ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਬਟਾਲਾ-ਗੁਰਦਾਸਪੁਰ 'ਚ ਤੇਜ਼ ਹਨੇਰੀ-ਤੂਫ਼ਾਨ ਨਾਲ ਹੋਇਆ ਭਾਰੀ ਜਾਨੀ-ਮਾਲੀ ਨੁਕਸਾਨ

ਬਟਾਲਾ, 12 ਜੂਨ (ਹਰਦੇਵ ਸਿੰਘ ਸੰਧੂ)-ਬੀਤੀ ਰਾਤ ਚੱਲੀਆਂ ਤੇਜ਼ ਹਵਾਵਾਂ ਕਾਰਨ ਜਿੱਥੇ ਆਮ ਜਨਜੀਵਨ ਪ੍ਰਭਾਵਿਤ ਹੋਇਆ, ਉਥੇ ਲੋਕਾਂ ਦਾ ਭਾਰੀ ਨੁਕਸਾਨ ਵੀ ਹੋਇਆ, ਪਰ ਕਈਆਂ ਨੂੰ ਇਹ ਤੂਫ਼ਾਨ ਲਾਹੇਵੰਦ ਸਾਬਤ ਹੋਇਆ | ਸਾਡੇ ਪੱਤਰਕਾਰ ਵਲੋਂ ਰਾਤ ਚੱਲੀ ਤੇਜ਼ ਹਨੇਰੀ ਤੋਂ ਬਾਅਦ ਸਵੇਰੇ ਸ਼ਹਿਰ ਦਾ ਨਿਰੀਖਣ ਕੀਤਾ ਤਾਂ ਸ਼ਹਿਰ ਵਾਸੀਆਂ ਦੀਆਂ ਦੁਕਾਨਾਂ ਉਪਰ ਲੱਗੇ ਹੋਰਡਿੰਗ (ਸਾਇਨ ਬੋਰਡ) ਤੇ ਸਾਮਾਨ ਤੇਜ਼ ਹਵਾਵਾਂ ਕਾਰਨ ਸੜਕਾਂ 'ਤੇ ਡਿੱਗ ਕੇ ਨੁਕਸਾਨੇ ਗਏ, ਜਿਸ ਨੂੰ ਲੈ ਕੇ ਸ਼ਹਿਰ ਵਾਸੀ ਨਿਰਾਸ਼ ਤੇ ਦੁਖੀ ਦੇਖੇ ਗਏ, ਪਰ ਸ਼ਹਿਰ ਅੰਦਰ ਝੁੱਗੀਆਂ-ਝੌਂਪੜੀਆਂ ਵਾਲਿਆਂ ਨੂੰ ਇਹ ਤੇਜ਼ ਹਨੇਰੀ ਲਾਹੇਵੰਦ ਸਾਬਤ ਹੋਈ | ਹਨੇਰੀ ਕਾਰਨ ਡਿੱਗਿਆ ਸਾਮਾਨ ਝੁੱਗੀਆਂ ਵਾਲਿਆਂ ਚੁੱਕ ਕੇ ਹਜ਼ਾਰਾਂ ਰੁਪਏ ਦੀ ਕਮਾਈ ਕੀਤੀ | ਜਿਹੜੇ ਬੋਰਡ ਕਾਫ਼ੀ ਵਜਣਦਾਰ ਸਨ, ਉਨ੍ਹਾਂ ਨੂੰ ਤਿੰਨ-ਚਾਰ ਔਰਤਾਂ ਵਲੋਂ ਇਕੱਠੇ ਚੁੱਕ ਕੇ ਲਿਜਾਂਦੇ ਦੇਖੇ ਗਏ |
ਤੇਜ਼ ਹਨੇਰੀ ਕਾਰਨ ਗੁਰਦੁਆਰੇ ਦਾ ਡਿੱਗਾ ਨਿਸ਼ਾਨ ਸਾਹਿਬ
ਬਟਾਲਾ, (ਹਰਦੇਵ ਸਿੰਘ ਸੰਧੂ)-ਬੀਤੀ ਰਾਤ ਚੱਲੀ ਤੇਜ਼ ਹਨੇਰੀ ਕਾਰਨ ਸਥਾਨਕ ਇਕ ਗੁਰਦੁਆਰੇ ਦਾ ਨਿਸ਼ਾਨ ਸਾਹਿਬ ਡਿਗਣ ਦੀ ਖ਼ਬਰ ਹੈ | ਇਸ ਬਾਰੇ ਗੁਰਦੁਆਰਾ ਤੇਗ ਬਹਾਦਰ ਗੁਰੂ ਨਾਨਕ ਨਗਰ ਬਟਾਲਾ ਦੇ ਪ੍ਰਧਾਨ ਸਵਰਣ ਸਿੰਘ ਨੇ ਦੱਸਿਆ ਕਿ ਰਾਤ ਚੱਲੇ ਤੂਫ਼ਾਨ ਕਾਰਨ ਗੁਰਦੁਆਰਾ ਸਾਹਿਬ 'ਚ ਸੁਸ਼ੋਭਿਤ 90 ਫੁੱਟ ਉੱਚਾ ਨਿਸ਼ਾਨ ਸਾਹਿਬ ਟੁੱਟ ਗਿਆ ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਉਪਰ ਡਿੱਗ ਪਿਆ, ਜਿਸ ਕਾਰਨ ਨਿਸ਼ਾਨ ਸਾਹਿਬ ਤੋਂ ਇਲਾਵਾ ਇਮਾਰਤ ਦਾ ਵੀ ਨੁਕਸਾਨ ਹੋਇਆ | ਪ੍ਰਧਾਨ ਨੇ ਦੱਸਿਆ ਕਿ ਨਿਸ਼ਾਨ ਸਾਹਿਬ ਦੀ ਸੇਵਾ ਕੀਤੀ ਜਾਵੇਗੀ ਤੇ ਦੁਬਾਰਾ ਤੋਂ ਨਿਸ਼ਾਨ ਸਾਹਿਬ ਗੁਰਦੁਆਰਾ ਸਾਹਿਬ ਸੁਸ਼ੋਭਿਤ ਕੀਤਾ ਜਾਵੇਗਾ | ਇਸ ਮੌਕੇ ਸੁਖਜਿੰਦਰ ਸਿੰਘ, ਸੁਰਿੰਦਰ ਸਿੰਘ ਮੱਲੀ, ਵੀਰਮ ਸਿੰਘ ਵੋਹਰਾ, ਗੁਰਮੀਤ ਸਿੰਘ ਸੀਮੈਂਟ ਵਾਲੇ, ਬਲਵਿੰਦਰ ਸਿੰਘ, ਡਾ. ਰਜਿੰਦਰ ਸਿੰਘ, ਕੁਲਵੰਤ ਸਿੰਘ ਕਾਹਲੋਂ, ਗੁਰਮੇਜ਼ ਸਿੰਘ ਆਦਿ ਹਾਜ਼ਰ ਸਨ |
ਗੁਰਦਾਸਪੁਰ, (ਆਰਿਫ਼)-ਬੀਤੀ ਰਾਤ ਆਏ ਤੇਜ਼ ਤੂਫ਼ਾਨ ਕਾਰਨ ਬਿਜਲੀ ਸਪਲਾਈ ਸਪਲਾਈ ਵੱਡੇ ਪੱਧਰ 'ਤੇ ਪ੍ਰਭਾਵਿਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਨਿਗਰਾਨ ਇੰਜੀਨੀਅਰ ਗੁਰਦਾਸਪੁਰ ਸੁਰੇਸ਼ ਕਸ਼ਯਪ ਨੇ ਦੱਸਿਆ ਕਿ ਤੂਫ਼ਾਨ ਕਾਰਨ 66 ਕੇ.ਵੀ. ਦੇ ਤਿੰਨ ਵੱਡੇ ਟਾਵਰ ਜਿੱਥੇ ਡਿੱਗ ਗਏ ਹਨ, ਉੱਥੇ 1600 ਛੋਟੇ ਖੰਬੇੇ ਵੀ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ | ਜਿਸ ਕਾਰਨ ਅੱਠ 66 ਕੇ.ਵੀ. ਸਬ ਸਟੇਸ਼ਨਾਂ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ | ਜਿਸ ਕਾਰਨ 100 ਪਿੰਡਾਂ ਦੀ ਬਿਜਲੀ ਬੰਦ ਹੋਣ ਕਾਰਨ ਲੋਕਾਂ ਨੰੂ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਨਾ ਪਿਆ | ਉਨ੍ਹਾਂ ਦੱਸਿਆ ਕਿ ਚੀਫ਼ ਇੰਜੀਨੀਅਰ ਬਾਰਡਰ ਜ਼ੋਨ ਸਕੱਤਰ ਸਿੰਘ ਢਿੱਲੋਂ ਅਤੇ ਇੰਜੀ: ਰਮਨ ਸ਼ਰਮਾ ਵਲੋਂ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਗਿਆ | ਉਨ੍ਹਾਂ ਕਿਹਾ ਕਿ ਬਿਜਲੀ ਵਿਭਾਗ ਦੇ ਕਰਮਚਾਰੀ ਵੱਡੇ ਪੱਧਰ 'ਤੇ ਇਸ ਸਮੱਸਿਆ ਨਾਲ ਨਜਿੱਠਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੰੂ ਉਮੀਦ ਹੈ ਕਿ ਜਲਦ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ ਅਤੇ ਇਹ ਵੀ ਹੋ ਸਕਦਾ ਹੈ ਕਿ ਆਉਣ ਵਾਲੇ ਕੁਝ ਦਿਨ ਬਿਜਲੀ ਸਪਲਾਈ ਪ੍ਰਭਾਵਿਤ ਰਹੇ | ਉਨ੍ਹਾਂ ਨੇ ਲੋਕਾਂ ਨੰੂ ਅਪੀਲ ਕੀਤੀ ਕਿ ਉਹ ਪੂਰੀ ਜੱਦੋ ਜਹਿਦ ਨਾਲ ਮੁਰੰਮਤ ਦਾ ਕੰਮ ਕਰ ਰਹੇ ਹਨ | ਇਸ ਲਈ ਲੋਕ ਵੀ ਇਸ ਮੁਸ਼ਕਿਲ ਦੀ ਘੜੀ ਵਿਚ ਬਿਜਲੀ ਵਿਭਾਗ ਦਾ ਸਹਿਯੋਗ ਕਰਨ |

ਤੇਜ਼ ਹਨੇਰੀ ਨਾਲ ਹੋਏ ਨੁਕਸਾਨ ਦਾ ਵਿਧਾਇਕ ਬਾਜਵਾ ਨੇ ਲਿਆ ਜਾਇਜ਼ਾ

ਬਟਾਲਾ, 12 ਜੂਨ (ਕਾਹਲੋਂ)-ਬੀਤੀ ਰਾਤ ਤੇਜ਼ ਹਨੇਰੀ ਨਾਲ ਆਏ ਤੂਫ਼ਾਨ ਕਾਰਨ ਸ਼ਹਿਰ ਕਾਦੀਆਂ ਵਿਖੇ ਹੋਏ ਨੁਕਸਾਨ ਸਬੰਧੀ ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਜਾਇਜ਼ਾ ਲਿਆ | ਉਨ੍ਹਾਂ ਵੇਖਿਆ ਕਿ ਸ਼ਹਿਰ ਦੇ ਆਸ-ਪਾਸ ਗਰੀਬ ਲੋਕਾਂ ਦੀਆਂ ...

ਪੂਰੀ ਖ਼ਬਰ »

ਹਨੇਰੀ ਨਾਲ ਡਿੱਗੇ ਰੁੱਖ ਹੇਠਾਂ ਆ ਕੇ ਕਿਸਾਨ ਦੀ ਮੌਤ

ਪੰਜਗਰਾਈਆਂ, 12 ਜੂਨ (ਬਲਵਿੰਦਰ ਸਿੰਘ)-ਨਜਦੀਕੀ ਪਿੰਡ ਭੰਬੋਈ ਦੀ ਬਹਿਕ 'ਤੇ ਰਹਿਣ ਵਾਲੇ 55 ਸਾਲਾ ਭਜਨ ਸਿੰਘ ਪੁੱਤਰ ਦਰਸ਼ਨ ਸਿੰਘ ਦੀ ਤੇਜ਼ ਤੂਫ਼ਾਨ ਕਾਰਨ ਵਿਹੜੇ ਵਿਚ ਲੱਗਿਆ ਟਾਹਲੀ ਦਾ ਰੁੱਖ ਡਿੱਗਣ ਕਾਰਨ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਹੈ | ਇਕੱਤਰ ਕੀਤੀ ਗਈ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਬਸਪਾ ਸਮਝੌਤਾ ਬੱਬੇਹਾਲੀ ਨੇ ਲੱਡੂ ਵੰਡ ਕੇ ਕੀਤੀ ਖ਼ੁਸ਼ੀ ਜ਼ਾਹਿਰ

ਗੁਰਦਾਸਪੁਰ, 12 ਜੂਨ (ਆਰਿਫ਼)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਗੁਰਬਚਨ ਸਿੰਘ ਬੱਬੇਹਾਲੀ ਨੇ ਅਕਾਲੀ ਦਲ ਅਤੇ ਬਸਪਾ ਦਰਮਿਆਨ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਹੋਏ ਸਮਝੌਤੇ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦਾ ਸੁਨਹਿਰੀ ਭਵਿੱਖ ਬਣਾਉਣ 'ਚ ਮੋਹਰੀ ਔਜ਼ੀ ਹੱਬ ਇਮੀਗਰੇਸ਼ਨੂ

ਗੁਰਦਾਸਪੁਰ, 12 ਜੂਨ (ਆਰਿਫ਼)-ਆਸਟ੍ਰੇਲੀਆ ਜਾਣ ਵਾਲੇ ਵਿਦਿਆਰਥੀਆਂ ਦਾ ਸੁਨਹਿਰੀ ਭਵਿੱਖ ਬਣਾਉਣ ਵਾਲੀ ਪੂਰੇ ਪੰਜਾਬ ਭਰ ਦੀ ਨਾਮਵਰ ਅਤੇ ਆਸਟ੍ਰੇਲੀਆ ਦੀ ਮੰਨੀ ਪ੍ਰਮੰਨੀ ਔਜੀ ਹੱਬ ਇਮੀਗਰੇਸ਼ਨ ਪਿਛਲੇ ਲੰਮੇ ਸਮੇਂ ਤੋਂ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ ਵਲੋਂ ਜ਼ਿਲ੍ਹਾ ਪ੍ਰਧਾਨ ਬਿਜਲੀਵਾਲ ਦਾ ਸਨਮਾਨ

ਬਟਾਲਾ, 12 ਜੂਨ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਯੂਥ ਵਿੰਗ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸਕੱਤਰ ਜਨਰਲ ਜੋਧ ਸਿੰਘ ਸਮਰਾ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਦਫਤਰ ਵਿਖੇ ਯੂਥ ਅਕਾਲੀ ਦਲ ਦੇ ਨਵ-ਨਿਯੁਕਤ ਸ਼ਹਿਰੀ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦਾ ਸਿਧਾਂਤਕ ਗੱਠਜੋੜ ਬਣਾਏਗਾ 2022 ਵਿਚ ਸਰਕਾਰ-ਵਾਹਲਾ

ਬਟਾਲਾ, 12 ਜੂਨ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਚੇਅਰਮੈਨ ਪੰਜਾਬ ਸੁਖਬੀਰ ਸਿੰਘ ਵਾਹਲਾ ਨੇ ਕਿਹਾ ਕਿ ਜੋ ਸ਼ੋ੍ਰਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚ ਗਠਜੋੜ ਹੋਇਆ ਹੈ | ਇਹ ਸਿਧਾਂਤਕ ਗਠਜੋੜ ਹੈ ਅਤੇ ਦੋਵੇਂ ਪਾਰਟੀਆਂ ਦੇ ...

ਪੂਰੀ ਖ਼ਬਰ »

ਨਿੱਕੇ ਘੁੰਮਣ-ਨੌਸ਼ਹਿਰਾ ਮੱਝਾ ਸਿੰਘ ਰੋਡ 'ਤੇ ਜੰਗਲਾਤ ਵਿਭਾਗ ਦੇ ਰੁੱਖਾਂ ਦੀ ਨਾਜਾਇਜ਼ ਕਟਾਈ ਦਾ ਮਾਮਲਾ ਭਖਿਆ

ਨਿੱਕੇ ਘੁੰਮਣ, 12 ਜੂਨ (ਸਤਬੀਰ ਸਿੰਘ ਘੁੰਮਣ)-ਨਿੱਕੇ ਘੁੰਮਣ-ਨੌਸ਼ਹਿਰਾ ਮੱਝਾ ਸਿੰਘ ਰੋਡ 'ਤੇ ਪਿੰਡ ਛੀਨਾ ਰੇਲ ਵਾਲਾ ਵਿਖੇ ਜੰਗਲਾਤ ਵਿਭਾਗ ਦੇ ਵੱਡੀ ਗਿਣਤੀ ਵਿਚ ਇਕ ਪ੍ਰਾਪਰਟੀ ਡੀਲਰ ਵਲੋਂ ਕੀਤੀ ਰੁੱਖਾਂ ਦੀ ਚਿੱਟੇ ਦਿਨ ਕਟਾਈ ਦਾ ਮਾਮਲਾ ਸਾਹਮਣੇ 'ਤੇ ਇਲਾਕੇ ਦੇ ...

ਪੂਰੀ ਖ਼ਬਰ »

2022 'ਚ ਅਕਾਲੀ ਦਲ-ਬਸਪਾ ਗੱਠਜੋੜ ਦੀ ਹੋਵੇਗੀ ਇਤਿਹਾਸਕ ਜਿੱਤ-ਅਕਾਲੀ ਵਰਕਰ

ਡੇਰਾ ਬਾਬਾ ਨਾਨਕ, 12 ਜੂਨ (ਅਵਤਾਰ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਬਸਪਾ ਦੇ ਗਠਜੋੜ ਨਾਲ 2022 ਦੀਆਂ ਚੋਣਾਂ ਲੜਨ ਅਤੇ ਪੰਜਾਬ ਤੋਂ ਵੱਡੀ ਬਹੁਮਤ ਹਾਸਲ ਕਰਨ ਲਈ ਅਕਾਲੀ ਵਰਕਰਾਂ 'ਚ ਵੱਡਾ ਜੋਸ਼ ਪੈਦਾ ਹੋਇਆ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ...

ਪੂਰੀ ਖ਼ਬਰ »

ਜਥੇ. ਖਲੀਲਪੁਰ ਸਮੇਤ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਵਰਕਰ ਪਿੰਡ ਬਾਦਲ ਪਹੁੰਚੇ

ਡੇਰਾ ਬਾਬਾ ਨਾਨਕ, 12 ਜੂਨ (ਅਵਤਾਰ ਸਿੰਘ ਰੰਧਾਵਾ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੀਨੀਅਰ ਅਕਾਲੀ ਵਰਕਰਾਂ ਸਮੇਤ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਪਾਰਟੀ ਦੇ ਨਵੇਂ ਥਾਪੇ ਗਏ ਪੀ.ਏ.ਸੀ. ਦੇ ਮੈਂਬਰ ਜਥੇਦਾਰ ਅਮਰੀਕ ਸਿੰਘ ਖਲੀਲਪੁਰ ਪਿੰਡ ਬਾਦਲ ਵਿਖੇ ਪਹੁੰਚੇ ...

ਪੂਰੀ ਖ਼ਬਰ »

ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਕਰਮਚਾਰੀ ਦਲਜੀਤ ਸਿੰਘ ਬਾਜਵਾ ਦੀ ਹੋਈ ਅਚਾਨਕ ਮੌਤ

ਕਾਦੀਆਂ, 12 ਜੂਨ (ਯਾਦਵਿੰਦਰ ਸਿੰਘ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਨਾਲ ਬਹੁਤ ਹੀ ਨਜ਼ਦੀਕੀ ਪਰਿਵਾਰਕ ਸਬੰਧ ਰੱਖਣ ਵਾਲੇ ਦਲਜੀਤ ਸਿੰਘ ਬਾਜਵਾ ਮੁਹੱਲਾ ਧਰਮਪੁਰਾ ਕਾਦੀਆਂ ਦੀ ਅਚਾਨਕ ਮੌਤ ਹੋ ਗਈ | ਦਲਜੀਤ ਸਿੰਘ ਬਾਜਵਾ ਜੋ ਕਿ ਪ੍ਰਤਾਪ ਸਿੰਘ ਬਾਜਵਾ ਦੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਦੇ ਆਗੂ ਦੀ ਹੋਈ ਮੌਤ

ਕਾਦੀਆਂ, 12 ਜੂਨ (ਯਾਦਵਿੰਦਰ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਰਾਮ ਥੰਮਣ ਦੇ ਕਿਸਾਨ ਆਗੂ ਜੋਗਿੰਦਰ ਸਿੰਘ ਨੱਤ (70) ਦੀ ਮੌਤ ਹੋ ਗਈ | ਇਸ ਸਬੰਧੀ ਜ਼ੋਨ ਪ੍ਰਧਾਨ ਤੇ ਜ਼ਿਲ੍ਹਾ ਜਨਰਲ ਸਕੱਤਰ ਹਰਵਿੰਦਰ ਸਿੰਘ ਖੁਜਾਲਾ ਨੇ ਦੱਸਿਆ ਕਿ ਕਿਸਾਨ ਆਗੂ ...

ਪੂਰੀ ਖ਼ਬਰ »

ਨਿਰਮਲਜੀਤ ਕÏਰ ਦੇ ਦਿਹਾਂਤ ਮਗਰੋਂ ਮਸਾਣਾ ਪਰਿਵਾਰ ਨਾਲ ਕੈਬਨਿਟ ਮੰਤਰੀ ਰੰਧਾਵਾ ਨੇ ਕੀਤਾ ਦੁੱਖ ਸਾਂਝਾ

ਵਡਾਲਾ ਬਾਂਗਰ, 12 ਜੂਨ (ਮਨਪ੍ਰੀਤ ਸਿੰਘ ਘੁੰਮਣ)-ਨਜ਼ਦੀਕੀ ਪਿੰਡ ਮਸਾਣਾ ਦੇ ਸੀਨੀਅਰ ਕਾਂਗਰਸੀ ਆਗੂ ਤੇ ਸਰਪੰਚ ਬਿਕਰਮ ਸਿੰਘ ਮਸਾਣਾ ਦੇ ਵੱਡੇ ਭਰਾ ਨਿਸ਼ਾਨ ਸਿੰਘ ਮਸਾਣਾ ਦੀ ਪਤਨੀ ਸ੍ਰੀਮਤੀ ਨਿਰਮਲਜੀਤ ਕÏਰ ਦੇ ਬੀਤੇ ਦਿਨੀਂ ਹੋਈ ਦਿਹਾਂਤ ਤੋਂ ਬਾਅਦ ਪਰਿਵਾਰ ਅਤੇ ...

ਪੂਰੀ ਖ਼ਬਰ »

ਪੰਜਾਬ 'ਚ ਆਪਣਾ ਵਜੂਦ ਬਚਾਉਣ ਖ਼ਾਤਰ ਅਕਾਲੀ ਦਲ ਹੱਥ-ਪੈਰ ਮਾਰ ਰਿਹਾ-ਚੇਅ: ਅੰਗਰੇਜ਼ ਸਿੰਘ ਵਿੱਠਵਾਂ

ਸ੍ਰੀ ਹਰਿਗੋਬਿੰਦਪੁਰ,12 ਜੂਨ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਮਾਰਕੀਟ ਕਮੇਟੀ ਦੇ ਉੱਪ ਚੇਅਰਮੈਨ, ਬਲਾਕ ਸੰਮਤੀ ਮੈਂਬਰ ਅਤੇ ਪਿੰਡ ਵਿੱਠਵਾਂ ਦੇ ਕਾਂਗਰਸੀ ਸਰਪੰਚ ਅੰਗਰੇਜ਼ ਸਿੰਘ ਵਿੱਠਵਾਂ ਨੇ ਬੀਤੇ ਕੱਲ੍ਹ ਚੰਡੀਗੜ੍ਹ ਵਿਖੇ ਅਕਾਲੀ ਦਲ ਅਤੇ ...

ਪੂਰੀ ਖ਼ਬਰ »

ਬੇਰਿੰਗ ਕਾਲਜ ਵਲੋਂ ਆਨਲਾਈਨ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਬਟਾਲਾ, 12 ਜੂਨ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਲੋਂ ਪਿ੍ੰਸੀਪਲ ਡਾ. ਐਡਵਰਡ ਮਸੀਹ ਦੀ ਅਗਵਾਈ ਵਿਚ ਸਾਇੰਸ ਸੁਸਾਇਟੀ ਤੇ ਪਲਾਂਟੇਸ਼ਨ ਕਮੇਟੀ ਦੇ ਇੰਚਾਰਜ ਪ੍ਰੋ. ਮਨਦੀਪ ਬੇਦੀ, ਡਾ. ਅਮਿਤਾ, ਡਾ. ਜੇ.ਪੀ. ਸਿੰਘ ਦੇ ਸਹਿਯੋਗ ਨਾਲ ਵਿਸ਼ਵ ...

ਪੂਰੀ ਖ਼ਬਰ »

ਪਿੰਡ ਰਹੀਮਾਬਾਦ 'ਚ ਪੋਲਟਰੀ ਫਾਰਮ ਦੀ ਛੱਤ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜਖ਼ਮੀ

ਕੋਟਲੀ ਸੂਰਤ ਮੱਲ੍ਹੀ, 12 ਜੂਨ (ਕੁਲਦੀਪ ਸਿੰਘ ਨਾਗਰਾ, ਸਤਵੰਤ ਸਿੰਘ ਕਾਹਲੋਂ)-ਪਿੰਡ ਰਹੀਮਾਬਾਦ 'ਚ ਪੋਲਟਰੀ ਫਾਰਮ ਦੀ ਛੱਤ ਹੇਠਾਂ ਆਉਣ ਕਰਕੇ ਇਕ ਨੌਜਵਾਨ ਦੀ ਮੌਤ ਤੇ ਤਿੰਨ ਦੇ ਗੰਭੀਰ ਜਖ਼ਮੀ ਹੋ ਗਏ | ਇਸ ਸਬੰਧੀ ਪਿੰਡ ਦੇ ਸਰਪੰਚ ਮਨਜੀਤ ਸਿੰਘ ਮੰਨਾ ਨੇ ਮੁਹਤਬਰ ...

ਪੂਰੀ ਖ਼ਬਰ »

ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਫਤਹਿਗੜ੍ਹ ਚੂੜੀਆਂ, 12 ਜੂਨ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਪੁਲਿਸ ਵਲੋਂ ਚਲਾਈ ਵਿਸ਼ੇਸ ਮੁਹਿੰਮ ਤਹਿਤ ਐਸ.ਐਚ.ਓ. ਸੁਖਵਿੰਦਰ ਸਿੰਘ ਅਤੇ ਪੁਲਿਸ ਪਾਰਟੀ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦੋਂ 20 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਗਿ੍ਫ਼ਤਾਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਖਿਲਾਫ਼ ਮਾਮਲਾ ਦਰਜ

ਧਾਰੀਵਾਲ, 12 ਜੂਨ (ਸਵਰਨ ਸਿੰਘ)-ਪੁਲਿਸ ਥਾਣਾ ਧਾਰੀਵਾਲ ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਇਸ ਸਬੰਧ ਵਿਚ ਐਸ.ਐਚ.ਓ. ਅਮਨਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਉਪ ਕਪਤਾਨ ਪੁੁਲਿਸ ਗੁਰਦਾਸਪੁਰ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਅੱਜ ਕੋਰੋਨਾ ਨਾਲ ਹੋਈਆਂ 5 ਮੌਤਾਂ, 60 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 12 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 60 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 5 ਮਰੀਜ਼ਾਂ ਦੀ ਹੋਈ ਮੌਤ ਨਾਲ ਮੌਤਾਂ ਦਾ ਕੁੱਲ ਅੰਕੜਾ 767 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਮਾਡੀ ਨੇ ਦੱਸਿਆ ਕਿ ਜ਼ਿਲ੍ਹੇ ...

ਪੂਰੀ ਖ਼ਬਰ »

ਸ਼ਹੀਦ ਭਾਈ ਅਮਰੀਕ ਸਿੰਘ ਦੀ ਸ਼ਹਾਦਤ ਦੇ ਪਲਾਂ ਨੂੰ ਇਕੱਤਰ ਕਰਕੇ ਸੰਗਤਾਂ ਸਾਹਮਣੇ ਲਿਆਂਦਾ ਜਾਵੇਗਾ-ਬੀਬੀ ਸਤਵੰਤ ਕੌਰ

ਪਠਾਨਕੋਟ, 12 ਜੂਨ (ਸੰਧੂ)-ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਗਿਆਨੀ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦੇ ਸਪੁੱਤਰ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ ਡਿਪਟੀ ਡਾਇਰੈਕਟਰ ਐਜੂਕੇਸ਼ਨ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ-ਬਸਪਾ ਦਾ ਗੱਠਜੋੜ 2022 'ਚ ਜਿੱਤ ਪ੍ਰਾਪਤ ਕਰੇਗਾ-ਓਹਰੀ

ਬਟਾਲਾ, 12 ਜੂਨ (ਕਾਹਲੋਂ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਬਟਾਲਾ ਦੇ ਸ਼ਹਿਰੀ ਪ੍ਰਧਾਨ ਅਮਿਤ ਵਲੋਂ ਅਕਾਲੀ ਵਰਕਰਾਂ ਦੀ ਵਿਸ਼ੇਸ਼ ਮੀਟਿੰਗ ਕਰਵਾਈ ਗਈ, ਜਿਸ ਵਿਚ ਜਥੇਬੰਦਕ ਸਕੱਤਰ ਸ੍ਰੀ ਸੁਭਾਸ਼ ਓਹਰੀ ਤੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਬਿੱਟੂ ਨੇ ...

ਪੂਰੀ ਖ਼ਬਰ »

ਡਾਕੇ ਦੀਆਂ ਵਾਰਦਾਤਾਂ 'ਚ ਲੋੜੀਂਦੇ 5 ਦੋਸ਼ੀ ਪੁਲਿਸ ਨੇ ਕੀਤੇ ਕਾਬੂ

ਭੈਣੀ ਮੀਆਂ ਖਾਂ, 12 ਜੂਨ (ਜਸਬੀਰ ਸਿੰਘ ਬਾਜਵਾ)-ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਝੰਡਾ ਲੁਬਾਣਾ ਵਿਖੇ 13-14 ਜਨਵਰੀ ਦੀ ਰਾਤ ਨੂੰ ਕੁਝ ਲੋਕਾਂ ਨੇ ਗੁਰਦੀਪ ਸਿੰਘ ਦੇ ਪਰਿਵਾਰ ਨੂੰ ਬੰਧਕ ਬਣਾ ਕੇ ਉਨ੍ਹਾਂ ਦੇ ਘਰ ਵੱਡੀ ਡਾਕੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ, ਜਿਸ ...

ਪੂਰੀ ਖ਼ਬਰ »

ਕੈਪ. ਬਾਠ ਨੂੰ ਸਰਪ੍ਰਸਤ ਬਣਾਉਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਰਕਰ ਬਾਗੋ-ਬਾਗ-ਜਥੇ. ਠਾਕਰ ਸਿੰਘ ਊਧਨਵਾਲ

ਬਟਾਲਾ, 12 ਜੂਨ (ਕਾਹਲੋਂ)-ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਵਰਕਰ ਖੁਸ਼ੀ ਵਿਚ ਬਾਗੋਬਾਗ ਹੋਏ ਹਨ, ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਸ: ਬਿਕਰਮ ਸਿੰਘ ਮਜੀਠੀਆ ਵਲੋਂ ਕੈਪ. ਬਲਬੀਰ ਸਿੰਘ ਬਾਠ ਸਾ. ਮੰਤਰੀ ...

ਪੂਰੀ ਖ਼ਬਰ »

ਰਾਜਨਬੀਰ ਸਿੰਘ ਘੁਮਾਣ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦੀ ਵਾਗਡੋਰ ਸੌ ਾਪੀ ਜਾਵੇ-ਗੁਲਜ਼ਾਰ ਲਾਹੌਰੀਆ

ਬਟਾਲਾ, 12 ਜੂਨ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਯੂਥ ਅਕਾਲੀ ਆਗੂ ਗੁਲਜ਼ਾਰ ਸਿੰਘ ਲਾਹੌਰੀਆ ਨੇ ਪਾਰਟੀ ਹਾਈਕਮਾਂਡ ਤੋਂ ਮੰਗ ਕਰਦਿਆਂ ਕਿਹਾ ਕਿ ਪੜ੍ਹੇ-ਲਿਖੇ ਤੇ ਸੂਝਵਾਨ ਆਗੂ ਰਾਜਨਬੀਰ ਸਿੰਘ ਘੁਮਾਣ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸ਼ੋ੍ਰਮਣੀ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 17ਵੇਂ ਜਥੇ ਨੇ ਰੱਖੀ ਭੁੱਖ ਹੜਤਾਲ

ਗੁਰਦਾਸਪੁਰ, 12 ਜੂਨ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਦੇ ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਦੇ 254ਵੇਂ ਦਿਨ ਅੱਜ ਸਾਬਕਾ ਸੈਨਿਕ ਸੰਘਰਸ਼ ਕਮੇਟੀ ਵਲੋਂ 172ਵੇਂ ਜਥੇ ਨੇ ਭੁੱਖ ਹੜਤਾਲ ਰੱਖੀ | ਅੱਜ ਦੀ ਇਸ ਭੁੱਖ ਹੜਤਾਲ ਵਿਚ ਗੁਰਮੀਤ ਸਿੰਘ ਗੋਹਤ ...

ਪੂਰੀ ਖ਼ਬਰ »

ਗਹਿਣੇ ਰੱਖੀ ਜ਼ਮੀਨ ਨੰੂ ਵੇਚਣ ਅਤੇ ਸਟੇਅ ਦੇ ਬਾਵਜੂਦ ਉਸ ਉੱਪਰ ਉਸਾਰੀ ਕਰਨ ਦੇ ਦੋਸ਼, ਦੂਸਰੀ ਧਿਰ ਨੇ ਦੋਸ਼ਾਂ ਨੰੂ ਨਕਾਰਿਆ

ਗੁਰਦਾਸਪੁਰ, 12 ਜੂਨ (ਆਰਿਫ਼)-ਪਠਾਨਕੋਟ ਨਿਵਾਸੀ ਰਣਜੀਤ ਸਿੰਘ ਵਲੋਂ ਆਪਣੀ ਵਿਰੋਧੀ ਧਿਰ ਉਪਰ ਗਹਿਣੇ ਰੱਖੀ ਜ਼ਮੀਨ ਨੰੂ ਵੇਚਣ ਅਤੇ ਉਸ ਉਪਰ ਸਟੇਅ ਹੋਣ ਦੇ ਬਾਵਜੂਦ ਉਸਾਰੀ ਕਰਨ ਦੇ ਦੋਸ਼ ਲਗਾਏ ਹਨ | ਇਸ ਸਬੰਧੀ 'ਅਜੀਤ' ਨਾਲ ਗੱਲਬਾਤ ਕਰਦੇ ਹੋਏ ਰਣਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਕੈਪ. ਬਾਠ ਨੂੰ ਸਰਪ੍ਰਸਤ ਬਣਾਉਣ 'ਤੇ ਹਲਕਾ ਸ੍ਰੀ ਹਰਗੋਬਿੰਦਪੁਰ ਵਰਕਰ ਬਾਗੋ-ਬਾਗ-ਜਥੇ. ਠਾਕਰ ਸਿੰਘ ਊਧਨਵਾਲ

ਬਟਾਲਾ, 12 ਜੂਨ (ਕਾਹਲੋਂ)-ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਅਕਾਲੀ ਵਰਕਰ ਖੁਸ਼ੀ ਵਿਚ ਬਾਗੋਬਾਗ ਹੋਏ ਹਨ, ਕਿਉਂਕਿ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਸ: ਬਿਕਰਮ ਸਿੰਘ ਮਜੀਠੀਆ ਵਲੋਂ ਕੈਪ. ਬਲਬੀਰ ਸਿੰਘ ਬਾਠ ਸਾ. ਮੰਤਰੀ ...

ਪੂਰੀ ਖ਼ਬਰ »

ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾ ਵਾਲਿਆਂ ਤੇ ਜਥੇਦਾਰ ਮੱਖਣ ਸਿੰਘ ਸ਼ਹੀਦ ਦੀ ਸਾਂਝੀ ਬਰਸੀ 'ਤੇ ਵਿਸ਼ੇਸ਼

ਬਟਾਲਾ, 12 ਜੂਨ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਛੋਟੇ ਘੁੰਮਣਾ ਵਾਲਿਆਂ ਹੋ ਹੱਥੋਂ ਵਰੋਸਾਏ ਵੁਨ੍ਹਾਂ ਦੇ ਚਰਨ ਸੇਵਕ ਜਥੇਦਾਰ ਮੱਖਣ ਸਿੰਘ ਸ਼ਹੀਦ ਖੋਖਰ ਫ਼ੌਜੀਆਂ ਵਾਲਿਆਂ ਦਾ ਜਨਮ 1948 ਵਿਚ ਮਾਤਾ ਬਲਵੰਤ ਕੌਰ ਦੀ ਕੁੱਖ ਤੋਂ ਪਿਤਾ ਧਿਰਤਾ ਸਿੰਘ ਦੇ ਗ੍ਰਹਿ ਪਿੰਡ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX