ਤਾਜਾ ਖ਼ਬਰਾਂ


ਦਿੱਲੀ ਦੀ ਰੋਹਿਣੀ ਅਦਾਲਤ ਨੇ ਲੱਖਾ ਸਿਧਾਣਾ ਨੂੰ ਦਿੱਤੀ ਅਗਾਊਂ ਜ਼ਮਾਨਤ
. . .  29 minutes ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੀ ਰੋਹਿਣੀ ਅਦਾਲਤ ਨੇ ਗਣਤੰਤਰ ਦਿਹਾੜੇ ਦੇ ਹਿੰਸਾ ਮਾਮਲੇ ਵਿਚ ਲਖਬੀਰ ਸਿੰਘ ਉਰਫ ਲੱਖਾ ਸਿਧਾਣਾ ਨੂੰ ਅਗਾਊਂ...
ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਕੀਤਾ ਅਗਵਾ
. . .  36 minutes ago
ਟੱਲੇਵਾਲ, 17 ਸਤੰਬਰ (ਸੋਨੀ ਚੀਮਾ) - ਜ਼ਿਲ੍ਹਾ ਬਰਨਾਲਾ ਦੇ ਪਿੰਡ ਸੱਦੋਵਾਲ ਤੋ ਮਾਂ ਤੇ ਧੀ ਨੂੰ ਇਕ ਕਾਰ ਸਵਾਰ ਵਿਅਕਤੀਆਂ ਵਲੋਂ ਅਗਵਾ ਕਰ ਲਿਆ ਗਿਆ | ਸਾਰਾ ਦਿਨ ਬੀਤ ਜਾਣ ਦੇ ਬਾਵਜੂਦ ਪੁਲਿਸ ਦੇ ਹੱਥ ਕੁਝ ਨਹੀਂ ਲੱਗਿਆ...
ਸ੍ਰੀ ਹਰਿਮੰਦਰ ਸਾਹਿਬ ਪਰਿਵਾਰ ਸਮੇਤ ਪਹੁੰਚੇ ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ
. . .  43 minutes ago
ਅੰਮ੍ਰਿਤਸਰ, 17 ਸਤੰਬਰ (ਜਸਵੰਤ ਸਿੰਘ ਜੱਸ) - ਨੀਦਰਲੈਂਡ ਦੇ ਭਾਰਤ ਵਿਚ ਰਾਜਦੂਤ ਮਾਰਟਿਨ ਵਾਨ ਡੇਨ ਬਰਗ ਅੱਜ ਸ਼ਾਮ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੇ...
ਐਨ.ਆਈ.ਏ. ਨੇ ਇਕ ਹੌਟਲਾਈਨ ਨੰਬਰ ਕੀਤਾ ਜਾਰੀ, ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  57 minutes ago
ਨਵੀਂ ਦਿੱਲੀ, 17 ਸਤੰਬਰ - ਰਾਸ਼ਟਰੀ ਜਾਂਚ ਏਜੰਸੀ (ਐਨ.ਆਈ.ਏ.) ਨੇ ਸੋਸ਼ਲ ਮੀਡੀਆ 'ਤੇ ਆਈ.ਐਸ.ਆਈ.ਐਸ. ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਾਲੇ ਲੋਕਾਂ ਵਿਰੁੱਧ ਸ਼ਿਕਾਇਤਾਂ ਦਰਜ ਕਰਨ ਲਈ ਇਕ ਹੌਟਲਾਈਨ ਨੰਬਰ...
ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਲੁਟੇਰੇ ਕਾਬੂ
. . .  about 1 hour ago
ਅੰਮ੍ਰਿਤਸਰ, 17 ਸਤੰਬਰ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਦਰਜਨ ਦੇ ਕਰੀਬ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਦੋ ਲੁਟੇਰੇ ਕਾਬੂ ਕੀਤੇ ਗਏ ਹਨ | ਇਹ ਲੁਟੇਰੇ ਸਪਲੈਂਡਰ ਮੋਟਰਸਾਈਕਲ 'ਤੇ ਪਿਸਤੌਲ ...
ਕੈਬਨਿਟ ਮੀਟਿੰਗ ਵਿਚ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ ਪ੍ਰਵਾਨਗੀ
. . .  about 1 hour ago
ਚੰਡੀਗੜ੍ਹ, 17 ਸਤੰਬਰ - ਪੰਜਾਬ ਕੈਬਨਿਟ ਮੀਟਿੰਗ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਸਾਉਣੀ 2021-22 ਲਈ ...
18 ਨਵੇਂ ਸਰਕਾਰੀ ਕਾਲਜਾਂ ਲਈ 160 ਸਹਾਇਕ ਪ੍ਰੋਫੈਸਰਾਂ ਅਤੇ 17 ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਮਨਜ਼ੂਰੀ
. . .  about 1 hour ago
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਕੈਬਨਿਟ ਦੀ ਅਗਵਾਈ ਵਿਚ ਐੱਸ.ਬੀ.ਐੱਸ. ਨਗਰ ਵਿਚ 'ਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਦੀ ਸਥਾਪਨਾ ਨੂੰ ਪ੍ਰਵਾਨਗੀ ਦੇ ਦਿੱਤੀ ਹੈ....
5 ਬੰਗਲਾਦੇਸ਼ੀ ਨਾਗਰਿਕ ਭਾਰਤੀ ਪਾਸਪੋਰਟ ਸਮੇਤ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਡੀ.ਸੀ.ਪੀ. (ਏਅਰਪੋਰਟ) ਵਿਕਰਮ ਪੋਰਵਾਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 6 ਦੋਸ਼ੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ 5 ਬੰਗਲਾਦੇਸ਼ੀ ਨਾਗਰਿਕ ਵੀ ਸ਼ਾਮਿਲ ਹਨ...
ਗਾਇਕ ਹਰਜੀਤ ਹਰਮਨ ਦਾ ਕਹਿਣਾ, ਮਹਿਲਾ ਕਮਿਸ਼ਨ ਸਾਹਮਣੇ ਪੇਸ਼ ਹੋ ਕੇ ਰੱਖਣਗੇ ਆਪਣਾ ਪੱਖ
. . .  about 2 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਮਹਿਲਾ ਕਮਿਸ਼ਨ ਵਲੋਂ ਪੰਜਾਬੀ ਗਾਇਕ ਹਰਜੀਤ ਹਰਮਨ ਸਮੇਤ ਕਰਨ ਔਜਲਾ ਨੂੰ ਨਿੱਜੀ ਸੁਣਵਾਈ ਲਈ ਬੁਲਾਇਆ ਗਿਆ ...
ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤਾ ਗਿਆ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ
. . .  about 2 hours ago
ਨਵੀਂ ਦਿੱਲੀ, 17 ਸਤੰਬਰ - ਸ਼੍ਰੋਮਣੀ ਅਕਾਲੀ ਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਾਰਜਕਾਰੀ ਮੈਜਿਸਟ੍ਰੇਟ ਰਾਹੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ ਹੈ ...
ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਵੱਡਾ ਬਿਆਨ
. . .  about 2 hours ago
ਚੰਡੀਗੜ੍ਹ, 17 ਸਤੰਬਰ (ਸੁਰਿੰਦਰ ) - ਪੰਜਾਬ ਦੇ ਐੱਸ.ਸੀ. ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਵਿਜੇ ਸਾਂਪਲਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵਲੋਂ ਕੋਈ ਵੀ ਬਕਾਇਆ...
ਜੰਗਲਾਤ ਮੰਤਰੀ ਦੀ ਰਿਹਾਇਸ਼ ਵਲ ਮਾਰਚ ਕਰਨਗੇ ਜੰਗਲਾਤ ਕਾਮੇ
. . .  about 2 hours ago
ਨਾਭਾ, 17 ਸਤੰਬਰ (ਕਰਮਜੀਤ ਸਿੰਘ) - ਜੰਗਲਾਤ ਵਰਕਰਜ਼ ਯੂਨੀਅਨ ਪੰਜਾਬ ਨੇ ਫ਼ੈਸਲਾ ਕੀਤਾ ਕਿ ਲੰਮੇ ਸਮੇਂ ਤੋ ਕੰਮ ਕਰਦੇ ਕੱਚੇ ਕਾਮੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਜੰਗਲਾਤ ...
ਬਿਕਰਮ ਸਿੰਘ ਮਜੀਠੀਆ ਮਾਣਹਾਨੀ ਕੇਸ ਦੀ ਅਗਲੀ ਸੁਣਵਾਈ 1 ਅਕਤੂਬਰ ਤਕ ਮੁਲਤਵੀ
. . .  about 2 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਲੋਂ ਆਮ ਆਦਮੀ ਪਾਰਟੀ ਦੇ ਸਾਂਸਦ ਸੰਜੇ ਸਿੰਘ ਖ਼ਿਲਾਫ਼ ...
ਮੁੱਖ ਮੰਤਰੀ 20 ਸਤੰਬਰ ਨੂੰ ਬਰਨਾਲਾ ਵਿਖੇ ਸੁਪਰ ਮਲਟੀ ਸਪੈਸ਼ਲਿਟੀ ਹਸਪਤਾਲ ਦਾ ਰੱਖਣਗੇ ਨੀਂਹ ਪੱਥਰ
. . .  about 2 hours ago
ਬਰਨਾਲਾ, 17 ਸਤੰਬਰ (ਗੁਰਪ੍ਰੀਤ ਸਿੰਘ ਲਾਡੀ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਲੋਕਾਂ ਨਾਲ ਕੀਤੇ ਵਾਅਦੇ ਅਨੁਸਾਰ....
ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਪਾਕਿਸਤਾਨ ਦਾ ਦੌਰਾ ਕੀਤਾ ਰੱਦ
. . .  55 minutes ago
ਨਵੀਂ ਦਿੱਲੀ, 17 ਸਤੰਬਰ - ਨਿਊਜ਼ੀਲੈਂਡ ਦੀ ਕ੍ਰਿਕਟ ਟੀਮ ਨੇ ਨਿਊਜ਼ੀਲੈਂਡ ਸਰਕਾਰ ਦੀ ਸੁਰੱਖਿਆ ਚਿਤਾਵਨੀ ਤੋਂ ਬਾਅਦ ਆਪਣਾ ਪਾਕਿਸਤਾਨ ਦਾ ਦੌਰਾ ਰੱਦ ਕਰ...
ਟਿਫ਼ਨ ਬੰਬ ਮਾਮਲੇ ਨਾਲ ਸਬੰਧਿਤ ਗੁਰਮੁਖ ਸਿੰਘ ਰੋਡੇ ਨਾਲ ਜੁੜੇ ਦਰਵੇਸ਼ ਸਿੰਘ 'ਤੇ ਪੁਲਿਸ ਨੇ ਲਾਇਆ ਯੂ. ਏ. ਪੀ. ਏ. ਐਕਟ
. . .  about 3 hours ago
ਮਮਦੋਟ, 17 ਸਤੰਬਰ (ਸੁਖਦੇਵ ਸਿੰਘ ਸੰਗਮ) - ਅਸਲਾ ਅਤੇ ਧਮਾਕਾਖ਼ੇਜ਼ ਸਮਗਰੀ ਤੇ ਹੈਰੋਇਨ ਸਮਗਲਿੰਗ ਦੇ ਦੋਸ਼ ਹੇਠ ਮਮਦੋਟ ਪੁਲਿਸ ਵਲੋਂ ਫੜੇ ਗਏ ਨਜ਼ਦੀਕੀ ਪਿੰਡ ਨਿਹਾਲਾ ਕਿਲਚਾ ਵਾਸੀ ਦਰਵੇਸ਼ ਸਿੰਘ ਖ਼ਿਲਾਫ਼ ਪੁਲਿਸ ਵਲੋਂ ...
ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ - ਰਾਘਵ ਚੱਢਾ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਨਵਜੋਤ ਸਿੰਘ ਸਿੱਧੂ 'ਤੇ ਪਲਟਵਾਰ ਕਰਦੇ ਹੋਏ ਆਪ ਦੇ ਆਗੂ ਰਾਘਵ ਚੱਢਾ ਦਾ ਕਹਿਣਾ ਹੈ ਕਿ ਨਵਜੋਤ ਸਿੰਘ ਸਿੱਧੂ ਪੰਜਾਬ ਦੀ ਸਿਆਸਤ ਦੀ ਰਾਖੀ ਸਾਵੰਤ ਹੈ | ਜ਼ਿਕਰਯੋਗ ਹੈ ਕਿ ਸਿੱਧੂ ਵਲੋਂ ਖੇਤੀ ...
ਪਿੰਡ ਰਾਮਪੁਰ ਵਿਚ ਖ਼ੁਫ਼ੀਆ ਪੁਲਿਸ ਦੀ ਰੇਡ, ਇਕ ਘਰ ਵਿਚੋਂ ਬਰਾਮਦ ਕੀਤੀ ਖ਼ਾਲਿਸਤਾਨੀ ਸਮਗਰੀ
. . .  about 3 hours ago
ਦੋਰਾਹਾ,17 ਸਤੰਬਰ (ਜਸਵੀਰ ਝੱਜ, ਮਨਜੀਤ ਸਿੰਘ ਗਿੱਲ) - ਦੋਰਾਹਾ ਦੇ ਨੇੜਲੇ ਪਿੰਡ ਰਾਮਪੁਰ ਵਿਖੇ ਇਕ ਘਰ ਵਿਚ ਖ਼ੁਫ਼ੀਆ ਏਜੰਸੀਆਂ ਨੇ ਸਵੇਰ ਤੋਂ ਛਾਪਾ ਮਾਰਿਆ। ਜਿਸ ਦੇ ਵਿਚ ਕੁਝ ਖ਼ਾਲਸਾਤਾਨੀ ਸਮਗਰੀ ਤੇ ਪ੍ਰਿੰਟਿੰਗ ਪ੍ਰੈੱਸ ਬਰਾਮਦ ਕੀਤੀ ...
ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਕੱਲ੍ਹ ਤੋਂ ਸ਼ੁਰੂ
. . .  about 3 hours ago
ਅੰਮ੍ਰਿਤਸਰ, 17 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 18 ਸਤੰਬਰ ਤੋਂ ਸ਼ੁਰੂ ਹੋਵੇਗੀ | ਉਕਤ ਜਾਣਕਾਰੀ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਉਪ ਪ੍ਰਧਾਨ ਨਰਿੰਦਰਜੀਤ...
ਕਿਸਾਨੀ ਮੁੱਦੇ 'ਤੇ ਅਕਾਲੀ ਦਲ ਮਗਰਮੱਛ ਦੇ ਅੱਥਰੂ ਵਹਾ ਰਿਹਾ - ਰਾਣਾ ਸੋਢੀ
. . .  about 4 hours ago
ਲੁਧਿਆਣਾ, 17 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਦੇ ਖੇਡ ਮੰਤਰੀ ਰਾਣਾ ਸੋਢੀ ਨੇ ਕਿਹਾ ਕਿ ਅਕਾਲੀ ਦਲ ਕਿਸਾਨੀ ਮੁੱਦੇ 'ਤੇ ਮਗਰਮੱਛ ਦੇ ਅੱਥਰੂ ਵਹਾ ਰਿਹਾ ਹੈ ਅਤੇ ਸਿਆਸਤ ਕੀਤੀ ਜਾ ...
ਖੇਤੀ ਕਾਨੂੰਨ ਰੱਦ ਕਰੇ ਕੇਂਦਰ ਸਰਕਾਰ - ਕੈਪਟਨ
. . .  about 4 hours ago
ਚੰਡੀਗੜ੍ਹ, 17 ਸਤੰਬਰ - ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਤੀਜੇ ਰਾਜ ਪੱਧਰੀ ਵਰਚੂਅਲ ਕਿਸਾਨ ਮੇਲੇ ਦਾ ਉਦਘਾਟਨ ਕਰਨ ਸਮੇਂ ਮੁੱਖ ਮੰਤਰੀ ਵਲੋਂ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਤੁਰੰਤ ਰੱਦ ਕਰਨ ਲਈ ਕਿਹਾ...
ਸਿੱਧੂ ਦਾ ਆਪ ਅਤੇ ਅਕਾਲੀ ਦਲ 'ਤੇ ਨਿਸ਼ਾਨਾ
. . .  about 4 hours ago
ਚੰਡੀਗੜ੍ਹ, 17 ਸਤੰਬਰ - ਨਵਜੋਤ ਸਿੰਘ ਸਿੱਧੂ ਵਲੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਜੋ ਰੋਸ ਮਾਰਚ ਕੀਤਾ ਜਾ ਰਿਹਾ ਹੈ...
ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ 'ਚ ਪੰਜਾਬਣ ਰਮਨਦੀਪ ਕੌਰ ਨੇ ਰਾਸ਼ਟਰੀ ਰਿਕਾਰਡ ਬਣਾਉਂਦਿਆਂ ਜਿੱਤਿਆ ਸੋਨ ਤਗਮਾ
. . .  about 4 hours ago
ਪਟਿਆਲਾ,(ਅਮਰਬੀਰ ਸਿੰਘ ਆਹਲੂਵਾਲੀਆ), 17 ਸਤੰਬਰ - ਤੇਲੰਗਾਨਾ ਦੇ ਵਾਰੰਗਲ 'ਚ ਓਪਨ ਨੈਸ਼ਨਲ ਅਥਲੈਟਿਕਸ ਚੈਂਪੀਅਨਸ਼ਿਪ ਦੌਰਾਨ ਪਟਿਆਲਾ ਦੀ ਰਮਨਦੀਪ ਕੌਰ ਨੇ 35 ਕਿੱਲੋਮੀਟਰ ਵਾਕਿੰਗ...
ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ
. . .  about 3 hours ago
ਨਵੀਂ ਦਿੱਲੀ, 17 ਸਤੰਬਰ - ਦਿੱਲੀ ਵਿਚ ਸ਼੍ਰਮੋਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕੀਤੇ ਜਾ ਰਹੇ ਰੋਸ ਮਾਰਚ ਦੌਰਾਨ ਸੁਖਬੀਰ ਸਿੰਘ ਬਾਦਲ,ਹਰਸਿਮਰਤ ਕੌਰ ਬਾਦਲ ਸਮੇਤ 15 ਪਾਰਟੀ ਲੀਡਰਾਂ ਦੀ ਗ੍ਰਿਫ਼ਤਾਰੀ ਪੁਲਿਸ ਵਲੋਂ ਕੀਤੀ ...
ਪਹਿਲੀ ਬੇਰੀਕੇਟਿੰਗ 'ਤੇ ਪੁਲਿਸ ਨੇ ਰੋਕਿਆ ਸ਼੍ਰੋਮਣੀ ਅਕਾਲੀ ਦਲ ਦਾ ਰੋਸ ਮਾਰਚ
. . .  about 5 hours ago
ਨਵੀਂ ਦਿੱਲੀ, 17 ਸਤੰਬਰ - ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਹੈ ਕਿ ਅਸੀਂ ਆਪਣੀ ਲੜਾਈ ਉਦੋਂ ਤੱਕ ਜਾਰੀ ਰੱਖਾਂਗੇ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੋ ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਜੇਠ ਸੰਮਤ 553

ਕਪੂਰਥਲਾ / ਫਗਵਾੜਾ

ਲੁੱਟ ਦੀ ਯੋਜਨਾ ਬਣਾਉਂਦੇ ਲੁਟੇਰਾ ਗਰੋਹ ਦੇ 4 ਮੈਂਬਰ ਗਿ੍ਫ਼ਤਾਰ

ਕਪੂਰਥਲਾ, 11 ਜੂਨ (ਅਮਰਜੀਤ ਸਿੰਘ ਸਡਾਨਾ)- ਥਾਣਾ ਕੋਤਵਾਲੀ ਪੁਲਿਸ ਨੇ ਲੁੱਟਾਂ ਖੋਹਾਂ ਤੇ ਚੋਰੀਆਂ ਕਰਨ ਵਾਲੇ ਇਕ ਗਿਰੋਹ ਦੇ ਚਾਰ ਮੈਂਬਰਾਂ ਨੂੰ ਚੋਰੀ ਦੇ ਸਾਮਾਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਲੁੱਟ ਦੀ ਯੋਜਨਾ ਬਣਾਉਂਦੇ ਹੋਏ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਤੋਂ ਲੁੱਟਾਂ ਖੋਹਾਂ ਤੇ ਚੋਰੀਆਂ ਕਰਨ ਵਾਲਾ ਇਕ ਗਿਰੋਹ ਸਰਗਰਮ ਸੀ ਤੇ ਉਨ੍ਹਾਂ ਦੇ ਚਾਰ ਮੈਂਬਰਾਂ ਦੀ ਗਿ੍ਫ਼ਤਾਰੀ ਨਾਲ ਵੱਖ-ਵੱਖ ਥਾਣਿਆਂ ਵਿਚ ਦਰਜ ਕੇਸ ਹੱਲ ਹੋਏ ਹਨ | ਐਸ.ਐਸ.ਪੀ. ਨੇ ਦੱਸਿਆ ਕਿ ਥਾਣਾ ਕੋਤਵਾਲੀ ਮੁਖੀ ਹਰਪਾਲ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕੁਝ ਵਿਅਕਤੀ ਸਰਕਾਰੀ ਸਕੂਲ ਭੀਲਾ ਨੇੜੇ ਇਕੱਠੇ ਹੋ ਕੇ ਚੋਰੀ ਤੇ ਲੁੱਟ ਦੀ ਯੋਜਨਾ ਬਣਾ ਰਹੇ ਹਨ ਜਿਸ ਤਹਿਤ ਡੀ.ਐਸ.ਪੀ. ਸਬ ਡਵੀਜ਼ਨ ਸੁਰਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਮੁਖ਼ਬਰ ਵਲੋਂ ਦੱਸੀ ਥਾਂ 'ਤੇ ਛਾਪੇਮਾਰੀ ਕੀਤੀ ਗਈ ਤੇ ਕਾਬੂ ਕੀਤੇ ਗਏ ਵਿਅਕਤੀਆਂ ਪਾਸੋਂ ਤੇਜ਼ਧਾਰ ਹਥਿਆਰ ਤੇ ਇਕ ਮੋਟਰਸਾਈਕਲ ਬਰਾਮਦ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਮੁੱਢਲੀ ਤਫ਼ਤੀਸ਼ ਦੌਰਾਨ ਕਾਬੂ ਕੀਤੇ ਵਿਅਕਤੀ ਗੁਰਮੀਤ ਸਿੰਘ ਉਰਫ਼ ਲੱਡੂ ਵਾਸੀ ਪਿੰਡ ਸੇਂਚਾ ਨੇ ਖ਼ੁਲਾਸਾ ਕੀਤਾ ਕਿ ਉਹ ਆਪਣੇ ਸਾਥੀਆਂ ਕੁਲਵੰਤ ਸਿੰਘ ਉਰਫ਼ ਕਾਲੂ ਵਾਸੀ, ਮੁਖ਼ਤਿਆਰ ਸਿੰਘ, ਸੁਖਜਿੰਦਰ ਸਿੰਘ ਉਰਫ਼ ਸ਼ਿੰਦਰ, ਪੂਰਨ ਸਿੰਘ ਉਰਫ਼ ਮਟਰ ਵਾਸੀਆਨ ਬੂਟਾਂ ਤੇ ਕਾਲਾ ਸਿੰਘ ਵਾਸੀ ਡੋਗਰਾਂਵਾਲ ਨਾਲ ਪਿੰਡ ਮਨਸੂਰਵਾਲ ਦੋਨਾ, ਜਲੰਧਰ ਰੋਡ, ਪੀਰ ਚੌਧਰੀ ਰੋਡ, ਸਰੂਪ ਟਾਂਡਾ ਰੋਡ, ਬੇਗੋਵਾਲ, ਮਾਡਲ ਟਾਊਨ, ਆਰੀਆਂਵਾਲ, ਸ਼ੇਖੂਪੁਰ, ਕਾਂਜਲੀ ਰੋਡ, ਮੁੰਡੀ ਮੋੜ, ਨਰੰਗਪੁਰ, ਅਵਾਨ ਭੀਖੇਸ਼ਾਹ, ਭੀਲਾ, ਜੇਲ੍ਹ ਰੋਡ ਤੇ ਪਿੰਡ ਖੱਸਣ ਆਦਿ ਵਿਖੇ ਬਿਜਲੀ ਟਰਾਂਸਫ਼ਾਰਮਰਾਂ ਤੋਂ ਤੇਲ, ਤਾਂਬੇ ਦੀ ਤਾਰ ਆਦਿ ਚੋਰੀ ਕੀਤਾ ਹੈ | ਐਸ.ਐਸ.ਪੀ. ਨੇ ਦੱਸਿਆ ਕਿ ਉਕਤ ਵਿਅਕਤੀ ਨਸ਼ੇ ਆਦਿ ਕਰਨ ਦੇ ਆਦੀ ਹਨ ਤੇ ਚੋਰੀ ਕੀਤੇ ਸਮਾਨ ਨੂੰ ਵੇਚ ਕੇ ਨਸ਼ਾ ਖ਼ਰੀਦਦੇ ਸਨ | ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਮੁਖ਼ਤਿਆਰ ਸਿੰਘ ਤੇ ਗੁਰਮੀਤ ਸਿੰਘ ਉਰਫ਼ ਲੱਡੂ ਪਾਸੋਂ 445 ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ ਤੇ ਉਨ੍ਹਾਂ ਵਿਰੁੱਧ ਦੋ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ | ਜ਼ਿਲ੍ਹਾ ਪੁਲਿਸ ਮੁਖੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਇਹ ਚੋਰੀ ਕੀਤਾ ਸਮਾਨ ਕਬਾੜੀਏ ਬੱਗਾ ਵਾਸੀ ਪਿੰਡ ਜੱਗਾ ਥਾਣਾ ਸੁਭਾਨਪੁਰ ਨੂੰ ਵੇਚਦੇ ਸਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਸਾਥੀ ਕਾਲਾ ਸਿੰਘ 'ਤੇ ਪਹਿਲਾਂ ਵੀ ਨਸ਼ਾ ਤਸਕਰੀ ਦੇ ਪੰਜ ਮਾਮਲੇ ਦਰਜ ਹਨ ਤੇ ਕੁਲਵੰਤ ਸਿੰਘ 'ਤੇ ਚੋਰੀ ਦੇ ਤਿੰਨ ਮਾਮਲੇ ਦਰਜ ਹਨ | ਜਦ ਕਿ ਦੋ ਦੂਸਰੇ ਵਿਅਕਤੀਆਂ 'ਤੇ ਵੀ ਚੋਰੀ ਤੇ ਆਬਕਾਰੀ ਐਕਟ ਦੇ ਕੇਸ ਦਰਜ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਰੁੱਧ ਥਾਣਾ ਕੋਤਵਾਲੀ ਵਿਖੇ ਕੇਸ ਦਰਜ ਕੀਤਾ ਗਿਆ ਹੈ ਤੇ ਇਨ੍ਹਾਂ ਦੇ ਦੋ ਸਾਥੀਆਂ ਸੁਖਜਿੰਦਰ ਸਿੰਘ ਤੇ ਪੂਰਨ ਸਿੰਘ ਦੀ ਗਿ੍ਫ਼ਤਾਰੀ ਲਈ ਛਾਪਾਮਾਰੀ ਕੀਤੀ ਜਾ ਰਹੀ ਹੈ ਤੇ ਪੁੱਛਗਿੱਛ ਦੌਰਾਨ ਇਨ੍ਹਾਂ ਪਾਸੋਂ ਹੋਰ ਵੀ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ |

ਪੋਸਟ ਮੈਟਿ੍ਕ ਸਕਾਲਰਸ਼ਿਪ ਮੁੱਦੇ 'ਤੇ ਸੂਬਾ ਸਰਕਾਰ ਨੇ ਮੰਨੀਆਂ ਮੰਗਾਂ-ਕਨਫੈੱਡਰੇਸ਼ਨ

ਜਲੰਧਰ, 11 ਜੂਨ (ਰਣਜੀਤ ਸਿੰਘ ਸੋਢੀ)-ਲੰਬੇ ਸਮੇਂ ਤੋਂ ਚਲਦੇ ਆ ਰਹੇ ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਦੇ ਮੁੱਦੇ 'ਤੇ ਚੱਲ ਰਹੇ ਵਿਵਾਦ ਨੂੰ ਵਿਰਾਮ ਲੱਗ ਗਿਆ ਹੈ | ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਪ੍ਰਧਾਨਗੀ 'ਚ ਉੱਚ ਪਧਰੀ ਮੀਟਿੰਗ ਕਨਫੈੱਡਰੇਸ਼ਨ ਆਫ਼ ...

ਪੂਰੀ ਖ਼ਬਰ »

ਸੰਤ ਸੀਚੇਵਾਲ ਦੇ ਸੇਵਾਦਾਰਾਂ 'ਤੇ ਹੋਇਆ ਜਾਨਲੇਵਾ ਹਮਲਾ

ਸੁਲਤਾਨਪੁਰ ਲੋਧੀ, 11 ਜੂਨ (ਥਿੰਦ, ਹੈਪੀ)-ਅਵਤਾਰ ਗਊਸ਼ਾਲਾ ਫੱਤੇਵਾਲ ਆਹਲੀ ਕਲਾਂ ਸੁਲਤਾਨਪੁਰ ਲੋਧੀ ਵਿਖੇ ਪਦਮ ਸ੍ਰੀ ਸੰਤ ਸੀਚੇਵਾਲ ਵਲੋਂ ਬੇਜ਼ਬਾਨ ਆਵਾਰਾ ਪਸ਼ੂਆਂ ਲਈ ਬਣਾਈ ਗਈ ਗਊਸ਼ਾਲਾ ਵਿਚ ਸੇਵਾ ਕਰਦੇ ਸੇਵਾਦਾਰਾਂ 'ਤੇ ਅਣਪਛਾਤੇ ਵਿਅਕਤੀਆਂ ਵਲੋਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਹੁਣ ਤੱਕ ਬਲੈਕ ਫੰਗਸ ਦੇ 10 ਮਾਮਲੇ ਆਏ- 4 ਦੀ ਹੋਈ ਮੌਤ

ਕਪੂਰਥਲਾ, 11 ਜੂਨ (ਸਡਾਨਾ) - ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਨਾਲ-ਨਾਲ ਹੁਣ ਬਲੈਕ ਫੰਗਸ ਨੇ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਜ਼ਿਲ੍ਹੇ 'ਚ ਹੁਣ ਤੱਕ 10 ਮਾਮਲੇ ਸਾਹਮਣੇ ਆਏ ਜਿਨ੍ਹਾਂ ਵਿਚੋਂ ਚਾਰ ਵਿਅਕਤੀਆਂ ਦੀ ਮੌਤ ਹੋ ਗਈ ਹੈ | ਚਾਰ ਵਿਅਕਤੀ ਵੱਖ-ਵੱਖ ...

ਪੂਰੀ ਖ਼ਬਰ »

ਕੇਂਦਰ ਸਰਕਾਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਹਰ ਰੋਜ਼ ਵਾਧਾ ਕਰ ਮਹਿੰਗਾਈ ਨੂੰ ਦੇ ਰਹੀ ਬੜ੍ਹਾਵਾ-ਰਾਣਾ

 ਕਪੂਰਥਲਾ, 11 ਜੂਨ (ਦੀਪਕ ਬਜਾਜ)- ਕਾਂਗਰਸ ਵਲੋਂ ਲਗਾਤਾਰ ਵੱਧ ਰਹੀਆਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇ ਰੋਸ ਵਜੋਂ ਅੱਜ ਕੇਂਦਰ ਸਰਕਾਰ ਦੇ ਵਿਰੋਧ ਵਿਚ ਪੈਟਰੋਲ ਪੰਪਾਂ ਦੇ ਬਾਹਰ ਖੜੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹੱਥ ਵਿਚ ਤਖ਼ਤੀਆਂ ...

ਪੂਰੀ ਖ਼ਬਰ »

ਪੀ.ਟੀ.ਯੂ ਵਲੋਂ ਵਿਸ਼ੇਸ਼ ਮੌਕਾ ਪ੍ਰੀਖਿਆ ਫਾਰਮ ਜਮ੍ਹਾਂ ਕਰਨ ਦੀ ਤਾਰੀਖ 'ਚ ਵਾਧਾ

ਕਪੂਰਥਲਾ, 11 ਜੂਨ (ਵਿਸ਼ੇਸ਼ ਪ੍ਰਤੀਨਿਧ)- ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ (ਆਈ.ਕੇ.ਜੀ ਪੀ.ਟੀ.ਯੂ) ਵਲੋਂ ਆਪਣੇ ਪਾਸ ਆਊਟ ਹੋਏ ਪੁਰਾਣੇ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰੀਖਿਆ ਵਿਚ ਫਾਰਮ ਜਮ੍ਹਾਂ ਕਰਨ ਦੀ ਆਖ਼ਰੀ ਤਰੀਖ ਵਧਾ ਕੇ ਰਾਹਤ ਦਿੱਤੀ ਹੈ | ...

ਪੂਰੀ ਖ਼ਬਰ »

ਸੁਲਤਾਨਪੁਰ ਲੋਧੀ ਦਾ ਕੋਈ ਵੀ ਵਿਕਾਸ ਕਾਰਜ ਅਧੂਰਾ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਚੀਮਾ

ਸੁਲਤਾਨਪੁਰ ਲੋਧੀ, 11 ਜੂਨ (ਨਰੇਸ਼ ਹੈਪੀ, ਥਿੰਦ) - ਪਾਵਨ ਨਗਰੀ ਸ਼ਹਿਰ ਸੁਲਤਾਨਪੁਰ ਲੋਧੀ 'ਚ ਹੋ ਰਹੇ ਵਿਕਾਸ ਕਾਰਜਾਂ ਸਬੰਧੀ ਇਕ ਮੀਟਿੰਗ ਵਿਧਾਇਕ ਨਵਤੇਜ ਸਿੰਘ ਚੀਮਾ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਵਿਖੇ ਹੋਈ ਜਿਸ ਵਿਚ ਸਥਾਨਕ ਐਸ.ਡੀ.ਐਮ ਡਾ. ਚਾਰੂਮਿਤਾ, ...

ਪੂਰੀ ਖ਼ਬਰ »

ਕਿ੍ਸ਼ੀ ਵਿਗਿਆਨ ਕੇਂਦਰ ਵਲੋਂ ਪਿੰਡ ਠੱਟਾ ਨਵਾਂ 'ਚ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਪ੍ਰਦਰਸ਼ਨੀ

ਸੁਲਤਾਨਪੁਰ ਲੋਧੀ, 11 ਜੂਨ (ਥਿੰਦ) - ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਿ੍ਸ਼ੀ ਵਿਗਿਆਨ ਕੇਂਦਰ ਕਪੂਰਥਲਾ ਡਾ. ਅਮਨ ਤੇ ਡਾ. ਸੁਮਨ ਦੀ ਅਗਵਾਈ 'ਚ ਅੱਜ ਪਿੰਡ ਠੱਟਾ ਨਵਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ...

ਪੂਰੀ ਖ਼ਬਰ »

ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਬੰਗਾ ਰੋਡ 'ਤੇ ਲਾਇਆ ਧਰਨਾ

ਫਗਵਾੜਾ, 11 ਜੂਨ (ਤਰਨਜੀਤ ਸਿੰਘ ਕਿੰਨੜਾ)- ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਸਾਬਕਾ ਮੰਤਰੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿੰਘ ਮਾਨ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਨੇ ਸਥਾਨਕ ...

ਪੂਰੀ ਖ਼ਬਰ »

ਵਾਅਦੇ ਪੂਰੇ ਨਾ ਹੋਏ ਤਾਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਲੋਕ ਕਾਂਗਰਸ ਨੂੰ ਸਬਕ ਸਿਖਾਉਣਗੇ-ਨਾਹਰ

ਕਪੂਰਥਲਾ, 11 ਜੂਨ (ਵਿਸ਼ੇਸ਼ ਪ੍ਰਤੀਨਿਧ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਸਥਾਨਕ ਮੁਹੱਲਾ ਸ਼ਹਿਰੀਆਂ ਵਿਚ ਪਾਰਟੀ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਕਾਂਗਰਸ ਸਰਕਾਰ ਵਲੋਂ ਲੋਕਾਂ ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ ਤੇ ਤੰਬਾਕੂ ਬਰਾਮਦ

ਕਪੂਰਥਲਾ, 11 ਜੂਨ (ਸਡਾਨਾ) - ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਨਸ਼ੀਲੀਆਂ ਗੋਲੀਆਂ, ਤੰਬਾਕੂ ਤੇ ਨਕਦੀ ਬਰਾਮਦ ਹੋਣ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਹਵਾਲਾਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਦੋ ਕਾਬੂ

ਕਪੂਰਥਲਾ, 11 ਜੂਨ (ਸਡਾਨਾ)-ਥਾਣਾ ਸਦਰ ਮੁਖੀ ਗੁਰਦਿਆਲ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਦੇ ਦੋਸ਼ ਹੇਠ ਦੋ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਪਹਿਲੇ ਮਾਮਲੇ ਤਹਿਤ ਹਵਾਲਦਾਰ ਕੁਲਵਿੰਦਰ ਸਿੰਘ ਨੇ ਗਸ਼ਤ ਦੌਰਾਨ ਰਜਾਪੁਰ ਨੇੜੇ ਕਰਫ਼ਿਊ ਦੀ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਸਖਸ਼ੀਅਤਾਂ ਦਾ ਸਨਮਾਨ

ਕਪੂਰਥਲਾ, 11 ਜੂਨ (ਵਿਸ਼ੇਸ਼ ਪ੍ਰਤੀਨਿਧ) - ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸ਼ਹਿਰੀ ਕਪੂਰਥਲਾ ਇਕਾਈ ਵਲੋਂ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਵਿਚ ਮੈਂਬਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਤੇ ਚਾਰ ਖਿਲਾਫ਼ ਮਾਮਲੇ ਦਰਜ

ਕਪੂਰਥਲਾ, 11 ਜੂਨ (ਸਡਾਨਾ)- ਕੋਰੋਨਾ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਸਬੰਧੀ ਪੁਲਿਸ ਵਲੋਂ ਚਲਾਈ ਜਾ ਰਹੀ ਗਸ਼ਤ ਮੁਹਿੰਮ ਤਹਿਤ ਸਿਟੀ ਪੁਲਿਸ ਨੇ ਜ਼ਿਲ੍ਹਾ ਮੈਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਦੇ ਹੋਏ ਚਾਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ ਤੇ ...

ਪੂਰੀ ਖ਼ਬਰ »

ਮੈਰੀਪੁਰ 'ਚ ਅਕਾਲੀ ਦਲ ਤੇ ਕਾਂਗਰਸ ਦੇ ਵਰਕਰ ਆਮ ਆਦਮੀ ਪਾਰਟੀ 'ਚ ਸ਼ਾਮਿਲ

ਡਡਵਿੰਡੀ, 11 ਜੂਨ (ਦਿਲਬਾਗ ਸਿੰਘ ਝੰਡ)- ਅਰਜੁਨਾ ਐਵਾਰਡੀ ਅਤੇ ਸਾਬਕਾ ਐਸ.ਐਸ.ਪੀ. ਸੱਜਣ ਸਿੰਘ ਚੀਮਾ ਦੇ ਦੁਬਾਰਾ ਪਾਰਟੀ 'ਚ ਸ਼ਾਮਿਲ ਹੋਣ ਨਾਲ ਹਲਕਾ ਸੁਲਤਾਨਪੁਰ ਲੋਧੀ ਵਿਚ ਆਮ ਆਦਮੀ ਪਾਰਟੀ ਨਾਲ ਲੋਕ ਫਿਰ ਤੋਂ ਜੁੜਨ ਲੱਗੇ ਪਏ ਹਨ, ਇਸੇ ਤਹਿਤ ਹੀ ਹਲਕੇ ਅੰਦਰ ਪਾਰਟੀ ...

ਪੂਰੀ ਖ਼ਬਰ »

ਸ਼ਹਿਰੀ ਅਕਾਲੀ ਜਥੇ 'ਚ ਕਪੂਰਥਲਾ ਸ਼ਹਿਰ ਦੇ ਪ੍ਰਮੁੱਖ ਅਕਾਲੀ ਆਗੂਆਂ ਨੂੰ ਦਿੱਤੀ ਪ੍ਰਤੀਨਿਧਤਾ

ਕਪੂਰਥਲਾ, 11 ਜੂਨ (ਵਿ.ਪ੍ਰ.) - ਸ਼ੋ੍ਰਮਣੀ ਅਕਾਲੀ ਦਲ ਵਲੋਂ ਸ਼ਹਿਰੀ ਅਕਾਲੀ ਜਥੇ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਅਸ਼ੋਕ ਭਗਤ ਕੌਂਸਲਰ ਤੋਪਖ਼ਾਨਾ, ਪ੍ਰਦੀਪ ਸਿੰਘ ਕੁਲਾਰ ਕੌਂਸਲਰ, ਹਰੀਸ਼ ਕੁਮਾਰ ਕੌਂਸਲਰ, ਦਵਿੰਦਰ ਸਿੰਘ ਕਾਲਰਾ, ਰਘਬੀਰ ਸਿੰਘ ਭੁੱਲਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਲਰਨਿੰਗ ਿਲੰਕਸ ਫਾਊਾਡੇਸ਼ਨ ਵਲੋਂ 37 ਰਿਸੋਰਸ ਪਰਸਨ ਅਬੈਕਸ ਟਰੇਨਿੰਗ ਲਈ ਤਿਆਰ

ਕਪੂਰਥਲਾ, 11 ਜੂਨ (ਅਮਰਜੀਤ ਕੋਮਲ) - ਸਿੱਖਿਆ ਵਿਭਾਗ ਪੰਜਾਬ ਅਤੇ ਲਰਨਿੰਗ ਿਲੰਕਸ ਫਾਊਾਡੇਸ਼ਨ ਵਲੋਂ ਆਈ.ਟੀ.ਸੀ. ਮਿਸ਼ਨ ਸੁਨਹਿਰਾ ਕੱਲ ਦੇ ਸਹਿਯੋਗ ਨਾਲ ਪੜ੍ਹੋ ਪੰਜਾਬ ਦੀ ਟੀਮ ਦੇ ਜ਼ਿਲ੍ਹਾ ਰਿਸੋਰਸ ਪਰਸਨ ਤੇ ਟੀਮ ਲਈ ਆਨਲਾਈਨ ਸਿਖਲਾਈ ਪ੍ਰੋਗਰਾਮ ਲਗਾਇਆ ਗਿਆ, ਜਿਸ ...

ਪੂਰੀ ਖ਼ਬਰ »

ਕੇਂਦਰ ਤੇ ਪੰਜਾਬ ਸਰਕਾਰ ਡੀਜ਼ਲ ਦੇ ਭਾਅ ਵਧਾ ਕੇ ਕਿਸਾਨਾਂ ਨੂੰ ਮਾਰਨਾ ਚਾਹੁੰਦੀ- ਇੰਜ: ਸਵਰਨ ਸਿੰਘ

ਸੁਲਤਾਨਪੁਰ ਲੋਧੀ, 11 ਜੂਨ (ਨਰੇਸ਼ ਹੈਪੀ, ਥਿੰਦ) - ਪੈਟਰੋਲ ਅਤੇ ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਦੇ ਵਿਰੋਧ ਵਿਚ ਹਲਕਾ ਸੁਲਤਾਨਪੁਰ ਲੋਧੀ ਤੋਂ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੀ.ਸੀ.ਸੀ. ਦੇ ਮੈਂਬਰ ਇੰਜੀਨੀਅਰ ਸਵਰਨ ਸਿੰਘ ਨੇ ਪੰਜਾਬ ਅਤੇ ਕੇਂਦਰ ਸਰਕਾਰ ...

ਪੂਰੀ ਖ਼ਬਰ »

ਮਜ਼ਦੂਰਾਂ ਦੀ ਬਹੁਤਾਤ ਕਾਰਨ ਇਸ ਸਾਲ ਝੋਨੇ ਦੀ ਲਵਾਈ ਦਾ ਭਾਅ ਘੱਟ ਰਹਿਣ ਦੀ ਸੰਭਾਵਨਾ

ਡਡਵਿੰਡੀ, 11 ਜੂਨ (ਦਿਲਬਾਗ ਸਿੰਘ ਝੰਡ) - ਪੰਜਾਬ 'ਚ ਅੱਜ ਤੋਂ ਝੋਨੇ ਦੀ ਲਵਾਈ ਸ਼ੁਰੂ ਹੋ ਗਈ ਹੈ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਲਈ ਅੱਠ ਘੰਟੇ ਬਿਜਲੀ ਦੀ ਸਪਲਾਈ ਦੇਣੀ ਵੀ ਯਕੀਨੀ ਕਰ ਦਿੱਤੀ ਗਈ ਹੈ | ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਵੱਡੇ ਮਹਾਨਗਰਾਂ ਵਿਚ ...

ਪੂਰੀ ਖ਼ਬਰ »

ਆਟਾ ਦਾਲ ਦੀ ਵੰਡ 'ਚ ਬੇਨਿਯਮੀਆਂ ਦੀ ਪੜਤਾਲ ਐਸ.ਡੀ.ਐਮ. ਸੁਲਤਾਨਪੁਰ ਲੋਧੀ ਕਰਨਗੇ - ਡੀ.ਸੀ.

ਕਪੂਰਥਲਾ, 11 ਜੂਨ (ਅਮਰਜੀਤ ਕੋਮਲ) - ਸੁਲਤਾਨਪੁਰ ਲੋਧੀ ਸਬ ਡਵੀਜ਼ਨ ਦੇ ਪਿੰਡ ਕਮਾਲਪੁਰ ਤੇ ਕੁਝ ਹੋਰ ਪਿੰਡਾਂ 'ਚ ਆਟਾ ਦਾਲ ਦੀ ਵੰਡ ਵਿਚ ਬੇਨਿਯਮੀਆਂ ਦੀਆਂ ਸ਼ਿਕਾਇਤਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਨੇ ਐਸ.ਡੀ.ਐਮ. ...

ਪੂਰੀ ਖ਼ਬਰ »

ਸ਼ਿਵ ਸੈਨਾ ਪੁਲਿਸ ਨੂੰ ਅਮਨ ਕਾਨੂੰਨ ਬਣਾਈ ਰੱਖਣ 'ਚ ਪੂਰਾ ਸਹਿਯੋਗ ਦੇਵੇਗੀ- ਕਾਲੀਆ

ਕਪੂਰਥਲਾ, 11 ਜੂਨ (ਵਿ.ਪ੍ਰ.) - ਸ਼ਿਵ ਸੈਨਾ ਬਾਲ ਠਾਕਰੇ ਦੇ ਇਕ ਵਫ਼ਦ ਨੇ ਨਵਨਿਯੁਕਤ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੂੰ ਗੁਲਦਸਤਾ ਭੇਟ ਕਰਕੇ ਸਨਮਾਨਿਤ ਕੀਤਾ | ਪ੍ਰਤੀਨਿਧ ਮੰਡਲ ਜਿਸ ਵਿਚ ਸੈਨਾ ਦੇ ਸੂਬਾਈ ਬੁਲਾਰੇ ਉਂਕਾਰ ਕਾਲੀਆ, ਜ਼ਿਲ੍ਹਾ ਪ੍ਰਧਾਨ ਦੀਪਕ ...

ਪੂਰੀ ਖ਼ਬਰ »

ਕ੍ਰਿਸ਼ਨ ਕੁਮਾਰ ਟੰਡਨ ਅਕਾਲੀ ਦਲ ਦੇ ਜ਼ਿਲ੍ਹਾ ਮੁੱਖ ਮੀਡੀਆ ਸਲਾਹਕਾਰ ਬਣੇ

ਕਪੂਰਥਲਾ, 11 ਜੂਨ (ਵਿਸ਼ੇਸ਼ ਪ੍ਰਤੀਨਿਧ) - ਸ਼ਹਿਰੀ ਅਕਾਲੀ ਦਲ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਜਥੇ: ਦਵਿੰਦਰ ਸਿੰਘ ਢਪਈ ਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਜਥੇ: ਹਰਜੀਤ ਸਿੰਘ ਵਾਲੀਆ ਨੇ ਕ੍ਰਿਸ਼ਨ ਕੁਮਾਰ ਟੰਡਨ ਨੂੰ ਸ਼ੋ੍ਰਮਣੀ ਅਕਾਲੀ ਦਲ ਦਾ ਜ਼ਿਲ੍ਹੇ ਦਾ ਮੁੱਖ ...

ਪੂਰੀ ਖ਼ਬਰ »

ਦਰਵੇਸ਼ ਪਿੰਡ ਪੈਟਰੋਲ ਪੰਪ 'ਤੇ ਮੋਦੀ ਸਰਕਾਰ ਖ਼ਿਲਾਫ਼ ਮੁਜ਼ਾਹਰਾ

ਫਗਵਾੜਾ, 11 ਜੂਨ (ਤਰਨਜੀਤ ਸਿੰਘ ਕਿੰਨੜਾ) - ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਵਲੋਂ ਦਿਹਾਤੀ ਪ੍ਰਧਾਨ ਅਤੇ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਮਨਾਇਆ

ਸੁਲਤਾਨਪੁਰ ਲੋਧੀ, 11 ਜੂਨ (ਥਿੰਦ, ਹੈਪੀ)- ਜਗੀਰਦਾਰੀ ਅਤੇ ਮੁਗਲਸ਼ਾਹੀ ਖ਼ਿਲਾਫ਼ ਮੁਜ਼ਾਰਿਆਂ ਨੂੰ ਜ਼ਮੀਨ ਦਾ ਹੱਕ ਦਿਵਾਉਣ ਲਈ ਆਪਣੇ ਪਰਿਵਾਰ ਸਮੇਤ ਸ਼ਹਾਦਤ ਦਾ ਜਾਮ ਪੀਣ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਅਤੇ ਅੰਗਰੇਜ਼ਾਂ ਖ਼ਿਲਾਫ਼ ਆਦਿਵਾਸੀ ਕਿਸਾਨਾਂ ਦੀ ...

ਪੂਰੀ ਖ਼ਬਰ »

ਇਸਤਰੀ ਅਕਾਲੀ ਦਲ ਵਲੋਂ ਸਖਸ਼ੀਅਤਾਂ ਦਾ ਸਨਮਾਨ

ਕਪੂਰਥਲਾ, 11 ਜੂਨ (ਵਿਸ਼ੇਸ਼ ਪ੍ਰਤੀਨਿਧ) - ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਸ਼ਹਿਰੀ ਕਪੂਰਥਲਾ ਇਕਾਈ ਵਲੋਂ ਸਥਾਨਕ ਸਟੇਟ ਗੁਰਦੁਆਰਾ ਸਾਹਿਬ ਵਿਚ ਇਕ ਸੰਖੇਪ ਜਿਹਾ ਸਮਾਗਮ ਕਰਵਾਇਆ ਗਿਆ ਜਿਸ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਦੀ ਕਮੇਟੀ ਵਿਚ ਮੈਂਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX