ਤਾਜਾ ਖ਼ਬਰਾਂ


ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  4 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 1 hour ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 1 hour ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 1 hour ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 1 hour ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 2 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 2 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 3 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 3 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 3 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 3 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 3 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 4 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 4 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 4 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 5 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 5 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 5 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 6 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 6 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 6 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਜਗਰਾਓਂ

ਪਾਵਰਕਾਮ ਅਧਿਕਾਰੀਆਂ 'ਤੇ ਕਾਰਵਾਈ ਕਰਵਾਉਣ ਲਈ ਲੁਧਿਆਣਾ-ਬਠਿੰਡਾ ਰੋਡ 4 ਘੰਟੇ ਕੀਤਾ ਜਾਮ

ਰਾਏਕੋਟ, 13 ਜੂਨ (ਬਲਵਿੰਦਰ ਸਿੰਘ ਲਿੱਤਰ)-ਬੀਤੀ ਕੱਲ੍ਹ ਪਿੰਡ ਜੌਹਲਾਂ ਵਿਖੇ 11 ਕੇ.ਵੀ. ਖੇਤੀਬਾੜੀ ਦੇ ਟਿਊਬਵੈੱਲਾਂ ਵਾਲੀ ਬਿਜਲੀ ਸਪਲਾਈ ਲਾਈਨ 'ਤੇ ਕੰਮ ਕਰ ਰਹੇ 2 ਬਿਜਲੀ ਕਰਮਚਾਰੀਆਂ ਨੂੰ ਬਿਜਲੀ ਕਰੰਟ ਨੇ ਆਪਣੀ ਲਪੇਟ ਵਿਚ ਲੈ ਲਿਆ ਸੀ | ਜਿਸ ਦੌਰਾਨ ਸੁਖਜੀਤ ਸਿੰਘ (38) ਵਾਸੀ ਧੂਰੀ ਦੀ ਮੌਕੇ 'ਤੇ ਮੌਤ ਹੋ ਗਈ ਸੀ ਅਤੇ ਅਵਤਾਰ ਸਿੰਘ (30) ਵਾਸੀ ਜੌਹਲਾਂ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਸੀ | ਮਿ੍ਤਕ ਸੁਖਜੀਤ ਸਿੰਘ ਦੀ ਮੌਤ ਦੇ ਰੋਸ ਵਜੋਂ ਪੁਲਿਸ ਥਾਣਾ ਸਿਟੀ ਦੀ ਹਦੂਦ ਹਰੀ ਸਿੰਘ ਨਲਵਾ ਚੌਂਕ ਰਾਏਕੋਟ ਵਿਖੇ ਸਾਥੀ ਮੁਲਾਜ਼ਮਾਂ, ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਪਿੰਡ ਜੌਹਲਾਂ ਇਕਾਈ ਦੇ ਪ੍ਰਧਾਨ ਬਲਜਿੰਦਰ ਸਿੰਘ ਦਿਉਲ, ਕੁਲਦੀਪ ਸਿੰਘ ਕੱਦੂ ਜੌਹਲਾਂ, ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਦਾਰ ਕੁਲਵਿੰਦਰ ਸਿੰਘ ਭੱਟੀ ਪ੍ਰਧਾਨ ਸ਼ਹਿਰੀ ਸਰਕਲ, ਜਥੇਦਾਰ ਨਛੱਤਰ ਸਿੰਘ ਪ੍ਰਧਾਨ ਅਕਾਲੀ ਦਲ ਐੱਸ.ਸੀ. ਵਿੰਗ ਸ਼ਹਿਰੀ ਰਾਏਕੋਟ, ਮਾ. ਮਹਿੰਦਰ ਸਿੰਘ ਕਮਾਲਪੁਰਾ ਜ਼ਿਲ੍ਹਾ ਪ੍ਰਧਾਨ ਬੀਕੇਯੂ (ਡਕੌਂਦਾ), ਪ੍ਰਧਾਨ ਬਲਵਿੰਦਰ ਸਿੰਘ ਕਮਾਲਪੁਰਾ, ਚਮਕੌਰ ਸਿੰਘ ਗਿੱਲ, ਸੁਖਮਿੰਦਰ ਸਿੰਘ ਬਾਸੀ, ਬਲਜਿੰਦਰ ਸਿੰਘ ਮਿੰਟੂ ਜੱਟਪੁਰਾ ਕੌਮੀ ਮੀਤ ਪ੍ਰਧਾਨ ਯੂਥ ਅਕਾਲੀ ਦਲ, ਆਮ ਆਦਮੀ ਪਾਰਟੀ ਦੇ ਵਿਧਾਇਕ ਜਗਤਾਰ ਸਿੰਘ ਜੱਗਾ ਹਿੱਸੋਵਾਲ ਦੇ ਪੀ.ਏ. ਲਵਜਿੰਦਰ ਸਿੰਘ ਨੱਤ, ਗੁਰਮਿੰਦਰ ਸਿੰਘ ਤੂਰ, ਬਲਵੀਰ ਸਿੰਘ ਬੱਲੀ, ਅਵਤਾਰ ਸਿੰਘ ਵਲੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਿ੍ਤਕ ਦੇ ਪਰਿਵਾਰਿਕ ਮੈਂਬਰਾਂ ਦੇ ਸਹਿਯੋਗ ਨਾਲ ਲੁਧਿਆਣਾ-ਬਠਿੰਡਾ ਜੀ.ਟੀ. ਰੋਡ ਨੂੰ ਜਾਮ ਕਰਕੇ 4 ਘੰਟੇ ਧਰਨਾ ਦਿੱਤਾ | ਰੋਹ ਭਰਪੂਰ ਧਰਨੇ ਨੂੰ ਦੇਖਦਿਆਂ ਹੋਇਆ ਪੁਲਿਸ ਵਲੋਂ ਬਿਜਲੀ ਅਧਿਕਾਰੀਆਂ 'ਤੇ ਕਾਨੂੰਨੀ ਕਾਰਵਾਈ ਕੀਤੀ ਗਈ | ਉਧਰ ਪੁਲਿਸ ਥਾਣਾ ਸਦਰ ਰਾਏਕੋਟ ਦੇ ਐੱਸ.ਐੱਚ.ਓ. ਅਜੈਬ ਸਿੰਘ, ਏ.ਐਸ.ਆਈ ਗੁਲਾਬ ਸਿੰਘ, ਏ.ਐਸ.ਆਈ ਹਰਪ੍ਰੀਤ ਸਿੰਘ ਵਲੋਂ ਮਿ੍ਤਕ ਸੁਖਜੀਤ ਸਿੰਘ ਦੀ ਪਤਨੀ ਬਲਜਿੰਦਰ ਕੌਰ ਦੇ ਬਿਆਨਾਂ 'ਤੇ ਜੇਈ ਅਤੇ ਲਾਈਨਮੈਨ ਖ਼ਿਲਾਫ਼ 304 ਤਹਿਤ ਮੁਕੱਦਮਾ ਦਰਜ ਕਰਨ ਦੇ ਬਾਅਦ ਧਰਨਾਕਾਰੀਆਂ ਨੇ ਧਰਨਾ ਸਮਾਪਤ ਕੀਤਾ | ਇਸ ਮੌਕੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਸੋਮਾ ਸਿੰਘ ਭੜੋ, ਭੋਲਾ ਸਿੰਘ ਗੱਗੜਪੁਰਾ, ਚੇਤ ਸਿੰਘ ਜਲੂਰ, ਅਮਨਦੀਪ ਸਿੰਘ ਸੰਘੇੜਾ, ਗੁਰਪ੍ਰੀਤ ਸਿੰਘ ਦਾਨਗੜ੍ਹ, ਹਰਦੀਪ ਕੁਮਾਰ ਆਦਿ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ | ਦੱਸਣਯੋਗ ਹੈ ਕਿ ਪਾਵਰਕਾਮ ਦੇ ਅਧਿਕਾਰੀਆਂ ਵਲੋਂ ਹਾਦਸਾਗ੍ਰਸਤ ਮੁਲਾਜ਼ਮਾਂ ਨੂੰ ਅਰਥੋਰਾਈਜ਼ ਕੀਤਾ ਗਿਆ ਸੀ ਜੋ ਕਿ ਗੈਰ-ਕਾਨੂੰਨੀ ਹੈ ਕਿਉਂਕਿ ਸਹਾਇਕ ਲਾਈਨਮੈਨ ਪਾਵਰਕਾਮ ਦੇ ਨਿਯਮਾਂ ਅਨੁਸਾਰ ਸਿਰਫ਼ 7-8 ਫੁੱਟ ਤੱਕ ਹੀ ਕੰਮ ਕਰ ਸਕਦੇ ਹਨ | ਇਸ ਆਰਜ਼ੀ ਮੁਲਾਜ਼ਮਾਂ ਤੋਂ ਪਾਵਰਕਾਮ ਅਧਿਕਾਰੀਆਂ ਵਲੋਂ ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਵਾਉਣਾ ਵੀ ਨਾਜਾਇਜ਼ ਦੱਸਿਆ ਜਾ ਰਿਹਾ ਹੈ |

ਕਿਸਾਨ ਮੋਰਚੇ ਦੇ 256ਵੇਂ ਦਿਨ ਜੇਲ੍ਹਾਂ 'ਚ ਬੰਦ ਲੋਕਪੱਖੀ ਬੁੱਧੀਜੀਵੀਆਂ ਨੂੰ ਰਿਹਾਅ ਕਰਨ ਦੀ ਮੰਗ

ਜਗਰਾਉਂ, 13 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਰੇਲ ਪਾਰਕ ਜਗਰਾਉਂ ਵਿਖੇ 256ਵੇਂ ਦਿਨ 'ਚ ਦਾਖ਼ਲ ਹੋਏ ਕਿਸਾਨ ਸੰਘਰਸ਼ ਮੋਰਚੇ 'ਚ ਅੱਜ ਦੇਸ਼ ਭਰ ਦੀਆਂ ਜੇਲ੍ਹਾਂ 'ਚ ਬੰਦ ਲੋਕ ਪੱਖੀ ਬੁੱਧੀਜੀਵੀਆਂ ਦੀ ਬਿਨ੍ਹਾਂ ਸ਼ਰਤ ਰਿਹਾਈ ਦੀ ਮੰਗ ਕੀਤੀ ਗਈ | ਇਸ ਸਮੇਂ ਉੱਘੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ 2022 ਦੀ ਵਿਧਾਨ ਸਭਾ ਚੋਣਾਂ ਵਿਚ ਨਵਾਂ ਇਤਿਹਾਸ ਸਿਰਜੇਗਾ-ਕਲੇਰ

ਸਿੱਧਵਾਂ ਬੇਟ, 13 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਭੈਣ ਮਾਇਆਵਤੀ ਵੱਲੋਂ ਸੂਬੇ ਦੇ ਲੋਕਾਂ ਦੀ ਨਬਜ਼ ਨੂੰ ਪਛਾਣਦਿਆਂ ਕੀਤਾ ਗਿਆ ਅਕਾਲੀ-ਭਾਜਪਾ ਗੱਠਜੋੜ 2022 ਦੀਆਂ ...

ਪੂਰੀ ਖ਼ਬਰ »

ਯੂਥ ਕਾਂਗਰਸ ਲੁਧਿਆਣਾ (ਦਿਹਾਤੀ) ਦੇ ਨਵੇਂ ਬਣੇ ਸੀਨੀਅਰ ਮੀਤ ਪ੍ਰਧਾਨ ਮਨੀ ਗਰਗ ਦਾ ਪਿੰਡ ਗਿੱਦੜਵਿੰਡੀ ਵਿਖੇ ਸਨਮਾਨ

ਸਿੱਧਵਾਂ ਬੇਟ, 13 ਜੂਨ (ਜਸਵੰਤ ਸਿੰਘ ਸਲੇਮਪੁਰੀ)-ਬੇਟ ਇਲਾਕੇ ਦੇ ਸੀਨੀਅਰ ਕਾਂਗਰਸੀ ਆਗੂ ਸੁਰੇਸ਼ ਗਰਗ ਦੇ ਪੁੱਤਰ ਅਤੇ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਦੇ ਨਜ਼ਦੀਕੀ ਸਾਥੀ ਮਨੀ ਗਰਗ ਨੂੰ ਯੂਥ ਕਾਂਗਰਸ ਲੁਧਿਆਣਾ (ਦਿਹਾਤੀ) ਦਾ ਸੀਨੀਅਰ ਮੀਤ ਪ੍ਰਧਾਨ ਬਣਾਏ ਜਾਣ ...

ਪੂਰੀ ਖ਼ਬਰ »

ਕੈਪਟਨ ਸੰਦੀਪ ਸੰਧੂ ਦੀ ਅਗਵਾਈ 'ਚ ਹਲਕੇ ਦਾਖੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਕੀਤਾ ਜਾ ਰਿਹਾ ਹੈ-ਸੇਵਾ ਸਿੰਘ ਖੇਲਾ

ਚੌਂਕੀਮਾਨ, 13 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵਲੋਂ ਹਲਕੇ ਦਾਖੇ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਕੀਤਾ ਜਾ ਰਿਹਾ ਹੈ ਤੇ ਲੋਕਾਂ ਦੇ ਬਿਨ੍ਹਾਂ ਮੱਤਭੇਦ ਦੇ ਕੰਮ ਕਰਵਾਏ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਹੰਬੜਾਂ ਪੁਲਿਸ ਚੌਂਕੀ ਵਲੋਂ ਦੋ ਭਗੌੜੇ ਗਿ੍ਫ਼ਤਾਰ

ਹੰਬੜਾਂ, 13 ਜੂਨ (ਹਰਵਿੰਦਰ ਸਿੰਘ ਮੱਕੜ)-ਰਕੇਸ਼ ਅਗਰਵਾਲ ਆਈ.ਪੀ.ਐੱਸ ਕਮਿਸ਼ਨਰ ਪੁਲਿਸ ਲੁਧਿਆਣਾ ਅਤੇ ਦੀਪਕ ਪਾਰਕ ਆਈ.ਪੀ.ਸੀ ਜੁਆਇੰਟ ਕਮਿਸ਼ਨਰ ਪੁਲਿਸ (ਸ਼ਹਿਰੀ) ਵਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਸਮੀਰ ਵਰਮਾ ਪੀ.ਪੀ.ਐੱਸ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਿੱਖ ਜਰਨੈਲ ਹਰੀ ਸਿੰਘ ਨਲਵਾ ਵਿਰਾਸਤੀ ਚੌਂਕ ਦੇ ਸੁੰਦਰੀਕਰਨ ਦੇ ਪ੍ਰਾਜੈਕਟ ਨੂੰ ਨੇਪਰੇ ਚਾੜਿ੍ਹਆ ਜਾਵੇਗਾ

ਰਾਏਕੋਟ, 13 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਸ਼ਹਿਰ ਦੇ ਪ੍ਰਮੁੱਖ ਚੌਂਕ ਹਰੀ ਸਿੰਘ ਨਲਵਾ ਦਾ ਸੁੰਦਰੀਕਰਨ ਕਰਨ ਲਈ ਇਕ ਵਿੱਦਿਅਕ ਸੰਸਥਾ ਵਲੋਂ ਬੀੜਾ ਚੁੱਕਿਆ ਗਿਆ ਸੀ | ਇਸ ਪ੍ਰੋਜੈਕਟ ਨੂੰ ਵਪਾਰ ਮੰਡਲ ਰਾਏਕੋਟ ਅਤੇ ਬਾਬਾ ਕੁਲਵੰਤ ਸਿੰਘ ਤਰਨਾ ਦਲ ਮੁਖੀ ...

ਪੂਰੀ ਖ਼ਬਰ »

ਪਿੰਡ ਚੌਂਕੀਮਾਨ ਵਿਖੇ ਕੈਪਟਨ ਸੰਧੂ ਨੇ ਕੀਤਾ ਵਿਕਾਸ ਕਾਰਜਾਂ ਦਾ ਉਦਘਾਟਨ

ਚੌਂਕੀਮਾਨ, 13 ਜੂਨ (ਤੇਜਿੰਦਰ ਸਿੰਘ ਚੱਢਾ)-ਪਿੰਡ ਚੌਂਕੀਮਾਨ ਵਿਖੇ ਸਰਪੰਚ ਡਾ. ਹਰਮਿੰਦਰ ਸਿੰਘ ਵਿੱਕੀ ਚੌਂਕੀਮਾਨ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਵੱਲੋਂ ਕਰਵਾਏ ਗਏ ਕਾਰਜਾਂ ਦਾ ਉਦਘਾਟਨ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਵੱਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਹਲਕਾ ਰਾਏਕੋਟ ਦੇ ਬਲਾਕ ਪੱਖੋਵਾਲ ਅਧੀਨ ਪਿੰਡਾਂ 'ਚ ਕਰੋੜ ਰੁਪਏ ਨਾਲ ਹੋਣਗੇ ਵਿਕਾਸ ਕਾਰਜ-ਚੇਅਰਮੈਨ ਰਛੀਨ

ਲੋਹਟਬੱਦੀ, 13 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡਾਂ ਅੰਦਰ ਅਧੂਰੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਡਾ: ਅਮਰ ਸਿੰਘ ਬੋਪਾਰਾਏ ਸਾਂਸਦ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਅਤੇ ਕਾਮਿਲ ਸਿੰਘ ਬੋਪਾਰਾਏ ਇੰਚਾਰਜ ਹਲਕਾ ...

ਪੂਰੀ ਖ਼ਬਰ »

ਪਾਣੀ ਦੇ ਘੱਟ ਰਹੇ ਪੱਧਰ ਤੋਂ ਚਿੰਤਤ ਭੱਟੀਆਂ ਢਾਹਾ ਦੇ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਅੱਗੇ ਆਏ

ਹੰਬੜਾਂ, 13 ਜੂਨ (ਮੇਜਰ ਹੰਬੜਾਂ)-ਸੂਬੇ ਵਿਚ ਦਿਨੋਂ-ਦਿਨ ਪਾਣੀ ਦੇ ਘੱਟ ਰਹੇ ਪੱਧਰ ਤੋਂ ਚਿੰਤਤ ਅਗਾਂਹਵਧੂ ਕਿਸਾਨ ਬੇਅੰਤ ਸਿੰਘ ਧਾਲੀਵਾਲ, ਲਛਮਣ ਸਿੰਘ ਕਾਕਾ, ਗੁਰਮੀਤ ਸਿੰਘ ਰਾਏ, ਸਤਨਾਮ ਸਿੰਘ ਚਾਹਲ, ਸਤਵੰਤ ਸਿੰਘ ਚਾਹਲ ਸਮੇਤ ਹੋਰ ਕਿਸਾਨਾਂ ਵਲੋਂ ਆਪਣੇ ਖੇਤਾਂ 'ਚ ...

ਪੂਰੀ ਖ਼ਬਰ »

ਕਾਮਰੇਡ ਬਲਜੀਤ ਸਿੰਘ ਗਰੇਵਾਲ ਦੀ ਸੱਸ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ਦੁੱਖ ਦਾ ਪ੍ਰਗਟਾਵਾ

ਰਾਏਕੋਟ, 13 ਜੂਨ (ਬਲਵਿੰਦਰ ਸਿੰਘ ਲਿੱਤਰ)-ਕਾਮਰੇਡ ਬਲਜੀਤ ਸਿੰਘ ਗਰੇਵਾਲ ਵਾਸੀ ਬੁਰਜ ਹਰੀ ਸਿੰਘ ਦੀ ਸੱਸ ਅਤੇ ਅਧਿਆਪਕਾ ਸਰਬਜੀਤ ਕੌਰ ਗਰੇਵਾਲ ਦੀ ਮਾਤਾ ਸੁਰਜੀਤ ਕੌਰ ਢਿੱਲੋਂ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ | ਜਿਨ੍ਹਾਂ ਦੀ ਮੌਤ 'ਤੇ ਵੱਖ-ਵੱਖ ਆਗੂਆਂ ਵਲੋਂ ...

ਪੂਰੀ ਖ਼ਬਰ »

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 'ਚ ਮਜ਼ਬੂਤ ਹੋ ਕੇ ਨਿਤਰੇਗੀ-ਕੈਪਟਨ ਸੰਧੂ

ਭੰੂਦੜੀ, 13 ਜੂਨ (ਕੁਲਦੀਪ ਸਿੰਘ ਮਾਨ)-ਪਾਰਟੀ ਦਾ ਅੰਦਰੂਨੀ ਰੇੜਕਾ ਜਲਦ ਹੀ ਖ਼ਤਮ ਹੋ ਜਾਵੇਗਾ ਤੇ ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 'ਚ ਮਜ਼ਬੂਤ ਹੋ ਕੇ ਨਿਤਰੇਗੀ | ਇਹ ਵਿਚਾਰ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ ਨੇ 'ਅਜੀਤ' ਨਾਲ ...

ਪੂਰੀ ਖ਼ਬਰ »

ਮਾਮਲਾ ਪਾਰਕ ਦੀ ਨਵੀਂ ਉਸਾਰੀ ਲਈ 19 ਦਰੱਖ਼ਤ ਪੁਟਾਏ ਜਾਣ ਦਾ

ਨਗਰ ਕੌ ਾਸਲ ਰਾਏਕੋਟ ਵਲੋਂ ਕੁਦਰਤ ਨਾਲ ਖਿਲਵਾੜ ਹੈ ਦਰੱਖ਼ਤ ਪੁੱਟਣ ਦੀ ਰੱਖੀ ਨਿਲਾਮੀ-ਵਿਧਾਇਕ ਹਿੱਸੋਵਾਲ

ਰਾਏਕੋਟ, 13 ਜੂਨ (ਬਲਵਿੰਦਰ ਸਿੰਘ ਲਿੱਤਰ)-ਕੁਦਰਤ ਦੀ ਕਰੋਪੀ ਕਾਰਨ ਮਨੁੱਖ ਪਹਿਲਾਂ ਦੀ ਸੰਤਾਪ ਹੰਢਾਅ ਰਿਹਾ ਹੈ, ਜਦਕਿ ਨਗਰ ਕੌਂਸਲ ਰਾਏਕੋਟ ਹਰੀ ਸਿੰਘ ਨਲਵਾ ਚੌਂਕ ਨਜ਼ਦੀਕ ਸੰਤਾ ਸਿੰਘ ਰਾਮਗੜ੍ਹੀਆ ਪਾਰਕ ਵਿਚੋਂ 19 ਦਰੱਖ਼ਤ ਪੁੱਟਣ ਦੀ ਤਿਆਰੀ ਕਰ ਰਹੀ ਹੈ | ਇਸ ...

ਪੂਰੀ ਖ਼ਬਰ »

ਮਾਮਲਾ ਪਾਵਰਕਾਮ ਦੇ ਘਟੀਆ ਪ੍ਰਬੰਧਾਂ ਦਾ

3 ਪਿੰਡਾਂ ਦੇ ਕਿਸਾਨਾਂ ਵਲੋਂ ਪਾਵਰਕਾਮ ਦੇ ਐੱਸ.ਡੀ.ਓ. ਖ਼ਿਲਾਫ਼ ਬਿਜਲੀ ਸਪਲਾਈ ਨਾ ਮਿਲਣ 'ਤੇ ਧਰਨਾ

ਰਾਏਕੋਟ, 13 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਰਾਏਕੋਟ ਵਲੋਂ ਕਿਸਾਨੀ ਸੈਕਟਰ ਦੀ ਬਿਜਲੀ ਸਪਲਾਈ ਦੇ ਘਟੀਆ ਪ੍ਰਬੰਧਾਂ ਤੋਂ ਦੁਖੀ ਹੋਏ 3 ਪਿੰਡਾਂ ਦੇ ਕਿਸਾਨਾਂ ਵਲੋਂ ਪਾਵਰਕਾਮ ਰਾਏਕੋਟ ਦੇ ਐੱਸ.ਡੀ.ਓ ਖ਼ਿਲਾਫ਼ ਦਫ਼ਤਰ ਸਾਹਮਣੇ ਧਰਨਾ ਦਿੱਤਾ ਅਤੇ ਸੜਕੀ ...

ਪੂਰੀ ਖ਼ਬਰ »

ਸੁਖਦੇਵ ਸਿੰਘ ਸੰਧੂ ਬਾਣੀਏਵਾਲ ਦੀ ਮੌਤ 'ਤੇ ਆਗੂਆਂ ਵਲੋਂ ਦੁੱਖ ਪ੍ਰਗਟ

ਹੰਬੜਾਂ, 13 ਜੂਨ (ਮੇਜਰ ਹੰਬੜਾਂ)-ਪਿੰਡ ਬਾਣੀਏਵਾਲ ਦੇ ਅਗਾਂਹਵਧੂ ਕਿਸਾਨ ਅਤੇ ਪ੍ਰਾਪਰਟੀ ਕਾਰੋਬਾਰੀ ਸੁਖਦੇਵ ਸਿੰਘ ਸੰਧੂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਸਵ. ਸੁਖਦੇਵ ਸਿੰਘ ਸੰਧੂ ਗੀਤਕਾਰ ਜਗਪਾਲ ਸਿੰਘ ਸੰਧੂ, ਹਰਚਰਨ ਸਿੰਘ ਸੰਧੂ ਕੈਨੇਡਾ ਦੇ ਪਿਤਾ ਅਤੇ ਕਿਸਾਨ ...

ਪੂਰੀ ਖ਼ਬਰ »

ਫਰੀਦਕੋਟ 'ਚ ਕੰਨਾਂ ਦਾ ਫ਼ਰੀ ਟੈਸਟ ਅਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲਬੱਧ

ਲੁਧਿਆਣਾ, 13 ਜੂਨ (ਅ.ਬ)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 15 ਜੂਨ, ਦਿਨ ਮੰਗਲਵਾਰ ਹੋਟਲ ...

ਪੂਰੀ ਖ਼ਬਰ »

ਮਾਮਲਾ ਕਾਲੇ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਦਾ

ਪਿੰਡ ਬੱਸੀਆਂ ਤੋਂ ਬੀਕੇਯੂ (ਡਕੌਂਦਾ) ਦੀ ਅਗਵਾਈ ਹੇਠ 42ਵਾਂ ਜੱਥਾ ਦਿੱਲੀ ਰਵਾਨਾ ਹੋਇਆ

ਰਾਏਕੋਟ, 13 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਬੱਸੀਆਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦਾ 42ਵਾਂ ਜੱਥਾ ਦਿੱਲੀ ਦੇ ਟਿਕਰੀ ਬਾਰਡਰ ਲਈ ਪ੍ਰਧਾਨ ਰਣਧੀਰ ਸਿੰਘ ਬੱਸੀਆਂ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਮੌਕੇ ਪ੍ਰਧਾਨ ਰਣਧੀਰ ਸਿੰਘ ਬੱਸੀਆਂ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੂਟੇ ਲਗਾਉਣ ਦੀ ਮੁਹਿੰਮ ਦਾ ਆਗਾਜ਼

ਰਾਏਕੋਟ, 13 ਜੂਨ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਵਿਧਾਨ ਸਭਾ ਹਲਕਾ ਰਾਏਕੋਟ ਦੇ ਪਿੰਡਾਂ ਅਤੇ ਸ਼ਹਿਰ ਵਿਚ ਰਣਜੀਤ ਸਿੰਘ ਤਲਵੰਡੀ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਦੇਖ-ਰੇਖ ਹੇਠ ਵੱਧ ਤੋਂ ਵੱਧ ਆਕਸੀਜਨ ਦੇਣ ...

ਪੂਰੀ ਖ਼ਬਰ »

ਆਪ' ਵਲੋਂ ਜੀਵਨ ਸੰਗੋਵਾਲ ਨੂੰ ਇੰਚਾਰਜ ਲਗਾਉਣਾ ਹਲਕਾ ਗਿੱਲ ਲਈ ਮਾਣ ਵਾਲੀ ਗੱਲ-ਵਿਰਕ

ਹੰਬੜਾਂ, 13 ਜੂਨ (ਹਰਵਿੰਦਰ ਸਿੰਘ ਮੱਕੜ)-ਪਿਛਲੀ ਵਿਧਾਨ ਸਭਾ ਚੋਣ ਦੌਰਾਨ ਅਕਾਲੀਆਂ ਦੇ ਸਤਾਏ ਲੋਕਾਂ ਨੂੰ ਕਾਂਗਰਸ ਵਲੋਂ ਦਿਖਾਏ ਝੂਠੇ ਸਬਜ਼ਬਾਗਾਂ ਵਿਚ ਉਲਝਾ ਲਿਆ ਗਿਆ ਕਿ ਲੋਕ ਦਿੱਲੀ ਵਾਂਗ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨਾ ਬਣਾ ਜਾਣ 'ਤੇ ਸਦਾ ਲਈ ...

ਪੂਰੀ ਖ਼ਬਰ »

ਪਿੰਡ ਢੋਲਣ ਤੋਂ ਛੱਜਾਵਾਲ ਨੂੰ ਜਾਂਦੀ ਨਵੀਂ ਬਣੀ ਸੜਕ ਦਾ ਉਦਘਾਟਨ ਕੈਪਟਨ ਸੰਧੂ ਨੇ ਕੀਤਾ

ਚੌਂਕੀਮਾਨ, 13 ਜੂਨ (ਤੇਜਿੰਦਰ ਸਿੰਘ ਚੱਢਾ)-ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ 24 ਲੱਖ ਦੀ ਲਾਗਤ ਨਾਲ ਪਿੰਡ ਢੋਲਣ ਤੋਂ ਛੱਜਾਵਾਲ ਨੂੰ ਜਾਂਦੀ ਨਵੀਂ ਬਣੀ ਸੜਕ ਦਾ ਉਦਘਾਟਨ ਕੀਤਾ | ਇਸ ਮੌਕੇ ਕੈਪਟਨ ਸੰਦੀਪ ਸੰਧੂ ਨੇ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ...

ਪੂਰੀ ਖ਼ਬਰ »

ਰੱਤੋਵਾਲ ਵਿਖੇ ਡੇਰਾ ਬਾਬਾ ਗੁਰਮੁੱਖ ਜੀ ਨੂੰ ਜਾਣ ਵਾਲੇ 20 ਫੁੱਟਾ ਚੌੜੇ ਰਸਤੇ ਦਾ ਉਦਘਾਟਨ

ਗੁਰੂਸਰ ਸੁਧਾਰ/ਮੁੱਲਾਂਪੁਰ-ਦਾਖਾ, 13 ਜੂਨ (ਨਿਰਮਲ ਸਿੰਘ ਧਾਲੀਵਾਲ)-ਸਾਂਸਦ ਮੈਂਬਰ ਡਾ: ਅਮਰ ਸਿੰਘ ਬੋਪਾਰਾਏ ਵਲੋਂ ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਦੇ ਸਰਵਪੱਖੀ ਵਿਕਾਸ ਲਈ ਗ੍ਰਾਂਟਾਂ ਦਾ ਗੱਫਾ ਨਿਰੰਤਰ ਜਾਰੀ ਹੈ | ਗ੍ਰਾਮ ਪੰਚਾਇਤ, ਸਰਪੰਚ ਪਰਮਜੀਤ ਕੌਰ ...

ਪੂਰੀ ਖ਼ਬਰ »

ਸਮੂਹ ਸਿਵਲ ਸਰਜਨਾਂ ਨੂੰ ਸਿਵਲ ਰਜਿਸਟ੍ਰੇਸ਼ਨ ਸਹਾਇਕਾਂ ਦੀ ਜ਼ਿੰਮੇਵਾਰੀ ਯਾਦ ਕਰਵਾਈ

ਲੋਹਟਬੱਦੀ, 13 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਪੰਜਾਬ ਭਰ 'ਚ ਜਨਮ ਤੇ ਮੌਤ ਸਬੰਧੀ ਅੰਕੜੇ ਪ੍ਰਾਪਤ ਕਰਕੇ ਸਰਕਾਰ ਨੂੰ ਸੂਚਨਾ ਦੇਣ ਲਈ ਸਿਵਲ ਸਰਜਨ ਦਫ਼ਤਰਾਂ ਅੰਦਰ ਕੌਮੀ ਪੇਂਡੂ ਸਿਹਤ ਮਿਸ਼ਨ ਅਧੀਨ ਭਰਤੀ ਕੀਤੇ ਸਿਵਲ ਰਜਿਸਟ੍ਰੇਸ਼ਨ ਸਹਾਇਕਾਂ (ਸੀ.ਆਰ.ਏ) ਵਲੋਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਦਾ ਇਕ ਮਹੀਨਾ ਹੋਇਆ ਪੂਰਾ

ਜਗਰਾਉਂ, 13 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜਗਰਾਉਂ ਵਿਖੇ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦਾ ਅੱਜ ਇਕ ਮਹੀਨਾ ਪੂਰਾ ਹੋ ਗਿਆ ਹੈ | ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਟੱਸ ਤੋਂ ਮੱਸ ਨਹੀਂ ਹੋ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX