ਤਾਜਾ ਖ਼ਬਰਾਂ


ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਦੋ ਦਰਜਨ ਤੋਂ ਵੱਧ ਬੱਚੇ ਜ਼ਖ਼ਮੀ
. . .  2 minutes ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  13 minutes ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  32 minutes ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  52 minutes ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  about 1 hour ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  about 1 hour ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  about 2 hours ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  about 2 hours ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 2 hours ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਨਾਜਾਇਜ਼ ਉਸਾਰੀਆਂ 'ਤੇ ਹੋਈ ਕਾਰਵਾਈ
. . .  about 2 hours ago
ਅੰਮ੍ਰਿਤਸਰ, 23 ਸਤੰਬਰ (ਹਰਮਿੰਦਰ ਸਿੰਘ ) - ਨਗਰ ਨਿਗਮ ਦੇ ਬਿਲਡਿੰਗ ਵਿਭਾਗ ਵਲੋਂ ਹਵਾਈ ਅੱਡਾ ਮਾਰਗ 'ਤੇ ਅਣਅਧਿਕਾਰਤ ਤੌਰ 'ਤੇ ਹੋਈਆਂ ਉਸਾਰੀਆਂ 'ਤੇ ਕਾਰਵਾਈ ਕਰਦੇ ਹੋਏ ...
ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪ੍ਰਗਟ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  1 minute ago
ਸ੍ਰੀ ਅਨੰਦਪੁਰ ਸਾਹਿਬ (ਨਿੱਕੂਵਾਲ, ਕਰਨੈਲ ਸਿੰਘ) - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵੇਂ ਬਣੇ ਜਨਰਲ ਸਕੱਤਰ ਅਤੇ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਆਪਣੇ ਪਰਿਵਾਰ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ...
ਸੁਨਾਮ ਨੇੜੇ ਬੱਸ ਪਲਟਣ ਕਾਰਨ ਇਕ ਦਰਜਨ ਤੋਂ ਵੱਧ ਸਵਾਰੀਆਂ ਜ਼ਖ਼ਮੀ
. . .  about 3 hours ago
ਸੁਨਾਮ ਊਧਮ ਸਿੰਘ ਵਾਲਾ,ਛਾਜਲੀ, 23 ਸਤੰਬਰ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ,ਕੁਲਵਿੰਦਰ ਸਿੰਘ ਰਿੰਕਾ) - ਅੱਜ ਸਵੇਰੇ ਸੁਨਾਮ ਜਾਖ਼ਲ ਸੜਕ 'ਤੇ ਸੁਨਾਮ ਨੇੜੇ ਇਕ ਮਿੰਨੀ ਬੱਸ ਦੇ ਪਲਟਣ ਕਾਰਨ...
ਦੀਪਇੰਦਰ ਸਿੰਘ ਪਟਵਾਲੀਆ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਦੇ ਨਵੇਂ ਐਡਵੋਕੇਟ ਜਨਰਲ ਦੀਪਇੰਦਰ ਸਿੰਘ ਪਟਵਾਲੀਆ ਨੂੰ ਬਣਾਇਆ ...
ਝੂਠੇ ਪੁਲਿਸ ਮੁਕਾਬਲੇ ਵਿਚ ਸੇਵਾਮੁਕਤ ਥਾਣੇਦਾਰ ਨੂੰ 10 ਸਾਲ ਦੀ ਕੈਦ
. . .  about 3 hours ago
ਐੱਸ. ਏ. ਐੱਸ. ਨਗਰ, 23 ਸਤੰਬਰ (ਜਸਬੀਰ ਸਿੰਘ ਜੱਸੀ) - 1992 ਵਿਚ ਪਿੰਡ ਫੇਰੂਮਾਨ ਜ਼ਿਲ੍ਹਾ ਅੰਮ੍ਰਿਤਸਰ ਦੇ ਰਹਿਣ ਵਾਲੇ 20 ਸਾਲ ਦੇ ਗੁਰਵਿੰਦਰ ਸਿੰਘ ਨੂੰ ਥਾਣਾ ਬਿਆਸ ਦੇ ਉਸ ਸਮੇਂ ਦੇ ਐੱਸ.ਐੱਚ.ਓ. ਵੱਸਣ ਸਿੰਘ ਅਤੇ ਥਾਣੇਦਾਰ ਅਮਰੀਕ ਸਿੰਘ ਵਲੋਂ...
ਵਰੁਣ ਰੂਜਮ ਬਣੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ
. . .  about 2 hours ago
ਚੰਡੀਗੜ੍ਹ, 23 ਸਤੰਬਰ - ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ 'ਚ ਮਾਰਕਫੈੱਡ ਪੰਜਾਬ ਦੇ ਪ੍ਰਬੰਧਕੀ ਨਿਰਦੇਸ਼ਕ ਵਰੁਣ ਰੂਜਮ ਆਈ.ਏ.ਐੱਸ. ਨੂੰ ਉਪ ਮੁੱਖ...
ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ 9 ਅਕਤੂਬਰ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਦਿੱਲੀ ਦੀ ਇਕ ਅਦਾਲਤ ਨੇ 2020 ਦੇ ਦਿੱਲੀ ਦੰਗਿਆਂ ਦੇ ਸਾਜ਼ਿਸ਼ ਮਾਮਲੇ ਵਿਚ ਜੇ.ਐਨ.ਯੂ. ਦੇ ਸਾਬਕਾ ਵਿਦਿਆਰਥੀ ਆਗੂ ਉਮਰ ਖਾਲਿਦ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼ੁਰੂ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁ: ਪ੍ਰ: ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਮੁੱਖ ਦਫ਼ਤਰ ਦੇ ਕਾਨਫ਼ਰੰਸ ਹਾਲ ਵਿਖੇ ਹੋ ਰਹੀ ਹੈ...
ਭਿਆਨਕ ਸੜਕੀ ਹਾਦਸਾ, ਬੱਚਿਆਂ ਸਮੇਤ ਤਿੰਨ ਦੀ ਮੌਤ
. . .  about 4 hours ago
ਭੋਗਪੁਰ, 23 ਸਤੰਬਰ - ਜਲੰਧਰ ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪਚਰੰਗਾ ਨੇੜੇ ਸਵੇਰੇ ਸਕੂਟਰੀ ਅਤੇ ਫਾਰਚੂਨਰ ਦੀ ਹੋਈ ਟੱਕਰ ਵਿਚ ਦੋ ਛੋਟੇ ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ...
ਪੈਗਾਸਸ ਮਾਮਲਾ - ਜਾਂਚ ਲਈ ਕਮੇਟੀ ਦਾ ਹੋਵੇਗਾ ਗਠਨ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਸੀ.ਜੇ.ਆਈ. ਐਨ.ਵੀ. ਰਮੰਨਾ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਕਥਿਤ ਪੈਗਾਸਸ ਜਾਸੂਸੀ ਵਿਵਾਦ ਦੀ ਜਾਂਚ ਲਈ ਇਕ ਤਕਨੀਕੀ ਮਾਹਰ ਕਮੇਟੀ ਦਾ ਗਠਨ ...
ਅਨਿਰੁੱਧ ਤਿਵਾੜੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਵਿਨੀ ਮਹਾਜਨ ਨੂੰ ਹਟਾਇਆ ਗਿਆ
. . .  about 2 hours ago
ਚੰਡੀਗੜ੍ਹ, 23 ਸਤੰਬਰ (ਸੁਰਿੰਦਰ) - ਪੰਜਾਬ ਨੂੰ ਹੁਣ ਨਵਾਂ ਮੁੱਖ ਸਕੱਤਰ ਮਿਲ ਗਿਆ ਹੈ | ਅਨਿਰੁੱਧ ਤਿਵਾੜੀ ਹੁਣ ਪੰਜਾਬ ਦੇ ਨਵੇਂ ਮੁੱਖ ਸਕੱਤਰ ਹੋਣਗੇ | ਵਿਨੀ ਮਹਾਜਨ ਨੂੰ ਇਸ ਅਹੁਦੇ ਤੋਂ ਹਟਾ ...
ਸ਼੍ਰੋਮਣੀ ਕਮੇਟੀ ਵਲੋਂ ਬਾਬਾ ਸ਼ੇਖ਼ ਫਰੀਦ ਜੀ ਦਾ ਆਗਮਨ ਦਿਵਸ ਉਤਸ਼ਾਹ ਨਾਲ ਮਨਾਇਆ
. . .  about 4 hours ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਅੱਜ ਸਾਹਿਬ ਬਾਬਾ ਸ਼ੇਖ਼ ਫ਼ਰੀਦ ਜੀ ਦਾ ਆਗਮਨ ਦਿਵਸ ਸ਼ਰਧਾ ਸਹਿਤ ਮਨਾਇਆ ਗਿਆ...
ਕੈਪਟਨ ਅਮਰਿੰਦਰ ਸਿੰਘ ਰਾਸ਼ਟਰਵਾਦੀ - ਅਨਿਲ ਵਿਜ
. . .  about 5 hours ago
ਚੰਡੀਗੜ੍ਹ, 23 ਸਤੰਬਰ - ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਰਾਸ਼ਟਰਵਾਦੀ ਦਸਦੇ ਹੋਏ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਰਾਜਨੀਤਕ ਤੌਰ 'ਤੇ ਮਾਰ ਦਿੱਤਾ ...
ਪ੍ਰਧਾਨ ਮੰਤਰੀ ਅੱਜ ਕਰਨਗੇ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨਾਲ ਮੁਲਾਕਾਤ
. . .  about 5 hours ago
ਵਾਸ਼ਿੰਗਟਨ,23 ਸਤੰਬਰ - ਅਮਰੀਕਾ ਦੌਰੇ 'ਤੇ ਗਏ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਰਵਾਰ ਨੂੰ ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਸਮੇਤ ਅੱਠ ਮੀਟਿੰਗਾਂ ਕਰਨ ਵਾਲੇ ਹਨ...
ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਮਾਮਲੇ ਆਏ ਸਾਹਮਣੇ
. . .  about 6 hours ago
ਨਵੀਂ ਦਿੱਲੀ, 23 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 31 ਹਜ਼ਾਰ 923 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੌਰਾਨ 282 ਲੋਕਾਂ ਦੀ ਮੌਤ ਹੋ ਗਈ ਹੈ...
ਭਾਰੀ ਮੀਂਹ ਕਾਰਨ ਗਰੀਬ ਪਰਿਵਾਰ ਦੇ ਮਕਾਨ ਦੀ ਡਿੱਗੀ ਛੱਤ, ਔਰਤ ਤੇ ਬੱਚਾ ਜ਼ਖ਼ਮੀ
. . .  about 7 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ/ਸਰਬਜੀਤ ਸਿੰਘ) - ਅੱਜ ਸਵੇਰੇ ਇੱਥੋਂ ਦੀ ਸਲੱਮ ਬਸਤੀ ਜੋਤ ਰਾਮ ਕਾਲੋਨੀ ਵਿਚ ਭਾਰੀ ਮੀਂਹ ਕਾਰਨ ਇਕ ਗਰੀਬ ਮਜ਼ਦੂਰ ਦੇ ਘਰ ਦੀ ਛੱਤ ਡਿੱਗਣ ਕਾਰਨ ਇਕ ਔਰਤ ਤੇ ਉਸ ਦਾ 7 ਸਾਲਾ ਬੱਚਾ ਜ਼ਖ਼ਮੀ ਹੋ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 1 ਹਾੜ ਸੰਮਤ 553
ਿਵਚਾਰ ਪ੍ਰਵਾਹ: ਘੁਮੰਡੀ ਵਿਅਕਤੀ ਭਾਵੇਂ ਦੂਸਰਿਆਂ ਉੱਪਰ ਹਾਵੀ ਹੋਣ ਦਾ ਲੱਖ ਯਤਨ ਕਰੇ, ਅੰਤ ਉਸ ਦਾ ਸਿਰ ਨੀਵਾਂ ਹੋ ਹੀ ਜਾਂਦਾ ਹੈ । -ਗੁਰੂ ਨਾਨਕ ਦੇਵ

ਫਰੀਦਕੋਟ

ਸ੍ਰ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਫ਼ਰੀਦਕੋਟ, 14 ਜੂਨ (ਹਰਮਿੰਦਰ ਸਿੰਘ ਮਿੰਦਾ)-ਗੁਰਦੁਆਰਾ ਬਾਬਾ ਵਿਸ਼ਵਕਰਮਾ ਰਾਮਗੜੀਆ ਸਭਾ ਸਰਕੂਲਰ ਰੋਡ ਫ਼ਰੀਦਕੋਟ ਵਿਖੇ ਸ੍ਰ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ | ਬੀਬੀ ਜਸਵਿੰਦਰ ਕੌਰ ਖਾਲਸਾ ਫ਼ਰੀਦਕੋਟ ਵਾਲਿਆਂ ਵਲੋਂ ਰੱਬੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਪ੍ਰੋ. ਦਲਬੀਰ ਸਿੰਘ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਜੀਵਨੀ 'ਤੇ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਿੱਖ ਕੌਮ ਲਈ ਆਪਣੀ ਕੁਰਬਾਨੀ ਦਿੱਤੀ | ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਸ਼ਾਂਤੀ ਦੇ ਪੰੁਜ ਸਨ | ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਸੀ ਜੋ ਕਿ ਮੌਜੂਦਾ ਸਮੇਂ ਵਿਚ ਵੀ ਸਾਰੇ ਸੰਸਾਰ ਨੂੰ ਮਾਨਤਾ ਤੇ ਆਪਸੀ ਭਾਈਚਾਰੇ ਦਾ ਸੰਦੇਸ਼ ਦੇ ਰਹੀ ਹੈ | ਇਸ ਮੌਕੇ ਪ੍ਰਧਾਨ ਮੱਘਰ ਸਿੰਘ ਵਲੋਂ ਆਈ ਸੰਗਤ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਗੁਰਰਿੰਦਰ ਕੌਰ ਭੋਲੂਵਾਲਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੁਖਦੇਵ ਸਿੰਘ ਰਿਟਾ. ਡੀ.ਆਈ.ਜੀ, ਬਲਵਿੰਦਰ ਸਿੰਘ ਮਠਾੜੂ, ਲਾਲ ਸਿੰਘ ਕਲਸੀ, ਨੇਕ ਸਿੰਘ ਰਿਟਾ. ਜ਼ਿਲ੍ਹਾ ਸਿੱਖਿਆ ਅਫ਼ਸਰ, ਸੁਖਬੀਰਇੰਦਰ ਸਿੰਘ, ਪਰਮਜੀਤ ਸਿੰਘ, ਕੈਪਟਨ ਹਰਚਰਨ ਸਿੰਘ, ਕਰਮਜੀਤ ਸਿੰਘ, ਹਰਜਿੰਦਰ ਸਿੰਘ, ਬਾਬਾ ਗੁਰਚਰਨ ਸਿੰਘ, ਪ੍ਰੇਮਪਾਲ ਸਿੰਘ, ਸੁਭਪ੍ਰੀਤ ਸਿੰਘ, ਇੰਦਰਜੀਤ ਸਿੰਘ, ਹੁਸ਼ਿਆਰ ਸਿੰਘ ਅਤੇ ਬਲਦੇਵ ਸਿੰਘ ਖੋਸਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |
ਸ਼ਹੀਦੀ ਦਿਹਾੜਾ ਮਨਾਇਆ
ਫ਼ਰੀਦਕੋਟ, (ਚਰਨਜੀਤ ਸਿੰਘ ਗੋਂਦਾਰਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਗੁਰਦੁਆਰਾ ਸਾਹਿਬ ਪਾਰਕ ਐਵਿਨਿਊ ਕਾਲੋਨੀ 'ਚ ਕਾਲੋਨੀ ਵਾਸੀਆਂ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਕਾਲੋਨੀ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਾਈ ਗਈ |
ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੁਕਾਬਲੇ ਕਰਵਾਏ
ਫ਼ਰੀਦਕੋਟ, (ਚਰਨਜੀਤ ਸਿੰਘ ਗੋਂਦਾਰਾ)-ਸੰਗਤ ਸਾਹਿਬ ਭਾਈ ਫੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ ਹੇਠ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਵਿਧੀ ਰਾਹੀਂ ਵਿਦਿਆਰਥੀਆਂ ਦੇ ਭਾਸ਼ਣ, ਲੇਖ ਅਤੇ ਕਾਰਡ ਮੇਕਿੰਗ ਮੁਕਾਬਲੇ ਕਰਵਾਏ ਗਏ ਤੇ ਸਾਰੀਆਂ ਗਤੀਵਿਧੀਆਂ 'ਚ ਵਿਦਿਆਰਥੀਆਂ ਵਲੋਂ ਵੱਧ-ਚੜ੍ਹ ਕੇ ਹਿੱਸਾ ਲਿਆ ਗਿਆ | ਵਿਦਿਆਰਥੀਆਂ ਵਲੋਂ ਭੇਜੇ ਗਏ ਭਾਸ਼ਣ, ਲੇਖ ਤੇ ਕਾਰਡ ਕਾਬਲੇ-ਤਾਰੀਫ ਸਨ | ਇਸ ਮੌਕੇ ਪਿ੍ੰਸੀਪਲ ਨੇ ਵਿਦਿਆਰਥੀਆਂ ਦੀ ਇਸ ਵਧੀਆ ਕਾਰਗੁਜਾਰੀ ਲਈ ਹੌਸਲਾ ਅਫਜਾਈ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸ਼ਾਂਤੀ ਦੇ ਪੁੰਜ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਫਲਸਫੇ ਤੇ ਸਿੱਖਿਆਵਾਂ ਨੂੰ ਗ੍ਰਹਿਣ ਕਰਨਾ ਚਾਹੀਦਾ ਹੈ ਤਾਂਕਿ ਸਾਡਾ ਨੈਤਿਕ ਪੱਧਰ ਤੇ ਵਿਕਾਸ ਹੋ ਸਕੇ ਤੇ ਅਸੀਂ ਸਮਾਜ ਭਲਾਈ ਵਿਚ ਵੱਧ ਤੋਂ ਵੱਧ ਯੋਗਦਾਨ ਪਾ ਸਕੀਏ | ਇਸ ਮੌਕੇ ਸਮੂਹ ਸਕੂਲ ਸਟਾਫ਼ ਦਾ ਸਹਿਯੋਗ ਸ਼ਲਾਘਾਪੂਰਨ ਰਿਹਾ |

ਡਾ. ਢਿੱਲੋਂ ਨੇ ਨਰਸਿੰਗ ਕਾਲਜਾਂ ਨੂੰ ਆਉਂਦੀਆਂ ਮੁਸ਼ਕਿਲਾਂ ਸਬੰਧੀ ਸਿਹਤ ਮੰਤਰੀ ਨਾਲ ਕੀਤੀ ਮੁਲਾਕਾਤ

ਫ਼ਰੀਦਕੋਟ, 14 ਜੂਨ (ਜਸਵੰਤ ਸਿੰਘ ਪੁਰਬਾ)-ਨਰਸਿੰਗ ਟੇ੍ਰਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪ੍ਰਧਾਨਗੀ ਦਾ ਚਾਰਜ ਸੰਭਾਲਣ ਤੋਂ ਬਾਅਦ ਅੱਜ ਓ. ਪੀ. ਸੋਨੀ ਕੈਬਨਿਟ ਮੰਤਰੀ ਮੈਡੀਕਲ ਐਜੂਕੇਸ਼ਨ ਪੰਜਾਬ ਨਾਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਅਕਾਲੀ ਦਲ ਲਈ ਸ਼ੁੱਭ ਸੰਕੇਤ- ਆਗੂ

ਬਾਜਾਖਾਨਾ, 14 ਜੂਨ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਬ) ਦਾ ਬਸਪਾ ਨਾਲ ਗਠਜੋੜ ਅਕਾਲੀ ਦਲ ਲਈ ਸ਼ੁੱਭ ਸੰਕੇਤ ਹਨ ਤੇ ਇਸ ਨਾਲ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਤੋਂ ਇਲਾਵਾ ਕਿਸਾਨ ਮਜ਼ਦੂਰ ਏਕਤਾ ਨੂੰ ਵੀ ਬਲ ਮਿਲੇਗਾ | ਇਹ ਪ੍ਰਗਟਾਵਾ ਜੈਤੋ ਹਲਕੇ ਦੇ ਮੁੱਖ ...

ਪੂਰੀ ਖ਼ਬਰ »

ਸੇਵਾ ਮੁਕਤ ਕਰਮਚਾਰੀ ਸਰਕਾਰੀ ਸਹੂਲਤਾਂ ਤੋਂ ਵਾਂਝੇ-ਯੂਨੀਅਨ

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਸੇਵਾ ਮੁਕਤ ਹੋਏ ਕਰਮਚਾਰੀ ਤੇ ਅਧਿਕਾਰੀ ਲੰਬਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਸਰਕਾਰੀ ਸਹੂਲਤਾਂ ਨੂੰ ਤਰਸਦੇ ਨਜ਼ਰ ਆ ਰਹੇ ਹਨ, ਜਦੋਂ ਕਿ ਕੁਝ ਤਾਂ ਇਨ੍ਹਾਂ ...

ਪੂਰੀ ਖ਼ਬਰ »

ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਫ਼ਰੀਦਕੋਟ, 14 ਜੂਨ (ਸਤੀਸ਼ ਬਾਗ਼ੀ)-ਮਿਉਂਸਪਲ ਐਕਸ਼ਨ ਕਮੇਟੀ ਤੇ ਸਫ਼ਾਈ ਸੇਵਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਯੂਨੀਅਨ ਦੀ ਮੁਕੰਮਲ ਹੜਾਤਲ ਅੱਜ 33ਵੇਂ ਦਿਨ ਵੀ ਜਾਰੀ ਰਹੀ | ਨਗਰ ਕੌਂਸਲ ਦਫ਼ਤਰ ਵਿਖੇ ਵੱਡੀ ਗਿਣਤੀ 'ਚ ਜੁੜੇ ...

ਪੂਰੀ ਖ਼ਬਰ »

ਬਿਜਲੀ ਸਪਲਾਈ ਦਾ ਸਮਾਂ ਵਧਾਉਣ ਦੀ ਮੰਗ

ਬਰਗਾੜੀ, 14 ਜੂਨ (ਲਖਵਿੰਦਰ ਸ਼ਰਮਾ)-ਇਲਾਕਾ ਬਰਗਾੜੀ ਦੇ ਬਹੁਗਿਣਤੀ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਹੈ ਕਿ ਪੰਜਾਬ ਵਿਚ ਝੋਨੇ ਦੀ ਲਵਾਈ ਨੂੰ ਧਿਆਨ ਵਿਚ ਰੱਖਦਿਆਂ ਕਿਸਾਨਾਂ ਨੂੰ ਬਿਜਲੀ ਸਪਲਾਈ ਅੱਠ ਘੰਟੇ ਦੀ ਥਾਂ ਘੱਟੋ ਘੱਟ ਬਾਰਾਂ ਘੰਟੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ, ਮਾਮਲਾ ਦਰਜ

ਫ਼ਰੀਦਕੋਟ, 14 ਜੂਨ (ਸਰਬਜੀਤ ਸਿੰਘ)-ਐਂਟੀ ਨਾਰਕੋਟਿਕ ਸੈੱਲ ਫ਼ਰੀਦਕੋਟ ਵਲੋਂ ਜੰਡ ਸਾਹਿਬ ਨਜ਼ਦੀਕ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ 1910 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਦੋਵਾਂ ਵਿਰੁੱਧ ਮਾਮਲਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-ਸ਼ਹਿਰੀ ਪੁਲਿਸ ਸਟੇਸ਼ਨ ਕੋਟਕਪੂਰਾ ਦੀ ਪੁਲਿਸ ਨੇ 9 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਕੋਟਕਪੂਰਾ ਵਾਸੀ ਹਸਨਦੀਪ ਸਿੰਘ ਉਰਫ਼ ਹਸਨ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਮੋਬਾਈਲ ਚੋਰੀ ਦੇ ਦੋਸ਼ਾਂ 'ਚ ਦੋ ਕਾਬੂ

ਫ਼ਰੀਦਕੋਟ, 14 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਲਾਜ ਤੇ ਹਸਪਤਾਲ 'ਚੋਂ ਇਲਾਜ ਅਧੀਨ ਮਰੀਜ਼ਾਂ ਦੇ ਮੋਬਾਈਲ ਚੋਰੀ ਕਰਨ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ...

ਪੂਰੀ ਖ਼ਬਰ »

ਫ਼ਰੀਡਮ ਫ਼ਾਈਟਰਜ਼ ਦੀਆਂ ਮੰਗਾਂ ਸਬੰਧੀ ਸੂਬਾ ਪੱਧਰੀ ਧਰਨਾ ਅੱਜ

ਫ਼ਰੀਦਕੋਟ, 14 ਜੂਨ (ਸਤੀਸ਼ ਬਾਗ਼ੀ)-ਜ਼ਿਲ੍ਹਾ ਫ਼ਰੀਡਮ ਫ਼ਾਈਟਰਜ਼ ਉੱਤਰਾਧਿਕਾਰੀ ਸੰਸਥਾ ਫ਼ਰੀਦਕੋਟ ਦੇ ਪ੍ਰਧਾਨ ਬਲਦੇਵ ਸਿੰਘ ਅਹਿਲ ਨੇ ਦੱਸਿਆ ਕਿ ਫ਼ਰੀਡਮ ਫ਼ਾਈਟਰਾਂ ਦੇ ਪਰਿਵਾਰਾਂ ਦੀਆਂ ਮੰਗਾਂ, ਜਿਸ ਵਿਚ 300 ਯੂਨਿਟ ਬਿਜਲੀ ਮੁਆਫ਼ ਕਰਨ ਅਤੇ ਪਹਿਲ ਦੇ ਆਧਾਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 25 ਨਵੇਂ ਮਾਮਲੇ ਆਏ

ਫ਼ਰੀਦਕੋਟ, 14 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 25 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 471 ਹੋ ਗਈ ਹੈ | ਮਿਸ਼ਨ ...

ਪੂਰੀ ਖ਼ਬਰ »

ਓਮਕਾਰ ਗੋਇਲ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਕੋਟਕਪੂਰਾ, 14 ਜੂਨ (ਮੇਘਰਾਜ, ਮੋਹਰ ਗਿੱਲ)-ਆਲ ਇੰਡੀਆ ਕਰਿਆਨਾ ਫ਼ੈਡਰੇਸ਼ਨ ਤੇ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਕੋਟਕਪੂਰਾ ਦੇ ਪ੍ਰਧਾਨ ਤੇ ਉੱਘੇ ਸਮਾਜਸੇਵੀ ਓਮਕਾਰ ਗੋਇਲ ਨੇ ਅੱਜ ਸਥਾਨਕ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿਖੇ ਸਾਬਕਾ ਮੰਤਰੀ ਉਪਿੰਦਰ ਸ਼ਰਮਾ, ...

ਪੂਰੀ ਖ਼ਬਰ »

ਟੀਕਾਕਰਨ ਕੈਂਪ ਲਗਾਇਆ

ਫ਼ਰੀਦਕੋਟ, 14 ਜੂਨ (ਸਰਬਜੀਤ ਸਿੰਘ)-ਬਾਬਾ ਖੇਤਰਪਾਲ ਮੰਦਰ ਫ਼ਰੀਦਕੋਟ ਵਿਖੇ ਖੇਤਰਪਾਲ ਚੈਰੀਟੇਬਲ ਟਰੱਸਟ ਵਲੋਂ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਕੈਂਪ ਲਗਾਇਆ ਗਿਆ | ਟਰੱਸਟ ਦੇ ਮੁੱਖ ਸੇਵਾਦਾਰ ਜਨਿੰਦਰ ਜੈਨ, ਸਹਾਇਕ ਸੇਵਾਦਾਰ ਬਲਦੇਵ ਤੇਰੀਆ, ਵਜਿੰਦਰ ਵਿਨਾਇਕ, ...

ਪੂਰੀ ਖ਼ਬਰ »

ਮਨਜੀਤ ਮਾਨ ਨੇ ਲਗਵਾਇਆ ਮੋਗਾ ਦੇ ਮੇਨ ਬਾਜ਼ਾਰ 'ਚ ਵਾਟਰ ਕੂਲਰ

ਮੋਗਾ, 14 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਮਨਜੀਤ ਸਿੰਘ ਮਾਨ ਸੀਨੀਅਰ ਕਾਂਗਰਸੀ ਆਗੂ ਅਤੇ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਮੋਗਾ ਵਾਸੀਆਂ ਅਤੇ ਰਾਹਗੀਰ ਭੈਣ ਭਰਾਵਾਂ ਲਈ ਠੰਢੇ ਪਾਣੀ ਵਾਲਾ ਵਾਟਰ ਕੂਲਰ ਲਗਵਾਇਆ | ਇਹ ਵਾਟਰ ...

ਪੂਰੀ ਖ਼ਬਰ »

ਕਸਬਾ ਬਰਗਾੜੀ 'ਚ ਹੋ ਰਹੇ ਹਨ ਮਿਸਾਲੀ ਵਿਕਾਸ ਕਾਰਜ- ਵਿੱਕੀ ਭਲੂਰੀਆ

ਬਰਗਾੜੀ, 14 ਜੂਨ (ਸੁਖਰਾਜ ਸਿੰਘ ਗੋਂਦਾਰਾ)-ਕਸਬਾ ਬਰਗਾੜੀ ਦੀਆਂ ਲਗਪਗ ਸਾਰੀਆਂ ਗਲੀਆਂ ਵਿਚ ਇੰਟਰਲੌਕ ਟਾਈਲਾਂ ਲੱਗ ਚੁੱਕੀਆਂ ਹਨ, ਨਾਲੀਆਂ ਨਵੀਆਂ ਬਣ ਗਈਆਂ ਹਨ, ਗਲੀਆਂ ਵਿਚ ਸੋਲਰ ਲਾਈਟਾਂ ਵੀ ਲੱਗੀਆਂ ਹਨ ਅਤੇ ਛੱਪੜਾਂ ਦਾ ਨਵੀਨੀਕਰਨ ਕੀਤੇ ਜਾਣ ਦਾ ਕੰਮ ਜੰਗੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਨੇ ਸ਼ਹੀਦਾਂ ਦੀ ਯਾਦ 'ਚ ਬੂਟੇ ਲਗਾਏ

ਬਾਜਾਖਾਨਾ, 14 ਜੂਨ (ਜੀਵਨ ਗਰਗ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੱਦੇ 'ਤੇ ਯੂਥ ਵਿੰਗ ਨੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਤੇ ਦਿੱਲੀ ਕਿਸਾਨ ਸੰਘਰਸ਼ 'ਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਨੂੰ ਸਮਰਪਿਤ ਦਿਹਾੜੇ 'ਤੇ ਵਾਤਾਵਰਨ ਦੀ ਸੰਭਾਲ ਲਈ ਸ਼ੁਰੂ ...

ਪੂਰੀ ਖ਼ਬਰ »

ਗੱਠਜੋੜ ਮਗਰੋਂ ਅਕਾਲੀ-ਬਸਪਾ ਦੀ ਪਹਿਲੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਿਚਕਾਰ ਗਠਜੋੜ ਹੋਣ ਮਗਰੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ | ਸ੍ਰੀ ਮੁਕਤਸਰ ਸਾਹਿਬ ਵਿਖੇ ਗੋਨਿਆਣਾ ਰੋਡ ਸਥਿਤ ਧਰਮਸ਼ਾਲਾ ਵਿਖੇ ਅਕਾਲੀ-ਬਸਪਾ ...

ਪੂਰੀ ਖ਼ਬਰ »

'ਆਪ' ਨੇ ਐੱਸ.ਪੀ. ਨੂੰ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਜਗਦੀਪ ਸਿੰਘ ਸੰਧੂ 'ਤੇ ਦਰਜ ਹੋਏ ਮੁਕੱਦਮੇ ਨੂੰ ਰੱਦ ਕਰਵਾਉਣ ਲਈ ਅੱਜ 'ਆਪ' ਆਗੂਆਂ ਅਤੇ ਵਰਕਰਾਂ ਦਾ ਵਫ਼ਦ ਐੱਸ. ਪੀ. (ਪੀ. ਬੀ. ਆਈ.) ਕੁਲਵੰਤ ...

ਪੂਰੀ ਖ਼ਬਰ »

ਬਿਜਲੀ ਨਾ ਮਿਲਣ ਤੋਂ ਅੱਕੇ ਕਿਸਾਨਾਂ ਨੇ ਲਗਾਇਆ ਗਰਿੱਡ ਮੂਹਰੇ ਧਰਨਾ

ਮੰਡੀ ਲੱਖੇਵਾਲੀ, 14 ਜੂਨ (ਮਿਲਖ ਰਾਜ)-ਪਹਿਲਾਂ ਨਹਿਰ ਬੰਦੀ ਤੇ ਹੁਣ ਪਾਵਰਕਾਮ ਦੇ ਨਿਰਵਿਘਨ ਸਪਲਾਈ ਦੇ ਦਿੱਤੇ ਵਾਅਦਿਆਂ ਤੋਂ ਉਲਟ ਕਿਸੇ ਵੀ ਫੀਡਰ ਤੇ ਸਪਲਾਈ ਪੂਰੀ ਨਾ ਮਿਲਣ ਤੋਂ ਅੱਕੇ ਲੱਖੇਵਾਲੀ, ਮਦਰੱਸਾ, ਨੰਦਗੜ੍ਹ ਦੇ ਕਿਸਾਨਾਂ ਨੇ ਲੱਖੇਵਾਲੀ ਗਰਿੱਡ ਮੂਹਰੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਦਾ ਗੱਠਜੋੜ ਬਹੁਤ ਦੇਰ ਤੱਕ ਨਹੀਂ ਟਿਕੇਗਾ- ਬਰਾੜ

ਸ੍ਰੀ ਮੁਕਤਸਰ ਸਾਹਿਬ, 14 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪਿੰਡ ਝੁੱਗੇ ਰਣਜੀਤਗੜ੍ਹ ਵਿਖੇ ਕਾਂਗਰਸੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪੰਜਾਬ 'ਚ ਨਵੀਂ ਮਿਸਾਲ ਕਾਇਮ ਕਰੇਗਾ- ਡਿੰਪੀ ਢਿੱਲੋਂ

ਗਿੱਦੜਬਾਹਾ, 14 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਤੋਂ ਉਪਰੰਤ ਅੱਜ ਗਿੱਦੜਬਾਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਤੇ ਹਲਕੇ ਦੇ ਮੁੱਖ ਸੇਵਾਦਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ...

ਪੂਰੀ ਖ਼ਬਰ »

ਸੇਵ ਹਿਊਮੈਨਿਟੀ ਫ਼ਾਊਾਡੇਸ਼ਨ ਨੇ ਲੋੜਵੰਦ ਮਰੀਜ਼ਾਂ ਨੂੰ ਆਰਥਿਕ ਸਹਾਇਤਾ ਸੌ ਾਪੀ

ਫ਼ਰੀਦਕੋਟ, 14 ਜੂਨ (ਹਰਮਿੰਦਰ ਸਿੰਘ ਮਿੰਦਾ)-ਸੇਵ ਹਿਊਮੈਨਿਟੀ ਫ਼ਾਊਾਡੇਸ਼ਨ (ਰਜਿ:) ਪੰਜਾਬ ਵਲੋਂ ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸੇਵ ਹਿਊਮੈਨਿਟੀ ਮੁਫ਼ਤ ਕੰਪਿਊਟਰ ਸੈਂਟਰ ਫ਼ਰੀਦਕੋਟ ਵਿਖੇ ਲੋੜਵੰਦ ਮਰੀਜ਼ਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

'ਕੋਰੋਨਾ ਕਾਲ 'ਚ ਤਣਾਅ ਦਾ ਪ੍ਰਬੰਧਨ' ਵਿਸ਼ੇ 'ਤੇ ਅੰਤਰਰਾਸ਼ਟਰੀ ਵੈਬੀਨਾਰ

ਮਲੋਟ, 14 ਜੂਨ (ਰਣਜੀਤ ਸਿੰਘ ਪਾਟਿਲ)-ਡੀ. ਏ. ਵੀ. ਕਾਲਜ ਮਲੋਟ ਵਿਖੇ ਪਿ੍ੰਸੀਪਲ ਡਾ: ਏਕਤਾ ਖੋਸਲਾ ਦੀ ਅਗਵਾਈ ਹੇਠ ਅਤੇ ਕੋਆਰਡੀਨੇਟਰ ਡਾ. ਮੁਕਤਾ ਮੁਟਨੇਜਾ ਦੇ ਸਹਿਯੋਗ ਨਾਲ ਕੋਰੋਨਾ ਕਾਲ ਵਿਚ ਤਣਾਅ ਪ੍ਰਬੰਧਨ ਵਿਸ਼ੇ 'ਤੇ ਅੰਤਰਰਾਸ਼ਟਰੀ ਵੈਬੀਨਾਰ ਕਰਵਾਇਆ ਗਿਆ | ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦਾ ਕੀਤਾ ਸਵਾਗਤ

ਮਲੋਟ, 14 ਜੂਨ (ਰਣਜੀਤ ਸਿੰਘ ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਗੱਠਜੋੜ ਦਾ ਇਲਾਕੇ ਦੇ ਬਸਪਾ ਆਗੂਆਂ ਨੇ ਇਕ ਮੀਟਿੰਗ ਕਰਕੇ ਸਵਾਗਤ ਕੀਤਾ ਹੈ | ਬੀਤੇ ਦਿਨੀਂ ਬਸਪਾ ਦੀ ਹੋਈ ਮੀਟਿੰਗ ਵਿਚ ਰਾਜਿੰਦਰ ਜਾਜੋਰੀਆ ਜ਼ਿਲ੍ਹਾ ਮੀਤ ਪ੍ਰਧਾਨ, ਜੈਲਾ ਰਾਮ ...

ਪੂਰੀ ਖ਼ਬਰ »

ਪਰਮਿੰਦਰ ਸਿੰਘ ਸਿੱਧੂ ਕੋਟਕਪੂਰਾ ਨੇ ਲਗਾਤਾਰ ਬਣਾਏ 500 ਸੈਂਕੜੇ

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਨੌਜਵਾਨ ਸਾਈਕਲ ਚਾਲਕ ਤੇ ਖਿਡਾਰੀ ਪਰਮਿੰਦਰ ਸਿੰਘ ਸਿੱਧੂ ਨੇ ਲਗਾਤਾਰ 388 ਦਿਨਾਂ ਵਿਚ 500 ਸੈਂਕੜੇ ਲਗਾ ਕੇ ਰਿਕਾਰਡ ਬਣਾਇਆ ਹੈ | ਬਠਿੰਡਾ ਸਾਈਕਲ ਗਰੁੱਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੁਹ ਸਤੰਬਰ 2020 'ਚ ...

ਪੂਰੀ ਖ਼ਬਰ »

ਵੱਡੇ ਖੂਹ ਤੇ ਲਾਇਬ੍ਰੇਰੀ ਦੀ ਇਮਾਰਤ ਨੂੰ ਰੰਗ ਰੋਗਨ ਕਰਵਾਇਆ

ਬਰਗਾੜੀ, 14 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸਮਾਜ ਸੇਵੀ ਤੇ ਕਸਬਾ ਬਰਗਾੜੀ ਦੇ ਸਾਬਕਾ ਸਰਪੰਚ ਦੇ ਉੱਦਮ ਸਕਦਾ ਸਮੂਹ ਨਗਰ ਨਿਵਾਸੀਆਂ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਪਹਿਲਾ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਰੰਗ ਕਰਵਾਇਆਂ ਫਿਰ ਸ਼ਮਾਸ਼ਾਨ ਘਾਟ ਨੂੰ ...

ਪੂਰੀ ਖ਼ਬਰ »

400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਪ੍ਰੀਖਿਆ ਕਰਵਾਈ

ਬਰਗਾੜੀ, 14 ਜੂਨ (ਸੁਖਰਾਜ ਸਿੰਘ ਗੋਂਦਾਰਾ)-ਚੜ੍ਹਦੀ ਕਲਾ ਸੇਵਾ ਜਥਾ ਸਿਬੀਆਂ ਨੇ ਆਪਣੇ ਸਮਾਜ ਸੇਵਾ ਦੇ ਕੰਮਾਂ ਦੀ ਲੜੀ ਤਹਿਤ ਪਿੰਡ ਬੁਰਜ ਹਰੀਕਾ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਸਮਰਪਿਤ ਬੱਚਿਆਂ ਦੀ ਧਾਰਮਿਕ ...

ਪੂਰੀ ਖ਼ਬਰ »

ਮੈਡੀਕਲ ਕਾਲਜ ਵਿਖੇ ਵਿਸ਼ਵ ਖ਼ੂਨਦਾਨ ਦਿਵਸ ਮਨਾਇਆ

ਫ਼ਰੀਦਕੋਟ, 14 ਜੂਨ (ਸਤੀਸ਼ ਬਾਗ਼ੀ)-ਵਿਸ਼ਵ ਖ਼ੂਨਦਾਨ ਦਿਵਸ 'ਤੇ ਡਾ.ਰਾਜ ਬਹਾਦਰ ਵਾਈਸ ਚਾਂਸਲਰ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਦੀ ਅਗਵਾਈ ਹੇਠ ਡਾ. ਨੀਤੂ ਕੱਕੜ ਮੁਖੀ ਬਲੱਡ ਬੈਂਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਤੇ ਉਨ੍ਹਾਂ ਦੀ ...

ਪੂਰੀ ਖ਼ਬਰ »

ਅਕਾਲੀ-ਬਸਪਾ ਗਠਜੋੜ ਇਤਿਹਾਸਕ ਤੇ ਸਮੇਂ ਦੀ ਲੋੜ- ਢਿੱਲੋਂ

ਬਰਗਾੜੀ, 14 ਜੂਨ (ਲਖਵਿੰਦਰ ਸ਼ਰਮਾ, ਸੁਖਰਾਜ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਡਾਇਰੈਕਟਰ ਮਾਰਕਫੈਡ ਪੰਜਾਬ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਸਿਆਸੀ ਗਠਜੋੜ 'ਤੇ ਖੁਸ਼ੀ ਦਾ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ ਲਗਾਇਆ

ਫ਼ਰੀਦਕੋਟ, 14 ਜੂਨ (ਸਤੀਸ਼ ਬਾਗ਼ੀ)-ਸ: ਅਵਤਾਰ ਸਿੰਘ ਬਰਾੜ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵਲੋਂ ਅੱਜ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਵਾਂ ਖ਼ੂਨਦਾਨ ਕੈਂਪ ਗੁਰੂ ਗੋਬਿੰਦ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਦੀ ਇਕੱਤਰਤਾ ਹੋਈ

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਭਰ ਦੇ 117 ਵਿਧਾਨ ਸਭਾ ਹਲਕਿਆਂ 'ਚ ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਮਜ਼ਬੂਤ ਕਰਨ ਲਈ ਜਥੇਬੰਦੀ ਦੇ ਕਨਵੀਨਰ ਜਥੇਦਾਰ ਬੂਟਾ ਸਿੰਘ ਰਣਸੀਂਹ ਨੇ ਕੋਟਕਪੂਰਾ ਵਿਖੇ ਆਗੂਆਂ ਤੇ ਵਰਕਰਾਂ ਨਾਲ ਇਕ ਵਿਸ਼ੇਸ਼ ਮਿਲਣੀ ਕੀਤੀ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਯੂਥ ਵਿੰਗ ਨੇ ਵਾਤਾਵਰਨ ਦੇ ਬਚਾਅ ਲਈ ਲਗਾਏ ਬੂਟੇ

ਕੋਟਕਪੂਰਾ, 14 ਜੂਨ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਦਿੱਤੇ ਗਏ ਯੂਥ ਵਿੰਗ ਲਈ ਵਿਸ਼ੇਸ਼ ਪ੍ਰੋਗਰਾਮ ਅਨੁਸਾਰ ਸਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਕਿਸਾਨ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਇੰਪਲਾਈਜ਼ ਵੈਲਫੇਅਰ ਫ਼ੈਡਰੇਸ਼ਨ ਨੇ ਵਿਧਾਇਕ ਢਿੱਲੋਂ ਨੂੰ ਦਿੱਤਾ ਮੰਗ ਪੱਤਰ

ਫ਼ਰੀਦਕੋਟ, 14 ਜੂਨ (ਜਸਵੰਤ ਸਿੰਘ ਪੁਰਬਾ)-ਗਜ਼ਟਿਡ ਐਂਡ ਨਾਨ ਗਜ਼ਟਿਡ ਐੱਸ.ਸੀ./ਬੀ.ਸੀ. ਇੰਪਲਾਈਜ਼ ਵੈਲਫੇਅਰ ਫੈਡਰੇਸ਼ਨ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਸਟੇਟ ਬਾਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੇਅਰਮੈਨ ਕ੍ਰਿਸ਼ਨ ਲਾਲ ਦੀ ਯੋਗ ਅਗਵਾਈ ਹੇਠ ਇਕ ਵਫ਼ਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX