ਤਾਜਾ ਖ਼ਬਰਾਂ


ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  12 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  8 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  52 minutes ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 1 hour ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 minute ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 3 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 4 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  1 minute ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 5 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 6 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 7 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵੱਖ-ਵੱਖ ਥਾੲੀਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬੰਗਾ, 14 ਜੂਨ (ਕਰਮ ਲਧਾਣਾ) - ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਜੀਂਦੋਵਾਲ ਬੰਗਾ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਸ਼ਾਤਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ | ਕੋਵਿਡ 19 ਦੀਆਂ ਹਦਾਇਤਾਂ ਦੀ ਪਾਲਣਾ ਕਰਦੀਆਂ ਹੋਈਆਂ ਸੰਗਤਾਂ ਗੁਰੂ ਸਾਹਿਬ ਜੀ ਨੂੰ ਨਤਮਸਤਕ ਹੋਈਆਂ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਭਾਈ ਬਗੀਚਾ ਸਿੰਘ ਨੇ ਹੁਕਮਨਾਮਾ ਸਾਹਿਬ ਦੀ ਵਿਆਖਿਆ ਕੀਤੀ ਅਤੇ ਪ੍ਰਚਾਰਕ ਭਾਈ ਪਲਵਿੰਦਰ ਸਿੰਘ ਨੇ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂੰ ਕਰਵਾਇਆ | ਹਜ਼ੂਰੀ ਰਾਗੀ ਜਥਾ ਭਾਈ ਗੁਰਮੁਖ ਸਿੰਘ ਤੇ ਭਾਈ ਸਤਨਾਮ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਸਮਾਪਤੀ ਸਮੇਂ ਭਾਈ ਹੀਰਾ ਸਿੰਘ ਸਭਰਾ ਵਲੋਂ ਕਵੀਸ਼ਰੀ ਦੁਆਰਾ ਸੰਗਤਾਂ ਨੂੰ ਗੁਰੂ ਇਤਿਹਾਸ ਤੋਂ ਜਾਣੂੰ ਕਰਵਾਇਆ | ਇਸ ਦੌਰਾਨ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਸ਼ਹੀਦੀ ਸਮਾਗਮ 'ਤੇ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ, ਸੋਹਣ ਲਾਲ ਢੰਡਾ, ਕੁਲਵਿੰਦਰ ਸਿੰਘ ਲਾਡੀ, ਜਸਵਿੰਦਰ ਸਿੰਘ ਮਾਨ ਕੌਂਸਲਰ, ਮੈਨੇਜਰ ਗੁਰਲਾਲ ਸਿੰਘ, ਸਟੋਰ ਕੀਪਰ ਭਾਈ ਗੁਰਦਿਆਲ ਸਿੰਘ, ਸਹਿਯੋਗੀ ਭਾਈ ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |
ਬਲਾਚੌਰ, (ਦੀਦਾਰ ਸਿੰਘ ਬਲਾਚੌਰੀਆ) - ਅੱਜ ਗੁਰਦੁਆਰਾ ਨਿਰਮਲ ਡੇਰਾ ਸੰਤਗੜ੍ਹ (ਸੈਣੀ ਮੁਹੱਲਾ) ਬਲਾਚੌਰ ਵਿਖੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਪ੍ਰਵਚਨ ਕਰਦਿਆਂ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਮਾਨ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਲਾਸਾਨੀ ਸ਼ਹਾਦਤ ਤੇ ਜੀਵਨ ਫ਼ਲਸਫ਼ੇ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ | ਇਸ ਦੇ ਨਾਲ ਉਨ੍ਹਾਂ ਆਖਿਆ ਕਿ ਹਰ ਸਮੇਂ ਸਤਿਨਾਮ ਵਾਹਿਗੁਰੂ ਜੀ ਦਾ ਸਿਮਰਨ ਕਰ ਕੇ ਜੀਵਨ ਸਫਲਾ ਕੀਤਾ ਜਾਵੇ | ਇਸ ਮੌਕੇ ਬਜ਼ੁਰਗ ਢਾਡੀ ਗਿਆਨੀ ਪਿਆਰਾ ਸਿੰਘ ਪੰਛੀ, ਗਿਆਨੀ ਸਿਮਰਨਜੀਤ ਸਿੰਘ ਅਕਾਲੀ ਤੇ ਹੋਰ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਹਾਜ਼ਰੀ ਲੁਆਈ | ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਲ ਲਾਈ ਗਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸਮੂਹ ਗ੍ਰੰਥੀ ਸਿੰਘ, ਸੇਵਾਦਾਰ ਤੇ ਸੰਗਤ ਹਾਜ਼ਰ ਹੋਈ | ਇਸ ਮੌਕੇ ਸੇਵਾ ਮੁਕਤ ਮੁੱਖ ਖੇਤੀਬਾੜੀ ਅਧਿਕਾਰੀ ਡਾ: ਸੁਖਦੇਵ ਸਿੰਘ ਸੈਣੀ ਵਲੋਂ ਬੂਟੇ ਮੁਹੱਈਆ ਕਰਵਾਏ ਗਏ |
ਬਹਿਰਾਮ, (ਸਰਬਜੀਤ ਸਿੰਘ ਚੱਕਰਾਮੂੰ) - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਚਰਨਾਂ ਦੀ ਛੋਹ ਪ੍ਰਾਪਤ ਧਾਰਮਿਕ ਸਥਾਨ ਗੁਰਦੁਆਰਾ ਗੁਰਪਲਾਹ ਪੰਜ ਟਾਹਲੀਆਂ ਸਾਹਿਬ ਚੱਕ ਗੁਰੂ ਵਿਖੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ ਦੀ ਅਗਵਾਈ 'ਚ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਕੀਤੀ ਗਈ | ਨਗਰ ਕੀਰਤਨ ਸਰਹਾਲਾ ਰਾਣੂੰਆਂ, ਨਾਨੋ ਮਜਾਰਾ, ਲੇਹਲ ਕਲਾਂ, ਲਾਦੀਆਂ, ਮੱਤਫੱਲੂ, ਢੰਡਵਾੜ, ਸਰਹਾਲ ਮੁੰਡੀ, ਤਾਹਰਪੁਰ, ਭਰੋਮਜਾਰਾ ਰਾਣੂੰਆਂ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਪਹੁੰਚਿਆ | ਸੰਗਤਾਂ ਵਲੋਂ ਨਗਰ ਕੀਰਤਨ ਦਾ ਥਾਂ-ਥਾਂ 'ਤੇ ਭਰਵਾਂ ਸਵਾਗਤ ਕੀਤਾ ਗਿਆ ਅਤੇ ਚਾਹ-ਪਕੌੜਿਆਂ, ਛੋਲੇ ਪੂੜੀਆਂ, ਫਲਾਂ ਅਤੇ ਹੋਰ ਵੱਖ-ਵੱਖ ਪਦਾਰਥਾਂ ਦੇ ਲੰਗਰ ਵਰਤਾਏ ਗਏ | ਸੰਗਤਾਂ ਵਲੋਂ ਥਾਂ-ਥਾਂ 'ਤੇ ਠੰਢੇ-ਮਿੱਠੇ ਜਲ ਦੀ ਛਬੀਲ ਵੀ ਵਰਤਾਈ ਗਈ | ਨਗਰ ਕੀਰਤਨ 'ਚ ਭਾਈ ਗੁਰਨਾਮ ਸਿੰਘ ਗਾਮੀ ਦੇ ਢਾਡੀ ਜਥੇ ਵਲੋਂ ਸ਼ਹੀਦਾਂ ਦੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ |

ਬਹਿਰਾਮ-ਮਾਹਿਲਪੁਰ ਚੌਕ ਵਿਖੇ ਅੰਡਰਪਾਸ ਬਣਾਉਣ ਲਈ ਕੇਂਦਰ ਸਰਕਾਰ ਨੂੰ ਅਪੀਲ

ਬਹਿਰਾਮ, 14 ਜੂਨ (ਨਛੱਤਰ ਸਿੰਘ ਬਹਿਰਾਮ) - ਫਗਵਾੜਾ-ਰੋਪੜ ਮੁੱਖ ਮਾਰਗ ਬਹਿਰਾਮ ਵਿਖੇ ਮਾਹਿਲਪੁਰ ਚੌਂਕ ਹਾਦਸਿਆਂ ਦਾ ਚੌਂਕ ਬਣਦਾ ਜਾ ਰਿਹਾ ਹੈ | ਉਕਤ ਚੌਕ ਵਿਚ ਨਿੱਤ ਕੋਈ ਨਾ ਕੋਈ ਹਾਦਸਾ ਵਾਪਰਿਆ ਹੀ ਰਹਿੰਦਾ ਹੈ ਜਿਸ ਕਰਕੇ ਇਥੇ ਅੰਡਰਪਾਸ ਦੀ ਅਤਿ ਜਰੂਰਤ ਹੈ | ...

ਪੂਰੀ ਖ਼ਬਰ »

ਨਗਰ ਕੌ ਾਸਲ ਮੁਲਾਜ਼ਮਾਂ ਨੇ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ

ਨਵਾਂਸ਼ਹਿਰ, 14 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ) - ਅੱਜ ਨਗਰ ਕੌਂਸਲ ਨਵਾਂਸ਼ਹਿਰ, ਬੰਗਾ, ਦੇ ਮੁਲਾਜ਼ਮਾਂ ਨੇ ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ) ਦੇ ਸਹਿਯੋਗ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਪੰਜਾਬ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਭੂੰਡਪਾਲ ਜਠੇਰਿਆਂ ਦਾ ਸਾਲਾਨਾ ਜੋੜ-ਮੇਲਾ ਮੁਲਤਵੀ

ਬੰਗਾ, 14 ਜੂਨ (ਨੂਰਪੁਰ) - ਜਠੇਰੇ ਭੂੰਡਪਾਲ ਵੈਲਫੇਅਰ ਸੁਸਾਇਟੀ ਹੀਉਂ ਦੀ ਮੀਟਿੰਗ ਪ੍ਰਧਾਨ ਦਰਸ਼ਨ ਸਿੰਘ ਚਾਚੋਕੀ ਦੀ ਪ੍ਰਧਾਨਗੀ ਹੇਠ ਕੀਤੀ ਗਈ ਜਿਸ ਵਿਚ ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਸਲਾਨਾ ਜੋੜ ਮੇਲਾ 21 ਜੂਨ ਨੂੰ ਨਾ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਦੀ ਹੋਈ ਮੀਟਿੰਗ

ਰੱਤੇਵਾਲ, 14 ਜੂਨ (ਸੂਰਾਪੁਰੀ) - ਅੱਜ ਸੰਯੁਕਤ ਕਿਸਾਨ ਮਜ਼ਦੂਰ ਮੋਰਚੇ ਵਲੋਂ ਸ਼ਹੀਦਾਂ ਦੇ ਸਰਤਾਜ, ਪੰਜਵੇਂ ਗੁਰੂ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਦੀ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਗਿਆ | ਉਪਰੰਤ ਟੋਲ ਪਲਾਜ਼ਾ ਬੱਛੂਆਂ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 11 ਨਵੇਂ ਮਾਮਲੇ

ਨਵਾਂਸ਼ਹਿਰ, 14 ਜੂਨ (ਗੁਰਬਖਸ਼ ਸਿੰਘ ਮਹੇ) - ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 11 ਵਿਅਕਤੀਆਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ | ਸਿਵਲ ਸਰਜਨ ਡਾ: ਗੁਰਦੀਪ ਸਿੰਘ ਕਪੂਰ ਨੇ ਦੱਸਿਆ ਕਿ ਅੱਜ ਬਲਾਕ ਨਵਾਂਸ਼ਹਿਰ 'ਚ 1, ਬਲਾਕ ਮੁਜੱਫਰਪੁਰ 'ਚ 5, ਬਲਾਕ ਸੜੋਆ 'ਚ 1 ਅਤੇ ...

ਪੂਰੀ ਖ਼ਬਰ »

ਨਹਿਰ 'ਚ ਨਾਮਾਤਰ ਪਾਣੀ ਤੇ ਪੁਲਾਂ ਥੱਲੇ ਫਸੀ ਗੰਦਗੀ ਕਾਰਨ ਕਿਸਾਨ ਡਾਢੇ ਪ੍ਰੇਸ਼ਾਨ

ਸੰਧਵਾਂ, 14 ਜੂਨ (ਪ੍ਰੇਮੀ ਸੰਧਵਾਂ) - ਗਦਾਣੀ, ਝੰਡੇਰਾਂ, ਮਕਸੂਦਪੁਰ, ਸੂੰਢ, ਸੰਧਵਾਂ, ਭਰੋਲੀ, ਮਾਣਕਾਂ, ਘੁੰਮਣਾਂ ਆਦਿ ਪਿੰਡਾਂ ਦੇ ਨੇੜਿਓਾ ਗੁਜਰਦੀ ਨਹਿਰ 'ਚ ਪਾਣੀ ਨਾ ਮਾਤਰ ਤੇ ਪੁਲਾਂ ਥੱਲੇ ਫਸੀ ਗੰਦਗੀ ਕਾਰਨ ਕਿਸਾਨ ਡਾਢੇ ਪ੍ਰੇਸ਼ਾਨ ਹੋ ਚੁੱਕੇ ਹਨ, ਕਿਉਂਕਿ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਣੇ ਤਿੰਨ ਦੋਸ਼ੀ ਕਾਬੂ

ਔੜ, 14 ਜੂਨ (ਜਰਨੈਲ ਸਿੰਘ ਖ਼ੁਰਦ) - ਪੁਲਿਸ ਥਾਣਾ ਔੜ ਦੇ ਐਸ.ਐਚ.ੳ.ਇੰਸਪੈਕਟਰ ਰਘਵੀਰ ਸਿੰਘ ਵਲੋਂ ਥਾਣਾ ਔੜ ਦੇ ਏਰੀਏ 'ਚ ਭੈੜੇ ਪੁਰਸ਼ਾਂ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ ਤਿੰਨ ਕਥਿਤ ਦੋਸ਼ੀਆਂ ਨੂੰ ਚੋਰੀ ਸ਼ੁਦਾ 2 ਮੋਟਰਸਾਈਕਲਾਂ ਸਮੇਤ ਕਾਬੂ ਕਰਨ ਦੀ ਖ਼ਬਰ ...

ਪੂਰੀ ਖ਼ਬਰ »

ਬਸਪਾ ਨਾਲ ਗਠਜੋੜ ਨੂੰ ਸਵੀਕਾਰਨਾ ਅਕਾਲੀ ਵਰਕਰਾਂ ਲਈ ਹੋਇਆ ਔਖਾ

ਹੁਸ਼ਿਆਰਪੁਰ, 14 ਜੂਨ (ਹਰਪ੍ਰੀਤ ਕੌਰ) - ਸ਼੍ਰੋਮਣੀ ਅਕਾਲੀ ਦਲ ਨੇ ਬਹੁਜਨ ਸਮਾਜ ਪਾਰਟੀ (ਬਸਪਾ) ਨਾਲ ਚੋਣ ਸਮਝੌਤਾ ਕਰਕੇ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀਆਂ ਤਿੰਨ ਵਿਧਾਨ ਸਭਾ ਸੀਟਾਂ ਨਵੀਂ ਭਾਈਵਾਲ ਪਾਰਟੀ ਦੇ ਹਵਾਲੇ ਤਾਂ ਕਰ ਦਿੱਤੀਆਂ ਹਨ, ਪਰ ਪਾਰਟੀ ਹਾਈ ਕਮਾਨ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਨਾਲ ਰਾਜਨੀਤਿਕ ਹਲਕਿਆਂ ਅੰਦਰ ਨਵੀਂ ਤਬਦੀਲੀ ਆਵੇਗੀ - ਚਣਕੋਆ

ਸੜੋਆ, 14 ਜੂਨ (ਨਾਨੋਵਾਲੀਆ)- ਬਸਪਾ ਦੇ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦੀ ਅਗਾਂਹਵਧੂ ਸੋਚ ਨਾਲ ਸੂਬਾ ਬਸਪਾ ਪ੍ਰਧਾਨ ਸ: ਜਸਵੀਰ ਸਿੰਘ ਗੜ੍ਹੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸ: ਸੁਖਵੀਰ ਸਿੰਘ ਬਾਦਲ ਦੇ ਸਾਂਝੇ ਯਤਨਾਂ ਸਦਕਾ ਸੂਬੇ ਅੰਦਰ ...

ਪੂਰੀ ਖ਼ਬਰ »

ਮੀਂਹ ਹਨੇਰੀ ਕਾਰਨ ਸਰਕਾਰੀ ਪ੍ਰਾਇਮਰੀ ਸਕੂਲ ਦੀ ਕੰਧ ਡਿੱਗੀ

ਸੰਧਵਾਂ, 14 ਜੂਨ (ਪ੍ਰੇਮੀ ਸੰਧਵਾਂ) - ਸਰਕਾਰੀ ਪ੍ਰਾਇਮਰੀ ਸਕੂਲ ਝੰਡੇਰ ਖੁਰਦ ਦੀ ਚਾਰਦੀਵਾਰੀ ਦੀ ਕੰਧ ਬੀਤੇ ਦਿਨ ਪਏ ਭਰਵੇਂ ਮੀਂਹ ਤੇ ਤੇਜ਼ ਝੱਖੜ ਕਾਰਨ ਡਿੱਗ ਪਈ | ਇਸ ਸਬੰਧੀ ਸਕੂਲ ਮੈਨੇਜਮੈਂਟ ਦੇ ਚੇਅਰਮੈਨ ਜਸਪਾਲ ਰੱਤੂ ਤੇ ਸਰਪੰਚ ਮਨਪ੍ਰੀਤ ਕੌਰ ਨੇ ਸਾਂਝੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਕਾਠਗੜ੍ਹ, 14 ਜੂਨ (ਬਲਦੇਵ ਸਿੰਘ ਪਨੇਸਰ)- ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ ਸ਼ਹੀਦੀ ਦਿਹਾੜਾ ਅੱਜ ਇਸ ਇਲਾਕੇ ਦੇ ਵੱਖ-ਵੱਖ ਪਿੰਡਾਂ ਦੇ ਗੁਰਦੁਆਰਿਆਂ ਵਿਚ ਭਾਵੇਂ ਸੰਗਤਾਂ ਦੀ ਸੰਖਿਆ ਸੀਮਤ ਹੀ ਰਹੀ ਪਰ ਵੱਖ-ਵੱਖ ...

ਪੂਰੀ ਖ਼ਬਰ »

ਲੋਕ ਸੇਵਾ ਨੂੰ ਸਮਰਪਿਤ ਸ਼ਖਸੀਅਤ ਚੌਧਰੀ ਮੋਹਣ ਲਾਲ ਬੰਗਾ

ਬੰਗਾ, 14 ਜੂਨ (ਜਸਬੀਰ ਸਿੰਘ ਨੂਰਪੁਰ) - ਜਿਨ੍ਹਾਂ ਲੋਕਾਂ ਦੇ ਮਨਾਂ ਵਿਚ ਆਪਣੇ ਸਮਾਜ ਅਤੇ ਕੌਮ ਨੂੰ ਬਦਲਣ ਦੀ ਇੱਛਾ ਹੁੰਦੀ ਹੈ ਉਹ ਕਦੇ ਵੀ ਅਰਾਮ ਨਾਲ ਨਹੀਂ ਬੈਠਦੇ | ਅਜਿਹੀ ਤੀਬਰ ਇੱਛਾ ਦੇ ਮਾਲਕ ਚੌਧਰੀ ਮੋਹਣ ਲਾਲ ਜੋ ਕਿ ਪਿਛਲੇ ਢਾਈ ਦਹਾਕਿਆਂ ਤੋਂ ਕੌਮ ਤੇ ਸਮਾਜ ਦੀ ...

ਪੂਰੀ ਖ਼ਬਰ »

ਪੰਜਾਬ 'ਚ 2022 ਦੀਆਂ ਚੋਣਾਂ 'ਚ ਬਸਪਾ-ਅਕਾਲੀ ਗਠਜੋੜ ਸੱਤਾ 'ਤੇ ਹੋਵੇਗਾ ਕਾਬਜ਼ - ਵਿਰਦੀ

ਬੰਗਾ, 14 ਜੂਨ (ਕਰਮ ਲਧਾਣਾ) - ਬਸਪਾ ਅਕਾਲੀ ਦਲ ਦੇ ਮਜ਼ਬੂਤ ਗਠਜੋੜ ਨੂੰ ਦੇਖ ਕੇ ਪੰਜਾਬ 'ਚ ਸਿਆਸੀ ਹਲਚਲ ਮੱਚੀ ਹੋਈ ਹੈ | ਸਾਰੀਆਂ ਸਿਆਸੀ ਪਾਰਟੀਆਂ ਕਹਿ ਰਹੀਆਂ ਹਨ ਕਿ ਇਸ ਗਠਜੋੜ ਨਾਲ ਕੋਈ ਫ਼ਰਕ ਨਹੀਂ ਪੈਣਾ, ਪਰ ਸੋਚਣ ਵਾਲੀ ਗੱਲ ਇਹ ਹੈ ਕਿ ਇਹ ਕਹਿਣ ਵਾਲਿਆਂ ਨੂੰ ਫਿਰ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਲੱਗੀ ਠੰਢੇ ਮਿੱਠੇ ਜਲ ਦੀ ਛਬੀਲ

ਨਵਾਂਸ਼ਹਿਰ, 14 ਜੂਨ (ਹਰਵਿੰਦਰ ਸਿੰਘ) - ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਦੇ ਮੱੁਖ ਦਰਵਾਜ਼ੇ ਅੱਗੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ...

ਪੂਰੀ ਖ਼ਬਰ »

ਪੱਦੀ ਮੱਠਵਾਲੀ ਵਿਖੇ ਦੂਸਰਾ ਕਿ੍ਕਟ ਟੂਰਨਾਮੈਂਟ ਕਰਵਾਇਆ

ਬੰਗਾ, 14 ਜੂਨ (ਜਸਬੀਰ ਸਿੰਘ ਨੂਰਪੁਰ) - ਡਾ. ਬੀ. ਆਰ ਅੰਬੇਡਕਰ ਵੈਲਫੇਅਰ ਕਮੇਟੀ ਅਤੇ ਐਨ. ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਡਾ. ਸਾਧੂ ਸਿੰਘ ਹਮਦਰਦ ਯਾਦਗਾਰੀ ਸਟੇਡੀਅਮ ਪੱਦੀ ਮੱਠਵਾਲੀ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿਚ ਵੱਖ-ਵੱਖ ਪਿੰਡਾਂ ਤੋਂ ...

ਪੂਰੀ ਖ਼ਬਰ »

ਰੈੱਡ ਕਰਾਸ ਨੇ 'ਨਸ਼ਾ ਮੁਕਤ ਭਾਰਤ ਅਭਿਆਨ' ਜਾਗਰੂਕਤਾ ਕੈਂਪ ਲਗਾਇਆ

ਬਹਿਰਾਮ, 14 ਜੂਨ (ਨਛੱਤਰ ਸਿੰਘ ਬਹਿਰਾਮ) - ਰੈੱਡ-ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਲੋਂ ਨਜ਼ਦੀਕੀ ਪਿੰਡ ਤਲਵੰਡੀ ਜੱਟਾਂ ਵਿਖੇ 'ਨਸ਼ਾ ਮੁਕਤ ਭਾਰਤ ਅਭਿਆਨ' ਤਹਿਤ ਜਾਗਰੂਕਤਾ ਕੈਂਪ ਪਿੰਡ ਦੇ ਸਰਪੰਚ ਜਗਤਾਰ ਸਿੰਘ ਦੀ ਪ੍ਰਧਾਨਗੀ ਵਿਚ ਲਗਾਇਆ | ...

ਪੂਰੀ ਖ਼ਬਰ »

ਤਹਿਸੀਲਦਾਰ ਤੇ ਨਾਇਬ ਤਹਿਸੀਲ ਦੀ ਨਿਯੁਕਤੀ ਦੀ ਮੰਗ

ਬਲਾਚੌਰ, 14 ਜੂਨ (ਦੀਦਾਰ ਸਿੰਘ ਬਲਾਚੌਰੀਆ)- ਪਿਛਲੇ ਮਹੀਨੇ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੀਆਂ ਹੋਈਆਂ ਬਦਲੀਆਂ ਉਪਰੰਤ ਬਲਾਚੌਰ ਸਬ ਡਵੀਜ਼ਨ ਵਿਚ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਨਾ ਨਿਯੁਕਤ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ...

ਪੂਰੀ ਖ਼ਬਰ »

ਆਂਗਣਵਾੜੀ ਕੇਂਦਰ ਇਮਾਰਤ ਦਾ ਨੀਂਹ ਪੱਥਰ ਰੱਖਿਆ

ਮੁਕੰਦਪੁਰ, 14 ਜੂਨ (ਦੇਸ ਰਾਜ ਬੰਗਾ) - ਪਿੰਡ ਖਾਨਪੁਰ ਵਿਖੇ ਸਰਕਾਰੀ ਐਲੀਮੈਂਟਰੀ ਸਕੂਲ ਖਾਨਪੁਰ ਦੀ ਹਦੂਦ ਅੰਦਰ ਆਂਗਣਵਾੜੀ ਸਕੂਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ ਗਿਆ | ਸਵ. ਪ੍ਰੀਤਮ ਸਿੰਘ ਪਟਵਾਰੀ ਅਤੇ ਬੀਬੀ ਗੁਰਬਚਨ ਕੌਰ ਯਾਦਗਾਰੀ ਇਸ ਇਮਾਰਤ 'ਤੇ ਸੱਤ ...

ਪੂਰੀ ਖ਼ਬਰ »

ਚਰਨਜੀਤ ਸੁਮਨ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਉੁੜਾਪੜ/ਲਸਾੜਾ, 14 ਜੂਨ (ਲਖਵੀਰ ਸਿੰਘ ਖੁਰਦ) - ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਸਰਕਲ ਪ੍ਰਧਾਨ ਅਤੇ ਸਮਾਜ ਸੇਵੀ ਚਰਨਜੀਤ ਸਿੰਘ ਸੁਮਨ ਦੀ ਅੰਤਿਮ ਅਰਦਾਸ ਉਨ੍ਹਾਂ ਦੇ ਪਿੰਡ ਬਖਲੌਰ ਦੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਵਿਖੇ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਨੂੰ ਪੂਰੇ ਇਲਾਕੇ ਅੰਦਰ ਪੇਸ਼ ਕਰਨ ਵਾਲਾ ਪਿੰਡ ਅਟਾਰੀ

ਸੰਦੀਪ ਮਝੂਰ 94785-70271 ਉਸਮਾਨਪੁਰ- ਮਹਿਤਪੁਰ ਉਲੱਦਣੀ ਸੰਪਰਕ ਸੜਕ ਤੋਂ ਲਗਪਗ 2 ਕਿੱਲੋਮੀਟਰ ਦੂਰੀ 'ਤੇ ਵਸਿਆ ਪਿੰਡ ਅਟਾਰੀ ਕਈ ਪਿੰਡਾਂ ਨਾਲ ਘਿਰਿਆ ਹੋਇਆ ਹੈ | ਆਬਾਦੀ ਪੱਖੋਂ ਭਾਵੇਂ ਇਹ ਪਿੰਡ ਛੋਟਾ ਹੈ, ਪਰ ਇਥੋਂ ਦੇ ਲੋਕਾਂ ਦੀ ਭਾਈਚਾਰਕ ਸਾਂਝ ਦਾ ਅੰਦਾਜ਼ਾ ਇਸੇ ਗੱਲ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਜਾਗਰੂਕਤਾ ਮੋਟਰਸਾਈਕਲ ਰੈਲੀ ਕੱਢੀ ਗਈ

ਮਜਾਰੀ/ਸਾਹਿਬਾ, 14 ਜੂਨ (ਨਿਰਮਲਜੀਤ ਸਿੰਘ ਚਾਹਲ) - ਮਜਾਰੀ ਟੋਲ ਪਲਾਜ਼ਾ ਤੇ ਅਣਮਿਥੇ ਸਮੇਂ ਲਈ ਧਰਨਾ ਲਗਾਈ ਬੈਠੇ ਕਿਸਾਨਾਂ ਵਲੋਂ ਪਿੰਡਾਂ 'ਚ ਕਿਸਾਨ ਜਾਗਰੂਕਤਾ ਮੋਟਰਸਾਈਕਲਾਂ ਤੇ ਰੈਲੀ ਕੱਢੀ ਗਈ ਜਿਸ 'ਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਹਿੱਸਾ ਲਿਆ | ਇਹ ਰੈਲੀ ਮਜਾਰੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੈਡੀਕਲ ਕੈਂਪ ਲਗਾਇਆ

ਨਵਾਂਸ਼ਹਿਰ, 14 ਜੂਨ (ਹਰਵਿੰਦਰ ਸਿੰਘ) - ਸ੍ਰੀ ਗੁਰੂ ਰਾਮ ਦਾਸ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ | ਅੱਜ ਦੇ ਪਹਿਲੇ ਦਿਨ ਦੇ ਕੈਂਪ ਵਿਚ ਕੋਵਿਡ ਰੋਕੂ ...

ਪੂਰੀ ਖ਼ਬਰ »

ਦਿਲਬਾਗ ਸਿੰਘ ਪਿੰਡ ਧੌਲ ਨੂੰ ਦਿੱਤੀ ਅੰਤਿਮ ਵਿਦਾਇਗੀ

ਭੱਦੀ, 14 ਜੂਨ (ਨਰੇਸ਼ ਧੌਲ) - ਇਲਾਕੇ ਦੀ ਨਾਮਵਰ ਸ਼ਖ਼ਸੀਅਤ ਸ: ਬਗ਼ੀਚਾ ਸਿੰਘ ਦੇ ਵੱਡੇ ਭਰਾ ਸਾਬਕਾ ਸਰਪੰਚ ਦਿਲਬਾਗ ਸਿੰਘ ਚਾਹਲ ਪਿੰਡ ਧੌਲ ਜੋ ਕੁੱਝ ਸਮਾਂ ਬਿਮਾਰ ਰਹਿਣ ਉਪਰੰਤ ਬੀਤੇ ਦਿਨ ਅਚਾਨਕ ਹੀ ਆਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ 'ਚ ਜਾ ...

ਪੂਰੀ ਖ਼ਬਰ »

ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸਕ ਸਮਝੌਤੇ 'ਤੇ ਪਿੰਡ ਮਹਾਲੋਂ 'ਚ ਲੱਡੂ ਵੰਡੇ

ਨਵਾਂਸ਼ਹਿਰ, 14 ਜੂਨ (ਗੁਰਬਖਸ਼ ਸਿੰਘ ਮਹੇ) - ਅੱਜ ਪਿੰਡ ਮਹਾਲੋਂ ਵਿਚ ਬਸਪਾ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਸਮਰਥਕਾਂ ਵਲੋਂ ਗੁਰੂ ਘਰ ਵਿਚ ਅਰਦਾਸ ਕਰਾਉਣ ਉਪਰੰਤ ਲੱਡੂ ਵੰਡੇ ਗਏ | ਇਸ ਮੌਕੇ ਰਸ਼ਪਾਲ ਮਹਾਲੋਂ ਪ੍ਰਧਾਨ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX