ਤਾਜਾ ਖ਼ਬਰਾਂ


ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  2 minutes ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  15 minutes ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  21 minutes ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  24 minutes ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  41 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  37 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  about 1 hour ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  about 1 hour ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 2 hours ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 2 hours ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 3 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 3 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 4 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 3 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 5 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 5 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 3 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 5 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਅੰਮ੍ਰਿਤਸਰ

ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਰਾਮਸਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਦਿਹਾੜਾ

ਅੰਮਿ੍ਤਸਰ, 14 ਜੂਨ (ਜਸਵੰਤ ਸਿੰਘ ਜੱਸ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ੍ਰੀ ਹਰਿਮੰਦਰ ਸਾਹਿਬ ਅਤੇ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਸਹਿਤ ਮਨਾਇਆ ਗਿਆ | ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ਵਿਚ ਸੰਗਤਾਂ ਗਰਮੀ ਤੇ ਕੋਰੋਨਾ ਦੀ ਪ੍ਰਵਾਹ ਕੀਤੇ ਬਿਨ੍ਹਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜੀਆਂ | ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾਂ ਦੇ ਚਾਰਾਂ ਕੋਨਿਆਂ 'ਚ ਸਥਿਤ ਛਬੀਲਾਂ 'ਤੇ ਅੱਜ ਸ਼ਹੀਦੀ ਦਿਹਾੜੇ ਮੌਕੇ ਸਾਰਾ ਦਿਨ ਠੰਡੇ ਮਿੱਠੇ ਜਲ ਵਰਤਾਏ ਗਏ | ਦੂਜੇ ਪਾਸੇ ਮੂਲ ਨਾਨਕਸ਼ਾਹੀ ਕੈਲੰਡਰ ਦੀਆਂ ਹਾਮੀ ਕਈ ਸਿੱਖ ਸੰਸਥਾਵਾਂ ਵਲੋਂ ਇਹ ਸ਼ਹੀਦੀ ਦਿਹਾੜਾ 16 ਜੂਨ ਨੂੰ ਮਨਾਇਆ ਜਾ ਰਿਹਾ ਹੈ |
ਇਸੇ ਦੌਰਾਨ ਗੁਰੂ ਸਾਹਿਬ ਦੇ ਚਰਨ ਕਮਲਾਂ ਦੀ ਛੋਹ ਪ੍ਰਾਪਤ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸੰਪਾਦਨ ਅਸਥਾਨ ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਵੀ ਸ਼ੋ੍ਰਮਣੀ ਕਮੇਟੀ ਵਲੋਂ ਹਰ ਸਾਲ ਵਾਂਗ ਸ਼ਹੀਦੀ ਦਿਹਾੜੇ ਮੌਕੇ ਮੁੱਖ ਸਮਾਗਮ ਸਜਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਜਾਣ ਉਪਰੰਤ ਦੇਰ ਸ਼ਾਮ ਤੱਕ ਸਜੇ ਗੁਰਮਤਿ ਦੀਵਾਨਾਂ ਦੌਰਾਨ ਗਿਆਨੀ ਜਸਵੰਤ ਸਿੰਘ ਕਥਾਵਾਚਕ ਨੇ ਸੰਗਤਾਂ ਨੂੰ ਪੰਜਵੇਂ ਪਾਤਸ਼ਾਹ ਦੀ ਲਾਸਾਨੀ ਸ਼ਹਾਦਤ ਦੇ ਸ਼ਹੀਦੀ ਪ੍ਰਸੰਗ ਦੀ ਕਥਾ ਸਰਵਨ ਕਰਾਉਂਦਿਆਂ ਅਕਾਲ ਪੁਰਖ ਦਾ ਭਾਣਾ ਮਿੱਠਾ ਕਰਕੇ ਮੰਨਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਭ ਾਈ ਬਿਕਰਮਜੀਤ ਸਿੰਘ, ਭਾਈ ਪਲਵਿੰਦਰ ਸਿੰਘ, ਭਾਈ ਸਰੂਪ ਸਿੰਘ, ਭਾਈ ਗੁਰਭੇਜ ਸਿੰਘ ਚਵਿੰਡਾ ਢਾਡੀ ਜਥਾ, ਭਾਈ ਤਰਸੇਮ ਸਿੰਘ, ਭਾਈ ਮਲਕੀਤ ਸਿੰਘ ਪ੍ਰਚਾਰਕ, ਭਾਈ ਹਰਦੇਵ ਸਿੰਘ, ਭਾਈ ਮਨਦੀਪ ਸਿੰਘ, ਭਾਈ ਸਤਨਮਾ ਸਿੰਘ ਤੇ ਭਾਈ ਗੁਰਬਚਨ ਸਿੰਘ ਹਜ਼ੂਰੀ ਰਾਗੀ ਗੁ: ਸ਼ਹੀਦਗੰਜ ਸਾਹਿਬ ਨੇ ਕਥਾ ਕੀਰਤਨ ਤੇ ਗੁਰਇਤਿਹਾਸ ਸਰਵਨ ਕਰਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਗੁ: ਸ੍ਰੀ ਰਾਮਸਰ ਸਾਹਿਬ ਵਿਖੇ ਪੁਰਾਤਨ ਸਮਿਆਂ ਤੋਂ ਲੱਗਦੀ ਆ ਰਹੀ ਛਬੀਲ 'ਤੇ ਅੱਜ ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਤੇ ਹੋਰਨਾਂ ਨੇ ਜਲ ਵਰਤਾਉਣ ਦੀ ਸੇਵਾ ਨਿਭਾਈ ਜਦੋਂ ਕਿ ਗੁਰਮਤਿ ਸਮਾਗਮਾਂ 'ਚ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਸੁਖਰਾਜ ਸਿੰਘ, ਜਗਜੀਤ ਸਿੰਘ ਖਾਲਸਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਸੰਗਤਾਂ ਹਾਜ਼ਰ ਸਨ |
ਸ਼ਹੀਦੀ ਦਿਹਾੜੇ ਦੇ ਸਬੰਧ 'ਚ ਹੀ ਅੱਜ ਗੁ: ਸ੍ਰੀ ਰਾਮਸਰ ਸਾਹਿਬ ਦੇ ਨਾਲ ਲੱਗਦੇ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੀ ਹਜਾਰਾਂ ਸੰਗਤਾਂ ਨਤਮਸਤਕ ਹੋਣ ਪੁੱਜੀਆਂ | ਗੁ: ਸਾਹਿਬ ਦੇ ਆਸਪਾਸ ਸੰਗਤਾਂ ਨੇ ਵੱਖ ਵੱਖ ਤਰ੍ਹਾਂ ਦੇ ਲੰਗਰ ਲਗਾ ਕੇ ਗੁਰੂ ਸਾਹਿਬ ਦੀ ਮਹਾਨ ਸ਼ਹਾਦਤ ਨੂੰ ਯਾਦ ਕੀਤਾ | ਗੁਰੂ ਨਗਰੀ 'ਚ ਸਥਿਤ ਪੰਚਮ ਪਾਤਸ਼ਾਹ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁ: ਸ੍ਰੀ ਟਾਹਲੀ ਸਾਹਿਬ ਸੰਤੋਖਸਰ ਸਮੇਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਤੇ ਬਾਜਾਰਾਂ ਵਿਚ ਵੀ ਛਬੀਲਾਂ ਤੇ ਲੰਗਰ ਵਰਤਾਏ ਗਏ |
ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਹੀਦੀ ਦਿਹਾੜਾ ਮਨਾਇਆ
ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਤੇ ਉਸ ਨਾਲ ਸਬੰਧਤ ਅਦਾਰਿਆਂ ਵਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਅੱਜ ਦੀਵਾਨ ਦੇ ਮੁੱਖ ਦਫ਼ਤਰ ਸਥਿਤ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਗਿਆ | ਇਸ ਮੌਕੇ ਗੁਰਮਤਿ ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦੇ ਸੰਗਤੀ ਰੂਪ ਵਿਚ ਕੀਤੇ ਗਏ ਪਾਠ ਨਾਲ ਹੋਈ | ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਤੇ ਅਦੁੱਤੀ ਸ਼ਹਾਦਤ ਦਾ ਜ਼ਿਕਰ ਕੀਤਾ | ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿਜੱਰ ਨੇ ਬੱਚਿਆਂ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਦੇ ਮਨੋਰਥ ਅਨੁਸਾਰ ਜੀਵਨ ਦੀਆਂ ਸੇਧਾਂ ਨਿਰਧਾਰਤ ਕਰਨ ਦੀ ਪ੍ਰੇਰਨਾ ਦਿੱਤੀ | ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਪ੍ਰੋਫੈਸਰ ਹਰੀ ਸਿੰਘ ਸੰਧੂ ਨੇ ਗੁਰੂ ਸਾਹਿਬ ਦੀ ਜੀਵਨੀ ਤੇ ਬੇਮਿਸਾਲ ਸ਼ਹਾਦਤ ਦੀ ਜਾਣਕਾਰੀ ਸਾਂਝੀ ਕੀਤੀ | ਸਮਾਗਮ ਮੌਕੇ ਦੀਵਾਨ ਦੇ ਐਡੀਸ਼ਨਲ ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਤਜਿੰਦਰ ਸਿੰਘ ਖ਼ਾਲਸਾ, ਮਨਮੋਹਨ ਸਿੰਘ ਮਜੀਠਾ ਰੋਡ, ਜਸਪਾਲ ਸਿੰਘ ਪੀ.ਸੀ.ਐਸ, ਅਵਤਾਰ ਸਿੰਘ ਘੁੱਲਾ, ਪ੍ਰਦੀਪ ਸਿੰਘ ਵਾਲੀਆ, ਸੁਖਜਿੰਦਰ ਸਿੰਘ ਪਿ੍ੰਸ, ਪ੍ਰੋ: ਸੂਬਾ ਸਿੰਘ, ਇੰਦਰਜੀਤ ਸਿੰਘ ਅੜੀ, ਗੁਰਭੇਜ ਸਿੰਘ, ਮਨਜੀਤ ਸਿੰਘ ਨਰੂਲਾ ਆਦਿ ਹਾਜ਼ਰ ਸਨ |

ਸੁਲਤਾਨਵਿੰਡ ਸਬ-ਸਿਡਰੀ ਹੈਲਥ ਸੈਂਟਰ ਦੇ ਸਟਾਫ਼ ਨੂੰ ਤੰਗ ਕਰਨ 'ਤੇ ਸਬੰਧਿਤ ਐਸ. ਐਮ. ਓ. ਖ਼ਿਲਾਫ਼ ਪਿੰਡ ਵਾਸੀਆਂ ਨੇ ਕੀਤਾ ਰੋਸ ਪ੍ਰਗਟ

ਸੁਲਤਾਨਵਿੰਡ, 14 ਜੂਨ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਪੱਤੀ ਮਨਸੂਰ ਦੀ ਸਥਿਤ ਸਬ-ਸਿਡਰੀ ਹੈਲਥ ਸੈਂਟਰ ਵਿਖੇ ਤਾਇਤਾਨ ਛੋਟੇ ਤੇ ਵੱਡੇ ਸਟਾਫ਼ ਦੀਆਂ ਬਦਲੀਆਂ ਨੂੰ ਲੈ ਕੇ ਪਿੰਡ ਸੁਲਤਾਨਵਿੰਡ ਦੇ ਇਲਾਕਾ ਵਾਸੀਆਂ ਨੇ ਸਬੰਧਤ ਐਸ. ਐਮ. ਓ. ਖ਼ਿਲਾਫ਼ ਰੋਸ ...

ਪੂਰੀ ਖ਼ਬਰ »

ਸਾਂਸਦ ਔਜਲਾ ਤੇ ਚੇਅਰਮੈਨ ਬੱਸੀ ਵਲੋਂ ਵਿਕਾਸ ਕੰਮਾਂ ਦੇ ਉਦਘਾਟਨ

ਵੇਰਕਾ, 14 ਜੂਨ (ਪਰਮਜੀਤ ਸਿੰਘ ਬੱਗਾ)-ਲੋਕ ਸਭਾ ਹਲਕਾ ਅੰਮਿ੍ਤਸਰ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਦੁਆਰਾ ਹਲਕਾ ਪੂਰਬੀ ਦੀ ਵਾਰਡ ਨੰ: 20 ਦੇ ਇਲਾਕੇ ਗੁਰੂ ਨਗਰ 'ਚ ਗੁਲਾਬ ਹਾਊਸ ਨੇੜੇ ਸੀਵਰੇਜ਼ ਤੇ ਵਾਟਰ ਸਲਪਾਈ ...

ਪੂਰੀ ਖ਼ਬਰ »

ਟੀ. ਬੀ. ਹਸਪਤਾਲ 'ਚੋਂ ਪੁਲਿਸ ਨੂੰ ਚਕਮਾ ਦੇ ਕੇ ਭੱਜੇ ਮੁਜਰਮ ਪਾਸੋਂ ਸਾਢੇ 27 ਲੱਖ ਦੀ ਹੈਰੋਇਨ ਬਰਾਮਦ

ਅੰਮਿ੍ਤਸਰ, 14 ਜੂਨ (ਰੇਸ਼ਮ ਸਿੰਘ)-ਜੇਲ੍ਹ ਤੋਂ ਇਲਾਜ ਲਈ ਇਥੇ ਟੀ. ਬੀ. ਹਸਪਤਾਲ ਲਿਆਂਦੇ 1 ਮੁਜ਼ਰਿਮ ਵਲੋਂ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋੋਣ ਦੇ ਚਰਚਿਤ ਮਾਮਲੇ 'ਚ ਪੁਲਿਸ ਹੱਥ ਵੱਡੀ ਸਫ਼ਲਤਾ ਲੱਗੀ ਹੈ | ਪੁਲਿਸ ਵਲੋਂ ਨਾਂ ਕੇਵਲ ਉਸਨੂੰ ਦੁਬਾਰਾ ਕਾਬੂ ਹੀ ਕਰ ਲਿਆ ...

ਪੂਰੀ ਖ਼ਬਰ »

ਕੋੋਰੋਨਾ ਦੇ ਮਿਲੇ 55 ਨਵੇਂ ਮਰੀਜ਼

ਅੰਮਿ੍ਤਸਰ, 14 ਜੂਨ (ਰੇਸ਼ਮ ਸਿੰਘ)-ਬੀਤੇ ਢਾਈ ਮਹੀਨਿਆਂ 'ਚ ਕੋਰੋਨਾ ਮਾਮਲਿਆਂ ਦਾ ਸਭ ਤੋਂ ਘੱਟ ਅੰਕੜਾ ਅੱਜ ਪਾਇਆ ਗਿਆ ਹੈ ਜਿਥੇ ਕੇਵਲ ਨਵੇਂ ਪਾਜ਼ੀਟਿਵ ਮਰੀਜ਼ ਕੇਵਲ 55 ਹੀ ਰਿਪੋਰਟ ਹੋਏ ਹਨ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 144 ਹੋ ਗਈ ...

ਪੂਰੀ ਖ਼ਬਰ »

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁਲਤਵੀ ਕੀਤੀ ਪਾਕਿਸਤਾਨ ਯਾਤਰਾ

ਅੰਮਿ੍ਤਸਰ, 14 ਜੂਨ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪ੍ਰਸਤਾਵਿਤ ਪਾਕਿਸਤਾਨ ਯਾਤਰਾ ਰੱਦ ਕਰ ਦਿੱਤੀ ਹੈ | ਉਨ੍ਹਾਂ ਦੇ ਕੁੱਝ ਸਾਥੀਆਂ ਸਮੇਤ ਪੰਜਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਮੌਕੇ ਗੁ: ...

ਪੂਰੀ ਖ਼ਬਰ »

ਸੋਨੀ ਵਲੋਂ ਨਵੀਂ ਸੜਕ ਤੇ ਟਿਊਬਵੈੱਲ ਦਾ ਉਦਘਾਟਨ

ਅੰਮਿ੍ਤਸਰ, 14 ਜੂਨ (ਰੇਸ਼ਮ ਸਿੰਘ)-ਕੈਬਨਿਟ ਮੰਤਰੀ ਸ੍ਰੀ ਓ. ਪੀ. ਸੋਨੀ ਨੇ ਪੰਜਾਬ ਨੂੰ ਪ੍ਰਦੂਸ਼ਨ ਮੁਕਤ ਬਣਾਉਣ ਦਾ ਸੱਦਾ ਦਿੰਦੇ ਹੋਏ ਕਿਹਾ ਕਿ ਸੁਰੱਖਿਅਤ ਤੇ ਸਾਫ-ਸੁਥਰੇ ਚੌਗਿਰਦੇ ਵਾਸਤੇ ਮਿੱਥੇ ਹੋਏ ਟੀਚਿਆਂ ਦੀ ਪੂਰਤੀ ਲਈ ਸਾਰੇ ਸਬੰਧਤ ਵਿਭਾਗਾਂ ਦਰਮਿਆਨ ...

ਪੂਰੀ ਖ਼ਬਰ »

ਜੇਲ੍ਹ 'ਚੋਂ ਤਲਾਸ਼ੀ ਦੌਰਾਨ 4 ਮੋਬਾਈਲ ਫ਼ੋਨ ਮਿਲੇ

ਅੰਮਿ੍ਤਸਰ, 14 ਜੂਨ (ਰੇਸ਼ਮ ਸਿੰਘ)-ਇਥੇ ਕੇਂਦਰੀ ਜੇਲ੍ਹ ਫਤਾਹਪੁਰ ਵਿਖੇ ਕੈਦੀਆਂ ਵਲੋਂ ਮੋਬਾਈਲ ਵਰਤੋਂ ਕਰਨ ਦੀਆਂ ਸ਼ਿਕਾਇਤਾਂ ਉਪਰੰਤ ਕੀਤੀ ਤਲਾਸ਼ੀ ਮੁਹਿੰਮ 'ਚ 4 ਹੋਰ ਮੋਬਾਈਲ, 2 ਚਾਰਜ਼ਰ ਤੇ 2 ਬੈਟਰੀਆਂ ਵੀ ਬਰਾਮਦ ਹੋਈਆਂ ਹਨ | ਬਹਾਦੁਰ ਸਿੰਘ ਸਹਾਇਕ ਸੁਪਰਡੈਂਟ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ

ਵੇਰਕਾ, 14 ਜੂਨ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਹਰਿ ਰਾਇ ਸਾਹਿਬ ਮਜੀਠਾ ਰੋਡ ਵਿਖੇ ਪ੍ਰਬੰਧਕ ਕਮੇਟੀ ਦੁਆਰਾ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ...

ਪੂਰੀ ਖ਼ਬਰ »

ਪਿੰਗਲਵਾੜਾ ਦੇ ਜੁੜਵਾ ਬੱਚਿਆਂ ਸੋਹਨਾ ਤੇ ਮੋਹਨਾ ਨੇ ਮਨਾਇਆ 18ਵਾਂ ਜਨਮ ਦਿਨ

ਅੰਮਿ੍ਤਸਰ, 14 ਜੂਨ (ਹਰਮਿੰਦਰ ਸਿੰਘ)-14 ਜੂਨ 2003 ਨੂੰ ਦਿੱਲੀ ਦੇ ਸੁਚੀਤਾ ਕਿ੍ਪਲਾਨੀ ਹਸਪਤਾਲ ਵਿਚ ਮਾਤਾ ਕਾਮਨੀ ਦੀ ਕੁੱਖੋਂ ਸੁਰਜੀਤ ਕੁਮਾਰ ਦੇ ਘਰ ਜਨਮੇ ਆਪਸ 'ਚ ਜੁੜੇ ਦੋ ਬੱਚਿਆਂ ਨੇ ਭਗਤ ਪੂਰਨ ਸਿੰਘ ਪਿੰਗਲਵਾੜਾ ਵਿਖੇ ਆਪਣਾ 18 ਜਨਮ ਦਿਨ ਮਨਾਇਆ | ਦੋ ਸਿਰ, ਇਕ ਜਿਗਰ, ...

ਪੂਰੀ ਖ਼ਬਰ »

'ਉੱਡਦਾ ਪੰਜਾਬ' ਦਾ ਦਾਗ ਧੋਣ ਲਈ ਅੰਮਿ੍ਤਸਰ 'ਚ 'ਪੜ੍ਹਦਾ ਪੰਜਾਬ' ਦੀ ਨਿਵੇਕਲੀ ਪਹਿਲ

ਅੰਮਿ੍ਤਸਰ, 14 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਨਸ਼ਿਆਂ ਦੇ ਪ੍ਰਚਲਣ ਕਾਰਨ ਸੂਬੇ ਦੇ ਮੱਥੇ 'ਤੇ ਲੱਗੇ 'ਉਡਦਾ ਪੰਜਾਬ' ਦੇ ਦਾਗ ਨੂੰ ਧੋਣ ਅਤੇ ਬੱਚਿਆਂ 'ਚ ਕਿਤਾਬਾਂ ਪੜ੍ਹਣ ਦੀ ਰੁਚੀ ਨੂੰ ਮੁੜ ਸੁਰਜੀਤ ਕਰਨ ਲਈ ਸਮਾਜ ਸੇਵੀ ਸੰਸਥਾ ਸਨਸ਼ਾਇਨ ਯੂਥ ਕਲੱਬ ਵਲੋਂ ...

ਪੂਰੀ ਖ਼ਬਰ »

ਬਲਵਿੰਦਰ ਸਿੰਘ ਬਾਠ ਮੈਨੇਜਰ ਨਿਯੁਕਤ

ਛੇਹਰਟਾ, 14 ਜੂਨ (ਵਡਾਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਭਾਈ ਪਲਵਿੰਦਰ ਸਿੰਘ ਬਾਠ ਨੂੰ ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਸੰਨ ਸਾਹਿਬ ਜੀ ਬਾਸਰਕੇ ਗਿੱਲਾਂ ਵਿਖੇ ਮੈਨੇਜਰ ਨਿਯੁਕਤ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਛਬੀਲ ਲਗਾਈ

ਸੁਲਤਾਨਵਿੰਡ, 14 ਜੂਨ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੋਟ ਮਿੱਤ ਸਿੰਘ ਭਾਈ ਮੰਝ ਸਾਹਿਬ ਰੋਡ ਵਿਖੇ ਸਾਬਕਾ ਕੌਂਸਲਰ ਅਮਰੀਕ ਸਿੰਘ ਲਾਲੀ ਦੇ ਲੜਕੇ ਡਾ: ਸਤਿੰਦਰ ਸਿੰਘ ਦੀ ਅਗਵਾਈ ਹੇਠ ਤੇ ਇਲਾਕੇ ਦੀਆਂ ਸਮੂਹ ...

ਪੂਰੀ ਖ਼ਬਰ »

ਕੇਂਦਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨਾਲ ਦੇਸ਼ ਦਾ ਹਰੇਕ ਵਰਗ ਹੋਵੇਗਾ ਪ੍ਰਭਾਵਿਤ-ਯਾਦਵ

ਅੰਮਿ੍ਤਸਰ, 14 ਜੂਨ (ਹਰਮਿੰਦਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ 'ਚ ਚੱਲ ਰਹੇ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਲਈ ਪ੍ਰਗਤੀਸ਼ੀਲ ਲੇਖਕ ਸੰਘ ਦੇ ਕੌਮੀ ਜਨਰਲ ਸਕੱਤਰ ਡਾ: ਸੁਖਦੇਵ ਸਿੰਘ ਸਿਰਸਾ, ਸੁਰਜੀਤ ਜੱਜ, ਫੋਕਲੋਰ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਛੇਹਰਟਾ, 14 ਜੂਨ (ਵਡਾਲੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰੂ ਨਾਨਕ ਨਾਮ ਲੇਵਾ ਭੇਟਾ ਰਹਿਤ ਅਖੰਡ ਪਾਠ ਸਭਾ ਨਿਊ ਰਣਜੀਤਪੁਰਾ ਛੇਹਰਟਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧਾਰਮਿਕ ਗੁਰਮਤਿ ਸਮਾਗਮ ਕਰਵਾਇਆ ਗਿਆ, ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦਾ ਬਸਪਾ ਨਾਲ ਗੱਠਜੋੜ ਕੈਪਟਨ ਸਰਕਾਰ ਨੂੰ ਚਲਦਾ ਕਰੇਗਾ-ਡਾ: ਵੇਰਕਾ, ਵਡਾਲੀ

ਛੇਹਰਟਾ, 14 ਜੂਨ (ਵਡਾਲੀ)-ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਅੱਜ ਸ਼੍ਰੋਮਣੀ ਅਕਾਲੀ ਦੇ ਵਰਕਿੰਗ ਕਮੇਟੀ ਮੈਂਬਰ ਦਿਲਬਾਗ ਸਿੰਘ ਵਡਾਲੀ ਤੇ ਹਲਕਾ ਪੱਛਮੀ ਦੇ ਸਹਾਇਕ ਅਬਜ਼ਰਵਰ ਗੁਰਪ੍ਰੀਤ ਸਿੰਘ ਵਡਾਲੀ ਦੇ ਗ੍ਰਹਿ ਵੜੈਚ ...

ਪੂਰੀ ਖ਼ਬਰ »

ਗੁਰੂ ਨਾਨਕ ਖ਼ਾਲਸਾ ਕਾਲਜ ਮੁੰਬਈ ਵਿਖੇ ਬਾਲੀਵੁੱਡ ਗਾਇਕ ਮੀਕਾ ਸਿੰਘ ਤੇ ਹੋਰ ਅਦਾਕਾਰਾਂ ਵਲੋਂ ਵੈਕਸੀਨੇਸ਼ਨ ਕੈਂਪ ਦਾ ਉਦਘਾਟਨ

ਅੰਮਿ੍ਤਸਰ, 14 ਜੂਨ (ਜੱਸ)-ਮੁੰਬਈ ਦੇ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਦਿਸ਼ਾ ਨਿਰਦੇਸ਼ਾਂ 'ਤੇ ਮੁਫ਼ਤ ਕੋਰੋਨਾ ਟੀਕਾਕਰਨ ਕੈਂਪ ਦੀ ਸ਼ੁਰੂਆਤ ਮਸ਼ਹੂਰ ਬਾਲੀਵੁੱਡ ਗਾਇਕ ਮੀਕਾ ਸਿੰਘ ਤੇ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 14 ਜੂਨ (ਰੇਸ਼ਮ ਸਿੰਘ)-ਥਾਣਾ ਗੇਟ ਹਕੀਮਾਂ ਦੀ ਪੁਲਿਸ ਵਲੋਂ 127 ਗ੍ਰਾਮ ਹੈਰੋਇਨ ਸਮੇਤ ਇਕ ਤਸਕਰ ਨੂੰ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਿਲ ਕੀਤੀ ਹੈ | ਸਬ ਇੰਸ: ਦਿਲਬਾਗ ਸਿੰਘ ਵਲੋਂ ਕੀਤੀ ਗਈ ਕਾਰਵਾਈ ਤਹਿਤ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਸ਼ਨਾਖਤ ਮਨਦੀਪ ...

ਪੂਰੀ ਖ਼ਬਰ »

ਗੁਰਦੁਆਰਾ ਸੰਨ੍ਹ ਸਾਹਿਬ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ

ਛੇਹਰਟਾ, 14 ਜੂਨ (ਵਡਾਲੀ)-ਇਤਿਹਾਸਕ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲਾਂ ਵਿਖੇ ਮੈਨੇਜਰ ਪਲਵਿੰਦਰ ਸਿੰਘ ਬਾਠ ਦੀ ਅਗਵਾਈ 'ਚ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਏ ਗਏ ...

ਪੂਰੀ ਖ਼ਬਰ »

ਸੰਤ ਬਾਬਾ ਦਰਸ਼ਨ ਸਿੰਘ ਦੇ ਨਾਂਅ 'ਤੇ ਵਸਿਆ ਨਗਰ ਅਬਾਦੀ ਬਾਬਾ ਦਰਸ਼ਨ ਸਿੰਘ ਕਾਲੋਨੀ

ਸੁੱਖ ਵਡਾਲੀ 7087244886 ਛੇਹਰਟਾ- ਵਿਧਾਨ ਸਭਾ ਹਲਕਾ ਪੱਛਮੀ ਅੰਮਿ੍ਤਸਰ ਤੇ ਬਲਾਕ ਵੇਰਕਾ ਦਾ ਅਹਿਮ ਪਿੰਡ ਅਬਾਦੀ ਬਾਬਾ ਦਰਸ਼ਨ ਸਿੰਘ ਕਲੋਨੀ ਹੈ | ਮੇਨ ਬਾਈਪਾਸ ਕਾਲੇ ਘਣੂਪੁਰ ਨਾਲ ਸਥਿਤ ਅਬਾਦੀ ਡੇਰਾ ਬਾਬਾ ਦਰਸ਼ਨ ਸਿੰਘ ਕਲੋਨੀ ਨਗਰ ਹੈ | ਇੱਥੇ ਸੱਚਖੰਡ ਵਾਸੀ ਬ੍ਰਹਮ ...

ਪੂਰੀ ਖ਼ਬਰ »

ਆਈਲਟਸ ਸੈਂਟਰਾਂ ਨੂੰ ਵੀ ਅੱਧੇ ਵਿਦਿਆਰਥੀਆਂ ਨਾਲ ਸੈਂਟਰ ਖੋਲ੍ਹਣ ਦੀ ਇਜਾਜਤ ਦਿੱਤੀ ਜਾਵੇ- ਏ. ਵੀ. ਆਈ. ਸੀ.

ਅੰਮਿ੍ਤਸਰ, 14 ਜੂਨ (ਹਰਮਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਇਸ ਦੀ ਰੋਕਥਾਮ ਲਈ ਲਗਾਈਆਂ ਪਾਬੰਦੀਆਂ 'ਚ ਦਿੱਤੀ ਗਈ ਢਿੱਲ ਦੌਰਾਨ ਅੱਧੇ ਸਟਾਫ਼ ਨਾਲ ਦਫ਼ਤਰ ਖੋਲ੍ਹਣ ਦੇ ਜਾਰੀ ਕੀਤੇ ਆਦੇਸ਼ਾਂ ਦੀ ਸ਼ਲਾਘਾ ਕਰਦੇ ਹੋਏ ਐਸੋਸੀਏਸ਼ਨ ਆਫ਼ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX