੰਦਰ ਕੁਮਾਰ, ਮਨਰਾਜ ਸਿੰਘ, ਹਰਦੀਪ ਸਿੰਘ, ਰਾਜਵਿੰਦਰ ਸਿੰਘ ਸੈਕਟਰੀ ਆਦਿ ਹਾਜ਼ਰ ਸਨ |
ਕੁਹਾੜਾ, (ਸੰਦੀਪ ਸਿੰਘ ਕੁਹਾੜਾ)-ਤੇਲ ਦੀਆਂ ਵੱਧ ਰਹੀਆਂ ਕੀਮਤਾਂ ਦੇ ਰੋਸ ਵਜੋਂ ਚੰਡੀਗੜ੍ਹ ਲੁਧਿਆਣਾ ਮਾਰਗ 'ਤੇ ਸਥਿਤ ਇੰਡੀਅਨ ਆਇਲ ਪੈਟਰੋਲ ਪੰਪ ਕੁਹਾੜਾ ਵਿਖੇ ਹਲਕਾ ਸਾਹਨੇਵਾਲ ਤੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਬੀਬੀ ਸਤਵਿੰਦਰ ਕੌਰ ਬਿੱਟੀ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਕੌਂਸਲਰ ਮਨਜਿੰਦਰ ਸਿੰਘ ਭੋਲਾ, ਬਲਾਕ ਪ੍ਰਧਾਨ ਹਰਵਿੰਦਰ ਕੁਮਾਰ ਪੱਪੀ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਝੱਜ, ਹਰਪ੍ਰੀਤ ਕੌਰ ਗਰੇਵਾਲ, ਸਵਰਨ ਸਿੰਘ ਖੁਆਜਕੇ, ਚੇਅਰਮੈਨ ਬਲਾਕ ਸੰਮਤੀ ਬਲਵੀਰ ਸਿੰਘ ਬੁੱਢੇਵਾਲ, ਬਲਾਕ ਸੰਮਤੀ ਮੈਂਬਰ ਸੰਨੀ ਕਟਾਣੀ, ਮਨਦੀਪ ਸਿੰਘ ਮਿੱਕੀ, ਕੁਲਵੀਰ ਸਿੰਘ ਭੈਰੋਮੁਨਾ, ਕੌਂਸਲਰ ਕੁਲਵਿੰਦਰ ਸਿੰਘ, ਪ੍ਰਧਾਨ ਦਲਜੀਤ ਸਿੰਘ ਬੱਗਾ, ਅਮਰਿੰਦਰ ਸਿੰਘ ਬਿੰਨੀ ਸੰਧੂ, ਸੰਮਤੀ ਮੈਂਬਰ ਬਲਦੇਵ ਸਿੰਘ ਦੇਬੀ, ਸਤਵਿੰਦਰ ਸਿੰਘ ਹੈਪੀ, ਹਰਜੀਤ ਕੌਰ ਗਰਚਾ, ਰਵਿੰਦਰ ਸਿੰਘ ਕੁਹਾੜਾ, ਸੁਰਜੀਤ ਸਿੰਘ ਸੀਤਾ, ਸਰਪੰਚ ਹਰਮੇਲ ਸਿੰਘ, ਸਰਪੰਚ ਪਰਮਿੰਦਰ ਸਿੰਘ, ਸਰਪੰਚ ਸਿਕੰਦਰ ਸਿੰਘ, ਪੰਚ ਰਣਧੀਰ ਸਿੰਘ, ਜੱਸੀ ਬਰਵਾਲਾ, ਗੁਰਤੇਜ ਸਿੰਘ ਗਰਚਾ, ਸੋਨੂੰ ਸਿਆਲ ਤੇ ਜੱਸਾ ਰਾਈਆਂ ਆਦਿ ਹਾਜ਼ਰ ਸਨ |
ਸਮਰਾਲਾ, (ਕੁਲਵਿੰਦਰ ਸਿੰਘ)-ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ ਵਿਚ ਉਨ੍ਹਾਂ ਦੇ ਸਮਰਥਕਾਂ ਵਲੋਂ ਕੇਂਦਰ ਸਰਕਾਰ ਦੀ ਨਿਖੇਧੀ ਕੀਤੀ ਗਈ ਤੇ ਮੋਦੀ ਸਰਕਾਰ ਨੂੰ ਜਲਦ ਤੇਲ ਅਤੇ ਗੈਸ ਦੀਆਂ ਵਧੀਆਂ ਕੀਮਤਾਂ ਨੂੰ ਤੁਰੰਤ ਵਾਪਸ ਲੈਣ ਲਈ ਸਮਰਾਲਾ ਦੇ ਮੁੱਖ ਚੌਕ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਹਲਕਾ ਵਿਧਾਇਕ ਢਿੱਲੋਂ ਨੇ ਕਿਹਾ ਕਿ ਮੋਦੀ ਸਰਕਾਰ ਹਰ ਫ਼ਰੰਟ 'ਤੇ ਬੁਰੀ ਤਰ੍ਹਾਂ ਨਾਲ ਫ਼ੇਲ੍ਹ ਹੋ ਚੁੱਕੀ ਹੈ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ, ਸਨੀ ਦੂਆ ਸੀਨੀਅਰ ਵਾਈਸ ਪ੍ਰਧਾਨ ਨਗਰ ਕੌਂਸਲ, ਸੁਖਵੀਰ ਸਿੰਘ ਚੇਅਰਮੈਨ, ਲਵੀ ਢਿੱਲੋਂ ਨਿੱਜੀ ਪੀ.ਏ., ਰਿੰਕੂ ਧਾਲੀਵਾਲ ਕੌਂਸਲਰ, ਸੇਵਾ ਸਿੰਘ ਕੌਂਸਲਰ, ਰਣਵਿਜੈ ਸਿੰਘ ਯੂਥ ਕਾਂਗਰਸੀ ਆਗੂ, ਬਲਜਿੰਦਰ ਸਿੰਘ ਯੂਥ ਕਾਂਗਰਸੀ ਆਗੂ, ਗੁਰਮੇਲ ਸਿੰਘ ਖੁਰਲ ਚੇਅਰਮੈਨ ਬੀ. ਸੀ. ਵਿੰਗ, ਰਣਧੀਰ ਸਿੰਘ ਕੌਂਸਲਰ, ਸੁੱਖ ਸਿਮਰਨ ਢਿੱਲੋਂ, ਮਨੋਜ ਕੁਮਾਰ ਮੌਜੀ, ਪਵਨ ਸਹੋਤਾ, ਗੁਰਜੀਤ ਸਿੰਘ, ਅਮਨ, ਅਵਤਾਰ ਸਿੰਘ ਆਦਿ ਹਾਜ਼ਰ ਸਨ |
ਦੋਰਾਹਾ, (ਜਸਵੀਰ ਝੱਜ)- ਦੋਰਾਹਾ ਵਿਖੇ ਹਲਕਾ ਵਿਧਾਇਕ ਲਖਵੀਰ ਸਿੰਘ ਦੇ ਨਿਰਦੇਸ਼ਾਂ 'ਤੇ ਨਗਰ ਕੌਂਸਲ ਸੁਦਰਸ਼ਨ ਕੁਮਾਰ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਪੈਟਰੋਲ ਪੰਪ 'ਤੇ ਇਕ ਰੋਸ ਮੁਜ਼ਾਹਰਾ ਕੀਤਾ, ਜਿਸ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਸੁਦਰਸ਼ਨ ਕੁਮਾਰ ਨੇ ਕਿਹਾ ਕਿ ਪਿਛਲੇ ਸਮੇਂ ਤੋਂ ਡੀਜ਼ਲ ਤੇ ਪੈਟਰੋਲ ਦੀਆਂ ਕੀਮਤਾਂ ਹਰ ਦਿਨ ਵਧ ਰਹੀਆਂ ਹਨ, ਜਦ ਕਿ ਕੌਮਾਂਤਰੀ ਮੰਡੀ ਵਿਚ ਤੇਲ ਦੀਆਂ ਕੀਮਤਾਂ ਪਿਛਲੇ ਦਹਾਕੇ ਦੀਆਂ ਕੀਮਤਾਂ ਤੋਂ ਕਿਤੇ ਘੱਟ ਹਨ | ਇਸ ਸਮੇਂ ਉਨ੍ਹਾਂ ਨਾਲ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ, ਮੀਤ ਪ੍ਰਧਾਨ ਬਲਜੀਤ ਕੌਰ, ਕੌਂਸਲਰ ਕੁਲਵੰਤ ਸਿੰਘ, ਕੌਂਸਲਰ ਕਾਕਾ ਬਾਜਵਾ, ਕੌਂਸਲਰ ਨਵਜੀਤ ਸਿੰਘ, ਬੌਬੀ ਤਿਵਾੜੀ, ਹਰਿੰਦਰ ਹਿੰਦਾ, ਰਾਹੁਲ ਬੈਕਟਰ, ਬੌਬੀ ਕਪਿਲਾ, ਹਰਭਜਨ ਸਿੰਘ, ਰਮਨਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਬੀਜਾ, (ਅਵਤਾਰ ਸਿੰਘ ਜੰਟੀ ਮਾਨ)- ਪਿੰਡ ਕਿਸ਼ਨਗੜ੍ਹ ਦੇ ਸਾਹਮਣੇ ਬਣੇ ਨੈਸ਼ਨਲ ਹਾਈਵੇ 'ਤੇ ਪੈਟਰੋਲ ਪੰਪ ਦੇ ਬਾਹਰ ਸਾਬਕਾ ਬਲਾਕ ਪ੍ਰਧਾਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ ਦੀ ਅਗਵਾਈ ਹੇਠ ਇਲਾਕੇ ਦੇ ਪੰਚਾਂ, ਸਰਪੰਚਾਂ ਅਤੇ ਹੋਰ ਆਗੂਆਂ ਨੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰ ਕੇ ਨਾਅਰੇਬਾਜ਼ੀ ਕੀਤੀ | ਇਸ ਸਮੇਂ ਸਰਪੰਚ ਹਰਪਾਲ ਸਿੰਘ ਘੰੁਗਰਾਲੀ, ਸਰਪੰਚ ਸੁਖਰਾਜ ਸਿੰਘ ਸ਼ੇਰਗਿੱਲ ਬੀਜਾ, ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ਘੰੁਗਰਾਲੀ, ਸਰਪੰਚ ਰੂਪ ਸਿੰਘ, ਬੀਰ ਦਵਿੰਦਰ ਸਿੰਘ, ਸੁਰਿੰਦਰ ਸਿੰਘ ਕੋਟ ਸੇਖੋਂ, ਸਾਬਕਾ ਸਰਪੰਚ ਦਰਸ਼ਨ ਸਿੰਘ, ਚਰਨ ਸਿੰਘ ਗੱਗੜਮਾਜਰਾ, ਸੁਖਦੀਪ ਸਿੰਘ ਮਾਂਗਟ ਮੰਡਿਆਲਾ ਕਲਾਂ, ਲਖਵੀਰ ਸਿੰਘ ਚੱਕ ਆਦਿ ਸ਼ਾਮਿਲ ਸਨ |
ਪਾਇਲ, (ਰਾਜਿੰਦਰ ਸਿੰਘ, ਨਿਜ਼ਾਮਪੁਰ)-ਪਾਇਲ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਪੈਟਰੋਲ ਪੰਪਾਂ ਅੱਗੇ ਰੋਸ ਵਜੋਂ ਧਰਨੇ ਲਗਾਏ ਜਾ ਰਹੇ ਹਨ | ਇਸ ਮੌਕੇ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ 100 ਰੁਪਏ ਦੇ ਨੇੜੇ ਪੁੱਜਣ ਨਾਲ ਦੇਸ਼ ਦੇ ਲੋਕਾਂ ਨੂੰ ਵੱਡੀ ਨਿਰਾਸ਼ਤਾ ਵਿਚੋਂ ਗੁਜ਼ਰਨਾ ਪੈ ਰਿਹਾ ਹੈ | ਇਸ ਮੌਕੇ ਨਗਰ ਦੇ ਪ੍ਰਧਾਨ ਮਲਕੀਤ ਸਿੰਘ ਗੋਗਾ, ਸੀਨੀਅਰ ਮੀਤ ਪ੍ਰਧਾਨ ਗੁਰਕਿ੍ਪਾਲ ਸਿੰਘ, ਸੁਰਿੰਦਰਪਾਲ ਸਿੰਘ ਹੂੰਝਣ, ਮਨਜੀਤ ਜੋਸ਼ੀ, ਡੀ. ਪੀ. ਸਿੰਘ ਪਾਇਲ, ਦੀਪਾ ਜੈਨ, ਮੁਨੀਸ਼ ਕੁਮਾਰ, ਰਣਜੀਤ ਸਿੰਘ ਪਾਇਲ, ਰੁਪਿੰਦਰ ਸਿੰਘ ਬਿੰਦੂ, ਲਾਡੀ ਸੋਨੀ, ਐੱਸ. ਡੀ. ਓ. ਮੁਖ਼ਤਿਆਰ ਸਿੰਘ, ਕੌਂਸਲਰ ਹਰਪ੍ਰੀਤ ਸਿੰਘ, ਕੌਂਸਲਰ ਬਲਵੀਰ ਸਿੰਘ ਲਾਲਾ, ਵਿਜੇ ਕੁਮਾਰ ਨੇਤਾ, ਨਿੰਮੀ ਪਾਇਲ ਆਦਿ ਹਾਜ਼ਰ ਸਨ |
ਦੋਰਾਹਾ, (ਮਨਜੀਤ ਸਿੰਘ ਗਿੱਲ)- ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪਾਇਲ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਸਰਪੰਚ ਗਗਨਦੀਪ ਸਿੰਘ ਲੰਢਾ ਸਮੇਤ ਵੱਖ-ਵੱਖ ਕਾਂਗਰਸੀ ਆਗੂਆਂ ਵੱਲੋਂ ਪੈਟਰੋਲ ਪੰਪ 'ਤੇ ਧਰਨਾ ਲਗਾਇਆ ਗਿਆ | ਇਸ ਸਮੇਂ ਇਸ ਮੌਕੇ ਨੌਜਵਾਨ ਆਗੂ ਸਰਪੰਚ ਹਰਤੇਗ ਸਿੰਘ ਗਰੇਵਾਲ ਰਾਜਗੜ੍ਹ, ਸਾਬਕਾ ਸਰਪੰਚ ਅਜੀਤ ਸਿੰਘ ਦੀਪਨਗਰ, ਬਚਿੱਤਰ ਸਿੰਘ ਭੱਠਲ, ਸਰਪੰਚ ਦਰਸ਼ਨ ਸਿੰਘ ਗੁਰਥਲੀ, ਡਾਇਰੈਕਟਰ ਨੇਤਰ ਸਿੰਘ ਜੈਪੁਰਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸੀਆਂ ਆਗੂਆਂ ਤੇ ਵਰਕਰਾਂ ਨੇ ਮੋਦੀ ਸਰਕਾਰ ਖਿਲਾਫ ਪਿੱਟ-ਸਿਆਪਾ ਕੀਤਾ |
ਪਾਇਲ, (ਰਾਜਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਜੱਲ੍ਹਾ ਦੇ ਮੁਹਤਬਰ ਵਿਅਕਤੀਆਂ ਵਲੋਂ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਦੀਆਂ ਹਦਾਇਤਾਂ ਅਨੁਸਾਰ ਜੱਲ੍ਹਾ ਦੇ ਪੈਟਰੋਲ ਪੰਪ ਤੇ ਟਕਸਾਲੀ ਕਾਂਗਰਸੀ ਆਗੂ ਗੁਰਦਿਆਲ ਸਿੰਘ ਜੱਲ੍ਹਾ ਤੇ ਮਾ. ਸ਼ਮਸ਼ੇਰ ਸਿੰਘ ਦੀ ਅਗਵਾਈ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਦੇ ਵਿਰੁੱਧ ਧਰਨਾ ਦਿੱਤਾ | ਇਸ ਮੌਕੇ ਬਲਜੀਤ ਸਿੰਘ ਗਿੱਲ, ਨੰਬਰਦਾਰ ਬਲਦੇਵ ਸਿੰਘ, ਸੁਖਦੇਵ ਸਿੰਘ ਮਾਂਗਟ, ਗੁਰਮੁਖ ਸਿੰਘ ਪੰਚ, ਗੱਜਣ ਸਿੰਘ, ਦਰਸ਼ਨ ਸਿੰਘ, ਗੁਰਨਾਮ ਸਿੰਘ, ਗੁਰਮੀਤ ਸਿੰਘ, ਜਸਵੰਤ ਸਿੰਘ, ਰਾਜ ਕੁਮਾਰ, ਰਾਜਵਿੰਦਰ ਰਾਜੂ, ਸੁਖਦੇਵ ਸਿੰਘ ਸਾਬਕਾ ਪੰਚ, ਜਗਦੀਸ਼ ਸਿੰਘ ਜੱਲ੍ਹਾ, ਸੁਖਦੇਵ ਸਿੰਘ ਪੋਲਾ, ਅਜੈਬ ਸਿੰਘ, ਭਗਵੰਤ ਸਿੰਘ, ਜਸਪ੍ਰੀਤ ਸਿੰਘ, ਸੁਖਮਨ ਜੱਲ੍ਹਾ, ਗੁਰਤਾਰ ਸਿੰਘ, ਮੋਹਦੀਪ ਸਿੰਘ ਆਦਿ ਹਾਜ਼ਰ ਸਨ |

ਤੇਜ਼ ਹਨੇਰੀ ਨੇ ਵੱਡੇ ਦਰੱਖਤ ਜੜੋਂ੍ਹ ਉਖਾੜ੍ਹ

ਖੰਨਾ, 11 ਜੂਨ (ਮਨਜੀਤ ਸਿੰਘ ਧੀਮਾਨ)- ਬੀਤੀ ਰਾਤ ਤੇਜ਼ ਹਨੇਰੀ ਅਤੇ ਮੀਂਹ ਪੈਣ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ¢ ਉੱਥੇ ਦੂਜੇ ਪਾਸੇ ਸੜਕਾਂ ਦੇ ਕਿਨਾਰੇ ਲੱਗੇ ਵੱਡੇ ਵੱਡੇ ਦਰਖਤ ਤੇਜ਼ ਹਨੇਰੀ ਨੇ ਜੜੋਂ੍ਹ ਹੀ ਉਖਾੜ ਦਿੱਤੇ ¢ ਹਵਾ ਇੰਨੀ ਤੇਜ਼ ਸੀ ਕਿ ...

ਪੂਰੀ ਖ਼ਬਰ »

ਤੇਜ਼ ਹਨੇਰੀ ਨੇ ਕਿਸ਼ਨਗੜ੍ਹ ਦੇ ਵਿਅਕਤੀ ਦੀ ਲਈ ਜਾਨ

ਬੀਜਾ, 11 ਜੂਨ (ਅਵਤਾਰ ਸਿੰਘ ਜੰਟੀ ਮਾਨ, ਕਸ਼ਮੀਰਾ ਸਿੰਘ ਬਗਲੀ)- ਬੀਤੀ ਰਾਤ ਤੇਜ਼ ਹਨ੍ਹੇਰੀ ਆਉਣ ਕਾਰਨ ਪਿੰਡ ਕਿਸ਼ਨਗੜ੍ਹ ਦਾ ਇਕ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ¢ ਇਸ ਸਮੇਂ ਸਰਪੰਚ ਜਗਜੀਵਨ ਸਿੰਘ ਮਿੰਟਾ ਇਕਬਾਲ ਸਿੰਘ, ਚਰਨਜੀਤ ਸਿੰਘ ਚੰਨਾ ਆਦਿ ਨੇ ਦੱਸਿਆ ਕਿ ...

ਪੂਰੀ ਖ਼ਬਰ »

ਮੀਂਹ-ਹਨੇਰੀ ਨੇ ਭੱਠਾ ਮਜ਼ਦੂਰਾਂ ਦੇ ਢਾਹੇ ਬਸੇਰੇ

ਦੋਰਾਹਾ, 11 ਜੂਨ (ਜਸਵੀਰ ਝੱਜ)-ਕੱਲ੍ਹ ਰਾਤ ਇਕਦਮ ਆਏ ਤੇਜ਼ ਝੱਖੜ ਤੇ ਮੀਂਹ ਨੇ ਦੋਰਾਹਾ ਨੇੜਲੇ ਪਿੰਡ ਰਾਮਪੁਰ ਦੇ ਭੱਠੇ 'ਤੇ ਕੰਮ ਕਰਦੇ ਮਜ਼ਦੂਰਾਂ ਦੇ ਬਸੇਰੇ ਉਡਾ ਦਿੱਤੇ ਜਿਸ ਦੇ ਬਾਰੇ ਭੱਠਾ ਬੰਧੂਆ ਮਜ਼ਦੂਰ ਸੰਘ ਦੇ ਮੈਂਬਰ ਸੰਜੀਵ ਨੇ ਦੱਸਿਆ ਕਿ ਪਿੰਡ ਰਾਮਪੁਰ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਅਧਿਆਪਕ ਵਰਗ 'ਚ ਭਰਿਆ ਨਵਾਂ ਜੋਸ਼

ਪਾਇਲ, 11 ਜੂਨ (ਨਿਜ਼ਾਮਪੁਰ, ਰਜਿੰਦਰ ਸਿੰਘ)- ਕੇਂਦਰ ਸਰਕਾਰ ਵਲੋਂ ਕਰਵਾਏ ਸਕੂਲ ਸਿੱਖਿਆ ਰਾਸ਼ਟਰੀ ਸਰਵੇਖਣ (ਪ੍ਰਫਾਰਮੈਂਸ ਗ੍ਰੇਡਿੰਗ ਇੰਡੈੱਕਸ) 'ਚ ਪੰਜਾਬ ਵਲੋਂ ਪਹਿਲਾ ਸਥਾਨ ਹਾਸਲ ਕਰਨ ਦੇ ਸੰਦਰਭ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ 'ਚ ਹੋਏ ...

ਪੂਰੀ ਖ਼ਬਰ »

ਹਨੇਰੀ ਕਾਰਨ ਦਰੱਖ਼ਤ ਟੁੱਟਣ ਨਾਲ ਬਹੁਤੀਆਂ ਸੜਕਾਂ ਹੋਈਆਂ ਬੰਦ

ਬੀਜਾ, 11 ਜੂਨ (ਅਵਤਾਰ ਸਿੰਘ ਜੰਟੀ ਮਾਨ)- ਪਿਛਲੇ ਕਈ ਦਿਨਾਂ ਤੋਂ ਗਰਮੀ ਦੇ ਕਹਿਰ ਤੋਂ ਲੋਕ ਬਹੁਤ ਹੀ ਔਖੇ ਸਨ | ਅੱਜ ਸ਼ਾਮੀਂ ਕਰੀਬ 8 ਵਜੇ ਕਸਬਾ ਬੀਜਾ ਇਲਾਕੇ ਦੇ ਪਿੰਡਾਂ 'ਚ ਭਾਰੀ ਮੀਂਹ ਤੇ ਹਨੇਰੀ ਕਾਰਨ ਮੌਸਮ ਬਹੁਤ ਹੀ ਸੁਹਾਵਣਾ ਕਰ ਦਿੱਤਾ ਗਿਆ ਹੈ | ਮੀਂਹ ਕਾਰਨ ...

ਪੂਰੀ ਖ਼ਬਰ »

ਤੇਜ਼ ਮੀਂਹ-ਹਨੇਰੀ ਕਾਰਨ ਸਕੂਲ ਦੀ ਚਾਰਦੀਵਾਰੀ ਢਹੀ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)- ਬੀਤੀ ਰਾਤ ਆਏ ਤੇਜ਼ ਝੱਖੜ ਅਤੇ ਤੇਜ਼ ਬਾਰਸ਼ ਨੇ ਇਲਾਕੇ ਚ ਕਾਫੀ ਤਬਾਹੀ ਮਚਾਈ¢ ਹਾਲਾਂਕਿ, ਇਸ ਦੌਰਾਨ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ¢ ਪ੍ਰੰਤੂ ਇਲਾਕੇ ਚ ਕਈ ਥਾਈਾ ਤੇਜ਼ ਝੱਖੜ ਕਾਰਨ ਦੀਵਾਰਾਂ ਅਤੇ ਮਕਾਨਾਂ ਦੀਆਂ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਦਾ ਵਫ਼ਦ ਅਧਿਕਾਰੀਆਂ ਨੂੰ ਮਿਲਿਆ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ) - ਖੰਨਾ ਦੇ ਉਸਾਰੀ ਕਿਰਤੀਆਂ ਦੇ ਤਿੰਨ ਸਾਲਾਂ ਤੋਂ ਪੰਜਾਬ ਕੰਸਟਰਕਸ਼ਨ ਵੈੱਲਫੇਅਰ ਬੋਰਡ ਵਲ਼ੋਂ ਬਣਦੇ ਲਾਭ ਜਾਰੀ ਨਾਂ ਹੋਣ ਸਬੰਧੀ ਮਜ਼ਦੂਰ ਯੂਨੀਅਨ ਖੰਨਾ ਦਾ ਇਕ ਵਫ਼ਦ ਲੇਬਰ ਦਫ਼ਤਰ ਲੁਧਿਆਣਾ ਵਿਖੇ ਅਧਿਕਾਰੀਆਂ ਨੂੰ ਮਿਲਿਆ | ...

ਪੂਰੀ ਖ਼ਬਰ »

ਪਿੰਡ ਜਟਾਣਾ ਵਿਖੇ ਬੂਟਾ ਸਿੰਘ ਰਾਏਪੁਰ ਨੂੰ ਕੀਤਾ ਸਨਮਾਨਿਤ

ਬੀਜਾ, 11 ਜੂਨ (ਕਸ਼ਮੀਰਾ ਸਿੰਘ ਬਗ਼ਲੀ)-ਪਿਛਲੇ 195 ਦਿਨਾਂ ਤੋਂ ਸਿੰਘੂ ਬਾਰਡਰ ਤੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨੀ ਅੰਦੋਲਨ ਦਾ ਧੁਰਾ ਬਣੇ ਯੂਥ ਕਿਸਾਨ ਮੋਰਚਾ ਪੰਜਾਬ ਦੇ ਪ੍ਰਧਾਨ ਬੂਟਾ ਸਿੰਘ ਰਾਏਪੁਰ ...

ਪੂਰੀ ਖ਼ਬਰ »

ਗਊਸ਼ਾਲਾ ਕਮੇਟੀ ਨੇ ਐਸ.ਡੀ.ਐਮ. ਨੂੰ ਸੜਕ ਸਬੰਧੀ ਮੰਗ ਪੱਤਰ ਦਿੱਤਾ

ਅਹਿਮਦਗੜ੍ਹ, 11 ਜੂਨ (ਪੁਰੀ)- ਸਥਾਨਕ ਗਊਸ਼ਾਲਾ ਕਮੇਟੀ ਨੇ ਅੱਜ ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਦੀ ਅਗਵਾਈ ਹੇਠ ਐੱਸ. ਡੀ. ਐੱਮ. ਅਹਿਮਦਗੜ੍ਹ ਸ਼੍ਰੀ ਵਿਕਰਮਜੀਤ ਸਿੰਘ ਪਾਂਥੇ ਨੂੰ ਮੰਗ ਪੱਤਰ ਦੇ ਕੇ ਗਊਸ਼ਾਲਾ ਅੱਗੇ ਪਿਛਲੇ ਕਈ ਸਾਲਾਂ ਤੋਂ ਅਧੂਰੀ ਸੜਕ ਨੂੰ ...

ਪੂਰੀ ਖ਼ਬਰ »

ਮੀਂਹ-ਹਨੇਰੀ ਨੇ ਮੱਕੀ ਦੀ ਫ਼ਸਲ ਵਿਛਾਈ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)- ਬੀਤੀ ਰਾਤ ਤੂਫ਼ਾਨ ਵਰਗੇ ਹਨ੍ਹੇਰੀ ਝੱਖੜ ਨੇ ਕਈ ਲੋਕਾਂ ਦੇ ਵੱਡੇ ਨੁਕਸਾਨ ਕੀਤੇ | ਖੰਨੇ ਦੇ ਨੇੜਲੇ ਇਲਾਕੇ ਦੇ ਕਿਸਾਨਾਂ ਦੀ ਮੱਕੀ ਦੀ ਫ਼ਸਲ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ¢ ਪਿੰਡ ਭਮੱਦੀ ਦੇ ਕਿਸਾਨਾਂ ਫਤਿਹ ਸਿੰਘ, ...

ਪੂਰੀ ਖ਼ਬਰ »

ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀ.ਸੈ. ਸਕੂਲ ਮਲੌਦ (ਲੜਕੇ) 'ਚ ਲੜਕੇ-ਲੜਕੀਆਂ ਲਈ ਕਾਮਰਸ ਗਰੁੱਪ ਨੂੰ ਮਿਲੀ ਮਨਜ਼ੂਰੀ

ਮਲੌਦ, 11 ਜੂਨ (ਸਹਾਰਨ ਮਾਜਰਾ)- ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਸਿੱਖਿਆ ਵਿਭਾਗ ਵਲੋਂ ਪੱਤਰ ਜਾਰੀ ਕਰਦਿਆਂ ਇਲਾਕੇ ਦੇ 1882 ਨੂੰ ਹੋਂਦ 'ਚ ਆਏ ਸਭ ਤੋਂ ਪੁਰਾਣੇ ਅਤੇ ਮਿਆਰੀ ਮਲੌਦ ਸਕੂਲ ਜਿਸ ਦਾ ਬਾਅਦ ਵਿਚ ਨਾਮ ਸ਼ਹੀਦ ਸਿਪਾਹੀ ਸੁਰਿੰਦਰ ਸਿੰਘ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਐਸ.ਸੀ. ਵਿਦਿਆਰਥੀਆਂ ਦੇ ਵਜ਼ੀਫ਼ੇ ਤੁਰੰਤ ਭੇਜੇ-ਭੌਰਲਾ

ਸਮਰਾਲਾ, 11 ਜੂਨ (ਗੋਪਾਲ ਸੋਫਤ)-ਅਕਾਲੀ ਦਲ ਦੇ ਐਸ.ਸੀ. ਵਿੰਗ ਦੀ ਇਕ ਮੀਟਿੰਗ ਗੁਰਮੀਤ ਸਿੰਘ ਭੌਰਲਾ ਪ੍ਰਧਾਨ ਪੁਲਿਸ ਜ਼ਿਲ੍ਹਾ ਖੰਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਵਿੰਗ ਦੇ ਸਰਕਲ ਪ੍ਰਧਾਨ ਵੀ ਸ਼ਾਮਲ ਹੋਏ¢ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੌਰਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਗੁਰਕੀਰਤ ਨੇ ਏ.ਐਸ. ਕਾਲਜ ਖੰਨਾ ਨੂੰ ਸਾਢੇ 18 ਲੱਖ ਦੀ ਗਰਾਂਟ ਦਿੱਤੀ

ਖੰਨਾ, 11 ਜੂਨ (ਹਰਜਿੰਦਰ ਸਿੰਘ ਲਾਲ)-ਏ.ਐਸ. ਕਾਲਜ ਖੰਨਾ ਦਾ ਪਲੈਟੀਨਮ ਜੁਬਲੀ ਸਮਾਗਮ ਯਾਦਗਾਰੀ ਹੋ ਨਿੱਬੜਿਆ, ਜਦੋਂ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਵੱਲੋਂ ਕਾਲਜ ਦੇ ਖੇਡਾਂ ਨਾਲ ਸੰਬੰਧਿਤ ਢਾਂਚੇ ਨੂੰ ਹੋਰ ਵਿਕਸਿਤ ਕਰਨ ਲਈ 18 ਲੱਖ 50 ਹਜ਼ਾਰ ...

ਪੂਰੀ ਖ਼ਬਰ »

ਉਦਯੋਗਿਕ ਯੂਨਿਟ ਦੇ ਕਾਮਿਆਂ ਵਲੋਂ ਕਈ ਮਹੀਨਿਆਂ ਦੀ ਤਨਖ਼ਾਹ ਨਾ ਦੇਣ ਦਾ ਦੋਸ਼

ਮਾਛੀਵਾੜਾ ਸਾਹਿਬ, 11 ਜੂਨ (ਮਨੋਜ ਕੁਮਾਰ)- ਕੁਹਾੜਾ ਰੋਡ 'ਤੇ ਸਥਿਤ ਹਾੜ੍ਹੀਆ ਅੱਡੇ ਲਾਗੇ ਇੱਕ ਉਦਯੋਗਿਕ ਘਰਾਣਾ ਇੱਕ ਵਾਰ ਫਿਰ ਵਿਵਾਦਾਂ ਵਿਚ ਹੈ | ਇਸ ਘਰਾਣੇ 'ਤੇ ਇਹ ਇਲਜ਼ਾਮ ਲੱਗਿਆ ਹੈ ਕਿ ਇਸ ਦੇ ਪ੍ਬੰਧਕਾਂ ਨੇ ਨਾਂ ਸਿਰਫ਼ ਆਪਣੇ ਕੁਝ ਵਰਕਰਾਂ ਨੂੰ ਪਿਛਲੇ ਕਈ ...

ਪੂਰੀ ਖ਼ਬਰ »

ਧਾਗਾ ਫ਼ੈਕਟਰੀ ਨੂੰ ਲੱਗੀ ਅੱਗ

ਕੁਹਾੜਾ, 11 ਜੂਨ (ਸੰਦੀਪ ਸਿੰਘ ਕੁਹਾੜਾ)- ਬੁੱਢੇਵਾਲ ਰੋਡ ਪਿੰਡ ਜੰਡਿਆਲੀ ਵਿਖੇ ਪਾਰਸ ਨਾਥ ਸਪੀਨਰ ਧਾਗਾ ਫ਼ੈਕਟਰੀ 'ਚ ਅੱਗ ਲੱਗਣ ਨਾਲ ਫ਼ੈਕਟਰੀ ਅੰਦਰ ਪਏ ਧਾਗਾ ਸਟਾਕ ਦੇ ਨਾਲ ਵੇਸਟ ਸਾਮਾਨ ਸਮੇਤ ਫ਼ੈਕਟਰੀ ਦੀਆਂ ਮਸ਼ੀਨਾਂ ਵੀ ਅੱਗ ਦੀ ਭੇਟ ਚੜ੍ਹ ਗਈਆਂ | ਫ਼ੈਕਟਰੀ ...

ਪੂਰੀ ਖ਼ਬਰ »

ਔਰਤ 7 ਸਾਲ ਦੇ ਬੱਚੇ ਸਮੇਤ ਲਾਪਤਾ

ਕੁਹਾੜਾ, 11 ਜੂਨ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਅਧੀਨ ਪੈਂਦੀ ਚੌਕੀ ਕਟਾਣੀ ਕਲਾਂ ਦੀ ਪੁਲਿਸ ਵਲੋਂ ਔਰਤ ਅਤੇ ਉਸ ਦੇ 7 ਸਾਲਾ ਬੱਚੇ ਦੇ ਲਾਪਤਾ ਹੋਣ ਤਹਿਤ ਅਨੁਜ ਵਾਸੀ ਬੱਬੂ ਦਾ ਮਕਾਨ ਮਾਛੀਵਾੜਾ ਰੋਡ ਕੁਹਾੜਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਸਹਾਇਕ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX