ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  29 minutes ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  46 minutes ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  48 minutes ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  51 minutes ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  54 minutes ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  22 minutes ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 1 hour ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 2 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 2 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 2 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 2 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 2 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 3 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 3 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 3 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 4 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 4 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 5 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 5 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  about 5 hours ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 5 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 32 ਜੇਠ ਸੰਮਤ 553
ਿਵਚਾਰ ਪ੍ਰਵਾਹ: ਸਮੱਸਿਆਵਾਂ ਤੋਂ ਨਜ਼ਰਾਂ ਫੇਰਨ ਨਾਲ ਉਹ ਘਟਦੀਆਂ ਨਹੀਂ, ਸਗੋਂ ਉਹ ਹੋਰ ਵੱਡੀਆਂ ਹੋ ਜਾਂਦੀਆਂ ਹਨ। -ਲੀਕਰ ਬੂਜੀਏ

ਜਲੰਧਰ

ਗੱਠਜੋੜ ਨੇ ਸੂਬੇ 'ਚ ਅਕਾਲੀ-ਬਸਪਾ ਸਰਕਾਰ ਦੀ ਨੀਂਹ ਰੱਖੀ-ਮੱਕੜ

ਜਲੰਧਰ, 13 ਜੂਨ (ਜਸਪਾਲ ਸਿੰਘ)-ਪੰਜਾਬ ਵਿਧਾਨ ਸਭਾ ਦੀਆਂ 2022 ਵਿੱਚ ਹੋਣ ਜਾ ਰਹੀਆਂ ਚੋਣਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਨਾਲ ਇਤਿਹਾਸਕ ਗਠਜੋੜ ਹੋਣ ਦੀ ਖੁਸ਼ੀ ਵਿੱਚ ਸਰਬਜੀਤ ਸਿੰਘ ਮੱਕੜ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਜਲੰਧਰ ਕੈਂਟ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਤੇ ਵਰਕਰਾਂ ਨੇ ਹਿੱਸਾ ਲਿਆ | ਇਸ ਗਠਜੋੜ ਨੂੰ ਇਤਿਹਾਸਕ ਕਰਾਰ ਦਿੰਦਿਆਂ ਸ. ਮੱਕੜ ਨੇ ਕਿਹਾ ਕਿ ਦੋਵਾਂ ਪਾਰਟੀਆਂ ਦੀ ਵਿਚਾਰਧਾਰਾ ਇੱਕ ਹੈ ਅਤੇ ਦੋਵੇਂ ਪਾਰਟੀਆਂ, ਕਿਸਾਨਾਂ,ਮਜ਼ਦੂਰਾਂ, ਦੱਬੇ, ਕੁਚਲੇ, ਦਲਿਤਾਂ, ਗਰੀਬ ਵਰਗ ਦੇ ਲੋਕਾਂ ਤੇ ਖੇਤ ਮਜ਼ਦੂਰਾਂ ਦੀ ਭਲਾਈ ਲਈ ਕੰਮ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਮਜ਼ੋਰ ਵਰਗ ਦੇ ਲੋਕਾਂ ਲਈ ਇੱਕ ਵੀ ਨਵੀਂ ਸਕੀਮ ਸ਼ੁਰੂ ਨਹੀਂ ਕੀਤੀ ਬਲਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵਲੋਂ ਸ਼ੁਰੂ ਕੀਤੀਆਂ ਉਪਰੋਕਤ ਸਕੀਮਾਂ ਨੂੰ ਲੱਗਭਗ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ ਇਹ ਵੀ ਕਿਹਾ ਕਿ ਐਸ. ਸੀ. ਵਜੀਫਾ ਸਕੀਮ ਵਰਗੀਆਂ ਯੋਜਨਾਵਾਂ ਬੰਦ ਕਰਨ ਲਈ ਵੀ ਪੰਜਾਬ ਦੀ ਕਾਂਗਰਸ ਸਰਕਾਰ ਜਿੰਮੇਵਾਰ ਹੈ | ਮੱਕੜ ਨੇ ਕਿਹਾ ਕਿ ਅੱਜ 25 ਸਾਲ ਬਾਅਦ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਇਤਿਹਾਸਕ ਗਠਜੋੜ ਹੋਇਆ ਹੈ ਅਤੇ ਇਸ ਤੋਂ ਪਹਿਲਾਂ ਹੋਏ ਸਮਝੌਤੇ ਹੇਠ ਪੰਜਾਬ ਵਿੱਚ ਬਣੀ ਗਠਬੰਧਨ ਸਰਕਾਰ ਨੇ 1997 ਵਿੱਚ ਹੋਈਆਂ ਪਾਰਲੀਮੈਂਟ ਚੋਣਾਂ ਵਿੱਚ ਪੰਜਾਬ ਦੀਆਂ 13 ਸੀਟਾਂ ਵਿਚੋਂ 11 ਸੀਟਾਂ 'ਤੇ ਜਿੱਤ ਪ੍ਰਾਪਤ ਕਰਕੇ ਨਵਾਂ ਇਤਿਹਾਸ ਰਚਿਆ ਸੀ ਅਤੇ ਹੁਣ ਅਗਲੇ ਸਾਲ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦਾ ਸਫ਼ਾਇਆ ਕਰਕੇ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੀ ਸਰਕਾਰ ਬਣੇਗੀ | ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਦੇ ਬਸਪਾ ਨਾਲ ਇਸ ਇਤਿਹਾਸਕ ਗਠਜੋੜ ਕਰਨ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ | ਉਹਨਾਂ ਸ੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇੱਕਜੁੱਟ ਹੋ ਕੇ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਜਿੱਤਣ ਲਈ ਹੁਣ ਤੋਂ ਹੀ ਕਮਰ ਕੱਸ ਲੈਣ | ਇਸ ਮੌਕੇ ਬਸਪਾ ਆਗੂ ਡਾਕਟਰ ਸੁਖਬੀਰ ਸਿੰਘ ਸਲਾਰਪੁਰ ਨੇ ਕਿਹਾ ਕਿ ਇਹ ਇਤਿਹਾਸਕ ਗਠਜੋੜ ਪੰਜਾਬ ਦੀ ਭਿ੍ਸ਼ਟ ਕਾਂਗਰਸ ਸਰਕਾਰ ਨੂੰ ਚੱਲਦਾ ਕਰੇਗਾ ਜਿਸ ਨੇ ਕੇ ਸੂਬੇ ਦੇ ਦਲਿਤਾਂ ਅਤੇ ਹੋਰ ਕਮਜ਼ੋਰ ਵਰਗ ਦੇ ਹੱਕ ਮਾਰੇ ਹਨ | ਉਨ੍ਹਾਂ ਨੇ ਗਠਜੋੜ ਲਈ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਸ ਪ੍ਰਕਾਸ਼ ਸਿੰਘ ਬਾਦਲ ਅਤੇ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਵਿੱਚ ਇੱਕ ਨਵਾਂ ਇਤਿਹਾਸ ਸਿਰਜੇਗਾ | ਇਸ ਮੌਕੇ ਲੱਡੂ ਵੰਡਣ ਦੇ ਨਾਲ-ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ,ਬਸਪਾ, ਜ਼ਿੰਦਾਬਾਦ ਦੇ ਨਾਅਰੇ ਵੀ ਲਗਾਏ ਗਏ | ਇਸ ਮੌਕੇ ਸੌਦਾਗਰ ਸਿੰਘ ਔਜਲਾ, ਜਥੇਦਾਰ ਪ੍ਰੀਤਮ ਸਿੰਘ, ਸੁਖਮਿੰਦਰ ਸਿੰਘ ਰਾਜਪਾਲ, ਰਾਜੇਸ਼ ਕੁਮਾਰ ਬਿੱਟ, ਹਰਵਿੰਦਰ ਪੱਪੂ,ਸੁਰਿੰਦਰ ਸਿੰਘ ਮਿਨਹਾਸ, ਪਰਮਜੀਤ ਸਿੰਘ ਮੱਲ, ਰਾਜਿੰਦਰ ਕੁਮਾਰ ਮਿੱਠਾਪੁਰ, ਰਵਿੰਦਰ ਸਿੰਘ, ਜਥੇਦਾਰ ਅਮਿ੍ਤਬੀਰ ਸਿੰਘ, ਪਿਆਰਾ ਲਾਲ ਬੌਬੀ, ਅਸ਼ੋਕ ਜੋਸ਼ੀ, ਰੋਬਿਨ ਕਨੋਜੀਆ,ਬਲਕਾਰ ਸਿੰਘ ਧੰਨੀ ਪਿੰਡ, ਸਰਬਜੀਤ ਸਿੰਘ ਰਾਏਪੁਰ, ਇੰਦਰਜੀਤ ਸਿੰਘ ਰਾਏਪੁਰ, ਸੋਨੂ ਚੌਲਾਂਗ, ਹਰਪ੍ਰੀਤ ਸਿੰਘ ਚੌਹਾਨ, ਹਰਮੇਸ਼ ਖੁਰਲਾ ਕਿੰਗਰਾਂ, ਐਡਵੋਕੇਟ ਮਹਿੰਦਰ ਪਾਲ, ਬਿਸ਼ਨ ਪਾਲ ਸੰਧੂ, ਜੀਤਾ ਸਰਪੰਚ, ਮਲਕੀਤ ਸਿੰਘ ਸੁਭਾਨਾ, ਰਵਿੰਦਰ ਖੁਸਰੋ ਪੁਰ, ਸੰਜੀਵ ਖੁਸਰੋਪੁਰ,ਡਾਕਟਰ ਸੱਤਪਾਲ ਖੁਰਲਾ ਕਿੰਗਰਾਂ, ਵਿੱਕੀ ਗੁਜਰਾਲ ਸੋਸ਼ਲ ਮੀਡੀਆ ਇੰਚਰਾਜ, ਬਲਵਿੰਦਰ ਸਿੰਘ ਸੈਣੀ, ਹਰਦੀਪ ਸਿੰਘ ਸੰਧੂ, ਅਰੁਣ ਕੁਮਾਰ ਗੜਾ ਆਦਿ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜਲੰਧਰ 'ਚ ਕੀਤਾ ਇਕ ਸਾਲ ਮੁਕੰਮਲ

ਜਲੰਧਰ, 13 ਜੂਨ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਆਪਣੇ ਸੇਵਾ ਕਾਲ ਦਾ ਇੱਕ ਸਾਲ ਜ਼ਿਲ੍ਹੇ 'ਚ ਪੂਰਾ ਕਰ ਲਿਆ ਹੈ, ਜਿਸ ਦÏਰਾਨ ਉਨ੍ਹਾਂ ਕੋਵਿਡ-19 ਮਹਾਂਮਾਰੀ ਦੇ ਦÏਰ ਵਿਚ ਨਵੇਂ ਮੀਲ ਪੱਥਰ ਸਥਾਪਤ ਕੀਤੇ, ਖ਼ਾਸ ਕਰ ਕੇ ਇਸ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 13 ਜੂਨ (ਨਰਿੰਦਰ ਲਾਗੂ)-ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ 15 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਐੱਸ.ਆਈ. ਬਿਸਮਨ ਸਿੰਘ ...

ਪੂਰੀ ਖ਼ਬਰ »

ਕੇ. ਐਮ. ਵੀ. ਨੂੰ ਭਾਰਤ ਸਰਕਾਰ ਨੇ 14 ਇੰਟੈਕਚੂਅਲ ਪ੍ਰਾਪਰਟੀ ਰਾਈਟਸ ਨਾਲ ਕੀਤਾ ਸਨਮਾਨਿਤ

ਜਲੰਧਰ, 13 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿ੍ਹਆਂ ਮਹਾਂਵਿਦਿਆਲਾ ਜਲੰਧਰ ਵੱਲੋਂ ਸਫਲਤਾਵਾਂ ਦੀ ਰਵਾਇਤ ਨੂੰ ਅੱਗੇ ਤੋਰਦਿਆਂ ਭਾਰਤ ਸਰਕਾਰ ਦੇ ਕਾਪੀ ਰਾਈਟਸ ਦਫ਼ਤਰ ਵਲੋਂ 14 ਇੰਟੈਕਚੂਅਲ ਕਾਪੀ ਰਾਈਟਸ ਪ੍ਰਦਾਨ ਕਰਕੇ ...

ਪੂਰੀ ਖ਼ਬਰ »

10 ਪਰਿਵਾਰਾਂ ਸਮੇਤ 40 ਲੋਕ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ

ਜਲੰਧਰ, 13 ਜੂਨ (ਸ਼ਿਵ)- ਡਾ. ਸੰਜੀਵ ਸ਼ਰਮਾ ਸੂਬਾ ਸਹਿ ਪ੍ਰਧਾਨ ਆਮ ਆਦਮੀ ਪਾਰਟੀ ਦੇ ਡਾਕਟਰ ਵਿੰਗ ਪੰਜਾਬ ਅਤੇ ਸਾਬਕਾ ਇੰਚਾਰਜ ਜਲੰਧਰ ਸੈਂਟਰਲ ਦੀ ਲੀਡਰਸ਼ਿਪ ਵਿਚ ਆਮ ਆਦਮੀ ਪਾਰਟੀ ਦੀ ਜਲੰਧਰ ਕੇਂਦਰੀ ਟੀਮ ਵਿਚ ਉਸ ਵੇਲੇ ਵਾਧਾ ਹੋ ਗਿਆ ਜਦੋਂ 10 ਪਰਿਵਾਰਾਂ ...

ਪੂਰੀ ਖ਼ਬਰ »

ਲਾਇਸੈਂਸ ਦੇ ਜੁਰਮਾਨਿਆਂ ਦਾ ਮਸਲਾ ਹੱਲ ਹੋਵੇ-ਮਲਿਕ

ਜਲੰਧਰ, 13 ਜੂਨ (ਸ਼ਿਵ)- ਜਲੰਧਰ ਇਲੈਕਟ੍ਰੀਕਲ ਟਰੇਡਰ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜੁਆਏ ਮਲਿਕ ਨੇ ਦੁਕਾਨਾਂ ਦੇ ਲਾਇਸੈਂਸ ਦੇ ਰੀਨਿਊ ਨੂੰ ਲੈ ਕੇ 100 ਰੁਪਏ ਦਾ ਜੁਰਮਾਨਾ ਲਗਾਉਣ ਦਾ ਮਾਮਲਾ ਹੱਲ ਨਾ ਹੋਣ 'ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਹੈ ਕਿ ਸਰਕਾਰ ...

ਪੂਰੀ ਖ਼ਬਰ »

ਮੋਬਾਈਲ ਫ਼ੋਨ ਖੋਹ ਕੇ ਝਪਟਮਾਰ ਫ਼ਰਾਰ

ਨਕੋਦਰ, 13 ਜੂਨ (ਤਿਲਕ ਰਾਜ)-ਸਰਾਫ਼ਾ ਬਾਜ਼ਾਰ ਨੇੜੇ ਦੁੱਧ ਲੈਣ ਜਾ ਰਹੇ ਇਕ ਵਿਅਕਤੀ ਦੇ ਸਿਰ 'ਚ ਕੋਈ ਚੀਜ਼ ਮਾਰ ਕੇ ਝਪਟਮਾਰ ਮੋਬਾਈਲ ਫ਼ੋਨ ਮੋਟਰਸਾਈਕਲ 'ਤੇ ਬੈਠ ਫ਼ਰਾਰ ਹੋ ਗਏ | ਪੁਲਿਸ ਨੂੰ ਇਸ ਸਬੰਧੀ ਸੂਚਨਾ ਦੇ ਦਿੱਤੀ ਗਈ ਹੈ | ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੀੜਤ ...

ਪੂਰੀ ਖ਼ਬਰ »

25 ਸਾਲਾ ਲੜਕੀ ਸਮੇਤ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ, 106 ਮਰੀਜ਼ ਹੋਰ ਮਿਲੇ

ਜਲੰਧਰ, 13 ਜੂਨ (ਐੱਮ. ਐੱਸ. ਲੋਹੀਆ) - ਜ਼ਿਲ੍ਹੇ 'ਚ ਅੱਜ ਇੱਕ 25 ਸਾਲਾ ਲੜਕੀ ਸਮੇਤ ਕੋਰੋਨਾ ਪ੍ਰਭਾਵਿਤ 4 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਮਿ੍ਤਕਾਂ ਦੀ ਗਿਣਤੀ 1452 ਹੋ ਗਈ ਹੈ | ਇਸ ਤੋਂ ਇਲਾਵਾ ਅੱਜ 106 ਮਰੀਜ਼ ਹੋਰ ਮਿਲਣ ਨਾਲ ਕੋਰੋਨਾ ਪ੍ਰਭਾਵਿਤਾਂ ਦੀ ਗਿਣਤੀ 61990 ਪਹੁੰਚ ਗਈ ...

ਪੂਰੀ ਖ਼ਬਰ »

ਰਾਹਗੀਰਾਂ ਨੂੰ ਲੁੱਟਣ ਵਾਲੇ 2 ਗਿ੍ਫ਼ਤਾਰ

ਜਲੰਧਰ, 13 ਜੂਨ (ਐੱਮ.ਐੱਸ. ਲੋਹੀਆ) - ਪਿੱਛਲੇ 5-6 ਮਹੀਨੇ ਤੋਂ ਗੁਰਾਇਆ, ਫਿਲੌਰ, ਬਿਲਗਾ, ਨੂਰਮਹਿਲ, ਨਕੋਦਰ ਅਤੇ ਫਗਵਾੜਾ ਦੇ ਖੇਤਰ 'ਚ ਸਰਗਰਮ, ਦਾਤਰ ਦੇ ਜ਼ੋਰ 'ਤੇ ਰਾਹਗੀਰਾਂ ਨਾਲ ਲੁੱਟਾਂ ਕਰਨ ਵਾਲੇ 2 ਵਿਅਕਤੀਆਂ ਨੂੰ ਜ਼ਿਲ੍ਹਾ ਦਿਹਾਤੀ ਪੁਲਿਸ ਦੇ ਸੀ.ਆਈ.ਏ. ਸਟਾਫ਼-1 ਨੇ ...

ਪੂਰੀ ਖ਼ਬਰ »

ਗਲੀਆਂ-ਨਾਲੀਆਂ ਦੀ ਖ਼ਸਤਾ ਹਾਲਤ ਤੋਂ ਅੱਕੇ ਸੈਨਿਕ ਵਿਹਾਰ ਦੇ ਵਸਨੀਕਾਂ ਵਲੋਂ ਕੌਂਸਲਰ ਜੱਸਲ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਚੁਗਿੱਟੀ/ਜੰਡੂਸਿੰਘਾ, 13 ਜੂਨ (ਨਰਿੰਦਰ ਲਾਗੂ)-ਗਲੀਆਂ-ਨਾਲੀਆਂ ਦੀ ਮੰਦੀ ਹਾਲਤ ਦੇ ਸੀਵਰੇਜ ਦੀ ਸਮੱਸਿਆ ਤੋਂ ਅੱਕੇ ਵਾਰਡ ਨੰ. 10 ਦੇ ਮੁਹੱਲਾ ਸੈਨਿਕ ਵਿਹਾਰ ਦੇ ਵਸਨੀਕਾਂ ਵਲੋਂ ਅੱਜ ਕੌਂਸਲਰ ਮਨਦੀਪ ਜੱਸਲ ਦੇ ਦਫ਼ਤਰ ਦਾ ਘਿਰਾਓ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਕਾ. ਮਦਨ ਗੋਪਾਲ ਦੀ ਬਰਸੀ ਨੂੰ ਸਮਰਪਿਤ 'ਕੋਰੋਨਾ, ਸਰਕਾਰ ਅਤੇ ਲੋਕ ਮਸਲਿਆਂ' 'ਤੇ ਵਿਚਾਰ ਚਰਚਾ

ਜਲੰਧਰ 13 ਜੂਨ (ਹਰਵਿੰਦਰ ਸਿੰਘ ਫੁੱਲ)-ਕਮਿਊਨਿਸਟ ਇਨਕਲਾਬੀ ਲਹਿਰ ਦੇ ਆਗੂ ਸਾਥੀ ਮਦਨ ਗੋਪਾਲ ਦੀ ਚੌਥੀ ਬਰਸੀ ਅੱਜ ਇੱਥੇ ਦੇਸ਼ ਭਗਤ ਯਾਦਗਾਰ ਹਾਲ ਵਿਖੇ ਮਨਾਈ ਗਈ | ਸਮਾਗਮ ਦੀ ਪ੍ਰਧਾਨਗੀ ਦੇਸ਼ ਭਗਤ ਯਾਦਗਾਰ ਕਮੇਟੀ ਦੀ ਸੀਨੀਅਰ ਮੈਂਬਰ ਸੁਰਿੰਦਰ ਕੁਮਾਰੀ ਕੋਛੜ, ...

ਪੂਰੀ ਖ਼ਬਰ »

ਗਠਜੋੜ ਨਾਲ ਅਕਾਲੀ-ਬਸਪਾ ਦੀ ਸਰਕਾਰ ਬਣਨੀ ਤੈਅ-ਡੱਲੀ

ਜਲੰਧਰ, 13 ਜੂਨ (ਜਸਪਾਲ ਸਿੰਘ)-ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਰਮਿਆਨ ਹੋਇਆ ਸਮਝੌਤਾ ਜਿੱਥੇ ਇਤਿਹਾਸਕ ਹੈ ਉੱਥੇ ਹੀ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗੱਠਜੋੜ ਪੰਜਾਬ ਦੀ ਰਾਜਨੀਤੀ 'ਚ ਨਵੀਂ ਸ਼ੁਰੂਆਤ ਕਰੇਗਾ | ਇਹ ਪ੍ਰਗਟਾਵਾ ਸ਼੍ਰੋਮਣੀ ...

ਪੂਰੀ ਖ਼ਬਰ »

ਜਲਦ ਹੀ ਖੁੱਲ੍ਹੇਗੀ ਨਗਰ ਨਿਗਮ ਦੇ ਦਾਅਵਿਆਂ ਦੀ ਪੋਲ-ਸ਼ੈਲੀ ਖੰਨਾ

ਜਲੰਧਰ, 13 ਜੂਨ (ਸ਼ਿਵ)-ਭਾਜਪਾ ਕੌਂਸਲਰ ਸ੍ਰੀਮਤੀ ਸ਼ੈਲੀ ਖੰਨਾ ਨੇ ਕਿਹਾ ਹੈ ਕਿ ਨਗਰ ਨਿਗਮ ਦੀ ਪੋਲ ਜਲਦੀ ਹੀ ਖੁੱਲੇ੍ਹਗੀ ਕਿਉਂਕਿ ਉਸ ਵੇਲੇ ਪਤਾ ਲੱਗੇਗਾ ਕਿ ਉਸ ਨੇ ਬਰਸਾਤਾਂ ਵਿਚ ਮੀਂਹ ਦੇ ਪਾਣੀ ਦੀ ਨਿਕਾਸੀ ਲਈ ਕਿ ਪ੍ਰਬੰਧ ਕੀਤੇ ਹਨ | ਰੋਡ ਗਲੀਆਂ ਦੀ ਸਫ਼ਾਈ ਨਾ ...

ਪੂਰੀ ਖ਼ਬਰ »

ਫ਼ੈਕਟਰੀ 'ਚ ਕੰਮ ਨੂੰ ਲੈ ਕੇ ਆਪਸ 'ਚ ਭਿੜੇ ਮਜ਼ਦੂਰ

ਮਕਸੂਦਾਂ, 13 ਜੂਨ (ਲਖਵਿੰਦਰ ਪਾਠਕ)-ਥਾਣਾ ਮਕਸੂਦਾਂ ਦੇ ਅਧੀਨ ਆਉਂਦੀ ਕਪੂਰਥਲਾ ਰੋਡ 'ਤੇ ਸਥਿਤ ਇਕ ਰਬੜ ਫ਼ੈਕਟਰੀ 'ਚ ਕੰਮ ਨੂੰ ਲੈ ਕੇ ਮਜ਼ਦੂਰਾਂ ਦੀਆਂ ਦੋ ਧਿਰਾਂ ਆਪਸ 'ਚ ਭਿੜ ਗਈਆਂ | ਝਗੜੇ ਦੌਰਾਨ ਤਿੰਨ ਮਜ਼ਦੂਰ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਵਿਧਾਇਕ ਰਜਿੰਦਰ ਬੇਰੀ ਤੇ ਮੇਅਰ ਜਗਦੀਸ਼ ਰਾਜਾ ਵਲੋਂ ਜਿੰਮ ਦਾ ਉਦਘਾਟਨ

ਜਲੰਧਰ, 13 ਜੂੂੂਨ (ਸਾਬੀ)-ਵਿਧਾਇਕ ਰਜਿੰਦਰ ਬੇਰੀ ਤੇ ਮੇਅਰ ਜਗਦੀਸ਼ ਰਾਜਾ ਨੇ ਬੀਤੇ ਕੱਲ੍ਹ ਪੀ.ਏ.ਪੀ ਦੇ ਨਜ਼ਦੀਕ ਪੈਂਦੇ ਭਗਤ ਸਿੰਘ ਪਾਰਕ ਦੇ ਵਿਚ ਓਪਨ ਜਿੰਮ ਦਾ ਉਦਘਾਟਨ ਕੀਤਾ | ਇਸ ਮੌਕੇ ਡੀ.ਜੀ.ਪੀ ਇਕਬਾਲ ਪ੍ਰੀਤ ਸਿੰਘ ਸਹੋਤਾ, ਆਈ.ਜੀ. ਸੁਰਿੰਦਰ ਕਾਲੀਆ, ਰਾਜੇਸ਼ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਨੇ ਵਰਕਰਾਂ 'ਚ ਨਵਾਂ ਜੋਸ਼ ਭਰਿਆ-ਢੀਂਡਸਾ

ਜਲੰਧਰ, 13 ਜੂਨ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਨੇ ਅਕਾਲੀ-ਬਸਪਾ ਗਠਜੋੜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਅੰਦਰ ਨਵਾਂ ਜੋਸ਼ ਅਤੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਵਲੋਂ ਭਰਵਾਂ ਸਵਾਗਤ

ਜਲੰਧਰ, 13 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਨੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਜ਼ਿਲ੍ਹਾ ਅਕਾਲੀ ਦਲ ਸ਼ਹਿਰੀ ਵਲੋਂ ਭਰਵਾਂ ਸਵਾਗਤ

ਜਲੰਧਰ, 13 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਦਾ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵਲੋਂ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ਜਥੇਦਾਰ ਕੁਲਵੰਤ ਸਿੰਘ ਮੰਨਣ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਨੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਸਬੰਧੀ ਸਮਾਗਮ ਅੱਜ

ਚੁਗਿੱਟੀ/ਜੰਡੂਸਿੰਘਾ, 13 ਜੂਨ (ਨਰਿੰਦਰ ਲਾਗੂ)-ਸਥਾਨਕ ਮੁਹੱਲਾ ਬਸ਼ੀਰਪੁਰਾ 'ਚ ਸਥਿਤ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮ 14 ਜੂਨ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਖ਼ੁਸ਼ੀ 'ਚ ਲੱਡੂ ਵੰਡੇ

ਜਲੰਧਰ, 13 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਏ ਗਠਜੋੜ ਨੂੰ ਇਤਿਹਾਸਿਕ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਚੋਪੜਾ ਨੇ ਕਿਹਾ ਕਿ ਗਠਜੋੜ ਨੇ ਸੂਬੇ ਅੰਦਰ ਅਕਾਲੀ-ਬਸਪਾ ਗਠਜੋੜ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਪੈਟਰੋਲ ਪੰਪਾਂ ਤੋਂ ਸਸਤਾ ਡੀਜ਼ਲ ਪੁਆਉਂਦੀਆਂ ਨੇ ਸਰਕਾਰੀ ਗੱਡੀਆਂ

ਜਲੰਧਰ, 13 ਜੂਨ (ਸ਼ਿਵ ਸ਼ਰਮਾ)-ਪੰਜਾਬ ਵਿਚ ਵੈਟ ਦੀ ਜ਼ਿਆਦਾ ਦਰ ਹੋਣ ਕਰਕੇ ਚਾਹੇ ਪੰਜਾਬ ਦੇ ਲੋਕ ਮਹਿੰਗਾ ਪੈਟਰੋਲ ਅਤੇ ਡੀਜ਼ਲ ਖ਼ਰੀਦਣ ਲਈ ਮਜਬੂਰ ਹਨ ਪਰ ਦੂਜੇ ਪਾਸੇ ਚੰਡੀਗੜ੍ਹ 'ਚ ਵੈਟ ਦੀ ਦਰ ਕਾਫ਼ੀ ਘੱਟ ਹੋਣ ਕਰਕੇ ਮੌਜੂਦਾ ਪੰਜਾਬ ਸਰਕਾਰ ਦੀਆਂ ਸਰਕਾਰੀ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਪੈਟਰੋਲ ਪੰਪਾਂ ਤੋਂ ਸਸਤਾ ਡੀਜ਼ਲ ਪੁਆਉਂਦੀਆਂ ਨੇ ਸਰਕਾਰੀ ਗੱਡੀਆਂ

ਜਲੰਧਰ, 13 ਜੂਨ (ਸ਼ਿਵ ਸ਼ਰਮਾ)-ਪੰਜਾਬ ਵਿਚ ਵੈਟ ਦੀ ਜ਼ਿਆਦਾ ਦਰ ਹੋਣ ਕਰਕੇ ਚਾਹੇ ਪੰਜਾਬ ਦੇ ਲੋਕ ਮਹਿੰਗਾ ਪੈਟਰੋਲ ਅਤੇ ਡੀਜ਼ਲ ਖ਼ਰੀਦਣ ਲਈ ਮਜਬੂਰ ਹਨ ਪਰ ਦੂਜੇ ਪਾਸੇ ਚੰਡੀਗੜ੍ਹ 'ਚ ਵੈਟ ਦੀ ਦਰ ਕਾਫ਼ੀ ਘੱਟ ਹੋਣ ਕਰਕੇ ਮੌਜੂਦਾ ਪੰਜਾਬ ਸਰਕਾਰ ਦੀਆਂ ਸਰਕਾਰੀ ...

ਪੂਰੀ ਖ਼ਬਰ »

ਵਰਿਆਣਾ ਡੰਪ 'ਤੇ ਸੜਕ ਨਹੀਂ ਬਣਵਾ ਸਕੀ ਐਡਹਾਕ ਕਮੇਟੀ

ਸ਼ਿਵ ਸ਼ਰਮਾ ਜਲੰਧਰ, 13 ਜੂਨ-ਜੁਲਾਈ ਮਹੀਨੇ ਸ਼ੁਰੂ ਹੋਣ ਵਾਲੇ ਬਰਸਾਤ ਦੇ ਮੌਸਮ ਵਿਚ ਸ਼ਹਿਰੀਆਂ ਨੂੰ ਕੂੜੇ ਤੋਂ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਅਜੇ ਤੱਕ ਵਰਿਆਣਾ ਡੰਪ 'ਤੇ ਕੂੜਾ ਸੁੱਟਣ ਜਾਣ ਵਾਲੀਆਂ ਗੱਡੀਆਂ ਲਈ ਸੜਕ ਦਾ ਨਿਰਮਾਣ ਨਹੀਂ ...

ਪੂਰੀ ਖ਼ਬਰ »

ਵਰਿਆਣਾ ਡੰਪ 'ਤੇ ਸੜਕ ਨਹੀਂ ਬਣਵਾ ਸਕੀ ਐਡਹਾਕ ਕਮੇਟੀ

ਸ਼ਿਵ ਸ਼ਰਮਾ ਜਲੰਧਰ, 13 ਜੂਨ-ਜੁਲਾਈ ਮਹੀਨੇ ਸ਼ੁਰੂ ਹੋਣ ਵਾਲੇ ਬਰਸਾਤ ਦੇ ਮੌਸਮ ਵਿਚ ਸ਼ਹਿਰੀਆਂ ਨੂੰ ਕੂੜੇ ਤੋਂ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਅਜੇ ਤੱਕ ਵਰਿਆਣਾ ਡੰਪ 'ਤੇ ਕੂੜਾ ਸੁੱਟਣ ਜਾਣ ਵਾਲੀਆਂ ਗੱਡੀਆਂ ਲਈ ਸੜਕ ਦਾ ਨਿਰਮਾਣ ਨਹੀਂ ...

ਪੂਰੀ ਖ਼ਬਰ »

ਜੱਲੋਵਾਲ ਆਬਾਦੀ 'ਚ ਸੀਵਰੇਜ ਜਾਮ, ਲੋਕਾਂ ਨੇ ਕੀਤੀ ਨਾਅਰੇਬਾਜ਼ੀ

ਜਲੰਧਰ, 13 ਜੂਨ (ਸ਼ਿਵ)-ਸੀਨੀਅਰ ਡਿਪਟੀ ਮੇਅਰ ਦੇ ਵਾਰਡ ਨੰਬਰ 39 ਵਿਚ ਸੀਵਰ ਜਾਮ ਹੋਣ ਤੋਂ ਨਾਰਾਜ਼ ਲੋਕਾਂ ਨੇ ਨਾਅਰੇਬਾਜ਼ੀ ਕੀਤੀ ਕਿ ਉਕਤ ਸਮੱਸਿਆ ਨੂੰ ਹੱਲ ਕਰਨ ਲਈ ਕੋਈ ਯਤਨ ਨਹੀਂ ਕੀਤਾ ਜਾ ਰਿਹਾ ਹੈ | ਸੀਨੀਅਰ ਡਿਪਟੀ ਮੇਅਰ ਦੇ ਪੁਰਾਣੇ ਨਿਵਾਸ ਸਥਾਨ ਵਾਲੀ ਗਲੀ ...

ਪੂਰੀ ਖ਼ਬਰ »

ਵਿਰਦੀ ਫਾਊਾਡੇਸ਼ਨ ਯੂ.ਕੇ ਵਲੋਂ ਗੁਰਦੁਆਰਾ ਮਾਡਲ ਟਾਊਨ ਲਈ 11 ਆਕਸੀਜਨ ਕੰਸਨਟ੍ਰੇਟਰ ਭੇਂਟ

ਜਲੰਧਰ, 13 ਜੂਨ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਜੀਤ ਸਿੰਘ ਸੇਠੀ ਨੇ ਦੱਸਿਆ ਕਿ ਤਜਿੰਦਰ ਸਿੰਘ ਬਿੱਟੂ (ਚੇਅਰਮੈਨ ਪਨਸਪ ਪੰਜਾਬ) ਅਤੇ ਬਾਬਾ ਚਰਨ ਦਾਸ ਗੋਪਾਲ ਨਗਰ ਵਾਲਿਆਂ ਦੇ ਸਹਿਯੋਗ ਸਦਕਾ ...

ਪੂਰੀ ਖ਼ਬਰ »

ਬਰਲਟਨ ਪਾਰਕ ਵਿਚ ਆ ਕੇ ਵਧ ਜਾਂਦਾ ਹੈ ਆਕਸੀਜਨ ਦਾ ਲੈਵਲ

ਜਲੰਧਰ, 13 ਜੂਨ (ਸ਼ਿਵ ਸ਼ਰਮਾ) - ਕੋਰੋਨਾ ਮਹਾਂਮਾਰੀ ਵਿਚ ਕੁਝ ਸਮਾਂ ਪਹਿਲਾਂ ਆਕਸੀਜਨ ਦੀ ਘਾਟ ਨਾਲ ਸੈਂਕੜੇ ਲੋਕਾਂ ਨੂੰ ਆਪਣੀ ਜਾਨ ਵੀ ਗੁਆਉਣੀ ਪਈ ਹੈ | ਸਰੀਰ ਲਈ ਆਕਸੀਜਨ ਦੀ ਕਿੰਨੀ ਲੋੜ ਹੈ, ਇਸ ਬਾਰੇ ਹੁਣ ਕਈ ਲੋਕ ਵੀ ਜਾਗਰੂਕ ਹੋ ਰਹੇ ਹਨ ਕਿ ਸਾਫ਼ ਵਾਤਾਵਰਨ ਅਤੇ ...

ਪੂਰੀ ਖ਼ਬਰ »

ਅਵਾਰਾ ਪਸ਼ੂ ਕਰ ਰਹੇ ਇਲਾਕੇ ਦੇ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ

ਜਮਸ਼ੇਰ ਖਾਸ, 13 ਜੂਨ (ਅਵਤਾਰ ਤਾਰੀ)-ਜਮਸ਼ੇਰ ਵਿਖੇ ਬਣਿਆ ਡੇਅਰੀ ਕੰਪਲੈਕਸ ਇਲਾਕੇ ਦੇ ਕਿਸਾਨਾਂ ਲਈ ਸਿਰਦਰਦੀ ਦਾ ਕਾਰਨ ਬਣਿਆ ਹੋਇਆ ਹੈ | ਇਲਾਕੇ ਵਿਚ ਘੁੰਮ ਰਹੇ ਅਵਾਰਾ ਪਸ਼ੂਆਂ ਨੇ ਕਿਸਾਨਾਂ ਦਾ ਜਿਊਣਾ ਮੁਹਾਲ ਕਰ ਰੱਖਿਆ ਹੈ | ਕਿਸਾਨਾਂ ਨੂੰ ਅਵਾਰਾ ਪਸ਼ੂਆਂ ਤੋਂ ...

ਪੂਰੀ ਖ਼ਬਰ »

ਅਕਾਲੀ ਆਗੂਆਂ ਦਾ ਬਾਬਾ ਜਸਵਿੰਦਰ ਸਿੰਘ ਨੇ ਕੀਤਾ ਸਨਮਾਨ

ਚੁਗਿੱਟੀ/ਜੰਡੂਸਿੰਘਾ, 13 ਜੂਨ (ਨਰਿੰਦਰ ਲਾਗੂ)-ਸ਼੍ਰੋਮਣੀ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਪਾਰਟੀ ਦੇ ਸੀਨੀਅਰ ਆਗੂ ਗੁਰਦੁਆਰਾ ਯਾਦਗਾਰ ਬੀਬਾ ਨਿਰੰਜਣ ਕੌਰ ਬਸ਼ੀਰਪੁਰਾ ਵਿਖੇ ਨਤਮਸਤਕ ਹੋਏ | ਇਸ ਮੌਕੇ ਅਕਾਲੀ ਦਲ ਪੰਜਾਬ ਦੇ ਜਥੇਬੰਧਕ ਸਕੱਤਰ ਰਣਜੀਤ ਸਿੰਘ ਰਾਣਾ, ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ 10ਵੇਂ ਦਿਨ 'ਚ ਸ਼ਾਮਿਲ-ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

ਫਿਲੌਰ, 13 ਜੂਨ (ਸਤਿੰਦਰ ਸ਼ਰਮਾ)- ਪਿਛਲੇ ਕਰੀਬ 10 ਦਿਨ ਤੋਂ ਨਗਰ ਕੌਂਸਲ ਫਿਲੌਰ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀ ਯੂਨੀਅਨ ਫਿਲੌਰ ਦੇ ਪ੍ਰਧਾਨ ਮਨੀ ਲਾਲ ਦੀ ਪ੍ਰਧਾਨਗੀ ਹੇਠ ਹੜਤਾਲ ਕੀਤੀ ਹੋਈ ਹੈ ਜਿਸ ਕਰਕੇ ਸਾਰੇ ਸ਼ਹਿਰ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਹੜਤਾਲ 10ਵੇਂ ਦਿਨ 'ਚ ਸ਼ਾਮਿਲ-ਸ਼ਹਿਰ 'ਚ ਲੱਗੇ ਗੰਦਗੀ ਦੇ ਢੇਰ

ਫਿਲੌਰ, 13 ਜੂਨ (ਸਤਿੰਦਰ ਸ਼ਰਮਾ)- ਪਿਛਲੇ ਕਰੀਬ 10 ਦਿਨ ਤੋਂ ਨਗਰ ਕੌਂਸਲ ਫਿਲੌਰ ਦੇ ਸਫ਼ਾਈ ਕਰਮਚਾਰੀਆਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਫਾਈ ਕਰਮਚਾਰੀ ਯੂਨੀਅਨ ਫਿਲੌਰ ਦੇ ਪ੍ਰਧਾਨ ਮਨੀ ਲਾਲ ਦੀ ਪ੍ਰਧਾਨਗੀ ਹੇਠ ਹੜਤਾਲ ਕੀਤੀ ਹੋਈ ਹੈ ਜਿਸ ਕਰਕੇ ਸਾਰੇ ਸ਼ਹਿਰ ...

ਪੂਰੀ ਖ਼ਬਰ »

ਤਿੰਨ ਦਰਜਨ ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

ਸ਼ਾਹਕੋਟ, 13 ਜੂਨ (ਬਾਂਸਲ) - ਸ਼ਾਹਕੋਟ ਦੇ ਵਾਰਡ ਨੰਬਰ 4 ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਇਨ੍ਹਾਂ ਪਾਰਟੀਆਂ ਨਾਲ ਸੰਬੰਧਤ 35 ਦੇ ਕਰੀਬ ਪਰਿਵਾਰਾਂ ਨੇ ਕਾਂਗਰਸ ਪਾਰਟੀ ਦਾ ਹੱਥ ਫੜ ਲਿਆ ¢ ਕਾਂਗਰਸ ਪਾਰਟੀ ਵਿੱਚ ...

ਪੂਰੀ ਖ਼ਬਰ »

ਸਾਹਿਬ ਕਾਂਸ਼ੀ ਰਾਮ ਦੇ ਮਿਸ਼ਨ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ-ਅੰਮਿ੍ਤ ਭੋਂਸਲੇ

ਫਿਲੌਰ, 13 ਜੂਨ (ਸਤਿੰਦਰ ਸ਼ਰਮਾ)- ਅੱਜ ਇਥੇ ਕਮਿਊਨਿਟੀ ਹਾਲ ਵਿਖੇ ਬਹੁਜਨ ਸਮਾਜ ਪਾਰਟੀ ਹਲਕਾ ਫਿਲੌਰ ਦੇ ਸਮੂਹ ਵਰਕਰਾਂ ਵੱਲੋਂ ਇਕ ਵਿਸ਼ਾਲ ਵਰਕਰ ਸੰਮੇਲਨ ਅਯੋਜਤ ਕੀਤਾ ਗਿਆ ਜਿਸ ਵਿਚ ਬਸਪਾ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੇ ਗਏ ਗੱਠਜੋੜ ਦੌਰਾਨ ਪੰਜਾਬ ਦੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਐੱਸ.ਸੀ. ਵਿੰਗ. ਵਲੋਂ ਪੰਜਾਬ ਅਤੇ ਦੋਆਬਾ ਜ਼ੋਨ ਦੇ ਅਹੁਦੇਦਾਰ ਨਿਯੁਕਤ

ਨਕੋਦਰ, 13 ਜੂਨ ( ਗੁਰਵਿੰਦਰ ਸਿੰਘ, ਤਿਲਕਰਾਜ ਸ਼ਰਮਾ) ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨਕੋਦਰ ਤੋਂ ਐੱਮ.ਐੱਲ. ਏ. ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਜਥੇਦਾਰ ਮੋਹਨ ਸਿੰਘ ਚਮਿਆਰਾ ਐੱਸ.ਸੀ. ਵਿੰਗ. ਦੇ ਜਿਲ੍ਹਾ ਪ੍ਰਧਾਨ ਅਤੇ ਦਰਸ਼ਨ ਸਿੰਘ ਕੋਟ ...

ਪੂਰੀ ਖ਼ਬਰ »

ਨਕੋਦਰ ਮਿੱਲ ਵਲੋਂ ਕਿਸਾਨਾਂ ਨੂੰ 5.12 ਕਰੋੜ ਰੁਪਏ ਦੀ ਅਦਾਇਗੀ

ਮਹਿਤਪੁਰ,13 ਜੂਨ(ਲਖਵਿੰਦਰ ਸਿੰਘ)-ਸਹਿਕਾਰਤਾ ਮੰਤਰੀ ਪੰਜਾਬ ਸੁਖਵਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਤੇ ਹਲਕਾ ਸ਼ਾਹਕੋਟ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਯਤਨਾ ਸੱਦਕਾ ਸਥਾਨਕ ਮਿੱਲ ਨਕੋਦਰ ਵਲੋਂ 2020-21 ਦੀ ਬਕਾਇਆ ਰਾਸ਼ੀ 5.12 ਕੋਰੜ ਪੰਜਾਬ ਸਰਕਾਰ ...

ਪੂਰੀ ਖ਼ਬਰ »

ਸ਼ਾਹਕੋਟ ਹਲਕੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਐਡਵੋਕੇਟ ਕੋਹਾੜ ਨਾਲ ਚਟਾਨ ਵਾਂਗ ਖੜ੍ਹੀ-ਜਥੇ. ਸਿੰਧੜ, ਕਲਿਆਣ

ਸ਼ਾਹਕੋਟ, 13 ਜੂਨ (ਸਚਦੇਵਾ)- ਸ਼ਾਹਕੋਟ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਲੋਂ ਸਵ. ਜਥੇਦਾਰ ਅਜੀਤ ਸਿੰਘ ਕੋਹਾੜ ਸਾਬਕਾ ਕੈਬਨਿਟ ਮੰਤਰੀ ਦੇ ਪੋਤਰੇ ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੂੰ ਸ਼ਾਹਕੋਟ ਹਲਕੇ ਤੋਂ ...

ਪੂਰੀ ਖ਼ਬਰ »

ਹਿੰਦੂ ਭਗਵਾ ਚੇਤਨਾ ਰੱਥ ਯਾਤਰਾ ਦਾ ਕੀਤਾ ਭਰਵਾਂ ਸਵਾਗਤ

ਸ਼ਾਹਕੋਟ, 13 ਜੂਨ (ਸੁਖਦੀਪ ਸਿੰਘ)- ਹਿੰਦੂ ਸਮਾਜ ਵੱਲੋਂ 13 ਅਪ੍ਰੈਲ ਨੂੰ ਸ਼੍ਰੀ ਭੂਤ ਨਾਥ ਮੰਦਿਰ ਪਟਿਆਲਾ ਤੋਂ ਹਿੰਦੂ ਭਗਵਾ ਚੇਤਨਾ ਰੱਥ ਯਾਤਰਾ ਸ਼ੁਰੂ ਕੀਤੀ ਗਈ ਸੀ, ਜੋ ਪੰਜਾਬ ਦੇ 12 ਜ਼ਿਲਿ੍ਹਆਂ 'ਚੋਂ ਹੋਣ ਉਪਰੰਤ 13ਵੇਂ ਜ਼ਿਲ੍ਹੇ ਜਲੰਧਰ ਵਿੱਚ ਪ੍ਰਵੇਸ਼ ਕਰਨ ...

ਪੂਰੀ ਖ਼ਬਰ »

ਏ.ਪੀ.ਐਸ. ਕਾਲਜ ਆਫ਼ ਨਰਸਿੰਗ ਦਾ ਨਤੀਜਾ 100 ਫ਼ੀਸਦੀ ਰਿਹਾ

ਮਲਸੀਆਂ, 13 ਜੂਨ (ਸੁਖਦੀਪ ਸਿੰਘ)- ਏ.ਪੀ.ਐਸ. ਕਾਲਜ ਆਫ਼ ਨਰਸਿੰਗ, ਮਲਸੀਆਂ ਦਾ ਜੀ.ਐਨ.ਐੱਮ. ਭਾਗ-1 ਅਤੇ 2 ਦਾ ਨਤੀਜਾ 100 ਫੀਸਦੀ ਰਿਹਾ ਹੈ | ਕਾਲਜ ਦੇ ਮੁੱਖ ਪ੍ਰਬੰਧਕ ਰਾਮ ਮੂਰਤੀ, ਪਿ੍ੰਸੀਪਲ ਜੇ. ਚੌਹਾਨ ਅਤੇ ਦਫ਼ਤਰ ਸੁਪਰਡੈਂਟ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਤੇ ਵਾਲਮੀਕਿਨ ਟਾਈਗਰ ਫੋਰਸ ਵਲੋਂ ਮੱਦੀ ਦਾ ਪੁਤਲਾ ਸਾੜਿਆ

ਆਦਮਪੁਰ,13ਜੂਨ (ਹਰਪ੍ਰੀਤ ਸਿੰਘ)- ਦੇਸ਼ ਵਿੱਚ ਹਰ ਦਿਨ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜਿਊਣਾ ਮੁਸ਼ਕਿਲ ਕੀਤਾ ਹੋਇਆ ਹੈ ਜਿਸ ਦੇ ਚੱਲਦਿਆਂ ਅੱਜ ਇੱਥੇ ਜਿਲ੍ਹਾ ਪ੍ਰਧਾਨ ਰਵੀ ਚੁੰਬਰ ਆਦਮਪੁਰ ਦੀ ਅਗਵਾਈ ਹੇਠ ਗੁਰੂ ਰਵਿਦਾਸ ਟਾਇਗਰ ਫੋਰਸ ਤੇ ਵਾਲਮੀਕਿਨ ਟਾਈਗਰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪ੍ਰਵਾਸੀ ਮਜ਼ਦੂਰ ਦੀ ਮੌਤ

ਸ਼ਾਹਕੋਟ, 13 ਜੂਨ (ਸਚਦੇਵਾ)- ਰੂਪੇਵਾਲ ਮੰਡੀ ਨੇੜੇ ਵਾਪਰੇ ਸੜਕ ਹਾਦਸੇ 'ਚ ਇਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋਣ ਦਾ ਸਮਾਚਾਰ ਹੈ | ਸਬ-ਇੰਸਪੈਕਟਰ ਸੰਜੀਵਨ ਸਿੰਘ ਨੇ ਦੱਸਿਆ ਕਿ ਹਰਿ ਰਾਮ ਕਾਮਤੀ (45) ਪੁੱਤਰ ਕਮਲੇਸ਼ਵਰੀ ਕਾਮਤੀ ਵਾਸੀ ਪਿੰਡ ਪਾਮਾ ਗੋਟ ਜ਼ਿਲ੍ਹਾ ਸਹਿਰਸਾ ...

ਪੂਰੀ ਖ਼ਬਰ »

ਜੋੜ ਮੇਲਾ ਅੱਜ ਪ੍ਰਸ਼ਾਸਨ ਦੀਆਂ ਹਦਾਇਤਾਂ ਮੁਤਾਬਕ ਮਨਾਇਆ ਜਾਵੇਗਾ

ਗੁਰਾਇਆ, 13 ਜੂਨ (ਦੁਸਾਂਝ)-ਧੰਨ ਧੰਨ ਬਾਬਾ ਚਿੰਤਾ ਭਗਤ ਜੀ,ਧੰਨ ਧੰਨ ਬਾਬਾ ਅੰਮੀ ਚੰਦ ਦੇ ਅਸਥਾਨ ਪਿੰਡ ਰੁੜਕਾ ਕਲਾਂ ਵਿਖੇ ਟਰੱਸਟ ਵਲੋਂ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਜੋੜ ਮੇਲਾ ਇਸ ਵਾਰ ਕੋਰੋਨਾ ਵਾਇਰਸ ਦੇ ਚੱਲਦਿਆ ਪ੍ਰਸ਼ਾਸਨ ਦੀਆ ...

ਪੂਰੀ ਖ਼ਬਰ »

ਸ਼ਾਹਕੋਟ ਇਲਾਕੇ 'ਚ ਲੁਟੇਰੇ ਤੇ ਚੋਰ ਬੇਖ਼ੌਫ਼ ਹੋ ਵਾਰਦਾਤਾਂ ਨੂੰ ਦੇ ਰਹੇ ਅੰਜਾਮ, ਲੋਕਾਂ 'ਚ ਸਹਿਮ

ਸ਼ਾਹਕੋਟ, 13 ਜੂਨ (ਸਚਦੇਵਾ)- ਸ਼ਾਹਕੋਟ ਇਲਾਕੇ 'ਚ ਚੋਰ ਤੇ ਲੁਟੇਰੇ ਬੇਖ਼ੌਂਫ਼ ਹੋ ਕੇ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਕਾਰਨ ਇਲਾਕੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਪਰ ਸਥਾਨਕ ਪੁਲਿਸ ਚੋਰਾਂ ਤੇ ਲੁਟੇਰਿਆਂ ਨੂੰ ਫੜਨ 'ਚ ਨਾਕਾਮ ਰਹੀ ਹੈ | ...

ਪੂਰੀ ਖ਼ਬਰ »

ਵਰਲਡ ਬੁੱਕ ਆਫ਼ ਰਿਕਾਰਡ ਲੰਡਨ ਸੰਸਥਾ ਵਲੋਂ ਮੈਰਾਥਨ ਬਜ਼ੁਰਗ ਦੌੜਾਕ ਫ਼ੌਜਾ ਸਿੰਘ ਦਾ ਵਿਸ਼ੇਸ਼ ਸਨਮਾਨ

ਕਿਸ਼ਨਗੜ੍ਹ, 13 ਜੂਨ (ਹੁਸਨ ਲਾਲ/ਰਮਨ ਦਵੇਸਰ)-ਬਿਆਸ ਪਿੰਡ ਵਿਖੇ ਵਿਸ਼ਵ ਪ੍ਰਸਿੱਧ 110 ਸਾਲਾ ਬਜ਼ੁਰਗ ਮੈਰਾਥਨ ਦੌੜਾਕ ਸਰਦਾਰ ਫ਼ੌਜਾ ਸਿੰਘ ਨੂੰ ਏਨੀ ਵਡੇਰੀ ਉਮਰ 'ਚ ਵੀ ਦੌੜਾਂ ਨੂੰ ਪ੍ਰਮੋਟ ਕਰਨ ਬਦਲੇ ਵਿਸ਼ਵ ਦੀ ਪ੍ਰਸਿੱਧ ਸੰਸਥਾ ਵਰਲਡ ਆਫ਼ ਰਿਕਾਰਡਜ਼ ਲੰਡਨ ਦੇ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 13 ਜੂਨ (ਨਰਿੰਦਰ ਲਾਗੂ)-ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ 15 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਐੱਸ.ਆਈ. ਬਿਸਮਨ ਸਿੰਘ ...

ਪੂਰੀ ਖ਼ਬਰ »

15 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ

ਚੁਗਿੱਟੀ/ਜੰਡੂਸਿੰਘਾ, 13 ਜੂਨ (ਨਰਿੰਦਰ ਲਾਗੂ)-ਚੌਕੀ ਜੰਡੂਸਿੰਘਾ ਦੀ ਪੁਲਿਸ ਵਲੋਂ 15 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੌਕੀ ਇੰਚਾਰਜ ਐੱਸ.ਆਈ. ਬਿਸਮਨ ਸਿੰਘ ...

ਪੂਰੀ ਖ਼ਬਰ »

ਸ਼੍ਰੋ. ਅ.ਦ. ਦਾ ਬਸਪਾ ਨਾਲ ਗੱਠਜੋੜ ਇਤਿਹਾਸਕ ਫ਼ੈਸਲਾ-ਗਰੇਵਾਲ

ਨਕੋਦਰ, 13 ਜੂਨ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਚੰਦਨ ਗਰੇਵਾਲ ਐਤਵਾਰ ਨੂੰ ਬਾਪੂ ਲਾਲ ਬਾਦਸ਼ਾਹ ਦਰਬਾਰ 'ਤੇ ਮੱਥਾ ਟੇਕਣ ਲਈ ਪਹੁੰਚੇ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਵਨ ਗਿੱਲ ਅਤੇ ਮੈਂਬਰਾਂ ਨੇ ਉਨ੍ਹਾਂ ...

ਪੂਰੀ ਖ਼ਬਰ »

ਸ਼੍ਰੋ. ਅ.ਦ. ਦਾ ਬਸਪਾ ਨਾਲ ਗੱਠਜੋੜ ਇਤਿਹਾਸਕ ਫ਼ੈਸਲਾ-ਗਰੇਵਾਲ

ਨਕੋਦਰ, 13 ਜੂਨ (ਤਿਲਕ ਰਾਜ ਸ਼ਰਮਾ, ਗੁਰਵਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਚੰਦਨ ਗਰੇਵਾਲ ਐਤਵਾਰ ਨੂੰ ਬਾਪੂ ਲਾਲ ਬਾਦਸ਼ਾਹ ਦਰਬਾਰ 'ਤੇ ਮੱਥਾ ਟੇਕਣ ਲਈ ਪਹੁੰਚੇ | ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪਵਨ ਗਿੱਲ ਅਤੇ ਮੈਂਬਰਾਂ ਨੇ ਉਨ੍ਹਾਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨੇ ਵਰਕਰਾਂ 'ਚ ਨਵਾਂ ਜੋਸ਼ ਭਰਿਆ-ਢੀਂਡਸਾ

ਜਲੰਧਰ, 13 ਜੂਨ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਹਰਿੰਦਰ ਸਿੰਘ ਢੀਂਡਸਾ ਸਾਬਕਾ ਪ੍ਰਧਾਨ ਯੂਥ ਅਕਾਲੀ ਦਲ ਜਲੰਧਰ ਦਿਹਾਤੀ ਨੇ ਅਕਾਲੀ-ਬਸਪਾ ਗਠਜੋੜ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਅੰਦਰ ਨਵਾਂ ਜੋਸ਼ ਅਤੇ ...

ਪੂਰੀ ਖ਼ਬਰ »

ਖੰਭੇ 'ਤੇ ਚੜ੍ਹ ਕੇ ਬਿਜਲੀ ਠੀਕ ਕਰ ਰਹੇ ਨੌਜਵਾਨ ਨੂੰ ਕਰੰਟ ਲੱਗਾ

ਸ਼ਾਹਕੋਟ, 13 ਜੂਨ (ਸਚਦੇਵਾ)- ਕੋਟਲੀ ਰੋਡ ਮਲਸੀਆਂ ਨੇੜੇ ਦਸ਼ਮੇਸ਼ ਕਾਲੋਨੀ ਵਿਖੇ ਇਕ ਖੰਭੇ 'ਤੇ ਚੜ੍ਹ ਕੇ ਬਿਜਲੀ ਠੀਕ ਕਰਨ ਲੱਗਾ ਨੌਜਵਾਨ ਅਚਾਨਕ ਕਰੰਟ ਲੱਗਣ ਨਾਲ ਹੇਠਾਂ ਡਿੱਗ ਪਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ | ਹਾਦਸੇ ਦਾ ਕਾਰਨ ਸੇਫਟੀ ਕਿੱਟ ਨਾ ਹੋਣਾ ਦੱਸਿਆ ਜਾ ...

ਪੂਰੀ ਖ਼ਬਰ »

ਖੰਭੇ 'ਤੇ ਚੜ੍ਹ ਕੇ ਬਿਜਲੀ ਠੀਕ ਕਰ ਰਹੇ ਨੌਜਵਾਨ ਨੂੰ ਕਰੰਟ ਲੱਗਾ

ਸ਼ਾਹਕੋਟ, 13 ਜੂਨ (ਸਚਦੇਵਾ)- ਕੋਟਲੀ ਰੋਡ ਮਲਸੀਆਂ ਨੇੜੇ ਦਸ਼ਮੇਸ਼ ਕਾਲੋਨੀ ਵਿਖੇ ਇਕ ਖੰਭੇ 'ਤੇ ਚੜ੍ਹ ਕੇ ਬਿਜਲੀ ਠੀਕ ਕਰਨ ਲੱਗਾ ਨੌਜਵਾਨ ਅਚਾਨਕ ਕਰੰਟ ਲੱਗਣ ਨਾਲ ਹੇਠਾਂ ਡਿੱਗ ਪਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ | ਹਾਦਸੇ ਦਾ ਕਾਰਨ ਸੇਫਟੀ ਕਿੱਟ ਨਾ ਹੋਣਾ ਦੱਸਿਆ ਜਾ ...

ਪੂਰੀ ਖ਼ਬਰ »

ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਸ਼ਾਹਕੋਟ, 13 ਜੂਨ (ਸੁਖਦੀਪ ਸਿੰਘ, ਸਚਦੇਵਾ)- ਸਥਾਨਕ ਮੇਨ ਬਜ਼ਾਰ 'ਚ ਇੱਕ ਡਰਾਈਕਲੀਨ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੇ ਬੀਤੀ ਰਾਤ ਫਾਹਾ ਲੈ ਕੇ ਆਪਣੇ ਜੀਵਨ ਦਾ ਅੰਤ ਕਰ ਲਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਨੀਲਮ ਡਰਾਈਕਲੀਨਰਜ਼ ਮੇਨ ਬਜ਼ਾਰ ਦੇ ਮਾਲਕ ...

ਪੂਰੀ ਖ਼ਬਰ »

ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੇ ਕੀਤੀ ਖੁਦਕੁਸ਼ੀ

ਸ਼ਾਹਕੋਟ, 13 ਜੂਨ (ਸੁਖਦੀਪ ਸਿੰਘ, ਸਚਦੇਵਾ)- ਸਥਾਨਕ ਮੇਨ ਬਜ਼ਾਰ 'ਚ ਇੱਕ ਡਰਾਈਕਲੀਨ ਦੀ ਦੁਕਾਨ 'ਤੇ ਕੰਮ ਕਰਦੇ ਨੌਜਵਾਨ ਨੇ ਬੀਤੀ ਰਾਤ ਫਾਹਾ ਲੈ ਕੇ ਆਪਣੇ ਜੀਵਨ ਦਾ ਅੰਤ ਕਰ ਲਿਆ | ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਨੀਲਮ ਡਰਾਈਕਲੀਨਰਜ਼ ਮੇਨ ਬਜ਼ਾਰ ਦੇ ਮਾਲਕ ...

ਪੂਰੀ ਖ਼ਬਰ »

ਪੰਜਾਬ ਪੱਲੇਦਾਰ ਯੂਨੀਅਨ (ਰੰਘਰੇਟਾ) ਵਲੋਂ ਠੇਕੇਦਾਰਾਂ ਦੀ ਕਾਲਾਬਾਜ਼ਾਰੀ ਦੇ ਵਿਰੋਧ 'ਚ ਸੰਘਰਸ਼ ਦਾ ਐਲਾਨ

ਸ਼ਾਹਕੋਟ, 13 ਜੂਨ (ਸਚਦੇਵਾ)- ਪੰਜਾਬ ਪੱਲੇਦਾਰ ਯੂਨੀਅਨ (ਰੰਘਰੇਟਾ) ਵਲੋਂ ਠੇਕੇਦਾਰਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ | ਗੱਲਬਾਤ ਕਰਦੇ ਹੋਏ ਪੰਜਾਬ ਪੱਲੇਦਾਰ ਯੂਨੀਅਨ ਦੇ ਸੂਬਾ ਪ੍ਰਧਾਨ ਪ੍ਰੇਮ ਲਾਲ ਪਿੰਡ ਪੱਤੋ ਖੁਰਦ ਨੇ ਕਿਹਾ ਕਿ ...

ਪੂਰੀ ਖ਼ਬਰ »

ਸਰਕਾਰ ਕਾਂਗਰਸ ਦੀ ਪਰ ਵਿਕਾਸ ਅਕਾਲੀਆਂ ਦਾ - ਜਥੇ: ਹਰਨਾਮ ਸਿੰਘ

ਆਦਮਪੁਰ, 13 ਜੂਨ (ਹਰਪ੍ਰੀਤ ਸਿੰਘ)-ਕਾਂਗਰਸ ਦੀ ਕੈਪਟਨ ਸਰਕਾਰ ਦੇ ਸਾਢੇ ਚਾਰ ਦੇ ਕਾਰਜਕਾਲ ਦੌਰਾਨ ਵਿਧਾਨ ਸਭਾ ਹਲਕਾ ਆਦਮਪੁਰ ਕੋਈ ਵੀ ਸੜਕ ਨਹੀ ਬਣਾਈ | ਆਦਮਪੁਰ ਤੋਂ ਕ੍ਰਿਸ਼ਨਗੜ੍ਹ ਜਾਣ ਵਾਲੀ ਸੜਕ ਜੋਂ ਅੰਮਿ੍ਤਸਰ - ਜਲੰਧਰ 'ਤੇ ਪਠਾਨਕੋਟ ਜੀਟੀ ਰੋਡ ਨੂੰ ਜੋੜਦੀ ...

ਪੂਰੀ ਖ਼ਬਰ »

ਮਹਿਲਾ ਕਰਮਚਾਰੀਆਂ ਦੀ ਜ਼ਿਲ੍ਹਾ ਬਦਲੀ ਉਪਰੰਤ ਸੀਨੀਆਰਤਾ ਬਹਾਲ ਰੱਖਣ ਵਾਲਾ ਪੱਤਰ ਮੁੜ ਲਾਗੂ ਕੀਤਾ ਜਾਵੇ-ਪ੍ਰਧਾਨ ਵਿੱਗ

ਸ਼ਾਹਕੋਟ, 13 ਜੂਨ (ਸਚਦੇਵਾ)- ਇੰਪਲਾਈਜ਼ ਵੈੱਲਫੇਅਰ ਕਲੱਬ ਸ਼ਾਹਕੋਟ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਮਹਿਲਾ ਕਰਮਚਾਰੀਆਂ ਦੀ ਵਿਆਹ ਤੋਂ ਬਾਅਦ ਇਕ ਵਾਰ ਜ਼ਿਲ੍ਹਾ ਬਦਲੀ ਹੋਣ ਉਪਰੰਤ ਉਨ੍ਹਾਂ ਦੀ ਸੀਨੀਆਰਤਾ ਬਹਾਲ ਰੱਖਣ ਵਾਲਾ ਪੱਤਰ ਮੁੜ ਲਾਗੂ ਕੀਤਾ ...

ਪੂਰੀ ਖ਼ਬਰ »

ਨਦਰਿ ਕਰਮਿ ਸੇਵਾ ਦਲ ਵਲੋਂ ਖ਼ੂਨਦਾਨ ਕੈਂਪ ਅੱਜ

ਲੋਹੀਆਂ ਖਾਸ, 13 ਜੂਨ (ਗੁਰਪਾਲ ਸਿੰਘ ਸ਼ਤਾਬਗੜ੍ਹ)-ਸਮਾਜ ਸੇਵੀ ਕੰਮਾਂ ਲਈ ਜਾਣੀਆਂ ਜਾਂਦੀਆਂ ਸੰਸਥਾਵਾਂ 'ਨਦਰਿ ਕਰਮਿ ਸੇਵਾ ਦਲ ਲੋਹੀਆਂ ਖਾਸ' ਅਤੇ 'ਸੋਚ ਸੈਂਟਰ ਸਿਆਟਲ ਅਮਰੀਕਾ' ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 'ਖ਼ੂਨਦਾਨ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX