ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  3 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  20 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  22 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  25 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  28 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 1 hour ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 1 hour ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 2 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 4 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 4 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 4 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 5 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਮੀਂਹ ਨੇ ਖੋਲ੍ਹੀ ਮੰਡੀ ਬੋਰਡ ਦੀ ਕਾਰਗੁਜ਼ਾਰੀ ਦੀ ਪੋਲ

ਬਲਾਚੌਰ, 13 ਜੂਨ (ਦੀਦਾਰ ਸਿੰਘ ਬਲਾਚੌਰੀਆ)-ਸਥਾਨਕ ਪੁਲ ਕੰਗਣਾ ਜਿਸ ਦਾ ਪੰਜਾਬ ਰਾਜ ਮੰਡੀ ਬੋਰਡ ਵਿਭਾਗ ਵੱਲੋਂ 80 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਦਿਆਂ 12.50 ਫੁੱਟ ਤੋਂ 27.50 ਫੁੱਟ ਚੌੜਾ ਕਰਕੇ 29 ਅਪ੍ਰੈਲ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਸੀ,ਤੇ ਕਿਸੀ ਵੀ ਸਮੇਂ ਹਾਦਸਾ ਵਾਪਰ ਸਕਦਾ ਹੈ, ਕਿਉਂਕਿ ਗਰਮੀਆਂ ਦੇ ਪਹਿਲੇ ਮੀਂਹ ਨੇ ਵਿਭਾਗ ਦੀ ਕਾਰਗੁਜ਼ਾਰੀ ਦੀ ਪੋਲ ਖੋਲ੍ਹ ਦਿੱਤੀ ਹੈ | ਇਸ ਪੁਲ ਦੀ ਸ਼ੁਰੂਆਤ ਦੇ ਐਂਟਰੀ ਵਲੋਂ ਦੋਨੋਂ ਪਾਸੇ ਕਾਫ਼ੀ ਖ਼ਾਰ ਪੈ ਚੁੱਕੀ ਹੈ, ਜਾਂਦਿਆਂ ਨੂੰ ਖੱਬੇ ਵਾਲੇ ਪਾਸੇ ਜਿੱਥੇ ਕਿਸੀ ਵੀ ਤਰਾਂ ਦੀ ਰੋਕ ਨਹੀਂ ਸੀ ਲਾਈ ਹੋਈ,ਉੱਥੇ ਮਿੱਟੀ ਵੀ ਖੁਰਨ ਸ਼ੁਰੂ ਹੋ ਗਈ ਹੈ ਅਤੇ ਇਸ ਤੋਂ ਇਲਾਵਾ ਜਿੱਥੇ ਪੁਲ ਖ਼ਤਮ ਹੰੁਦਾ ਹੈ ਦੇ ਹੇਠਾਂ ਮਿੱਟੀ ਖੁਰਨ ਕਾਰਨ ਸੱਜੇ ਪਾਸੇ ਲੁੱਕ ਬਜਰੀ ਕਾਫ਼ੀ ਦੱਬ ਚੁੱਕੀ ਹੈ | ਇਸ ਪਾਸੇ ਜਿੱਥੇ ਲੋਕ ਖ਼ੁਆਜਾ ਜੀ ਦਾ ਅਕਸਰ ਮੱਥਾ ਟੇਕਣ ਆਉਂਦੇ ਹਨ,ਹੇਠ ਵੀ ਮਿੱਟੀ ਖੁਰ ਗਈ ਹੈ ਅਤੇ ਨਹਿਰ ਵਾਲੇ ਇਹ ਖ਼ਾਰ ਸਪਸ਼ਟ ਰੂਪ ਵਿਚ ਦਿਖਾਈ ਦੇ ਰਹੀ ਹੈ | ਦਸਮੇਸ਼ ਟੈਕਸੀ ਸਟੈਂਡ ਦੇ ਪ੍ਰਧਾਨ ਕਰਨੈਲ ਸਿੰਘ, ਪ੍ਰਸ਼ੋਤਮ ਲਾਲ, ਪਰਮਜੀਤ ਸਿੰਘ ਬੰਗੜ ਕੰਗਣਾ ਬੇਟ ਅਤੇ ਸਥਾਨਕ ਮਾਰਕੀਟ ਵਾਲਿਆਂ ਅਨੁਸਾਰ ਇਹ ਪੁਲ ਨਵਾਂਸ਼ਹਿਰ, ਰੋਪੜ ਅਤੇ ਲੁਧਿਆਣਾ ਜ਼ਿਲਿ੍ਹਆਂ ਨਾਲ ਸੰਬਧਤ ਸੈਂਕੜੇ ਬੇਟ ਦੇ ਪਿੰਡਾਂ ਨੂੰ ਜੋੜਦਾ ਹੈ, ਅਤੇ ਇਸ ਪੁਲ ਤੋਂ ਭਾਰੀ ਵਾਹਨ ਅਕਸਰ ਆਉਂਦੇ ਜਾਂਦੇ ਰਹਿੰਦੇ ਹਨ ਅਤੇ ਇਸ ਪੁਲ ਦੇ ਨੇੜੇ ਸੀਮੈਂਟ, ਲੋਹੇ ਦਾ ਕਾਰੋਬਾਰ ਹੋਣ ਕਾਰਨ ਸੀਮੈਂਟਿਡ ਤੇ ਲੋਹੇ ਦੇ ਟਰਾਲੇ ਵੀ ਆਉਂਦੇ ਹਨ, ਜਿਸ ਤਰ੍ਹਾਂ ਮੀਂਹ ਨੇ ਐਨੀ ਖ਼ਾਰ ਪਾ ਦਿੱਤੀ, ਜੇਕਰ ਇੱਥੋਂ ਹੁਣ ਕੋਈ ਭਾਰੀ ਵਾਹਨ ਗੁਜ਼ਰਿਆਂ ਤਾਂ ਹਾਦਸਾ ਵਾਪਰਨ ਦਾ ਖ਼ਤਰਾ ਹੈ | ਬੇਟ ਇਲਾਕੇ ਨਾਲ ਸੰਬਧਤ ਮੋਹਤਬਰਾਂ ਨੇ ਹਲਕਾ ਵਿਧਾਇਕ ਬਲਾਚੌਰ ਤੋਂ ਮੰਗ ਕੀਤੀ ਕਿ ਉਹ ਪੁਲ ਦੇ ਨਵੀਨੀਕਰਨ ਦੀ ਗਹਿਰੀ ਜਾਂਚ ਕਰਾਉਣ ਅਤੇ ਜਿਹੜੇ ਹਿੱਸੇ ਖ਼ਾਰ ਕਾਰਨ ਬਹਿਣ ਲੱਗ ਪਏ ਹਨ, ਉਸਦੀ ਮੁਰੰਮਤ ਕਰਾਉਣ ਦੇ ਆਦੇਸ਼ ਜਾਰੀ ਕਰਨ | ਇੱਥੇ ਜ਼ਿਕਰਯੋਗ ਹੈ ਕਿ ਪੁਲ ਨੂੰ ਲੋਕ ਅਰਪਣ ਕਰਨ ਮੌਕੇ ਮੁੱਖ ਮਹਿਮਾਨ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਜੀਤ ਸਿੰਘ ਜਾਡਲੀ, ਉੱਪ ਚੇਅਰਮੈਨ ਦੇਸ਼ ਰਾਜ ਹਕਲਾ, ਮੰਡੀ ਬੋਰਡ ਦੇ ਐਕਸੀਅਨ ਜਗਦੀਪ ਸਿੰਘ, ਐਸ.ਡੀ.ਓ. ਗੌਰਵ ਭੱਟੀ, ਜੇ.ਈ. ਜਗਜੀਤ ਸਿੰਘ ਤੇ ਹੋਰ ਆਹਲਾ ਅਧਿਕਾਰੀ ਹਾਜ਼ਰ ਸਨ | ਇਸ ਤੋਂ ਇਲਾਵਾ ਪੁਲ ਦੇ ਨਵੀਨੀਕਰਨ ਮੌਕੇ ਵੀ ਮੰਡੀ ਬੋਰਡ ਦੇ ਅਧਿਕਾਰੀ ਮੌਜੂਦ ਰਹਿੰਦੇ ਸਨ |

ਪਿੰਡ ਨੌਨੀਤਪੁਰ ਵਿਖੇ ਸਹਿਜਲ ਤੇ ਸਹਿਗਲ ਗੋਤ ਦੇ ਜਠੇਰਿਆਂ ਦਾ ਸਾਲਾਨਾ ਮੇਲਾ ਮੁਲਤਵੀ

ਬਲਾਚੌਰ, 13 ਜੂਨ (ਸ਼ਾਮ ਸੁੰਦਰ ਮੀਲੂ)-ਸਹਿਜਲ ਅਤੇ ਸਹਿਗਲ ਗੋਤ ਦੇ ਬਲਾਕ ਮਾਹਿਲਪੁਰ ਦੇ ਪਿੰਡ ਨੌਨੀਤਪੁਰ ਵਿਖੇ ਜਠੇਰਿਆਂ ਦਾ ਸਾਲਾਨਾ ਮੇਲਾ ਇਸ ਵਾਰ ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਪ੍ਰਬੰਧਕਾਂ ਵਲੋਂ ਸਾਰੀ ਸੰਗਤ ਦੇ ਬਚਾਅ ਲਈ ਮੁਲਤਵੀ ਕਰ ਦਿੱਤਾ ਗਿਆ ...

ਪੂਰੀ ਖ਼ਬਰ »

ਜੱਬੋਵਾਲ 'ਚ ਦਰੱਖਤ ਡਿਗਣ ਕਾਰਨ ਪਸ਼ੂ ਦੀ ਮੌਤ

ਮੱਲਪੁਰ ਅੜਕਾਂ, 13 ਜੂਨ (ਮਨਜੀਤ ਸਿੰਘ ਜੱਬੋਵਾਲ) - ਪਿੰਡ ਜੱਬੋਵਾਲ ਵਿਖੇ ਹਨੇਰੀ ਨਾਲ ਦਰੱਖਤ ਡਿੱਗਣ ਕਾਰਨ ਇਕ ਮੱਝ ਦੀ ਮੌਤ ਹੋ ਗਈ ਮੌਕੇ 'ਤੇ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਅਮਨਦੀਪ ਸਿੰਘ ਪੁੱਤਰ ਮੁਖਤਿਆਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਤੇਜ਼ ਹਨੇਰੀ ਨਾਲ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 13 ਨਵੇਂ ਮਾਮਲੇ, 2 ਮੌਤਾਂ

ਨਵਾਂਸ਼ਹਿਰ, 13 ਜੂਨ (ਗੁਰਬਖਸ਼ ਸਿੰਘ ਮਹੇ)-ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 13 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਜਦਕਿ 75 ਸਾਲਾ ਪੁਰਸ਼ ਅਤੇ 57 ਸਾਲਾ ਪੁਰਸ਼ ਜੋ ਕਿ ਕੋਰੋਨਾ ਕਾਰਨ ਵੱਖ-ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਸਨ ਦੀ ਅੱਜ ਕੋਰੋਨਾ ...

ਪੂਰੀ ਖ਼ਬਰ »

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਆਉਣ 'ਤੇ ਵੱਖ-ਵੱਖ ਖੇਤਰਾਂ ਵਿਚ ਖ਼ੁਸ਼ੀ ਦੀ ਲਹਿਰ

ਪੋਜੇਵਾਲ ਸਰਾਂ, 13 ਜੂਨ (ਨਵਾਂਗਰਾਈਾ)- ਰਾਸ਼ਟਰੀ ਪੱਧਰ 'ਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਪਹਿਲੇ ਨੰਬਰ ਤੇ ਆਉਣ ਤੇ ਹਰ ਪਾਸੇ ਖ਼ੁਸ਼ੀ ਦੀ ਲਹਿਰ ਹੈ ਕਦੇ ਸਮਾਂ ਸੀ ਕਿ ਪੰਜਾਬ ਸਿੱਖਿਆ ਦੇ ਖੇਤਰ ਵਿਚ ਕਾਫ਼ੀ ਪਿੱਛੇ ਸੀ ਪਰ ਸਰਕਾਰ ਵਲੋਂ ਪਿਛਲੇ ਚਾਰ ਸਾਲਾ ਤੋਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸੜਕਾਂ 'ਤੇ ਕੂੜੇ ਦੇ ਪਹਾੜ ਬਣਨੇ ਸ਼ੁਰੂ

ਨਵਾਂਸ਼ਹਿਰ, 13 ਜੂਨ (ਹਰਵਿੰਦਰ ਸਿੰਘ)- ਮਿਉਂਸੀਪਲ ਮੁਲਾਜ਼ਮ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਬੀਤੇ ਕਰੀਬ ਇਕ ਮਹੀਨੇ ਤੋਂ ਮਿਉਂਸੀਪਲ ਕਾਮੇ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ 'ਤੇ ਹਨ | ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਨਵਾਂਸ਼ਹਿਰ ਦੇ ਬੰਗਾ ਰੋਡ, ਕੋਠੀ ਰੋਡ, ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸਰਬਪੱਖੀ ਵਿਕਾਸ ਨਾਲ ਪਿੰਡਾਂ ਦੀ ਬਦਲੀ ਨੁਹਾਰ-ਐਮ. ਪੀ ਮਨੀਸ਼ ਤਿਵਾੜੀ

ਪੋਜੇਵਾਲ ਸਰਾਂ, 13 ਜੂਨ (ਨਵਾਂਗਰਾਈਾ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਬਪੱਖੀ ਵਿਕਾਸ ਰਾਹੀਂ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ | ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ...

ਪੂਰੀ ਖ਼ਬਰ »

ਅਕਾਲੀ ਬਸਪਾ ਗੱਠਜੋੜ ਦੀ ਖ਼ੁਸ਼ੀ 'ਚ ਮੁਬਾਰਕਪੁਰ 'ਚ ਲੱਡੂ ਵੰਡੇ

ਨਵਾਂਸ਼ਹਿਰ, 13 ਜੂਨ (ਹਰਵਿੰਦਰ ਸਿੰਘ)- ਅਕਾਲੀ ਬਸਪਾ ਗੱਠਜੋੜ ਦੀ ਖ਼ੁਸ਼ੀ ਵਿਚ ਪਿੰਡ ਮੁਬਾਰਕਪੁਰ ਵਿਖੇ ਦੋਨੋਂ ਪਾਰਟੀਆਂ ਦੇ ਵਰਕਰਾਂ ਵਲੋਂ ਲੱਡੂ ਵੰਡ ਕੇ ਖ਼ੁਸ਼ੀ ਸਾਂਝੀ ਕੀਤੀ ਗਈ | ਇਸ ਮੌਕੇ ਕਾਬਲ ਸਿੰਘ ਅਤੇ ਚਰਨਜੀਤ ਸਿੰਘ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ 'ਚ ਨਵਾਂ ਇਤਿਹਾਸ ਸਿਰਜੇਗਾ-ਚੰਦੂਮਾਜਰਾ

ਮਜਾਰੀ/ਸਾਹਿਬਾ, 13 ਜੂਨ (ਨਿਰਮਲਜੀਤ ਸਿੰਘ ਚਾਹਲ)-ਅਕਾਲੀ-ਬਸਪਾ ਗੱਠਜੋੜ ਦੋਵਾਂ ਪਾਰਟੀਆਂ ਦਾ ਇਕ ਵੱਡਾ ਇਤਿਹਾਸਿਕ ਫ਼ੈਸਲਾ ਹੈ | ਜੋ 2022 ਦੀਆਂ ਵਿਧਾਨ ਸਭਾ ਚੋਣਾਂ ਇਕੱਠਿਆਂ ਲੜਕੇ ਪੰਜਾਬ ਵਿਚ ਇਕ ਨਵਾਂ ਇਤਿਹਾਸ ਸਿਰਜਣਗੀਆਂ | ਇਹ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਤੇ ...

ਪੂਰੀ ਖ਼ਬਰ »

ਸਵੈ-ਰੁਜ਼ਗਾਰ ਚਲਾਉਣ ਲਈ ਗਰੀਬਾਂ ਦੀ ਮਦਦ ਕੀਤੀ ਜਾਵੇਗੀ-ਸੂਦ

ਸੰਧਵਾਂ, 13 ਜੂਨ (ਪ੍ਰੇਮੀ ਸੰਧਵਾਂ)-ਪੰਜਾਬ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਇੰਜੀ. ਮੋਹਣ ਲਾਲ ਸੂਦ ਨੇ ਕਿਹਾ ਕਿ ਜਿਨ੍ਹਾਂ ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਕੋਲ ਘਰ ਦਾ ਗੁਜਾਰਾ ਤੋਰਨ ਲਈ ਕੋਰੋਨਾ ਮਹਾਂਮਾਰੀ ...

ਪੂਰੀ ਖ਼ਬਰ »

ਪੀ. ਡਬਲਯੂ. ਡੀ. ਫੀਲਡ ਕਾਮੇ 16 ਨੂੰ ਲਗਾਉਣਗੇ ਧਰਨਾ

ਬੰਗਾ, 13 ਜੂਨ (ਜਸਬੀਰ ਸਿੰਘ ਨੂਰਪੁਰ) - ਪੀ. ਡਬਲਯੂ. ਡੀ ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਪੰਜਾਬ ਦੀ ਬ੍ਰਾਂਚ ਨਵਾਂਸ਼ਹਿਰ ਦੀ ਮਹੀਨਾਵਾਰ ਮੀਟਿੰਗ ਜਲ ਘਰ ਪੂੰਨੀਆ ਵਿਖੇ ਬ੍ਰਾਂਚ ਦੇ ਪ੍ਰਧਾਨ ਮੋਹਣ ਸਿੰਘ ਪੂੰਨੀਆ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸ਼ਾਮਲ ...

ਪੂਰੀ ਖ਼ਬਰ »

ਮੋਬਾਈਲ ਐਪ ਜ਼ਰੀਏ ਹਰ ਹੱਥ 'ਚ 'ਜਗਤਗੁਰੂ ਆਚਾਰੀਆ ਬਾਬਾ ਗਰੀਬਦਾਸ ਰਚਿਤ ਬਾਣੀ' ਪੁੱਜਦੀ ਕਰਨ ਲਈ ਭੂਰੀਵਾਲੇ ਗੁਰਗੱਦੀ ਪਰੰਪਰਾ ਦਾ ਵਿਸ਼ੇਸ਼ ਉਪਰਾਲਾ

ਟੱਪਰੀਆਂ ਖ਼ੁਰਦ, 13 ਜੂਨ (ਸ਼ਾਮ ਸੁੰਦਰ ਮੀਲੂ)-ਸ੍ਰੀ ਸਤਿਗੁਰੂ ਭੂਰੀਵਾਲੇ ਗੁਰਗੱਦੀ ਪਰੰਪਰਾ (ਗਰੀਬਦਾਸ ਸੰਪਰਦਾਇ) ਦੇ ਮੌਜੂਦਾ ਗੱਦੀਨਸ਼ੀਨ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਮਹਾਰਾਜ ਭੂਰੀਵਾਲਿਆਂ ਵਲੋਂ ਜਿੱਥੇ ਸਮਾਜ ਦੇ ਭਲੇ ਹਿਤ ਅਨੇਕਾਂ ਵਿਲੱਖਣ ਕਾਰਜ ...

ਪੂਰੀ ਖ਼ਬਰ »

ਸਵਾਮੀ ਅਨੁਭਵਾ ਨੰਦ ਭੂਰੀ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਸੰਤ ਸਮਾਗਮ ਸ਼ੁਰੂ

ਭੱਦੀ, 13 ਜੂਨ (ਨਰੇਸ਼ ਧੌਲ)-ਗਰੀਬਦਾਸੀ ਭੂਰੀ ਵਾਲੇ ਭੇਖ ਦੇ ਅਨਮੋਲ ਰਤਨ ਮਹਾਨ ਤਪੱਸਵੀ ਸਿੱਧ ਮਹਾਂ ਪੁਰਸ਼ ਸਤਿਗੁਰੂ ਗੰਗਾ ਨੰਦ ਭੂਰੀ ਵਾਲੇ ਅਤੇ ਬ੍ਰਹਮਲੀਨ ਸਤਿਗੁਰੂ ਓਾਕਾਰਾ ਨੰਦ ਭੂਰੀ ਵਾਲਿਆਂ ਦੇ ਉੱਤਰਾਧਿਕਾਰੀ ਸਤਿਗੁਰੂ ਅਨੁਭਵਾ ਨੰਦ ਭੂਰੀ ਵਾਲਿਆਂ ਦੀ ...

ਪੂਰੀ ਖ਼ਬਰ »

ਆਦਿ ਧਰਮ ਮੰਡਲ ਦੇ 95ਵੇਂ ਸਥਾਪਨਾ ਦਿਵਸ ਸਬੰਧੀ ਖੁਰਾਲਗੜ੍ਹ 'ਚ ਸੈਮੀਨਾਰ

ਸੜੋਆ, 13 ਜੂਨ (ਨਾਨੋਵਾਲੀਆ)-ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਅਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਆਲ ਇੰਡੀਆ ਆਦਿ ਧਰਮ ਮਿਸ਼ਨ ਵਲੋਂ ਆਦਿ ਧਰਮ ਮੰਡਲ ਦੇ 95ਵੇਂ ਸਥਾਪਨਾ ਦਿਵਸ ਸਬੰਧੀ ਇੱਕ ਰੋਜ਼ਾ ਸੈਮੀਨਾਰ ...

ਪੂਰੀ ਖ਼ਬਰ »

ਨਗਰ ਨਿਵਾਸੀਆਂ ਦੇ ਆਪਸੀ ਸਹਿਯੋਗ ਨਾਲ ਵਿਕਾਸ ਵੱਲ ਵਧ ਰਿਹਾ ਪਿੰਡ ਚੱਕ ਮਾਈ ਦਾਸ

ਸਰਬਜੀਤ ਸਿੰਘ ਚੱਕਰਾਮੂੰ 9915187186 ਬਹਿਰਾਮ - ਕਸਬਾ ਬਹਿਰਾਮ ਤੋਂ ਲਗਪਗ ਚਾਰ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਬਲਾਕ ਬੰਗਾ ਦਾ ਅਬਾਦੀ ਪੱਖੋਂ ਛੋਟਾ ਜਿਹਾ ਪਿੰਡ ਚੱਕ ਮਾਈ ਦਾਸ ਐਨ. ਆਰ. ਆਈ ਵੀਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਆਪਸੀ ਸਹਿਯੋਗ ਨਾਲ ਵਿਕਾਸ ਵੱਲ ਬੜੀ ...

ਪੂਰੀ ਖ਼ਬਰ »

ਟੋਲ ਪਲਾਜ਼ਾ ਕਰਮਚਾਰੀਆਂ ਨੇ ਹੱਥਾਂ 'ਚ ਬੈਨਰ ਫੜ ਕੇ ਕੀਤਾ ਰੋਸ ਮੁਜ਼ਾਹਰਾ

ਮਜਾਰੀ ਸਾਹਿਬਾ, 13 ਜੂਨ (ਨਿਰਮਲਜੀਤ ਸਿੰਘ ਚਾਹਲ)-ਪਿਛਲੇ ਸਾਲ ਤੋਂ ਬੰਦ ਪਏ ਮਜਾਰੀ ਟੋਲ ਪਲਾਜ਼ਾ ਦੇ ਕਰਮਚਾਰੀਆਂ ਵਲੋਂ ਆਪਣੀਆਂ ਨੌਕਰੀਆਂ ਬਚਾਉਣ ਤੇ ਟੋਲ ਟੈਕਸ ਜਲਦੀ ਦੁਬਾਰਾ ਚਾਲੂ ਕਰਨ ਲਈ ਕੀਤੇ ਜਾ ਰਹੇ ਰੋਸ ਧਰਨੇ ਦੇ 11ਵੇਂ ਦਿਨ ਹੱਥਾਂ 'ਚ ਬੈਨਰ ਫੜ ਕੇ ਰੋਸ ...

ਪੂਰੀ ਖ਼ਬਰ »

ਇੰਪਲਾਈਜ਼ ਜੁਆਇੰਟ ਫੋਰਮ ਦਾ ਵਫਦ ਪਾਵਰਕਾਮ ਮੈਨੇਜਮੈਂਟ ਨੂੰ ਮਿਲਿਆ

ਬੰਗਾ, 13 ਜੂਨ (ਕਰਮ ਲਧਾਣਾ)-ਇੰਪਲਾਈਜ਼ ਜੁਆਇੰਟ ਫੋਰਮ ਦੇ ਵਫਦ ਦੀ ਇਕ ਮੀਟਿੰਗ ਪੀ. ਐਸ. ਪੀ. ਸੀ. ਐਲ ਦੀ ਮੈਨੇਜਮੈਂਟ ਨਾਲ ਮੁਹਾਲੀ 'ਚ ਹੋਈ | ਜਿਸ ਵਿਚ ਇੰਪਲਾਈਜ ਫੋਰਮ ਵਲੋਂ ਪੀ. ਐਸ. ਪੀ. ਸੀ. ਐਲ ਦੇ ਅਧਿਕਾਰੀਆਂ ਨੂੰ ਮੰਗਾਂ ਸਬੰਧੀ ਪੱਤਰ ਦਿੱਤਾ | ਇਸ ਮੀਟਿੰਗ ਦੀ ...

ਪੂਰੀ ਖ਼ਬਰ »

ਰਿਵਾਇਤੀ ਪਾਰਟੀਆਂ ਤਿਆਗ ਕੇ ਆਮ ਆਦਮੀ ਪਾਰਟੀ ਨੂੰ ਅੱਗੇ ਲਿਆਉਣਾ ਸਮੇਂ ਦੀ ਮੁੱਖ ਲੋੜ-ਸੰਤੋਸ਼ ਕਟਾਰੀਆ

ਭੱਦੀ, 13 ਜੂਨ (ਨਰੇਸ਼ ਧੌਲ)-ਰਿਵਾਇਤੀ ਪਾਰਟੀਆਂ ਨੇ ਲੰਬਾ ਸਮਾਂ ਰਾਜ ਭੋਗ ਕੇ ਵੀ ਦੇਸ਼ ਅਤੇ ਸੂਬਿਆਂ ਦਾ ਪੂਰਨ ਤੌਰ 'ਤੇ ਵਿਕਾਸ ਕਰਨ ਦੀ ਬਜਾਏ ਸਗੋਂ ਆਪਣੇ ਬੋਝੇ ਭਰਨ ਨੂੰ ਤਰਜੀਹ ਦਿੱਤੀ ਹੈ ਜਿਸ ਕਾਰਨ ਹਰ ਤਰਾਂ ਦੀ ਵਿਵਸਥਾ ਤਹਿਸ ਨਹਿਸ਼ ਹੋ ਚੁੱਕੀ ਹੈ | ਇਸ ਲਈ ਆਉਣ ...

ਪੂਰੀ ਖ਼ਬਰ »

ਕਾ. ਸੁਰਿੰਦਰ ਸਿੰਘ ਪਠਲਾਵਾ ਨੂੰ ਸ਼ਰਧਾਂਜਲੀਆਂ ਭੇਟ

ਬੰਗਾ, 13 ਜੂਨ (ਕਰਮ ਲਧਾਣਾ)-ਕਿਸਾਨ ਆਗੂ ਤੇ ਸੀ. ਪੀ. ਆਈ ਐਮ ਦੇ ਵਰਕਰ ਸੁਰਿੰਦਰ ਸਿੰਘ ਪਠਲਾਵਾ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆ ਗਈਆਂ | ਇਸ ਮੌਕੇ ਸੀ. ਪੀ. ਆਈ. ਐਮ ਦੇ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਬਲਵੀਰ ਸਿੰਘ ਜਾਡਲਾ, ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਨੂੰ ਸਮਰਪਿਤ ਪੰਜ ਦਿਨਾ ਗੁਰਮਤਿ ਸਿੱਖਿਆ ਕੈਂਪ

ਸਮੁੰਦੜਾ, 13 ਜੂਨ (ਤੀਰਥ ਸਿੰਘ ਰੱਕੜ)-ਪਿੰਡ ਪਨਾਮ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਸਭਾ ਵਿਖੇ ਪੰਜਵੇਂ ਪਾਤਸ਼ਾਹ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ 1984 ਦੇ ਘੱਲੂਘਾਰੇ 'ਚ ਸ਼ਹੀਦ ਹੋਏ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ...

ਪੂਰੀ ਖ਼ਬਰ »

ਅਕਾਲੀ ਦਲ(ਬ) ਤੇ ਬਸਪਾ ਗੱਠਜੋੜ ਦੀ ਖ਼ੁਸ਼ੀ 'ਚ ਸੁਨੀਤਾ ਚੌਧਰੀ ਦੇ ਗ੍ਰਹਿ ਵਿਖੇ ਲੱਡੂ ਵੰਡੇ

ਬਲਾਚੌਰ, 13 ਜੂਨ (ਸ਼ਾਮ ਸੁੰਦਰ ਮੀਲੂ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਵਿਚਕਾਰ ਗੱਠਜੋੜ ਸਿਰੇ ਚੜ੍ਹਨ ਨਾਲ ਦੋਨਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦਾ ਮਾਹੌਲ ਬਣਿਆ ਹੋਇਆ ਹੈ | ਰਾਜਸੀ ਗੱਠਜੋੜ ਦੀ ਖ਼ੁਸ਼ੀ ਨੂੰ ਸਾਂਝੇ ਤੌਰ ਤੇ ਮਨਾਉਣ ਲਈ ਅੱਜ ...

ਪੂਰੀ ਖ਼ਬਰ »

ਹੋਣਹਾਰ ਖਿਡਾਰੀਆਂ ਨੂੰ ਬੂਟ ਤੇ ਵਰਦੀਆਂ ਵੰਡੀਆਂ

ਔੜ/ਝਿੰਗੜਾਂ, 13 ਜੂਨ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਫੁੱਟਬਾਲ ਕੋਚ ਗੁਰਜੀਤ ਸਿੰਘ ਪੁੱਤਰ ਬਲਜੀਤ ਸਿੰਘ ਹੰਸਰੀਆ ਪਰਿਵਾਰ ਵਲੋਂ ਪਿੰਡ ਦੇ ਹੋਣਹਾਰ ਫੁੱਟਬਾਲ ਖਿਡਾਰੀਆਂ ਨੂੰ ਬੂਟ ਤੇ ਵਰ੍ਹਦੀਆਂ ਵੰਡੀਆਂ ਗਈਆਂ | ਵਰਦੀਆਂ ਵੰਡਣ ਦੀ ਰਸਮ ਜਥੇ: ਰਣਜੀਤ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮਹਿਲਾ ਅਧਿਆਪਕਾਵਾਂ ਨੇ 6ਵੀਂ,7ਵੀਂ, 9ਵੀਂ,11ਵੀਂ ਤੇ 12ਵੀਂ ਦੀ ਅੰਗਰੇਜ਼ੀ ਵਿਸ਼ੇ ਦੀਆਂ ਵਰਕ ਬੁੱਕਾਂ ਲਿਖ ਕੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ

ਪੋਜੇਵਾਲ ਸਰਾਂ, 13 ਜੂਨ (ਨਵਾਂਗਰਾਈਾ)-ਸਿੱਖਿਆ ਦੇ ਖੇਤਰ ਵਿਚ ਜ਼ਿਲ੍ਹਾ ਸ਼ਹੀਦ ਭਗਤ ਸੰਘ ਨਗਰ ਦੀਆਂ ਮਹਿਲਾਂ ਅਧਿਆਪਕਾਵਾਂ ਨੇ ਇੱਕ ਹੋਰ ਮਾਰਕਾ ਮਾਰਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੰਦਰ ਸ਼ੇਖਰ ਸਟੇਟ ਰਿਸੋਰਸ ਪਰਸਨ ਅੰਗਰੇਜ਼ੀ ਅਤੇ ਪ੍ਰਮੋਦ ਭਾਰਤੀ ...

ਪੂਰੀ ਖ਼ਬਰ »

ਸਾਈਾ ਲੋਕਾਂ ਦੀ ਯਾਦ 'ਚ ਸੰਧਵਾਂ ਵਿਖੇ ਕਰਵਾਇਆ ਧਾਰਮਿਕ ਸਮਾਗਮ

ਸੰਧਵਾਂ, 13 ਜੂਨ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸਾਈਾ ਲੋਕਾਂ ਦੇ ਦਰਬਾਰ 'ਤੇ ਮਹਾਨ ਤਪੱਸਵੀ ਬਾਬਾ ਦਾਸ ਰਾਮ ਅਤੇ ਮਾਤਾ ਚਿੰਨਤੀ ਦੀ ਯਾਦ 'ਚ ਉਨ੍ਹਾਂ ਦੇ ਪਰਮ ਸੇਵਕ ਭਗਤ ਡਾ. ਸ਼ਿੰਦਰ ਪਾਲ ਦੀ ਅਗਵਾਈ 'ਚ ਸਮੂਹ ਬਾਵਾ ਪਰਿਵਾਰ ਵਲੋਂ ਸਰਕਾਰੀ ਨਿਯਮਾਂ ਅਨੁਸਾਰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਮਲੇਰੀਆ ਸਬੰਧੀ ਸਿੰਘ ਪੁਰ ਵਿਖੇ ਜਾਗਰੂਕਤਾ ਕੈਂਪ

ਪੋਜੇਵਾਲ ਸਰਾਂ, 13 ਜੂਨ (ਨਵਾਂਗਰਾਈਾ)-ਡਾ: ਗੁਰਿੰਦਰਜੀਤ ਸਿੰਘ ਐੱਸ.ਐਮ.ਓ. ਸੜੋਆ ਦੀ ਅਗਵਾਈ ਵਿਚ ਸਿਹਤ ਵਿਭਾਗ ਵਲੋਂ ਪਿੰਡ ਸਿੰਘ ਪੁਰ ਵਿਖੇ ਸਿਹਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਦੌਰਾਨ ਸਿਹਤ ਵਿਭਾਗ ਦੇ ਕਰਮਚਾਰੀ ਕ੍ਰਾਂਤੀ ਪਾਲ ਸਿੰਘ ਅਤੇ ਸੁਨੀਲ ...

ਪੂਰੀ ਖ਼ਬਰ »

ਮਨੀਸ਼ ਤਿਵਾੜੀ ਨੇ ਮੰਢਿਆਣੀ ਰੋਡ 'ਤੇ ਸੜਕ ਦੇ ਨਾਲ ਬਰਮ ਬਣਾਉਣ ਦੇ ਕੰਮ ਦਾ ਕੀਤਾ ਉਦਘਾਟਨ

ਬਲਾਚੌਰ, 13 ਜੂਨ (ਸ਼ਾਮ ਸੁੰਦਰ ਮੀਲੂ)- ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵਲੋਂ ਲੋਕ ਸਭਾ ਹਲਕੇ ਦੇ ਵਿਕਾਸ ਹਿਤ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਉਦਘਾਟਨਾਂ ਦਾ ਸਿਲਸਿਲਾ ਜਾਰੀ ਹੈ | ਇਸ ਲੜੀ ...

ਪੂਰੀ ਖ਼ਬਰ »

ਬਿਜਲੀ ਦੀ ਮਾੜੀ ਸਪਲਾਈ ਕਾਰਨ ਰੈਲ ਮਾਜਰਾ ਦੇ ਵਸਨੀਕ ਬੇਹੱਦ ਦੁਖੀ

ਰੈਲਮਾਜਰਾ, 13 ਜੂਨ (ਸੁਭਾਸ਼ ਟੌਂਸਾ)-ਸਨਅਤੀ ਖੇਤਰ ਦਾ ਪਿੰਡ ਰੈਲਮਾਜਰਾ ਤਿੰਨ ਪੰਚਾਇਤਾਂ ਦਾ ਵੱਡਾ ਪਿੰਡ ਹੈ ਪਰ ਪਿੰਡ ਰੈਲ ਦੇ ਵਸਨੀਕ ਬਿਜਲੀ ਬੋਰਡ ਦੀ ਕਾਰਗੁਜ਼ਾਰੀ ਤੋਂ ਬੇਹੱਦ ਦੁਖੀ ਹੈ ਸਾਰੀ ਸਾਰੀ ਰਾਤ ਲੋਕ ਜਾਗ ਕੇ ਕੱਟਦੇ ਹਨ ਜਿਸ ਕਾਰਨ ਛੋਟੇ ਬੱਚਿਆਂ ਅਤੇ ...

ਪੂਰੀ ਖ਼ਬਰ »

ਸ਼ੇਖੂਪੁਰ ਬਾਗ਼ ਵਿਖੇ ਜਠੇਰਿਆਂ ਦੇ ਅਸਥਾਨ 'ਤੇ ਉਸਾਰੀ ਨੂੰ ਲੈ ਕੇ ਦੋ ਧਿਰਾਂ ਆਹਮੋ-ਸਾਹਮਣੇ

ਉਸਮਾਨਪੁਰ, 13 ਜੂਨ (ਮਝੂਰ)-ਪਿੰਡ ਸ਼ੇਖੂਪੁਰ ਬਾਗ਼ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਸ਼ੇਖੂਪੁਰ ਬਾਗ਼ ਅਤੇ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਚੰਦੜ ਗੋਤ ਦੇ ਜਠੇਰੇ ਪ੍ਰਬੰਧਕ ਕਮੇਟੀ ਦੇ ਮੈਂਬਰ ਜਠੇਰਿਆਂ ਦੇ ਅਸਥਾਨ ਤੇ ਉਸਾਰੀ ਨੂੰ ਲੈ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX