ਤਾਜਾ ਖ਼ਬਰਾਂ


3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫ਼ਸਰਾਂ ਦੇ ਤਬਾਦਲੇ
. . .  1 day ago
ਫਗਵਾੜਾ, 25 ਸਤੰਬਰ (ਕਿੰਨੜਾ) - ਪੰਜਾਬ ਵਿਚ 3 ਆਈ.ਏ.ਐਸ. ਅਤੇ 3 ਪੀ.ਸੀ.ਐਸ. ਅਫਸਰਾਂ ਦੇ ਤਬਾਦਲੇ ਹੋਏ ਹਨ...
ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  1 day ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  1 day ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  1 day ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  1 day ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  1 day ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  1 day ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  1 day ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  1 day ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  1 day ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  1 day ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  1 day ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  1 day ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  1 day ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  1 day ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  1 day ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  1 day ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  1 day ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  1 day ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  1 day ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਲੁਧਿਆਣਾ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਲੁਧਿਆਣਾ, 14 ਜੂਨ (ਕਵਿਤਾ ਖੁੱਲਰ)- ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ 'ਚ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰਾਂ 'ਚ ਹਾਜ਼ਰੀ ਭਰੀ ਅਤੇ ਵੱਖ-ਵੱਖ ਥਾਈਾ ਸੰਗਤਾਂ ਵਲੋਂ ਲੰਗਰ ਤੇ ਛਬੀਲਾਂ ਲਗਾਈਆਂ ਗਈਆਂ |
ਗੁ: ਸ਼ਹੀਦ ਬਾਬਾ ਦੀਪ ਸਿੰਘ
ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਸਮੂਹ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਕੀਤੇ | ਉਪਰੰਤ ਦੀਵਾਨ ਸਜਾਏ ਗਏ ਜਿਸ ਵਿਚ ਭਾਈ ਸਤਿੰਦਰ ਸਿੰਘ ਜਗਾਧਰੀ ਵਾਲੇ, ਭਾਈ ਕਿਰਪਾਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਰਾਗੀ ਜੱਥਿਆਂ ਵਲੋਂ ਕੀਰਤਨ ਕੀਤਾ ਗਿਆ | ਸਮਾਗਮ 'ਚ ਸੁਰਿੰਦਰਪਾਲ ਸਿੰਘ ਬਿੰਦਰਾ, ਹਰਭਜਨ ਸਿੰਘ ਡੰਗ, ਸੁਖਵਿੰਦਰਪਾਲ ਸਿੰਘ ਲਾਲੀ, ਬਾਬਾ ਅਜੀਤ ਸਿੰਘ, ਅਮਰਜੀਤ ਸਿੰਘ ਟਿੱਕਾ, ਹਰਵਿੰਦਰਪਾਲ ਸਿੰਘ ਚਾਵਲਾ, ਨਵਪ੍ਰੀਤ ਸਿੰਘ ਬਿੰਦਰਾ, ਅਮਰਪਾਲ ਸਿੰਘ ਸਰਨਾ, ਕੰਵਲਜੀਤ ਸਿੰਘ ਬਿੰਦਰਾ, ਹਰਪ੍ਰੀਤ ਸਿੰਘ ਰਾਜਧਾਨੀ, ਜਸਵਿੰਦਰ ਸਿੰਘ ਸੇਠੀ, ਚਰਨਜੀਤ ਸਿੰਘ ਪੀ.ਐਸ.ਬੀ, ਚੇਤਨ ਖੰਨਾ, ਸੁਲਖਣ ਸਿੰਘ ਕੰਡਾ, ਰਾਜਬੀਰ ਸਿੰਘ, ਵਰਿੰਦਰ ਸਿੰਘ ਕੰਡਾ, ਮਨੀ ਖਾਲਸਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਗੁ: ਕਲਗੀਧਰ ਸਿੰਘ ਸਭਾ
ਲੁਧਿਆਣੇ ਦੇ ਕੇਂਦਰੀ ਸਥਾਨ ਗੁਰਦੁਆਰਾ ਕਲਗੀਧਰ ਸਿੰਘ ਸਭਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ | ਅੰਮਿ੍ਤ ਵੇਲੇ ਤੋਂ ਦੁਪਹਿਰ ਤੱਕ ਵਿਸ਼ੇਸ਼ ਦੀਵਾਨ ਸਜਾਏ ਗਏ, ਜਿਸ ਭਾਈ ਜਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਹਿਬ ਵਾਲੇ, ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਦਰਬਾਰ ਸਾਹਿਬ ਵਾਲੇ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ ਵਾਲੇ, ਭਾਈ ਜੋਧਵੀਰ ਸਿੰਘ ਲੁਧਿਆਣੇ ਵਾਲੇ, ਭਾਈ ਗਰੁਮਿੰਦਰਪਾਲ ਸਿੰਘ ਲਾਲ ਵੀਰਜੀ, ਭਾਈ ਲਵਪ੍ਰੀਤ ਸਿੰਘ ਬਟਾਲੇ ਵਾਲੇ, ਭਾਈ ਗਗਨਦੀਪ ਸਿੰਘ ਲੁਧਿਆਣੇ ਵਾਲੇ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਨੇ ਕਥਾ-ਕੀਰਤਨ ਕੀਤਾ | ਇਸ ਮੌਕੇ ਪ੍ਰਧਾਨ ਗੁਰਮੀਤ ਸਿੰਘ, ਜਰਨਲ ਸਕੱਤਰ ਜਰਨੈਲ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਦਰਸ਼ਨ ਸਿੰਘ ਰਾਜੂ, ਮਹਿੰਦਰ ਪਾਲ ਸਿੰਘ, ਸੰਤੋਖ ਸਿੰਘ ਖੁਰਾਣਾ, ਗੁਰਚਰਨ ਸਿੰਘ ਚੰਨ, ਗੁਰਮਿੰਦਰ ਸਿੰਘ ਬੱਤਰਾ, ਦਰਸ਼ਨ ਸਿੰਘ, ਗੁਰਦੀਪ ਸਿੰਘ ਸੇਰਾ, ਤਰਨਜੀਤ ਸਿੰਘ, ਤੇਜਿੰਦਰ ਸਿੰਘ, ਹਰਮਿੰਦਰ ਸਿੰਘ ਹੈਪੀ ਆਦਿ ਹਾਜ਼ਰ ਸਨ |
ਗੁ: ਦੂਖ ਨਿਵਾਰਨ ਸਾਹਿਬ
ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਵਿਖੇ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਜਥਿਆਂ ਭਾਈ ਸਤਵਿੰਦਰ ਸਿੰਘ, ਭਾਈ ਗੁਰਕੀਰਤ ਸਿੰਘ, ਭਾਈ ਸੁਖਵੰਤ ਸਿੰਘ, ਭਾਈ ਸਿਮਰਨਜੀਤ ਸਿੰਘ, ਭਾਈ ਗਗਨਦੀਪ ਸਿੰਘ, ਭਾਈ ਸੁਰਿੰਦਰ ਸਿੰਘ ਤੇ ਭਾਈ ਜਬਰਤੋਡ ਸਿੰਘ ਨੇ ਕੀਰਤਨ ਕੀਤਾ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਪ੍ਰਧਾਨ ਪਿ੍ਤਪਾਲ ਸਿੰਘ ਨੇ ਰਾਗੀ ਜੱਥਿਆਂ ਨੂੰ ਸਨਮਾਨਿਤ ਕੀਤਾ, ਜਦਕਿ ਜਨਰਲ ਸਕੱਤਰ ਅਵਤਾਰ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਬਾਰੇ ਰੋਸ਼ਨੀ ਪਾਈ | ਸਮਾਗਮ ਦੌਰਾਨ ਰਣਦੀਪ ਸਿੰਘ ਡਿੰਪਲ, ਕੁਲਦੀਪ ਸਿੰਘ ਦੂਆ, ਗੁਰਪ੍ਰੀਤ ਸਿੰਘ ਵਿੰਕਲ, ਕੰਵਲਪ੍ਰੀਤ ਸਿੰਘ, ਜਗਜੋਤ ਸਿੰਘ, ਹਰਜੋਤ ਸਿੰਘ ਹੈਰੀ, ਅਰਵਿੰਦਰ ਸਿੰਘ ਧੰਜਲ, ਰਜਿੰਦਰਪਾਲ ਸਿੰਘ ਟਿੰਕੂ, ਚੰਨਪ੍ਰੀਤ ਸਿੰਘ, ਅਰਸ਼ਪ੍ਰੀਤ ਸਿੰਘ, ਗੁਰਿੰਦਰਪਾਲ ਸਿੰਘ, ਹਰਦੀਪ ਸਿੰਘ, ਜਤਿੰਦਰ ਸਿੰਘ ਅਤੇ ਸਤਨਾਮ ਸਿੰਘ ਹਾਜ਼ਰ ਹੋਏ |
ਜਵੱਦੀ ਟਕਸਾਲ ਵਿਖੇ ਸਮਾਗਮ
ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਵਿਖੇ ਗੁਰਮਤਿ ਸਮਾਗਮ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੇ ਦੇਖਰੇਖ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ਆਖੰਡ ਪਾਠ ਦੇ ਭੋਗ ਉਪਰੰਤ ਸੁਖਮਨੀ ਸਾਹਿਬ ਦੇ ਪਾਠ ਹੋਏ ਜੋ ਕਿ ਪਿਛਲੇ 40 ਦਿਨਾਂ ਤੋਂ ਨਿਰੰਤਰ ਗੁਰੂ ਦੀ ਸੰਗਤਾਂ ਦੁਬਾਰਾ ਕੀਤੇ ਗਏ | ਗੁਰਸ਼ਬਦ ਸੰਗੀਤ ਅਕੈਡਮੀ ਜਵੱਦੀ ਟਕਸਾਲ ਦੇ ਵਿਦਿਆਰਥੀਆਂ ਨੇ ਕੀਰਤਨ ਕੀਤਾ | ਉਪਰੰਤ ਜਵੱਦੀ ਟਕਸਾਲ ਦੇ ਮੁਖੀ ਸ਼੍ਰੋਮਣੀ ਸਿੱਖ ਪ੍ਰਚਾਰਕ ਸੰਤ ਬਾਬਾ ਅਮੀਰ ਸਿੰਘ ਨੇ ਸੰਗਤਾਂ ਧਾਰਮਿਕ ਵਿਚਾਰਾਂ ਦੀ ਸਾਂਝ ਪਾਈ |
ਗੁ: ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ 'ਚ ਬੀਬੀ ਬਲਜੀਤ ਕੌਰ ਤਲਵਾੜੇ ਵਾਲਿਆਂ ਦੇ ਕੀਰਤਨੀ ਜਥੇ ਸਮੇਤ ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਹਾਜ਼ਰੀ ਭਰੀ | ਗੁਰਦੁਆਰਾ ਪ੍ਰਧਾਨ ਇੰਦਰਜੀਤ ਸਿੰਘ ਮੱਕੜ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਵਿਚ ਪਹਿਲੀ ਤੇ ਦੁਨੀਆਂ ਦੇ ਇਤਿਹਾਸ ਵਿਚ ਇਕ ਲਾਸਾਨੀ ਤੇ ਬੇਮਿਸਾਲ ਸ਼ਹਾਦਤ ਹੈ | ਇਸ ਮੌਕੇ ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਜਗਦੇਵ ਸਿੰਘ ਕਲਸੀ, ਅੱਤਰ ਸਿੰਘ ਮੱਕੜ, ਬਲਜੀਤ ਸਿੰਘ ਬਾਵਾ, ਰਜਿੰਦਰ ਸਿੰਘ ਡੰਗ, ਅਵਤਾਰ ਸਿੰਘ ਬੀ.ਕੇ, ਪਰਮਜੀਤ ਸਿੰਘ ਸੇਠੀ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਤਜਿੰਦਰ ਸਿੰਘ ਪਿੰਕੀ, ਦਵਿੰਦਰ ਮੋਹਨ ਸਿੰਘ ਨਿੱਪੀ, ਹਰਪਾਲ ਸਿੰਘ ਖਾਲਸਾ ਫਰਨੀਚਰ, ਕੁਲਦੀਪ ਸਿੰਘ ਖਾਲਸਾ ਆਦਿ ਹਾਜ਼ਰ ਸਨ |
ਗੁ: ਸ਼ਹੀਦਾਂ ਫੇਰੂਮਾਨ
ਸਿੱਖ ਸ਼ਹੀਦਾਂ ਦਾ ਯਾਦਗਾਰੀ ਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਕ ਵਿਖੇ ਅੰਮਿ੍ਤ ਵੇਲੇ ਤੋਂ ਦੇਰ ਸ਼ਾਮ ਤੱਕ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਜਸਪਾਲ ਸਿੰਘ ਮਿਗਲਾਨੀ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਲਵਪ੍ਰੀਤ ਸਿੰਘ ਭੰਗੂ ਫਿਲੌਰ, ਭਾਈ ਹਰਪ੍ਰੀਤ ਸਿੰਘ ਜਮਾਲਪੁਰ ਵਾਲੇ ਅਤੇ ਭਾਈ ਸ਼ੌਕੀਨ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੇ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਹਰਪ੍ਰੀਤ ਸਿੰਘ, ਭਾਈ ਸੁਖਦੇਵ ਸਿੰਘ, ਗੁਰਦੁਆਰਾ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ, ਮਾਤਾ ਅੰਮਿ੍ਤ ਕੌਰ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਸਤਪਾਲ ਸਿੰਘ ਪਾਲ, ਪਰਮਜੀਤ ਸਿੰਘ ਲਾਇਲਪੁਰੀ, ਅਰਜਨ ਸਿੰਘ ਚੀਮਾ, ਤਰਲੋਚਨ ਸਿੰਘ ਬੱਬਰ, ਸੁਰਜੀਤ ਸਿੰਘ ਮਠਾੜੂ, ਮੋਹਣ ਸਿੰਘ ਚੌਹਾਨ, ਗੁਰਚਰਨ ਸਿੰਘ ਗੁਰੂ, ਸੁਰਿੰਦਰਜੀਤ ਸਿੰਘ ਮੱਕੜ, ਇੰਦਰਜੀਤ ਸਿੰਘ ਗੋਲਾ, ਜਤਿੰਦਰਪਾਲ ਸਿੰਘ ਸਲੂਜਾ, ਸੋਹਣ ਸਿੰਘ ਗੋਗਾ, ਗੁਰਮੀਤ ਸਿੰਘ ਨਿੱਝਰ, ਦਵਿੰਦਰ ਸਿੰਘ ਸਿੱਬਲ ਵੀ ਗੁਰੂ ਘਰ ਨਤਮਸਤਕ ਹੋਏ |
ਗੁ: ਸ੍ਰੀ ਸੁਖਮਨੀ ਸਾਹਿਬ
ਗੁਰਦੁਆਰਾ ਸ੍ਰੀ ਸੁਖਮਨੀ ਸਾਹਿਬ ਦੁਗਰੀ ਵਿਖੇ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥਿਆਂ ਤੋਂ ਇਲਾਵਾ ਇਸਤਰੀ ਸਤਿਸੰਗ ਸਭ ਦੀਆਂ ਬੀਬੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ ਤੇ ਸ੍ਰੀ ਸੁਖਮਨੀ ਸਾਹਿਬ ਸੰਗੀਤ ਅਕੈਡਮੀ ਦੀ ਬੀਬੀਆਂ ਨੇ ਕੀਰਤਨ ਕੀਤਾ | ਦੀਵਾਨ ਦੀ ਸਮਾਪਤੀ ਸਮੇਂ ਮੀਰੀ ਪੀਰੀ ਖਾਲਸਾ ਜੱਥਾ ਯਮਨਾ ਨਗਰ ਵਾਲਿਆਂ ਦੀਆਂ ਬੀਬੀਆਂ ਨੇ ਕੀਰਤਨ ਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਮੁੱਖ ਸੇਵਾਦਾਰ ਅਰਵਿੰਦਰ ਸਿੰਘ, ਨਿਰਭੈ ਸਿੰਘ, ਵਸਾਖਾ ਸਿੰਘ, ਮਹਿੰਦਰ ਸਿੰਘ, ਕੰਵਲ ਨੈਨ ਸਿੰਘ ਭਾਟੀਆ, ਰਾਮ ਸਿੰਘ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਨਰਿੰਦਰ ਸਿੰਘ, ਅਨਵਿੰਦਰ ਸਿੰਘ ਮਾਨ ਨੇ ਹਾਜ਼ਰੀ ਭਰੀ |
ਗੁ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ
ਗੁਰਦਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸਤਿਸੰਗ ਸਭਾ ਹਾਉਸਿੰਗ ਬੋਰਡ ਕਾਲੋਨੀ ਭਾਈ ਰਣਧੀਰ ਸਿੰਘ ਨਗਰ ਵਿਖੇ ਭੋਗ ਉਪਰੰਤ ਕਥਾਵਾਚਕ, ਰਾਗੀ ਸਿੰਘ ਤੇ ਸੁਖਮਨੀ ਸਾਹਿਬ ਜਥੇ ਦੀਆਂ ਬੀਬੀਆਂ ਨੇ ਸੰਗਤਾਂ ਗੁਰ ਸ਼ਬਦ ਨਾਲ ਜੋੜਿਆ ਅਤੇ ਕਥਾਵਾਚਕ ਭਾਈ ਸਾਹਿਬ ਨੇ ਸਿੱਖ ਇਤਿਹਾਸ 'ਤੇ ਚਾਨਣਾ ਪਾਇਆ | ਗੁਰਦਆਰਾ ਸਾਹਿਬ ਦੇ ਪ੍ਰਧਾਨ ਜਥੇਦਾਰ ਨਛੱਤਰ ਸਿੰਘ ਸਿੱਧੂ ਤੇ ਜਨਰਲ ਸਕੱਤਰ ਕੁਲਵੰਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਦੀਪ ਸਿੰਘ ਲੀਲ, ਸਰਪੰਚ ਨਰੈਣ ਸਿੰਘ ਦੋਲੋ, ਬਲਜੀਤ ਸਿੰਘ ਬਬਲੂ, ਭਾਈ ਮਨਦੀਪ ਸਿੰਘ, ਭਾਈ ਮਨਜੀਤ ਸਿੰਘ, ਮਾਸਟਰ ਬਲਰਾਜ ਸਿੰਘ, ਜਥੇਦਾਰ ਜਥੇਦਾਰ ਜ਼ੋਰਾ ਸਿੰਘ, ਜਗਦੀਸ਼ ਸਿੰਘ ਬਿੱਟੂ, ਭਗਤ ਸਿੰਘ, ਐਚ. ਐਸ. ਸੇਠੀ, ਕਾਕਾ ਕੁਲਜੀਤ ਸਿੰਘ, ਬਾਬਾ ਤੇਜਾ ਸਿੰਘ, ਜਥੇਦਾਰ ਚਰਨ ਸਿੰਘ, ਹਰਪ੍ਰੀਤ ਸਿੰਘ ਗੁਰੀ ਮਝੈਲ, ਅਮਨਦੀਪ ਸਿੰਘ ਸੱਪਲ, ਬੂਟਾ ਸਿੰਘ, ਬਾਬਾ ਬਲਵੰਤ ਸਿੰਘ, ਦਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਵਿੰਦਰ ਸਿੰਘ, ਰਾਮਸਰਨ ਸਿੰਘ ਆਦਿ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਗੁ: ਸਿੰਘ ਸਭਾ ਅਕਾਲ ਸਾਹਿਬ
ਗੁਰਦੁਆਰਾ ਸਿੰਘ ਸਭਾ ਆਕਾਲ ਸਾਹਿਬ ਪ੍ਰਤਾਪ ਨਗਰ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਤੋਂ ਇਲਾਵਾ ਸਕੂਲੀ ਬੱਚਿਆਂ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਕੁੰਦਨ ਸਿੰਘ ਨਾਗੀ, ਚੇਅਰਮੈਨ ਹਰਜਿੰਦਰ ਸਿੰਘ ਸੰਧੂ, ਸੋਹਣ ਸਿੰਘ ਗੋਗਾ, ਨਰਿੰਦਰ ਸਿੰਘ ਉੱਭੀ, ਪ੍ਰਕਾਸ਼ ਸਿੰਘ, ਅਵਤਾਰ ਸਿੰਘ ਘੜਿਆਲ, ਜਗਦੇਵ ਸਿੰਘ ਦੇਬੀ, ਹਰਬੰਸ ਸਿੰਘ, ਹਿੰਮਤ ਸਿੰਘ, ਹਰਮਨਦੀਪ ਸਿੰਘ, ਜਸਬੀਰ ਸਿੰਘ ਖੁਰਲ, ਸੁਰਿੰਦਰ ਸਿੰਘ ਦਹੇਲਾ, ਅਵਤਾਰ ਸਿੰਘ ਲੰਡਨ, ਪ੍ਰਮਦੀਪ ਸਿੰਘ ਦਹੇਲਾ, ਜਸਕੀਰਤ ਸਿੰਘ, ਪ੍ਰਭਅੰਸ਼ ਸਿੰਘ ਤੇ ਹੋਰ ਹਾਜ਼ਰ ਸਨ |
ਗੁ: ਸ੍ਰੀ ਗੁਰੂ ਸਿੰਘ ਸਭਾ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਖੁੱਡ ਮੁਹੱਲਾ ਵਿਖੇ ਭਾਈ ਮਨਜੀਤ ਸਿੰਘ, ਭਾਈ ਰਣਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਨੇ ਕੀਰਤਨ ਕੀਤਾ | ਇਸ ਮੌਕੇ ਗੁਰਦੁਆਰਾ ਮੁੱਖ ਸੇਵਾਦਾਰ ਬਲਜੀਤ ਸਿੰਘ ਬਿੰਦਰਾ, ਭਾਈ ਜਸਬੀਰ ਸਿੰਘ ਹੈੱਡ ਗੰਥੀ, ਜਗਜੀਤ ਸਿੰਘ ਸਹਿਗਲ, ਹਰਜੀਤ ਸਿੰਘ ਸਿੰਘ ਮਲਹੋਤਰਾ, ਜਗਮੋਹਨ ਸਿੰਘ ਬਿੰਦਰਾ, ਦਲਜੀਤ ਸਿੰਘ ਮਲਹੋਤਰਾ, ਵਰਿੰਦਰਪਾਲ ਸਿੰਘ ਦੁਖੀਆ, ਬੀਬੀ ਅਮਰਜੀਤ ਕੌਰ, ਗੁਰਦੀਪ ਕੌਰ ਛਤਵਾਲ, ਹਰਬੰਸ ਕੌਰ, ਇੰਦਰਜੀਤ ਕੌਰ, ਹਰਵਿੰਦਰ ਬਿਠਲਾ, ਬੀਬੀ ਨੀਲਮ ਅਨੰਦ, ਬੀਬੀ ਬਬਲੀ ਮਲਹੋਤਰਾ, ਪਰਮਜੀਤ ਸਿੰਘ ਲੱਕੀ ਆਦਿ ਹਾਜ਼ਰ ਸਨ |
ਗੁ: ਸ੍ਰੀ ਗੁਰੂ ਸਿੰਘ ਸਭਾ ਸੈਕਟਰ-32
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੈਕਟਰ 32-ਏ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ | ਮੁੱਖ ਸੇਵਾਦਾਰ ਤਜਿੰਦਰਪਾਲ ਸਿੰਘ ਨੇ ਦੱਸਿਆ ਕਿ ਗੁਰਮਤਿ ਸਮਾਗਮ ਦੌਰਾਨ ਭਾਈ ਉਂਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਭੁਪਿੰਦਰ ਸਿੰਘ ਲੁਧਿਆਣਾ, ਭਾਈ ਸੁਖਵਿੰਦਰਪਾਲ ਸਿੰਘ, ਭਾਈ ਹਰਦੇਵ ਸਿੰਘ ਅਤੇ ਕਥਾਵਾਚਕ ਭਾਈ ਤੀਰਥ ਸਿੰਘ ਨੇ ਕੀਰਤਨ/ਕਥਾ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਤੇ ਗੁਰਇਤਿਹਾਸ ਨਾਲ ਜੋੜਿਆ | ਸਮਾਗਮ ਦੌਰਾਨ ਰਜਿੰਦਰ ਸਿੰਘ, ਹਰਸ਼ਰਨ ਸਿੰਘ, ਕਰਨੈਲ ਸਿੰਘ, ਪ੍ਰਮਿੰਦਰ ਸਿੰਘ, ਗੁਰਵਿੰਦਰ ਸਿੰਘ, ਦਰਸ਼ਨ ਸਿੰਘ, ਚਰਨਜੀਤ ਸਿੰਘ, ਏ. ਐਸ. ਜੁਨੇਜਾ ਵੀ ਸੰਗਤਾਂ 'ਚ ਸ਼ਾਮਿਲ ਸਨ |
ਗੁ: ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੁਰਗਾਪੁਰੀ
ਗੁਰਦੁਆਰਾ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਦੁਰਗਾਪੁਰੀ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਨੇ ਸੰਗਤੀ ਰੂਪ ਵਿਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਤੇ ਕੀਰਤਨ ਕੀਤਾ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜਨਰਲ ਸਕੱਤਰ ਅਵਤਾਰ ਸਿੰਘ, ਸੰਤੋਖ ਸਿੰਘ ਸੈਣੀ, ਗੁਰਮੁਖ ਸਿੰਘ, ਬਲਵੀਰ ਸਿੰਘ, ਬਲਵੰਤ ਸਿੰਘ, ਭਜਨ ਸਿੰਘ, ਸੁਰਪਾਲ ਸਿੰਘ ਕੋਹਲੀ, ਹਰਪ੍ਰੀਤ ਸਿੰਘ, ਸੇਵਕ ਸਿੰਘ, ਬਲਵਿੰਦਰ ਸਿੰਘ, ਵਿਕਰਮ ਸਿੰਘ, ਕਰਨਜੀਤ ਸਿੰਘ, ਹਰਮਹਿੰਦਰ ਸਿੰਘ, ਅਰਸ਼ਦੀਪ ਸਿੰਘ, ਬੀਬੀ ਅਵਤਾਰ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸੰਤੋਸ਼ ਕੌਰ, ਬੀਬੀ ਰੁਪਿੰਦਰ ਕੌਰ, ਬੀਬੀ ਪਰਮਜੀਤ ਕੌਰ ਭਾਟੀਆ, ਜਸਬੀਰ ਕੌਰ, ਬੀਬੀ ਬੀਬੀ ਕੁਲਬੀਰ ਕੌਰ, ਬੀਬੀ ਬਲਵਿੰਦਰ ਕੌਰ, ਬੀਬੀ ਮਨਪ੍ਰੀਤ ਕੌਰ ਪ੍ਰੀਤੀ, ਬੀਬੀ ਸੁਰਜੀਤ ਕੌਰ ਆਦਿ ਆਦਿ ਹਾਜ਼ਰ ਸਨ।
ਰੈੱਡ ਫਾਉਂਡੇਸ਼ਨ ਐਨ.ਜੀ.ਓ. ਵੈੱਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ
ਰੈੱਡ ਫਾਉਂਡੇਸ਼ਨ ਐਨ.ਜੀ.ਓ. ਵੈਲਫੇਅਰ ਸੁਸਾਇਟੀ ਵਲੋਂ ਸਮਾਜਿਕ ਆਰਗੇਨਾਈਜ਼ੇਸ਼ਨ ਤੇ ਸਰਬਹਿਤਕਾਰੀ ਵੈਲਫੇਅਰ ਸੁਸਾਇਟੀ ਦੀ ਸਹਾਇਤਾ ਨਾਲ ਵਰਲਡ ਬਲੱਡ ਡੋਨਰਜ਼ ਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਖੂਨਦਾਨ ਕੈਂਪੇ ਮਾਲ ਰੋਡ ਵਿਖੇ ਲਗਾਇਆ, ਜਿਸ ਵਿਚ 41 ਯੂਨਿਟ ਖੂਨਦਾਨ ਹੋਇਆ। ਕੈਂਪ ਦਾ ਉਦਘਾਟਨ ਸਿਵਲ ਡਿਵੀਜਨਲ ਮੈਜਿਸਟ੍ਰੇਟ ਬਲਜਿੰਦਰ ਸਿੰਘ ਢਿੱਲੋਂ ਨੇ ਕੀਤਾ। ਸੰਸਥਾ ਸਥਾਪਕ ਪ੍ਰਧਾਨ ਨਿਪਨ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਦੁਆਰਾ 13ਵਾਂ ਖੂਨਦਾਨ ਕੈਂਪ ਲਗਾਇਆ। ਇਸ ਮੌਕੇ ਰੈੱਡ ਫਾਉਂਡੇਸ਼ਨ ਦੇ ਮੁਖੀ ਲਵਪ੍ਰੀਤ, ਜਨਰਲ ਸਕੱਤਰ ਗੁਰਵਿੰਦਰ ਸਿੰਘ, ਜਸਵੀਰ ਸਿੰਘ, ਗੁਰਵਿੰਦਰ ਸਿੰਘ ਰੱਖੜਾ, ਰਵਿੰਦਰ ਸਿੰਘ, ਨਵਨੀਤ ਸਿੰਘ, ਤਵਮਨ ਛਾਬੜਾ, ਅੰਗਦ ਸ਼ਰਮਾ, ਵਿਸ਼ਾਲ ਰਾਏ, ਹਰਪ੍ਰੀਤ ਸਿੰਘ, ਮਨਦੀਪ ਸਿੰਘ, ਬਲਵਿੰਦਰ ਕੁਮਾਰ, ਨਵਜੋਤ ਸਿੰਘ, ਐਸ.ਐਸ.ਓ ਵਲੋਂ ਪ੍ਰਥਮ ਜੈਨ, ਚਾਹਤ ਪ੍ਰਥਮ ਪਰੂਥੀ ਤੇ ਹੋਰ ਹਾਜ਼ਰ ਸਨ।
ਗੁ: ਗੁਰੂ ਨਾਨਕ ਦਰਬਾਰ
ਗੁਰਦੁਆਰਾ ਗੁਰੂ ਨਾਨਕ ਦਰਬਾਰ ਗੁਰੂ ਨਾਨਕ ਕਾਲੋਨੀ ਬਲਾਕ ਬੀ ਵਿਖੇ ਅਖੰਡ ਪਾਠ ਦੇ ਭੋਗ ਉਪਰੰਤ ਹੈੱਡ ਗ੍ਰੰਥੀ ਨੇ ਕੀਰਤਨ ਰਾਹੀਂ ਹਾਜ਼ਰੀ ਭਰੀ। ਇਸਤਰੀ ਸਤਿਸੰਗ ਸਭਾ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਇਸ ਮੌਕੇ ਭਾਈ ਮੰਗਲ ਸਿੰਘ ਮੰਡਿਆਣੀ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਸਰਦਾਰ ਅਵਤਾਰ ਸਿੰਘ ਕੰਡਾ, ਮਨਪ੍ਰੀਤ ਸਿੰਘ ਲਾਡੀ, ਹਰੀ ਸਿੰਘ, ਹਰਦੇਵ ਸਿੰਘ, ਸ਼ੇਰ ਸਿੰਘ, ਗੁਰਚਰਨ ਸਿੰਘ, ਜਗਦੀਪ ਸਿੰਘ, ਬੀਬੀ ਅਮਰਜੀਤ ਕੌਰ, ਯਾਦਵਿੰਦਰ ਸਿੰਘ, ਹਿਮਾਂਸ਼ੂ, ਸਿਮਰਜੀਤ ਸਿੰਘ ਆਦਿ ਹਾਜਰ ਸਨ।
ਗੁ: ਸਾਹਿਬਜ਼ਾਦਾ ਬਾਬਾ ਅਜੀਤ ਨਗਰ
ਗੁਰਦੁਆਰਾ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਨਗਰ ਵਿਖੇ ਭਾਈ ਜਰਨੈਲ ਸਿੰਘ ਹਜੂਰੀ ਰਾਗੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਕੀਰਤਨ ਕੀਤਾ। ਉਪਰੰਤ ਗੁਰ ਇਤਿਹਾਸ ਸਬੰਧੀ ਕਥਾ-ਵਿਚਾਰਾਂ ਹੋਈਆਂ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਮੇਜਰ ਸਿੰਘ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਭਾਈ ਸ਼ਮਸ਼ੇਰ ਸਿੰਘ, ਭਾਈ ਹਰਜੀਤ ਸਿੰਘ, ਭਾਈ ਮਨਦੀਪ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਦੀਦਾਰ ਸਿੰਘ ਆਦਿ ਨੇ ਆਈਆਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ। ਸਟੇਜ ਸੇਵਾ ਭਾਈ ਗੁਰਬਖਸ਼ ਸਿੰਘ ਨੇ ਬਾਖੂਬੀ ਨਿਭਾਈ। ਇਸ ਮੌਕੇ ਭਾਈ ਬਖਸ਼ੀਸ਼ ਸਿੰਘ, ਭਾਈ ਦਰਸ਼ਨ ਸਿੰਘ ਜੱਸਲ, ਭਾਈ ਅੰਮ੍ਰਿਤਪਾਲ ਸਿੰਘ ਭਾਈ ਜਰਵਿੰਦਰ ਸਿੰਘ ਆਦਿ ਹਾਜ਼ਰ ਸਨ।

ਸ਼ੱਕੀ ਹਾਲਾਤ 'ਚ ਔਰਤ ਨੇ ਕੀਤੀ ਖੁਦਕੁਸ਼ੀ

ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕਿ੍ਪਾਲ ਨਗਰ ਵਿਚ ਇਕ ਔਰਤ ਵਲੋਂ ਸ਼ੱਕੀ ਹਾਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਹੈ | ਮਿ੍ਤਕ ਔਰਤ ਦੀ ਸ਼ਨਾਖਤ ਰਾਧਿਕਾ ਗੋਇਲ ਵਜੋਂ ਕੀਤੀ ਗਈ ਹੈ, ਉਸ ਦੀ ਉਮਰ 35 ਸਾਲ ਦੇ ਕਰੀਬ ਸੀ | ਜਾਂਚ ਅਧਿਕਾਰੀ ਸੁਰਿੰਦਰ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਔਰਤ ਸਮੇਤ 2 ਮੌਤਾਂ, 4 ਜ਼ਖ਼ਮੀ

ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)- ਸ਼ਹਿਰ ਵਿਚ ਵਾਪਰੇ 2 ਵੱਖ ਵੱਖ ਸੜਕ ਹਾਦਸਿਆਂ 'ਚ ਔਰਤ ਸਮੇਤ 2 ਵਿਅਕਤੀਆਂ ਦੀ ਮੌਤ ਹੋ ਗਈ ਹੈ, ਜਦਕਿ 4 ਹੋਰ ਜ਼ਖ਼ਮੀ ਹੋ ਗਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਬਸਤੀ ...

ਪੂਰੀ ਖ਼ਬਰ »

ਸ਼ਹੀਦੀ ਦਿਹਾੜੇ ਮੌਕੇ ਸਮਾਗਮ

ਢੰਡਾਰੀ ਕਲਾਂ, 14 ਜੂਨ (ਪਰਮਜੀਤ ਸਿੰਘ ਮਠਾੜੂ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਢੰਡਾਰੀ ਕਲਾਂ ਵਾਰਡ ਨੰਬਰ 30 ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਉਪਰੰਤ ਕੀਰਤਨ ਨਗਰ ਕੀਰਤਨ ਸਜਾਇਆ ਗਿਆ | ਇਸ ਦੌਰਾਨ ਛਬੀਲ ...

ਪੂਰੀ ਖ਼ਬਰ »

ਹੌਜ਼ਰੀ ਦੇ ਜਿੰਦੇ ਤੋੜ ਕੇ 20 ਲੱਖ ਦਾ ਸਾਮਾਨ ਤੇ 5 ਲੱਖ ਰੁਪਏ ਚੋਰੀ

ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਗੀਤਾ ਨਗਰ ਐਕਸਟੈਂਸ਼ਨ ਕਾਲੋਨੀ ਸਥਿਤ ਚਾਵਲਾ ਹੈਂਡਲੂਮ ਮਿੱਲ ਦੇ ਜਿੰਦੇ ਤੋੜ ਕੇ ਚੋਰ 20 ਲੱਖ ਰੁਪਏ ਮੁੱਲ ਦਾ ਸਾਮਾਨ ਤੇ ਨਕਦੀ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਘਟਨਾ ਬੀਤੀ ਰਾਤ 1 ਵਜੇ ਦੇ ਕਰੀਬ ਉਸ ...

ਪੂਰੀ ਖ਼ਬਰ »

ਦੋਸਤ ਦੇ ਘਰ ਰਹਿ ਰਹੀ ਵਿਆਹੁਤਾ ਵਲੋਂ ਖ਼ੁਦਕੁਸ਼ੀ

ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਾਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਗਨ ਨਗਰ ਵਿਚ ਦੋਸਤ ਦੇ ਘਰ ਹੀ ਵਿਆਹੁਤਾ ਵਲੋਂ ਸ਼ੱਕੀ ਹਲਾਤ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਹੈ | ਜਾਣਕਾਰੀ ਅਨੁਸਾਰ ਮਿ੍ਤਕ ਔਰਤ ਦੀ ਸ਼ਨਾਖ਼ਤ ਮਨੂ ਸ਼ਰਮਾ (25) ਵਲੋਂ ...

ਪੂਰੀ ਖ਼ਬਰ »

ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ

ਲੁਧਿਆਣਾ, 14 ਜੂਨ (ਸਲੇਮਪੁਰੀ)- ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ 'ਚੋਂ ਅੱਜ 3 ਜਣੇ ਦਮ ਤੋੜ ਗਏ ਹਨ, ਜਿਸ 'ਚ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਮਿ੍ਤਕ ਮਰੀਜ਼ਾਂ ਵਿਚ ਸਮਰਾਲਾ ਦੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਆਗਾਮੀ ਚੋਣਾਂ ਲਈ ਟਿਕਟਾਂ ਬਾਰੇ ਕੋਈ ਫ਼ੈਸਲਾ ਨਹੀਂ ਹੋਇਆ-ਢਿੱਲੋਂ

ਲੁਧਿਆਣਾ, 14 ਜੂਨ (ਪੁਨੀਤ ਬਾਵਾ)-ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਪਿਛਲੇ ਕੁੱਝ ਦਿਨਾਂ ਤੋਂ ਲੁਧਿਆਣਾ ਸ਼ਹਿਰ ਅੰਦਰ ਸ਼੍ਰੋਮਣੀ ਅਕਾਲੀ ਦਲ ਦੀਆਂ ਆ ਰਹੀਆਂ 2022 ਦੀਆਂ ਵਿਧਾਨ ਸਭਾ ਦੀਆਂ ਚੋਣਾ ਦੇ ...

ਪੂਰੀ ਖ਼ਬਰ »

ਲੱਖਾਂ ਰੁਪਏ ਮੁੱਲ ਦੀ ਹੈਰੋਇਨ ਸਮੇਤ ਨੌਜਵਾਨ ਗਿ੍ਫ਼ਤਾਰ

ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਐਂਟੀ ਨਾਰਕੋਟਿਕ ਸੈੱਲ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਅਕਾਲੀ ਦਲ ਐਸ.ਸੀ. ਵਿੰਗ ਵਲੋਂ ਵਜ਼ੀਫ਼ਿਆਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ

ਲੁਧਿਆਣਾ, 14 ਜੂਨ (ਪੁਨੀਤ ਬਾਵਾ)-ਐਸ.ਸੀ. ਵਿਦਿਆਰਥੀਆਂ ਦੇ ਵਜੀਫ਼ਿਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਵਲੋਂ ਮੀਤ ਪ੍ਰਧਾਨ ਰਤਨ ਵੜੈਚ ਅਤੇ ਸ਼੍ਰੋਮਣੀ ਅਕਾਲੀ ਦਲ ਜਰਨਲ ਸਕੱਤਰ ਸ਼ਹਿਰੀ ਕਰਨ ਵੜੈਚ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ...

ਪੂਰੀ ਖ਼ਬਰ »

ਬੈਂਕ ਉਪਭੋਗਤਾ ਨਾਲ ਠੱਗੀ, ਕ੍ਰੈਡਿਟ ਕਾਰਡ 'ਚੋਂ 2.38 ਲੱਖ ਉਡਾਏ

ਹੰਬੜਾਂ, 14 ਜੂਨ (ਹਰਵਿੰਦਰ ਸਿੰਘ ਮੱਕੜ)- ਇੰਡਸਇੰਡ ਬੈਂਕ ਉਪਭੋਗਤਾ ਦੇ ਆਪਣੇ ਕ੍ਰੈਡਿਟ ਕਾਰਡ ਨੂੰ ਕਿਸੇ ਵਲੋਂ ਹੈਕ ਕਰਕੇ ਲੱਖਾਂ ਰੁਪਏ ਉਡਾਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਰਮਿੰਦਰ ਕੁਮਾਰ ਪੁੱਤਰ ਮਦਨ ਲਾਲ ਵਾਸੀ ਇੰਦਰਾ ਨਗਰ ਲੁਧਿਆਣਾ ਨੇ ਪਿੰਡ ...

ਪੂਰੀ ਖ਼ਬਰ »

ਕਾਂਗਰਸ 'ਚੋਂ ਅਕਾਲੀ ਦਲ 'ਚ ਸ਼ਾਮਿਲ ਹੋਏ ਵਰਕਰਾਂ ਨੂੰ ਮਿਲੇਗਾ ਪੂਰਾ ਸਨਮਾਨ-ਸ਼ਿਵਾਲਿਕ

ਲਾਡੋਵਾਲ, 14 (ਬਲਬੀਰ ਸਿੰਘ ਰਾਣਾ)- ਪੰਜਾਬ ਅੰਦਰ ਕਾਂਗਰਸ ਦੀ ਸਰਕਾਰ ਹਰ ਫਰੰਟ 'ਤੇ ਫੇਲ੍ਹ ਸਾਬਤ ਹੋਈ ਹੈ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਮੁੰਗੇਰੀ ਲਾਲ ਦੇ ਸੁਪਨੇ ਦਿਖਾ ਕੇ ਸਰਕਾਰ ਤਾਂ ਬਣਾ ਲਈ, ਪਰ 4 ਸਾਲ ਬੀਤਣ 'ਤੇ ਵੀ ਲੋਕਾਂ ਨਾਲ ...

ਪੂਰੀ ਖ਼ਬਰ »

ਲੁਧਿਆਣਾ 'ਚ ਅੱਜ ਤੋਂ ਜਿੰਮ ਨਹੀਂ ਖੁੱਲ੍ਹਣਗੇ-ਸ਼ਰਮਾ

ਲੁਧਿਆਣਾ, 14 ਜੂਨ (ਪੁਨੀਤ ਬਾਵਾ)-ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਇਹ ਸਾਫ਼ ਕੀਤਾ ਹੈ ਕਿ ਜ਼ਿਲ੍ਹਾ ਲੁਧਿਆਣਾ ਵਿਚ 15 ਜੂਨ ਤੋਂ ਜਿੰਮ ਨਹੀਂ ਖੁੱਲ੍ਹਣਗੇ ਕਿਉਂਕਿ ਜ਼ਿਲ੍ਹਾ ਲੁਧਿਆਣਾ ਵਿਚ ਜੋ ਹੁਕਮ ਜਾਰੀ ...

ਪੂਰੀ ਖ਼ਬਰ »

ਸ਼ਿਵਾਲਿਕ ਦੀ ਅਗਵਾਈ 'ਚ ਪਾਰਟੀ ਪ੍ਰੋਗਰਾਮ ਜ਼ਮੀਨੀ ਪੱਧਰ 'ਤੇ ਲਿਜਾਣ 'ਚ ਹਲਕਾ ਗਿੱਲ ਮੋਹਰੀ-ਸੁਖਬੀਰ ਸਿੰਘ ਬਾਦਲ

ਹੰਬੜਾਂ, 14 ਜੂਨ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੀ ਮਜਬੂਤੀ ਲਈ ਜ਼ਮੀਨੀ ਪੱਧਰ 'ਤੇ ਬਣਾਈਆਂ ਗਈਆਂ 11 ਮੈਂਬਰੀ ਕਮੇਟੀਆਂ ਦਾ ਸਮੁੱਚਾ ਰਿਕਾਰਡ ਹਲਕਾ ਗਿੱਲ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਿਕ ਦੇ ਸਪੁੱਤਰ ਯੂਥ ਅਕਾਲੀ ਦਲ ਦੇ ਕੌਮੀ ...

ਪੂਰੀ ਖ਼ਬਰ »

ਅਮਰੀਕ ਸਿੰਘ ਬੱਤਰਾ ਨੂੰ ਅਰੋੜਾ ਮਹਾਂਸਭਾ ਪੰਜਾਬ ਦੀ ਅਨੁਸ਼ਾਸਨ ਕਮੇਟੀ ਦਾ ਚੇਅਰਮੈਨ ਬਣਾਇਆ

ਲੁਧਿਆਣਾ, 14 ਜੂਨ (ਕਵਿਤਾ ਖੁੱਲਰ)- ਅਰੋੜਾ ਮਹਾਂਸਭਾ ਪੰਜਾਬ ਦੀ ਸੂਬਾਈ ਆਗੂਆਂ ਦੀ ਇਕ ਬੈਠਕ ਚੇਅਰਮੈਨ ਧਰਮਪਾਲ ਗਰੋਵਰ ਤੇ ਪ੍ਰਧਾਨ ਅਸ਼ਵਨੀ ਕੁਮਾਰ ਪਿੰਟੂ ਦੀ ਅਗਵਾਈ ਵਿਚ ਕਪੂਰਖਲਾ ਵਿਖੇ ਹੋਈ, ਜਿਸ ਵਿਚ ਅਰੋੜਾ ਮਹਾਂਸਭਾ ਪੰਜਾਬ ਨੂੰ ਹੋਰ ਬੇਹਤਰ ਬਣਾਉਣ ਲਈ ...

ਪੂਰੀ ਖ਼ਬਰ »

ਐਤਵਾਰ ਦੀ ਤਾਲਾਬੰਦੀ ਨਾ ਹਟਾਈ ਤਾਂ ਕੈਪਟਨ ਸਰਕਾਰ ਖ਼ਿਲਾਫ਼ ਕਰਾਂਗੇ ਪ੍ਰਦਰਸ਼ਨ ਸਰਕਾਰ ਉਦਯੋਗ ਨੂੰ ਬਚਾਉਣ ਲਈ ਜਲਦ ਰਾਹਤ ਪੈਕੇਜ ਦਾ ਐਲਾਨ ਕਰੇ-ਸੁਨੀਲ ਮਹਿਰਾ

ਲੁਧਿਆਣਾ, 14 ਜੂਨ (ਕਵਿਤਾ ਖੁੱਲਰ)-ਪੰਜਾਬ ਪ੍ਰਦੇਸ਼ ਵਪਾਰ ਮੰਡਲ ਵਲੋਂ ਮਾਤਾ ਰਾਣੀ ਚੌਕ ਵਿਖੇ ਵਪਾਰ ਮੰਡਲ ਦੇ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ, ਜਿਸਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਵਪਾਰ ਮੰਡਲ ਦੇ ਜਨਰਲ ਸੈਕਟਰੀ ਸੁਨੀਲ ਮਹਿਰਾ, ਪ੍ਰਧਾਨ ...

ਪੂਰੀ ਖ਼ਬਰ »

ਲੁਹਾਰਾ ਤੇ ਸ਼ਿਮਲਾਪੁਰੀ ਵਿਖੇ ਅਵਾਰਾ ਕੁੱਤਿਆਂ ਦੀ ਭਰਮਾਰ

ਡਾਬਾ/ਲੁਹਾਰਾ, 14 ਜੂਨ (ਕੁਲਵੰਤ ਸਿੰਘ ਸੱਪਲ)-ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 33 ਦੇ ਇੰਚਾਰਜ ਹਰਜਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਸਟਾਰ ਰੋਡ ਲੁਹਾਰਾ ਬਰੋਟਾ ਰੋਡ ਸ਼ਿਮਲਾਪੁਰੀ ਤੇ ਇਸ ਦੇ ਆਸ-ਪਾਸ ਇਲਾਕਿਆਂ 'ਚ ਅਵਾਰਾ ਕੁੱਤਿਆਂ ਦੀ ਬਹੁਤ ਵੱਡੀ ਭਰਮਾਰ ਹੈ, ਜਿਸ ...

ਪੂਰੀ ਖ਼ਬਰ »

ਹਰ ਵਿਅਕਤੀ ਦੂਜਿਆਂ ਨੂੰ ਟੀਕਾ ਲਵਾਉਣ ਲਈ ਪ੍ਰੇਰਿਤ ਕਰੇ-ਢਿੱਲੋਂ

ਭਾਮੀਆਂ ਕਲਾਂ, 14 ਜੂਨ (ਜਤਿੰਦਰ ਭੰਬੀ)-ਸਥਾਨਕ ਚੰਡੀਗੜ੍ਹ ਰੋਡ ਤੇ ਸਥਿੱਤ ਜੀ. ਕੇ. ਅਸਟੇਟ ਵਿਖੇ ਲਗਾਏ ਗਏ ਕੋਰੋਨਾ ਵੈਕਸੀਨੇਸ਼ਨ ਕੈਂਪ ਦੌਰਾਨ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਕੋਰੋਨਾ ਵੈਕਸੀਨ ਲਗਵਾਉਣ ਆਏ ਲੋਕਾਂ ਨੂੰ ...

ਪੂਰੀ ਖ਼ਬਰ »

ਬਲੱਡ ਕੈਂਸਰ ਦੇ ਇਲਾਜ ਵਿਚ ਦੇਰੀ ਮਰੀਜ਼ ਲਈ ਨੁਕਸਾਨਦੇਹ-ਡਾ. ਸੰਧੂ

ਲੁਧਿਆਣਾ, 14 ਜੂਨ (ਸਲੇਮਪੁਰੀ)- ਕੈਂਸਰ ਰੋਗਾਂ ਦੇ ਮਾਹਿਰ ਡਾ ਦੇਵਿੰਦਰ ਸਿੰਘ ਸੰਧੂ ਮੁੱਖ ਪ੍ਰਬੰਧਕ ਸੰਧੂ ਕੈਂਸਰ ਹਸਪਤਾਲ ਸ਼ਹੀਦ ਊਧਮ ਸਿੰਘ ਨਗਰ ਲੁਧਿਆਣਾ ਨੇ ਦੱਸਿਆ ਕਿ ਭਾਰਤ ਵਿਚ ਹਰ ਸਾਲ ਇਕ ਲੱਖ ਨਾਲੋਂ ਜਿਆਦਾ ਲੋਕਾਂ ਵਿਚ ਬਲੱਡ ਕੈਂਸਰ ਤੋਂ ਪੀੜਤ ਮਰੀਜ਼ ...

ਪੂਰੀ ਖ਼ਬਰ »

ਅਕਾਲੀ ਦਲ ਨਾਲ ਗੱਠਜੋੜ ਨੂੰ ਲੈ ਕੇ ਬਸਪਾ ਵਰਕਰਾਂ ਨੇ ਮਨਾਈ ਖੁਸ਼ੀ

ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ ਨਾਲ ਬਸਪਾ ਦੇ ਹੋਏ ਗੱਠਜੋੜ ਨੂੰ ਲੈ ਕੇ ਸ਼ਹਿਰ ਵਿਚ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵਲੋਂ ਖੁਸ਼ੀ ਮਨਾਈ ਗਈ ਅਤੇ ਲੱਡੂ ਵੰਡੇ ਗਏ | ਜਾਣਕਾਰੀ ਅਨੁਸਾਰ ਬਸਪਾ ਵਰਕਰ ਪ੍ਰਧਾਨ ਜੀਤ ਰਾਮ ਬਸਰਾ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਹਸਪਤਾਲ ਦੀ ਸ਼ੁਰੂਆਤ ਜਲਦ-ਟਿੱਕਾ

ਲੁਧਿਆਣਾ, 14 ਜੂਨ (ਕਵਿਤਾ ਖੁੱਲਰ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਮਾਡਲ ਟਾਊਨ ਐਕਸਟੈਨਸ਼ਨ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਜਲਦ ਹੀ ਅੱਖਾਂ ਅਤੇ ਦੰਦਾਂ ਦਾ ਚੈਰੀਟੇਬਲ ਹਸਪਤਾਲ ਸ਼ੁਰੂ ਕੀਤਾ ਜਾਵੇਗਾ | ਇਸ ਸਬੰਧ ਵਿਚ ਮੀਡੀਆ ...

ਪੂਰੀ ਖ਼ਬਰ »

ਸ਼ਿਅਦ ਤੇ ਬਸਪਾ ਦਾ ਗੱਠਜੋੜ ਪੰਜਾਬ ਦੇ ਰਾਜਸੀ ਭਵਿੱਖ ਲਈ ਸ਼ੁਭ ਸੰਕੇਤ-ਸ਼ਿਵਾਲਿਕ

ਇਯਾਲੀ/ਥਰੀਕੇ, 14 ਜੂਨ (ਮਨਜੀਤ ਸਿੰਘ ਦੁੱਗਰੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਅੱਜ ਹੋਇਆ ਗਠਜੋੜ ਪੰਜਾਬ ਦੇ ਰਾਜਸੀ ਭਵਿੱਖ ਲਈ ਸ਼ੁਭ ਸੰਕੇਤ ਹੈ | ਦੋਵਾਂ ਪਾਰਟੀਆਂ ਦੀ ਰਾਜਨੀਤਕ ਰਣਨੀਤੀ ਤੇ ਕਿਸਾਨਾਂ ਮਜ਼ਦੂਰਾਂ ਦੇ ਹੱਕ ਵਿਚ ਖੜ੍ਹਨ ...

ਪੂਰੀ ਖ਼ਬਰ »

ਬਸਪਾ ਵਰਕਰਾਂ ਨੇ ਗੱਠਜੋੜ ਹੋਣ 'ਤੇ ਕੀਤਾ ਖੁਸ਼ੀ ਦਾ ਇਜ਼ਹਾਰ

ਆਲਮਗੀਰ, 14 ਜੂਨ (ਰਣਜੀਤ ਸਿੰਘ ਨੰਗਲ)-ਪੰਜਾਬ ਵਿਚ ਢਾਈ ਦੁਹਾਕੇ ਤੋਂ ਬਾਅਦ ਹੋਏ ਬਸਪਾ-ਸ੍ਰੋਮਣੀ ਅਕਾਲੀ ਦਲ ਵਿਚਕਾਰ ਗਠਜੋੜ 'ਤੇ ਪਿੰਡ ਗਿੱਲ 'ਚ ਬਹੁਜਨ ਸਮਾਜ ਪਾਰਟੀ ਦੇ ਹਲਕਾ ਪ੍ਰਧਾਨ ਭਾਗ ਸਿੰਘ ਸਰੀਂਹ ਦੀ ਅਗਵਾਈ ਵਿਚ ਵਰਕਰਾਂ ਵਲੋ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ...

ਪੂਰੀ ਖ਼ਬਰ »

ਪੈਟਰੋਲ ਪੰਪਾਂ ਉਪਰ ਮੁਢਲੀਆਂ ਸਹੂਲਤਾਂ ਨਾ ਮਿਲਣ ਸਬੰਧੀ ਆ ਰਹੀਆਂ ਸ਼ਿਕਾਇਤਾਂ

ਲੁਧਿਆਣਾ, 14 ਜੂਨ (ਜੋਗਿੰਦਰ ਸਿੰਘ ਅਰੋੜਾ)-ਸ਼ਹਿਰ ਵਿਚ ਚੱਲ ਰਹੇ ਅਨੇਕਾਂ ਹੀ ਪੈਟਰੋਲ ਪੰਪਾਂ ਉਪਰ ਲੋਕਾਂ ਨੂੰ ਬੇਹਤਰ ਮੁੱਢਲੀਆਂ ਸਹੂਲਤਾਂ ਨਹੀਂ ਮਿਲ ਰਹੀਆਂ, ਜਿਸ ਦੇ ਚਲਦਿਆਂ ਲੋਕਾਂ ਦੇ ਮੰਨਾਂ ਵਿਚ ਨਰਾਜ਼ਗੀ ਪਾਈ ਜਾਂਦੀ ਹੈ ਅਤੇ ਲੋਕਾਂ ਵਲੋਂ ਸ਼ਿਕਾਇਤਾਂ ...

ਪੂਰੀ ਖ਼ਬਰ »

ਹਾਥੀ ਦੇ ਦੰਦ ਖਾਣ ਨੂੰ ਹੋਰ, ਦਿਖਾਉਣ ਨੂੰ ਹੋਰ-ਐੱਡ. ਹਰਨਾਮਪੁਰਾ

ਆਲਮਗੀਰ, 14 ਜੂਨ (ਜਰਨੈਲ ਸਿੰਘ ਪੱਟੀ)-ਕਾਂਗਰਸ ਪਾਰਟੀ ਦੀ ਅਗਵਾਈ ਹੇਠਲੀ ਮੌਜੂਦਾ ਸੂਬਾ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ ਤੋਂ ਲਗਾਤਾਰ ਇਲਜ਼ਾਮ ਲਗਦੇ ਆ ਰਹੇ ਹਨ ਕਿ ਸੂਬਾ ਸਰਕਾਰ ਦਲਿਤ ਅਤੇ ਪਛੜੇ ਵਰਗਾਂ ਦੇ ਵਿਦਿਆਰਥੀਆਂ ਨੂੰ ਵਜ਼ੀਫ਼ੇ ਨਹੀਂ ਦੇ ਰਹੀ, ਜਿਸ ਕਾਰਨ ...

ਪੂਰੀ ਖ਼ਬਰ »

ਸਾਜਿਸ਼ ਤਹਿਤ ਮੇਰੇ ਪਤੀ ਨੂੰ ਝੂਠੇ ਮਾਮਲੇ ਵਿਚ ਫਸਾਇਆ ਗਿਆ-ਸ਼ਿਵਜੀਤ ਕੌਰ

ਲੁਧਿਆਣਾ, 14 ਜੂਨ (ਪਰਵਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਬੀਤੇ ਦਿਨ ਟ੍ਰੈਫਿਕ ਪੁਲਿਸ ਵਿਚ ਤੈਨਾਤ ਸਬ ਇੰਸਪੈਕਟਰ ਜਗਜੀਤ ਖ਼ਿਲਾਫ਼ ਦਰਜ ਕੀਤੇ ਜਬਰ ਜ਼ਨਾਹ ਦੇ ਮਾਮਲੇ ਨੂੰ ਉਸ ਦੀ ਪਤਨੀ ਨੇ ਸਾਜਿਸ਼ ਕਰਾਰ ਦਿੰਦਿਆਂ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ...

ਪੂਰੀ ਖ਼ਬਰ »

ਅੰਗਹੀਣਾਂ ਨੂੰ ਬਨਾਉਟੀ ਅੰਗ ਪ੍ਰਦਾਨ ਕੀਤੇ

ਲੁਧਿਆਣਾ, 14 ਜੂਨ (ਸਲੇਮਪੁਰੀ)-ਭਾਰਤ ਵਿਕਾਸ ਚੈਰੀਟੇਬਲ ਪ੍ਰੀਸ਼ਦ ਪੰਜਾਬ ਵਲੋਂ ਲਾਇਨਜ ਕਲੱਬ ਲੁਧਿਆਣਾ ਗ੍ਰੇਟਰ ਦੇ ਸਹਿਯੋਗ ਨਾਲ ਮਹਾਰਿਸ਼ੀ ਵਾਲਮੀਕਿ ਨਗਰ ਸਥਿਤ ਵਿਕਲਾਂਗ ਸਹਾਇਤਾ ਕੇਂਦਰ ਵਿਚ ਅੰਗਹੀਣਾਂ ਨੂੰ ਬਣਾਉਟੀ ਅੰਗ ਪ੍ਰਦਾਨ ਕਰਨ ਲਈ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਕਾਂਗਰਸੀ ਆਗੂ ਅਤੇ ਵਰਕਰ ਹੋਏ ਲੋਕ ਇਨਸਾਫ਼ ਪਾਰਟੀ 'ਚ ਸ਼ਾਮਿਲ

ਨੌਜਵਾਨ ਸਿਆਸੀ ਪਾਰਟੀਆਂ ਦੀ ਰੀੜ ਦੀ ਹੱਡੀ ਹੁੰਦੇ ਨੇ-ਬੈਂਸ ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਅੱਜ ਹਲਕਾ ਆਤਮ ਨਗਰ ਤੋਂ ਕਾਂਗਰਸ ਪਾਰਟੀ ਦੇ ਪੁਰਾਣੇ ਵਰਕਰ ਅਤੇ ਅਹੁਦੇਦਾਰ ਹਰਸਿਮਰਨ ਸਿੰਘ ਅਤੇ ਹਰਮਨ ਆਪਣੇ ਦਰਜਨਾਂ ਸਾਥੀਆ ਸਮੇਤ ਕਾਂਗਰਸ ਨੂੰ ਛੱਡ ...

ਪੂਰੀ ਖ਼ਬਰ »

ਪਲਾਂਟ ਬਰੀਡਿੰਗ ਤੇ ਜੈਨੇਟਿਕਸ ਵਿਭਾਗ ਪੀ.ਏ.ਯੂ. ਦੇ ਡਾ. ਸੋਹੂ ਮੁਖੀ ਬਣੇ

ਲੁਧਿਆਣਾ, 14 ਜੂਨ(ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਪਲਾਂਟ ਬਰੀਡਿੰਗ ਤੇ ਜੈਨੇਟਿਕਸ ਵਿਭਾਗ ਦਾ ਕਣਕ ਵਿਗਿਆਨੀ ਤੇ ਕਿਸਮ ਸੁਧਾਰਕ ਡਾ. ਵੀ.ਐਸ. ਸੋਹੂ ਨੂੰ ਮੁਖੀ ਨਿਯੁਕਤ ਕੀਤਾ ਗਿਆ ਹੈ | ਉਹਨਾਂ ਦੀ ਨਿਯੁਕਤੀ ਚਾਰ ਸਾਲ ਲਈ ਹੋਈ ਹੈ | ਪੀ.ਏ.ਯੂ. ਦੇ ਉਪ ...

ਪੂਰੀ ਖ਼ਬਰ »

ਨਿਗਮ ਵਲੋਂ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਖ਼ਿਲਵਾੜ ਬਰਦਾਸ਼ਤ ਨਹੀਂ-ਮੇਅਰ

ਲੁਧਿਆਣਾ, 14 ਜੂਨ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੇਅਰ ਬਲਕਾਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਲਈ ਵਰਕ ਆਰਡਰ ਜਾਰੀ ਕਰਨ ਦੇ ਨਾਲ ਕੌਂਸਲਰ ਕੋਟੇ ਦੇ ਐਸਟੀਮੇਟਸ ਨੂੰ ਮਨਜੂਰੀ ...

ਪੂਰੀ ਖ਼ਬਰ »

ਕੜਵਲ ਨੇ ਸਿਮਲਾਪੁਰੀ ਦੇ ਗ੍ਰਹਿ ਵਿਖੇ ਕੀਤੀ ਅਹਿਮ ਮੀਟਿੰਗ

ਡਾਬਾ/ਲੁਹਾਰਾ, 14 ਜੂਨ (ਕੁਲਵੰਤ ਸਿੰਘ ਸੱਪਲ)-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਆਤਮ ਨਗਰ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਵਲੋਂ ਡਿਪਟੀ ਮੇਅਰ ਬੀਬੀ ਸਰਬਜੀਤ ਕੌਰ ਸ਼ਿਮਲਾਪੁਰੀ ਤੇ ਬਲਾਕ ਕਾਂਗਰਸ ...

ਪੂਰੀ ਖ਼ਬਰ »

ਬਸਪਾ-ਅਕਾਲੀ ਦਲ ਗੱਠਜੋੜ ਇਤਿਹਾਸਕ ਜਿੱਤ ਦਰਜ ਕਰੇਗਾ-ਕੁਲਦੀਪ ਖ਼ਾਲਸਾ

ਡਾਬਾ/ਲੁਹਾਰਾ, 14 ਜੂਨ (ਕੁਲਵੰਤ ਸਿੰਘ ਸੱਪਲ)- ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਿਚਾਲੇ ਹੋਇਆ ਸਮਝੌਤਾ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਇਤਿਹਾਸ ਅਤੇ ਰਿਕਾਰਡਤੋੜ ਭਾਰੀ ਬਹੁਮੱਤ ਨਾਲ ਜਿੱਤ ਦਰਜ ਕਰੇਗਾ | ਉਪਰੋਕਤ ਸ਼ਬਦ ਸ਼੍ਰੋਮਣੀ ਅਕਾਲੀ ਦਲ ...

ਪੂਰੀ ਖ਼ਬਰ »

ਕਿ੍ਸ਼ਨਾ ਚੈਰੀਟੇਬਲ ਹਸਪਤਾਲ ਅਤੇ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਟੀਕਾਕਰਨ ਕੈਂਪ

ਲੁਧਿਆਣਾ, 14 ਜੂਨ (ਸਲੇਮਪੁਰੀ)-ਭਾਰਤ ਵਿਕਾਸ ਚੈਰੀਟੇਬਲ ਟਰੱਸਟ ਪੰਜਾਬ ਵਲੋਂ ਮਹਾਰਿਸ਼ੀ ਵਾਲਮੀਕਿ ਨਗਰ ਸਥਿਤ ਵਿਕਲਾਂਗ ਸਹਾਇਤਾ ਕੇਂਦਰ ਵਿਚ ਭਾਰਤ ਵਿਕਾਸ ਪ੍ਰੀਸ਼ਦ ਸ਼ਹੀਦ ਸਰਾਭਾ ਸ਼ਾਖਾ ਦੇ ਸਹਿਯੋਗ ਨਾਲ ਕੋਵਿਡ ਤੋਂ ਬਚਾਅ ਲਈ ਵਿਸ਼ੇਸ਼ ਟੀਕਾਕਰਨ ਕੈਂਪ ...

ਪੂਰੀ ਖ਼ਬਰ »

ਸਰਕਾਰਾਂ ਨੇ ਲੋਕਾਂ ਦਾ ਕਚੂੰਮਰ ਕੱਢਿਆ-ਐਡ. ਮਹਿਮੀ

ਹੰਬੜਾਂ, 14 ਜੂਨ (ਹਰਵਿੰਦਰ ਸਿੰਘ ਮੱਕੜ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਤੇਲ ਦੀਆਂ ਅਸਮਾਨੀਂ ਛੂੰਹਦੀਆਂ ਵਧੀਆਂ ਕੀਮਤਾਂ ਨੇ ਦੇਸ਼ ਵਿਚ ਹਾਹਾਕਾਰ ਮਚਾਈ ਹੋਈ ਹੈ ਤੇ ਇਸ ਕਾਰਨ ਟਰਾਂਸਪੋਰਟ ਦੇ ਖ਼ਰਚੇ ਵਧਣ ਨਾਲ ਹਰ ਪੱਖੋਂ ਲੋਕ ਮਹਿੰਗਾਈ ਦੀ ਮਾਰ ਝੱਲਣ ਲਈ ਮਜ਼ਬੂਰ ...

ਪੂਰੀ ਖ਼ਬਰ »

ਪੀ.ਏ.ਯੂ. ਨੇ ਸਕੂਲ ਵਿਦਿਆਰਥੀਆਂ ਲਈ ਵੈਬੀਨਾਰ ਕਰਵਾਇਆ

ਲੁਧਿਆਣਾ, 14 ਜੂਨ (ਪੁਨੀਤ ਬਾਵਾ)-ਪੀ.ਏ.ਯੂ. ਦੇ ਹੁਨਰ ਵਿਕਾਸ ਸੈਂਟਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਪ੍ਰਤੀ ਜਾਗਰੂਕ ਕਰਨ ਲਈ ਇਕ ਵੈਬੀਨਾਰ ਕਰਵਾਇਆ ਗਿਆ | ਡਾ. ਜਸਕਰਨ ਸਿੰਘ ਮਾਹਲ ਦੀ ਅਗਵਾਈ ਵਿਚ ਹੋਏ ਇਸ ਵੈਬੀਨਾਰ ਵਿਚ 95 ਸਕੂਲ ਵਿਦਿਆਰਥੀ ...

ਪੂਰੀ ਖ਼ਬਰ »

ਸ਼ਹਿਰ ਦੇ ਨਾਲ ਲੱਗਦੀਆਂ ਕਾਲੋਨੀਆਂ ਦਾ ਮੰਦੜਾ ਹਾਲ

ਫੁੱਲਾਂਵਾਲ, 14 ਜੂਨ (ਮਨਜੀਤ ਸਿੰਘ ਦੁੱਗਰੀ)-ਸਮਾਰਟ ਸ਼ਹਿਰ ਲੁਧਿਆਣਾ ਦੇ ਨਾਲ ਲਗਦੀਆਂ ਕਲੋਨੀਆਂ ਜੋ ਬਾਅਦ ਵਿਚ ਪੰਚਾਇਤਾਂ ਬਨਣ ਨਾਲ ਪਿੰਡ ਬਣ ਗਏ ਦਾ ਵਿਕਾਸ ਪੱਖੋਂ ਮੰਦੜਾ ਹਾਲ ਹੈ | ਗੁਰੂ ਨਾਨਕ ਨਗਰ, ਬਾਬਾ ਦੀਪ ਸਿੰਘ ਨਗਰ, ਬੇਰੀ ਕਲੋਨੀ, ਚੌਹਾਨ ਨਗਰ, ਨਿਊ ਗੁਰੂ ...

ਪੂਰੀ ਖ਼ਬਰ »

ਪੰਜਾਬ 'ਚ ਕੋਵਿਡ ਨਾਲ ਸਬੰਧਿਤ ਰੋਜ਼ਾਨਾ ਲਗਭਗ 5 ਟਨ ਬਾਇਓ-ਮੈਡੀਕਲ ਵੇਸਟ ਪੈਦਾ ਹੁੰਦੈ

ਲੁਧਿਆਣਾ, 14 ਜੂਨ (ਸਲੇਮਪੁਰੀ)- ਕੋਰੋਨਾ ਮਹਾਂਮਾਰੀ ਦੌਰਾਨ ਤਿਆਰ ਹੋਏ ਖਤਰਨਾਕ ਬਾਇਓ-ਮੈਡੀਕਲ ਵੇਸਟ ਨੂੰ ਲੈ ਕੇ ਸੰਸਾਰ ਪੱਧਰ' ਤੇ ਚਿੰਤਾ ਜਾਹਿਰ ਕੀਤੀ ਜਾ ਰਹੀ ਹੈ | ਦੋ ਦਿਨ ਪਹਿਲਾਂ ਸੰਯੁਕਤ ਰਾਸ਼ਟਰ ਇਨਵਾਇਰਮੈਂਟਲ ਪ੍ਰੋਗਰਾਮ (ਯੂ.ਐਨ.ਈ.ਪੀ.) ਵਲੋਂ ਮਨਾਏ ਗਏ ...

ਪੂਰੀ ਖ਼ਬਰ »

ਕੋਰੋਨਾ ਨਾਲ ਨਜਿੱਠਣ ਸਬੰਧੀ ਰਾਜ ਪੱਧਰੀ ਭਾਸ਼ਨ ਮੁਕਾਬਲੇ

ਲੁਧਿਆਣਾ, 14 ਜੂਨ (ਸਲੇਮਪੁਰੀ)- ਪੁਨਰਜੋਤ ਅੱਖ ਬੈਂਕ ਲੁਧਿਆਣਾ ਅਤੇ ਸਾਈਟ ਸੇਵਰ ਸੁਸਾਇਟੀ ਫਗਵਾੜਾ ਵਲੋਂ ਦੂਸਰਾ ਰਾਜ ਪੱਧਰੀ ਆਨਲਾਈਨ ਭਾਸ਼ਨ ਮੁਕਾਬਲਾ ਕਰਵਾਇਆ ਗਿਆ, ਜਿਸ ਮੁਕਾਬਲੇ ਦੇ ਮੁੱਖ ਕੋਆਰਡੀਨੇਟਰ ਅਸ਼ੋਕ ਮਹਿਰਾ ਸਨ | ਇਸ ਮੌਕੇ ਦੂਸਰੇ ਰਾਜ ਪੱਧਰੀ ...

ਪੂਰੀ ਖ਼ਬਰ »

ਮਲਬੇ ਦੇ ਢੇਰਾਂ ਖਿਲਾਫ ਮਨੁੱਖੀ ਅਧਿਕਾਰ ਕਮਿਸ਼ਨਰ ਨੂੰ ਭੇਜੀ ਸ਼ਿਕਾਇਤ

ਲੁਧਿਆਣਾ, 14 ਜੂਨ (ਅਮਰੀਕ ਸਿੰਘ ਬੱਤਰਾ)-ਨਗਰ ਸੁਧਾਰ ਟਰੱਸਟ ਵਲੋਂ ਵਿਕਸਤ ਕੀਤੀ ਕਲੋਨੀ ਸ਼ਹੀਦ ਭਗਤ ਸਿੰਘ ਨਗਰ ਪੱਖੋਵਾਲ ਰੋਡ ਵਿਚ ਨਿਰਮਾਣ ਅਧੀਨ ਸਿਟੀ ਸੈਂਟਰ ਵਿਚ ਨਿਤ ਦਿਨ ਟਰਾਲੀਆਂ ਵਾਲਿਆਂ ਵਲੋਂ ਮਲਬਾ ਸੁੱਟਣ ਅਤੇ ਬਲਾਕ ਡੀ ਵਿਚ ਬਣਾਏ ਜਾ ਰਹੇ ਵਪਾਰਕ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵ ਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ

ਢੰਡਾਰੀ ਕਲਾਂ/ਡਾਬਾ ਲੁਹਾਰਾ, 14 ਜੂਨ (ਮਠਾੜੂ, ਸੱਪਲ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਸਾਬਕਾ ਕੌਂਸਲਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਜਗਬੀਰ ਸਿੰਘ ਸੋਖੀ ਦੀ ਅਗਵਾਈ ਵਿਚ ਇਕ ਅਹਿਮ ਬੈਠਕ ਹੋਈ | ਬੈਠਕ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ...

ਪੂਰੀ ਖ਼ਬਰ »

ਮਿਆਦ ਖਤਮ ਹੋ ਚੁੱਕੇ ਰਸੋਈ ਗੈਸ ਸਿਲੰਡਰ ਦੀ ਵਰਤੋਂ ਖਤਰਨਾਕ ਹੋ ਸਕਦੀ ਹੈ

ਲੁਧਿਆਣਾ, 14 ਜੂਨ (ਜੋਗਿੰਦਰ ਸਿੰਘ ਅਰੋੜਾ)-ਜਿਸ ਰਸੋਈ ਗੈਸ ਸਿਲੈਂਡਰ ਦੀ ਮਿਆਦ ਖਤਮ ਹੋ ਚੁੱਕੀ ਹੋਵੇ, ਉਸਦੀ ਵਰਤੋਂ ਕਰਨਾ ਖਤਰਨਾਕ ਹੋ ਸਕਦਾ ਹੈ, ਪਰ ਬਹੁਤੇ ਖਪਤਕਾਰਾਂ ਨੂੰ ਇਸ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਹੈ | ਗਲਬਾਤ ਦੌਰਾਨ ਇਕ ਗੈਸ ਕੰਪਨੀ ਦੇ ਅਧਿਕਾਰੀ ਨੇ ...

ਪੂਰੀ ਖ਼ਬਰ »

ਜਮਹੂਰੀ ਅਧਿਕਾਰ ਸਭਾ ਵਲੋਂ ਜੇਲ੍ਹਾਂ ਵਿਚ ਬੰਦ ਭੀਮਾਕੋਰੇ ਗਾਓਾ ਅਤੇ ਹੋਰ ਬੁੱਧੀ-ਜੀਵੀਆਂ ਨੂੰ ਰਿਹਾਅ ਕਰਨ ਲਈ ਆਵਾਜ਼ ਬੁਲੰਦ

ਲੁਧਿਆਣਾ, 14 ਜੂਨ (ਸਲੇਮਪੁਰੀ)-ਜਮਹੂਰੀ ਅਧਿਕਾਰ ਸਭਾ ਪੰਜਾਬ ਵਲੋਂ ਲੋਕਾਂ ਦੇ ਜਮਹੂਰੀ ਹੱਕਾਂ ਉੱਪਰ, ਹਕੂਮਤੀ ਹਮਲੇ ਅਤੇ ਜਬਰ ਵਿਰੁੱਧ ਲੋਕ ਜਾਗਿ੍ਤੀ ਪੈਦਾ ਕਰਨ ਲਈ 21 ਜੂਨ ਤੱਕ ਵਿੱਢੇ ਪੰਦਰਵਾੜੇ ਤਹਿਤ, ਲੁਧਿਆਣਾ ਦੇ ਕਿਸਾਨੀ ਧਰਨਿਆਂ ਵਿਚ ਜਾ ਕੇ ਲੋਕਾਂ ਨੂੰ ...

ਪੂਰੀ ਖ਼ਬਰ »

ਨੌਕਰੀ ਤੋਂ ਫਾਰਗ ਕੀਤੇ ਪੰਜਾਬ ਰੋਡਵੇਜ਼ ਦੇ ਕੰਡਕਟਰ ਅਤੇ ਵਰਕਸ਼ਾਪ ਕਾਮੇ ਨੂੰ ਮੁੜ ਬਹਾਲ ਕਰਨ ਦੀ ਮੰਗ

ਦੋਵੇਂ ਕਾਮੇ ਮੁੜ ਡਿਊਟੀ 'ਤੇ ਬਹਾਲੀ ਲਈ ਤਿੰਨ ਮਹੀਨਿਆਂ ਤੋਂ ਦਫਤਰਾਂ ਦੇ ਧੱਕੇ ਖਾ ਰਹੇ ਹਨ-ਢਿੱਲੋਂ ਲੁਧਿਆਣਾ, 14 ਜੂਨ (ਸਲੇਮਪੁਰੀ)-ਮਿਲੀ ਜਾਣਕਾਰੀ ਅਨੁਸਾਰ 3 ਮਹੀਨੇ ਪਹਿਲਾਂ ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਦਾ ਵਰਕਸ਼ਾਪ ਸਟਾਫ਼ ਕਾਮਾ ਆਪਣੇ ਪਰਿਵਾਰ ਸਮੇਤ ...

ਪੂਰੀ ਖ਼ਬਰ »

ਬੈਂਸ ਨੂੰ ਬਦਨਾਮ ਕਰਨ ਲਈ ਅਕਾਲੀ-ਕਾਂਗਰਸੀ ਰਲ ਕੇ ਕੋਝੀਆਂ ਹਰਕਤਾਂ ਕਰ ਰਹੇ ਨੇ-ਸੀਵੀਆ

ਲੁਧਿਆਣਾ, 14 ਜੂਨ (ਪਰਮਿੰਦਰ ਸਿੰਘ ਆਹੂਜਾ)-ਲੋਕ ਇਨਸਾਫ ਪਾਰਟੀ ਦੇ ਜਨਰਲ ਸਕੱਤਰ ਅਤੇ ਕੋਰ ਕਮੇਟੀ ਮੈਂਬਰ ਰਣਧੀਰ ਸਿੰਘ ਸਿਵੀਆ ਨੇ ਕਿਹਾ ਹੈ ਕਿ ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੂੰ ਬਦਨਾਮ ਕਰਨ ਦੀਆਂ ਅਕਾਲੀ ਅਤੇ ਕਾਂਗਰਸੀ ਰਲ ਕੇ ਕੋਝੀਆਂ ਹਰਕਤਾਂ ਕਰ ਰਹੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX