ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 31 ਜੇਠ ਸੰਮਤ 553
ਿਵਚਾਰ ਪ੍ਰਵਾਹ: ਰਾਜਨੀਤਕ ਬਿਰਤੀ ਕਾਰਨ ਮਨੁੱਖ ਸਮਝੌਤੇ ਅਤੇ ਗੱਠਜੋੜ ਕਰਕੇ ਇਕ-ਦੂਜੇ ਨੂੰ ਪੌੜੀ ਬਣਾ ਕੇ ਉੱਪਰ ਚੜ੍ਹਦੇ ਹਨ। -ਗਿਆਤ

ਫਾਜ਼ਿਲਕਾ / ਅਬੋਹਰ

ਅਸਰਦਾਰ ਤਾਂ ਹੈ ਜੇ ਸਰਕਾਰ ਸਾਥ ਦੇਵੇ ਤਾਂ ਹੋ ਸਕਦਾ ਸੋਨੇ 'ਤੇ ਸੁਹਾਗਾ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਖੇਤੀ ਪ੍ਰਧਾਨ ਸੂਬੇ ਪੰਜਾਬ ਅੰਦਰ ਧਰਤੀ ਹੇਠਲਾ ਪਾਣੀ ਦਿਨ ਬ ਦਿਨ ਡੰੂਘਾ ਹੁੰਦਾ ਜਾ ਰਿਹਾ ਹੈ ਜੋ ਕਿ ਸਮੁੱਚੇ ਪੰਜਾਬੀਆਂ ਲਈ ਖ਼ਤਰੇ ਦੀ ਘੰਟੀ ਹੈ | ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਥੱਲੇ ਜਾਣ ਤੋਂ ਰੋਕਣ ਲਈ ਸਰਕਾਰਾਂ ਸਕੀਮਾਂ ਤਾਂ ਕਈ ਲੈ ਕੇ ਆਉਂਦੀਆਂ ਹਨ ਪਰ ਉਨ੍ਹਾਂ ਸਕੀਮਾਂ ਉੱਪਰ ਅਮਲੀ ਜਾਮਾ ਸਿਰਫ਼ ਕਾਗ਼ਜ਼ਾਂ ਤੱਕ ਹੀ ਸੀਮਤ ਰਹਿ ਜਾਂਦਾ ਹੈ | ਝੋਨੇ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ | ਸਰਕਾਰ ਨੇ ਪਹਿਲਾਂ ਪਰਮਲ ਝੋਨੇ ਦੀ ਬਜਾਏ ਕਿਸਾਨਾਂ ਨੂੰ ਬਾਸਮਤੀ ਝੋਨਾ ਬੀਜਣ ਲਈ ਪ੍ਰੇਰਿਤ ਕੀਤਾ, ਜਿਸ ਦਾ ਮੰਡੀ ਵਿਚ ਪੂਰਾ ਭਾਅ ਨਾ ਮਿਲਣ ਦਾ ਮੁੱਦਾ ਅੱਜ ਵੀ ਜਾਰੀ ਹੈ | ਹੁਣ ਖੇਤੀ ਵਿਗਿਆਨੀਆਂ ਨੇ ਖੇਤ ਕੱਦੂ ਕਰ ਕੇ ਝੋਨਾ ਲਗਾਉਣ ਦੀ ਬਜਾਏ ਡਰਿਲ ਸਿਸਟਮ ਰਾਹੀਂ ਝੋਨੇ ਦੀ ਬਿਜਾਈ ਕਰਨ ਸਬੰਧੀ ਵੱਡਾ ਪ੍ਰਚਾਰ ਕੀਤਾ ਜਾ ਰਿਹਾ ਹੈ | ਖੇਤੀ ਮਾਹਿਰਾਂ ਅਨੁਸਾਰ ਕੱਦੂ ਕੀਤੇ ਖੇਤ ਨਾਲੋਂ ਡਰਿੱਲ ਨਾਲ ਬਿਜਾਈ ਵਾਲੇ ਖੇਤ ਅੰਦਰ 30 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ | ਜਿਸ ਦਾ ਬਹੁਤ ਵੱਡਾ ਲਾਭ ਹੈ |
ਕਦੂ ਸਿਸਟਮ ਨਾਲੋਂ ਲਾਭਕਾਰੀ ਹੈ ਝੋਨੇ ਦੀ ਸਿੱਧੀ ਬਿਜਾਈ-ਕਿਸਾਨ ਸੁਖਜਿੰਦਰ ਸਿੰਘ ਬਰਾੜ
ਪਿੰਡ ਅਭੁੰਨ ਦੇ ਨੌਜਵਾਨ ਕਿਸਾਨ ਸੁਖਜਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਉਨ੍ਹਾਂ ਨੇ ਪਿਛਲੇ ਸਾਲ ਤੋਂ ਸਿੱਧੀ ਡਰਿੱਲ ਰਾਹੀਂ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਸੀ | ਉਨ੍ਹਾਂ ਦੱਸਿਆ ਕਿ ਇਸ ਨਾਲ ਸਭ ਤੋਂ ਵੱਧ ਲਾਭ ਇਹ ਹੁੰਦਾ ਹੈ ਕਿ ਪਾਣੀ ਦੀ ਬਹੁਤ ਬੱਚਤ ਹੁੰਦੀ ਹੈ | ਪਹਿਲਾਂ ਪਨੀਰੀ ਬੀਜਣ ਸਮੇਂ ਪਾਣੀ ਮਹੀਨਾ ਡੇਢ ਮਹੀਨਾ ਲਗਾਇਆ ਜਾਂਦਾ ਹੈ, ਫਿਰ ਜਦੋਂ ਪਨੀਰੀ ਪੁੱਟ ਕੇ ਖੇਤ ਕੱਦੂ ਕਰ ਕੇ ਪਨੀਰੀ ਲੱਗਦੀ ਹੈ ਤਾਂ ਡੇਢ ਮਹੀਨਾ ਉਸ ਖੇਤ ਵਿਚ ਇਕ ਸਾਰ ਪਾਣੀ ਖੜਨਾ ਜ਼ਰੂਰੀ ਹੁੰਦਾ ਹੈ | ਇਸ ਲਈ ਇਤਨਾ ਲੰਮਾ ਸਮਾਂ ਪਾਣੀ ਖੜ੍ਹਾ ਕਰਨ ਦਾ ਮਤਲਬ ਰੋਜ਼ਾਨਾਂ ਲੱਖਾਂ ਲੀਟਰ ਪਾਣੀ ਧਰਤੀ ਹੇਠੋਂ ਕੱਢਿਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਡਰਿੱਲ ਨਾਲ ਬਿਜਾਈ ਕੀਤੇ ਝੋਨੇ ਨੂੰ ਵੱਤਰ ਤੇ ਪਾਣੀ ਲਗਾਇਆ ਜਾਂਦਾ ਹੈ | ਜ਼ਿਆਦਾ ਪਾਣੀ ਸਿਰਫ਼ ਝੋਨੇ ਦੀ ਫੁਟਾਰੇ ਵਕਤ ਹੀ ਲੱਗਦਾ ਹੈ | ਉਨ੍ਹਾਂ ਦੱਸਿਆ ਕਿ ਇਸ ਵਾਰ ਫ਼ਾਜ਼ਿਲਕਾ ਇਲਾਕੇ ਅੰਦਰ ਡਰਿੱਲ ਸਿਸਟਮ ਰਾਹੀਂ ਕਿਸਾਨ ਝੋਨੇ ਦੀ ਵੱਧ ਬਿਜਾਈ ਕਰ ਰਿਹਾ ਹੈ | ਸਰਕਾਰ ਸਮੇਂ ਸਿਰ ਬਿਜਲੀ ਅਤੇ ਨਹਿਰੀ ਪਾਣੀ ਦੇਣ ਦਾ ਵਾਅਦਾ ਨਿਭਾਵੇ |
ਸਰਕਾਰ ਮਸ਼ੀਨਰੀ ਸਿਸਟਮ 'ਤੇ ਫ਼ੌਕਸ ਕਰਕੇ ਘੋਟਾਲਾ ਰੋਕੇ 'ਤੇ ਕਿਸਾਨ ਹੋ ਸਕਦੇ ਨੇ ਖੁਸ਼ਹਾਲ-ਲਖਵਿੰਦਰ ਹਾਂਡਾ
ਫ਼ਾਜ਼ਿਲਕਾ ਇਲਾਕੇ ਦੇ ਅਗਾਂਹਵਧੂ ਅਤੇ ਜਾਗਰੂਕ ਕਿਸਾਨ ਐਡਵੋਕੇਟ ਲਖਵਿੰਦਰ ਹਾਂਡਾ ਦਾ ਕਹਿਣਾ ਹੈ ਕਿ ਕਿਸਾਨ ਪਾਣੀ ਦੀ ਬੱਚਤ ਇਕੱਲਾ ਨਹੀਂ ਕਰ ਸਕਦਾ, ਇਸ ਲਈ ਸਰਕਾਰਾਂ ਨੂੰ ਕਿਸਾਨਾਂ ਦਾ ਪੂਰਾ ਸਾਥ ਦੇਣਾ ਬਣਦਾ ਹੈ | ਉਨ੍ਹਾਂ ਕਿਹਾ ਕਿ ਪਹਿਲਾਂ ਫ਼ਾਜ਼ਿਲਕਾ ਇਲਾਕੇ ਅੰਦਰ ਗੰਨੇ ਦੀ ਬਿਜਾਈ ਭਰਪੂਰ ਹੁੰਦੀ ਸੀ | ਝੋਨੇ ਦੀ ਅਦਾਇਗੀ ਕਿਸਾਨਾਂ ਨੂੰ ਸਮੇਂ ਸਿਰ ਨਾ ਹੋਣ ਕਾਰਨ ਸਰਕਾਰ ਵਲੋਂ ਸ਼ੁਰੂ ਕੀਤੇ ਮਿੱਠੇ ਇਨਕਲਾਬ ਦੀ ਫ਼ੂਕ ਨਿਕਲ ਗਈ | ਉਨ੍ਹਾਂ ਦੱਸਿਆ ਕਿ ਡਰਿੱਲ ਰਾਹੀਂ ਬਿਜਾਈ ਲਈ ਸਰਕਾਰ ਨੇ 10 ਜੂਨ ਤੋਂ ਟਿਊਬਵੈੱਲਾਂ ਨੂੰ ਬਿਜਲੀ ਅਤੇ ਨਹਿਰੀ ਪਾਣੀ ਦੇਣ ਦਾ ਵਾਅਦਾ ਕੀਤਾ ਸੀ | ਉਨ੍ਹਾਂ ਕਿਹਾ ਕਿ ਹਾਲੇ ਤੱਕ ਨਹਿਰਾਂ ਵਿਚ ਪਾਣੀ ਨਹੀਂ ਆਇਆ | ਬਿਜਲੀ ਦੀ ਵੀ ਮਾੜੀ ਹਾਲਤ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਸਿੱਧੀ ਬਿਜਾਈ ਲਈ ਸਬਸਿਡੀ ਤੇ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ, ਉਸ ਵਿਚ ਬਹੁਤ ਵੱਡਾ ਘੋਟਾਲਾ ਹੈ | ਆਮ ਬਾਜ਼ਾਰ ਨਾਲੋਂ ਉਹ ਸੰਦ ਕਈ ਗੁਣਾ ਮਹਿੰਗੇ ਮਿਲ ਰਹੇ ਹਨ | ਉਨ੍ਹਾਂ ਕਿਹਾ ਕਿ ਇਸ ਦਾ ਜੋ ਲਾਭ ਕਿਸਾਨਾਂ ਨੂੰ ਮਿਲਣਾ ਚਾਹੀਦਾ ਸੀ, ਉਹ ਲਾਭ ਹੋਰ ਪਾਸੇ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਆਮ ਬਾਜ਼ਾਰ ਵਿਚੋਂ ਸੰਦ ਬਣਾਵੇ ਅਤੇ ਸਬਸਿਡੀ ਸਰਕਾਰ ਉਸ ਖਾਤੇ ਵਿਚ ਪਾਵੇ ਤਾਂ ਹੀ ਇਹ ਮਿਸ਼ਨ 100 ਪ੍ਰਤੀਸ਼ਤ ਕਾਮਯਾਬ ਹੋਵੇਗਾ |
ਕਿਸਾਨ ਜੇਕਰ ਖੇਤੀ ਮਾਹਿਰਾਂ ਦੀ ਸਲਾਹ ਨਾਲ ਚੱਲਣ ਤਾਂ ਸਿੱਧੀ ਬਿਜਾਈ ਤੋਂ ਫਾਇਦੇ ਦਾ ਕੋਈ ਸੌਦਾ ਨਹੀ-ਦਹੂਜਾ
ਫ਼ਾਜ਼ਿਲਕਾ ਇਲਾਕੇ ਦੇ ਪ੍ਰਸਿੱਧ ਫਰਟੀਲਾਈਜ਼ਰ ਅਤੇ ਕੀਟਨਾਸ਼ਕ ਵਿਕਰੇਤਾ ਕਵਿੰਦਰ ਦਹੂਜਾ ਦਾ ਕਹਿਣਾ ਹੈ ਕਿ ਡਰਿੱਲ ਰਾਹੀਂ ਬਿਜਾਈ ਕਿਸਾਨ ਲਈ ਬਹੁਤ ਲਾਹੇਵੰਦ ਹੈ | ਉਨ੍ਹਾਂ ਦੱਸਿਆ ਕਿ ਜੇ ਮੌਸਮ ਅਨੁਕੂਲ ਰਹੇ ਤਾਂ ਝਾੜ ਵੀ ਵੱਧ ਹੁੰਦਾ ਹੈ | ਉਨ੍ਹਾਂ ਦੱਸਿਆ ਕਿ ਕਿਸਾਨ ਨੂੰ ਇਸ ਉੱਪਰ ਕੀਟਨਾਸ਼ਕ ਮੌਸਮ ਦੇ ਤਾਪਮਾਨ ਮੁਤਾਬਿਕ ਵਰਤਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਇਸ ਵਾਸਤੇ ਕਿਸਾਨ ਨੂੰ ਕੀਟਨਾਸ਼ਕ ਦਵਾਈਆਂ ਦੀ ਵਰਤੋਂ ਖੇਤੀ ਵਿਗਿਆਨੀਆਂ ਦੀ ਸਿਫ਼ਾਰਸ਼ ਮੁਤਾਬਿਕ ਹੀ ਕਰਨੀ ਚਾਹੀਦੀ ਹੈ |

ਆਮ ਆਦਮੀ ਪਾਰਟੀ ਵਲੋਂ ਡੀ.ਸੀ. ਦਫ਼ਤਰ ਮੂਹਰੇ ਰੋਸ ਧਰਨਾ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਐੱਸ.ਸੀ.ਐੱਸ.ਟੀ.ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਜ਼ਿਲ੍ਹਾ ਪ੍ਰਧਾਨ ਦੀਪ ਕੰਬੋਜ ਦੀ ਪ੍ਰਧਾਨਗੀ ਹੇਠ ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਧਰਨਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਨਾਲ 5 ਹੋਰ ਮੌਤਾਂ, 38 ਨਵੇਂ ਮਾਮਲੇ

ਫ਼ਾਜ਼ਿਲਕਾ 12 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਕੋਰੋਨਾ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਬੀਤੇ 24 ਘੰਟਿਆਂ 'ਚ 109 ਜਣੇ ਠੀਕ ਹੋਏ ਹਨ ਅਤੇ 38 ਨਵੇਂ ਪਾਜ਼ੀਟਿਵ ਕੇਸ ਆਏ ਹਨ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਹੁਣ ਸੁਨੀਲ ਜਾਖੜ ਦੇ ਹਲਕੇ 'ਚ ਲੱਗੇ ਸਿੱਧੂ ਦੇ ਪੋਸਟਰ

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬ ਕਾਂਗਰਸ ਦਾ ਕਾਟੋ-ਕਲੇਸ਼ ਦਿੱਲੀ ਪੁੱਜਾ ਹੋਇਆ ਹੈ | ਫ਼ੈਸਲੇ ਤੋਂ ਐਨ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ਼ ਸਭ ਤੋਂ ਪਹਿਲਾਂ ਝੰਡਾ ਚੁੱਕਣ ਵਾਲੇ ਨਵਜੋਤ ਸਿੰਘ ਸਿੱਧੂ ਦੇ ਸਮਰਥਕ ਹੋਰ ਸਰਗਰਮ ਹੋ ਗਏ ...

ਪੂਰੀ ਖ਼ਬਰ »

ਫ਼ਾਜ਼ਿਲਕਾ ਹਲਕੇ ਦੇ ਸਰਹੱਦੀ ਪਿੰਡਾਂ ਦੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਵਾਂਗੇ- ਜੋਸਨ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਹਲਕੇ ਦੇ ਸਰਹੱਦੀ ਪਿੰਡਾਂ ਦੇ ਬੇਜ਼ਮੀਨੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਨੇ ਦਿੱਤੇ ਸੀ ਤੇ ਹੁਣ ਵੀ 2022 ਵਿਚ ਸੂਬੇ ਵਿਚ ਬਣਨ ਵਾਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਦੇ ਚੱਲਦੇ ਅੱਧਾ ਦਰਜਨ ਜ਼ਖ਼ਮੀ

ਖੂਈਆਂ ਸਰਵਰ, 12 ਜੂਨ (ਵਿਵੇਕ ਹੂੜੀਆ)-ਖੂਈਆਂ ਸਰਵਰ ਦੇ ਨਜ਼ਦੀਕੀ ਪਿੰਡ ਮੌਜਗੜ੍ਹ ਵਿਖੇ ਬੀਤੀ ਰਾਤ ਜ਼ਮੀਨੀ ਵਿਵਾਦ ਦੇ ਚੱਲਦੇ ਹੋਏ ਦੋ ਗੁੱਟਾਂ ਵਿਚ ਝਗੜੇ ਦੌਰਾਨ ਅੱਧਾ ਦਰਜਨ ਲੋਕ ਜ਼ਖਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ ...

ਪੂਰੀ ਖ਼ਬਰ »

ਕਰਨਵੀਰ ਇੰਦੌਰਾ ਨੇ ਬੱਲੂਆਣਾ 'ਚ ਕੀਤਾ ਅਕਾਲੀ ਦਲ ਦੀਆਂ ਨੀਤੀਆਂ ਦਾ ਪ੍ਰਚਾਰ

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਸਾਬਕਾ ਮੈਂਬਰ ਕਰਨਵੀਰ ਸਿੰਘ ਇੰਦੌਰਾ ਨੇ ਹਲਕਾ ਬੱਲੂਆਣਾ ਦੇ ਕਈ ਪਿੰਡਾਂ ਵਿਚ ਸ਼੍ਰੋਮਣੀ ਅਕਾਲੀ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ | ਸ੍ਰੀ ਇੰਦੌਰਾ ਨੇ ਹਲਕੇ ਦੇ ਪਿੰਡ ਰਾਮਸਰਾ, ...

ਪੂਰੀ ਖ਼ਬਰ »

ਪਿੰਡ ਚਿਮਨੇ ਵਾਲਾ ਦੇ ਨੰਬਰਦਾਰ ਮੋਹਰ ਸਿੰਘ ਸਾਥੀਆਂ ਸਮੇਤ ਕਾਂਗਰਸ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਜਲਾਲਾਬਾਦ ਵਿਧਾਨ ਸਭਾ ਹਲਕੇ ਅੰਦਰ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਸਿਆਸੀ ਸਮਰਥਨ ਪ੍ਰਾਪਤ ਹੋਇਆ, ਜਦੋਂ ਪਿੰਡ ਚਿਮਨੇ ਵਾਲਾ ਦੇ ਨੰਬਰਦਾਰ ਆਪਣੇ ਸਾਥੀਆਂ ਸਮੇਤ ਵਿਧਾਇਕ ਰਮਿੰਦਰ ਆਵਲਾ ਦੀ ਹਾਜ਼ਰੀ ਵਿਚ ਕਾਂਗਰਸ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਬਸਪਾ ਨਾਲ ਸਮਝੌਤੇ ਦਾ ਹੋਵੇਗਾ ਲਾਭ-ਡੱਬਵਾਲਾ

ਮੰਡੀ ਅਰਨੀਵਾਲਾ, 12 ਜੂਨ (ਨਿਸ਼ਾਨ ਸਿੰਘ ਸੰਧੂ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਪੰਜਾਬ ਵਿਚ ਕੀਤੇ ਸਾਂਝੇ ਗੱਠਜੋੜ ਨਾਲ ਦੋਵੇਂ ਪਾਰਟੀਆਂ ਨੂੰ ਵੱਡਾ ਲਾਭ ਮਿਲੇਗਾ | ਇਸ ਦਾ ਪ੍ਰਗਟਾਵਾ ਕਰਦਿਆਂ ਸ਼ੋ੍ਰਮਣੀ ਅਕਾਲੀ ਦਲ ਦੇ ਐੱਸ.ਸੀ ਵਿੰਗ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਣੇ ਇਕ ਕਾਬੂ

ਖੂਈਆਂ ਸਰਵਰ, 12 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਰਾਜਸਥਾਨ ਮਾਰਕਾ ਨਾਜਾਇਜ਼ ਸ਼ਰਾਬ ਸਣੇ ਕਾਬੂ ਕੀਤਾ ਹੈ | ਜਾਣਕਾਰੀ ਅਨੁਸਾਰ ਹੌਲਦਾਰ ਸੁਨੀਲ ਕੁਮਾਰ ਨੂੰ ਗੁਪਤ ਸੂਚਨਾ ਮਿਲੀ ਇਕ ਵਿਅਕਤੀ ਆਪਣੇ ਮੋਟਰਸਾਈਕਲ 'ਤੇ ਰਾਜਸਥਾਨ ...

ਪੂਰੀ ਖ਼ਬਰ »

ਭਾਰੀ ਮਾਤਰਾ 'ਚ ਪੋਸਤ ਸਣੇ ਤਿੰਨ ਕਾਬੂ, ਇਕ ਫ਼ਰਾਰ

ਖੂਈਆਂ ਸਰਵਰ, 12 ਜੂਨ (ਵਿਵੇਕ ਹੂੜੀਆ)-ਥਾਣਾ ਖੂਈਆਂ ਸਰਵਰ ਦੀ ਪੁਲਿਸ ਨੇ ਭਾਰੀ ਮਾਤਰਾ ਵਿਚ ਪੋਸਟ ਸਣੇ ਤਿੰਨ ਜਣਿਆਂ ਨੂੰ ਮੌਕੇ 'ਤੇ ਕਾਬੂ ਕਰ ਲਿਆ ਜਦ ਕਿ ਇਕ ਭੱਜਣ ਵਿਚ ਸਫਲ ਹੋ ਗਿਆ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ...

ਪੂਰੀ ਖ਼ਬਰ »

ਦੜਾ ਸੱਟਾ ਲਗਾਉਣ ਦੇ ਦੋਸ਼ 'ਚ ਇਕ ਗਿ੍ਫ਼ਤਾਰ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਦੜਾ ਸੱਟਾ ਲਗਾਉਣ ਦੇ ਦੋਸ਼ ਵਿਚ ਸਿਟੀ ਥਾਣਾ ਫ਼ਾਜ਼ਿਲਕਾ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਸ ਨੂੰ ਨਗਦੀ ਸਮੇਤ ਗਿ੍ਫ਼ਤਾਰ ਕੀਤਾ ਹੈ | ਪੁਲਿਸ ਜਦੋਂ ਗਸ਼ਤ ਕਰ ਰਹੀ ਸੀ ਤਾਂ ਮੁਖ਼ਬਰ ਖ਼ਾਸ ਨੇ ਸੂਚਨਾ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ 2 ਗਿ੍ਫ਼ਤਾਰ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਸਦਰ ਥਾਣਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਨਸ਼ੀਲੀ ਗੋਲੀਆਂ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਪੁਲਿਸ ਜਦੋਂ ਗਸ਼ਤ ਅਤੇ ਚੈਕਿੰਗ ਸ਼ੱਕੀ ਵਿਅਕਤੀਆਂ ਦੇ ਸਬੰਧ ਵਿਚ ਪਿੰਡ ਬਾਧਾ ਕੋਲ ਸੀ ਤਾਂ ...

ਪੂਰੀ ਖ਼ਬਰ »

ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਸੰਦੀਪ ਜਾਖੜ ਨੂੰ ਦਿੱਤਾ ਮੰਗ ਪੱਤਰ

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ 600 ਫੀਮੇਲ ਯੂਨੀਅਨ ਪੰਜਾਬ ਦੀ ਮੈਂਬਰਾਂ ਨੇ ਸੂਬੇ ਦੇ ਸਿਹਤ ਮੰਤਰੀ ਦੇ ਨਾਂਅ 'ਤੇ ਇਕ ਮੰਗ ਪੱਤਰ ਹਲਕਾ ਇੰਚਾਰਜ ਚੌਧਰੀ ਸੰਦੀਪ ਨੂੰ ਦਿੰਦੇ ਹੋਏ 600 ਉਮੀਦਵਾਰਾਂ ਦੀ ਜਲਦੀ ਨਿਯੁਕਤੀ ਪੱਤਰ ...

ਪੂਰੀ ਖ਼ਬਰ »

ਟਰੱਸਟ ਦੇ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਅਬੋਹਰ, 12 ਜੂਨ (ਬਰਾੜ)-ਸਥਾਨਕ ਸ੍ਰੀ ਗੁਰੂ ਨਾਨਕ ਸੇਵਕ ਦਲ ਸਿਮਰਨ ਸੁਸਾਇਟੀ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ, ਰੇਸ਼ਮ ਸਿੰਘ ਅਟਵਾਲ ਨੇ ਕੋਰੋਨਾ ਮਹਾਂਮਾਰੀ ਦੌਰਾਨ ਇਲਾਕੇ 'ਚ ਲੋੜਵੰਦਾਂ ਦੇ ਸਹਿਯੋਗ ਕੀਤੇ ਜਾਣ 'ਤੇ ...

ਪੂਰੀ ਖ਼ਬਰ »

ਮਿਊਾਸੀਪਲ ਕਾਮਿਆਂ ਨੇ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਜਲਾਲਾਬਾਦ, 12 ਜੂਨ (ਕਰਨ ਚੁਚਰਾ)-ਮਿਊਸਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ ਤੇ ਜਲਾਲਾਬਾਦ ਦੇ ਮਿਊਾਸਪਲ ਦਰਜਾ ਚਾਰ ਮੁਲਾਜ਼ਮਾਂ ਵਲੋਂ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ ਅਤੇ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਯੂਨੀਅਨ ਦੇ ...

ਪੂਰੀ ਖ਼ਬਰ »

5 ਟਰਾਂਸਫ਼ਾਰਮਰਾਂ 'ਚੋਂ ਸਾਮਾਨ ਚੋਰੀ

ਮੰਡੀ ਲਾਧੂਕਾ, 12 ਜੂਨ (ਮਨਪ੍ਰੀਤ ਸਿੰਘ ਸੈਣੀ)-ਬੀਤੀ ਰਾਤ ਮੰਡੀ ਲਾਧੂਕਾ ਦੇ ਨਜ਼ਦੀਕ ਪੈਂਦੇ ਪਿੰਡ ਜਮਾਲ ਕੇ ਤੇ ਪਿੰਡ ਲੱਖੇ ਕੜਾਹੀਆ ਦੇ ਕਿਸਾਨਾਂ ਦੇ ਖੇਤਾਂ 'ਚ ਲੱਗੇ 5 ਟਰਾਂਸਫਰਮਰ 'ਚ ਸਾਮਾਨ ਚੋਰੀ ਹੋ ਜਾਣ ਦਾ ਸਮਾਚਾਰ ਹੈ | ਇਸ ਦੀ ਜਾਣਕਾਰੀ ਦਿੰਦੇ ਹੋਏ ਕਿਸਾਨ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਸ਼ਾਬਾਸ਼ੀ ਨੇ ਕੀਤਾ ਨਵੇਂ ਜੋਸ਼ ਦਾ ਸੰਚਾਰ- ਧੂੜੀਆ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਕਰਵਾਏ ਪ੍ਰਫੋਰਮੈਂਸ ਗਰੇਡਿੰਗ ਇੰਡੈੱਕਸ ਵਿਚ ਭਾਰਤ ਵਿਚੋਂ ਪਹਿਲੇ ਨੰਬਰ ਤੇ ਆਉਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਅਧਿਆਪਕ ਵਰਗ ਨਾਲ ਕੀਤੀ ਵਰਚੂਅਲ ਮੀਟਿੰਗ ਨੇ ਅਧਿਆਪਕ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਲੋੜਵੰਦਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਰਾਸ਼ਨ ਕਿੱਟਾਂ-ਐਸ.ਡੀ.ਐਮ.

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐੱਸ.ਡੀ.ਐਮ. ਕੇਸ਼ਵ ਗੋਇਲ ਦੀ ਅਗਵਾਈ ਹੇਠ ਫ਼ਾਜ਼ਿਲਕਾ ਨਾਲ ਸਬੰਧਿਤ ਕੋਰੋਨਾ ਪੀੜਤ ਲੋੜਵੰਦਾਂ ਨੂੰ ਪ੍ਰਸ਼ਾਸਨ ਵਲੋਂ ਰਾਸ਼ਨ ਕਿੱਟਾਂ ਮੁਹੱਈਆ ...

ਪੂਰੀ ਖ਼ਬਰ »

ਡੀ.ਸੀ. ਸੰਧੂ ਦੀ ਹਾਜ਼ਰੀ 'ਚ ਮਲੇਰੀਏ ਤੇ ਡੇਂਗੂ ਦੀ ਰੋਕਥਾਮ ਲਈ ਕੈਂਪ

ਮੰਡੀ ਰੋੜਾਂਵਾਲੀ, 12 ਜੂਨ (ਮਨਜੀਤ ਸਿੰਘ ਬਰਾੜ)-ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਦੀ ਹਾਜ਼ਰੀ ਵਿਚ ਸਿਵਲ ਸਰਜਨ ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੀ. ਐੱਚ. ਸੀ ਜੰਡਵਾਲਾ ਭੀਮੇਸ਼ਾਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬਬੀਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਹੋਣ 'ਤੇ ਅਕਾਲੀ ਵਰਕਰਾਂ ਨੇ ਮਨਾਈ ਖ਼ੁਸ਼ੀ, ਲੱਡੂ ਵੰਡੇ

ਜਲਾਲਾਬਾਦ, 12 ਜੂਨ (ਕਰਨ ਚੁਚਰਾ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵਿਚਾਲੇ ਗੱਠਜੋੜ ਹੋਣ ਤੋਂ ਬਾਅਦ ਸੂਬੇ ਭਰ 'ਚ ਅਕਾਲੀ ਵਰਕਰਾਂ ਨੇ ਖ਼ੁਸ਼ੀ ਮਨਾਈ ਅਤੇ ਲੱਡੂ ਵੰਡੇ | ਇਸੇ ਤਰ੍ਹਾਂ ਸ਼੍ਰੋਅਦ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਸ਼ੋਕ ਅਨੇਜਾ ਦੇ ਦਫ਼ਤਰ 'ਚ ਅਕਾਲੀ ...

ਪੂਰੀ ਖ਼ਬਰ »

ਗਾਡਵਿਨ ਸਕੂਲ 'ਚ ਵਿਦਿਆਰਥੀਆਂ ਦੀਆਂ ਕਲਾਤਮਿਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਿਆਂ ਮਨਾਇਆ ਐਕਟੀਵਿਟੀ ਡੇ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਗਾਡਵਿਨ ਸਕੂਲ ਘੱਲੂ ਨੇ ਪੀ.ਟੀ.1 ਦੇ ਇਮਤਿਹਾਨ ਖ਼ਤਮ ਹੋਣ ਤੋਂ ਬਾਅਦ ਵਿਦਿਆਰਥੀਆਂ ਦੀਆਂ ਕਲਾਤਮਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਿਆਂ ਐਕਟੀਵਿਟੀ ਡੇ ਦੇ ਤੌਰ ਤੇ ਮਨਾਉਂਦਿਆਂ ਨਰਸਰੀ ਤੋਂ ਬਾਰ੍ਹਵੀਂ ਜਮਾਤ ਦੇ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਦਬਾਅ ਬਣਾ ਕੇ ਵਾਰਾਬੰਦੀ ਪ੍ਰੋਗਰਾਮ ਰੱਦ ਕਰਵਾਉਣਾ ਮੰਦਭਾਗਾ-ਐਕਸੀਅਨ ਰਾਣਾ

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਨਹਿਰੀ ਵਿਭਾਗ ਦੇ ਐਕਸੀਅਨ ਮੁਖ਼ਤਿਆਰ ਸਿੰਘ ਰਾਣਾ ਨੇ ਬੀਤੇ ਕੱਲ੍ਹ ਕਿਸਾਨਾਂ ਵਲੋਂ ਪਿੰਡ ਪੰਨੀਵਾਲਾ ਫੱਤਾ ਵਿਖੇ ਧਰਨਾ ਲਗਾ ਕੇ ਵਿਭਾਗ ਦੇ ਵਾਰਾਬੰਦੀ ਪ੍ਰੋਗਰਾਮ ਨੂੰ ਰੱਦ ਕਰਾਉਣ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਇੰਸਟੀਟਿਊਸ਼ਨ ਆਫ਼ ਸਿਵਲ ਇੰਜੀਨੀਅਰਸ ਸੁਸਾਇਟੀ ਵਲੋਂ ਟੀਕਾਕਰਨ ਕੈਂਪ ਅੱਜ-ਸਵਾਮੀ

ਫ਼ਾਜ਼ਿਲਕਾ, 12 ਜੂਨ (ਅਮਰਜੀਤ ਸ਼ਰਮਾ)-ਦਾ ਇੰਸਟੀਟਿਊਸ਼ਨ ਆਫ਼ ਸਿਵਲ ਇੰਜੀਨੀਅਰਜ਼ ਸੁਸਾਇਟੀ ਵਲੋਂ ਕੋਵਿਡ 19 ਮਹਾਂਮਾਰੀ ਨਾਲ ਨਜਿੱਠਣ ਅਤੇ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਉਣ ਲਈ ਸਮੇਂ-ਸਮੇਂ ਤੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਅੰਦਰ ਜਾਗਰੂਕਤਾ ਕੈਂਪ ਲਗਾਏ ਜਾ ...

ਪੂਰੀ ਖ਼ਬਰ »

ਸੈਕੰਡਰੀ ਸਕੂਲ ਮਾਹਮੂਜੋਇਆ 'ਚ ਵੰਡੀਆਂ ਐਨ.ਐੱਸ.ਕਿਊ.ਐਫ. ਕਿੱਟਾਂ

ਜਲਾਲਾਬਾਦ, 12 ਜੂਨ (ਜਤਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਹੁਕਮਾਂ ਦੀ ਪਾਲਨਾ ਕਰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਮੂਜੋਇਆ ਵਿਖੇ ਡਿਪਟੀ ਡੀ.ਈ.ਓ ਅਤੇ ਸਕੂਲ ਪਿ੍ੰਸੀਪਲ ਬਿ੍ਜ ਮੋਹਨ ਸਿੰਘ ਬੇਦੀ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

75ਵੇਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਲੇਖ ਰਚਨਾ ਮੁਕਾਬਲੇ 'ਚ ਫ਼ਾਜ਼ਿਲਕਾ ਪੰਜਾਬ 'ਚੋਂ ਰਿਹਾ ਦੂਸਰੇ ਸਥਾਨ 'ਤੇ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਸਿੱਖਿਆ ਵਿਭਾਗ ਪੰਜਾਬ ਅਤੇ ਐੱਸ.ਸੀ.ਈ.ਆਰ.ਟੀ ਪੰਜਾਬ ਵਲੋਂ ਦੇਸ਼ ਦੇ 75ਵੇ ਆਜ਼ਾਦੀ ਦਿਵਸ 2022 ਨੂੰ ਸਮਰਪਿਤ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਦੀ ਲੜੀ ਵਿਚੋਂ ਪ੍ਰਾਇਮਰੀ ਪੱਧਰ ਦੇ ਲੇਖ ਰਚਨਾ ਮੁਕਾਬਲੇ ਵਿਚ ਜ਼ਿਲ੍ਹਾ ...

ਪੂਰੀ ਖ਼ਬਰ »

ਐੱਸ.ਡੀ.ਐਮ. ਨੇ ਕਰਵਾਈ ਸਵਾਮਣੀ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਸ਼੍ਰੀ ਨਰਾਇਣ ਵੈੱਲਫੇਅਰ ਸੁਸਾਇਟੀ ਵਲੋਂ ਪਿੰਡ ਜੱਟ ਵਾਲੀ ਵਿਖੇ ਬਣਾਈ ਗਈ ਬਿਮਾਰ ਅਤੇ ਹਾਦਸਾਗ੍ਰਸਤ ਦੇਸੀ ਗਊ ਵੰਸ਼ ਦੀ ਆਰਾਮਗਾਹ ਸ਼੍ਰੀ ਨਰਾਇਣ ਗਊ ਸੇਵਾ ਧਾਮ ਮੰਦਰ ਵਿਖੇ ਫ਼ਾਜ਼ਿਲਕਾ ਦੇ ਐੱਸ.ਡੀ.ਐਮ. ਕੇਸ਼ਵ ਗੋਇਲ ...

ਪੂਰੀ ਖ਼ਬਰ »

ਜਲਾਲਾਬਾਦ ਬਰਾਂਚ ਤੇ ਲਾਧੂਕਾ ਰਾਜਵਾਹ 'ਚ ਸੀਵਰੇਜ ਤੇ ਫ਼ੈਕਟਰੀਆਂ ਦਾ ਪਾਣੀ ਛੱਡਣ 'ਤੇ ਰੋਕ ਲੱਗੇ-ਕਿਸਾਨ ਆਗੂ ਨਰਿੰਦਰ ਸਿੰਘ

ਜਲਾਲਾਬਾਦ, 12 ਜੂਨ (ਕਰਨ ਚੁਚਰਾ)-ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਰਿੰਦਰ ਸਿੰਘ ਨੇ ਕਾਰਜਕਾਰਨੀ ਇੰਜੀਨੀਅਰ ਈਸਟਰਨ ਕੈਨਾਲ ਮੰਡਲ ਫ਼ਿਰੋਜਪੁਰ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਜਲਾਲਾਬਾਦ ਬਰਾਂਚ ਅਤੇ ਲਾਧੂਕਾ ਰਾਜਵਾਹ 'ਚ ਦਰਿਆਈ ਪਾਣੀ ਛੱਡਣ ਬਾਰੇ ਮੰਗ ਕੀਤੀ ...

ਪੂਰੀ ਖ਼ਬਰ »

ਵੈਕਸੀਨੇਸ਼ਨ ਬਾਰੇ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਮਾਸ ਮੀਡੀਆ ਵਿੰਗ ਨਿਭਾਏ ਮਹੱਤਵਪੂਰਨ ਭੂਮਿਕਾ- ਸਿਵਲ ਸਰਜਨ

ਫ਼ਾਜ਼ਿਲਕਾ 12 ਜੂਨ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ ਪਰਮਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਮਾਸ ਮੀਡੀਆ ਵਿੰਗ ਦੀ ਇਕ ਜਰੂਰੀ ਮੀਟਿੰਗ ਹੋਈ | ਇਸ ਮੀਟਿੰਗ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਚਰਨਜੀਤ, ਡੀ.ਐਮ.ਸੀ. ਡਾ. ਅਸ਼ਵਨੀ ਕੁਮਾਰ, ...

ਪੂਰੀ ਖ਼ਬਰ »

ਫੋਕੀ ਵਾਹ-ਵਾਹ ਖੱਟ ਰਹੇ ਨੇ ਕਾਂਗਰਸੀ-ਡਾ: ਰਿਣਵਾ

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਪਿਛਲੇ ਅਕਾਲੀ ਸਰਕਾਰ ਵੇਲੇ ਪਿੰਡਾਂ ਵਿਚ ਕੀਤੇ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਫੋਕੀ ਵਾਹ-ਵਾਹ ਖੱਟ ਰਹੇ ਹਨ ਜਦੋਂ ਕਿ ਕਾਂਗਰਸੀਆਂ ਨੇ ਆਪਣੇ ਕਾਰਜਕਾਲ ਵਿਚ ਪਿੰਡਾਂ ਦੇ ਵਿਕਾਸ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਸ਼ਹਿਰ ਵਿਚ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਜਾਣ ਵਾਲੀ ਵਾਰਦਾਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਜਿਸ ਦੇ ਤਹਿਤ ਸੁੰਦਰ ਨਗਰੀ ਗਲੀ ਨੰਬਰ 8 ਨਿਵਾਸੀ ਹਿਮਾਂਸ਼ੂ ਪੁੱਤਰ ਰਮੇਸ਼ ਕੁਮਾਰ ਦਾ ਹੀਰੋ ਹੌਂਡਾ ਕੰਪਨੀ ਦਾ ਐੱਚ.ਆਰ. ...

ਪੂਰੀ ਖ਼ਬਰ »

ਪੋਸਤ ਸਣੇ ਤਿੰਨ ਵਿਅਕਤੀ ਗਿ੍ਫ਼ਤਾਰ

ਅਬੋਹਰ, 12 ਜੂਨ (ਸੁਖਜੀਤ ਸਿੰਘ ਬਰਾੜ)-ਸਥਾਨਕ ਸਦਰ ਪੁਲਿਸ ਵਲੋਂ ਪੋਸਤ ਸਣੇ ਤਿੰਨ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਥਾਣੇ ਦੇ ਸਹਾਇਕ ਥਾਣੇਦਾਰ ਦਿਆਲ ਚੰਦ ਪੁਲਿਸ ਪਾਰਟੀ ਸਣੇ ਪਿੰਡ ਬਹਾਵਲਵਾਸੀ ਨੇੜੇ ਗਸ਼ਤ ...

ਪੂਰੀ ਖ਼ਬਰ »

ਭਲਕੇ ਫ਼ਾਜ਼ਿਲਕਾ ਅੰਦਰ ਸ਼ਰਧਾ ਪੂਰਵਕ ਮਨਾਇਆ ਜਾਵੇਗਾ ਸ਼ਹੀਦੀ ਦਿਹਾੜਾ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾਂ ਦਿਹਾੜਾ 14 ਜੂਨ ਨੂੰ ਫ਼ਾਜ਼ਿਲਕਾ ਇਲਾਕੇ ਅੰਦਰ ਬੜੇ ਸ਼ਰਧਾ ਪੂਰਵਕ ਮਨਾਇਆ ਜਾਵੇਗਾ | ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫ਼ਾਜ਼ਿਲਕਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਮੌਜਗੜ੍ਹ ਨੇ ਰਾਜ ਪੱਧਰੀ ਵਰਚੂਅਲ ਸਮਾਗਮ 'ਚ ਲਿਆ ਹਿੱਸਾ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਕਰਵਾਏ ਸਕੂਲ ਸਿੱਖਿਆ ਰਾਸ਼ਟਰੀ ਸਰਵੇਖਣ ਵਿਚ ਪੰਜਾਬ ਵਲੋਂ ਪਹਿਲਾ ਸਥਾਨ ਹਾਸਲ ਕਰਨ ਦੇ ਸੰਦਰਭ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਏ ਰਾਜ ਪੱਧਰੀ ਵਰਚੂਅਲ ਸਮਾਗਮ ...

ਪੂਰੀ ਖ਼ਬਰ »

ਬਲਾਕ ਸੰਮਤੀ ਮੈਂਬਰਾਂ ਨੇ ਵੀ ਛੱਡੀ ਅਕਾਲੀ ਭਾਜਪਾ, ਆਮ ਆਦਮੀ ਪਾਰਟੀ 'ਚ ਸ਼ਾਮਿਲ

ਫ਼ਾਜ਼ਿਲਕਾ, 12 ਜੂਨ (ਦਵਿੰਦਰ ਪਾਲ ਸਿੰਘ)-ਆਮ ਆਦਮੀ ਪਾਰਟੀ ਨੂੰ ਉਸ ਵੇਲੇ ਬਹੁਤ ਵੱਡਾ ਬੱਲ ਮਿਲਿਆ, ਜਦੋਂ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਨਰਿੰਦਰ ਪਾਲ ਸਿੰਘ ਸਵਨਾ ਦੀ ਪ੍ਰੇਰਨਾ ਸਦਕਾ ਫ਼ਾਜ਼ਿਲਕਾ ਹਲਕੇ ਦੇ ਵੱਖ-ਵੱਖ ਜ਼ੋਨਾਂ ਤੋਂ 2 ਮੌਜੂਦਾ ਬਲਾਕ ਸੰਮਤੀ ...

ਪੂਰੀ ਖ਼ਬਰ »

ਦੇਸ਼ ਅੰਦਰ ਕੋਰੋਨਾ ਕਾਰਨ ਹੋਈਆਂ ਮੌਤਾਂ ਲਈ ਕੇਂਦਰ ਜ਼ਿੰਮੇਵਾਰ-ਸੰਦੀਪ ਜਾਖੜ

ਅਬੋਹਰ, 12 ਜੂਨ (ਕੁਲਦੀਪ ਸਿੰਘ ਸੰਧੂ)-ਕਾਂਗਰਸ ਦੇ ਹਲਕਾ ਇੰਚਾਰਜ ਚੌਧਰੀ ਸੰਦੀਪ ਜਾਖੜ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਕਿਹਾ ਕਿ ਦੇਸ਼ ਅੰਦਰ ਕੋਰੋਨਾ ਮਹਾਂਮਾਰੀ ਦੌਰਾਨ ਹੋਈਆਂ ਮੌਤਾਂ ਲਈ ਕੇਂਦਰ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਉਨ੍ਹਾਂ ਨੇ ਕਿਹਾ ਕਿ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਦਾ ਗੱਠਜੋੜ ਉਤਰ ਪ੍ਰਦੇਸ਼ ਦੀ ਰਾਜਨੀਤੀ ਨੂੰ ਵੀ ਪ੍ਰਭਾਵਿਤ ਕਰੇਗਾ-ਮਦਾਨ, ਮੂਜੈਦੀਆ

ਜਲਾਲਾਬਾਦ, 12 ਜੂਨ (ਜਤਿੰਦਰ ਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਸਿਆਸੀ ਮੰਚ 'ਤੇ ਇਕ ਮੀਲ ਪੱਥਰ ਸਾਬਤ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਉੱਘੇ ਆਗੂ ਸੁਖਪਾਲਵੀਰ ਸਿੰਘ ਮਦਾਨ ਅਤੇ ਪੂਰਨ ਮੂਜੈਦੀਆ ਨੇ ਕੀਤਾ | ...

ਪੂਰੀ ਖ਼ਬਰ »

ਜ਼ੇਰੇ ਇਲਾਜ ਮਰੀਜ਼ਾਂ ਦੀ ਤੰਦਰੁਸਤੀ ਲਈ ਕੀਤੀ ਅਰਦਾਸ

ਅਬੋਹਰ, 12 ਜੂਨ (ਸੁਖਜੀਤ ਸਿੰਘ ਬਰਾੜ)-ਸ੍ਰੀ ਸਨਾਤਨ ਧਰਮ ਪ੍ਰਚਾਰਕ ਰਾਮ ਨਾਟਕ ਕਲੱਬ ਦੇ ਅਹੁਦੇਦਾਰਾਂ ਦੀ ਮੀਟਿੰਗ ਸਥਾਨਕ ਸ੍ਰੀ ਸਨਾਤਨ ਧਰਮ ਮੰਦਿਰ ਵਿਖੇ ਸ਼ੰਕਰ ਲਾਲ ਅਗਰਵਾਲ ਤੇ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਪ੍ਰਧਾਨ ਚਰਾਇਆ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ...

ਪੂਰੀ ਖ਼ਬਰ »

ਕੂੜੇ ਦਾ 70 ਫੀਸਦੀ ਘਰ 'ਚ ਹੀ ਨਿਪਟਾਰਾ ਕਰਕੇ ਵਧੀਆ ਸੰਦੇਸ਼ ਦੇ ਰਹੇ ਭਗਵਾਨ ਸਿੰਘ

ਜਲਾਲਾਬਾਦ, 12 ਜੂਨ (ਜਤਿੰਦਰ ਪਾਲ ਸਿੰਘ)-ਪੰਜਾਬ ਵਿਚ ਚੱਲ ਰਹੀ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਜਿੱਥੇ ਲਗਪਗ ਹਰ ਸ਼ਹਿਰ ਵਿਚ ਸਫ਼ਾਈ ਦਾ ਬੁਰਾ ਹਾਲ ਹੋ ਰਿਹਾ ਹੈ ਅਤੇ ਨਗਰ ਕੌਂਸਲਾਂ ਵੀ ਆਪਣੇ ਹਲਕੇ ਵਿਚ ਕੂੜੇ ਦੀ ਸਹੀ ਸੰਭਾਲ ਲਈ ਕਈ ਤਰਾਂ ਦਾ ਪ੍ਰਚਾਰ ਕਰ ਰਹੀਆਂ ਹਨ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX