ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  1 day ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  1 day ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  1 day ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  1 day ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  1 day ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  1 day ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  1 day ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  1 day ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  1 day ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 day ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  1 day ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  1 day ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  1 day ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  1 day ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  1 day ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  1 day ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  1 day ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  1 day ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  1 day ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਅੰਮ੍ਰਿਤਸਰ / ਦਿਹਾਤੀ

ਅਜਨਾਲਾ ਦੇ ਸੁੰਦਰੀਕਰਨ ਲਈ 11.50 ਕਰੋੜ ਰੁਪਏ ਦੀ ਕਾਰਜ ਯੋਜਨਾ ਤਿਆਰ-ਵਿਧਾਇਕ ਹਰਪ੍ਰਤਾਪ, ਕੰਵਰਪ੍ਰਤਾਪ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਸਥਾਨਕ ਵਾਰਡ ਨੰ: 10 ਦੇ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ਪ੍ਰਮਿੰਦਰ ਸਿੰਘ ਭੱਖਾ ਤੇ ਯੂਥ ਕਾਂਗਰਸ ਆਗੂ ਪ੍ਰਭ ਭੱਖਾ ਦੇ ਗ੍ਰਹਿ ਵਿਖੇ ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਦੀਪਕ ਅਰੋੜਾ ਇਲੈਕਟ੍ਰੋਨਿਕਸ ਵਾਲਿਆਂ ਦੀ ਅਗਵਾਈ 'ਚ ਲਗਾਏ ਗਏ ਲੋਕ ਦਰਬਾਰ 'ਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕਾਂਗਰਸ ਜ਼ਿਲ੍ਹਾ ਦਿਹਾਤੀ ਸੀਨੀਅਰ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਮੌਕੇ 'ਤੇ ਪ੍ਰਸ਼ਾਸਨ ਨਾਲ ਜੁੜੀਆਂ ਸਮੱਸਿਆਵਾਂ ਹੱਲ ਕਰਕੇ ਪ੍ਰਭਾਵਿਤ ਲੋਕਾਂ ਨੂੰ ਰਾਹਤ ਪਹੁੰਚਾਈ ਤੇ ਸਥਾਨਕ ਸ਼ਹਿਰੀ ਵਿਕਾਸ ਦੇ ਉੱਠੇ ਮੁੱਦਿਆਂ ਦਾ ਨਿਵਾਰਣ ਕਰਦਿਆਂ ਦੱਸਿਆ ਕਿ ਕਈ ਸਾਲਾਂ ਬਾਅਦ ਨਗਰ ਪੰਚਾਇਤ ਦੀ ਵੋਟ ਫਤਵੇ ਨਾਲ ਸੱਤਾ ਹੱਥ 'ਚ ਆਉਂਦਿਆਂ ਹੀ ਕਰੀਬ 2 ਮਹੀਨੇ ਪਹਿਲਾਂ ਇਤਿਹਾਸਕ ਨਗਰੀ ਅਜਨਾਲਾ ਦੇ ਸੁੰਦਰੀਕਰਨ, ਸ਼ਹਿਰ ਨੂੰ ਰੁਸ਼ਨਾਉਣ, ਬਿਮਾਰੀਆਂ ਰੋਕੂ ਦਵਾਈਆਂ ਦੇ ਛਿੜਕਾਅ ਤੇ ਸਵੱਛਤਾ ਦੇ ਕਾਰਜਾਂ ਦੀ ਹਨ੍ਹੇਰੀ ਝੁਲਾ ਦਿੱਤੀ ਗਈ ਹੈ | ਇਸ ਸਮੇਂ 15 ਵਾਰਡਾਂ 'ਚ ਕਰੀਬ 3 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਨਵ ਨਿਰਮਾਣ ਅਧੀਨ ਹਨ ਤੇ 16.85 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ਼ ਵਿਛਾਉਣ ਤੇ ਸ਼ੁੱਧ ਪੀਣ ਵਾਲੇ ਪਾਣੀ ਦਾ ਪ੍ਰੋਜੈਕਟ ਵੀ ਮੁਕੰਮਲ ਹੋਣ ਕੰਢੇ ਹੈ | ਉਨ੍ਹਾਂ ਨੇ ਮੌਕੇ 'ਤੇ ਹੀ ਨਗਰ ਪੰਚਾਇਤ ਪ੍ਰਧਾਨ ਦੀਪਕ ਅਰੋੜਾ ਵਲੋਂ ਪੇਸ਼ ਕੀਤੀ ਗਈ ਬਹੁਪੱਖੀ ਵਿਕਾਸ ਕਾਰਜਾਂ ਦੇ ਪ੍ਰੋਜੈਕਟ ਦੀ ਕਾਰਜਯੋਜਨਾ ਦੇ ਤੱਥਾਂ ਦਾ ਪ੍ਰਗਟਾਵਾ ਕਰਦਿਆਂ ਜਾਣਕਾਰੀ ਦਿੱਤੀ ਕਿ ਅਜਨਾਲਾ ਨਗਰ ਨੂੰ ਪੂਰਨ ਰੂਪ 'ਚ ਵਿਕਸਿਤ ਕਰਨ ਲਈ 11.50 ਕਰੋੜ ਰੁਪਏ ਦੀ ਲਾਗਤ ਨਾਲ 66 ਵਿਕਾਸ ਕਾਰਜਾਂ ਦੇ ਤਖਮੀਨੇ ਤਿਆਰ ਕੀਤੇ ਗਏ ਹਨ | ਇਸ ਮੌਕੇ 'ਤੇ ਸਾਬਕਾ ਕੌਂਸਲਰ ਬਲਜਿੰਦਰ ਸਿੰਘ ਮਾਹਲ, ਪੰਜਾਬ ਸਿੰਘ ਸੰਧੂ, ਕੁਲਵੰਤ ਸਿੰਘ ਸੰਧੂ, ਰਾਜਬੀਰ ਸਿੰਘ ਮੱਧੂਛਾਂਗਾ, ਸਰਪੰਚ ਜੈਂਟੀ ਅੱਬੂਸੈਦ, ਸ਼ਾਮ ਸਿੰਘ , ਅਵਤਾਰ ਸਿੰਘ, ਹਰਮਿੰਦਰ ਸਿੰਘ, ਸਰਪੰਚ ਨਰਿੰਦਰ ਸਿੰਘ ਰੋਖੇ, ਅਮਿਤ ਔਲ, ਦੀਪਕ ਚੈਨਪੁਰੀਏ, ਜਗਤਾਰ ਸਿੰਘ ਸੰਧੂ, ਰਣਜੀਤ ਸਿੰਘ, ਦਲੀਪ ਸਿੰਘ ਸੰਧੂ, ਕੌਂਸਲਰ ਅਵਿਨਾਸ਼ ਮਸੀਹ, ਨਿਸ਼ਾਨ ਭੱਖਾ, ਨੰਬਰਦਾਰ ਸੁਖਮਿੰਦਰ ਸਿੰਘ, ਜਸਪ੍ਰੀਤ ਸਿੰਘ, ਅੰਮਿ੍ਤ ਭੱਖਾ, ਓਮ ਪ੍ਰਕਾਸ਼ ਕੁਰਾਣਗੜ, ਹਰਜੀਤ ਸਿੰਘ ਲੱਖਾ, ਅੰਮਿ੍ਤ ਭੱਖਾ, ਰਾਣਾ ਬੱਲ ਗੁਰਾਲਾ, ਸੰਨੀ ਨਿੱਜਰ , ਲੱਕੀ ਨਿੱਜਰ, ਬਾਊ ਸੁਖਦੇਵ ਸਰੀਨ, ਪਵਨ ਵਾਸਦੇਵ ਆਦਿ ਮੌਜੂਦ ਸਨ |

ਹਫ਼ਤਾਵਾਰੀ ਤਾਲਾਬੰਦੀ ਦੇ ਮੱਦੇਨਜ਼ਰ ਅਜਨਾਲਾ ਤੇ ਪੇਂਡੂ ਅੱਡਿਆਂ ਦੀਆਂ ਦੁਕਾਨਾਂ ਰਹੀਆਂ ਬੰਦ

ਅਜਨਾਲਾ, 12 ਜੂਨ (ਐਸ. ਪ੍ਰਸ਼ੋਤਮ)-ਕੋਰੋਨਾ ਮਹਾਂਮਾਰੀ ਦੀ ਲਾਗ ਨੂੰ ਠੱਲਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਫ਼ਤਾਵਾਰੀ ਲਾਕਡਾਊਨ (ਤਾਲਾਬੰਦੀ) ਦੇ ਜਾਰੀ ਆਦੇਸ਼ਾਂ ਦੀ ਪਾਲਣਾ ਕਰਦਿਆਂ ਐਤਵਾਰ ਨੂੰ ਅਜਨਾਲਾ ਨਗਰ ਸਮੇਤ ਨੇੜੇ ਤੇੜੇ ਦੇ ਪੇਂਡੂ ਅੱਡਿਆਂ ਤੇ ਜ਼ਰੂਰੀ ...

ਪੂਰੀ ਖ਼ਬਰ »

ਸ਼ਹੀਦ ਬਾਬਾ ਜੀਵਨ ਸਿੰਘ ਖ਼ਾਲਸਾ ਕਾਲਜ ਸਤਲਾਣੀ ਸਾਹਿਬ ਦੇ ਸ਼ਾਨਦਾਰ ਨਤੀਜੇ

ਅਟਾਰੀ, 13 ਜੂਨ (ਸੁਖਵਿੰਦਰਜੀਤ ਸਿੰਘ ਘਰਿੰਡਾ)­-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਸ਼ਹੀਦ ਬਾਬਾ ਜੀਵਨ ਸਿੰਘ ਖਾਲਸਾ ਕਾਲਜ ਸਤਲਾਣੀ ਸਾਹਿਬ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਲੋਂ ਐਲਾਨੇ ਗਏ ...

ਪੂਰੀ ਖ਼ਬਰ »

ਪੁਰਾਣੇ ਛਿੰਝ ਮੇਲੇ ਲਈ ਜਾਣਿਆ ਜਾਣ ਵਾਲਾ ਪਿੰਡ ਕਿਰਲਗੜ੍ਹ

ਬਲਦੇਵ ਸਿੰਘ ਕੰਬੋ 98552-74305 ਬੱਚੀਵਿੰਡ : ਪਿੰਡ ਕਿਰਲਗੜ੍ਹ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੀ ਦੱਖਣੀ ਗੁੱਠੇ ਵੱਸਣ ਵਾਲਾ ਇਲਾਕੇ ਭਰ ਦੇ ਛੋਟੇ ਪਿੰਡਾਂ 'ਚ ਸ਼ੁਮਾਰ ਹੈ | ਭੁਗੋਲਿਕ ਗਿਣਤੀਆਂ ਮਿਣਤੀਆਂ ਅਨੁਸਾਰ ਪਿੰਡ ਕਿਰਲਗੜ੍ਹ, ਬੱਚੀਵਿੰਡ ਤੋਂ ਮਹਿਜ ਤਿੰਨ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ, ਮਾਮਲਾ ਦਰਜ

ਅਜਨਾਲਾ, 13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)- ਥਾਣਾ ਅਜਨਾਲਾ ਦੀ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਵਿੱਢੀ ਜ਼ੋਰਦਾਰ ਮੁਹਿੰਮ ਦੇ ਚੱਲਦਿਆਂ ਇੱਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ...

ਪੂਰੀ ਖ਼ਬਰ »

ਹਰਪ੍ਰਤਾਪ ਵਲੋਂ ਸ਼ਹਿਰ ਦੀ ਵਾਰਡ ਨੰਬਰ 9 'ਚ ਕਾਂਗਰਸੀ ਵਰਕਰਾਂ ਨਾਲ ਇਕੱਤਰਤਾ

ਅਜਨਾਲਾ, 13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਾਲ ਹੀ ਵਿਚ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰਕੇ ਸੱਤਾ ਲੈਣ ਦੇ ਸੁਪਨੇ 2022 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜਿੱਤ ਨਾਲ ਚਕਨਾਚੂਰ ਹੋ ਜਾਣਗੇ | ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਮਜੀਠੀਆ ਨੇ ਬਾਪੂ ਸਰਦੂਲ ਸਿੰਘ ਸੈਦੋਕੇ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਚੌਕ ਮਹਿਤਾ, 13 ਜੂਨ­ (ਜਗਦੀਸ਼ ਸਿੰਘ ਬਮਰਾਹ)-ਨੇੜਲੇ ਪਿੰਡ ਸੈਦੋਕੇ ਤੋਂ ਬਾਸਕਿਟਬਾਲ ਦੇ ਰਾਸ਼ਟਰੀ ਖਿਡਾਰੀ ਸੂਬੇਦਾਰ ਜਸਵੰਤ ਸਿੰਘ ਰੰਧਾਵਾ, ਜੋ ਬੀਤੇ ਦਿਨੀਂ ਕੁਝ ਸਮਾਂ ਬੀਮਾਰ ਰਹਿਣ ਤੋਂ ਬਾਅਦ ਆਰਮੀ ਹਸਪਤਾਲ ਪੰਚਕੂਲਾ ਵਿਖੇ ਅਕਾਲ ਚਲਾਣਾ ਕਰ ਗਏ ਸਨ, ਦੇ ਪਿਤਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦਾ ਗਠਜੋੜ ਇਤਿਹਾਸਕ ਹੋਵੇਗਾ-ਗੁਰਦਿਆਲ ਬਿੱਲਾ

ਬਾਬਾ ਬਕਾਲਾ ਸਾਹਿਬ, 13 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-'ਇਹ ਪੰਜਾਬ ਦੇ ਇਤਿਹਾਸ ਵਿਚ ਨਵਾਂ ਪੰਨਾ ਜੁੜ ਗਿਆ ਹੈ, ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਨੇ ਪੰਜਾਬ ਵਿਚ ਨਵਾਂ ਗਠਜੋੜ ਕਰਕੇ ਇਕ ਇਤਿਹਾਸਕ ਫੈਸਲਾ ਲਿਆ ਹੈ |' ਇਨ੍ਹਾਂ ਵਿਚਾਰਾਂ ਦਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਆਫ ਐਜੂਕੇਸ਼ਨ ਵਲੋਂ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ ਵੈਬੀਨਾਰ

ਅੰਮਿ੍ਤਸਰ, 13 ਜੂਨ (ਜਸਵੰਤ ਸਿੰਘ ਜੱਸ)-ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਅਗਵਾਈ 'ਚ ਚੱਲ ਰਹੀ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ. ਟੀ. ਰੋਡ ਵਿਖੇ ਅਮਨਦੀਪ ਹਸਪਤਾਲ ਦੇ ਸਹਿਯੋਗ ਨਾਲ 'ਕੋਵਿਡ-19 ਦੇ ਸਮੇਂ 'ਚ 'ਸਿਹਤ ਦਾ ਧਿਆਨ ਕਿਵੇਂ ਰੱਖਿਆ ਜਾਵੇ' ਵਿਸ਼ੇ 'ਤੇ ਵੈਬੀਨਾਰ ...

ਪੂਰੀ ਖ਼ਬਰ »

ਨਾਦ ਪ੍ਰਗਾਸੁ ਸੰਸਥਾ ਵਲੋਂ ਭਾਈ ਵੀਰ ਸਿੰਘ ਦੀ ਬਰਸੀ ਮੌਕੇ ਇਕੱਤਰਤਾ

ਅੰਮਿ੍ਤਸਰ, 13 ਜੂਨ (ਹਰਮਿੰਦਰ ਸਿੰਘ)-ਖੋਜ ਸੰਸਥਾ ਨਾਦ ਪ੍ਰਗਾਸੁ ਵਿਖੇ ਆਧੁਨਿਕ ਪੰਜਾਬੀ ਸਾਹਿਤ ਦੇ ਪਿਤਾਮਾ ਭਾਈ ਵੀਰ ਸਿੰਘ ਦੀ 64ਵੀਂ ਬਰਸੀ ਮੌਕੇ ਵਿਸ਼ੇਸ਼ ਇਕੱਤਰਤਾ ਕੀਤੀ ਗਈ, ਜਿਸ 'ਚ ਉਨ੍ਹਾਂ ਦੀਆਂ ਰਚਨਾਵਾਂ ਤੇ ਸ਼ਖ਼ਸੀਅਤ ਦੇ ਵੱਖ-ਵੱਖ ਪੱਖਾਂ ਉੱਪਰ ਚਰਚਾ ...

ਪੂਰੀ ਖ਼ਬਰ »

ਪੰਚਾਇਤ ਨੇ ਬੱਚਿਆਂ ਨੂੰ ਗਰਾਊਾਡ ਲਈ ਦੋ ਏਕੜ ਜਗ੍ਹਾ ਦਿੱਤੀ

ਚੌਕ ਮਹਿਤਾ, 13 ਜੂਨ (ਧਰਮਿੰਦਰ ਸਿੰਘ ਭੰਮਰ੍ਹਾ)-ਨਜ਼ਦੀਕੀ ਪਿੰਡ ਅਰਜਨਮਾਗਾਂ ਦੇ ਨੌਜਵਾਨਾਂ ਦੀ ਲੰਬੇ ਸਮੇਂ ਤੋਂ ਮੰਗ ਸੀ ਕਿ ਪਿੰਡ ਦੀ ਪੰਚਾਇਤ ਨੌਜਵਾਨ ਬੱਚਿਆਂ ਲਈ ਖੇਡਣ ਵਾਸਤੇ ਗਰਾਊਾਡ ਦਾ ਪ੍ਰਬੰਧ ਕਰਕੇ ਦੇਵੇ ਪਰ ਕਈ ਕਾਰਨਾਂ ਕਰਕੇ ਇਹ ਗੱਲ ਸਿਰੇ ਨਹੀਂ ਸੀ ...

ਪੂਰੀ ਖ਼ਬਰ »

ਪੇ ਕਮਿਸ਼ਨ ਦੀ ਰਿਪੋਰਟ 1 ਜੁਲਾਈ ਨੂੰ ਜਾਰੀ ਨਾ ਹੋਈ ਤਾਂ ਯੂਨੀਅਨ ਸਰਕਾਰ ਵਿਰੁੱਧ ਸੰਘਰਸ਼ ਕਰੇਗੀ ਤੇਜ਼-ਪੰਨੂੰ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਪੰਜਾਬ ਸਰਕਾਰ ਵਲੋਂ ਪਿਛਲੇ ਕਾਫੀ ਦਿਨਾਂ ਤੋਂ ਛੇਵਾਂ ਪੇ ਕਮਿਸ਼ਨ ਦੇਣ ਲਈ ਲਗਾਤਾਰ ਵਾਰ-ਵਾਰ ਤਰੀਕਾਂ 'ਚ ਵਾਧਾ ਕੀਤੇ ਜਾਣ ਕਾਰਨ ਅਧਿਆਪਕਾਂ ਸਮੇਤ ਸਮੁੱਚੇ ਮੁਲਾਜ਼ਮ ਵਰਗ 'ਚ ਗੁੱਸੇ ਦੀ ਲਹਿਰ ਦੌੜ ਗਈ ਹੈ | ਮੁਲਾਜ਼ਮ ਵਰਗ ਆਪਣੇ ...

ਪੂਰੀ ਖ਼ਬਰ »

ਦੋ ਦਰਜਨ ਤੋਂ ਵੱਧ ਕਾਂਗਰਸੀ ਪਰਿਵਾਰ ਅਕਾਲੀ ਦਲ (ਬ) 'ਚ ਸ਼ਾਮਿਲ

ਰਮਦਾਸ, 13 ਜੂਨ (ਜਸਵੰਤ ਸਿੰਘ ਵਾਹਲਾ)-ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਬੋਨੀ ਅਮਰਪਾਲ ਸਿੰਘ ਅਜਨਾਲਾ ਨੂੰ ਰਮਦਾਸ ਵਿਖੇ ਉਸ ਵੇਲੇ ਭਰਵਾਂ ਹੁੰਗਾਰਾ ਮਿਲਿਆ ਜਦ ਵਾਰਡ ਨੰਬਰ 4 ਦੇ ਸੇਵਾ ਮੁਕਤ ਇੰਸਪੈਕਟਰ ...

ਪੂਰੀ ਖ਼ਬਰ »

ਕਿਆਮਪੁਰ ਵਿਖੇ ਮਲੇਰੀਆ ਜਾਗਰੂਕਤਾ ਕੈਂਪ

ਅਜਨਾਲਾ, 13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸੀਨੀਅਰ ਮੈਡੀਕਲ ਅਫ਼ਸਰ ਪੀ.ਐੱਚ.ਸੀ. ਰਮਦਾਸ ਡਾ. ਸੰਤੋਸ਼ ਕੁਮਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿੰਨੀ ਪੀ.ਐੱਚ.ਸੀ. ਕਿਆਮਪੁਰ ਵਿਖੇ ਡਾ. ਦਿਵਜੋਤ ਕੌਰ ਅਰੋੜਾ ਦੀ ਅਗਵਾਈ ਹੇਠ ਐਂਟੀ ਮਲੇਰੀਆ ਜਾਗਰੂਕਤਾ ਕੈਂਪ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ 15 ਨੂੰ ਤਹਿਸੀਲਦਾਰ ਦਫ਼ਤਰ ਦਾ ਘਿਰਾਓ ਕਰਨਗੀਆਂ-ਤਲਵੰਡੀ, ਦੁਧਰਾਏ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਆਰ.ਐਮ.ਪੀ. ਆਈ ਦੇ ਤਹਿਸੀਲ ਪੱਧਰੀ ਦਫ਼ਤਰੀ ਕੰਪਲੈਕਸ ਵਿਖੇ ਸੰਘਰਸ਼ੀਲ ਇਨਕਲਾਬੀ ਜਨਤਕ ਜਥੇਬੰਦੀਆਂ ਜਮਹੂਰੀ ਕਿਸਾਨ ਸਭਾ ਪੰਜਾਬ, ਦਿਹਾਤੀ ਮਜ਼ਦੂਰ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਜਨਵਾਦੀ ਇਸਤਰੀ ਸਭਾ ਦੀ ਕਰਵਾਈ ...

ਪੂਰੀ ਖ਼ਬਰ »

ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਵਿਖੇ ਲੰਗਰ ਹਾਲ ਦਾ ਲੈਂਟਰ ਪਾਇਆ

ਕੱਥੂਨੰਗਲ, 13 ਜੂਨ (ਦਲਵਿੰਦਰ ਸਿੰਘ ਰੰਧਾਵਾ)-ਡੇਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਤੇ ਤਪ ਅਸਥਾਨ ਬਾਬਾ ਸਾਵਣ ਮੱਲ ਜੀ ਕੱਥੂਨੰਗਲ ਵਿਖੇ ਇਲਾਕੇ ਦੀਆਂ ਸਮੂਹ ਸਾਧ ਸੰਗਤਾਂ ਦੇ ਸਹਿਯੋਗ ਤੇ ਸੰਤ ਬਾਬਾ ਦੀਦਾਰ ਸਿੰਘ ਮੁੱਖ ਸੇਵਾਦਾਰ ਦੀ ਅਗਵਾਈ ਹੇਠ ਲੰਗਰ ਹਾਲ ਦਾ ...

ਪੂਰੀ ਖ਼ਬਰ »

ਸ਼ਸਤਰਧਾਰੀ ਗੁਰਸਿੱਖ ਕਵੀ ਨੇ ਅਜਨਾਲਾ ਵਿਚ ਕੀਤਾ ਗੁਰਬਾਣੀ ਤੇ ਰਵਾਇਤੀ ਸਿੱਖ ਸ਼ਸਤਰਾਂ ਦਾ ਪ੍ਰਚਾਰ

ਅਜਨਾਲਾ, 13 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸ਼ਹੀਦਾਂ ਦੀ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਰਹਿਣ ਵਾਲੇ ਸ਼ਸਤਰਧਾਰੀ ਕਵੀ ਭਾਈ ਰਜਿੰਦਰ ਸਿੰਘ ਨਿਹੰਗ ਸਿੰਘ ਨੇ ਸਥਾਨਕ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕਿ ਜਿੱਥੇ ਗੁਰੂ ਬਾਣੀ ਦੀ ਕਥਾ ...

ਪੂਰੀ ਖ਼ਬਰ »

ਘਰਿਆਲਾ ਦੀ ਕਬੱਡੀ ਟੀਮ ਨੇ ਸੁਰਸਿੰਘ ਨੂੰ ਹਰਾ ਕੇ ਪਹਿਲਾ ਕਬੱਡੀ ਕੱਪ ਜਿੱਤਿਆ

ਚੋਗਾਵਾਂ, 13 ਜੂਨ (ਗੁਰਬਿੰਦਰ ਸਿੰਘ ਬਾਗੀ)-ਬਲਾਕ ਚੋਗਾਵਾਂ ਅਧੀਨ ਆਉਂਦੇ ਪਿੰਡ ਵਣੀਏਕੇ ਵਿਖੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਬਾਬਾ ਦੀਪ ਸਿੰਘ ਕਬੱਡੀ ਕਲੱਬ ਵਣੀਏਕੇ ਵਲੋਂ ਪਹਿਲਾ ਕਬੱਡੀ ਕੱਪ ਬੜੀ ਧੂਮਧਾਮ ਨਾਲ ਕਰਵਾਇਆ ਗਿਆ | ਪ੍ਰਬੰਧਕ ਕਮੇਟੀ ਚੇਅਰਮੈਨ ...

ਪੂਰੀ ਖ਼ਬਰ »

ਰਾਣਾ ਸ਼ੂਗਰ ਮਿੱਲ ਦੀ ਪ੍ਰਦੂਸ਼ਣ ਸਮੱਸਿਆ ਨੂੰ ਲੈ ਕੇ ਗ੍ਰਾਮ ਪੰਚਾਇਤਾਂ ਵਲੋਂ ਮਿੱਲ ਪ੍ਰਬੰਧਕਾਂ ਨਾਲ ਮੀਟਿੰਗ

ਚੌਕ ਮਹਿਤਾ, 13 ਜੂਨ (ਧਰਮਿੰਦਰ ਸਿੰਘ ਭੰਮਰ੍ਹਾ)-ਬੁੱਟਰ ਸਿਵੀਆਂ ਸਥਿਤ ਰਾਣਾ ਸ਼ੂਗਰ ਮਿੱਲ ਤੋਂ ਉੱਡਦੀ ਸੁਆਹ, ਜ਼ਿਆਦਾ ਭਾਰੀ ਆਵਾਜਾਈ ਕਾਰਨ ਦੁਕਾਨਦਾਰਾਂ ਤੇ ਰਾਹਗੀਰਾਂ ਨੂੰ ਆ ਰਹੀ ਤੰਗੀ ਤੇ ਪ੍ਰਦੂਸ਼ਿਤ ਪਾਣੀ ਆਦਿ ਕਾਰਨ ਮਿੱਲ ਦੇ ਆਸ-ਪਾਸ ਦੇ ਕਈ ਪਿੰਡਾਂ ਨੂੰ ...

ਪੂਰੀ ਖ਼ਬਰ »

ਦਿਆਲਪੁਰਾ 'ਚ ਕ੍ਰਿਕਟ ਟੂਰਨਾਮੈਂਟ ਕਰਵਾਇਆ

ਚਮਿਆਰੀ, 13 ਜੂਨ (ਜਗਪ੍ਰੀਤ ਸਿੰਘ)-ਨੇੜਲੇ ਪਿੰਡ ਦਿਆਲਪੁਰਾ ਵਿਖੇ ਕਿ੍ਕਟ ਟੂਰਨਾਮੈਂਟ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ, ਜਿਸ 'ਚ 20 ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ 'ਚ ਪਿੰਡ ਰਮਦਾਸ ਦੀ ਟੀਮ ਜੇਤੂ ਰਹੀ ਜਦਕਿ ਕਾਮਲਪੁਰਾ ਦੀ ਟੀਮ ਨੇ ਦੂਜਾ ...

ਪੂਰੀ ਖ਼ਬਰ »

ਸਠਿਆਲਾ ਕਾਲਜ ਦੇ ਵਿਦਿਆਰਥੀ ਬੀ.ਸੀ.ਏ ਸਮੈਸਟਰ ਪੰਜਵੇਂ 'ਚੋਂ ਅਵੱਲ ਰਹੇ

ਸਠਿਆਲਾ, 13 ਜੂਨ (ਸਫਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਤਸਰ ਵਲੋਂ ਬੀ.ਸੀ.ਏ ਪੰਜਵਾਂ ਸਮੈਸਟਰ ਦੀ ਪ੍ਰੀਖਿਆ ਦੇ ਐਲਾਨੇ ਗਏ ਨਤੀਜੇ 'ਚੋਂ ਗੁਰੂ ਤੇਗ ਬਹਾਦਰ ਕਾਲਜ ਸਠਿਆਲਾ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਬਾਰੇ ਕਾਲਜ ਦੇ ੳ.ਐਸ.ਡੀ ਡਾ. ਕਲਮੇਸ਼ ਸਿੰਘ ਦੁੱਗਲ ਨੇ ...

ਪੂਰੀ ਖ਼ਬਰ »

ਸਬ-ਸਿਡਰੀ ਹੈਲਥ ਕੇਂਦਰ 'ਚ ਮਲੇਰੀਆ ਜਾਗਰੂਕਤਾ ਕੈਂਪ

ਲੋੋਪੋਕੇ, 13 ਜੂਨ (ਗੁਰਵਿੰਦਰ ਸਿੰਘ ਕਲਸੀ)-ਸਿਵਲ ਸਰਜਨ ਅੰਮਿ੍ਤਸਰ ਡਾ: ਚਰਨਜੀਤ ਸਿੰਘ, ਮਲੇਰੀਆ ਅਫ਼ਸਰ ਡਾ: ਮਦਨ ਮੋਹਣ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਐੱਸ.ਐੱਮ ਓ. ਲੋਪੋਕੇ ਡਾ: ਆਲੋਕ ਨਾਰਾਇਣ ਸ਼ਰਮਾ ਦੀ ਅਗਵਾਈ ਹੇਠ ਐੱਸ.ਐੱਚ.ਸੀ. ਭਿੰਡੀ ਔਲਖ ਵਿਖੇ ਮਲੇਰੀਆ ...

ਪੂਰੀ ਖ਼ਬਰ »

ਚੰਗੀਆਂ ਸੇਵਾਵਾਂ ਬਦਲੇ ਐਸ.ਡੀ.ਓ ਜਰਨੈਲ ਸਿੰਘ ਦਾ ਸਨਮਾਨ

ਗੱਗੋਮਾਹਲ, 13 ਜੂਨ (ਬਲਵਿੰਦਰ ਸਿੰਘ ਸੰਧੂ)-ਸੁੂਬਾਈ ਈਸਾਈ ਆਗੂ ਤੇ ਕਿ੍ਸਚਨ ਕੋਰ ਕਮੇਟੀ ਮੈਂਬਰ ਪੰਜਾਬ ਬੱਬਲੂ ਮਸੀਹ ਥੋਬਾ ਨੇ ਸਾਥੀਆਂ ਸਮੇਤ ਐਸ.ਡੀ.ਓ. ਉੱਪ ਮੰਡਲ ਰਮਦਾਸ ਜਰਨੈਲ ਸਿੰਘ ਨੂੰ ਵਿਸੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਥੋਬਾ ਨੇ ਕਿਹਾ ਕਿ ਐੱਸ.ਡੀ.ਓ. ...

ਪੂਰੀ ਖ਼ਬਰ »

ਬਾਬਾ ਬੁੱਢਾ ਸਾਹਿਬ ਸਪੋਰਟਸ ਕਲੱਬ ਦੇ ਦਫ਼ਤਰ ਦਾ ਬੋਨੀ ਅਜਨਾਲਾ ਵਲੋਂ ਉਦਘਾਟਨ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਬਾਬਾ ਬੁੱਢਾ ਸਾਹਿਬ ਯੂਥ ਸਪੋਰਟਸ ਕਲੱਬ ਦੇ ਜ਼ਿਲ੍ਹਾ ਪ੍ਰਧਾਨ ਜਸ਼ਨਪ੍ਰੀਤ ਸਿੰਘ ਅਜਨਾਲਾ ਦੀ ਅਗਵਾਈ 'ਚ ਕਲੱਬ ਦੇ ਜ਼ਿਲ੍ਹਾ ਪੱਧਰੀ ਮੁੱਖ ਦਫ਼ਤਰ ਦੇ ਹੋਏ ਉਦਘਾਟਨੀ ਤੇ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਬਤੌਰ ...

ਪੂਰੀ ਖ਼ਬਰ »

ਤਰਨਾ ਦਲ ਵਲੋਂ ਬਾਬਾ ਹਰਜਿੰਦਰ ਸਿੰਘ ਜਿੰਦਾ (ਕਾਰ ਸੇਵਾ) ਨਮਿਤ ਭੋਗ ਸਮਾਗਮ

ਬਾਬਾ ਬਕਾਲਾ ਸਾਹਿਬ, 13 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੇਵਕ ਬਾਬਾ ਹਰਜਿੰਦਰ ਸਿੰਘ ਜਿੰਦਾ (ਸਪੁੱਤਰ ਸਵਰਗੀ ਬਾਬਾ ਜਸਵੰਤ ਸਿੰਘ ਪਹਿਲਵਾਨ), ਜਿਨ੍ਹਾਂ ਨੇ ਕਿ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਸੱਚਖੰਡਵਾਸੀ ਮੁਖੀ ਸਿੰਘ ...

ਪੂਰੀ ਖ਼ਬਰ »

ਜੈਨਿਥ ਪਬਲਿਕ ਸਕੂਲ ਵਡਾਲਾ ਵਿਖੇ ਸਾਲਾਨਾ ਸਮਾਗਮ

ਰਈਆ/ਬਾਬਾ ਬਕਾਲਾ ਸਾਹਿਬ, 13 ਜੂਨ (ਸ਼ਰਨਬੀਰ ਸਿੰਘ ਕੰਗ, ਸ਼ੇਲਿੰਦਰਜੀਤ ਸਿੰਘ ਰਾਜਨ)-ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਜੈਨਿਥ ਪਬਲਿਕ ਸਕੂਲ ਪਿੰਡ ਵਡਾਲਾ ਵਿਖੇ ਸਕੂਲ ਦੇ ਡਾਇਰੈਕਟਰ ਹਰਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਸਕੂਲ ਪ੍ਰਬੰਧਕਾਂ ਵਲੋਂ ਸਾਲਾਨਾ ...

ਪੂਰੀ ਖ਼ਬਰ »

ਸਤਿਆ ਐਲੀਮੈਂਟਰੀ ਸਕੂਲ ਗੁੱਝਾਪੀਰ ਵਲੋਂ ਸਮਰ ਕੈਂਪ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)-ਸਤਿਆ ਐਲੀਮੈਂਟਰੀ ਸਕੂਲ ਗੁਝਾਪੀਰ ਨੇੜੇ ਅਜਨਾਲਾ ਵਿਖੇ ਜ਼ਿਲ੍ਹਾ ਕੋਆਰਡੀਨੇਟਰ ਨਵਦੀਪ ਸਿੰਘ, ਕਲੱਸਟਰ ਕੋਆਰਡੀਨੇਟਰ ਗੋਪਾਲ ਕ੍ਰਿਸ਼ਨ, ਮੁੱਖ ਅਧਿਆਪਕਾ ਨਿਮਰਤ ਕੌਰ ਵਲੋਂ ਸਮੂਹ ਸਟਾਫ ਦੇ ਸਹਿਯੋਗ ਨਾਲ ਲਗਾਏ ਗਏ 5 ਰੋਜ਼ਾ ਸਮਰ ...

ਪੂਰੀ ਖ਼ਬਰ »

ਗੁਰਦੁਆਰਾ ਨਾਨਕਸਰ ਵਿਖੇ ਗੁਰਮਤਿ ਸਮਾਗਮ

ਚੋਗਾਵਾਂ, 13 ਜੂਨ (ਗੁਰਬਿੰਦਰ ਸਿੰਘ ਬਾਗੀ)-ਇਤਿਹਾਸਕ ਗੁਰਦੁਆਰਾ ਨਾਨਕਸਰ ਸੌੜੀਆਂ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਮੱਸਿਆ ਨੂੰ ਸਮਰਪਿਤ ਪਿੰਡ ਤੱਲੇ ਤੇ ਖੁਸੂਪੁਰ ਦੀਆਂ ਸੰਗਤਾਂ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ...

ਪੂਰੀ ਖ਼ਬਰ »

ਉੱਗਰ ਔਲਖ ਤੇ ਰੋਖੇ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਕਿਸਾਨ ਪੰਚਾਇਤਾਂ ਕਰਕੇ ਕਿਸਾਨ ਸੰਘਰਸ਼ ਨੂੰ ਭਖਾਇਆ

ਅਜਨਾਲਾ, 13 ਜੂਨ (ਐਸ. ਪ੍ਰਸ਼ੋਤਮ)- ਪਿੰਡ ਉੱਗਰ ਔਲਖ ਤੇ ਰੋਖੇ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰੈਸ ਸਕੱਤਰ ਤੇ ਸੰਯੁਕਤ ਕਿਸਾਨ ਮੋਰਚਾ ਮੈਂਬਰ ਕਾ. ਜਤਿੰਦਰ ਸਿੰਘ ਛੀਨਾ, ਯੂਥ ਵਿੰਗ ਸੂਬਾ ਆਗੂ ਸੁਖਦੇਵ ਸਿੰਘ ਸਹਿੰਸਰਾ, ਤੇ ਫ਼ਿਲਮੀ ਅਦਾਕਾਰਾ ਸੋਨੀਆ ਮਾਨ ...

ਪੂਰੀ ਖ਼ਬਰ »

ਮਿਸ਼ਨ 2022 ਤਹਿਤ 'ਆਪ' ਵਲੋਂ ਬਲਾਕ ਚੋਗਾਵਾਂ ਦੇ ਪਿੰਡਾਂ 'ਚ ਮੀਟਿੰਗਾਂ

ਚੋਗਾਵਾਂ, 13 ਜੂਨ (ਗੁਰਬਿੰਦਰ ਸਿੰਘ ਬਾਗੀ) - ਸਾਬਕਾ ਟਰਾਸਪੋਰਟ ਮੰਤਰੀ ਪਰਮਿੰਦਰ ਸਿੰਘ ਸੰਧੂ ਚੋਗਾਵਾਂ ਦੀ ਰਹਿਨਮਈ ਹੇਠ ਹਲਕਾ ਰਾਜਾਸਾਂਸੀ ਦੇ ਸੀਨੀ: ਆਪ ਆਗੂ ਐਡਵੋਕੇਟ ਜੈਦੀਪ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਬਲਾਕ ਚੋਗਾਵਾਂ ਦੇ 4 ਪਿੰਡਾਂ ਚੋਗਾਵਾਂ, ਮੌੜੇ ...

ਪੂਰੀ ਖ਼ਬਰ »

ਨਵ ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਥੋਬਾ ਦਾ ਸਨਮਾਨ

ਗੱਗੋਮਾਹਲ, 13 ਜੂਨ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨਵ- ਨਿਯੁਕਤ ਜ਼ਿਲ੍ਹਾ ਜਨਰਲ ਸਕੱਤਰ ਬਲਜੀਤ ਥੋਬਾ ਦੇ ਸਨਮਾਨ 'ਚ ਰੱਖੇ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ 'ਚ ਉਚੇਚੇ ਤੌਰ 'ਤੇ ਪਹੁੰਚੇ ਅਕਾਲੀ ਦਲ ਬਾਦਲ ਦੇ ਕੌਮੀ ਮੀਤ ਪ੍ਰਧਾਨ ਤੇ ਸਾਬਕਾ ...

ਪੂਰੀ ਖ਼ਬਰ »

'ਆਪ' ਦੇ ਵਲੰਟੀਅਰਾਂ ਵਲੋਂ ਕੁਲਦੀਪ ਸਿੰਘ ਧਾਲੀਵਾਲ ਦਾ ਸਨਮਾਨ

ਗੱਗੋਮਾਹਲ, 13 ਜੂਨ (ਬਲਵਿੰਦਰ ਸਿੰਘ ਸੰਧੂ)-ਆਮ ਆਦਮੀ ਪਾਰਟੀ ਦੇ ਹਲਕਾ ਅਜਨਾਲਾ ਤੋਂ ਕੁਲਦੀਪ ਸਿੰਘ ਧਾਲੀਵਾਲ ਦੇ ਇੰਚਾ: ਨਿਯੁਕਤ ਹੋਣ ਉਪਰੰਤ ਸਨਮਾਨ ਸਮਾਗਮ ਕੀਤਾ ਗਿਆ ਜਿਸ ਵਿਚ ਐਡਵੋਕੇਟ ਰਜੀਵ ਮਦਾਨ ਦੀ ਅਗਵਾਈ ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵਲੋਂ ਸ: ਕੁਲਦੀਪ ...

ਪੂਰੀ ਖ਼ਬਰ »

ਲੋਪੋਕੇ ਕਰਨੋਲੀਆਂ 'ਚ ਸ਼ਹੀਦੀ ਦਿਹਾੜਾ ਮਨਾਇਆ

ਲੋਪੋਕੇ, 13 ਜੂਨ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਤੇ ਮੱਸਿਆ ਦਾ ਦਿਹਾੜਾ ਲੋਪੋਕੇ/ਕਰਨੋਲੀਆ ਵਿਖੇ ਸਮੂਹ ਪਿੰਡ ਵਾਸੀਆਂ ਤੇ ਬਾਬਾ ਕੱਕਾ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ...

ਪੂਰੀ ਖ਼ਬਰ »

ਬਾਬਾ ਸਾੲੀਂ ਕੁੱਲੀ ਦਾ ਮੇਲਾ ਮਨਾਇਆ

ਓਠੀਆਂ, 13 ਜੂਨ (ਗੁਰਵਿੰਦਰ ਸਿੰਘ ਛੀਨਾ)-ਪਿੰਡ ਓਠੀਆਂ ਵਿਖੇ ਸਮੂਹ ਪਿੰਡ ਵਾਸੀਆਂ ਵਲੋਂ ਹਰ ਸਾਲ ਦੀ ਤਰ੍ਹਾਂ ਮਨਾਏ ਜਾਂਦੇ ਬਾਬੇ ਸਾੲੀਂ ਕੁੱਲੀ ਦਾ ਸਾਲਾਨਾ ਮੇਲਾ ਇਸ ਵਾਰ ਵੀ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਵੇਰੇ 11 ਵਜੇ ...

ਪੂਰੀ ਖ਼ਬਰ »

ਮਰਹੂਮ ਐਡ: ਟਪਿਆਲਾ ਦੀ ਯਾਦ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਬਾਬਾ ਬਕਾਲਾ ਸਾਹਿਬ, 13 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕੇ ਦੇ ਸੀਨੀਅਰ ਕਾਂਗਰਸੀ ਆਗੂ, ਪੰਜਾਬ ਮੰਡੀ ਬੋਰਡ ਦੇ ਡਾਇਰੈਕਟਰ ਅਤੇ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਐਡਵੋਕੇਟ ਰਾਜਿੰਦਰ ਸਿੰਘ ਟਪਿਆਲਾ ਜੋ ਕਿ ਬੀਤੇ ਸਮੇਂ ਦੌਰਾਨ ਅਕਾਲ ਚਲਾਣਾ ਕਰ ਗਏ ਸਨ, ਦੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ 10 ਲੀਟਰ ਆਕਸੀਜਨ ਕੰਸਨਟ੍ਰੇਟਰ ਤੇ ਐਂਬੂਲੈਂਸ ਭੇਟ

ਬਾਬਾ ਬਕਾਲਾ ਸਾਹਿਬ 13 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-'ਹਲਕਾ ਬਾਬਾ ਬਕਾਲਾ ਸਾਹਿਬ ਦੇ ਲੋਕਾਂ ਦੇ ਦੁੱਖ ਸੁੱਖ ਦਾ 24 ਘੰਟੇ ਭਾਈਵਾਲ ਹਾਂ' | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਸਿਵਲ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX